ਮਹਿਲ ਕਲਾਂ, 28 ਨਵੰਬਰ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬੀਤੇ ਕੱਲ੍ਹ ਮਹਿਲ ਕਲਾਂ ਦੇ ਦੌਰੇ ਦੌਰਾਨ ਕਸਬਾ ਮਹਿਲ ਕਲਾਂ ਨੂੰ ਸਬ-ਡਵੀਜ਼ਨ ਦਾ ਦਰਜਾ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਬੀਤੀ ਰਾਤ ਦੇਰ ਸ਼ਾਮ ਨੂੰ ਹੀ ਮੁੱਖ ਮੰਤਰੀ ਪੰਜਾਬ ਵਲੋਂ ਆਪਣੇ ਟਵਿੱਟਰ ਅਕਾਊਾਟ 'ਤੇ ਕਸਬਾ ਮਹਿਲ ਕਲਾਂ ਨੂੰ ਸਬ ਡਵੀਜ਼ਨ ਬਣਾਉਣ ਦੇ ਪਾਏ ਸੁਨੇਹੇ ਨਾਲ ਹਲਕਾ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਪੰਜਾਬ ਸਟੇਟ ਫ਼ਾਰਮੇਸੀ ਕੌਸ਼ਲ ਦੇ ਪ੍ਰਧਾਨ ਸੁਸ਼ੀਲ ਕੁਮਾਰ ਬਾਂਸਲ ਦੀ ਅਗਵਾਈ 'ਚ ਬੱਸ ਸਟੈਂਡ ਮਹਿਲ ਕਲਾਂ ਵਿਖੇ ਇਕੱਤਰ ਹੋਏ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਇਹ ਖ਼ੁਸ਼ੀ ਲੱਡੂ ਵੰਡ ਕੇ ਸਾਂਝੀ ਕੀਤੀ | ਇਸ ਸਮੇਂ ਪ੍ਰਧਾਨ ਸੁਸ਼ੀਲ ਕੁਮਾਰ ਬਾਂਸਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਸਾਡੀ ਮੰਗ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਹੈ ਤੇ ਹਲਕੇ ਦੇ ਵਿਕਾਸ ਲਈ ਵੱਡੇ ਫ਼ੰਡ ਜਾਰੀ ਕੀਤੇ ਗਏ ਹਨ ,ਜਿਸ ਨਾਲ ਹਲਕੇ ਦੀ ਰੂਪ ਰੇਖਾ ਬਦਲ ਜਾਵੇਗੀ | ਇਸ ਸਮੇਂ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਭੁਪਿੰਦਰਜੀਤ ਸਿੰਘ ਲਾਡੀ ਮਹਿਲ ਕਲਾਂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਮਹਿਲ ਕਲਾਂ ਨੂੰ ਸਬ ਡਵੀਜ਼ਨ ਬਣਾਉਣ ਦੇ ਐਲਾਨ ਕਰਨ ਤੋਂ ਕੁੱਝ ਘੰਟਿਆਂ ਬਾਅਦ ਹੀ ਪੰਜਾਬ ਸਟੇਟ ਫਾਰਮੇਸੀ ਕੌਂਸਲ ਦੇ ਪ੍ਰਧਾਨ ਸੁਸ਼ੀਲ ਕੁਮਾਰ ਬਾਂਸਲ ਦੀ ਪੁਰਜ਼ੋਰ ਮੰਗ ਅਨੁਸਾਰ ਕਸਬੇ ਨੂੰ ਸਬ ਡਵੀਜ਼ਨ ਦਾ ਦਰਜਾ ਦੇਣ ਦੇ ਟਵਿੱਟਰ ਅਕਾਊਾਟ 'ਤੇ ਪਾਏ ਸੁਨੇਹੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਅਮਰਜੀਤ ਸਿੰਘ ਮਹਿਲ ਕਲਾਂ, ਬਲਾਕ ਸੰਮਤੀ ਸਾਉਣ ਸਿੰਘ ਗਹਿਲ, ਬਲਾਕ ਪ੍ਰਧਾਨ ਕਾਂਗਰਸ ਤੇਜਪਾਲ ਸਿੰਘ ਸੱਦੋਵਾਲ, ਸਰਪੰਚ ਰਣਧੀਰ ਸਿੰਘ ਦੀਵਾਨਾ, ਸਰਪੰਚ ਤੇਜਿੰਦਰ ਸਿੰਘ ਸੋਹੀਆਂ, ਸਰਪੰਚ ਜਸ਼ਨਜੀਤ ਸਿੰਘ ਅਮਲਾ ਸਿੰਘ ਵਾਲਾ, ਸਰਬਜੀਤ ਸਿੰਘ ਸਰਬੀ, ਲਾਜਪਤ ਰਾਏ ਬਾਂਸਲ, ਬਾਬੂ ਰੌਸ਼ਨ ਲਾਲ ਬਾਂਸਲ, ਵਿਨੋਦ ਕੁਮਾਰ ਬਾਂਸਲ, ਰਾਕੇਸ਼ ਬਾਂਸਲ, ਜਗਰੂਪ ਸਿੰਘ ਕਲਾਲ ਮਾਜਰਾ, ਗੁਰਮੇਲ ਸਿੰਘ ਮੌੜ, ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ, ਅਸ਼ੋਕ ਕੁਮਾਰ ਬਾਂਸਲ, ਚਮਕੌਰ ਸਿੰਘ ਗਹਿਲ, ਜਗਦੇਵ ਸਿੰਘ ਸੇਖੋਂ , ਕੁਲਵੰਤ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |
ਧਨੌਲਾ, 28 ਨਵੰਬਰ (ਚੰਗਾਲ)-ਵਿਧਾਨ ਸਭਾ ਚੋਣਾਂ 2022 ਵਿਚ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਜਿੱਤ ਵਿਚ ਯੂਥ ਅਕਾਲੀ ਦਲ ਅਹਿਮ ਰੋਲ ਅਦਾ ਕਰੇਗਾ ਤੇ ਯੂਥ ਅਕਾਲੀ ਦਲ ਦਾ ਹਰ ਇਕ ਵਰਕਰ ਪਾਰਟੀ ਦੀਆਂ ਨੀਤੀਆਂ ਤੇ ਮੁੱਖ ਉਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਤਤਪਰ ਹੈ | ...
ਭਦੌੜ, 28 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਉਮੀਦਵਾਰ ਐਡਵੋਕੇਟ ਸਤਨਾਮ ਸਿੰਘ ਰਾਹੀ ਦੇ ਹੱਕ ਵਿਚ 7 ਦਸੰਬਰ ਨੂੰ ਤਪਾ ਦੀ ਅੰਦਰਲੀ ਦਾਣਾ ਮੰਡੀ ਵਿਖੇ ਕੀਤੀ ਜਾ ਰੈਲੀ ਨੂੰ ਲੈ ਕੇ ...
ਤਪਾ ਮੰਡੀ, 28 ਨਵੰਬਰ (ਪ੍ਰਵੀਨ ਗਰਗ)-ਅਗਰਵਾਲ ਧਰਮਸ਼ਾਲਾ ਵਿਖੇ ਰਾਮ ਕਥਾ ਦੇ ਅੰਤਿਮ ਦਿਨ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਪ੍ਰਭੂ ਸ੍ਰੀ ਰਾਮ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ...
ਤਪਾ ਮੰਡੀ, 28 ਨਵੰਬਰ (ਵਿਜੇ ਸ਼ਰਮਾ)-ਸੂਬੇ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਧਾਨ ਬੇਅੰਤ ਕੌਰ ...
ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸਰਬੱਤ ਦਾ ਭਲਾ ਟਰੱਸਟ ਪਟਿਆਲਾ ਦੀ ਜ਼ਿਲ੍ਹਾ ਬਰਨਾਲਾ ਟੀਮ ਵਲੋਂ ਜ਼ਿਲ੍ਹਾ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਸਥਾਨਕ ਰੈਸਟ ਹਾਊਸ ਵਿਖੇ 19 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨ ਦੇ ਚੈੱਕ ...
ਟੱਲੇਵਾਲ, 28 ਨਵੰਬਰ (ਸੋਨੀ ਚੀਮਾ)-ਸਿੱਖਿਆ ਵਿਭਾਗ ਵਲੋਂ ਕਰਵਾਏ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਨਰੈਣਗੜ੍ਹ ਸੋਹੀਆਂ ਦੇ ਵਿਦਿਆਰਥੀਆਂ ਵਲੋਂ ਦਿਖਾਈ ਗਈ ਚੰਗੀ ਕਾਰਗੁਜ਼ਾਰੀ ...
ਤਪਾ ਮੰਡੀ, 28 ਨਵੰਬਰ (ਪ੍ਰਵੀਨ ਗਰਗ)-ਇਲਾਕੇ ਦੀ ਸੁੱਖ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਰਾਮ ਕਥਾ ਦਾ ਆਯੋਜਨ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਅਗਰਵਾਲ ਧਰਮਸ਼ਾਲਾ ਵਿਖੇ ਕਰਵਾਇਆ ਗਿਆ | ਇਸ ਧਾਰਮਿਕ ਸਮਾਗਮ ਮੌਕੇ ਸਵਾਮੀ ਜੀ ਨੇ ...
ਬਰਨਾਲਾ, 28 ਨਵੰਬਰ (ਅਸ਼ੋਕ ਭਾਰਤੀ)-ਰੇਲਵੇ ਸਟੇਸ਼ਨ ਬਰਨਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਰਵਾਉਣ ਲਈ ਲਗਾਇਆ ਧਰਨਾ 424ਵੇਂ ਦਿਨ ਵੀ ਜਾਰੀ ਰਿਹਾ | ਅੱਜ ਬੁਲਾਰਿਆਂ ਨੇ ਸੰਯੁਕਤ ਕਿਸਾਨ ਮੋਰਚੇ ਵਲੋਂ ਪ੍ਰਧਾਨ ਮੰਤਰੀ ਨੂੰ ...
ਤਪਾ ਮੰਡੀ, 28 ਨਵੰਬਰ (ਵਿਜੇ ਸ਼ਰਮਾ)-ਨਗਰ ਕੌਂਸਲ ਦੇ ਪ੍ਰਧਾਨ ਅਨਿਲ ਕੁਮਾਰ ਕਾਲਾ ਦੀ ਅਗਵਾਈ ਵਿਚ ਸ਼ਹਿਰ ਦੀਆਂ ਗਲੀਆਂ ਵਿਚ ਇੰਟਰਲਾਕ ਲਾਉਣ ਦਾ ਕੰਮ ਲਗਾਤਾਰ ਜਾਰੀ ਹੈ | ਇਸੇ ਲੜੀ ਤਹਿਤ ਵਾਰਡ ਨੰ: 13 ਵਿਚ ਇੰਟਰਲਾਕ ਟਾਈਲਾਂ ਲਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਇਸ ...
ਬਰਨਾਲਾ, 28 ਨਵੰਬਰ (ਅਸ਼ੋਕ ਭਾਰਤੀ)-ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਬਰਨਾਲਾ ਵਲੋਂ ਅਗਰਵਾਲ ਧਰਮਸ਼ਾਲਾ ਬਰਨਾਲਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਸਿਵਲ ਹਸਪਤਪਾਲ ਬਰਨਾਲਾ ਦੇ ਬਲੱਡ ਬੈਂਕ ਦੀ ਟੀਮ ਵਲੋਂ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ...
ਹੰਡਿਆਇਆ, 28 ਨਵੰਬਰ (ਗੁਰਜੀਤ ਸਿੰਘ ਖੁੱਡੀ)-ਮੋਟਰਸਾਈਕਲ ਸਵਾਰਾਂ ਦੀ ਨਾਮਾਲੂਮ ਵਹੀਕਲ ਨਾਲ ਟੱਕਰ ਹੋਣ ਕਾਰਨ ਇਕ ਨੌਜਵਾਨ ਦੀ ਮੌਕੇ 'ਤੇ ਦੁਖਦਾਈ ਮੌਤ ਤੇ ਇਕ ਨੌਜਵਾਨ ਜ਼ਖ਼ਮੀ ਹੋਣ ਦੀ ਖ਼ਬਰ ਹੈ | ਥਾਣਾ ਸਿਟੀ-2 ਬਰਨਾਲਾ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਟੇਕ ...
ਹੰਡਿਆਇਆ, 28 ਨਵੰਬਰ (ਗੁਰਜੀਤ ਸਿੰਘ ਖੁੱਡੀ)-ਮੁੱਖ ਮੰਤਰੀ ਪੰਜਾਬ ਸ: ਚਰਨਜੀਤ ਸਿੰਘ ਚੰਨੀ ਪੰਜਾਬ ਦੇ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਕਾਮਯਾਬ ਨਹੀਂ ਹੋ ਸਕਦੀ | ਪੰਜਾਬ ਦੇ ਵਾਸੀ ਕੰਮ ਵਿਚ ਭਰੋਸਾ ਕਰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ...
ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਾਹਿਬ ਰਾਮਗੜ੍ਹੀਆ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਬਰਨਾਲਾ ਦੇ ਸਾਬਕਾ ਡਿਪਟੀ ਕਮਿਸ਼ਨਰ ਸ: ਗੁਰਲਵਲੀਨ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...
ਧਨੌਲਾ, 28 ਨਵੰਬਰ (ਚੰਗਾਲ, ਧਨੌਲਾ)-ਕੁਝ ਅਣਪਛਾਤੇ ਵਿਅਕਤੀਆਂ ਵਲੋਂ ਬੀਤੀ ਦੇਰ ਰਾਤ ਮਾਨਾ ਪਿੰਡੀ ਨਜਦੀਕ ਢਾਬੇ 'ਤੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਢਾਬੇ ਦੇ ਮਾਲਕ ਤੇ ਉਸ ਦੇ ਲੜਕੇ ਦੀ ਕੁੱਟਮਾਰ ਕਰ ਕੇ ਗੰਭੀਰ ਜ਼ਖ਼ਮੀ ਕਰ ਦੇਣ ਦਾ ਸਮਾਚਾਰ ...
ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਵੈੱਲਫੇਅਰ ਕਲੱਬ ਅਤੇ ਲਾਈਨਜ਼ ਕਲੱਬ ਵਲੋਂ ਇਕ ਵਿਸ਼ਾਲ ਮੈਗਾ ਮੈਡੀਕਲ ਕੈਂਪ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਲਗਾਇਆ ਗਿਆ¢ ਕੈਂਪ ਦੇ ਮੁੱਖ ਮਹਿਮਾਨ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ...
ਮਹਿਲ ਕਲਾਂ, 28 ਨਵੰਬਰ (ਤਰਸੇਮ ਸਿੰਘ ਗਹਿਲ)-ਸਥਾਨਕ ਮਾਲਵਾ ਕਾਲਜ ਆਫ਼ ਨਰਸਿੰਗ ਮਹਿਲ ਕਲਾਂ ਵਿਖੇ ਬੀਤੇ ਕੱਲ੍ਹ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਝਵਾਨ ਹਨ, ਉਹ ਇਸ ਵਾਰ ...
ਟੱਲੇਵਾਲ, 28 ਨਵੰਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਦੇ ਸਾਬਕਾ ਸਰਪੰਚ ਕਾਮਰੇਡ ਚੰਦ ਸਿੰਘ ਢਿੱਲੋਂ ਨਮਿੱਤ ਸ੍ਰੀ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਉਨ੍ਹਾਂ ਦੇ ਗ੍ਰਹਿ ਟੱਲੇਵਾਲ ਵਿਖੇ ਹੋਈ | ਭੋਗ ਮੌਕੇ ਰਾਗੀ ਜਥੇ ਨੇ ਗੁਰਬਾਣੀ ਦਾ ਵੈਰਾਗਮਈ ਕੀਰਤਨ ਅਤੇ ਕਥਾ ...
ਮਹਿਲ ਕਲਾਂ, 28 ਨਵੰਬਰ (ਅਵਤਾਰ ਸਿੰਘ ਅਣਖੀ)-ਪਿੰਡ ਮਹਿਲ ਕਲਾਂ ਵਿਖੇ ਸਥਿਤ ਮਦੀਨਾ ਮਸਜਿਦ ਦੀ ਨਵ-ਉਸਾਰੀ ਦਾ ਕੰਮ ਪ੍ਰਧਾਨ ਮੁਹੰਮਦ ਅਕਬਰ ਦੀ ਦੇਖ-ਰੇਖ 'ਚ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ | ਸਮਾਜ ਸੇਵੀ ਸਰਬਜੀਤ ਸਿੰਘ ਸ਼ੰਭੂ, ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ...
ਧਨੌਲਾ, 28 ਨਵੰਬਰ (ਜਤਿੰਦਰ ਸਿੰਘ ਧਨੌਲਾ)-ਗੁਰਦੁਆਰਾ ਟਿੱਬੀਸਰ ਸਾਹਿਬ ਪਿੰਡ ਕੱਟੂ ਵਿਖੇ ਮਨਾਏ ਗਏ ਚਾਰ ਰੋਜ਼ਾ ਗੁਰਮਤਿ ਸਮਾਗਮ ਦੇ ਆਖ਼ਰੀ ਦਿਨ ਗੁਰਮਤਿ ਸੰਚਾਰ ਜਥਾ ਘੋਲੀਆ ਦੇ ਸਿੰਘਾਂ ਵਲੋਂ 76 ਪ੍ਰਾਣੀਆਂ ਨੂੰ ਅੰਮਿ੍ਤ ਛਕਾ ਕੇ ਗੁਰੂ ਵਾਲੇ ਬਣਾਇਆ ਗਿਆ | ...
ਭਦੌੜ, 28 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਾਭ ਸਿੰਘ ਉਗੋਕੇ ਨੇ ਪਿੰਡ ਦੀਪਗੜ੍ਹ ਵਿਖੇ ਪਾਰਟੀ ਦੀ ਨੀਤੀਆਂ ਨੂੰ ਲੈ ਕੇ ਸਰਕਲ ਇੰਚਾਰਜ ਜੋਗਿੰਦਰ ਸਿੰਘ ਮਠਾੜੂ ਦੀ ਅਗਵਾਈ ਵਿਚ ਲੋਕਾਂ ਨਾਲ ਮੀਟਿੰਗ ਕੀਤੀ | ਲਾਭ ਸਿੰਘ ਉਗੋਕੇ ...
ਬਰਨਾਲਾ, 28 ਨਵੰਬਰ (ਅਸ਼ੋਕ ਭਾਰਤੀ)-ਸ਼ਾਹ ਮਸਤਾਨਾ ਜੀ ਦਾ 130ਵਾਂ ਜਨਮ ਦਿਨ ਡੇਰਾ ਸੱਚਾ ਸੌਦਾ ਸਿਰਸਾ ਬ੍ਰਾਂਚ ਬਰਨਾਲਾ ਬਾਜਾਖਾਨਾ ਰੋਡ ਵਿਖੇ ਸੰਗਤਾਂ ਵਲੋਂ ਮਨਾਇਆ ਗਿਆ | ਸਭ ਤੋਂ ਪਹਿਲਾਂ ਸ਼ਬਦ ਬਾਣੀ ਤੇ ਨਾਮ ਚਰਚਾ ਕੀਤੀ ਗਈ | ਉਸ ਤੋਂ ਬਾਅਦ 45 ਮੈਂਬਰ ਭੈਣ ਕੁਲਦੀਪ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX