ਤਾਜਾ ਖ਼ਬਰਾਂ


ਬਲਰਾਮਪੁਰ: ਬੁੱਧ ਸਰਕਟ 'ਤੇ ਬੋਲੈਰੋ ਅਤੇ ਟਰੈਕਟਰ ਦੀ ਟੱਕਰ, 5 ਦੀ ਮੌਤ
. . .  1 day ago
ਆਈ.ਪੀ.ਐੱਲ.2022 : ਰਾਜਸਥਾਨ ਨੇ ਚੇਨਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਦਿੱਲੀ 'ਚ ਖਰਾਬ ਮੌਸਮ ਕਾਰਨ 12 ਫਲਾਈਟਾਂ ਨੂੰ ਡਾਇਵਰਟ ਕੀਤਾ ਗਿਆ
. . .  1 day ago
ਰਾਜਸਥਾਨ ਪੁਲਿਸ ਕਾਂਸਟੇਬਲ ਪੇਪਰ ਲੀਕ ਮਾਮਲੇ ਵਿਚ ਅੱਜ ਚਾਰ ਹੋਰ ਮੁਲਜ਼ਮ ਗ੍ਰਿਫ਼ਤਾਰ , ਹੁਣ ਤੱਕ ਕੁੱਲ 7 ਮੁਲਜ਼ਮ ਗ੍ਰਿਫ਼ਤਾਰ
. . .  1 day ago
ਆਈ.ਪੀ.ਐੱਲ.2022 : ਚੇਨਈ ਨੇ ਰਾਜਸਥਾਨ ਨੂੰ 151 ਦੌੜਾਂ ਦਾ ਦਿੱਤਾ ਟੀਚਾ
. . .  1 day ago
'ਰੇਲਵੇ ਦੀ ਨੌਕਰੀ ਲਈ ਜ਼ਮੀਨ' ਮਾਮਲੇ 'ਚ ਲਾਲੂ ਯਾਦਵ, ਉਨ੍ਹਾਂ ਦੀ ਪਤਨੀ, ਬੇਟੀਆਂ ਦੋਸ਼ੀਆਂ ਦੀ ਸੂਚੀ 'ਚ
. . .  1 day ago
ਰਾਜਸਥਾਨ ਦੇ ਮੁੱਖ ਮੰਤਰੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਟੈਲੀਫ਼ੋਨ ’ਤੇ ਗੱਲਬਾਤ
. . .  1 day ago
ਮਾਮਲਾ : ਸਰਹਿੰਦ ਫੀਡਰ ਦੀ ਜਲਦ ਮੁਰੰਮਤ ਕਰਨ ਦਾ ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੇ ਸਰਹੰਦ ਫੀਡਰ ਦੀ ਹੋ ਰਹੀ ਮੁਰੰਮਤ ਦਾ ਕੰਮ ਜਲਦ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ...
ਵਿਧਾਇਕ ਗੈਰੀ ਬੜਿੰਗ ਨੇ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਸ਼ੁਰੂ
. . .  1 day ago
ਅਮਲੋਹ, 20 ਮਈ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਕਿਸਾਨ ਰਣਧੀਰ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ...
ਸੀ.ਆਈ.ਏ. ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਤੇ 4 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ
. . .  1 day ago
ਜੈਤੋ, 20 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਅਤੇ 4 ਮੋਟਰਸਾਈਕਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਏ.ਐੱਸ.ਆਈ. ਜਸਵੀਰ ਸਿੰਘ ਸਮੇਤ...
ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  1 day ago
ਮੁੰਬਈ, 20 ਮਈ-ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
ਸਾਲ 2022-23 ਲਈ ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ
. . .  1 day ago
ਬੁਢਲਾਡਾ, 20 ਮਈ (ਸਵਰਨ ਸਿੰਘ ਰਾਹੀ)-ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਸਾਲ 2022-23 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ 'ਤੇ ਸੇਵਾ ਕਰਨ ਲਈ ਸਦਨ ਦੇ ਮੈਂਬਰਾਂ 'ਚੋਂ ਹੀ ਇਕ ਚੇਅਰਮੈਨ ਨਿਯੁਕਤ ਕਰਕੇ ਹਰ ਕਮੇਟੀ ਲਈ 8 ਤੋਂ 12...
ਭਾਜਪਾ ਦਾ ਮਾਨ ਤੋਂ ਸੁਆਲ, ਬੇਅਦਬੀ ਦੇ ਮਾਮਲਿਆਂ ਤੇ 24 ਘੰਟਿਆਂ ਦੀ ਡੈੱਡਲਾਈਨ ਦਾ ਕੀ ਬਣਿਆ?
. . .  1 day ago
ਚੰਡੀਗੜ੍ਹ, 20 ਮਈ (ਸੁਭਾਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰ੍ਹਦਿਆਂ ਹੋਇਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਹੈ ਕਿ ਉਨ੍ਹਾਂ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਦਾ ਕੀ ਬਣਿਆ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ...
ਵੱਡੀ ਖ਼ਬਰ : ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਜੇਲ੍ਹ ਲੈ ਕੇ ਪਹੁੰਚੀ ਪੰਜਾਬ ਪੁਲਿਸ
. . .  1 day ago
ਪਟਿਆਲਾ, 20 ਮਈ-ਰੋਡਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ ਨੂੰ 1 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਸੀ। ਪੰਜਾਬ ਪੁਲਿਸ ਦੀ ਟੀਮ ਸੁਰੱਖਿਆ ਪ੍ਰਬੰਧਾਂ ਹੇਠ...
ਲੁਟੇਰੇ ਵਲੋਂ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਤੋਂ ਨਕਦੀ ਵਾਲਾ ਝਪਟਿਆ ਪਰਸ
. . .  1 day ago
ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੀ ਸੰਘਣੀ ਵਸੋਂ ਲੁਧਿਆਣਾ ਰੋਡ 'ਤੇ ਬੈਂਕ ਆਫ਼ ਇੰਡੀਆ ਸਾਹਮਣੇ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਔਰਤ ਕੋਲੋਂ ਲੁਟੇਰੇ ਵਲੋਂ ਨਕਦੀ ਵਾਲਾ ਪਰਸ ਖੋਹਿਆ, ਜਿਸ 'ਚ ਕਰੀਬ...
ਜਲੰਧਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਹੋਏ ਧਮਾਕੇ 'ਚ 5 ਸਾਲਾ ਪੁੱਤਰ ਨੇ ਵੀ ਤੋੜਿਆ ਦਮ
. . .  1 day ago
ਜਲੰਧਰ, 20 ਮਈ (ਅੰਮ੍ਰਿਤਪਾਲ)-ਅੱਜ ਸਵੇਰੇ ਜਲੰਧਰ ਦੇ ਲੰਮਾ ਪਿੰਡ 'ਚ ਅੱਗ ਲੱਗਣ ਦੇ ਕਾਰਨ ਪਿਤਾ ਅਤੇ ਡੇਢ ਸਾਲ ਦੇ ਪੁੱਤਰ ਦੀ ਮੌਕੇ 'ਤੇ ਮੌਤ ਹੋ ਗਈ ਸੀ ਅਤੇ ਉਸ ਦੀ ਪਤਨੀ ਅਤੇ 5 ਸਾਲ ਦੇ ਪੁੱਤਰ ਨੂੰ ਸਿਵਲ ਹਸਪਤਾਲ 'ਚ ਇਲਾਜ ਦੇ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ 5 ਸਾਲ ਦੇ ਪੁੱਤਰ ਦੀ ਵੀ ਮੌਤ ਹੋ ਗਈ।
ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਤਪਾ ਢਿਲਵਾਂ ਲਿੰਕ ਰੋਡ 'ਤੇ ਸਥਿਤ ਇਕ ਫ਼ੈਕਟਰੀ 'ਚ ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਦੇ ਦੱਸਣ...
ਨਜ਼ਦੀਕੀ ਪਿੰਡ ਘੁੰਨਸ ਵਿਖੇ ਕੈਂਸਰ ਨਾਲ 16 ਸਾਲਾ ਬੱਚੇ ਦੀ ਮੌਤ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਕਾਰਨ ਅਨੇਕਾਂ ਜਾਨਾਂ ਜਾ ਚੁੱਕੀਆਂ ਹਨ ਅਤੇ ਜਾ ਰਹੀਆਂ ਹਨ, ਜਿਸ 'ਤੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਅਜੇ ਤੱਕ ਇਸ ਬਿਮਾਰੀ ਦੇ ਤੋੜ ਸੰਬੰਧੀ ਕੋਈ ਵੀ ਹੱਲ ਨਹੀਂ ਲੱਭਿਆ, ਜਿਸਦਾ ਖ਼ਮਿਆਜ਼ਾ...
ਸੜਕ ਹਾਦਸੇ 'ਚ ਵਾਲ-ਵਾਲ ਬਚੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ
. . .  1 day ago
ਚੰਡੀਗੜ੍ਹ, 20 ਮਈ (ਰਾਮ ਸਿੰਘ ਬਰਾੜ)-ਸ਼ੁੱਕਰਵਾਰ ਦੁਪਹਿਰ ਮੁਹਾਲੀ ਦੇ ਸੈਕਟਰ 48 ਦੇ ਕੋਲ ਸੜਕ ਹਾਦਸੇ 'ਚ 3 ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵਾਲ-ਵਾਲ...
ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
. . .  1 day ago
ਪਟਿਆਲਾ, 20 ਮਈ-ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
ਮੈਰੀਟੋਰੀਅਸ ਸਕੂਲਾਂ 'ਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਮੁਕਾਬਲਾ ਪ੍ਰੀਖਿਆ 29 ਮਈ ਨੂੰ ਹੋਵੇਗੀ
. . .  1 day ago
ਐੱਸ.ਏ.ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)- ਸੁਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ 'ਚ 9ਵੀਂ...
ਲੁਧਿਆਣਾ ਬੰਬ ਕਾਂਡ ਦੀ ਸੁਲਝੀ ਗੁੱਥੀ, ਚਾਰ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 20 ਮਈ (ਰੇਸ਼ਮ ਸਿੰਘ)-ਦਸੰਬਰ 2020 'ਚ ਲੁਧਿਆਣਾ ਵਿਖੇ ਵਾਪਰੇ ਬੰਬ ਕਾਂਡ ਦੀ ਗੁੱਥੀ ਸੁਲਝ ਗਈ ਹੈ, ਇਸ 'ਚ ਵਰਤੀ ਗਈ ਆਈ. ਡੀ. ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਇਸ ਦਾ ਖ਼ੁਲਾਸਾ ਹੈਰੋਇਨ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ...
ਵੱਡੀ ਖ਼ਬਰ :ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਅਦਾਲਤ 'ਚ ਕੀਤਾ ਸਰੰਡਰ
. . .  1 day ago
ਪਟਿਆਲਾ, 20 ਮਈ-ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਦਸ ਦੇਈਏ ਕਿ ਹੁਣ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।
ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਹੋਏ ਰਵਾਨਾ
. . .  1 day ago
ਪਟਿਆਲਾ, 20 ਮਈ-ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਕਈ ਆਗੂ ਵੀ ਮੌਜੂਦ ਹਨ।
ਗੁਜਰਾਤ ਤੋਂ ਆਏ ਕੋਲੇ ਦੇ ਟਰੱਕ 'ਚੋਂ 140 ਕਿੱਲੋ ਡੋਡੇ, 50 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ , 2 ਕਾਬੂ
. . .  1 day ago
ਫਿਰੋਜ਼ਪੁਰ, 20 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਮੁਹਿੰਮ ਵਿਚ ਪੰਜਾਬ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਲੱਗੀ ਜਦੋਂ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਨੇ ਗੁਜਰਾਤ ਤੋਂ ਕੋਲੇ ਦੇ ਟਰੱਕ 'ਚੋਂ ਨਸ਼ੀਲੇ ਪਦਾਰਥ ਲਿਆ ਰਹੇ 2 ਵਿਅਕਤੀਆਂ...
ਵੱਡੀ ਖ਼ਬਰ: ਨਹੀਂ ਮਿਲੀ ਨਵਜੋਤ ਸਿੰਘ ਸਿੱਧੂ ਨੂੰ ਕੋਈ ਰਾਹਤ, ਅੱਜ ਹੀ ਕਰਨਾ ਪਵੇਗਾ ਸਰੰਡਰ
. . .  1 day ago
ਚੰਡੀਗੜ੍ਹ, 20 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੂੰ ਲੈ ਕੇ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਰਟ ਵਲੋਂ ਕੋਈ ਵੀ ਰਾਹਤ ਨਹੀਂ ਮਿਲਣ ਕਰਕੇ ਅੱਜ ਹੀ ਸਰੰਡਰ ਕਰਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮੱਘਰ ਸੰਮਤ 553

ਬਠਿੰਡਾ

ਮਾਲਵਾ ਪਰਾਂਤੀਆ ਬ੍ਰਾਹਮਣ ਸਭਾ ਮੰਦਰ ਮਾਈਸਰਖਾਨਾ 'ਤੇ ਲੱਗੀ ਪਾਬੰਦੀ ਹਟਾਉਣ ਲਈ ਸੜਕਾਂ 'ਤੇ ਉੱਤਰੇ ਹਿੰਦੂ ਸਮਾਜ ਦੇ ਲੋਕ

ਬਠਿੰਡਾ, 29 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਪਿੰਡ ਮਾਈਸਰਖਾਨਾ ਵਿਖੇ ਸਥਿਤ ਮਾਲਵਾ ਪਰਾਂਤੀਆਂ ਬ੍ਰਾਹਮਣ ਸਭਾ ਮੰਦਿਰ 'ਤੇ ਲਗਾਈ ਗਈ ਪਾਬੰਦੀ ਦਾ ਮਾਮਲਾ ਪੂਰੀ ਤਰ੍ਹਾਂ ਭਖ ਗਿਆ ਹੈ ਤੇ ਪਾਬੰਦੀ ਹਟਾਉਣ ਲਈ ਹਿੰਦੂ ਸਮਾਜ ਦੇ ਲੋਕ ਸੜਕਾਂ 'ਤੇ ਉਤਰਨ ਲਈ ਮਜਬੂਰ ਹੋ ਗਏ ਹਨ | ਇਸ ਮਸਲੇ ਨੂੰ ਲੈ ਕੇ ਅੱਜ ਮੰਦਿਰ ਦੀ ਸਬ-ਪ੍ਰਬੰਧਕ ਕਮੇਟੀ ਵਲੋਂ ਸਥਾਨਕ ਫ਼ੌਜੀ ਚੌਕ ਵਿਖੇ ਧਰਨਾ ਲਗਾ ਕੇ ਕਈ ਘੰਟੇ ਸ਼ਹਿਰ ਦੀ ਆਵਾਜਾਈ ਠੱਪ ਕੀਤੀ ਗਈ, ਜਿਸ ਕਾਰਨ ਸ਼ਹਿਰ 'ਚ ਵਾਹਨਾਂ ਦੇ ਵੱਡੇ-ਵੱਡੇ ਜਾਮ ਲੱਗੇ ਰਹੇ | ਡਿਪਟੀ ਕਮਿਸ਼ਨਰ ਬਠਿੰਡਾ ਵਲੋਂ ਭਲਕੇ ਸਬ-ਕਮੇਟੀ ਨਾਲ ਤੈਅ ਕੀਤੇ ਗਏ ਮੀਟਿੰਗ ਦੇ ਸਮੇਂ ਬਾਅਦ ਹਿੰਦੂ ਸਮਾਜ ਦੇ ਲੋਕਾਂ ਵਲੋਂ ਚੱਕਾ ਜਾਮ ਖੋਲਿ੍ਹਆ ਗਿਆ | ਸਬ-ਕਮੇਟੀ ਦੇ ਪ੍ਰਧਾਨ ਕੈਲਾਸ਼ ਪਰਬਤ, ਪ੍ਰੇਮ ਪਾਲ ਸ਼ਰਮਾ, ਰਤਨ ਸ਼ਰਮਾ, ਰਣਜੀਤ ਸ਼ਰਮਾ ਤੇ ਡਾ. ਜਸਵੰਤ ਸ਼ਰਮਾ ਨੇ ਦੋਸ਼ ਲਗਾਉਂਦੇ ਕਿਹਾ ਕਿ ਹਿੰਦੂ ਸਮਾਜ ਦੇ ਪੁਰਾਤਨ ਮੰਦਿਰ ਵਜੋਂ ਜਾਣੇ ਜਾਂਦੇ 'ਮਾਲਵਾ ਪਰਾਂਤੀਆਂ ਬ੍ਰਾਹਮਣ ਸਭਾ ਮੰਦਿਰ ਮਾਈਸਰਖਾਨਾ' ਦੇ ਪਹਿਲਾਂ ਰਹਿ ਚੁੱਕੇ ਕੁੱਝ ਪ੍ਰਬੰਧਕਾਂ ਵਲੋਂ ਮੰਦਿਰ ਦੇ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਕੀਤੀ ਗਈ ਹੈ ਜਿਸ ਦੇ ਚੱਲਦੇ ਉਨ੍ਹਾਂ ਖ਼ਿਲਾਫ਼ ਕੀਤੀ ਗਈ ਅਦਾਲਤੀ ਕਾਰਵਾਈ ਤਹਿਤ ਉਨ੍ਹਾਂ ਪ੍ਰਬੰਧਕਾਂ ਨੂੰ ਅਦਾਲਤ ਵਲੋਂ ਲਾਂਬੇ ਕੀਤੇ ਜਾ ਚੁੱਕਿਆ ਹੈ ਤੇ ਮੰਦਿਰ ਦਾ ਪ੍ਰਬੰਧ ਚਲਾਉਣ ਲਈ ਇੱਕ ਸਬ-ਕਮੇਟੀ ਬਣਾਈ ਗਈ ਹੈ ਪਰ ਉਕਤ ਪ੍ਰਬੰਧਕਾਂ ਨੇ ਸਬ-ਕਮੇਟੀ ਦਾ ਕੰਮਕਾਜ ਪ੍ਰਭਾਵਿਤ ਕਰਨ ਲਈ ਸਿਆਸੀ ਸ਼ਹਿ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਦਿਰ 'ਚ ਦਫ਼ਾ 145 ਲਗਵਾਉਂਦੇ ਮੰਦਿਰ ਨੂੰ ਤਾਲਾ ਲਗਵਾ ਦਿੱਤਾ ਹੈ, ਜਿਸ ਕਾਰਨ ਹਿੰਦੂ ਸਮਾਜ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਤੇ ਹਿੰਦੂ ਸਮਾਜ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਇਆ ਹੈ | ਉਨ੍ਹਾਂ ਕਿਹਾ ਕਿ ਇਸੇ ਰੋਸ ਵਜੋਂ ਅੱਜ ਉਨ੍ਹਾਂ ਨੂੰ ਚੱਕਾ ਜਾਮ ਕਰਨ ਪਿਆ ਹੈ | ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੰਦਿਰ 'ਤੇ ਲਗਾਈ ਗਈ ਪਾਬੰਦੀ ਤੁਰੰਤ ਹਟਾਈ ਜਾਵੇ ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਇਸ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਤੋਂ ਪ੍ਰਦਰਸ਼ਨਕਾਰੀਆਂ ਕੋਲ ਪੁੱਜੇ ਅਧਿਕਾਰੀਆਂ ਨੇ ਭਲਕੇ ਡਿਪਟੀ ਕਮਿਸ਼ਨਰ ਨਾਲ ਸਬ-ਕਮੇਟੀ ਦੀ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਤੇ ਇਸ ਭਰੋਸੇ ਬਾਅਦ ਲਗਭਗ ਤਿੰਨ ਘੰਟਿਆਂ ਬਾਅਦ ਧਰਨਾ ਸਮਾਪਤ ਕੀਤਾ ਗਿਆ, ਜਿਸ ਬਾਅਦ ਸ਼ਹਿਰ ਦੀ ਆਵਾਜਾਈ ਬਹਾਲ ਹੋਈ | ਇਸ ਮੌਕੇ ਰਾਜਿੰਦਰ ਕਾਲੀਆ, ਬੀਤ ਸ਼ਰਮਾ, ਜੱਗੀ ਸ਼ਰਮਾ, ਵਿਜੈ ਸ਼ਰਮਾ, ਸੁਖਦੀਪ ਸ਼ਰਮਾ, ਨਵ ਕੁਮਾਰ, ਬਬਲੂ ਸ਼ਰਮਾ, ਗੁਰਸ਼ਨ ਸ਼ਰਮਾ, ਮੀਤ ਸ਼ਰਮਾ, ਰਾਜ ਕੁਮਾਰ, ਮਨੀਸ਼ ਸ਼ਰਮਾ, ਰਘਬੀਰ ਸ਼ਰਮਾ, ਗੁਰਪ੍ਰੀਤ, ਮਨਦੀਪ, ਪ੍ਰੇਮ ਪਰਾਸ਼ਰ, ਹਸ਼ਨਪ੍ਰੀਤ ਸ਼ਰਮਾ ਤੇ ਬੱਬੂ ਸ਼ਰਮਾ ਸਮੇਤ ਹਿੰਦੂ ਸਮਾਜ ਦੇ ਹੋਰ ਲੋਕ ਮੌਜੂਦ ਸਨ |

ਕਿਸਾਨੀ ਸੰਘਰਸ਼ 'ਚ ਜਾਨਾਂ ਗਵਾਉਣ ਵਾਲੇ 12 ਕਿਸਾਨ ਪਰਿਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਬਠਿੰਡਾ, 29 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵਲੋਂ ਖੇਤੀਬਾੜੀ ਸਬੰਧੀ ਤਿੰਨ ਕੇਂਦਰੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ 12 ਕਿਸਾਨ ਪਰਿਵਾਰਾਂ ਨੂੰ ਇੱਥੇ ਨਿਯੁਕਤੀ ...

ਪੂਰੀ ਖ਼ਬਰ »

'ਇਕ ਮੌਕਾ ਕੇਜਰੀਵਾਲ ਨੂੰ ' ਮੁਹਿੰਮ ਤਹਿਤ ਆਮ ਆਦਮੀ ਪਾਰਟੀ ਵਲੋਂ ਚਾਉਕੇ ਵਿਖੇ ਮਹਾਂ ਜਨ ਸਭਾ

ਚਾਉਕੇ, 29 ਨਵੰਬਰ (ਮਨਜੀਤ ਸਿੰਘ ਘੜੈਲੀ)-ਅੱਜ ਆਮ ਆਦਮੀ ਪਾਰਟੀ ਹਲਕਾ ਮੌੜ ਵਲੋਂ ਪਿੰਡ ਚਾਉਕੇ ਵਿਖੇ ਹਲਕਾ ਇੰਚਾਰਜ ਸੁਖਵੀਰ ਸਿੰਘ ਮਾਈਸਰ ਖਾਨਾ ਦੀ ਅਗਵਾਈ ਹੇਠ 'ਇਕ ਮੌਕਾ ਕੇਜਰੀਵਾਲ ਨੂੰ ' ਮੁਹਿੰਮ ਤਹਿਤ ਮਹਾਂ ਜਨ ਸਭਾ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ' ਸੰਬੰਧੀ ਬੈਨਰ ਜਾਰੀ

ਬਠਿੰਡਾ, 29 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਸੂਬੇ ਭਰ 'ਚ ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ ਦੀ ਸ਼ੁਰੂਆਤ ਕਰਨ ਦੇ ਨਿਰਦੇਸ਼ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਅੱਜ ਦੀ ਲੁਧਿਆਣਾ ਵਿਸ਼ਾਲ ਰੈਲੀ 'ਤੇ ਜਾਣ ਲਈ ਨੰਬਰਦਾਰਾਂ ਨੂੰ ਕੀਤਾ ਲਾਮਬੰਦ

ਮੰਡੀ, 29 ਨਵੰਬਰ (ਲੱਕਵਿੰਦਰ ਸ਼ਰਮਾ)-ਖੇਤਰ ਦੇ ਨੰਬਰਦਾਰ ਯੂਨੀਅਨ ਆਗੂਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਲੁਧਿਆਣਾ ਦੀ ਵਿਸ਼ਾਲ ਰੈਲੀ 'ਤੇ ਜਾਣ ਲਈ ਖੇਤਰ ਦੇ ਨੰਬਰਦਾਰਾਂ ਨੂੰ ਲਾਮਬੰਦ ਕੀਤਾ | ਇਸ ਮੌਕੇ ਯੂਨੀਅਨ ਆਗੂ ਜਗਤਾਰ ਬਹਿਮਣ ਜੱਸਾ, ...

ਪੂਰੀ ਖ਼ਬਰ »

ਪੰਜਾਬ ਪੁਲਿਸ ਭਰਤੀ ਦੀ ਧਾਂਦਲੀ ਖ਼ਿਲਾਫ਼ ਰੋਸ ਪ੍ਰਦਰਸ਼ਨ, ਨੌਜਵਾਨਾਂ ਨੇ ਲਗਾਇਆ ਬੱਸ ਅੱਡੇ ਅੱਗੇ ਧਰਨਾ

ਬਠਿੰਡਾ, 29 ਨਵੰਬਰ (ਅਵਤਾਰ ਸਿੰਘ)-ਪੰਜਾਬ ਪੁਲਿਸ ਵਿਚ ਕਾਂਸਟੇਬਲਾਂ ਦੀ ਭਰਤੀ ਵਿਚ ਹੋਈ ਧਾਂਦਲੀ ਨੂੰ ਲੈ ਕੇ ਨੌਜਵਾਨ ਲੜਕੇ-ਲੜਕੀਆਂ ਨੇ ਸੜਕਾਂ 'ਤੇ ਉੱਤਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬੱਸ ਅੱਡੇ ਅੱਗੇ ਧਰਨਾ ਲਗਾਇਆ | ਉਨ੍ਹਾਂ ਪੰਜਾਬ ਸਰਕਾਰ ...

ਪੂਰੀ ਖ਼ਬਰ »

ਖਾਲੀ ਭਾਂਡੇ ਖੜਕਾ ਐੱਨ.ਐੱਚ.ਐੱਮ. ਕਾਮਿਆਂ ਨੇ ਪੰਜਾਬ ਸਰਕਾਰ ਦਾ ਕੀਤਾ ਪਿੱਟ ਸਿਆਪਾ

ਬਠਿੰਡਾ, 29 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਖਾਲੀ ਭਾਂਡੇ ਖੜਕਾ ਐੱਨ.ਐੱਚ.ਐੱਮ. ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਸਿਵਲ ਹਸਪਤਾਲ ਵਿਖੇ ਪਿੱਟ ਸਿਆਪਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ਨਰਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਪਾਲੀਟੈਕਨਿਕ ਕਾਲਜ ਵਲੋਂ ਵੋਟਰ ਜਾਗਰੂਕਤਾ ਰੈਲੀ ਕਰਵਾਈ

ਬਠਿੰਡਾ, 29 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਪਾਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੂੰ ਵੋਟਾਂ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਕਾਲਜ ਵਲੋਂ ਇੱਕ ਵੋਟਰ ਜਾਗਰੂਕਤਾ ਰੈਲੀ ਕੀਤੀ ਗਈ | ਕਾਲਜ ਦੇ ਵੋਟਰ ਜਾਗਰੂਕਤਾ ਕਲੱਬ ਵਲੋਂ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕਾਂ ਅਤੇ ਵਾਰਡ ਅਟੈਂਡੈਂਟਾਂ ਵਲੋਂ ਆਦੇਸ਼ ਹਸਪਤਾਲ ਦੇ ਗੇਟ ਅੱਗੇ ਧਰਨਾ

ਭੁੱਚੋ ਮੰਡੀ, 29 ਨਵੰਬਰ (ਬਿੱਕਰ ਸਿੰਘ ਸਿੱਧੂ)-ਆਦੇਸ਼ ਹਸਪਤਾਲ ਭੁੱਚੋ ਖੁਰਦ ਵਿਖੇ ਸ਼ਿਓਰ ਸਕਿਉਰਟੀ ਏਜੰਸੀ ਅਧੀਨ ਠੇਕੇ 'ਤੇ ਕੰਮ ਕਰਦੇ ਲਗਪਗ 350 ਦੇ ਕਰੀਬ ਸਫ਼ਾਈ ਸੇਵਕਾਂ ਅਤੇ ਵਾਰਡ ਅਟੈਂਡੈਂਟਾਂ ਜਿਨ੍ਹਾਂ ਵਿਚ ਮਹਿਲਾਵਾਂ ਦੀ ਗਿਣਤੀ ਜ਼ਿਆਦਾ ਹੈ ਵਲੋਂ ਆਪਣੀਆਂ ...

ਪੂਰੀ ਖ਼ਬਰ »

ਕੁਲਦੀਪ ਸਿੰਘ ਬਰਾੜ ਮੰਡੀ ਬੋਰਡ ਪੰਜਾਬ ਦੇ ਜੀ.ਐੱਮ. ਬਣੇ

ਗੋਨਿਆਣਾ, 29 ਨਵੰਬਰ (ਲਛਮਣ ਦਾਸ ਗਰਗ)-ਨਜ਼ਦੀਕੀ ਪਿੰਡ ਜੰਡਾਂਵਾਲਾ ਵਿੰਝੂਕਾ ਦੇ ਜੰਮਪਲ ਕੁਲਦੀਪ ਸਿੰਘ ਬਰਾੜ ਜੋ ਕਿ ਪੰਜਾਬ ਮੰਡੀ ਬੋਰਡ ਡੀ. ਜੀ. ਐੱਮ. ਦੇ ਅਹੁਦੇ 'ਤੇ ਤਾਇਨਾਤ ਸਨ, ਨੂੰ ਪੰਜਾਬ ਸਰਕਾਰ ਨੇ ਤਰੱਕੀ ਦੇ ਕੇ ਜਨਰਲ ਮੈਨੇਜਰ ਪੰਜਾਬ ਮੰਡੀ ਬੋਰਡ ਬਣਾ ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਅਕਾਊਾਟਸ ਕੇਡਰ ਵਲੋਂ 7ਵੇਂ ਦਿਨ ਧਰਨਾ ਜਾਰੀ

ਬਠਿੰਡਾ, 29 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਜੁਆਇੰਟ ਐਕਸ਼ਨ ਕਮੇਟੀ ਅਕਾਊਾਟਸ ਕੇਡਰ ਨੇ ਮੁੱਖ ਇੰਜ:/ਵੰਡ (ਪੱਛਮ) ਬਠਿੰਡਾ ਦੇ ਦਫ਼ਤਰ ਸਾਹਮਣੇ ਲਗਾਤਾਰ ਸੱਤਵੇਂ ਦਿਨ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਮੀਤ ਪ੍ਰਧਾਨ ਰੇਸ਼ਮ ਸਿੰਘ ਅਤੇ ਰਣਜੀਤ ਸਿੰਘ ਨੇ ...

ਪੂਰੀ ਖ਼ਬਰ »

ਫ਼ੀਲਡ ਕਾਮਿਆਂ ਵਲੋਂ ਮੁੱਖ ਮੰਤਰੀ ਦੇ ਹਲਕੇ ਚਮਕੌਰ ਸਾਹਿਬ 'ਚ ਝੰਡਾ ਮਾਰਚ 3 ਨੂੰ

ਬਠਿੰਡਾ, 29 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਪੀ.ਡਬਲਿਯੂ.ਡੀ. ਜਲ ਸਪਲਾਈ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ 'ਤੇ ਫ਼ੀਲਡ ਕਾਮਿਆਂ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਵਿਚ 3 ਦਸੰਬਰ ਨੂੰ ਝੰਡਾ ਮਾਰਚ ਕਰਨ ਦਾ ਪ੍ਰੋਗਰਾਮ ...

ਪੂਰੀ ਖ਼ਬਰ »

ਫ਼ਤਹਿ ਗਰੁੱਪ ਵਿਖੇ ਸੰਵਿਧਾਨ ਦਿਵਸ ਮੌਕੇ ਸਹੁੰ ਚੁੱਕ ਰਸਮ ਤੇ ਲੈਕਚਰ ਸੈਸ਼ਨ ਕਰਵਾਇਆ

ਰਾਮਪੁਰਾ ਫੂਲ­ 29 ਨਵੰਬਰ (ਗੁਰਮੇਲ ਸਿੰਘ ਵਿਰਦੀ)-ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰ ਕੇ ਸ਼ਖ਼ਸੀਅਤ ਦਾ ਵਿਕਾਸ ਕਰਨ­ ਨੈਤਿਕ ਕਦਰਾਂ ਕੀਮਤਾਂ­ ਦੇਸ਼ ਭਗਤੀ ਦੀ ਭਾਵਨਾ ਪ੍ਰਬਲ ਕਰਨ­ ਹਮੇਸ਼ਾ ਹੀ ਦੇਸ਼ ਸੇਵਾ ਲਈ ਸਮਰਪਿਤ ਰਹਿਣ­ ਰਾਸ਼ਟਰ ਦੀ ਆਨ,ਬਾਣ,ਸ਼ਾਨ ...

ਪੂਰੀ ਖ਼ਬਰ »

ਯੈਲੋ ਕਾਰਡ ਧਾਰਕ ਪੱਤਰਕਾਰਾਂ ਵਲੋਂ ਪੰਜਾਬ ਸਰਕਾਰ ਪਾਸੋਂ ਸਹੂਲਤਾਂ ਦੇਣ ਦੀ ਮੰਗ

ਸੀਂਗੋ ਮੰਡੀ, 29 ਨਵੰਬਰ (ਪਿ੍ੰਸ ਗਰਗ)-ਲੋਕਤੰਤਰ ਦੇ ਚੌਥੇ ਥੰਮ ਪ੍ਰੈਸ ਮੀਡੀਆ 'ਚ ਪੱਤਰਕਾਰ ਜੋ ਫ਼ੀਲਡ ਵਿਚ ਰਹਿ ਕੇ ਹਰ ਤਰ੍ਹਾਂ ਦੀਆਂ ਖ਼ਬਰਾਂ ਰਾਹੀਂ ਸਮਾਜ ਸੇਵਾ ਕਰਦੇ ਹਨ, ਇਨ੍ਹਾਂ ਪ੍ਰਤੀ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇ ਕੇ ਬਣਦੀਆਂ ਸਹੂਲਤਾਂ ਤੁਰੰਤ ਦੇਣੀਆਂ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਵਲੋਂ ਵਰਲਡ ਕੈਂਸਰ ਕੇਅਰ ਨਾਲ ਮਿਲ ਕੇ ਮੈਗਾ ਕੈਂਸਰ ਜਾਂਚ ਕੈਂਪ ਲਗਾਇਆ

ਬਠਿੰਡਾ, 29 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਵਲੋਂ ਡਾ. ਕੁਲਵੰਤ ਸਿੰਘ ਧਾਲੀਵਾਲ ਦੀ ਵਰਲਡ ਕੈਂਸਰ ਕੇਅਰ ਸੁਸਾਇਟੀ ਨਾਲ ਮਿਲ ਕੇ ਸ਼ਹਿਰ ਵਿਚ ਮੈਗਾ ਕੈਂਸਰ ਕੈਂਪ ਲਗਾਇਆ ਗਿਆ | ਜਿਸ ਵਿਚ ਕੈਂਸਰ ਨੂੰ ਪਹਿਲੀ ਸਟੇਜ 'ਤੇ ਫੜ੍ਹਣ ...

ਪੂਰੀ ਖ਼ਬਰ »

ਸਵਰਨ ਸਿੰਘ ਆਕਲੀਆ ਦੀ ਨਿਯੁਕਤੀ ਦਾ ਅਕਾਲੀ ਵਰਕਰਾਂ ਵਲੋਂ ਨਿੱਘਾ ਸਵਾਗਤ

ਭਾਈਰੂਪਾ, 29 ਨਵੰਬਰ (ਵਰਿੰਦਰ ਲੱਕੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਬੀਤੇ ਕੱਲ੍ਹ ਐਲਾਨੇ ਗਏ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ 'ਚ ਜ਼ਿਲ੍ਹਾ ਬਠਿੰਡਾ ਦੇ ਐਲਾਨੇ ਗਏ ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ ਲੜਕਿਆਂ ਲਈ ਸਰਕਾਰੀ ਸੈਕੰਡਰੀ ਜਾਂ ਹਾਈ ਸਕੂਲ ਹੀ ਨਹੀਂ-ਡਾ.ਕਲਿਆਣੀ

ਰਾਮਾਂ ਮੰਡੀ, 29 ਨਵੰਬਰ (ਤਰਸੇਮ ਸਿੰਗਲਾ)-ਰਾਮਾਂ ਮੰਡੀ ਵਿਚ ਲੜਕਿਆਂ ਲਈ ਸਰਕਾਰੀ ਸੈਕੰਡਰੀ ਜਾ ਹਾਈ ਕੋਈ ਸਕੂਲ ਨਹੀਂ ਹੈ ਜਦਕਿ ਸਿੱਖਿਆ ਮੰਤਰੀ ਪ੍ਰਗਟ ਸਿੰਘ ਪੰਜਾਬ ਵਿਚ ਦਿੱਲੀ ਦੇ ਮੁਕਾਬਲੇ ਵਧੀਆ ਸਕੂਲ ਅਤੇ ਸਿੱਖਿਆ ਦੇ ਦਾਅਵੇ ਕਰ ਰਹੇ ਹਨ | ਇਹ ਦੋਸ਼ ਲਗਾਉਂਦੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਚਾਰ ਰੋਜ਼ਾ ਸ਼ਖ਼ਸੀਅਤ ਉਸਾਰੀ ਕੈਂਪ

ਤਲਵੰਡੀ ਸਾਬੋ, 29 ਨਵੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀ ਗੁਰਮਤਿ ਸੇਵਾ ਸੁਸਾਇਟੀ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਹਿਯੋਗ ਸਦਕਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ...

ਪੂਰੀ ਖ਼ਬਰ »

'ਆਪ' ਆਗੂਆਂ ਵਲੋਂ ਚੰਨੀ ਵਜ਼ਾਰਤ 'ਤੇ ਤਿੱਖੇ ਹਮਲੇ

ਨਥਾਣਾ, 29 ਨਵੰਬਰ (ਗੁਰਦਰਸ਼ਨ ਲੁੱਧੜ)-ਆਮ ਆਦਮੀ ਪਾਰਟੀ ਵਲੋਂ ਬਾਬਾ ਕਾਲੂ ਨਾਥ ਯਾਦਗਾਰੀ ਸਥਾਨਕ ਪਾਰਕ ਵਿਖੇ ਮਿਸ਼ਨ-2022 ਦੇ ਮੱਦੇਨਜ਼ਰ ਰੈਲੀ ਕੀਤੀ ਗਈ ਅਤੇ ਬੀਤੇ ਪੰਜ ਸਾਲਾਂ ਤੋਂ ਰਾਜ ਕਰ ਰਹੀ ਕਾਂਗਰਸ ਪਾਰਟੀ ਦੀਆਂ ਨਾਕਾਮੀਆਂ ਨੂੰ ਇਕ-ਇਕ ਕਰਕੇ ਗਿਣਾਇਆ ਗਿਆ | ਇਸ ...

ਪੂਰੀ ਖ਼ਬਰ »

'ਆਪ' ਦੇ ਮਹਿਲਾ ਵਿੰਗ ਨੇ ਕੱਢਿਆ ਧੰਨਵਾਦ ਮਾਰਚ

2022 'ਚ 'ਆਪ' ਦੀ ਸਰਕਾਰ ਲਿਆਉਣ ਦਾ ਸੱਦਾ ਬਠਿੰਡਾ, 29 ਨਵੰਬਰ (ਵੀਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਮਹਿਲਾ ਸ਼ਕਤੀ ਦੇ ਸਵੈਮਾਣ ਨੂੰ ਉੱਚਾ ਚੁੱਕਣ ਲਈ ਦਿੱਤੀ ਗਈ ਗਾਰੰਟੀ ਵਿਚ ਆਮ ਆਦਮੀ ਪਾਰਟੀ ਦੀ ਪੰਜਾਬ ਅੰਦਰ ਸਰਕਾਰ ਬਣਨ 'ਤੇ ਹਰ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਨੇ ਕੋਟਸ਼ਮੀਰ ਵਿਖੇ ਕੀਤੀ ਵਰਕਰ ਮਿਲਣੀ

ਕੋਟਫੱਤਾ, 29 ਨਵੰਬਰ (ਰਣਜੀਤ ਸਿੰਘ ਬੁੱਟਰ)-ਬਠਿੰਡਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਕੋਟਸ਼ਮੀਰ ਵਿਖੇ ਪੁੱਜੇ, ਜਿੱਥੇ ਉਨ੍ਹਾਂ ਵੱਖ-ਵੱਖ ਥਾਵਾਂ 'ਤੇ ਯੂਥ ਅਕਾਲੀ ਦਲ ਦੇ ਵਰਕਰਾਂ ਨਾਲ ਮਿਲਣੀ ਕੀਤੀ | ਸ੍ਰੀ ਭੱਟੀ ਨੇ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਕਰਵਾਇਆ ਅੰਤਰ ਕਾਲਜ ਕੁਇਜ਼ ਮੁਕਾਬਲਾ

ਤਲਵੰਡੀ ਸਾਬੋ, 29 ਨਵੰਬਰ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਬਾਰੇ ਜਾਣਕਾਰੀ ਦੇਣ ਲਈ 'ਸਾਡਾ ਲੋਕਤੰਤਰ ਸਾਡਾ ਸੰਵਿਧਾਨ' ਵਿਸ਼ੇ 'ਤੇ ਅੰਤਰ-ਕਾਲਜ ਕਇਜ਼ ਮੁਕਾਬਲੇ ਕਰਵਾਏ, ਜਿਸ ਵਿਚ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਐੱਨ.ਐੱਸ.ਐੱਸ. ਕੈਂਪ

ਮੌੜ ਮੰਡੀ, 29 ਨਵੰਬਰ (ਗੁਰਜੀਤ ਸਿੰਘ ਕਮਾਲੂ)-ਸ਼ਹੀਦ ਬਾਬਾ ਜ਼ੋਰਾਵਰ ਸਿੰਘ ਪਬਲਿਕ ਸੀ: ਸੈਂ: ਸਕੂਲ ਜੋਧਪੁਰ ਪਾਖਰ (ਬਠਿੰਡਾ) ਵਿਖੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਯੁਵਕ ਸੇਵਾਵਾਂ ਬਠਿੰਡਾ ਦੇ ਨਿਰਦੇਸ਼ਾਂ ਅਨੁਸਾਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਦੇ ਜਨਮ ...

ਪੂਰੀ ਖ਼ਬਰ »

ਵਿੱਤ ਮੰਤਰੀ ਵਲੋਂ ਗਊਸ਼ਾਲਾ ਦੇ ਆਧੁਨਿਕੀਕਰਨ ਲਈ ਪੌਣੇ 8 ਲੱਖ ਰੁਪਏ ਦੀ ਗਰਾਂਟ ਭੇਟ

ਬਠਿੰਡਾ, 29 ਨਵੰਬਰ (ਅਵਤਾਰ ਸਿੰਘ)-ਪੰਜਾਬ ਵਿੱਤ ਮੰਤਰੀ ਪੰਜਾਬ ਵਲੋਂ ਅੱਜ ਸ੍ਰੀ ਗਊਸ਼ਾਲਾ ਸਿਰਕੀ ਬਾਜ਼ਾਰ ਨੂੰ ਆਧੁਨਿਕੀਕਰਨ ਲਈ 7 ਲੱਖ 75 ਹਜ਼ਾਰ ਰੁਪਏ ਦੀ ਗ੍ਰਾਂਟ ਰਾਸ਼ੀ ਕਰਨ ਸਬੰਧੀ ਇਕ ਸਾਦੇ ਸਮਾਗਮ ਵਿਚ ਗਊਸ਼ਾਲਾ ਦੇ ਅਧਿਕਾਰੀਆਂ ਨੂੰ ਗ੍ਰਾਂਟ ਦੀ ਰਾਸ਼ੀ ਦਾ ...

ਪੂਰੀ ਖ਼ਬਰ »

ਸਾਇੰਸ ਮੇਲੇ 'ਚ ਛਾਏ ਆਕਸਫੋਰਡ ਸਕੂਲ ਦੇ ਵਿਦਿਆਰਥੀ

ਭਗਤਾ ਭਾਈਕਾ, 29 ਨਵੰਬਰ (ਸੁਖਪਾਲ ਸਿੰਘ ਸੋਨੀ)-'ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ' ਭਗਤਾ ਭਾਈ ਕਾ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ, ਜੋ ਅੱਜ ਕਿਸੇ ਜਾਣਕਾਰੀ ਦੀ ਮੁਥਾਜ ਨਹੀਂ, ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਪਹਿਲ ਦੇ ਅਧਾਰ 'ਤੇ ਕਦਮ ਵਧਾ ਰਹੀ ਹੈ | ਇਸ ...

ਪੂਰੀ ਖ਼ਬਰ »

ਸੰਸਦ 'ਚ ਖੇਤੀ ਕਾਨੂੰਨ ਵਾਪਸ ਹੋਣਾ ਕਿਸਾਨ ਸੰਘਰਸ਼ ਦੀ ਲਾਮਿਸਾਲ ਜਿੱਤ-ਗੁਰਬਾਜ਼ ਸਿੰਘ ਸਿੱਧੂ

ਤਲਵੰਡੀ ਸਾਬੋ, 29 ਨਵੰਬਰ (ਰਣਜੀਤ ਸਿੰਘ ਰਾਜੂ)-ਸੰਸਦ ਦੇ ਦੋਵਾਂ ਸਦਨਾਂ ਵਿਚ ਅੱਜ ਆਖਿਰ ਤਿੰਨੇ ਕਾਲੇ ਖੇਤੀ ਕਾਨੂੰਨਾਂ ਦਾ ਵਾਪਸ ਹੋ ਜਾਣਾ ਪਿਛਲੇ ਇਕ ਸਾਲ ਤੋਂ ਉਕਤ ਕਾਨੂੰਨ ਵਾਪਸੀ ਲਈ ਦਿੱਲੀ ਦੇ ਮੋਰਚਿਆਂ ਤੇ ਚੱਲ ਰਹੇ ਕਿਸਾਨ ਸੰਘਰਸ਼ ਦੀ ਲਾਮਿਸਾਲ ਜਿੱਤ ਹੈ | ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲਾਂ ਦੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ

ਸੰਗਤ ਮੰਡੀ, 29 ਨਵੰਬਰ (ਅੰਮਿ੍ਤਪਾਲ ਸ਼ਰਮਾ)-ਸਿੱਖਿਆ ਵਿਭਾਗ ਵਲੋਂ ਪੰਜਾਬੀ ਭਾਸ਼ਾ ਨੂੰ ਸਮਰਪਿਤ ਸੰਗਤ ਬਲਾਕ ਦੇ ਐਲੀਮੈਂਟਰੀ ਸਕੂਲਾਂ ਦੇ ਵਿੱਦਿਅਕ ਮੁਕਾਬਲੇ ਸੰਗਤ ਮੰਡੀ ਵਿਖੇ ਕਰਵਾਏ ਗਏ | ਬਲਾਕ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਹੋਏ ਕਲਮ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX