ਪਟਿਆਲਾ, 3 ਦਸੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਇੱਥੇ ਬੱਸ ਸਟੈਂਡ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜਥੇਬੰਦੀ ਦੇ ਸੂਬਾ ਉਪਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਡਿਪੂ ਪ੍ਰਧਾਨ ਸਹਿਜਪਾਲ ਸਿੰਘ ਸੰਧੂ, ਸੈਕਟਰੀ ਜਸਦੀਪ ਸਿੰਘ ਲਾਲੀ ਵਾਇਸ ਪ੍ਰਧਾਨ ਹਰਜਿੰਦਰ ਸਿੰਘ ਗੋਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ, ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਕਾ ਕਰਨ ਦਾ ਭਰੋਸਾ ਦਿੱਤਾ ਫੇਰ ਨਵੇਂ ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਭਰੋਸਾ ਦਿੱਤਾ ਤੇ ਉਨ੍ਹਾਂ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿਚ ਪੱਕੇ ਕੀਤਾ ਜਾਵੇਗਾ ਪ੍ਰੰਤੂ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ ਅਤੇ ਬੋਰਡ ਕਾਰਪੋਰੇਸ਼ਨਾਂ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜ਼ਮਾਂ ਦਾ ਨਾਤਾ ਤੋੜਨ ਦੀ ਨੀਤੀ ਨਜ਼ਰ ਆਉਂਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਟਰਾਂਸਪੋਰਟ ਖ਼ਤਮ ਕਰਨ ਨੂੰ ਸਰਕਾਰ ਤਿਆਰ ਹੈ | ਇਸ ਲਈ ਸੰਘਰਸ਼ ਕਰਨਾ ਦਾ ਯੂਨੀਅਨ ਨੇ ਫ਼ੈਸਲਾ ਕੀਤਾ ਤੇ ਮਿਤੀ 22/11021 ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਮੀਟਿੰਗ ਵਿਚ 3 ਸਾਲ ਵਾਲੇ ਠੇਕੇ ਤੇ ਰੱਖੇ ਮੁਲਾਜ਼ਮ ਜੋ ਪੰਜਾਬ ਸਰਕਾਰ ਅਤੇ ਵੱਖ-ਵੱਖ ਰਾਜਾਂ ਨੇ ਪੱਕੇ ਕੀਤੇ ਦੇ ਸਬੂਤਾਂ ਸਮੇਤ ਗੱਲ ਰੱਖਣ ਤੇ ਮੰਤਰੀ ਵਲੋਂ ਪਨਬੱਸ ਅਤੇ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਫੇਰ ਭਰੋਸਾ ਦਿੱਤਾ ਕਿ ਆਉਣ ਵਾਲੀ ਪਹਿਲੀ ਕੈਬਨਿਟ ਮੀਟਿੰਗ ਵਿਚ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫ਼ੈਸਲਾ ਲਿਆ ਜਾਵੇਗਾ ਪ੍ਰੰਤੂ 1 ਦਸੰਬਰ ਦੀ ਕੈਬਨਿਟ ਮੀਟਿੰਗ ਵਿਚ ਕੋਈ ਹੱਲ ਨਹੀਂ ਕੱਢਿਆ ਗਿਆ | ਜਿਸ ਕਾਰਨ ਮੁਲਾਜ਼ਮਾਂ ਨੂੰ ਇਹ ਸਪਸ਼ਟ ਹੋ ਗਿਆ ਹੈ ਕਿ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਲਈ ਸੰਜੀਦਾ ਨਹੀਂ ਹੈ | ਉਨ੍ਹਾਂ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ 10 ਹਜਾਰ ਸਰਕਾਰੀ ਬੱਸਾਂ ਕੀਤੀਆਂ ਜਾਣ ਪਰ ਪੰਜਾਬ ਸਰਕਾਰ ਵਲੋਂ ਕੋਈ ਵੀ ਬੱਸ ਸਰਕਾਰੀ ਖਜਾਨੇ 'ਚੋਂ ਨਹੀਂ ਪਾਈ ਜਾਂਦੀ ਪਨਬੱਸ ਅਤੇ ਬੈਂਕਾਂ ਤੋਂ ਕਰਜ਼ਾ ਲੈ ਕੇ ਬੱਸਾਂ ਪਾਉਂਦੀ ਹੈ ਮੁਲਾਜ਼ਮ ਕਰਜ਼ਾ ਆਪਣੀ ਮਿਹਨਤ ਨਾਲ ਉਤਾਰਦੇ ਹਨ ਅਤੇ ਲੋਕਾਂ ਨੂੰ ਟਰਾਂਸਪੋਰਟ ਦੀ ਸਹੂਲਤ ਦਿੰਦੇ ਹਨ ਖਜਾਨੇ ਦਾ ਇਸ ਨਾਲ ਦੂਰ-ਦੂਰ ਸਬੰਧ ਨਹੀਂ ਹੈ ਸਰਕਾਰ ਆਪਣੀ ਫੋਕੀ ਵਾਹ-ਵਾਹ ਖੱਟ ਰਹੀ ਹੈ | ਹਰਮਨ ਸਿੰਘ, ਅਤਿੰਦਰਪਾਲ ਸਿੰਘ, ਸੁਲਤਾਨ ਸਿੰਘ ਆਗੂ ਨੇ ਕਿਹਾ ਕਿ ਸਰਕਾਰੀ ਟਰਾਂਸਪੋਰਟ ਬਚਾਉਣ, 10 ਹਜਾਰ ਸਰਕਾਰੀ ਬੱਸਾਂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ, ਐਡਵਾਂਸ ਬੁੱਕਰ, ਡਾਟਾ ਐਂਟਰੀ ਅਪਰੇਟਰਾਂ ਦੀ ਤਨਖ਼ਾਹ ਵਿਚ ਵਾਧਾ ਕਰਨ, ਨਜਾਇਜ਼ ਕੰਡੀਸ਼ਨਾਂ ਤਹਿਤ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ ਦੀ ਮੰਗ ਤੇ ਅੱਜ ਬੱਸ ਸਟੈਂਡਾਂ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਜੇਕਰ ਆਉਣ ਵਾਲੇ ਦਿਨਾਂ ਵਿਚ 6 ਦਸੰਬਰ ਤੱਕ ਪੰਜਾਬ ਸਰਕਾਰ ਨੇ ਹੱਲ ਨਾ ਕੱਢਿਆ ਤਾਂ 7 ਦਸੰਬਰ ਤੋਂ ਸੰਘਰਸ਼ ਤਿਖਾ ਕੀਤਾ ਜਾਵੇਗਾ |
ਰਾਜਪੁਰਾ, 3 ਦਸੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਥਾਣਾ ਸਦਰ ਵਿਖੇ ਅਲਕੋਹਲ ਖ਼ੁਰਦ-ਬੁਰਦ ਕਰਨ ਦੇ ਮਾਮਲੇ 'ਚ ਥਾਣਾ ਸਦਰ ਦੇ ਮੁਨਸ਼ੀ ਖ਼ਿਲਾਫ਼ ਕੇਸ ਦਰਜ ਕਰਕ ਉਸ ਨੂੰ ਗਿ੍ਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ ਗਿਆ | ਜਿੱਥੇ ਅਦਾਲਤ ਨੇ ਉਸ ਨੂੰ ...
ਪਾਤੜਾਂ, 3 ਦਸੰਬਰ (ਕੰਬੋਜ,ਖ਼ਾਲਸਾ)-ਟਰੱਕ ਯੂਨੀਅਨ ਪੰਜਾਬ ਏਕਤਾ ਦੇ ਸੱਦੇ 'ਤੇ ਭੰਗ ਕੀਤੀਆਂ ਗਈਆਂ ਪੰਜਾਬ ਦੀਆਂ ਯੂਨੀਅਨਾਂ ਨੂੰ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਧਰਨਾ ਦੇ ਕੇ ਸੜਕ ਜਾਮ ਕਰਨ ਦੇ ਦਿੱਤੇ ਗਏ ਸੱਦੇ 'ਤੇ ਪਾਤੜਾਂ ਦੇ ਟਰੱਕ ਮਾਲਕਾਂ ਅਤੇ ਡਰਾਈਵਰਾਂ ...
ਪਟਿਆਲਾ, 3 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਅੱਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਪੰਜਾਬੀ ...
ਬਨੂੜ, 3 ਦਸੰਬਰ (ਭੁਪਿੰਦਰ ਸਿੰਘ)-ਲੰਘੀ ਰਾਤ ਸ਼ਹਿਰ ਵਿਚੋਂ ਲੰਘਦੇ ਕÏਮੀ ਮਾਰਗ 'ਤੇ ਸਥਿਤ ਫਰੈੱਸ਼ ਕਲੈਕਸ਼ਨ ਨਾਮੀ ਰੈਡੀਮੇਡ ਕੱਪੜਿਆਂ ਦੀ ਦੁਕਾਨ ਦਾ ਸ਼ਟਰ ਤੋੜ ਕੇ ਅਣਪਛਾਤੇ ਚੋਰ ਲੱਖਾਂ ਰੁਪਏ ਦੀ ਕੀਮਤ ਦੇ ਰੈਡੀਮੇਡ ਕੱਪੜੇ ਚੋਰੀ ਕਰਕੇ ਲੈ ਗਏ | ਜਾਣਕਾਰੀ ...
ਪਟਿਆਲਾ, 3 ਦਸੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਬਾਰਾਂਦਰੀ ਪਾਰਕ ਦੇ ਬਾਹਰ ਖੜ੍ਹਾ ਕੀਤਾ ਮੋਟਰਸਾਈਕਲ ਚੋਰੀ ਹੋਣ ਦੀ ਸ਼ਿਕਾਇਤ ਇੰਸਮਾਈਲ ਮਲਿਕ ਨੇ ਥਾਣਾ ਲਹੌਰੀ ਗੇਟ 'ਚ ਦਰਜ ਕਰਵਾਈ | ਜਿਸ ਅਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਚੋਰੀ ਦਾ ਕੇਸ ਦਰਜ ਕਰ ...
ਰਾਜਪੁਰਾ, 3 ਦਸੰਬਰ (ਜੀ.ਪੀ. ਸਿੰਘ)-ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਆਗਾਮੀ ਚੋਣਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਹਾਇਕ ਰਿਟਰਨਿੰਗ ਅਫ਼ਸਰ ਘਨੌਰ ਕਮ ਬੀ.ਡੀ.ਪੀ.ਓ. ਰਾਜਪੁਰਾ ਰਮੇਸ਼ ਕੁਮਾਰ ਨੇ ਇਕ ਮੋਬਾਈਲ ਵੈਨ ਹਲਕਾ ਘਨੌਰ ਦੇ ਸ਼ੰਭੂ ਬਲਾਕ ਲਈ ਹਰੀ ...
ਪਾਤੜਾਂ, 3 ਦਸੰਬਰ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖ਼ਾਲਸਾ)-ਕਿਰਤੀ ਕਾਲਜ ਨਿਆਲ ਦੇ ਪ੍ਰੋਫੈਸਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਸਮੇਤ ਧਰਨਾ ਦੇ ਕੇ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਸਰਕਾਰੀ ਕਿਰਤੀ ...
ਪਟਿਆਲਾ, 3 ਦਸੰਬਰ(ਭਗਵਾਨ ਦਾਸ)- ਬਾਗ਼ਬਾਨੀ ਵਿਭਾਗ 'ਚ ਵੱਖ-ਵੱਖ ਅਹੁਦਿਆਂ 'ਤੇ 34 ਸਾਲ ਕੰਮ ਕਰ ਕੇ ਸੇਵਾ ਮੁਕਤ ਹੋਏ ਡਾ. ਸਵਰਨ ਸਿੰਘ ਮਾਨ ਨੇ ਕੁੱਝ ਅਰਸਾ ਇਲਾਹਾਬਾਦ ਬੈਂਕ ਵਿੱਚ ਖੇਤੀਬਾੜੀ ਫੀਲਡ ਅਫਸਰ ਦੇ ਤੌਰ 'ਤੇ ਵੀ ਕੰਮ ਕੀਤਾ | ਆਪਣੇ ਸੇਵਾ ਕਾਲ ਦੌਰਾਨ ਡਾ. ਮਾਨ ਨੇ ...
ਰਾਜਪੁਰਾ, 3 ਦਸੰਬਰ (ਰਣਜੀਤ ਸਿੰਘ)-ਨੇੜਲੇ ਪਿੰਡ ਪਬਰੀ ਦੇ ਸੀਨੀਅਰ ਸੈਕੰਡਰੀ ਸਕੂਲ ਵਿਚ ਇੰਪੈਕਟ ਨੇ ਬੱਚਿਆਂ ਨੂੰ ਨਹਿਰੀ ਪਾਣੀ ਦੇ ਫ਼ਾਇਦੇ ਦੱਸੇ ਅਤੇ ਕਾਮਿਕ ਬੁੱਕ ਵੀ ਰੀਲੀਜ਼ ਕੀਤੀ ਗਈ | ਇਸ ਮੌਕੇ 'ਤੇ ਸਕੂਲ ਦੇ 500 ਦੇ ਕਰੀਬ ਬੱਚਿਆਂ ਨੇ ਭਾਗ ਲਿਆ | ਇਸ ਸਬੰਧੀ ...
ਪਟਿਆਲਾ, 3 ਦਸੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਹਲਕਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਜਸਦੀਪ ਸਿੰਘ ਨਿੱਕੂ ਦੀ ਅਗਵਾਈ 'ਚ ਆਪ ਦੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਣ ਲਈ ਰੱਖੇ ਗਏ ਪ੍ਰੋਗਰਾਮ 'ਚ ਆਮ ਆਦਮੀ ਪਾਰਟੀ ਦੇ ਜ਼ਿਲੇ੍ਹ ਦੇ ਸਾਰੇ ਹਲਕਿਆਂ ਦੇ ...
ਨਾਭਾ, 3 ਦਸੰਬਰ (ਕਰਮਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੌਰ ਵਿਖੇ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਪਟਿਆਲਾ ਹਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂ ਉਤਸਵ ਨੂੰ ਸਮਰਪਿਤ ਖੇਡ ਸਮਾਰੋਹ ਕਰਵਾਇਆ ਗਿਆ | ਇਸ ...
ਰਾਜਪੁਰਾ, 3 ਦਸੰਬਰ (ਜੀ.ਪੀ. ਸਿੰਘ)-ਹਲਕਾ ਰਾਜਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੈਣੀ ਭਾਈਚਾਰੇ ਨਾਲ ਸਬੰਧਿਤ ਆਗੂਆਂ ਪਿ੍ੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ, ਕੁਲਵਿੰਦਰ ਸਿੰਘ ਬੀਟਾ, ਜਤਿੰਦਰ ਸਿੰਘ ਰੋਮੀ, ਜਸਵਿੰਦਰ ਸਿੰਘ ਜ਼ੈਲਦਾਰ, ਕੁਲਵਿੰਦਰ ਸਿੰਘ ...
ਨਾਭਾ, 3 ਦਸੰਬਰ (ਕਰਮਜੀਤ ਸਿੰਘ)-ਨਾਭਾ ਮਲੇਰਕੋਟਲਾ ਰੋਡ 'ਤੇ ਸਥਿਤ ਪਿੰਡ ਲੱਧਾਹੇੜੀ ਦੇ ਸਰਕਾਰੀ ਮਿਡਲ ਸਕੂਲ ਵਿਖੇ ਇੰਚਾਰਜ ਸੱਤਪਾਲ ਕੌਰ ਦੀ ਅਗਵਾਈ ਤੇ ਮਾਸਟਰ ਨਵੀਨ ਸ਼ਰਮਾ (ਪੀ.ਟੀ.ਆਈ) ਦੀ ਦੇਖਰੇਖ ਹੇਠ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ | ਅਥਲੈਟਿਕ ...
ਨਾਭਾ, 03 ਦਸੰਬਰ (ਕਰਮਜੀਤ ਸਿੰਘ)-ਆਲ ਇੰਡੀਆ ਮੀਆਂਵਾਲੀ ਬਿਰਾਦਰੀ ਨਿਊ ਦਿੱਲੀ ਬਰਾਂਚ ਨਾਭਾ ਦੇ ਪ੍ਰਧਾਨ ਜਸਪਾਲ ਜੁਨੇਜਾ ਦੀ ਅਗਵਾਈ ਵਿਚ 23ਵਾਂ ਪਰਿਵਾਰ ਮਿਲਣ ਸਮਾਰੋਹ ਅਤੇ ਖੂਨਦਾਨ ਕੈਂਪ ਦਾ ਆਯੋਜਨ 19 ਦਸੰਬਰ ਨੂੰ ਕੀਤਾ ਜਾ ਰਿਹਾ ਹੈ | ਇਸ ਦੀ ਜਾਣਕਾਰੀ ਦਿੰਦੇ ...
ਪਟਿਆਲਾ, 3 ਦਸੰਬਰ (ਮਨਦੀਪ ਸਿੰਘ ਖਰੌੜ)-ਨਵੀਂ ਸਿੱਖਿਆ ਨੀਤੀ 2020 ਲਾਗੂ ਹੋਣ 'ਤੇ ਸਿੱਖਿਆ ਦਾ ਨਿੱਜੀਕਰਨ ਹੋ ਜਾਵੇਗਾ, ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਥਾਂ ਵਲੰਟੀਅਰ ਪੜ੍ਹਾਉਣਗੇ, ਸਿੱਖਿਆ ਮਹਿੰਗੀ ਹੋ ਜਾਵੇਗੀ ਅਤੇ ਗਰੀਬ ਵਿਦਿਆਰਥੀਆਂ ਨੂੰ ਸਿੱਖਿਆ ਦੇ ...
ਪਟਿਆਲਾ, 3 ਦਸੰਬਰ (ਮਨਦੀਪ ਸਿੰਘ ਖਰੌੜ)-ਥਾਣਾ ਸਦਰ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਪਿੰਡ ਕੌਲੀ ਲਾਗੇ ਤੁਰ ਫਿਰ ਕੇ ਸੱਟਾ ਲਗਾ ਰਹੇ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ | ਇਸ ਦੌਰਾਨ ਪੁਲਿਸ ਨੂੰ ਉਕਤ ਨਰਿੰਦਰ ਕੁਮਾਰ ਦੀ ਤਲਾਸ਼ੀ ਦੌਰਾਨ ਸੱਟੇ ਦੇ 6200 ਰੁਪਏ ਵੀ ...
ਨਾਭਾ, 3 ਦਸੰਬਰ (ਕਰਮਜੀਤ ਸਿੰਘ)-ਸਕੂਲ ਦੇ ਨਵੇਂ ਦਾਖ਼ਲਿਆਂ ਦੇ ਸਬੰਧ 'ਚ ਬਾਬਾ ਅਜਾਪਾਲ ਸਿੰਘ ਖ਼ਾਲਸਾ ਪਬਲਿਕ ਸਕੂਲ ਨਾਭਾ ਵਿਖੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਜਿਸ ਵਿਚ ਲਗਭਗ 150 ਦੇ ਕਰੀਬ ਵਿਦਿਆਰਥੀਆਂ ਅਤੇ ...
ਪਾਤੜਾਂ, 3 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਕਾਂਗਰਸ ਪਾਰਟੀ ਵਲੋਂ ਨਿਯੁਕਤ ਕੀਤੇ ਗਏ ਅਬਜ਼ਰਵਰ ਹਰਪ੍ਰੀਤ ਸਿੰਘ ਚੀਮਾ ਵਲੋਂ ਹਲਕਾ ਸ਼ੁਤਰਾਣਾ ਦੇ ਟਿਕਟ ਦੇ ਦਾਅਵੇਦਾਰਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਤਹਿਤ ਸਾਬਕਾ ਤਹਿਸੀਲਦਾਰ ਦਰਸ਼ਨ ਸਿੰਘ ਸਿੱਧੂ ਵਲੋਂ ...
ਰਾਜਪੁਰਾ/ਘਨੌਰ, 3 ਦਸੰਬਰ (ਰਣਜੀਤ ਸਿੰਘ)-ਕਸਬਾ ਘਨੌਰ ਦੇ ਲੋਕ ਸੀਵਰੇਜ ਦੀ ਸਮੱਸਿਆ ਅਤੇ ਪੀਣ ਵਾਲੇ ਪਾਣੀ ਦੀ ਕਿੱਲਤ ਨੇ ਰੋਣ ਹਾਕੇ ਕੀਤੇ ਹੋਏ ਹਨ | ਇੱਥੇ ਜਿਹੜਾ ਵੀ ਰਾਜਨੀਤਕ ਆਗੂ ਆਉਂਦਾ ਹੈ ਲੋਕਾਂ ਨੂੰ ਮਿੱਠੀਆਂ ਗੋਲੀਆਂ ਦੇ ਪੰਜ ਸਾਲ ਕੱਟ ਕੇ ਤੁਰਦਾ ਬਣਦਾ ਹੈ ...
ਰਾਜਪੁਰਾ, 3 ਦਸੰਬਰ (ਜੀ.ਪੀ. ਸਿੰਘ)-ਥਾਣਾ ਸਦਰ ਦੀ ਜਨਸੂਆ ਚੌਂਕੀ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ 750 ਨਸ਼ੀਲੀਆਂ (ਪਾਬੰਦੀਸ਼ੁਦਾ) ਗੋਲੀਆਂ ਸਣੇ ਕਾਬੂ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਜਨਸੂਆ ਚੌਂਕੀ ਦੇ ਇੰਚਾਰਜ ਥਾਣੇਦਾਰ ਨਿਸ਼ਾਨ ਸਿੰਘ ...
ਪਟਿਆਲਾ, 3 ਦਸੰਬਰ (ਗੁਰਵਿੰਦਰ ਸਿੰਘ ਔਲਖ)-ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ ਦੀਆਂ ਗੈਸਟ-ਫੈਕਲਟੀ/ਪਾਰਟ ਟਾਈਮ/ਕੰਟਰੈਕਟ ਤੇ ਸਰਕਾਰੀ ਕਾਲਜਾਂ ਵਿਚ ਸੇਵਾ ਨਿਭਾ ਰਹੇ ਕੱਚੇ ਪੋ੍ਰਫੈਸਰਾਂ ਵਿਰੁੱਧ ਆਪਣੀਆਂ ਮੰਗਾਂ ਨੂੰ ਲੈ ਕੇ 32 ਦਿਨਾਂ ...
ਪਟਿਆਲਾ, 3 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਸੱਤਵੇਂ ਪੇ-ਸਕੇਲ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਫੈਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ (ਪੀਫੱਕਟੋ) ਵਲੋਂ ਦਿੱਤੇ ਗਏ ਸੱਦੇ ਮੁਤਾਬਿਕ ਅੱਜ ਪੰਜਾਬੀ ਯੂਨੀਵਰਸਿਟੀ ਵਿਚ ਪੰਜਾਬੀ ਯੂਨੀਵਰਸਿਟੀ ...
ਪਟਿਆਲਾ, 3 ਦਸੰਬਰ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਇਸ ਵਾਰ ਤਿੰਨ ਉਮੀਦਵਾਰਾਂ ਨੇ ਕਾਗ਼ਜ਼ ਭਰਨ ਨਾਲ ਮੁਕਾਬਲਾ ਤਿਕੌਣਾ ਹੋਣ ਦੇ ਅਸਾਰ ਬਣੇ ਗਏ ਹਨ | ਬਾਰ ਐਸੋਸੀਏਸ਼ਨ ਪਟਿਆਲਾ ਦੀਆਂ 17 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਭੁੱਲਰ ...
ਨਾਭਾ, 3 ਦਸੰਬਰ (ਕਰਮਜੀਤ ਸਿੰਘ)-ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਨਾਭਾ ਸਾਧੂ ਸਿੰਘ ਧਰਮਸੋਤ ਨੇ ਆਪਣੇ ਨਿਵਾਸ ਸਥਾਨ 'ਤੇ ਅੱਜ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦੀਆਂ ਪੈਨਸ਼ਨਾਂ ਵੰਡੀਆਂ | ਇਸ ਮੌਕੇ ਸ. ਧਰਮਸੋਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ...
ਪਟਿਆਲਾ, 3 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪਿੰਡ ਸੇਹਰਾ ਵਿਖੇ ਸਰਕਲ ਪ੍ਰਧਾਨ ਦਵਿੰਦਰ ਸਿੰਘ ਟਹਿਲਪੁਰਾ ਅਤੇ ਅਕਾਲੀ ਆਗੂ ਮਲਕੀਤ ਸਿੰਘ ਦੀ ਅਗਵਾਈ ਹੇਠ ਨੇੜਲੇ ਵੱਖ-ਵੱਖ ਪਿੰਡਾਂ ਤੋਂ ਕਰਮ ਸਿੰਘ, ਸੁਖਚੈਨ ਸਿੰਘ, ਮਨਪ੍ਰੀਤ ਕੌਰ, ਮੁਕੰਦ ਸਿੰਘ, ਮਾਸਟਰ ਨਸੀਬ ...
ਸਮਾਣਾ, 3 ਦਸੰਬਰ (ਸਾਹਿਬ ਸਿੰਘ)-ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਪੰਜਰਥ ਵਲੋਂ ਚੋਣ ਬੈਠਕਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸ ਸਬੰਧੀ ਉਨ੍ਹਾਂ ਨੇ ਸ਼ਹਿਰ ਦੇ ਵਸਨੀਕ ਜਸਵੰਤ ਸਿੰਘ ਦੇ ਘਰ ਇਕ ਭਰਵੀਂ ਬੈਠਕ ਕੀਤੀ | ਜਥੇਦਾਰ ਪੰਜਰਥ ਨੇ ਕਿਹਾ ਕਿ ਚੋਣਾਂ ਦਾ ...
ਪਟਿਆਲਾ, 3 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਪੀ.ਐੱਸ.ਪੀ.ਸੀ.ਐਲ. ਦੇ ਡਾਇਰੈਕਟਰ ਪ੍ਰਬੰਧਕੀ ਗਗਨਦੀਪ ਸਿੰਘ ਜਲਾਲਪੁਰ ਨੇ ਕੱਲ੍ਹ ਚੰਡੀਗੜ੍ਹ ਵਿਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ.ਐਮ.ਡੀ. ਸ੍ਰੀ ਏ. ਵੇਣੂ ਪ੍ਰਸਾਦ ਨਾਲ ਮੁਲਾਕਾਤ ਕੀਤੀ | ਇਸ ਮੌਕੇ 'ਤੇ ...
ਸ਼ੁਤਰਾਣਾ, 3 ਦਸੰਬਰ (ਬਲਦੇਵ ਸਿੰਘ ਮਹਿਰੋਕ)-ਸਿਹਤ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਦੌਰਾਨ ਅੱਜ ਸਰਕਾਰੀ ਹਸਪਤਾਲ ਸ਼ੁਤਰਾਣਾ ਵਿਖੇ ਸਿਹਤ ਮੰਤਰੀ ਪੰਜਾਬ ਦੇ ਨਾਂਅ ਸੀਨੀਅਰ ਮੈਡੀਕਲ ਅਫ਼ਸਰ ਡਾ. ਦਰਸ਼ਨ ਕੁਮਾਰ ਨੂੰ ਮੰਗ ਪੱਤਰ ਦਿੱਤਾ ...
ਰਾਜਪੁਰਾ, 3 ਦਸੰਬਰ (ਜੀ.ਪੀ. ਸਿੰਘ)-ਨੇੜਲੇ ਪਿੰਡ ਪਹਿਰ ਕਲਾਂ ਦੇ 4 ਦਰਜਨ ਤੋਂ ਵੱਧ ਪਰਿਵਾਰ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਇਸ ਮੌਕੇ ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਘਨੌਰ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ...
ਪਟਿਆਲਾ, 3 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)- ਇਤਿਹਾਸ ਵਿਭਾਗ ਦੇ ਅਧਿਆਪਕਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਵਲੋਂ ਡਾ. ਕੁਲਬੀਰ ਸਿੰਘ ਢਿੱਲੋਂ ਦੇ ਅਕਾਲ ਚਲਾਣੇ ਨਮਿਤ ਸੋਕ ਸਭਾ ਕੀਤੀ ਗਈ | ਇਸ ਮੌਕੇ ਵਿਭਾਗ ਦੇ ਅਧਿਆਪਕਾਂ ਵਲੋਂ ਦੱਸਿਆ ਗਿਆ ਕਿ ਡਾ. (ਪ੍ਰੋਫੈਸਰ) ...
ਪਟਿਆਲਾ, 3 ਦਸੰਬਰ (ਅ.ਸ. ਆਹਲੂਵਾਲੀਆ)-ਆਲ ਇੰਡੀਆ ਅੰਬੇਡਕਰ ਮਹਾਂਸਭਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਰਾਕੇਸ਼ ਬਹਾਦਰ ਤੇ ਕੌਮੀ ਜਨਰਲ ਸਕੱਤਰ ਅਮਰੀਕ ਸਿੰਘ ਬੰਗੜ ਦੀ ਪ੍ਰਧਾਨਗੀ ਵਿਚ ਮੀਟਿੰਗ ਹੋਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਆਬਕਾਰੀ ਤੇ ...
ਪਟਿਆਲਾ, 3 ਦਸੰਬਰ (ਮਨਦੀਪ ਸਿੰਘ ਖਰੌੜ)-ਇਥੋਂ ਦੇ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 6.50 ਲੱਖ ਰੁਪਏ ਲੈਣ ਤੋਂ ਬਾਅਦ ਵੀ ਵਿਦੇਸ਼ ਨਾ ਭੇਜਣ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ ਇਟਲੀ ਰਹਿੰਦੇ ਧਰਮ ਸਿੰਘ ਵਾਸੀ ਇਟਲੀ ਖ਼ਿਲਾਫ਼ ਮਨੁੱਖੀ ਤਸਕਰੀ ...
ਨਾਭਾ, 3 ਦਸੰਬਰ (ਅਮਨਦੀਪ ਸਿੰਘ ਲਵਲੀ)-ਪਿਛਲੇ ਲੰਮੇ ਸਮੇਂ ਤੋਂ ਪਿੰਡ ਬੌੜਾਂ ਤੋਂ ਬਾਹਰ ਰਹਿ ਰਹੇ ਗਰੀਬ ਲੋਕਾਂ ਨੂੰ ਸਰਪੰਚ ਹਾਕਮ ਸਿੰਘ ਵਲੋਂ ਕਾਫੀ ਲੰਮੇ ਸਮੇਂ ਤੋਂ ਤੰਗ ਪੇ੍ਰਸ਼ਾਨ ਅਤੇ ਨਾਜਾਇਜ਼ ਤੌਰ ਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜੋ ਕਿ ਨਹੀਂ ਹੋਣ ਦਿੱਤੀ ...
ਪਟਿਆਲਾ, 3 ਦਸੰਬਰ (ਗੁਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਭਾਸ਼ਾ ਅਫ਼ਸਰ ਪਟਿਆਲਾ ਚੰਦਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ 1 ਜਨਵਰੀ 2022 ਤੋਂ ਸ਼ੁਰੂ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਛੇ ਮਹੀਨੇ ਦੇ ਕੋਰਸ ਲਈ ਕਲਾਸਾਂ ...
ਪਾਤੜਾਂ, 3 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਅਤੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦਿਆਂ ਹਲਕੇ ...
ਪਟਿਆਲਾ, 3 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਜਸਵੰਤ ਸਿੰਘ ਧਾਲੀਵਾਲ, ਗੁਰਦੀਪ ਸਿੰਘ ਟਿਵਾਣਾ ਪ੍ਰਧਾਨ ਫ਼ਤਿਹਗੜ੍ਹ ਸਾਹਿਬ, ਪੀ.ਐੱਸ.ਈ.ਬੀ ਯੂਨਿਟ ਦੇ ਪ੍ਰਧਾਨ ਕੁਲਜੀਤ ਸਿੰਘ ਰਟੌਲ, ਸੁਖਪ੍ਰੀਤ ਸਿੰਘ, ...
ਪਟਿਆਲਾ, 3 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਵਣ ਮੰਡਲ ਅਫ਼ਸਰ ਪਟਿਆਲਾ ਦੇ ਦਫ਼ਤਰ ਵਿਖੇ ਪੰਜਾਬ ਨਾਨ ਗਜ਼ਟਿਡ ਫਾਰੈਸਟ ਆਫ਼ੀਸਰਜ਼ ਯੂਨੀਅਨ ਵਲੋਂ ਵਿਭਾਗੀ ਅਧਿਕਾਰੀਆਂ ਦੀ ਆਪਸੀ ਰੰਜਿਸ਼ ਕਾਰਨ ਹੇਠਲੇ ਮੁਲਾਜ਼ਮਾਂ ਨੂੰ ਤੰਗ ਪੇ੍ਰਸ਼ਾਨ ਕਰਨ, ਬੇਲੋੜੀਆਂ ...
ਪਟਿਆਲਾ, 3 ਦਸੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਵਲੋਂ ਕੈਦੀਆਂ ਦੇ ਮਨਾਂ 'ਚ ਖੇਡ ਭਾਵਨਾ ਪੈਦਾ ਕਰਕੇ ਉਨ੍ਹਾਂ ਦੇ ਆਚਰਣ 'ਚ ਸੁਧਾਰ ਲਿਆਉਣ ਲਈ ਸ਼ੁਰੂ ਕਰਵਾਈਆਂ ਗਈਆਂ 'ਪੰਜਾਬ ਜੇਲ੍ਹ ਉਲੰਪਿਕ-2021' ਖੇਡਾਂ ਦੀ ਸਮਾਪਤੀ ਕੇਂਦਰੀ ਜੇਲ੍ਹ ਪਟਿਆਲਾ ਵਿਖੇ 6 ਦਸੰਬਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX