ਫ਼ਰੀਦਕੋਟ, 3 ਦਸੰਬਰ (ਸਰਬਜੀਤ ਸਿੰਘ)-ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੂਰੇ ਪੰਜਾਬ ਦੇ ਬੱਸ ਅੱਡਿਆਂ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਫ਼ਰੀਦਕੋਟ ਦੇ ਮੁੱਖ ਬੱਸ ਸਟੈਂਡ 'ਤੇ ਵੀ ਜਿੰਦਰਾ ਲਾ ਕੇ ਸਮੂਹ ਕੰਟਰੈਕਟ ਵਰਕਰਾਂ ਵਲੋਂ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜ਼ਿਕਰਯੋਗ ਹੈ ਕਿ ਇਸ ਧਰਨੇ 'ਚ ਵਿਸ਼ੇਸ਼ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦੇ ਫ਼ਰੀਦਕੋਟ ਤੋਂ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਆਪਣੇ ਵਰਕਰਾਂ ਸਮੇਤ ਸ਼ਮੂਲੀਅਤ ਕੀਤੀ | ਧਰਨੇ ਕਾਰਨ ਬੱਸਾਂ ਅੱਡੇ ਤੋਂ ਬਾਹਰ ਸੜਕਾਂ 'ਤੇ ਹੀ ਖੜ੍ਹੀਆਂ ਰਹੀਆਂ ਜਿਸ ਕਾਰਨ ਇਕ ਪਾਸੇ ਤਾਂ ਆਵਾਜਾਈ 'ਚ ਭਾਰੀ ਵਿਘਨ ਪਿਆ ਉੱਥੇ ਦੂਜੇ ਪਾਸੇ ਸਵਾਰੀਆਂ ਨੂੰ ਵੀ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ | ਧਰਨੇ ਨੂੰ ਸੰਬੋਧਨ ਕਰਦੇ ਹੋਏ ਸੂਬਾ ਦਫ਼ਤਰੀ ਸਕੱਤਰ ਹਰਪ੍ਰੀਤ ਸੋਢੀ, ਡਿਪੂ ਪ੍ਰਧਾਨ ਹਰਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ | ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੱਕਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ ਸਰਕਾਰ ਦੇ ਸਾਢੇ ਚਾਰ ਬੀਤ ਜਾਣ 'ਤੇ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ ਅਤੇ ਹੁਣ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨਾਂ ਵਿਚ ਪੱਕਾ ਕੀਤਾ ਜਾਵੇਗਾ | ਪ੍ਰੰਤੂ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ ਅਤੇ ਬੋਰਡ ਕਾਰਪੋਰੇਸ਼ਨਾਂ ਨੂੰ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜ਼ਮਾਂ ਦਾ ਨਾਤਾ ਤੋੜਨ ਦੀ ਨੀਤੀ ਨਜ਼ਰ ਆ ਰਹੀ ਹੈ | ਉਨ੍ਹਾਂ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ 10 ਹਜ਼ਾਰ ਸਰਕਾਰੀ ਬੱਸਾਂ ਕੀਤੀਆਂ ਜਾਣ | ਸਰਕਾਰ ਮੀਟਿੰਗ ਕਰਕੇ ਸਾਰਥਿਕ ਹੱਲ ਕਰਨ ਦੀ ਥਾਂ 'ਤੇ ਉਲਟਾ ਡਰਾਉਣ ਧਮਕਾਉਣ 'ਤੇ ਲੱਗੀ ਹੈ | ਜਿਸ ਨੂੰ ਟਰਾਂਸਪੋਰਟ ਕਾਮਾਂ ਬਿੱਲਕੁਲ ਬਰਦਾਸਤ ਨਹੀਂ ਕਰੇਗਾ ਅਤੇ ਆਮ ਜਨਤਾ ਸਟੂਡੈਂਟਸ ਯੂਨੀਅਨ, ਕਿਸਾਨ ਯੂਨੀਅਨਾਂ, ਮਜ਼ਦੂਰ ਜਥੇਬੰਦੀਆਂ, ਟ੍ਰੇਡ ਯੂਨੀਅਨਾਂ ਅਤੇ ਲੋਕਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਕਰੇਗੀ | ਪਰਮਬੰਸ ਸਿੰਘ ਬੰਟੀ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਵਿਸ਼ਵਾਸ ਦੁਆਇਆ ਕਿ 2022 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਇਨ੍ਹਾਂ ਦੀਆਂ ਸਾਰੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਮੰਨੀਆਂ ਜਾਣਗੀਆਂ | ਇਸ ਮੌਕੇ ਧਰਮਿੰਦਰ ਸਿੰਘ, ਸਿਮਰਜੀਤ ਸਿੰਘ, ਸੁਖਪਾਲ ਨੇ ਕਿਹਾ ਕਿ 6 ਦਸੰਬਰ ਤੱਕ ਪੰਜਾਬ ਸਰਕਾਰ ਨੇ ਹੱਲ ਨਾ ਕੱਢਿਆ ਤਾਂ 7 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਹਲਕੇ ਵਿਚ ਰੋਸ ਧਰਨਾ, ਝੰਡਾ ਮਾਰਚ ਸਮੇਤ ਤਿੱਖੇ ਐਕਸ਼ਨ ਕੀਤੇ ਜਾਣਗੇ |
ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ ਦੀਆਂ ਗੈਸਟ-ਫ਼ੈਕਲਟੀ / ਪਾਰਟ-ਟਾਈਮ / ਕੰਟਰੈਕਟ 'ਤੇ ਸਰਕਾਰੀ ਕਾਲਜਾਂ ਵਿਚ ਪਿਛਲੇ 15-20 ਸਾਲਾਂ ਤੋਂ ਕੰਮ ਕਰਦੇ ਕੱਚੇ ਪ੍ਰੋਫੈਸਰਾਂ ਵਿਰੁੱਧ ਅਪਣਾਈਆਂ ਮਾਰੂ ਨੀਤੀਆਂ ਕਾਰਨ ਪੂਰੇ ...
ਕੋਟਕਪੂਰਾ, 3 ਦਸੰਬਰ (ਮੋਹਰ ਸਿੰਘ ਗਿੱਲ)-ਐਸ.ਓ.ਆਈ.ਦੇ ਜਥੇਬੰਦਕ ਢਾਂਚੇ ਵਿਚ ਹੇਠ ਲਿਖੇ ਅਨੁਸਾਰ ਅਹੁਦੇਦਾਰ ਨਿਯੁਕਤ ਕੀਤੇ ਗਏ ਅਤੇ ਨਿਯੁਕਤੀ ਪੱਤਰ ਦਿੱਤੇ ਗਏ | ਸਟੇਟ 'ਚ ਯਾਦਵੀਰ ਸਿੰਘ ਵਿਰਕ ਮੀਤ ਪ੍ਰਧਾਨ, ਅਭਕਰਨਬੀਰ ਸਿੰਘ ਅਭੀ ਚੰਮੇਲੀ ਸਕੱਤਰ, ਮਾਲਵਾ ਜ਼ੋਨ-2 'ਚ ...
ਕੋਟਕਪੂਰਾ, 3 ਦਸੰਬਰ (ਮੋਹਰ ਸਿੰਘ ਗਿੱਲ)- ਬਿਜਲੀ ਕਾਮਿਆਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਤਨਖਾਹਾਂ ਅਤੇ ਪੈਨਸ਼ਨਾਂ ਰਿਲੀਜ ਨਾ ਕਰਨ ਸਬੰਧੀ ਸਾਂਝੇ ਰੂਪ ਵਿਚ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਟੀ.ਐਸ.ਯੂ ਭੰਗਲ ਦੇ ...
ਕੋਟਕਪੂਰਾ, 3 ਦਸੰਬਰ (ਮੋਹਰ ਸਿੰਘ ਗਿੱਲ)-ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੋਟਕਪੂਰਾ ਹਲਕੇ ਦਾ ਸਿਆਸੀ ਪਿੜ ਮਘਣਾ ਸ਼ੁਰੂ ਹੋ ਗਿਆ ਹੈ | ਆਮ ਆਦਮੀ ਪਾਰਟੀ ਵਲੋਂ ਸਥਾਨਕ ਵਿਧਾਨ ਸਭਾ ਹਲਕੇ ਦੇ ਮੌਜੂਦਾ ਐਮ.ਐਲ.ਏ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ...
ਕੋਟਕਪੂਰਾ, 3 ਦਸੰਬਰ (ਮੋਹਰ ਸਿੰਘ ਗਿੱਲ)-ਬਾਬਾ ਦੀਪ ਸਿੰਘ ਨਗਰ ਸਿੱਖਾਂ ਵਾਲਾ ਰੋਡ ਕੋਟਕਪੂਰਾ ਦੇ ਵਾਰਡ ਨੰਬਰ 5 ਦੇ ਵਸਨੀਕਾਂ ਨੇ ਵਿਕਾਸ ਦੀ ਅਣਹੋਂਦ ਦੇ ਚੱਲਦਿਆਂ ਆਪਣੇ ਮੁਹੱਲੇ ਦੇ ਸਾਰੇ ਪਾਸੇ 'ਵਿਕਾਸ ਨਹੀਂ-ਵੋਟ ਨਹੀਂ' ਦੇ ਬੈਨਰ ਲਵਾ ਕੇ ਰੋਸ ਜ਼ਾਹਰ ਕੀਤਾ ਹੈ | ...
ਸਾਦਿਕ, 3 ਦਸੰਬਰ (ਗੁਰਭੇਜ ਸਿੰਘ ਚੌਹਾਨ, ਆਰ.ਐਸ. ਧੁੰਨਾਂ)-ਇੱਥੋਂ ਨਜ਼ਦੀਕ ਪਿੰਡ ਢਿਲਵਾਂ ਖੁਰਦ ਵਿਖੇ ਬਿੱਟੂ (32) ਨਾਂਅ ਦੇ ਨੌਜਵਾਨ ਵਲੋਂ ਬੀਤੀ ਰਾਤ ਆਪਣੇ ਆਪ ਨੂੰ ਫ਼ਾਹਾ ਲਾ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ ਗਈ | ਬਿੱਟੂ ਪੁੱਤਰ ਮਲਕੀਤ ਸਿੰਘ ਦਲਿਤ ਪਰਿਵਾਰ ...
ਕੋਟਕਪੂਰਾ, 3 ਦਸੰਬਰ (ਮੋਹਰ ਸਿੰਘ ਗਿੱਲ)-ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੋਟਕਪੂਰਾ ਹਲਕੇ ਦਾ ਸਿਆਸੀ ਪਿੜ ਮਘਣਾ ਸ਼ੁਰੂ ਹੋ ਗਿਆ ਹੈ | ਆਮ ਆਦਮੀ ਪਾਰਟੀ ਵਲੋਂ ਸਥਾਨਕ ਵਿਧਾਨ ਸਭਾ ਹਲਕੇ ਦੇ ਮੌਜੂਦਾ ਐਮ.ਐਲ.ਏ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ...
ਜੈਤੋ, 3 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਹਿਰ ਦੇ ਮਿਸਤਰੀ ਅਵਤਾਰ ਸਿੰਘ ਜੱਬਲ ਦੇ ਹੋਣਹਾਰ ਸਪੁੱਤਰ, ਬਲਵੀਰ ਸਿੰਘ ਜੱਜ ਤੇ ਰਾਮ ਸਿੰਘ ਜੱਬਲ ਦੇ ਭਤੀਜੇ ਸਰਵਨ ਸਿੰਘ ਉਰਫ਼ ਗੋਪੀ (30) ਦੀ ਬੀਤੇ ਦਿਨੀਂ ਸੜਕ ਹਾਦਸੇ 'ਚ ਮੌਤ ਹੋ ਗਈ ਸੀ | ਉਨ੍ਹਾਂ ਦੇ ਨਮਿਤ ਰੱਖੇ ...
ਫ਼ਰੀਦਕੋਟ, 3 ਦਸੰਬਰ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਬੈਰਕ ਦੀ ਕੀਤੀ ਗਈ ਜੇਲ੍ਹ ਅਧਿਕਾਰੀਆਂ ਵਲੋਂ ਅਚਾਨਕ ਤਲਾਸ਼ੀ ਦੌਰਾਨ ਇਕ ਹਵਾਲਾਤੀ ਪਾਸੋਂ ਸਮੇਤ ਸਿੰਮ ਮੋਬਾਇਲ ਫੋਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ...
ਫ਼ਰੀਦਕੋਟ, 3 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪਿ੍ੰਸੀਪਲ ਭੁਪਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...
ਫ਼ਰੀਦਕੋਟ, 3 ਦਸੰਬਰ (ਸਤੀਸ਼ ਬਾਗ਼ੀ)-ਜਥੇਬੰਦੀ ਦੇ ਫ਼ੈਸਲੇ ਅਨੁਸਾਰ ਅੱਜ ਜੁਆਇੰਟ ਸਕੱਤਰ ਪੰਜਾਬ ਜਸਮੱਤ ਸਿੰਘ ਰੋਮਾਣਾ ਦੀ ਅਗਵਾਈ ਹੇਠ ਨਿਰਮਾਣ ਮਜ਼ਦੂਰਾਂ ਨੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਵਿਖਾਵਾ ਕੀਤਾ | ਦਿਹਾਤੀ ਅਤੇ ਸ਼ਹਿਰੀ ਪ੍ਰਧਾਨ ...
ਕੋਟਕਪੂਰਾ, 3 ਦਸੰਬਰ (ਮੇਘਰਾਜ)-ਨਗਰ ਕੌਂਸਲ ਕੋਟਕਪੂਰਾ ਵਲੋਂ ਕਰੀਬ 36 ਸਾਲ ਪਹਿਲਾਂ ਬਣਾਈ ਬੱਸ ਅੱਡੇ ਦੀ ਇਮਾਰਤ ਦੀ ਹਾਲਤ ਇੰਨੀ ਖਦਸ਼ਾ ਹੈ ਕਿ ਕਿਸੇ ਵੇਲੇ ਵੀ ਡਿੱਗ ਸਕਦੀ ਹੈ | ਇਮਾਰਤ ਦੇ ਮੂਹਰੇ ਬਣੇ ਬਰਾਂਡਿਆਂ 'ਚ ਰੰਗ ਰੋਗਨ ਕਰਵਾ ਦਿੱਤਾ ਗਿਆ ਸੀ ਅਤੇ ਸਿਰਫ਼ ਇਹ ...
ਕੋਟਕਪੂਰਾ, 3 ਦਸੰਬਰ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਕੋਟਕਪੂਰਾ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦ ਪਿੰਡ ਸੰਧਵਾਂ ਵਿਖੇ ਮਹਿੰਦਰ ਸਿੰਘ ਗਿੱਲ ਵੈਦ, ਰਣਧੀਰ ਸਿੰਘ ਗਿੱਲ, ਹਰਦੀਪ ਸਿੰਘ ਗਿੱਲ, ਰਣਬੀਰ ਸਿੰਘ ਗਿੱਲ, ਰਣਜੀਤ ਸਿੰਘ ਗਿੱਲ ...
ਮਲੋਟ, 3 ਦਸੰਬਰ (ਪਾਟਿਲ)-ਅਬੁਲ ਖੁਰਾਣਾ ਸਕਿੱਲ ਡਿਵੈਲਪਮੈਂਟ ਸੁਸਾਇਟੀ ਦੁਆਰਾ ਚਲਾਈ ਜਾ ਰਹੀ ਸੰਸਥਾ ਕੰਸਟਰੱਕਸ਼ਨ ਸਕਿੱਲਜ ਟਰੇਨਿੰਗ ਇੰਸਟੀਚਿਊਟ ਅਬੁਲ ਖੁਰਾਣਾ ਮਲੋਟ ਦੇ ਚੇਅਰਮੈਨ ਏ.ਡੀ.ਸੀ. (ਵਿਕਾਸ) ਸ੍ਰੀ ਮੁਕਤਸਰ ਸਾਹਿਬ ਅਰੁਨ ਕੁਮਾਰ ਵਲੋਂ ਸੰਸਥਾ ਦੇ ...
ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਐੱਨ.ਐੱਚ.ਐੱਮ. ਕਾਮਿਆਂ ਨੇ ਅੱਜ ਆਪਣੀਆਂ ਮੰਗਾਂ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੂੰ ਮੰਗ ਪੱਤਰ ਦਿੱਤਾ ਅਤੇ ਕੋਰੋਨਾ ਸੇਵਾਵਾਂ ਬਦਲੇ ਮਿਲੇ ਪ੍ਰਸੰਸਾ ...
ਮੰਡੀ ਬਰੀਵਾਲਾ, 3 ਦਸੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ, ਜਗਦੇਵ ਸਿੰਘ ਪ੍ਰਮੁੱਖ ਸਕੱਤਰ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਦਵਿੰਦਰ ਸਿੰਘ ਭੰਗੇਵਾਲਾ, ਗੁਰਮੀਤ ਸਿੰਘ ਮਰਾੜ੍ਹ ...
ਗਿੱਦੜਬਾਹਾ, 3 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਬੱਸ ਸਟੈਂਡ ਦੇ ਬਾਹਰ ਆਟੋ ਰਿਕਸ਼ਾ ਅਤੇ ਈ-ਰਿਕਸ਼ਾ ਨੂੰ ਖੜ੍ਹੇ ਕਰਨ ਨੂੰ ਲੈ ਕੇ ਦੋਵਾਂ ਯੂਨੀਅਨ ਵਿਚ ਵਿਵਾਦ ਕਾਫ਼ੀ ਵੱਧ ਗਿਆ ਹੈ | ਇਸੇ ਵਿਵਾਦ ਦੇ ਚੱਲਦਿਆਂ ਅੱਜ ਈ-ਰਿਕਸ਼ਾ ਯੂਨੀਅਨ ਦੇ ਮੈਂਬਰਾਂ ...
ਫ਼ਰੀਦਕੋਟ, 3 ਦਸੰਬਰ (ਸਤੀਸ਼ ਬਾਗ਼ੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠਲੇ ਵਫ਼ਦ ਜਿਸ ਵਿਚ ਨਿਰਮਲ ਸਿੰਘ, ਰਣਜੀਤ ਕੌਰ, ਬਾਬਾ ਬਿੰਦਰ ਸਿੰਘ, ਕੁਲਵੰਤ ਸਿੰਘ, ਰਾਮ ਸਿੰਘ, ਦਾਰਾ ਸਿੰਘ, ਸਰੂਪ ਸਿੰਘ ਅਤੇ ਸਾਧੂ ...
ਫ਼ਰੀਦਕੋਟ, 3 ਦਸੰਬਰ (ਸਤੀਸ਼ ਬਾਗ਼ੀ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਰਗੇਸ਼ ਸ਼ਰਮਾ ਦੀ ਅਗਵਾਈ ਹੇਠ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਨਾਲ ਸਬੰਧਿਤ ਭਾਜਪਾ ਦੇ ਚੋਣਵੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ | ਦਰਗੇਸ਼ ਸ਼ਰਮਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ...
ਬਾਜਾਖਾਨਾ, 3 ਦਸੰਬਰ (ਜੀਵਨ ਗਰਗ)-ਸਮਾਜਸੇਵੀ ਬਲਵਿੰਦਰ ਸਿੰਘ ਉਰਫ਼ ਕੁੱਕੂ ਸ਼ਰਮਾ, ਡਾ. ਅਮਰਜੀਤ ਸ਼ਰਮਾ, ਸੇਵਕ ਸ਼ਰਮਾ ਕੈਨੇਡਾ, ਬਾਵਾ ਸ਼ਰਮਾ ਕੈਨੇਡਾ ਅਤੇ ਸਰਬਜੀਤ ਸ਼ਰਮਾ ਕੈਨੇਡਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਤ ਮਾਤਾ ਅਤੇ ...
ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਵਲੋਂ ਕੋਵਿਡ-19 ਮਹਾਂਮਾਰੀ ਦੀ ਸੰਭਾਵੀਂ ਤੀਜੀ ਲਹਿਰ ਤੇ ਓਮੀਕ੍ਰੋਨ ਵਾਇਰਸ ਦੇ ਫ਼ੈਲਾਓ ਦੀ ਰੋਕਥਾਮ ਲਈ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਦਿੱਤੇ ਆਦੇਸ਼ਾਂ ਤਹਿਤ ਐਸ.ਡੀ.ਐਮ ...
ਫ਼ਰੀਦਕੋਟ, 3 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਚਹਿਲ ਰੋਡ 'ਤੇ ਰੇਲਵੇ ਫ਼ਾਟਕ ਤੋਂ ਅੱਗੇ ਸੜਕ ਦੇ ਕਿਨਾਰੇ ਨਾਲ ਲੱਗੇ ਹੋਏ ਕੂੜੇ ਦੇ ਢੇਰਾਂ ਕਾਰਨ ਚਹਿਲ ਰੋਡ ਤੋਂ ਰੋਜ਼ਾਨਾ ਲੰਘਣ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...
ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਪਿਛਲੇ ਇਕ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਦੀ ਪਹਿਲੀ ਜਿੱਤ ਜਿਸ ਵਿਚ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਦੇ ਸੰਸਦ ਵਿਚ ਰੱਦ ਹੋਣ 'ਤੇ ਦੇਸ਼ ਹੀ ਨਹੀਂ ਵਿਦੇਸ਼ਾਂ ਵਿਚ ਵੀ ਖ਼ੁਸ਼ੀ ਜ਼ਾਹਿਰ ਕੀਤੀ ਜਾ ਰਹੀ ਹੈ | ...
ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਡਾਇਰੈਕਟਰ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਵਿਭਾਗ ਚੰਡੀਗੜ੍ਹ ਵਲੋਂ ਜਾਰੀ ਹੁਕਮਾਂ ਅਤੇ ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਵਿਸ਼ਵ ਦਿਵਿਆਂਗ ਦਿਵਸ ਮਨਾਇਆ ਗਿਆ | ਇਸ ਮੌਕੇ ...
ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਫ਼ਰੀਦਕੋਟ ਨੇ ਮੰਦਬੁਧੀ ਅਤੇ ਨੇਤਰਹੀਣ ਬੱਚਿਆਂ ਨਾਲ ਰੈਡ ਕਰਾਸ ਸਪੈਸ਼ਲ ਸਕੂਲ ਵਿਖੇ ਅੰਤਰ ਰਾਸ਼ਟਰੀ ਵਿਸ਼ਵ ਵਿਕਲਾਂਗ ਦਿਵਸ ਮਨਾਇਆ ਗਿਆ | ਸੁਸਾਇਟੀ ਦੇ ਕਾਨੂੰਨੀ ਸਲਾਹਕਾਰ ...
ਫ਼ਰੀਦਕੋਟ, 3 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਰੈੱਡ ਕਰਾਸ ਸੀਨੀਅਰ ਸਿਟੀਜਨ ਵੈਲਫੇਅਰ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਵਜ਼ੀਰ ਚੰਦ ਗੁਪਤਾ ਦੀ ਅਗਵਾਈ 'ਚ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਮੀਟਿੰਗ ਹੋਈ | ਇਸ ਮੌਕੇ ਰੈਡ ਕਰਾਸ ਸੀਨੀਅਰ ਸਿਟੀਜਨ ਵੈਲਫੇਅਰ ...
ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਡਾਇਰੈਕਟਰ ਡੇਅਰੀ ਫ਼ਰੀਦਕੋਟ ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਡੇਅਰੀ ਸਿਖਲਾਈ ਦਾ ਅਗਲਾ ਬੈਚ 13 ਦਸੰਬਰ ਤੋਂ ਸ਼ੁਰੂ ਹੋ ਰਿਹਾ ਹੈ | ਜਿਸ ਦੀ ਕੌਂਸਲਿੰਗ ਮਿਤੀ 10 ਦਸੰਬਰ ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ...
ਜੈਤੋ, 3 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸੈਂਟਰ ਸਰਾਵਾਂ ਡੀਪੂ ਯੂਨੀਅਨ ਦੇ ਪ੍ਰਧਾਨ ਨਰਿੰਦਰ ਸ਼ਰਮਾ ਮੱਤਾ ਨੇ ਕਿਹਾ ਕਿ ਕੋਰੋਨਾ ਸਮੇਂ ਦੌਰਾਨ ਪੰਜਾਬ ਦੇ ਡੀਪੂ ਹੋਲਡਰਾਂ ਵਲੋਂ ਮੁਫ਼ਤ ਵਾਲੀ ਵੰਡੀ ਗਈ ਕਣਕ ਦਾ ਕਮਿਸ਼ਨ ਨਾ ਮਿਲਣ ਕਰਕੇ ਉਹ ਪ੍ਰੇਸ਼ਾਨੀ ਦੇ ਆਲਮ ...
ਬਾਜਾਖਾਨਾ, 3 ਦਸੰਬਰ (ਜੀਵਨ ਗਰਗ)-ਸਿਰ ਦੀ ਸੱਟ, ਮਿਰਗੀ ਦਾ ਦੌਰਾ, ਹੱਥਾਂ ਦਾ ਹਿਲਦੇ ਰਹਿਣਾ, ਲੱਤਾਂ ਬਾਹਾਂ ਦੀ ਕਮਜ਼ੋਰੀ, ਸਰੀਰ ਦੇ ਅੰਗਾਂ ਦਾ ਸੁੰਨ ਹੋਣਾ, ਯਾਦਦਾਸ਼ਤ ਦਾ ਘੱਟਣਾ, ਸਿਰ ਦਰਦ, ਕਮਰ ਅਤੇ ਗਰਦਨ ਦਰਦ ਆਦਿ ਬਿਮਾਰੀਆਂ ਦੇ ਮਾਹਿਰ ਡਾ. ਵਰੁਣ ਗਰਗ ਅਤੇ ਔਰਤਾਂ ...
ਫ਼ਰੀਦਕੋਟ, 3 ਦਸੰਬਰ (ਸਰਬਜੀਤ ਸਿੰਘ)-ਸਥਾਨਕ ਸਰਕੂਲਰ ਰੋਡ 'ਤੇ ਸਕਾਰਪਿਓ ਗੱਡੀ ਸਵਾਰ ਵਲੋਂ ਸਾਈਕਲ 'ਤੇ ਖੜ੍ਹੇ ਇਕ ਵਿਅਕਤੀ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੜਕ ਹਾਦਸੇ 'ਚ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਅਤੇ ਸਕਾਰਪੀਓ ਗੱਡੀ ਸਵਾਰ ਮੌਕੇ ...
ਬਾਜਾਖਾਨਾ, 3 ਦਸੰਬਰ (ਜੀਵਨ ਗਰਗ)-ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਫ਼ਰੀਦਕੋਟ ਵਿਖੇ ਕਰਵਾਏ ਗਏ | ਜਿਸ ਵਿਚ ਬਲਾਕ ਦੇ ਲੰਭਵਾਲੀ ਸਕੂਲ ਸਮੇਤ ਬਲਾਕ ਦੇ ਪੰਜ ਜੇਤੂ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੁਕਾਬਲੇ 'ਚ ਸਰਕਾਰੀ ਮਿਡਲ ...
ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਵਿਸ਼ਵ ਅੰਗਹੀਣ ਦਿਵਸ ਮੌਕੇ ਅਪੰਗ-ਸੁਅੰਗ ਅਸੂਲ ਮੰਚ (ਪੰਜਾਬ) ਇਕਾਈ ਸ੍ਰੀ ਮੁਕਤਸਰ ਸਾਹਿਬ ਦੇ ਮੈਂਬਰਾਂ ਨੇ ਕਾਲਾ ਦਿਵਸ ਮਨਾਉਂਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੂੰ ਮੰਗ ਪੱਤਰ ਦਿੱਤਾ | ਇਸ ...
ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਰਣਧੀਰ ਸਿੰਘ ਸਾਗੂ)-ਸ਼ਹਿਰ ਦਾ ਸੀਵਰੇਜ ਸਿਸਟਮ ਬੜੀ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕਾ ਹੈ | ਹਰੇਕ ਗਲੀ ਮੁਹੱਲੇ ਵਿਚ ਸੀਵਰੇਜ ਉਛਲ ਰਿਹਾ ਹੈ | ਅੱਜ ਗੁਰਦੁਆਰਾ ਸਾਹਿਬ ਦੇ ਨਾਕਾ ਨੰ: 2 ਦੀ ਤਸਵੀਰ ਹੀ ਦੇਖ ਲਓ, ਲੋਕ ਕਿਵੇਂ ਗੰਦੇ ਪਾਣੀ ...
ਫ਼ਰੀਦਕੋਟ, 3 ਦਸੰਬਰ (ਸਤੀਸ਼ ਬਾਗ਼ੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਫ਼ਰੀਦਕੋਟ ਦੀ ਇਜ਼ੈਕਟਿਵ ਕਮੇਟੀ ਦੀ ਮੀਟਿੰਗ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹੋਈ ਜਿਸ ਵਿਚ ਇਜ਼ੈਕਟਿਵ ਕਮੇਟੀ ਦੇ ਸਾਰੇ ਮੈਂਬਰਾਂ ਨੇ ਭਾਗ ਲਿਆ | ਮੀਟਿੰਗ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX