ਮਾਨਸਾ, 29 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਭਾਵੇਂ ਸੰਸਦ 'ਚ ਅੱਜ ਖੇਤੀ ਕਾਨੂੰਨ ਰੱਦ ਕਰ ਦਿੱਤੇ ਹਨ ਪਰ ਕਿਸਾਨਾਂ ਵਲੋਂ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਅਤੇ ਹੋਰ ਮੰਗਾਂ ਮਨਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਧਰਨੇ ਜਾਰੀ ਰੱਖੇ | ਬੁਲਾਰਿਆਂ ਨੇ ਕਿਹਾ ਕਿ ਕਾਨੂੰਨ ਰੱਦ ਕਰਨੇ ਕਿਸਾਨ ਸੰਘਰਸ਼ ਦੀ ਵੱਡੀ ਜਿੱਤ ਹੈ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮੰਗਾਂ ਮੰਨਣ ਤੱਕ ਅੰਦੋਲਨ ਜਾਰੀ ਰਹੇਗਾ | ਇਸ ਮੌਕੇ ਤੇਜ ਸਿੰਘ ਚਕੇਰੀਆਂ, ਇਕਬਾਲ ਸਿੰਘ ਮਾਨਸਾ, ਮਨਜੀਤ ਸਿੰਘ ਧਿੰਗੜ, ਮੇਜਰ ਸਿੰਘ ਵਾਲੀਆ, ਰਤਨ ਭੋਲਾ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ ਅੱਗੇ ਧਰਨਾ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਕਿਸਾਨਾਂ ਦਾ ਧਰਨਾ ਜਾਰੀ ਹੈ | ਕਿਸਾਨ ਆਗੂ ਸਵਰਨ ਸਿੰਘ ਬੋੜਾਵਾਲ, ਸਵਰਨਜੀਤ ਸਿੰਘ ਦਲਿਓ, ਸਤਪਾਲ ਸਿੰਘ ਬਰੇ੍ਹ ਨੇ ਇਸ ਲੰਬੀ ਅਤੇ ਇਤਿਹਾਸਕ ਕਿਰਤੀਆਂ, ਕਿਸਾਨਾਂ ਦੇ ਸੰਘਰਸ਼ ਨੂੰ ਯੁੱਗਾਂ-ਯੁੱਗਾਤਰਾਂ ਤੱਕ ਯਾਦ ਰੱਖਿਆ ਜਾਵੇਗਾ | ਇਸ ਮੌਕੇ ਮੱਲ ਸਿੰਘ ਬੋੜਾਵਾਲ, ਜਗਜੀਵਨ ਸਿੰਘ ਹਸਨਪੁਰ, ਬਹਾਦਰ ਸਿੰਘ ਗੁਰਨੇ ਖੁਰਦ, ਗੁਰਦੇਵ ਦਾਸ ਬੋੜਾਵਾਲ, ਕਰਨੈਲ ਸਿੰਘ ਅਹਿਮਦਪੁਰ, ਰੂਪ ਸਿੰਘ ਗੁਰਨੇ ਕਲਾਂ, ਅੰਗਰੇਜ਼ ਸਿੰਘ ਔਲਖ, ਹਾਕਮ ਸਿੰਘ, ਬਸੰਤ ਸਿੰਘ ਸਹਾਰਨਾ, ਤੇਜ ਰਾਮ ਅਹਿਮਦਪੁਰ, ਅਜਾਇਬ ਸਿੰਘ ਗੁਰਨੇ ਕਲਾਂ ਆਦਿ ਹਾਜ਼ਰ ਸਨ |
ਕੇਂਦਰ ਸਰਕਾਰ ਐੱਮ. ਐੱਸ. ਪੀ. ਸਮੇਤ ਹੋਰ ਮੰਗਾਂ ਵੀ ਮੰਨੇ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ-ਸਥਾਨਕ ਰੇਲਵੇ ਪਾਰਕਿੰਗ ਵਿਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲੋਕ ਸਭਾ ਅਤੇ ਰਾਜ ਸਭਾ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਬਿੱਲ ਪਾਸ ਹੋਣ ਪਿੱਛੇ ਕਿਸਾਨਾਂ ਦਾ ਸੰਘਰਸ਼ ਅਤੇ ਕੁਰਬਾਨੀ ਹੈ, ਜੋ ਕਿਸਾਨਾਂ ਨੇ ਸਿਦਕ ਅਤੇ ਸਬਰ ਨਾਲ ਕੀਤਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਰਹਿੰਦੀਆਂ ਮੰਗਾਂ ਬਿਨਾਂ ਕਿਸੇ ਦੇਰੀ ਤੋਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ | ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਮੇਲਾ ਸਿੰਘ ਦਿਆਲਪੁਰਾ, ਤਾਲਾ ਸਿੰਘ ਮੰਡੇਰ, ਜਰਨੈਲ ਸਿੰਘ ਬਰੇਟਾ, ਵਸਾਵਾ ਸਿੰਘ ਧਰਮਪੁਰਾ, ਛੱਜੂ ਸਿੰਘ ਬਰੇਟਾ, ਗੁਰਮੇਲ ਸਿੰਘ ਖੁਡਾਲ, ਕਿਰਪਾਲ ਕੌਰ ਬਰੇਟਾ, ਪਰਮਜੀਤ ਕੌਰ ਨੇ ਸੰਬੋਧਨ ਕੀਤਾ |
ਰਿਲਾਇੰਸ ਪੰਪ 'ਤੇ ਧਰਨਾ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਪੰਪ ਅੱਗੇ ਧਰਨਾ ਜਾਰੀ ਹੈ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਨਵੇਂ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਬਿੱਲ ਦੋਵਾਂ ਸਦਨਾਂ ਵਿਚ ਪਾਸ ਹੋਣਾ ਕਿਸਾਨੀ ਸੰਘਰਸ਼ ਦੀ ਵੱਡੀ ਜਿੱਤ ਹੈ | ਇਸ ਮੌਕੇ ਸੁਖਦੇਵ ਸਿੰਘ ਖੁਡਾਲ, ਲੀਲਾ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਬਰੇਟਾ, ਜਗਸੀਰ ਸਿੰਘ ਦਿਆਲਪੁਰਾ, ਮਹਿੰਦਰ ਕੌਰ ਖੁਡਾਲ, ਜਸਵੀਰ ਕੌਰ ਕਿਸ਼ਨਗੜ੍ਹ, ਅਮਰਜੀਤ ਕੌਰ ਬਹਾਦਰਪੁਰ ਆਦਿ ਹਾਜ਼ਰ ਸਨ |
ਝੁਨੀਰ, 29 ਨਵੰਬਰ (ਨਿ.ਪ.ਪ.)-ਕਸਬਾ ਝੁਨੀਰ ਵਿਖੇ ਸੰਤ ਬਾਬਾ ਪ੍ਰੇਮ ਦਾਸ ਜੀ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਪੋਸਟਰ ਜਾਰੀ ਕਰਦਿਆਂ ਸਰਪੰਚ ਅਮਨਗੁਰਵੀਰ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ 1 ਤੋਂ 3 ...
ਮਾਨਸਾ, 29 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਥਾਣਾ ਸ਼ਹਿਰੀ-2 ਮਾਨਸਾ ਦੀ ਪੁਲਿਸ ਨੇ ਕਾਰਾਂ ਚੋਰੀ ਕਰਨ ਵਾਲੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਗੁਰਸ਼ਰਨਜੀਤ ਸਿੰਘ ਡੀ.ਐਸ.ਪੀ. ਸਬ ਡਵੀਜ਼ਨ ਮਾਨਸਾ ਨੇ ਜਾਰੀ ਪ੍ਰੈੱਸ ਨੋਟ ਰਾਹੀਂ ਦੱਸਿਆ ...
ਮਾਨਸਾ, 29 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਪੁਲਿਸ ਵਲੋਂ ਜਾਰੀ ਕੀਤੀ ਮੈਰਿਟ ਸੂਚੀ ਦੇ ਵਿਰੋਧ 'ਚ ਸਥਾਨਕ ਬਾਲ ਭਵਨ ਵਿਖੇ ਵਿਦਿਆਰਥੀ ਜਥੇਬੰਦੀ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ 'ਚ ਨੌਜਵਾਨ ਲੜਕੇ/ਲੜਕੀਆਂ ਇਕੱਠੇ ਹੋਏ | ਸੂਬਾ ...
ਮਨਜੀਤ ਸਿੰਘ ਘੜੈਲੀ
ਜੋਗਾ, 29 ਨਵੰਬਰ- ਪਿੰਡ ਅਲੀਸ਼ੇਰ ਖ਼ੁਰਦ ਇਲਾਕੇ ਦੇ ਚਰਚਿਤ ਪਿੰਡਾਂ 'ਚੋਂ ਇਕ ਗਿਣਿਆ ਜਾਂਦਾ ਹੈ | ਸਰਪੰਚ ਸੁਖਦੇਵ ਸਿੰਘ ਦੀ ਅਗਵਾਈ ਹੇਠ ਗਰਾਮ ਪੰਚਾਇਤ ਦੇ ਯਤਨਾਂ ਸਦਕਾ ਭਾਵੇਂ ਪਿੰਡਾਂ 'ਚ ਕਾਫ਼ੀ ਵਿਕਾਸ ਕਾਰਜ ਹੋਏ ਹਨ ਪਰ ਅਜੇ ਵੀ ਪਿੰਡ 'ਚ ਕਈ ...
ਬਰੇਟਾ, 29 ਨਵੰਬਰ (ਪ. ਪ.)-ਯੂਥ ਅਕਾਲੀ ਦਲ (ਬਾਦਲ) ਇਕਾਈ ਰੰਘੜਿਆਲ ਦੀ ਚੋਣ ਸਰਕਲ ਪ੍ਰਧਾਨ ਅਵਤਾਰ ਸਿੰਘ ਤਾਰੀ ਦੀ ਮੌਜੂਦਗੀ 'ਚ ਹੋਈ, ਜਿਸ ਵਿਚ ਸਰਪ੍ਰਸਤ ਅਜੀਤਪਾਲ ਸਿੰਘ ਕਾਹਨੀ, ਪ੍ਰਧਾਨ ਗੁਰਮੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ, ਮੀਤ ਪ੍ਰਧਾਨ ਨੀਸ਼ੂ ...
ਬੁਢਲਾਡਾ, 29 ਨਵੰਬਰ (ਸੁਨੀਲ ਮਨਚੰਦਾ)-ਸਥਾਨਕ ਜੀਰੀ ਯਾਰਡ ਵਿਖੇ ਨਰਮੇ ਦੀ ਖ਼ਰੀਦ ਨਾ ਕਰਨ ਦੇ ਰੋਸ 'ਚ ਕਿਸਾਨਾਂ ਵਲੋਂ ਭੀਖੀ-ਬੁਢਲਾਡਾ ਮੁੱਖ ਸੜਕ ਜਾਮ ਕਰ ਕੇ ਵਪਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਕਿਸਾਨ ਮਹਿੰਦਰ ਸਿੰਘ ਦਿਆਲਪੁਰਾ, ਅਮਨਦੀਪ ਸਿੰਘ ਗੁਰਨੇ ...
ਝੁਨੀਰ, 29 ਨਵੰਬਰ (ਨਿ.ਪ.ਪ.)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਈਆਂ 58ਵੀਂ ਸਾਲਾਨਾ ਅਥਲੈਟਿਕ ਮੀਟ 'ਚ 100 ਤੇ 200 ਮੀਟਰ ਦੌੜ ਵਿਚ ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਖਿਡਾਰਨ ਕਮਲਜੀਤ ਕੌਰ ਦਾ ਪਿੰਡ ਬੀਰੇਵਾਲਾ ਜੱਟਾਂ ਪਹੁੰਚਣ 'ਤੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ...
ਮਾਨਸਾ, 29 ਨਵੰਬਰ (ਧਾਲੀਵਾਲ)-ਸਥਾਨਕ ਜੀ.ਐਚ. ਇਮੀਗਰੇਸ਼ਨ ਦੀ ਵਿਦਿਆਰਥੀ ਆਈਲੈਟਸ 'ਚੋਂ ਜਿੱਥੇ ਚੰਗੇ ਬੈਂਡ ਹਾਸਲ ਕਰ ਰਹੇ ਹਨ ਉੱਥੇ ਸੰਸਥਾ ਵਲੋਂ ਸਟੱਡੀ ਵੀਜ਼ੇ ਤੇ ਵਿਜ਼ਟਰ ਵੀਜ਼ੇ ਵੀ ਵੱਡੇ ਪੱਧਰ 'ਤੇ ਲਗਵਾਏ ਜਾਂਦੇ ਹਨ | ਸੰਸਥਾ ਦੇ ਐਮ.ਡੀ. ਨਿਰਵੈਰ ਸਿੰਘ ਬੁਰਜ ...
ਮਾਨਸਾ, 29 ਨਵੰਬਰ (ਸ.ਰਿ.)-ਪਿੰਡ ਖਾਰਾ ਵਿਖੇ ਆਈ.ਐਮ.ਏ. ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਡਾ. ਪ੍ਰਦੀਪ ਬਾਂਸਲ ਤੇ ਡਾ. ਪਵਨ ਬਾਂਸਲ ਨੇ ਕੀਤਾ | ਲਗਪਗ 150 ਮਰੀਜ਼ਾਂ ਦੀ ਜਾਂਚ ਕਰਨ ਉਪਰੰਤ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਕੈਂਪ 'ਚ ...
ਬਰੇਟਾ, 29 ਨਵੰਬਰ (ਜੀਵਨ ਸ਼ਰਮਾ)-ਇਲਾਕੇ 'ਚੋਂ ਨਿਕਲਦੇ ਬੋਹਾ ਰਜਬਾਹੇ ਵਿਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਪਾਣੀ ਦੀ ਬੰਦੀ ਕਾਰਨ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਮੇਂ ਜਦੋਂ ਕਿ ਕਣਕ ਨੂੰ ਪਾਣੀ ਲਗਾਉਣ ਦਾ ਸਮਾਂ ਸ਼ੁਰੂ ਹੋ ਗਿਆ ...
ਭੀਖੀ, 29 ਨਵੰਬਰ (ਬਲਦੇਵ ਸਿੰਘ ਸਿੱਧੂ)-ਰੋਇਲ ਕਿ੍ਕਟ ਕਲੱਬ ਭੀਖੀ ਵਲੋਂ 5 ਰੋਜ਼ਾ ਕਿ੍ਕਟ ਟੂਰਨਾਮੈਂਟ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਦੇ ਖੇਡ ਮੈਦਾਨ ਵਿਚ ਕਰਵਾਇਆ ਗਿਆ | ਟੂਰਨਾਮੈਂਟ ਦੌਰਾਨ ਦਿਲਰਾਜ ਸਿੰਘ ਭੂੰਦੜ ਵਿਧਾਇਕ ਸਰਦੂਲਗੜ੍ਹ, ਗੁਰਪ੍ਰੀਤ ਕੌਰ ...
ਬੁਢਲਾਡਾ, 29 ਨਵੰਬਰ (ਸੁਨੀਲ ਮਨਚੰਦਾ/ਸਵਰਨ ਸਿੰਘ ਰਾਹੀ)-ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਬੇ ਸਮੇਂ ਤੋਂ ਜੱਦੋ-ਜਹਿਦ ਕਰਦੀ ਆ ਰਹੀ ਸੀ.ਪੀ.ਐਫ. ਯੂਨੀਅਨ ਪੰਜਾਬ ਵਲੋਂ 9 ਦਸੰਬਰ ਨੂੰ ਪਟਿਆਲੇ ਵਿਖੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਘਿਰਾਓ ...
ਸਰਦੂਲਗੜ੍ਹ, 29 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਥਾਨਕ ਸ਼ਹਿਰ ਵਿਖੇ ਬੀਤੀ ਰਾਤ ਰਾਜਸਥਾਨੀ ਭਰਾਵਾਂ ਤੋਂ ਲੁਟੇਰੇ ਹਜ਼ਾਰਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਮੁਤਾਬਿਕ ਰਾਜਸਥਾਨ ਦੇ ਭਰਤਪੁਰ ਤੋਂ ਕਰਤਾਰ ਚੰਦ ਆਪਣੀ ਪਤਨੀ ਤੇ ਛੋਟੇ ਬੱਚੇ ...
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)-ਆਮ ਆਦਮੀ ਪਾਰਟੀ ਵਲੋਂ ਅੱਜ ਇੱਥੇ ਕਰਵਾਈ ਗਈ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆ 'ਆਪ' ਦੇ ਸੀਨੀਅਰ ਆਗੂ ਗੁਰਮੀਤ ਸਿੰਘ ਖੁੱਡੀਆਂ ਹਲਕਾ ਇੰਚਾਰਜ ਲੰਬੀ ਨੇ ਕਿਹਾ ਕਿ ਨਵੇਂ ਪੰਜਾਬ ਦੀ ਸਥਾਪਤੀ ਤੋਂ ਲੈ ਕੇ ਹੁਣ ਤੱਕ ਸੂਬੇ 'ਚ ...
ਮਾਨਸਾ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਯੂਨੀਅਨ ਵਲੋਂ ਹੱਕੀ ਮੰਗਾਂ ਨਾ ਮੰਨਣ ਦੇ ਰੋਸ 'ਚ ਸਥਾਨਕ ਬੱਸ ਸਟੈਂਡ ਚੌਕ 'ਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਤਿੰਨਕੋਨੀ ਤੱਕ ਰੋਸ ਮੁਜ਼ਾਹਰਾ ਕੱਢਣ ਉਪਰੰਤ ਬਰਨਾਲਾ-ਸਿਰਸਾ ਮੁੱਖ ਸੜਕ ...
ਮਾਨਸਾ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਹਲਕਾ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਦਾਅਵੇ ਨਾਲ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਵਚਨਬੱਧ ਹਨ | ਹਲਕੇ ਦੇ 5 ਪਿੰਡਾਂ ਮਾਨਬੀਬੜੀਆਂ, ਭਾਈਦੇਸਾ, ਠੂਠਿਆਂਵਾਲੀ, ਬੁਰਜ਼ ਹਰੀ, ਉੱਭਾ ਦੀਆਂ ਗ੍ਰਾਮ ...
ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 29 ਨਵੰਬਰ- ਪਿਛਲੇ 13 ਦਿਨਾਂ ਤੋਂ ਸੰਘਰਸ਼ 'ਚ ਕੁੱਦੇ ਕੌਮੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਨੇ ਅੱਜ ਸਥਾਨਕ ਜੱਚਾ-ਬੱਚਾ ਹਸਪਤਾਲ 'ਚ ਪ੍ਰਦਰਸ਼ਨ ਕਰਨ ਉਪਰੰਤ ਸ਼ਹਿਰ 'ਚ ਅਰਥੀ ਫ਼ੂਕ ਮੁਜ਼ਾਹਰਾ ਕੱਢਿਆ | ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX