ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਟੀਚਰਜ਼ ਯੂਨੀਅਨ, ਗੂਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਈਸਿਜ਼ ਯੂਨੀਵਰਸਿਟੀ ਟੀਚਰਜ਼ ਯੂਨੀਅਨ ਦੇ ਝੰਡੇ ਹੇਠਾਂ ਦੋਵੇਂ ਯੂਨੀਵਰਸਿਟੀਆਂ ਦੇ ਅਧਿਆਪਕਾਂ ਅਤੇ ਪੀ.ਏ.ਯੂ. ਡੀ.ਪੀ.ਐਲ. ਤੇ ਕੰਨਟੈਕਟਰ ਮੁਲਾਜ਼ਮ ਯੂਨੀਅਨ, ਚੌਕੀਦਾਰ ਡੀ.ਪੀ.ਐਲ. ਤੇ ਪੀ.ਏ.ਯੂ. ਵੈਲਫੇਅਰ ਐਸੋਸੀਏਸ਼ਨ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰੱਖਿਆ ਗਿਆ ਹੈ |
ਪੀ.ਏ.ਯੂ. ਟੀਚਰਜ਼ ਯੂਨੀਅਨ ਦੇ ਪ੍ਰਧਾਨ ਡਾ.ਹਰਮੀਤ ਸਿੰਘ ਕਿੰਗਰਾ ਆਪਣੇ ਸਾਥੀਆਂ ਨਾਲ ਮੰਗਾਂ ਮਨਵਾਉਣ ਲਈ ਮਰਨ ਵਰਤ 'ਤੇ ਬੈਠੇ ਹਨ | ਡਾ.ਕਿੰਗਰਾ ਵਲੋਂ 7ਵੇਂ ਪੇਅ ਕਮਿਸ਼ਨ ਤਹਿਤ ਅਧਿਆਪਕਾਂ ਨੂੰ ਤਨਖਾਹ ਸਕੇਲ ਮਿਲਣ ਅਤੇ ਹੋਰ ਮੰਗਾਂ ਮੰਨਣ ਤੱਕ ਮਰਨ ਵਰਤ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਚਾਹੇ ਜਾਨ ਚਲੀ ਜਾਵੇ, ਪਰ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਉਹ ਆਖਰੀ ਸਾਹ ਤੱਕ ਕਰਨਗੇ | ਪੀ.ਏ.ਯੂ. ਤੇ ਗਡਵਾਸੂ ਦੇ ਅਧਿਆਕਾਂ ਵਲੋਂ ਆਪਣਾ ਕੰਮ ਠੱਪ ਰੱਖ ਕੇ ਰੋਸ ਪ੍ਰਗਟਾਇਆ ਗਿਆ | ਰੋਸ ਧਰਨੇ ਨੂੰ ਪੀ.ਏ.ਯੂ. ਅਧਿਆਪਕ ਯੂਨੀਅਨ ਦੇ ਜਨਰਲ ਸਕੱਤਰ ਡਾ. ਕੇ.ਐਸ. ਸੰਘਾ, ਡਾ.ਜੀ.ਪੀ. ਐਸ. ਢਿੱਲੋਂ, ਡਾ.ਜੈਪਾਲ ਸਿੰਘ, ਸੁਰਿੰਦਰ ਕੁਮਾਰ, ਡਾ.ਸ਼ਿਵ ਕੁਮਾਰ, ਡਾ.ਨਿਲੇਸ਼ ਬਿਵਾਲਕਰ, ਡਾ.ਸੁਖਪ੍ਰੀਤ ਸਿੰਘ ਵੀ ਹਾਜ਼ਰ ਸਨ | ਦੂਸਰੇ ਪਾਸੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੁਲਾਜ਼ਮ ਦੀ ਯੂਨੀਅਨ ਪੀ.ਏ.ਯੂ. ਡੀ.ਪੀ.ਐਲ. ਤੇ ਕੰਨਟੈਕਟਰ ਮੁਲਾਜ਼ਮ ਯੂਨੀਅਨ, ਚੌਕੀਦਾਰ ਡੀ.ਪੀ.ਐਲ. ਤੇ ਪੀ.ਏ.ਯੂ. ਵੈਲਫੇਅਰ ਐਸੋਸੀਏਸ਼ਨ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕਰਕੇ ਕੰਮ ਠੱਪ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ | ਕੱਚੇ ਮੁਲਾਜ਼ਮਾਂ ਨੇ ਛੇਤੀ ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਵੀ ਐਲਾਨ ਕੀਤਾ | ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਪੀ.ਏ.ਯੂ. ਡੀ.ਪੀ.ਐਲ. ਤੇ ਕੰਨਟੈਕਟਰ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਜਗਵਿੰਦਰ ਸਿੰਘ ਗਰੇਵਾਲ, ਜਨਰਲ ਸਕੱਤਰ ਇੰਦਰਪਾਲ ਸਿੰਘ, ਜਤਿੰਦਰ ਕੁਮਾਰ ਪ੍ਰਧਾਨ ਸਫ਼ਾਈ ਸੇਵਾ ਐਸੋਸੀਏਸ਼ਨ ਨੇ ਵੀ ਸੰਬੋਧਨ ਕੀਤਾ ਅਤੇ ਰੋਸ ਰੈਲੀ ਦੌਰਾਨ ਹਾਜ਼ਰ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਉਨ੍ਹਾਂ ਕਿਹਾ ਕਿ ਸਾਰੇ ਇਕਜੁਟ ਹੋ ਕੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਤੱਕ ਇਸੇ ਤਰ੍ਹਾਂ ਡਟੇ ਰਹਿਣ | ਉਨ੍ਹਾਂ ਕਿਹਾ ਕਿ ਇਕ ਨਾ ਇਕ ਦਿਨ ਸਰਕਾਰ ਨੂੰ ਸਾਡੀਆਂ ਜਾਇਜ਼ ਮੰਗਾਂ ਮੰਨਣੀਆਂ ਹੀ ਪੈਣਗੀਆਂ |
ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ, ਪੁਨੀਤ ਬਾਵਾ)-ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੋਕਲ ਪੁਆਇੰਟ ਖੇਤਰ ਦੀਆਂ ਸਾਰੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਇਲਾਕੇ ਵਿਚ ...
ਲੁਧਿਆਣਾ, 3 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਮਿੱਢਾ ਚੌਕ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਿੱਢਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ | ਇਸ ...
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਇਲਾਕੇ ਵਿਚ ਹੋਏ ਇਕ ਸੜਕ ਹਾਦਸੇ ਵਿਚ ਔਰਤ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖਤ ਪੂਜਾ ਵਰਮਾ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਪੂਜਾ ਵਰਮਾ ਆਪਣੇ ਪਤੀ ਵਿਨੋਦ ਵਰਮਾ ਨਾਲ ...
ਭਾਮੀਆਂ ਕਲਾਂ, 3 ਦਸੰਬਰ (ਜਤਿੰਦਰ ਭੰਬੀ)-ਕਿਸਾਨੀ ਅੰਦੋਲਨ ਦੀ ਜਿੱਤ ਨੂੰ ਸਮਰਪਿਤ 5 ਰੋਜ਼ਾ ਫੁੱਟਬਾਲ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ 4 ਦਸੰਬਰ ਸ਼ਨੀਵਾਰ ਨੂੰ ਪਿੰਡ ਖਾਸੀ ਕਲਾਂ ਵਿਖੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਮਜੀਤ ਸਿੰਘ ਗਰੇਵਾਲ ...
ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਨਿਰਧਾਰਿਤ ਰਾਗਾਂ 'ਚ ਕੀਰਤਨ ਦੀਆਂ ਛਹਿਬਰਾਂ ਲਾਉਣ ਵਾਲਾ 30ਵਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਆਰੰਭ ...
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੂਨਮ ਤਿਵਾੜੀ ਵਾਸੀ ਦਸਮੇਸ਼ ਕਾਲੋਨੀ ਦੀ ...
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਇਕ ਨੌਜਵਾਨ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿ੍ੰਸ ਸ਼ਾਰਦਾ ਵਾਸੀ ਰਾਹੋਂ ਰੋਡ ਦੀ ...
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਟੈਂਪੂ ਨੂੰ ਖੁਰਦ ਬੁਰਦ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜਿੰਦਰਪਾਲ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਦੀ ਸ਼ਿਕਾਇਤ ...
ਆਲਮਗੀਰ, 3 ਦਸੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਵਿਦਿਆਰਥੀ ਵਿੰਗ ਐਸ.ਓ.ਆਈ ਦੇ ਸਰਪ੍ਰਸਤ ਭੀਮ ਸਿੰਘ ਵੜੈਚ ਅਤੇ ਪ੍ਰਧਾਨ ਅਰਸ਼ਦੀਪ ਸਿੰਘ ਰੌਬਿਨ ਬਰਾੜ ਨਾਲ ਸਲਾਹ ਮਸ਼ਵਰਾ ਕਰਨ ਤੋਂ ਉਪ੍ਰੰਤ ਐਸ.ਓ.ਆਈ ਦੇ ਜਥੇਬੰਦਕ ...
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਡਾਕਖਾਨੇ ਦੀ ਮਹਿਲਾ ਏਜੰਟ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਦਸਮੇਸ਼ ਨਗਰ ਦੇ ਰਹਿਣ ਵਾਲੇ ਪ੍ਰੇਮਜੀਤ ਪਾਸੀ ਦੀ ਸ਼ਿਕਾਇਤ 'ਤੇ ਮਹਿਲਾ ਏਜੰਟ ...
ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਇਨਰ ਵਹੀਲ ਕਲੱਬ ਲਈ ਇਹ ਇਕ ਮਹੱਤਵਪੂਰਣ ਦਿਨ ਸੀ, ਜਦੋਂ ਸਤਲੁਜ ਕਲੱਬ ਵਿਚ ਹੋਈ ਰਣਬੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵਿਚ ਗੁਨਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਵਿਸ਼ੇਸ਼ ਤੌਰ 'ਤੇ ਪੁੱਜੇ | ਇਸਤੋਂ ਪਹਿਲਾਂ ਉਨ੍ਹਾਂ ਨੇ ...
ਆਲਮਗੀਰ, 3 ਦਸੰਬਰ (ਜਰਨੈਲ ਸਿੰਘ ਪੱਟੀ)-ਕਿਸਾਨ ਸੰਘਰਸ਼ ਦੇ ਮੁੱਢਲੇ ਦਿਨ ਤੋਂ ਹੀ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਕਾਰਸੇਵਾ ਸੰਪਰਦਾਇ ਮੁਖੀ ਸੰਤ ਅਮਰੀਕ ਸਿੰਘ ਪਟਿਆਲੇ ਵਾਲਿਆਂ ਦੇ ਸਥਾਨਕ ਜਥੇਦਾਰ ਹਰਭਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰ ਸੇਵਾ ਆਲਮਗੀਰ ...
ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਵਿਖੇ ਏ.ਟੀ.ਆਈ. ਰੋਡ ਦੀ ਨਿਰਮਾਣ ਕਾਰਜ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਉਨ੍ਹਾਂ ਨੇ ਵਿਕਾਸ ਕਾਰਜਾਂ ...
d ਕਾਂਗਰਸ ਸਰਕਾਰ ਨੇ ਹਮੇਸ਼ਾ ਲੋੜਵੰਦਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ-ਕੜਵਲ d ਹਾਈਕਮਾਂਡ ਵਲੋਂ ਕੜਵਲ ਨੂੰ ਦਿੱਤੇ ਥਾਪੜੇ ਨੇ ਹਲਕਾ ਆਤਮ ਨਗਰ ਦੇ ਕਾਂਗਰਸੀਆਂ 'ਚ ਭਰਿਆ ਨਵਾਂ ਜੋਸ਼-ਨੋਨੀ ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਪੰਜਾਬ 'ਚ ਚਰਨਜੀਤ ਸਿੰਘ ...
ਲੁਧਿਆਣਾ, 3 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਜਿਸ ਰਸੋਈ ਗੈਸ ਸਿਲੈਂਡਰ ਦੀ ਮਿਆਦ ਖਤਮ ਹੋ ਚੁੱਕੀ ਹੋਵੇ, ਉਸਦੀ ਵਰਤੋਂ ਕਰਨਾ ਖਤਰਨਾਕ ਹੋ ਸਕਦਾ ਹੈ, ਪਰ ਬਹੁਤੇ ਖਪਤਕਾਰਾਂ ਨੂੰ ਇਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ | ਗੱਲਬਾਤ ਦੌਰਾਨ ਇਕ ਗੈਸ ਕੰਪਨੀ ਦੇ ਅਧਿਕਾਰੀ ...
ਫੁੱਲਾਂਵਾਲ, 3 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡ ਠੱਕਰਵਾਲ ਵਿਖੇ ਅੱਜ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਗ੍ਰਾਮ ਪੰਚਾਇਤ ਅਤੇ ਸਰਪੰਚ ...
ਮੁੱਲਾਂਪੁਰ-ਦਾਖਾ, 3 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਦਾਣਾ ਮੰਡੀਆਂ 'ਚ ਝੋਨੇ ਦਾ ਸੀਜਨ ਅਤੇ ਤਿਉਹਾਰਾਂ ਦੇ ਦਿਨ ਪਿੱਛੇ ਲੰਘ ਗਏ ਫਿਰ ਵੀ ਪੰਜਾਬ ਪਿਛਲੇ ਕਈ ਦਿਨਾਂ ਤੋਂ ਗੰਭੀਰ ਬਿਜਲੀ ਸੰਕਟ 'ਚੋਂ ਗੁਜ਼ਰ ਰਿਹਾ | ਪਾਵਰਕਮ ਦੇ ਘਰੇਲੂ ਖ਼ਪਤਕਾਰ ਅਤੇ ਟਿਊਬਵੈੱਲ ...
ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਮਨਿਸਟਰੀ ਆਫ ਇਲੈਕਟ੍ਰੋਨਿਕਸ ਕਮਿਸ਼ਨ ਵਲੋਂ ਬੱਚਤ ਭਵਨ ਲੁਧਿਆਣਾ ਵਿਖੇ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਆਜ਼ਾਦੀ ...
ਲੁਧਿਆਣਾ, 3 ਦਸੰਬਰ (ਅਮਰੀਕ ਸਿੰਘ ਬੱਤਰਾ)-ਅਕਾਲ ਯੂਥ ਨੇ ਸਰਕਾਰ ਤੋਂ ਮੰਗ ਕੀਤੀ ਕਿ ਦਿੱਲੀ ਦੇ ਤਿਹਾੜ ਜੇਲ੍ਹ ਵਿਚ ਬੰਦ ਜਥੇਦਾਰ ਜਗਤਾਰ ਸਿੰਘ ਹਵਾਰਾ ਜੋ ਕਾਫੀ ਬਿਮਾਰ ਹਨ ਦਾ ਇਲਾਜ ਕਰਾਇਆ ਜਾਵੇਗਾ ਕਿਉਂਕਿ ਉਨ੍ਹਾਂ ਸੈਲ ਕਾਫੀ ਘੱਟ ਗਏ ਹਨ | ਸਥਾਨਕ ਸਰਕਟ ਹਾਊਸ ...
ਲੁਧਿਆਣਾ, 3 ਦਸੰਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਤੱਕ 2903997 ...
ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਪੱਪੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੀ ਦਿੱਲੀ ਸਰਕਾਰ ਦੀ ਤਰਜ਼ 'ਤੇ ਪੈਟਰੋਲ ਡੀਜਲ ਉਪਰ ਵੈਟ ਦੀ ਦਰ ਘੱਟ ਕਰੇ ਤਾਂ ਜੋ ਸੂਬੇ ਦੇ ...
ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਬੀਤੀ ਸ਼ਾਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ...
ਲੁਧਿਆਣਾ, 3 ਦਸੰਬਰ (ਕਵਿਤਾ ਖੁਲਰ)-ਨਾਨਕ ਨਾਮ ਲੇਵਾ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨ ਦੇ ਉਦੇਸ਼ ਤਹਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ | ਭਾਈ ਗੁਰਪ੍ਰੀਤ ਸਿੰਘ ਕਾਨਪੁਰੀ ਅਤੇ ਬੀਬੀ ਜਸਪ੍ਰੀਤ ਕੌਰ ...
ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਖ਼ਾਲਸਾ ਕਾਲਜ ਲੜਕੀਆਂ ਸਿਵਲ ਲਾਈਨਜ਼ ਲੁਧਿਆਣਾ ਦੇ ਰੈੱਡ ਰਿਬਨ ਕਲੱਬ ਨੇ ਯੁਵਕ ਸੇਵਾਵਾਂ ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬ ਦੇ ਸੱਭਿਆਚਾਰਕ ਵਿਰਸੇ ਬਾਰੇ ਜਾਗਰੂਕਤਾ ਮੁਹਿੰਮ ਵਿੱਢੀ ਗਈ | ਪੰਜਾਬੀ ਸੱਭਿਆਚਾਰ ਤੇ ਵਿਰਸੇ ਨੂੰ ...
ਲੁਧਿਆਣਾ, 3 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੋੜਵੰਦਾਂ ਨੂੰ ਮੁਫਤ ਕਣਕ ਵੰਡਣ ਦਾ ਕੰਮ ਪਿਛਲੇ ਦਿਨੀਂ ਆਰੰਭ ਕੀਤਾ ਗਿਆ ਸੀ ਜੋ ਕਿ ਬੜੀ ਤੇਜੀ ਨਾਲ ਚੱਲਦਾ ਰਿਹਾ ਅਤੇ ਇਹ ਕੰਮ ਮੁੰਕਮਲ ਹੋ ...
ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੀ ਇਕ ਅਹਿਮ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਹੋਈ, ਜਿਸ ਵਿਚ ਹਾਜ਼ਰ ਆਹੁਦੇਦਾਰਾਂ ਤੇ ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ...
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਅਤੇ ਬੇਅਦਬੀ ਕਰਨ ਦੇ ਮਾਮਲੇ ਵਿਚ ਜਾਂਚ ਕਰ ਰਹੀ ਸਪੈਸ਼ਲ ਜਾਂਚ ਟੀਮ ਵਲੋਂ ਸੰਮਨ ਭੇਜੇ ਜਾਣ ਦੇ ਬਾਵਜੂਦ ਡੇਰਾ ਸੱਚਾ ਸੌਦਾ ਦੇ ਪ੍ਰਬੰਧਕ ਜਾਂਚ ਟੀਮ ਸਾਹਮਣੇ ਪੇਸ਼ ਨਹੀਂ ...
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੱਸੀਆਂ ਰੋਡ 'ਤੇ ਰਹਿੰਦੀ ਇਕ ਨਾਬਾਲਗ ਲੜਕੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਚਾਂਦਨੀ ਵਜੋਂ ਕੀਤੀ ...
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਚਹਿਰੀ ਕੰਪਲੈਕਸ ਵਿਚ ਇਕ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਵੱਖ ਵੱਖ ਨਿਆਂਇਕ ਅਦਾਲਤਾਂ ਵਿਚ ਕੰਮ ਕਰਦੇ ਸਟਾਫ਼ ਮੈਂਬਰਾਂ ਨੂੰ ਕੋਰੋਨਾ ਵਾਇਰਸ ...
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੀ ਪੁਲਿਸ ਨੇ ਕਰੋੜਾਂ ਰੁਪਏ ਮੁੱਲ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਦੇ ਦੋਸ਼ ਤਹਿਤ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸ਼ਹਿਰ ਦੇ ਉੱਘੇ ਕਲੋਨਾਈਜ਼ਰ ...
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਮਾਸੂਮ ਬਾਲੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤ ਬੱਚੀ ਦੀ ਮਾਤਾ ਦੀ ਸ਼ਿਕਾਇਤ 'ਤੇ ਅਮਲ ਵਿਚ ...
ਲੁਧਿਆਣਾ, 3 ਦਸੰਬਰ (ਅਮਰੀਕ ਸਿੰਘ ਬੱਤਰਾ)-ਬੁੱਧਵਾਰ ਦੇਰ ਰਾਤ ਨੂੰ ਨਵੀਂ ਸਬਜ਼ੀ ਮੰਡੀ ਦੀ ਪਪੀਤਾ ਮਾਰਕੀਟ ਵਿਚ ਕੁੰਡੀ ਲਗਾਕੇ ਬਿਜਲੀ ਚੋਰੀ ਕਰ ਰਹੇ ਆੜ੍ਹਤੀਆਂ ਨੂੰ ਚੇਅਰਮੈਨ ਦਰਸ਼ਨ ਲਾਲ ਬਵੇਜਾ ਵਲੋਂ ਰੰਗੇ ਹੱਥੀਂ ਫੜੇ ਜਾਣ ਤੋਂ ਬਾਅਦ ਸ਼ੁੱਕਰਵਾਰ ਨੂੰ ...
ਲੁਧਿਆਣਾ, 3 ਦਸੰਬਰ (ਸਲੇਮਪੁਰੀ)-ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਜ ਨਾਲ ਸਬੰਧਿਤ ਵੱਖ ਵੱਖ ਜਥੇਬੰਦੀਆਂ ਨੇ ਮੰਗ ਦੀ ਪੂਰਤੀ ਲਈ ਇਕ ਮੰਚ ਉਪਰ ਇਕੱਠੇ ਹੋ ਕੇ ਕੰਮ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਆਲ ਇੰਡੀਆ ਆਸ਼ਾ ਵਰਕਰ ਯੂਨੀਅਨ ਦੇ ਦੋਵਾਂ ਗਰੁੱਪਾਂ ਦੀ ...
ਲੁਧਿਆਣਾ, 3 ਦਸੰਬਰ (ਅਮਰੀਕ ਸਿੰਘ ਬੱਤਰਾ)-ਕੌਂਸਲ ਆਫ ਆਰ. ਟੀ. ਆਈ. ਐਕਟਵਿਸਟ ਦੇ ਪ੍ਰਧਾਨ ਰੋਹਿਤ ਸਭਰਵਾਲ ਨੇ ਮੁੱਖ ਮੰਤਰੀ ਪੰਜਾਬ, ਸਥਾਨਕ ਸਰਕਾਰਾਂ ਵਿਭਾਗ ਦੇ ਪਿ੍ੰਸੀਪਲ ਸਕੱਤਰ ਨੂੰ ਪੱਤਰ ਭੇਜਕੇ ਮੰਗ ਕੀਤੀ ਹੈ ਕਿ ਪੱਖੋਵਾਲ ਰੋਡ ਤੇ ਬਣਾਏ ਜਾ ਰਹੇ ਰੇਲਵੇ ਉਵਰ ...
ਇਯਾਲੀ/ਥਰੀਕੇ, 3 ਦਸੰਬਰ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਦੇ ਫਿਰੋਜ਼ਪੁਰ ਮਾਰਗ ਸਥਿਤ ਗੁਰੂ ਨਾਨਕ ਦਰਬਾਰ ਝਾਂਡੇ ਦੇ ਮੁਖੀ ਸੰਤ ਰਾਮਪਾਲ ਸਿੰਘ ਦੇ ਪੂਜਨੀਕ ਪਿਤਾ ਬਾਬਾ ਗੁਲਜ਼ਾਰ ਸਿੰਘ ਜੀ ਦੀ ਸਾਲਾਨਾ 20ਵੀਂ ਬਰਸੀ ਜੋ 3 ਤੋਂ 5 ਦਸੰਬਰ ਤੱਕ ਮਨਾਈ ਜਾ ਰਹੀ ਹੈ ਨੂੰ ...
ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਸਥਾਨਕ ਆਰੀਆ ਕਾਲਜ ਵਿਖੇ ਅੱਜ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪੰਜਾਬ ਯੁਵਕ ਭਲਾਈ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਪੁੱਜੇ | ਚੇਅਰਮੈਨ ਬਿੰਦਰਾ ਨੇ ਬੋਰਡ ਵਲੋਂ ਆਰੀਆ ਕਾਲਜ ...
ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਦੁਨੀਆ ਵਿਚ ਬਹੁਤ ਘੱਟ ਲੋਕ ਹੁੰਦੇ ਹਨ ਜੋ ਇਮਾਨਦਾਰੀ ਨਾਲ ਆਪਣੀਆਂ ਪਰਿਵਾਰਕ ਜ਼ਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ ਸਮਾਜ ਲਈ ਵੀ ਕੁਝ ਅਜਿਹਾ ਕਰਦੇ ਹਨ, ਜਿਸ ਨਾਲ ਲੋਕਾਂ ਦਾ ਭਲਾ ਹੁੰਦਾ ਹੈ ਅਤੇ ਲੋਕਾਂ ਦੇ ਦੁੱਖ ਨੂੰ ਸੁੱਖ ਤੇ ...
ਭਾਮੀਆਂ ਕਲਾਂ, 3 ਦਸੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਮੰਗਲੀ ਖ਼ਾਸ ਦੇ ਸਰਪੰਚ ਸੁੱਚਾ ਰਾਮ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਵਿਸ਼ੇਸ਼ ...
ਲੁਧਿਆਣਾ, 3 ਦਸੰਬਰ (ਕਵਿਤਾ ਖੁੱਲਰ)-ਪੰਜਾਬ ਦੀ ਇੰਡਸਟਰੀ, ਵਪਾਰ ਨੂੰ ਪ੍ਰਫੁਲਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਲਾਨੇ 13 ਸੂਤਰੀ ਪ੍ਰੋਗਰਾਮ ਦਾ ਸਵਾਗਤ ਕਰਦੇ ਹੋਏ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਜਨਰਲ ਸਕੱਤਰ ...
ਆਲਮਗੀਰ, 3 ਦਸੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਲੁਧਿਆਣਾ ਦਿਹਾਤੀ ਅਤੇ ਜਗਰਾਉਂ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਨੱਤ, ਯੂਥ ਅਕਾਲੀ ਦਲ ਸਰਕਲ ਆਲਮਗੀਰ ਦੇ ਪ੍ਰਧਾਨ ਤਲਵਿੰਦਰ ਸਿੰਘ ਆਲਮਗੀਰ, ਸ਼੍ਰੋਮਣੀ ਅਕਾਲੀ ਦਲ ਸਰਕਲ ਆਲਮਗੀਰ ...
ਲੁਧਿਆਣਾ, 3 ਦਸੰਬਰ (ਪੁਨੀਤ ਬਾਵਾ)-ਬਾਲ ਮਜ਼ਦੂਰੀ ਦਾ ਖਾਤਮਾ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵਲੋਂ ਬਾਲ ਮਜ਼ਦੂਰੀ ਵਿਰੋਧੀ ਹਫ਼ਤਾ ਮਨਾਇਆ ਗਿਆ ਅਤੇ ਹਫ਼ਤੇ ਨੂੰ 7 ਦੀ ਬਜਾਏ 5 ਦਿਨ ਕਰ ਦਿੱਤਾ ਗਿਆ | ਜਿਸ ਦੇ ਆਖਰੀ ਦਿਨ ਜ਼ਿਲ੍ਹਾ ਟਾਸਕ ਫੋਰਸ ਦੀ ...
ਲੁਧਿਆਣਾ, 3 ਦਸੰਬਰ (ਸਲੇਮਪੁਰੀ)-ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਜ ਨਾਲ ਸਬੰਧਿਤ ਵੱਖ ਵੱਖ ਜਥੇਬੰਦੀਆਂ ਨੇ ਮੰਗ ਦੀ ਪੂਰਤੀ ਲਈ ਇਕ ਮੰਚ ਉਪਰ ਇਕੱਠੇ ਹੋ ਕੇ ਕੰਮ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਆਲ ਇੰਡੀਆ ਆਸ਼ਾ ਵਰਕਰ ਯੂਨੀਅਨ ਦੇ ਦੋਵਾਂ ਗਰੁੱਪਾਂ ਦੀ ...
ਲੁਧਿਆਣਾ, 3 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਫਿਰੋਜ਼ਗਾਂਧੀ ਮਾਰਕੀਟ ਵਿਚ ਪੰਡਿਤ ਪਰੌਂਠੇ ਰੈਸਟੋਰੈਂਟ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਮਾਲਕ ਜ਼ਖ਼ਮੀ ਹੋ ਗਿਆ, ਜਦਕਿ ਪੁਲਿਸ ਵਲੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX