ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਬੀਤੇ ਦਿਨੀਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਨੂੰ ਲੈ ਕੇ ਜੰਡਿਆਲਾ ਗੁਰੂ ਤੋਂ ਸਾਬਕਾ ਵਿਧਾਇਕ ਰਹੇ ਬਲਜੀਤ ਸਿੰਘ ਜਲਾਲ ਉਸਮਾ ਵਲੋਂ ਆਪ ਹੀ ਅਫਵਾਹ ਫੈਲਾਅ ਦਿੱਤੀ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਟਿਕਟ ਦੇ ਦਿੱਤੀ ਗਈ ਹੈ | ਖਬਰ ਫੈਲਣ ਉਪਰੰਤ ਉਨ੍ਹਾਂ ਦੇ ਧੜੇ ਵਲੋਂ ਲੱਡੂ ਵੰਡੇ ਤੇ ਖੁਸ਼ੀ ਪ੍ਰਗਟ ਕਰਕੇ ਸ਼ੋਸ਼ਲ ਮੀਡੀਆ 'ਤੇ ਤਸਵੀਰਾਂ ਪਾ ਦਿੱਤੀਆਂ | ਇਸ ਬਾਰੇ ਜਦੋਂ ਇਸ ਹਲਕੇ ਤੋਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੇ ਸਮਰਥਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ 'ਚ ਭਾਰੀ ਨਿਰਾਸ਼ਤਾ ਵੇਖਣ ਨੂੰ ਮਿਲੀ | ਉਹ ਸਾਫ ਕਹਿ ਰਹੇ ਸਨ ਕਿ ਜਲਾਲਾ ਉਸਮਾ ਨਾਲ ਜਿਹੜੇ ਆਪਣੇ ਆਪ ਨੂੰ ਅਹੁਦੇਦਾਰ ਦੱਸ ਰਹੇ ਹਨ, ਉਨ੍ਹਾਂ ਨੂੰ ਇਹ ਅਹੁਦੇ ਮੰਨਾ ਨੇ ਹੀ ਦਿੱਤੇ ਸਨ | ਉਨ੍ਹਾਂ ਕਿਹਾ ਕਿ ਜਲਾਲ ਉਸਮਾ ਹਲਕਾ ਜੰਡਿਆਲਾ ਤੋਂ ਵਿਧਾਇਕ ਰਹੇ ਹਨ ਤੇ ਉਨ੍ਹਾਂ ਦਾ ਪਿੰਡ ਵੀ ਉਸੇ ਹਲਕੇ ਵਿਚ ਆਉਂਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਉਹ ਆਪਣੇ ਵਰਕਰਾਂ ਨਾਲ ਖੜ੍ਹਨ ਵਾਲੇ ਹੁੰਦੇ ਤਾਂ ਉਹ ਆਪਣੇ ਹਲਕੇ ਤੋਂ ਟਿਕਟ ਮੰਗਦੇ ਨਾ ਕੇ ਇਸ ਗੁਆਂਢੀ ਹਲਕੇ ਤੋਂ | ਉਨ੍ਹਾਂ ਨਿਰਾਸ਼ਾ 'ਚ ਕਿਹਾ ਕਿ ਜੇਕਰ ਪਿਛਲੀ ਵਾਰ ਵੀ ਪਾਰਟੀ ਵਲੋਂ ਹਲਕਾ ਨਾ ਬਦਲਿਆ ਹੁੰਦਾ ਤਾਂ ਅੱਜ ਵੀ ਇਹ ਸੀਟ ਅਕਾਲੀ ਦਲ ਕੋਲ ਹੀ ਹੁੰਦੀ | ਉਨ੍ਹਾਂ ਕਿਹਾ ਕਿ ਪਾਰਟੀ ਦੇ ਹੁਕਮਾਂ ਅਨੁਸਾਰ ਹੀ ਮੰਨਾ ਪਿਛਲੇ 5 ਸਾਲਾਂ ਤੋਂ ਇਸ ਹਲਕੇ ਵਿਚ ਵਿਚਰ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਵਲੋਂ ਮੰਨੇ ਦਾ ਹਲਕਾ ਬਦਲਣਾ ਸੀ ਤਾਂ ਦੋ-ਚਾਰ ਸਾਲ ਪਹਿਲਾਂ ਬਦਲਦੇ | ਉਨ੍ਹਾਂ ਪਾਰਟੀ ਹਾਈਕਮਾਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਹਲਕੇ ਤੋਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਕਰਕੇ ਲੋਕਾਂ ਨੂੰ ਇਸ ਦੁਚਿੱਤੀ ਵਿਚੋਂ ਕੱਢਿਆ ਜਾਵੇ | ਇਸ ਬਾਰੇ ਜਦੋਂ ਪਾਰਟੀ ਦੇ ਬੁਲਾਰੇ ਤੇ ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਅਜੇ ਤੱਕ ਹਲਕਾ ਬਾਬਾ ਬਕਾਲਾ ਤੋਂ ਕਿਸੇ ਵੀ ਆਗੂ ਨੂੰ ਟਿਕਟ ਨਹੀਂ ਦਿੱਤੀ ਗਈ | ਜਦੋਂ ਉਮੀਦਵਾਰ ਦਾ ਐਲਾਨ ਹੋਵੇਗਾ, ਉਹ ਪਾਰਟੀ ਨੂੰ ਹਾਈਕਮਾਨ ਵਲੋਂ ਕੀਤਾ ਜਾਵੇਗਾ |
ਤਰਨਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਗਾਂਧੀ ਪਾਰਕ ਤਰਨ ਤਾਰਨ ਤੋਂ ਚੱਲ ਕੇ ਰੋਹੀ ਵਾਲਾ ਪੁਲ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਕੰਮ ਕਰਦੇ ਠੇਕੇ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ, ਉੱਪ ਮੁੱਖ ਮੰਤਰੀ ਅਤੇ ...
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੀ. ਐੱਸ. ਈ. ਬੀ. ਇੰਪਲਾਈਜ ਜੁਆਇੰਟ ਫੋਰਮ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਮੀਟਿੰਗ ਹੋਈ, ਜਿਸ 'ਚ ਮੈਨੇਜਮੈਂਟ ਵਲੋਂ ਏ. ਵੇਨੂੰ ਪ੍ਰਸ਼ਾਦ ਚੇਅਰਮੈਨ ਬਿਜਲੀ ਨਿਗਮ, ਆਰ. ਪੀ. ਪਾਂਡਵ ਡਾਇਰੈਕਟਰ ਪ੍ਰਬੰਧਕੀ, ਬੀ. ਪੀ. ਐੱਸ. ਗਰੇਵਾਲ ...
ਪੱਟੀ, 27 ਨਵੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਪੰਜਾਬ ਰੋਡਵੇਜ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਦੇ 27 ਡੀਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ, ਜਿਸ ਦੇ ਚੱਲਦਿਆ ਪੱਟੀ ਡੀਪੂ ਦੇ ਗੇਟ 'ਤੇ ਭਰਵੀਂ ...
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਵੱਖ-ਵੱਖ ਥਾਵਾਂ 'ਤੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ | ਇਸ ਮੌਕੇ ਵਿਧਾਇਕ ਅਗਨੀਹੋਤਰੀ ਵਲੋਂ ਕਾਜੀਕੋਟ ਰੋਡ, ਬਾਠ ਐਵੇਨਿਊ, ਦੀਪ ...
ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਪੱਟੀ ਤੋਂ 'ਅਜੀਤ ਸਮਾਚਾਰ' ਦੇ ਪੱਤਰਕਾਰ ਲਵਪ੍ਰੀਤ ਕੁਮਾਰ ਅਤੇ ਉਸ ਦੇ ਦੋ ਭਰਾਵਾਂ ਦੀ ਬਿਨਾਂ ਵਜ੍ਹਾ ਕੁੱਟਮਾਰ ਕਰਕੇ ਉਨ੍ਹਾਂ ਨੂੰ ਗੰਭੀਰ ਸੱਟਾਂ ਮਾਰਨ ਦੇ 3 ਦਿਨ ਬੀਤ ਜਾਣ ਦੇ ਬਾਵਜੂਦ ...
ਖਾਲੜਾ, 27 ਨਵੰਬਰ (ਜੱਜਪਾਲ ਜੱਜ)-ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਮਾੜੀਮੇਘਾ ਦੇ ਜਰਨੈਲ ਸਿੰਘ ਪੁੱਤਰ ਅਮਰੀਕ ਸਿੰਘ ਅਤੇ ਮੇਜਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਚੇਲਾ ਕੋਲੋਂ ਪੁਲਿਸ ਦੀ ਵਰਦੀ 'ਚ ਲੁਟੇਰਿਆਂ ਵਲੋਂ ਇਕ ਲੱਖ 10 ਹਜ਼ਾਰ ਰੁਪਏ ਦੀ ਨਕਦੀ ਅਤੇ ਮੋਬਾਈਲ ਲੈ ...
ਹਰੀਕੇ ਪੱਤਣ, 27 ਨਵੰਬਰ (ਸੰਜੀਵ ਕੁੰਦਰਾ)-ਬਿਜਲੀ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਬ ਡਵੀਜ਼ਨ ਹਰੀਕੇ ਵਿਖੇ ਰੋਸ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਟੀ. ਐੱਸ. ਯੂ. ਦੇ ਡਵੀਜ਼ਨ ਪ੍ਰਧਾਨ ਸਾਹਿਬ ਸਿੰਘ ਅਤੇ ...
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਲੋਂ ਦਾਤਰ ਦੀ ਨੋਕ 'ਤੇ ਔਰਤ ਪਾਸੋਂ ਲੁੱਟ-ਖੋਹ ਕਰਨ ਦੇ ਮਾਮਲੇ 'ਚ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਤਰਨ ਤਾਰਨ ...
ਖਡੂਰ ਸਾਹਿਬ, 27 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪਿੰਡ ਬਿਹਾਰੀਪੁਰ ਨੂੰ ਬਾਬਾ ਝੁਗੀ ਵਾਲੇ ਜੀ ਦੇ ਸਥਾਨ ਨੁੂੰ ਜਾਂਦੇ ਰਸਤੇ ਨੂੰ ਪੱਕਾ ਕਰਨ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਪਿੰਡ ਦੇ ਮੁਹਤਬਰ ...
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤਰਨ ਤਾਰਨ, 27 ਨਵੰਬਰ (ਵਿਕਾਸ ਮਰਵਾਹਾ)-ਜ਼ਿਲ੍ਹੇ 'ਚ ਕਰੋਨਾ ਤੋਂ ਬਚਾਅ ਲਈ ਹੁਣ ਤੱਕ 6,21,628 ਲਾਭਪਾਤਰੀਆਂ ਨੂੰ 8,48,890 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ...
ਪੱਟੀ, 27 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਅਧੀਨ ਪਿੰਡਾਂ 'ਚ ਚੱਲ ਰਹੇ ਵਿਕਾਸ ਕੰਮਾਂ ਦਾ ਰਸ਼ਪਾਲ ਸਿੰਘ ਬੋਪਾਰਾਏ ਐੱਸ. ਡੀ. ਓ. ਪੰਚਾਇਤੀ ਵਿਭਾਗ ਨੇ ਜਾਇਜ਼ਾ ਲਿਆ | ਇਸ ਮੌਕੇ ਐੱਸ. ਡੀ. ਓ. ਬੋਪਾਰਾਏ ਨੇ ਕਿਹਾ ਕਿ ...
ਫਤਿਆਬਾਦ, 27 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਪਿੰਡ ਮੁੰਡਾ ਪਿੰਡ ਦੇ ਗੁਰਦੁਆਰਾ ਬਾਬਾ ਸ਼ੋਭਾ ਸਿੰਘ ਵਿਖੇ ਬਾਬਾ ਬਿੱਧੀ ਚੰਦ ਸਪ੍ਰੰਦਾਇ ਦੇ ਸਥਾਨਕ ਮੁਖੀ ਬਾਬਾ ਨੰਦ ਸਿੰਘ ਮੁੰਡਾ ਪਿੰਡ ਦੀ ਅਗਵਾਈ ਹੇਠ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਅੱਜ ਲਗਾਇਆ ...
ਤਰਨ ਤਾਰਨ, 27 ਨਵੰਬਰ (ਵਿਕਾਸ ਮਰਵਾਹਾ)-ਜ਼ਿਲ੍ਹੇ 'ਚ ਕਰੋਨਾ ਤੋਂ ਬਚਾਅ ਲਈ ਹੁਣ ਤੱਕ 6,21,628 ਲਾਭਪਾਤਰੀਆਂ ਨੂੰ 8,48,890 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਅੱਜ 3801 ਹੋਰ ਲੋਕਾਂ ਨੂੰ ...
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜੇ ਨਾਲ ਕੁੱਟਮਾਰ ਕਰਕੇ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਹੇਠ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਤਰਨ ...
ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਬੀਜੀ ਹੋਈ ਫ਼ਸਲ ਵਾਹੁਣ ਅਤੇ ਧਮਕੀਆਂ ਦੇਣ ਦੇ ਦੋਸ਼ 'ਚ 2 ਔਰਤਾਂ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ...
ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਸਰਕਾਰੀ ਐਲੀਮੈਂਟਰੀ ਸਕੂਲ 'ਚੋਂ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਗੁਰਦੇਵ ਸਿੰਘ ਪੁੱਤਰ ਚਰਨ ਸਿੰਘ ਵਾਸੀ ਝਾਮਕੇ ...
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਘਰ 'ਚ ਛਾਪੇਮਾਰੀ ਦੌਰਾਨ ਇਕ ਚਾਲੂ ਭੱਠੀ, 25 ਕਿੱਲੋ ਲਾਹਣ, ਗੈਸ ਸਿਲੰਡਰ, ਬਾਲਟੀ, ਕੱਚ ਦੀ ਬੋਤਲ ਤੋਂ ਇਲਾਵਾ ਹੋਰ ਸਾਮਾਨ ...
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਵਲੋਂ 29 ਨਵੰਬਰ ਨੂੰ ਆਰ. ਕੇ. ਪੈਲੇਸ ਪਿੱਦੀ ਵਿਖੇ ਵਿਸ਼ਾਲ ਇਕੱਠ ਰੱਖਿਆ ਗਿਆ ਹੈ, ਜਿਸ ਨੂੰ ਸੰਬੋਧਨ ਕਰਨ ਲਈ ਮੌਜੂਦਾ ਵਿਧਾਇਕ ਮੀਤ ਹੇਅਰ ਸ਼ਿਰਕਤ ਕਰ ਰਹੇ ਹਨ ਅਤੇ ਆਮ ...
ਫਤਿਆਬਾਦ, 27 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਖ਼ਿਲਾਫ਼ ਲਿਆਂਦੇ ਗਏ ਤਿੰਨ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਪਿਛਲੇ ਇਕ ਸਾਲ ਤੋਂ ਦਿੱਲੀ ਦੇ ਬਾਰਡਰਾਂ 'ਤੇ ਮੋਰਚਾ ਲਗਾ ਕੇ ਬੈਠੇ 32 ਕਿਸਾਨ ਜਥੇਬੰਦੀਆਂ ਦੇ ਆਗੂਆਂ 'ਚੋੋਂ ਮੋਰਚੇ ਦੇ ...
ਖੇਮਕਰਨ, 27 ਨਵੰਬਰ (ਰਾਕੇਸ਼ ਬਿੱਲਾ)-ਸਰਹੱਦੀ ਕੱਸਬੇ ਖੇਮਕਰਨ ਤੋਂ ਰੋਜ਼ਾਨਾ ਚੱਲਦੇ ਬੱਸ ਰੂਟ ਅਮਿ੍ਤਸਰ ਤੇ ਪੱਟੀ ਦਰਮਿਆਨ ਮਾੜੀ ਸਰਵਿਸ ਕਾਰਨ ਜਨਤਾ ਬਹੁਤ ਪ੍ਰੇਸ਼ਾਨ ਹੈ | ਖਾਸ ਕਰਕੇ ਖੇਮਕਰਨ ਤੋਂ ਪੱਟੀ ਦਰਮਿਆਨ ਬੱਸ ਸੇਵਾ ਦਾ ਬਹੁਤ ਹੀ ਮਾੜਾ ਹਾਲ ਹੈ, ਸਵਾਰੀਆਂ ...
ਗੋਇੰਦਵਾਲ ਸਾਹਿਬ, 27 ਨਵੰਬਰ (ਸਕੱਤਰ ਸਿੰਘ ਅਟਵਾਲ)-ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਬਲਾਕ ਪੱਧਰੀ ਲਿਖਾਈ ਅਤੇ ਭਾਸ਼ਣ ਮੁਕਾਬਲੇ ਕਸਬਾ ਗੋਇੰਦਵਾਲ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ, ਜਿਸ 'ਚ ਬਲਾਕ ਦੇ 20 ਮਿਡਲ ਅਤੇ ਸੀਨੀਅਰ ਸੈਕੰਡਰੀ ...
ਪੱਟੀ, 27 ਨਵੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- 108 ਐਂਬੂਲੈਂਸ ਐਸੋਸੀਏਸ਼ਨ ਪੰਜਾਬ ਦੇ ਆਗੂ ਸਤਨਾਮ ਸਿੰਘ ਪਨੇਸਰ ਅਤੇ ਮਲਕੀਤ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ 108 ਐਂਬੁਲੈਂਸ ਦਾ ਠੇਕਾ ਮੁੰਬਈ ਦੀ ਇਕ ਨਿੱਜੀ ਕੰਪਨੀ ਜਗਿਤਜਾ ਹੈਲਥ ਕੇਅਰ ਨੂੰ ਦਿੱਤਾ ...
ਹਰੀਕੇ ਪੱਤਣ, 27 ਨਵੰਬਰ (ਸੰਜੀਵ ਕੁੰਦਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਕੁੱਤੀ ਵਾਲਾ ਵਿਖੇ ਅਕਾਲੀ ਦਲ ਨੂੰ ਉਸ ਵੇਲੇ ਝਟਕਾ ਲੱਗਾ, ਜਦੋਂ 3 ਦਰਜਨ ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ 'ਚ ...
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਦਿਅਕ ਤੇ ਸਹਿ-ਵਿਦਿਅਕ ਮੁਕਾਬਲਿਆਂ 'ਚ ਸਰਕਾਰੀ ਐਲੀਮੈਂਟਰੀ ਤੇ ਮਿਡਲ ਸਕੂਲ ਚੁਤਾਲਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ | ਇਨ੍ਹਾਂ ਮੁਕਾਬਲਿਆਂ 'ਚ ਬਲਾਕ ਪੱਧਰ 'ਤੇ ਅਮਨਿੰਦਰਪਾਲ ਸਿੰਘ ...
ਸਰਾਏਾ ਅਮਾਨਤ ਖਾਂ, 27 ਨਵੰਬਰ - ਸੰਨ 1991-92 'ਚ ਸਰਹੱਦੀ ਕਸਬਾ ਸਰਾਏ ਅਮਾਨਤ ਖਾਂ ਵਿਖੇ ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਸਿਵਲ ਪਸ਼ੂ ਡਿਸਪੈਂਸਰੀ ਦੀ ਇਮਾਰਤ ਤਿਆਰ ਕਰਕੇ ਡਿਸਪੈਂਸਰੀ ਚਾਲੂ ਕੀਤੀ ਗਈ ਸੀ ਪਰ ਇਸ ਪਸ਼ੂ ਡਿਸਪੈਂਸਰੀ ਦੀ ਇਮਾਰਤ ਦੀ ਹਾਲਤ ਇਸ ਵੇਲੇ ਬੁਹਤ ...
ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਕੱਚੇ, ਆਊਟਸੋਰਸਿੰਗ ਤੇ ਠੇਕਾ ਅਧਾਰਿਤ ਅਧਿਆਪਕ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਤੇ ਅਧਿਆਪਕਾਂ ਦੀ ਤਰਸਯੋਗ ਹਾਲਤ ਨੂੰ ਵੱਡੀ ਤ੍ਰਾਸਦੀ ...
ਤਰਨ ਤਾਰਨ, 27 ਨਵੰਬਰ (ਵਿਕਾਸ ਮਰਵਾਹਾ)-ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਤਰਨ ਤਾਰਨ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਤੇ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕੋਈ ਕਸਰ ਨਹੀਂ ਛੱਡੀ ਜਾ ਰਹੀ, ਉੱਥੇ ਵਿਧਾਇਕ ਡਾ. ਧਰਮਬੀਰ ...
ਝਬਾਲ, 27 ਨਵੰਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਬੇਟੇ ਡਾ. ਸੰਦੀਪ ਅਗਨੀਹੋਤਰੀ ਨੇ ਪਿੰਡ ਝਬਾਲ ਖਾਮ ਦੇ ਸਰਮੁੱਖ ਸਿੰਘ ਸਪੋਰਟਸ ਕਲੱਬ ਝਬਾਲ ਦੇ ਖਿਡਾਰੀਆਂ ਨੂੰ ...
ਪੱਟੀ, 27 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਹਲਕੇ ਦੇ ਪਿੰਡ ਚੂਸਲੇਵੜ ਵਿਖੇ 2 ਕਿੱਲੋਮੀਟਰ ਲੰਬੀ ਅਤੇ 12 ਫੁੱਟ ਚੌੜੀ ਫਿਰਨੀ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ...
ਪੱਟੀ, 27 ਨਵੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ...
ਪੱਟੀ, 27 ਨਵੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਗੁਰੂ ਨਾਨਕ ਦੇਵ ਯੂਨਵਿਰਸਿਟੀ ਕਾਲਜ ਪੱਟੀ ਵਿਖੇ 27 ਨਵੰਬਰ ਨੂੰ ਐੱਨ. ਸੀ. ਸੀ. ਦਿਵਸ ਮਨਾਇਆ ਗਿਆ | ਇਸ ਦੇ ਸੰਬੰਧ 'ਚ ਐੱਨ. ਸੀ. ਸੀ. ਕੈਡਿਟਾਂ ਵਲੋਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ...
ਖਡੂਰ ਸਾਹਿਬ, 27 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਗੱਲਬਾਤ ਕਰਦਿਆਂ ਕਿਹਾ ਕਿ 2022 'ਚ ਲੋਕ ਪੰਜਾਬ ਦਾ ਭਲਾ ਸੋਚਣ ਵਾਲੀ ਪਾਰਟੀ ਨੂੰ ਅੱਗੇ ਲੈ ਕੇ ਆਉਣ ...
ਤਰਨ ਤਾਰਨ, 27 ਨਵੰਬਰ (ਵਿਕਾਸ ਮਰਵਾਹਾ)- ਮਾਝਾ ਕਾਲਜ ਫਾਰ ਵੂਮੈਨ ਵਿਖੇ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਅੰਮਿ੍ਤਸਰ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 400 ਸਾਲਾ ਬੰਦੀ ਛੋੜ ਦਿਵਸ ਨੂੰ ਸਮਰਪਿਤ ਮੋਰਲ ਵੈਲਯੂ ਐਂਡ ਪ੍ਰਸੈਨਲਟੀ ਡਿਵੈਲਪਮੈਂਟ ਵਿਸ਼ੇ 'ਤੇ ...
ਪੱਟੀ, 27 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਲਾਕ ਪੱਟੀ ਦੇ ਐੱਨ. ਪੀ. ਐੱਸ. ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਨੂੰ ਲਾਰਿਆਂ ਦੀ ਪੰਡ ਦੱਸਿਆ ਅਤੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ...
ਭਿੱਖੀਵਿੰਡ, 27 ਨਵੰਬਰ (ਬੌਬੀ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ 'ਚ ਕੰਮ ਕਰਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਬਿਜਲੀ ਮੁਲਾਜ਼ਮ ਸਾਂਝਾ ਫੋਰਮ ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੱਦੇ 'ਤੇ ਗੁਰਮੇਜ ਸਿੰਘ ਚੱਕ, ਗੁਲਜ਼ਾਰ ਸਿੰਘ ਪੱਧਰੀ, ਨਗਿੰਦਰ ਸਿੰਘ ਵਲਟੋਹਾ ਤੇ ...
ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਸ਼੍ਰੋਮਣੀ ਅਕਾਲੀ ਦਲ ਹੀ ਇਕ ਐਸੀ ਪਾਰਟੀ ਹੈ ਜੋ ਕਿ ਗ਼ਰੀਬਾਂ ਦੀ ਹਮਦਰਦ ਪਾਰਟੀ ਹੈ | ਸ਼੍ਰੋਮਣੀ ਅਕਾਲੀ ਦਲ ਵਲੋਂ ਗ਼ਰੀਬ ਵਰਗ ਦੀ ਭਲਾਈ ਲਈ ਪਿਛਲੀ ਸਰਕਾਰ ਦੌਰਾਨ ਅਹਿਮ ਸਕੀਮਾਂ ਚਲਾ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ...
ਫਤਿਆਬਾਦ, 27 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਤਿਉਂ-ਤਿਉਂ ਸਾਰੀਆਂ ਹੀ ਪਾਰਟੀਆਂ ਨੇ ਆਪੋ ਅਪਣੀਆਂ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ ਤੇ ਹਰੇਕ ਪਾਰਟੀ ਚੋਣਾਂ ਵਿਚ ਜਿੱਤਣ ਲਈ ਲੋਕਾਂ ਨਾਲ ...
ਤਰਨ ਤਾਰਨ, 27 ਨਵੰਬਰ (ਵਿਕਾਸ ਮਰਵਾਹਾ)-ਸਿਟੀਜਨ ਕੌਂਸਲ ਤਰਨ ਤਾਰਨ ਦੇ ਜਨਰਲ ਹਾਊਸ ਦੀ ਇਕ ਮੀਟਿੰਗ ਸੁਖਵੰਤ ਸਿੰਘ ਧਾਮੀ ਦੀ ਪ੍ਰ੍ਰਧਾਨਗੀ ਹੇਠ ਅਰੋੜਾ ਸਵੀਟਸ ਵਿਖੇ ਹੋਈ | ਮੀਟਿੰਗ ਵਿਚ ਕੌਂਸਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਪਲਾਸੌਰੇ ਦੇ ਭਰਾ ਇਕਬਾਲ ਸਿੰਘ ਦੀ ...
ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਸ਼੍ਰੋਮਣੀ ਅਕਾਲੀ ਦਲ ਹੀ ਇਕ ਐਸੀ ਪਾਰਟੀ ਹੈ ਜੋ ਕਿ ਗ਼ਰੀਬਾਂ ਦੀ ਹਮਦਰਦ ਪਾਰਟੀ ਹੈ | ਸ਼੍ਰੋਮਣੀ ਅਕਾਲੀ ਦਲ ਵਲੋਂ ਗ਼ਰੀਬ ਵਰਗ ਦੀ ਭਲਾਈ ਲਈ ਪਿਛਲੀ ਸਰਕਾਰ ਦੌਰਾਨ ਅਹਿਮ ਸਕੀਮਾਂ ਚਲਾ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ...
ਪੱਟੀ, 27 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਜੋਤੀਸ਼ਾਹ ਵਿਖੇ ਸਮੁੱਚੀ ਵਾਰਡ ਨੰਬਰ-16 ਦੇ ਅਕਾਲੀ ਪਰਿਵਾਰ, ਸ਼੍ਰੋਮਣੀ ਅਕਾਲੀ ਦਲ ਨੂੰ ਤਿਲਾਂਜਲੀ ਦੇ ਕੇ ਨਰਿੰਦਰ ਸਿੰਘ ਸਰਪੰਚ ਜੋਤੀ ਸ਼ਾਹ ਦੀ ਪ੍ਰੇਰਨਾ ...
ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਵਿੱਦਿਅਕ ਮੁਕਾਬਲਿਆਂ 'ਚ ਸਰਕਾਰੀ ਕੰਨਿਆ ਹਾਈ ਸਕੂਲ ਨੌਸ਼ਹਿਰਾ ਪੰਨੂੰਆਂ ਦੀ ਵਿਦਿਆਰਥਣ ਕਿਰਨਜੋਤ ...
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕਾਂਗਰਸ ਸਰਕਾਰ ਬਿਜਲੀ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਤੁਰੰਤ ਮੰਨੇ | ਮੋਦੀ ਹਕੂਮਤ ਵਲੋਂ ਮੁਲਾਜ਼ਮਾਂ, ਮਜ਼ਦੂਰਾਂ ਅਤੇ ਕਿਸਾਨਾਂ ਖ਼ਿਲਾਫ਼ ਲਾਗੂ ਕੀਤੀਆਂ ਜਾ ਰਹੀਆਂ ...
ਤਰਨ ਤਾਰਨ, 27 ਨਵੰਬਰ (ਵਿਕਾਸ ਮਰਵਾਹਾ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਸਲਾਨਾ ਖੇਡ ਸਮਾਗਮ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਸਾਰੇ ਵਿਦਿਆਰਥੀਆਂ ਵਲੋਂ ਖੇਡਾਂ ਅਤੇ ਸੱਭਿਆਚਾਰਕ ...
ਖਡੂਰ ਸਾਹਿਬ, 27 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਦਿੱਲੀ ਵਿਖੇ ਇਕ ਸਾਲ ਤੋਂ ਚੱਲ ਰਹੇ ਕਿਸਾਨੀ ਅੰਦੋਲਨ 'ਚ ਸੰਯੁਕਤ ਕਿਸਾਨ ਮੋਰਚੇ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਦੇ ਆ ਰਹੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਨੂੰ ਪੰਚਾਇਤ ...
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਵਿਚ ਗੁਣਾਂਤਮਿਕ ਸਿੱਖਿਆ ਦੇ ਪ੍ਰਸਾਰ ਤੇ ਬਹੁਪੱਖੀ ਵਿਕਾਸ ਲਈ ਮਾਂ-ਬੋਲੀ ਨੂੰ ਸਮਰਪਿਤ ਪੰਜਾਬੀ ਭਾਸ਼ਾ ਦੇ ਸੈਂਟਰ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਸੈਂਟਰ ਰਸੂਲਪੁਰ ਵਿਖੇ ਸਫ਼ਲਤਾਪੂਰਵਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX