ਤਾਜਾ ਖ਼ਬਰਾਂ


ਬਲਰਾਮਪੁਰ: ਬੁੱਧ ਸਰਕਟ 'ਤੇ ਬੋਲੈਰੋ ਅਤੇ ਟਰੈਕਟਰ ਦੀ ਟੱਕਰ, 5 ਦੀ ਮੌਤ
. . .  1 day ago
ਆਈ.ਪੀ.ਐੱਲ.2022 : ਰਾਜਸਥਾਨ ਨੇ ਚੇਨਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਦਿੱਲੀ 'ਚ ਖਰਾਬ ਮੌਸਮ ਕਾਰਨ 12 ਫਲਾਈਟਾਂ ਨੂੰ ਡਾਇਵਰਟ ਕੀਤਾ ਗਿਆ
. . .  1 day ago
ਰਾਜਸਥਾਨ ਪੁਲਿਸ ਕਾਂਸਟੇਬਲ ਪੇਪਰ ਲੀਕ ਮਾਮਲੇ ਵਿਚ ਅੱਜ ਚਾਰ ਹੋਰ ਮੁਲਜ਼ਮ ਗ੍ਰਿਫ਼ਤਾਰ , ਹੁਣ ਤੱਕ ਕੁੱਲ 7 ਮੁਲਜ਼ਮ ਗ੍ਰਿਫ਼ਤਾਰ
. . .  1 day ago
ਆਈ.ਪੀ.ਐੱਲ.2022 : ਚੇਨਈ ਨੇ ਰਾਜਸਥਾਨ ਨੂੰ 151 ਦੌੜਾਂ ਦਾ ਦਿੱਤਾ ਟੀਚਾ
. . .  1 day ago
'ਰੇਲਵੇ ਦੀ ਨੌਕਰੀ ਲਈ ਜ਼ਮੀਨ' ਮਾਮਲੇ 'ਚ ਲਾਲੂ ਯਾਦਵ, ਉਨ੍ਹਾਂ ਦੀ ਪਤਨੀ, ਬੇਟੀਆਂ ਦੋਸ਼ੀਆਂ ਦੀ ਸੂਚੀ 'ਚ
. . .  1 day ago
ਰਾਜਸਥਾਨ ਦੇ ਮੁੱਖ ਮੰਤਰੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਟੈਲੀਫ਼ੋਨ ’ਤੇ ਗੱਲਬਾਤ
. . .  1 day ago
ਮਾਮਲਾ : ਸਰਹਿੰਦ ਫੀਡਰ ਦੀ ਜਲਦ ਮੁਰੰਮਤ ਕਰਨ ਦਾ ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੇ ਸਰਹੰਦ ਫੀਡਰ ਦੀ ਹੋ ਰਹੀ ਮੁਰੰਮਤ ਦਾ ਕੰਮ ਜਲਦ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ...
ਵਿਧਾਇਕ ਗੈਰੀ ਬੜਿੰਗ ਨੇ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਸ਼ੁਰੂ
. . .  1 day ago
ਅਮਲੋਹ, 20 ਮਈ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਕਿਸਾਨ ਰਣਧੀਰ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ...
ਸੀ.ਆਈ.ਏ. ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਤੇ 4 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ
. . .  1 day ago
ਜੈਤੋ, 20 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਅਤੇ 4 ਮੋਟਰਸਾਈਕਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਏ.ਐੱਸ.ਆਈ. ਜਸਵੀਰ ਸਿੰਘ ਸਮੇਤ...
ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  1 day ago
ਮੁੰਬਈ, 20 ਮਈ-ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
ਸਾਲ 2022-23 ਲਈ ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ
. . .  1 day ago
ਬੁਢਲਾਡਾ, 20 ਮਈ (ਸਵਰਨ ਸਿੰਘ ਰਾਹੀ)-ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਸਾਲ 2022-23 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ 'ਤੇ ਸੇਵਾ ਕਰਨ ਲਈ ਸਦਨ ਦੇ ਮੈਂਬਰਾਂ 'ਚੋਂ ਹੀ ਇਕ ਚੇਅਰਮੈਨ ਨਿਯੁਕਤ ਕਰਕੇ ਹਰ ਕਮੇਟੀ ਲਈ 8 ਤੋਂ 12...
ਭਾਜਪਾ ਦਾ ਮਾਨ ਤੋਂ ਸੁਆਲ, ਬੇਅਦਬੀ ਦੇ ਮਾਮਲਿਆਂ ਤੇ 24 ਘੰਟਿਆਂ ਦੀ ਡੈੱਡਲਾਈਨ ਦਾ ਕੀ ਬਣਿਆ?
. . .  1 day ago
ਚੰਡੀਗੜ੍ਹ, 20 ਮਈ (ਸੁਭਾਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰ੍ਹਦਿਆਂ ਹੋਇਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਹੈ ਕਿ ਉਨ੍ਹਾਂ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਦਾ ਕੀ ਬਣਿਆ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ...
ਵੱਡੀ ਖ਼ਬਰ : ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਜੇਲ੍ਹ ਲੈ ਕੇ ਪਹੁੰਚੀ ਪੰਜਾਬ ਪੁਲਿਸ
. . .  1 day ago
ਪਟਿਆਲਾ, 20 ਮਈ-ਰੋਡਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ ਨੂੰ 1 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਸੀ। ਪੰਜਾਬ ਪੁਲਿਸ ਦੀ ਟੀਮ ਸੁਰੱਖਿਆ ਪ੍ਰਬੰਧਾਂ ਹੇਠ...
ਲੁਟੇਰੇ ਵਲੋਂ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਤੋਂ ਨਕਦੀ ਵਾਲਾ ਝਪਟਿਆ ਪਰਸ
. . .  1 day ago
ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੀ ਸੰਘਣੀ ਵਸੋਂ ਲੁਧਿਆਣਾ ਰੋਡ 'ਤੇ ਬੈਂਕ ਆਫ਼ ਇੰਡੀਆ ਸਾਹਮਣੇ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਔਰਤ ਕੋਲੋਂ ਲੁਟੇਰੇ ਵਲੋਂ ਨਕਦੀ ਵਾਲਾ ਪਰਸ ਖੋਹਿਆ, ਜਿਸ 'ਚ ਕਰੀਬ...
ਜਲੰਧਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਹੋਏ ਧਮਾਕੇ 'ਚ 5 ਸਾਲਾ ਪੁੱਤਰ ਨੇ ਵੀ ਤੋੜਿਆ ਦਮ
. . .  1 day ago
ਜਲੰਧਰ, 20 ਮਈ (ਅੰਮ੍ਰਿਤਪਾਲ)-ਅੱਜ ਸਵੇਰੇ ਜਲੰਧਰ ਦੇ ਲੰਮਾ ਪਿੰਡ 'ਚ ਅੱਗ ਲੱਗਣ ਦੇ ਕਾਰਨ ਪਿਤਾ ਅਤੇ ਡੇਢ ਸਾਲ ਦੇ ਪੁੱਤਰ ਦੀ ਮੌਕੇ 'ਤੇ ਮੌਤ ਹੋ ਗਈ ਸੀ ਅਤੇ ਉਸ ਦੀ ਪਤਨੀ ਅਤੇ 5 ਸਾਲ ਦੇ ਪੁੱਤਰ ਨੂੰ ਸਿਵਲ ਹਸਪਤਾਲ 'ਚ ਇਲਾਜ ਦੇ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ 5 ਸਾਲ ਦੇ ਪੁੱਤਰ ਦੀ ਵੀ ਮੌਤ ਹੋ ਗਈ।
ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਤਪਾ ਢਿਲਵਾਂ ਲਿੰਕ ਰੋਡ 'ਤੇ ਸਥਿਤ ਇਕ ਫ਼ੈਕਟਰੀ 'ਚ ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਦੇ ਦੱਸਣ...
ਨਜ਼ਦੀਕੀ ਪਿੰਡ ਘੁੰਨਸ ਵਿਖੇ ਕੈਂਸਰ ਨਾਲ 16 ਸਾਲਾ ਬੱਚੇ ਦੀ ਮੌਤ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਕਾਰਨ ਅਨੇਕਾਂ ਜਾਨਾਂ ਜਾ ਚੁੱਕੀਆਂ ਹਨ ਅਤੇ ਜਾ ਰਹੀਆਂ ਹਨ, ਜਿਸ 'ਤੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਅਜੇ ਤੱਕ ਇਸ ਬਿਮਾਰੀ ਦੇ ਤੋੜ ਸੰਬੰਧੀ ਕੋਈ ਵੀ ਹੱਲ ਨਹੀਂ ਲੱਭਿਆ, ਜਿਸਦਾ ਖ਼ਮਿਆਜ਼ਾ...
ਸੜਕ ਹਾਦਸੇ 'ਚ ਵਾਲ-ਵਾਲ ਬਚੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ
. . .  1 day ago
ਚੰਡੀਗੜ੍ਹ, 20 ਮਈ (ਰਾਮ ਸਿੰਘ ਬਰਾੜ)-ਸ਼ੁੱਕਰਵਾਰ ਦੁਪਹਿਰ ਮੁਹਾਲੀ ਦੇ ਸੈਕਟਰ 48 ਦੇ ਕੋਲ ਸੜਕ ਹਾਦਸੇ 'ਚ 3 ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵਾਲ-ਵਾਲ...
ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
. . .  1 day ago
ਪਟਿਆਲਾ, 20 ਮਈ-ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
ਮੈਰੀਟੋਰੀਅਸ ਸਕੂਲਾਂ 'ਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਮੁਕਾਬਲਾ ਪ੍ਰੀਖਿਆ 29 ਮਈ ਨੂੰ ਹੋਵੇਗੀ
. . .  1 day ago
ਐੱਸ.ਏ.ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)- ਸੁਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ 'ਚ 9ਵੀਂ...
ਲੁਧਿਆਣਾ ਬੰਬ ਕਾਂਡ ਦੀ ਸੁਲਝੀ ਗੁੱਥੀ, ਚਾਰ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 20 ਮਈ (ਰੇਸ਼ਮ ਸਿੰਘ)-ਦਸੰਬਰ 2020 'ਚ ਲੁਧਿਆਣਾ ਵਿਖੇ ਵਾਪਰੇ ਬੰਬ ਕਾਂਡ ਦੀ ਗੁੱਥੀ ਸੁਲਝ ਗਈ ਹੈ, ਇਸ 'ਚ ਵਰਤੀ ਗਈ ਆਈ. ਡੀ. ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਇਸ ਦਾ ਖ਼ੁਲਾਸਾ ਹੈਰੋਇਨ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ...
ਵੱਡੀ ਖ਼ਬਰ :ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਅਦਾਲਤ 'ਚ ਕੀਤਾ ਸਰੰਡਰ
. . .  1 day ago
ਪਟਿਆਲਾ, 20 ਮਈ-ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਦਸ ਦੇਈਏ ਕਿ ਹੁਣ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।
ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਹੋਏ ਰਵਾਨਾ
. . .  1 day ago
ਪਟਿਆਲਾ, 20 ਮਈ-ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਕਈ ਆਗੂ ਵੀ ਮੌਜੂਦ ਹਨ।
ਗੁਜਰਾਤ ਤੋਂ ਆਏ ਕੋਲੇ ਦੇ ਟਰੱਕ 'ਚੋਂ 140 ਕਿੱਲੋ ਡੋਡੇ, 50 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ , 2 ਕਾਬੂ
. . .  1 day ago
ਫਿਰੋਜ਼ਪੁਰ, 20 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਮੁਹਿੰਮ ਵਿਚ ਪੰਜਾਬ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਲੱਗੀ ਜਦੋਂ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਨੇ ਗੁਜਰਾਤ ਤੋਂ ਕੋਲੇ ਦੇ ਟਰੱਕ 'ਚੋਂ ਨਸ਼ੀਲੇ ਪਦਾਰਥ ਲਿਆ ਰਹੇ 2 ਵਿਅਕਤੀਆਂ...
ਵੱਡੀ ਖ਼ਬਰ: ਨਹੀਂ ਮਿਲੀ ਨਵਜੋਤ ਸਿੰਘ ਸਿੱਧੂ ਨੂੰ ਕੋਈ ਰਾਹਤ, ਅੱਜ ਹੀ ਕਰਨਾ ਪਵੇਗਾ ਸਰੰਡਰ
. . .  1 day ago
ਚੰਡੀਗੜ੍ਹ, 20 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੂੰ ਲੈ ਕੇ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਰਟ ਵਲੋਂ ਕੋਈ ਵੀ ਰਾਹਤ ਨਹੀਂ ਮਿਲਣ ਕਰਕੇ ਅੱਜ ਹੀ ਸਰੰਡਰ ਕਰਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮੱਘਰ ਸੰਮਤ 553

ਰੂਪਨਗਰ

ਨਗਰ ਕੌਂਸਲ ਰੂਪਨਗਰ ਦੀ ਮੀਟਿੰਗ 'ਚ ਕਾਂਗਰਸ ਦੇ ਮੌਜੂਦਾ ਤੇ ਸਾਬਕਾ ਪ੍ਰਧਾਨਾਂ 'ਚ ਖੜਕੀ

ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ) - ਸੂਬੇ ਦੀ ਕਾਂਗਰਸ ਸਰਕਾਰ 'ਚ ਆਪਣੇ ਹੀ ਮੁੱਖ ਮੰਤਰੀ ਤੇ ਮੰਤਰੀਆਂ ਨੂੰ ਕਟਹਿਰੇ 'ਚ ਖੜ੍ਹਾ ਕਰਨ ਦੀ ਨਵਜੋਤ ਸਿੰਘ ਨੀਤੀ ਦੀ ਤਰਜ਼ 'ਤੇ ਹੀ ਨਗਰ ਕੌਂਸਲ ਰੂਪਨਗਰ 'ਚ ਵੀ ਸੱਤਾਧਾਰੀ ਕਾਂਗਰਸੀਆਂ ਦੇ ਆਪਣੇ ਹੀ ਸਿੰਗ ਫਸ ਰਹੇ ਹਨ | ਅੱਜ ਨਗਰ ਕੌਂਸਲ ਰੂਪਨਗਰ ਦੀ ਮੀਟਿੰਗ ਵਿਚ ਦੋ ਮਹੀਨੇ ਬਾਅਦ ਮੀਟਿੰਗ ਕਰਨ ਨੂੰ ਲੈ ਕੇ ਕੌਂਸਲ ਦੇ ਮੌਜੂਦਾ ਕਾਂਗਰਸੀ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨਾਲ ਕਾਂਗਰਸ ਦੇ ਹੀ ਸਾਬਕਾ ਪ੍ਰਧਾਨ ਤੇ ਕੌਂਸਲਰ ਅਸ਼ੋਕ ਵਾਹੀ ਦੀ ਖੜਕ ਗਈ | ਵਾਹੀ ਨੇ ਪ੍ਰਧਾਨ ਦੀ ਕੁਰਸੀ ਕੋਲ ਪੁੱਜ ਕੇ ਆਪਣਾ ਇਤਰਾਜ਼ ਦਰਜ ਕਰਾਉਣ ਨੂੰ ਲੈ ਕੇ ਹੰਗਾਮਾ ਕੀਤਾ ਅਤੇ ਹੱਥ 'ਚ ਫੜਿਆ ਪੈੱਨ ਜ਼ੋਰ ਨਾਲ ਪ੍ਰਧਾਨ ਵੱਲ ਨੂੰ ਮਾਰ ਦਿੱਤਾ ਜਿਸ ਨੂੰ ਲੈ ਕੇ ਮੌਜੂਦਾ ਪ੍ਰਧਾਨ ਵੀ ਲੋਹਾ ਲਾਖਾ ਹੋ ਗਿਆ ਤੇ ਦੋਵਾਂ 'ਚ ਨੌਬਤ ਹੱਥੋਪਾਈ ਤੱਕ ਹੁੰਦੀ-ਹੁੰਦੀ ਬਚੀ | ਹੰਗਾਮੇ ਤੋਂ ਬਾਅਦ ਮਤਿਆਂ 'ਤੇ ਚਰਚਾ ਮੁੜ ਸ਼ੁਰੂ ਹੋਈ ਅਤੇ 14 ਮਤਿਆਂ 'ਚ ਖਰਚਾ, ਸਕੀਮਾਂ, ਫਾਇਰ ਬਿ੍ਗੇਡ, ਨਵਾਂ ਟਿਊਬਵੈੱਲ ਲਾਉਣ, ਸੀਵਰ ਮਸ਼ੀਨ ਦੀ ਪਾਈਪ, ਇਸ਼ਤਿਹਾਰਬਾਜ਼ੀ ਦਾ ਠੇਕਾ, ਡਿਸਪੈਂਸਰੀ ਦੇ ਕਿਰਾਏ ਆਦਿ ਦੇ 13 ਮਤੇ ਬਹੁਸੰਮਤੀ ਨਾਲ ਪਾਸ ਕਰ ਦਿੱਤੇ ਗਏ ਜਦੋਂ ਕਿ ਕੌਂਸਲ ਦੀਆਂ ਦੁਕਾਨਾਂ ਦੀ ਰਜਿਸਟਰੀ ਨੂੰ ਲੈ ਕੇ ਪੇਸ਼ ਹੋਇਆ ਇਕ ਮਤਾ ਮੁਲਤਵੀ ਕਰ ਦਿੱਤਾ ਗਿਆ, ਪਰ ਟੇਬਲ ਆਈਟਮ ਵਜੋਂ ਅੰਗਦ ਇੰਟਰਪ੍ਰਾਈਜ਼ਿਜ਼ ਨਾਮਕ ਕਾਲੋਨੀ ਨੂੰ ਨਗਰ ਕੌਂਸਲ 'ਚ ਸ਼ਾਮਿਲ ਕਰਨ 'ਤੇ ਰੌਲਾ ਪੈ ਗਿਆ | ਹਾਲਾਂਕਿ ਇਸ ਕਲੋਨੀ ਨੂੰ ਨਗਰ ਕੌਂਸਲ 'ਚ ਸ਼ਾਮਲ ਕਰਨ ਦੀ ਚਾਰਾਜੋਈ 4-5 ਸਾਲ ਪਹਿਲਾਂ ਅਰੰਭ ਹੋਈ ਸੀ ਪਰ ਸਿਰੇ ਨਾ ਲੱਗੀ, ਜਿਸ ਲਈ ਕੌਂਸਲਰ ਮੋਹਿਤ ਸ਼ਰਮਾ ਨੇ ਚੋਣਾਂ 'ਚ ਇਸ ਕਲੋਨੀ ਨੂੰ ਕੌਂਸਲ 'ਚ ਸ਼ਾਮਿਲ ਕਰਨ ਦੇ ਵਾਅਦੇ ਦਾ ਤਰਕ ਪੇਸ਼ ਕੀਤਾ ਜਿਸ 'ਤੇ ਸਾਬਕਾ ਪ੍ਰਧਾਨ ਅਸ਼ੋਕ ਵਾਹੀ ਨੇ ਭਿ੍ਸ਼ਟਾਚਾਰ ਹੋਣ ਦਾ ਸ਼ੱਕ ਪ੍ਰਗਟ ਕੀਤਾ ਪਰ ਕੌਂਸਲਰ ਮੋਹਿਤ ਸ਼ਰਮਾ ਸਫ਼ਾਈ ਦਿੰਦੇ ਰਹੇ ਅਤੇ ਰੌਲਾ-ਰੱਪਾ ਪੈ ਗਿਆ | ਇਸ ਮਾਮਲੇ 'ਚ ਆਪਣੇ ਆਪ ਨੂੰ ਪਾਕ ਸਾਫ਼ ਦੱਸਣ ਲਈ ਕੌਂਸਲ ਪ੍ਰਧਾਨ ਸੰਜੇ ਵਰਮਾ ਨੇ ਆਪਣੇ ਬੱਚਿਆਂ ਅਤੇ ਗੁਰੂਆਂ ਤੱਕ ਦੀ ਸਹੁੰ ਖਾ ਲਈ ਕਿ ਉਹ ਕਿਸੇ ਕਿਸਮ ਦੇ ਭਿ੍ਸ਼ਟਾਚਾਰ 'ਚ ਇਕ ਨਵੇਂ ਪੈਸੇ ਦਾ ਰਵਾਦਾਰ ਨਹੀਂ ਜਦੋਂ ਕਿ ਉਹ ਤਾਂ ਦਫ਼ਤਰ 'ਚ ਚਾਰ ਤੱਕ ਦਾ ਖ਼ਰਚ ਵੀ ਕੌਂਸਲ ਦਫ਼ਤਰ ਦੇ ਖ਼ਜ਼ਾਨੇ 'ਤੇ ਨਹੀਂ ਪਾਉਂਦਾ | ਉਨ੍ਹਾਂ ਅਸ਼ੋਕ ਵਾਹੀ 'ਤੇ ਜਾਣਬੁੱਝ ਕੇ ਖੜਦੰੁਬ ਪਾਉਣ ਦੇ ਦੋਸ਼ ਲਾਏ ਅਤੇ ਕਿਹਾ ਕਿ ਉਹ ਬਰਿੰਦਰ ਢਿੱਲੋਂ ਨੂੰ ਸ਼ਹਿਰ 'ਚੋਂ ਸ਼ਾਨਦਾਰ ਜਿੱਤ ਦੁਆਉਣ ਲਈ ਦਿਨ ਰਾਤ ਇੱਕ ਕਰ ਦੇਣਗੇ | ਮੀਟਿੰਗ ਵਿਚ ਅਕਾਲੀ ਕੌਂਸਲਰ ਚਰਨਜੀਤ ਕੌਰ ਹਵੇਲੀ ਨੇ ਮੰਗ ਕੀਤੀ ਕਿ ਟਰੀਟਮੈਂਟ ਪਲਾਂਟ ਦੀਆਂ ਦੋਵੇਂ ਮੋਟਰਾਂ ਚਾਲੂ ਕੀਤੀਆਂ ਜਾਣ ਨਹੀਂ ਤਾਂ ਇਹ ਟਰੀਟਮੈਂਟ ਪਲਾਂਟ ਕਿਸੇ ਵੀ ਕੰਮ ਦਾ ਨਹੀਂ | ਹਾਊਸ 'ਚ ਅਕਾਲੀ ਦਲ ਦੀਆਂ ਦੋ ਕੌਂਸਲਰ ਬੀਬੀਆਂ ਨਾਲੋਂ ਕਾਂਗਰਸ ਦੇ ਕੌਂਸਲਰ ਵਾਹੀ ਅਤੇ ਪੋਮੀ ਸੋਨੀ ਹੀ ਵਿਰੋਧੀ ਧਿਰ ਵਾਂਗੂੰ ਵਿਹਾਰ ਕਰਦੇ ਨਜ਼ਰ ਆਏ | ਮੀਟਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਰਜੇਸ਼ ਕੁਮਾਰ, ਮੀਤ ਪ੍ਰਧਾਨ ਪੂਨਮ ਕੱਕੜ, ਕੌਂ: ਅਮਰਜੀਤ ਸਿੰਘ ਜੌਲੀ, ਕੌਂ: ਸਰਬਜੀਤ ਸਿੰਘ ਸੈਣੀ, ਕੌਂ: ਚਰਨਜੀਤ ਸਿੰਘ, ਆਜ਼ਾਦ ਕੌਂਸਲਰ ਰਾਜੂ ਸਤਿਆਲ, ਕੌਂ: ਜਸਵਿੰਦਰ ਕੌਰ, ਕੌਂ: ਜਸਪਿੰਦਰ ਕੌਰ ਪਿੰਕਾ, ਕੌਂ: ਕੁਲਵਿੰਦਰ ਕੌਰ, ਕੌਂ: ਇਕਬਾਲ ਕੌਰ ਮਾਕੜ, ਕੌਂ: ਰੇਖਾ, ਕੌਂ: ਨੀਰੂ ਗੁਪਤਾ, ਕੌਂ: ਅਮਰਿੰਦਰ ਸਿੰਘ ਰੀਹਲ, ਕੌਂ: ਗੁਰਮੀਤ ਸਿੰਘ ਰਿੰਕੂ ਸਮੇਤ ਕਾਰਜ ਸਾਧਕ ਅਫ਼ਸਰ ਭਜਨ ਚੰਦ ਅਤੇ ਹੋਰ ਅਮਲਾ ਹਾਜ਼ਰ ਸੀ |

ਨਰਸਿੰਗ, ਪੈਰਾ-ਮੈਡੀਕਲ ਕੋਰੋਨਾ ਯੋਧਿਆਂ ਨੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਮੋਰਿੰਡਾ, 29 ਨਵੰਬਰ (ਪਿ੍ਤਪਾਲ ਸਿੰਘ) - ਪੰਜਾਬ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ, ਫ਼ਰੀਦਕੋਟ ਅਤੇ ਅੰਮਿ੍ਤਸਰ ਵਿਚਲੇ ਨਰਸਿੰਗ, ਪੈਰਾ ਮੈਡੀਕਲ (ਕੋਰੋਨਾ ਯੋਧੇ ਚਾਰ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਨਿਰੰਤਰ ਰੂਪ 'ਚ ਜਾਰੀ ਰੱਖਣ ਅਤੇ ਰੈਗੂਲਰ ...

ਪੂਰੀ ਖ਼ਬਰ »

ਐਨ. ਐੱਚ. ਐੱਮ. ਕਰਮਚਾਰੀਆਂ ਨੇ 14ਵੇਂ ਦਿਨ ਵੀ ਸਿਹਤ ਸੇਵਾਵਾਂ ਠੱਪ ਰੱਖ ਕੇ ਕੀਤਾ ਪ੍ਰਦਰਸ਼ਨ

ਨੂਰਪੁਰ ਬੇਦੀ, 29 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਐਨ. ਐਚ. ਐਮ. ਦੇ ਸਿਹਤ ਮੁਲਾਜ਼ਮਾਂ ਨੇ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੇ ਅੱਜ 14ਵੇਂ ਦਿਨ ਵੀ ਸਮੁੱਚੀਆਂ ਸਿਹਤ ਸੇਵਾਵਾਂ ਠੱਪ ਰੱਖੀਆਂ ਅਤੇ ਜ਼ੋਰਦਾਰ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵਲੋਂ ਹੱਕੀ ਮੰਗਾਂ ਲਈ ਚੱਲ ਰਹੀ ਭੁੱਖ ਹੜਤਾਲ ਚੌਥੇ ਦਿਨ 'ਚ ਸ਼ਾਮਿਲ

ਸ੍ਰੀ ਚਮਕੌਰ ਸਾਹਿਬ, 29 ਨਵੰਬਰ (ਜਗਮੋਹਣ ਸਿੰਘ ਨਾਰੰਗ)-ਜਨਰਲ ਕੈਟਾਗਰੀ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਹਲਕੇ ਵਿਚ ਸ੍ਰੀ ਚਮਕੌਰ ਸਾਹਿਬ ਵਿਖੇ ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ ਵਲੋਂ ਚੱਲ ਰਹੀ ਲੜੀਵਾਰ ਭੁੱਖ ...

ਪੂਰੀ ਖ਼ਬਰ »

ਝੋਨਾ ਲਗਾਉਣ ਵਾਲੀ ਮਸ਼ੀਨ ਦੀ ਸਬਸਿਡੀ ਲੈਣ ਲਈ ਦੋ ਸਾਲ ਤੋਂ ਗੇੜੇ ਮਾਰ ਰਹੀ ਮਨਜੀਤ ਕੌਰ ਨੇ ਮੁੱਖ ਮੰਤਰੀ ਨੂੰ ਲਗਾਈ ਗੁਹਾਰ

ਸ੍ਰੀ ਚਮਕੌਰ ਸਾਹਿਬ, 29 ਨਵੰਬਰ (ਜਗਮੋਹਣ ਸਿੰਘ ਨਾਰੰਗ) - ਮਨਜੀਤ ਕੌਰ ਪਤਨੀ ਨਸੀਬ ਸਿੰਘ ਵਾਸੀ ਖਾਨਪੁਰ ਨੇ ਦੱਸਿਆ ਕਿ ਉਨ੍ਹਾਂ ਸੰਨ 2019 ਵਿਚ ਖੰਨੇ ਤੋਂ ਝੋਨਾ ਲਗਾਉਣ ਵਾਲੀ ਮਸ਼ੀਨ 5 ਲੱਖ 50 ਹਜ਼ਾਰ ਰੁਪਏ ਵਿਚ ਖ੍ਰੀਦੀ ਸੀ ਜਿਸ ਦੀ 50 ਫ਼ੀਸਦੀ ਸਬਸਿਡੀ ਦਾ ਕੇਸ ਉਨ੍ਹਾਂ ...

ਪੂਰੀ ਖ਼ਬਰ »

ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਨੰਗਲ, 29 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਹੜਤਾਲ 28ਵੇਂ ਦਿਨ 'ਚ ਦਾਖਲ ਹੋ ਗਈ ਹੈ | ਅੱਜ ਸਰਕਾਰੀ ਸ਼ਿਵਾਲਿਕ ਕਾਲਜ ਦੇ ਸਾਹਮਣੇ ਸਹਾਇਕ ਪ੍ਰੋਫੈਸਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਸੂਬਾ ਸਰਕਾਰ ਵਿਰੁੱਧ ਜ਼ੋਰਦਾਰ ...

ਪੂਰੀ ਖ਼ਬਰ »

6 ਦਸੰਬਰ ਤੋਂ ਸ਼ੁਰੂ ਹੋਵੇਗੀ ਪੀ.ਜੀ.ਆਈ. ਮੁਫ਼ਤ ਬੱਸ ਸੇਵਾ

ਸ੍ਰੀ ਅਨੰਦਪੁਰ ਸਾਹਿਬ, 29 ਨਵੰਬਰ (ਜੇ.ਐਸ.ਨਿੱਕੂਵਾਲ)-ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਪੀ.ਜੀ.ਆਈ. ਲਈ ਮੁਫ਼ਤ ਬੱਸ ਸੇਵਾ ਮੁੜ 6 ਦਸੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਸੁਰਿੰਦਰ ਸਿੰਘ ਮਟੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ (ਰਜਿ.) ਰੂਪਨਗਰ ਦੀ ਮਹੀਨਾਵਾਰ ਮੀਟਿੰਗ 1 ਨੂੰ

ਰੂਪਨਗਰ, 29 ਨਵੰਬਰ (ਸੱਤੀ) - ਸੀਨੀਅਰ ਸਿਟੀਜ਼ਨ ਕੌਂਸਲ (ਰਜਿ.) ਰੂਪਨਗਰ ਦੀ ਮਹੀਨਾਵਾਰ ਮੀਟਿੰਗ 1 ਦਸੰਬਰ 2021 ਦਿਨ ਬੁੱਧਵਾਰ ਨੂੰ ਗਾਂਧੀ ਮੈਮੋਰੀਅਲ ਨੈਸ਼ਨਲ ਪਬਲਿਕ ਸਕੂਲ (ਨੇੜੇ ਬੇਲਾ ਚੌਂਕ) ਰੂਪਨਗਰ ਵਿਖੇ ਸ਼ਾਮ 3:30 ਵਜੇ ਹੋਵੇਗੀ | ਇਸ ਮੀਟਿੰਗ ਵਿਚ ਜਿੱਥੇ ਬਜ਼ੁਰਗਾਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਲਗਾਈ ਪੁਰਾਤਨ ਪੰਜਾਬੀ ਵਿਰਾਸਤੀ ਵਸਤਾਂ ਦੀ ਪ੍ਰਦਰਸ਼ਨੀ

ਸ੍ਰੀ ਚਮਕੌਰ ਸਾਹਿਬ, 29 ਨਵੰਬਰ (ਜਗਮੋਹਣ ਸਿੰਘ ਨਾਰੰਗ) - ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲ ਵਿਖੇ ਪੰਜਾਬੀ ਮਾਹ ਦੌਰਾਨ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਪੁਰਾਤਨ ਪੰਜਾਬੀ ਵਿਰਾਸਤੀ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ | ਜਿਸ ਵਿਚ ...

ਪੂਰੀ ਖ਼ਬਰ »

ਪਿ੍ੰ. ਸੁਰਿੰਦਰ ਸਿੰਘ ਦਾ ਸ਼੍ਰੋਮਣੀ ਕਮੇਟੀ ਦਾ ਜੂਨੀਅਰ ਮੀਤ ਪ੍ਰਧਾਨ ਚੁਣਿਆ ਜਾਣਾ ਧਰਮ ਪ੍ਰਚਾਰ 'ਚ ਨਿਭਾਈਆਂ ਨਿਸ਼ਕਾਮ ਸੇਵਾਵਾਂ ਦਾ ਫੱਲ ਹੈ

ਸ੍ਰੀ ਅਨੰਦਪੁਰ ਸਾਹਿਬ, 29 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ) - ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਹੁਦੇਦਾਰਾਂ ਦੀ ਹੋਈ ਚੋਣ 'ਚ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਿ੍ੰ: ਸੁਰਿੰਦਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਸਕੂਲਾਂ 'ਚ ਕੋਵਿਡ-19 ਟੈਸਟਿੰਗ ਵਧਾਉਣ ਦੇ ਕੀਤੇ ਹੁਕਮ ਜਾਰੀ

ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ) - ਨੰਗਲ ਵਿਖੇ ਸਕੂਲ ਵਿਚ ਸਾਹਮਣੇ ਆਏ ਕੋਵਿਡ-19 ਦੇ ਤਿੰਨ ਮਾਮਲਿਆਂ ਅਤੇ ਓਮੀਕਰੋਨ ਨਾਮਕ ਕੋਰੋਨਾ ਵਾਇਰਸ ਦੇ ਇੱਕ ਨਵੇਂ ਰੂਪ ਦਾ ਨੋਟਿਸ ਲੈਂਦਿਆਂ, ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਸੋਮਵਾਰ ਨੂੰ ਸਿਵਲ ਸਰਜਨ ...

ਪੂਰੀ ਖ਼ਬਰ »

ਨੂਰਪੁਰ ਬੇਦੀ ਇਲਾਕੇ ਦੇ ਲੋਕਾਂ ਨੇ ਪੈਪਸੂ ਰੋਡਵੇਜ਼ ਦਾ ਰੂਟ ਚਾਲੂ ਕਰਨ ਲਈ ਚੇਅਰਮੈਨ ਚੈੜੀਆਂ ਤੋਂ ਕੀਤੀ ਜ਼ੋਰਦਾਰ ਮੰਗ

ਨੂਰਪੁਰ ਬੇਦੀ, 29 ਨਵੰਬਰ (ਵਿੰਦਰ ਪਾਲ ਝਾਂਡੀਆਂ) - ਰੂਪਨਗਰ ਤੋਂ ਵਾਇਆ ਟਿੱਬਾ ਟੱਪਰੀਆਂ ਤੋਂ ਸ੍ਰੀ ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲੇ ਮਾਰਗ 'ਤੇ ਪੈਂਦੇ ਕਰੀਬ 40 ਪਿੰਡਾਂ ਜਿਨ੍ਹਾਂ 'ਚ ਧਮਾਣਾ, ਜਟਵਾਹੜ, ਝਾਂਡੀਆਂ, ਟਿੱਬਾ ਨੰਗਲ, ਬਾਲੇਵਾਲ, ਕਾਂਗੜ, ਜਤੋਲੀ, ...

ਪੂਰੀ ਖ਼ਬਰ »

ਰੇਲਵੇ ਵਿਭਾਗ ਦੇ ਚੀਫ਼ ਇੰਜੀਨੀਅਰ ਵਲੋਂ ਰੇਲਵੇ ਅੰਡਰ ਬਰਿੱਜ ਮੋਰਿੰਡਾ ਦੇ ਨਿਰਮਾਣ ਕਾਰਜ ਦਾ ਲਿਆ ਜਾਇਜ਼ਾ

ਮੋਰਿੰਡਾ, 29 ਨਵੰਬਰ (ਕੰਗ) - ਅੱਜ ਰੇਲਵੇ ਵਿਭਾਗ ਦੇ ਚੀਫ਼ ਇੰਜੀਨੀਅਰ ਨਟਰਾਜ ਸਿੰਘ ਵਲੋਂ ਮੋਰਿੰਡਾ ਬੱਸ ਸਟੈਂਡ ਨਜ਼ਦੀਕ ਬਣ ਰਹੇ ਰੇਲਵੇ ਅੰਡਰ ਬਰਿੱਜ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਕੰਮ ਜਲਦੀ ਨੇਪਰੇ ਚੜ੍ਹਾਉਣ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਸਾਂਝਾ ਮੰਚ ਥਰਮਲ ਕੰਟਰੈਕਟ ਵਰਕਰ ਯੂਨੀਅਨ ਵਲੋਂ ਅਰਥੀ ਫ਼ੂਕ ਰੋਸ ਮੁਜ਼ਾਹਰਾ ਕੀਤਾ

ਘਨੌਲੀ, 29 ਨਵੰਬਰ (ਜਸਵੀਰ ਸਿੰਘ ਸੈਣੀ) - ਸਾਂਝਾ ਮੰਚ ਥਰਮਲ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਮੇਨ ਗੇਟ 'ਤੇ ਮੰਗਾਂ ਨੂੰ ਲੈ ਕੇ ਪਾਵਰਕਾਮ ਮੈਨੇਜਮੈਂਟ ਅਤੇ ਸਰਕਾਰ ਦੀ ਅਰਥੀ ਫ਼ੂਕ ਰੋਸ ਮੁਜ਼ਾਹਰਾ ਕੀਤਾ ਗਿਆ | ਅਰਥੀ ਫ਼ੂਕ ਰੋਸ ...

ਪੂਰੀ ਖ਼ਬਰ »

ਬਬਾਨੀ ਕਲਾਂ ਵਿਖੇ ਕਾਂਗਰਸੀ ਵਰਕਰਾਂ ਦੀ ਹੋਈ ਮੀਟਿੰਗ

ਪੁਰਖਾਲੀ, 29 ਨਵੰਬਰ (ਬੰਟੀ) - ਕਾਂਗਰਸ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਬਬਾਨੀ ਕਲਾਂ ਵਿਖੇ ਹੋਈ | ਇਸ ਮੌਕੇ ਪੀ. ਆਰ. ਟੀ. ਸੀ. ਦੇ ਚੇਅਰਮੈਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਾਈ | ਇਸ ਮੌਕੇ ਜ਼ੈਲਦਾਰ ਚੈੜੀਆਂ ਨੇ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਮਹਿਤੋਤ ਦੇ ਕਬੱਡੀ ਕੱਪ 'ਤੇ ਧਨੌਰੀ ਦੀ ਟੀਮ ਦਾ ਕਬਜ਼ਾ

ਬੇਲਾ, 29 ਨਵੰਬਰ (ਮਨਜੀਤ ਸਿੰਘ ਸੈਣੀ) - ਗ੍ਰਾਮ ਪੰਚਾਇਤ ਮਹਿਤੋਤ ਵਲੋਂ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਮਹਿਤੋਤ, ਸਮੂਹ ਨਗਰ ਨਿਵਾਸੀ ਐਨ. ਆਰ. ਆਈ. ਭਰਾਵਾਂ ਅਤੇ ਇਲਾਕੇ ਦੇ ਕਬੱਡੀ ਪ੍ਰੇਮੀਆਂ ਦੇ ਸਹਿਯੋਗ ਨਾਲ ਕਰਾਏ ਕਬੱਡੀ ਕੱਪ ਤੇ ਬਾਬਾ ਗਾਜੀ ਦਾਸ ਕਬੱਡੀ ਕਲੱਬ ...

ਪੂਰੀ ਖ਼ਬਰ »

ਸੰਤ ਜਸਵੰਤ ਸਿੰਘ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ਸਮਾਗਮ ਕਰਵਾਇਆ

ਮੋਰਿੰਡਾ, 29 ਨਵੰਬਰ (ਪਿ੍ਤਪਾਲ ਸਿੰਘ) - ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੰਤ ਜਸਵੰਤ ਸਿੰਘ ਜੀ ਸੰਗਤਪੁਰਾ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਮਨਪ੍ਰੀਤ ਸਿੰਘ ਸੰਗਤਪੁਰਾ ਵਾਲਿਆਂ ਨੇ ਦੱਸਿਆ ਕਿ ਸੰਤ ਜਸਵੰਤ ਸਿੰਘ ਜੀ ਜੋ ਬੀਤੇ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੇ ਅਧਿਆਪਕਾਂ ਵਲੋਂ ਲਾਇਬ੍ਰੇਰੀ ਲਈ ਕਿਤਾਬਾਂ ਭੇਟ

ਮੋਰਿੰਡਾ, 29 ਨਵੰਬਰ (ਕੰਗ)-ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ 'ਬੁੱਕਸ ਡੋਨੇਸ਼ਨ ਟੂ ਲਾਇਬ੍ਰੇਰੀਜ਼' ਮੁਹਿੰਮ ਅਧੀਨ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਸ੍ਰੀ ਚਮਕੌਰ ਸਾਹਿਬ, 29 ਨਵੰਬਰ (ਜਗਮੋਹਣ ਸਿੰਘ ਨਾਰੰਗ) - ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਮੁਹਰਿਓ ਇੱਕ ਹੀਰੋ ਸਪਲੈਂਡਰ ਮੋਟਰ ਸਾਈਕਲ ਚੋਰੀ ਹੋ ਗਿਆ | ਮੋਟਰ ਸਾਈਕਲ ਦੇ ਮਾਲਕ ਹਰਸਿਮਰਨਜੀਤ ਸਿੰਘ ਵਾਸੀ ਜਗਤਪੁਰ ਨੇ ਦੱਸਿਆ ਕਿ ਉਹ ਗੁ: ਸਾਹਿਬ ...

ਪੂਰੀ ਖ਼ਬਰ »

ਐਨ. ਸੀ. ਸੀ. ਦੀ 73ਵੀਂ ਵਰ੍ਹੇਗੰਢ ਮੌਕੇ ਡੀ. ਏ. ਵੀ. ਸਕੂਲ ਰੂਪਨਗਰ ਦੇ 20 ਕੈਡਿਟਾਂ ਨੂੰ ਮਿਲੇ ਸੋਨ ਤਗਮੇ

ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)-ਐਨ. ਸੀ. ਸੀ. (ਰਾਸ਼ਟਰੀ ਕੈਡਿਟ ਕੋਰ) ਦੀ 73ਵੀਂ ਵਰ੍ਹੇਗੰਢ ਮੌਕੇ ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ | ਸਕੂਲ ਦੇ ਐਨ. ਸੀ. ਸੀ. ਅਫ਼ਸਰ ਸੁਨੀਲ ਕੁਮਾਰ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਖਿਡਾਰਨਾਂ ਨੂੰ ਕੀਤਾ ਸਨਮਾਨਿਤ

ਮੋਰਿੰਡਾ, 29 ਨਵੰਬਰ (ਕੰਗ) - ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪੈਨ ਚੈਕ ਸਿਲਾਟ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਸਦਕਾ ਖਿਡਾਰਨਾਂ ਨੂੰ ਮੈਡਲ ਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ 'ਚ ਸ਼ਹੀਦ ਦੇ ਪਰਿਵਾਰ ਵਲੋਂ ਸਰਕਾਰੀ ਨੌਕਰੀ ਦੀ ਮੰਗ

ਮੋਰਿੰਡਾ, 29 ਨਵੰਬਰ (ਪਿ੍ਤਪਾਲ ਸਿੰਘ) - ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਮੋਦੀ ਸਰਕਾਰ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲਦੇ ਸੰਘਰਸ਼ ਵਿਚ ਪਿੰਡ ਕਾਈਨੋਰ ਦੇ ਸ਼ਹੀਦ ਹੋਏ ਨੌਜਵਾਨ ਲਖਬੀਰ ਸਿੰਘ ਪੁੱਤਰ ...

ਪੂਰੀ ਖ਼ਬਰ »

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਦੋ ਰੋਜ਼ਾ ਇੰਟਰ ਹਾਊਸ ਮੁਕਾਬਲੇ ਸਮਾਪਤ

ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)- ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੋਪੜ ਵਿਖੇ ਚੱਲ ਰਹੇ ਦਰ ਰੋਜ਼ਾ ਇੰਟਰ ਹਾਊਸ ਮੁਕਾਬਲੇ ਸਮਾਪਤ ਹੋ ਗਏ ਗਏ | ਦੂਜੇ ਦਿਨ ਦੇ ਮੁਕਾਬਲਿਆਂ ਦੀ ਸ਼ੁਰੂਆਤ ਪਿ੍ੰਸੀਪਲ ਕੁਲਵਿੰਦਰ ਸਿੰਘ ਮਾਹਲ ਵਲੋਂ ਕੀਤੀ ਗਈ | ਉਨ੍ਹਾਂ ਨੇ ਆਏ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਤਿੰਨ ਦਿਨਾ ਧਾਰਮਿਕ ਸਮਾਗਮ 3 ਤੋਂ

ਮੋਰਿੰਡਾ, 29 ਨਵੰਬਰ (ਕੰਗ) - ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਾਤਾ ਗੁਜਰ ਕੌਰ ਸੇਵਾ ਦਲ ਮੋਰਿੰਡਾ ਵਲੋਂ ਡੇਰਾ ਕਾਰ ਸੇਵਾ ਮੋਰਿੰਡਾ ਅਤੇ ਸੰਗਤਾਂ ਦੇ ਸਹਿਯੋਗ ਨਾਲ 3, 4 ਅਤੇ 5 ਦਸੰਬਰ ਨੂੰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਰੂਪਨਗਰ ਫੇਰੀ ਨੂੰ ਲੈ ਕੇ ਅਕਾਲੀ ਵਰਕਰਾਂ ਦੀ ਲਾਮਬੰਦੀ

ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 10 ਦਸੰਬਰ ਦੀ ਰੋਪੜ ਫੇਰੀ ਨੂੰ ਲੈ ਕੇ ਇਸਤਰੀ ਅਕਾਲੀ ਦਲ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਸ਼੍ਰੋਮਣੀ ...

ਪੂਰੀ ਖ਼ਬਰ »

ਪਿੰਡ ਚਲਾਕੀ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਮੋਰਿੰਡਾ, 29 ਨਵੰਬਰ (ਪਿ੍ਤਪਾਲ ਸਿੰਘ) - ਨਜ਼ਦੀਕੀ ਪਿੰਡ ਚਲਾਕੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਲੀਪ ਸਿੰਘ ਤੇ ਖ਼ਜ਼ਾਨਚੀ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਖੇੜੀ ਸਕੂਲ ਦੇ ਬੱਚਿਆਂ ਨੇ ਕਰਵਾਈ ਬੱਲੇ-ਬੱਲੇ

ਨੂਰਪੁਰ ਬੇਦੀ, 29 ਨਵੰਬਰ (ਵਿੰਦਰ ਪਾਲ ਝਾਂਡੀਆ) - ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਖੇੜੀ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX