ਸਮਰਾਲਾ, 28 ਨਵੰਬਰ (ਕੁਲਵਿੰਦਰ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਇੱਥੇ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਪੰਜਾਬ, ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਿਰੁੱਧ ਸਥਾਨਕ ਮੁੱਖ ਚੌਕ ਵਿਚ ਅਰਥੀ ਫੂਕ ਕੇ ਪੰਜਾਬ ਸਰਕਾਰ ਦੇ ਠੇਕਾ ਮੁਲਾਜ਼ਮਾਂ ਪ੍ਰਤੀ ਭੱਦੇ ਵਿਹਾਰ ਦੀ ਨਿਖੇਧੀ ਕੀਤੀ ਗਈ¢ ਇਸ ਮੌਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂ ਕੁਲਦੀਪ ਸਿੰਘ ਬੁੱਢੇਵਾਲ, ਬਰਾਂਚ ਆਗੂ ਕਰਮ ਚੰਦ ਫਰੋਰ, ਦਲਵੀਰ ਸਿੰਘ ਗਲਵੱਡੀ, ਰਵਿੰਦਰ ਸਿੰਘ ਮਾਣਕੀ, ਜਸਵੀਰ ਸਿੰਘ, ਸੁਖਦੇਵ ਸਿੰਘ, ਜਗਜੀਤ ਸਿੰਘ, ਗੁਰਸ਼ਰਨ ਸਿੰਘ, ਰਮਨਦੀਪ ਸਿੰਘ ਕਿਹਾ ਕਿ 26 ਨਵੰਬਰ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫ਼ੈਸਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਵਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਫੇਰੀ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਪ੍ਰਤੀ ਪੰਜਾਬ ਸਰਕਾਰ ਨੂੰ ਸਵਾਲ-ਜਵਾਬ ਕਰਨ ਲਈ ਪੂਰ ਅਮਨ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ ਪਰ ਉਸ ਸਮੇਂ ਮੰਤਰੀਆਂ ਵਲੋਂ ਕਾਮਿਆਂ ਦੇ ਸਵਾਲਾਂ ਦਾ ਜਵਾਬ ਦੇਣ ਦੀ ਬਜਾਇ ਮਾੜਾ ਵਿਹਾਰ ਕਰਦੇ ਹੋਏ ਡਰਾਉਣ ਧਮਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ¢ ਅਸੀਂ ਜਨਤਾ ਦੀ ਕਚਿਹਰੀ ਵਿਚ ਇਹ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਪਿਛਲੀ ਅਕਾਲੀ ਸਰਕਾਰ ਨੇ ਵੀ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਮੁਲਾਜ਼ਮ ਭਲਾਈ ਐਕਟ 2016 ਬਣਾਇਆ ਸੀ ਪਰ ਕਾਂਗਰਸ ਪਾਰਟੀ ਵੀ ਚੋਣਾਂ ਸਮੇਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ¢ ਅਸੀਂ ਪਿਛਲੇ 4 ਮਹੀਨਿਆਂ ਤੋਂ ਪੂਰ ਅਮਨ ਤਰੀਕੇ ਨਾਲ ਸੰਘਰਸ਼ ਕਰਦੇ ਆ ਰਹੇ ਹਾਂ, ਪੰਜਾਬ ਸਰਕਾਰ ਪਾਸੋਂ ਗੱਲਬਾਤ ਕਰਨ ਲਈ ਸਮੇਂ ਦੀ ਮੰਗ ਕਰ ਰਹੇ ਹਾਂ ਅਤੇ ਸਰਕਾਰ ਨੇ ਕਿਸੇ ਥਾਂ 'ਤੇ ਵੀ ਸਾਨੂੰ ਸਮਾਂ ਨਹੀਂ ਦਿੱਤਾ¢ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਵਾਲੀ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕਰਨਾ ਸਾਡਾ ਅਧਿਕਾਰ ਹੈ¢ ਇਹ ਲੋਕ ਵਿਰੋਧੀ ਵਰਤਾਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਇਸ ਲਈ ਅਸੀਂ ਤਿੱਖਾ ਸੰਘਰਸ਼ ਕਰਾਂਗੇ ਅਤੇ ਆਉਣ ਵਾਲੇ ਦਿਨਾਂ ਵਿਚ ਜੇਕਰ ਰਾਜਾ ਵੜਿੰਗ ਤੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਪਣੀ ਗ਼ਲਤੀ ਨੂੰ ਮਹਿਸੂਸ ਕਰ ਕੇ ਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਾ ਕੀਤਾ ਤਾਂ ਠੇਕਾ ਮੁਲਾਜ਼ਮ ਸਰਕਾਰ ਦੇ ਉਕਤ ਮੰਤਰੀਆਂ ਦੇ ਦਰਵਾਜ਼ਿਆਂ ਦੇ ਮੂਹਰੇ ਡੇਰੇ ਲਾਉਣ ਲਈ ਮਜਬੂਰ ਹੋ ਜਾਣਗੇ¢ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਨੇ ਹਿੱਸਾ ਲਿਆ¢
ਕੁਹਾੜਾ, 28 ਨਵੰਬਰ (ਸੰਦੀਪ ਸਿੰਘ)-ਸਰਕਲ ਕੂੰਮਕਲਾਂ ਦੇ ਡਿਪੂ ਹੋਲਡਰਾਂ ਵਲੋਂ ਪ੍ਰਧਾਨ ਜੰਗ ਸਿੰਘ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਸ੍ਰੀ ਈਸ਼ਰਸਰ ਸਾਹਿਬ ਵਿਖੇ ਅਹਿਮ ਮੀਟਿੰਗ ਕੀਤੀ ਗਈ¢ ਮੀਟਿੰਗ ਦੌਰਾਨ ਪੰਜਾਬ ਰਾਜ ਡਿਪੂ ਹੋਲਡਰ ਯੂਨੀਅਨ ਦੇ ਜਨਰਲ ਸਕੱਤਰ ...
ਬੀਜਾ, 28 ਨਵੰਬਰ (ਜੰਟੀ ਮਾਨ)-ਬੀ.ਕੇ.ਯੂ ਰਾਜੇਵਾਲ ਦੇ ਜਰਨਲ ਸਕੱਤਰ ਰਜਿੰਦਰ ਸਿੰਘ ਕੋਟ ਪਨੈਚ ਅਤੇ ਸਕੱਤਰ ਘੁੰਮਣ ਸਿੰਘ ਰਾਜਗੜ੍ਹ ਨੇ ਸਿੰਘੂ ਬਾਰਡਰ ਤੋਂ ਜਥੇਬੰਦੀ ਦੇ ਮੁੱਖ ਦਫ਼ਤਰ ਤੋਂ ਜਾਰੀ ਲਿਖਤੀ ਬਿਆਨ ਰਾਹੀਂ ਕਿਹਾ ਕਿ ਸ਼ਾਂਤਮਈ ਅਤੇ ਅਨੁਸ਼ਾਸਨ ਕਰ ਕੇ ...
ਡੇਹਲੋਂ, 28 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸਰਪੰਚ ਯੂਨੀਅਨ ਬਲਾਕ ਡੇਹਲੋਂ ਦੇ ਅਹੁਦੇਦਾਰਾਂ ਵਲੋਂ ਪੋਹੀੜ ਵਿਖੇ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਚੇਅਰਮੈਨ ਪੰਜਾਬ ਵੇਅਰ ਹਾਊਸ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਵਿਕਾਸ ਕਾਰਜਾਂ ਸੰਬੰਧੀ ...
ਬੀਜਾ, 28 ਨਵੰਬਰ (ਅਵਤਾਰ ਸਿੰਘ ਜੰਟੀ ਮਾਨ, ਕਸ਼ਮੀਰਾ ਸਿੰਘ ਬਗਲੀ)-ਅੱਜ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਆਪਣੇ ਹਲਕੇ ਵਿਚ ਵੱਖ-ਵੱਖ ਉੱਦਮਾਂ ਦਾ ਉਦਘਾਟਨ ਕੀਤਾ | ਮੰਤਰੀ ਨੇ ਆਪਣੇ ਦਿਨ ਦੀਆਂ ਗਤੀਵਿਧੀਆਂ ਦੀ ਸ਼ੁਰੂਆਤ ਜਟਾਣਾ ਪਿੰਡ ਤੋਂ ਪੀਰ ਅਸਥਾਨ ਤੱਕ ਸੜਕ ...
ਬੀਜਾ, 28 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਸਵਿੰਦਰ ਕੌਰ ਅਤੇ ਬੀ.ਪੀ.ਈ.ੳ ਮੇਲਾ ਸਿੰਘ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੁਮੱਦੀ ਵਿਖੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ¢ ਇਸ ਸੰਬੰਧੀ ਜਾਣਕਾਰੀ ਦਿੰਦੇ ...
ਪਾਇਲ, 28 ਨਵੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਨੇ ਨੇੜਲੇ ਪਿੰਡ ਜੱਲ੍ਹਾ ਵਿਖੇ 22 ਗਰੀਬ ਪਰਿਵਾਰਾਂ ਨੂੰ ਕੱਚੇ ਮਕਾਨਾਂ ਲਈ 25-25 ਹਜਾਰ ਰੁਪਏ ਦੇ ਚੈੱਕ ਵੰਡੇ ਗਏ¢ ਉਨ੍ਹਾਂ ਕਿਹਾ ਕਿ ਮਕਾਨ ਬਣਾਉਣ ਲਈ ਹਲਕੇ ਦੇ ਪਿੰਡਾਂ ਵਿਚ 7 ...
ਮਲੌਦ, 28 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਪਿੰਡ ਸਿਹੌੜਾ ਦੇ ਲੋੜਵੰਦ ਪਰਿਵਾਰਾਂ ਦੇ ਕੱਚੇ ਮਕਾਨਾਂ ਦੀ ਰਿਪੇਅਰ ਲਈ 11 ਲੱਖ ਰੁਪਏ ਦੀ ਗਰਾਂਟ ਜਾਰੀ ਕਰਵਾਈ ਗਈ, ਦਾ ਚੈੱਕ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ...
ਖੰਨਾ, 28 ਨਵੰਬਰ (ਮਨਜੀਤ ਧੀਮਾਨ)-ਨਜ਼ਦੀਕੀ ਪਿੰਡ ਰਤਨਹੇੜੀ ਦੇ ਰੇਲਵੇ ਫਾਟਕਾਂ ਕੋਲ ਬੀਤੀ ਰਾਤ ਰੇਲਗੱਡੀ ਦੀ ਲਪੇਟ 'ਚ ਆ ਜਾਣ ਨਾਲ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ¢ ਘਟਨਾ ਬਾਰੇ ਪਤਾ ਲੱਗਣ ਤੋਂ ਬਾਅਦ ਰੇਲਵੇ ਪੁਲਿਸ ਮੁਲਾਜ਼ਮਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ...
ਡੇਹਲੋਂ, 28 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਬਲਾਕ ਸੰਮਤੀ ਡੇਹਲੋਂ ਵਲੋਂ ਬਲਾਕ ਦੀਆਂ ਪੰਚਾਇਤਾਂ ਨੂੰ ਪਾਣੀ ਵਾਲੀਆਂ ਟੈਂਕੀਆਂ ਮੁਹੱਈਆ ਕਰਵਾਉਣ ਦੀ ਮੁਹਿੰਮ ਹੇਠ ਅੱਜ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਵਲੋਂ ਪੰਜ ਪਿੰਡਾਂ ਬੁਟਾਹਰੀ, ਜਰਖੜ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX