ਅਜਨਾਲਾ 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਕਿਸਾਨ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨ ਪਿਛਲੇ ਇਕ ਸਾਲ ਤੋਂ ਸੰਘਰਸ਼ ਲੜ ਰਹੇ ਸਨ ਤੇ ਆਖਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਿਸਾਨਾਂ ਦੇ ਹੌਂਸਲੇ ਅੱਗੇ ਗੋਡੇ ਟੇਕਦਿਆਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਜਿਸ ਨਾਲ ਕਿਸਾਨਾਂ ਦੀ ਇਤਿਹਾਸਕ ਜਿੱਤ ਹੋਈ ਹੈ | ਇਹ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਸਥਾਨਕ ਸ਼ਹਿਰ ਅੰਦਰ ਸਥਿਤ ਕਾਂਗਰਸ ਪਾਰਟੀ ਦੇ ਦਫਤਰ ਵਿਖੇ ਪਾਰਟੀ ਵਰਕਰਾਂ ਨਾਲ ਇਕੱਤਰਤਾ ਉਪਰੰਤ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਭਾਵੇਂ ਕਿ ਅੱਜ ਲੋਕ ਸਭਾ ਅੰਦਰ ਤਿੰਨ ਖੇਤੀ ਕਾਨੂੰਨ ਰੱਦ ਕਰਨ ਸਬੰਧੀ ਬਿਲ ਪਾਸ ਕਰ ਦਿੱਤਾ ਗਿਆ ਹੈ ਪਰ ਅਜੇ ਵੀ ਐੱਮ.ਐੱਸ.ਪੀ. ਦੀ ਗਾਰੰਟੀ ਕਾਨੂੰਨ, ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨ ਸਮੇਤ ਕਿਸਾਨਾਂ ਦੀਆਂ ਕਈ ਹੋਰ ਵਾਜਬ ਮੰਗਾਂ ਪੈਂਡਿੰਗ ਹਨ ਜਿਨ੍ਹਾਂ ਨੂੰ ਵੀ ਤੁਰੰਤ ਕੇਂਦਰ ਸਰਕਾਰ ਨੂੰ ਹੱਲ ਕਰਨਾ ਚਾਹੀਦਾ ਹੈ | ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ | ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਇਲੈਕਟ੍ਰੋਨਿਕ ਵਾਲੇ, ਸ਼ੂਗਰ ਮਿੱਲ ਭਲਾ ਪਿੰਡ ਦੇ ਚੇਅਰਮੈਨ ਸਰਪੰਚ ਦਲਜੀਤ ਸਿੰਘ ਸੋਨੂੰ ਰਾਏਪੁਰ, ਕੌਂਸਲਰ ਗੁਰਦੇਵ ਸਿੰਘ ਨਿੱਝਰ, ਬਲਾਕ ਸੰਮਤੀ ਮੈਂਬਰ ਰਾਣਾ ਰਣਜੀਤ ਸਿੰਘ ਭੱਖਾ, ਸਰਪੰਚ ਹਰਪਾਲ ਸਿੰਘ ਹਾਸ਼ਮਪੁਰਾ, ਸਾਬਕਾ ਸਰਪੰਚ ਕਾਬਲ ਸਿੰਘ ਨੰਗਲ, ਜੁਗਰਾਜ ਸਿੰਘ ਰਿਆੜ, ਜਗਰੂਪ ਸਿੰਘ ਨੰਗਲ, ਹਰਮਨ ਢਿੱਲੋਂ ਫੁੱਲੇਚੱਕ, ਗੁਰਪ੍ਰੀਤ ਸਿੰਘ ਗੋਪੀ ਨੰਗਲ, ਅਮਿਤ ਔਲ, ਸਰਪੰਚ ਮੇਹਰ ਸਿੰਘ ਬਿਕਰਾਊਰ, ਡਾਇਰੈਕਟਰ ਹਰਜੀਤ ਸਿੰਘ ਅਲੀਵਾਲ ਕੋਟਲੀ, ਸੋਸ਼ਲ ਮੀਡੀਆ ਕੋਆਰਡੀਨੇਟਰ ਮਾਨਵਦੀਪ ਸਿੰਘ ਨਿੱਝਰ, ਅੰਮਿ੍ਤ ਭੱਖਾ, ਪ੍ਰਧਾਨ ਭਗਵੰਤ ਸਿੰਘ ਪੰਜ ਗਰਾਈਆਂ ਵਾਹਲਾ, ਸਰਪੰਚ ਬੇਅੰਤ ਸਿੰਘ ਬਿੱਟਾ, ਸਰਪੰਚ ਸੁਖਦੇਵ ਸਿੰਘ ਬਲੜਵਾਲ ਅਤੇ ਸਰਪੰਚ ਰੇਸ਼ਮ ਸਿੰਘ ਆਦਿ ਹਾਜ਼ਰ ਸਨ |
ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਚੋਰਾਂ ਵੱਲੋਂ ਦਿਨ ਦਿਹਾੜੇ ਇਕ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਇਕ ਘਰ ਵਿਚੋਂ ਜਿੰਦੇ, ਅਲਮਾਰੀ ਤੋੜਕੇ 5 ਤੋਲੇ ਦੇ ਕਰੀਬ ਸੋਨਾ ਚੋਰੀ ਕਰ ...
ਮੱਤੇਵਾਲ, 29 ਨਵੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਗਾਮੀ ਵਿਧਾਨ ਸਭਾ ਦੀਆਂ ਚੋਣਾਂ ਵਿਚ ਹਲਕਾ ਮਜੀਠਾ ਤੋਂ ਟਿਕਟ ਦਾ ਐਲਾਨ ਕਰਦਿਆਂ ਸ: ਬਿਕਰਮ ਸਿੰਘ ਮਜੀਠੀਆ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ ਜਿਸ ...
ਅਜਨਾਲਾ, 29 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਭਾਜਪਾ ਜ਼ਿਲ੍ਹਾ ਦਿਹਾਤੀ-ਮਜੀਠਾ ਦੇ ਪ੍ਰਧਾਨ ਸਤਿੰਦਰ ਸਿੰਘ ਮਾਕੋਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਦਿਹਾਤੀ ਵਿਧਾਨ ਸਭਾ ਹਲਕਿਆਂ ਅਜਨਾਲਾ, ਮਜੀਠਾ ਤੇ ਬਾਬਾ ਬਕਾਲਾ 'ਚ ਭਾਜਪਾ ਦੀਆਂ ਚੋਣ ਸਰਗਰਮੀਆਂ ਨੂੰ ...
ਬਿਆਸ, 29 ਨਵੰਬਰ (ਪਰਮਜੀਤ ਸਿੰਘ ਰੱਖੜਾ)-ਥਾਣਾ ਬਿਆਸ ਦੀ ਪੁਲਿਸ ਨੇ ਆਤਮ ਹੱਤਿਆ ਦੀ ਕੋਸ਼ਿਸ਼ ਕਰਨ ਸਮੇਤ ਹੋਰਨਾਂ ਦੋਸ਼ਾਂ ਹੇਠ ਵੱਖ-ਵੱਖ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ | ਪੱਤਰਕਾਰਾਂ ਨੂੰ ਮਿਲੀ ਜਾਣਕਾਰੀ ਵਿਚ ਏ. ਐੱਸ. ਆਈ. ਸੁਖਵਿੰਦਰ ਸਿੰਘ ਅਨੁਸਾਰ ਸੰਦੀਪ ...
ਟਾਂਗਰਾ, 29 ਨਵੰਬਰ (ਹਰਜਿੰਦਰ ਸਿੰਘ ਕਲੇਰ)-ਜ਼ਿਲ੍ਹਾ ਪੁਲਿਸ ਮੁਖੀ ਦਿਹਾਤੀ ਦੇ ਐੱਸ.ਐੱਸ.ਪੀ. ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੁਲਿਸ ਚੌਕੀ ਟਾਂਗਰਾ ਦੇ ਨਵੇਂ ਇੰਚਾਰਜ ਏ. ਐੱਸ. ਆਈ ਤਜਿੰਦਰ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ | ਤਜਿੰਦਰ ਸਿੰਘ ਥਾਣਾ ...
ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-'ਯੂਥ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਦਾ ਹਰਿਆਵਲ ਦਸਤਾ ਹੈ ਅਤੇ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਯੂਥ ਅਕਾਲੀ ਦਲ ਅਹਿਮ ਰੋਲ ਨਿਭਾਵੇਗਾ |' ਇਹ ...
ਰਈਆ, 29 ਨਵੰਬਰ (ਸ਼ਰਨਬੀਰ ਸਿੰਘ ਕੰਗ)-ਅੱਜ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਕਸਬਾ ਰਈਆ ਵਿਖੇ ਸਾਬਕਾ ਕੈਬਨਿਟ ਮੰਤਰੀ ਸਵ: ਸ: ਤਾਰਾ ਸਿੰਘ ਲਾਇਲਪੁਰੀ ਦੇ ਗ੍ਰਹਿ ਰਈਆ ਵਿਖੇ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਸੂਬਾ ਜਰਨਲ ਸਕੱਤਰ ਸਵਿੰਦਰ ਸਿੰਘ ...
ਅਟਾਰੀ, 29 ਨਵੰਬਰ (ਗੁਰਦੀਪ ਸਿੰਘ ਅਟਾਰੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਉਲੀ ਸਾਹਿਬ ਵਿਖੇ ਸਰਹੱਦੀ ਪਿੰਡਾਂ ਦੇ ਕਿਸਾਨਾਂ ਦੀ ਮੀਟਿੰਗ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ਕਰਨ ਸੂਬਾ ਪ੍ਰਧਾਨ ...
ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਇਨ ਸੀਟੂ ਸੀ.ਆਰ.ਐੱਮ. ਸਕੀਮ ਤਹਿਤ ਕਿਸਾਨਾਂ ਨੂੰ ਦਿੱਤੀਆਂ ਗਈਆਂ ਖੇਤੀ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਦਾ ਕੰਮ ਪਹਿਲਾਂ ਕੀਤਾ ਗਿਆ ਸੀ ਜਿਸ ਦੌਰਾਨ ਕਿਸਾਨਾਂ ਦੀ ਗਿਣਤੀ ਜ਼ਿਆਦਾ ਹੋਣ ਕਰਕੇ ਕੁਝ ਕਿਸਾਨ ...
ਖਿਲਚੀਆਂ, 29 ਨਵੰਬਰ (ਕਰਮਜੀਤ ਸਿੰਘ ਮੁੱਛਲ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕਾਲੇਕੇ, ਡਾਕਟਰ ਹਰਜੀਤ ਸਿੰਘ ਕਾਲੇਕੇ ਦੇ ਮਾਤਾ ਸਵ: ਰਜਿੰਦਰ ਕੌਰ ਜੋ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦੇ ਪਰਿਵਾਰਕ ...
ਅਜਨਾਲਾ, 29 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਆਮ ਆਦਮੀ ਪਾਰਟੀ ਹਲਕਾ ਅਜਨਾਲਾ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਹੋਈ ਹਲਕਾ ਪੱਧਰੀ ਹੋਈ ਵਲੰਟੀਅਰਜ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਤੋਂ ...
ਹਰਸਾ ਛੀਨਾ/ਅਜਨਾਲਾ 29 ਨਵੰਬਰ (ਕੜਿਆਲ, ਗੁਰਪ੍ਰੀਤ ਸਿੰਘ ਢਿਲੋਂ)-ਸਥਾਨਕ ਬਲਾਕ ਅਧੀਨ ਪੈਂਦੀ ਸਰਹੱਦੀ ਖੇਤਰ ਦੀ ਇਕਲੌਤੀ ਖੇਤੀ ਆਧਾਰਿਤ ਇੰਡਸਟਰੀ 'ਦੀ ਅਜਨਾਲਾ ਸਹਿਕਾਰੀ ਖੰਡ ਮਿਲਜ਼ ਭਲਾ ਪਿੰਡ' ਦੇ ਵਿਹੜੇ ਕਰਵਾਏ ਉਦਘਾਟਨੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ...
ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਿਵਲ ਹਸਪਤਾਲ ਅਜਨਾਲਾ ਦੀ ਸਿਹਤ ਸਲਾਹਕਾਰ ਕਮੇਟੀ ਦੇ ਸੀਨੀਅਰ ਮੈਡੀਕਲ ਅਫਸਰ ਡਾ. ਓਮ ਪ੍ਰਕਾਸ਼ ਚੇਅਰਮੈਨ ਤੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਇਲੈਕਟ੍ਰੋਨਿਕ ਵਾਲੇ ਵਾਈਸ ਚੇਅਰਮੈਨ ਚੁਣੇ ਗਏ | ਇਸ ...
ਗੱਗੋਮਾਹਲ, 29 ਨਵੰਬਰ (ਬਲਵਿੰਦਰ ਸਿੰਘ ਸੰਧੂ)-ਸ੍ਰੀ ਹਰਿਮੰਦਿਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ, ਪੁੱਤਰਾਂ ਦੇ ਦਾਨੀ ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਬਰਸੀ ਸੇਵਕ ਜਥਾ ਇਸ਼ਨਾਨ, ਸ਼੍ਰੋਮਣੀ ਕਮੇਟੀ ਤੇ ਇਲਾਕੇ ਭਰ ਦੀਆਂ ਸੰਗਤਾਂ ਵਲੋਂ ਸ਼ਰਧਾ ...
ਲੋਪੋਕੇ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਦੀ ਅਗਵਾਈ ਹੇਠ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡਾਂ ਨੂੰ ਕਰੋੜਾਂ ਰੁਪਈਆਂ ਦੀ ...
ਬਾਬਾ ਬਕਾਲਾ ਸਾਹਿਬ, 29 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਤਹਿਸੀਲ ਕੰਪਲੈਕਸ, ਬਾਬਾ ਬਕਾਲਾ ਸਾਹਿਬ ਵਿਖੇ ਨੰਬਰਦਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਸੀਨੀਅਰ ਪ੍ਰਧਾਨ ਅਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਹੱਕੀ ਮੰਗਾਂ ਨੂੰ ਲੈ ਕੇ ...
ਸਠਿਅਲਾ, 29 ਨਵੰਬਰ (ਸਫਰੀ)-ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਬਹਿਕਾਂ 'ਤੇ ਬੈਠੇ ਕਿਸਾਨਾਂ ਦੇ ਕੱਚੇ ਰਸਤੇ ਨੂੰ ਪੱਕਾ ਕਰਨ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕ ਭਲਾਈਪੁਰ ਨੇ ਦੱਸਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ...
ਅਟਾਰੀ, 29 ਨਵੰਬਰ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੇ ਬਲਾਕ ਅਟਾਰੀ ਦੇ ਪਿੰਡ ਘਰਿੰਡਾ ਦੇ ਹੈਲਥ ਸੈਂਟਰ ਨੂੰ ਸੰਜੀਵਨੀ ਐੱਨ.ਜੀ.ਓ. ਸੰਸਥਾ ਨੇ ਹਸਪਤਾਲ ਵਿਚ ਲੋੜੀਂਦਾ ਸਾਮਾਨ ਵੱਡੀ ਗਿਣਤੀ ਵਿਚ ਮੁਹੱਈਆ ਕਰਵਾਇਆ ਹੈ | ਪ੍ਰਾਜੈਕਟ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX