ਤਾਜਾ ਖ਼ਬਰਾਂ


ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
ਖ਼ਬਰ ਦਾ ਅਸਰ, ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਵੈੱਬਸਾਈਟ ਤੋਂ ਹਟਾਇਆ
. . .  1 day ago
ਗੁਰਾਇਆ, 19 ਮਈ ( ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਇਸ 'ਚ ਪੰਜਾਬੀ ਵਿਸ਼ੇ ਦੇ ਅੰਕ 60 ਅੰਕਾਂ 'ਚੋਂ ਦੇਣ ਦੀ ਬਜਾਏ 30 ਅੰਕਾਂ 'ਚੋਂ ਦਿੱਤੇ ਗਏ ਲੱਗਦੇ ਸੀ ਅਤੇ ਕਿਸੇ...
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
. . .  1 day ago
ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ: ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ,19 ਮਈ (ਜਸਵੰਤ ਸਿੰਘ ਜੱਸ )-ਸ਼੍ਰੋਮਣੀ ਕਮੇਟੀ ਵਲੋਂ ਗਠਿਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 11 ਮੈਂਬਰੀ ਕਮੇਟੀ ਵਲੋਂ ਆਉਂਦੇ ਦੋ ਹਫ਼ਤਿਆਂ ਤੱਕ ਪ੍ਰਧਾਨ ਮੰਤਰੀ ਕੇਂਦਰੀ ਗ੍ਰਹਿ ਤੋਂ ਇਲਾਵਾ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਿਲਣ ਦਾ ਫ਼ੈਸਲਾ ਕੀਤਾ...
ਸਮਰਾਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਕਰਿੰਦੇ ਦਾ ਕਤਲ ਕਰਕੇ ਲਾਸ਼ ਖੇਤਾਂ 'ਚ ਸੁੱਟੀ
. . .  1 day ago
ਸਮਰਾਲਾ, 19 ਮਈ (ਕੁਲਵਿੰਦਰ ਸਿੰਘ)- ਬੀਤੇ ਕਈ ਮਹੀਨਿਆਂ ਤੋਂ ਹਲਕਾ ਸਮਰਾਲਾ 'ਚ ਜੁਰਮ ਦੀਆਂ ਹੋ ਰਹੀਆਂ ਵਾਰਦਾਤਾਂ 'ਚ ਦਿਨੋਂ-ਦਿਨ ਵਾਧਾ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਥਾਨਕ ਪੁਲਿਸ ਦੇ ਮੁਸਤੈਦੀ ਦਿਖਾਉਣ ਦੇ ਬਾਵਜੂਦ ਵੀ ਜੁਰਮ ਦੀਆਂ ਘਟਨਾਵਾਂ...
ਐੱਸ.ਡੀ.ਐੱਮ. ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸੰਗਰੂਰ 'ਚ ਦੁੱਧ ਪਦਾਰਥਾਂ ਦੀ ਸੈਂਪਲਿੰਗ
. . .  1 day ago
ਸੰਗਰੂਰ, 19 ਮਈ (ਧੀਰਜ ਪਸ਼ੋਰੀਆ)-ਖੁਰਾਕੀ ਵਸਤਾਂ 'ਚ ਮਿਲਾਵਟਖੋਰੀ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸੰਗਰੂਰ ਸ਼ਹਿਰ 'ਚ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਦੁੱਧ ਤੋਂ ਤਿਆਰ...
ਸਿੱਖਿਆ ਵਿਭਾਗ ਵਲੋਂ ਸੈਸ਼ਨ 2022-23 ਦੇ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ
. . .  1 day ago
ਨੂਰਪੁਰਬੇਦੀ, 19 ਮਈ (ਹਰਦੀਪ ਸਿੰਘ ਢੀਂਡਸਾ)-ਸਕੂਲੀ ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2022-23 ਦਾ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕੋਰੋਨਾ ਕਾਰਨ ਪਿਛਲੇ ਦੋ ਸਾਲਾਂ ਦੌਰਾਨ ਇਹ ਖੇਡ ਮੁਕਾਬਲੇ ਨਹੀਂ ਹੋ ਸਕੇ ਸਨ।
ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਾਈ ਇਕ ਸਾਲ ਦੀ ਸਜ਼ਾ
. . .  1 day ago
ਚੰਡੀਗੜ੍ਹ, 19 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ 'ਚ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ...
ਲੁੱਟ ਕਰਨ ਆਇਆ ਅਕਾਲੀ ਦਲ ਜਨਰਲ ਕੌਂਸਲਰ ਦਾ ਮੈਂਬਰ ਪਿਸਤੌਲ ਸਮੇਤ ਕਾਬੂ
. . .  1 day ago
ਧਾਰੀਵਾਲ, 19 ਮਈ (ਸਵਰਨ ਸਿੰਘ)-ਸਥਾਨਕ ਸ਼ਹਿਰ ਦੇ ਪੁਰਾਣਾ ਬੱਸ ਅੱਡਾ ਮੁੱਖ ਮਾਰਗ 'ਤੇ ਸਥਿਤ ਦੁਰਗਾ ਜਿਊਲਰਜ਼ ਦੀ ਦੁਕਾਨ 'ਤੇ ਲੁੱਟ ਕਰਨ ਦੀ ਨੀਯਤ ਨਾਲ ਆਏ ਵਿਅਕਤੀ ਨੂੰ ਦੁਕਾਨਦਾਰ ਨੇ ਫੁਰਤੀ ਮਾਰਦੇ ਹੋਏ ਫੜ੍ਹ ਕੇ ਪੁਲਿਸ ਹਵਾਲੇ ਕੀਤਾ। ਇਸ ਸੰਬੰਧ 'ਚ ਸੁਨਿਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਮੱਘਰ ਸੰਮਤ 553

ਬਠਿੰਡਾ

ਪਿੰਡ ਫੂਲੇਵਾਲਾ ਦਾ ਸਰਕਾਰੀ ਪ੍ਰਾਇਮਰੀ ਸਕੂਲ ਸਮਾਰਟ ਤਾਂ ਬਣਿਆ ਪਰ ਅਧਿਆਪਕਾਂ ਤੋਂ ਸੱਖਣਾ!

ਭਾਈਰੂਪਾ, 26 ਨਵੰਬਰ (ਵਰਿੰਦਰ ਲੱਕੀ) - ਨੇੜਲੇ ਪਿੰਡ ਫੂਲੇਵਾਲਾ ਵਿਖੇ ਚੱਲ ਰਹੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੂੰ ਸਰਕਾਰ ਨੇ ਸਮਾਰਟ ਸਕੂਲਾਂ 'ਚ ਸ਼ੁਮਾਰ ਤਾਂ ਕਰ ਦਿੱਤਾ ਹੈ ਪ੍ਰੰਤੂ ਸ਼ਾਇਦ ਸਰਕਾਰ ਇਸ ਗੱਲ ਨੂੰ ਭੁੱਲ ਗਈ ਕਿ ਉਕਤ ਸਮਾਰਟ ਸਕੂਲ 'ਚ ਬੱਚਿਆਂ ਨੂੰ ਪੜ੍ਹਾਉਣ ਲਈ ਅਧਿਆਪਕਾ ਦੀ ਵੀ ਜ਼ਰੂਰਤ ਹੈ! ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਕੂਲ 'ਚ ਪੜ੍ਹਦੇ 130 ਬੱਚਿਆਂ ਲਈ ਸਕੂਲ 'ਚ ਸਿਰਫ਼ ਇਕ ਅਧਿਆਪਕ ਹੈ ਤੇ ਉਹ ਵੀ ਲਾਗਲੇ ਪਿੰਡ ਦੇ ਸਕੂਲ ਤੋਂ ਇਥੇ ਡੈਪੂਟੇਸ਼ਨ 'ਤੇ ਆ ਰਹੇ ਹਨ ਇਸ ਕਰਕੇ ਬੱਚਿਆਂ ਦੀ ਪੜ੍ਹਾਈ ਖ਼ਰਾਬ ਹੋ ਰਹੀ ਹੈ | ਇਸੇ ਸਬੰਧ 'ਚ ਅੱਜ ਪਿੰਡ ਦੀ ਸਮੂਹ ਗ੍ਰਾਮ ਪੰਚਾਇਤ, ਕਿਸਾਨ ਜਥੇਬੰਦੀਆਂ ਤੇ ਆਜ਼ਾਦ ਸਪੋਰਟਸ ਕਲੱਬ ਫੂਲੇਵਾਲਾ ਦੇ ਮੈਂਬਰਾਂ ਵਲੋਂ ਸਕੂਲ ਨੂੰ ਜਿੰਦਰਾ ਮਾਰਦੇ ਹੋਏ ਸਕੂਲ ਦੇ ਮੁੱਖ ਗੇਟ ਅੱਗੇ ਧਰਨਾ ਮਾਰਿਆ ਤੇ ਬੱਚਿਆਂ ਸਮੇਤ ਤਿੱਖੀ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੰਬੋਧਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ (ਡਕੌਦਾਂ) ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਫੂਲੇਵਾਲਾ, ਦਰਬਾਰਾ ਸਿੰਘ ਫੂਲੇਵਾਲਾ ਤੇ ਕਲੱਬ ਪ੍ਰਧਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਸਮਾਰਟ ਸਕੂਲ 'ਚ 130 ਬੱਚੇ ਪੜ੍ਹਨ ਲਈ ਆਉਂਦੇ ਹਨ ਪ੍ਰੰਤੂ ਸਕੂਲ 'ਚ ਇਕ ਵੀ ਸਥਾਈ ਅਧਿਆਪਕ ਮੌਜੂਦ ਨਹੀਂ ਤੇ ਲਾਗਲੇ ਪਿੰਡ ਚੋਟੀਆਂ ਦੇ ਇਕ ਸਕੂਲ ਤੋਂ ਇਕ ਅਧਿਆਪਕ ਡੈਪੂਟੇਸ਼ਨ ਤੇ ਆ ਕੇ ਸਕੂਲ ਨੂੰ ਸੰਭਾਲਦਾ ਹੈ | ਉਨ੍ਹਾਂ ਕਿਹਾ ਕਿ ਪਿੰਡ ਦੇ ਸਰਕਾਰੀ ਸਕੂਲ 'ਚ ਜ਼ਿਆਦਾਤਰ ਮੱਧਵਰਗੀ ਤੇ ਗਰੀਬ ਪਰਿਵਾਰਾਂ ਦੇ ਬੱਚੇ ਹੀ ਸਿੱਖਿਆ ਹਾਸਲ ਕਰਦੇ ਹਨ ਅਜਿਹੇ 'ਚ ਇਕ ਅਧਿਆਪਕ ਵੱਖ-ਵੱਖ ਕਲਾਸਾਂ ਨੂੰ ਕਿਵੇਂ ਪੜ੍ਹਾਈ ਕਰਵਾ ਸਕਦਾ ਹੈ | ਇਸੇ ਦੌਰਾਨ ਸੂਚਨਾ ਮਿਲਣ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਭਰਭੂਰ ਸਿੰਘ ਮੌਕੇ 'ਤੇ ਪਹੁੰਚੇ ਤੇ ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦੁਆਇਆ ਕਿ ਸੋਮਵਾਰ ਤੱਕ ਉਨ੍ਹਾਂ ਦੇ ਸਕੂਲ 'ਚ 3 ਅਧਿਆਪਕਾਂ ਦੀ ਨਿਯੁਕਤੀ ਹੋ ਜਾਵੇਗੀ ਜਿਸ ਤੇ ਪਿੰਡ ਵਾਸੀਆਂ ਨੇ ਰੋਸ ਧਰਨਾ ਖ਼ਤਮ ਕਰਦੇ ਹੋਏ ਸਕੂਲ ਨੂੰ ਮਾਰਿਆ ਜਿੰਦਰਾ ਖੋਲ੍ਹ ਦਿੱਤਾ |

ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਹਲਾਕ ਕਰਨ ਵਾਲੇ ਟਰੈਕਟਰ ਚਾਲਕ 'ਤੇ ਮੁਕੱਦਮਾ ਦਰਜ

ਬਠਿੰਡਾ, 26 ਨਵੰਬਰ (ਸੱਤਪਾਲ ਸਿੰਘ ਸਿਵੀਆਂ) - ਸਥਾਨਕ ਜੋਗੀ ਨਗਰ ਵਿਖੇ ਇਕ ਮੋਟਰ ਸਾਈਕਲ ਸਵਾਰ ਵਿਅਕਤੀ ਨੂੰ ਟਰੈਕਟਰ ਦੀ ਟੱਕਰ ਮਾਰ ਕੇ ਮੌਤ ਦੇ ਘਾਟ ਉਤਾਰਨ ਵਾਲੇ ਅਣਪਛਾਤੇ ਟਰੈਕਟਰ ਚਾਲਕ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਕੈਦੀਆਂ ਤੋਂ ਮੋਬਾਈਲ ਫ਼ੋਨ ਬਰਾਮਦ

ਬਠਿੰਡਾ, 26 ਨਵੰਬਰ (ਸੱਤਪਾਲ ਸਿੰਘ ਸਿਵੀਆਂ) - ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਦੋ ਕੈਦੀਆਂ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਕੈਂਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਂਚ-ਪੁਲਿਸ ਅਧਿਕਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ

ਬਠਿੰਡਾ, 26 ਨਵੰਬਰ (ਵੀਰਪਾਲ ਸਿੰਘ) - ਪੰਜਾਬ ਸਰਕਾਰ ਅਤੇ ਪੰਜਾਬ ਰਾਜ ਬਿਜਲੀ ਬੋਰਡ ਦੀ ਮੈਨੇਜਮੈਂਟ ਕਮੇਟੀ ਵਲੋਂ ਪਾਵਰਕਾਮ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਟਕਾਏ ਜਾਣ ਤੋਂ ਪੀ. ਐਸ. ਈ. ਬੀ. ਜੁਆਇੰਟ ਫੌਰਮ ਭਰਾਤਰੀ ਜਥੇਬੰਦੀਆਂ ਅਤੇ ਪੈਨਸਨਰਜ਼ ਯੂਨੀਅਨ ਵਲੋਂ ...

ਪੂਰੀ ਖ਼ਬਰ »

ਡੇਢ ਕੁਇੰਟਲ ਤੋਂ ਵੱਧ ਚੂਰਾ-ਪੋਸਤ ਤੇ ਟਰਾਲੇ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਬਠਿੰਡਾ, 26 ਨਵੰਬਰ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਦੇ ਐਂਟੀ-ਨਾਰਕੋਟਿਕ ਸੈਲ ਵਲੋਂ ਇਕ ਟਰਾਲਾ (ਘੋੜਾ) ਚਾਲਕ ਦੋ ਵਿਅਕਤੀਆਂ ਨੂੰ ਵੱਡੀ ਮਾਤਰਾ ਚੂਰਾ ਪੋਸਤ (ਭੁੱਕੀ) ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿੰਨਾਂ ਖ਼ਿਲਾਫ਼ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਤਹਿਤ ...

ਪੂਰੀ ਖ਼ਬਰ »

ਡੇਢ ਮਹੀਨੇ ਬਾਅਦ ਵੀ ਐਸ.ਟੀ.ਐਫ. ਦੇ ਹੱਥ ਨਹੀਂ ਲੱਗ ਸਕਿਆ ਰੂਪੋਸ਼ ਹੋਇਆ ਪੁਲਿਸ ਇੰਸਪੈਕਟਰ ਤੇ ਏ.ਐਸ.ਆਈ.

ਬਠਿੰਡਾ, 26 ਨਵੰਬਰ (ਸੱਤਪਾਲ ਸਿੰਘ ਸਿਵੀਆਂ) - ਨਸ਼ਾ ਤਸਕਰਾਂ ਨੂੰ ਪੈਸੇ ਲੈ ਕੇ ਛੱਡਣ ਦੇ ਕਥਿੱਤ ਦੋਸ਼ਾਂ ਵਿਚ ਘਿਰੇ ਬਠਿੰਡਾ ਸਪੈਸ਼ਲ ਸਟਾਫ਼ ਪੁਲਿਸ ਦੇ ਮੁਅੱਤਲ ਕੀਤੇ ਗਏ ਤਤਕਾਲੀ ਇੰਚਾਰਜ ਤੇ ਇਕ ਏ.ਐਸ.ਆਈ. ਨੂੰ ਲਗਪਗ ਡੇਢ ਮਹੀਨਾ ਬੀਤਣ ਬਾਅਦ ਵੀ ਸਪੈਸ਼ਲ ਟਾਸਕ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਵਲੋਂ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਹੋਇਆ ਹੋਮਗਾਰਡ ਜਵਾਨ ਗਿ੍ਫ਼ਤਾਰ

ਬਠਿੰਡਾ, 26 ਨਵੰਬਰ (ਸੱਤਪਾਲ ਸਿੰਘ ਸਿਵੀਆਂ) - ਵਿਜੀਲੈਂਸ ਵਿਭਾਗ ਬਠਿੰਡਾ ਰੇਂਜ ਬਠਿੰਡਾ ਵਲੋਂ ਸਥਾਨਕ ਪੁਲਿਸ ਥਾਣਾ ਕੋਤਵਾਲੀ ਦੇ ਇਕ ਹੋਮਗਾਰਡ ਜਵਾਨ ਨੂੰ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗਿ੍ਫ਼ਤਾਰ ਕੀਤਾ ਗਿਆ, ਜਿਸ ਖ਼ਿਲਾਫ਼ ਭਿ੍ਸ਼ਟਾਚਾਰ ਰੋਕੂ ਐਕਟ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਮੰਗਾਂ ਨਾ ਮੰਨਣ ਕਾਰਨ 2 ਦਸੰਬਰ ਨੂੰ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ ਕਰਨ ਦਾ ਐਲਾਨ- ਸਿੱਧੂ/ਬਰਾੜ

ਲਹਿਰਾ ਮੁਹੱਬਤ, 26 ਨਵੰਬਰ (ਸੁਖਪਾਲ ਸਿੰਘ ਸੁੱਖੀ) - ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਦੀ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ (ਪ) ਦੇ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀਵਾਲਾ ਤੇ ਸੂਬਾ ਮੀਤ ਪ੍ਰਧਾਨ ਰਵੀਪਾਲ ਸਿੰਘ ਸਿੱਧੂ ਨੇ ਪ੍ਰੈਸ ਬਿਆਨ ...

ਪੂਰੀ ਖ਼ਬਰ »

ਜ਼ਮੀਨੀ ਰਜਿਸਟਰੀਆਂ ਸਮੇਂ ਐਨ.ਓ.ਸੀ ਸ਼ਰਤ ਹਟਾਉਣ ਦੀ ਮੰਗ

ਨਥਾਣਾ, 26 ਨਵੰਬਰ (ਗੁਰਦਰਸ਼ਨ ਲੁੱਧੜ) - ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਛੋਟੇ ਜ਼ਮੀਨੀ ਟੁਕੜਿਆਂ ਦੀ ਵਿਕਰੀ ਸਮੇਂ ਐਨ.ਓ.ਸੀ ਸ਼ਰਤ ਖਤਮ ਕੀਤੀ ਜਾਵੇ, ਜ਼ਿਕਰਯੋਗ ਹੈ ਕਿ ਦੋ ਕਨਾਲ ਤੋਂ ਘੱਟ ਜ਼ਮੀਨ ਦੀ ਰਜਿਸਟਰੀ ਸਮੇਂ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਭੱਟੀ ਵਲੋਂ ਨਵ ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਬਠਿੰਡਾ, 26 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਜੋ ਬਠਿੰਡਾ ਦਿਹਾਤੀ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵੀ ਹਨ, ਨੇ ਅੱਜ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਨਾਲ ਸਬੰਧਿਤ ਜ਼ਿਲ੍ਹਾ ਜਥੇਬੰਦੀ ਦੇ ...

ਪੂਰੀ ਖ਼ਬਰ »

ਲੱਖੀ ਜੰਗਲ ਤੋਂ ਜਥਾ ਦਿੱਲੀ ਨੂੰ ਰਵਾਨਾ

ਮਹਿਮਾ ਸਰਜਾ, 26 ਨਵੰਬਰ (ਰਾਮਜੀਤ ਸ਼ਰਮਾ) - ਕੇਂਦਰ ਵਲੋਂ ਲਾਗੂ ਕੀਤੇ ਗਏ ਤਿੰਨ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕਿਸਾਨਾਂ ਦਾ ਜਥਾ ਲੱਖੀ ਜੰਗਲ ਤੋ ਦਿੱਲੀ ਨੂੰ ਰਵਾਨਾ ਹੋਇਆ | ਇਸ ਦੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਪ੍ਰਧਾਨ ਸੁਖਮੰਦਰ ...

ਪੂਰੀ ਖ਼ਬਰ »

ਅਦਾਲਤ ਵਲੋਂ ਦਾਜ ਦੇ ਮੁਕੱਦਮੇ 'ਚੋਂ ਪਤੀ ਸਮੇਤ ਤਿੰਨ ਵਿਅਕਤੀ ਬਾਇੱਜ਼ਤ ਬਰੀ

ਬਠਿੰਡਾ, 26 ਨਵੰਬਰ (ਸੱਤਪਾਲ ਸਿੰਘ ਸਿਵੀਆਂ) - ਬਠਿੰਡਾ ਦੀ ਇਕ ਅਦਾਲਤ ਵਲੋਂ ਦਾਜ ਮੰਗਣ ਤੇ ਵਿਆਹੁਤਾ ਦੀ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਚੱਲ ਰਹੇ ਅਦਾਲਤੀ ਮੁਕੱਦਮੇ ਵਿਚੋਂ ਵਿਆਹੁਤਾ ਦੇ ਪਤੀ ਸਮੇਤ ਤਿੰਨ ਵਿਅਕਤੀਆਂ ਨੂੰ ਬਾਇੱਜ਼ਤ ਬਰੀ ਕੀਤਾ ਗਿਆ ਹੈ | ਪ੍ਰਾਪਤ ...

ਪੂਰੀ ਖ਼ਬਰ »

ਗੁਰੂ ਨਾਨਕ ਨਰਸਿੰਗ ਇੰਸਟੀਚਿਊਟ 'ਚ ਮਨਾਈ ਗਈ ਫਰੈਸ਼ਨ ਅਤੇ ਵਿਦਾਇਗੀ ਪਾਰਟੀ

ਭੁੱਚੋ ਮੰਡੀ, 26 ਨਵੰਬਰ (ਬਿੱਕਰ ਸਿੰਘ ਸਿੱਧੂ)-ਸਥਾਨਕ ਗੁਰੂ ਨਾਨਕ ਨਰਸਿੰਗ ਇੰਸਟੀਚਿਊਟ ਵਿਖੇ ਨਵੇਂ ਵਿਦਿਆਰਥੀਆਂ ਦੇ ਆਗਮਨ ਅਤੇ ਪੁਰਾਣੇ ਵਿਦਿਆਰਥੀਆਂ ਦੀ ਵਿਦਾਇਗੀ ਦੇ ਤੌਰ ਤੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਇੰਸਟੀਚਿਊਟ ਦੇ ਐਮ. ਡੀ. ਨਰੇਸ਼ ਕੌਂਸਲ, ਚੇਅਰਮੈਨ ...

ਪੂਰੀ ਖ਼ਬਰ »

ਬਿਨਾਂ ਮੁਕਾਬਲਾ ਐਡਵੋਕੇਟ ਭੁਪਿੰਦਰ ਸਿੰਘ ਬੰਗੀ ਬਣੇ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੇ ਪ੍ਰਧਾਨ

ਤਲਵੰਡੀ ਸਾਬੋ, 26 ਨਵੰਬਰ (ਰਣਜੀਤ ਸਿੰਘ ਰਾਜੂ) - ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੀ ਚੋਣ ਅੱਜ ਬਿਨ੍ਹਾ ਮੁਕਾਬਲਾ ਹੋ ਗਈ ਹੈ ਜਿਸ ਦੌਰਾਨ ਐਡਵੋਕੇਟ ਭੁਪਿੰਦਰ ਸਿੰਘ ਬੰਗੀ ਨੂੰ ਬਾਰ ਦਾ ਪ੍ਰਧਾਨ ਚੁਣ ਲਿਆ ਗਿਆ ਹੈ | ਦੱਸਣਾ ਬਣਦਾ ਹੈ ਕਿ ਬਾਰ ਐਸੋਸੀਏਸ਼ਨ ਤਲਵੰਡੀ ...

ਪੂਰੀ ਖ਼ਬਰ »

85 ਕਿੱਲੋ ਗਾਂਜੇ ਸਮੇਤ ਇਕ ਵਿਅਕਤੀ ਕਾਬੂ, ਇਕ ਦੀ ਭਾਲ ਜਾਰੀ

ਤਲਵੰਡੀ ਸਾਬੋ, 26 ਨਵੰਬਰ (ਰਣਜੀਤ ਸਿੰਘ ਰਾਜੂ) - ਪਿਛਲੇ ਦਿਨਾਂ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਤਲਵੰਡੀ ਸਾਬੋ ਪੁਲਿਸ ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਉਸ ਨੇ ਭਾਰੀ ਮਾਤਰਾ ਵਿਚ ਗਾਂਜੇ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲਿਆ | ਪੁਲਿਸ ...

ਪੂਰੀ ਖ਼ਬਰ »

ਦਿੱਲੀ ਮੋਰਚੇ ਦੇ ਇਕ ਸਾਲ ਪੂਰਾ ਹੋਣ 'ਤੇ ਮਨੁੱਖਤਾ ਸੇਵਾ ਕਲੱਬ ਨੇ ਲਗਾਇਆ ਖ਼ੂਨਦਾਨ ਕੈਂਪ

ਤਲਵੰਡੀ ਸਾਬੋ, 26 ਨਵੰਬਰ (ਰਣਜੀਤ ਸਿੰਘ ਰਾਜੂ) - ਸਮਾਜ ਸੇਵਾ ਵਿਚ ਆਪਣੀ ਵੱਖਰੀ ਪਛਾਣ ਰੱਖਣ ਵਾਲੇ ਮਨੁੱਖਤਾ ਸੇਵਾ ਕਲੱਬ ਵੱਲੋਂ ਮਲਹੋਤਰਾ ਗਰੁੱਪ ਦੇ ਸਹਿਯੋਗ ਨਾਲ ਦਿੱਲੀ ਕਿਸਾਨੀ ਸੰਘਰਸ਼ ਦੇ ਇਕ ਸਾਲ ਪੂਰਾ ਹੋਣ ਤੇ ਸ਼ਹੀਦ ਕਿਸਾਨਾਂ ਨੂੰ ਸਮਰਪਿਤ ਕਰਕੇ ...

ਪੂਰੀ ਖ਼ਬਰ »

ਆਊਟਸੋਰਸ ਠੇਕਾ ਮੁਲਾਜ਼ਮਾਂ ਵਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਵਿਰੋਧ

ਬਠਿੰਡਾ, 26 ਨਵੰਬਰ (ਵੀਰਪਾਲ ਸਿੰਘ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ ਤੇ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਵਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਵੀਨੂੰ ਬਾਦਲ ਦਾ ਜੋਗੀ ਨਗਰ ਵਿਖੇ ਇਕ ਸਮਾਗਮ ...

ਪੂਰੀ ਖ਼ਬਰ »

ਲੱਕੜ ਵਪਾਰੀਆਂ ਨੇ ਮਾਰਕਿਟ ਕਮੇਟੀ ਦਾ ਕੀਤਾ ਘਿਰਾਓ

ਬਠਿੰਡਾ, 26 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ) - ਮਾਰਕਿਟ ਕਮੇਟੀ ਦੇ ਅਧਿਕਾਰੀਆਂ ਦੁਆਰਾ ਲੱਕੜ ਮੰਡੀ ਵਿਖੇ ਗੇਟ ਨੂੰ ਤਾਲਾ ਲਗਾਏ ਜਾਣ ਨੂੰ ਲੈ ਕੇ ਲੱਕੜ ਵਪਾਰੀਆਂ ਨੇ ਮਾਰਕਿਟ ਕਮੇਟੀ ਦਫ਼ਤਰ ਦੇ ਬਾਹਰ ਲੱਕੜਾਂ ਦੀਆਂ ਭਰੀਆਂ ਟਰਾਲੀਆਂ ਖੜੀਆਂ ਕਰਕੇ ਧਰਨਾ ਲਗਾ ...

ਪੂਰੀ ਖ਼ਬਰ »

ਮਾਣ ਭੱਤਾ ਤੇ ਕੰਟਰੈਕਟ ਮੁਲਾਜ਼ਮ ਮੋਰਚਾ ਨੇ ਸੂਬਾ ਸਰਕਾਰ ਦੀ ਅਰਥੀ ਫੂਕੀ

ਬਠਿੰਡਾ, 26 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ) - ਮਾਣ ਭੱਤਾ ਤੇ ਕੰਟਰੈਕਟ ਮੁਲਾਜ਼ਮ ਮੋਰਚਾ ਵਲੋਂ ਜ਼ਿਲ੍ਹਾ ਬਠਿੰਡਾ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਕੰਟਰੈਕਟ ਮੁਲਾਜ਼ਮ ਮੋਰਚਾ ਦੇ ਆਗੂ ਸੁਰੰਜਨਾ ਰਾਣੀ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਕੇਜਰੀਵਾਲ ਦੀ ਤੀਜੀ ਗਾਰੰਟੀ ਦੇ ਪ੍ਰਚਾਰ ਸੰਬੰਧੀ 'ਆਪ' ਵਲੰਟੀਅਰਾਂ ਵਲੋਂ ਮੀਟਿੰਗ

ਭੁੱਚੋ ਮੰਡੀ, 26 ਨਵੰਬਰ (ਪਰਵਿੰਦਰ ਸਿੰਘ ਜੌੜਾ) - ਕੇਜਰੀਵਾਲ ਦੀ ਤੀਜੀ ਗਰੰਟੀ ਦੇ ਪ੍ਰਚਾਰ ਸਬੰਧੀ 'ਆਪ' ਵਲੰਟੀਅਰਾਂ ਵਲੋਂ ਪਾਰਟੀ ਦੇ ਸਥਾਨਕ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ, ਦੀ ਅਗਵਾਈ ਭੁੱਚੋ ਹਲਕੇ ਤੋਂ ਪਾਰਟੀ ਟਿਕਟ ਦੇ ਸੰਭਾਵੀ ਉਮੀਦਵਾਰ ਮਾ: ਜਗਸੀਰ ਸਿੰਘ ਚੱਕ ...

ਪੂਰੀ ਖ਼ਬਰ »

ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਪੰਜਾਬੀ ਮਾਹ ਲੜੀ ਤਹਿਤ ਲੈਕਚਰ ਕਰਵਾਇਆ

ਗੋਨਿਆਣਾ, 26 ਨਵੰਬਰ (ਲਛਮਣ ਦਾਸ ਗਰਗ) - ਸ੍ਰੀ ਮਾਨ 108 ਮਹੰਤ ਭਾਈ ਕਾਹਨ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ ਕਾਲਜ ਚੇਅਰਮੈਨ ਮਨਪ੍ਰੀਤ ਸਿੰਘ ਵਿਰਕ, ਕਾਲਜ ਡਾਇਰੈਕਟਰ ਪੋ੍ਰ. ਇਕਬਾਲ ਸਿੰਘ ਰੋਮਾਣਾ, ਕਾਲਜ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਖੇਡ ਪ੍ਰਮੋਟਰ ਰਿੱਕੀ ਸਿੱਧੂ ਵਲੋਂ ਮਹਿਰਾਜ ਵਿਖੇ ਤਿੰਨ ਰੋਜ਼ਾ ਕਬੱਡੀ ਮਹਾਂਕੁੰਭ ਟੂਰਨਾਮੈਂਟ ਦਾ ਸਟਿੱਕਰ ਜਾਰੀ

ਮਹਿਰਾਜ, 26 ਨਵੰਬਰ (ਸੁਖਪਾਲ ਮਹਿਰਾਜ)- ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਨਿਊ ਬਾਬਾ ਸਿੱਧ ਤਿਲਕ ਰਾਏ ਸਪੋਰਟਸ ਕਲੱਬ ਮਹਿਰਾਜ ਵਲੋਂ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ, ਦਾਨੀ ਸੱਜਣਾਂ ਦੇ ਸਹਿਯੋਗ ਨਾਲ ਮਹਾਰਾਜਾ ਖੇਡ ...

ਪੂਰੀ ਖ਼ਬਰ »

ਨਾਮਦੇਵ ਗੇਟ ਨੇੜੇ ਮੁਹੱਲਾ ਵਾਸੀਆਂ ਵਲੋਂ ਲਗਾਇਆ ਧਰਨਾ

ਬਠਿੰਡਾ, 26 ਨਵੰਬਰ (ਵੀਰਪਾਲ ਸਿੰਘ) - ਸਥਾਨਕ ਨਾਮਦੇਵ ਗੇਟ ਦੇ ਨੇੜਲੇ ਮੁਹੱਲਾ ਵਾਸੀਆਂ ਵਲੋਂ ਮੁਹੱਲੇ ਅੰਦਰ ਨਿੱਜੀ ਵਰਕਸ਼ਾਪ ਤੋਂ ਡੈਂਟਿੰਗ (ਪੇਂਟਿੰਗ) ਫੈਲਣ ਵਾਲੇ ਸ਼ੋਰ ਪ੍ਰਦੂਸ਼ਣ ਤੋਂ ਪ੍ਰੇਸ਼ਾਨੀ ਨੂੰ ਲੈ ਕੇ ਸਥਾਨਕ ਜੀ.ਟੀ.ਰੋਡ ਨੇੜੇ ਨਾਮਦੇਵ ਗੇਟ ਧਰਨਾ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਸਮੂਹਿਕ ਛੁੱਟੀ ਤੇ ਹੜਤਾਲ 2 ਦਸੰਬਰ ਤੱਕ ਵਧਾਈ

ਸੰਗਤ ਮੰਡੀ, 26 ਨਵੰਬਰ (ਅੰਮਿ੍ਤਪਾਲ ਸ਼ਰਮਾ) - ਪਾਵਰਕਾਮ ਦੇ ਬਿਜਲੀ ਕਾਮਿਆਂ ਵਲੋਂ ਚੱਲ ਰਹੀ ਸਮੂਹਿਕ ਛੁੱਟੀ ਤੇ ਹੜਤਾਲ 'ਚ 2 ਦਸੰਬਰ ਤੱਕ ਦਾ ਵਾਧਾ ਕਰਕੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਬਿਜਲੀ ਮੁਲਾਜ਼ਮ ਯੂਨੀਅਨ ਸਬ ਡਿਵੀਜ਼ਨ ਸੰਗਤ ਦੇ ਪ੍ਰਧਾਨ ਮਨਦੀਪ ਸਿੰਘ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਐਨ.ਐਚ.ਐਮ. ਕਾਮਿਆਂ ਨੇ ਰੋਸ ਮਾਰਚ ਕੱਢਣ ਉਪਰੰਤ ਬੱਸ ਅੱਡੇ ਅੱਗੇ ਲਾਇਆ ਜਾਮ

ਬਠਿੰਡਾ, 26 ਨਵੰਬਰ (ਵੀਰਪਾਲ ਸਿੰਘ) - ਅੱਜ ਸਿਹਤ ਵਿਭਾਗ ਦੇ ਐਨ.ਐਚ.ਐਮ. ਕਾਮਿਆਂ ਨੇ ਆਪਣੀਆਂ ਮੰਗਾਂ ਦੀ ਸੁਣਵਾਈ ਨਾ ਹੋਣ ਦੇ ਰੋਸ ਵਜੋਂ ਭਾਈ ਮਨੀ ਸਿੰਘ ਸਿਵਲ ਹਸਪਤਾਲ ਤੋਂ ਲੈ ਕੇ ਬੱਸ ਸਟੈਂਡ ਤੱਕ ਰੋਸ ਮਾਰਚ ਕੱਢਿਆ ਗਿਆ ਅਤੇ ਮੁੱਖ ਬੱਸ ਅੱਡੇ ਕਾਫ਼ੀ ਸਮਾਂ ਜਾਮ ਲਗਾ ...

ਪੂਰੀ ਖ਼ਬਰ »

ਧਾਰਮਿਕ 'ਸਾਂਝੀਵਾਲਤਾ ਯਾਤਰਾ' ਦਾ ਦਮਦਮਾ ਸਾਹਿਬ ਪੁੱਜਣ ਤੇ ਸ਼ਾਨਦਾਰ ਸਵਾਗਤ

ਤਲਵੰਡੀ ਸਾਬੋ, 26 ਨਵੰਬਰ (ਰਣਜੀਤ ਸਿੰਘ ਰਾਜੂ) - ਮੇਡਲਾ (ਰਾਜਸਥਾਨ) ਤੋਂ ਬੀਤੇ ਦਿਨੀਂ ਆਰੰਭ ਹੋਈ 'ਮੀਰਾ ਚਲੀ ਸਤਿਗੁਰੂ ਕੇ ਧਾਮ' ਸਾਂਝੀਵਾਲਤਾ ਯਾਤਰਾ ਦੇ ਅੱਜ ਇਤਿਹਾਸਕ ਨਗਰ ਦਮਦਮਾ ਸਾਹਿਬ ਪੁੱਜਣ ਤੇ ਸੰਗਤਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਸਰਵ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਦੇ ਠੇਕਾ ਆਧਾਰਿਤ ਮੁਲਾਜ਼ਮਾਂ ਦੀ ਬਰਤਰਫ਼ੀ ਦੀ ਮਲੂਕਾ ਵਲੋਂ ਨਿਖੇਧੀ

ਭਗਤਾ ਭਾਈਕਾ, 26 ਨਵੰਬਰ (ਸੁਖਪਾਲ ਸਿੰਘ ਸੋਨੀ) - ਪਸ਼ੂ ਪਾਲਣ ਵਿਭਾਗ ਦੇ ਜ਼ਿਲ੍ਹਾ ਪੱਧਰੀ ਦਫ਼ਤਰਾਂ 'ਚ ਪਿਛਲੇ ਲੰਬੇ ਸਮੇਂ ਤੋਂ ਠੇਕੇ ਤੇ ਕੰਮ ਕਰਦੇ ਮੁਲਾਜਮਾਂ ਦੀ ਬਰਤਰਫ਼ੀ ਦਾ ਫ਼ੈਸਲਾ ਨਿੰਦਣਯੋਗ ਹੈ, ਕਾਂਗਰਸ ਸਰਕਾਰ ਦੇ ਇਸ ਫ਼ੈਸਲੇ ਨਾਲ ਕਾਂਗਰਸ ਦਾ ਮੁਲਾਜ਼ਮ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰ ਦੇ ਵਿਕਾਸ ਲਈ ਤਕਰੀਬਨ 8 ਕਰੋੜ ਰੁਪਏ ਦੇ ਵੰਡੇ ਚੈੱਕ

ਬਠਿੰਡਾ, 26 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਬਠਿੰਡਾ ਸ਼ਹਿਰ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਸ਼ਹਿਰ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ...

ਪੂਰੀ ਖ਼ਬਰ »

ਦਰਸ਼ਨ ਸਿੰਘ ਮਾਨ ਅਕਾਲੀ ਦਲ ਦੇ ਜ਼ਿਲ੍ਹਾ ਬਠਿੰਡਾ ਦੇ ਮੀਤ ਪ੍ਰਧਾਨ ਨਿਯੁਕਤ

ਮਹਿਮਾ ਸਰਜਾ, 26 ਨਵੰਬਰ (ਬਲਦੇਵ ਸੰਧੂ) - ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਜਿਸ ਤਹਿਤ ਅੱਜ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਗੋਨਿਆਣਾ ਵਲੋਂ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਦਾ ਯੋਗ ਲਾਭਪਾਤਰੀਆਂ ਨੂੰ ਲਾਹਾ ਦੇਣਾ ਬਣਾਇਆ ਜਾਵੇ ਯਕੀਨੀ

ਬਠਿੰਡਾ, 26 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਸੰਬੰਧੀ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਵੈਟਰਨਰੀ ਕਾਲਜ ਕਾਲਝਰਾਣੀ ਵਿਖੇ ਰਾਸ਼ਟਰੀ ਦੁੱਧ ਦਿਵਸ ਮਨਾਇਆ

ਸੰਗਤ ਮੰਡੀ, 26 ਨਵੰਬਰ (ਅੰਮਿ੍ਤਪਾਲ ਸ਼ਰਮਾ) - ਵੈਟਨਰੀ ਪੌਲੀਟੈਕਨਿਕ ਕਾਲਜ ਤੇ ਖੇਤਰੀ ਖੋਜ ਸਿਖਲਾਈ ਕੇਂਦਰ ਕਾਲਝਰਾਣੀ ਵਿਖੇ ਰਾਸ਼ਟਰੀ ਦੁੱਧ ਦਿਵਸ ਮਨਾਇਆ ਗਿਆ | ਕਾਲਜ ਦੇ ਪਿ੍ੰਸੀਪਲ ਕਮ-ਜੁਆਇੰਟ ਡਾਇਰੈਕਟਰ ਡਾ: ਬਿਮਲ ਸ਼ਰਮਾ ਨੇ ਦੱਸਿਆ ਕਿ ਡਾਕਟਰ ਵਰਗੀਜ਼ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦਾ ਅੰਤਰ ਜ਼ੋਨਲ ਯੁਵਕ ਮੇਲਾ ਸਮਾਪਤ

ਬਠਿੰਡਾ, 26 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦਾ 6ਵਾਂ ਅੰਤਰ-ਜੋਨਲ ਯੁਵਕ ਮੇਲਾ-2021 'ਮਾਣ ਵਤਨਾਂ ਦਾ' ਸਿਰਲੇਖ ਨਾਲ ਪ੍ਰਤਿਭਾ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼ਾਨੋ-ਸ਼ੌਕਤ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਸੰਘਰਸ਼ ਅੱਗੇ ਝੁਕੀ ਮੈਨੇਜਮੈਂਟ

ਸੰਗਤ ਮੰਡੀ, 26 ਨਵੰਬਰ (ਅੰਮਿ੍ਤਪਾਲ ਸ਼ਰਮਾ) - ਵਿਦਿਆਰਥੀ ਸੰਘਰਸ਼ ਅੱਗੇ ਅਖੀਰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਨੇਜਮੈਂਟ ਨੂੰ ਝੁਕਣਾ ਪਿਆ ਅਤੇ ਉਨ੍ਹਾਂ ਆਦਰਸ਼ ਸਕੂਲ ਨੰਦਗੜ੍ਹ ਤੇ ਭਾਗੁੂ ਦੀਆਂ ਪਿੰ੍ਰਸੀਪਲਾਂ ਦੀ ਕੀਤੀ ਬਦਲੀ ਤੁਰੰਤ ਪ੍ਰਭਾਵ ਨਾਲ ਰੱਦ ਕਰਨ ...

ਪੂਰੀ ਖ਼ਬਰ »

ਈ.ਡੀ. ਵਲੋਂ ਵਪਾਰੀਆਂ ਦੇ ਟਿਕਾਣਿਆਂ 'ਤੇ ਕੀਤੀ ਗਈ ਛਾਪੇਮਾਰੀ ਦੀ ਨਿੰਦਾ

ਰਾਮਾਂ ਮੰਡੀ, 26 ਨਵੰਬਰ (ਤਰਸੇਮ ਸਿੰਗਲਾ) - ਬੀਤੇ ਦਿਨ ਈ.ਡੀ.ਵੱਲੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਵਪਾਰੀਆਂ ਦੇ ਟਿਕਾਣਿਆਂ 'ਤੇ ਵੱਖ-ਵੱਖ ਸ਼ਹਿਰਾਂ ਵਿਚ ਕੀਤੀ ਗਈ ਛਾਪੇਮਾਰੀ ਦੀ ਆੜ੍ਹਤੀ ਐਸੋਸੀਏਸ਼ਨ ਰਾਮਾਂ ਦੇ ਸ਼ਹਿਰੀ ਪ੍ਰਧਾਨ ਵਿਜੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX