ਤਾਜਾ ਖ਼ਬਰਾਂ


ਬਲਰਾਮਪੁਰ: ਬੁੱਧ ਸਰਕਟ 'ਤੇ ਬੋਲੈਰੋ ਅਤੇ ਟਰੈਕਟਰ ਦੀ ਟੱਕਰ, 5 ਦੀ ਮੌਤ
. . .  1 day ago
ਆਈ.ਪੀ.ਐੱਲ.2022 : ਰਾਜਸਥਾਨ ਨੇ ਚੇਨਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਦਿੱਲੀ 'ਚ ਖਰਾਬ ਮੌਸਮ ਕਾਰਨ 12 ਫਲਾਈਟਾਂ ਨੂੰ ਡਾਇਵਰਟ ਕੀਤਾ ਗਿਆ
. . .  1 day ago
ਰਾਜਸਥਾਨ ਪੁਲਿਸ ਕਾਂਸਟੇਬਲ ਪੇਪਰ ਲੀਕ ਮਾਮਲੇ ਵਿਚ ਅੱਜ ਚਾਰ ਹੋਰ ਮੁਲਜ਼ਮ ਗ੍ਰਿਫ਼ਤਾਰ , ਹੁਣ ਤੱਕ ਕੁੱਲ 7 ਮੁਲਜ਼ਮ ਗ੍ਰਿਫ਼ਤਾਰ
. . .  1 day ago
ਆਈ.ਪੀ.ਐੱਲ.2022 : ਚੇਨਈ ਨੇ ਰਾਜਸਥਾਨ ਨੂੰ 151 ਦੌੜਾਂ ਦਾ ਦਿੱਤਾ ਟੀਚਾ
. . .  1 day ago
'ਰੇਲਵੇ ਦੀ ਨੌਕਰੀ ਲਈ ਜ਼ਮੀਨ' ਮਾਮਲੇ 'ਚ ਲਾਲੂ ਯਾਦਵ, ਉਨ੍ਹਾਂ ਦੀ ਪਤਨੀ, ਬੇਟੀਆਂ ਦੋਸ਼ੀਆਂ ਦੀ ਸੂਚੀ 'ਚ
. . .  1 day ago
ਰਾਜਸਥਾਨ ਦੇ ਮੁੱਖ ਮੰਤਰੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਟੈਲੀਫ਼ੋਨ ’ਤੇ ਗੱਲਬਾਤ
. . .  1 day ago
ਮਾਮਲਾ : ਸਰਹਿੰਦ ਫੀਡਰ ਦੀ ਜਲਦ ਮੁਰੰਮਤ ਕਰਨ ਦਾ ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੇ ਸਰਹੰਦ ਫੀਡਰ ਦੀ ਹੋ ਰਹੀ ਮੁਰੰਮਤ ਦਾ ਕੰਮ ਜਲਦ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ...
ਵਿਧਾਇਕ ਗੈਰੀ ਬੜਿੰਗ ਨੇ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਸ਼ੁਰੂ
. . .  1 day ago
ਅਮਲੋਹ, 20 ਮਈ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਕਿਸਾਨ ਰਣਧੀਰ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ...
ਸੀ.ਆਈ.ਏ. ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਤੇ 4 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ
. . .  1 day ago
ਜੈਤੋ, 20 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਅਤੇ 4 ਮੋਟਰਸਾਈਕਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਏ.ਐੱਸ.ਆਈ. ਜਸਵੀਰ ਸਿੰਘ ਸਮੇਤ...
ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  1 day ago
ਮੁੰਬਈ, 20 ਮਈ-ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
ਸਾਲ 2022-23 ਲਈ ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ
. . .  1 day ago
ਬੁਢਲਾਡਾ, 20 ਮਈ (ਸਵਰਨ ਸਿੰਘ ਰਾਹੀ)-ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਸਾਲ 2022-23 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ 'ਤੇ ਸੇਵਾ ਕਰਨ ਲਈ ਸਦਨ ਦੇ ਮੈਂਬਰਾਂ 'ਚੋਂ ਹੀ ਇਕ ਚੇਅਰਮੈਨ ਨਿਯੁਕਤ ਕਰਕੇ ਹਰ ਕਮੇਟੀ ਲਈ 8 ਤੋਂ 12...
ਭਾਜਪਾ ਦਾ ਮਾਨ ਤੋਂ ਸੁਆਲ, ਬੇਅਦਬੀ ਦੇ ਮਾਮਲਿਆਂ ਤੇ 24 ਘੰਟਿਆਂ ਦੀ ਡੈੱਡਲਾਈਨ ਦਾ ਕੀ ਬਣਿਆ?
. . .  1 day ago
ਚੰਡੀਗੜ੍ਹ, 20 ਮਈ (ਸੁਭਾਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰ੍ਹਦਿਆਂ ਹੋਇਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਹੈ ਕਿ ਉਨ੍ਹਾਂ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਦਾ ਕੀ ਬਣਿਆ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ...
ਵੱਡੀ ਖ਼ਬਰ : ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਜੇਲ੍ਹ ਲੈ ਕੇ ਪਹੁੰਚੀ ਪੰਜਾਬ ਪੁਲਿਸ
. . .  1 day ago
ਪਟਿਆਲਾ, 20 ਮਈ-ਰੋਡਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ ਨੂੰ 1 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਸੀ। ਪੰਜਾਬ ਪੁਲਿਸ ਦੀ ਟੀਮ ਸੁਰੱਖਿਆ ਪ੍ਰਬੰਧਾਂ ਹੇਠ...
ਲੁਟੇਰੇ ਵਲੋਂ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਤੋਂ ਨਕਦੀ ਵਾਲਾ ਝਪਟਿਆ ਪਰਸ
. . .  1 day ago
ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੀ ਸੰਘਣੀ ਵਸੋਂ ਲੁਧਿਆਣਾ ਰੋਡ 'ਤੇ ਬੈਂਕ ਆਫ਼ ਇੰਡੀਆ ਸਾਹਮਣੇ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਔਰਤ ਕੋਲੋਂ ਲੁਟੇਰੇ ਵਲੋਂ ਨਕਦੀ ਵਾਲਾ ਪਰਸ ਖੋਹਿਆ, ਜਿਸ 'ਚ ਕਰੀਬ...
ਜਲੰਧਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਹੋਏ ਧਮਾਕੇ 'ਚ 5 ਸਾਲਾ ਪੁੱਤਰ ਨੇ ਵੀ ਤੋੜਿਆ ਦਮ
. . .  1 day ago
ਜਲੰਧਰ, 20 ਮਈ (ਅੰਮ੍ਰਿਤਪਾਲ)-ਅੱਜ ਸਵੇਰੇ ਜਲੰਧਰ ਦੇ ਲੰਮਾ ਪਿੰਡ 'ਚ ਅੱਗ ਲੱਗਣ ਦੇ ਕਾਰਨ ਪਿਤਾ ਅਤੇ ਡੇਢ ਸਾਲ ਦੇ ਪੁੱਤਰ ਦੀ ਮੌਕੇ 'ਤੇ ਮੌਤ ਹੋ ਗਈ ਸੀ ਅਤੇ ਉਸ ਦੀ ਪਤਨੀ ਅਤੇ 5 ਸਾਲ ਦੇ ਪੁੱਤਰ ਨੂੰ ਸਿਵਲ ਹਸਪਤਾਲ 'ਚ ਇਲਾਜ ਦੇ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ 5 ਸਾਲ ਦੇ ਪੁੱਤਰ ਦੀ ਵੀ ਮੌਤ ਹੋ ਗਈ।
ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਤਪਾ ਢਿਲਵਾਂ ਲਿੰਕ ਰੋਡ 'ਤੇ ਸਥਿਤ ਇਕ ਫ਼ੈਕਟਰੀ 'ਚ ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਦੇ ਦੱਸਣ...
ਨਜ਼ਦੀਕੀ ਪਿੰਡ ਘੁੰਨਸ ਵਿਖੇ ਕੈਂਸਰ ਨਾਲ 16 ਸਾਲਾ ਬੱਚੇ ਦੀ ਮੌਤ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਕਾਰਨ ਅਨੇਕਾਂ ਜਾਨਾਂ ਜਾ ਚੁੱਕੀਆਂ ਹਨ ਅਤੇ ਜਾ ਰਹੀਆਂ ਹਨ, ਜਿਸ 'ਤੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਅਜੇ ਤੱਕ ਇਸ ਬਿਮਾਰੀ ਦੇ ਤੋੜ ਸੰਬੰਧੀ ਕੋਈ ਵੀ ਹੱਲ ਨਹੀਂ ਲੱਭਿਆ, ਜਿਸਦਾ ਖ਼ਮਿਆਜ਼ਾ...
ਸੜਕ ਹਾਦਸੇ 'ਚ ਵਾਲ-ਵਾਲ ਬਚੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ
. . .  1 day ago
ਚੰਡੀਗੜ੍ਹ, 20 ਮਈ (ਰਾਮ ਸਿੰਘ ਬਰਾੜ)-ਸ਼ੁੱਕਰਵਾਰ ਦੁਪਹਿਰ ਮੁਹਾਲੀ ਦੇ ਸੈਕਟਰ 48 ਦੇ ਕੋਲ ਸੜਕ ਹਾਦਸੇ 'ਚ 3 ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵਾਲ-ਵਾਲ...
ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
. . .  1 day ago
ਪਟਿਆਲਾ, 20 ਮਈ-ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
ਮੈਰੀਟੋਰੀਅਸ ਸਕੂਲਾਂ 'ਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਮੁਕਾਬਲਾ ਪ੍ਰੀਖਿਆ 29 ਮਈ ਨੂੰ ਹੋਵੇਗੀ
. . .  1 day ago
ਐੱਸ.ਏ.ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)- ਸੁਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ 'ਚ 9ਵੀਂ...
ਲੁਧਿਆਣਾ ਬੰਬ ਕਾਂਡ ਦੀ ਸੁਲਝੀ ਗੁੱਥੀ, ਚਾਰ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 20 ਮਈ (ਰੇਸ਼ਮ ਸਿੰਘ)-ਦਸੰਬਰ 2020 'ਚ ਲੁਧਿਆਣਾ ਵਿਖੇ ਵਾਪਰੇ ਬੰਬ ਕਾਂਡ ਦੀ ਗੁੱਥੀ ਸੁਲਝ ਗਈ ਹੈ, ਇਸ 'ਚ ਵਰਤੀ ਗਈ ਆਈ. ਡੀ. ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਇਸ ਦਾ ਖ਼ੁਲਾਸਾ ਹੈਰੋਇਨ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ...
ਵੱਡੀ ਖ਼ਬਰ :ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਅਦਾਲਤ 'ਚ ਕੀਤਾ ਸਰੰਡਰ
. . .  1 day ago
ਪਟਿਆਲਾ, 20 ਮਈ-ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਦਸ ਦੇਈਏ ਕਿ ਹੁਣ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।
ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਹੋਏ ਰਵਾਨਾ
. . .  1 day ago
ਪਟਿਆਲਾ, 20 ਮਈ-ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਕਈ ਆਗੂ ਵੀ ਮੌਜੂਦ ਹਨ।
ਗੁਜਰਾਤ ਤੋਂ ਆਏ ਕੋਲੇ ਦੇ ਟਰੱਕ 'ਚੋਂ 140 ਕਿੱਲੋ ਡੋਡੇ, 50 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ , 2 ਕਾਬੂ
. . .  1 day ago
ਫਿਰੋਜ਼ਪੁਰ, 20 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਮੁਹਿੰਮ ਵਿਚ ਪੰਜਾਬ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਲੱਗੀ ਜਦੋਂ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਨੇ ਗੁਜਰਾਤ ਤੋਂ ਕੋਲੇ ਦੇ ਟਰੱਕ 'ਚੋਂ ਨਸ਼ੀਲੇ ਪਦਾਰਥ ਲਿਆ ਰਹੇ 2 ਵਿਅਕਤੀਆਂ...
ਵੱਡੀ ਖ਼ਬਰ: ਨਹੀਂ ਮਿਲੀ ਨਵਜੋਤ ਸਿੰਘ ਸਿੱਧੂ ਨੂੰ ਕੋਈ ਰਾਹਤ, ਅੱਜ ਹੀ ਕਰਨਾ ਪਵੇਗਾ ਸਰੰਡਰ
. . .  1 day ago
ਚੰਡੀਗੜ੍ਹ, 20 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੂੰ ਲੈ ਕੇ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਰਟ ਵਲੋਂ ਕੋਈ ਵੀ ਰਾਹਤ ਨਹੀਂ ਮਿਲਣ ਕਰਕੇ ਅੱਜ ਹੀ ਸਰੰਡਰ ਕਰਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮੱਘਰ ਸੰਮਤ 553

ਜਲੰਧਰ

ਨਾਜਾਇਜ਼ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਨਿਗਮ ਬਣਾਏਗਾ ਟੀਮਾਂ

ਜਲੰਧਰ, 29 ਨਵੰਬਰ (ਸ਼ਿਵ)- ਨਾਜਾਇਜ਼ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਪੰਜਾਬ ਸਰਕਾਰ ਵਲੋਂ ਆਈ ਨੀਤੀ ਨੂੰ ਲਾਗੂ ਕਰਨ ਤੋਂ ਬਾਅਦ ਨਿਗਮ ਵੀ ਇਨ੍ਹਾਂ ਬਾਰੇ ਆਉਣ ਵਾਲੀਆਂ ਅਰਜ਼ੀਆਂ ਦੇ ਨਿਪਟਾਰੇ ਲਈ ਬਿਲਡਿੰਗ ਬਰਾਂਚ ਦੀਆਂ ਟੀਮਾਂ ਗਠਿਤ ਕਰਨ ਜਾ ਰਿਹਾ ਹੈ | ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਨੇ ਬਿਲਡਿੰਗ ਬਰਾਂਚ ਨਾਲ ਇਕ ਮੀਟਿੰਗ ਕਰਕੇ ਉਨ੍ਹਾਂ ਨੂੰ ਹਦਾਇਤ ਦਿੱਤੀ ਹੈ ਕਿ ਇਸ ਬਾਰੇ ਰੈਗੂਲਰ ਹੋਣ ਵਾਲੀਆਂ ਅਰਜ਼ੀਆਂ ਦਾ ਨਿਪਟਾਰਾ ਸਬੰਧਿਤ ਏਰੀਆ ਅਫ਼ਸਰ ਵਲੋਂ ਕੀਤਾ ਜਾਵੇਗਾ ਜਦਕਿ ਸਕੀਮਾਂ ਦੇ ਇਲਾਕੇ ਵਿਚ ਨਾਜਾਇਜ਼ ਉਸਾਰੀਆਂ ਦੇ ਸੀ. ਐਲ. ਯੂ. ਦੇ ਕੰਮ ਨਹੀਂ ਹੋਣਗੇ ਤੇ ਇਨ੍ਹਾਂ ਅਰਜ਼ੀਆਂ ਨੂੰ ਵਾਪਸ ਕੀਤਾ ਜਾਵੇਗਾ ਜਿਸ ਨੇ ਵੀ ਆਪਣੀ ਨਾਜਾਇਜ਼ ਉਸਾਰੀ ਨੂੰ ਰੈਗੂਲਰ ਕਰਵਾਉਣਾ ਹੈ ਤਾਂ ਉਸ ਲਈ ਆਨਲਾਈਨ ਅਪਲਾਈ ਕਰਨਾ ਹੋਏਗਾ | ਸਰਕਾਰ ਵੱਲੋਂ ਜਿਹੜੀ ਓ. ਟੀ. ਐੱਸ. ਨੀਤੀ ਲਾਗੂ ਕੀਤੀ ਗਈ ਹੈ, ਉਸ ਤਹਿਤ ਰਿਹਾਇਸ਼ੀ ਨਾਜਾਇਜ ਉਸਾਰੀ ਪਾਸ ਕਰਵਾਉਣ ਲਈ 185 ਰੁਪਏ ਪ੍ਰਤੀ ਸਕੇਅਰ ਫੁਟ ਤੇ ਵਪਾਰਕ ਨਾਜਾਇਜ਼ ਉਸਾਰੀ ਪਾਸ ਕਰਵਾਉਣ ਲਈ 375 ਰੁਪਏ ਪ੍ਰਤੀ ਸਕੇਅਰ ਫੁਟ ਫ਼ੀਸ ਰੱਖੀ ਗਈ ਹੈ | ਚਾਹੇ ਸਰਕਾਰ ਨੇ ਤਾਂ ਨਾਜਾਇਜ਼ ਉਸਾਰੀਆਂ ਨੂੰ ਰੈਗੂਲਰ ਦੀ ਸਕੀਮ ਜਾਰੀ ਕਰ ਦਿੱਤੀ ਹੈ ਪਰ ਇਸ ਵਿਚ ਵਪਾਰਕ ਨਾਜਾਇਜ਼ ਉਸਾਰੀਆਂ ਨੂੰ ਰੈਗੂਲਰ ਕਰਨ 'ਚ ਪੇਚ ਫਸ ਸਕਦਾ ਹੈ ਕਿਉਂਕਿ ਜਿਸ ਇਮਾਰਤ ਦੀ ਪਾਰਕਿੰਗ ਨਹੀਂ ਹੈ, ਉਸ ਨੂੰ 300 ਮੀਟਰ ਦੇ ਘੇਰੇ ਵਿਚ ਪਾਰਕਿੰਗ ਲਈ ਜ਼ਮੀਨ ਖ਼ਰੀਦਣੀ ਪਏਗੀ ਜਾਂ ਫਿਰ 33 ਸਾਲ ਦੀ ਲੀਜ਼ 'ਤੇ ਲੈਣੀ ਪਏਗੀ | ਮਾਡਲ ਟਾਊਨ ਵਰਗੇ ਮਹਿੰਗੇ ਇਲਾਕੇ ਵਿਚ ਪਾਰਕਿੰਗ ਲਈ ਜ਼ਮੀਨ ਲੈਣ ਵਿਚ ਲੋਕਾਂ ਵੱਲੋਂ ਦਿਲਚਸਪੀ ਨਾ ਦਿਖਾਏ ਜਾਣ ਦੀ ਸੰਭਾਵਨਾ ਹੈ | ਉਂਜ ਇਸ ਨੀਤੀ ਵਿਚ ਲੋੜਵੰਦ ਲੋਕਾਂ ਵੱਲੋਂ ਹੀ ਉਸਾਰੀ ਰੈਗੂਲਰ ਕਰਵਾਉਣ ਲਈ ਅਪਲਾਈ ਕੀਤੇ ਜਾਣ ਦੀ ਸੰਭਾਵਨਾ ਹੈ | ਇਮਾਰਤਾਂ ਨੂੰ ਰੈਗੂਲਰ ਕਰਨ ਦੇ ਸਾਰੇ ਅਧਿਕਾਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਗਏ ਹਨ | ਅੰਦਾਜ਼ਨ ਸ਼ਹਿਰ ਵਿਚ 5000 ਤੋਂ ਜ਼ਿਆਦਾ ਨਾਜਾਇਜ਼ ਉਸਾਰੀਆਂ ਹਨ ਤੇ ਇਨ੍ਹਾਂ ਵਿਚ ਤਾਂ 500 ਤੋਂ ਜ਼ਿਆਦਾ ਨਾਜਾਇਜ਼ ਇਮਾਰਤਾਂ ਦੇ ਕੇਸ ਹਾਈਕੋਰਟ ਵਿਚ ਚੱਲ ਰਹੇ ਹਨ |

ਮਾਲ ਮਹਿਕਮੇ ਦੇ ਅਧਿਕਾਰੀਆਂ ਦੀ ਹੜਤਾਲ ਕਾਰਨ ਲੋਕ ਪ੍ਰੇਸ਼ਾਨ

ਜਲੰਧਰ, 29 ਨਵੰਬਰ (ਚੰਦੀਪ ਭੱਲਾ)- ਮਾਹਿਲਪੁਰ ਹੁਸ਼ਿਆਰਪੁਰ ਦੇ ਨਾਇਬ ਤਹਿਸਲੀਦਾਰ ਸੰਦੀਪ ਕੁਮਾਰ ਤੇ ਰਜਿਸਟਰੀ ਕਲਰਕ ਮਨਜੀਤ ਸਿੰਘ ਦੀ ਵਿਜੀਲੈਂਸ ਵਲੋਂ ਗਿ੍ਫਤਾਰੀ ਦੇ ਰੋਸ ਵਜੋਂ ਪੰਜਾਬ ਰੇਵੀਨਿਊ ਆਫਿਸਰਜ਼ ਐਸੋਸੀਏਸ਼ਨ, ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ...

ਪੂਰੀ ਖ਼ਬਰ »

ਰੈਣਕ ਬਾਜ਼ਾਰ 'ਚ ਟਰਾਂਸਫਾਰਮਰਾਂ ਕੋਲ ਬੈਠੇ ਫੜ੍ਹੀਆਂ ਵਾਲਿਆਂ ਨੂੰ ਜਾਰੀ ਹੋਣਗੇ ਨੋਟਿਸ

ਜਲੰਧਰ, 29 ਨਵੰਬਰ (ਸ਼ਿਵ)- ਪਾਵਰਕਾਮ ਦੇ ਉਪ ਮੁੱਖ ਇੰਜੀ. ਹਰਜਿੰਦਰ ਸਿੰਘ ਬਾਂਸਲ ਨੇ ਆਪਣੇ ਹੇਠ ਅਧਿਕਾਰੀਆਂ ਨੂੰ ਟਿੱਕੀਆਂ ਵਾਲੇ ਚੌਕ 'ਚ ਫ਼ੜੀਆਂ ਵਾਲਿਆਂ ਨੂੰ ਨੋਟਿਸ ਦੇਣ ਦੀ ਹਦਾਇਤ ਜਾਰੀ ਕੀਤੀ ਹੈ ਜਿਹੜੇ ਕਿ ਲੋਕ ਬਿਜਲੀ ਟਰਾਂਸਫ਼ਾਰਮਰਾਂ ਦੇ ਹੇਠਾਂ ਫੜੀਆਂ ...

ਪੂਰੀ ਖ਼ਬਰ »

ਛਾਉਣੀ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਤੋਂ ਸਟਾਲਾਂ ਵਾਲੇ ਵਾਧੂ ਪੈਸੇ ਲੈ ਕੇ ਕਰ ਰਹੇ ਮੋਟੀ ਕਮਾਈ

ਜਲੰਧਰ ਛਾਉਣੀ, 29 ਨਵੰਬਰ (ਪਵਨ ਖਰਬੰਦਾ)- ਸੋਸ਼ਲ ਮੀਡੀਆ ਤੇ ਹੋਰ ਤਰੀਕਿਆਂ ਨਾਲ ਯਾਤਰੀਆਂ ਨੂੰ ਸੁਵਿਧਾਵਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਕੇਂਦਰ ਦੇ ਰੇਲਵੇ ਵਿਭਾਗ ਵੱਲੋਂ ਭਾਵੇਂ ਯਾਤਰੀਆਂ ਦੀਆਂ ਸੁਵਿਧਾਵਾਂ ਲਈ ਰੇਲਵੇ ਸਟੇਸ਼ਨਾਂ 'ਚ ਹਰ ਤਰ੍ਹਾਂ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਸਿਖਲਾਈ ਕੈਂਪ ਤੇ ਮਸ਼ੀਨਰੀ ਮੇਲਾ ਅੱਜ

ਕਰਤਾਰਪੁਰ 29 ਨਵੰਬਰ (ਭਜਨ ਸਿੰਘ) - ਕਰਾਪ ਰੈਜ਼ੀਡਿਊ ਮੈਨੇਜਮੈਂਟ ਸਕੀਮ ਅਧੀਨ ਖ਼ਰੀਦ ਕੀਤੀਆਂ ਗਈਆਂ ਵੱਖ-ਵੱਖ ਖੇਤੀ ਮਸ਼ੀਨਾਂ ਦੀ ਵੈਰੀਫਿਕੇਸ਼ਨ ਅਤੇ ਜ਼ਿਲ੍ਹੇ ਭਰ ਦੇ ਕਿਸਾਨਾਂ ਤੇ ਕਿਸਾਨ ਬੀਬੀਆਂ ਨੂੰ ਖੇਤੀਬਾੜੀ ਸਬੰਧੀ ਤਕਨੀਕੀ ਜਾਣਕਾਰੀ ਦੇਣ ਵਾਸਤੇ ...

ਪੂਰੀ ਖ਼ਬਰ »

15 ਗ੍ਰਾਮ ਹੈਰੋਇਨ ਸਮੇਤ ਫੈਕਟਰੀ ਮਜ਼ਦੂਰ ਗਿ੍ਫ਼ਤਾਰ

ਜਲੰਧਰ, 29 ਨਵੰਬਰ (ਐੱਮ.ਐੱਸ. ਲੋਹੀਆ) - ਫਗਵਾੜੇ ਦੇ ਇਕ ਵਿਅਕਤੀ ਤੋਂ ਹੈਰੋਇਨ ਲਿਆ ਕੇ ਭਾਰਗੋ ਕੈਂਪ ਦੇ ਖੇਤਰ 'ਚ ਸਪਲਾਈ ਕਰਨ ਵਾਲੇ ਫੈਕਟਰੀ ਮਜਦੂਰ ਨੂੰ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼-1 ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਲਾਡੀ (32) ਪੁੱਤਰ ਮਦਨ ਲਾਲ ...

ਪੂਰੀ ਖ਼ਬਰ »

ਜੰਗਲਾਂ ਤੋਂ ਜਲੰਧਰ ਪਹੁੰਚਿਆ ਸਾਂਬਰ ਵਣ ਵਿਭਾਗ ਵਲੋਂ ਕਾਬੂ

ਜਲੰਧਰ, 29 ਨਵੰਬਰ (ਐੱਮ.ਐੱਸ. ਲੋਹੀਆ) - ਹੁਸ਼ਿਆਰਪੁਰ ਦੇ ਰਸਤੇ ਹਿਮਾਚਲ ਦੇ ਜੰਗਲਾਂ ਤੋਂ ਆਇਆ ਸਾਂਬਰ ਬੀਤੀ ਰਾਤ ਜਲੰਧਰ ਦੇ ਈ.ਐਸ.ਆਈ. ਹਸਪਤਾਲ ਪਹੁੰਚ ਗਿਆ | ਜਦੋਂ ਅੱਜ ਸਵੇਰੇ ਹਸਪਤਾਲ ਦੇ ਸੁਰੱਖਿਆ ਕਰਮੀਆਂ ਨੂੰ ਸਾਂਬਰ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਤੁਰੰਤ ...

ਪੂਰੀ ਖ਼ਬਰ »

ਤਹਿਬਾਜ਼ਾਰੀ ਸੁਪਰਡੈਂਟ ਨਾਲ ਦੁਰਵਿਹਾਰ ਕਰਨ 'ਤੇ ਨਿਗਮ 'ਚ ਹੰਗਾਮਾ, ਯੂਨੀਅਨ ਵਲੋਂ ਨਾਅਰੇਬਾਜ਼ੀ

ਜਲੰਧਰ, 29 ਨਵੰਬਰ (ਸ਼ਿਵ)- ਮਕਸੂਦਾਂ ਵਿਚ ਲੱਕੜ ਦੇ ਟਾਲ ਤੋਂ ਸੜਕ ਤੱਕ ਰੱਖੀਆਂ ਲੱਕੜਾਂ ਚੁੱਕਣ ਦੇ ਵਿਰੋਧ ਵਿਚ ਆਏ ਕੁਝ ਲੋਕਾਂ ਨੇ ਜੇ. ਸੀ. ਦਫਤਰ ਵਿਚ ਆ ਕੇ ਉੱਥੇ ਤਹਿਬਾਜ਼ਾਰੀ ਵਿਭਾਗ ਦੇ ਸੁਪਰਡੈਂਟ ਮਨਦੀਪ ਸਿੰਘ ਮਿੱਠੂ ਨਾਲ ਦੁਰਵਿਹਾਰ ਕੀਤਾ ਤਾਂ ਇਸ ਦੇ ਰੋਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਕੂਟਰ ਚਾਲਕ ਦੀ ਮੌਤ

ਫਿਲੌਰ, 29 ਨਵੰਬਰ (ਸਤਿੰਦਰ ਸ਼ਰਮਾ)- ਅੱਜ ਇਥੇ ਬਾਅਦ ਦੁਪਹਿਰ ਫਿਲੌਰ - ਨਵਾਂ ਸ਼ਹਿਰ ਰੋਡ 'ਤੇ ਸੜਕ ਹਾਦਸੇ 'ਚ ਪਿੰਡ ਛਿੱਛੋਵਾਲ ਨੇੜੇ ਸਕੂਟਰ ਪੀਬੀ 08 ਸੀ ਵਾਈ 9922 'ਤੇ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ | ਐੱਸ. ਐਚ. ਓ. ਫਿਲੌਰ ਇੰਸਪੈਕਟਰ ਸੰਜੀਵ ਕਪੂਰ ਨੇ ਦੱਸਿਆ ਕਿ ਅਵਸਰ ...

ਪੂਰੀ ਖ਼ਬਰ »

ਥਾਣਾ ਮੁਖੀ ਤੇ ਹਲਕਾ ਅਫ਼ਸਰ ਅਸਲ੍ਹਾ ਧਾਰਕਾਂ ਨੂੰ ਅਸਲ੍ਹਾ ਜਮ੍ਹਾਂ ਕਰਵਾਉਣ ਲਈ ਪੇ੍ਰਰਣ-ਪੁਲਿਸ ਕਮਿਸ਼ਨਰ

ਜਲੰਧਰ, 29 ਨਵੰਬਰ (ਐੱਮ.ਐੱਸ. ਲੋਹੀਆ) - ਪੰਜਾਬ ਵਿਧਾਨ ਸਭਾ ਚੋਣਾ-2022 ਦੇ ਸਬੰਧ 'ਚ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਅੱਜ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਹੈ ਕਿ ਉਹ ਅਸਲ੍ਹਾ ਧਾਰਕਾਂ ਨੂੰ ਪ੍ਰੇਰਿਤ ਕਰਨ ਕਿ ਉਹ ਆਪਣਾ-ਆਪਣਾ ਅਸਲ੍ਹਾ ਲੋਕਲ ਥਾਣਿਆਂ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀ ਬਿਨਾਂ ਕਿਸੇ ਦਬਾਅ ਆਪਣੇ ਫ਼ਰਜ਼ ਕਾਨੂੰਨੀ ਦਾਇਰੇ 'ਚ ਰਹਿ ਕੇ ਨਿਭਾਉਣ- ਪੁਰੋਹਿਤ

ਕਪੂਰਥਲਾ, 29 ਨਵੰਬਰ (ਅਮਰਜੀਤ ਕੋਮਲ)-ਪ੍ਰਸ਼ਾਸਨਿਕ ਅਧਿਕਾਰੀ ਬਿਨਾਂ ਕਿਸੇ ਦਬਾਅ ਦੇ ਆਪਣੇ ਫ਼ਰਜ਼ ਪੂਰੀ ਤਨਦੇਹੀ ਨਾਲ ਨਿਭਾਉਣ ਤੇ ਕਾਨੂੰਨੀ ਦਾਇਰੇ 'ਚ ਰਹਿੰਦੇ ਹੋਏ ਆਮ ਲੋਕਾਂ ਪ੍ਰਤੀ ਦਇਆ ਵਾਲਾ ਰਵੱਈਆ ਅਪਣਾਉਣ | ਇਹ ਸ਼ਬਦ ਬਨਵਾਰੀ ਲਾਲ ਪੁਰੋਹਿਤ ਰਾਜਪਾਲ ...

ਪੂਰੀ ਖ਼ਬਰ »

ਪੰਜਾਬ ਦੀ ਸੰਸਕ੍ਰਿਤਕ ਵਿਰਾਸਤ ਨੂੰ ਸੰਭਾਲ ਰਹੀ ਪੰਕਸ ਅਕਾਦਮੀ- ਰਜਿੰਦਰ ਬੇਰੀ

ਜਲੰਧਰ, 29 ਨਵੰਬਰ (ਹਰਵਿੰਦਰ ਸਿੰਘ ਫੁੱਲ)- ਆਪਣਾ ਸਿਲਵਰ ਜੁਬਲੀ ਵਰ੍ਹਾ ਮਨਾ ਰਹੀ ਪੰਜਾਬ ਕਲਾ ਤੇ ਸਹਿਤ ਅਕਾਦਮੀ (ਪੰਕਸ ਅਕਾਦਮੀ) ਦਾ ਗਠਨ ਤੇ ਸੰਚਾਲਨ ਪੰਜਾਬ ਦੀ ਧਰਤੀ 'ਤੇ ਹੋਇਆ | ਪੰਕਸ ਅਕਾਦਮੀ ਦੁਆਰਾ ਸਾਹਿੱਤ, ਕਲਾ, ਸਮਾਜ ਸਿੱਖਿਆ ਆਦਿ ਖੇਤਰਾਂ ਵਿਚ ਮਾਨਤਾ ...

ਪੂਰੀ ਖ਼ਬਰ »

ਰਾਜ ਹਜ਼ਾਰਾ ਦੁਆਬਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਜਲੰਧਰ ਛਾਉਣੀ, 29 ਨਵੰਬਰ (ਪਵਨ ਖਰਬੰਦਾ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਐਸ.ਓ.ਆਈ. ਦੇ ਸਰਪ੍ਰਸਤ ਭੀਮ ਵੜੈਚ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਐਸ.ਓ.ਆਈ. ਦੇ ਪ੍ਰਧਾਨ ਰੋਬਿਨ ਬਰਾੜ ...

ਪੂਰੀ ਖ਼ਬਰ »

ਸੰਤੋਖ ਸਿੰਘ ਸੈਣੀ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੋਆਬਾ ਜ਼ੋਨ ਦੇ ਮੀਤ ਪ੍ਰਧਾਨ ਨਿਯੁਕਤ

ਚੁਗਿੱਟੀ/ ਜੰਡੂਸਿੰਘਾ, 29 ਨਵੰਬਰ (ਨਰਿੰਦਰ ਲਾਗੂ)-ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਲਈ ਕੰਮ ਕਰਦੇ ਉਨ੍ਹਾਂ ਨੂੰ ਪਾਰਟੀ ਪ੍ਰਤੀ ਕੀਤੇ ਜਾ ਰਹੇ ਉਸਾਰੂ ਕੰਮਾਂ ਨੂੰ ਵੇਖਦੇ ਹੋਏ ਸੰਤੋਖ ਸਿੰਘ ਸੈਣੀ ਨੂੰ ਸ਼੍ਰੋਮਣੀ ਅਕਾਲੀ ਦਲ ਬੀ.ਸੀ. ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੋਆਬਾ ਜ਼ੋਨ ਐਡਵਾਇਜ਼ਰੀ ਕਮੇਟੀ ਦੇ ਮੈਂਬਰ ਬਣੇ ਜਸਵਿੰਦਰ ਜੱਸਾ

ਚੁਗਿੱਟੀ/ਜੰਡੂਸਿੰਘਾ, 29 ਨਵੰਬਰ (ਨਰਿੰਦਰ ਲਾਗੂ)-ਪਾਰਟੀ ਹਾਈਕਮਾਨ ਦੇ ਸੀਨੀਅਰ ਆਗੂਆਂ ਵਲੋਂ ਸਰਗਰਮ ਨੌਜਵਾਨ ਜਸਵਿੰਦਰ ਸਿੰਘ ਜੱਸਾ ਨੂੰ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੋਆਬਾ ਜ਼ੋਨ ਐਡਵਾਇਜ਼ਰੀ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜਿੰਮਖਾਨਾ ਚੋਣਾਂ ਨੂੰ ਲੈ ਕੇ ਗਰੁੱਪ ਹੋਣ ਲੱਗੇ ਸਰਗਰਮ

ਜਲੰਧਰ, 29 ਨਵੰਬਰ (ਸ਼ਿਵ)- ਜਿੰਮਖਾਨਾ ਕਲੱਬ ਦੀਆਂ 19 ਦਸੰਬਰ ਨੂੰ ਚੋਣਾਂ ਦੇ ਐਲਾਨ ਹੋਣ ਤੋਂ ਬਾਅਦ ਚੋਣ ਲੜਨ ਦੇ ਚਾਹਵਾਨਾਂ ਦੀ ਸਰਗਰਮੀ ਵਧ ਗਈ ਹੈ ਤੇ ਅਚੀਵਰਸ ਅਤੇ ਪੋ੍ਰਗੈ੍ਰਸਿਵ ਗਰੁੱਪ ਇਕ ਵਾਰ ਫਿਰ ਸਰਗਰਮ ਹੋ ਗਿਆ ਹੈ | ਸੂਤਰਾਂ ਦੀ ਮੰਨੀਏ ਤਾਂ ਆਨਰੇਰੀ ਸਕੱਤਰ ...

ਪੂਰੀ ਖ਼ਬਰ »

ਅਮੈਰੀਕਨ ਓਨਕੋਲੋਜੀ ਇੰਸਟੀਚਿਊਟ 'ਚ ਕਰਵਾਇਆ ਕੈਂਸਰ ਜਾਗਰੂਕਤਾ ਸੈਮੀਨਾਰ

ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) - ਅਮੈਰੀਕਨ ਓਨਕੋਲੋਜੀ ਇੰਸਟੀਚਿਊਟ 'ਚ ਕੈਂਸਰ ਰੋਗ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ 'ਚ ਡਾ. ਬੁਹਰਾਨ ਵਾਨੀ ਨੇ ਪੇਟ ਦੇ ਕੈਂਸਰ ਤੇ ਫੇਫੜਿਆਂ ਦੇ ਕੈਂਸਰ ਦੇ ਇਲਾਜ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਤੋਂ ਬਚਾਅ ਲਈ ...

ਪੂਰੀ ਖ਼ਬਰ »

ਪਟੇਲ ਹਸਪਤਾਲ ਵਿਖੇ ਜਲੰਧਰ ਯੂਰੋਲੋਜੀ ਸੁਸਾਇਟੀ ਨੇ ਕਰਵਾਈ ਬਲੈਡਰ ਕੈਂਸਰ ਵਰਕਸ਼ਾਪ

ਜਲੰਧਰ, 29 ਨਵੰਬਰ (ਐੱਮ.ਐੱਸ. ਲੋਹੀਆ) - ਜਲੰਧਰ ਯੂਰੋਲੋਜੀ ਸੋਸਾਇਟੀ ਵਲੋਂ ਪੰਜਾਬ ਯੂਰੋਲੋਜੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਪਟੇਲ ਹਸਪਤਾਲ ਜਲੰਧਰ ਵਿਖੇ 'ਬਲੈਡਰ ਕੈਂਸਰ ਵਰਕਸ਼ਾਪ' ਕਰਵਾਈ ਗਈ | ਵਰਕਸ਼ਾਪ 'ਚ ਪੰਜਾਬ ਦੇ ਨਾਲ-ਨਾਲ ਹੋਰ ਰਾਜਾਂ ਤੋਂ ਵੀ ਯੂਰੋਲੋਜੀ ਦੇ ...

ਪੂਰੀ ਖ਼ਬਰ »

-ਜਲੰਧਰ ਅਦਾਲਤਨਾਮਾ- ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 29 ਨਵੰਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਨੇ ਗੁੰਗੀ ਬਹਿਰੀ ਨਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸ਼ਿਵ ਪਾਸਵਾਨ ਪੁੱਤਰ ਮਹਿੰਦਰ ਪਾਸਵਾਨ ਵਾਸੀ ਕੰਗ ਸਾਬੂ ਨੂੰ 10 ਸਾਲ ਦੀ ਕੈਦ ਅਤੇ 5 ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਜਮਸ਼ੇਰ ਖ਼ਾਸ, 29 ਨਵੰਬਰ (ਅਵਤਾਰ ਤਾਰੀ)-ਥਾਣਾ ਸਦਰ ਜਲੰਧਰ ਦੇ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਪਿੰਡ ਧਨਾਲ ਖੁਰਦ ਰੋਡ ਕੋਲ ਖੜ੍ਹੇ ਇਕ ਵਿਅਕਤੀ ਜਦੋਂ ਏ.ਐੱਸ.ਆਈ. ਗੁਲਜ਼ਾਰ ਸਿੰਘ ਦੀ ਅਗਵਾਈ ਵਾਲੀ ਗਸ਼ਤ ਪਾਰਟੀ ਨੂੰ ਦੇਖ ਕੇ ਚਿੱਟੇ ਰੰਗ ਦੀ ਮਾਰੂਤੀ ...

ਪੂਰੀ ਖ਼ਬਰ »

ਵਿਧਾਇਕ ਬੇਰੀ ਵਲੋਂ ਧਰਮਸ਼ਾਲਾ ਦੇ ਨਿਰਮਾਣ ਲਈ 2 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਚੁਗਿੱਟੀ/ਜੰਡੂਸਿੰਘਾ, 29 ਨਵੰਬਰ (ਨਰਿੰਦਰ ਲਾਗੂ)-ਵਿਧਾਇਕ ਰਜਿੰਦਰ ਬੇਰੀ ਵਲੋਂ ਹਿਮਾਚਲ ਜਨਹਿਤ ਸਭਾ ਨੂੰ ਧਰਮਸ਼ਾਲਾ ਦੇ ਨਿਰਮਾਣ ਲਈ 2 ਲੱਖ ਦੀ ਰਾਸ਼ੀ ਦਾ ਚੈੱਕ ਸਹਾਇਤਾ ਵਜੋਂ ਦਿੱਤਾ ਗਿਆ | ਇਸ ਮੌਕੇ ਕੌਂਸਲਰ ਸ਼ਮਸ਼ੇਰ ਸਿੰਘ ਵੀ ਉਨ੍ਹਾਂ ਨਾਲ ਹਾਜ਼ਰ ਹੋਏ | ਇਸ ...

ਪੂਰੀ ਖ਼ਬਰ »

ਦੀਪਕ ਜਲੰਧਰੀ ਦੀਆਂ ਤਿੰਨ ਪੁਸਤਕਾਂ ਨੂੰ ਪੁਰਸਕਾਰ ਦੇ ਐਲਾਨ ਨਾਲ ਸਾਹਿਤਕ ਹਲਕਿਆਂ 'ਚ ਖੁਸ਼ੀ ਦੀ ਲਹਿਰ

ਜਲੰਧਰ, 29 ਨਵੰਬਰ (ਹਰਵਿੰਦਰ ਸਿੰਘ ਫੁੱਲ)- ਜਲੰਧਰ ਸ਼ਹਿਰ ਦੀ ਪ੍ਰਮੁੱਖ ਸ਼ਖ਼ਸੀਅਤ ਲੇਖਕ, ਸਾਹਿੱਤਕਾਰ ਅਤੇ ਸੀਨੀਅਰ ਪੱਤਰਕਾਰ ਦੀਪਕ ਜਲੰਧਰੀ ਦੀਆਂ ਤਿੰਨ ਕਿਤਾਬਾਂ 'ਚੌਪਾਲ ਮੇ ਧਮਾਲ' ਅਤੇ 'ਸੰਸਕਿ੍ਤੀ ਕੀ ਦੇਹਰੀ' ਨਾਮਕ ਪੁਸਤਕ ਨੂੰ ਨਾਟਕ ਅਤੇ ਇਕਾਂਗੀ ਕੈਟਾਗਰੀ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਬਲਬੀਰ ਕੁਮਾਰ ਤੇ ਲਾਲ ਚੰਦ ਦੀ ਜ਼ਮਾਨਤ ਅਰਜ਼ੀ ਰੱਦ

ਜਲੰਧਰ, 29 ਨਵੰਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਥਾਣਾ ਮੁਖੀ ਗੁਰਦੇਵ ਸਿੰਘ ਵਲੋਂ ਰਿਸ਼ਵਤ ਲੈਣ ਦੇ ਮਾਮਲੇ 'ਚ ਨਾਮਜ਼ਦ ਕੇਸ ਦੇ ਡੀਲਿੰਗ ਹੈੱਡ ਲਾਲ ਚੰਦ ਤੇ ਸਬ-ਇੰਸਪੈਕਟਰ ਬਲਬੀਰ ਕੁਮਾਰ ਵਲੋਂ ਆਪਣੇ ਵਕੀਲ ਰਾਹੀਂ ...

ਪੂਰੀ ਖ਼ਬਰ »

ਡਾ: ਮਧੂਮੀਤ ਨੂੰ 'ਇੰਡੀਆਜ਼ ਮੋਸਟ ਡਾਇਨੈਮਿਕ ਅਚੀਵਰਜ਼ ਤੇ ਲਾਸਾਨੀ ਯੋਧਾ ਐਵਾਰਡ' ਨਾਲ ਕੀਤਾ ਸਨਮਾਨਿਤ

ਜਲੰਧਰ, 29 ਨਵੰਬਰ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ, ਜਲੰਧਰ ਦੇ ਡਾ. ਮਧੂਮੀਤ ਮੁਖੀ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਇੰਗਲਿਸ਼ ਨੂੰ ਇੰਡੀਆਜ਼ ਮੋਸਟ ਡਾਇਨੈਮਿਕ ਅਚੀਵਰਜ਼ ਐਵਾਰਡ ਤੇ ਲਾਸਾਨੀ ਯੋਧਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX