ਤਾਜਾ ਖ਼ਬਰਾਂ


ਮਿਆਂਮਾਰ 'ਚ ਆਇਆ ਜ਼ਬਰਦਸਤ ਭੂਚਾਲ
. . .  1 minute ago
ਨਯਪੀਡਾਵ, 3 ਜੁਲਾਈ - ਮਿਆਂਮਾਰ ਦੇ ਯਵਾਂਗਨ ਦੇ 260 ਕਿੱਲੋਮੀਟਰ ਦੱਖਣ-ਪੱਛਮ 'ਚ ਅੱਜ ਸਵੇਰੇ 7.56 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਕਰਾਂਗੇ ਚਰਚਾ - ਨੂਪੁਰ ਸ਼ਰਮਾ ਉੱਪਰ ਸੁਪਰੀਮ ਕੋਰਟ ਦੀ ਟੱਪਣੀ 'ਤੇ ਕਿਰਨ ਰਿਜਿਜੂ
. . .  22 minutes ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  32 minutes ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  41 minutes ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . .  1 day ago
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  1 day ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  1 day ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ਼ਹਿਰ ਦੇ ਮੱੁਖ ਮਾਰਗਾਂ ਨੂੰ ਸੁੰਦਰ ਬਣਾਉਣ ਲਈ ਪ੍ਰਕਿਰਿਆ ਸ਼ੁਰੂ

ਨਵਾਂਸ਼ਹਿਰ, 27 ਨਵੰਬਰ (ਗੁਰਬਖਸ਼ ਸਿੰਘ ਮਹੇ)-ਹਲਕਾ ਵਿਧਾਇਕ ਅੰਗਦ ਸਿੰਘ ਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਵਲੋਂ ਸ਼ਹਿਰੀ ਖੇਤਰ 'ਚ ਮੱੁਖ ਮਾਰਗਾਂ 'ਤੇ ਖੜ੍ਹਦੇ ਬਰਸਾਤੀ ਤੇ ਬਿਨਾ ਬਰਸਾਤੀ ਪਾਣੀ ਨਾਲ ਰਾਹਗੀਰਾਂ ਨੂੰ ਹੁੰਦੀ ਪ੍ਰੇਸ਼ਾਨੀ ਦਾ ਪੁਖ਼ਤਾ ਹੱਲ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਤਹਿਤ ਹੁਣ ਨਵਾਂਸ਼ਹਿਰ ਦੇ ਸ਼ਹਿਰੀ ਖੇਤਰ ਦੇ ਮੱੁਖ ਮਾਰਗਾਂ ਨੂੰ ਸਾਫ਼-ਸੁਥਰਾ ਦਰਸਾਉਣ ਤੇ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਇਸ ਮਾਮਲੇ ਨੂੰ ਲੈ ਕੇ ਨਗਰ ਕੌਂਸਲ ਦੇ ਪ੍ਰਧਾਨ ਸਚਿਨ ਦੀਵਾਨ, ਨਗਰ ਸੁਧਾਰ ਟਰੱਸਟ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਤੇ ਕੌਂਸਲਰ ਡਾ: ਕਮਲਜੀਤ ਨੇ ਕਿਹਾ ਕਿ ਸਥਾਨਕ ਚੰਡੀਗੜ੍ਹ ਚੌਕ, ਡਾ: ਅੰਬੇਡਕਰ ਚੌਕ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੰਡੀਗੜ੍ਹ ਰੋਡ 'ਤੇ ਬਰਸਾਤ ਦੇ ਦਿਨਾਂ 'ਚ ਵਿਦਿਆਰਥੀ ਤੇ ਆਮ ਲੋਕ ਅਕਸਰ ਸਮੱਸਿਆਵਾਂ ਦਾ ਸਾਹਮਣਾ ਕਰਦੇ ਸਨ ਜਿਸ ਨੂੰ ਲੈ ਕੇ ਉਨ੍ਹਾਂ ਵਲੋਂ ਇਨ੍ਹਾਂ ਸਮੱਸਿਆਵਾਂ ਦੇ ਪੁਖ਼ਤਾ ਹੱਲ ਕਰਨ ਦਾ ਤਹੱਈਆ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਲੰਗੜੋਆ ਬਾਈਪਾਸ ਤੋਂ ਮਹਾਲੋਂ ਬਾਈਪਾਸ ਤੱਕ ਸ਼ਹਿਰ ਦੇ ਅੰਦਰੋਂ ਜਾ ਰਹੀ ਸੜਕ ਦਾ ਕੰਮ 2-3 ਦਿਨ ਵਾਸਤੇ ਸ਼ਹਿਰ ਅੰਦਰ ਰੋਕ ਕੇ ਉਪਰੋਕਤ ਥਾਵਾਂ ਤੋਂ ਜੇ. ਸੀ. ਬੀ. ਨਾਲ ਖੱਡੇ ਪੁਟਾ ਕੇ ਨੇੜੇ ਪੈਂਦੀਆਂ ਸੀਵਰੇਜ ਦੀਆਂ ਹੌਦੀਆਂ 'ਚ ਨਵੀਆਂ ਪਾਈਪ ਲਾਈਨਾਂ ਪਾ ਕੇ ਸੜਕਾਂ 'ਚ ਖੜ੍ਹਦੇ ਵਾਧੂ ਪਾਣੀ ਦਾ ਪੱਕਾ ਹੱਲ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਰੋਡ 'ਤੇ 15 ਤੋਂ 20 ਹੌਦੀਆਂ ਦੇ ਢੱਕਣ ਇਹੋ-ਜਿਹੇ ਸਨ ਜੋ ਪਿਛਲੇ ਸਮੇਂ ਦੌਰਾਨ ਨਵੀਆਂ ਸੜਕਾਂ ਬਣਾਉਣ ਵੇਲੇ ਹੇਠਾਂ ਦੱਬ ਦਿੱਤੇ ਗਏ ਤੇ ਉਨ੍ਹਾਂ ਦਾ ਕੋਈ ਥਹੁ-ਪਤਾ ਨਹੀਂ ਸੀ ਲੱਗ ਰਿਹਾ | ਉਨ੍ਹਾਂ ਦੱਸਿਆ ਕਿ ਹੌਦੀਆਂ ਦੇ ਢੱਕਣ ਲੱਭਣ ਵਾਸਤੇ ਨਵਾਂਸ਼ਹਿਰ ਪੁਲਿਸ ਦੇ ਬੰਬ ਵਿਰੋਧੀ ਦਸਤੇ ਦੀ ਸਹਾਇਤਾ ਨਾਲ ਉਪਰੋਕਤ ਹੌਦੀਆਂ ਦੇ ਢੱਕਣਾਂ ਦੀ ਭਾਲ ਕਰਕੇ ਜੇ. ਸੀ. ਬੀ. ਮਸ਼ੀਨ ਨਾਲ ਪੁਟਾ ਕੇ ਉੱਪਰ ਸੜਕ ਤੱਕ ਉੱਚੇ ਕਰ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਉਕਤ ਕੀਤੇ ਜਾ ਰਹੇ ਵਿਕਾਸ ਕਾਰਜਾਂ 'ਤੇ ਲੱਖਾਂ ਰੁਪਏ ਦੀ ਲਾਗਤ ਆਵੇਗੀ ਜਿਸ ਨਾਲ ਸ਼ਹਿਰ ਦਾ ਮੁਹਾਂਦਰਾ ਬਦਲ ਜਾਵੇਗਾ | ਇਨ੍ਹੀਂ ਦਿਨੀਂ ਚੰਡੀਗੜ੍ਹ ਚੌਕ 'ਚ ਗੁਰਦੁਆਰਾ ਸਿੰਘ ਸਭਾ ਮਾਰਕੀਟ 'ਚ ਤਜਿੰਦਰ ਸਿੰਘ ਸਾਭੀ, ਸੋਹਣ ਸਿੰਘ, ਹਰਜੀਤ ਸਿੰਘ, ਹਰਜੀਤ ਸਿੰਘ ਮਸਲ ਪੁਆਇੰਟ, ਗੁਰਦੁਆਰਾ ਸਿੰਘ ਸਭਾ ਦੀ ਛੱਤ ਤੋਂ ਆਉਂਦੇ ਬੇਹਿਸਾਬੇ ਪਾਣੀ ਤੋਂ ਇਲਾਵਾ ਅਜੀਤ ਉੱਪ ਦਫ਼ਤਰ ਦੀ ਸਮੱਸਿਆ ਤੇ ਕੁਮਾਰ ਬੇਕਰੀ ਮੂਹਰੇ ਬੰਦ ਪਏ ਸੀਵਰੇਜ ਦੇ ਹੱਲ ਲਈ ਨਵੀਆਂ ਪਾਈਪ ਲਾਈਨਾਂ ਵਿਛਾ ਕੇ 2 ਦਿਨ 'ਚ ਪੱਕਾ ਹੱਲ ਕਰ ਦਿੱਤਾ ਜਾਵੇਗਾ | ਇਸ ਮੌਕੇ ਪ੍ਰਦੀਪ ਚਾਂਦਲਾ, ਠੇਕੇਦਾਰ ਸੰਜੀਵ ਕੁਮਾਰ ਸਮੇਤ ਕੁਝ ਹੋਰ ਆਗੂ ਵੀ ਹਾਜ਼ਰ ਸਨ |

ਪਿੰਡ ਹੀਉਂ 'ਚ ਕਾਂਗਰਸ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਆਗੂ ਇਕ ਮੰਚ 'ਤੇ

ਬੰਗਾ, 27 ਨਵੰਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਹੀਉਂ ਵਿਖੇ 'ਅਜੀਤ ਵੈੱਬ' ਟੀ. ਵੀ. ਵਲੋਂ ਕਰਵਾਏ 'ਲੋਕਾਂ ਦੀ ਕਚਹਿਰੀ' ਪ੍ਰੋਗਰਾਮ ਦੌਰਾਨ ਸ਼ੋ੍ਰਮਣੀ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਆਗੂ ਇਕ ਮੰਚ 'ਤੇ ਇਕੱਠੇ ਹੋਏ | ਜਿਥੇ ਲੋਕਾਂ ਨੇ ਤਿੱਖੇ ਸਵਾਲ ਜੁਆਬ ...

ਪੂਰੀ ਖ਼ਬਰ »

'ਨਰੋਆ ਪੰਜਾਬ' ਤੇ ਬੈਡਮਿੰਟਨ ਅਕੈਡਮੀ ਵਲੋਂ ਟੂਰਨਾਮੈਂਟ 9 ਤੋਂ

ਨਵਾਂਸ਼ਹਿਰ, 27 ਨਵੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਖੇਡਾਂ ਲਈ ਵੱਡੇ ਪੱਧਰ 'ਤੇ ਯਤਨਸ਼ੀਲ ਸੰਸਥਾ 'ਨਰੋਆ ਪੰਜਾਬ' ਵਲੋਂ ਸ਼ਹੀਦ ਭਗਤ ਸਿੰਘ ਨਗਰ ਬੈਡਮਿੰਟਨ ਅਕੈਡਮੀ ਨਵਾਂਸ਼ਹਿਰ ਦੇ ਸਹਿਯੋਗ ਨਾਲ 9 ਤੋਂ 12 ਦਸੰਬਰ 2021 ਤੱਕ ਬੈਡਮਿੰਟਨ ...

ਪੂਰੀ ਖ਼ਬਰ »

ਹੰਸਰੋਂ ਤੋਂ ਸਿੰਘੂ ਸਰਹੱਦ ਨੂੰ ਪਿੰਨੀਆਂ ਤੇ ਵੱਖ-ਵੱਖ ਰਸਦਾਂ ਲੈ ਕੇ ਜਥਾ ਰਵਾਨਾ

ਸਾਹਲੋਂ, 27 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)-ਸਿੰਘੂ ਬਾਰਡਰ ਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨੀ ਜੋਧਿਆਂ ਲਈ ਪਿੰਨੀਆਂ ਸਮੇਤ ਵੱਖ-ਵੱਖ ਰਸਦਾਂ ਲੈ ਕੇ ਸਾਬਕਾ ਸਰਪੰਚ ਹਰਵਿੰਦਰ ਸਿੰਘ ਢਿੱਲੋਂ ਦੀ ਅਗਵਾਈ 'ਚ ਪਿੰਡ ਹੰਸਰੋਂ ਤੋਂ ਜਥਾ ...

ਪੂਰੀ ਖ਼ਬਰ »

ਗੁੱਜਰਾਂ ਦਾ 40 ਫੁੱਟ ਲੰਬਾ ਛੱਪਰ ਸੜ ਕੇ ਸੁਆਹ ਖਾਣ ਪੀਣ ਦਾ ਰਾਸ਼ਨ ਤੇ ਕੱਪੜੇ ਵੀ ਅੱਗ ਦੀ ਭੇਟ ਚੜ੍ਹੇ

ਰਾਹੋਂ, 27 ਨਵੰਬਰ (ਬਲਬੀਰ ਸਿੰਘ ਰੂਬੀ)-ਸਥਾਨਕ ਜਾਡਲਾ ਰੋਡ 'ਤੇ ਸਾਗਰ ਰਿਜ਼ੋਰਟਸ ਦੇ ਸਾਹਮਣੇ ਰਹਿ ਰਹੇ ਗੁੱਜਰਾਂ ਦੀ 40 ਫੁੱਟ ਛੱਪਰ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਜਮਾਲਦੀਨ ਪੁੱਤਰ ਕਰੀਮ ਬਖ਼ਸ਼ ਵਾਸੀ ਜਾਡਲਾ ਰੋਡ ਰਾਹੋਂ ਘਰ ਦਾ ਸਾਮਾਨ ਲੈਣ ਲਈ ਬਾਜ਼ਾਰ ...

ਪੂਰੀ ਖ਼ਬਰ »

ਸੜਕ ਦੇ ਨਾਲ ਵਰਮ 'ਚ ਪਏ ਵੱਡੇ ਟੋਇਆਂ ਕਾਰਨ ਵਾਪਰ ਰਹੇ ਹਨ ਭਿਆਨਕ ਹਾਦਸੇ

ਕਾਠਗੜ੍ਹ, 27 ਨਵੰਬਰ (ਬਲਦੇਵ ਸਿੰਘ ਪਨੇਸਰ)-ਬੱਸ ਅੱਡਾ ਕਾਠਗੜ੍ਹ ਮੋੜ ਤੋਂ ਕਾਠਗੜ੍ਹ ਕਸਬੇ ਨੂੰ ਜਾਂਦੀ 18 ਫੁੱਟ ਚੌੜੀ ਸੜਕ ਦੇ ਵਰਮਾਂ 'ਤੇ ਪਏ ਖੱਡਿਆਂ ਕਾਰਨ ਰੋਜ਼ਾਨਾ ਹੀ ਕਿਸੇ ਨਾ ਕਿਸੇ ਵਾਹਨ ਨਾਲ ਹਾਦਸਾ ਵਾਪਰ ਜਾਂਦਾ ਹੈ, ਪਰ ਸੰਬੰਧਿਤ ਮਹਿਕਮਾ ਲੋਕਾਂ ਦੀ ...

ਪੂਰੀ ਖ਼ਬਰ »

ਸਤਲੁਜ ਦੇ ਪੁਲ ਦੀ ਮੁਰੰਮਤ ਅੱਜ ਤੋਂ ਸ਼ੁਰੂ ਹੋਵੇਗੀ

ਨਵਾਂਸ਼ਹਿਰ, 27 ਨਵੰਬਰ (ਗੁਰਬਖਸ਼ ਸਿੰਘ ਮਹੇ)-ਲੋਕ ਨਿਰਮਾਣ ਵਿਭਾਗ (ਬੀ ਤੇ ਆਰ), ਨਵਾਂਸ਼ਹਿਰ-ਰਾਹੋਂ ਨੂੰ ਮਾਛੀਵਾੜਾ ਨਾਲ ਜੋੜਨ ਵਾਲੇ ਸਤਲੁਜ ਦਰਿਆ 'ਤੇ ਪੁਲ ਦੇ ਇਕ ਹਿੱਸੇ ਦੀ ਮੁਰੰਮਤ ਦਾ ਕੰਮ 28 ਨਵੰਬਰ ਤੋਂ ਸ਼ੁਰੂ ਕਰਨ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੜਕਾਂ 'ਤੇ ਦੌੜਦੇ ਓਵਰਲੋਡ ਵਾਹਨ ਬਣਦੇ ਨੇ ਲੋਕਾਂ ਲਈ ਸਮੱਸਿਆ ਦਾ ਕਾਰਨ

ਔੜ, 27 ਨਵੰਬਰ (ਜਰਨੈਲ ਸਿੰਘ ਖੁਰਦ)-ਸੜਕਾਂ 'ਤੇ ਦੌੜਦੇ ਓਵਰਲੋਡ ਟਰੈਕਟਰ-ਟਰਾਲੀਆਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਅੱਖਾਂ 'ਚ ਘੱਟਾ ਪਾ ਕੇ ਜਿਥੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ ਉਥੇ ਆਮ ਲੋਕਾਂ ਲਈ ਭਾਰੀ ਪ੍ਰੇਸ਼ਾਨੀਆਂ ਦਾ ਸਬੱਬ ਵੀ ਬਣੇ ਹੋਏ ਹਨ ਪਰ ਟ੍ਰੈਫਿਕ ਪੁਲਿਸ ...

ਪੂਰੀ ਖ਼ਬਰ »

ਮਾਂ ਬੋਲੀ ਨੂੰ ਸਮਰਪਿਤ ਕਲੱਸਟਰ ਪੱਧਰੀ ਮੁਕਾਬਲੇ ਕਰਵਾਏ

ਨਵਾਂਸ਼ਹਿਰ, 27 ਨਵੰਬਰ (ਗੁਰਬਖਸ਼ ਸਿੰਘ ਮਹੇ)- ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਜਰਨੈਲ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਰਹਿਨੁਮਾਈ ਹੇਠ ਅਤੇ ਬਲਕਾਰ ਚੰਦ ਸੈਂਟਰ ਹੈੱਡ ਟੀਚਰ ਦੀ ਪ੍ਰਧਾਨਗੀ ਹੇਠ ਸੈਂਟਰ ਬੜਵਾ ਦੇ ਬੱਚਿਆਂ ਦੇ ਕਲੱਸਟਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜਾਡਲਾ, 27 ਨਵੰਬਰ (ਬੱਲੀ)-ਸਥਾਨਕ ਸਰਕਾਰੀ ਕਾਲਜ ਵਿਖੇ ਅੱਜ ਸੁਰਜੀਤ ਸਿੰਘ ਮਝੂਰ 047 ਨੋਡਲ ਅਫ਼ਸਰ ਅਤੇ ਮੰਗ ਗੁਰਪ੍ਰਸਾਦ ਸਿੰਘ ਸਪੈਸ਼ਲ ਚੋਣ ਡਿਊਟੀ ਅਫ਼ਸਰ ਵਲੋਂ ਪਿ੍ੰ. ਡਾ. ਜਸਵਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਨੂੰ ਵੋਟਾਂ ਸੰਬੰਧੀ ਜਾਗਰੂਕ ਕਰਨ ...

ਪੂਰੀ ਖ਼ਬਰ »

ਮਜਾਰਾ ਰਸੋਖਾਨਾ ਕਮੇਟੀ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦਾ ਸਨਮਾਨ

ਬੰਗਾ, 27 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਮਜਾਰਾ ਨੌ ਅਬਾਦ ਦੇ ਪ੍ਰਸਿੱਧ ਧਾਰਮਿਕ ਅਸਥਾਨ ਰਸੋਖਾਨਾ ਰਾਜਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਦਾ ਇੰਦਰਜੀਤ ਸਿੰਘ ਸਿਆਣ ਨੇ ਸਨਮਾਨ ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ ਪੋਜੇਵਾਲ ਵਿਖੇ ਐਨ. ਸੀ. ਸੀ. ਦਿਵਸ ਮਨਾਇਆ

ਪੋਜੇਵਾਲ ਸਰਾਂ, 27 ਨਵੰਬਰ (ਨਵਾਂਗਰਾਈਾ)-ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਖੇ ਪਿ੍ੰਸੀਪਲ ਰਵਿੰਦਰ ਕੁਮਾਰ ਦੀ ਅਗਵਾਈ ਤੇ ਸੰਜੇ ਕੁਮਾਰ ਐਨ. ਸੀ. ਸੀ. ਯੂਨਿਟ ਦੇ ਕੇਅਰਟੇਕਰ ਦੀ ਦੇਖ-ਰੇਖ 'ਚ ਐਨ. ਸੀ. ਸੀ. ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਰਵਿੰਦਰ ਕੁਮਾਰ ...

ਪੂਰੀ ਖ਼ਬਰ »

ਹੈੱਡ ਮਾਸਟਰ ਦੇਵ ਰਾਜ ਵਲੋਂ ਮਾਲੇਵਾਲ ਸਕੂਲ ਲਈ ਰਾਸ਼ੀ ਭੇਟ

ਪੋਜੇਵਾਲ ਸਰਾਂ, 27 ਨਵੰਬਰ (ਨਵਾਂਗਰਾਈਾ)-ਰਿਟਾ: ਹੈੱਡ ਮਾਸਟਰ ਦੇਵ ਰਾਜ ਕਟਵਾਰਾ ਵਲੋਂ ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲੇਵਾਲ ਨੂੰ 11 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਇਹ ਰਾਸ਼ੀ ਉਨ੍ਹਾਂ ਸਕੂਲ 'ਚ ਅਧਿਆਪਕਾਂ ਦੀ ਘਾਟ ਤੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕੋਟ ਰਾਂਝਾ ਵਿਖੇ ਸਹਿ-ਵਿੱਦਿਅਕ ਭਾਸ਼ਨ ਮੁਕਾਬਲੇ ਕਰਵਾਏ

ਉਸਮਾਨਪੁਰ, 27 ਨਵੰਬਰ (ਸੰਦੀਪ ਮਝੂਰ)-ਸਰਕਾਰੀ ਹਾਈ ਸਕੂਲ ਕੋਟ ਰਾਂਝਾ ਵਿਖੇ ਪੰਜਾਬੀ ਨੂੰ ਸਮਰਪਿਤ ਬਲਾਕ ਨਵਾਂਸ਼ਹਿਰ ਦੇ 41 ਸਕੂਲਾਂ ਦੇ ਸਹਿ-ਵਿੱਦਿਅਕ ਭਾਸ਼ਨ ਮੁਕਾਬਲੇ ਤੇ ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲੇ ਮੁੱਖ ਅਧਿਆਪਕ ਬਲਾਕ ਨੋਡਲ ਅਫ਼ਸਰ ਲਖਵੀਰ ਸਿੰਘ ...

ਪੂਰੀ ਖ਼ਬਰ »

ਬਿਜਲੀ ਘਰ ਬਲਾਕੀਪੁਰ ਦੇ ਬਾਹਰ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਸੰਧਵਾਂ, 27 ਨਵੰਬਰ (ਪ੍ਰੇਮੀ ਸੰਧਵਾਂ)-ਵੱਖ ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਮੋਟਰਾਂ ਦੀ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਕਰਕੇ ਸਰਕਾਰ ਤੇ ਪਾਵਰਕਾਮ ਕਾਰਪੋਰੇਸ਼ ਵਿਰੁੱਧ ਬਿਜਲੀ ਘਰ ਬਲਾਕੀਪੁਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਸ. ...

ਪੂਰੀ ਖ਼ਬਰ »

ਪਿੰਡ ਰੈਲਮਾਜਰਾ ਦੇ ਸਰਪੰਚ ਸਮੇਤ ਹੋਰ ਕਾਂਗਰਸ 'ਚ ਸ਼ਾਮਿਲ

ਰੈਲਮਾਜਰਾ, 27 ਨਵੰਬਰ (ਸੁਭਾਸ਼ ਟੌਂਸਾ)-ਹਲਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਵਲੋਂ ਆਪਣੇ ਹਲਕੇ ਦੇ ਵਿਕਾਸ ਲਈ ਲਗਾਤਾਰ ਵੱਖ-ਵੱਖ ਮੁਹਿੰਮਾਂ ਦੌਰਾਨ ਕੰਮ ਕੀਤਾ ਜਾ ਰਿਹਾ ਹੈ, ਇਸੇ ਵਿਕਾਸ ਕੰਮਾਂ ਨੂੰ ਦੇਖਦੇ ਹੋਏ ਪਿੰਡ ਰੈਲਮਾਜਰਾ ਵਿਖੇ ਬਲਵਿੰਦਰ ਸਿੰਘ ਰਾਣਾ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਸਮਾਪਤ

ਰਾਹੋਂ, 27 ਨਵੰਬਰ (ਬਲਬੀਰ ਸਿੰਘ ਰੂਬੀ)-ਨਰੋਆ ਪੰਜਾਬ ਸੰਸਥਾ ਵਲੋਂ ਸਮੁੱਚੇ ਨੌਜਵਾਨਾਂ ਦੇ ਭਲੇ ਲਈ ਬੱਸ ਅੱਡੇ ਦੇ ਨਜ਼ਦੀਕ ਗਰਾਊਾਡ 'ਚ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਕਬੱਡੀ ਟੂਰਨਾਮੈਂਟ ਵਿਚ ਦੋਆਬੇ ਦੀਆਂ 6 ਚੋਣਵੀਂਆਂ ਟੀਮਾਂ ਨੇ ਭਾਗ ਲਿਆ | ਕੁਲਜੀਤ ...

ਪੂਰੀ ਖ਼ਬਰ »

ਸਾਇੰਸ ਟੀਚਰਜ਼ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਤੋਂ ਸਾਇੰਸ ਭੱਤਾ ਬਹਾਲ ਕਰਨ ਦੀ ਮੰਗ

ਪੋਜੇਵਾਲ ਸਰਾਂ, 27 ਨਵੰਬਰ (ਨਵਾਂਗਰਾਈਾ)-ਸਾਇੰਸ ਟੀਚਰਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਸ਼ਹੀਦ ਭਗਤ ਸਿੰਘ ਨਗਰ ਵਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਇੰਸ ਅਧਿਆਪਕਾਂ ਲਈ ਛੇਵੇਂ ਤਨਖ਼ਾਹ ਕਮਿਸ਼ਨ ਅਧੀਨ ਵਧੇ ਹੋਏ ਵਿਸ਼ੇਸ਼ ਭੱਤੇ ਸੰਬੰਧੀ ਪੱਤਰ ...

ਪੂਰੀ ਖ਼ਬਰ »

ਕਾਰ ਦੀ ਫੇਟ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ

ਮਜਾਰੀ/ਸਾਹਿਬਾ, 27 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਬੀਤੀ ਸ਼ਾਮ ਕੁੱਲੇਵਾਲ ਮੋੜ ਲਾਗੇ ਇਕ ਕਾਰ ਵਲੋਂ ਮੋਟਰਸਾਈਕਲ ਨੂੰ ਫੇਟ ਲੱਗਣ ਨਾਲ ਮੋਟਰਸਾਈਕਲ ਸਵਾਰ ਦੀ ਲੱਤ ਟੁੱਟ ਗਈ ਤੇ ਕਾਰ ਸਵਾਰ ਮੌਕੇ ਤੋਂ ਕਾਰ ਲੈ ਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਭਗਤ ਨਛੱਤਰ ...

ਪੂਰੀ ਖ਼ਬਰ »

ਪੰਜਾਬ ਦੇ ਸਕੂਲਾਂ 'ਚ ਸਿੱਖਿਆ ਸੁਧਾਰ ਲਈ 20 ਹਜ਼ਾਰ ਦੇ ਕਰੀਬ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ-ਪਰਗਟ ਸਿੰਘ

ਬੰਗਾ, 27 ਨਵੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਸਿੱਖਿਆ ਢਾਂਚੇ ਦੇ 'ਚ ਸੁਧਾਰ ਕਰਨ ਲਈ 20 ਹਜ਼ਾਰ ਦੇ ਕਰੀਬ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ | ਇਹ ਪ੍ਰਗਟਾਵਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਪਿੰਡ ਸੋਤਰਾਂ ਵਿਖੇ ਹਰਜਿੰਦਰ ਸਿੱਧੂ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਆਉਣ 'ਤੇ ਸਿੱਖਿਆ ਤੇ ਸਿਹਤ ਸਹੂਲਤ 'ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ-ਬੱਲੂ

ਨਵਾਂਸ਼ਹਿਰ, 27 ਨਵੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਤੇ ਹਸਪਤਾਲਾਂ 'ਚ ਸਿਹਤ ਪ੍ਰਬੰਧਾਂ ਸੰਬੰਧੀ ਸੁਧਾਰ ਲਿਆਂਦਾ ਜਾਵੇਗਾ | ਪੰਜਾਬ ਸਰਕਾਰ ਨੇ ਪਿਛਲੇ 5 ਸਾਲਾਂ 'ਚ ਸਿਰਫ਼ ਹਵਾਈ ਗੱਲਾਂ ਹੀ ...

ਪੂਰੀ ਖ਼ਬਰ »

ਰੁੜਕੀ ਕਲਾਂ ਵਿਖੇ ਲਗਾਏ ਟਿਊਬਵੈੱਲ ਦਾ ਵਿਧਾਇਕ ਮੰਗੂਪੁਰ ਨੇ ਕੀਤਾ ਉਦਘਾਟਨ

ਬਲਾਚੌਰ, 27 ਨਵੰਬਰ (ਸ਼ਾਮ ਸੁੰਦਰ ਮੀਲੂ)-ਹਲਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਵਲੋਂ ਵੱਖ-ਵੱਖ ਸਕੀਮਾਂ ਤਹਿਤ ਪਿੰਡਾਂ ਦੇ ਵਿਕਾਸ ਲਈ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਹਲਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਰੁੜਕੀ ਕਲਾਂ ਜਲ ਸਪਲਾਈ ...

ਪੂਰੀ ਖ਼ਬਰ »

ਨੂਰਪੁਰ ਤੋਂ ਕਿਸਾਨ ਮੋਰਚਾ ਦਿੱਲੀ ਲਈ 32ਵਾਂ ਜਥਾ ਰਵਾਨਾ

ਬੰਗਾ, 27 ਨਵੰਬਰ (ਜਸਬੀਰ ਸਿੰਘ ਨੂਰਪੁਰ)-ਦਿੱਲੀ ਵਿਖੇ ਤਿੰਨ ਖੇਤੀ ਵਿਰੋਧ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਚਲਾਏ ਜਾ ਰਹੇ ਸੰਘਰਸ਼ 'ਚ ਸ਼ਾਮਿਲ ਹੋਣ ਲਈ ਪਿੰਡ ਨੂਰਪੁਰ ਤੋਂ 32ਵਾਂ ਜਥਾ ਕੁਲਵਿੰਦਰ ਸਿੰਘ ਕਲੇਰ ਦੀ ਅਗਵਾਈ 'ਚ ਰਵਾਨਾ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਬਹਿਰਾਮ ਵਲੋਂ ਮਨਰੇਗਾ ਸਕੀਮ ਤਹਿਤ ਸਫਾਈ ਦਾ ਕੰਮ ਜ਼ੋਰਾਂ 'ਤੇ

ਬਹਿਰਾਮ, 27 ਨਵੰਬਰ (ਨਛੱਤਰ ਸਿੰਘ ਬਹਿਰਾਮ)-ਸਰਪੰਚ ਬੀਬੀ ਅਕਵਿੰਦਰ ਕੌਰ ਰੰਧਾਵਾ ਤੇ ਗ੍ਰਾਮ ਪੰਚਾਇਤ ਬਹਿਰਾਮ ਵਲੋਂ ਪਿੰਡ ਦੀਆਂ ਜਨਤਕ ਥਾਵਾਂ, ਸੜਕਾਂ, ਗਲੀਆਂ-ਨਾਲੀਆਂ, ਰਾਹਾਂ ਦੀ ਸਫ਼ਾਈ ਮਨਰੇਗਾ ਤਹਿਤ ਕਰਵਾਈ ਜਾ ਰਹੀ ਹੈ | ਇਸ ਸੰਬੰਧੀ ਸਰਪੰਚ ਅਕਵਿੰਦਰ ਕੌਰ ...

ਪੂਰੀ ਖ਼ਬਰ »

ਬਿਜਲੀ ਦੇ ਜ਼ਿਆਦਾ ਬਿੱਲਾਂ ਨੇ ਖਪਤਕਾਰਾਂ ਦੇ ਹੋਸ਼ ਉਡਾਏ

ਬਹਿਰਾਮ, 27 ਨਵੰਬਰ (ਨਛੱਤਰ ਸਿੰਘ ਬਹਿਰਾਮ)-ਪੰਜਾਬ ਸਰਕਾਰ ਵਲੋਂ ਲੋਕਾਂ ਦੀ ਬਿਜਲੀ ਮੁਆਫ਼ ਕਰਨ ਦੇ ਵੱਡੇ-ਵੱਡੇ ਕੀਤੇ ਜਾਂਦੇ ਵਾਅਦਿਆਂ ਦੇ ਬਾਵਜੂਦ ਵੀ ਲੋਕਾਂ ਦੇ ਜ਼ਿਆਦਾ ਆਏ ਬਿਜਲੀ ਬਿੱਲਾਂ ਨੇ ਖਪਤਕਾਰਾਂ ਦੇ ਹੋਸ਼ ਉਡਾਏ ਹੋਏ ਹਨ | ਇਸ ਸੰਬੰਧੀ ਗੁਰਜੀਤ ਸਿੰਘ ...

ਪੂਰੀ ਖ਼ਬਰ »

ਦੇਹਰਾ ਸਾਹਿਬ ਗੋਬਿੰਦਪੁਰ ਵਲੋਂ ਨਗਰ ਕੀਰਤਨ

ਬੰਗਾ, 27 ਨਵੰਬਰ (ਕਰਮ ਲਧਾਣਾ)-ਗੁਰਦੁਆਰਾ ਦੇਹਰਾ ਸਾਹਿਬ ਗੋਬਿੰਦਪੁਰ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਵਾਸੀ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਭਾਰੀ ਨਗਰ ਕੀਰਤਨ ਸਜਾਇਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ...

ਪੂਰੀ ਖ਼ਬਰ »

ਬੰਗਾ 'ਚ ਲਗਾਇਆ ਤੀਜਾ ਖੂਨਦਾਨ ਕੈਂਪ

33 ਯੂਨਿਟ ਖੂਨ ਦਾਨ ਬੰਗਾ, 27 ਨਵੰਬਰ (ਕਰਮ ਲਧਾਣਾ)- ਡਾ. ਬੀ. ਆਰ. ਅੰਬੇਡਕਰ ਨਗਰ ਬੰਗਾ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਵਿਖੇ ਸਵ: ਦਵਿੰਦਰ ਦੀ ਯਾਦ 'ਚ ਪਿਤਾ ਨਿਰੰਜਣ ਸਿੰਘ ਤੇ ਪਰਿਵਾਰ ਵਲੋਂ ਤੀਜਾ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਡਾ. ਜਸਵਿੰਦਰ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਨਵੀਆਂ ਬਣਨ ਵਾਲੀਆਂ ਦੋ ਸੜਕਾਂ ਦੇ ਕੰਮਾਂ ਦਾ ਉਦਘਾਟਨ

ਪੋਜੇਵਾਲ ਸਰਾਂ, 27 ਨਵੰਬਰ (ਰਮਨ ਭਾਟੀਆ)-ਹਲਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਮੰਗੂਪੁਰ ਸਿੰਘਾਪੁਰ ਭੱਦੀ ਰੋਡ ਤੋਂ ਫਿਰਨੀ ਪਿੰਡ ਮੰਗੂਪੁਰ ਵਾਟਰ ਵਰਕਸ ਤੱਕ 16.75 ਲੱਖ ਨਾਲ ਸੜਕ ਬਣੇਗੀ ਤੇ ਸੜਕ ਦੇ ਕੰਮਾਂ ਦਾ ਉਦਘਾਟਨ ਵਿਧਾਇਕ ਮੰਗੂਪੁਰ ਨੇ ਕੀਤਾ, ਜਿਸ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਇੰਟਰਨੈਸ਼ਨਲ ਵਲੋਂ ਲਾਇਨ ਬਲਜੀਤ ਸਿੰਘ ਲੱਲ੍ਹ ਦਾ ਸਨਮਾਨ

ਮੁਕੰਦਪੁਰ, 27 ਨਵੰਬਰ (ਦੇਸ ਰਾਜ ਬੰਗਾ)-ਲਾਇਨ ਕਲੱਬ ਮੁਕੰਦਪੁਰ ਦੇ ਸੀਨੀਅਰ ਮੈਂਬਰ ਬਲਜੀਤ ਸਿੰਘ ਲੱਲ੍ਹ ਨੂੰ ਲਾਇਨ ਕਲੱਬ ਇੰਟਰਨੈਸ਼ਨਲ ਵਲੋਂ ਐਡਵਾਂਸਮੈਂਟ-ਕੀ ਨਾਲ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਉਨ੍ਹਾਂ ਦੀਆਂ ਸਮਾਜ ਵਾਸਤੇ ਦਿੱਤੀਆਂ ਸੇਵਾਵਾਂ ਹਿੱਤ ...

ਪੂਰੀ ਖ਼ਬਰ »

ਚੌਧਰੀ ਅਜੈ ਮੰਗੂਪੁਰ ਵਲੋਂ ਪਿੰਡ ਖੰਡੂਪੁਰ ਦੇ ਵਿਕਾਸ ਕਾਰਜਾਂ ਲਈ 5 ਲੱਖ ਦਾ ਚੈੱਕ ਭੇਟ

ਭੱਦੀ, 27 ਨਵੰਬਰ (ਨਰੇਸ਼ ਧੌਲ)-ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਖੰਡੂਪੁਰ ਦੇ ਵਿਕਾਸ ਕਾਰਜਾਂ ਲਈ ਭੇਜਿਆ 5 ਲੱਖ ਰੁਪਏ ਦਾ ਚੈੱਕ ਉਨ੍ਹਾਂ ਦੇ ਸਪੁੱਤਰ ਸਮਾਜ ਸੇਵੀ ਚੌਧਰੀ ਅਜੈ ਮੰਗੂਪੁਰ ਨੇ ਸਰਪੰਚ ਸੁਰਜੀਤ ਸਿੰਘ ਗਰੇਵਾਲ ਨੂੰ ਪਤਵੰਤਿਆਂ ...

ਪੂਰੀ ਖ਼ਬਰ »

ਸੰਧਵਾਂ ਸਕੂਲ ਵਿਖੇ ਬਲਾਕ ਪੱਧਰੀ ਮੁਕਾਬਲੇ ਕਰਵਾਏ

ਸੰਧਵਾਂ, 27 ਨਵੰਬਰ (ਪ੍ਰੇਮੀ ਸੰਧਵਾਂ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੰਧਵਾਂ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਤੇ ਸੈਂਟਰ ਹੈੱਡ ਟੀਚਰ ਮੈਡਮ ਪਰਮਜੀਤ ਕੌਰ ਦੀ ਦੇਖ-ਰੇਖ 'ਚ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਬੱਚਿਆਂ ਦੇ ...

ਪੂਰੀ ਖ਼ਬਰ »

ਸਕੂਲ 'ਚ ਸਾਇੰਸ ਮੁਕਾਬਲੇ ਕਰਵਾਏ

ਸਾਹਲੋਂ, 27 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)- ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ ਅਤੇ ਪਿ੍ੰ: ਵੰਦਨਾ ਚੋਪੜਾ ਦੀ ਅਗਵਾਈ ਮਨਾਏ ਜਾ ਰਹੇ ਸਾਇੰਸ ਹਫ਼ਤੇ ਦੌਰਾਨ ਵੱਖ-ਵੱਖ ਜਮਾਤਾਂ ਦੇ ਸਾਇੰਸ ਵਿਸ਼ੇ ਦੇ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਸੁਭਾਸ਼ ਭਵਾਨੀ ਨਗਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਹੁਸ਼ਿਆਰਪੁਰ, 27 ਨਵੰਬਰ (ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਵਲੋਂ ਮਨਾਏ ਗਏ ਸਥਾਪਨਾ ਦਿਵਸ ਸਮਾਰੋਹ 'ਚ ਪਾਰਟੀ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਦੌਰਾਨ ਉਨ੍ਹਾਂ ਨੇ ਪਾਰਟੀ 'ਚ ਸ਼ਾਮਿਲ ਹੋਏ ਸੁਭਾਸ਼ ਭਵਾਨੀ ਨਗਰ ਦਾ ਸਵਾਗਤ ਵੀ ...

ਪੂਰੀ ਖ਼ਬਰ »

ਅਮਰਦੀਪ ਕਾਲਜ 'ਚ ਸੰਵਿਧਾਨ ਦਿਵਸ 'ਤੇ ਸਮਾਗਮ

ਮੁਕੰਦਪੁਰ, 27 ਨਵੰਬਰ (ਅਮਰੀਕ ਸਿੰਘ ਢੀਂਡਸਾ)-ਵਿਦਿਆਰਥੀਆਂ 'ਚ ਸੰਵਿਧਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ 'ਚ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਰਾਜਨੀਤੀ ਸਾਸ਼ਤਰ ਦੇ ਮੁਖੀ ਡਾ. ਨਿਰਦੋਸ਼ ਕੌਰ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਖ਼ਵਾਹਿਸ਼ ਸੇਵਾ ਸੁਸਾਇਟੀ ਵਲੋਂ ਲੜਕੀਆਂ ਨੂੰ ਕੀਤਾ ਜਾਗਰੂਕ

ਬਲਾਚੌਰ, 27 ਨਵੰਬਰ (ਸ਼ਾਮ ਸੁੰਦਰ ਮੀਲੂ)- ਖ਼ਵਾਹਿਸ਼ ਸੇਵਾ ਸੁਸਾਇਟੀ ਵਲੋਂ ਉਲੀਕੇ ਸਵਾਸਥ ਅਤੇ ਸਵੱਛਤਾ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ, ਸਰਕਾਰੀ ਹਾਈ ਸਕੂਲ ਗਰਲੋਂ ਬੇਟ, ਗੜੀ ਕਾਨੂੰਗੋ, ਉੱਲਦਣੀ, ਮਹਿਤਪੁਰ ਸਕੂਲਾਂ ਵਿਚ ...

ਪੂਰੀ ਖ਼ਬਰ »

ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਵਿਚ ਬੈਰਸੀਆਂ ਦੀ ਝੰਡੀ ਰਹੀ

ਰਾਹੋਂ, 27 ਨਵੰਬਰ (ਬਲਬੀਰ ਸਿੰਘ ਰੂਬੀ)-ਨਜ਼ਦੀਕੀ ਪਿੰਡ ਬੈਰਸੀਆਂ ਸੈਂਟਰ ਬਲਾਕ ਔੜ (ਸ਼.ਭ.ਸ ਨਗਰ) ਵਿਖੇ ਅਕਾਦਮਿਕ ਸਾਲ 2021-22 ਲਈ ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ | ਸੈਂਟਰ ਦੇ ਅੱਠ ਪਿੰਡਾਂ ਦੇ ਸਕੂਲਾਂ ਤੋਂ ਆਏ ਹੋਏ ਬੱਚਿਆਂ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਮੇਲਾ ਪ੍ਰਭਾਵਸ਼ਾਲੀ ਰਿਹਾ

ਨਵਾਂਸ਼ਹਿਰ, 27 ਨਵੰਬਰ (ਗੁਰਬਖਸ਼ ਸਿੰਘ ਮਹੇ)- ਨਵਾਂਸ਼ਹਿਰ ਰਾਸ਼ਟਰੀ ਆਵਿਸ਼ਕਾਰ ਅਭਿਆਨ ਦੇ ਤਹਿਤ ਦੋ ਰੋਜ਼ਾ ਵਿਗਿਆਨ ਮੇਲਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਗੜੋਆ ਵਿਚ ਸਮਾਪਤ ਹੋਇਆ ਜਿਸ ਵਿਚ ਮਿਡਲ ਪੱਧਰ ਦੇ 35 ਅਤੇ ਸੈਕੰਡਰੀ ਪੱਧਰ ਦੇ 20 ਮਾਡਲ ...

ਪੂਰੀ ਖ਼ਬਰ »

ਸੰਵਿਧਾਨ ਦਿਵਸ ਮੌਕੇ ਡਾ: ਅੰਬੇਡਕਰ ਦੀ ਪ੍ਰਤਿਮਾ 'ਤੇ ਫੁੱਲ ਮਲਾਵਾਂ ਭੇਟ

ਨਵਾਂਸ਼ਹਿਰ, 27 ਨਵੰਬਰ (ਹਰਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵਲੋਂ ਸੰਵਿਧਾਨ ਦਿਵਸ ਮੌਕੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ 'ਤੇ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਡਾ: ਨਛੱਤਰ ਪਾਲ, ਕੌਂਸਲਰ ਪਰਮ ...

ਪੂਰੀ ਖ਼ਬਰ »

ਅੰਬੇਡਕਰ ਸੈਨਾ ਨੇ ਸੰਵਿਧਾਨ ਦਿਵਸ ਮਨਾਇਆ

ਬੰਗਾ, 27 ਨਵੰਬਰ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਅੰਬੇਡਕਰ ਸੈਨਾ ਮੂਲ ਨਿਵਾਸੀ ਵਲੋਂ ਮੁਹੱਲਾ ਮੁਕਤਪੁਰਾ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਭੀਮ ਰਾਓ ਅੰਬੇਡਕਰ ਦੇ ਆਦਮ ਕੱਦ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕਰਨ ਉਪਰੰਤ ਡੋਗਰ ਰਾਮ ਪ੍ਰਧਾਨ ਨੇ ...

ਪੂਰੀ ਖ਼ਬਰ »

ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਸਮੁੰਦੜਾ, 27 ਨਵੰਬਰ (ਤੀਰਥ ਸਿੰਘ ਰੱਕੜ)-ਸਮੁੰਦੜਾ ਪੁਲਿਸ ਚੌਕੀ ਵਿਖੇ ਏ. ਐੱਸ. ਆਈ. ਸੁਖਵਿੰਦਰ ਸਿੰਘ ਵਲੋਂ ਅਹੁਦਾ ਸੰਭਾਲ ਲਿਆ ਗਿਆ | ਉਹ ਹੁਸ਼ਿਆਰਪੁਰ ਤੋਂ ਬਦਲ ਕੇ ਆਏ ਹਨ ਤੇ ਐੱਸ. ਆਈ. ਪਰਮਿੰਦਰ ਕੌਰ ਨੂੰ ਸਮੁੰਦੜਾ ਤੋਂ ਬਦਲ ਕੇ ਹੁਸ਼ਿਆਰਪੁਰ ਨਾਰਕੋ ਵਿਭਾਗ ਵਿਚ ...

ਪੂਰੀ ਖ਼ਬਰ »

ਨਰੋਆ ਪੰਜਾਬ ਦੀ ਟੀਮ ਵਲੋਂ ਡਾ: ਅੰਬੇਡਕਰ ਦੀ ਪ੍ਰਤਿਮਾ 'ਤੇ ਫੁੱਲ ਮਲਾਵਾਂ ਭੇਟ

ਨਵਾਂਸ਼ਹਿਰ, 27 ਨਵੰਬਰ (ਹਰਵਿੰਦਰ ਸਿੰਘ)-ਸੰਵਿਧਾਨ ਦਿਵਸ ਮੌਕੇ ਨਰੋਆ ਪੰਜਾਬ ਦੀ ਟੀਮ ਵਲੋਂ ਸ: ਬਰਜਿੰਦਰ ਸਿੰਘ ਹੁਸੈਨਪੁਰ ਦੀ ਅਗਵਾਈ 'ਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਦੇ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬਾ ...

ਪੂਰੀ ਖ਼ਬਰ »

ਆਦਰਸ਼ ਸਕੂਲ ਖਟਕੜ ਕਲਾਂ 'ਚ ਜ਼ਿਲ੍ਹਾ ਪੱਧਰੀ ਕਲਾ ਉਤਸਵ ਸਨਮਾਨ ਸਮਾਗਮ

ਬੰਗਾ, 27 ਨਵੰਬਰ (ਜਸਬੀਰ ਸਿੰਘ ਨੂਰਪੁਰ)-ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੁੱਚੇ ਦੇਸ਼ 'ਚ ਕਰਵਾਏ ਜਾ ਰਹੇ ਕਲਾ ਉਤਸਵ ਪ੍ਰੋਗਰਾਮ ਦੇ ਸੰਬੰਧ 'ਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀ ਜ਼ਿਲ੍ਹਾ ਸਿੱਖਿਆ ਅਫ਼ਸਰ ਜਰਨੈਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਪੀ. ਡਬਲਿਊ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ

ਬੰਗਾ, 27 ਨਵੰਬਰ (ਜਸਬੀਰ ਸਿੰਘ ਨੂਰਪੁਰ)-ਪੀ. ਡਬਲਿਊ. ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਪ੍ਰਧਾਨ ਮੋਹਣ ਸਿੰਘ ਪੂੰਨੀਆ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਜਲ ਸਪਲਾਈ ਤੇ ਤਾਲਮੇਲ ਸੰਘਰਸ਼ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ 3 ਦਸੰਬਰ ਨੂੰ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ ਖ਼ੂਨਦਾਨੀਆਂ ਨੇ ਦਾਨ ਕੀਤਾ ਖ਼ੂਨ

ਰਾਹੋਂ, 27 ਨਵੰਬਰ (ਬਲਬੀਰ ਸਿੰਘ ਰੂਬੀ)- ਨਜ਼ਦੀਕੀ ਪਿੰਡ ਘੱਕੇਵਾਲ ਵਿਖੇ ਬਲੱਡ ਡੋਨਰਜ਼ ਕੰਪਲੈਕਸ ਨਵਾਂਸ਼ਹਿਰ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 40 ਵਿਅਕਤੀਆਂ ਵਲੋਂ ਖ਼ੂਨਦਾਨ ਕੀਤਾ ਗਿਆ | ਗੁਰਦੁਆਰਾ ਸ਼ਹੀਦਾਂ ਸਿੰਘਾਂ ਘੱਕੇਵਾਲ ਵਿਖੇ ਲਗਾਏ ਗਏ ਕੈਂਪ ...

ਪੂਰੀ ਖ਼ਬਰ »

ਧਾਰਮਿਕ ਅਸਥਾਨ ਦੇ ਦਰਬਾਰ ਹਾਲ ਦਾ ਲੈਂਟਰ ਪਾਇਆ

ਔੜ/ਝਿੰਗੜਾਂ, 27 ਨਵੰਬਰ (ਕੁਲਦੀਪ ਸਿੰਘ ਝਿੰਗੜ)- ਇਤਿਹਾਸਕ ਪਿੰਡ ਝਿੰਗੜਾਂ ਵਿਖੇ ਧੰਨ-ਧੰਨ ਲਾਲਾ ਵਲੀ ਹੰਭੀਰ ਚੰਦ ਧਾਰਮਿਕ ਅਸਥਾਨ ਤੇ ਨਵੇਂ ਬਣ ਰਹੇ ਧੰਨ-ਧੰਨ ਬਾਬਾ ਜਵਾਹਰ ਸਿੰਘ ਦੀ ਯਾਦ ਵਿਚ ਦਰਬਾਰ ਹਾਲ ਦਾ ਲੈਂਟਰ ਪਾਇਆ ਗਿਆ | ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ...

ਪੂਰੀ ਖ਼ਬਰ »

ਲੜੋਆ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ

ਔੜ/ਝਿੰਗੜਾ, 27 ਨਵੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਲੜੋਆ ਵਿਖੇ ਪੰਜ ਤੀਰਥ ਸਪੋਰਟਸ ਕਲੱਬ, ਗੁਰੂ ਰਵਿਦਾਸ ਸਪੋਰਟਸ ਕਲੱਬ ਵਲੋਂ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸਾਲਾਨਾ ਕਿ੍ਕਟ ਟੂਰਨਾਮੈਂਟ ਪਿੰਡ ਦੇ ਖੇਡ ਮੈਦਾਨ 'ਚ ਕਰਵਾਇਆ ਗਿਆ | ਆਖ਼ਰੀ ਦਿਨ ਹੋਏ ਚਾਰ ...

ਪੂਰੀ ਖ਼ਬਰ »

ਸੰਵਿਧਾਨ ਦਿਵਸ ਮੌਕੇ ਪ੍ਰੋਗਰਾਮ

ਨਵਾਂਸ਼ਹਿਰ, 27 ਨਵੰਬਰ (ਹਰਵਿੰਦਰ ਸਿੰਘ)-ਸੰਵਿਧਾਨ ਦਿਵਸ ਮੌਕੇ ਸ੍ਰੀ ਗੁਰੂ ਰਵਿਦਾਸ ਨਗਰ ਵਿਖੇ ਬਸਪਾ ਤੇ ਅਕਾਲੀ ਦਲ ਦੇ ਗੱਠਜੋੜ ਵਲੋਂ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਡਾ: ਨਛੱਤਰ ਪਾਲ ਬਸਪਾ ਆਗੂ, ਸ਼ੰਕਰ ਦੁੱਗਲ ਜ਼ਿਲ੍ਹਾ ਸ਼ਹਿਰ ਪ੍ਰਧਾਨ ...

ਪੂਰੀ ਖ਼ਬਰ »

ਬੰਗਾ ਸਕੂਲ 'ਚ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ

ਬੰਗਾ, 27 ਨਵੰਬਰ (ਕਰਮ ਲਧਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ (ਕੋ-ਐਡ) ਵਿਖੇ ਮਾਂ-ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ ਗਏ | ਜਿਸ 'ਚ 6ਵੀਂ ਤੋਂ 8ਵੀਂ ਜਮਾਤ ਦੇ ਮੁਕਾਬਲਿਆਂ 'ਚ ਪਹਿਲਾ ਸਥਾਨ ਸਿਮਰ ਸਰਕਾਰੀ ਮਿਡਲ ਸਕੂਲ ਭਰੋਲੀ, ਦੂਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX