ਤਾਜਾ ਖ਼ਬਰਾਂ


ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਕਰਾਂਗੇ ਚਰਚਾ - ਨੂਪੁਰ ਸ਼ਰਮਾ ਉੱਪਰ ਸੁਪਰੀਮ ਕੋਰਟ ਦੀ ਟੱਪਣੀ 'ਤੇ ਕਿਰਨ ਰਿਜਿਜੂ
. . .  2 minutes ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  12 minutes ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  21 minutes ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . .  1 day ago
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  1 day ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  1 day ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਮੁਹੰਮਦ ਜ਼ੁਬੈਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖ਼ਾਰਿਜ, ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553

ਲੁਧਿਆਣਾ

ਚਾਰ ਮਹੀਨੇ ਦੇ ਬੱਚੇ ਨੂੰ ਅਗਵਾ ਕਰਨ ਵਾਲੇ ਪਤੀ-ਪਤਨੀ ਗਿ੍ਫ਼ਤਾਰ, ਬੱਚਾ ਬਰਾਮਦ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਦਾਣਾ ਮੰਡੀ ਵਿਚ ਅੱਠ ਦਿਨ ਪਹਿਲਾਂ ਚਾਰ ਮਹੀਨੇ ਦੇ ਬੱਚੇ ਨੂੰ ਅਗਵਾ ਕਰਨ ਵਾਲੇ ਪਤੀ-ਪਤਨੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਸ਼ੀਆਂ ਵਿਚ ਅਵਦੇਸ਼ ਕੁਮਾਰ ਪੁੱਤਰ ਲੇਖ ਰਾਜ ਵਾਸੀ ਹੈਬੋਵਾਲ ਅਤੇ ਉਸ ਦੀ ਪਤਨੀ ਜੂਹੀ ਕੁਮਾਰੀ ਸ਼ਾਮਿਲ ਹਨ | ਅਵਦੇਸ਼ ਮੂਲ ਰੂਪ ਵਿਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਉਹ ਹੈਬੋਵਾਲ ਵਿਚ ਆਪਣੀ ਪਤਨੀ ਨਾਲ ਰਹਿ ਰਿਹਾ ਸੀ ਅਤੇ ਇੱਥੇ ਏਸੀ ਮੁਰੰਮਤ ਦਾ ਕੰਮ ਕਰਦਾ ਹੈ | ਘਟਨਾ ਵਾਲੇ ਦਿਨ ਪਿਛਲੇ ਸ਼ੁੱਕਰਵਾਰ ਅਵਦੇਸ਼ ਅਤੇ ਉਸ ਦੀ ਪਤਨੀ ਜੂਹੀ ਕੱਪੜੇ ਵੰਡਣ ਦਾ ਕਹਿ ਕੇ ਦਾਣਾ ਮੰਡੀ ਆਏ ਅਤੇ ਉਥੇ ਝੁੱਗੀ ਵਿਚ ਰਹਿਣ ਵਾਲੇ ਘਨੱਈਆ ਲਾਲ ਅਤੇ ਉਸਦੀ ਪਤਨੀ ਰੂਪਾ ਨੂੰ ਕੱਪੜੇ ਦੇਣ ਦਾ ਕਹਿ ਕੇ ਚਲੇ ਗਏ | ਉਸੇ ਹੀ ਦਿਨ ਰਾਤ ਨੂੰ ਇਹ ਦੋਵੇਂ ਆਪਣੀ ਆਲਟੋ ਕਾਰ ਵਿਚ ਮੁੜ ਤੋਂ ਦਾਣਾ ਮੰਡੀ ਆਏ ਅਤੇ ਕੱਪੜੇ ਦੇਣ ਦਾ ਕਹਿ ਕੇ ਝੁੱਗੀ ਝੌਂਪੜੀਆਂ ਵਿਚ ਰਹਿਣ ਵਾਲੇ ਕੁਝ ਵਿਅਕਤੀਆਂ ਨੂੰ ਇਕੱਠਾ ਕਰ ਲਿਆ, ਜਿਨ੍ਹਾਂ ਵਿਚ ਰੂਪਾ ਵੀ ਸ਼ਾਮਿਲ ਸੀ | ਰੂਪਾ ਨੇ ਆਪਣੀ ਗੋਦ ਵਿਚ ਚਾਰ ਮਹੀਨੇ ਦਾ ਬੱਚਾ ਚੁੱਕਿਆ ਹੋਇਆ ਸੀ | ਜਦੋਂ ਰੂਪਾ ਕਾਰ ਦੇ ਨੇੜੇ ਗਈ ਤਾਂ ਜੂਹੀ ਨੇ ਉਸ ਨੂੰ ਧੱਕਾ ਮਾਰ ਕੇ ਉਸ ਦੀ ਗੋਦ ਵਿਚ ਚੁੱਕੇ ਚਾਰ ਮਹੀਨਿਆਂ ਦੇ ਬੱਚੇ ਰਾਮ ਨੂੰ ਖੋਹ ਲਿਆ ਤੇ ਫ਼ਰਾਰ ਹੋ ਗਏ | ਰਾਤ ਸਮੇਂ ਹਨ੍ਹੇਰਾ ਹੋਣ ਕਾਰਨ ਕੋਈ ਵੀ ਵਿਅਕਤੀ ਉਥੇ ਕਾਰ ਦਾ ਨੰਬਰ ਨੋਟ ਨਹੀਂ ਕਰ ਸਕਿਆ | ਕਨ੍ਹਈਆ ਲਾਲ ਅਤੇ ਉਸ ਦੀ ਪਤਨੀ ਰੂਪਾ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਸੂਚਨਾ ਮਿਲਦਿਆਂ ਥਾਣਾ ਸਲੇਮ ਟਾਬਰੀ ਦੀ ਪੁਲਿਸ ਮੌਕੇ 'ਤੇ ਪਹੁੰਚੀ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਕਾਰ ਦਾ ਨੰਬਰ ਅਤੇ ਹੋਰ ਵੇਰਵੇ ਨਾ ਹੋਣ ਕਾਰਨ ਇਸ ਮਾਮਲੇ ਨੂੰ ਹੱਲ ਕਰਨ ਵਿਚ ਪੁਲਿਸ ਨੂੰ ਕਾਫ਼ੀ ਮੁਸ਼ੱਕਤ ਕਰਨੀ ਪਈ ਪਰ ਆਖਿਰ ਪੁਲਿਸ ਇਸ ਵਿਚ ਸਫ਼ਲ ਹੋਈ ਅਤੇ ਦੋਵਾਂ ਦੋਸ਼ੀਆਂ ਨੂੰ ਬੱਚੇ ਸਮੇਤ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਦੱਸਿਆ ਕਿ ਲੜਕੇ ਦੀ ਲਾਲਸਾ ਕਾਰਨ ਇਨ੍ਹਾਂ ਦੋਵਾਂ ਵਲੋਂ ਬੱਚੇ ਨੂੰ ਅਗਵਾ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਇਹ ਦੋਵੇਂ ਪਤੀ-ਪਤਨੀ ਬੱਚੇ ਨੂੰ ਅਗਵਾ ਕਰਕੇ ਆਪਣੇ ਪਿੰਡ ਉੱਤਰ ਪ੍ਰਦੇਸ਼ ਲੈ ਗਏ | ਇਸ ਦੌਰਾਨ ਜਾਂਚ ਦੌਰਾਨ ਪੁਲਿਸ ਨੂੰ ਕਾਰ ਦੇ ਨੰਬਰ ਬਾਰੇ ਪਤਾ ਲੱਗਿਆ ਸੀ, ਜਦੋਂ ਪੁਲਿਸ ਨੇ ਨੰਬਰ ਦੇ ਆਧਾਰ 'ਤੇ ਕਾਰ ਦੇ ਮਾਲਕ ਜਸਪਾਲ ਸਿੰਘ ਵਾਸੀ ਦੁੱਗਰੀ ਤੋਂ ਪੁੱਛ ਪੜਤਾਲ ਕੀਤੀ ਤਾਂ ਉਸ ਦੱਸਿਆ ਕਿ ਉਸ ਨੇ ਲਾਕਡਾਊਨ ਦੌਰਾਨ ਇਹ ਕਾਰ ਅਵਦੇਸ਼ ਵਾਸੀ ਹੈਬੋਵਾਲ ਨੂੰ ਵੇਚ ਦਿੱਤੀ ਸੀ, ਜਿਸ ਤੋਂ ਬਾਅਦ ਪੁਲਿਸ ਵਲੋਂ ਇਨ੍ਹਾਂ ਦੀ ਭਾਲ ਲਈ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਉੱਤਰ ਪ੍ਰਦੇਸ਼ ਦੀ ਪੁਲਿਸ ਨਾਲ ਸੰਪਰਕ ਕੀਤਾ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਅੱਜ ਦੋਵਾਂ ਪਤੀ-ਪਤਨੀ ਨੂੰ ਗਿ੍ਫ਼ਤਾਰ ਕਰਕੇ ਬੱਚਾ ਬਰਾਮਦ ਕਰ ਲਿਆ ਹੈ ਅਤੇ ਬਰਾਮਦ ਕੀਤੇ ਬੱਚੇ ਨੂੰ ਉਸ ਦੇ ਮਾਪਿਆਂ ਹਵਾਲੇ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੀ ਗਈ ਔਰਤ ਜੂਹੀ ਦਾ ਅਵਦੇਸ਼ ਨਾਲ ਇਹ ਦੂਜਾ ਵਿਆਹ ਹੈ ਅਤੇ ਪਹਿਲੇ ਵਿਆਹ ਤੋਂ ਉਸ ਦੀ ਪੰਦਰਾਂ ਸਾਲ ਦੀ ਇਕ ਲੜਕੀ ਹੈ | ਪੁਲਿਸ ਵਲੋਂ ਇਨ੍ਹਾਂ ਦੋਵਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਜੇਕਰ ਇਸ ਮਾਮਲੇ ਵਿਚ ਕੋਈ ਹੋਰ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਏ.ਸੀ.ਪੀ. ਧਰਮਪਾਲ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ |

ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਵਲੋਂ ਅਪਰਾਧਿਕ ਮਾਮਲੇ ਦਰਜ ਕੀਤੇ ਜਾਣਗੇ-ਏ.ਡੀ.ਸੀ.ਪੀ. ਸ਼ਰਮਾ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ, ਅਮਰੀਕ ਸਿੰਘ ਬੱਤਰਾ)-ਟ੍ਰੈਫਿਕ ਪੁਲਿਸ ਅਤੇ ਨਗਰ ਨਿਗਮ ਵਲੋਂ ਅੱਜ ਸਾਂਝੇ ਤੌਰ 'ਤੇ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਖ਼ਤਮ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਰੇਤ ਦਾ ਕਾਰੋਬਾਰ ਕਰਨ ਵਾਲਿਆਂ ਨਾਲ ਮੀਟਿੰਗ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰੇਤ ਦਾ ਭਾਅ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਵੇਚਣ ਦਾ ਐਲਾਨ ਕੀਤਾ ਗਿਆ ਸੀ ਪਰ ਇਸ ਭਾਅ 'ਤੇ ਰੇਤ ਨਾ ਮਿਲਣ ਦੀਆਂ ਸ਼ਿਕਾਇਤਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਨੌਜਵਾਨ ਤੋਂ 4 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਨੂਰਵਾਲਾ ਰੋਡ 'ਤੇ ਅੱਜ ਰਾਤ ਮੋਟਰਸਾਈਕਲ ਸਵਾਰ ਲੁਟੇਰੇ ਇਕ ਨੌਜਵਾਨ ਤੋਂ 4 ਲੱਖ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਅੱਜ ਦੇਰ ਰਾਤ 9.00 ਵਜੇ ...

ਪੂਰੀ ਖ਼ਬਰ »

ਰਾਮੂਵਾਲੀਆ ਵਲੋਂ ਬੀਬੀ ਕਿਰਨਜੋਤ ਕੌਰ ਨੂੰ ਐਸ.ਜੀ.ਪੀ.ਸੀ. ਦਾ ਪ੍ਰਧਾਨ ਬਣਾਉਣ ਦੀ ਅਪੀਲ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਲੋਕ ਭਲਾਈ ਪਾਰਟੀ ਦੇ ਪ੍ਰਧਾਨ, ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਤਿੰਨ ਜ਼ਖ਼ਮੀ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮ ਟਾਬਰੀ ਦੇ ਇਲਾਕੇ ਬਾਜ਼ੀਗਰ ਬਸਤੀ ਵਿਚ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਬਾਜ਼ੀਗਰ ਬਸਤੀ ...

ਪੂਰੀ ਖ਼ਬਰ »

ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਦੇ ਨਵੇਂ ਦਰਬਾਰ ਹਾਲ ਦਾ ਸ਼ੁੱਭ-ਆਰੰਭ 2 ਨੂੰ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਬਖਸ਼ੀ ਰਵਾਇਤੀ ਗੁਰਮਤਿ ਸੰਗੀਤ ਵਿਦਿਆ 'ਤੇ ਗੁਰਬਾਣੀ ਦਾ ਕੀਰਤਨ ਨਿਰਧਾਰਿਤ ਰਾਗਾਂ ਵਿਚ ਕਰਨ ਦੀ ਵਿਰਾਸਤੀ ਪ੍ਰੰਪਰਾਂ ...

ਪੂਰੀ ਖ਼ਬਰ »

ਮਾਤਾ ਦਲਜੀਤ ਕੌਰ ਵਿਰਕ ਨੂੰ ਸ਼ਰਧਾਂਜਲੀਆਂ ਭੇਟ

ਲਾਡੋਵਾਲ, 27 ਨਵੰਬਰ (ਬਲਵੀਰ ਸਿੰਘ ਰਾਣਾ)–ਨੇੜਲੇ ਪਿੰਡ ਰਜੋਵਾਲ ਦੇ ਨੰਬਰਦਾਰ ਸੁਪਿੰਦਰ ਸਿੰਘ ਵਿਰਕ ਅਤੇ ਜਸਵਿੰਦਰ ਸਿੰਘ ਵਿਰਕ ਦੇ ਸਤਿਕਾਰਯੋਗ ਮਾਤਾ ਦਲਜੀਤ ਕੌਰ ਵਿਰਕ ਨਮਿੱਤ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰੂਦੁਆਰਾ ਸ਼ਹੀਦਾਂ ਮਾਡਲ ਟਾਊਨ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਰਿਸ਼ਭ ਬਾਂਸਲ ਪੁੱਤਰ ਸਤੀਸ਼ ਬਾਂਸਲ ਵਾਸੀ ਅਗਰ ਨਗਰ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਅਤੇ ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਹੜਤਾਲ 1 ਦਸੰਬਰ ਤੱਕ

ਲੁਧਿਆਣਾ, 27 ਨਵੰਬਰ (ਸਲੇਮਪੁਰੀ)-ਸੂਬੇ ਦੇ ਸਮੂਹ ਮਾਲ ਅਧਿਕਾਰੀਆਂ, ਡੀ. ਸੀ ਦਫ਼ਤਰਾਂ ਦੇ ਕਰਮਚਾਰੀਆਂ ਅਤੇ ਮਾਲ ਵਿਭਾਗ ਦੇ ਸਮੂਹ ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਇਕ ਨਾਇਬ ਤਹਿਸੀਲਦਾਰ ਅਤੇ ਰਜਿਸਟਰੀ ਕਲਰਕ ਦੀ ਗਿਫ਼ਤਾਰੀ ਨੂੰ ਲੈ ਕੇ ਰੋਸ ਵਜੋਂ 24 ਨਵੰਬਰ ਤੋਂ ...

ਪੂਰੀ ਖ਼ਬਰ »

ਹਲਕਾ ਲੁਧਿਆਣਾ ਪੱਛਮੀ 'ਚ ਲੇਬਰ ਕਾਰਡ ਬਣਾਉਣ ਦਾ ਕੈਂਪ ਲਗਾਇਆ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਜਵਾਹਰ ਨਗਰ ਕੈਂਪ ਵਿਖੇ ਅੱਜ ਕੇਂਦਰ ਸਰਕਾਰ ਦੀ ਲੇਬਰ ਕਾਰਡ ਯੋਜਨਾ ਤਹਿਤ ਕਿਰਤੀਆਂ ਦੇ ਲੇਬਰ ਕਾਰਡ ਬਣਾਉਣ ਦਾ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਪੰਜਾਬ ਭਾਜਪਾ ਦੀ ਕਾਰਜਕਾਰਨੀ ਦੇ ...

ਪੂਰੀ ਖ਼ਬਰ »

ਖੇਤੀ ਇੰਜੀਨੀਅਰਿੰਗ ਕਾਲਜ ਪੀ. ਏ. ਯੂ. ਦੇ ਸਾਬਕਾ ਵਿਦਿਆਰਥੀਆਂ ਦੀ ਸਲਾਨਾ ਮਿਲਣੀ ਭਾਵੁਕ ਯਾਦਾਂ ਛੱਡਦੀ ਸਮਾਪਤ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਖੇਤੀ ਇੰਜਨੀਅਰਿੰਗ ਕਾਲਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਦੀ ਸਲਾਨਾ ਮਿਲਣੀ ਭਾਵੁਕ ਯਾਦਾਂ ਛੱਡਦੀ ਸਮਾਪਤ ਹੋ ਗਈ ਹੈ | ਸਲਾਨਾ ਮਿਲਣੀ ਵਿਚ ਦੇਸ਼ ਤੇ ਵਿਦੇਸ਼ ਵਿਚੋਂ ਪਿਛਲੇ ਸਾਲਾਂ ਵਿਚ ਕਾਲਜ ਤੋਂ ...

ਪੂਰੀ ਖ਼ਬਰ »

ਸ਼ੱਕੀ ਹਾਲਤਾਂ ਵਿਚ ਲਾਪਤਾ ਹੋਏ 2 ਨਾਬਾਲਗ ਬੱਚੇ ਬਰਾਮਦ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਦੇ ਇਲਾਕੇ ਵਿਚ ਸ਼ੱਕੀ ਹਾਲਾਤਾਂ ਵਿਚ ਲਾਪਤਾ ਹੋਏ 2 ਨਾਬਾਲਗ ਲੜਕਿਆਂ ਨੂੰ ਪੁਲਿਸ ਨੇ ਬਰਾਮਦ ਕਰਕੇ ਵਾਰਸਾਂ ਹਵਾਲੇ ਕੀਤਾ ਹੈ | ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਮੈਡਮ ਰੁਪਿੰਦਰ ਕੌਰ ਸਰਾਂ ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬ ਬਚਾਓ ਸੰਯੁਕਤ ਮੋਰਚਾ ਵਲੋਂ ਮਹਾਂ ਰੈਲੀ ਅੱਜ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਕਿਸਾਨ ਆਗੂ, ਜਮਹੂਰੀ ਕਿਸਾਨ ਪੰਜਾਬ ਦੇ ਸੁਬਾਈ ਆਗੂ ਅਤੇ ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਸਾਥੀ ਰਘਬੀਰ ਸਿੰਘ ਬੈਨੀਪਾਲ ਨੇ ਦੱਸਿਆ ਕਿ 28 ਨਵੰਬਰ ਨੂੰ ਲੁਧਿਆਣਾ ਦੀ ਗਿੱਲ ਰੋਡ ਦਾਣਾ ਮੰਡੀ ਵਿਖੇ 'ਪੰਜਾਬ ਬਚਾਓ ਸੰਯੁਕਤ ...

ਪੂਰੀ ਖ਼ਬਰ »

ਏ.ਟੀ.ਐਮ. 'ਤੇ ਲੋਕਾਂ ਨਾਲ ਠੱਗੀਆਂ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਏ.ਟੀ.ਐਮ. 'ਤੇ ਲੋਕਾਂ ਨਾਲ ਠੱਗੀਆਂ ਕਰਨ ਵਾਲੇ ਨੂੰ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ ਜਦਕਿ ਉਸ ਨਾਲ ਦੇ ਦੋ ਵਿਅਕਤੀਆਂ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਇਹ ਕਾਰਵਾਈ ਮਨੋਜ ਸਾਹਨੀ ਵਾਸੀ ...

ਪੂਰੀ ਖ਼ਬਰ »

ਗੁਰਦੁਆਰਾ ਦੇਗਸਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਛੇਵੇਂ ਪਾਤਿਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਦਸਵੇਂ ਪਾਤਿਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਦੇਗਸਰ ਸਾਹਿਬ ਕਟਾਨਾਂ ਸਾਹਿਬ ਵਿਖੇ ਭਾਈ ਘੱਨ੍ਹਈਆ ਜੀ ਮਿਸ਼ਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸੰਬੰਧੀ ਨਨਕਾਣਾ ਸਾਹਿਬ ਸਕੂਲ 'ਚ ਸਮਾਗਮ ਕਰਵਾਇਆ

ਭਾਮੀਆਂ ਕਲਾਂ, 27 ਨਵੰਬਰ (ਜਤਿੰਦਰ ਭੰਬੀ)-ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਖਾਸੀ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਾਲਾਨਾ ਧਾਰਮਿਕ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਪਾਉਣ ਉਪਰੰਤ ਸਕੂਲੀ ਬੱਚਿਆਂ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਲਿਖਤੀ ਮੁਕਾਬਲੇ ਕਰਵਾਏ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਸਿੱਖ ਕੌਮ ਦੇ ਮਹਾਨ ਜਰਨੈਲ ਅਤੇ ਪਹਿਲੇ ਖਾਲਸਾ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਕੁਰਬਾਨੀ ਜਿੱਥੇ ਸਾਨੂੰ ਆਪਣੇ ਧਰਮ ਵਿਚ ਪ੍ਰਪੱਕ ਹੋਣ ਦੀ ਪ੍ਰੇਣਾ ਦਿੰਦੀ ਹੈ, ਉੱਥੇ ਨਾਲ ਹੀ ਜ਼ਬਰ ਤੇ ਜ਼ੁਲਮ ਦੇ ਖਿਲਾਫ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਈ ਪਰਿਵਾਰ ਹੋਏ ਪਾਰਟੀ 'ਚ ਸ਼ਾਮਿਲ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)- ਲੋਕ ਇਨਸਾਫ ਪਾਰਟੀ ਦੀਆਂ ਪੰਜਾਬ ਹਿਤੈਸ਼ੀ ਨੀਤੀਆਂ ਅਤੇ ਪਾਰਟੀ ਮੁੱਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਕਾਰਜਸ਼ੈਲੀ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿਚ ਲੋਕ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ 'ਚ ਗੁਰਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਆਲਮਗੀਰ, 27 ਨਵੰਬਰ (ਜਰਨੈਲ ਸਿੰਘ ਪੱਟੀ)-ਪਹਿਲੀ ਪਾਤਸ਼ਾਹੀ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਸਾਬਕਾ ਵਿਧਾਇਕ ਦਰਸ਼ਨ ...

ਪੂਰੀ ਖ਼ਬਰ »

ਲੜਕੀਆਂ ਅੱਜ ਕਿਸੇ ਵੀ ਖੇਤਰ ਵਿਚ ਪਿਛੇ ਨਹੀਂ -ਪਾਲ ਖੁਰਾਣਾ

ਲੁਧਿਆਣਾ, 27 ਨਵੰਬਰ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਪੰਜਾਬ ਫਰਨੀਚਰ ਐਸੋਸੀਏਸ਼ਨ ਦੇ ਚੇਅਰਮੈਨ ਪਾਲ ਖੁਰਾਣਾ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਲੜਕੀਆਂ ਅੱਜ ਕਿਸੇ ਵੀ ਖੇਤਰ ਵਿਚ ਪਿਛੇ ਨਹੀਂ ਹਨ ਅਤੇ ਅਨੇਕਾਂ ਹੀ ਖੇਤਰਾਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਸ਼ੂ ਨੇ 16 ਗੈਰ ਸਰਕਾਰੀ ਸੰਸਥਾਵਾਂ ਲਈ 35 ਲੱਖ ਦੀ ਗ੍ਰਾਂਟ ਕੀਤੀ ਮਨਜ਼ੂਰ

ਲੁਧਿਆਣਾ, 27 ਨਵੰਬਰ (ਖੁੱਲਰ, ਬੱਤਰਾ)-ਪੰਜਾਬ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਰਾਜ ਸਰਕਾਰ ਵਲੋਂ ਵਿਕਾਸ ਕਾਰਜ ਕਰਾਉਣ, ਬਿਜਲੀ ਬਿੱਲਾਂ 'ਚ ਕਮੀ ਲਿਆਉਣ, ਪਾਣੀ, ਸੀਵਰੇਜ਼ ਬਿੱਲ ਮੁਆਫ਼ ਕਰਨ ਦੇ ਨਾਲ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਬੈਂਸ ਵਲੋਂ ਪਾਰਟੀ ਵਿਚ ਨਵੀਆਂ ਨਿਯੁਕਤੀਆਂ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ | ਜਿਸ ਦੇ ਤਹਿਤ ਪਾਰਟੀ ਦੇ ਯੂਥ ਵਿੰਗ ਦੇ ਢਾਂਚੇ ਵਿਚ ਵਿਸਥਾਰ ਕਰਕੇ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਕਾਂਗਰਸੀ ਕੌਂਸਲਰ ਬਲਜਿੰਦਰ ਸਿੰਘ ਬੰਟੀ ਦਰਮਿਆਨ ਹੋਇਆ ਵਿਵਾਦ

ਲੁਧਿਆਣਾ, 27 ਨਵੰਬਰ (ਬੱਤਰਾ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਾ ਸੁਭਰਾਮਨੀਅਮ ਅਤੇ ਵਾਰਡ ਨੰਬਰ 68 ਤੋਂ ਕਾਂਗਰਸ ਦੇ ਕੌਂਸਲਰ ਬਲਜਿੰਦਰ ਸਿੰਘ ਬੰਟੀ ਦਰਮਿਆਨ ਅੱਜ ਦੁਪਹਿਰ ਨੂੰ ਵਿਵਾਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਵਿਵਾਦ ਦਾ ਕਾਰਨ ਰਾਜ ਸਰਕਾਰ ਵਲੋਂ ...

ਪੂਰੀ ਖ਼ਬਰ »

ਹਲਕਾ ਲੁਧਿਆਣਾ ਉੱਤਰੀ ਦੇ ਇੰਚਾਰਜ ਭੋਲਾ ਗਰੇਵਾਲ ਦੀ ਅਗਵਾਈ 'ਚ ਆਪ ਦਾ 9ਵਾਂ ਸਥਾਪਨਾ ਦਿਵਸ ਮਨਾਇਆ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਵਲੋਂ ਹਲਕਾ ਲੁਧਿਆਣਾ ਪੂਰਬੀ ਵਿਖੇ ਹਲਕਾ ਇੰਚਾਰਜ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਨੇ ਹਲਕਾ ਇੰਚਾਰਜ ਭੋਲਾ ਗਰੇਵਾਲ ਦੀ ...

ਪੂਰੀ ਖ਼ਬਰ »

ਰਾਸ਼ਟਰੀ ਲੋਕ ਜਨ ਸ਼ਕਤੀ ਪਾਰਟੀ ਪੰਜਾਬ ਅੰਦਰ ਆਪਣਾ ਵਿਸਥਾਰ ਕਰੇਗੀ-ਜੀਆ ਲਾਲ

ਇਯਾਲੀ/ਥਰੀਕੇ, 27 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸੂਬੇ ਅੰਦਰ ਆਗਾਮੀ ਚੋਣਾਂ ਨੂੰ ਵੇਖਦੇ ਹੋਏ ਅੱਜ ਰਾਸ਼ਟਰੀ ਲੋਕ ਜਨ ਸ਼ਕਤੀ ਪਾਰਟੀ ਵਲੋਂ ਪੰਜਾਬ ਅੰਦਰ ਆਪਣੀਆਂ ਰਾਜਨੀਤਕ ਸਰਗਰਮੀਆਂ ਦਾ ਅਗਾਜ਼ ਕਰਦਿਆਂ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਸਿੰਘਪੁਰਾ ਦੀ ਅਗਵਾਈ ...

ਪੂਰੀ ਖ਼ਬਰ »

ਅਕਾਲੀ-ਬਸਪਾ ਉਮੀਦਵਾਰ ਦੇ ਬੋਰਡ 'ਤੇ ਤਸਵੀਰ ਲਗਾਉਣ ਕਰਕੇ ਭੜਕਿਆ 'ਆਪ' ਆਗੂ ਰਾਜੂ ਚਾਵਲਾ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਅਕਾਲੀ-ਬਸਪਾ ਗਠਜੋੜ ਦੇ ਹਲਕਾ ਲੁਧਿਆਣਾ ਉਤਰੀ ਤੋਂ ਉਮੀਦਵਾਰ ਆਰ.ਡੀ. ਸ਼ਰਮਾ ਦੇ ਪ੍ਰਚਾਰ ਵਾਲੇ ਬੋਰਡਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਤੋਂ ਆਗੂ ਭੜਕ ਗਏ ਹਨ, ਇਸ ਕਾਰਵਾਈ ਨੂੰ ਉਨ੍ਹਾਂ ਨੇ ਵਿਰੋਧੀ ...

ਪੂਰੀ ਖ਼ਬਰ »

ਜਰਖੜ ਵਿਖੇ ਕੁਸ਼ਤੀ ਅਤੇ ਕਬੱਡੀ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਆਰੰਭ

ਡੇਹਲੋਂ, 27 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਜੀ ਸਪੋਰਟਸ ਕਲੱਬ ਜਰਖੜ, ਗੁਰਦਵਾਰਾ ਮਾਤਾ ਸਾਹਿਬ ਕੌਰ ਜੀ ਮੰਜੀ ਸਾਹਿਬ ਜਰਖੜ ਪ੍ਰਬੰਧਕ ਕਮੇਟੀ ਮੈਂਬਰਾਂ, ਗ੍ਰਾਮ ਪੰਚਾਇਤ ਸਮੇਤ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਅੱਜ ਮਾਤਾ ਸਾਹਿਬ ਕੌਰ ਖੇਡ ...

ਪੂਰੀ ਖ਼ਬਰ »

ਆਰ.ਡੀ. ਸ਼ਰਮਾ ਨੂੰ ਹਲਕਾ ਉਤਰੀ ਤੋਂ ਉਮੀਦਵਾਰ ਬਣਾਏ ਜਾਣ ਦਾ ਕੀਤਾ ਸੁਆਗਤ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜੱਥੇਬੰਦਕ ਸਕੱਤਰ ਅਤੇ ਲਵਕੁਸ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਤਿੰਦਰ ਆਦਿਆ ਨੇ ਵਿਧਾਨ ਸਭਾ ਹਲਕਾ ਉਤਰੀ ਤੋਂ ਅਕਾਲੀ ਦਲ-ਬਸਪਾ ਗਠਜੋੜ ਲਈ ਆਰ.ਡੀ. ਸ਼ਰਮਾ ਨੂੰ ਉਮੀਦਵਾਰ ਐਲਾਨੇ ਜਾਣ ਦਾ ...

ਪੂਰੀ ਖ਼ਬਰ »

ਬੀ.ਡੀ.ਪੀ.ੳਜ਼. ਦੀ ਸੂਬਾ ਪੱਧਰੀ ਮੀਟਿੰਗ ਹੋਈ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਬੀ.ਡੀ.ਪੀ.ੳ. ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਲੁਧਿਆਣਾ ਵਿਖੇ ਹੋਈ, ਵਿਚ ਪੰਜਾਬ ਭਰ ਤੋਂ ਬੀ.ਡੀ.ਪੀ.ਓਜ਼. ਤੇ ਐਸ.ਈ.ਪੀ.ਓਜ਼. ਨੇ ਹਿੱਸਾ ਲਿਆ ਮੀਟਿੰਗ ਦੀ ਪ੍ਰਧਾਨਗੀ ਬੀ.ਡੀ.ਪੀ.ਚ. ਨਵਦੀਪ ਕੌਰ ਨੇ ...

ਪੂਰੀ ਖ਼ਬਰ »

120 ਕਿੱਲੋ ਦੀ ਔਰਤ ਦੇ ਗੋਡਿਆਂ ਦਾ ਡਾ. ਰਣਜੀਤ ਸਿੰਘ ਨੇ ਕੀਤਾ ਸਫਲ ਅਪਰੇਸ਼ਨ

ਆਲਮਗੀਰ, 27 ਨਵੰਬਰ (ਜਰਨੈਲ ਸਿੰਘ ਪੱਟੀ)-ਭਾਰਤ ਦੇ ਨਾਮੀ ਹਸਪਤਾਲਾਂ ਵਿਚ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹੱਡੀਆਂ, ਗੋਡਿਆਂ ਜੋੜਾਂ ਦੇ ਮਾਹਿਰ ਸਰਜਨ ਡਾ. ਰਣਜੀਤ ਸਿੰਘ ਨੇ 120 ਕਿਲੋ ਭਾਰੀ ਵਜ਼ਨੀ ਔਰਤ ਮਰੀਜ਼ ਦੇ ਗੋਡਿਆਂ ਦਾ ਸਫਲਤਾ ਪੂਰਵਕ ਆਪ੍ਰੇਸ਼ਨ ਕਰਕੇ ਆਪਣੀ ...

ਪੂਰੀ ਖ਼ਬਰ »

ਪਤਨੀ ਦੀ ਕੁੱਟਮਾਰ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਪਤਨੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਉਸ ਦੇ ਪਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹਰਮੀਤ ਕੌਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਅਤੇ ...

ਪੂਰੀ ਖ਼ਬਰ »

ਆਲ ਪਾਰਟੀ ਕੌਂਸਲਰਾਂ ਦੀ ਮੀਟਿੰਗ ਦੌਰਾਨ ਸਿਟੀ ਬੱਸ ਦੇ ਕਿਰਾਏ ਦੀਆਂ ਦਰਾਂ ਵਧਾਉਣ 'ਤੇ ਜਿਤਾਈ ਸਹਿਮਤੀ

ਲੁਧਿਆਣਾ, 27 ਨਵੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਾਸੀਆਂ ਨੂੰ ਮੁੜ ਤੋਂ ਸਿਟੀ ਬੱਸ ਸਰਵਿਸ ਮੁਹੱਈਆ ਕਰਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਪ੍ਰਕਿਰਿਆ ਤਹਿਤ ਸ਼ੁੱਕਰਵਾਰ ਨੂੰ ਆਲ ਪਾਰਟੀ ਕੌਂਸਲਰਾਂ ਦੀ ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਐੱਸ. ਸੀ. ਡਿਪਾਰਟਮੈਂਟ ਨੇ ਸਨਮਾਨ ਯਾਤਰਾ ਕੱਢੀ

ਢੰਡਾਰੀ ਕਲਾਂ, 27 ਨਵੰਬਰ (ਪਰਮਜੀਤ ਸਿੰਘ ਮਠਾੜੂ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਅਤੇ ਪੰਜਾਬੀਅਤ ਦੀ ਬਿਹਤਰੀ ਲਈ ਲਗਾਤਾਰ ਸ਼ਲਾਘਾਯੋਗ ਕੰਮ ਕੀਤੇ ਜਾ ਰਹੇ ਹਨ | ਸਮਾਜ ਦੇ ਹਰ ਵਰਗ ਵਲੋਂ ਉਨ੍ਹਾਂ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ | ਇਸੇ ...

ਪੂਰੀ ਖ਼ਬਰ »

ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਨੂੰ ਚੌੜਾ ਬਾਜ਼ਾਰ ਤੋਂ ਸਿੱਧਾ ਰਸਤਾ ਦੇਣ 'ਚ ਆ ਰਹੀਆਂ ਅੜਚਨਾਂ ਜਲਦੀ ਦੂਰ ਹੋਣ ਦੀ ਸੰਭਾਵਨਾ

ਲੁਧਿਆਣਾ, 27 ਨਵੰਬਰ (ਅਮਰੀਕ ਸਿੰਘ ਬੱਤਰਾ)-ਸ਼ਹੀਦ ਸੁਖਦੇਵ ਥਾਪਰ ਦੇ ਨੋਘਰਾ ਸਥਿਤ ਜੱਦੀ ਘਰ ਨੂੰ ਚੌੜਾ ਬਾਜ਼ਾਰ ਤੋਂ ਸਿੱਧਾ ਰਸਤਾ ਦਿਵਾਉਣ ਲਈ ਪਿਛਲੇ ਕਰੀਬ ਇਸ ਸਾਲ ਤੋਂ ਪ੍ਰਕਿਰਿਆ ਚੱਲ ਰਹੀ ਹੈ ਪਰੰਤੂ ਮਾਮਲੇ ਦੇ ਹੱਲ ਲਈ ਕੁਝ ਤਕਨੀਕੀ ਅੜਚਨਾਂ ਆ ਰਹੀਆਂ ਹਨ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਲੁਧਿਆਣਾ-1 ਦੀ ਮੀਟਿੰਗ

ਇਯਾਲੀ/ਥਰੀਕੇ, 27 ਨਵੰਬਰ (ਮਨਜੀਤ ਸਿੰਘ ਦੁੱਗਰੀ)-ਪੰਚਾਇਤ ਯੂਨੀਅਨ ਲੁਧਿਆਣਾ-1 ਦੀ ਮੀਟਿੰਗ ਚੇਅਰਮੈਨ ਬਲਜਿੰਦਰ ਸਿੰਘ ਮਲਕਪੁਰ, ਪ੍ਰਧਾਨ ਗੁਰਮੇਜ ਸਿੰਘ ਕਾਮਰੇਡ ਅਤੇ ਬਲਾਕ ਪ੍ਰਧਾਨ ਸਰਪੰਚ ਹਰਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਪ੍ਰਤਾਪ ਸਿੰਘ ਵਾਲਾ ਵਿਖੇ ਬੁਲਾਈ ...

ਪੂਰੀ ਖ਼ਬਰ »

ਕੌਂਸਲਰ ਵਲੋਂ ਇਤਰਾਜ਼ ਕੀਤੇ ਜਾਣ 'ਤੇ ਬੁੱਢੇ ਦਰਿਆ ਦੇ ਆਸ-ਪਾਸ ਜਾਲੀਆਂ ਲਗਾਉਣ ਦਾ ਕੰਮ ਕਰਾਇਆ ਬੰਦ

ਲੁਧਿਆਣਾ, 27 ਨਵੰਬਰ (ਅਮਰੀਕ ਸਿੰਘ ਬੱਤਰਾ)-ਬੁੱਢੇ ਦਰਿਆ 'ਚ ਗੰਦਗੀ ਸੁੱਟਣ ਤੋਂ ਰੋਕਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਕਰੋੜਾਂ ਦੀ ਲਾਗਤ ਨਾਲ ਦਰਿਆ ਦੇ ਦੋਵੇਂ ਪਾਸੇ ਜਾਲੀਆਂ ਲਗਾਉਣ ਦਾ ਚੱਲ ਰਿਹਾ ਕੰਮ ਬੁੱਧਵਾਰ ਨੂੰ ਕੌਂਸਲਰ ਸ੍ਰੀਮਤੀ ਸੁਨੀਤਾ ਸ਼ਰਮਾ ਵਲੋਂ ...

ਪੂਰੀ ਖ਼ਬਰ »

ਮਾਸਟਰ ਤਾਰਾ ਸਿੰਘ ਤੇ ਖ਼ਾਲਸਾ ਕਾਲਜ ਵਿਖੇ ਸੰਵਿਧਾਨ ਦਿਵਸ ਮਨਾਇਆ

ਲੁਧਿਆਣਾ, 27 ਨਵੰਬਰ (ਪੁਨੀਤ ਬਾਵਾ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੜਕੀਆਂ ਅਤੇ ਖਾਲਸਾ ਕਾਲਜ ਲੜਕੀਆਂ ਸਿਵਲ ਲਾਇਲਜ਼ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਕਾਲਜਾਂ ਦੀਆਂ ਵਿਦਿਆਰਥਣਾਂ ਨੇ ਸੰਵਿਧਾਨ ਨਿਰਮਾਤਾ ਡਾ.ਅੰਬੇਡਕਰ ਨੂੰ ਯਾਦ ਕਰਦਿਆਂ ਸੰਵਿਧਾਨ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਮੁੱਖ ਮੰਤਰੀ ਮੋਤੀਆ ਮੁਕਤ ਮੁਹਿੰਮ ਦੀ ਸ਼ੁਰੂਆਤ

ਲੁਧਿਆਣਾ, 27 ਨਵੰਬਰ (ਸਲੇਮਪੁਰੀ)-ਸਿਵਲ ਸਰਜਨ ਡਾ. ਐੱਸ.ਪੀ. ਸਿੰਘ ਵਲੋਂ ਅੱਜ ਸਿਵਲ ਹਸਪਤਾਲ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਜ਼ਿਲ੍ਹੇ ਭਰ ਵਿਚ ਅੱਜ 26 ਨਵੰਬਰ ਤੋਂ ਮੁੱਖ ...

ਪੂਰੀ ਖ਼ਬਰ »

ਕੁਲੀਏਵਾਲ ਅਤੇ ਜਮਾਲਪੁਰ ਵਾਸੀਆਂ ਨੂੰ ਮਾਲਕਾਨਾ ਹੱਕ ਦੇਣ ਲਈ ਕੀਤਾ ਸਰਵੇ

ਭਾਮੀਆਂ ਕਲਾਂ, 27 ਨਵੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ ਨੰ: 24 ਅਤੇ 25 ਅਧੀਨ ਪੈੰਦੇ ਪਿੰਡ ਜਮਾਲਪੁਰ ਅਤੇ ਕੁਲੀਆਵਾਲ ਦੇ ਲਗਪਗ 400 ਦੇ ਕਰੀਬ ਘਰਾਂ ਦਾ ਸਰਵੇ ਆਫ ਇੰਡੀਆ ਦੇ ਅਧਿਕਾਰੀਆਂ ਵਲੋਂ ਡਰੋਨ ਨਾਲ ਸਰਵੇ ਕੀਤਾ ...

ਪੂਰੀ ਖ਼ਬਰ »

ਬਲਾਕ ਲੁਧਿਆਣਾ-2 ਦੀਆਂ ਸਹਿ ਵਿੱਦਿਅਕ ਗਤੀਵਿਧੀਆਂ ਯਾਦਗਾਰੀ ਹੋ ਨਿੱਬੜੀਆਂ

ਲੁਧਿਆਣਾ, 27 ਨਵੰਬਰ (ਕਵਿਤਾ ਖੁੱਲਰ)-ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਬੱਚਿਆਂ ਦੇ ਬਲਾਕ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਸਰਾਭਾ ਨਗਰ ਬਲਾਕ ਲੁਧਿਆਣਾ-2 ਵਿਖੇ ਕਰਵਾਏ ਗਏ | ਇਸ ਸਮਾਰੋਹ ਦੇ ਮੁੱਖ ਪ੍ਰਬੰਧਕ ਬਲਾਕ ਮਾਸਟਰ ਟ੍ਰੇਨਰ ਜਗਜੀਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX