ਬਾਘਾ ਪੁਰਾਣਾ, 27 ਨਵੰਬਰ (ਕਿ੍ਸ਼ਨ ਸਿੰਗਲਾ)-ਆਮ ਆਦਮੀ ਪਾਰਟੀ ਦੇ ਜਨ ਸਭਾ ਪ੍ਰੋਗਰਾਮ ਤਹਿਤ ਸਥਾਨਕ ਚੰਨੂਵਾਲਾ ਸੜਕ ਉੱਪਰਲੇ ਇਕ ਨਿੱਜੀ ਪੈਲੇਸ ਵਿਚ ਵੱਡੀ ਵਰਕਰ ਮੀਟਿੰਗ ਹਲਕਾ ਇੰਚਾਰਜ ਦੀ ਅਗਵਾਈ ਹੇਠ ਹੋਈ ਜਿਸ ਵਿਚ ਪਾਰਟੀ ਦੇ ਸੂਬਾ ਯੂਥ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਵਿਧਾਇਕ ਬਰਨਾਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਹਲਕੇ ਦੇ ਵਲੰਟੀਅਰਾਂ ਦੀ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਸਾਰੇ ਮਸਲਿਆਂ ਦੇ ਹੱਲ ਲਈ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਗਰੰਟੀਆਂ ਦੇ ਰਹੇ ਹਨ ਕਿਉਂਕਿ ਪੰਜਾਬ ਦੀਆਂ ਰਿਵਾਇਤੀ ਪਾਰਟੀਆਂ ਸਿਰਫ਼ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀਆਂ ਹਨ | ਅੱਜ ਤੱਕ ਅਕਾਲੀ-ਕਾਂਗਰਸੀਆਂ ਨੇ ਵੱਡੇ-ਵੱਡੇ ਲਾਅਰੇ ਲਾਉਣ ਤੋਂ ਸਿਵਾਏ ਕੁਝ ਨਹੀਂ ਕੀਤਾ | ਪਿਛਲੀਆਂ ਚੋਣਾਂ ਵਿਚ ਕੈਪਟਨ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਅਤੇ ਹੁਣ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਨਵੀਂ ਖੇਡ ਖੇਡੀ ਹੈ ਜੋ ਕਿ ਇਕ ਸਾਜ਼ਿਸ਼ ਦਾ ਹਿੱਸਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਲੋਕਾਂ ਅੱਗੇ ਵੱਡੇ-ਵੱਡੇ ਐਲਾਨ ਕਰ ਰਹੇ ਹਨ ਪਰ ਹਾਲੇ ਤੱਕ ਕਿਸੇ ਵੀ ਐਲਾਨ ਨੂੰ ਬੂਰ ਨਹੀਂ ਪਿਆ | ਵਿਧਾਇਕ ਹੇਅਰ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਇਮਾਨਦਾਰ ਨੀਤੀ ਨੂੰ ਦੇਖਦੇ ਹੋਏ ਲੋਕਾਂ ਨੂੰ ਇਸ ਵਾਰ 'ਆਪ' ਨੂੰ ਜਿਤਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪਾਰਟੀ ਨੇ ਬਾਘਾ ਪੁਰਾਣਾ ਹਲਕੇ ਨੂੰ ਅੰਮਿ੍ਤਪਾਲ ਸੁਖਾਨੰਦ ਵਰਗਾ ਨਿਧੜਕ ਆਗੂ ਦਿੱਤਾ ਹੈ, ਜੋ ਲੋਕਾਂ ਦੇ ਨਾਲ ਹਰ ਵੇਲੇ ਖੜ੍ਹਾ ਹੋਵੇਗਾ | ਇਸ ਮੌਕੇ ਅੰਮਿ੍ਤਪਾਲ ਸਿੰਘ ਨੇ ਕਿਹਾ ਕਿ ਇਸ ਵਾਰ ਅਕਾਲੀ ਦਲ ਅਤੇ ਕਾਂਗਰਸ ਨੂੰ ਲੋਕ ਮੂੰਹ ਨਹੀਂ ਲਾਉਣਗੇ ਕਿਉਂਕਿ ਉਹ ਆਪਸ ਵਿਚ ਰਲੇ ਹੋਏ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਦੀਦਾਰੇ ਵਾਲਾ, ਦੀਪਕ ਅਰੋੜਾ ਜਨਰਲ ਸਕੱਤਰ, ਰਵੀ ਗਿੱਲ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਹਰਪ੍ਰੀਤ ਸਿੰਘ ਰਿੰਟੂ ਮੀਤ ਪ੍ਰਧਾਨ, ਬਲਵਿੰਦਰ ਸਿੰਘ ਮਾਹਲਾ ਕਲਾਂ, ਕਪਤਾਨ ਸਿੰਘ ਲੰਗੇਆਣਾ, ਇੰਦਰਜੀਤ ਸਿੰਘ ਮਾਨ ਸੰਗਤਪੁਰਾ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਗੁਰਪ੍ਰੀਤ ਸਿੰਘ ਲਧਾਈਕੇ, ਪ੍ਰੇਮ ਸਿੰਘ ਬਾਠ, ਮਨਜਿੰਦਰ ਸਿੰਘ ਚੰਦ ਨਵਾਂ, ਗੁਰਪ੍ਰੀਤ ਥਰਾਜ, ਜਸਵਿੰਦਰ ਕੌਰ, ਜਸਵੰਤ ਸਿੰਘ ਲੰਗੇਆਣਾ ਕਲਾਂ, ਧਰਮਿੰਦਰ ਰਖਰਾ, ਬਹਾਦਰ ਸਿੰਘ, ਜਥੇਦਾਰ ਗੁਰਚਰਨ ਸਿੰਘ, ਅਨੋਖ ਸਿੰਘ ਆਲਮਵਾਲਾ, ਲਾਭ ਸਿੰਘ, ਮਨਜੀਤ ਸਿੰਘ ਮਾਨ ਕੋਟਲਾ, ਧਰਮਪ੍ਰੀਤ, ਸੂਬਾ ਖ਼ਾਨ, ਗੋਰਾ ਸਿੰਘ, ਹਰਜੀਤ ਸਿੰਘ, ਚਮਕੌਰ ਸਿੰਘ ਸਾਹੋਕੇ, ਨਾਇਬ ਸਿੰਘ, ਸੁਖਧੰਨ ਸਿੰਘ, ਨਿਰਭੈ ਸਿੰਘ, ਲਖਵਿੰਦਰ ਸਿੰਘ ਸੇਖਾ ਖ਼ੁਰਦ, ਗੁਰਜੰਟ ਸਿੰਘ ਸੰਗਤਪੁਰਾ, ਗੁਰਵਿੰਦਰ ਕੌਰ ਪ੍ਰਧਾਨ ਮਹਿਲਾ ਵਿੰਗ, ਚਰਨਜੀਤ ਸਿੰਘ ਰਾਜੇਆਣਾ, ਸੋਨੀ ਮਾੜੀ ਮੁਸਤਫ਼ਾ ਸਮੇਤ ਵੱਡੀ ਗਿਣਤੀ ਵਿਚ ਹਲਕਾ ਬਾਘਾ ਪੁਰਾਣਾ ਦੇ ਵਰਕਰ ਹਾਜ਼ਰ ਸਨ |
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਮੋਗਾ ਵਿਖੇ ਸਿਹਤ ਵਿਭਾਗ ਆਊਟ ਸੋਰਸ ਵਿਭਾਗ ਅਤੇ ਪੀ.ਡਬਲਿਊ.ਡੀ. ਆਊਟ ਸੋਰਸ 'ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਪੰਜਾਬ, ਉਪ ਮੁੱਖ ...
ਮੋਗਾ, 27 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਇਕ ਪਾਸੇ ਪੰਜਾਬ ਸਰਕਾਰ ਨੌਜਵਾਨ ਵਰਗ ਨੂੰ ਘਰ-ਘਰ ਰੁਜ਼ਗਾਰ ਦੇਣ ਦੇ ਦਾਅਵੇ ਜਿਤਾਉਂਦੀ ਹੈ ਪਰ ਦੂਸਰੇ ਪਾਸੇ ਬੇਰੁਜ਼ਗਾਰ ਅਧਿਆਪਕ ਤੇ ਹੋਰ ਮਹਿਕਮਿਆਂ ਦੇ ਕਾਮੇ ਜਿੱਥੇ ਰੋਜ਼ੀ ਰੋਟੀ ਲਈ ਰੁਜ਼ਗਾਰ ਨੂੰ ...
ਬਾਘਾ ਪੁਰਾਣਾ, 27 ਨਵੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਬਲਾਕ ਪੰਚਾਇਤ ਸੰਮਤੀ ਦੇ ਦਫ਼ਤਰ ਵਿਖੇ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਸਪੁੱਤਰ ਕਮਲਜੀਤ ਸਿੰਘ ਬਰਾੜ ਮੁੱਖ ਬੁਲਾਰਾ ਪੰਜਾਬ ਪ੍ਰਦੇਸ਼ ਕਾਂਗਰਸ ਦੀ ਅਗਵਾਈ ਹੇਠ ਹਲਕੇ ਦੇ ਸਰਪੰਚਾਂ ਤੇ ਪੰਚਾਂ ਦੀ ਇਕ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਈਾ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਨਵੀਨ ਸਿੰਗਲਾ ਨੇ ਮੋਗਾ ਵਾਸੀਆਂ ਨੂੰ ਕੋਰੋਨਾ ਦੇ ਨਵੇਂ ਵੈਰੀਐਂਟ ਤੋਂ ਸੁਚੇਤ ਕਰਦਿਆਂ ਆਖਿਆ ਕਿ ਲੋਕ ਇਹ ਸਮਝਣ ਦੀ ਭੁੱਲ ਨਾ ਕਰਨ ਕਿ ਕੋਰੋਨਾ ਖ਼ਤਮ ...
ਮੋਗਾ, 27 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਦੱਤ ਰੋਡ ਮੋਗਾ ਵਿਖੇ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਪ੍ਰਧਾਨ ਬਲਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਪ੍ਰੀਤਮ ...
ਮੋਗਾ, 27 ਨਵੰਬਰ (ਗੁਰਤੇਜ ਸਿੰਘ)-ਪਹਿਲਾਂ ਕੁੱਟਮਾਰ ਕਰ ਕੇ ਮਗਰੋਂ ਮਾਰ ਦੇਣ ਦੀ ਨੀਅਤ ਨਾਲ ਘਰ ਆ ਕੇ ਪਿਸਤੌਲ ਨਾਲ ਫਾਇਰ ਕਰਨ ਦੇ ਦੋਸ਼ਾਂ ਵਿਚ ਤਿੰਨ ਜਾਣਿਆਂ ਨੂੰ ਇਕ ਅਣਪਛਾਤੇ ਸਮੇਤ ਪੁਲਿਸ ਵਲੋਂ ਨਾਮਜ਼ਦ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਸਿਟੀ ਇਕ ਦੇ ਸਹਾਇਕ ...
ਮੋਗਾ, 27 ਨਵੰਬਰ (ਗੁਰਤੇਜ ਸਿੰਘ)-ਤੇਜ਼ ਰਫ਼ਤਾਰ ਕਾਰ ਚਾਲਕ ਵਲੋਂ ਇਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰਨ 'ਤੇ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰੇਸ਼ਮ ਸਿੰਘ ਉਮਰ 34 ਸਾਲ ਪੁੱਤਰ ਸੁਖਦੇਵ ਸਿੰਘ ਵਾਸੀ ਧੱਲੇਕੇ ਜੋ ਕਿ 21 ...
ਮੋਗਾ, 27 ਨਵੰਬਰ (ਗੁਰਤੇਜ ਸਿੰਘ)-2022 ਦੀਆਂ ਚੋਣਾਂ ਨਜ਼ਦੀਕ ਆਉਣ 'ਤੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ ਤੇ ਇਸ ਵਾਰ ਸਾਰੇ ਹੀ ਪਾਰਟੀਆਂ ਨਾਲ ਜੁੜੇ ਰਾਜਨੀਤਕ ਵਿਅਕਤੀ ਲੋਕਾਂ ਨਾਲ ਵਾਅਦੇ ਕਰ ਕੇ ਵੋਟ ਮੰਗਣ ਦੀ ਰਾਜਨੀਤੀ ਕਰ ਰਹੇ ਹਨ ਪਰ ਲੋਕਾਂ ਨੂੰ ਕੀਤੇ ਜਾ ਰਹੇ ...
ਬੱਧਨੀ ਕਲਾਂ, 27 ਨਵੰਬਰ (ਸੰਜੀਵ ਕੋਛੜ)-ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਸਾਂਝਾ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਫ਼ੈਸਲੇ ਮੁਤਾਬਿਕ ਸਮੂਹ ਬਿਜਲੀ ਕਾਮੇ ਲਗਾਤਾਰ ਛੁੱਟੀ 'ਤੇ ਚੱਲ ਰਹੇ ਹਨ | ਅੱਜ ਰੋਸ ਰੈਲੀ ਵਿਚ ਮੱਖਣ ...
ਨਿਹਾਲ ਸਿੰਘ ਵਾਲਾ, 27 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਆਮ ਆਦਮੀ ਪਾਰਟੀ ਵਲੋਂ ਵਿਧਾਇਕ ਬਿਲਾਸਪੁਰ ਨੂੰ ਦੁਬਾਰਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਐਲਾਨੇ ਜਾਣ 'ਤੇ ਉਨ੍ਹਾਂ ਦੇ ਜੱਦੀ ਪਿੰਡ ਬਿਲਾਸਪੁਰ ਵਿਖੇ ਪਿੰਡ ਵਾਸੀਆਂ ਵਲੋਂ ਖ਼ੁਸ਼ੀ 'ਚ ਲੱਡੂ ਵੰਡੇ ...
ਮੋਗਾ, 27 ਨਵੰਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸੀਨੀਅਰ ਸਿਟੀਜ਼ਨ ਕੌਂਸਲ (ਸੇਵਾ-ਮੁਕਤ ਮੁਲਾਜ਼ਮ) ਫੈਡਸਨ ਜਨਰਲ ਬਾਡੀ ਦੀ ਮੀਟਿੰਗ ਫੈਡਸਨ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਮੋਗਾ ਕੌਂਸਲ ਦੇ ਪ੍ਰਧਾਨ ਸਰਦਾਰੀ ਲਾਲ ...
ਨਿਹਾਲ ਸਿੰਘ ਵਾਲਾ, 27 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸਮਾਜ ਸੇਵੀ ਕਾਰਜਾਂ ਦੀ ਲੜੀ ਤਹਿਤ ਬਿਲਾਸਪੁਰ ਲਹਿੰਦਾ ਦੇ ਸਰਪੰਚ ਬੂਟਾ ਸਿੰਘ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅੱਠ-ਅੱਠ ਹਜ਼ਾਰ ਰੁਪਏ ਦੀ ਨਕਦ ਰਾਸ਼ੀ ਸਮੇਤ ਹੋਰ ਸਹਾਇਤਾ ਕੀਤੀ ...
ਬੱਧਨੀ ਕਲਾਂ, 27 ਨਵੰਬਰ (ਸੰਜੀਵ ਕੋਛੜ)-ਚਿੱਟੇ ਮੋਤੀਆ ਦੀ ਬਿਮਾਰੀ ਤੋਂ ਮੁਕਤੀ ਲਈ ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਤਹਿਤ ਬੱਧਨੀ ਕਲਾਂ ਦੇ ਸਰਕਾਰੀ ਹਸਪਤਾਲ ਵਿਖੇ ਅੱਖਾਂ ਦੇ ਕੈਂਪ ਲਗਾਏ ਜਾ ਰਹੇ ਹਨ ਜਿਹੜੇ ਕਿ 10 ਦਸੰਬਰ ਤੱਕ ਜਾਰੀ ਰਹਿਣਗੇ | ਇਨ੍ਹਾਂ ਵਿਚ ...
ਮੋਗਾ, 27 ਨਵੰਬਰ (ਜਸਪਾਲ ਸਿੰਘ ਬੱਬੀ)-ਸਰਕਾਰੀ ਪ੍ਰਾਇਮਰੀ ਸਕੂਲ ਡਾਲਾ (ਲੜਕੀਆਂ) ਵਿਖੇ ਬਲਾਕ ਮੋਗਾ-1 ਦੇ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੋਗਾ-1 ਦੇ ਸੁਨੀਤਾ ਨਾਰੰਗ, ਬਲਾਕ ਨੋਡਲ ਅਫ਼ਸਰ ਅਵਤਾਰ ਸਿੰਘ, ਪੜ੍ਹੋ ਪੰਜਾਬ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਤੇ ਦਿਨੀਂ ਮੋਗਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮਹਾਰਾਜਾ ਅਗਰਸੈਨ ਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਸਥਾਪਿਤ ਕੀਤੇ ਬੁੱਤਾਂ ਦਾ ਉਦਘਾਟਨ ਕਰਨ ਮੋਗਾ ਪੁੱਜੇ ਸਨ ਜਿਸ ਦੌਰਾਨ ...
ਬੱਧਨੀ ਕਲਾਂ, 27 ਨਵੰਬਰ (ਸੰਜੀਵ ਕੋਛੜ)-ਸਥਾਨਕ ਕਸਬੇ ਦੀ ਬੇਦੀ ਮਾਰਕੀਟ 'ਚ ਆਪਣੀਆਂ ਬਾਖ਼ੂਬੀ ਸੇਵਾਵਾਂ ਨਿਭਾ ਰਹੀ ਵਿੱਦਿਅਕ ਸੰਸਥਾ ਗਰੇਅ ਮੈਟਰਜ਼ ਦੇ ਵਿਦਿਆਰਥੀਆਂ ਨੇ ਆਈਲਟਸ 'ਚ ਮੱਲਾਂ ਮਾਰਦੇ ਹੋਏ ਸੰਸਥਾ ਦਾ ਨਾਂਅ ਇਕ ਵਾਰ ਫਿਰ ਤੋਂ ਉੱਚਾ ਚੁੱਕਿਆ ਹੈ | ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਾਰਟੀ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਮਿਹਨਤ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਹਮੇਸ਼ਾ ਅਹੁਦੇਦਾਰੀਆਂ ਦੇ ਕੇ ਮਾਣ ਸਤਿਕਾਰ ਬਖ਼ਸ਼ਿਆ ਹੈ | ਇਸ ਤਹਿਤ ਪਾਰਟੀ ...
ਮੋਗਾ 27 ਨਵੰਬਰ (ਅਸ਼ੋਕ ਬਾਂਸਲ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਵਾਸੀਆਂ ਲਈ ਜੋ ਫ਼ੈਸਲੇ ਲਏ ਜਾ ਰਹੇ ਹਨ ਉਹ ਸ਼ਲਾਘਾਯੋਗ ਹਨ | ਇਹ ਵਿਚਾਰ ਨਗਰ ਨਿਗਮ ਮੋਗਾ ਦੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸ਼ਰਮਾ ਪੀਨਾ ਨੇ ਗੱਲਬਾਤ ਕਰਦਿਆਂ ਸਾਂਝੇ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬਲਪ੍ਰੀਤ ਚੈਰੀਟੇਬਲ ਟਰੱਸਟ ਜੋ ਕਿ ਸਮਾਜ ਸੇਵਾ ਲਈ ਹਮੇਸ਼ਾ ਤਤਪਰ ਰਹਿੰਦੀ ਹੈ ਜਿਸ ਦਾ ਮੁੱਖ ਮਕਸਦ ਉਨ੍ਹਾਂ ਬੱਚੀਆਂ ਲਈ ਸਹਾਇਤਾ ਮੁਹੱਈਆ ਕਰਵਾਉਣਾ ਹੈ ਜੋ ਕਿ ਪੜ੍ਹਾਈ ਵਿਚ ਅੱਗੇ ਤਾਂ ਵਧਣਾ ਚਾਹੁੰਦੀਆਂ ਹਨ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਦਿ ਸ਼ਿਵਯੋਗ ਕੇਂਦਰ ਦੀ ਦੂਜੀ ਵਰ੍ਹੇਗੰਢ ਮੌਕੇ ਸੰਸਥਾ ਦੇ ਪ੍ਰਧਾਨ ਡਾ. ਸੰਜੀਵ ਮਿੱਤਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਪਿਛਲੇ ਇਕ ਹਫ਼ਤੇ ਤੋਂ ਕਸ਼ਮੀਰੀ ਪਾਰਕ 'ਚ ਚੱਲ ਰਹੇ ਸਮਾਗਮ ਦੇ ...
ਨਿਹਾਲ ਸਿੰਘ ਵਾਲਾ, 27 ਨਵੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਪਿੰਡ ਮਾਛੀਕੇ ਵਿਖੇ ਭੁੱਖ ਨਾਲ ਗਊਆਂ ਦੀ ਹੋਈ ਮੌਤ ਦੀਆਂ ਖ਼ਬਰਾਂ ਮੀਡੀਆ ਵਿਚ ਪ੍ਰਕਾਸ਼ਿਤ ਹੋਣ ਤੋਂ ਬਾਅਦ ਅੱਜ ਭਗਵਾਨ ਪਰਸੂਰਾਮ ਬ੍ਰਾਹਮਣ ਸਭਾ ਵਲੋਂ ਚੇਅਰਮੈਨ ਖਣਮੁੱਖ ਭਾਰਤੀ ...
ਨਿਹਾਲ ਸਿੰਘ ਵਾਲਾ, 27 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਭਾਈ ਘਨੱਈਆ ਕੌਮੀ ਸੇਵਾ ...
ਮੋਗਾ, 27 ਨਵੰਬਰ (ਗੁਰਤੇਜ ਸਿੰਘ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਐਕਸਪਰਟ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸ ਸਿਵਲ ਲਾਈਨ ਮੋਗਾ, ਬਾਘਾ ਪੁਰਾਣਾ ਨੇ ਜਸ਼ਨਜੋਤ ਕੌਰ ਗਿੱਲ ਨਿਵਾਸੀ ਮੋਗਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ | ਇਸ ਮੌਕੇ ਜਸ਼ਨਜੋਤ ਕੌਰ ਨੇ ...
ਨਿਹਾਲ ਸਿੰਘ ਵਾਲਾ, 27 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸਮਾਜ ਸੇਵਾ ਦੇ ਖੇਤਰ ਵਿਚ ਵਿਲੱਖਣ ਪਛਾਣ ਸਥਾਪਿਤ ਕਰ ਚੁੱਕੇ ਮਰਹੂਮ ਬਾਰਾ ਸਿੰਘ ਸੂਬੇਦਾਰ ਦੇ ਜਨਮ ਦਿਨ ਸਮੇਂ ਉਨ੍ਹਾਂ ਦੇ ਪੋਤਰੇ ਸੰਦੀਪ ਸਿੰਘ ਯੂ. ਐਸ. ਏ. ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਾ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਨੰਬਰ ਇਕ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਸੇਵਾਵਾਂ ਦੇ ਨਾਲ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ...
ਕੋਟ ਈਸੇ ਖਾਂ, 27 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਹਲਕਾ ਧਰਮਕੋਟ ਤੋਂ ਉਮੀਦਵਾਰ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਦ ਹੱਕ 'ਚ ਸਰਕਲ ਖੋਸਾ ਰਣਧੀਰ ਦੀ ਵਿਸ਼ਾਲ ਮੀਟਿੰਗ ਪਿੰਡ ਰੰਡਿਆਲਾ ਦੇ ਸੀਨੀਅਰ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਕੋਹਲੀ ਸਟਾਰ ਇਮੇਜ਼ ਸਕੂਲ ਰਾਮ ਗੰਜ ਮੰਡੀ ਮੋਗਾ ਸ਼ਹਿਰ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਦੇ ਡਾਇਰੈਕਟਰ ਸਿਲਕੀ ਕੋਹਲੀ ਤੇ ਰੂਬਨ ਕੋਹਲੀ ਨੇ ਦੱਸਿਆ ਕਿ ਆਈਲਟਸ ਦੀ ਹੋਈ ਪ੍ਰੀਖਿਆ ਵਿਚ ਗੁਰਵੀਰ ਸਿੰਘ, ਸੁਖਵਿੰਦਰ ਸਿੰਘ ਵਾਸੀ ...
ਮੋਗਾ, 27 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਪਿ੍ੰਸੀਪਲ ਪ੍ਰੋ. ਸਵਰਨਜੀਤ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਮਹੱਤਤਾ ਅਤੇ ਵੋਟ ਬਣਾਉਣ ਦੇ ਸਬੰਧ ਵਿਚ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ...
ਕੋਟ ਈਸੇ ਖਾਂ, 27 ਨਵੰਬਰ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-2022 ਦੀਆਂ ਨੇੜਲੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਧਰਮਕੋਟ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਸਾਬਕਾ ਖੇਤੀਬਾੜੀ ਮੰਤਰੀ ਜਥੇ: ਤੋਤਾ ਸਿੰਘ ਦੇ ਹੱਕ ਵਿਚ ਨਿੱਤਰਦਿਆਂ ਪਿੰਡ ਮਸੀਤਾਂ ਵਾਸੀਆਂ ...
ਮੋਗਾ, 27 ਨਵੰਬਰ (ਜਸਪਾਲ ਸਿੰਘ ਬੱਬੀ)-132 ਕੇ.ਵੀ. ਬਿਜਲੀ ਘਰ ਮੋਗਾ ਵਿਖੇ ਰਿਟਾਇਰਡ ਇੰਜੀਨੀਅਰ ਅਫ਼ਸਰ ਵੈੱਲਫੇਅਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਇੰਜੀਨੀਅਰ ਸਵਰਨ ਸਿੰਘ ਖੋਸਾ ਡਿਪਟੀ ਮੁੱਖ ਇੰਜ. (ਰਿਟਾ.) ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਐਸੋਸੀਏਸ਼ਨ ਦੇ ਕਾਰਜਾਂ ...
ਫ਼ਤਿਹਗੜ੍ਹ ਪੰਜਤੂਰ, 27 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਸਥਾਨਕ ਕਸਬੇ ਅੰਦਰ ਸਿਹਤ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਰਾਮਦਾਸ ਜਨਰਲ ਸਰਜੀਕਲ ਹਸਪਤਾਲ ਦੇ ਮੁਖੀ ਡਾ. ਬੀ. ਐਸ. ਭੁੱਲਰ, ਸੁਖਬੀਰ ਸਿੰਘ ਭੁੱਲਰ ਦੇ ਸਤਿਕਾਰਯੋਗ ਮਾਤਾ ਜਗੀਰ ਕੌਰ ਪਤਨੀ ...
ਬਾਘਾ ਪੁਰਾਣਾ, 27 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਨਾਮਵਰ ਸ਼ਖ਼ਸੀਅਤ ਸੈਕਟਰੀ ਰਾਜ ਬਹਾਦਰ ਸਿੰਘ ਮਾਣੂੰਕੇ ਦੇ ਪਿਤਾ ਡਾਕਟਰ ਨਿਹਾਲ ਸਿੰਘ ਗਿੱਲ ਦੀ ਆਤਮਿਕ ਸ਼ਾਂਤੀ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਰਾਮਾ ਨੰਦ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ 'ਆਪ' ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਐਮ.ਪੀ. ਭਗਵੰਤ ਸਿੰਘ ਮਾਨ ਵਲੋਂ ਮੋਗਾ ਵਿਖੇ ਪਹੁੰਚ ਕੇ ਨਸੀਬ ਬਾਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ | ਪਿਛਲੇ ਦਿਨੀਂ ਨਸੀਬ ਬਾਵਾ ਇਸ ਫ਼ਾਨੀ ਸੰਸਾਰ ਨੂੰ ...
ਧਰਮਕੋਟ, 27 ਨਵੰਬਰ (ਪਰਮਜੀਤ ਸਿੰਘ)-ਪੂਰੇ ਗਰੇਡਾਂ ਵਿਚ ਰੈਗੂਲਰ ਹੋਣ ਲਈ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਮੋਗਾ ਦੇ ਜ਼ਿਲ੍ਹਾ ਪ੍ਰਧਾਨ ...
ਨਿਹਾਲ ਸਿੰਘ ਵਾਲਾ, 27 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਭਾਈ ਘਨੱਈਆ ਕੌਮੀ ਸੇਵਾ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰ 'ਤੇ ਚੱਲ ਰਹੇ ਕਿਸਾਨੀ ਅੰਦੋਲਨ ਦੀ ਹੋਈ ਇਤਿਹਾਸਕ ਜਿੱਤ ਦੀ ਖ਼ੁਸ਼ੀ ਵਿਚ ਵਿਧਾਨ ਸਭਾ ਹਲਕਾ ਮੋਗਾ ...
ਮੋਗਾ, 27 ਨਵੰਬਰ (ਜਸਪਾਲ ਸਿੰਘ ਬੱਬੀ)-ਮੋਗਾ ਸ਼ਹਿਰ ਦੇ ਵਾਰਡ ਨੰਬਰ 9 ਵਿਚ ਬਰਜਿੰਦਰ ਸਿੰਘ ਬਰਾੜ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਤਜਿੰਦਰ ਕੌਰ ਬਰਾੜ ਧਰਮ-ਪਤਨੀ ਬਰਜਿੰਦਰ ਸਿੰਘ ਮੱਖਣ ਦੀ ਅਗਵਾਈ ਹੇਠ ਅਕਾਲੀ ...
ਧਰਮਕੋਟ, 27 ਨਵੰਬਰ (ਪਰਮਜੀਤ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਧਰਮਕੋਟ ਦੀ ਮੀਟਿੰਗ ਬਲਾਕ ਪ੍ਰਧਾਨ ਡਾ. ਹਰਮੀਤ ਸਿੰਘ ਲਾਡੀ ਦੀ ਪ੍ਰਧਾਨਗੀ ਹੇਠ ਬਾਬਾ ਪੂਰਨ ਸਿੰਘ ਗੁਰਦੁਆਰਾ ਵਿਖੇ ਹੋਈ | ਮੀਟਿੰਗ ਦੀ ਸ਼ੁਰੂਆਤ ਡਾ. ਅਜੀਤ ਸਿੰਘ ਜਨੇਰ ਜਨਰਲ ...
ਮੋਗਾ, 27 ਨਵੰਬਰ (ਅਸ਼ੋਕ ਬਾਂਸਲ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸ਼ਹੀਦ ਕਾਮਰੇਡ ਨਛੱਤਰ ਸਿੰਘ ਯਾਦਗਾਰ ਹਾਲ ਮੋਗਾ ਵਿਖੇ ਸੂਬਾ ਪ੍ਰਧਾਨ ਧੰਨਾ ਮੱਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਜਨਰਲ ਸਕੱਤਰ ਕੁਲਵੰਤ ਰਾਏ, ...
ਕੋਟ ਈਸੇ ਖਾਂ, 27 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਜੋ ਭਾਰਤ ਨੂੰ ਸਵੱਛ ਰੱਖਣ ਦੀ ਮੁਹਿੰਮ ਵਿੱਢੀ ਹੋਈ ਹੈ,ਦੀ ਲੜੀ ਤਹਿਤ 5 ਪੰਜਾਬ ਗਰਲਜ਼ ਮੋਗਾ ਐਨ.ਸੀ.ਸੀ. ਕਮਾਂਡਿੰਗ ਅਫ਼ਸਰ ਕਰਨਲ ਆਰ.ਐਸ. ਸਰੋਨ ਦੇ ...
ਕਿਸ਼ਨਪੁਰਾ ਕਲਾਂ, 27 ਨਵੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਪ੍ਰਬੰਧਕੀ ਕਮੇਟੀ ਗੁਰਦੁਆਰਾ ਬਾਬਾ ਸੰਮਣ ਜੀ, ਨੌਜਵਾਨ ਸੇਵਾ ਸੁਸਾਇਟੀ ਤੇ ਸਮੂਹ ...
ਸਮਾਲਸਰ, 27 ਨਵੰਬਰ (ਬੰਬੀਹਾ)-ਸਾਈਬਰ ਕ੍ਰਾਈਮ ਐਂਡ ਹਿਊਮਨ ਰਾਈਟ ਫੈਡਰੇਸ਼ਨ ਵਲੋਂ ਕਸਬਾ ਸਮਾਲਸਰ ਵਿਖੇ ਭਾਰਤ ਸੰਵਿਧਾਨ ਦਿਵਸ ਮਨਾਇਆ ਗਿਆ | ਸੰਸਥਾ ਦੇ ਡਾਇਰੈਕਟਰ ਜਗਜੀਤ ਸਿੰਘ ਨਰੂਲਾ ਸੇਖਾ ਅਤੇ ਐਡੀਸ਼ਨਲ ਡਾਇਰੈਕਟਰ ਸੁਖਜੀਤ ਸਿੰਘ ਸਰਾਂ ਬਾਘਾ ਪੁਰਾਣਾ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX