ਕਪੂਰਥਲਾ, 26 ਨਵੰਬਰ (ਅਮਰਜੀਤ ਕੋਮਲ)-ਭਾਰਤੀ ਸੰਵਿਧਾਨ ਦਿਵਸ ਸਬੰਧੀ ਵੱਖ-ਵੱਖ ਸੰਸਥਾਵਾਂ ਵਲੋਂ ਸਮਾਗਮ ਕਰਵਾਏ ਗਏ | ਆਈ. ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ 'ਚ ਸੰਵਿਧਾਨ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਵਿਚ ਯੂਨੀਵਰਸਿਟੀ ਦੇ ਰਜਿਸਟਰਾਰ ਜਸਪ੍ਰੀਤ ਸਿੰਘ ਆਈ. ਏ. ਐੱਸ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਸਮਾਗਮ ਵਿਚ ਹਾਜ਼ਰ ਅਧਿਆਪਕਾਂ ਤੇ ਸਟਾਫ਼ ਨੂੰ ਸੰਵਿਧਾਨ ਦੀ ਪਾਲਣਾ ਕਰਨ ਦੀ ਸਹੁੰ ਚੁਕਾਈ ਤੇ ਸਮੂਹ ਸਟਾਫ਼ ਨੂੰ ਸੰਵਿਧਾਨ ਦਿਵਸ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਸੰਵਿਧਾਨ ਵਿਚ ਦਿੱਤੇ ਗਏ ਮੌਲਿਕ ਅਧਿਕਾਰ, ਜਿੱਥੇ ਸਾਡੀ ਢਾਲ ਬਣ ਕੇ ਸਾਨੂੰ ਅਧਿਕਾਰ ਦਿੰਦੇ ਹਨ, ਉੱਥੇ ਸਾਡੀਆਂ ਜ਼ਿੰਮੇਵਾਰੀਆਂ ਦੀ ਵੀ ਯਾਦ ਦਿਵਾਉਂਦੇ ਹਨ | ਇਸ ਤੋਂ ਪਹਿਲਾਂ ਜਸਪ੍ਰੀਤ ਸਿੰਘ ਆਈ. ਏ. ਐੱਸ. ਤੇ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਡਾ: ਸੰਦੀਪ ਮਹਿਮੀ ਤੇ ਹੋਰ ਸ਼ਖ਼ਸੀਅਤਾਂ ਨੇ ਡਾ: ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ ਡਾ: ਸੰਦੀਪ ਮਹਿਮੀ ਨੇ ਕਿਹਾ ਕਿ ਦੇਸ਼ ਦੀ ਸੰਵਿਧਾਨ ਸਭਾ ਨੇ ਮੌਜੂਦਾ ਸੰਵਿਧਾਨ ਨੂੰ ਪੂਰਨ ਤੌਰ 'ਤੇ ਅਪਣਾਇਆ ਤੇ ਇਸ ਦਿਨ ਨੂੰ ਸਾਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਡਾ: ਮਹਿਮੀ ਨੇ ਕਿਹਾ ਕਿ ਸੰਵਿਧਾਨ ਹੀ ਹੈ, ਜੋ ਸਾਨੂੰ ਆਜ਼ਾਦ ਦੇਸ਼ ਦੇ ਆਜ਼ਾਦ ਨਾਗਰਿਕ ਦੀ ਭਾਵਨਾ ਦਾ ਅਹਿਸਾਸ ਕਰਵਾਉਂਦਾ ਹੈ | ਸਮਾਗਮ ਵਿਚ ਯੂਨੀਵਰਸਿਟੀ ਦੇ ਸਹਾਇਕ ਪ੍ਰੋਫੈਸਰ ਡਾ: ਸਤਵੀਰ ਸਿੰਘ, ਡਿਪਟੀ ਕੰਟਰੋਲਰ ਪ੍ਰੀਖਿਆਵਾਂ ਇੰਜ: ਸੰਦੀਪ ਕੁਮਾਰ ਕਾਜਲ, ਡਿਪਟੀ ਰਜਿਸਟਰਾਰ ਪਰਮਜੀਤ ਸਿੰਘ ਗਿੱਲ, ਡਿਪਟੀ ਡਾਇਰੈਕਟਰ ਕਾਰਪੋਰੇਟ ਰਿਲੇਸ਼ਨ, ਇੰਜ: ਨਵਦੀਪਕ ਸੰਧੂ, ਸਹਾਇਕ ਪ੍ਰੋਫੈਸਰ ਵਿਵੇਕ ਅਗਰਵਾਲ, ਗ਼ਜ਼ਲ ਸ਼ਰਮਾ ਆਦਿ ਹਾਜ਼ਰ ਸਨ |
ਲਾਇਲਪੁਰ ਖ਼ਾਲਸਾ ਕਾਲਜ ਵਿਚ ਸੰਵਿਧਾਨ ਦਿਵਸ ਸਬੰਧੀ ਸੈਮੀਨਾਰ
ਸੰਵਿਧਾਨ ਦਿਵਸ ਮੌਕੇ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੀ ਪ੍ਰੋ: ਮਨੀਸ਼ਾ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸੰਵਿਧਾਨ ਸਾਡੇ ਲੋਕਤੰਤਰ ਦੀ ਨੀਂਹ ਹੈ, ਜਿਸ ਸਦਕਾ ਅਧਿਕਾਰਾਂ ਤੇ ਸੁਤੰਤਰਤਾ ਨੂੰ ਮਾਣ ਰਹੇ ਹਾਂ | ਉਨ੍ਹਾਂ ਕਿਹਾ ਕਿ ਸੰਵਿਧਾਨ ਦੁਆਰਾ ਸਾਨੂੰ ਸਮਾਨਤਾ, ਸੁਤੰਤਰਤਾ ਤੇ ਧਰਮ ਨਿਰਪੱਖਤਾ ਤੇ ਨਿਆਂ ਆਦਿ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਮਿਲਦੀ ਹੈ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਪਿ੍ੰਸੀਪਲ ਡਾ: ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਸੰਵਿਧਾਨ ਸਾਡੇ ਦੇਸ਼ ਦੇ ਵਿਕਾਸ ਦਾ ਆਧਾਰ ਹੈ | ਇਸ ਲਈ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਸੰਵਿਧਾਨ ਦਾ ਸਤਿਕਾਰ ਕਰੀਏ | ਸੈਮੀਨਾਰ ਦੀ ਸਮਾਪਤੀ 'ਤੇ ਪ੍ਰੋ: ਮਨਜਿੰਦਰ ਸਿੰਘ ਜੌਹਲ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ |
ਸੰਵਿਧਾਨ ਦਿਵਸ ਸਬੰਧੀ ਹਿੰਦੂ ਕੰਨਿਆ ਕਾਲਜ 'ਚ ਸਮਾਗਮ
ਸਥਾਨਕ ਹਿੰਦੂ ਕੰਨਿਆ ਕਾਲਜ 'ਚ ਕਾਲਜ ਦੇ ਰਾਜਨੀਤਿਕ ਸ਼ਾਸਤਰ ਵਿਭਾਗ ਵਲੋਂ ਸੰਵਿਧਾਨ ਦਿਵਸ ਸਬੰਧੀ ਇਕ ਸੰਖੇਪ ਜਿਹਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਰਾਜਨੀਤੀ ਸ਼ਾਸਤਰ ਵਿਭਾਗ ਦੀ ਮੁਖੀ ਪ੍ਰੋ: ਵਰਿੰਦਰ ਕੌਰ ਨੇ ਕਾਲਜ ਦੀਆਂ ਵਿਦਿਆਰਥਣਾਂ ਨੂੰ ਭਾਰਤੀ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਪ੍ਰਸਤਾਵਨਾ ਸੰਵਿਧਾਨ ਦੀ ਆਤਮਾ ਹੈ, ਜਿਸ ਨੂੰ ਪੜ੍ਹਨ ਨਾਲ ਸਾਨੂੰ ਭਾਰਤ ਦੇ ਸੰਵਿਧਾਨ ਦੇ ਸਿਧਾਂਤਾਂ ਤੇ ਆਦੇਸ਼ਾਂ ਦੀ ਜਾਣਕਾਰੀ ਪ੍ਰਾਪਤ ਹੁੰਦੀ ਹੈ | ਇਸ ਮੌਕੇ ਰਾਜਨੀਤਿਕ ਸ਼ਾਸਤਰ ਦੀਆਂ ਵਿਦਿਆਰਥਣਾਂ ਨੇ ਭਾਰਤ ਸਰਕਾਰ ਵਲੋਂ ਪ੍ਰਸਤਾਵਨਾ ਪੜ੍ਹੋ ਤੇ ਸੰਵਿਧਾਨਕ ਲੋਕਤੰਤਰ ਦੀ ਪ੍ਰਸ਼ਨੋਤਰੀ ਦੇ ਮੁਕਾਬਲੇ ਵਿਚ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਕਾਲਜ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ |
ਸੁਲਤਾਨਪੁਰ ਲੋਧੀ, 26 ਨਵੰਬਰ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ ਗੰਦੇ ਪਾਣੀ ਦੀ ਸਮੱਸਿਆ ਜਲਦ ਹੀ ਮੁੱਢ ਤੋਂ ਖ਼ਤਮ ਹੋ ਜਾਵੇਗੀ ਕਿਉਂਕਿ ਸਮਾਰਟ ਸਿਟੀ ਤਹਿਤ ਸੀਵਰੇਜ ਦੇ ਪਾਣੀ ਦੀ ...
ਕਪੂਰਥਲਾ, 26 ਨਵੰਬਰ (ਅਮਰਜੀਤ ਕੋਮਲ)-ਮੁੱਖ ਮੰਤਰੀ ਵਲੋਂ ਪੰਜਾਬ ਮੋਤੀਆ ਮੁਕਤ ਮੁਹਿਮ ਦੀ ਸ਼ੁਰੂਆਤ ਕਰਨ ਉਪਰੰਤ ਸਿਹਤ ਵਿਭਾਗ ਵਲੋਂ ਜ਼ਿਲ੍ਹੇ 'ਚ ਇਸ ਮੁਹਿਮ ਦੀ ਸ਼ੁਰੂਆਤ ਕੀਤੀ ਗਈ | ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਨੇ ਦੱਸਿਆ ਕਿ ਇਸ ਮੁਹਿਮ ਦੌਰਾਨ ਮਰੀਜ਼ਾਂ ...
ਫਗਵਾੜਾ/ਖਲਵਾੜਾ, 26 ਨਵੰਬਰ (ਪੱਤਰ ਪ੍ਰੇਰਕਾਂ ਰਾਹੀਂ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਗਵਾਨ ਪਰਸ਼ੂਰਾਮ ਮੰਦਰ ਪਿੰਡ ਖਾਟੀ ਨੇੜੇ ਫਗਵਾੜਾ ਵਿਖੇ 28 ਨਵੰਬਰ ਨੂੰ ਨਤਮਸਤਕ ਹੋਣਗੇ | ਮੁੱਖ ਮੰਤਰੀ ਪੰਜਾਬ ਦੇ ਦੌਰੇ ਸਬੰਧੀ ਅੱਜ ਫਗਵਾੜਾ ਤੋਂ ਵਿਧਾਇਕ ...
ਸੁਲਤਾਨਪੁਰ ਲੋਧੀ, 26 ਨਵੰਬਰ (ਥਿੰਦ, ਹੈਪੀ)-ਗ੍ਰਾਮ ਪੰਚਾਇਤ ਮੁਕਟਰਾਮਵਾਲਾ ਨੇ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਦਿੱਤੇ ਸਹਿਯੋਗ ਸਦਕਾ 13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਵੱਖ-ਵੱਖ ਕਾਰਜਾਂ ਜਿਨ੍ਹਾਂ ਵਿਚ ਪਾਰਕ, ਸੀਵਰੇਜ, ਸ਼ਮਸ਼ਾਨਘਾਟ, ਇੰਟਰਲਾਕ ਤੇ ...
ਫਗਵਾੜਾ, 26 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਅਰਬਨ ਅਸਟੇਟ ਖੇਤਰ 'ਚ ਪੈਂਦੀ ਸੀ. ਆਰ. ਪੀ. ਕਾਲੋਨੀ ਦਾ ਇਕ ਵਿਅਕਤੀ ਸੰਦੀਪ ਕੁਮਾਰ ਸਿਵਲ ਹਸਪਤਾਲ 'ਚ ਦਾਖ਼ਲ ਹੋਇਆ ਹੈ, ਜਿਸ ਨੇ ਦੋਸ਼ ਲਗਾਏ ਹਨ ਕਿ ਉਸਦੇ ਮਾਲਕ ਦੀ ਸ਼ਹਿ 'ਤੇ ਪੁਲਿਸ ਨੇ ਉਸਦੀ ਰੱਜ ਕੇ ਕੁੱਟਮਾਰ ...
ਨਡਾਲਾ, 26 ਨਵੰਬਰ (ਮਾਨ)-ਸੀਨੀਅਰ ਅਕਾਲੀ ਆਗੂ ਜਗਤਾਰ ਸਿੰਘ ਜੱਜ ਪਨੂੰ ਵਾਸੀ ਦਾਊਦਪੁਰ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ, ਪਰ ਹੁਣ ਉਨ੍ਹਾਂ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ | ਉਹ ਕਿਸੇ ਵੀ ਪਾਰਟੀ ਦੇ ...
ਫਗਵਾੜਾ, 26 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਅਰਬਨ ਅਸਟੇਟ ਵਿਖੇ ਇਕ ਕੋਠੀ 'ਚੋਂ ਚੋਰੀ ਹੋਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 457, 380 ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਸਰਬਜੀਤ ਸਿੰਘ ਪੁੱਤਰ ਪਿ੍ਥੀਪਾਲ ਵਾਸੀ ...
ਫਗਵਾੜਾ, 26 ਨਵੰਬਰ (ਹਰਜੋਤ ਸਿੰਘ ਚਾਨਾ)-ਅੱਜ ਕੱਲ੍ਹ ਫਗਵਾੜਾ ਰੇਲਵੇ ਸਟੇਸ਼ਨ 'ਤੇ ਬਿਹਾਰ ਨੂੰ ਜਾਣ ਵਾਲੇ ਪ੍ਰਵਾਸੀ ਮਜ਼ਦੂਰਾ ਨੂੰ ਲੁੱਟਣ ਲਈ ਇਕ ਵਿਸ਼ੇਸ਼ ਗਿਰੋਹ ਸਰਗਰਮ ਹੋਇਆ ਹੈ ਜੋ ਹਰ ਰੋਜ਼ ਕਿਸੇ ਨਾ ਕਿਸੇ ਵਿਅਕਤੀ ਨੂੰ ਗਾਰਡ ਵਾਲੇ ਡੱਬੇ 'ਚ ਸੀਟ ਦੁਆਉਣ ਦਾ ...
ਫਗਵਾੜਾ, 26 ਨਵੰਬਰ (ਹਰਜੋਤ ਸਿੰਘ ਚਾਨਾ)-ਅੱਜ ਤੜਕਸਾਰ ਅਰਬਨ ਅਸਟੇਟ ਵਿਖੇ ਇਕ ਘਰ 'ਚ ਦਾਖ਼ਲ ਹੋਏ ਚੋਰਾਂ ਨੂੰ ਸੁਰੱਖਿਆ ਗਾਰਡਾਂ ਤੇ ਮੁਹੱਲਾ ਵਾਸੀਆਂ ਨੇ ਫੜ੍ਹ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ, ਜਦਕਿ 2 ਚੋਰ ਭੱਜਣ 'ਚ ਸਫ਼ਲ ਹੋ ਗਏ | ਮੁਹੱਲਾ ਵਾਸੀ ਸਾਬਕਾ ਸਰਪੰਚ ...
ਭੁਲੱਥ, 26 ਨਵੰਬਰ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਥਾਣਾ ਭੁਲੱਥ ਵਿਖੇ ਕੁਝ ਦਿਨ ਪਹਿਲਾਂ ਚਾਰਜ ਸੰਭਾਲਣ ਤੋਂ ਬਾਅਦ ਐੱਸ.ਐੱਚ.ਓ. ਰਸ਼ਪਾਲ ਸਿੰਘ ਵਲੋਂ ਪੱਤਰਕਾਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਲਾਕੇ ...
ਕਪੂਰਥਲਾ, 26 ਨਵੰਬਰ (ਵਿ.ਪ੍ਰ.)-ਹਿੰਦੂ ਕੰਨਿਆ ਕਾਲਜ ਦੀ ਬੀ. ਏ. ਫ਼ਿਲਾਸਫ਼ੀ ਆਨਰਜ਼ ਦੀ ਵਿਦਿਆਰਥਣ ਸ਼ਰਨਜੀਤ ਕੌਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਲ ਕਰਨ 'ਤੇ ਉਨ੍ਹਾਂ ਨੂੰ ਹਾਲ ਹੀ ਵਿਚ ਯੂਨੀਵਰਸਿਟੀ ਦੀ ਕਨਵੋਕੇਸ਼ਨ ਵਿਚ ਗੋਲਡ ਮੈਡਲ ...
ਭੁਲੱਥ, 26 ਨਵੰਬਰ (ਮਨਜੀਤ ਸਿੰਘ ਰਤਨ)-ਆਈ. ਜੀ. ਸੁਰਿੰਦਰ ਕੁਮਾਰ ਕਾਲੀਆ ਆਪਣੇ ਪਿੰਡ ਖੱਸਣ ਪਹੁੰਚੇ | ਉਹ ਪਿੰਡ ਦੇ ਸਰਕਾਰੀ ਸਕੂਲ ਪਹੁੰਚੇ ਜਿੱਥੇ ਉਨ੍ਹਾਂ ਨੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਤੇ ਆਪਣੇ ਬਚਪਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਕਿਉਂਕਿ ...
ਭੁਲੱਥ, 26 ਨਵੰਬਰ (ਮਨਜੀਤ ਸਿੰਗ ਰਤਨ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਨਾਲ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਦੀ ਵੱਡੀ ਜਿੱਤ ਹੋਈ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਇਕ ਬਿਆਨ ਰਾਹੀਂ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੇ ...
ਢਿਲਵਾਂ, 26 ਨਵੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਵਿੱਤੀ ਕਮਿਸ਼ਨਰ ਪੰਜਾਬ ਡੀ. ਕੇ. ਤਿਵਾੜੀ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ...
ਫਗਵਾੜਾ, 26 ਨਵੰਬਰ (ਹਰਜੋਤ ਸਿੰਘ ਚਾਨਾ)-ਸ਼ਹਿਰ 'ਚ ਟਰੈਫ਼ਿਕ ਨੂੰ ਘਟਾਉਣ ਤੇ ਬਾਜ਼ਾਰਾਂ 'ਚ ਸੜਕ ਕੰਢੇ ਖ਼ੜ੍ਹੀਆਂ ਨਾਜਾਇਜ਼ ਰੇਹੜੀਆਂ ਨੂੰ ਹਟਾਉਣ ਲਈ ਐੱਸ. ਐੱਸ. ਪੀ. ਕਪੂਰਥਲਾ ਵਲੋਂ ਜਾਰੀ ਹਦਾਇਤਾਂ 'ਤੇ ਪੀ. ਸੀ. ਆਰ. ਇੰਚਾਰਜ ਸੁੱਚਾ ਸਿੰਘ ਨੇ ਅੱਜ ਬਾਜ਼ਾਰਾਂ ਦਾ ...
ਖਲਵਾੜਾ, 26 ਨਵੰਬਰ (ਮਨਦੀਪ ਸਿੰਘ ਸੰਧੂ)-ਦਿੱਲੀ ਸਿੰਘੂ ਬਾਰਡਰ ਵਿਖੇ ਪਿਛਲੇ ਇਕ ਸਾਲ ਤੋਂ ਗੁਰਮੁਖ ਸਿੰਘ ਢਕੋਵਾਲ ਤੇ ਸਾਧ ਸੰਗਤ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਲੰਗਰ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ 28 ਨਵੰਬਰ ਨੂੰ ...
ਕਪੂਰਥਲਾ, 26 ਨਵੰਬਰ (ਵਿ. ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ 'ਚ ਕਾਲਜ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ...
ਕਪੂਰਥਲਾ, 26 ਨਵੰਬਰ (ਵਿ. ਪ੍ਰ.)-ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ 27 ਨਵੰਬਰ ਨੂੰ ਸਵੇਰੇ 10 ਵਜੇ ਪਿੰਡ ਧਾਲੀਵਾਲ ਦੋਨਾ 'ਚ ਅਨੂਸੁਚਿਤ ਜਾਤੀ ਨਾਲ ਸਬੰਧਿਤ ਭਾਈਚਾਰੇ ਨੂੰ ਪਲਾਟਾਂ ਦੀਆਂ ਸਨਦਾਂ ਵੰਡਣਗੇ ਤੇ ਉਪਰੰਤ ਚੂਹੜਵਾਲ ਚੁੰਗੀ ਨੇੜੇ ਵਾਰਡ ਨੰਬਰ-9 ...
ਕਪੂਰਥਲਾ, 26 ਨਵੰਬਰ (ਵਿ. ਪ੍ਰ.)-ਡੈਮੋਕਰੈਟਿਕ ਟੀਚਰ ਫ਼ਰੰਟ ਦੇ ਸੂਬਾ ਸਕੱਤਰ ਸਰਵਣ ਸਿੰਘ ਔਜਲਾ, ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ, ਸੂਬਾ ਕਮੇਟੀ ਮੈਂਬਰ ਰੌਸ਼ਨ ਲਾਲ ਬੇਗੋਵਾਲ ਤੇ ਜ਼ਿਲ੍ਹਾ ਸਕੱਤਰ ਜੋਤੀ ਮਹਿੰਦਰੂ, ਵਿੱਤ ਸਕੱਤਰ ਦਿਨੇਸ਼ ਕੁਮਾਰ ਨੇ ਇਕ ਬਿਆਨ 'ਚ ...
ਫਗਵਾੜਾ, 26 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮਲੀਨ ਸ਼ੋ੍ਰਮਣੀ ਵਿਰੱਕਤ ਸ਼੍ਰੀਮਾਨ 108 ਸੰਤ ਬਾਬਾ ਦਲੇਲ ਸਿੰਘ ਜੀ ਮਹਾਰਾਜ ਤੇ ਉਨ੍ਹਾਂ ਦੇ ਪਰਮ ਸ਼ਿਸ਼ ਬ੍ਰਹਮਲੀਨ ਸ਼੍ਰੀਮਾਨ 108 ਸੰਤ ਮੋਨੀ ਜੀ ਮਹਾਰਾਜ ਜੀ ਦੀ ਪਵਿੱਤਰ ਤੇ ਨਿੱਘੀ ਯਾਦ ਵਿਚ 22ਵੀਂ ਬਰਸੀ ਦੇ ਸਬੰਧ ...
ਬੇਗੋਵਾਲ, 26 ਨਵੰਬਰ (ਸੁਖਜਿੰਦਰ ਸਿੰਘ)-ਨਗਰ ਪੰਚਾਇਤ ਬੇਗੋਵਾਲ ਵਲੋਂ ਕਸਬਾ ਵਾਸੀਆਂ ਨੂੰ ਸਹੂਲਤਾਂ ਦੇਣ ਤੇ ਬੇਗੋਵਾਲ ਦੀ ਕਾਇਆ ਕਲਪ ਕਰਨ ਦੇ ਮਨੋਰਥ ਨਾਲ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਚੱਲਦਿਆਂ ਅੱਜ ਕਸਬੇ ਵਿਚ 52 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ...
ਕਪੂਰਥਲਾ, 26 ਨਵੰਬਰ (ਸਡਾਨਾ)-ਬੀਤੇ ਦਿਨ ਸੁਲਤਾਨਪੁਰ ਲੋਧੀ ਵਿਖੇ ਇਕ ਔਰਤ ਪਾਸੋਂ ਮੋਬਾਈਲ ਖੋਹ ਕੇ ਫ਼ਰਾਰ ਹੋਏ ਦੋ ਨੌਜਵਾਨਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਉਪਰੰਤ ਪੁਲਿਸ ਹਵਾਲੇ ਕਰਨ ਵਾਲੀ ਦਲੇਰ ਗਤਕਾ ਕੋਚ ਗੁਰਵਿੰਦਰ ਕੌਰ ਨੂੰ ਅੱਜ ਜ਼ਿਲ੍ਹਾ ...
ਕਪੂਰਥਲਾ, 26 ਨਵੰਬਰ (ਵਿ. ਪ੍ਰ.)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਜਨਰਲ ਸਕੱਤਰ ਮਨਜਿੰਦਰ ਸਿੰਘ ਧੰਜੂ, ਲੈਕਚਰਾਰ ਰਜੇਸ਼ ਜੌਲੀ, ਭਜਨ ਸਿੰਘ ਮਾਨ ਤੇ ਰਮੇਸ਼ ਕੁਮਾਰ ਭੇਟਾਂ ਸੂਬਾਈ ਆਗੂਆਂ ਦੀ ...
ਸਿੱਧਵਾਂ ਦੋਨਾ, 26 ਨਵੰਬਰ (ਅਵਿਨਾਸ਼ ਸ਼ਰਮਾ)-ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਨੇ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ | ਇਹ ਸ਼ਬਦ ਬੀ. ਡੀ. ਪੀ. ਓ. ਅਮਰਜੀਤ ਸਿੰਘ ਨੇ ਅੱਜ ਨੇੜਲੇ ਪਿੰਡ ਆਰੀਆਂਵਾਲ ਵਿਖੇ ਸਰਪੰਚ ...
ਕਪੂਰਥਲਾ, 26 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਸਰਕਾਰੀ ਤੇ ਸਹਾਇਤਾ ਪ੍ਰਾਪਤ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਵਿਗਿਆਨਕ ਸੇਧ ਦੇਣ ਦੇ ਮਨੋਰਥ ਨਾਲ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਕਰਵਾਏ ਜਾ ਰਹੇ ...
ਬੇਗੋਵਾਲ, 26 ਨਵੰਬਰ (ਸੁਖਜਿੰਦਰ ਸਿੰਘ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਰਾਇਲ ਬੰਦਗੀ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਹਰਵਿੰਦਰ ਸਿੰਘ ਜੈਦ ਦੀ ਅਗਵਾਈ ਹੇਠ ਬੇਗੋਵਾਲ ਦੇ ਇਕ ਰੈਸਟੋਰੈਂਟ 'ਚ ਵਿਖੇ ਹੋਈ, ਜਿਸ 'ਚ ਜਿੱਥੇ ਕਲੱਬ ਦੇ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ, ...
ਕਪੂਰਥਲਾ, 26 ਨਵੰਬਰ (ਵਿ. ਪ੍ਰ.)-ਸੰਵਿਧਾਨ ਦਿਵਸ ਮੌਕੇ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਦਵਿੰਦਰ ਸਿੰਘ ਢੱਪਈ ਨੇ ਸਥਾਨਕ ਕੋਟੂ ਚੌਂਕ ਵਿਚ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ 'ਤੇ ਫ਼ੁਲ ਅਰਪਿਤ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ | ਉਨ੍ਹਾਂ ਕਿਹਾ ਕਿ ...
ਕਪੂਰਥਲਾ, 26 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਵੱਖ-ਵੱਖ ਬਲਾਕਾਂ ਨਾਲ ਸਬੰਧਿਤ ਆਗੂਆਂ ਤੇ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੇ ਪੁਤਲੇ ਜਲਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਫੈਡਰੇਸ਼ਨ ਦੇ ...
ਕਪੂਰਥਲਾ, 26 ਨਵੰਬਰ (ਸਡਾਨਾ)-ਕਿਸਾਨੀ ਸੰਘਰਸ਼ ਦਾ ਇਕ ਸਾਲ ਪੂਰਾ ਹੋਣ 'ਤੇ ਇਲਾਕੇ ਦੇ ਕਿਸਾਨਾਂ ਵਲੋਂ ਹਰਪ੍ਰੀਤ ਪੀਤਾ (ਮਿੱਠਾ) ਦੀ ਅਗਵਾਈ ਹੇਠ ਸ਼ਹਿਰ ਵਿਚ ਕੈਂਡਲ ਮਾਰਚ ਕੱਢਿਆ ਗਿਆ ਤੇ ਕਿਸਾਨ ਸੰਘਰਸ਼ ਦੌਰਾਨ ਬੀਤੇ ਇਕ ਸਾਲ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ...
ਨਡਾਲਾ, 26 ਨਵੰਬਰ (ਮਾਨ)-ਹਲਕਾ ਭੁਲੱਥ ਦੇ ਮਹੱਤਵਪੂਰਨ ਕਸਬਿਆਂ ਦਾ ਮੁਕੰਮਲ ਸ਼ਹਿਰੀਕਰਨ ਕੀਤਾ ਜਾਵੇਗਾ | ਇਸ ਮਕਸਦ ਲਈ ਨਡਾਲਾ ਤੇ ਭੁਲੱਥ ਦੇ ਬੱਸ ਅੱਡਿਆਂ ਨੂੰ ਨਵੇਂ ਸਿਰਿਓਾ 37,94,5000 ਰੁਪਏ ਖ਼ਰਚ ਕੇ ਆਧੁਨਿਕ ਢੰਗ ਨਾਲ ਬਣਾਇਆ ਜਾਵੇਗਾ | ਇਸ ਸਬੰਧੀ ਹੋਰ ਜਾਣਕਾਰੀ ...
ਕਪੂਰਥਲਾ, 26 ਨਵੰਬਰ (ਸਡਾਨਾ)-ਨੇਤਾ ਜੀ ਸੁਭਾਸ਼ ਚੰਦਰ ਬੋਸ ਖ਼ੂਨਦਾਨ ਤੇ ਮਾਨਵ ਕਲਿਆਣ ਸੁਸਾਇਟੀ ਵਲੋਂ 261ਵਾਂ ਰਾਸ਼ਨ ਵੰਡ ਸਮਾਗਮ ਪ੍ਰਵਾਸੀ ਭਾਰਤੀ ਸੁਦੇਸ਼ ਗੁਪਤਾ ਦੀ ਪ੍ਰੇਰਨਾ ਨਾਲ ਸੁਸਾਇਟੀ ਦੇ ਸਰਪ੍ਰਸਤ ਡਾ: ਰਣਬੀਰ ਕਸ਼ਯਪ ਤੇ ਪ੍ਰਧਾਨ ਜੀਤ ਥਾਪਾ ਦੀ ਅਗਵਾਈ ...
ਖਲਵਾੜਾ, 26 ਨਵੰਬਰ (ਮਨਦੀਪ ਸਿੰਘ ਸੰਧੂ)-ਪੰਥ ਪ੍ਰਸਿੱਧ ਢਾਡੀ ਗਿਆਨੀ ਦੀਦਾਰ ਸਿੰਘ ਸੰਗਤਪੁਰ ਦੇ ਮਾਤਾ ਮਹਿੰਦਰ ਕੌਰ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਨਮਿੱਤ ਗੁਰਦੁਆਰਾ ਸ਼ਹੀਦਾਂ ਸਿੰਘਾਂ ਸਾਹਿਬ ਹੁਸ਼ਿਆਰਪੁਰ ਰੋਡ ਭੁੱਲਾਰਾਈ ਫਗਵਾੜਾ ਵਿਖੇ ...
ਫਗਵਾੜਾ, 26 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਸ੍ਰੀ ਆਨੰਦਪੁਰ ਸਾਹਿਬ ਦਾ ਪ੍ਰਬੰਧ ਚਲਾ ਰਹੀ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਖ਼ਾਲਸਾ ਦਲ ਪੰਜਾਬ (ਰਜਿ) ਫਗਵਾੜਾ ਇਕਾਈ ਵਲੋਂ ਜਤਿੰਦਰ ਸਿੰਘ ਖ਼ਾਲਸਾ ਦੀ ...
ਖਲਵਾੜਾ, 26 ਨਵੰਬਰ (ਮਨਦੀਪ ਸਿੰਘ ਸੰਧੂ)-ਧੰਨ-ਧੰਨ ਭਗਤ ਜਵਾਲਾ ਦਾਸ ਵੈੱਲਫੇਅਰ ਕਮੇਟੀ ਦੀ ਦੇਖ-ਰੇਖ ਹੇਠ ਚਲਾਏ ਜਾ ਰਹੇ ਪਿੰਡ ਲੱਖਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਨਵੀਨੀਕਰਨ ਦੇ ਕੰਮ ਤੋਂ ਪ੍ਰਭਾਵਿਤ ਹੋ ਕੇ ਪ੍ਰਵਾਸੀ ਭਾਰਤੀ ਨਛੱਤਰ ...
ਢਿਲਵਾਂ, 26 ਨਵੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਨੰਬਰਦਾਰ ਯੂਨੀਅਨ ਦੀ ਸੂਬਾ ਪੱਧਰੀ ਰੈਲੀ 30 ਨਵੰਬਰ ਨੂੰ ਲੁਧਿਆਣਾ ਵਿਖੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ਯੂਨੀਅਨ ਸਬ-ਤਹਿਸੀਲ ਢਿਲਵਾਂ ਦੇ ਪ੍ਰਧਾਨ ਨੰਬਰਦਾਰ ਪਲਵਿੰਦਰ ਸਿੰਘ ਧਾਲੀਵਾਲ ...
ਕਪੂਰਥਲਾ, 26 ਨਵੰਬਰ (ਵਿ.ਪ੍ਰ.)-ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ 30 ਨਵੰਬਰ ਨੂੰ ਆਈ. ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਚ ਇਕ ਰੋਜ਼ਾ ਮੈਗਾ ਰੁਜ਼ਗਾਰ ਤੇ ਸਵੈ ਰੁਜ਼ਗਾਰ ...
ਫਗਵਾੜਾ, 26 ਨਵੰਬਰ (ਹਰਜੋਤ ਸਿੰਘ ਚਾਨਾ)-ਪਲਾਹੀ ਰੋਡ 'ਤੇ ਪੈਂਦੇ ਮੁਹੱਲਾ ਗ੍ਰੀਨ ਐਵਨਿਊ 'ਚ ਇਕ ਵਿਅਕਤੀ ਦੀ ਚੋਰੀ ਹੋਈ ਕਾਰ ਦੇ ਮਾਮਲੇ 'ਚ ਪੁਲਿਸ ਵਲੋਂ ਗੰਭੀਰ ਨਾ ਹੋਣ ਕਾਰਨ ਉਕਤ ਵਿਅਕਤੀ ਸਖ਼ਤ ਪ੍ਰੇਸ਼ਾਨ ਹੈ | ਅੱਜ ਉਸ ਨੇ ਮੀਡੀਆ ਅੱਗੇ ਪੇਸ਼ ਹੋ ਕੇ ਪੁਲਿਸ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX