ਮਾਨਸਾ, 28 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਅਤੇ ਪਰਾਲੀ ਸਾੜਨ ਨੂੰ ਅਪਰਾਧ ਤੋਂ ਬਾਹਰ ਰੱਖਣ ਦਾ ਫ਼ੈਸਲਾ ਕਿਸਾਨ ਜਥੇਬੰਦੀਆਂ ਦੀ ਇੱਕਮੁੱਠਤਾ ਦੀ ਜਿੱਤ ਹੈ | ਦੇਸ਼ ਭਰ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਏਕੇ ਨੇ ਦਰਸਾ ਦਿੱਤਾ ਹੈ ਕਿ ਕੋਈ ਵੀ ਹਾਕਮ ਧਿਰ ਲੋਕ ਰੋਹ ਅੱਗੇ ਟਿੱਕ ਨਹੀਂ ਸਕਦੀ | ਇਹ ਪ੍ਰਗਟਾਵਾ ਜ਼ਿਲ੍ਹੇ 'ਚ ਵੱਖ ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਲਗਾਏ ਧਰਨਿਆਂ ਮੌਕੇ ਬੁਲਾਰਿਆਂ ਨੇ ਕਹੇ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਪਾਰਲੀਮੈਂਟ 'ਚ ਰੱਦ ਕਰਨ ਅਤੇ ਹੋਰ ਮੰਗਾਂ ਮੰਨਣ ਤੱਕ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਮੁਤਾਬਿਕ ਜ਼ਿਲ੍ਹੇ 'ਚ ਧਰਨੇ ਜਾਰੀ ਰੱਖੇ ਜਾਣਗੇ | ਸਥਾਨਕ ਰੇਲਵੇ ਪਾਰਕਿੰਗ 'ਚ ਲਗਾਏ ਧਰਨੇ ਨੂੰ ਤੇਜ ਸਿੰਘ ਚਕੇਰੀਆਂ, ਜਸਵੰਤ ਸਿੰਘ ਜਵਾਹਰਕੇ, ਮੇਜਰ ਸਿੰਘ, ਇਕਬਾਲ ਸਿੰਘ ਆਦਿ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਬੁਢਲਾਡਾ 'ਤੇ ਧਰਨਾ ਜਾਰੀ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਖੇਤੀ ਸਬੰਧੀ ਕਾਲੇ ਕਾਨੂੰਨਾਂ ਖ਼ਿਲਾਫ਼ ਆਰੰਭੇ ਸੰਘਰਸ਼ ਤਹਿਤ ਸਥਾਨਕ ਰਿਲਾਇੰਸ ਤੇਲ ਪੰਪ ਵਿਖੇ ਧਰਨਾ ਅਜੇ ਜਾਰੀ ਹੈ | ਕਿਸਾਨ ਆਗੂਆਂ ਸਵਰਨ ਸਿੰਘ ਬੋੜਾਵਾਲ, ਮਹਿੰਦਰ ਸਿੰਘ ਦਿਆਲਪੁਰਾ, ਸਤਪਾਲ ਸਿੰਘ ਬਰੇ੍ਹ ਨੇ ਕਿਹਾ ਕਿ ਦੇਸ਼ ਦਿਨੋਂ ਦਿਨ ਆਰਥਿਕਤਾ ਪੱਖੋਂ ਕਮਜ਼ੋਰ ਹੁੰਦਾ ਜਾ ਰਿਹਾ ਹੈ, ਇਸ ਦਾ ਮੁੱਖ ਕਾਰਨ ਦੇਸ਼ ਦੇ ਹਾਕਮਾਂ ਦੀ ਬੇਈਮਾਨੀ ਅਤੇ ਲੋਟੂ ਸਾਮਰਾਜੀ ਤਾਕਤਾਂ ਨਾਲ ਭਾਈਵਾਲੀ ਹੈ, ਜਿਸ ਦੇ ਵਿਰੋਧ 'ਚ ਅੱਜ ਸਮੁੱਚੇ ਦੇਸ਼ਵਾਸੀ ਚੇਤੰਨ ਹੋ ਚੁੱਕੇ ਹਨ ਅਤੇ ਅੰਦੋਲਨਾਂ ਦੇ ਰਾਹ 'ਤੇ ਤੁਰ ਪਏ ਹਨ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਹੁਣ ਹੁਕਮਰਾਨਾਂ ਦੀਆਂ ਮਨਮਾਨੀਆਂ ਨਹੀਂ ਚੱਲਣ ਦਿੱਤੀਆਂ ਜਾਣਗੀਆਂ | ਇਸ ਮੌਕੇ ਸਵਰਨਜੀਤ ਸਿੰਘ ਦਲਿਓ, ਜਵਾਲਾ ਸਿੰਘ ਗੁਰਨੇ ਖ਼ੁਰਦ, ਗੁਰਦੇਵ ਦਾਸ ਬੋੜਾਵਾਲ, ਬਲਵੀਰ ਸਿੰਘ ਗੁਰਨੇ ਖ਼ੁਰਦ, ਤੇਜ ਰਾਮ ਅਹਿਮਦਪੁਰ, ਰੂਪ ਸਿੰਘ ਗੁਰਨੇ ਕਲਾਂ, ਅਜਾਇਬ ਸਿੰਘ ਔਲਖ, ਬਸੰਤ ਸਿੰਘ ਸਹਾਰਨਾ, ਕਰਨੈਲ ਸਿੰਘ ਅਹਿਮਦਪੁਰ, ਹਾਕਮ ਸਿੰਘ ਗੁਰਨੇ ਕਲਾਂ, ਬਲਦੇਵ ਸਿੰਘ ਸਾਬਕਾ ਸਰਪੰਚ ਗੁਰਨੇ ਖੁਰਦ, ਮੱਲ ਸਿੰਘ ਬੋੜਾਵਾਲ, ਸੁੱਖੀ ਸਿੰਘ ਔਲਖ, ਜਵਾਲਾ ਸਿੰਘ ਆਦਿ ਹਾਜ਼ਰ ਸਨ |
ਰੇਲਵੇ ਪਾਰਕਿੰਗ ਬਰੇਟਾ 'ਚ ਪ੍ਰਦਰਸ਼ਨ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ 'ਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਆਗੂ ਗੁਰਜੰਟ ਸਿੰਘ, ਮੇਲਾ ਸਿੰਘ ਦਿਆਲਪੁਰ ਤੇ ਪਰਮਜੀਤ ਕੌਰ ਬਹਾਦਰਪੁਰ ਨੇ ਕਿਹਾ ਕਿ ਕਾਨੂੰਨ ਪਾਰਲੀਮੈਂਟ ਵਿਚ ਰੱਦ ਕਰਵਾਉਣ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਤੱਕ ਮੋਰਚਾ ਜਾਰੀ ਰਹੇਗਾ | ਇਸ ਮੌਕੇ ਹਰਜੀਤ ਸਿੰਘ ਬਰੇਟਾ, ਅਮਰਜੀਤ ਕੌਰ, ਗੁਰਮੀਤ ਕੌਰ, ਰੂਪ ਸਿੰਘ ਬਰੇਟਾ, ਛੱਜੂ ਸਿੰਘ, ਗੁਰਜੰਟ ਸਿੰਘ ਖਾਲਸਾ, ਗੁਰਦੀਪ ਸਿੰਘ ਮੰਡੇਰ, ਪਾਲ ਕੌਰ, ਜਰਨੈਲ ਸਿੰਘ ਬਰੇਟਾ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ 'ਤੇ ਧਰਨਾ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਤੇਲ ਪੰਪ 'ਤੇ ਧਰਨਾ ਜਾਰੀ ਹੈ | ਸੁਖਪਾਲ ਸਿੰਘ ਗੋਰਖਨਾਥ, ਗੁਰਪਿਆਰ ਸਿੰਘ ਖੁਡਾਲ ਕਲਾਂ ਨੇ ਕਿਹਾ ਕਿ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਤੱਕ ਅੰਦੋਲਨ ਜਾਰੀ ਰਹੇਗਾ | ਇਸ ਮੌਕੇ ਅਮਰੀਕ ਸਿੰਘ ਕ੍ਰਿਸ਼ਨਗੜ੍ਹ, ਜਰਨੈਲ ਸਿੰਘ ਬਹਾਦਰਪੁਰ, ਅਮਰੀਕ ਸਿੰਘ ਨੇ ਸੰਬੋਧਨ ਕੀਤਾ |
ਬਰੇਟਾ, 28 ਨਵੰਬਰ (ਜੀਵਨ ਸ਼ਰਮਾ)-ਹਲਕਾ ਬੁਢਲਾਡਾ ਤੋਂ ਸ਼੍ਰੋਮਣੀ ਅਕਾਲੀ ਦਲ Ðਬਾਦਲ ਅਤੇ ਬਸਪਾ ਦੇ ਉਮੀਦਵਾਰ ਡਾ. ਨਿਸ਼ਾਨ ਸਿੰਘ ਵਲੋਂ ਸਥਾਨਕ ਸ਼ਹਿਰੀ ਆਗੂਆਂ ਨਾਲ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰ 'ਚ ਅਕਾਲੀ ਦਲ ਸ਼ਾਨਦਾਰ ...
ਮਾਨਸਾ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਡੇਰਾ ਸੱਚਾ ਸੌਦਾ ਦੇ ਸੰਸਥਾਪਕ ਸ਼ਾਹ ਮਸਤਾਨਾ ਦਾ ਜਨਮ ਦਿਨ ਸਿਰਸਾ ਰੋਡ 'ਤੇ ਸਥਿਤ ਅਮਨਪੁਰਾ ਧਾਮ 'ਚ ਜ਼ਿਲਾ ਪੱਧਰੀ ਨਾਮ ਚਰਚਾ ਕਰਕੇ ਮਨਾਇਆ | ਸੰਬੋਧਨ ਕਰਦਿਆਂ ਰਾਜਨੀਤਿਕ ਵਿੰਗ ਦੇ ਮੈਂਬਰ ਪਰਮਜੀਤ ਸਿੰਘ ਨੰਗਲ, ਮੇਜਰ ...
ਮਾਨਸਾ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਬੇਰੁਜ਼ਗਾਰ ਆਰਟ ਐਂਡ ਕਰਾਫ਼ਟ ਅਧਿਆਪਕ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਖ਼ਾਲੀ ਪਈਆਂ ਅਸਾਮੀਆਂ ਤੁਰੰਤ ਪੁਰ ਕੀਤੀਆਂ ਜਾਣ | ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਝੁਨੀਰ ਨੇ ਦੱਸਿਆ ਕਿ ਸਿੱਖਿਆ ...
ਮਾਨਸਾ, 28 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਵਿਖੇ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ | ਛੇਵੀਂ ਤੋਂ ਅੱਠਵੀਂ ਵਰਗ 'ਚੋਂ ਰਮਨੀਤ ਕੌਰ ਸਰਕਾਰੀ ਹਾਈ ਸਕੂਲ ਰਾਮਪੁਰ ਮੰਡੇਰ, ਸਿਮਰਜੀਤ ਕੌਰ ਸਰਕਾਰੀ ਸੀਨੀਅਰ ...
ਮਾਨਸਾ, 28 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਮੁੱਢਲਾ ਸਿਹਤ ਕੇਂਦਰ ਖ਼ਿਆਲਾ ਕਲਾਂ ਅੱਗੇ ਸੜਕ ਦੇ ਨਜ਼ਦੀਕ ਰੋਸ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਉਨ੍ਹਾਂ ਕੁਝ ਸਮਾਂ ਜਾਮ ਵੀ ਲਗਾਇਆ | ਬਲਾਕ ...
ਸਰਦੂਲਗੜ੍ਹ, 28 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਦਲ ਦੇ ਵੱਖ ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ ਹੈ | ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰੀਆਂ 'ਚ ਸਰਦੂਲ ...
ਝੁਨੀਰ, 28 ਫਰਵਰੀ (ਰਮਨਦੀਪ ਸਿੰਘ ਸੰਧੂ)-ਕਿਸਾਨੀ ਸੰਘਰਸ਼ ਦੇ ਪਹਿਲੇ ਸ਼ਹੀਦ ਧੰਨਾ ਸਿੰਘ ਖ਼ਾਲਸਾ ਦੀ ਨੇੜਲੇ ਪਿੰਡ ਖਿਆਲੀ ਚਹਿਲਾਂ ਵਾਲੀ ਵਿਖੇ ਬਰਸੀ ਮਨਾਈ ਗਈ | ਭਾਕਿਯੂ (ਡਕੌਂਦਾ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਬਲਾਕ ਪ੍ਰਧਾਨ ਝੁਨੀਰ ...
ਮਾਨਸਾ, 28 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਹਿੰਦਰਪਾਲ ਡਿਪਟੀ ਕਮਿਸ਼ਨਰ ਮਾਨਸਾ ਦਾ ਕਹਿਣਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਸਹੂਲਤਾਂ ਦੇਣ ਅਤੇ ਉਨ੍ਹਾਂ ਦੇ ਕੰਮ ਸਮਾਂਬੱਧ ਕਰਨ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਸੇਵਾ ਕੇਂਦਰਾਂ ਦਾ ...
ਬੋਹਾ, 28 ਨਵੰਬਰ (ਰਮੇਸ਼ ਤਾਂਗੜੀ)-ਕਸਬਾ ਬੋਹਾ ਦੀ ਮੁੱਖ ਸੜਕ 'ਤੇ ਇਕ ਪਾਸੇ ਬਣੇ ਜੈਨ ਮੰਦਰ ਤੇ ਦੂਜੇ ਬੰਨੇ ਸਰਕਾਰੀ ਕੰਨਿਆ ਸਕੂਲ ਅਤੇ ਆਸ ਪਾਸ ਦੁਕਾਨਦਾਰਾਂ ਤੇ ਆਬਾਦੀ ਦੇ ਲੋਕ ਸੜਕ ਦੇ ਨਾਲ ਲੋਕਾਂ ਵਲੋਂ ਸੁੱਟੀ ਜਾ ਰਹੀ ਗੰਦਗੀ ਤੇ ਮਲਬੇ ਦੇ ਢੇਰਾਂ ਤੋਂ ਤੰਗ ਆ ਗਏ ...
ਜੀਵਨ ਸ਼ਰਮਾ
ਬਰੇਟਾ, 28 ਨਵੰਬਰ-ਪਿੰਡ ਰੰਘੜਿਆਲ 'ਚ ਵਿਕਾਸ ਕਾਰਜਾਂ ਦੀ ਕਾਫ਼ੀ ਘਾਟ ਰੜਕ ਰਹੀ ਹੈ | ਪਿੰਡ ਵਿਚ ਅਨੇਕਾਂ ਸਹੂਲਤਾਂ ਦੀ ਘਾਟ ਹੈ ਜੋ ਕਿ ਲੰਬਾ ਸਮਾਂ ਬੀਤ ਜਾਣ 'ਤੇ ਵੀ ਪੂਰੀਆਂ ਨਹੀਂ ਹੋਈਆਂ | ਆਬਾਦੀ ਪੱਖੋਂ ਛੋਟਾ ਹੋਣ ਦੇ ਬਾਵਜੂਦ ਵੀ ਇਸ ਪਿੰਡ ਦੇ ...
ਰਾਮਾਂ ਮੰਡੀ, 28 ਨਵੰਬਰ (ਅਮਰਜੀਤ ਸਿੰਘ ਲਹਿਰੀ) - ਹਲਕਾ ਤਲਵੰਡੀ ਸਾਬੋ ਤੋਂ ਸ਼ੋ੍ਰਮਣੀ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਦੇ ਸਪੁੱਤਰ ਗੁਰਬਾਜ਼ ਸਿੰਘ ਸਿੱਧੂ ਨੇ ਪਿੰਡਾਂ ਦਾ ਦੌਰਾ ਕਰਕੇ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਵਰਕਰਾਂ ਨਾਲ ਮੀਟਿੰਗਾਂ ...
ਬਠਿੰਡਾ, 28 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਸਥਾਨਕ ਸ਼ਹਿਰ ਦੇ ਇਕ ਰੈਸਤਰਾਂ ਵਿਚ ਬਗੈਰ ਲਾਇਸੰਸ ਹੁੱਕਾ-ਤੰਬਾਕੂ ਦਾ ਸੇਵਨ ਕਰਵਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਪੁਲਿਸ ਥਾਣਾ ਸਿਵਲ ਲਾਇਨ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਨੂੰ ...
ਤਲਵੰਡੀ ਸਾਬੋ, 28 ਨਵੰਬਰ (ਲਕਵਿੰਦਰ ਸ਼ਰਮਾ)- ਕਿਸਾਨ ਸੰਯੁਕਤੀ ਮੋਰਚੇ ਵਲੋਂ 26 ਨਵੰਬਰ ਨੂੰ ਕਿਸਾਨ ਅੰਦੋਲਨ ਦਾ ਇਕ ਸਾਲ ਪੂਰਾ ਹੋਣ 'ਤੇ ਮਨਾਏ ਜਾ ਰਹੇ ਸਮਾਗਮ 'ਚ ਦੇਸ਼ ਭਰ ਤੋਂ ਵੱਡੀ ਗਿਣਤੀ ਕਿਸਾਨ ਮਜ਼ਦੂਰ ਪਹੁੰਚਣੇ ਸ਼ੁਰੂ ਹੋ ਗਏ ਹਨ | ਇਸੇ ਦੇ ਚੱਲਦਿਆਂ ਖੇਤਰ ਦੇ ...
ਭਾਈਰੂਪਾ, 28 ਨਵੰਬਰ (ਵਰਿੰਦਰ ਲੱਕੀ)-ਇਸ ਇਲਾਕੇ ਦੀ ਨਾਮਵਾਰ ਤੇ ਪੁਰਾਣੀ ਸਿੱਖਿਆ ਸੰਸਥਾ ਸਮਰ ਹਿਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈਰੂਪਾ ਦੇ ਵਿਦਿਆਰਥੀਆਂ ਵਲੋਂ ਸਕੂਲ ਦੇ ਪਿ੍ੰਸੀਪਲ ਹਰਬੰਸ ਸਿੰਘ ਬਰਾੜ ਦੀ ਅਗਵਾਈ 'ਚ 2 ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ...
ਤਲਵੰਡੀ ਸਾਬੋ, 28 ਨਵੰਬਰ (ਰਣਜੀਤ ਸਿੰਘ ਰਾਜੂ)- ਸਥਾਨਕ ਗੁਰੂ ਕਾਸ਼ੀ ਕੈਂਪਸ ਦੇ ਸਟੇਡੀਅਮ 'ਚ ਸਵੇਰੇ ਸ਼ਾਮ ਪ੍ਰੈਕਟਿਸ ਕਰਨ ਆਉਣ ਵਾਲੇ ਖਿਡਾਰੀਆਂ ਅਤੇ ਵਿਦਿਆਰਥੀਆਂ ਨੂੰ ਪੀਣ ਦੇ ਪਾਣੀ ਦੀ ਪੇਸ਼ ਆ ਰਹੀ ਦਿੱਕਤ ਨੂੰ ਦੇਖਦਿਆਂ ਕਾਂਗਰਸ ਦੇ ਹਲਕਾ ਸੇਵਾਦਾਰ ...
ਲਹਿਰਾ ਮੁਹੱਬਤ, 28 ਨਵੰਬਰ (ਭੀਮ ਸੈਨ ਹਦਵਾਰੀਆ)-ਸਰਕਾਰੀ ਪ੍ਰਾਇਮਰੀ ਸਕੂਲ ਲਹਿਰਾ ਮੁਹੱਬਤ ਵਿਖੇ ਪ੍ਰੀ-ਪ੍ਰਾਇਮਰੀ ਦਾ ਬਾਲ ਮੇਲਾ ਕਰਵਾਇਆ ਗਿਆ, ਜਿਸ 'ਚ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ, ਬੱਚਿਆਂ ਦੇ ਮਾਪਿਆਂ ਅਤੇ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ...
ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ, ਕਿਸਾਨ ਵਿੰਗ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਚਮਕੌਰ ਸਿੰਘ ਮਾਨ ਅਤੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਸਵਰਨ ਸਿੰਘ ਆਕਲੀਆ ਨੇ ਸਾਂਝੇ ਬਿਆਨ ਰਾਹੀਂ ਜਿਥੇ ਕੇਂਦਰ ਸਰਕਾਰ ...
ਬਰੇਟਾ, 28 ਨਵੰਬਰ (ਪਾਲ ਸਿੰਘ ਮੰਡੇਰ)-ਪੰਜਾਬ ਸਰਕਾਰ ਵਲੋਂ ਬਰੇਟਾ (ਬਖਸ਼ੀਵਾਲਾ) ਤੋਂ ਨਦਾਮਪੁਰ (ਪਟਿਆਲਾ) ਤੱਕ 57 ਕਿੱਲੋਮੀਟਰ ਦੀ ਲੰਬਾਈ ਵਾਲੀ ਸੜਕ ਮਨਜ਼ੂਰ ਕੀਤੀ ਗਈ ਹੈ | ਕਾਂਗਰਸ ਦੇ ਸੀਨੀਅਰ ਆਗੂ ਕੁਲਵੰਤ ਰਾਏ ਸਿੰਗਲਾ ਨੇ ਦੱਸਿਆ ਕਿ ਇਹ ਸੜਕ 48 ਕਰੋੜ ਰੁਪਏ ਦੀ ...
ਸੰਗਤ ਮੰਡੀ, 28 ਨਵੰਬਰ (ਅੰਮਿ੍ਤਪਾਲ ਸ਼ਰਮਾ) - ਬਠਿੰਡਾ ਦਿਹਾਤੀ ਹਲਕੇ ਦੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਦੇ ਪਾਰਟੀ ਛੱਡਣ ਤੋਂ ਬਾਅਦ ਪਾਰਟੀ ਨੂੰ ਕੋਈ ਯੋਗ ਉਮੀਦਵਾਰ ਨਹੀਂ ਮਿਲ ਰਿਹਾ ਹੈ, ਜੋ ਹਲਕੇ 'ਚ ਪਾਰਟੀ ਦੀ ਖ਼ਰਾਬ ਹੋਈ ਸਥਿਤੀ ਨੂੰ ...
ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਅੱਜ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਇਕਾਈ ਬਠਿੰਡਾ ਵੱਲੋਂ ਸਕੂਲ ਸਿੱਖਿਆ ਵਿਭਾਗ ਪੰਜਾਬ 'ਚੋਂ 2018 ਤੋਂ ਬਾਅਦ ਪਦਉੱਨਤ ਲੈਕਚਰਾਰਾਂ 'ਤੇ ਥੋਪੇ ਜਾ ਰਹੇ ਟੈਸਟ ਨੂੰ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ...
ਬਠਿੰਡਾ, 28 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਵਿੱਦਿਅਕ ਖੇਤਰ ਦੇ ਨਾਲ ਸਮਾਜਿਕ ਗਤੀਵਿਧੀਆਂ ਵਿਚ ਨੈਸ਼ਨਲ ਪੱਧਰ 'ਤੇ ਨਾਮਣਾ ਖੱਟਣ ਵਾਲੀ ਸੰਸਥਾ ਮਾਤਾ ਸੁੰਦਰੀ ਗਰਲਜ਼ ਕਾਲਜ, ਢੱਡੇ ਨੇ ਹੁਣ ਸਪੋਰਟਸ ਖੇਤਰ ਵਿਚ ਅਹਿਮ ਪ੍ਰਾਪਤੀਆਂ ਹਾਸਲ ਕਰਦਿਆਂ ਪੰਜਾਬੀ ...
ਮਾਨਸਾ, 28 ਨਵੰਬਰ (ਧਾਲੀਵਾਲ)-ਸਥਾਨਕ ਆਈਲੈਟਸ ਪੁਆਇੰਟ ਦੇ ਵਿਦਿਆਰਥੀ ਦਿਲਪ੍ਰੀਤ ਸਿੰਘ ਚਹਿਲ ਪੁੱਤਰ ਸੋਹਣ ਸਿੰਘ ਦਰੋਗਾ ਵਾਸੀ ਮਾਨਸਾ ਨੇ ਆਈਲੈਟਸ ਦੀ ਪ੍ਰੀਖਿਆ 'ਚੋਂ ਓਵਰਆਲ 6.5 ਬੈਂਡ ਹਾਸਲ ਕੀਤੇ ਹਨ | ਸੰਸਥਾ ਦੇ ਐਮ.ਡੀ. ਭੁਪਿੰਦਰ ਸਿੰਘ ਚਹਿਲ ਨੇ ਦੱਸਿਆ ਕਿ ...
ਝੁਨੀਰ, 28 ਨਵੰਬਰ (ਸੰਧੂ)-ਭਗਤ ਸਿੰਘ ਮੈਮੋਰੀਅਲ ਅਕੈਡਮੀ ਪਿੰਡ ਹੀਰਕੇ ਵਿਖੇ ਅਥਲੈਟਿਕ ਮੀਟ ਕਰਵਾਈ ਗਈ | ਮੁੱਖ ਮਹਿਮਾਨ ਸਰਪੰਚ ਐਡਵੋਕੇਟ ਗੁਰਸੇਵਕ ਸਿੰਘ ਫੱਤਾ ਮਾਲੋਕਾ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਨੂੰ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ | 100 ...
ਜੋਗਾ, 28 ਨਵੰਬਰ (ਚਹਿਲ)-ਭਗਤ ਪੂਰਨ ਸਿੰਘ ਸੇਵਾ ਸੰਸਥਾ, ਨਗਰ ਪੰਚਾਇਤ ਜੋਗਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਹਸਪਤਾਲ ਵਿਖੇ ਅੱਖਾਂ ਦਾ 23ਵਾਂ ਮੁਫ਼ਤ ਆਪ੍ਰੇਸ਼ਨ ਅਤੇ ਜਾਂਚ ਕੈਂਪ ਲਗਾਇਆ ਗਿਆ | ਉਦਘਾਟਨ ਸਭ ਤੋਂ ਪਹਿਲਾਂ ਆਏ ਮਰੀਜ਼ ਤੋਂ ਕਰਵਾਇਆ ਗਿਆ | ...
ਸਰਦੂਲਗੜ੍ਹ, 28 ਨਵੰਬਰ (ਜੀ.ਐਮ.ਅਰੋੜਾ)-ਆਲ ਇੰਡੀਆ ਜਾਟ ਮਹਾਂ ਸਭਾ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਇੱਥੇ ਹੋਈ | ਇਕੱਤਰਤਾ ਦੌਰਾਨ ਸਭਾ ਨੂੰ ਜ਼ਿਲ੍ਹੇ ਅੰਦਰ ਹੋਰ ਮਜ਼ਬੂਤ ਕਰਨ ਲਈ ਵਿਚਾਰ ਚਰਚਾ ਕੀਤੀ ਗਈ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX