ਬਠਿੰਡਾ, 28 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ 'ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਬਠਿੰਡਾ ਵਿਖੇ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਆਂਗਣਵਾੜੀ ਮੁਲਾਜ਼ਮਾਂ ਨੂੰ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨਜ਼ਦੀਕ ਇਕੱਤਰ ਹੁੰਦੀਆਂ ਦੇਖ ਬਠਿੰਡਾ ਪੁਲਿਸ ਵਲੋਂ ਮਿੰਨੀ ਸਕੱਤਰੇਤ ਅਤੇ ਵਿੱਤ ਮੰਤਰੀ ਦੇ ਸਥਾਨਕ ਦਫ਼ਤਰ ਸਾਹਮਣੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ | ਇਸ ਦੌਰਾਨ ਆਂਗਣਵਾੜੀ ਮੁਲਾਜ਼ਮਾਂ ਵਲੋਂ ਸ਼ਹਿਰ 'ਚ ਰੋਸ ਮਾਰਚ ਵੀ ਕੀਤਾ ਗਿਆ | ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਵਰ੍ਹਦੇ ਹੋਏ ਕਿਹਾ ਕਿ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਭਰ ਦੀਆਂ ਆਂਗਣਵਾੜੀ ਮੁਲਾਜ਼ਮਾਂ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ ਪਰ ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਇੱਕ ਵੀ ਮੰਗ ਪੂਰੀ ਨਹੀਂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਮੁੱਖ ਮੰਤਰੀ ਦੇ ਨਾਂਅ ਆਪਣੇ ਲਹੂ ਨਾਲ ਲਿਖੇ ਮੰਗ-ਪੱਤਰ ਦੀ ਸੌਂਪ ਚੁੱਕੀਆਂ ਹਨ ਪਰ ਪੰਜਾਬ ਸਰਕਾਰ ਦੇ ਕੰਨਾਂ 'ਤੇ ਜੂੰ ਨਹੀਂ ਸਰਕ ਰਹੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤਿੱਖਾ ਕਰਨਗੀਆਂ | ਇਸ ਮੌਕੇ ਛਿੰਦਰਪਾਲ ਕੌਰ ਥਾਂਦੇਵਾਲਾ, ਗੁਰਮੀਤ ਕੌਰ ਗੋਨਿਆਣਾ, ਅੰਮਿ੍ਤਪਾਲ ਕੌਰ ਬੱਲੂਆਣਾ, ਜਸਵੀਰ ਕੌਰ ਬਠਿੰਡਾ, ਲਾਭ ਕੌਰ ਪਥਰਾਲਾ, ਸਤਵੰਤ ਕੌਰ ਤਲਵੰਡੀ, ਜਸਵਿੰਦਰ ਕੌਰ ਭਗਤਾ, ਜਸਵਿੰਦਰ ਕੌਰ ਬੱਬੂ ਦੋਦਾ, ਕਿਰਨਜੀਤ ਕੌਰ ਭੰਗਚੜ੍ਹੀ, ਪਰਮਜੀਤ ਕੌਰ ਰੁਲਦੂਵਾਲਾ, ਸੋਮਾ ਰਾਣੀ ਬਠਿੰਡਾ, ਕਿਰਪਾਲ ਕੌਰ ਰਾਮਪੁਰਾ, ਸੁਖਪਾਲ ਕੌਰ ਫੂਲ, ਰੀਟਾ ਰਾਣੀ ਮੌੜ, ਕੰਵਲਜੀਤ ਕੌਰ ਸ਼ੇਰਾਂਵਾਲੀ, ਗਗਨ ਮੱਲਣ ਤੇ ਮਨਮੀਤ ਕੌਰ ਨਥਾਣਾ ਸਮੇਤ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਮੌਜੂਦ ਸਨ |
ਰਾਮਾਂ ਮੰਡੀ, 28 ਨਵੰਬਰ (ਅਮਰਜੀਤ ਸਿੰਘ ਲਹਿਰੀ)-ਕਾਂਗਰਸ ਸਰਕਾਰ ਨੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਸਿਵਾਏ ਕੁਝ ਨਹੀਂ ਕੀਤਾ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਤਲਵੰਡੀ ਸਾਬੋ ਤੋਂ ਸ਼ੋ੍ਰਮਣੀ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਦੇ ਸਪੁੱਤਰ ...
ਬਠਿੰਡਾ, 28 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਸੀ.ਆਈ.ਏ ਸਟਾਫ-1 ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਇਕ ਦਰਜਨ ਤੋਂ ਵੱਧ ਨਸ਼ੀਲੀਆਂ ਸ਼ੀਸ਼ੀਆਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਖ਼ਿਲਾਫ਼ ਪੁਲਿਸ ਥਾਣਾ ਕੈਨਾਲ ਕਾਲੋਨੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਸਟਾਫ਼ ਦੇ ...
ਬਠਿੰਡਾ, 28 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਸ਼ਹਿਰ ਦੇ ਇਕ ਮਸ਼ਹੂਰ ਮਾਲ 'ਚ ਬਣੇ ਇਕ ਹੋਟਲ 'ਚ ਚੱਲਦੇ ਦੇਹ-ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦੇ ਹੋਏ ਬਠਿੰਡਾ ਪੁਲਿਸ ਵਲੋਂ ਤਿੰਨ ਵਿਅਕਤੀਆਂ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਖ਼ਿਲਾਫ਼ ਥਾਣਾ ...
ਰਾਮਾਂ ਮੰਡੀ, 28 ਨਵੰਬਰ (ਤਰਸੇਮ ਸਿੰਗਲਾ)-ਬਠਿੰਡਾ ਵਿਖੇ ਕਰਵਾਏ ਗਏ ਪੰਜਾਬ ਪੱਧਰੀ ਕਰਾਟੇ ਦੇ ਮੁਕਾਬਲਿਆਂ 'ਚੋਂ ਰਾਮਾਂ ਮੰਡੀ ਦੀ ਲੜਕੀ ਅਤੇ ਚੌਥੀ ਜਮਾਤ ਦੀ ਵਿਦਿਆਰਥਣ ਪਿ੍ਸਾ ਬਾਂਸਲ (10) ਸਾਲ ਪੁੱਤਰੀ ਰਾਹੁਲ ਬਾਂਸਲ ਇੰਸਪੈਕਟਰ ਫੂਡ ਸਪਲਾਈ ਪੁੱਤਰ ਹਰਬੰਸ ਲਾਲ ...
ਸੰਗਤ ਮੰਡੀ, 29 ਨਵੰਬਰ (ਅੰਮਿ੍ਤਪਾਲ ਸ਼ਰਮਾ)-ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਐਤਵਾਰ ਨੂੰ ਹੋਏ ਜ਼ਿਲੇ੍ਹ ਦੇ ਡੇਰਾ ਪ੍ਰੇਮੀਆਂ ਦੇ ਵੱਡੇ ਇਕੱਠ ਨੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ | ...
ਰਾਮਾਂ ਮੰਡੀ, 28 ਨਵੰਬਰ (ਅਮਰਜੀਤ ਸਿੰਘ ਲਹਿਰੀ)-ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਕਾਂਗਰਸ ਸਰਕਾਰ ਵਲੋਂ ਕੱਟੇ ਗਏ ਆਟਾ ਦਾਲ ਦੇ ਸਾਰੇ ਕਾਰਡ ਮੁੜ ਚਾਲੂ ਕੀਤੇ ਜਾਣਗੇ ਅਤੇ ਹਰੇਕ ਲਾਭਪਾਤਰੀ ਔਰਤ ਨੂੰ 2 ਹਜ਼ਾਰ ਰੁਪਏ ਦਿੱਤੇ ਜਾਣਗੇ, ਇਨ੍ਹਾਂ ...
ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਗਾਮੀ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਨਵੇਂ ਵੋਟਰਾਂ ਨੂੰ ਰਜਿਸਟਰ ਕਰਨ 'ਤੇ 100 ਫ਼ੀਸਦੀ ਵੋਟ ਪਾਉਣ 'ਤੇ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਅਰਵਿੰਦ ਪਾਲ ਸਿੰਘ ਸੰਧੂ ਦੇ ...
ਬਠਿੰਡਾ, 28 ਨਵੰਬਰ (ਵੀਰਪਾਲ ਸਿੰਘ)-ਟਰਾਂਸਪੋਰਟ ਵਿਭਾਗ ਪੰਜਾਬ ਵਲੋਂ ਟੈਕਸ ਦੇ ਮਾਮਲੇ ਨੂੰ ਲੈ ਕੇ ਨਿਊ ਦੀਪ ਕੰਪਨੀਆਂ ਦੀਆਂ 65 ਦੇ ਕਰੀਬ ਬੱਸਾਂ ਦੇ ਪਰਮਿਟਾਂ ਨੂੰ ਰੱਦ ਕਰਕੇ ਪੰਜਾਬ ਦੀਆਂ ਸੜਕਾਂ ਤੇ ਵੱਖ-ਵੱਖ ਰੂਟਾਂ 'ਤੇ ਦੌੜਨ ਤੇ ਰੋਕ ਲਗਾ ਕੇ ਸ਼ਿਕੰਜਾ ਕਸ ...
ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ ਸ਼ਹਿਰ ਦੇ ਪਰਸਰਾਮ ਨਗਰ ਵਿਚ 5 ਕਰੋੜ 7 ਲੱਖ ਦੀ ਲਾਗਤ ਨਾਲ 2 ਏਕੜ ਤੋਂ ਵੱਧ ਜਗ੍ਹਾ 'ਤੇ ਬਣਾਏ ਜਾ ਰਹੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਨੀਂਹ ਪੱਥਰ ਰੱਖਿਆ | ...
ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਗਾਮੀ ਵਿਧਾਨ ਸਭਾ ਚੋਣਾਂ 2022 ਸ਼ਾਂਤੀਪੂਰਵਕ ਢੰਗ ਨਾਲ ਕਰਵਾਈਆਂ ਜਾਣਗੀਆਂ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹੇ ਨਾਲ ਸਬੰਧਤ ਆਰਓਜ਼ ਅਤੇ ਵੱਖ-ਵੱਖ ...
ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਕੋਵਿਡ-19 ਕਾਰਣ ਮੌਤ ਹੋ ਜਾਣ ਕਾਰਨ ਐਸ.ਡੀ.ਆਰ.ਐਫ਼. ਫ਼ੰਡਾਂ ਵਿਚੋਂ 50 ਹਜ਼ਾਰ ਰੁਪਏ ਐਕਸ ...
ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਲੋਕ ਭਲਾਈ ਪਾਰਟੀ ਦੇ ਪ੍ਰਧਾਨ, ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ...
ਬਠਿੰਡਾ, 28 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਵਿਧਾਨ ਸਭਾ ਹਲਕਾ ਬਠਿੰਡਾ ਤੋਂ ਸ਼ੋ੍ਰਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਵਲੋਂ 2022 ਦੀਆ ਚੋਣਾਂ ਵਿਚ ਵਰਕਰਾਂ ਨੂੰ ਲਾਮਬੰਦ ਕਰਨ ਦੇ ਲਈ ਵਾਰਡ ਨੰਬਰ 23 ਦਲਜੀਤ ਸਿੰਘ ਰੋਮਾਣਾ ਦੇ ਗ੍ਰਹਿ ...
ਮਹਿਰਾਜ/ਭਾਈਰੂਪਾ, 28 ਨਵੰਬਰ (ਸੁਖਪਾਲ ਮਹਿਰਾਜ/ਵਰਿੰਦਰ ਲੱਕੀ)-ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ, ਕਿਉਂਕਿ ਰਵਾਇਤੀ ਪਾਰਟੀਆਂ ਨੇ ਸਿਰਫ਼ ਵਾਅਦੇ ਹੀ ਕੀਤੇ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ...
ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਕੂਲ ਸਿੱਖਿਆ ਵਿਭਾਗ, ਪੰਜਾਬ ਵਲੋਂ ਮਾਂ-ਬੋਲੀ ਨੂੰ ਸਮਰਪਿਤ ਸਹਿ-ਵਿੱਦਿਅਕ ਮੁਕਾਬਲਿਆਂ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਭਾਸ਼ਣ ਤੇ ਸੁਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਦੇ ਅੰਤਰਗਤ ਬਲਾਕ ਪੱਧਰ 'ਤੇ ...
ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)-ਮਾਲਵੇ ਦੀ ਨਰਮਾ ਪੱਟੀ ਵਜੋਂ ਜਾਣੇ ਜਾਂਦੇ ਉਕਤ ਖ਼ਿੱਤੇ ਵਿਚ ਗੁਲਾਬੀ ਸੁੰਡੀ ਕਾਰਣ ਬੀਤੇ ਸਮੇਂ ਵਿਚ ਨਰਮੇ ਦੀ ਫ਼ਸਲ ਦੇ ਵੱਡੀ ਪੱਧਰ ਤੇ ਹੋਏ ਖ਼ਰਾਬੇ ਦੇ ਮੁਆਵਜ਼ੇ ਦੇ ਪੰਜਾਬ ਸਰਕਾਰ ਦੇ ਐਲਾਨ ਅਜੇ ਤੱਕ ਸਿਰਫ਼ ਮੀਡੀਆ ...
ਬਠਿੰਡਾ, 28 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਬੁਲਾਰੇ ਤੇ ਬਠਿੰਡਾ ਦਿਹਾਤੀ ਦੇ ਕੋਆਰਡੀਨੇਟਰ ਭਾਈ ਦਵਿੰਦਰ ਸਿੰਘ ਸੋਢੀ ਨੇ ਆਪਣੇ ਬਠਿੰਡਾ ਦੌਰੇ ਦੌਰਾਨ ਦਸਤਾਰ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਪਰਗਟ ਸਿੰਘ ਭੋਡੀਪੁਰਾ ਦੇ ...
ਗੋਨਿਆਣਾ, 28 ਨਵੰਬਰ (ਲਛਮਣ ਦਾਸ ਗਰਗ)-ਸੁਰਜੀਤ ਸਿੰਘ (ਡੀ.ਪੀ.ਈ) ਹਾਕੀ ਕਲੱਬ (ਰਜਿ) ਗੋਨਿਆਣਾ ਮੰਡੀ ਵਲੋਂ ਪਹਿਲਾ ਸਬ-ਜੂਨੀਅਰ (6 ਖਿਡਾਰੀ) ਇਕ ਰੋਜ਼ਾ ਹਾਕੀ ਟੂਰਨਾਮੈਂਟ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕਲੱਬ ਪ੍ਰਧਾਨ ਗੋਨੀ ਸਰਾਂ ਅਤੇ ...
ਗੋਨਿਆਣਾ, 28 ਨਵੰਬਰ (ਲਛਮਣ ਦਾਸ ਗਰਗ)-ਸ਼ਹੀਦ ਨਾਇਬ ਸੂਬੇਦਾਰ ਕਰਨੈਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਾਂਵਾਲਾ ਦੇ 11ਵੀ ਅਤੇ 12ਵੀ ਜਮਾਤ ਦੇ ਵਿਦਿਆਰਥੀਆਂ ਦਾ ਵਿੱਦਿਅਕ ਯਾਤਰਾ ਸ੍ਰੀ ਮੁਕਤਸਰ ਸਾਹਿਬ ਅਤੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ...
ਸੰਗਤ ਮੰਡੀ, 28 ਨਵੰਬਰ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ ਦੇ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ ਹਨ | ਕਾਂਗਰਸੀ ਆਗੂ ਬਲਵੀਰ ਸਿੰਘ ਬੀਰਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਹਲਕਾ ਸੇਵਕ ਹਰਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ...
ਬਠਿੰਡਾ, 28 ਨਵੰਬਰ (ਸੱਤਪਾਲ ਸਿੰਘ ਸਿਵੀਆਂ)-'ਪੇਂਡੂ ਤੇ ਖੇਤ-ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ' ਵਲੋਂ 12 ਦਸੰਬਰ ਨੂੰ ਪੰਜਾਬ ਭਰ ਵਿਚ 8 ਥਾਵਾਂ 'ਤੇ ਰੇਲ ਆਵਾਜਾਈ ਠੱਪ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਦੀ ਕਾਮਯਾਬੀ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ...
ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪੰਜਾਬੀ ਸੂਬੇ ਦੀ ਪ੍ਰਾਪਤੀ ਲਈ, ਪਾਣੀਆਂ ਲਈ, ਸਰਕਾਰੀ ਜਬਰ ਦੇ ਵਿਰੁੱਧ, ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕਿਆਂ ਦੀ ਪ੍ਰਾਪਤੀ ਲਈ, ਦੇਸ਼ ਅਤੇ ਕੌਮ ਦੇ ਹਿੱਤਾਂ ਲਈ ਮੋਰਚਿਆਂ ...
ਬਠਿੰਡਾ, 28 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਮੁਲਾਜ਼ਮਾਂ ਦੀਆ ਬੁਨਿਆਦੀ ਮੰਗਾਂ ਲਾਗੂ ਕਰਵਾਉਣ ਅਤੇ ਡਿਸਮਿਸ ਆਗੂਆਂ ਨੂੰ ਬਹਾਲੀ ਕਰਵਾਉਣ ਲਈ ਟੈਕਨੀਕਲ ਸਰਵਿਸਜ਼ ਯੂਨੀਅਨ ਭੰਗਲ ਸਰਕਲ ਵਰਕਿੰਗ ਕਮੇਟੀ ਬਠਿੰਡਾ ਦੀ ਮੀਟਿੰਗ ਸਰਕਲ ਪ੍ਰਧਾਨ ਸਤਵਿੰਦਰ ਸਿੰਘ ਦੀ ...
ਭਗਤਾ ਭਾਈਕਾ, 28 ਨਵੰਬਰ (ਸੁਖਪਾਲ ਸਿੰਘ ਸੋਨੀ)-ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਨੋਂ ਹੀ ਦਿੱਲੀ ਤੋਂ ਰਿਮੋਟ ਨਾਲ ਚੱਲਣ ਵਾਲੀਆਂ ਪਾਰਟੀਆਂ ਹਨ | ਇਹ ਨਾ ਤਾਂ ਪੰਜਾਬੀਆਂ ਦੀ ਹਮਦਰਦ ਹੋ ਸਕਦੀਆਂ ਹਨ ਅਤੇ ਨਾ ਹੀ ਸੂਬੇ ਦੇ ਮੁੱਦਿਆਂ ਦੀ ਪੈਰਵਾਈ ਕਰ ਸਕਦੀਆਂ ਹਨ | ...
ਭਗਤਾ ਭਾਈਕਾ, 28 ਨਵੰਬਰ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਮੈਡਮ ਰਣਧੀਰ ਕੌਰ ਕਲੇਰ, ਕੋਹਿਨੂਰ ਸਿੱਧੂ ਸਪੋਰਟਸ ਮੈਨੇਜਰ ਦੀ ਅਗਵਾਈ ਹੇਠ ਨੰਨ੍ਹੇ-ਮੁੰਨ੍ਹੇ ...
ਗੋਨਿਆਣਾ, 28 ਨਵੰਬਰ (ਲਛਮਣ ਦਾਸ ਗਰਗ)-ਸਿੱਖਿਆ ਵਿਭਾਗ ਪੰਜਾਬ ਦੁਆਰਾ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸ ਲੜੀ ਤਹਿਤ ਇਲਾਕੇ ਦੇ ਬਲਾਕ ਪੱਧਰੀ ਮੁਕਾਬਲਿਆਂ ਦੇ ਅਹਿਦ ਵਿਚ ਬਲਾਕ ਗੋਨਿਆਣਾ ਮੰਡੀ ਦੇ ...
ਭਗਤਾ ਭਾਈਕਾ, 28 ਨਵੰਬਰ (ਸੁਖਪਾਲ ਸਿੰਘ ਸੋਨੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਠਾ ਗੁਰੂ ਵਿਖੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲ ਦੀ ਬਾਰ੍ਹਵੀਂ ਜਮਾਤ ਦੀ ...
ਮਹਿਮਾ ਸਰਜਾ, 28 ਨਵੰਬਰ (ਰਾਮਜੀਤ ਸ਼ਰਮਾ)-ਪਿ੍ੰਸੀਪਲ ਆਸ਼ੂ ਸਿੰਘ ਦੀ ਅਗਵਾਹੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਸਰਜਾ (ਬਠਿੰਡਾ) ਦੇ ਮੈਡੀਕਲ ਤੇ ਨਾਨ ਮੈਡੀਕਲ ਦੇ ਵਿਦਿਆਰਥੀਆਂ ਨੇ ਰਾਕੇਸ਼ ਕੁਮਾਰ ਲੈਕਚਰਾਰ ਕੈਮਿਸਟਰੀ, ਬਲਜਿੰਦਰ ਸਿੰਘ ਲੈਕਚਰਾਰ ...
ਬਠਿੰਡਾ, 28 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਆਲ ਇੰਡੀਆ ਮਜ਼ਬ੍ਹੀ ਸਿੱਖ ਵੈਲਫੇਅਰ ਐਸ਼ੋਸੀਏਸ਼ਨ ਵਲੋਂ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਰਿਆੜ ਦੀ ਰਹਿਨੁਮਾਈ ਤੇ ਪ੍ਰੋਗਰਾਮ ਇੰਚਾਰਜ਼ ਗੁਰਬਚਨ ਸਿੰਘ ਸਿਵੀਆਂ ਦੀ ਅਗਵਾਈ ਹੇਠ ਸਥਾਨਕ ਟੀਚਰ ਹੋਮ ਵਿਖੇ ਪਦਮਸ਼੍ਰੀ ...
ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਕੇ.ਕੇ. ਅਗਰਵਾਲ ਦੀ ਪਤਨੀ ਸਵ: ਰਵਿੰਦਰ ਅਗਰਵਾਲ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਸਥਾਨਕ ਵੀਰ ਭਵਨ ਵਿਖੇ ਹੋਇਆ, ਜਿੱਥੇ ਪਹੁੰਚੀਆਂ ਵੱਖ-ਵੱਖ ਰਾਜਨੀਤਿਕ, ...
ਲਹਿਰਾ ਮੁਹੱਬਤ, 28 ਨਵੰਬਰ (ਸੁਖਪਾਲ ਸਿੰਘ ਸੁੱਖੀ)-ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੇ ਗ੍ਰਹਿ ਰੱਖੇ ਸਮਾਗਮ ਦੌਰਾਨ ਪੁੱਜੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਸਥਾਨਕ ਨਗਰ ਪੰਚਾਇਤ ਦੇ ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ...
ਬਠਿੰਡਾ, 28 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਸੇਂਟ ਜ਼ੇਵੀਅਰ ਸਕੂਲ ਵਲੋਂ ਕਰਵਾਏ ਇੰਟਰ ਸਕੂਲ ਮੁਕਾਬਲੇ ਵਿਚ ਕਈ ਸਕੂਲਾਂ ਨੇ ਭਾਗ ਲਿਆ | ਇਸ ਮੌਕੇ ਸਿਲਵਰ ਓਕਸ ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸ਼੍ਰੇਣੀਆਂ ਵਿਚ ਭਾਗ ਲੈਂਦੇ ਹੋਏ ਪਹਿਲਾ, ਦੂਜਾ ਅਤੇ ...
ਰਾਮਾਂ ਮੰਡੀ, 28 ਨਵੰਬਰ (ਅਮਰਜੀਤ ਸਿੰਘ ਲਹਿਰੀ) - ਹਲਕਾ ਤਲਵੰਡੀ ਸਾਬੋ ਤੋਂ ਸ਼ੋ੍ਰਮਣੀ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਦੇ ਸਪੁੱਤਰ ਗੁਰਬਾਜ਼ ਸਿੰਘ ਸਿੱਧੂ ਨੇ ਪਿੰਡਾਂ ਦਾ ਦੌਰਾ ਕਰਕੇ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਵਰਕਰਾਂ ਨਾਲ ਮੀਟਿੰਗਾਂ ...
ਬਠਿੰਡਾ, 28 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਸਥਾਨਕ ਸ਼ਹਿਰ ਦੇ ਇਕ ਰੈਸਤਰਾਂ ਵਿਚ ਬਗੈਰ ਲਾਇਸੰਸ ਹੁੱਕਾ-ਤੰਬਾਕੂ ਦਾ ਸੇਵਨ ਕਰਵਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਪੁਲਿਸ ਥਾਣਾ ਸਿਵਲ ਲਾਇਨ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਨੂੰ ...
ਤਲਵੰਡੀ ਸਾਬੋ, 28 ਨਵੰਬਰ (ਲਕਵਿੰਦਰ ਸ਼ਰਮਾ)- ਕਿਸਾਨ ਸੰਯੁਕਤੀ ਮੋਰਚੇ ਵਲੋਂ 26 ਨਵੰਬਰ ਨੂੰ ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ ਹੋਣ 'ਤੇ ਮਨਾਏ ਜਾ ਰਹੇ ਸਮਾਗਮ 'ਚ ਦੇਸ਼ ਭਰ ਤੋਂ ਵੱਡੀ ਗਿਣਤੀ ਕਿਸਾਨ ਮਜ਼ਦੂਰ ਪਹੁੰਚਣੇ ਸ਼ੁਰੂ ਹੋ ਗਏ ਹਨ | ਇਸੇ ਦੇ ਚੱਲਦਿਆਂ ਖੇਤਰ ਦੇ ...
ਭਾਈਰੂਪਾ, 28 ਨਵੰਬਰ (ਵਰਿੰਦਰ ਲੱਕੀ)-ਇਸ ਇਲਾਕੇ ਦੀ ਨਾਮਵਾਰ ਤੇ ਪੁਰਾਣੀ ਸਿੱਖਿਆ ਸੰਸਥਾ ਸਮਰ ਹਿਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈਰੂਪਾ ਦੇ ਵਿਦਿਆਰਥੀਆਂ ਵਲੋਂ ਸਕੂਲ ਦੇ ਪਿ੍ੰਸੀਪਲ ਹਰਬੰਸ ਸਿੰਘ ਬਰਾੜ ਦੀ ਅਗਵਾਈ 'ਚ 2 ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ...
ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਸਥਾਨਕ ਗੁਰੂ ਕਾਸ਼ੀ ਕੈਂਪਸ ਦੇ ਸਟੇਡੀਅਮ 'ਚ ਸਵੇਰੇ ਸ਼ਾਮ ਪ੍ਰੈਕਟਿਸ ਕਰਨ ਆਉਣ ਵਾਲੇ ਖਿਡਾਰੀਆਂ ਅਤੇ ਵਿਦਿਆਰਥੀਆਂ ਨੂੰ ਪੀਣ ਦੇ ਪਾਣੀ ਦੀ ਪੇਸ਼ ਆ ਰਹੀ ਦਿੱਕਤ ਨੂੰ ਦੇਖਦਿਆਂ ਕਾਂਗਰਸ ਦੇ ਹਲਕਾ ਸੇਵਾਦਾਰ ...
ਲਹਿਰਾ ਮੁਹੱਬਤ, 28 ਨਵੰਬਰ (ਭੀਮ ਸੈਨ ਹਦਵਾਰੀਆ)-ਸਰਕਾਰੀ ਪ੍ਰਾਇਮਰੀ ਸਕੂਲ ਲਹਿਰਾ ਮੁਹੱਬਤ ਵਿਖੇ ਪ੍ਰੀ-ਪ੍ਰਾਇਮਰੀ ਦਾ ਬਾਲ ਮੇਲਾ ਕਰਵਾਇਆ ਗਿਆ, ਜਿਸ 'ਚ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ, ਬੱਚਿਆਂ ਦੇ ਮਾਪਿਆਂ ਅਤੇ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ...
ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ, ਕਿਸਾਨ ਵਿੰਗ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਚਮਕੌਰ ਸਿੰਘ ਮਾਨ ਅਤੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਸਵਰਨ ਸਿੰਘ ਆਕਲੀਆ ਨੇ ਸਾਂਝੇ ਬਿਆਨ ਰਾਹੀਂ ਜਿਥੇ ਕੇਂਦਰ ਸਰਕਾਰ ...
ਬਰੇਟਾ, 28 ਨਵੰਬਰ (ਪਾਲ ਸਿੰਘ ਮੰਡੇਰ)-ਪੰਜਾਬ ਸਰਕਾਰ ਵਲੋਂ ਬਰੇਟਾ (ਬਖਸ਼ੀਵਾਲਾ) ਤੋਂ ਨਦਾਮਪੁਰ (ਪਟਿਆਲਾ) ਤੱਕ 57 ਕਿੱਲੋਮੀਟਰ ਦੀ ਲੰਬਾਈ ਵਾਲੀ ਸੜਕ ਮਨਜ਼ੂਰ ਕੀਤੀ ਗਈ ਹੈ | ਕਾਂਗਰਸ ਦੇ ਸੀਨੀਅਰ ਆਗੂ ਕੁਲਵੰਤ ਰਾਏ ਸਿੰਗਲਾ ਨੇ ਦੱਸਿਆ ਕਿ ਇਹ ਸੜਕ 48 ਕਰੋੜ ਰੁਪਏ ਦੀ ...
ਬਠਿੰਡਾ, 28 ਨਵੰਬਰ (ਅਵਤਾਰ ਸਿੰਘ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਵਰਲਡ ਕੈਂਸਰ ਕੇਅਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਕੈਂਸਰ ਚੈੱਕਅੱਪ ਕੈਂਪ 29 ਨਵੰਬਰ ਨੂੰ ਸਥਾਨਕ 100 ਫੁੱਟੀ ਰੋਡ ਸਥਿਤ ਪੁੱਡਾ ...
ਸੰਗਤ ਮੰਡੀ, 28 ਨਵੰਬਰ (ਅੰਮਿ੍ਤਪਾਲ ਸ਼ਰਮਾ) - ਬਠਿੰਡਾ ਦਿਹਾਤੀ ਹਲਕੇ ਦੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਦੇ ਪਾਰਟੀ ਛੱਡਣ ਤੋਂ ਬਾਅਦ ਪਾਰਟੀ ਨੂੰ ਕੋਈ ਯੋਗ ਉਮੀਦਵਾਰ ਨਹੀਂ ਮਿਲ ਰਿਹਾ ਹੈ, ਜੋ ਹਲਕੇ 'ਚ ਪਾਰਟੀ ਦੀ ਖ਼ਰਾਬ ਹੋਈ ਸਥਿਤੀ ਨੂੰ ...
ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਇਕਾਈ ਬਠਿੰਡਾ ਵੱਲੋਂ ਸਕੂਲ ਸਿੱਖਿਆ ਵਿਭਾਗ ਪੰਜਾਬ 'ਚੋਂ 2018 ਤੋਂ ਬਾਅਦ ਪਦਉੱਨਤ ਲੈਕਚਰਾਰਾਂ 'ਤੇ ਥੋਪੇ ਜਾ ਰਹੇ ਟੈਸਟ ਨੂੰ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ...
ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਵਿੱਦਿਅਕ ਖੇਤਰ ਦੇ ਨਾਲ ਸਮਾਜਿਕ ਗਤੀਵਿਧੀਆਂ ਵਿਚ ਨੈਸ਼ਨਲ ਪੱਧਰ 'ਤੇ ਨਾਮਣਾ ਖੱਟਣ ਵਾਲੀ ਸੰਸਥਾ ਮਾਤਾ ਸੁੰਦਰੀ ਗਰਲਜ਼ ਕਾਲਜ, ਢੱਡੇ ਨੇ ਹੁਣ ਸਪੋਰਟਸ ਖੇਤਰ ਵਿਚ ਅਹਿਮ ਪ੍ਰਾਪਤੀਆਂ ਹਾਸਲ ਕਰਦਿਆਂ ਪੰਜਾਬੀ ...
ਮਾਨਸਾ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਐਨ.ਐਚ.ਐਮ. ਮੁਲਾਜ਼ਮ ਯੂਨੀਅਨ ਵਲੋਂ ਹੱਕੀ ਮੰਗਾਂ ਮਨਵਾਉਣ ਲਈ 30 ਨਵੰਬਰ ਨੂੰ ਮੁੱਖ ਮੰਤਰੀ ਦੇ ਹਲਕੇ ਖਰੜ ਵਿਚ 30 ਨਵੰਬਰ ਨੂੰ ਕੀਤੀ ਜਾ ਰਹੀ ਰੈਲੀ ਇਤਿਹਾਸਕ ਹੋਵੇਗੀ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ, ...
ਮਾਨਸਾ, 28 ਨਵੰਬਰ (ਧਾਲੀਵਾਲ)-ਸਥਾਨਕ ਆਈਲੈਟਸ ਪੁਆਇੰਟ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਚਹਿਲ ਪੁੱਤਰ ਸੋਹਣ ਸਿੰਘ ਦਰੋਗਾ ਵਾਸੀ ਮਾਨਸਾ ਨੇ ਆਈਲੈਟਸ ਦੀ ਪ੍ਰੀਖਿਆ 'ਚੋਂ ਓਵਰਆਲ 6.5 ਬੈਂਡ ਹਾਸਲ ਕੀਤੇ ਹਨ | ਸੰਸਥਾ ਦੇ ਐਮ.ਡੀ. ਭੁਪਿੰਦਰ ਸਿੰਘ ਚਹਿਲ ਨੇ ਦੱਸਿਆ ਕਿ ...
ਝੁਨੀਰ, 28 ਨਵੰਬਰ (ਸੰਧੂ)-ਭਗਤ ਸਿੰਘ ਮੈਮੋਰੀਅਲ ਅਕੈਡਮੀ ਪਿੰਡ ਹੀਰਕੇ ਵਿਖੇ ਅਥਲੈਟਿਕ ਮੀਟ ਕਰਵਾਈ ਗਈ | ਮੁੱਖ ਮਹਿਮਾਨ ਸਰਪੰਚ ਐਡਵੋਕੇਟ ਗੁਰਸੇਵਕ ਸਿੰਘ ਫੱਤਾ ਮਾਲੋਕਾ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਨੂੰ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ | 100 ...
ਜੋਗਾ, 28 ਨਵੰਬਰ (ਚਹਿਲ)-ਭਗਤ ਪੂਰਨ ਸਿੰਘ ਸੇਵਾ ਸੰਸਥਾ, ਨਗਰ ਪੰਚਾਇਤ ਜੋਗਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਹਸਪਤਾਲ ਵਿਖੇ ਅੱਖਾਂ ਦਾ 23ਵਾਂ ਮੁਫ਼ਤ ਆਪ੍ਰੇਸ਼ਨ ਅਤੇ ਜਾਂਚ ਕੈਂਪ ਲਗਾਇਆ ਗਿਆ | ਉਦਘਾਟਨ ਸਭ ਤੋਂ ਪਹਿਲਾਂ ਆਏ ਮਰੀਜ਼ ਤੋਂ ਕਰਵਾਇਆ ਗਿਆ | ...
ਸਰਦੂਲਗੜ੍ਹ, 28 ਨਵੰਬਰ (ਜੀ.ਐਮ.ਅਰੋੜਾ)-ਆਲ ਇੰਡੀਆ ਜਾਟ ਮਹਾਂ ਸਭਾ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਇੱਥੇ ਹੋਈ | ਇਕੱਤਰਤਾ ਦੌਰਾਨ ਸਭਾ ਨੂੰ ਜ਼ਿਲ੍ਹੇ ਅੰਦਰ ਹੋਰ ਮਜ਼ਬੂਤ ਕਰਨ ਲਈ ਵਿਚਾਰ ਚਰਚਾ ਕੀਤੀ ਗਈ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX