ਤਾਜਾ ਖ਼ਬਰਾਂ


ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
ਖ਼ਬਰ ਦਾ ਅਸਰ, ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਵੈੱਬਸਾਈਟ ਤੋਂ ਹਟਾਇਆ
. . .  1 day ago
ਗੁਰਾਇਆ, 19 ਮਈ ( ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਇਸ 'ਚ ਪੰਜਾਬੀ ਵਿਸ਼ੇ ਦੇ ਅੰਕ 60 ਅੰਕਾਂ 'ਚੋਂ ਦੇਣ ਦੀ ਬਜਾਏ 30 ਅੰਕਾਂ 'ਚੋਂ ਦਿੱਤੇ ਗਏ ਲੱਗਦੇ ਸੀ ਅਤੇ ਕਿਸੇ...
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
. . .  1 day ago
ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ: ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ,19 ਮਈ (ਜਸਵੰਤ ਸਿੰਘ ਜੱਸ )-ਸ਼੍ਰੋਮਣੀ ਕਮੇਟੀ ਵਲੋਂ ਗਠਿਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 11 ਮੈਂਬਰੀ ਕਮੇਟੀ ਵਲੋਂ ਆਉਂਦੇ ਦੋ ਹਫ਼ਤਿਆਂ ਤੱਕ ਪ੍ਰਧਾਨ ਮੰਤਰੀ ਕੇਂਦਰੀ ਗ੍ਰਹਿ ਤੋਂ ਇਲਾਵਾ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਿਲਣ ਦਾ ਫ਼ੈਸਲਾ ਕੀਤਾ...
ਸਮਰਾਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਕਰਿੰਦੇ ਦਾ ਕਤਲ ਕਰਕੇ ਲਾਸ਼ ਖੇਤਾਂ 'ਚ ਸੁੱਟੀ
. . .  1 day ago
ਸਮਰਾਲਾ, 19 ਮਈ (ਕੁਲਵਿੰਦਰ ਸਿੰਘ)- ਬੀਤੇ ਕਈ ਮਹੀਨਿਆਂ ਤੋਂ ਹਲਕਾ ਸਮਰਾਲਾ 'ਚ ਜੁਰਮ ਦੀਆਂ ਹੋ ਰਹੀਆਂ ਵਾਰਦਾਤਾਂ 'ਚ ਦਿਨੋਂ-ਦਿਨ ਵਾਧਾ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਥਾਨਕ ਪੁਲਿਸ ਦੇ ਮੁਸਤੈਦੀ ਦਿਖਾਉਣ ਦੇ ਬਾਵਜੂਦ ਵੀ ਜੁਰਮ ਦੀਆਂ ਘਟਨਾਵਾਂ...
ਐੱਸ.ਡੀ.ਐੱਮ. ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸੰਗਰੂਰ 'ਚ ਦੁੱਧ ਪਦਾਰਥਾਂ ਦੀ ਸੈਂਪਲਿੰਗ
. . .  1 day ago
ਸੰਗਰੂਰ, 19 ਮਈ (ਧੀਰਜ ਪਸ਼ੋਰੀਆ)-ਖੁਰਾਕੀ ਵਸਤਾਂ 'ਚ ਮਿਲਾਵਟਖੋਰੀ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸੰਗਰੂਰ ਸ਼ਹਿਰ 'ਚ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਦੁੱਧ ਤੋਂ ਤਿਆਰ...
ਸਿੱਖਿਆ ਵਿਭਾਗ ਵਲੋਂ ਸੈਸ਼ਨ 2022-23 ਦੇ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ
. . .  1 day ago
ਨੂਰਪੁਰਬੇਦੀ, 19 ਮਈ (ਹਰਦੀਪ ਸਿੰਘ ਢੀਂਡਸਾ)-ਸਕੂਲੀ ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2022-23 ਦਾ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕੋਰੋਨਾ ਕਾਰਨ ਪਿਛਲੇ ਦੋ ਸਾਲਾਂ ਦੌਰਾਨ ਇਹ ਖੇਡ ਮੁਕਾਬਲੇ ਨਹੀਂ ਹੋ ਸਕੇ ਸਨ।
ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਾਈ ਇਕ ਸਾਲ ਦੀ ਸਜ਼ਾ
. . .  1 day ago
ਚੰਡੀਗੜ੍ਹ, 19 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ 'ਚ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ...
ਲੁੱਟ ਕਰਨ ਆਇਆ ਅਕਾਲੀ ਦਲ ਜਨਰਲ ਕੌਂਸਲਰ ਦਾ ਮੈਂਬਰ ਪਿਸਤੌਲ ਸਮੇਤ ਕਾਬੂ
. . .  1 day ago
ਧਾਰੀਵਾਲ, 19 ਮਈ (ਸਵਰਨ ਸਿੰਘ)-ਸਥਾਨਕ ਸ਼ਹਿਰ ਦੇ ਪੁਰਾਣਾ ਬੱਸ ਅੱਡਾ ਮੁੱਖ ਮਾਰਗ 'ਤੇ ਸਥਿਤ ਦੁਰਗਾ ਜਿਊਲਰਜ਼ ਦੀ ਦੁਕਾਨ 'ਤੇ ਲੁੱਟ ਕਰਨ ਦੀ ਨੀਯਤ ਨਾਲ ਆਏ ਵਿਅਕਤੀ ਨੂੰ ਦੁਕਾਨਦਾਰ ਨੇ ਫੁਰਤੀ ਮਾਰਦੇ ਹੋਏ ਫੜ੍ਹ ਕੇ ਪੁਲਿਸ ਹਵਾਲੇ ਕੀਤਾ। ਇਸ ਸੰਬੰਧ 'ਚ ਸੁਨਿਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਮੱਘਰ ਸੰਮਤ 553

ਸੰਗਰੂਰ

ਐਨ.ਐਚ.ਐਮ. ਕਾਮਿਆਂ ਨੇ ਪੰਜਾਬ ਸਰਕਾਰ ਦਾ ਸਾੜਿਆ ਪੁਤਲਾ

ਅਮਰਗੜ੍ਹ, 26 ਨਵੰਬਰ (ਜਤਿੰਦਰ ਮੰਨਵੀ) - ਸਿਹਤ ਵਿਭਾਗ ਪੰਜਾਬ ਵਿਚ ਪਿਛਲੇ ਕਈ ਸਾਲਾਂ ਤੋਂ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਕਾਮਿਆਂ ਵਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਕਮੀਊਨਿਟੀ ਹੈਲਥ ਸੈਂਟਰ ਅਮਰਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪੁਤਲਾ ਸਾੜ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਆਗੂ ਹਰਪ੍ਰੀਤ ਸਿੰਘ ਅਤੇ ਡਾ.ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣਾਏ ਜਾ ਰਹੇ ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ਼ ਕੰਟਰੈਕਚੁਅਲ ਇੰਪਲਾਈਜ਼ ਬਿਲ 2021 'ਚ ਸਿਹਤ ਵਿਭਾਗ ਦੇ ਐਨ.ਐਚ.ਐਮ ਮੁਲਾਜ਼ਮਾਂ ਨੂੰ ਕੇਂਦਰੀ ਸਕੀਮ ਦਾ ਹਵਾਲਾ ਦੇ ਕੇ ਸ਼ਾਮਲ ਨਹੀਂ ਕੀਤਾ ਗਿਆ ਜਿਸ ਦੇ ਵਿਰੋਧ ਵਜੋਂ ਸਮੂਹ ਐਨ.ਐਚ.ਐਮ. ਮੁਲਾਜ਼ਮ ਪਿਛਲੇ 10 ਦਿਨਾਂ ਤੋਂ ਕਲਮ ਛੋੜ ਹੜਤਾਲ 'ਤੇ ਹਨ ਅਤੇ ਐਮਰਜੈਂਸੀ ਸੇਵਾਵਾਂ ਸਮੇਤ ਡੇਂਗੂ ਅਤੇ ਕੋਵਿਡ ਡਿਊਟੀਆਂ ਵੀ ਅਣਮਿੱਥੇ ਸਮੇਂ ਲਈ ਬੰਦ ਹਨ | ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਉਦੋਂ ਤਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ | ਇਸ ਮੌਕੇ ਡਾ. ਅੰਮਿ੍ਤਪਾਲ ਸਿੰਘ, ਡਾ. ਰੁਬੀਨਾ, ਡਾ. ਕਮਲਪ੍ਰੀਤ, ਡਾ. ਨਿਸ਼ਾਂਤ, ਡਾ. ਸ਼ਾਇਦ, ਡਾ. ਜਤਿੰਦਰਪਾਲ, ਡਾ. ਮਨੀਸ਼, ਜਸਕੀਰਤ ਕੌਰ, ਡਾ. ਕਿ੍ਸ਼ਨ ਭੱਟੀ, ਅਮਨਪ੍ਰੀਤ ਕੌਰ, ਨਗੀਨਾ ਸ਼ਰਮਾ, ਸਤਨਾਮ ਸਿੰਘ, ਕੁਲਬੀਰ ਕੌਰ, ਉੱਪ ਵੇਦ ਲਖਵਿੰਦਰ ਸਿੰਘ, ਕੁਲਵੀਰ ਕੌਰ ਅਤੇ ਗਗਨਦੀਪ ਸਿੰਗਲਾ ਆਦਿ ਮੌਜੂਦ ਸਨ |

ਵੱਖ-ਵੱਖ ਪਾਰਟੀਆਂ ਛੱਡ ਕੇ ਦੋ ਦਰਜਨ ਵਿਅਕਤੀ ਆਮ ਆਦਮੀ ਪਾਰਟੀ 'ਚ ਸ਼ਾਮਿਲ

ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਭੁੱਲਰ, ਧਾਲੀਵਾਲ) - ਆਮ ਆਦਮੀ ਪਾਰਟੀ ਨੂੰ ਹਲਕਾ ਸੁਨਾਮ ਵਿਚ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਹਲਕਾ ਸੁਨਾਮ ਦੇ ਪਿੰਡ ਚੀਮਾ ਦੇ ਕਰੀਬ ਦੋ ਦਰਜਨ ਵਿਅਕਤੀ ਵੱਖ-ਵੱਖ ਪਾਰਟੀਆਂ ਛੱਡ ਕੇ ਵਿਧਾਇਕ ਅਮਨ ਅਰੋੜਾ ਦੀ ਮੌਜੂਦਗੀ ਵਿਚ ਆਮ ...

ਪੂਰੀ ਖ਼ਬਰ »

ਕਿਸਾਨਾਂ ਨੇ ਕੇਂਦਰ ਸਰਕਾਰ ਦੇ ਜ਼ਬਰ ਦਾ ਮੁਕਾਬਲਾ ਸਬਰ ਨਾਲ ਕੀਤਾ-ਵਿਜੈ ਇੰਦਰ ਸਿੰਗਲਾ

ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਕਿਸਾਨਾਂ ਨੇ ਕੇਂਦਰ ਸਰਕਾਰ ਦੇ ਜ਼ਬਰ ਦਾ ਮੁਕਾਬਲਾ ਸਬਰ ਨਾਲ ਕਰਦਿਆਂ ਮੋਦੀ ਸਰਕਾਰ ਨੂੰ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰ ਕੇ ਇਤਿਹਾਸ ਸਿਰਜ ਦਿੱਤਾ ਹੈ | ਪੰਜਾਬ ਸਮੇਤ ਦੇਸ਼ ਦੇ ਹੋਰ ਰਾਜਾਂ ਦੇ ਕਿਸਾਨਾਂ ...

ਪੂਰੀ ਖ਼ਬਰ »

ਐਨ. ਐਚ. ਐਮ. ਕਾਮਿਆਂ ਦਾ ਸੰਘਰਸ਼ ਨਿਰੰਤਰ ਜਾਰੀ

ਸੰਗਰੂਰ, 26 ਨਵੰਬਰ (ਅਮਨਦੀਪ ਸਿੰਘ ਬਿੱਟਾ) - ਦੱਸ ਦਿਨਾਂ ਤੋਂ ਸਿਹਤ ਵਿਭਾਗ ਵਿਚ ਠੇਕੇ ਉੱਤੇ ਕੰਮ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ..) ਪੂਰੇ ਪੰਜਾਬ ਵਿਚ ਹੜਤਾਲ ਉੱਤੇ ਹਨ | ਸਿਵਲ ਹਸਪਤਾਲ ਸੰਗਰੂਰ ਵਿਚ ਧਰਨੇ ਉੱਤੇ ਬੈਠੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਚਿਹਰਿਆਂ ਨੰੂ ਪਛਾਨਣ ਦੀ ਲੋੜ-ਢੀਂਡਸਾ

ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਵਿਧਾਇਕ ਸ੍ਰ ਪਰਮਿੰਦਰ ਸਿੰਘ ਢੀਂਡਸਾ ਨੇ ਕਿਸਾਨ ਅੰਦੋਲਨ ਦੀ ਵਰੇ੍ਹਗੰਢ 'ਤੇ ਬੋਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਤੇ ਸਮੂਹ ਕਿਸਾਨ ਨੂੰ ਕਾਲੇ ਖੇਤੀ ...

ਪੂਰੀ ਖ਼ਬਰ »

ਚੂਰਾ ਪੋਸਤ ਦੇ ਦੋਸ਼ਾਂ 'ਚੋ ਦੋ ਸਕੇ ਭਰਾ ਬਰੀ

ਸੰਗਰੂਰ, 26 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸ਼ੈਸ਼ਨ ਜੱਜ ਗੁਰਪ੍ਰਤਾਪ ਸਿੰਘ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਵਲੋਂ ਕੀਤੀ ਪੈਰਵੀਂ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ ਉੱਤੇ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ...

ਪੂਰੀ ਖ਼ਬਰ »

ਰਾਸ਼ਟਰੀ ਸਿਹਤ ਮਿਸ਼ਨ ਦੇ ਠੇਕਾ ਮੁਲਾਜਮ ਕਰਾਂਗੇ ਪੱਕੇ

ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੇ ਸਿੱਖਿਆ ਵਿਭਾਗ ਨੇ ਫੋਕੀ ਵਾਹ-ਵਾਹ ਖੱਟਣ ਲਈ ਵਿਦਿਆਰਥੀਆਂ ਦੇ ਹਿਤਾਂ ਨਾਲ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਦਿੜ੍ਹਬਾ ਤੇ ਧੂਰੀ 'ਚ ਤਾਜ਼ਾ ਸਿਆਸੀ ਹਾਲਾਤ ਬਦਲ ਸਕਦੇ ਹਨ ਤਸਵੀਰ

ਸੰਗਰੂਰ, 26 ਨਵੰਬਰ (ਦਮਨਜੀਤ ਸਿੰਘ) - ਪੰਜਾਬ ਦੀ ਸਰਗਰਮ ਸਿਆਸਤ ਅੰਦਰ ਵੱਖਰੀ ਪਹਿਚਾਣ ਰੱਖਣ ਵਾਲੇ ਜ਼ਿਲ੍ਹਾ ਸੰਗਰੂਰ ਦੇ ਹਲਕਾ ਧੂਰੀ ਅਤੇ ਦਿੜ੍ਹਬਾ ਵਿਚ ਵੀ ਸਿਆਸੀ ਤਸਵੀਰ ਫ਼ਿਲਹਾਲ ਧੁੰਦਲੀ ਹੀ ਦਿਖਾਈ ਦੇ ਰਹੀ ਹੈ | ਵਿਧਾਨ ਸਭਾ ਹਲਕਾ ਧੂਰੀ ਦੀ ਜ਼ਮੀਨੀ ਹਕੀਕਤ ...

ਪੂਰੀ ਖ਼ਬਰ »

ਝੂੰਦਾਂ ਨੇ ਕੀਤਾ ਵਾਲੀਬਾਲ ਕੱਪ ਦਾ ਉਦਘਾਟਨ

ਅਮਰਗੜ੍ਹ, 26 ਨਵੰਬਰ (ਸੁਖਜਿੰਦਰ ਸਿੰਘ ਝੱਲ) - ਪੰਜਾਬ ਪੁਲਿਸ ਵਿਚ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਬਿਕਰਮਜੀਤ ਸਿੰਘ ਘੁੰਮਣ ਝੂੰਦਾਂ ਦੀ ਪ੍ਰਧਾਨਗੀ ਹੇਠ ਮੈਂਗਲ ਸਿੰਘ ਯਾਦਗਾਰੀ ਟਰੱਸਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ ਵਿਖੇ ਮੈਂਗਲ ...

ਪੂਰੀ ਖ਼ਬਰ »

ਮਨੀ ਕਥੂਰੀਆ ਸਨਮਾਨਿਤ

ਸੰਗਰੂਰ, 26 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) -ਇੱਥੇ ਉੱਘੇ ਸਮਾਜ ਸੇਵੀ, ਸੰਗਰੂਰ ਟਾਈਪਿਸਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਮਨੋਜ ਕੁਮਾਰ (ਮਨੀ ਕਥੂਰੀਆ) ਜੋ ਕਿ ਅਰੋੜਾ ਸੇਵਾ ਸਦਨ ਸਭਾ ਦੇ ਮੀਤ ਪ੍ਰਧਾਨ ਅਤੇ ਸ੍ਰੀ ਰਾਮ ਮੰਦਿਰ ਕਮੇਟੀ ਦੇ ਸੀਨੀਅਰ ਮੀਤ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮਨਾਇਆ

ਕੌਹਰੀਆਂ, 26 ਨਵੰਬਰ (ਮਾਲਵਿੰਦਰ ਸਿੰਘ ਸਿੱਧੂ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਉੱਭਿਆ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ 552ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਸਮੂਹ ਸਟਾਫ਼, ...

ਪੂਰੀ ਖ਼ਬਰ »

ਆਪ ਦੀ ਸਰਕਾਰ ਬਣਨ 'ਤੇ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਹਰ ਵਰਗ ਨੂੰ ਰਾਹਤ ਦੇਣਗੀਆਂ -ਬੀਬੀ ਬਲਜਿੰਦਰ ਕੌਰ

ਧੂਰੀ, 26 ਨਵੰਬਰ (ਸੁਖਵੰਤ ਸਿੰਘ ਭੁੱਲਰ) - ਆਪ ਪਾਰਟੀ ਦੇ ਵਿਧਾਇਕ ਤਲਵੰਡੀ ਸਾਬੋ ਬੀਬੀ ਬਲਜਿੰਦਰ ਕੌਰ ਵਲੋਂ ਹਲਕਾ ਧੂਰੀ ਦੇ ਆਪ ਆਗੂਆਂ ਵਲੋਂ ਅਰਵਿੰਦ ਕੇਜਰੀਵਾਲ ਵਲੋਂ ਮਹਿਲਾਵਾਂ ਹਿੱਤ ਬਣਾਈਆਂ ਨੀਤੀਆਂ ਨੂੰ ਆਮ ਲੋਕਾਂ ਨੂੰ ਜਾਗਰੂਕ ਕਰਨ ਸੰਬੰਧੀ ਮੀਟਿੰਗ 'ਚ ...

ਪੂਰੀ ਖ਼ਬਰ »

ਗੁ. ਮਾਤਾ ਭੋਲੀ ਕੌਰ ਦੇ ਮੁੱਖ ਸੇਵਾਦਾਰ ਬਾਬਾ ਹਰਬੰਸ ਸਿੰਘ ਖ਼ਾਲਸਾ ਨਹੀਂ ਰਹੇ

ਧਰਮਗੜ੍ਹ, 26 ਨਵੰਬਰ (ਗੁਰਜੀਤ ਸਿੰਘ ਚਹਿਲ) - ਸੰਤ ਅਤਰ ਸਿੰਘ ਦੇ ਨਾਨਕਾ ਨਗਰ ਪਿੰਡ ਫਤਹਿਗੜ੍ਹ ਦੇ ਗੁਰਦੁਆਰਾ ਮਾਤਾ ਭੋਲੀ ਕੌਰ ਦੇ ਮੁੱਖ ਸੇਵਾਦਾਰ ਬਾਬਾ ਹਰਬੰਸ ਸਿੰਘ ਖ਼ਾਲਸਾ ਅੱਜ ਸਦੀਵੀ ਵਿਛੋੜਾ ਦੇ ਗਏ, ਜਿਨ੍ਹਾਂ ਨੂੰ ਹਜ਼ਾਰਾਂ ਸੇਜਲ ਅੱਖਾਂ ਨਾਲ ਸੰਗਤਾਂ ...

ਪੂਰੀ ਖ਼ਬਰ »

ਡਿਗਰੀ ਕਾਲਜ ਰੋਸ਼ਨਵਾਲਾ ਵਿਖੇ ਸੰਵਿਧਾਨ ਦਿਵਸ ਮਨਾਇਆ

ਭਵਾਨੀਗੜ੍ਹ, 26 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਰੋਸ਼ਨਵਾਲਾ ਦੇ ਸਰਕਾਰੀ ਡਿਗਰੀ ਕਾਲਜ ਵਿਖੇ ਪਿੰ੍ਰਸੀਪਲ ਸੁਖਬੀਰ ਸਿੰਘ ਦੀ ਅਗਵਾਈ ਵਿਚ 'ਸੰਵਿਧਾਨ ਦਿਵਸ' ਮਨਾਇਆ ਗਿਆ | ਪ੍ਰੋ: ਰਾਜਦਵਿੰਦਰ ਸਿੰਘ ਰਾਜਨੀਤੀ ਸ਼ਾਸਤਰ ਵਿਭਾਗ ਨੇ ਦੱਸਿਆ ਕਿ 26 ਨਵੰਬਰ ਦੇ ...

ਪੂਰੀ ਖ਼ਬਰ »

ਅੰਤਰ ਸਕੂਲ ਮੁਕਾਬਲਿਆਂ 'ਚ ਪਾਇਨੀਅਰ ਸਕੂਲ ਦੀ ਝੰਡੀ

ਅਮਰਗੜ੍ਹ , 26 ਨਵੰਬਰ (ਸੁਖਜਿੰਦਰ ਸਿੰਘ ਝੱਲ) - ਸਹੋਦਿਆ ਗਰੁੱਪ ਦੇ ਮੈਂਬਰ ਸਕੂਲਾਂ ਦੇ ਵਸੰਤ ਵੈਲੀ ਸਕੂਲ ਲੱਡਾ ਵਿਖੇ ਹੋਏ ਅੰਤਰ ਸਕੂਲ ਵਿਗਿਆਨ ਮੁਕਾਬਲਿਆਂ ਵਿਚ ਪਾਇਨੀਅਰ ਕਾਨਵੈਂਟ ਸਕੂਲ ਗੱਜਣ ਮਾਜਰਾ ਦੀ ਝੰਡੀ ਰਹੀ | ਇਹ ਮੁਕਾਬਲੇ ਸੀਨੀਅਰ ਅਤੇ ਜੂਨੀਅਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਨੌਜਵਾਨ ਕਿਸਾਨ ਦੀ ਮੌਤ 'ਤੇ ਮੁਆਵਜ਼ੇ ਦੀ ਮੰਗ

ਅਮਰਗੜ੍ਹ, 26 ਨਵੰਬਰ (ਸੁਖਜਿੰਦਰ ਸਿੰਘ ਝੱਲ) - ਪਿਛਲੇ ਦਿਨੀਂ ਕਣਕ ਦੀ ਬਿਜਾਈ ਕਰਦੇ ਸਮੇਂ ਸੁਪਰ ਸੀਡਰ ਵਿਚ ਆਉਣ ਕਾਰਨ ਪਿੰਡ ਭੁੱਲਰਾਂ ਦੇ ਵਸਨੀਕ 25 ਸਾਲਾ ਨੌਜਵਾਨ ਦੀ ਦਰਦਨਾਕ ਮੌਤ ਹੋਣ ਦੇ ਸੰਬੰਧ ਵਿਚ ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਪੀੜਤ ਪਰਿਵਾਰ ਦੇ ਨਾਲ ...

ਪੂਰੀ ਖ਼ਬਰ »

ਬਿਜਲੀ ਕਾਮੇ 2 ਨੂੰ ਮੁੱਖ ਮੰਤਰੀ ਚੰਨੀ ਦੀ ਕੋਠੀ ਦਾ ਕਰਨਗੇ ਘਿਰਾਓ

ਲਹਿਰਾਗਾਗਾ, 26 ਨਵੰਬਰ (ਅਸ਼ੋਕ ਗਰਗ) - ਪੰਜਾਬ ਬਿਜਲੀ ਬੋਰਡ ਇੰਪਲਾਈਜ਼ ਜੁਆਇੰਟ ਫੋਰਮ ਤੇ ਬਿਜਲੀ ਮੁਲਾਜਮ ਮੰਚ ਪੰਜਾਬ ਦੇ ਫ਼ੈਸਲੇ ਅਨੁਸਾਰ 15 ਨਵੰਬਰ ਤੋਂ ਲਗਾਤਾਰ ਬਿਜਲੀ ਮੁਲਾਜਮ ਸਮੂਹਿਕ ਛੁੱਟੀ 'ਤੇ ਚੱਲ ਰਹੇ ਹਨ ਅਤੇ ਬਿਜਲੀ ਕਾਮਿਆਂ ਵਲੋਂ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਭਾਈਚਾਰਕ ਤਾਲਮੇਲ ਮੰਚ ਨੇ ਮਨਾਇਆ ਸੰਵਿਧਾਨ ਦਿਵਸ

ਸੰਗਰੂਰ, 26 ਨਵੰਬਰ (ਅਮਨਦੀਪ ਸਿੰਘ ਬਿੱਟਾ) - ਭਾਈਚਾਰਕ ਤਾਲਮੇਲ ਮੰਚ ਸੰਗਰੂਰ ਵਲੋਂ ਡਾਕਟਰ ਅੰਬੇਦਕਰ ਨਗਰ ਵਿਖੇ 26 ਨਵੰਬਰ ਨੰੂ ਸੰਵਿਧਾਨ ਦਿਵਸ ਮਨਾਇਆ ਗਿਆ | ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਮਨਾਏ ਦਿਵਸ ਦੌਰਾਨ ਮੈਂਬਰਾਂ ਵਲੋਂ ਡਾਕਟਰ ਅੰਬੇਦਕਰ ਦੇ ਬੁੱਤ ਉੱਤੇ ...

ਪੂਰੀ ਖ਼ਬਰ »

ਸਾਲਾਨਾ ਅਥਲੈਟਿਕ ਮੀਟ ਕਰਵਾਈ

ਅਹਿਮਦਗੜ੍ਹ, 26 ਨਵੰਬਰ (ਸੋਢੀ) - ਵਿਜ਼ਡਮ ਵਰਲਡ ਸਕੂਲ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੰਜੇ ਢੰਡ ਦੀ ਅਗਵਾਈ ਹੇਠ ਕਰਵਾਈ ਗਈ ਅਥਲੈਟਿਕ ਮੀਟ ਦਾ ਆਰੰਭ ਵਿਦਿਆਰਥੀ ਵਲੋਂ ਜੋਤ ਜਗਾਉਣ ਉਪਰੰਤ ਸਰਸਵਤੀ ਵੰਦਨਾ ਦੇ ਰੂਪ ਵਿਚ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਤਹਿਸੀਲ ਪੱਧਰੀ ਅਰਥੀ ਫੂਕ ਮੁਜ਼ਾਹਰੇ ਅੱਜ

ਲੌਂਗੋਵਾਲ, 26 ਨਵੰਬਰ (ਵਿਨੋਦ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂ ਸ਼ੇਰ ਸਿੰਘ ਖੰਨਾ, ਵਰਿੰਦਰ ਸਿੰਘ ਮੋਮੀ, ਗੁਰਵਿੰਦਰ ਸਿੰਘ ਪੰਨੂ, ਜਗਰੂਪ ਸਿੰਘ, ਮਹਿੰਦਰ ਸਿੰਘ, ਬਲਿਹਾਰ ਸਿੰਘ ਕਟਾਰੀਆਂ, ਜਸਪ੍ਰੀਤ ਗਗਨ, ਬਲਜੀਤ ਸਿੰਘ, ਸੁਰਿੰਦਰ ਕੁਮਾਰ, ...

ਪੂਰੀ ਖ਼ਬਰ »

ਸਵੱਛ ਸਰਵੇਖਣ 2021 ਵਿਚ 'ਨਗਰ ਪੰਚਾਇਤ ਖਨੌਰੀ' ਉੱਤਰ ਭਾਰਤ 'ਚ ਦੂਸਰੇ ਸਥਾਨ 'ਤੇ ਰਿਹਾ

ਖਨੌਰੀ, 26 ਨਵੰਬਰ (ਰਮੇਸ਼ ਕੁਮਾਰ) - ਕੇਂਦਰ ਸਰਕਾਰ ਵਲੋਂ ਕਰਵਾਏ ਗਏ ਸਵੱਛ ਸਰਵੇਖਣ 2021 ਵਿਚ ਪੂਰੇ ਉੱਤਰ ਭਾਰਤ ਦੇ ਵਿਚੋਂ ਨਗਰ ਪੰਚਾਇਤ ਖਨੌਰੀ ਦੂਸਰੇ ਸਥਾਨ ਪਰ ਰਿਹਾ ਹੈ | ਖਨੌਰੀ ਨੇ 3313.50ਅੰਕ ਪ੍ਰਾਪਤ ਕੀਤੇ | ਉੱਤਰ ਭਾਰਤ ਦੇਸ਼ ਦੇ 25 ਹਜ਼ਾਰ ਤੋਂ ਘੱਟ ਆਬਾਦੀ ਵਾਲੇ 720 ...

ਪੂਰੀ ਖ਼ਬਰ »

ਰੋਟਰੀ ਵਲੋਂ ਲਗਾਏ ਜਾਣਗੇ ਹੋਰ ਵੈੱਲਫੇਅਰ ਪ੍ਰਾਜੈਕਟ

ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਰੁਪਿੰਦਰ ਸਿੰਘ ਸੱਗੂ) - ਸਥਾਨਕ ਰੋਟਰੀ ਕੰਪਲੈਕਸ ਵਿਖੇ ਸਰਦਾਰ ਜਗਜੀਤ ਸਿੰਘ ਜੌੜਾ ਰੋਟਰੀ ਕਲੱਬ ਪ੍ਰਧਾਨ ਦੀ ਅਗਵਾਈ ਦੇ ਵਿਚ ਰੋਟਰੀ ਕਲੱਬ ਵਲੋਂ ਆਉਣ ਵਾਲੇ ਸਮੇਂ ਦੇ ਵਿਚ ਲਗਾਏ ਜਾਣ ਵਾਲੇ ਵੈੱਲਫੇਅਰ ਪ੍ਰਾਜੈਕਟਾਂ ਨੂੰ ਲੈ ਕੇ ...

ਪੂਰੀ ਖ਼ਬਰ »

'ਗੁਰਮਤਿ ਸਮਾਗਮ' ਕਰਵਾਇਆ

ਕੌਹਰੀਆਂ, 26 ਨਵੰਬਰ (ਮਾਲਵਿੰਦਰ ਸਿੰਘ ਸਿੱਧੂ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਮਨਾਉਂਦਿਆਂ ਹਰ ਸਾਲ ਦੀ ਤਰਾਂ ਗੁਰਦੁਆਰਾ ਭਜਨਸਰ ਸਾਹਿਬ ਪਿੰਡ ਹਰੀਗੜ੍ਹ ਵਿਚ ਗੁਰੂ ਨਾਨਕ ਪ੍ਰਚਾਰਕ ਜਥਾ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 'ਗੁਰਮਤਿ ਸਮਾਗਮ' ...

ਪੂਰੀ ਖ਼ਬਰ »

ਜੱਸਾ ਯਾਦਗਾਰੀ ਮੰਡੀਆਂ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ

ਕੁੱਪ ਕਲਾਂ, 26 ਨਵੰਬਰ (ਮਨਜਿੰਦਰ ਸਿੰਘ ਸਰੌਦ) - ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਦੇ ਲਈ ਪੰਜਾਬ ਦਾ ਮਸ਼ਹੂਰ ਕਬੱਡੀ ਕੱਪ ਸਵਰਗੀ ਜਸਵੰਤ ਸਿੰਘ ਜੱਸਾ ਮੈਮੋਰੀਅਲ ਸਪੋਰਟਸ ਅਤੇ ਵੈੱਲਫੇਅਰ ਵਲੋਂ ਪਿੰਡ ਮੰਡੀਆਂ ਵਿਖੇ 30 ਨਵੰਬਰ ਤੋਂ 1 ਦਸੰਬਰ ਤੱਕ ਕਰਵਾਇਆ ...

ਪੂਰੀ ਖ਼ਬਰ »

ਅਗਰਸੈਨ ਚੌਂਕ 'ਚ ਨਹੀਂ ਲਾਉਣ ਦਿੱਤਾ ਬੈਨਰ
ਧਾਰਮਿਕ ਯਾਤਰਾ ਦੇ ਬੈਨਰ 'ਤੇ ਬੀ. ਜੇ. ਪੀ. ਆਗੂਆਂ ਦੀ ਫੋਟੋ ਤੋਂ ਭੜਕੇ ਕਿਸਾਨ

ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਰੁਪਿੰਦਰ ਸਿੰਘ ਸੱਗੂ) - ਸਥਾਨਕ ਅਗਰਸੈਨ ਚੌਕ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ 6 ਤੋਂ 8 ਸ਼ਾਮ ਨੂੰ ਖੜ੍ਹਦੇ ਕਿਸਾਨ ਭਰਾਵਾਂ ਵਲੋਂ ਅੱਜ ਭਾਜਪਾ ਵਲੋਂ ਇਕ ਯਾਤਰਾ ਦੇ ਲਾਏ ਜਾ ਰਹੇ ਬੈਨਰ ਅਤੇ ਪੋਸਟਰਾਂ ਨੂੰ ਲੈ ਕੇ ਕਿਸਾਨ ...

ਪੂਰੀ ਖ਼ਬਰ »

ਧਾਰਮਿਕ ਯਾਤਰਾ ਦੇ ਬੈਨਰ 'ਤੇ ਬੀ. ਜੇ. ਪੀ. ਆਗੂਆਂ ਦੀ ਫੋਟੋ ਤੋਂ ਭੜਕੇ ਕਿਸਾਨ

ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਰੁਪਿੰਦਰ ਸਿੰਘ ਸੱਗੂ) - ਸਥਾਨਕ ਅਗਰਸੈਨ ਚੌਕ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ 6 ਤੋਂ 8 ਸ਼ਾਮ ਨੂੰ ਖੜ੍ਹਦੇ ਕਿਸਾਨ ਭਰਾਵਾਂ ਵਲੋਂ ਅੱਜ ਭਾਜਪਾ ਵਲੋਂ ਇਕ ਯਾਤਰਾ ਦੇ ਲਾਏ ਜਾ ਰਹੇ ਬੈਨਰ ਅਤੇ ਪੋਸਟਰਾਂ ਨੂੰ ਲੈ ਕੇ ਕਿਸਾਨ ...

ਪੂਰੀ ਖ਼ਬਰ »

ਲੜਕੀਆਂ ਦੇ ਵਿਆਹ ਕੱਲ੍ਹ ਨੂੰ

ਕੁੱਪ ਕਲਾਂ, 26 ਨਵੰਬਰ (ਮਨਜਿੰਦਰ ਸਿੰਘ ਸਰੌਦ) - ਹਰ ਸਾਲ ਦੀ ਤਰ੍ਹਾਂ ਸਮਾਜ ਸੇਵਾ ਦੇ ਖੇਤਰ ਅੰਦਰ ਵੱਡਾ ਯੋਗਦਾਨ ਪਾ ਕੇ ਗੁਰੂ ਸਾਹਿਬਾਨ ਦੀ ਫ਼ਲਸਫ਼ੇ ਅਨੁਸਾਰ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਵੱਡਾ ਘੱਲੂਘਾਰਾ ਕੁੱਪ-ਰੋਹੀੜਾ ਦੇ 35 ਹਜ਼ਾਰ ਸ਼ਹੀਦ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX