ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)- ਆਗਾਮੀ ਵਿਧਾਨ ਸਭਾ ਚੋਣਾਂ ਵਿਚ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀਆਂ ਅਟਕਲਾਂ ਨੂੰ ਉਸ ਵੇਲੇ ਵਿਰਾਮ ਲੱਗ ਗਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਚਾਰ ਹਲਕਿਆਂ ਦੇ ਐਲਾਨੇ ਉਮੀਦਵਾਰਾਂ ਵਿਚ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਮੁੱਖ ਸੇਵਾਦਾਰ ਵਜੋਂ ਸੇਵਾਵਾਂ ਨਿਭਾਅ ਰਹੇ ਰੋਹਿਤ ਕੁਮਾਰ ਮਾਂਟੂ ਵੋਹਰਾ ਨੂੰ ਇਸ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ | ਰੋਹਿਤ ਵੋਹਰਾ ਦੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਨਾਲ ਅਕਾਲੀ ਸਫ਼ਾਂ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ ਅਤੇ ਰੋਹਿਤ ਵੋਹਰਾ ਦੇ ਗ੍ਰਹਿ ਵਿਖੇ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ | ਜ਼ਿਕਰਯੋਗ ਹੈ ਕਿ ਭਾਜਪਾ ਨਾਲੋਂ ਤਿੰਨ ਦਹਾਕੇ ਪੁਰਾਣਾ ਗੱਠਜੋੜ ਟੁੱਟਣ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਸਰਗਰਮ ਹੋਏ, ਪਰ ਪਾਰਟੀ ਹਾਈਕਮਾਨ ਵਲੋਂ ਜਨਮੇਜਾ ਸਿੰਘ ਸੇਖੋਂ ਨੂੰ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਉਮੀਦਵਾਰ ਐਲਾਨਣ ਤੋਂ ਬਾਅਦ ਇਸ ਹਲਕੇ ਤੋਂ ਅਕਾਲੀ ਉਮੀਦਵਾਰ ਵਜੋਂ ਕਈਆਂ ਦੇ ਨਾਵਾਂ ਦੀਆਂ ਚਰਚਾਵਾਂ ਚੱਲੀਆਂ, ਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੰਬਾ ਸਮਾਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਰੋਹਿਤ ਕੁਮਾਰ ਮਾਂਟੂ ਵੋਹਰਾ ਨੂੰ ਹਲਕੇ ਤੋਂ ਮੁੱਖ ਸੇਵਾਦਾਰ ਥਾਪ ਦਿੱਤਾ, ਜਿਨ੍ਹਾਂ ਪਾਰਟੀ ਹਾਈਕਮਾਨ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਇਆ | ਇਸ ਦੌਰਾਨ ਉਨ੍ਹਾਂ ਦੀ ਉਮੀਦਵਾਰੀ ਨੂੰ ਲੈ ਕੇ ਕੁਝ ਵਿਰੋਧਤਾ ਵੀ ਹੋਈ ਅਤੇ ਉਮੀਦਵਾਰ ਬਦਲਣ ਦੀ ਮੰਗ ਵੀ ਉੱਠਦੀ ਰਹੀ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਸਾਰੀਆਂ ਕਿਆਸ ਅਰਾਈਆਂ ਨੂੰ ਖ਼ਤਮ ਕਰਦਿਆਂ ਰੋਹਿਤ ਕੁਮਾਰ ਮਾਂਟੂ ਵੋਹਰਾ ਦੇ ਨਾਂਅ 'ਤੇ ਪੱਕੀ ਮੋਹਰ ਲਗਾ ਦੇਣ ਤੋਂ ਬਾਅਦ ਰੋਹਿਤ ਵੋਹਰਾ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਅਕਾਲੀ-ਬਸਪਾ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉੱਤਰੇ ਹਨ | ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਣ ਵਿਚ ਸ਼੍ਰੋਮਣੀ ਅਕਾਲੀ ਦਲ ਦੂਸਰੀਆਂ ਰਾਜਨੀਤਕ ਪਾਰਟੀਆਂ ਨਾਲੋਂ ਮੋਹਰੀ ਬਣ ਕੇ ਉਭਰਿਆ ਹੈ ਅਤੇ ਅਕਾਲੀ-ਬਸਪਾ ਗੱਠਜੋੜ ਵਿਚ ਅਕਾਲੀ ਦਲ ਦੇ ਹਿੱਸੇ ਆਈਆਂ ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ਚਾਰੇ ਵਿਧਾਨ ਸਭਾ ਹਲਕਿਆਂ ਤੋਂ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ | ਰੋਹਿਤ ਵੋਹਰਾ ਨੇ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਮੀਦਵਾਰ ਦਾ ਐਲਾਨ ਹੋਣ ਮਗਰੋਂ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰੀ ਹਲਕਾ ਦੀ ਸੀਟ ਵੱਡੀ ਲੀਡ ਨਾਲ ਜਿੱਤ ਕੇ ਉਹ ਪਾਰਟੀ ਦੀ ਝੋਲੀ ਪਾਉਣਗੇ | ਰੋਹਿਤ ਵੋਹਰਾ ਦੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਉਮੀਦਵਾਰ ਬਣਾਏ ਜਾਣ 'ਤੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ, ਸਾਬਕਾ ਵਿਧਾਇਕ ਜੁਗਿੰਦਰ ਸਿੰਘ ਜਿੰਦੂ, ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ, ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਨਵਨੀਤ ਕੁਮਾਰ ਗੋਰਾ, ਮਾਸਟਰ ਗੁਰਨਾਮ ਸਿੰਘ, ਕਿਸਾਨ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਚਮਕੌਰ ਸਿੰਘ ਟਿੱਬੀ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਰਿੰਦਰ ਸਿੰਘ ਬੱਬੂ, ਸ਼ਹਿਰੀ ਪ੍ਰਧਾਨ ਲਵਜੀਤ ਸਿੰਘ ਲਵਲੀ, ਕੌਮੀ ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਢੋਲੇਵਾਲਾ, ਮੀਤ ਪ੍ਰਧਾਨ ਬੂਟਾ ਸਿੰਘ ਭੁੱਲਰ, ਹਿੰਮਤ ਸਿੰਘ ਭੁੱਲਰ, ਅਕਾਲੀ ਦਲ ਦੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਪੱਪੂ ਕੋਤਵਾਲ, ਬਲਵਿੰਦਰ ਸਿੰਘ ਬਸਤੀ ਰਾਮ ਲਾਲ, ਜੋਗਾ ਸਿੰਘ ਮੁਰਕਵਾਲਾ, ਸੰਯੁਕਤ ਸਕੱਤਰ ਲਖਵੀਰ ਸਿੰਘ ਉੱਪਲ ਵਕੀਲਾਂ ਵਾਲੀ, ਉਪਕਾਰ ਸਿੰਘ ਸਿੱਧੂ , ਜਸਵਿੰਦਰ ਸਿੰਘ ਬੂਟੇ ਵਾਲਾ, ਬਲਕਾਰ ਸਿੰਘ ਢਿੱਲੋਂ, ਸਾਰਜ ਸਿੰਘ ਬੱਗੇ ਵਾਲਾ, ਨਰਿੰਦਰ ਸਿੰਘ ਜੋਸਨ, ਸਬਜਿੰਦਰ ਸਿੰਘ, ਜੁਗਰਾਜ ਸਿੰਘ ਸੰਧੂ, ਮਨੋਜ ਕੁਮਾਰ ਕਾਲੀਆ ਆਦਿ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਦਿੰਦਿਆਂ ਕਿਹਾ ਉਹ ਇਸ ਹਲਕੇ ਤੋਂ ਰੋਹਿਤ ਵੋਹਰਾ ਨੂੰ ਵੱਡੇ ਫ਼ਰਕ ਨਾਲ ਜਿਤਾਉਣਗੇ |
ਫ਼ਿਰੋਜ਼ਪੁਰ, 28 ਨਵੰਬਰ (ਕੁਲਬੀਰ ਸਿੰਘ ਸੋਢੀ)- 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਦਿੱਤੀ ਗਈ ਤੀਜੀ ਗਰੰਟੀ ਨਾਲ ਮਹਿਲਾਵਾਂ ਵਿਚ ਖ਼ੁਸ਼ੀ ਦੀ ਲਹਿਰ ਹੈ, ਜਿਸ ਸਬੰਧੀ ਪੂਰੇ ਪੰਜਾਬ ਵਿਚ ਮਹਿਲਾਵਾਂ ਵਲੋਂ 29 ਨਵੰਬਰ ਨੂੰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਨ ...
ਤਲਵੰਡੀ ਭਾਈ, 28 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਸਿੱਖਿਆ ਵਿਭਾਗ ਪੰਜਾਬ ਵਲੋ ਪੰਜਾਬੀ ਮਾਂ-ਬੋਲੀ ਨੂੰ ਸਮਰਪਤਿ ਭਾਸ਼ਨ ਮੁਕਾਬਲੇ ਦੌਰਾਨ ਸਰਕਾਰੀ ਹਾਈ ਸਕੂਲ ਲੱਲੇ ਦੀ ਵਿਦਿਆਰਥਣ ਰਜਨੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ | ਸਕੂਲ ਇੰਚਾਰਜ ਰੀਤੂ ਰਾਣੀ ਨੇ ...
ਫ਼ਿਰੋਜ਼ਪੁਰ, 28 ਨਵੰਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਨੇ ਆਪਣੇ ਇਤਿਹਾਸ ਅੰਦਰ ਬਹੁਤ ਕੁਝ ਵੇਖਿਆ ਹੈ, ਜਿਸ ਸਮੇਂ ਮੁਗ਼ਲ ਸਾਮਰਾਜ ਹੁੰਦਾ ਸੀ, ਉਸ ਵੇਲੇ ਬਾਹਰੀ ਹਮਲੇ, ਜੰਗਾਂ, ਯੁੱਧਾਂ ਦੀ ਮਾਰ ਝੱਲਣ ਵਾਲਾ ਫ਼ਿਰੋਜ਼ਪੁਰ ਜੋ ਪਛੜੇ ਇਲਾਕੇ ਵਜੋਂ ਜਾਣਿਆ ਜਾਣ ...
ਕੱੁਲਗੜ੍ਹੀ, 28 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਬੀਤੀ ਰਾਤ ਕਰੀਬ ਸਾਢੇ 12 ਵਜੇ ਬਿਜਲੀ ਸਪਲਾਈ ਅਚਾਨਕ ਬੰਦ ਹੋਈ ਤੇ ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ | ਇਸ ਤਹਿਤ ਪਿੰਡ ਨੂਰਪੁਰ ਸੇਠਾਂ ਦੇ ਨਾਲ ਲੱਗਦੇ ਰਕਬੇ ਵਾਲੀ ਖੰਭਿਆਂ ਤੋਂ ਬਿਜਲੀ ਦੀਆਂ ...
ਫ਼ਿਰੋਜ਼ਪੁਰ, 28 ਨਵੰਬਰ (ਜਸਵਿੰਦਰ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੀ ਅਗਵਾਈ ਹੇਠ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਾਸੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਿਰਤੋੜ ਯਤਨ ਜਾਰੀ ਹਨ | ਇਹ ਪ੍ਰਗਟਾਵਾ ਹਲਕਾ ਵਿਧਾਇਕ ...
ਫ਼ਿਰੋਜ਼ਪੁਰ, 28 ਨਵੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਬਚਾਓ ਸੰਯੁਕਤ ਮੋਰਚੇ ਵਲੋਂ 'ਕਾਰਪੋਰੇਟ ਭਜਾਓ ਦੇਸ਼ ਬਚਾਓ' ਦੇ ਬੈਨਰ ਹੇਠ ਲੁਧਿਆਣਾ ਵਿਖੇ ਸੂਬਾ ਪੱਧਰੀ ਕੀਤੀ ਜਾ ਰਹੀ ਵਿਸ਼ਾਲ ਮਹਾਂ ਰੈਲੀ 'ਚ ਅੱਜ ਮੁਲਾਜ਼ਮ, ਮਜ਼ਦੂਰ, ਕਿਸਾਨ ਆਗੂਆਂ ਦਾ ਇਕ ਜਥਾ ...
ਗੁਰੂਹਰਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲੇ ਸੰਘਰਸ਼ ਦੌਰਾਨ ਦਿੱਲੀ ਪਹੁੰਚੇ ਕੋਹਰ ਸਿੰਘ ਵਾਲਾ ਦੇ ਕਿਸਾਨ ਬੋਹੜ ਸਿੰਘ ਦੀ ਕੁਝ ਮਹੀਨੇ ਪਹਿਲਾਂ ਮੌਤ ਹੋ ਗਈ ਸੀ, ਜਿਸ ਦੇ ਪਰਿਵਾਰ ਦੀ ਸਰਕਾਰ ਵਲੋਂ ਅਜੇ ਤੱਕ ਕੋਈ ਸਾਰ ...
ਜ਼ੀਰਾ, 28 ਨਵੰਬਰ (ਜੋਗਿੰਦਰ ਸਿੰਘ ਕੰਡਿਆਲ)- ਪੰਜਾਬ ਰਾਜ ਜ਼ਿਲ੍ਹਾ (ਡੀ.ਸੀ.) ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਬਾਡੀ ਵਲੋਂ ਜ਼ਿਲਿ੍ਹਆਂ ਦੀ ਲੀਡਰਸ਼ਿਪ ਨਾਲ ਕੀਤੀ ਗਈ ਮੀਟਿੰਗ ਸਬੰਧੀ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ, ਜੋਗਿੰਦਰ ਕੁਮਾਰ ਜ਼ੀਰਾ ਸੂਬਾ ਜਨਰਲ ...
ਤਲਵੰਡੀ ਭਾਈ, 28 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਰਾਸ਼ਟਰੀ ਰਾਜ ਮਾਰਗ-54 ਤੇ ਪਿੰਡ ਕੋਟ ਕਰੋੜ ਕਲਾਂ ਵਿਖੇ ਸਥਿਤ ਟੋਲ ਪਲਾਜ਼ਾ ਨੇੜੇ ਇਕ ਵਿਅਕਤੀ ਦੀ ਟਰੱਕ ਦੀ ਲਪੇਟ ਵਿਚ ਆ ਜਾਣ ਕਰਕੇ ਮੌਤ ਹੋ ਜਾਣ ਦਾ ਸਮਾਚਾਰ ਹੈ | ਮਿ੍ਤਕ ਦੀ ਪਛਾਣ ਜਸਵੀਰ ਸਿੰਘ ਉਰਫ਼ ਸੀਰਾ ਪੁੱਤਰ ...
ਬੱਲੂਆਣਾ, 28 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਫਿੱਟ ਇੰਡੀਆ ਮੁਹਿੰਮ ਤਹਿਤ ਸਰਕਾਰੀ ਮਿਡਲ ਸਮਾਰਟ ਸਕੂਲ ਢਾਬਾਂ ਕੋਕਰੀਆਂ ਵਿਖੇ ਗਤੀਵਿਧੀਆਂ ਦੀ ਬੀਤੇ ਦਿਨ ਸ਼ੁਰੂਆਤ ਕਰਵਾਈ ਗਈ | ਇਸ ਪ੍ਰੋਗਰਾਮ ਵਿਚ ਸਾਰੀਆਂ ਜਮਾਤਾਂ ਦੇ ...
ਜਲਾਲਾਬਾਦ, 28 ਨਵੰਬਰ (ਕਰਨ ਚੁਚਰਾ)- ਸਥਾਨਕ ਗਾਂਧੀ ਨਗਰ 'ਚ ਸਮਾਜ-ਸੇਵੀ ਸੰਸਥਾ ਪਰਸਵਾਰਥ ਸਭਾ ਵਲੋਂ ਚਲਾਈ ਜਾ ਰਹੀ ਮੁਫ਼ਤ ਡਿਸਪੈਂਸਰੀ 'ਚ ਲੜੀਵਾਰ ਐਤਵਾਰ ਨੂੰ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਡਾ. ਤਿਲਕ ਰਾਜ ਕੁਮਾਰ ਵਲੋਂ ਆਪਣੀਆਂ ...
ਅਬੋਹਰ, 28 ਨਵੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੇਵ ਮੇਘ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ 'ਚ ਹਲਕੇ ਦੇ ਪਿੰਡ ਢਾਣੀ ਕੜਾਕਾ ਸਿੰਘ ਵਿਖੇ ਮੀਟਿੰਗ ਕੀਤੀ ਗਈ | ਇਸ ਦੌਰਾਨ ਉਮੀਦਵਾਰ ਹਰਦੇਵ ਮੇਘ ਨੇ ਕਿਹਾ ...
ਜਲਾਲਾਬਾਦ, 28 ਨਵੰਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਗੁਰਦੁਆਰਾ ਸਿੰਘ ਸਭਾ ਵਿਖੇ 24 ਨਵੰਬਰ ਤੋਂ ਸ਼ੁਰੂ ਹੋਏ 33ਵੇਂ ਦੁੱਖ ਨਿਵਾਰਨ ਕੈਂਪ ਦੇ ਅੱਜ ਪੰਜਵੇਂ ਦਿਨ ਕੈਂਪ ਦੀ ਸਮਾਪਤੀ ਹੋਈ | ਕੈਂਪ ਦੇ ਪੰਜਾਂ ਦਿਨਾਂ ਦੇ ਦੌਰਾਨ ਲੱਗੇ ਦੀਵਾਨਾਂ ਵਿਚ ਹਰ ਰੋਜ਼ ਹੀ ...
ਜ਼ੀਰਾ, 28 ਨਵੰਬਰ (ਮਨਜੀਤ ਸਿੰਘ ਢਿੱਲੋਂ)- ਸਾਹਿਤ ਸਭਾ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਸਭਾ ਪ੍ਰਧਾਨ ਡਾ: ਗੁਰਚਰਨ ਸਿੰਘ ਨੂਰਪੁਰ ਦੀ ਪ੍ਰਧਾਨਗੀ ਹੇਠ ਜੀਵਨ ਮੱਲ ਸਰਕਾਰੀ ਮਾਡਲ ਸਕੂਲ ਜ਼ੀਰਾ ਵਿਖੇ ਹੋਈ | ਇਸ ਮੌਕੇ ਸਭਾ ਦੇ ਮੈਂਬਰ ਅਜਮੇਰ ਸਿੰਘ ਇੱਟਾਂ ਵਾਲੀ ਦੀ ...
ਗੋਲੂ ਕਾ ਮੋੜ, 28 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜ਼ਿ (295) ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 1 ਦਸੰਬਰ ਤੋਂ ਮੁੱਖ ਮੰਤਰੀ ਦੇ ਸ਼ਹਿਰ ਵਿਚ ਹਰ ਜ਼ਿਲ੍ਹੇ ਵਲੋਂ ਲੜੀਵਾਰ ਪੱਕਾ ਮੋਰਚਾ ਲਾਉਣ ਦੀਆਂ ਜ਼ੋਰਦਾਰ ...
ਫ਼ਿਰੋਜ਼ਪੁਰ, 28 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸਿੱਖਿਆ ਦੇ ਖੇਤਰ 'ਚ ਵੱਡੀਆਂ ਮੱਲ੍ਹਾਂ ਮਾਰਨ ਵਾਲੇ ਗੁਰ ਨਾਨਕ ਕਾਲਜ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਲਜ ...
ਜ਼ੀਰਾ, 28 ਨਵੰਬਰ (ਜੋਗਿੰਦਰ ਸਿੰਘ ਕੰਡਿਆਲ)- ਸਿੱਖਿਆ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬਹਿਕ ਗੁੱਜ਼ਰਾਂ ਵਿਖੇ ਮਾਂ ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਵਿੱਦਿਅਕ ਤੇ ਸਹਿ-ਵਿੱਦਿਅਕ ਮੁਕਾਬਲੇ ਗਏ | ਸੈਂਟਰ ਮੁਖੀ ਨਿਰਮਲ ਕੌਰ ਦੀ ...
ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਲੋਕ ਭਲਾਈ ਪਾਰਟੀ ਦੇ ਪ੍ਰਧਾਨ, ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ...
ਅਬੋਹਰ, 28 ਨਵੰਬਰ (ਸੁਖਜੀਤ ਸਿੰਘ ਬਰਾੜ)-ਕਾਂਗਰਸ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਕਵਿਤਾ ਰਾਣੀ ਸੋਲੰਕੀ ਵਲੋਂ ਹਲਕੇ ਦੇ ਦੌਰੇ 'ਤੇ ਆਏ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨਾਲ ਮੁਲਾਕਾਤ ਕਰਕੇ ਹਲਕੇ ਦੇ ਤਾਜ਼ਾ ਸਿਆਸੀ ਹਲਾਤ ਬਾਰੇ ਜਾਣੂ ਕਰਵਾਇਆ | ਉਨ੍ਹਾਂ ...
ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)- ਬਲਾਕ ਸੰਮਤੀ ਮੈਂਬਰ ਸੁਬੇਗ ਸਿੰਘ ਝਗੜ ਭੈਣੀ, ਆਲ ਇੰਡੀਆ ਕਿਸਾਨ ਸਭਾ ਦੇ ਬਲਾਕ ਪ੍ਰਧਾਨ ਹੁਸ਼ਿਆਰ ਸਿੰਘ, ਜਨਰਲ ਰੇਤਾ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਿਮਨ ਸਿੰਘ, ਸਰਬ ਭਾਰਤ ਨੌਜਵਾਨ ਸਭਾ ਬਲਾਕ ਪ੍ਰਧਾਨ ...
ਮੰਡੀ ਲਾਧੂਕਾ, 28 ਨਵੰਬਰ (ਰਾਕੇਸ਼ ਛਾਬੜਾ)- ਦੁੱਧ ਉਤਪਾਦਕ ਸਹਿਕਾਰੀ ਸਭਾ ਲਾਧੂਕਾ ਵਿਖੇ ਰਾਸ਼ਟਰੀ ਦੁੱਧ ਦਿਵਸ ਮਨਾਇਆ ਗਿਆ | ਸਭਾ ਦੇ ਸੰਚਾਲਕ ਗੁਰਵਿੰਦਰ ਸਿੰਘ ਨੇ ਕਿਹਾ ਹੈ ਇਹ ਦਿਨ ਭਾਰਤ ਵਿਚ ਚਿੱਟੀ ਕ੍ਰਾਂਤੀ ਦੇ ਪਿਤਾਮਾ ਡਾ. ਵਰਗੀਜ਼ ਕੁਰੀਅਨ ਦੇ ਜਨਮ ਦਿਨ ਦੀ ...
ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)- ਪਿੰਡ ਚੱਕ ਬੰਨ੍ਹਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਂ ਬੋਲੀ ਪੰਜਾਬੀ ਮਹੀਨਾ ਮਨਾਇਆ ਗਿਆ | ਇਸ ਦੌਰਾਨ ਪੰਜਾਬੀ ਅਧਿਆਪਕ ਬਲਵਿੰਦਰ ਸਿੰਘ ਨੇ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਦੇ ਅਮੀਰ ਲਾਸਾਨੀ ਤੇ ...
ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਰੋਹਿਤ ਕੁਮਾਰ ਵੋਹਰਾ ਨੂੰ ਅਕਾਲੀ-ਬਸਪਾ ਉਮੀਦਵਾਰ ਐਲਾਨੇ ਜਾਣ ਨਾਲ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ...
ਫ਼ਿਰੋਜ਼ਪੁਰ, 28 ਨਵੰਬਰ (ਜਸਵਿੰਦਰ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਨਵਾਂ ਪੁਰਬਾ ਵਿਖੇ ਹਲਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੀ ਆਮਦ 'ਤੇ ਰੱਖੇ ਗਏ ਇਕ ਸਾਦੇ ਅਤੇ ਪ੍ਰਭਾਵਸ਼ਾਲੀ ...
ਫ਼ਿਰੋਜ਼ਪੁਰ, 28 ਨਵੰਬਰ (ਜਸਵਿੰਦਰ ਸਿੰਘ ਸੰਧੂ)- ਲੰਮੇ ਸਮੇਂ ਤੋਂ ਫ਼ਿਰੋਜ਼ਪੁਰ ਸ਼ਹਿਰ ਦੀ ਪਹਿਚਾਣ ਬਣੇ ਰਹੇ ਇਤਿਹਾਸਕ ਗੇਟ ਆਪਣੀ ਹੋਂਦ ਲਗਭਗ ਗੁਵਾ ਚੁੱਕੇ ਸਨ, ਪਰ ਇਨ੍ਹਾਂ ਇਤਿਹਾਸਕ ਗੇਟਾਂ ਨੂੰ ਮੁੜ ਸੁਰਜੀਤ ਕਰ ਫ਼ਿਰੋਜ਼ਪੁਰ ਦੀ ਸੁੰਦਰਤਾ ਨੂੰ ਚਾਰ ਚੰਨ੍ਹ ...
ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਰੋਹਿਤ ਕੁਮਾਰ ਵੋਹਰਾ ਨੂੰ ਅਕਾਲੀ-ਬਸਪਾ ਉਮੀਦਵਾਰ ਐਲਾਨੇ ਜਾਣ ਨਾਲ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ...
ਖੋਸਾ ਦਲ ਸਿੰਘ, 28 ਨਵੰਬਰ (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਵਿਸ਼ੇਸ਼ ਮੀਟਿੰਗ ਸੁਖਮਿੰਦਰ ਸਿੰਘ ਸੈਕਟਰੀ ਸਾਬਕਾ ਸਰਪੰਚ ਛੂਛਕ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਨਾਲ ਜੁੜੇ ਕਿਸਾਨ ਆਗੂਆਂ ਨੇ ਭਾਗ ਲਿਆ | ਮੀਟਿੰਗ ਉਪਰੰਤ ...
ਫ਼ਿਰੋਜ਼ਪੁਰ, 28 ਨਵੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਫ਼ਿਰੋਜ਼ਪੁਰ ਅੰਦਰ ਤਿਆਰ ਕਰਵਾਈ ਗਈ ਭਾਈ ਮਰਦਾਨਾ ਯਾਦਗਾਰ ਦੇ ਮੁਕੰਮਲ ਹੋਣ 'ਤੇ ਬੀਤੇ ਦਿਨੀਂ ਸੱਭਿਆਚਾਰਕ ਮਾਮਲਿਆਂ ਦੀ ਟੀਮ ਵਲੋਂ ਫ਼ਿਰੋਜ਼ਪੁਰ ਦਾ ਦੌਰਾ ਕਰਨ ਸਮੇਂ ਯਾਦਗਾਰ ਦਾ ਨਿਰੀਖਣ ...
ਫ਼ਿਰੋਜ਼ਪੁਰ, 28 ਨਵੰਬਰ (ਜਸਵਿੰਦਰ ਸਿੰਘ ਸੰਧੂ)- 17ਵਾਂ ਮੋਹਨ ਲਾਲ ਭਾਸਕਰ ਆਰਟ ਐਂਡ ਥੀਏਟਰ ਫ਼ੈਸਟੀਵਲ ਤਹਿਤ 31 ਅਕਤੂਬਰ ਤੋਂ ਸ਼ੁਰੂ ਹੋਇਆ ਕਿ੍ਕਟ ਟੂਰਨਾਮੈਂਟ ਬੀਤੇ ਦਿਨ ਜ਼ਾਮਨੀ ਸਾਹਿਬ ਕਿ੍ਕਟ ਕਲੱਬ ਤੇ ਯੁਵਾ-11 ਕਿ੍ਕਟ ਟੀਮ ਵਿਚਕਾਰ ਫਾਈਨਲ ਡੇ-ਨਾਈਟ ਮੈਚ ਨਾਲ ...
ਮਖੂ, 11 ਨਵੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਪੰਜਾਬੀ ਬੋਲੀ ਨੂੰ ਪ੍ਰਫੱੁਲਿਤ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਜੀਵ ਛਾਬੜਾ ਅਤੇ ਜ਼ਿਲ੍ਹਾ ਉਪ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਖਵਿੰਦਰ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX