ਤਾਜਾ ਖ਼ਬਰਾਂ


ਬਲਰਾਮਪੁਰ: ਬੁੱਧ ਸਰਕਟ 'ਤੇ ਬੋਲੈਰੋ ਅਤੇ ਟਰੈਕਟਰ ਦੀ ਟੱਕਰ, 5 ਦੀ ਮੌਤ
. . .  1 day ago
ਆਈ.ਪੀ.ਐੱਲ.2022 : ਰਾਜਸਥਾਨ ਨੇ ਚੇਨਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਦਿੱਲੀ 'ਚ ਖਰਾਬ ਮੌਸਮ ਕਾਰਨ 12 ਫਲਾਈਟਾਂ ਨੂੰ ਡਾਇਵਰਟ ਕੀਤਾ ਗਿਆ
. . .  1 day ago
ਰਾਜਸਥਾਨ ਪੁਲਿਸ ਕਾਂਸਟੇਬਲ ਪੇਪਰ ਲੀਕ ਮਾਮਲੇ ਵਿਚ ਅੱਜ ਚਾਰ ਹੋਰ ਮੁਲਜ਼ਮ ਗ੍ਰਿਫ਼ਤਾਰ , ਹੁਣ ਤੱਕ ਕੁੱਲ 7 ਮੁਲਜ਼ਮ ਗ੍ਰਿਫ਼ਤਾਰ
. . .  1 day ago
ਆਈ.ਪੀ.ਐੱਲ.2022 : ਚੇਨਈ ਨੇ ਰਾਜਸਥਾਨ ਨੂੰ 151 ਦੌੜਾਂ ਦਾ ਦਿੱਤਾ ਟੀਚਾ
. . .  1 day ago
'ਰੇਲਵੇ ਦੀ ਨੌਕਰੀ ਲਈ ਜ਼ਮੀਨ' ਮਾਮਲੇ 'ਚ ਲਾਲੂ ਯਾਦਵ, ਉਨ੍ਹਾਂ ਦੀ ਪਤਨੀ, ਬੇਟੀਆਂ ਦੋਸ਼ੀਆਂ ਦੀ ਸੂਚੀ 'ਚ
. . .  1 day ago
ਰਾਜਸਥਾਨ ਦੇ ਮੁੱਖ ਮੰਤਰੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਟੈਲੀਫ਼ੋਨ ’ਤੇ ਗੱਲਬਾਤ
. . .  1 day ago
ਮਾਮਲਾ : ਸਰਹਿੰਦ ਫੀਡਰ ਦੀ ਜਲਦ ਮੁਰੰਮਤ ਕਰਨ ਦਾ ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੇ ਸਰਹੰਦ ਫੀਡਰ ਦੀ ਹੋ ਰਹੀ ਮੁਰੰਮਤ ਦਾ ਕੰਮ ਜਲਦ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ...
ਵਿਧਾਇਕ ਗੈਰੀ ਬੜਿੰਗ ਨੇ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਸ਼ੁਰੂ
. . .  1 day ago
ਅਮਲੋਹ, 20 ਮਈ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਕਿਸਾਨ ਰਣਧੀਰ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ...
ਸੀ.ਆਈ.ਏ. ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਤੇ 4 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ
. . .  1 day ago
ਜੈਤੋ, 20 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਅਤੇ 4 ਮੋਟਰਸਾਈਕਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਏ.ਐੱਸ.ਆਈ. ਜਸਵੀਰ ਸਿੰਘ ਸਮੇਤ...
ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  1 day ago
ਮੁੰਬਈ, 20 ਮਈ-ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
ਸਾਲ 2022-23 ਲਈ ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ
. . .  1 day ago
ਬੁਢਲਾਡਾ, 20 ਮਈ (ਸਵਰਨ ਸਿੰਘ ਰਾਹੀ)-ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਸਾਲ 2022-23 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ 'ਤੇ ਸੇਵਾ ਕਰਨ ਲਈ ਸਦਨ ਦੇ ਮੈਂਬਰਾਂ 'ਚੋਂ ਹੀ ਇਕ ਚੇਅਰਮੈਨ ਨਿਯੁਕਤ ਕਰਕੇ ਹਰ ਕਮੇਟੀ ਲਈ 8 ਤੋਂ 12...
ਭਾਜਪਾ ਦਾ ਮਾਨ ਤੋਂ ਸੁਆਲ, ਬੇਅਦਬੀ ਦੇ ਮਾਮਲਿਆਂ ਤੇ 24 ਘੰਟਿਆਂ ਦੀ ਡੈੱਡਲਾਈਨ ਦਾ ਕੀ ਬਣਿਆ?
. . .  1 day ago
ਚੰਡੀਗੜ੍ਹ, 20 ਮਈ (ਸੁਭਾਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰ੍ਹਦਿਆਂ ਹੋਇਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਹੈ ਕਿ ਉਨ੍ਹਾਂ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਦਾ ਕੀ ਬਣਿਆ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ...
ਵੱਡੀ ਖ਼ਬਰ : ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਜੇਲ੍ਹ ਲੈ ਕੇ ਪਹੁੰਚੀ ਪੰਜਾਬ ਪੁਲਿਸ
. . .  1 day ago
ਪਟਿਆਲਾ, 20 ਮਈ-ਰੋਡਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ ਨੂੰ 1 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਸੀ। ਪੰਜਾਬ ਪੁਲਿਸ ਦੀ ਟੀਮ ਸੁਰੱਖਿਆ ਪ੍ਰਬੰਧਾਂ ਹੇਠ...
ਲੁਟੇਰੇ ਵਲੋਂ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਤੋਂ ਨਕਦੀ ਵਾਲਾ ਝਪਟਿਆ ਪਰਸ
. . .  1 day ago
ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੀ ਸੰਘਣੀ ਵਸੋਂ ਲੁਧਿਆਣਾ ਰੋਡ 'ਤੇ ਬੈਂਕ ਆਫ਼ ਇੰਡੀਆ ਸਾਹਮਣੇ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਔਰਤ ਕੋਲੋਂ ਲੁਟੇਰੇ ਵਲੋਂ ਨਕਦੀ ਵਾਲਾ ਪਰਸ ਖੋਹਿਆ, ਜਿਸ 'ਚ ਕਰੀਬ...
ਜਲੰਧਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਹੋਏ ਧਮਾਕੇ 'ਚ 5 ਸਾਲਾ ਪੁੱਤਰ ਨੇ ਵੀ ਤੋੜਿਆ ਦਮ
. . .  1 day ago
ਜਲੰਧਰ, 20 ਮਈ (ਅੰਮ੍ਰਿਤਪਾਲ)-ਅੱਜ ਸਵੇਰੇ ਜਲੰਧਰ ਦੇ ਲੰਮਾ ਪਿੰਡ 'ਚ ਅੱਗ ਲੱਗਣ ਦੇ ਕਾਰਨ ਪਿਤਾ ਅਤੇ ਡੇਢ ਸਾਲ ਦੇ ਪੁੱਤਰ ਦੀ ਮੌਕੇ 'ਤੇ ਮੌਤ ਹੋ ਗਈ ਸੀ ਅਤੇ ਉਸ ਦੀ ਪਤਨੀ ਅਤੇ 5 ਸਾਲ ਦੇ ਪੁੱਤਰ ਨੂੰ ਸਿਵਲ ਹਸਪਤਾਲ 'ਚ ਇਲਾਜ ਦੇ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ 5 ਸਾਲ ਦੇ ਪੁੱਤਰ ਦੀ ਵੀ ਮੌਤ ਹੋ ਗਈ।
ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਤਪਾ ਢਿਲਵਾਂ ਲਿੰਕ ਰੋਡ 'ਤੇ ਸਥਿਤ ਇਕ ਫ਼ੈਕਟਰੀ 'ਚ ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਦੇ ਦੱਸਣ...
ਨਜ਼ਦੀਕੀ ਪਿੰਡ ਘੁੰਨਸ ਵਿਖੇ ਕੈਂਸਰ ਨਾਲ 16 ਸਾਲਾ ਬੱਚੇ ਦੀ ਮੌਤ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਕਾਰਨ ਅਨੇਕਾਂ ਜਾਨਾਂ ਜਾ ਚੁੱਕੀਆਂ ਹਨ ਅਤੇ ਜਾ ਰਹੀਆਂ ਹਨ, ਜਿਸ 'ਤੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਅਜੇ ਤੱਕ ਇਸ ਬਿਮਾਰੀ ਦੇ ਤੋੜ ਸੰਬੰਧੀ ਕੋਈ ਵੀ ਹੱਲ ਨਹੀਂ ਲੱਭਿਆ, ਜਿਸਦਾ ਖ਼ਮਿਆਜ਼ਾ...
ਸੜਕ ਹਾਦਸੇ 'ਚ ਵਾਲ-ਵਾਲ ਬਚੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ
. . .  1 day ago
ਚੰਡੀਗੜ੍ਹ, 20 ਮਈ (ਰਾਮ ਸਿੰਘ ਬਰਾੜ)-ਸ਼ੁੱਕਰਵਾਰ ਦੁਪਹਿਰ ਮੁਹਾਲੀ ਦੇ ਸੈਕਟਰ 48 ਦੇ ਕੋਲ ਸੜਕ ਹਾਦਸੇ 'ਚ 3 ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵਾਲ-ਵਾਲ...
ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
. . .  1 day ago
ਪਟਿਆਲਾ, 20 ਮਈ-ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
ਮੈਰੀਟੋਰੀਅਸ ਸਕੂਲਾਂ 'ਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਮੁਕਾਬਲਾ ਪ੍ਰੀਖਿਆ 29 ਮਈ ਨੂੰ ਹੋਵੇਗੀ
. . .  1 day ago
ਐੱਸ.ਏ.ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)- ਸੁਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ 'ਚ 9ਵੀਂ...
ਲੁਧਿਆਣਾ ਬੰਬ ਕਾਂਡ ਦੀ ਸੁਲਝੀ ਗੁੱਥੀ, ਚਾਰ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 20 ਮਈ (ਰੇਸ਼ਮ ਸਿੰਘ)-ਦਸੰਬਰ 2020 'ਚ ਲੁਧਿਆਣਾ ਵਿਖੇ ਵਾਪਰੇ ਬੰਬ ਕਾਂਡ ਦੀ ਗੁੱਥੀ ਸੁਲਝ ਗਈ ਹੈ, ਇਸ 'ਚ ਵਰਤੀ ਗਈ ਆਈ. ਡੀ. ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਇਸ ਦਾ ਖ਼ੁਲਾਸਾ ਹੈਰੋਇਨ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ...
ਵੱਡੀ ਖ਼ਬਰ :ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਅਦਾਲਤ 'ਚ ਕੀਤਾ ਸਰੰਡਰ
. . .  1 day ago
ਪਟਿਆਲਾ, 20 ਮਈ-ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਦਸ ਦੇਈਏ ਕਿ ਹੁਣ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।
ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਹੋਏ ਰਵਾਨਾ
. . .  1 day ago
ਪਟਿਆਲਾ, 20 ਮਈ-ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਕਈ ਆਗੂ ਵੀ ਮੌਜੂਦ ਹਨ।
ਗੁਜਰਾਤ ਤੋਂ ਆਏ ਕੋਲੇ ਦੇ ਟਰੱਕ 'ਚੋਂ 140 ਕਿੱਲੋ ਡੋਡੇ, 50 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ , 2 ਕਾਬੂ
. . .  1 day ago
ਫਿਰੋਜ਼ਪੁਰ, 20 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਮੁਹਿੰਮ ਵਿਚ ਪੰਜਾਬ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਲੱਗੀ ਜਦੋਂ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਨੇ ਗੁਜਰਾਤ ਤੋਂ ਕੋਲੇ ਦੇ ਟਰੱਕ 'ਚੋਂ ਨਸ਼ੀਲੇ ਪਦਾਰਥ ਲਿਆ ਰਹੇ 2 ਵਿਅਕਤੀਆਂ...
ਵੱਡੀ ਖ਼ਬਰ: ਨਹੀਂ ਮਿਲੀ ਨਵਜੋਤ ਸਿੰਘ ਸਿੱਧੂ ਨੂੰ ਕੋਈ ਰਾਹਤ, ਅੱਜ ਹੀ ਕਰਨਾ ਪਵੇਗਾ ਸਰੰਡਰ
. . .  1 day ago
ਚੰਡੀਗੜ੍ਹ, 20 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੂੰ ਲੈ ਕੇ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਰਟ ਵਲੋਂ ਕੋਈ ਵੀ ਰਾਹਤ ਨਹੀਂ ਮਿਲਣ ਕਰਕੇ ਅੱਜ ਹੀ ਸਰੰਡਰ ਕਰਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮੱਘਰ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਨੇ ਯੁਵਕ ਅਤੇ ਵਿਰਾਸਤੀ ਮੇਲੇ 'ਚ 11 ਇਨਾਮ ਜਿੱਤੇ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਦਾ ਯੁਵਕ ਅਤੇ ਵਿਰਾਸਤੀ ਮੇਲਾ 2021 ਕਰਵਾਇਆ ਗਿਆ | ਇਸ ਮੇਲੇ ਵਿਚ ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ਕੌਂਸਲ ਦੇ ਪ੍ਰਧਾਨ ਬੀਰਇੰਦਰ ਸਿੰਘ ਬਰਾੜ, ਜਨਰਲ ਸਕੱਤਰ ਉਪਿੰਦਰ ਸਿੰਘ ਸੰਧੂ, ਉਦੇ ਸੰਧੂ ਦੀ ਅਗਵਾਈ ਅਤੇ ਪਿ੍ੰਸੀਪਲ ਡਾ: ਗੁਰਜਿੰਦਰ ਸਿੰਘ ਬਰਾੜ ਦੀ ਦੇਖ-ਰੇਖ ਵਿਚ ਭਾਗ ਲਿਆ | ਮੇਲੇ ਦੇ ਇੰਚਾਰਜ ਡਾ: ਜਸਵਿੰਦਰ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਪੂਰੀ ਤਿਆਰੀ ਨਾਲ ਮੇਲੇ ਵਿਚ ਭਾਗ ਦਿਵਾਇਆ | ਵਿਦਿਆਰਥੀਆਂ ਨੇ ਕਰੀਬ 18 ਵੰਨਗੀਆਂ ਵਿਚ ਭਾਗ ਲਿਆ | ਇਸ ਦੌਰਾਨ ਖ਼ਾਲਸਾ ਕਾਲਜ ਦੀ ਟੀਮ ਨੇ 51 ਸਾਲਾਂ ਦਾ ਰਿਕਾਰਡ ਕਾਇਮ ਕਰਕੇ ਇਤਿਹਾਸ ਸਿਰਜਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ | ਦਸਮੇਸ਼ ਖ਼ਾਲਸਾ ਕਾਲਜ ਨੇ ਵਿਰਾਸਤੀ ਮੇਲੇ ਵਿਚ ਕੁੱਲ 11 ਇਨਾਮ ਜਿੱਤੇ ਹਨ, ਜਿਸ ਦਾ ਸਿਹਰਾ ਲਾਇਬ੍ਰੇਰੀ ਇੰਚਾਰਜ ਲਖਬੀਰ ਸਿੰਘ ਗਿੱਲ ਅਤੇ ਜੈਲਾ ਸੰਧੂ ਨੰੂ ਜਾਂਦਾ ਹੈ | ਵਿਅਕਤੀਗਤ ਵਿਚ ਅਨੀਸ਼ ਜੱਗਾ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਲੜਕੀਆਂ ਦੀ ਲੁੱਡੀ ਨੇ ਵੀ ਦੂਜਾ ਸਥਾਨ ਹਾਸਿਲ ਕੀਤਾ, ਜਿਸ ਵਿਚ ਦਵਿੰਦਰ ਕੌਰ ਨੇ ਵਿਅਕਤੀਗਤ ਵਿਚ ਦੂਜਾ ਇਨਾਮ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਵਿਦਿਆਰਥਣ ਅੰਜਨਾ (ਬੀ.ਸੀ.ਏ. ਭਾਗ-1) ਨੇ ਕਰੋਸ਼ੀਏ ਵਿਚ ਪਹਿਲਾ, ਰੀਆ (ਬੀ.ਏ. ਭਾਗ-2) ਨੇ ਮਹਿੰਦੀ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਐਲੋਕੇਸ਼ਨ ਵਿਚ ਅੰਕਿਤ (ਬੀ.ਏ. ਭਾਗ-3) ਨੇ ਦੂਜਾ ਸਥਾਨ, ਹੈਰੀਟੇਜ ਕੁਇਜ਼ ਵਿਚੋਂ ਜਸਪ੍ਰੀਤ ਕੌਰ ਨੇ ਦੂਜਾ, ਸਟੋਰੀ ਰਾਈਟਿੰਗ ਵਿਚੋਂ ਮਹਿਕਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ | ਇੰਨੂ ਮੇਕਿੰਗ ਵਿਚੋਂ ਮਨਦੀਪ ਕੌਰ ਨੇ ਤੀਜਾ, ਦਸੂਤੀ ਵਿਚੋਂ ਨਵਨੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਜੇਤੂ ਵਿਦਿਆਰਥੀਆਂ ਨੂੰ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਇਨਾਮਾਂ ਦੀ ਵੰਡ ਕੀਤੀ | ਪਿ੍ੰਸੀਪਲ ਅਤੇ ਸਟਾਫ਼ ਨੇ ਵਿਦਿਆਰਥੀਆਂ ਨੇ ਇਸ ਉਪਲਬਧੀ 'ਤੇ ਵਧਾਈ ਦਿੱਤੀ | ਇਸ ਮੌਕੇ ਪ੍ਰੋ: ਰਾਜਵਿੰਦਰ ਸਿੰਘ, ਪ੍ਰੋ: ਲਖਵੀਰ ਸਿੰਘ, ਪ੍ਰੋ: ਪਵਨਪ੍ਰੀਤ ਸਿੰਘ ਸੰਧੂ, ਡਾ: ਗਗਨਦੀਪ ਕੌਰ, ਡਾ: ਭਵਨੀਤ ਕੌਰ, ਪ੍ਰੋ: ਰਛਪਾਲ ਸਿੰਘ, ਪ੍ਰੋ: ਹਰਜਿੰਦਰ ਸਿੰਘ, ਪ੍ਰੋ: ਅਮਨਪ੍ਰੀਤ ਕੌਰ, ਪ੍ਰੋ: ਰੀਨਾ, ਪ੍ਰੋ: ਪਵਨਦੀਪ ਕੌਰ, ਪ੍ਰੋ: ਸੁਖਦੀਪ ਕੌਰ, ਪ੍ਰੋ: ਕਰਮਜੀਤ ਕੌਰ, ਪ੍ਰੋ: ਰਮਨਦੀਪ ਕੌਰ, ਹਰਚੰਦ ਸਿੰਘ, ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ |

ਪੁਲਿਸ ਭਰਤੀ ਦੇ ਨਤੀਜੇ 'ਚ ਨਾਂਅ ਨਾ ਆਉਣ 'ਤੇ ਨੌਜਵਾਨਾਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਪੰਜਾਬ ਪੁਲਿਸ ਵਿਭਾਗ ਵਲੋਂ ਕਾਂਸਟੇਬਲ ਦੀ ਭਰਤੀ ਸਬੰਧੀ ਲਏ ਗਏ ਪੇਪਰ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਬਿਨਾਂ ਨੰਬਰ ਦੱਸੇ ਉਮੀਦਵਾਰਾਂ ਨੂੰ ਫਿਜ਼ੀਕਲ ਟਰਾਇਲਾਂ ਲਈ ਸੱਦਿਆ ਗਿਆ ਹੈ | ਇਸ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮਹਾਰਾਜ ਦੀ ਯਾਦ 'ਚ ਸੰਤ ਸੰਮੇਲਨ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਤਿਲਕ ਨਗਰ ਵਿਖੇ ਗੁਰੂ ਰਵਿਦਾਸ ਸਭਾ ਤੇ ਮੁਹੱਲਾ ਵਾਸੀਆਂ ਵਲੋਂ ਗੁਰੂ ਰਵਿਦਾਸ ਜੀ ਮਹਾਰਾਜ ਦੀ ਯਾਦ ਵਿਚ ਸੰਤ ਸੰਮੇਲਨ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਡੇਰਾ ਸੱਚਖੰਡ ਬੱਲਾਂ ਤੋਂ ਸੰਤ ਮਨਦੀਪ ਦਾਸ ...

ਪੂਰੀ ਖ਼ਬਰ »

ਕੁਲਦੀਪ ਮਾਣਕ ਦੀ ਬਰਸੀ 'ਤੇ ਖੁੱਲ੍ਹਾ ਅਖਾੜਾ ਰੱਦ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਉੱਘੇ ਲੋਕ ਗਾਇਕ ਸਵ: ਸ੍ਰੀ ਕੁਲਦੀਪ ਮਾਣਕ ਦੀ 10ਵੀਂ ਬਰਸੀ 'ਤੇ 30 ਨਵੰਬਰ ਨੂੰ ਪਿੰਡ ਜਲਾਲਦੀਵਾਲ (ਰਾਏਕੋਟ) ਵਿਖੇ ਰੱਖਿਆ ਖੁੱਲ੍ਹਾ ਅਖਾੜਾ ਰੱਦ ਕਰ ਦਿੱਤਾ ਹੈ | ਇਹ ਜਾਣਕਾਰੀ ਦਿੰਦਿਆਂ ਗੁਲਾਬ ਸਿੰਘ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਦਿਵਸ ਕੱਲ੍ਹ ਮਨਾਇਆ ਜਾਵੇਗਾ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਮਾਜਸੇਵੀ ਸੰਸਥਾ 'ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ 1 ਦਸੰਬਰ ਨੂੰ 'ਵਿਸ਼ਵ ਏਡਜ਼ ਦਿਵਸ' ਮਨਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ...

ਪੂਰੀ ਖ਼ਬਰ »

ਏ.ਐਸ.ਆਈ. ਗੁਰਮੀਤ ਸਿੰਘ ਨੇ ਚੱਕ ਦੂਹੇਵਾਲਾ ਚੌਕੀ ਦਾ ਚਾਰਜ ਸੰਭਾਲਿਆ

ਰੁਪਾਣਾ, 29 ਨਵੰਬਰ (ਜਗਜੀਤ ਸਿੰਘ)-ਪਿੰਡ ਚੱਕ ਦੂਹੇਵਾਲਾ ਦੇ ਚੌਕੀ ਇੰਚਾਰਜ ਸੁਖਵਿੰਦਰ ਸਿੰਘ ਅਤੇ ਮੁਨਸ਼ੀ ਕੁਲਦੀਪ ਸਿੰਘ ਦੀ ਬਦਲੀ ਹੋ ਜਾਣ ਤੇ ਗੁਰਮੀਤ ਸਿੰਘ ਏ.ਐਸ.ਆਈ ਨੇ ਚੌਂਕੀ ਦਾ ਇੰਚਾਰਜ ਅਤੇ ਸੁਖਰਾਜ ਸਿੰਘ ਨੇ ਮੁਨਸ਼ੀ ਦਾ ਚਾਰਜ ਸੰਭਾਲ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਧਰਨਾ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਅੱਜ ਆਪਣੀਆਂ ਹੱਕੀ ਮੰਗਾਂ ਸਬੰਧੀ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ 2 ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਵਰਕਰਾਂ ਨੂੰ ਡਿਊਟੀ ਸਬੰਧੀ ਆ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਐਸੋਸੀਏਸ਼ਨ (ਗ਼ਾਲਿਬ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਐਸੋਸੀਏਸ਼ਨ (ਗ਼ਾਲਿਬ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੜ੍ਹਮੱਲੂ, ਚੇਅਰਮੈਨ ਅਵਤਾਰ ਸਿੰਘ ਜੰਡੋਕੇ ਅਤੇ ਤਹਿਸੀਲ ਸ੍ਰੀ ਮੁਕਤਸਰ ਸਾਹਿਬ ਦੇ ...

ਪੂਰੀ ਖ਼ਬਰ »

ਨੌਜਵਾਨ ਦਾ ਕਤਲ ਕਰਕੇ ਲਾਸ਼ ਸਰਕੰਡਿਆਂ 'ਚ ਸੁੱਟੀ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਹਰਮਹਿੰਦਰ ਪਾਲ)-ਅਣਪਛਾਤੇ ਵਿਅਕਤੀਆਂ ਵਲੋਂ ਨੌਜਵਾਨ ਦਾ ਕਤਲ ਕਰਕੇ ਉਸਦੀ ਲਾਸ਼ ਨੂੰ ਖੁਰਦ ਬੁਰਦ ਕਰਨ ਦੀ ਨੀਅਤ ਨਾਲ ਸੇਮਨਾਲੇ ਵਿਚ ਖੜੇ ਸਰਕੰਡਿਆਂ ਵਿਚ ਸੁੱਟ ਦਿੱਤਾ ਗਿਆ | ਇਸ ਸਬੰਧ ਵਿਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਏ.ਡੀ.ਸੀ. (ਵਿਕਾਸ) ਦੇ ਦਫ਼ਤਰ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਹੇਠ ਪਿੰਡ ਜੰਡੋਕੇ ਅਤੇ ਲੁਬਾਣਿਆਂਵਾਲੀ ਦੇ ਮਜ਼ਦੂਰਾਂ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ ਅਤੇ ਮੰਨੀਆਂ ਗਈਆਂ ਮੰਗਾਂ ਲਾਗੂ ...

ਪੂਰੀ ਖ਼ਬਰ »

ਅਚਾਨਕ ਅੱਗ ਲੱਗਣ ਕਾਰਨ ਘਰ ਦਾ ਸਾਮਾਨ ਨੁਕਸਾਨਿਆ

ਮਲੋਟ, 29 ਨਵੰਬਰ (ਪਾਟਿਲ)-ਮਹਾਂਵੀਰ ਨਗਰ ਮਲੋਟ ਵਿਖੇ ਅਚਾਨਕ ਅੱਗ ਲੱਗਣ ਕਾਰਨ ਘਰ ਦਾ ਕਾਫ਼ੀ ਸਮਾਨ ਨੁਕਸਾਨਿਆ ਗਿਆ ਹੈ | ਫਾਇਰ ਅਫ਼ਸਰ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 11 ਵਜੇ ਮਹਾਂਵੀਰ ਨਗਰ ਵਾਰਡ ਨੰਬਰ 9 ਗਲੀ ਨੰਬਰ 4 ਵਿਚ ਨਰੇਸ਼ ਕੁਮਾਰ ਪੁੱਤਰ ...

ਪੂਰੀ ਖ਼ਬਰ »

ਕਾਰ ਅਤੇ ਟਰੈਕਟਰ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ-4 ਜ਼ਖਮੀ

ਗਿੱਦੜਬਾਹਾ, 29 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਐਤਵਾਰ ਰਾਤ ਕਰੀਬ 8 ਵਜੇ ਪਿੰਡ ਮਧੀਰ-ਸਮਾਘ ਰੋਡ ਤੇ ਇਕ ਟਰੈਕਟਰ ਅਤੇ ਆਲਟੋ ਕਾਰ ਦੀ ਆਹਮਣੇ-ਸਾਹਮਣੇ ਹੋਈ ਟੱਕਰ ਕਾਰਨ ਕਾਰ ਸਵਾਰ ਇਕ ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ ਅਤੇ 4 ਜ਼ਖਮੀ ਹੋ ਗਏ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਦਾ ਜਿਉਣਾ ਹੋਇਆ ਮੁਸ਼ਕਿਲ-ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਧੀਰ ਸਿੰਘ ਸਾਗੂ)-ਪੈਟਰੋਲ, ਡੀਜ਼ਲ ਅਤੇ ਰਸੋਈ ਗੈੱਸ ਦੀਆਂ ਅਕਾਸ਼ ਛੂਹ ਰਹੀਆਂ ਕੀਮਤਾਂ ਦੇ ਨਾਲ-ਨਾਲ ਘਰੇਲੂ ਵਰਤੋਂ ਦੀਆਂ ਵਸਤਾਂ ਅਤੇ ਸਬਜ਼ੀਆਂ ਦੇ ਭਾਅ ਦਿਨੋਂ-ਦਿਨ ਵਧ ਰਹੇ ਹਨ | ਸਮਾਜਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਨੇ ...

ਪੂਰੀ ਖ਼ਬਰ »

ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਵਿਚ ਐਨ.ਸੀ.ਸੀ. ਦਿਵਸ ਮਨਾਇਆ ਗਿਆ

ਮਲੋਟ, 29 ਨਵੰਬਰ (ਪਾਟਿਲ)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪਿ੍ੰਸੀਪਲ ਸ੍ਰੀਮਤੀ ਨੀਰੂ ਬਠਲਾ ਵਾਟਸ ਦੀ ਨਿਗਰਾਨੀ ਹੇਠ ਸਕੂਲ ਦੇ ਐਨ.ਸੀ.ਸੀ ਇੰਚਾਰਜ ਸ੍ਰੀਮਤੀ ਸੀਮਾ ਖੁਰਾਣਾ ਅਤੇ ਐਨ.ਸੀ.ਸੀ. ਕੈਡਿਟ ਦੁਆਰਾ ਐਨ.ਸੀ.ਸੀ ਦਿਵਸ ਦੇ ਮੌਕੇ ਸਫ਼ਾਈ ਅਭਿਆਨ ਨੂੰ ...

ਪੂਰੀ ਖ਼ਬਰ »

ਪਿੰਡ ਔਲਖ ਵਿਖੇ ਖ਼ੂਨਦਾਨ ਕੈਂਪ ਲਾਇਆ

ਮਲੋਟ, 29 ਨਵੰਬਰ (ਪਾਟਿਲ)-ਵੈੱਲਫੇਅਰ ਸੁਸਾਇਟੀ ਔਲਖ ਵਲੋਂ ਨਗਰ ਪੰਚਾਇਤ ਦੀ ਸਹਾਇਤਾ ਨਾਲ ਗੁਰਦੁਆਰਾ ਸਾਹਿਬ ਪਿੰਡ ਔਲਖ ਵਿਖੇ ਖ਼ੂਨਦਾਨ ਕੈਂਪ ਲਾਇਆ ਗਿਆ | ਇਸ ਸਮੇਂ ਡਾ:ਭਗਤ ਸਿੰਘ, ਜਸਵੰਤ ਸਿੰਘ ਸਰਪੰਚ, ਵਿਨੋਦ ਖੁਰਾਣਾ, ਗਗਨਦੀਪ, ਤੇਜਿੰਦਰ ਸਿੰਘ, ਭਗਵਾਨ ਸਿੰਘ, ...

ਪੂਰੀ ਖ਼ਬਰ »

ਅਬੁਲ ਖੁਰਾਣਾ ਫੁੱਟਬਾਲ ਟੂਰਨਾਮੈਂਟ 'ਚ ਚਿੱਬੜਾਂਵਾਲੀ ਨੇ ਬਾਜ਼ੀ ਮਾਰੀ

ਲੰਬੀ, 29 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਪਿੰਡ ਅਬੁਲ ਖੁਰਾਣਾ ਵਿਖੇ ਬਾਬਾ ਅਬੁੱਲਖੈਰ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਤਿੰਨ ਦਿਨ ਚੱਲੇ ਇਸ ਟੂਰਨਾਮੈਂਟ ਵਿਚ 31 ਟੀਮਾਂ ਨੇ ...

ਪੂਰੀ ਖ਼ਬਰ »

ਪੈਨਸ਼ਨਰ ਦਿਵਸ ਮਨਾਉਣ ਸੰਬੰਧੀ ਕੀਤੀ ਤਿਆਰੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਹਰਮਹਿੰਦਰ ਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ 17 ਦਸੰਬਰ ਸ਼ੁੱਕਰਵਾਰ ਨੂੰ ਸਥਾਨਕ ਤਾਜ ਪੈਲੇਸ ਵਿਖੇ ਪੈਨਸ਼ਨਰ ਦਿਵਸ ਮਨਾਇਆ ਜਾਵੇਗਾ | ਇਸ ਸਮੇਂ ਵੱਖ-ਵੱਖ ਮਹਿਕਮਿਆਂ ਦੀਆਂ ਪੈਨਸ਼ਨਰ ਜਥੇਬੰਦੀਆਂ ਸ਼ਾਮਿਲ ...

ਪੂਰੀ ਖ਼ਬਰ »

ਵਿਧਾਇਕ ਰੋਜ਼ੀ ਬਰਕੰਦੀ ਵਲੋਂ ਪਿੰਡ ਖੱਪਿਆਂਵਾਲੀ ਦੀਆਂ ਵੱਖ-ਵੱਖ ਢਾਣੀਆਂ ਵਿਖੇ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਉਮੀਦਵਾਰ ਅਕਾਲੀ-ਬਸਪਾ ਗਠਜੋੜ ਵਲੋਂ ਆਪਣੀ ਚੋਣ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਜਿਸ ਤਹਿਤ ਅੱਜ ਪਿੰਡ ...

ਪੂਰੀ ਖ਼ਬਰ »

ਪਿੰਡ ਵਿਚ ਕੋਈ ਵੀ ਕੰਮ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ-ਖੋਸਾ

ਰੁਪਾਣਾ, 29 ਨਵੰਬਰ (ਜਗਜੀਤ ਸਿੰਘ)-ਪਿੰਡ ਰੁਪਾਣਾ ਦੀ ਮੌਜੂਦਾ ਗ੍ਰਾਮ ਪੰਚਾਇਤ ਵਲੋਂ ਸਰਪੰਚ ਦਲਜੀਤ ਕੌਰ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੀ ਸਕੀਮ ਤਹਿਤ ਮਿਲੀ ਗ੍ਰਾਂਟ ਨਾਲ ਪਿੰਡ 'ਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ | ਇਸ ਲੜੀ ਤਹਿਤ ਪਿੰਡ ਵਿਚ ਅਧੂਰੀਆਂ ...

ਪੂਰੀ ਖ਼ਬਰ »

ਅਕਾਲੀ ਦਲ ਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਨੂੰ ਕੀਤਾ ਕੰਗਾਲ-ਘੁੱਲੇ ਸ਼ਾਹ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਖੱਪਿਆਂਵਾਲੀ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਜਨ ਸਭਾ ਕਰਵਾਈ ਗਈ, ਪ੍ਰੰਤੂ ਲੋਕਾਂ ਦੇ ਉਤਸ਼ਾਹ ਨੇ ਇਸਨੂੰ ਇਕ ਰੈਲੀ ਦੇ ਰੂਪ ਵਿਚ ਬਦਲ ਦਿੱਤਾ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਚੀਰਾ ਰਹਿਤ ਨਸਬੰਦੀ ਪੰਦ੍ਹਰਵਾੜੇ ਸੰਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਡਾ:ਰੰਜੂ ਸਿੰਗਲਾ ਦੀ ਅਗਵਾਈ ਅਤੇ ਡਾ:ਕਿਰਨਦੀਪ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਦੀ ਦੇਖ-ਰੇਖ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਚੀਰਾ ਰਹਿਤ ...

ਪੂਰੀ ਖ਼ਬਰ »

ਪਿੰਡ ਕੋਟਭਾਈ ਦੇ ਕਈ ਪਰਿਵਾਰ ਕਾਂਗਰਸ ਛੱਡ ਅਕਾਲੀ ਦਲ 'ਚ ਸ਼ਾਮਿਲ

ਗਿੱਦੜਬਾਹਾ, 29 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਅਤੇ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿਚ ਯੂਥ ਆਗੂ ਅਤੇ ਪਿੰਡ ਕੋਟਭਾਈ ਦੇ ਇੰਚਾਰਜ ਪ੍ਰਭਜੋਤ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਸਮਾਪਤ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਦੀ ਪੇ੍ਰਰਨਾ ਸਦਕਾ ਇਤਿਹਾਸਕ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਪਾਤਸ਼ਾਹੀ ਦਸਵੀਂ ਵਲੋਂ ਨੌਵੇਂ ਪਾਤਸ਼ਾਹ ਸ੍ਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸੀਰਵਾਲੀ-ਭੰਗੇਵਾਲਾ ਵਿਖੇ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ-ਭੰਗੇਵਾਲਾ ਵਿਖੇ ਅੰਤਰ ਹਾਊਸ ਅਥਲੈਟਿਕਸ ਮੁਕਾਬਲੇ ਪਿ੍ੰਸੀਪਲ ਸ੍ਰੀਮਤੀ ਬਲਵੀਰ ਕੌਰ ਸੰਧੂ ਦੀ ਦੇਖ-ਰੇਖ ਵਿਚ ਸਮੂਹ ਸਟਾਫ਼ ਦੇ ...

ਪੂਰੀ ਖ਼ਬਰ »

ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਮਲੋਟ ਦੇ ਨੀਟ ਪ੍ਰੀਖਿਆ ਪਾਸ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

ਮਲੋਟ, 29 ਨਵੰਬਰ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਦੀ ਵਿਦਿਆਰਥਣ ਡਾ:ਹੇਮਿਕਾ ਬਾਂਸਲ ਪੁੱਤਰੀ ਭੁਪਿੰਦਰ ਕੁਮਾਰ ਬਾਂਸਲ ਨੇ ਨੀਟ ਦੁਆਰਾ ਲਈ ਗਈ ਪੀ.ਜੀ. ਦੀ ਪ੍ਰੀਖਿਆ ਵਿਚ ਪੰਜਾਬ ਭਰ ਵਿਚ ਪਹਿਲਾ ਅਤੇ ਰਾਸ਼ਟਰੀ ਪੱਧਰ 'ਤੇ 113ਵਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX