ਰੂਪਨਗਰ, 3 ਦਸੰਬਰ (ਸਤਨਾਮ ਸਿੰਘ ਸੱਤੀ) - ਪੰਜਾਬ ਰੋਡਵੇਜ਼ ਪਨਬੱਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੂਰੇ ਪੰਜਾਬ ਦੇ ਬੱਸ ਸਟੈਂਡਾਂ ਉੱਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਰੂਪਨਗਰ ਬੱਸ ਸਟੈਂਡ ਵਿਖੇ ਬੋਲਦਿਆਂ ਸੂਬਾ ਕਮੇਟੀ ਮੈਂਬਰ ਸ਼ਿਵ ਕੁਮਾਰ, ਡੀਪੂ ਪ੍ਰਧਾਨ ਕੁਲਵੰਤ ਸਿੰਘ, ਸਕੱਤਰ ਜਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ | ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਕਾ ਕਰਨ ਦਾ ਭਰੋਸਾ ਦਿੱਤਾ ਫੇਰ 6 ਅਕਤੂਬਰ 2021 ਨੂੰ ਨਵੇਂ ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਭਰੋਸਾ ਦਿੱਤਾ ਫੇਰ 12 ਅਕਤੂਬਰ 2021 ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿਚ ਪੱਕੇ ਕੀਤਾ ਜਾਵੇਗਾ ਪ੍ਰੰਤੂ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ ਅਤੇ ਬੋਰਡ ਕਾਰਪੋਰੇਸ਼ਨਾਂ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜ਼ਮਾਂ ਦਾ ਨਾਤਾਂ ਤੋੜਨ ਦੀ ਨੀਤੀ ਨਜ਼ਰ ਆਉਂਦੀ ਦਿਖੀ ਰਹੀ ਹੈ | ਇਸ ਲਈ ਸੰਘਰਸ਼ ਕਰਨ ਦਾ ਯੂਨੀਅਨ ਨੇ ਫ਼ੈਸਲਾ ਕੀਤਾ ਹੈ | ਆਗੂਆਂ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਮੀਟਿੰਗ ਵਿਚ 3 ਸਾਲ ਵਾਲੇ ਠੇਕੇ 'ਤੇ ਰੱਖੇ ਮੁਲਾਜ਼ਮ ਜੋ ਪੰਜਾਬ ਸਰਕਾਰ ਅਤੇ ਵੱਖ-ਵੱਖ ਰਾਜਾਂ ਨੇ ਪੱਕੇ ਕੀਤੇ ਦੇ ਸਬੂਤਾਂ ਸਮੇਤ ਗੱਲ ਰੱਖੀ ਸੀ, ਜਿਸ 'ਤੇ ਮੰਤਰੀ ਜੀ ਨੇ ਪਨਬੱਸ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਫੇਰ ਭਰੋਸਾ ਦਿੱਤਾ ਕਿ ਆਉਣ ਵਾਲੀ ਪਹਿਲੀ ਕੈਬਨਿਟ ਮੀਟਿੰਗ ਵਿਚ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫ਼ੈਸਲਾ ਲਿਆ ਜਾਵੇਗਾ ਪ੍ਰੰਤੂ 1 ਦਸੰਬਰ ਦੀ ਕੈਬਨਿਟ ਮੀਟਿੰਗ ਵਿਚ ਕੋਈ ਹੱਲ ਨਹੀਂ ਕੱਢਿਆ ਗਿਆ | ਜਿਸ ਕਾਰਨ ਮੁਲਾਜ਼ਮਾਂ ਨੂੰ ਇਹ ਸਾਫ਼ ਹੋ ਗਿਆ ਹੈ ਕਿ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਲਈ ਸੰਜੀਦਾ ਨਹੀਂ ਹੈ | ਵਾਈਸ ਪ੍ਰਧਾਨ ਕੁਲਵਿੰਦਰ ਸਿੰਘ, ਵਰਕਸ਼ਾਪ ਪ੍ਰਧਾਨ ਸਤਵਿੰਦਰ ਸਿੰਘ, ਕੈਸ਼ੀਅਰ ਸੁਖਵਿੰਦਰ ਸਿੰਘ ਰਾਜੇ ਮਾਜਰਾ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ 10 ਹਜ਼ਾਰ ਸਰਕਾਰੀ ਬੱਸਾਂ ਕੀਤੀਆਂ ਜਾਣ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਮੁਫ਼ਤ ਸਫ਼ਰ ਸਹੂਲਤਾਂ ਦੇਣ ਦੇ ਐਲਾਨ ਕਰ ਰਹੇ ਹਨ ਪਰ ਇਹ ਹਵਾ ਵਿਚ ਤਲਵਾਰਾਂ ਮਾਰਨ ਤੇ ਚੋਣਾਂਵੀ ਜੁਮਲਿਆਂ ਤੋਂ ਬਿਨਾਂ ਕੁੱਝ ਵੀ ਨਹੀਂ ਹੈ | ਇਸ ਮੌਕੇ ਸਰਪ੍ਰਸਤ ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ ਸੰਗਤਪੁਰਾ, ਬਹਾਦਰ ਸਿੰਘ ਵਰਕਸ਼ਾਪ, ਗਗਨ ਕੁਮਾਰ ਨੇ ਕਿਹਾ ਕਿ ਸਰਕਾਰੀ ਟਰਾਂਸਪੋਰਟ ਬਚਾਉਣ, 10 ਹਜ਼ਾਰ ਸਰਕਾਰੀ ਬੱਸਾਂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ, ਐਡਵਾਂਸ ਬੁੱਕਰ, ਡਾਟਾ ਐਂਟਰੀ ਓਪਰੇਟਰਾਂ ਦੀ ਤਨਖ਼ਾਹ ਵਿਚ ਵਾਧਾ ਕਰਨ, ਨਜਾਇਜ਼ ਕੰਡੀਸ਼ਨਾਂ ਤਹਿਤ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ ਦੀ ਮੰਗ ਤੇ ਅੱਜ ਬੱਸ ਸਟੈਂਡਾਂ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ | ਜੇਕਰ ਆਉਣ ਵਾਲੇ ਦਿਨਾਂ ਵਿਚ 6 ਦਸੰਬਰ ਤੱਕ ਪੰਜਾਬ ਸਰਕਾਰ ਨੇ ਹੱਲ ਨਾ ਕੱਢਿਆ ਤਾਂ 7 ਦਸੰਬਰ ਤੋਂ ਅਣਮਿਥੇ ਸਮੇਂ ਲਈ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਹਲਕੇ ਵਿਚ ਰੋਸ ਧਰਨਾ, ਝੰਡਾ ਮਾਰਚ ਸਮੇਤ ਤਿੱਖੇ ਐਕਸ਼ਨ ਕੀਤੇ ਜਾਣਗੇ ਜਿਸ ਦੀ ਜ਼ੰੁਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਹਰਦੀਪ ਸਿੰਘ ਲੰਬੜ, ਪੁਸ਼ਪਿੰਦਰ ਸਿੰਘ, ਕੁਲਵਿੰਦਰ ਸਿੰਘ ਮੋਨੂੰ, ਦਰਸ਼ਨ ਸਿੰਘ ਆਦਿ ਮੈਂਬਰ ਮੌਜੂਦ ਸਨ |
ਰੂਪਨਗਰ, 3 ਦਸੰਬਰ (ਸਤਨਾਮ ਸਿੰਘ ਸੱਤੀ) - ਉੱਘੀ ਸਮਾਜ ਸੇਵੀ ਸੰਸਥਾ ਪਹਿਲਾਂ ਇਨਸਾਨੀਅਤ ਦੀ ਸਰਪ੍ਰਸਤ ਬੀਬੀ ਹਰਦੀਪ ਕੌਰ ਲਾਲਪੁਰਾ ਵਲੋਂ ਬੱਚਿਆਂ ਨੂੰ ਇਲਾਕੇ ਦੇ ਪਿੰਡਾਂ ਹਵੇਲੀ ਕਲਾਂ ਹਵੇਲੀ ਖ਼ੁਰਦ, ਗੜ੍ਹਬਾਗਾ, ਗਡ੍ਹਡੋਲੀਆਂ, ਬੱਕੋ ਮਾਜਰਾ, ਕੋਟਲੀ, ...
ਰੂਪਨਗਰ, 3 ਦਸੰਬਰ (ਸਤਨਾਮ ਸਿੰਘ ਸੱਤੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ) ਜ਼ੋਨਲ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਸਬੰਧੀ ਵਿਚਾਰ ਚਰਚਾ ਕੀਤੀ ਗਈ | ਜੌਨ ਦੇ ਮੀਡੀਆ ਮੁਖੀ ਅਜੀਤ ਪ੍ਰਦੇਸੀ ਨੇ ਦੱਸਿਆ ਕਿ ...
ਕਾਹਨਪੁਰ ਖੂਹੀ, 3 ਦਸੰਬਰ (ਗੁਰਬੀਰ ਸਿੰਘ ਵਾਲੀਆ) - 10 ਸਾਲਾਂ ਤੋਂ ਅਦਾਲਤ ਵਲੋਂ ਕਰਾਰ ਦਿੱਤੇ ਵਿਅਕਤੀ ਨੂੰ ਕਲਵਾਂ ਚੌਂਕੀ ਪੁਲੀਸ ਨੇ ਕਾਬੂ ਕਰ ਲਿਆ | ਪ੍ਰਾਪਤ ਜਾਣਕਾਰੀ ਮੁਤਾਬਿਕ ਸਤੀਸ਼ ਕੁਮਾਰ ਉਰਫ਼ ਸੁਖਵਿੰਦਰ ਸਿੰਘ ਪੁੱਤਰ ਰਤਨ ਕੁਮਾਰ ਵਾਸੀ ਪਿੰਡ ...
ਰੂਪਨਗਰ, 3 ਦਸੰਬਰ (ਸਤਨਾਮ ਸਿੰਘ ਸੱਤੀ)-ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੇ ਆਮ ਪਬਲਿਕ ਨੂੰ ਅਪੀਲ ਕਰਦਿਆਂ ਕਿਹਾ ਕਿ ੳਮੀਕਰੋਨ ਨਵੇਂ ਵੈਰੀਏਾਟ ਦੇ ਆਉਣ ਕਾਰਨ ਕੋਵਿਡ ਦੀ ਤੀਸਰੀ ਲਹਿਰ ਦੇ ਆਉਣ ਦਾ ਖ਼ਤਰਾ ਵੱਧ ਗਿਆ ਹੈ | ਇਹ ਵਾਇਰਸ ਤੇਜ਼ੀ ਨਾਲ ਫੈਲਦਾ ਹੈ | ਇਸ ਦੇ ...
ਨੰਗਲ, 3 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ 2014-15 ਵਿਚ ਹੋਈ ਭਰਤੀ ਤਹਿਤ ਠੇਕੇ 'ਤੇ ਰੱਖੇ ਮੁਲਾਜ਼ਮਾਂ ਨੂੰ ਹਾਲੇ ਤੱਕ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਅੱਜ ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਅਤੇ ਸਾਂਝਾ ਮੋਰਚਾ ਵਲੋਂ ਠੇਕੇ 'ਤੇ ਰੱਖੇ ...
ਨੰਗਲ, 3 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਸ਼ਿਵਾਲਿਕ ਕਾਲਜ ਨਵਾਂ ਨੰਗਲ 'ਚ ਕੰਮ ਕਰਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਅੱਜ ਕਾਲਜ ਦੇ ਮੁੱਖ ਗੇਟ ਤੋਂ ਸ਼ਿਵ ਮੰਦਰ ਤੱਕ ਰੋਸ ਰੈਲੀ ਕੱਢੀ | ਪ੍ਰੋਫੈਸਰ ਸਾਹਿਬਾਨ ਨੇ ਪੰਜਾਬ ਸਰਕਾਰ ਵਿਰੁੱਧ ...
ਸ੍ਰੀ ਚਮਕੌਰ ਸਾਹਿਬ , 3 ਦਸੰਬਰ (ਜਗਮੋਹਣ ਸਿੰਘ ਨਾਰੰਗ) - ਪੀ. ਡਬਲਿਊ. ਡੀ, ਭਵਨ ਤੇ ਮਾਰਗ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫ਼ੀਲਡ ਮੁਲਾਜ਼ਮਾਂ ਦੀਆਂ 7 ਜਥੇਬੰਦੀਆਂ ਆਧਾਰਤ ਪੀ. ਡਬਲਿਊ. ਡੀ. ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੀ ...
ਸ੍ਰੀ ਅਨੰਦਪੁਰ ਸਾਹਿਬ, 3 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ) - ਸਥਾਨਕ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਕਪਤਾਨ ਵਿਵੇਕ ਸ਼ੀਲ ਸੋਨੀ ਅਤੇ ਹਰਬੀਰ ਸਿੰਘ ਅਟਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਆਰੰਭੀ ਮੁਹਿੰਮ ਨੂੰ ਉਦੋਂ ਵੱਡੀ ...
ਚੰਡੀਗੜ੍ਹ, 3 ਦਸੰਬਰ (ਅਜੀਤ ਬਿਊਰੋ)- ਸੋਸ਼ਲ ਮੀਡੀਆ 'ਤੇ ਵੱਡੇ ਪੱਧਰ 'ਤੇ ਵਾਇਰਲ ਕਿਸੇ ਬੇਨਾਮੀ ਹਿੰਦੀ ਅਖ਼ਬਾਰ ਦੀ ਕਟਿੰਗ ਜਿਸ ਅਨੁਸਾਰ 'ਨਹੀਂ ਦੀਆ ਵੋਟ ਤੋਂ ਬੈਂਕ ਅਕਾਊਾਟ ਸੇ ਕਟੇਗੇਂ 350 ਰੁਪਏ: ਆਯੋਗ' ਸਬੰਧੀ ਖ਼ਬਰ ਪੂਰੀ ਤਰ੍ਹਾਂ ਝੂਠੀ ਹੈ | ਇਸ ਸਬੰਧੀ ਜਾਣਕਾਰੀ ...
ਸ੍ਰੀ ਅਨੰਦਪੁਰ ਸਾਹਿਬ, 3 ਦਸੰਬਰ (ਕਰਨੈਲ ਸਿੰਘ)-ਸਿੱਖ ਪੰਥ ਦੇ ਵਿਦਵਾਨ ਪ੍ਰਚਾਰਕ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਸ਼੍ਰੋਮਣੀ ਕਮੇਟੀ ਪਿ੍ੰ: ਸੁਰਿੰਦਰ ਸਿੰਘ ਨੂੰ ਸਿੱਖ ਪੰਥ ਦੀ ਮਿੰਨੀ ਪਾਰਲੀਮੈਂਟ ਸਮਝੀ ਜਾਂਦੀ ਸੰਸਥਾ ਸ਼੍ਰੋਮਣੀ ਗੁਰਦੁਆਰਾ ...
ਮੋਰਿੰਡਾ, 3 ਦਸੰਬਰ (ਕੰਗ)-ਅੱਜ ਮੋਰਿੰਡਾ ਵਿਖੇ ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ, ਜਿਸ ਵਿਚ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਦਿੱਤੀਆਂ 4 ਗਰੰਟੀਆਂ ਸਬੰਧੀ ...
ਮੋਰਿੰਡਾ, 3 ਦਸੰਬਰ (ਕੰਗ)-ਅੱਜ ਇਲਾਕੇ ਦੇ ਗੰਨਾ ਕਾਸ਼ਤਕਾਰਾਂ ਵਲੋਂ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਰੇਸ਼ਮ ਸਿੰਘ ਬਡਾਲੀ, ਪਰਮਜੀਤ ਸਿੰਘ ਅਮਰਾਲੀ ਅਤੇ ਬਹਾਦਰ ਸਿੰਘ ਢੰਗਰਾਲੀ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ | ਜਿਸ ਵਿਚ ਖੰਡ ਮਿੱਲ ਮੋਰਿੰਡਾ ਵਿਚ ਹੋ ...
ਮੋਰਿੰਡਾ, 3 ਦਸੰਬਰ (ਕੰਗ)-ਅੱਜ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਮੋਰਿੰਡਾ, ਲੁਠੇੜੀ ਅਤੇ ਕਾਈਨੌਰ ਦੇ ਤਿੰਨ ਜ਼ੋਨਾਂ ਦੀ ਸਾਂਝੀ ਇਕੱਤਰਤਾ ਹੋਈ | ਜਿਸ ਵਿਚ 10 ਦਸੰਬਰ ਨੂੰ ਰੂਪਨਗਰ ਵਿਖੇ ਹੋਣ ਵਾਲੀ ਕਾਨਫ਼ਰੰਸ ਦੇ ਵਿਚ ਹਾਜ਼ਰ ਹੋਣ ...
ਕਾਹਨਪੁਰ ਖੂਹੀ, 3 ਦਸੰਬਰ (ਗੁਰਬੀਰ ਸਿੰਘ ਵਾਲੀਆ) - ਪਿਛਲੇ ਦਿਨੀਂ ਸੰਪੰਨ ਹੋਏ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਵਿਚ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਵਧੀਆ ਕਾਰਗੁਜ਼ਾਰੀ ਦਿਖਾਈ ...
ਨੰਗਲ, 3 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਰੇਲਵੇ ਵਿਭਾਗ ਵਲੋਂ ਬੱਸ ਸਟੈਂਡ ਨੰਗਲ ਨਜ਼ਦੀਕ ਪੈਂਦੇ ਰੇਲਵੇ ਕਰਾਸਿੰਗ ਨੰਬਰ 88 ਲਾਗੇ ਅੰਡਰਪਾਸ ਬਣਾਏ ਜਾਣ ਦੇ ਫ਼ੈਸਲੇ ਨੂੰ ਲੈ ਕੇ ਪਿਛਲੇ ਲੰਬੇ ਅਰਸੇ ਤੋਂ ਆਪਣਾ ਕਾਰੋਬਾਰ ਕਰ ਰਹੇ ਦੁਕਾਨਦਾਰਾਂ ਵਿਚ ਭਾਰੀ ਰੋਸ ਪਾਇਆ ...
ਐੱਸ. ਏ. ਐੱਸ. ਨਗਰ, 3 ਦਸੰਬਰ (ਰਾਣਾ) - ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਦੀ ਅਗਵਾਈ ਹੇਠ ਰੈੱਡ ਕਰਾਸ ਸ਼ਾਖਾ ਵਲੋਂ ਯੂਨਾਈਟਿਡ ਸਿੱਖ ਸੰਸਥਾ ਸਮੇਤ ਹੋਰਨਾਂ ਐਨ. ਜੀ. ਓਜ਼. ਦੇੇ ਸਹਿਯੋਗ ਨਾਲ ਅੱਜ 4 ਦਸੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਮੁਹਾਲੀ ...
ਰੂਪਨਗਰ, 3 ਦਸੰਬਰ (ਸਤਨਾਮ ਸਿੰਘ ਸੱਤੀ)-ਵਿਸ਼ੇਸ਼ ਲੋੜਾਂ ਵਾਲੇ ਬੱਚੇ (ਦਿਵਿਆਂਗਜਨ) ਸਾਡੇ ਸਮਾਜ ਦਾ ਅਹਿਮ ਹਿੱਸਾ ਹਨ, ਇਹਨਾਂ ਨਾਲ ਆਮ ਵਿਅਕਤੀਆਂ ਦੀ ਤਰ੍ਹਾਂ ਪੇਸ਼ ਆਉਣਾ ਚਾਹੀਦਾ ਹੈ ਅਤੇ ਆਦਰ ਸਤਿਕਾਰ ਦੇਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...
ਸ੍ਰੀ ਚਮਕੌਰ ਸਾਹਿਬ, 3 ਦਸੰਬਰ (ਜਗਮੋਹਣ ਸਿੰਘ ਨਾਰੰਗ) - ਸ਼ੋ੍ਰਮਣੀ ਅਕਾਲੀ ਦਲ ਸਰਕਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਰਕਲ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੌਜੂਦਾ ਹਾਲਾਤਾਂ 'ਤੇ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਦੌਰਾਨ 10 ...
ਸ੍ਰੀ ਅਨੰਦਪੁਰ ਸਾਹਿਬ, 3 ਦਸੰਬਰ (ਜੇ.ਐਸ.ਨਿੱਕੂਵਾਲ)-ਪੈਨਸ਼ਨਰਜ਼ ਐਸੋਸੀਏਸ਼ਨ ਜਨਰੇਸ਼ਨ ਸਰਕਲ ਅਤੇ ਮੰਡਲ ਦੀ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਅਤੇ ਦੌਲਤ ਰਾਮ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਐਸੋਸੀਏਸ਼ਨ ਦੇ ਆਗੂ ਗੋਪਾਲ ਸ਼ਰਮਾ ਦੇ ਜੀਜਾ ਜੈ ਦੇਵ ਤਲਵਾੜਾ ਤੇ ...
ਨੂਰਪੁਰ ਬੇਦੀ, 3 ਦਸੰਬਰ (ਵਿੰਦਰਪਾਲ ਝਾਂਡੀਆ) - ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਰਾਮ ਪਾਲ ਅਬਿਆਣਾ ਦੀ ਅਗਵਾਈ 'ਚ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਬੈਂਸ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਹਲਕਾ ਰੂਪਨਗਰ ਤੋਂ ਸਾਂਝੇ ਉਮੀਦਵਾਰ ਡਾ. ਦਲਜੀਤ ...
ਖਰੜ, 3 ਦਸੰਬਰ (ਮਾਨ) - ਖਰੜ-ਮੋਰਿੰਡਾ ਰੇਲਵੇ ਲਾਈਨ 'ਤੇ ਭਾਗੂਮਾਜਰਾ ਨੇੜੇ ਵਾਪਰੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਰੇਲਵੇ ਪੁਲਿਸ ਚੌਕੀ ਖਰੜ ਦੇ ਇੰਚਾਰਜ ਜਗਦੇਵ ਸਿੰਘ ਨੇ ਦੱਸਿਆ ਕਿ ਕੱਲ 4 ਵਜੇ ਦੇ ਕਰੀਬ ਮੋਰਿੰਡਾ ਤੋਂ ਅੰਬਾਲਾ ਨੂੰ ਜਾ ਰਹੀ ਮਾਲ ਗੱਡੀ ...
ਰੂਪਨਗਰ, 3 ਦਸੰਬਰ (ਸਤਨਾਮ ਸਿੰਘ ਸੱਤੀ)-75ਵੇਂ ਆਜ਼ਾਦੀ ਦਿਹਾੜੇ ਅਤੇ ਨੇਵੀ ਡੇ ਨੂੰ ਸਮਰਪਿਤ ਐਨ ਸੀ.ਸੀ. ਕੈਡਿਟਾਂ ਦਾ ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ 'ਚ ਫ਼ਸਟ ਪੰਜਾਬ ਨੇਵਲ ਯੂਨਿਟ ਨਵਾਂ ਨੰਗਲ ਵਲੋਂ ਇੱਕ ਰੋਜ਼ਾ ਬੋਟਿੰਗ ਕੈਂਪ ਲਗਾਇਆ ਗਿਆ | ਉਕਤ ਯੂਨਿਟ ਦੇ ...
ਨੂਰਪੁਰ ਬੇਦੀ, 3 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਸੈਂਟਰ ਆਫ਼ ਟਰੇਡ ਯੂਨੀਅਨ ਦੇ ਸੱਦੇ 'ਤੇ ਅੱਜ ਬਲਾਕ ਨੂਰਪੁਰ ਬੇਦੀ ਵਿਖੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਨੇ ਕਾਮਰੇਡ ਰਾਮ ਸਿੰਘ ਸੈਣੀਮਾਜਰਾ ਦੀ ਅਗਵਾਈ ਹੇਠ ਬੀ. ਡੀ. ਪੀ. ਓ. ਨੂਰਪੁਰ ਬੇਦੀ ...
ਨੰਗਲ, 3 ਦਸੰਬਰ (ਪ੍ਰੀਤਮ ਸਿੰਘ ਬਰਾਰੀ) - ਬੀਤੀ ਰਾਤ ਭਗਵਾਨ ਬਾਲਮੀਕ ਮੰਦਰ ਨੰਗਲ ਵਿਖੇ ਪ੍ਰਧਾਨ ਤੁਲਸੀ ਰਾਮ ਮੱਟੂ ਦੀ ਅਗਵਾਈ ਹੇਠ ਬਾਲਮੀਕ ਸਭਾ ਨੰਗਲ ਦੀ ਇਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਤੁਲਸੀ ਰਾਮ ਮੱਟੂ ਨੇ ਕਿਹਾ ਕਿ ਪਿਛਲੇ ਦਿਨਾਂ ...
ਸੁਖਸਾਲ, 3 ਦਸੰਬਰ (ਧਰਮ ਪਾਲ) - ਮਾਣਯੋਗ ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ ਕੇਸ਼ਵ ਗੋਇਲ ਦੀ ਅਗਵਾਈ ਹੇਠ ਸੁਪਰਵਾਈਜ਼ਰ ਸੋਹਣ ਸਿੰਘ ਚਾਹਲ ਦੁਆਰਾ ਵੱਖ-ਵੱਖ ਬੂਥਾਂ 'ਤੇ ਇਲੈਕਟੋਰਲ ਵੋਟ ਮਸ਼ੀਨ ...
ਸ੍ਰੀ ਅਨੰਦਪੁਰ ਸਾਹਿਬ, 3 ਦਸੰਬਰ (ਜੇ.ਐਸ. ਨਿੱਕੂਵਾਲ) - ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਢਾਹੇ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਮ ਸਥਾਨਕ ਐੱਸ.ਡੀ.ਐੱਮ. ਨੂੰ ਇੱਕ ਮੰਗ ਪੱਤਰ ਦੇ ਕੇ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ...
ਨੂਰਪੁਰ ਬੇਦੀ, 3 ਦਸੰਬਰ (ਵਿੰਦਰਪਾਲ ਝਾਂਡੀਆਂ) - ਨੂਰਪੁਰ ਬੇਦੀ ਇਲਾਕੇ ਦੇ ਪਿੰਡ ਨੌਧੇਮਾਜਰਾ ਦੇ ਡਾਕਟਰ ਬੀ. ਆਰ. ਅੰਬੇਡਕਰ ਯੂਥ ਸਪੋਰਟਸ ਕਲੱਬ ਵਲੋਂ ਕਰਵਾਇਆ ਜਾ ਰਿਹਾ ਤਿੰਨ ਰੌਜ਼ਾ ਫੁੱਟਬਾਲ ਟੂਰਨਾਮੈਂਟ ਅੱਜ ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ | ਜਿਸਦਾ ਪਹਿਲੇ ...
ਨੂਰਪੁਰ ਬੇਦੀ, 3 ਦਸੰਬਰ (ਹਰਦੀਪ ਸਿੰਘ ਢੀਂਡਸਾ) - ਪੰਜਾਬ ਦੇ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਤੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤੁਰੰਤ ਲਾਗੂ ਕੀਤੀਆਂ ਜਾਣ | ਇਹ ਪ੍ਰਗਟਾਵਾ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ...
ਢੇਰ, 3 ਦਸੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਉੱਘੇ ਸਿੱਖ ਵਿਦਵਾਨ ਮੈਂਬਰ ਸ਼੍ਰੋਮਣੀ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਪਿ੍ੰ. ਸੁਰਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਲੋਂ ਜੂਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ...
ਨੂਰਪੁਰ ਬੇਦੀ, 3 ਦਸੰਬਰ (ਵਿੰਦਰ ਪਾਲ ਝਾਂਡੀਆ) - ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ 26 ਨਵੰਬਰ ਤੋਂ ਪੰਜਾਬ ਮੋਤੀਆ ਮੁਕਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਦੇ ...
ਰੂਪਨਗਰ, 3 ਦਸੰਬਰ (ਸਤਨਾਮ ਸਿੰਘ ਸੱਤੀ) - ਸੇਂਟ ਕਾਰਮਲ ਸਕੂਲ ਰੂਪਨਗਰ ਵਿਚ ਸਾਈਬਰ ਸੁਰੱਖਿਆ ਦੇ ਸਬੰਧ ਵਿਚ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਏ. ਐਸ. ਆਈ. ਅਮਨਦੀਪ ਸਿੰਘ (ਸਾਈਬਰ ਕ੍ਰਾਈਮ ਇੰਚਾਰਜ) ਰੋਪੜ ਦਾ ਸਕੂਲ ਪਹੁੰਚਣ 'ਤੇ ਸੇਂਟ ਕਾਰਮਲ ਸਕੂਲ ਪਰਿਵਾਰ ਵਲੋਂ ...
ਰੂਪਨਗਰ, 3 ਦਸੰਬਰ (ਸਤਨਾਮ ਸਿੰਘ ਸੱਤੀ) - ਸੀਨੀਅਰ ਸਿਟੀਜ਼ਨ ਕੌਂਸਲ (ਰਜਿ.) ਰੂਪਨਗਰ ਨੇ ਗਾਂਧੀ ਮੈਮੋਰੀਅਲ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਵਿਖੇ ਮਹੀਨਾਵਾਰ ਮੀਟਿੰਗ ਕੀਤੀ ਜਿਸ 'ਚ ਬਜ਼ੁਰਗਾਂ ਨੂੰ ਸਰਦੀਆਂ ਵਿਚ ਹੋਣ ਵਾਲੇ ਜੋੜਾਂ ਦੇ ਦਰਦ ਅਤੇ ਸਰਦੀ ...
ਨੰਗਲ, 3 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ) - ਜ਼ਿਲ੍ਹਾ ਜੁਵੇਨਾਈਲ ਜਸਟਿਸ ਬੋਰਡ ਦੇ ਸਾਬਕਾ ਮੈਂਬਰ ਮੈਡਮ ਕੈਲਾਸ਼ ਠਾਕੁਰ, ਸਮਾਜ ਸੇਵਕ ਉਮੇਸ਼ ਠਾਕੁਰ, ਆਰ. ਟੀ. ਆਈ. ਕਾਰਕੁਨ ਯੋਗੇਸ਼ ਨੇ ਮੰਗ ਕੀਤੀ ਹੈ ਕਿ ਇੰਸਪੈਕਟਰ ਸਹਿਕਾਰੀ ਸਭਾਵਾਂ ਦੀ ਪੋਸਟ ਲਈ ਗਰੈਜੂਏਸ਼ਨ ...
ਪੰਚਕੂਲਾ, 3 ਦਸੰਬਰ (ਕਪਿਲ) - 1971 ਦੀ ਭਾਰਤ-ਪਾਕਿਸਤਾਨ ਜੰਗ 'ਚ ਭਾਰਤ ਦੀ ਸ਼ਾਨਦਾਰ ਜਿੱਤ ਦੀ ਗੋਲਡਨ ਜੁਬਲੀ ਮੌਕੇ ਪੰਚਕੂਲਾ ਦੇ ਸੈਕਟਰ-12 ਸਥਿਤ ਸ਼ਹੀਦ ਸਮਾਰਕ ਵਿਖੇ 1971 ਦੀ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਭਾਰਤੀ ਫ਼ੌਜ ਦੇ ਸਾਬਕਾ ਸੈਨਿਕਾਂ ...
ਚੰਡੀਗੜ੍ਹ, 3 ਦਸੰਬਰ (ਪੋ੍ਰ: ਅਵਤਾਰ ਸਿੰਘ)- ਕਾਂਗਰਸ ਸਰਕਾਰ ਨੇ ਪਿਛਲੇ 5 ਸਾਲ ਪੰਜਾਬ ਦੇ ਲੋਕਾਂ ਨੂੰ ਰੱਜ ਦੇ ਲੁੱਟਿਆ ਤੇ ਕੁੱਟਿਆ ਹੈ, ਹੁਣ ਚੋਣਾਂ ਨੇੜੇ ਆਉਣ ਕਰਕੇ ਦੁਬਾਰਾ ਲੁੱਟਣ ਲਈ ਨਵੀਂ ਨੀਤੀ ਤਹਿਤ ਮੁੱਖ ਮੰਤਰੀ ਦਾ ਚਿਹਰਾ ਬਦਲ ਕੇ ਚੰਨੀ ਸਰਕਾਰ ਪੰਜਾਬੀਆਂ ...
ਚੰਡੀਗੜ੍ਹ, 3 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਬੁਲਾਰੇ ਅਤੇ ਸੀਨੀਅਰ ਲੀਡਰ ਅਲਕਾ ਲਾਂਬਾ ਨੇ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ | ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦੀਆਂ ...
ਚੰਡੀਗੜ੍ਹ, 3 ਦਸੰਬਰ (ਬਿ੍ਜੇਂਦਰ ਗੌੜ) - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਐਡਵੋਕੇਟ ਅਤੇ ਸਮਾਜ ਸੇਵੀ ਐਚ.ਸੀ ਅਰੋੜਾ ਦੀ ਇਕ ਜਨਹਿਤ ਪਟੀਸ਼ਨ 'ਚ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਪਟੀਸ਼ਨਰ ਦੇ ਉਸ ਮੰਗ ਪੱਤਰ ਤੇ ਵਿਚਾਰ ਕਰਨ ਜਿਸ ਵਿਚ ...
ਚੰਡੀਗੜ੍ਹ, 3 ਦਸੰਬਰ (ਐਨ.ਐਸ.ਪਰਵਾਨਾ)- ਕੌਮਾਂਤਰੀ ਗੀਤਾ ਮਹਾ ਉਤਸਵ 2021 ਵਿਚ ਕੁਰੂਕਸ਼ੇਤਰ ਸਥਿਤ ਬ੍ਰਹਮ ਸਰੋਵਰ ਦੇ ਪਵਿੱਤਰ ਕਿਨਾਰੇ ਤੇ ਦੇਸ਼ ਦੇ 19 ਸੂਬਿਆ ਦੀ ਸ਼ਿਲਪਕਲਾ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਦੇ ਲਈ ਸੱਜ ਚੁੱਕੀ ਹੈ | ਇਸ ਮਹਾ ਉਤਸਵ ਵਿਚ 19 ...
ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ) - ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦਾ ਜਨਮ ਦਿਹਾੜਾ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਨਮ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ...
ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ) - ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਵੱਛ ਸਰਵੇਖਣ ਵਿਚ ਮੁਹਾਲੀ ਨੂੰ ਨੰਬਰ 1 'ਤੇ ਲਿਆਉਣ ਲਈ ਕਮਰਕੱਸੇ ਕਰਨ ਲਈ ਆਖਿਆ ਗਿਆ | ਇਸ ਮੌਕੇ ਡਿਪਟੀ ...
ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ) - ਫੋਰਟਿਸ ਹਸਪਤਾਲ ਮੁੁਹਾਲੀ ਵਲੋਂ ਉੱਤਰ ਭਾਰਤ 'ਚ ਪਹਿਲੀ ਵਾਰ 'ਬੈਰੀਏਟਿ੍ਕ ਸਰਜਰੀ' 'ਤੇ ਦੋ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ, ਜਿਸ ਦੌਰਾਨ ਜੰਮੂ-ਕਸ਼ਮੀਰ, ਪੰਜਾਬ ਅਤੇ ਹਰਿਆਣਾ ਦੇ ਸਰਜਨਾਂ ਨੂੰ ...
ਐੱਸ. ਏ. ਐੱਸ. ਨਗਰ, 3 ਦਸੰਬਰ (ਜਸਬੀਰ ਸਿੰਘ ਜੱਸੀ)-ਐਡਵੋਕੇਅ ਸ਼ੇਖਰ ਸ਼ੁਕਲਾ ਦਾ ਸਰਵਿਸ ਸਿਲੈਕਸ਼ਨ ਬੋਰਡ ਪੰਜਾਬ ਦਾ ਚੇਅਰਮੈਨ ਬਣਨ 'ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਵਲੋਂ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਸ਼ੇਖਰ ਸ਼ੁਕਲਾ ਦਾ ਉਚੇਚੇ ਤੌਰ 'ਤੇ ...
ਡੇਰਾਬੱਸੀ, 3 ਦਸੰਬਰ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਦੇ ਇਕ ਨਿੱਜੀ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਕੂਲ ਦੇ ਦੋ ਅਧਿਆਪਕਾਂ ਸਮੇਤ ਚਾਰ ਹੋਰਨਾਂ ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX