ਮੋਰਿੰਡਾ, 28 ਨਵੰਬਰ (ਕੰਗ)-ਅੱਜ ਸਹਿਕਾਰੀ ਖੰਡ ਮਿੱਲ ਮੋਰਿੰਡਾ ਵਲੋਂ ਇਸ ਸਾਲ ਦੀ ਗੰਨੇ ਦੀ ਪਿੜਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਗੰਨੇ ਦੀ ਪਿੜਾਈ ਦੇ ਸੀਜ਼ਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ 'ਤੇ ਖੰਡ ਮਿੱਲ ਮੋਰਿੰਡਾ ਵਿਖੇ ਪਹੁੰਚੇ ਅਤੇ ਉਨ੍ਹਾਂ ਵਲੋਂ ਮਿੱਲ ਦੇ ਵਿਕਾਸ ਅਤੇ ਇਸ ਦੀ ਆਮਦਨ ਵਧਾਉਣ ਲਈ ਸੀ.ਐੱਨ.ਜੀ. ਗੈਸ ਦਾ ਪਲਾਂਟ ਅਤੇ ਈਥਾਨੋਲ ਬਣਾਉਣ ਦੇ ਪਲਾਂਟ ਦਾ ਵੀ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੂਰੇ ਦੇਸ਼ ਦੇ ਕਿਸਾਨਾਂ ਤੋਂ ਜ਼ਿਆਦਾ ਪੰਜਾਬ ਦੇ ਕਿਸਾਨਾਂ ਲਈ 50 ਰੁਪਏ ਵਧਾ ਕੇ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਵਿੰਟਲ ਕਰਕੇ ਕਿਸਾਨਾਂ ਦੀ ਬਾਂਹ ਫੜੀ ਹੈ | ਜਿਸ ਨਾਲ ਕਿਸਾਨਾਂ ਦੀ ਆਰਥਿਕ ਹਾਲਤ ਵਿੱਚ ਸੁਧਾਰ ਆਵੇਗਾ | ਉਨ੍ਹਾਂ ਕਿਹਾ ਕਿ ਕਈ ਨਿੱਜੀ ਮਿੱਲਾਂ ਵਾਲਿਆਂ ਨੇ ਪਿੜਾਈ ਦਾ ਕੰਮ ਸ਼ੁਰੂ ਕਰਨ ਤੋਂ ਇਸ ਵਧੇ ਹੋਏ ਭਾਅ 'ਤੇ ਅਸਮਰਥਤਾ ਪ੍ਰਗਟਾਈ ਪ੍ਰੰਤੂ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿਤਾਂ ਨੂੰ ਵੇਖਦਿਆਂ ਨਿੱਜੀ ਮਿੱਲਾਂ ਦੇ ਮਾਲਕਾਂ ਨੂੰ ਪੰਜਾਬ ਸਰਕਾਰ ਵਲੋਂ ਵਧਾਏ ਗਏ 50 ਰੁਪਏ ਦੇਣ ਦਾ ਵੀ ਐਲਾਨ ਕੀਤਾ | ਇਸ ਮੌਕੇ ਚੰਨੀ ਵਲੋਂ ਗੰਨਾ ਵੇਚਣ ਆਏ ਕਿਸਾਨਾਂ ਲਈ ਮਿੱਲ ਦੀਆਂ ਸੜਕਾਂ ਅਤੇ ਵਿਸ਼ਰਾਮ ਘਰ ਬਣਾਉਣ ਲਈ ਇੱਕ ਕਰੋੜ ਰੁਪਏ ਦੇਣ ਦਾ ਵੀ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਦਾ ਪਿਛਲਾ ਸਾਰਾ ਬਕਾਇਆ ਦੇ ਦਿੱਤਾ ਗਿਆ ਹੈ | ਵਰਨਣਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੰਡ ਮਿੱਲ ਮੋਰਿੰਡਾ ਵਿੱਚ ਬਿਜਲੀ ਬਣਾਉਣ ਵਾਲਾ ਕੋ-ਜਨਰੇਸ਼ਨ ਪਲਾਂਟ ਜੋ ਕਈ ਸਾਲਾਂ ਤੋਂ ਬੇਕਾਰ ਖੜ੍ਹਾ ਹੈ ਤੇ ਇਸ ਪਲਾਂਟ ਨੇ ਮਿੱਲ ਦੀ ਪੰਜ ਏਕੜ ਜ਼ਮੀਨ ਖ਼ਰਾਬ ਕੀਤੀ ਹੋਈ ਹੈ | ਉਸ ਦੇ ਚਲਾਉਣ ਦੀ ਉਨ੍ਹਾਂ ਵਲੋਂ ਕੋਈ ਵੀ ਗੱਲ ਨਹੀਂ ਕੀਤੀ ਗਈ | ਜਦਕਿ ਇਸ ਪਲਾਂਟ ਦੇ ਚੱਲਣ ਨਾਲ ਇਲਾਕੇ ਦੇ ਕਿਸਾਨਾਂ ਦੀ ਪਰਾਲੀ ਦੀ ਸਮੱਸਿਆ ਦਾ ਵੀ ਹੱਲ ਹੋ ਜਾਵੇਗਾ ਤੇ ਕਿਸਾਨਾਂ ਨੂੰ ਪਰਾਲੀ ਦੀ ਕੀਮਤ ਵੀ ਮਿਲੇਗੀ | ਇਸੇ ਪ੍ਰੋਜੈਕਟ 'ਤੇ ਇੱਕ ਨਿੱਜੀ ਕੰਪਨੀ ਵਲੋਂ ਲਗਭਗ 80 ਕਰੋੜ ਦੀ ਰਾਸ਼ੀ ਖ਼ਰਚ ਕੀਤੀ ਜਾ ਚੁੱਕੀ ਹੈ | ਗੰਨੇ ਦੀ ਪਿੜਾਈ ਦੀ ਸ਼ੁਰੂਆਤ ਕਰਨ ਸਮੇਂ ਹੋਰਨਾਂ ਤੋਂ ਇਲਾਵਾ ਮਿੱਲ ਦੇ ਚੇਅਰਮੈਨ ਖ਼ੁਸ਼ਹਾਲ ਸਿੰਘ, ਸੁਖਵਿੰਦਰ ਸਿੰਘ ਮੁੰਡੀਆਂ, ਜਨਰਲ ਮੈਨੇਜਰ ਸੁਰਿੰਦਰ ਪਾਲ, ਰਣਧੀਰ ਸਿੰਘ ਮਾਜਰੀ, ਹਰਪਾਲ ਸਿੰਘ, ਗੁਰਮੁਖ ਸਿੰਘ, ਜਸਮੇਲ ਸਿੰਘ, ਗੁਰਮੇਲ ਸਿੰਘ, ਨਰਦੇਵ ਸਿੰਘ, ਜਗਦੀਸ਼ ਸਿੰਘ ਮੁੱਖ ਗੰਨਾ ਵਿਕਾਸ ਅਫ਼ਸਰ, ਅਮਿੰਦਰਪਾਲ ਸਿੰਘ ਮੁੱਖ ਇੰਜੀਨੀਅਰ, ਜਸਵੀਰ ਸਿੰਘ ਮੁੱਖ ਲੇਖਾ ਅਫ਼ਸਰ, ਪ੍ਰਮੋਦ ਕੁਮਾਰ, ਦਵਿੰਦਰ ਸਿੰਘ ਅਤੇ ਮਿੱਲ ਵਰਕਰ ਯੂਨੀਅਨ ਦੇ ਪ੍ਰਧਾਨ ਆਦਿ ਮੌਜੂਦ ਸਨ |
ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਹਲਕੇ ਸ੍ਰੀ ਚਮਕੌਰ ਸਾਹਿਬ ਵਿਖੇ ਸ਼ੁਰੂ ਕੀਤਾ ਸੰਘਰਸ਼ ਤੇਜ਼ ਹੁੰਦਾ ਜਾ ...
ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਹੁਕਰੋੜੀ ਨਸ਼ਾ ਤਸਕਰੀ ਮਾਮਲੇ ਵਿਚ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਗਠਿਤ ਕੀਤੇ ਇਕ ਹੋਰ ਜਾਂਚ ਪੈਨਲ (ਕਮੇਟੀ) ਨੂੰ ਹਨ੍ਹੇਰਗਰਦੀ ...
ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਡਾ: ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕੀਤੀ ਪੈੱ੍ਰਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ...
ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੀ ਇਤਿਹਾਸਕ ਤੇ ਪਵਿੱਤਰ ਧਰਤੀ ਉੱਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਸੁਪਨਮਈ ਪ੍ਰਾਜੈਕਟ ਦਾਸਤਾਨ ਏ ਸ਼ਹਾਦਤ ਦੇ ਉਦਘਾਟਨ ਉਪਰੰਤ ਮਿਲ ਰਹੇ ਭਰਵੇਂ ਹੁੰਗਾਰੇ ...
ਮੋਰਿੰਡਾ, 28 ਨਵੰਬਰ (ਕੰਗ)-ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ਅੱਗੇ ਬੈਠੇ ਕੱਚੇ ਅਧਿਆਪਕਾਂ ਦਾ ਧਰਨਾ 9ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗਗਨ ਅਬੋਹਰ ਅਤੇ ਵੀਰਪਾਲ ਕੌਰ ...
ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਰੂਪਨਗਰ ਕਾਂਗਰਸੀਆਂ ਦੀ ਆਪਸੀ ਫੁੱਟ ਕਾਰਨ ਅਣਗੋਲਣ ਦਾ ਬੁਰੀ ਤਰ੍ਹਾਂ ਸ਼ਿਕਾਰ ਹੋ ਗਿਆ ਹੈ | ਜਿੱਥੋਂ ਦੇ ਪਿੰਡਾਂ ਦੀ ਪੰਚਾਇਤਾਂ ਗ੍ਰਾਂਟਾਂ ਨੂੰ ਉਡੀਕ ਰਹੀਆਂ ਹਨ ਇੱਥੋਂ ਤੱਕ ਕਿ ਕੁਝ ਐਲਾਨੇ ਹੋਏ ...
ਕਾਹਨਪੁਰ ਖੂਹੀ, 28 ਨਵੰਬਰ (ਗੁਰਬੀਰ ਸਿੰਘ ਵਾਲੀਆ)-ਨਜ਼ਦੀਕੀ ਪਿੰਡ ਝੱਜ ਦੇ ਰਹਿਣ ਵਾਲੇ ਦੋ ਸਾਲਾਂ ਦੇ ਸਹਿਬਾਜ਼ ਨੇ ਨਿੱਕੀ ਉਮਰ ਵਿਚ ਹੀ 'ਇੰਡੀਆ ਬੁੱਕ ਆਫ਼ ਰਿਕਾਰਡਜ਼' ਵਿਚ ਨਾਮ ਦਰਜ ਕਰਵਾ ਕਿ ਆਪਣੇ ਮਾਪਿਆਂ, ਪਿੰਡ ਅਤੇ ਸਮੁੱਚੇ ਪ੍ਰਾਂਤ ਦਾ ਨਾਮ ਰੌਸ਼ਨ ਕੀਤਾ ਹੈ ...
ਸ੍ਰੀ ਆਨੰਦਪੁਰ ਸਾਹਿਬ, 28 ਨਵੰਬਰ (ਜੇ.ਐਸ. ਨਿੱਕੂਵਾਲ)-ਆਮ ਆਦਮੀ ਪਾਰਟੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਆਪਣੀਆਂ ਚੋਣ ਗਤੀਵਿਧੀਆਂ ਨੂੰ ਤੇਜ਼ ਕਰਦੇ ਉਨ੍ਹਾਂ ਨੇ ਪਾਰਟੀ ਦੇ ਮੁੱਖ ਵਿੰਗ ਦੀ ਹਲਕੇ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ ਕੀਤੀ ਹੈ | ...
ਨੂਰਪੁਰ ਬੇਦੀ, 28 ਨਵੰਬਰ (ਢੀਂਡਸਾ)-ਪੰਜਾਬ ਦੇ ਲੋਕ ਅਗਲੀ ਵਾਰ ਫੇਰ ਕਾਂਗਰਸ ਸਰਕਾਰ ਬਣਾ ਕੇ ਇਤਿਹਾਸ ਰਚਣਗੇ | ਵਿਧਾਨ ਸਭਾ ਹਲਕਾ ਰੋਪੜ ਦੇ ਲੋਕ ਪਿਛਲੇ ਦਸ ਸਾਲ ਤੋਂ ਅਕਾਲੀ ਦਲ ਅਤੇ ਆਪ ਵਲੋਂ ਕੀਤੇ ਮਤਰੇਈ ਮਾਂ ਵਾਲੇ ਸਲੂਕ ਕਰਕੇ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਹੈ | ...
ਪੁਰਖਾਲੀ, 28 ਨਵੰਬਰ (ਬੰਟੀ)-ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੀਆਂਪੁਰ ਸਤਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਰਨਜੀਤ ਸਿੰਘ ਸੋਢੀ ਵਲੋਂ ...
ਬੇਲਾ, 28 ਨਵੰਬਰ (ਮਨਜੀਤ ਸਿੰਘ ਸੈਣੀ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਸਾਰੇ ਸਕੂਲਾਂ ਵਿਚ ਨੌਵੀਂ ਅਤੇ ਦਸਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਸਮੂਹ ਸਾਇੰਸ ਅਧਿਆਪਕਾਂ ਨੇ ਸਕੂਲ ਪੱਧਰ 'ਤੇ ਸਾਇੰਸ ਮੇਲਾ ...
ਰੂਪਨਗਰ, 28 ਨਵੰਬਰ (ਸ.ਰ.)-23 ਪੰਜਾਬ ਬਟਾਲੀਅਨ ਐਨ.ਸੀ.ਸੀ. ਰੋਪੜ ਦੇ ਕਮਾਂਡਿੰਗ ਅਫ਼ਸਰ ਕਰਨਲ ਐਸ.ਬੀ. ਰਾਣਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਰਮਾਜਰਾ ਵਿਖੇ ਐਨ.ਸੀ.ਸੀ. ਦਿਵਸ ਮਨਾਇਆ ਗਿਆ | ਜਿਸ ਵਿਚ ਕੈਡਟਾਂ ਵਲੋਂ ਪੰਜ ਕਿੱਲੋਮੀਟਰ ...
ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਕਰਮਚਾਰੀ ਐਸੋ: ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਹੋਈ | ਜਿਸ ਵਿਚ ਉਕਤ ਸਕੂਲਾਂ/ ...
ਘਨੌਲੀ, 28 ਨਵੰਬਰ (ਜਸਵੀਰ ਸਿੰਘ ਸੈਣੀ)-ਜੌਲੀ ਇੰਟਰਪ੍ਰਾਈਜ ਘਨੌਲੀ ਵਲੋਂ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਖ਼ਰੀਦਦਾਰ ਕਰਨ ਵਾਲੇ 480 ਦੇ ਕਰੀਬ ਗਾਹਕਾਂ ਦੇ ਲੱਕੀ ਡਰਾਅ ਵਿਚੋਂ 31 ਗਾਹਕਾਂ ਨੂੰ ਜੌਲੀ ਇੰਟਰਪ੍ਰਾਈਜ ਦੇ ਪ੍ਰਬੰਧਕਾਂ ਵਲੋਂ ਇਨਾਮ ਤਕਸੀਮ ਕੀਤੇ ਗਏ | ...
ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਸਾਈਕਲਿੰਗ ਐਸੋ: ਰੂਪਨਗਰ ਨੂੰ ਪੰਜਾਬ ਸਾਈਕਲ ਐਸੋ: ਵਲੋਂ ਮਾਨਤਾ ਪ੍ਰਾਪਤ ਹੋ ਗਈ ਹੈ | ਐਸੋ: ਦੇ ਸੂਬਾ ਪ੍ਰਧਾਨ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਜਨਰਲ ਸਕੱਤਰ ਕਰਨਵੀਰ ਸਿੰਘ ਸਿੱਧੂ ਵਲੋਂ ...
ਮੋਰਿੰਡਾ 28 ਨਵੰਬਰ (ਪਿ੍ਤਪਾਲ ਸਿੰਘ) ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਵਿਖੇ ਦੋ ਰੋਜ਼ਾ ਵਿਗਿਆਨ ਮੇਲੇ ਦਾ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮੇਂਟਰ ਪ੍ਰਦੀਪ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਮੇਲੇ ਵਿਚ ਪਹਿਲੇ ਦਿਨ ਛੇਵੀਂ ਤੋ ਅੱਠਵੀਂ ਜਮਾਤ ...
ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)-ਬੀਤੇ ਦਿਨੀਂ ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ) ਮੁੰਨੇ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਰਾਜਨੀਤੀ-ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ. ਨਵਦੀਪ ਸਿੰਘ ਨੇ ਵਿਦਿਆਰਥੀਆਂ ਨੂੰ 26 ਨਵੰਬਰ ਜੋ ...
ਮੋਰਿੰਡਾ, 28 ਨਵੰਬਰ (ਕੰਗ)-ਬੈਕਵਰਡ ਕਲਾਸਿਜ਼ ਨਾਲ ਸਬੰਧਿਤ ਭਾਈਚਾਰੇ ਵਲੋਂ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਅਮਰਜੀਤ ਸਿੰਘ ਧੀਮਾਨ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ, ਜਿਸ ਵਿਚ ਬੈਕਵਰਡ ਕਲਾਸਿਜ਼ ਵੈੱਲਫੇਅਰ ਫੈਡਰੇਸ਼ਨ ਦਾ ਗਠਨ ਕੀਤਾ ਗਿਆ | ਇਸ ਸਬੰਧੀ ...
ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ) - ਸਮਾਜ ਸੇਵੀ ਸੰਸਥਾ ਪਹਿਲਾਂ ਇਨਸਾਨੀਅਤ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵਲੋਂ ਪਿੰਡ ਕਰੂਰਾ ਖ਼ੁਰਦ ਵਿਚ ਲੋੜਵੰਦ ਵਿਅਕਤੀ ਨੂੰ ਵ੍ਹੀਲ ਚੇਅਰ ਦਿੱਤੀ ਗਈ | ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਇਹ ਸੰਸਥਾ ...
ਮੋਰਿੰਡਾ, 28 ਨਵੰਬਰ (ਕੰਗ) - ਐੱਸ. ਸੀ. ਕਮਿਸ਼ਨ ਵਲੋਂ ਛਿੰਦਰ ਕੌਰ ਵਿਧਵਾ ਗੁਰਮੀਤ ਸਿੰਘ ਵਾਸੀ ਮੋਰਿੰਡਾ ਦੀ ਸ਼ਿਕਾਇਤ ਦੇ ਆਧਾਰ 'ਤੇ ਕਾਰਜ ਸਾਧਕ ਅਫ਼ਸਰ ਮੋਰਿੰਡਾ ਨੂੰ 10 ਦਸੰਬਰ ਤੱਕ ਰਿਪੋਰਟ ਪੇਸ਼ ਕਰਨ ਲਈ ਨਿਰਦੇਸ਼ ਦਿੱਤੇ ਹਨ | ਸ਼ਿੰਦਰ ਕੌਰ ਵਲੋਂ ਉਸਦੀ ਜ਼ਮੀਨ ...
ਸੰਤੋਖਗੜ੍ਹ, 28 ਨਵੰਬਰ (ਮਲਕੀਅਤ ਸਿੰਘ)-ਇੰਦਰਾ ਸਟੇਡੀਅਮ ਊਨਾ (ਹਿ. ਪ੍ਰ.) ਵਿਖੇ ਖੋ-ਖੋ ਪ੍ਰਤੀਯੋਗਤਾ ਦਾ ਸ਼ੁੱਭ ਅਰੰਭ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ੍ਰੀ ਰਜਿੰਦਰ ਵਿਸ਼ਵਨਾਥ ਅਲੈਂਕਰ ਦੁਆਰਾ ਕੀਤਾ ਗਿਆ | ਖੋ-ਖੋ ਦੀ 31ਵੀਂ ਜੂਨੀਅਰ ਨੈਸ਼ਨਲ ਪ੍ਰਤੀਯੋਗਤਾ ਦੇ ...
ਚੰਡੀਗੜ੍ਹ, 28 ਨਵੰਬਰ (ਐਨ. ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਰਾਜ ਵਿਚ ਬੇਰੁਜ਼ਗਾਰ ਨੌਜੁਆਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ | ਹਰ ਨੌਜਵਾਨ ਦੀ ਆਮਦਨ ਵੱਧ ਜਾਏਗੀ | ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ...
ਮੋਰਿੰਡਾ, 28 ਨਵੰਬਰ (ਕੰਗ)-ਹਲਕਾ ਸ੍ਰੀ ਚਮਕੌਰ ਸਾਹਿਬ ਦਾ ਮਹੱਤਵਪੂਰਨ ਸ਼ਹਿਰ ਮੋਰਿੰਡਾ, ਜਿੱਥੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਹੋਣ ਕਾਰਨ ਪੰਜਾਬ ਭਰ ਦੀਆਂ ਮਜ਼ਦੂਰ, ਮੁਲਾਜਮ ਅਤੇ ਅਧਿਆਪਕ ਜਥੇਬੰਦੀਆਂ ਨੇ ਆਪਣੇ-ਆਪਣੇ ਢੰਗ ਤਰੀਕਿਆਂ ...
ਕਾਹਨਪੁਰ ਖੂਹੀ, 28 ਨਵੰਬਰ (ਗੁਰਬੀਰ ਸਿੰਘ ਵਾਲੀਆ)-ਸਰਕਾਰੀ ਹਾਈ ਸਕੂਲ ਕਲਵਾਂ ਵਿਖੇ ਬੀਤੇ ਦਿਨ ਸਕੂਲ ਮੁਖੀ ਜਸਵਿੰਦਰ ਸਿੰਘ ਦੀ ਦੇਖ-ਰੇਖ ਹੇਠ ਪੀ.ਟੀ.ਆਈ ਰਕੇਸ਼ ਕੁਮਾਰ ਦੀ ਅਗਵਾਈ ਵਿਚ ਸਲਾਨਾ ਸਪੋਰਟਸ ਮੀਟ ਆਯੋਜਿਤ ਕੀਤੀ ਗਈ | ਇਸ ਮੌਕੇ ਜਸਵਿੰਦਰ ਸਿੰਘ ਨੇ ...
ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਜੇ. ਐਸ. ਨਿੱਕੂਵਾਲ)-ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਜਗਮੋਹਨ ਕੌਰ ਵਲੋਂ ਆਂਗਣਵਾੜੀ ਸੈਂਟਰਾਂ ਦੇ ਨਿਰੀਖਣ ਦੌਰਾਨ ਆਮ ਲੋਕਾਂ ਨੂੰ ਵੋਟ ਦੇ ਅਧਿਕਾਰ ਸਬੰਧੀ ਵੀ ਜਾਗਰੂਕ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੋ ਨੌਜਵਾਨ 1 ਜਨਵਰੀ 2021 ਨੂੰ ...
ਘਨੌਲੀ, 28 ਨਵੰਬਰ (ਜਸਵੀਰ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਲੀ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਫਲਤਾਪੂਰਵਕ ਸਮਾਪਤ ਹੋ ਗਈ | ਇਹ ਪ੍ਰਦਰਸ਼ਨੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰੂਪਨਗਰ, ਰਾਜ ਕੁਮਾਰ ਖੋਸਲਾ, ...
ਮੋਰਿੰਡਾ, 28 ਨਵੰਬਰ (ਕੰਗ)-ਸ੍ਰੀ ਚਮਕੌਰ ਸਾਹਿਬ ਦੀ ਜੰਗ ਦੇ ਮਹਾਨ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਚਮਕੌਰ ਸਾਹਿਬ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਤੱਕ ...
ਪੁਰਖਾਲੀ, 28 ਨਵੰਬਰ (ਬੰਟੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਵਿਖੇ ਸਕੂਲ ਦੇ ਪੁਰਾਣੇ ਵਿਦਿਆਰਥੀ ਮੇਵਾ ਸਿੰਘ ਪੁਰਖਾਲੀ ਜੋ ਕਿ ਪੰਜਾਬ ਸਰਕਾਰ ਵਿਚੋਂ ਅੰਡਰ ਸੈਕਟਰੀ ਸੇਵਾਮੁਕਤ ਹੋਏ ਹਨ | ਉਨ੍ਹਾਂ ਨੇ ਸਕੂਲ ਦਾ ਦੌਰਾ ਕੀਤਾ ਅਤੇ ਪੁਰਾਣੀਆਂ ਯਾਦਾਂ ...
ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)-ਇਲਾਕੇ ਦੀ ਉੱਘੀ ਸਮਾਜਸੇਵੀ ਸ਼ਖ਼ਸੀਅਤ ਅਜੇਵੀਰ ਸਿੰਘ ਲਾਲਪੁਰਾ ਪ੍ਰਧਾਨ ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਕੁਝ ਦਿਨ ਪਹਿਲਾਂ ਪਿੰਡ ਲਾਲਪੁਰ ਵਿੱਚ ਐਲਾਨ ਕੀਤਾ ਗਿਆ ਸੀ ਕਿ ਇਲਾਕੇ ਦੇ ਨੌਜਵਾਨਾਂ ਲਈ ਸੰਸਥਾ ਵਲੋਂ ...
ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਮਾਂ ਬੋਲੀ ਨੂੰ ਸਮਰਪਿਤ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਹਿ ਵਿੱਦਿਅਕ ਮੁਕਾਬਲੇ ਨਜ਼ਦੀਕੀ ਪਿੰਡ ਮਕੜੌਨਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਪਿ੍ੰਸੀਪਲ ਬਲਵੰਤ ਸਿੰਘ ਬਲਾਕ ਨੋਡਲ ਅਫ਼ਸਰ ...
ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੜ੍ਹੀ ਚਮਕੌਰ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਇੱਥੋਂ ਦੇ ਇਤਿਹਾਸਕ ਗੁ: ...
ਮੁੱਲਾਂਪੁਰ ਗਰੀਬਦਾਸ, 28 ਨਵੰਬਰ (ਦਿਲਬਰ ਸਿੰਘ ਖੈਰਪੁਰ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਖੁਸ਼ਹਾਲੀ ਤੇ ਤਰੱਕੀ ਵੱਲ ਵਧ ਰਿਹਾ ਹੈ | ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਇੰਫੋਟੈਕ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਯਾਦਵਿੰਦਰ ਸਿੰਘ ...
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ 5 ਗ੍ਰਾਮ ਹੈਰੋਇਨ ਅਤੇ ਡੇਢ ਕਿੱਲੋ ਅਫ਼ੀਮ ਬਰਾਮਦ ਕਰਕੇ ਤਿੰਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਹੈਰੋਇਨ ਦੀ ਸਪਲਾਈ ਲੈ ਜਾਣ ਵਾਲੇ ਦੋਸ਼ੀ ਦੀ ਪਛਾਣ ਅਜੈ ਰਾਣਾ ਪੁੱਤਰ ਬਿਸਨ ਰਾਣਾ ਵਾਸੀ ਸਾਸ਼ਤਰੀ ...
ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਰੋਪੜ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੋਆਰਡੀਨੇਟਰ ਗੁਰੂ ਸ਼ਰਨ ਪਰਮਾਰ ਨੇ ਕਿਹਾ ਕਿ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਲੋਂ ਪਿਛਲੇ ਦਿਨੀਂ ਸ਼ੁਰੂ ਕੀਤੀ 'ਸਫ਼ਰ ਮਿੱਟੀ ਤੋਂ ...
ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਭੇਰੋਮਾਜਰੇ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜੇ ਨਗਰ ਕੀਰਤਨ ਦਾ ਦੇਰ ...
ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)-ਕਰਨੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਲੋਕੇਂਦਰ ਸਿੰਘ ਕਾਲਵੀ ਅਤੇ ਸੰਸਦ ਮੁਹੰਮਦ ਸਦੀਕ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਰਿਹਾਇਸ਼ 'ਤੇ ਪਹੁੰਚ ਕੇ ਉਨ੍ਹਾਂ ਦੀ ਮਾਤਾ ...
ਮੋਰਿੰਡਾ, 28 ਨਵੰਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਮੜੌਲੀ ਖ਼ੁਰਦ ਵਿਖੇ ਬੀ.ਸੀ. ਵੈੱਲਫੇਅਰ ਫੈਡਰੇਸ਼ਨ ਦੀ ਮੀਟਿੰਗ ਅਮਰਜੀਤ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਸੰਬੰਧੀ ਫੈਡਰੇਸ਼ਨ ਦੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਗਾ ਅਤੇ ਇੰਦਰਜੀਤ ਸਿੰਘ ਰਤਨਗੜ੍ਹ ਨੇ ...
ਨੰਗਲ, 28 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਦੋ ਵਰ੍ਹੇ ਪਹਿਲਾਂ ਰਾਮਸਰ (ਈਰਾਨ) ਸੰਧੀ ਅਧੀਨ ਨੰਗਲ ਡੈਮ ਜਲਗਾਹ ਨੂੰ ਅੰਤਰਰਾਸ਼ਟਰੀ ਦਰਜਾ ਮਿਲਿਆ ਸੀ | ਭਾਵੇਂ ਨੰਗਲ ਡੈਮ ਜਲਗਾਹ ਨੂੰ ਅੰਤਰਰਾਸ਼ਟਰੀ ਦਰਜਾ ਮਿਲਿਆ ਹੈ ਪਰ ਇਹ ਅਜੇ ਵੀ ਸਰਕਾਰੀ ਹਨੇਰ ਦਾ ਸ਼ਿਕਾਰ ਹੈ | ...
ਨੰਗਲ, 28 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਬੀ.ਬੀ.ਐਮ.ਬੀ ਵਰਕਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਾਮ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਮੂਹ ਯੂਨੀਅਨ ਆਗੂਆਂ ਨੇ ਸ਼ਮੂਲੀਅਤ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX