ਸੁਲਤਾਨਪੁਰ ਲੋਧੀ, 29 ਨਵੰਬਰ (ਪ. ਪ. ਰਾਹੀਂ)-ਪਵਿੱਤਰ ਨਗਰੀ ਦੇ ਸਭ ਤੋਂ ਸੁਰੱਖਿਅਤ ਇਲਾਕੇ ਵਜੋਂ ਮੰਨੇ ਜਾਂਦੇ ਅਰਬਨ ਅਸਟੇਟ 'ਚ ਬੀਤੇ ਦਿਨੀਂ ਰਾਤ 7.30 ਵਜੇ ਦੇ ਕਰੀਬ ਖ਼ਾਲਸਾ ਸੁਪਰ ਸਟੋਰ 'ਤੇ ਹਥਿਆਰਬੰਦ ਲੁਟੇਰਿਆਂ ਵਲੋਂ ਸ਼ਰੇਆਮ ਹਥਿਆਰਾਂ ਦੀ ਨੋਕ 'ਤੇ ਕੀਤੀ ਗਈ ਲੁੱਟਮਾਰ ਨੇ ਲੋਕਾਂ ਤੇ ਪ੍ਰਸ਼ਾਸਨ ਸਾਹਮਣੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ | ਉੱਥੇ ਹੀ ਲੁਟੇਰਿਆਂ ਵਲੋਂ ਦਿਖਾਏ ਗਏ ਹੌਂਸਲੇ ਤੋਂ ਵੀ ਲੋਕ ਹੈਰਾਨ ਹਨ | ਇੱਥੇ ਹੈਰਾਨੀ ਵਾਲੀ ਗੱਲ ਇਹ ਵੀ ਹੈ ਕਿ ਜਿੱਥੇ ਖ਼ਾਲਸਾ ਸੁਪਰ ਸਟੋਰ ਸਥਿਤ ਹੈ, ਉਥੋਂ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਰਿਹਾਇਸ਼ ਮਹਿਜ਼ 100 ਮੀਟਰ ਦੀ ਦੂਰੀ 'ਤੇ ਸਥਿਤ ਹੈ ਅਤੇ ਹਰ ਵਕਤ ਸੁਰੱਖਿਆ ਬਲ ਤਾਇਨਾਤ ਰਹਿੰਦੇ ਹਨ | ਉਕਤ ਘਟਨਾ ਵਾਲੇ ਦਿਨ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਰਿਹਾਇਸ਼ ਤੇ ਵਰਕਰਾਂ ਨਾਲ਼ ਮੀਟਿੰਗ ਕਰਨ ਆਏ ਸਨ, ਜ਼ੋ ਕਿ ਸ਼ਾਮ 4.30 ਵਜੇ ਤੱਕ ਉੱਥੇ ਰਹੇ | ਡਿਪਟੀ ਮੁੱਖ ਮੰਤਰੀ ਦੇ ਆਉਣ ਕਾਰਨ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਤੇ ਥਾਂ-ਥਾਂ ਤੇ ਬੈਰੀਕੇਡ ਲਗਾਏ ਗਏ ਸਨ | ਖ਼ਾਲਸਾ ਸੁਪਰ ਸਟੋਰ ਦੇ ਨਾਲ ਪੈਂਦੇ ਚੌਂਕ ਵਿਚ ਬੀਤੇ ਕੱਲ੍ਹ 5.30 ਵਜੇ ਤੱਕ ਪੁਲਿਸ ਤਾਇਨਾਤ ਰਹੀ ਹੈ ਤੇ ਇੱਥੇ ਪੁਲਿਸ ਵਲੋਂ ਉਪ ਮੁੱਖ ਮੰਤਰੀ ਦੀ ਆਮਦ ਨੂੰ ਦੇਖਦਿਆਂ ਬੈਰੀਕੇਡ ਲਾ ਕਿ ਸੜਕ ਤੋਂ ਆਵਾਜਾਈ ਬੰਦ ਕੀਤੀ ਗਈ ਸੀ | ਇੱਥੇ ਇਹ ਵੀ ਦੱਸਣਯੋਗ ਹੈ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਾਲੇ ਪਾਸੇ ਤੋਂ ਪੁੱਡਾ ਕਾਲੋਨੀ ਨੂੰ ਆਉਣ ਵਾਲੀ ਸੜਕ ਉੱਪਰ ਕਾਫ਼ੀ ਚਹਿਲ ਪਹਿਲ ਰਹਿੰਦੀ ਹੈ ਤੇ ਪੀ. ਸੀ. ਆਰ ਦੀਆਂ ਟੀਮਾਂ ਵੀ ਆਮ ਹੀ ਗਸ਼ਤ ਕਰਦੀਆਂ ਰਹਿੰਦੀਆਂ ਹਨ, ਪਰ ਇਹ ਸਭ ਕੁੱਝ ਹੋਣ ਦੇ ਬਾਵਜੂਦ ਵੀ ਲੁਟੇਰਿਆਂ ਵਲੋਂ ਵਰਤੀ ਗਈ ਦਲੇਰੀ ਨੇ ਸਭ ਨੂੰ ਅਚੰਭੇ ਵਿਚ ਪਾ ਦਿੱਤਾ ਹੈ | ਖ਼ਾਲਸਾ ਸੁਪਰ ਸਟੋਰ ਦੇ ਮਾਲਕਾਂ ਅਨੁਸਾਰ ਸੀ.ਸੀ.ਟੀ.ਵੀ ਦੀ ਫੁਟੇਜ ਤੋਂ ਪਤਾ ਲੱਗਦਾ ਹੈ ਕਿ 7.15 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਾਲੇ ਪਾਸੇ ਤੋਂ ਇੱਕ ਬੋਲੈਰੋ ਗੱਡੀ ਆਉਂਦੀ ਹੈ ਜੋ ਸਟੋਰ ਤੋਂ ਕੁੱਝ ਦੂਰੀ ਤੇ ਸਥਿਤ ਰੈਸਟੋਰੈਂਟ ਕੋਲੋਂ ਵਾਪਸ ਮੁੜਦੀ ਹੈ, ਜੋ ਤਲਵੰਡੀ ਚੌਧਰੀਆਂ ਰੋਡ ਵੱਲ ਨੂੰ ਜਾ ਕੇ ਪਾਰਕ ਕੋਲ ਖੜੀ ਹੋ ਜਾਂਦੀ ਹੈ | ਮਾਲਕਾਂ ਅਨੁਸਾਰ ਸਟੋਰ ਦੇ ਅੰਦਰ ਤਿੰਨ ਲੁਟੇਰੇ ਹੀ ਆਉਂਦੇ ਹਨ, ਜਦ ਕਿ ਇਕ ਲੁਟੇਰਾ ਬਾਹਰ ਖੜ੍ਹਾ ਰਹਿੰਦਾ ਹੈ | ਲੁਟੇਰਿਆਂ ਵਲੋਂ ਖੋਹੇ ਗਏ ਦੋ ਮੋਬਾਈਲ ਫ਼ੋਨ ਕੁੱਝ ਦੂਰੀ ਤੋਂ ਉਸ ਰਾਤ ਹੀ ਪ੍ਰਾਪਤ ਹੋ ਗਏ ਸਨ | ਇੱਥੇ ਇਹ ਵੀ ਵਰਨਣਯੋਗ ਹੈ ਕਿ ਬੀਤੇ ਕੁੱਝ ਦਿਨਾਂ ਦੌਰਾਨ ਹੋਈਆਂ ਸ਼ਹਿਰ ਤੇ ਇਸ ਦੇ ਆਸ-ਪਾਸ ਲਗਾਤਾਰ ਹੋਈਆਂ ਲੁੱਟ ਖੋਹ ਦੀਆਂ ਵਾਰਦਾਤਾਂ ਨੇ ਲੋਕਾਂ ਵਿਚ ਵੱਡਾ ਸਹਿਮ ਪਾ ਦਿੱਤਾ ਹੈ ਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਉੱਪਰ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ | ਜਾਣਕਾਰੀ ਮੁਤਾਬਿਕ ਪੁਲਿਸ ਪ੍ਰਸ਼ਾਸਨ ਵਲੋਂ ਲੁਟੇਰਿਆਂ ਦੀ ਪੈੜ ਦੱਬਣ ਲਈ ਬੀਤੀ ਰਾਤ ਤੋਂ ਹੀ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਤੇ ਪੁਲਿਸ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਦੀਆਂ ਗਤੀਵਿਧੀਆਂ ਨੂੰ ਸੰਜੀਦਗੀ ਨਾਲ ਦੇਖ ਰਹੀ ਹੈ | ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਇਸ ਘਟਨਾ ਤੋਂ ਬਾਅਦ ਖ਼ੁਦ ਮੌਕੇ 'ਤੇ ਜਾ ਕੇ ਸਟੋਰ ਮਾਲਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਲੁਟੇਰਿਆਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ | ਉਨ੍ਹਾਂ ਮੌਕੇ 'ਤੇ ਹੀ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਲੁਟੇਰਿਆਂ ਨੂੰ ਜਲਦ ਤੋਂ ਜਲਦ ਟਰੇਸ ਕੀਤਾ ਜਾਵੇ | ਸ਼ਹਿਰ ਅੰਦਰ ਦਿਨੋ-ਦਿਨ ਵੱਧ ਰਹੀਆਂ ਚੋਰੀ ਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਦੇਖਦਿਆਂ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਰ ਚੌਂਕ ਵਿਚ ਕੈਮਰੇ ਲਾਉਣ ਦੇ ਨਾਲ ਪੱਕੇ ਨਾਕੇ ਲਾਏ ਜਾਣ | ਇਸੇ ਤਰ੍ਹਾਂ ਸ਼ਹਿਰ ਅੰਦਰ ਪੀ. ਸੀ. ਆਰ. ਦੀਆਂ ਟੀਮਾਂ ਹੋਰ ਤਾਇਨਾਤ ਕੀਤੀਆਂ ਜਾਣ ਤੇ ਉਨ੍ਹਾਂ ਦੀ ਗਸ਼ਤ ਵਧਾਈ ਜਾਵੇ | ਪੁਲਿਸ ਅਧਿਕਾਰੀਆਂ ਨੇ ਇਸ ਘਟਨਾ ਸੰਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਜਾਂਚ ਦਾ ਕੰਮ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਜਲਦ ਹੀ ਸਲਾਖ਼ਾਂ ਪਿੱਛੇ ਹੋਣਗੇ |
ਕਪੂਰਥਲਾ, 29 ਨਵੰਬਰ (ਸਡਾਨਾ)-ਸੂਬਾ ਸਰਕਾਰ ਵਲੋਂ ਸਿਪਾਹੀਆਂ ਦੀ ਭਰਤੀ ਸਬੰਧੀ ਦੋ ਦਿਨ ਪਹਿਲਾਂ ਐਲਾਨੇ ਗਏ ਨਤੀਜੇ ਵਿਚ ਪੱਖਪਾਤ ਦਾ ਦੋਸ਼ ਲਗਾਉਂਦਿਆਂ ਵੱਡੀ ਗਿਣਤੀ ਵਿਚ ਨੌਜਵਾਨ ਲੜਕੇ ਲੜਕੀਆਂ ਨੇ ਸਥਾਨਕ ਬੱਸ ਸਟੈਂਡ ਦੇ ਬਾਹਰ ਚੱਕਾ ਜਾਮ ਕਰਕੇ ਸਰਕਾਰ ਵਿਰੁੱਧ ...
ਕਪੂਰਥਲਾ, 29 ਨਵੰਬਰ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਗੌਰਵ ਧੀਰ ਦੀ ਅਗਵਾਈ ਹੇਠ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਇਕ ਵਿਅਕਤੀ ਨੂੰ ਹੈਰੋਇਨ ਤੇ ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਕਾਂਜਲੀ ਰੋਡ 'ਤੇ ਗਸ਼ਤ ਦੌਰਾਨ ਕਥਿਤ ਦੋਸ਼ੀ ...
ਫਗਵਾੜਾ, 29 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਰਵਣ ਸਿੰਘ ਕੁਲਾਰ ਹਲਕਾ ਇੰਚਾਰਜ ਫਗਵਾੜਾ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦਾ ਮੈਂਬਰ ਨਾਮਜ਼ਦ ...
ਫਗਵਾੜਾ, 29 ਨਵੰਬਰ (ਹਰਜੋਤ ਸਿੰਘ ਚਾਨਾ)-ਭੈਣ ਨੂੰ ਵਿਦੇਸ਼ 'ਚ ਪੱਕਾ ਕਰਵਾਉਣ ਤੇ ਭਰਾ ਨੂੰ ਇੰਡੀਆ ਤੋਂ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਇਕ ਟ੍ਰੈਵਲ ਏਜੰਟ ਵਲੋਂ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਐੱਸ. ਐੱਚ. ਓ. ਸਿਟੀ ਗਗਨਦੀਪ ਸਿੰਘ ਨੇ ...
ਕਪੂਰਥਲਾ, 29 ਨਵੰਬਰ (ਅਮਰਜੀਤ ਕੋਮਲ)-ਕੈਨੇਡਾ 'ਚ ਜਾ ਕੇ ਮੇਰੀ ਰੋਟੀ ਰੋਜ਼ੀ ਦਾ ਵਸੀਲਾ ਮੇਰੀ ਮਾਂ ਬੋਲੀ ਹੀ ਰਹੀ ਹੈ ਤੇ ਮਾਂ ਬੋਲੀ ਦਾ ਕਰਜ਼ਾ ਉਤਾਰਨ ਲਈ ਮੈਂ ਪੂਰੇ ਸੰਸਾਰ ਦੇ ਪੰਜਾਬੀਆਂ ਨੂੰ ਕਲਾਵੇ ਵਿਚ ਲੈਣ ਦੀ ਕੋਸ਼ਿਸ਼ ਕਰ ਰਿਹਾ ਹਾਂ | ਇਨ੍ਹਾਂ ਵਿਚਾਰਾਂ ਦਾ ...
ਕਪੂਰਥਲਾ, 29 ਨਵੰਬਰ (ਸਡਾਨਾ)-ਨੰੂਹ ਦੀ ਮਾਰਕੁੱਟ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਪੁਲਿਸ ਨੇ ਸਹੁਰੇ ਵਿਰੁੱਧ ਇਰਾਦਾ ਕਤਲ ਦਾ ਕੇਸ ਦਰਜ ਕਰਕੇ ਉਸ ਦੀ ਭਾਲ ਲਈ ਛਾਪੇਮਾਰੀ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਪ੍ਰੀਤੀ ਪਤਨੀ ਇੰਦਰਜੀਤ ਸਿੰਘ ਵਾਸੀ ਮੁਹੱਲਾ ...
ਕਪੂਰਥਲਾ, 29 ਨਵੰਬਰ (ਵਿ. ਪ੍ਰ.)-ਸਰਕਲ ਤੇ ਸ਼ਹਿਰੀ ਸਬ ਡਵੀਜ਼ਨ ਕਪੂਰਥਲਾ ਦੇ ਮੁਲਾਜ਼ਮਾਂ ਨੇ ਇੰਪਲਾਈਜ਼ ਫੈਡਰੇਸ਼ਨ ਤੇ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਦੀ ਅਗਵਾਈ ਵਿਚ ਸ਼ਹਿਰੀ ਸਬ ਡਵੀਜ਼ਨ ਦੇ ਦਫ਼ਤਰ ਮੂਹਰੇ ਗੇਟ ਰੈਲੀ ਕੀਤੀ | ਰੋਹ ਵਿਚ ਆਏ ਮੁਲਾਜ਼ਮਾਂ ਨੇ ...
ਨਡਾਲਾ, 29 ਨਵੰਬਰ (ਮਾਨ)-ਬੀਤੀ ਦੇਰ ਸ਼ਾਮ ਨਡਾਲਾ ਵਿਖੇ ਇਕ ਸਕੂਟਰੀ ਦੇ ਪਿੱਛੇ ਬੈਠੀ ਪਰਵਾਸੀ ਔਰਤ ਕੋਲੋਂ ਲੁਟੇਰੇ ਪਰਸ ਖੋਹ ਕੇ ਫ਼ਰਾਰ ਹੋ ਗਏ, ਜਿਸ ਵਿਚ 70 ਹਜ਼ਾਰ ਦੇ ਜ਼ੇਵਰਾਤ ਤੇ ਹੋਰ ਕੀਮਤੀ ਸਮਾਨ ਸੀ | ਇਸ ਸਬੰਧੀ ਪੀੜਤ ਸੁਧੀਰ ਰਜ਼ਕ ਵਾਸੀ ਜ਼ਿਲ੍ਹਾ ਕੋਡਰਮਾ ...
ਕਪੂਰਥਲਾ, 29 ਨਵੰਬਰ (ਅਮਰਜੀਤ ਕੋਮਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ 'ਚ ਨਵੇਂ ਚੁਣੇ ਕਾਰਜਕਾਰਨੀ ਦੇ ਮੈਂਬਰਾਂ ਜਥੇ: ਜਰਨੈਲ ਸਿੰਘ ਡੋਗਰਾਂਵਾਲਾ, ਜਥੇ: ਸਰਵਣ ਸਿੰਘ ਕੁਲਾਰ ਤੇ ਬੀਬੀ ਗੁਰਪ੍ਰੀਤ ਕੌਰ ਰੂਹੀ ਨੂੰ ਅਕਾਲੀ-ਬਸਪਾ ਗੱਠਜੋੜ ਦੇ ...
ਕਾਲਾ ਸੰਘਿਆਂ, 29 ਨਵੰਬਰ (ਬਲਜੀਤ ਸਿੰਘ ਸੰਘਾ)-ਸਥਾਨਕ ਕਸਬੇ ਦੇ ਸਰਕਾਰੀ ਹਸਪਤਾਲ ਵਿਖੇ ਵੱਖ-ਵੱਖ ਬਲਾਕਾਂ ਦੇ ਡੀ. ਐੱਮ. ਐੱਫ਼. ਤੇ ਮਾਣਭੱਤਾ ਕੱਚਾ ਕੰਟਰੈਕਟ ਮੁਲਾਜ਼ਮ ਮੋਰਚੇ ਵਲੋਂ ਡੈਮੋਕ੍ਰੇਟਿਕ ਫੈਡਰੇਸ਼ਨ ਦੇ ਕਨਵੀਨਰ ਗੁਰਇੰਦਰਜੀਤ ਸਿੰਘ ਛੱਜਲਵੱਡੀ ਤੇ ...
ਕਪੂਰਥਲਾ, 29 ਨਵੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 511 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਵਿਚ 33 ਸਾਲਾ ਵਿਅਕਤੀ ਵਾਸੀ ਆਰ.ਸੀ.ਐੱਫ. ਤੇ 47 ਸਾਲਾ ਔਰਤ ਵਾਸੀ ਕਪੂਰਥਲਾ ਸ਼ਾਮਿਲ ...
ਫਗਵਾੜਾ, 29 ਨਵੰਬਰ (ਹਰਜੋਤ ਸਿੰਘ ਚਾਨਾ)-ਸਰਬ ਨੌਜਵਾਨ ਸਭਾ ਵਲੋਂ ਲੋੜਵੰਦ ਲੜਕੀਆਂ ਦੇ ਆਨੰਦ ਕਾਰਜਾਂ ਦੀ ਲੜੀ ਤਹਿਤ 10 ਲੋੜਵੰਦ ਜੋੜਿਆਂ ਦੇ ਆਨੰਦ ਕਾਰਜਾਂ ਸਬੰਧੀ ਸਮਾਗਮ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਵਿਖੇ ਕਰਵਾਇਆ ਗਿਆ | ਸਭਾ ਦੇ ਪ੍ਰਧਾਨ ...
ਕਪੂਰਥਲਾ, 29 ਨਵੰਬਰ (ਅਮਰਜੀਤ ਕੋਮਲ)-ਗ਼ਰੀਬ ਲੋਕਾਂ ਨੂੰ ਵੱਖ-ਵੱਖ ਸਕੀਮਾਂ ਤਹਿਤ ਦਿੱਤੀ ਜਾਣ ਵਾਲੀ ਕਣਕ ਦੀ ਸੁਚਾਰੂ ਤਰੀਕੇ ਨਾਲ ਵੰਡ, ਨਵੇਂ ਰਾਸ਼ਨ ਕਾਰਡ ਬਣਾਉਣ, ਪਹਿਲਾਂ ਬਣੇ ਕੁੱਝ ਰਾਸ਼ਨ ਕਾਰਡਾਂ ਨੂੰ ਆਨਲਾਈਨ ਕਰਨ 'ਤੇ ਇਸ ਸਬੰਧੀ ਲੋਕਾਂ ਦੀਆਂ ਹੋਰ ...
ਕਪੂਰਥਲਾ, 29 ਨਵੰਬਰ (ਵਿ. ਪ੍ਰ.)-ਡੈਮੋਕਰੈਟਿਕ ਟੀਚਰ ਫ਼ਰੰਟ ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ ਸਥਾਨਕ ਸ਼ਾਲੀਮਾਰ ਬਾਗ ਵਿਚ ਹੋਈ, ਜਿਸ ਵਿਚ ਕੱਚੇ ਅਧਿਆਪਕਾਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕੀਤੀ | ਇਸ ...
ਫਗਵਾੜਾ, 29 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਅਨੁਸੂਚਿਤ ਜਾਤੀ ਸਮਾਜ ਤੇ ਪਛੜੀ ਸ਼੍ਰੇਣੀ ਸਮਾਜ ਦੀ ਸਿਰਮੌਰ ਜਥੇਬੰਦੀ ਗਜ਼ਟਿਡ ਤੇ ਨਾਨ ਗਜ਼ਟਿਡ ਐੱਸ.ਸੀ./.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਕਪੂਰਥਲਾ ਦਾ ਇਕ ਵਫ਼ਦ ਐਡੀਸ਼ਨਲ ਸਟੇਟ ਪ੍ਰਧਾਨ ਸਤਵੰਤ ਸਿੰਘ ...
ਕਪੂਰਥਲਾ, 29 ਨਵੰਬਰ (ਵਿ. ਪ੍ਰ.)-ਬਲਾਕ ਸੰਮਤੀ ਮੈਂਬਰ ਤੇ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਬਿਸ਼ਨਪੁਰ ਦੀ ਪ੍ਰੇਰਨਾ ਨਾਲ ਪਿੰਡ ਬਿਸ਼ਨਪੁਰ ਜੱਟਾਂ ਦੇ 2 ਦਰਜਨ ਦੇ ਕਰੀਬ ਅਕਾਲੀ ਦਲ ਨਾਲ ਸਬੰਧਿਤ ਪਰਿਵਾਰਾਂ ਦੇ ਮੈਂਬਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ...
ਕਪੂਰਥਲਾ, 29 ਨਵੰਬਰ (ਅਮਰਜੀਤ ਕੋਮਲ)-ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਰਜਿ: ਕਪੂਰਥਲਾ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ...
ਫਗਵਾੜਾ, 29 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਸਕੇਪ ਸਾਹਿਤਕ ਸੰਸਥਾ (ਰਜਿ:) ਫਗਵਾੜਾ ਵਲੋਂ ਪ੍ਰਧਾਨ ਰਵਿੰਦਰ ਚੋਟ ਦੀ ਅਗਵਾਈ 'ਚ ਪਿ੍ੰਸੀਪਲ ਡਾ: ਇੰਦਰਜੀਤ ਸਿੰਘ ਵਾਸੂ ਦੀ ਨਵ-ਪ੍ਰਕਾਸ਼ਤ ਪੁਸਤਕ 'ਮਨੁੱਖਤਾ ਦਾ ਵਾਰਿਸ ਗੁਰੂ ਤੇਗ ਬਹਾਦਰ' 'ਤੇ ਵਿਚਾਰ-ਚਰਚਾ ਕਰਵਾਈ ਗਈ | ...
ਫਗਵਾੜਾ, 29 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਲੋਕ ਰੰਗ ਮੰਚ ਪੰਜਾਬ ਤੇ ਪੰਜਾਬ ਜਾਗਿ੍ਤੀ ਮੰਚ ਵਲੋਂ ਕਰਵਾਏ ਸਨਮਾਨ ਸਮਾਰੋਹ ਦੌਰਾਨ ਉਚੇਰੀ ਸਿੱਖਿਆ, ਭਾਸ਼ਾਵਾਂ, ਖੇਡਾਂ ਮਾਮਲਿਆਂ ਦੇ ਮੰਤਰੀ ਪ੍ਰਗਟ ਸਿੰਘ ਨੂੰ ਪੰਜਾਬ ਦਾ ਮਾਣ ਪੁਰਸਕਾਰ, ਪ੍ਰਸਿੱਧ ਕਵੀ ਸੁਰਜੀਤ ...
ਫਗਵਾੜਾ, 29 ਨਵੰਬਰ (ਹਰਜੋਤ ਸਿੰਘ ਚਾਨਾ)-ਸਤਨਾਮਪੁਰਾ ਸੜਕ 'ਤੇ ਮੋਟਰਸਾਈਕਲ ਤੇ ਟਰੱਕ ਦੀ ਹੋਈ ਟੱਕਰ ਵਿਚ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਨੇ ਚੁੱਕ ਕੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ, ਪਰ ਉਸ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ...
ਕਪੂਰਥਲਾ, 29 ਨਵੰਬਰ (ਸਡਾਨਾ)-ਸਟੋ੍ਰਕ ਕਾਰਨ ਹਰ ਸਾਲ ਪੂਰੀ ਦੁਨੀਆ ਵਿਚ ਅਣਗਿਣਤ ਮੌਤਾਂ ਹੁੰਦੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਨੇ ਵਿਸ਼ਵ ਸਟ੍ਰੋਕ ਦਿਵਸ ਦੇ ਸਬੰਧ ਵਿਚ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ...
ਫਗਵਾੜਾ, 29 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਪੰਜਾਬੀ ਕਾਲਮਨਵੀਸ ਪੱਤਰਕਾਰਾਂ ਨੂੰ ਸਰਕਾਰੀ ਐਕਰੀਡੇਟਿਡ ਪੱਤਰਕਾਰਾਂ ਵਾਲੀਆਂ ਸਹੂਲਤਾਂ ਦੇ ਕੇ ਵੈਟਰਨ ਕਾਲਮਨਵੀਸ ਪੱਤਰਕਾਰਾਂ ਨੂੰ ਪੈਨਸ਼ਨ ਤੇ ਹੋਰ ਸਹੂਲਤਾਂ ਦੇਣ ਸਬੰਧੀ ਵਿਚਾਰ ਕੀਤਾ ਜਾ ਰਿਹਾ ਹੈ | ਇਸ ਗੱਲ ...
ਕਪੂਰਥਲਾ, 29 ਨਵੰਬਰ (ਅਮਰਜੀਤ ਕੋਮਲ)-ਪ੍ਰਸ਼ਾਸਨਿਕ ਅਧਿਕਾਰੀ ਬਿਨਾਂ ਕਿਸੇ ਦਬਾਅ ਦੇ ਆਪਣੇ ਫ਼ਰਜ਼ ਪੂਰੀ ਤਨਦੇਹੀ ਨਾਲ ਨਿਭਾਉਣ ਤੇ ਕਾਨੂੰਨੀ ਦਾਇਰੇ 'ਚ ਰਹਿੰਦੇ ਹੋਏ ਆਮ ਲੋਕਾਂ ਪ੍ਰਤੀ ਦਇਆ ਵਾਲਾ ਰਵੱਈਆ ਅਪਣਾਉਣ | ਇਹ ਸ਼ਬਦ ਬਨਵਾਰੀ ਲਾਲ ਪੁਰੋਹਿਤ ਰਾਜਪਾਲ ...
ਕਪੂਰਥਲਾ, 29 ਨਵੰਬਰ (ਵਿ. ਪ੍ਰ.)-ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ 'ਚ ਕਾਰਜਕਾਰਨੀ ਦਾ ਮੈਂਬਰ ਬਣਾਏ ਜਾਣ 'ਤੇ ਸ਼ੋ੍ਰਮਣੀ ਅਕਾਲੀ ਦਲ ਦੀ ਪੀ. ਏ. ਸੀ. ਦੇ ਮੈਂਬਰ ਇੰਜ: ਸਵਰਨ ਸਿੰਘ, ...
ਸੁਲਤਾਨਪੁਰ ਲੋਧੀ, 29 ਨਵੰਬਰ (ਨਰੇਸ਼ ਹੈਪੀ, ਥਿੰਦ)-ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸੁਲਤਾਨਪੁਰ ਲੋਧੀ ਹਲਕੇ ਦਾ ਸਰਬਪੱਖੀ ਵਿਕਾਸ ਬਿਨਾ ਕਿਸੇ ਭੇਦਭਾਵ ਕਰਵਾਇਆ ਜੋ ਆਪਣੇ ਆਪ 'ਚ ਇਕ ਮਿਸਾਲ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਕਾਂਗਰਸ ਕਮੇਟੀ ਦੇ ...
ਬੇਗੋਵਾਲ, 29 ਨਵੰਬਰ (ਸੁਖਜਿੰਦਰ ਸਿੰਘ)-ਲਾਇਨ ਕਲੱਬ ਡਿਸਟਿ੍ਕਟ 321-ਡੀ ਵਲੋਂ ਸਨਮਾਨ 2020-21 ਨਾਂਅ ਹੇਠ ਇਕ ਸਮਾਰੋਹ ਡਿਸਟਿ੍ਕਟ ਗਵਰਨਰ ਲਾਇਨ ਜੀ. ਐੱਸ. ਸੇਠੀ ਦੀ ਅਗਵਾਈ ਹੇਠ ਐੱਸ.ਐੱਸ. ਪੈਲੇਸ ਬੇਗੋਵਾਲ 'ਚ ਕਰਵਾਇਆ ਗਿਆ, ਜਿਸ 'ਚ ਡਿਸਟਿ੍ਕਟ 321-ਡੀ ਦੇ ਵੱਖ-ਵੱਖ ਖੇਤਰਾਂ ...
ਸੁਲਤਾਨਪੁਰ ਲੋਧੀ, 29 ਨਵੰਬਰ (ਥਿੰਦ, ਹੈਪੀ)-ਮਾਂ ਖੇਡ ਕਬੱਡੀ ਅੱਜ ਦੁਨੀਆਂ ਭਰ ਦੇ ਅਨੇਕਾਂ ਦੇਸ਼ਾਂ ਵਿਚ ਖੇਡੀ ਜਾਣ ਲੱਗੀ ਹੈ | ਪੰਜਾਬੀ ਜਿੱਥੇ ਵੀ ਗਏ ਹਨ, ਉਨ੍ਹਾਂ ਨੇ ਆਪਣੀ ਮਾਂ ਖੇਡ ਕਬੱਡੀ ਨੂੰ ਉੱਥੇ ਹੀ ਆਬਾਦ ਕੀਤਾ ਹੈ ਅਤੇ ਹੁਣ ਉੱਥੇ ਵੱਡੇ-ਵੱਡੇ ਟੂਰਨਾਮੈਂਟ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX