ਤਾਜਾ ਖ਼ਬਰਾਂ


ਬਲਰਾਮਪੁਰ: ਬੁੱਧ ਸਰਕਟ 'ਤੇ ਬੋਲੈਰੋ ਅਤੇ ਟਰੈਕਟਰ ਦੀ ਟੱਕਰ, 5 ਦੀ ਮੌਤ
. . .  1 day ago
ਆਈ.ਪੀ.ਐੱਲ.2022 : ਰਾਜਸਥਾਨ ਨੇ ਚੇਨਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਦਿੱਲੀ 'ਚ ਖਰਾਬ ਮੌਸਮ ਕਾਰਨ 12 ਫਲਾਈਟਾਂ ਨੂੰ ਡਾਇਵਰਟ ਕੀਤਾ ਗਿਆ
. . .  1 day ago
ਰਾਜਸਥਾਨ ਪੁਲਿਸ ਕਾਂਸਟੇਬਲ ਪੇਪਰ ਲੀਕ ਮਾਮਲੇ ਵਿਚ ਅੱਜ ਚਾਰ ਹੋਰ ਮੁਲਜ਼ਮ ਗ੍ਰਿਫ਼ਤਾਰ , ਹੁਣ ਤੱਕ ਕੁੱਲ 7 ਮੁਲਜ਼ਮ ਗ੍ਰਿਫ਼ਤਾਰ
. . .  1 day ago
ਆਈ.ਪੀ.ਐੱਲ.2022 : ਚੇਨਈ ਨੇ ਰਾਜਸਥਾਨ ਨੂੰ 151 ਦੌੜਾਂ ਦਾ ਦਿੱਤਾ ਟੀਚਾ
. . .  1 day ago
'ਰੇਲਵੇ ਦੀ ਨੌਕਰੀ ਲਈ ਜ਼ਮੀਨ' ਮਾਮਲੇ 'ਚ ਲਾਲੂ ਯਾਦਵ, ਉਨ੍ਹਾਂ ਦੀ ਪਤਨੀ, ਬੇਟੀਆਂ ਦੋਸ਼ੀਆਂ ਦੀ ਸੂਚੀ 'ਚ
. . .  1 day ago
ਰਾਜਸਥਾਨ ਦੇ ਮੁੱਖ ਮੰਤਰੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਟੈਲੀਫ਼ੋਨ ’ਤੇ ਗੱਲਬਾਤ
. . .  1 day ago
ਮਾਮਲਾ : ਸਰਹਿੰਦ ਫੀਡਰ ਦੀ ਜਲਦ ਮੁਰੰਮਤ ਕਰਨ ਦਾ ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੇ ਸਰਹੰਦ ਫੀਡਰ ਦੀ ਹੋ ਰਹੀ ਮੁਰੰਮਤ ਦਾ ਕੰਮ ਜਲਦ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ...
ਵਿਧਾਇਕ ਗੈਰੀ ਬੜਿੰਗ ਨੇ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਸ਼ੁਰੂ
. . .  1 day ago
ਅਮਲੋਹ, 20 ਮਈ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਕਿਸਾਨ ਰਣਧੀਰ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ...
ਸੀ.ਆਈ.ਏ. ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਤੇ 4 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ
. . .  1 day ago
ਜੈਤੋ, 20 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਅਤੇ 4 ਮੋਟਰਸਾਈਕਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਏ.ਐੱਸ.ਆਈ. ਜਸਵੀਰ ਸਿੰਘ ਸਮੇਤ...
ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  1 day ago
ਮੁੰਬਈ, 20 ਮਈ-ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
ਸਾਲ 2022-23 ਲਈ ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ
. . .  1 day ago
ਬੁਢਲਾਡਾ, 20 ਮਈ (ਸਵਰਨ ਸਿੰਘ ਰਾਹੀ)-ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਸਾਲ 2022-23 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ 'ਤੇ ਸੇਵਾ ਕਰਨ ਲਈ ਸਦਨ ਦੇ ਮੈਂਬਰਾਂ 'ਚੋਂ ਹੀ ਇਕ ਚੇਅਰਮੈਨ ਨਿਯੁਕਤ ਕਰਕੇ ਹਰ ਕਮੇਟੀ ਲਈ 8 ਤੋਂ 12...
ਭਾਜਪਾ ਦਾ ਮਾਨ ਤੋਂ ਸੁਆਲ, ਬੇਅਦਬੀ ਦੇ ਮਾਮਲਿਆਂ ਤੇ 24 ਘੰਟਿਆਂ ਦੀ ਡੈੱਡਲਾਈਨ ਦਾ ਕੀ ਬਣਿਆ?
. . .  1 day ago
ਚੰਡੀਗੜ੍ਹ, 20 ਮਈ (ਸੁਭਾਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰ੍ਹਦਿਆਂ ਹੋਇਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਹੈ ਕਿ ਉਨ੍ਹਾਂ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਦਾ ਕੀ ਬਣਿਆ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ...
ਵੱਡੀ ਖ਼ਬਰ : ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਜੇਲ੍ਹ ਲੈ ਕੇ ਪਹੁੰਚੀ ਪੰਜਾਬ ਪੁਲਿਸ
. . .  1 day ago
ਪਟਿਆਲਾ, 20 ਮਈ-ਰੋਡਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ ਨੂੰ 1 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਸੀ। ਪੰਜਾਬ ਪੁਲਿਸ ਦੀ ਟੀਮ ਸੁਰੱਖਿਆ ਪ੍ਰਬੰਧਾਂ ਹੇਠ...
ਲੁਟੇਰੇ ਵਲੋਂ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਤੋਂ ਨਕਦੀ ਵਾਲਾ ਝਪਟਿਆ ਪਰਸ
. . .  1 day ago
ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੀ ਸੰਘਣੀ ਵਸੋਂ ਲੁਧਿਆਣਾ ਰੋਡ 'ਤੇ ਬੈਂਕ ਆਫ਼ ਇੰਡੀਆ ਸਾਹਮਣੇ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਔਰਤ ਕੋਲੋਂ ਲੁਟੇਰੇ ਵਲੋਂ ਨਕਦੀ ਵਾਲਾ ਪਰਸ ਖੋਹਿਆ, ਜਿਸ 'ਚ ਕਰੀਬ...
ਜਲੰਧਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਹੋਏ ਧਮਾਕੇ 'ਚ 5 ਸਾਲਾ ਪੁੱਤਰ ਨੇ ਵੀ ਤੋੜਿਆ ਦਮ
. . .  1 day ago
ਜਲੰਧਰ, 20 ਮਈ (ਅੰਮ੍ਰਿਤਪਾਲ)-ਅੱਜ ਸਵੇਰੇ ਜਲੰਧਰ ਦੇ ਲੰਮਾ ਪਿੰਡ 'ਚ ਅੱਗ ਲੱਗਣ ਦੇ ਕਾਰਨ ਪਿਤਾ ਅਤੇ ਡੇਢ ਸਾਲ ਦੇ ਪੁੱਤਰ ਦੀ ਮੌਕੇ 'ਤੇ ਮੌਤ ਹੋ ਗਈ ਸੀ ਅਤੇ ਉਸ ਦੀ ਪਤਨੀ ਅਤੇ 5 ਸਾਲ ਦੇ ਪੁੱਤਰ ਨੂੰ ਸਿਵਲ ਹਸਪਤਾਲ 'ਚ ਇਲਾਜ ਦੇ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ 5 ਸਾਲ ਦੇ ਪੁੱਤਰ ਦੀ ਵੀ ਮੌਤ ਹੋ ਗਈ।
ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਤਪਾ ਢਿਲਵਾਂ ਲਿੰਕ ਰੋਡ 'ਤੇ ਸਥਿਤ ਇਕ ਫ਼ੈਕਟਰੀ 'ਚ ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਦੇ ਦੱਸਣ...
ਨਜ਼ਦੀਕੀ ਪਿੰਡ ਘੁੰਨਸ ਵਿਖੇ ਕੈਂਸਰ ਨਾਲ 16 ਸਾਲਾ ਬੱਚੇ ਦੀ ਮੌਤ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਕਾਰਨ ਅਨੇਕਾਂ ਜਾਨਾਂ ਜਾ ਚੁੱਕੀਆਂ ਹਨ ਅਤੇ ਜਾ ਰਹੀਆਂ ਹਨ, ਜਿਸ 'ਤੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਅਜੇ ਤੱਕ ਇਸ ਬਿਮਾਰੀ ਦੇ ਤੋੜ ਸੰਬੰਧੀ ਕੋਈ ਵੀ ਹੱਲ ਨਹੀਂ ਲੱਭਿਆ, ਜਿਸਦਾ ਖ਼ਮਿਆਜ਼ਾ...
ਸੜਕ ਹਾਦਸੇ 'ਚ ਵਾਲ-ਵਾਲ ਬਚੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ
. . .  1 day ago
ਚੰਡੀਗੜ੍ਹ, 20 ਮਈ (ਰਾਮ ਸਿੰਘ ਬਰਾੜ)-ਸ਼ੁੱਕਰਵਾਰ ਦੁਪਹਿਰ ਮੁਹਾਲੀ ਦੇ ਸੈਕਟਰ 48 ਦੇ ਕੋਲ ਸੜਕ ਹਾਦਸੇ 'ਚ 3 ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵਾਲ-ਵਾਲ...
ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
. . .  1 day ago
ਪਟਿਆਲਾ, 20 ਮਈ-ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
ਮੈਰੀਟੋਰੀਅਸ ਸਕੂਲਾਂ 'ਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਮੁਕਾਬਲਾ ਪ੍ਰੀਖਿਆ 29 ਮਈ ਨੂੰ ਹੋਵੇਗੀ
. . .  1 day ago
ਐੱਸ.ਏ.ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)- ਸੁਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ 'ਚ 9ਵੀਂ...
ਲੁਧਿਆਣਾ ਬੰਬ ਕਾਂਡ ਦੀ ਸੁਲਝੀ ਗੁੱਥੀ, ਚਾਰ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 20 ਮਈ (ਰੇਸ਼ਮ ਸਿੰਘ)-ਦਸੰਬਰ 2020 'ਚ ਲੁਧਿਆਣਾ ਵਿਖੇ ਵਾਪਰੇ ਬੰਬ ਕਾਂਡ ਦੀ ਗੁੱਥੀ ਸੁਲਝ ਗਈ ਹੈ, ਇਸ 'ਚ ਵਰਤੀ ਗਈ ਆਈ. ਡੀ. ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਇਸ ਦਾ ਖ਼ੁਲਾਸਾ ਹੈਰੋਇਨ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ...
ਵੱਡੀ ਖ਼ਬਰ :ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਅਦਾਲਤ 'ਚ ਕੀਤਾ ਸਰੰਡਰ
. . .  1 day ago
ਪਟਿਆਲਾ, 20 ਮਈ-ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਦਸ ਦੇਈਏ ਕਿ ਹੁਣ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।
ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਹੋਏ ਰਵਾਨਾ
. . .  1 day ago
ਪਟਿਆਲਾ, 20 ਮਈ-ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਕਈ ਆਗੂ ਵੀ ਮੌਜੂਦ ਹਨ।
ਗੁਜਰਾਤ ਤੋਂ ਆਏ ਕੋਲੇ ਦੇ ਟਰੱਕ 'ਚੋਂ 140 ਕਿੱਲੋ ਡੋਡੇ, 50 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ , 2 ਕਾਬੂ
. . .  1 day ago
ਫਿਰੋਜ਼ਪੁਰ, 20 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਮੁਹਿੰਮ ਵਿਚ ਪੰਜਾਬ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਲੱਗੀ ਜਦੋਂ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਨੇ ਗੁਜਰਾਤ ਤੋਂ ਕੋਲੇ ਦੇ ਟਰੱਕ 'ਚੋਂ ਨਸ਼ੀਲੇ ਪਦਾਰਥ ਲਿਆ ਰਹੇ 2 ਵਿਅਕਤੀਆਂ...
ਵੱਡੀ ਖ਼ਬਰ: ਨਹੀਂ ਮਿਲੀ ਨਵਜੋਤ ਸਿੰਘ ਸਿੱਧੂ ਨੂੰ ਕੋਈ ਰਾਹਤ, ਅੱਜ ਹੀ ਕਰਨਾ ਪਵੇਗਾ ਸਰੰਡਰ
. . .  1 day ago
ਚੰਡੀਗੜ੍ਹ, 20 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੂੰ ਲੈ ਕੇ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਰਟ ਵਲੋਂ ਕੋਈ ਵੀ ਰਾਹਤ ਨਹੀਂ ਮਿਲਣ ਕਰਕੇ ਅੱਜ ਹੀ ਸਰੰਡਰ ਕਰਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮੱਘਰ ਸੰਮਤ 553

ਖੰਨਾ / ਸਮਰਾਲਾ

ਐਨ. ਐਚ. ਐਮ. ਮੁਲਾਜ਼ਮਾਂ ਤੇ ਆਸ਼ਾ ਵਰਕਰਾਂ ਵਲੋਂ ਸਰਕਾਰ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਖੰਨਾ, 29 ਨਵੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ)-ਅੱਜ ਖੰਨਾ ਦੇ ਸਿਵਲ ਹਸਪਤਾਲ ਵਿਖੇ ਪਿਛਲੇ 14 ਦਿਨਾਂ ਤੋਂ ਹੜਤਾਲ 'ਤੇ ਬੈਠੇ ਐਨ. ਐਚ. ਐਮ. ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਨੇ ਸਾਂਝੇ ਤੌਰ 'ਤੇ ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਰਵੱਈਏ ਵਿਰੁੱਧ ਰੋਸ ਰੈਲੀ ਕੱਢਦਿਆਂ ਨੈਸ਼ਨਲ ਹਾਈਵੇ ਜਾਮ ਕੀਤਾ ਅਤੇ ਨਾਅਰੇਬਾਜ਼ੀ ਕੀਤੀ¢ ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਆਗੂ ਅਮਨਪ੍ਰੀਤ ਸਿੰਘ ਨੇ ਕਿਹਾ ਕਿ 16 ਨਵੰਬਰ ਤੋਂ ਲਗਾਤਾਰ ਮੁਲਾਜ਼ਮ ਹੜਤਾਲ 'ਤੇ ਚੱਲ ਰਹੇ ਹਨ, ਪਰੰਤੂ ਸਰਕਾਰ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਗਈ | ਜਿਸ ਦੇ ਰੋਸ ਵਜੋਂ ਅੱਜ ਮੁਲਾਜ਼ਮਾਂ ਨੇ ਸੜਕ ਤੇ ਉੱਤਰਨ ਦਾ ਫ਼ੈਸਲਾ ਕੀਤਾ¢ ਇਸ ਮੌਕੇ ਗਗਨਦੀਪ ਕੌਰ ਅਤੇ ਡਾ. ਸ਼ਿਵਰਾਜ ਨੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ ¢ ਅੰਮਿ੍ਤਪਾਲ ਕੌਰ ਅਤੇ ਰੁਪਿੰਦਰ ਕੌਰ ਨੇ ਕਿਹਾ ਕਿ ਸਰਕਾਰ ਹਰ ਵਾਰ ਝੂਠੇ ਲਾਰੇ ਲਾ ਕੇ ਸਿਹਤ ਮੁਲਾਜ਼ਮਾਂ ਤੋਂ ਕੰਮ ਕਢਵਾ ਲੈਂਦੀ ਹੈ, ਪਰੰਤੂ ਹੁਣ ਜਦੋਂ ਤੱਕ ਮੰਗਾਂ ਹੱਲ ਨਹੀਂ ਹੁੰਦੀਆਂ ਸੰਘਰਸ਼ ਲਗਾਤਾਰ ਜਾਰੀ ਰਹੇਗਾ | ਜਸਵੀਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਦੇ ਅੜੀਅਲ ਰਵੱਈਏ ਖਿਲਾਫ ਹਸਪਤਾਲ ਦਾ ਟੀ. ਬੀ. ਡਿਪਾਰਟਮੈਂਟ ਮੁਕੰਮਲ ਬੰਦ ਕੀਤਾ ਗਿਆ ਹੈ¢ ਇਸ ਮੌਕੇ ਗੁਰਪ੍ਰੀਤ ਕੌਰ, ਨਿਰਮਲਜੀਤ ਕੌਰ, ਰਾਜੀਵ ਸ਼ਰਮਾ, ਹਰਦੇਵ ਸਿੰਘ, ਰਾਜਵਿੰਦਰ ਕੌਰ, ਮੀਨੂੰ ਬਾਲਾ, ਆਸ਼ਾ ਵਰਕਰ ਰਾਜਦੀਪ ਕੌਰ, ਭਜਨੋ, ਵੰਧਨਾ, ਸਰਬਜੀਤ ਕੌਰ, ਹਰਪ੍ਰੀਤ ਭੱਠਲ, ਅੰਮਿ੍ਤ ਕੌਰ, ਸਤਵੀਰ ਕੌਰ, ਦਵਿੰਦਰ ਕੌਰ, ਕੁਲਦੀਪ ਕੌਰ, ਰੁਪਿੰਦਰ ਕੌਰ, ਬਲਜੀਤ ਕੌਰ, ਪਰਮਿੰਦਰ ਕੌਰ, ਸਿੰਮੀ ਕੌਰ, ਜਸਵੀਰ ਸਿੰਘ, ਹਰਦੇਵ ਸਿੰਘ, ਮਨਿੰਦਰ ਸਿੰਘ, ਸਮੂਹ ਸਟਾਫ਼ ਮਾਨੂੰਪੁਰ, ਪਾਇਲ ਅਤੇ ਖੰਨਾ ਨੇ ਵੀ ਆਪਣੀਆਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਕਰਨ ਦਾ ਐਲਾਨ ਕੀਤਾ ਤੇ ਕਿਹਾ ਕਿ ਜਿਨੀ ਦੇਰ ਸਰਕਾਰ ਮੰਗਾਂ ਨਹੀਂ ਮੰਨਦੀ ਉਨ੍ਹੀ ਦੇਰ ਸੰਘਰਸ਼ ਜਾਰੀ ਰਹੇਗਾ |

ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਯੁਵਕ ਅਤੇ ਵਿਰਾਸਤੀ ਮੇਲੇ ਦਾ ਦੂਸਰਾ ਦਿਨ

ਡੇਹਲੋਂ, 29 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਪੰਜਾਬ ਯੂਨੀਵਰਸਿਟੀ ਦੇ ਮੋਗਾ-ਫਿਰੋਜ਼ਪੁਰ ਜ਼ੋਨ-ਏ ਦਾ ਯੁਵਕ ਅਤੇ ਵਿਰਾਸਤੀ ਮੇਲੇ ਦੇ ਦੂਜੇ ਦਿਨ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਗੀਤਾਂ, ਲੋਕ ਗੀਤਾਂ ਅਤੇ ...

ਪੂਰੀ ਖ਼ਬਰ »

ਇਸ਼ਾਰਿਆਂ-ਇਸ਼ਾਰਿਆਂ 'ਚ ਬਹੁਤ ਕੁਝ ਕਹਿ ਗਏ ਕੁੰਵਰ

ਸਮਰਾਲਾ, 29 ਅਕਤੂਬਰ (ਗੋਪਾਲ ਸੋਫਤ)-ਸਮਰਾਲਾ ਫੇਰੀ 'ਤੇ ਆਏ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਆਈ. ਪੀ. ਐੱਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਆਪਣੇ ਭਾਸ਼ਣ 'ਚ ਵਾਰ ਵਾਰ ਕਹਿੰਦੇ ਰਹੇ ਕਿ ਇਹ ਸਿਰਫ਼ ਕਾਰੋਬਾਰੀਆਂ ਤੇ ਦੁਕਾਨਦਾਰਾਂ ਦੀ ਮੀਟਿੰਗ ਹੈ | ਇਸ ਲਈ ਉਹ ...

ਪੂਰੀ ਖ਼ਬਰ »

ਸਾਰੇ ਵਰਕਰ ਅਤੇ ਅਹੁਦੇਦਾਰ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟ ਹੋ ਕੇ ਯਤਨ ਕਰਨ-ਗਰੇਵਾਲ

ਮਲੌਦ, 29 ਨਵੰਬਰ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਦੀਆਂ ਮੁਹਰਲੀਆਂ ਸਫ਼ਾਂ ਵਿੱਚ ਅਣਥੱਕ ਸੇਵਾਵਾਂ ਕਰਨ ਵਾਲੇ ਸੀਨੀਅਰ ਆਗੂ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਮਹੇਸ਼ਇੰਦਰ ਸਿੰਘ ਗਰੇਵਾਲ ਨਾਲ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀ ਅਹੁਦੇਦਾਰਾਂ ਵਲੋਂ ਮੀਟਿੰਗ

ਮਲੌਦ, 29 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਿੱਧਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਅਹੁਦੇਦਾਰਾਂ ਵਲੋਂ ਮੀਟਿੰਗ ਕੀਤੀ ਗਈ¢ ਮੀਟਿੰਗ ਦੌਰਾਨ ਪ੍ਰਧਾਨ ਸਵਰਨ ਸਿੰਘ ਲਸਾੜਾ ਤੇ ਭਾਈ ਸਤਨਾਮ ਸਿੰਘ ...

ਪੂਰੀ ਖ਼ਬਰ »

ਸਿਪਾਹੀਆਂ ਦੀ ਭਰਤੀ 'ਚ ਗੜਬੜੀ ਦਾ ਦੋਸ਼ ਲਗਾ ਕੇ ਨੌਜਵਾਨਾਂ ਨੇ ਦਿੱਤਾ ਰੋਸ ਧਰਨਾ

ਖੰਨਾ, 29 ਨਵੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਸਿਪਾਹੀਆਂ ਦੀ ਭਰਤੀ ਵਿਚ ਗੜਬੜੀ ਦੇ ਦੋਸ਼ ਲਾਉਂਦੇ ਕਈ ਨੌਜਵਾਨ ਲੜਕੇ ਅਤੇ ਲੜਕੀਆਂ ਵਲੋਂ ਲਲਹੇੜੀ ਰੋਡ ਚੌਕ ਵਿਚ ਧਰਨਾ ਦਿੱਤਾ ਗਿਆ ਅਤੇ ਰੋਸ ਮਾਰਚ ਕੀਤਾ ਗਿਆ | ਇਨ੍ਹਾਂ ਨੌਜਵਾਨਾਂ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਬਣਨ 'ਤੇ ਸਮਰਾਲਾ ਨੂੰ ਇਨਫਰਮੇਸ਼ਨ ਟੈਕਨਾਲੋਜੀ ਦੀ ਹੱਬ ਬਣਾਵਾਂਗੇ-ਕੁੰਵਰ ਵਿਜੇ ਪ੍ਰਤਾਪ ਸਿੰਘ

ਸਮਰਾਲਾ, 29 ਨਵੰਬਰ (ਰਾਮ ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਉਪਰੰਤ 'ਆਪ' ਦੀ ਸਰਕਾਰ ਬਣਨ 'ਤੇ ਸਮਰਾਲਾ -ਖੰਨਾ ਰੋਡ ਦੇ ਦੋਵੇਂ ਪਾਸੇ ਉਦਯੋਗਿਕ ਕੌਰੀਡੋਰ ਤੇ ਰੇਲਵੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 15 ਲੱਖ 80 ਹਜਾਰ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ 'ਚ 4 ਖ਼ਿਲਾਫ਼ ਮਾਮਲਾ ਦਰਜ

ਖੰਨਾ, 29 ਨਵੰਬਰ (ਮਨਜੀਤ ਸਿੰਘ ਧੀਮਾਨ)-ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਦੋਸ਼ ਵਿਚ 4 ਦੇ ਖਿਲਾਫ ਥਾਣਾ ਸਿਟੀ ਖੰਨਾ ਵਿਖੇ ਧਾਰਾ 420, 406, 120 ਬੀ. ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਸੰਬੰਧੀ ਜਾਂਚ ਅਧਿਕਾਰੀ ਏ. ਐੱਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲਾ ਕਾਬੂ

ਸਮਰਾਲਾ, 29 ਨਵੰਬਰ (ਕੁਲਵਿੰਦਰ ਸਿੰਘ)-ਥਾਣਾ ਸਮਰਾਲਾ ਦੀ ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਮੁਜ਼ਰਮ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮੁੱਖ ਅਫ਼ਸਰ ਪ੍ਰਕਾਸ਼ ਮਸੀਹ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਿਕਾਇਤਕਰਤਾ ਮਨੀਸ਼ ਕੁਮਾਰ ਪੁੱਤਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਦੇ ਵਰਕਰਾਂ ਦੀ ਮੀਟਿੰਗ

ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਕਾਲਸਾਂ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜੁਝਾਰੂ ਵਰਕਰਾਂ ਦੀ ਮੀਟਿੰਗ ਜਥੇਦਾਰ ਚਮਕੌਰ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦ ਬਾਬਾ ਸੂਰਤੀਆ ਸਿੰਘ ਜੀ ਦੇ ਅਸਥਾਨਾਂ 'ਤੇ ਹੋਈ | ਇਸ ਮੌਕੇ ਜਥੇਦਾਰ ...

ਪੂਰੀ ਖ਼ਬਰ »

ਕੋਰੋਨਾ ਨਾਲ ਸੰਬੰਧਿਤ ਅੱਜ ਕੋਈ ਮਾਮਲਾ ਨਹੀਂ

ਲੁਧਿਆਣਾ, 29 ਨਵੰਬਰ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਅੱਜ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਅਤੇ ਨਾ ਹੀ ਕਿਸੇ ਮਰੀਜ਼ ਦੀ ਮੌਤ ਹੋਈ ਹੈ | ...

ਪੂਰੀ ਖ਼ਬਰ »

ਸਿੰਘੂ ਮੋਰਚੇ ਲਈ ਜਥਾ ਰਵਾਨਾ

ਖੰਨਾ, 29 ਨਵੰਬਰ (ਹਰਜਿੰਦਰ ਸਿੰਘ ਲਾਲ)-ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵਲੋਂ ਤਿੰਨ ਖੇਤੀ ਕਾਨੂੰਨ, ਚਾਰ ਲੇਬਰ ਕੋਡ ਬਿੱਲ, ਬਿਜਲੀ ਸੋਧ ਬਿੱਲ 2020 ਰੱਦ ਕਰਵਾਉਣ ਅਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਦੀ ਅਗਵਾਈ ਹੇਠ ਚੱਲ ...

ਪੂਰੀ ਖ਼ਬਰ »

ਕਿਸਾਨਾਂ ਨੂੰ ਹੋਰ ਲੰਮਾ ਸੰਘਰਸ਼ ਕਰਨ ਦੀ ਲੋੜ-ਘੁਡਾਣੀ, ਨੂਰਪੁਰਾ

ਖੰਨਾ, 29 ਨਵੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਜ਼ਿਲ੍ਹਾ ਪ੍ਰਧਾਨ ਮਾਸਟਰ ਚਰਨ ਸਿੰਘ ਨੂਰਪੁਰਾ ਨੇ ਕਿਹਾ ਕਿ ਲੋਕ ਸਭਾ 'ਚ ਤਿੰਨੇ ਕਾਨੂੰਨ ਰੱਦ ਕਰਾਉਣ ਦਾ ਮਤਾ ਪਾਸ ਹੋ ਜਾਣਾ ...

ਪੂਰੀ ਖ਼ਬਰ »

ਦੈਹਿੜੂ ਵਿਖੇ ਨੈਸ਼ਨਲ ਹਾਈਵੇ 'ਤੇ 12 ਪਿੰਡਾਂ ਦੀਆਂ ਸੰਗਤਾਂ ਵਲੋਂ ਲੰਗਰ ਦੀ ਸੇਵਾ ਸ਼ੁਰੂ

ਬੀਜਾ, 29 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਕਸਬਾ ਬੀਜਾ ਦੇ ਪਿੰਡ ਦੈਹਿੜੂ, ਭੁਮੱਦੀ, ਮੋਹਨਪੁਰ, ਗੰਢੂਆਂ, ਚੱਕ ਮਾਫ਼ੀ, ਗੱਗੜ ਮਾਜਰਾ, ਘੁੰਗਰਾਲੀ ਰਾਜਪੂਤਾਂ, ਹਰਬੰਸਪੁਰਾ, ਬਾਹੋਮਾਜਰਾ, ਇੱਕੋਲਾਹੀ, ਮਹਿੰਦੀਪੁਰ, ਰਸੂਲੜਾ ਆਦਿ ਪਿੰਡਾਂ ਦੀਆਂ ਸਮੂਹ ਸੰਗਤਾਂ ਵਲੋਂ ...

ਪੂਰੀ ਖ਼ਬਰ »

ਫੂਡ ਗਰੇਨ ਐਂਡ ਅਲਾਇੰਡ ਵਰਕਰ ਯੂਨੀਅਨ ਦੇ ਆਗੂਆਂ ਨੇ ਮੰਗਾਂ ਸੰਬੰਧੀ ਦਿੱਤਾ ਮੰਗ ਪੱਤਰ

ਖੰਨਾ, 29 ਨਵੰਬਰ (ਮਨਜੀਤ ਧੀਮਾਨ)-ਅੱਜ ਪੰਜਾਬ ਦੀਆਂ ਪ੍ਰਮੁੱਖ ਸਮੂਹ ਪੱਲੇਦਾਰ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਤਹਿਸੀਲ ਪ੍ਰਧਾਨ ਫ਼ੂਡ ਗਰੇਨ ਐਂਡ ਅਲਾਇੰਡ ਵਰਕਰ ਯੂਨੀਅਨ ਖੰਨਾ ਦੀ ਮੀਟਿੰਗ ਅਵਤਾਰ ਸਿੰਘ ਭੱਟੀਆਂ ਦੀ ਅਗਵਾਈ ਵਿਚ ਹੋਈ | ਇਸ ਮੌਕੇ ਮੀਟਿੰਗ ...

ਪੂਰੀ ਖ਼ਬਰ »

ਕੌਂਸਲ ਪ੍ਰਧਾਨ ਅਤੇ ਅਧਿਕਾਰੀਆਂ ਖਿਲਾਫ ਭਾਜਪਾ ਨੇਤਾ ਸਤੀਸ਼ ਸ਼ਰਮਾ ਨੇ ਲਾਏ ਦੋਸ਼

ਖੰਨਾ, 29 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਆਰ. ਟੀ. ਆਈ. ਸੈੱਲ, ਪੰਜਾਬ ਕਿਸਾਨ ਮੋਰਚਾ (ਭਾਜਪਾ) ਦੇ ਪ੍ਰਧਾਨ ਸਤੀਸ਼ ਸ਼ਰਮਾ ਨੇ ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ, ਈ. ਓ. ਚਰਨਜੀਤ ਸਿੰਘ, ਸੁਪਰਡੈਂਟ ਕਿਰਨਦੀਪ, ਅਕਾਂਉਟ ਸਾਖਾ ਅਤੇ ਆਡਿਟ ਸਾਖਾ ਦੇ ...

ਪੂਰੀ ਖ਼ਬਰ »

ਬਲਾਕ ਪੱਧਰੀ ਭਾਸ਼ਨ ਮੁਕਾਬਲੇ ਅਤੇ ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਮਾਛੀਵਾੜਾ ਸਾਹਿਬ, 29 ਨਵੰਬਰ (ਸੁਖਵੰਤ ਸਿੰਘ ਗਿੱਲ)-ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਭਾਸ਼ਣ ਅਤੇ ਸੁੰਦਰ ਲਿਖਾਈ ਮੁਕਾਬਲੇ ਸ਼ੰਕਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰ੍ਰਸੀਪਲ ਦਵਿੰਦਰਪਾਲ ਕੌਰ ਦੀ ਅਗਵਾਈ 'ਚ ਹੋਏ | ਇਸ ਸੰਬੰਧੀ ਸਕੂਲ ...

ਪੂਰੀ ਖ਼ਬਰ »

ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਸ ਵਿਖੇ ਖੇਡ ਮੁਕਾਬਲੇ ਕਰਵਾਏ

ਖੰਨਾ, 29 ਨਵੰਬਰ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਸ ਵਿਖੇ ਬੈਡਮਿੰਟਨ ਅਤੇ ਵਾਲੀਵਾਲ ਖੇਡ ਮੁਕਾਬਲੇ ਕਰਵਾਏ ਗਏ¢ ਇਨ੍ਹਾਂ ਮੁਕਾਬਲਿਆਂ ਵਿਚ ਐਮ. ਬੀ. ਏ., ਬੀ. ਬੀ. ਏ. ਅਤੇ ਬੀ. ਕਾਮ (ਆਨਰਜ਼) ਵਿਦਿਆਰਥੀਆਂ ਨੇ ਭਾਗ ਲਿਆ¢ਕਾਲਜ ਦੇ ਡਾਇਰੈਕਟਰ ਡਾ: ...

ਪੂਰੀ ਖ਼ਬਰ »

10 ਦਸੰਬਰ ਦੇ ਚਕੋਹੀ ਕਬੱਡੀ ਕੱਪ ਦਾ ਸਟਿੱਕਰ ਜਾਰੀ

ਈਸੜੂ, 29 ਨਵੰਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਚਕੋਹੀ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਪੋਰਟਸ ਕਲੱਬ ਚਕੋਹੀ ਵੱਲੋਂ 10 ਦਸੰਬਰ 2021 ਨੂੰ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਪ੍ਰਵਾਸੀ ...

ਪੂਰੀ ਖ਼ਬਰ »

ਅਕਾਲੀ ਦਲ ਅਤੇ 'ਆਪ' ਦੀ ਦਾਲ ਪੰਜਾਬ 'ਚ ਨਹੀਂ ਗਲੇਗੀ : ਰਾਜਾ ਗਿੱਲ

ਸਾਹਨੇਵਾਲ, 29 ਨਵੰਬਰ (ਅਮਰਜੀਤ ਸਿੰਘ ਮੰਗਲੀ)-ਅਕਾਲੀ ਦਲ ਨੇ 10 ਸਾਲ ਤੱਕ ਪੰਜਾਬ ਦੇ ਲੋਕਾਂ ਨੂੰ ਸਿਰਫ ਗੰੁਮਰਾਹ ਕੀਤਾ¢ ਪੰਜਾਬ 'ਚ ਨਸ਼ਿਆਂ ਦੀ ਭਰਮਾਰ ਅਕਾਲੀ ਦਲ ਦੇ ਰਾਜ 'ਚ ਹੀ ਹੋਈ, ਐਨਾ ਹੀ ਨਹੀਂ ਪੰਜਾਬ ਨੂੰ ਰੇਤ ਮਾਫੀਆ, ਕੇਬਲ ਮਾਫੀਆ, ਟਰਾਂਸਪੋਰਟ ਮਾਫੀਆ ਜਿਹੇ ...

ਪੂਰੀ ਖ਼ਬਰ »

'ਆਪ' ਤੇ ਕਾਂਗਰਸ, ਬਾਦਲ ਵਲੋਂ ਔਰਤਾਂ ਦੀ ਪਹਿਲ ਕਦਮੀ ਦੀ ਕਰ ਰਹੀਆਂ ਹਨ ਨਕਲ-ਜਸਦੀਪ ਕੌਰ ਯਾਦੂ

ਖੰਨਾ, 29 ਨਵੰਬਰ (ਹਰਜਿੰਦਰ ਸਿੰਘ ਲਾਲ)-ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਸਹੂਲਤਾਂ ਦੇ ਨਾਂਅ 'ਤੇ ਔਰਤਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ¢ ਸਿਰਫ਼ ਔਰਤਾਂ ਦੀਆਂ ਵੋਟਾਂ ਲੈਣ ਲਈ ਹੀ ਸਕੀਮਾਂ ਦਾ ਐਲਾਨ ਕੀਤਾ ਜਾਂਦਾ ਹੈ¢ ਔਰਤਾਂ ਦੇ ਹੱਕ ਤੇ ਹਿੱਤਾਂ ਲਈ ਜਿਹੜੀ ...

ਪੂਰੀ ਖ਼ਬਰ »

ਜਰਗ 'ਚ ਅਕਾਲੀ ਦਲ ਦੀ ਮੀਟਿੰਗ

ਜੌੜੇਪੁਲ ਜਰਗ, 29 ਨਵੰਬਰ (ਪਾਲਾ ਰਾਜੇਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਸਾਬਕ ਮੈਂਬਰ ਬਲਾਕ ਸੰਮਤੀ ਅਤੇ ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਮੰਡੇਰ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਅਕਾਲੀ ਦਲ ਤੇ ਬਸਪਾ ...

ਪੂਰੀ ਖ਼ਬਰ »

ਪਿੰਡ ਦੁਗਰੀ 'ਚ ਇੰਜੀਨੀਅਰ ਬੋਪਾਰਾਏ ਤੇ ਗੋਗੀ ਦਾ ਸਨਮਾਨ

ਦੋਰਾਹਾ/ਪਾਇਲ, 29 ਨਵੰਬਰ (ਝੱਜ, ਨਿਜ਼ਾਮਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਤੇ ਬਸਪਾ ਦੇ ਸੀਨੀਅਰ ਆਗੂ ਰਾਮ ਸਿੰਘ ਗੋਗੀ ਦਾ ਪਿੰਡ ਦੁਗਰੀ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮੇਂ ਸਨਮਾਨ ਸਮਾਰੋਹ 'ਚ ਸਰਕਲ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਕਾਂਗਰਸ ਦੀਆਂ ਨੀਤੀਆਂ ਨਕਾਰ ਚੁੱਕੇ ਹਨ-ਇੰਜੀਨੀਅਰ ਬੋਪਾਰਾਏ

ਜੌੜੇਪੁਲ ਜਰਗ, 29 ਨਵੰਬਰ (ਪਾਲਾ ਰਾਜੇਵਾਲੀਆ)-'ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕੀਤਾ, ਖ਼ਾਸ ਤੌਰ 'ਤੇ 2017 'ਚ ਬਣੀ ਕਾਂਗਰਸ ਪਾਰਟੀ ਦੀ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਬੁਰੀ ਤਰ੍ਹਾਂ ਨਿਰਾਸ਼ ਕੀਤਾ, ਕਿਉਂਕਿ ਪੰਜਾਬ ਵਾਸੀਆਂ ਦੀ ਕੋਈ ...

ਪੂਰੀ ਖ਼ਬਰ »

ਅਸ਼ੋਕ ਸੂਦ ਦੀ ਅਗਵਾਈ 'ਚ ਭਾਜਪਾ ਦੀ ਮੰਡਲ ਪ੍ਧਾਨ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਮਾਛੀਵਾੜਾ ਸਾਹਿਬ, 29 ਨਵੰਬਰ (ਮਨੋਜ ਕੁਮਾਰ)-ਸ਼ੋ੍ਰਮਣੀ ਅਕਾਲੀ ਦਲ ਨੇ ਆਪਣੇ ਪਰਿਵਾਰ 'ਚ ਵਾਧਾ ਕਰਦਿਆਂ ਭਾਜਪਾ ਖੇਮੇ 'ਤੇ ਕਰਾਰੀ ਚੋਟ ਕਰਦਿਆਂ ਮੰਡਲ ਪ੍ਧਾਨ ਮੀਨਾ ਰਾਣੀ ਨੂੰ ਆਪਣੀ ਪਾਰਟੀ 'ਚ ਸ਼ਾਮਿਲ ਕੀਤਾ ਹੈ | ਸੀਨੀਅਰ ਅਕਾਲੀ ਆਗੂ ਅਸ਼ੋਕ ਸੂਦ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ 'ਚ ਧਾਮੀ ਅਤੇ ਪੰਜੌਲੀ ਦੀ ਜਿੱਤ ਨੇ ਅਕਾਲੀ ਦਲ ਦੀ ਵਿਧਾਨ ਸਭਾ 'ਚ ਜਿੱਤ ਦਾ ਮੁੱਢ ਬੰਨਿ੍ਹਆ-ਯਾਦੂ

ਖੰਨਾ, 29 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸ਼ੋ੍ਰਮਣੀ ਕਮੇਟੀ ਦੀ ਚੋਣ ਵਿਚ ਐਡ. ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਅਤੇ ਕਰਨੈਲ ਸਿੰਘ ਪੰਜੌਲੀ ਨੂੰ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ...

ਪੂਰੀ ਖ਼ਬਰ »

ਐੱਸ. ਜੀ. ਪੀ. ਸੀ. ਮੈਂਬਰ ਜਥੇ. ਜੱਲ੍ਹਾ ਸ਼ੋ੍ਰਮਣੀ ਅਕਾਲੀ ਦਲ ਦੇ ਪੀ. ਏ. ਸੀ. ਮੈਂਬਰ ਨਿਯੁਕਤ

ਮਲੌਦ, 29 ਨਵੰਬਰ (ਸਹਾਰਨ ਮਾਜਰਾ)-ਪਿਛਲੇ 35-40 ਸਾਲ ਤੋਂ ਲਗਾਤਾਰ ਸ਼ੋ੍ਰਮਣੀ ਅਕਾਲੀ ਦਲ ਦੀਆਂ ਮੁਹਰਲੀਆਂ ਸਫ਼ਾਂ ਵਿਚ ਅਣਥੱਕ ਸੇਵਾਵਾਂ ਕਰਨ ਵਾਲੇ ਐੱਸ. ਜੀ. ਪੀ. ਸੀ. ਮੈਂਬਰ ਜਥੇ. ਹਰਪਾਲ ਸਿੰਘ ਜੱਲ੍ਹਾ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਆਗੂ ...

ਪੂਰੀ ਖ਼ਬਰ »

ਰੰਧਾਵਾ ਤੇ ਵੜਿੰਗ ਖ਼ਿਲਾਫ਼ ਅਧਿਆਪਕ ਆਗੂ ਘੁਡਾਣੀ ਵਲੋਂ ਕੇਸ ਦਰਜ ਕਰਨ ਦੀ ਮੰਗ

ਖੰਨਾ, 29 ਨਵੰਬਰ (ਹਰਜਿੰਦਰ ਸਿੰਘ ਲਾਲ)-ਮਾ. ਕ੍ਰਿਪਾਲ ਸਿੰਘ ਘੁਡਾਣੀ ਸਾਬਕਾ ਪ੍ਰਧਾਨ ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਅਤੇ ਸਾਬਕਾ ਜਨਰਲ ਸਕੱਤਰ ਬੇਰੁਜ਼ਗਾਰ ਟੀਚਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਨੇ ਮੁਲਾਜ਼ਮਾਂ 'ਤੇ ਕੀਤੇ ਗਏ ਲਾਠੀਚਾਰਜ ਅਤੇ ਪੱਗਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX