ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਜਿਉਂ ਹੀ ਹੋਂਦ ਵਿਚ ਆਇਆ ਉਸ ਦੀਆਂ ਪੰਜਾਬ ਪ੍ਰਤੀ ਕੁਰਬਾਨੀਆਂ ਹਮੇਸ਼ਾ ਯਾਦ ਰਹਿਣਗੀਆਂ ਤੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀ ਤੇ ਪੰਜਾਬੀਅਤ 'ਤੇ ਠੋਕ ਕੇ ਪਹਿਰਾ ਦਿੱਤਾ | ਚਾਹੇ ਪਾਣੀਆਂ ਦਾ ਮਸਲਾ ਹੋਵੇ, ਚਾਹੇ ਪੰਜਾਬੀ ਸੂਬੇ ਦੀ ਗੱਲ ਹੋਵੇ, ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂਆਂ ਨੇ ਆਪਣੀਆਂ ਹੱਕੀ ਲੜਾਈਆਂ ਲੜਦਿਆਂ ਕੁਰਬਾਨੀਆਂ ਵੀ ਦਿੱਤੀਆਂ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਆਪਣੇ ਗ੍ਰਹਿ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ, ਹਲਕਾ ਇੰਚਾਰਜ ਮੋਗਾ ਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਉਨ੍ਹਾਂ ਕਿਹਾ ਕਿ ਅੱਜ ਤੋਂ ਸੌ ਸਾਲ ਪਹਿਲਾਂ 1920 ਵਿਚ ਹੋਂਦ ਵਿਚ ਆਇਆ ਸੀ ਤੇ ਹੁਣ ਸੌ ਸਾਲ ਪੂਰੇ ਹੋਣ ਉਪਰੰਤ ਇਸ ਨੂੰ ਸ਼ਤਾਬਦੀ ਦੇ ਰੂਪ ਵਿਚ 14 ਦਸੰਬਰ ਨੂੰ ਪਿੰਡ ਕਿਲੀ ਚਾਹਲਾਂ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਕੌਮਾਂਤਰੀ ਡੈਲੀਗੇਟ ਵੀ ਸ਼ਾਮਿਲ ਹੋਣਗੇ | ਇਸ ਰੈਲੀ ਸਬੰਧੀ ਹੁਣੇ ਤੋਂ ਹੀ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ ਹਨ ਤੇ 14 ਦਸੰਬਰ ਸ਼੍ਰੋਮਣੀ ਅਕਾਲੀ ਦਲ ਲਈ ਇਤਿਹਾਸਕ ਦਿਨ ਹੋਵੇਗਾ ਜਿਸ ਦਿਨ ਦੇਸ਼ ਦੇ ਕੋਨੇ-ਕੋਨੇ ਤੋਂ ਲੱਖਾਂ ਲੋਕ ਪਹੁੰਚ ਕੇ ਇਸ ਰੈਲੀ ਵਿਚ ਸ਼ਮੂਲੀਅਤ ਕਰਨਗੇ | ਕਾਂਗਰਸ 'ਤੇ ਵਰ੍ਹਦਿਆਂ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਜੋ ਲੋਕਾਂ ਨੂੰ ਧੜਾਧੜ ਰਾਹਤ ਵੰਡ ਰਹੀ ਹੈ ਉਹ ਸਿਵਾਏ ਲਾਰਿਆਂ ਤੋਂ ਕੁਝ ਵੀ ਨਹੀਂ ਅਤੇ ਜੋ ਵਾਅਦੇ ਲੋਕਾਂ ਨਾਲ ਕੀਤੇ ਜਾ ਰਹੇ ਹਨ ਉਹ ਪਿਛਲੀਆਂ ਚੋਣਾਂ ਵਾਂਗ ਚੋਣ ਸਟੰਟ ਹੀ ਹਨ | ਉਨ੍ਹਾਂ ਉਦਾਹਰਨ ਦਿੰਦਿਆਂ ਕਿਹਾ ਕਿ ਜੋ ਚੰਨੀ ਸਰਕਾਰ ਨੇ ਹੁਣ ਐਲਾਨ ਕੀਤਾ ਹੈ ਕਿ ਪੰਜਾਬ ਰਾਜ ਦੇ ਅੰਦਰ ਪਿੰਡਾਂ ਵਿਚ ਲਾਲ ਲਕੀਰ ਦੇ ਅੰਡਰ ਰਹਿ ਰਹੇ ਨਿਵਾਸੀਆਂ ਨੂੰ ਉਨ੍ਹਾਂ ਦੀ ਮਾਲਕੀ ਦੇ ਹੱਕ ਦਿੱਤੇ ਜਾਣਗੇ, ਇਹ ਵੀ ਝੂਠ ਦਾ ਪੁਲੰਦਾ ਹੈ ਜਦ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ 16 ਦਸੰਬਰ 2016 ਨੂੰ ਇਹ ਫ਼ੈਸਲਾ ਲਿਆ ਸੀ ਤੇ ਇਸ ਸਬੰਧੀ ਸਬੰਧਿਤ ਗਰਾਮ ਪੰਚਾਇਤਾਂ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਸਨ ਤੇ ਇਸ ਪ੍ਰਕਿਰਿਆ ਨੂੰ ਪੂਰਾ ਕਰਨ ਵਾਸਤੇ ਸਾਲ ਤੋਂ ਵੱਧ ਸਮਾਂ ਲੱਗਣਾ ਸੀ ਪਰ ਜਿਉਂ ਹੀ ਸਾਲ 2018 ਵਿਚ ਕਾਂਗਰਸ ਸਰਕਾਰ ਹੋਂਦ ਵਿਚ ਆਈ ਤਾਂ ਉਸ ਨੇ ਮਾਲਕੀ ਦੇ ਹੱਕ ਦੇਣ ਦੀ ਤਜਵੀਜ਼ ਮੁੱਢੋਂ ਰੱਦ ਕਰ ਦਿੱਤੀ ਜਿਸ ਤੋਂ ਜਾਪਦਾ ਹੈ ਕਿ ਕਾਂਗਰਸ ਸਰਕਾਰ ਪੰਜਾਬ ਦੇ ਹਿਤਾਂ ਦੀ ਪਹਿਰੇਦਾਰ ਨਹੀਂ ਸਗੋਂ ਲੋਕਾਂ ਨੂੰ ਭਰਮਾ ਕੇ ਚੋਣ ਸਟੰਟ ਕਰਦੀ ਨਜ਼ਰ ਆ ਰਹੀ ਹੈ | ਉਨ੍ਹਾਂ ਕਿਹਾ ਕਿ ਜੋ ਸੂਬੇ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਉਹ ਕਿਸੇ ਤੋਂ ਲੁਕਿਆ ਛੁਪਿਆ ਨਹੀਂ ਤੇ ਅਕਾਲੀ ਦਲ ਦੀ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸੀ ਉਹ ਇੰਨ-ਬਿੰਨ ਪੂਰੇ ਕੀਤੇ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਵਿਕਾਸ ਦੇ ਨਾਂਅ 'ਤੇ 2022 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ |
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸੂਬੇ ਦੇ ਸਾਰੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕਰਨ ਦੀ ਪ੍ਰਕਿਰਿਆ ਤਹਿਤ ਮੋਗਾ ਦੇ ਸਰਕਾਰੀ ...
ਨਿਹਾਲ ਸਿੰਘ ਵਾਲਾ, 28 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਵਿਖੇ ਇਕ ਧਾਰਮਿਕ ਸੰਸਥਾ ਵਲੋਂ ਚਲਾਈ ਜਾ ਰਹੀ ਗਊਸ਼ਾਲਾ ਵਿਚ ਭੁੱਖਮਰੀ ਨਾਲ ਪਿਛਲੇ 2 ਮਹੀਨਿਆਂ ਤੋਂ ਗਊਆਂ ਦੀਆਂ ਹੋ ਰਹੀਆਂ ਮੌਤਾਂ ਨੂੰ ਲੈ ਕੇ ਨੌਜਵਾਨ ...
ਮੋਗਾ, 28 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਏਕਜੋਤ ਸੇਵਾ ਸੁਸਾਇਟੀ ਦੇ ਸੰਚਾਲਕਾਂ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਮੋਗਾ ਨਿਵਾਸੀਆਂ ਦੀ ਮੰਗ 'ਤੇ ਸਥਾਨਕ ਸ਼ਹਿਰ ਦੀ ਬੈਂਕ ਕਾਲੋਨੀ ਵਿਚ ਇਕ 30 ਸਾਲਾ ਲੜਕੀ ਰਿੰਪੀ ਗੋਇਲ ਜੋ ਕਿ ਦਿਮਾਗ਼ੀ ਤੌਰ 'ਤੇ ...
ਅਜੀਤਵਾਲ, 28 ਨਵੰਬਰ (ਹਰਦੇਵ ਸਿੰਘ ਮਾਨ, ਸ਼ਮਸ਼ੇਰ ਸਿੰਘ ਗ਼ਾਲਿਬ)-ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਚੂਹੜਚੱਕ ਵਿਖੇ ਆਉਂਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਆਗੂਆਂ ਅਤੇ ਪਾਰਟੀ ਵਲੰਟੀਅਰਾਂ ਦੀ ਇਕੱਤਰਤਾ ਪਾਰਟੀ ਆਗੂ ...
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਰਤੀਆਂ, ਕਰਮਚਾਰੀਆਂ ਅਤੇ ਦੁਕਾਨਦਾਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਅਤੇ ਧਾੜਵੀਆਂ ਖ਼ਿਲਾਫ਼ ਹਿੱਕ ਡਾਹ ਕੇ ਖੜ੍ਹੇ ਹੋਣ ਵਾਲੇ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੂੰ ਮੋਗਾ ਵਾਸੀਆਂ ਨੇ ਹੁਣ ਆਵਾਜ਼- ...
ਨਿਹਾਲ ਸਿੰਘ ਵਾਲਾ, 28 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੋਗਾ ਤੋਂ ਉਮੀਦਵਾਰ ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਵਿਖੇ ਗਊਸ਼ਾਲਾ ਦਾ ਦੌਰਾ ਕੀਤਾ ਅਤੇ ਪਿਛਲੇ ਦੋ ਮਹੀਨੇ ਤੋਂ ...
ਮੋਗਾ, 28 ਨਵੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 20 ਗ੍ਰਾਮ ਹੈਰੋਇਨ ਅਤੇ 1400 ਨਸ਼ੀਲੀਆਂ ਗੋਲੀਆਂ ਸਮੇਤ ਚਾਰ ਜਣਿਆਂ ਨੂੰ ਗਿ੍ਫ਼ਤਾਰ ਕਰ ਕੇ ...
ਨਿਹਾਲ ਸਿੰਘ ਵਾਲਾ, 28 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਦੇ ਗਊਸ਼ਾਲਾ ਜਿੱਥੇ ਪਿਛਲੇ ਦੋ ਮਹੀਨਿਆਂ ਦੌਰਾਨ ਵੱਡੀ ਪੱਧਰ 'ਤੇ ਗਊਆਂ ਦੀ ਭੁੱਖ ਨਾਲ ਮੌਤ ਹੋ ਗਈ ਸੀ | ਇਸ ਗਊਸ਼ਾਲਾ ਵਿਚ ਗਊਆਂ ਦੀ ਸੇਵਾ ਲਈ ਭਗਵਾਨ ਪਰਸੂਰਾਮ ...
ਬੱਧਨੀ ਕਲਾਂ, 28 ਨਵੰਬਰ (ਸੰਜੀਵ ਕੋਛੜ)-ਰਾਸ਼ਟਰੀ ਆਵਿਸ਼ਕਾਰ ਅਭਿਆਨ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਸ਼ੀਲ ਨਾਥ, ਡੀ.ਐਮ. ਸਾਇੰਸ ਮੋਗਾ ਕੁਲਦੀਪ ਸਿੰਘ ਦੀ ਅਗਵਾਈ ਹੇਠ ਸਾਇੰਸ ਪ੍ਰਦਰਸ਼ਨੀ ਦਾ ਆਯੋਜਨ ਸਕੂਲ ਪੱਧਰ, ਬਲਾਕ ਪੱਧਰ ਅਤੇ ਜ਼ਿਲ੍ਹਾ ਪੱਧਰ ...
ਕੋਟ ਈਸੇ ਖਾਂ, 28 ਨਵੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਆਮ ਆਦਮੀ ਪਾਰਟੀ ਹਲਕਾ ਧਰਮਕੋਟ ਦੇ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਸਥਾਨਕ ਵਾਰਡ ਨੰਬਰ 11 'ਚ ਕੌਂਸਲਰ ਸਿਮਰਨਜੀਤ ਕੌਰ ਦੀ ਦੇਖ-ਰੇਖ ਹੇਠ ਲਗਵਾਏ ਕੋਰੋਨਾ ਵੈਕਸੀਨ ਕੈਂਪ 'ਚ ਵਿਸ਼ੇਸ਼ ...
ਮੋਗਾ, 28 ਨਵੰਬਰ (ਅਸ਼ੋਕ ਬਾਂਸਲ)-ਜੈ ਮਾਂ ਭਗਵਤੀ ਜਾਗਰਣ ਕਲੱਬ ਵੱਲੋਂ ਸਥਾਨਕ 3 ਨਿਊ ਟਾਊਨ ਮੋਗਾ ਵਿਖੇ 19ਵਾਂ ਵਿਸ਼ਾਲ ਭਗਵਤੀ ਜਾਗਰਣ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਜਾਗਰਣ ਦੀ ਸ਼ੁਰੂਆਤ ਡਾ. ਨਵੀਨ ਸੂਦ ਅਤੇ ਕੌਂਸਲਰ ਡਾ. ਰੀਮਾ ਸੂਦ ਦੇ ਪਰਿਵਾਰ ਵਲੋਂ ਗਣੇਸ਼ ...
ਕੋਟ ਈਸੇ ਖਾਂ, 28 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਲੰਮੀ ਹੇਕ ਦੀ ਮਲਿਕਾ ਲੋਕ ਗਾਇਕ ਗੁਰਮੀਤ ਬਾਵਾ, ਨਾਵਲਕਾਰ ਨਾਨਕ ਸਿੰਘ ਦੇ ਹੋਣਹਾਰ ਫ਼ਰਜ਼ੰਦ ਪੰਜਾਬੀ ਪੁਸਤਕ ਪ੍ਰਕਾਸ਼ਨ ਦੇ ਖੇਤਰ 'ਚ ਨਵੀਆਂ ਪੈੜਾਂ ਪਾਉਣ ਵਾਲੇ ਕੁਲਵੰਤ ਸਿੰਘ ਸੂਰੀ ਅਤੇ ...
ਮੋਗਾ, 28 ਨਵੰਬਰ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਵਿਦਿਆਰਥੀਆਂ ਨੂੰ ਵਿੱਦਿਆ ਦੇ ਨਾਲ-ਨਾਲ ਖੇਡਾਂ ਪ੍ਰਤੀ ਜੋੜਨ ਲਈ ਸਕੂਲ ਵਿਖੇ ਪ੍ਰਵਾਸੀ ਭਾਰਤੀ ਦਾਨੀ ਸੱਜਣ ਅਵਤਾਰ ਸਿੰਘ ਬਿੱਟੂ ਅਮਰੀਕਾ ਵਾਲੇ ਵਲੋਂ ਭੇਜੇ 18 ...
ਬੱਧਨੀ ਕਲਾਂ, 28 ਨਵੰਬਰ (ਸੰਜੀਵ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਸੰਤ ਮਹੇਸ਼ ਮੁੰਨੀ ਜੀ ਮੈਮੋਰੀਅਲ ਸਕੂਲ ਬੱਧਨੀ ਕਲਾਂ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ | ਜਿਸ ਸੰਬੰਧੀ ਜਾਣਕਾਰੀ ...
ਕੋਟ ਈਸੇ ਖਾਂ, 28 ਨਵੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ 'ਤੇ ਲੜੀਆਂ ਜਾਣਗੀਆਂ ਤੇ ਦੂਜੇ ਪਾਸੇ ਲੋਕਾਂ ਦੀਆਂ ਆਸਾਂ ਪੂਰੀਆਂ ਕਰਨ ਦੀ ਬਜਾਏ ਕੁਰਸੀ ਮੋਹ ਵਿਚ ...
ਮੋਗਾ, 28 ਨਵੰਬਰ (ਜਸਪਾਲ ਸਿੰਘ ਬੱਬੀ)-ਮੁੱਖ ਚੌਕ ਮੋਗਾ ਵਿਖੇ ਕਿਸਾਨ ਸੰਘਰਸ਼ ਸੰਮਤੀ ਵਲੋਂ ਡਾਕਟਰ ਕੁਲਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਕਿਸਾਨ ਅੰਦੋਲਨ ਦੀ ਵਰ੍ਹੇਗੰਢ ਅਤੇ ਸੰਵਿਧਾਨ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਹੋਇਆ | ਇਸ ਮੌਕੇ ਡਾਕਟਰ ਕੁਲਦੀਪ ਸਿੰਘ ...
ਕੋਟ ਈਸੇ ਖਾਂ, 28 ਨਵੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ 'ਤੇ ਲੜੀਆਂ ਜਾਣਗੀਆਂ ਤੇ ਦੂਜੇ ਪਾਸੇ ਲੋਕਾਂ ਦੀਆਂ ਆਸਾਂ ਪੂਰੀਆਂ ਕਰਨ ਦੀ ਬਜਾਏ ਕੁਰਸੀ ਮੋਹ ਵਿਚ ...
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਕਿਰਤੀ ਅਤੇ ਜਨਤਾ ਦਲ (ਸੈਕੂਲਰ) ਦੀ ਸਾਂਝੀ ਮੀਟਿੰਗ ਮੋਗਾ ਵਿਚ ਕੀਤੀ ਗਈ | ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਕਿਰਤੀ ਦੇ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਤੇ ਬੌਰੀਆ ਸਮਾਜ ਦੇ ਆਗੂ ...
ਕੋਟ ਈਸੇ ਖਾਂ, 28 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਹਰਮਨ ਪਿਆਰੀ, ਮਿਲਾਪੜੇ ਸ਼ਖ਼ਸੀਅਤ ਮਾਸਟਰ ਸੋਹਨ ਸਿੰਘ ਖੋਸਾ ਜੋ ਕਿ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਅੰਤਿਮ ਅਰਦਾਸ, ਸ਼ਰਧਾਂਜਲੀ ਸਮਾਗਮ ਪਿੰਡ ਰੰਡਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ | ...
ਮੋਗਾ, 28 ਨਵੰਬਰ (ਅਸ਼ੋਕ ਬਾਂਸਲ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜ਼ਿਲੇ੍ਹ ਦੇ ਵੱਖ-ਵੱਖ ਹਿੱਸਿਆਂ ਵਿਚ ਵਿਕਲਾਂਗ ਵਿਅਕਤੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ | ਜਿਸ ਵਿਚ ਉਨ੍ਹਾਂ ਨੂੰ ਆਪਣੀ ਵੋਟ ਬਣਵਾਉਣ ਅਤੇ ...
ਨੱਥੂਵਾਲਾ ਗਰਬੀ, 28 ਨਵੰਬਰ (ਸਾਧੂ ਰਾਮ ਲੰਗੇਆਣਾ)-ਪਿੰਡ ਭਲੂਰ ਗੁਰਦੁਆਰਾ ਬਾਬਾ ਰਣੀਆ ਜੀ ਵਿਖੇ ਸੱਚਖੰਡ ਵਾਸੀ ਬਾਬਾ ਸੰਤੋਖ ਸਿੰਘ ਦੇ ਸਾਲਾਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਸ਼ਰਨ ਸਿੰਘ ਦੀ ਅਗਵਾਈ ਵਿਚ ਦਸਤਾਰ ਸਜਾਓ ...
ਅਜੀਤਵਾਲ, 28 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਕੀ ਕਾਂਗਰਸ ਤੀਸਰੀ ਵਾਰ ਦਲ ਬਦਲੂ ਉਮੀਦਵਾਰ ਨਿਹਾਲ ਸਿੰਘ ਵਾਲਾ ਰਿਜ਼ਰਵ ਹਲਕੇ ਤੋਂ ਉਤਾਰੇਗੀ?, ਇਸ ਦੀ ਚਰਚਾ ਉਸ ਦਿਨ ਹੀ ਸ਼ੁਰੂ ਹੋ ਗਈ ਸੀ ਜਿਸ ਦਿਨ ਅਕਾਲੀ ਦਲ ਦੀ ਟਿਕਟ ਕੱਟੇ ਜਾਣ 'ਤੇ ਕਾਂਗਰਸ 'ਚ ਮੁੱਖ ਮੰਤਰੀ ਪਾਰਟੀ ...
ਕੋਟ ਈਸੇ ਖਾਂ, 28 ਨਵੰਬਰ (ਨਿਰਮਲ ਸਿੰਘ ਕਾਲੜਾ)-ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਰਹਿਨੁਮਾਈ ਹੇਠ ਪਿੰਡਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਬੂਥ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ | ਜਿਸ ਤਹਿਤ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸ ...
ਬਾਘਾ ਪੁਰਾਣਾ, 28 ਨਵੰਬਰ (ਕਿ੍ਸ਼ਨ ਸਿੰਗਲਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਕੇਵਲ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਰਾਜਾਪੀਰ ਰਾਜੇਆਣਾ ਵਿਖੇ ਹੋਈ | ਇਸ ਮੌਕੇ ਡਾ. ਗੁਰਚਰਨ ਸਿੰਘ ਸਾਹੋਕੇ, ...
ਨਿਹਾਲ ਸਿੰਘ ਵਾਲਾ, 28 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਪਿੰਡ ਪੱਤੋ ਹੀਰਾ ਸਿੰਘ ਵਿਖੇ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਦੇ ਸੂਬਾ ਚੇਅਰਮੈਨ ਖਣਮੁਖ ਭਾਰਤੀ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਬਸਪਾ ਵਲੋਂ ਸਾਂਝੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਚੋਣ ਮੈਦਾਨ 'ਚ ...
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਮਸ਼ਹੂਰ ਸੰਸਥਾ ਰਾਈਟ-ਵੇ ਏਅਰਲਿੰਕਸ ਜੋ ਕਈ ਸਾਲਾਂ ਤੋਂ ਆਈਲਟਸ ਅਤੇ ਇਮੀਗੇ੍ਰਸ਼ਨ ਦੇ ਖੇਤਰ ਵਿਚ ਚੰਗੀ ਭੂਮਿਕਾ ਨਿਭਾ ਰਹੀ ਹੈ | ਇਸੇ ਲੜੀ ਤਹਿਤ ਰਾਈਟ-ਵੇ ਏਅਰਲਿੰਕਸ ਦੇ ਵਿਦਿਆਰਥੀ ਸੰਦੀਪ ਸਿੰਘ ਪੁੱਤਰ ...
ਧਰਮਕੋਟ, 28 ਨਵੰਬਰ (ਪਰਮਜੀਤ ਸਿੰਘ)-ਧਰਮਕੋਟ ਵਿਖੇ ਆਮ ਆਦਮੀ ਪਾਰਟੀ ਹਲਕਾ ਧਰਮਕੋਟ ਦੇ ਹਲਕਾ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਵਿਚ ਜਨ ਸੰਵਾਦ ਕੀਤਾ ਗਿਆ | ਇਸ ਜਨ ਸੰਵਾਦ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਹਲਕਾ ਕਰਤਾਰਪੁਰ ਤੋਂ ਸਾਬਕਾ ਡੀ.ਸੀ.ਪੀ. ...
ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਲੋਕ ਭਲਾਈ ਪਾਰਟੀ ਦੇ ਪ੍ਰਧਾਨ, ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ...
ਬੱਧਨੀ ਕਲਾਂ, 28 ਨਵੰਬਰ (ਸੰਜੀਵ ਕੋਛੜ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਧੰਨ-ਧੰਨ ਸੰਤ ਬਾਬਾ ਨਾਹਰ ਸਿੰਘ ਜੀ ਸਨ੍ਹੇਰਾਂ ਵਾਲਿਆਂ ਦੀ ਅਪਾਰ ਕਿਰਪਾ ਸਦਕਾ ਸੰਤ ਬਾਬਾ ਕਪੂਰ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਬਾਬੇ ਕੇ ਮਲਟੀ ...
ਬੱਧਨੀ ਕਲਾਂ, 28 ਨਵੰਬਰ (ਸੰਜੀਵ ਕੋਛੜ)-ਸਰਦੂਲ ਸਿੰਘ ਗਿੱਲ, ਸੁਰਿੰਦਰ ਸਿੰਘ ਗਿੱਲ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਬਹੁਤ ਹੀ ਸਤਿਕਾਰਯੋਗ ਪਿਤਾ ਅਤੇ ਅਜੀਤਪਾਲ ਸਿੰਘ ਰਣੀਆਂ ਸਰਕਲ ਪ੍ਰਧਾਨ ਸ਼੍ਰੋ. ਅਕਾਲੀ ਦਲ (ਬ) ਦੇ ਚਾਚਾ ਜੀ ਫਤਿਹ ਸਿੰਘ ਗਿੱਲ ...
ਬਾਘਾ ਪੁਰਾਣਾ, 28 ਨਵੰਬਰ (ਕਿ੍ਸ਼ਨ ਸਿੰਗਲਾ)-ਜਨਤਕ ਜਥੇਬੰਦੀਆਂ, ਟਰੇਡ ਯੂਨੀਅਨ ਅਤੇ ਖੱਬੀਆਂ ਪਾਰਟੀਆਂ ਵਲੋਂ ਲੁਧਿਆਣਾ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਸ਼ਾਮਿਲ ਹੋਣ ਲਈ ਅੱਜ ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ ਉੱਪਰੋਂ ਇਕ ਜਥਾ ਗੁਰਮੀਤ ...
ਕੋਟ ਈਸੇ ਖਾਂ, 28 ਨਵੰਬਰ (ਨਿਰਮਲ ਸਿੰਘ ਕਾਲੜਾ)-ਸਥਾਨਕ ਕਸਬੇ ਦੇ ਚੀਮਾ ਰੋਡ 'ਤੇ ਸ੍ਰੀ ਗੁਰੂ ਅਰਜਨ ਦੇਵ ਜੀ ਗੁਰਦੁਆਰਾ ਸਾਹਿਬ ਵਿਖੇ 'ਪੀਪਲ ਬਲੱਡ ਸੇਵਾ' ਕੋਟ ਈਸੇ ਖਾਂ ਵਲੋਂ ਬਲੱਡ ਕੈਂਪ ਲਗਾਇਆ ਗਿਆ | ਜਿਸ 'ਚ ਕਸਬਾ ਕੋਟ ਈਸੇ ਖਾਂ ਦੇ ਵਾਰਡ ਨੰਬਰ 4 ਦੇ ਕੌਂਸਲਰ ...
ਠੱਠੀ ਭਾਈ, 28 ਨਵੰਬਰ (ਜਗਰੂਪ ਸਿੰਘ ਮਠਾੜੂ)-ਮੋਗਾ ਤੋਂ ਬਠਿੰਡਾ ਨੂੰ ਜਾਣ ਲਈ ਕਸਬਾ ਸਮਾਲਸਰ ਤੋਂ ਬਰਗਾੜੀ ਅਤੇ ਬਾਜਾਖਾਨਾ ਨੂੰ ਜੋੜਨ ਵਾਲੇ ਸਮਾਲਸਰ-ਬਾਜਾਖਾਨਾ ਜੀ.ਟੀ. ਰੋਡ ਜੋ ਕਿ ਪ੍ਰਧਾਨ ਮੰਤਰੀ ਯੋਜਨਾ ਅਧੀਨ ਬਣਿਆ ਹੈ ਤੇ ਆਵਾਜਾਈ ਏਨੀ ਵੱਧ ਗਈ ਹੈ ਕਿ ਇਹ ਰੋਡ ...
ਨਿਹਾਲ ਸਿੰਘ ਵਾਲਾ, 28 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸ੍ਰੀਮਾਨ ਸੰਤ ਸੁਆਮੀ ਮਿੱਤ ਸਿੰਘ ਜੀ ਲੋਪੋ ਵਾਲਿਆਂ ਦੀ 71ਵੀਂ ਅਤੇ ਸੁਆਮੀ ਸੰਤ ਜ਼ੋਰਾ ਸਿੰਘ ਦੀ 16ਵੀਂ ਬਰਸੀ 6 ਦਸੰਬਰ ਨੂੰ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਿਖੇ (ਮੋਗਾ) ਮੌਜੂਦਾ ਮੁਖੀ ਸੁਆਮੀ ਸੰਤ ਬਾਬਾ ...
ਬਾਘਾਪੁਰਾਣਾ, 28 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਸੰਤ ਬਾਬਾ ਭਜਨ ਸਿੰਘ ਜੀ ਪਟਿਆਲਾ ਵਾਲੇ ਅਤੇ ਚੇਅਰਪਰਸਨ ਬੀਬੀ ਕਰਤਾਰ ਕੌਰ ਦੀ ਅਗਵਾਈ 'ਚ ਚੱਲ ਰਹੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਅਨੰਦ ਸਾਗਰ ਅਕੈਡਮੀ (ਕੋਇਰ ਸਿੰਘ ਵਾਲਾ) ਵਿਖੇ ਭਾਰਤੀ ਸੰਵਿਧਾਨ ਦਿਵਸ ...
ਕੋਟ ਈਸੇ ਖਾਂ, 28 ਨਵੰਬਰ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਸਥਾਨਕ ਸ਼ਹਿਰ ਦੇ ਨਾਮਵਰ ਸੀਕਰੀ ਪਰਿਵਾਰ ਦੇ ਸ਼ੁਕਲ ਬਾਵਾ ਸੀਕਰੀ (39) ਪੁੱਤਰ ਦਰਸ਼ਨ ਲਾਲ ਸੀਕਰੀ ਦਾ ਬੀਤੇ ਸਨਿੱਚਰਵਾਰ ਦੀ ਸ਼ਾਮ ਦਿਹਾਂਤ ਹੋ ਜਾਣ 'ਤੇ ਇਲਾਕੇ ਅੰਦਰ ਸੋਗ ਦੀ ਲਹਿਰ ਦੌੜ ਗਈ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX