ਚੰਡੀਗੜ੍ਹ, 3 ਦਸੰਬਰ (ਹਰਕਵਲਜੀਤ ਸਿੰਘ)-ਸਾਬਕਾ ਮੁੱਖ ਮੰਤਰੀ ਤੇ 'ਪੰਜਾਬ ਲੋਕ ਕਾਂਗਰਸ' ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੱਸਿਆ ਕਿ ਉਹ ਅਗਲੇ ਹਫ਼ਤੇ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕਰਕੇ ਭਾਜਪਾ ਨਾਲ ਚੋਣ ਗਠਜੋੜ ਵਿਚ ਸ਼ਾਮਿਲ ਹੋ ਰਹੀਆਂ ਪਾਰਟੀਆਂ ਦਰਮਿਆਨ ਸੀਟਾਂ ਦੀ ਵੰਡ 'ਤੇ ਚੋਣ ਰਣਨੀਤੀ ਦਾ ਮਾਮਲਾ ਵਿਚਾਰਨਗੇ | ਉਨ੍ਹਾਂ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਮਿਤ ਸ਼ਾਹ ਦੇ ਦੋ ਦਿਨਾਂ ਲਈ ਬਾਹਰ ਜਾਣ ਕਾਰਨ ਹੁਣ ਉਨ੍ਹਾਂ ਦੀ ਮੀਟਿੰਗ 7 ਦਸੰਬਰ ਮੰਗਲਵਾਰ ਨੂੰ ਦਿੱਲੀ ਵਿਖੇ ਹੋਵੇਗੀ | ਕੈਪਟਨ ਨੇ ਦੱਸਿਆ ਕਿ ਗੱਠਜੋੜ ਵਿਚਲੀ ਤੀਜੀ ਧਿਰ ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਾਲੇ ਸੰਯੁਕਤ ਅਕਾਲੀ ਦਲ ਨਾਲ ਵੀ ਭਾਜਪਾ ਵਲੋਂ ਹੀ ਸਿੱਧੀ ਗੱਲ ਹੋ ਰਹੀ ਹੈ ਅਤੇ ਉਨ੍ਹਾਂ ਨੂੰ ਤਿੰਨਾਂ ਪਾਰਟੀਆਂ ਦਰਮਿਆਨ ਟਿਕਟਾਂ ਦੀ ਵੰਡ ਸਬੰਧੀ ਅੰਦਾਜ਼ਾ ਦਿੱਲੀ ਦੀ ਮੀਟਿੰਗ ਤੋਂ ਹੀ ਹੋ ਸਕੇਗਾ | ਉਨ੍ਹਾਂ ਕਿਹਾ ਕਿ ਮੇਰੀ ਸੋਚ ਇਹ ਹੈ ਕਿ ਹਲਕਾ ਪੱਧਰ 'ਤੇ ਜਿਸ ਪਾਰਟੀ ਦਾ ਉਮੀਦਵਾਰ ਜੇਤੂ ਨਜ਼ਰ ਆਵੇ ਟਿਕਟ ਉਸ ਨੂੰ ਮਿਲਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਨਾਂਅ ਅਸੀਂ ਅਜੇ ਜਨਤਕ ਨਹੀਂ ਕਰ ਰਹੇ | ਕੈਪਟਨ ਨੇ ਦੱਸਿਆ ਕਿ ਉਹ ਗਠਜੋੜ ਦੇ ਹਰੇਕ ਉਮੀਦਵਾਰ ਦੀ ਸੀਟ 'ਤੇ ਚੋਣ ਪ੍ਰਚਾਰ ਕਰਨ ਲਈ ਜਾਣਗੇ ਅਤੇ ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਮਿਲਣ ਤੋਂ ਤੁਰੰਤ ਬਾਅਦ ਚੋਣ ਮੁਹਿੰਮ ਵਿਚ ਕੁੱਦ ਪੈਣਗੇ | ਕੈਪਟਨ ਨੇ ਸਪਸ਼ਟ ਕੀਤਾ ਕਿ ਇਕੱਠੇ ਚੋਣ ਲੜਨ ਵਾਲੀਆਂ ਪਾਰਟੀਆਂ ਆਪਣੀ ਵੱਖ ਵੱਖ ਸੋਚ ਕਾਇਮ ਰੱਖ ਸਕਦੀਆਂ ਹਨ ਅਤੇ ਕਿਸੇ ਪਾਰਟੀ ਲਈ ਜ਼ਰੂਰੀ ਨਹੀਂ ਕਿ ਦੂਜੇ ਦੀ ਸੋਚ ਨਾਲ ਵੀ ਸਹਿਮਤ ਹੋਵੇ | ਸਾਬਕਾ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਪਟਿਆਲਾ ਦੇ ਮੇਰੇ ਜੱਦੀ ਹਲਕੇ ਵਿਚ ਕੰਮ ਕਰ ਰਹੀ ਹੈ, ਜਦੋਂ ਕਿ ਮੇਰਾ ਬੇਟਾ ਕੌਮੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ 'ਚ ਹਿੱਸਾ ਲੈਣ ਗਿਆ ਹੋਇਆ ਹੈ ਅਤੇ 5 ਦਸੰਬਰ ਨੂੰ ਵਾਪਸ ਪਰਤਦਿਆਂ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਦਾ ਚਾਰਜ ਸੰਭਾਲ ਲਵੇਗਾ |
ਮਹਾਰਾਣੀ ਆਪਣੇ ਭਵਿੱਖ ਬਾਰੇ ਫ਼ੈਸਲਾ ਆਪ ਕਰਨਗੇ
ਕੈਪਟਨ ਨੇ ਇਕ ਸਵਾਲ ਦੇ ਜੁਆਬ ਵਿਚ ਦੱਸਿਆ ਕਿ ਉਨ੍ਹਾਂ ਦੀ ਪਤਨੀ ਤੇ ਸਾਂਸਦ ਮਹਾਂਰਾਣੀ ਪ੍ਰਨੀਤ ਕੌਰ ਮੇਰੀ ਪਾਰਟੀ ਵਿਚ ਸ਼ਾਮਿਲ ਹੋਣ ਸਬੰਧੀ ਫ਼ੈਸਲਾ ਖ਼ੁਦ ਲੈਣਗੇ ਅਤੇ ਮੈਂ ਉਨ੍ਹਾਂ 'ਤੇ ਕਦੀ ਵੀ ਇਸ ਲਈ ਦਬਾਅ ਨਹੀਂ ਪਾਵਾਂਗਾ | ਉਨ੍ਹਾਂ ਕਿਹਾ ਕਿ ਅਗਲੇ ਹਫ਼ਤੇ ਆਪਣੀ ਦਿੱਲੀ ਫੇਰੀ ਦੌਰਾਨ ਮੈਂ ਉਨ੍ਹਾਂ ਕੋਲ ਹੀ ਰੁਕਾਂਗਾ ਤਾਂ ਉਸ ਸਮੇਂ ਇਸ ਸਬੰਧੀ ਗੱਲਬਾਤ ਜ਼ਰੂਰ ਹੋ ਸਕਦੀ ਹੈ |
ਚੰਨੀ ਛੋਟੀ ਸੋਚ ਨਾਲ ਕੰਮ ਕਰ ਰਹੇ ਹਨ
ਕੈਪਟਨ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿਸ ਢੰਗ ਨਾਲ ਕੰਮ ਕਰ ਰਹੇ ਹਨ ਉਸ ਨਾਲ ਸਰਕਾਰਾਂ ਨਹੀਂ
ਚੱਲਦੀਆਂ | ਉਨ੍ਹਾਂ ਕਿਹਾ ਕਿ ਪਟਿਆਲਾ ਮੇਰਾ ਸ਼ਹਿਰ ਹੈ ਅਤੇ ਉੱਥੋਂ ਦਾ ਸੀਵਰੇਜ ਕਈ ਸਾਲਾਂ ਤੋਂ ਨਹੀਂ ਚੱਲ ਰਿਹਾ ਸੀ ਕਿਉਂਕਿ ਸ਼ਹਿਰ ਦੀਆਂ ਡੇਅਰੀਆਂ ਦਾ ਗੰਦ ਵੀ ਉਸ ਵਿਚ ਜਾਣ ਕਾਰਨ ਉਹ ਖ਼ਤਮ ਹੋ ਚੁੱਕਾ ਸੀ ਤੇ ਮੈਂ ਸਰਕਾਰ ਰਾਹੀਂ ਕੋਈ 300 ਕਰੋੜ ਦੀ ਲਾਗਤ ਨਾਲ ਨਵਾਂ ਸੀਵਰੇਜ ਪਵਾਇਆ ਅਤੇ ਦੁਬਾਰਾ ਬੰਦ ਹੋਣ ਤੋਂ ਬਚਾਉਣ ਲਈ 60 ਡੇਅਰੀਆਂ ਨੂੰ ਵੀ ਸ਼ਹਿਰ ਤੋਂ ਬਾਹਰ ਭੇਜਣ ਦਾ ਫ਼ੈਸਲਾ ਕੀਤਾ, ਪਰ ਚੰਨੀ ਨੇ ਆਉਂਦਿਆਂ ਹੀ ਫ਼ੈਸਲਾ ਰੱਦ ਕਰ ਦਿੱਤਾ, ਜੋ ਕਿ ਸਰਕਾਰ ਵਲੋਂ ਖ਼ਰਚੇ 300 ਕਰੋੜ ਨੂੰ ਰੋੜ੍ਹਨ ਵਾਲੀ ਕਾਰਵਾਈ ਹੈ |
ਚੰਡੀਗੜ੍ਹ, 3 ਦਸੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਅੱਜ 6 ਆਈ.ਏ.ਐਸ. ਅਤੇ 5 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਜਾਰੀ ਹੁਕਮਾਂ ਅਨੁਸਾਰ ਆਈ.ਏ.ਐਸ. ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਨੂੰ ਸਕੱਤਰ ਪਸ਼ੂ ਪਾਲਣ, ਮੱਛੀ ਅਤੇ ਡੇਅਰੀ ਵਿਕਾਸ ...
ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 3 ਦਸੰਬਰ- ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਪਾਰਟੀ 'ਚ ਸ਼ਾਮਿਲ ਕਰਵਾਉਣ ਉਪਰੰਤ ਮਾਨਸਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਾਉਣ ਦੀਆਂ ਚਰਚਾਵਾਂ ...
ਅੰਮਿ੍ਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਭਾਰਤ ਸਰਕਾਰ ਵਲੋਂ ਬੀਤੇ ਦਿਨੀਂ ਪਦਮ ਭੂਸ਼ਣ ਐਵਾਰਡ ਨਾਲ ਸਨਮਾਨੇ ਭਾਰਤੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤੇ ਉਘੇ ਸਿੱਖ ਚਿੰਤਕ ਤਰਲੋਚਨ ਸਿੰਘ ਅੱਜ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਤੇ ਸ਼ੁਕਰਾਨਾ ਕਰਨ ਪੁੱਜੇ | ...
ਚੰਡੀਗੜ੍ਹ, 3 ਦਸੰਬਰ (ਵਿਕਰਮਜੀਤ ਸਿੰਘ ਮਾਨ )- ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਕੱਲ੍ਹ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਆਪਣੇ ਮੁੱਖ ਮੰਤਰੀ ਬਣਨ ਤੋਂ ਬਾਅਦ ਪੇਸ਼ ਕੀਤੇ ਰਿਪੋਰਟ ਕਾਰਡ 'ਤੇ ਉਨ੍ਹਾਂ ਨੂੰ ਘੇਰਿਆ ਹੈ | ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ...
ਫ਼ਿਰੋਜ਼ਪੁਰ, 3 ਦਸੰਬਰ (ਰਾਕੇਸ਼ ਚਾਵਲਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਡਾਇਰੈਕਟਰ ਐਜੂਕੇਸ਼ਨ ਰਿਕਰੂਟਮੈਂਟ ਡਾਇਰੈਕਟਰਜ਼ ਪੰਜਾਬ ਵਲੋਂ ਮਾਸਟਰ ਕੇਡਰ ਅਧੀਨ ਅੰਗਰੇਜ਼ੀ ਦੀਆਂ 899 ਆਸਾਮੀਆਂ ਦੀ ਭਰਤੀ 'ਚ ਪੰਜਾਬ ਸਰਕਾਰ ਰਾਹੀਂ ਚੀਫ਼ ਸੈਕਟਰੀ ਪੰਜਾਬ, ਸਕੱਤਰ ...
ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਬਹਿਬਲ ਕਲਾਂ ਵਿਖੇ ਵਾਪਰੇ ਗੋਲੀਕਾਂਡ ਸਬੰਧੀ ਅੱਜ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ 'ਚ ਸੁਣਵਾਈ ਦੌਰਾਨ ਮੁਲਾਜ਼ਮ ਧਿਰ ਵਲੋਂ ਦਿੱਤੀ ਅਰਜ਼ੀ 'ਤੇ ਦੋਵਾਂ ਧਿਰਾਂ ਦੀ ਦੋ ਘੰਟੇ ਬਹਿਸ ਚੱਲੀ | ...
ਚੰਡੀਗੜ੍ਹ, 3 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਸਰਕਾਰੀ ਕਾਲਜਾਂ 'ਚ 1091 ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ 'ਚ ਪੇਪਰ ਲੀਕ ਹੋਣ ਦੇ ਦੋਸ਼ ਲਾਉਂਦੀ ਪਟੀਸ਼ਨ 'ਚ ਹਾਈਕੋਰਟ ਨੇ ਸੁਣਵਾਈ ਕਰਦੇ ਹੋਏ ਭਰਤੀ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ ਹੈ | ਦੂਜੇ ਪਾਸੇ ਪੰਜਾਬ ਸਰਕਾਰ ਨੇ ...
ਸੰਗਰੂਰ, 3 ਦਸੰਬਰ (ਧੀਰਜ ਪਸ਼ੌਰੀਆ)-ਛੇਵੇਂ ਪੇ-ਕਮਿਸ਼ਨ ਦੀ ਰਿਪੋਰਟ ਦੇ ਲਾਭ ਲੈਣ ਲਈ ਦਿੱਤੀਆਂ ਤਿੰਨ ਆਪਸ਼ਨਾਂ 'ਚ ਇਕ ਕਲਿੱਕ ਕਰਨ ਲਈ ਪੰਜਾਬ ਸਰਕਾਰ ਵਲੋਂ ਬਣਾਈ ਸਾਈਟ ਆਈ. ਐਚ. ਆਰ. ਐਮ. ਐਸ. ਦੇ ਪਿਛਲੇ ਤਿੰਨ ਦਿਨਾਂ ਤੋਂ ਬੰਦ ਹੋਣ ਕਾਰਨ ਪੰਜਾਬ ਸਰਕਾਰ ਦੇ ਲੱਖਾਂ ...
ਅੰਮਿ੍ਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਤੱਤਕਾਲੀ ਪ੍ਰਧਾਨ, ਉੱਘੇ ਹੋਟਲ ਤੇ ਟਰਾਂਸਪੋਰਟ ਕਾਰੋਬਾਰੀ ਚਰਨਜੀਤ ਸਿੰਘ ਚੱਢਾ (86) ਦਾ ਅੱਜ ਤੜਕਸਾਰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਚੱਢਾ 2001 ਤੋਂ ਲੈ ...
ਚੰਡੀਗੜ੍ਹ, 3 ਦਸੰਬਰ (ਅਜੀਤ ਬਿਊਰੋ)- ਅੱਜ ਸੂਬੇ ਵਿਚ ਕੋਰੋਨਾ ਦੇ 63 ਨਵੇਂ ਮਾਮਲੇ ਸਾਹਮਣੇ ਆਏ ਹਨ | 43 ਮਰੀਜ ਸਿਹਤਯਾਬ ਵੀ ਹੋਏ ਹਨ | ਐਸ.ਏ.ਐਸ. ਨਗਰ ਤੋਂ 14, ਫਿਰੋਜਪੁਰ ਤੋਂ 13, ਜਲੰਧਰ ਤੋਂ 9, ਪਠਾਨਕੋਟ ਤੋਂ 8, ਬਠਿੰਡਾ ਤੋਂ 7, ਫਰੀਦਕੋਟ ਅਤੇ ਗੁਰਦਸਪੂਰ ਤੋਂ 3-3, ਲੁਧਿਆਣਾ ਤੋਂ 2 ...
ਅੰਮਿ੍ਤਸਰ, 3 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਿਆਲਕੋਟ ਸ਼ਹਿਰ 'ਚ ਅੱਜ ਕੁਝ ਲੋਕਾਂ ਨੇ ਫੈਕਟਰੀ ਮੈਨੇਜਰ ਨੂੰ ਬੇਰਿਹਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਸੜਕ ਵਿਚਾਲੇ ਲਿਜਾ ਕੇ ਸਾੜ ਦਿੱਤਾ | ਮਿ੍ਤਕ ਮੈਨੇਜਰ ਸ੍ਰੀਲੰਕਾ ਦਾ ਨਾਗਰਿਕ ਸੀ ਅਤੇ ਉਸ ਦਾ ਨਾਂਅ ...
ਚੰਡੀਗੜ੍ਹ, 3 ਦਸੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 2022 'ਚ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਬਣਾਏਗੀ, ਕਿਉਂਕਿ ਇਸ ...
ਅੰਮਿ੍ਤਸਰ, 3 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਬੈਲਜੀਅਮ ਦੇ ਸਫ਼ੀਰ ਫਿਲਿਪ ਬ੍ਰੋਂਚੇਨ ਨੇ ਆਪਣੇ ਵਫ਼ਦ ਨਾਲ ਅੱਜ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਕੀਤੀ | ਫਿਲਿਪ ਬ੍ਰੋਂਚੇਨ ਨੇ ਗੁਰਦੁਆਰਾ ਅਤੇ ਮਜ਼ਾਰ ਸਾਹਿਬ ...
ਐੱਸ. ਏ. ਐੱਸ. ਨਗਰ, 3 ਦਸੰਬਰ (ਜਸਬੀਰ ਸਿੰਘ ਜੱਸੀ)- ਹਵਾਲਾ ਰਾਸ਼ੀ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਗਿ੍ਫ਼ਤਾਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਆਪਣੇ ਵਕੀਲ ਰਾਹੀਂ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ 'ਚ ਦਾਇਰ ਜ਼ਮਾਨਤ ਦੀ ਅਰਜ਼ੀ 'ਤੇ ...
ਖੰਨਾ, 3 ਦਸੰਬਰ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਦੇ ਪ੍ਰਮੁੱਖ ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਸ਼ਾਮ ਖੰਨਾ ਵਿਚ ਪਾਰਟੀ ਦੇ ਪ੍ਰੋਗਰਾਮ 'ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮਨੀਸ਼ ਸਿਸੋਦੀਆ ਦੀ ਗੱਲਬਾਤ' 'ਚ ਕਾਰੋਬਾਰੀਆਂ, ...
ਅੰਮਿ੍ਤਸਰ, 3 ਦਸੰਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਨੂੰ ਜੀਵਨ ਰੱਖਿਅਕ ਦਵਾਈਆਂ ਤੇ 50 ਹਜ਼ਾਰ ਮੀਟਿ੍ਕ ਟਨ ਕਣਕ ਭੇਜਣ ਦੀ ਭਾਰਤ ਦੀ ਮੰਗ ਪਾਕਿਸਤਾਨ ਨੇ ਸਵੀਕਾਰ ਕਰ ਲਈ ਹੈ | ਪਾਕਿ ਦੇ ਵਿਦੇਸ਼ ਮੰਤਰਾਲੇ ਵਲੋਂ ਅੱਜ ਇਸ ਬਾਰੇ 'ਚ ਜਾਰੀ ਬਿਆਨ 'ਚ ਕਿਹਾ ਗਿਆ ਕਿ ਪਾਕਿ ...
ਐੱਸ. ਏ. ਐੱਸ. ਨਗਰ, 3 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਟੇਟ ਕੌਂਸਲ ਆਫ਼ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ ਸੰਸਥਾ ਪੰਜਾਬ ਵਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਪ੍ਰੀਖਿਆ 24 ਦਸੰਬਰ ਨੂੰ ਕਰਵਾਈ ਜਾ ਰਹੀ ਹੈ | ਇਸ ਸੰਬੰਧੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ...
ਜਸਪਾਲ ਸਿੰਘ ਜਲੰਧਰ, 3 ਦਸੰਬਰ-ਲੋਕ ਲੁਭਾਉਣੇ ਐਲਾਨਾਂ ਅਤੇ ਚੋਣ ਵਾਅਦਿਆਂ ਦੀ ਲੱਗੀ ਦੌੜ 'ਚ ਆਮ ਆਦਮੀ ਪਾਰਟੀ ਵਿਰੋਧੀ ਪਾਰਟੀਆਂ ਤੋਂ ਅੱਗੇ ਨਿਕਲਦੀ ਲੱਗ ਰਹੀ ਹੈ ਤੇ 'ਆਪ' ਸੁਪਰੀਮੋ ਅਰਵਿੰਦਰ ਕੇਜਰੀਵਾਲ ਦੀਆਂ ਗਾਰੰਟੀਆਂ ਹੋਰਨਾਂ ਪਾਰਟੀਆਂ ਦੇ ਚੋਣ ਵਾਅਦਿਆਂ ...
ਚੰਡੀਗੜ੍ਹ, 3 ਦਸੰਬਰ (ਬਿ੍ਜੇਂਦਰ ਗੌੜ)- ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਇਕ ਪਟੀਸ਼ਨ ਦਾਇਰ ਕਰਦਿਆਂ ਦੋਸ਼ ਲਾਏ ਗਏ ਹਨ ਕਿ ਜ਼ਿਲ੍ਹਾ ਕਪੂਰਥਲਾ ਵਿਚ ਪੈਂਦੇ ਪਿੰਡ ਪੰਡੋਰੀ ਆਰਿਆਂ ਦੇ ਬਾਹਰੀ ਖੇਤਰ ਵਿਚ ਇਕ ਗੈਰ-ਕਾਨੂੰਨੀ ਢਾਂਚੇ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ...
ਅੰਮਿ੍ਤਸਰ, 3 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਹਾਈ ਕਮਿਸ਼ਨ ਵਲੋਂ 136 ਭਾਰਤੀ ਹਿੰਦੂ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ, ਜੋ ਸੂਬਾ ਸਿੰਧ 'ਚ 4 ਤੋਂ 15 ਦਸੰਬਰ ਤੱਕ ਸ਼ਦਾਨੀ ਦਰਬਾਰ ਹਯਾਤ ਪਿਤਾਫੀ ਵਿਖੇ ਸੰਤ ਸ਼ਦਾਰਾਮ ਦੇ 313ਵੇਂ ਜਨਮ ਦਿਹਾੜੇ ਦੇ ਸਮਾਗਮਾਂ ...
ਹਠੂਰ, 3 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਬਾਬਾ ਮੱਘਰ ਸਿੰਘ ਰਾਮਗੜ੍ਹ ਵਾਲਿਆਂ ਦੀ 97ਵੀਂ ਬਰਸੀ ਨੂੰ ਸਮਰਪਿਤ ਪਿੰਡ ਦੇਹੜਕਾ ਵਿਖੇ ਚੱਲ ਰਹੇ 7 ਰੋਜ਼ਾ ਧਾਰਮਿਕ ਸਮਾਗਮਾਂ ਦੌਰਾਨ ਸਜਾਏ ਦੀਵਾਨਾਂ 'ਚ ਸੰਤ ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਬਾਬਾ ਗੁਰਚਰਨ ਸਿੰਘ ...
ਅਟਾਰੀ, 3 ਦਸੰਬਰ (ਗੁਰਦੀਪ ਸਿੰਘ ਅਟਾਰੀ)-ਕੌਮਾਂਤਰੀ ਅਟਾਰੀ-ਵਾਹਗਾ ਬਾਰਡਰ 'ਤੇ ਬੱਚੇ ਨੇ ਕਣਕ ਦੇ ਖੇਤਾਂ 'ਚ ਖੁੱਲ੍ਹੇ ਅਸਮਾਨ ਹੇਠਾਂ ਜਨਮ ਲਿਆ ਹੈ | ਨੀਬੂ ਪਤਨੀ ਬਾਲਮ ਰਾਮ ਪਾਕਿਸਤਾਨ ਪੰਜਾਬ ਦੇ ਜ਼ਿਲ੍ਹਾ ਰਹਿਮੀਆਰ ਖ਼ਾਨ ਅਧੀਨ ਆਉਂਦੇ ਪਿੰਡ ਟਿੱਬਾ ਚੌਹਾਨ ਦੇ ...
ਲੁਧਿਆਣਾ, 3 ਦਸੰਬਰ (ਸਲੇਮਪੁਰੀ)-ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਪਨਬੱਸ/ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਟ੍ਰਾਂਸਪੋਰਟ ਮੁਲਾਜ਼ਮਾਂ ਵਲੋਂ ਪੰਜਾਬ ਦੇ ਸਮੂਹ ਬੱਸ ਸਟੈਂਡ ਸਵੇਰੇ 10 ਤੋਂ 12 ਵਜੇ ਤੱਕ ਬੰਦ ਰੱਖ ਕੇ ਰੋਸ ...
ਐੱਸ. ਏ. ਐੱਸ. ਨਗਰ, 3 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੜ੍ਹਾਉਣ ਵਾਲੇ ਅਧਿਆਪਕ ਖ਼ੁਦ ਹੀ ਆਪਣੇ ਸ਼ਗਿਰਦ ਤੋਂ ਨਿਰਾਸ਼ ਹਨ | ਮੁੱਖ ਮੰਤਰੀ ਨਾ ਤਾਂ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰ ਰਹੇ ਹਨ ਅਤੇ ਨਾ ਹੀ ...
ਮੂਲੋਵਾਲ, 3 ਦਸੰਬਰ (ਰਤਨ ਸਿੰਘ ਭੰਡਾਰੀ)- ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਟਿਕਰੀ ਬਾਰਡਰ ਦਿੱਲੀ ਵਿਖੇ ਕਿਸਾਨ ਆਗੂ ਬਿੱਕਰ ਸਿੰਘ (64) ਪੁੱਤਰ ਗਰੀਬ ਸਿੰਘ ਰਣੀਕੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਪਿੰਡ ਰਣੀਕੇ ਦੇ ਸਰਪੰਚ ਸੁਖਵਿੰਦਰ ਸਿੰਘ, ...
ਸੀਂਗੋ ਮੰਡੀ, 3 ਦਸੰਬਰ (ਲਕਵਿੰਦਰ ਸ਼ਰਮਾ)- ਪਿੰਡ ਬਹਿਮਣ ਜੱਸਾ ਸਿੰਘ ਦੇ ਨੌਜਵਾਨ ਕਿਸਾਨ ਜਸਲੀਨ ਗੱਗੂ (23) ਪੁੱਤਰ ਲੀਲਾ ਸਿੰਘ ਨੇ ਘਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਇਸ ਸੰਬੰਧੀ ਟਰੱਕ ਆਪਰੇਟਰ ਮੈਂਬਰ ਜਸਵੀਰ ਤੇ ਸਰਪੰਚ ਤਰਸੇਮ ਸੇਮੀ ਨੇ ਦੱਸਿਆ ਕਿ ਲੀਲਾ ...
ਬਾਘਾ ਪੁਰਾਣਾ, 3 ਦਸੰਬਰ (ਕਿ੍ਸ਼ਨ ਸਿੰਗਲਾ)-ਹਿੰਦ-ਪਾਕਿ ਯੁੱਧ 1971 ਦੇ ਵੀਰ ਚੱਕਰ ਵਿਜੇਤਾ ਸ਼ਹੀਦ ਨੈਬ ਸਿੰਘ ਗਿੱਲ ਦੇ 50ਵੇਂ ਸ਼ਹੀਦੀ ਦਿਵਸ ਅਤੇ ਬੈਕੁੰਠ ਵਾਸੀ ਸੰਤ ਬਾਬਾ ਕਰਨੈਲ ਸਿੰਘ ਦਾਸ ਦੀ 11ਵੀਂ ਬਰਸੀ ਨੂੰ ਸਮਰਪਿਤ ਸਾਲਾਨਾ ਸਮਾਗਮ ਵਿਵੇਕ ਆਸ਼ਰਮ ਮੱਲੇਵਾਲਾ ...
ਸੰਗਰੂਰ, 2 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਵਲੋਂ ਦਿੱਲੀ ਦੇ ਉੱਪ ਮੁੱਖ ਮੰਤਰੀ ਜਿਨ੍ਹਾਂ ਕੋਲ ਸਿੱਖਿਆ ਵਿਭਾਗ ਵੀ ਹੈ, ...
ਗਾਜ਼ੀਆਬਾਦ, 3 ਦਸੰਬਰ (ਏਜੰਸੀ)-ਬੀ.ਕੇ.ਯੂ. ਦੇ ਇਕ ਨੇਤਾ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੂੰ ਲੰਡਨ ਅਧਾਰਿਤ 'ਸੁਕੇਅਰਡ ਵਾਟਰਮੇਲਨ ਕੰਪਨੀ' ਦੁਆਰਾ ਸਾਲਾਨਾ ਦਿੱਤੇ ਜਾਣ ਵਾਲੇ 21ਵੀਂ ਸਦੀ ਦੇ ਆਈਕਾਨ ਪੁਰਸਕਾਰ ਲਈ ਚੁਣਿਆ ...
ਚੰਡੀਗੜ੍ਹ, 3 ਦਸੰਬਰ (ਏਜੰਸੀ)-ਹਰਿਆਣਾ ਕਿਸਾਨ ਯੂਨੀਅਨਾਂ ਦੇ ਨੇਤਾਵਾਂ ਦੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਇਕ ਲੰਬੀ ਮੀਟਿੰਗ ਹੋਈ, ਪਰ ਬਾਅਦ 'ਚ ਕਿਸਾਨਾਂ ਨੇ ਕਿਹਾ ਕਿ ਮੁਲਾਕਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਦੀ ...
ਨਵੀਂ ਦਿੱਲੀ, 3 ਦਸੰਬਰ (ਉਪਮਾ ਡਾਗਾ ਪਾਰਥ)-ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਨੇ ਕੋਵਿਡ 19 ਦੀ ਬੂਸਟਰ ਡੋਜ਼ ਅਤੇ ਬੱਚਿਆਂ ਲਈ ਟੀਕਾਕਰਨ ਸ਼ੁਰੂ ਕਰਨ ਸੰਬੰਧੀ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਇਸ ਸੰਬੰਧ 'ਚ ਫੈਸਲਾ ਵਿਗਿਆਨਕ ਆਧਾਰ 'ਤੇ ਹੀ ਲਿਆ ਜਾਵੇਗਾ | ...
ਨਵੀਂ ਦਿੱਲੀ, 3 ਦਸੰਬਰ (ਉਪਮਾ ਡਾਗਾ ਪਾਰਥ)-ਮੁਆਫ਼ੀਨਾਮੇ ਦੀ ਸ਼ਰਤ 'ਤੇ ਅਟਕਿਆ ਰਾਜ ਸਭਾ ਮੈਂਬਰਾਂ ਦੀ ਮੁਅੱਤਲੀ ਦਾ ਮਾਮਲਾ ਸ਼ੁੱਕਰਵਾਰ ਨੂੰ ਵੀ ਕਿਸੇ ਸੁਲ੍ਹਾ ਤੱਕ ਨਹੀਂ ਪਹੁੰਚ ਪਾਇਆ | ਰਾਜ ਸਭਾ ਦੇ ਚੇਅਰਮੈਨ ਐਮ. ਵੈਂਕਈਆ ਨਾਇਡੂ ਨੇ ਸਦਨ ਦੇ ਨੇਤਾ ਪਿਊਸ਼ ਗੋਇਲ ...
ਜਲੰਧਰ, 3 ਦਸੰਬਰ (ਜਸਪਾਲ ਸਿੰਘ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵਲੋਂ ਕਾਂਗਰਸ ਦਾ ਹੱਥ ਫੜ੍ਹ ਲੈਣ 'ਤੇ ਉਨ੍ਹਾਂ ਦੇ ਵੱਡੀ ਗਿਣਤੀ ਪ੍ਰਸੰਸਕ ਨਾਖੁਸ਼ ਹਨ ਤੇ ਉਨ੍ਹਾਂ ਵਲੋਂ ਸੋਸ਼ਲ ਮੀਡੀਆ 'ਤੇ ਆਪਣੇ ਚਹੇਤੇ ਗਾਇਕ ਖਿਲਾਫ ਜੰਮ ਕੇ ਭੜਾਸ ਕੱਢੀ ਜਾ ਰਹੀ ਹੈ | ਸਿੱਧੂ ...
ਨਵੀਂ ਦਿੱਲੀ, 3 ਦਸੰਬਰ (ਉਪਮਾ ਡਾਗਾ ਪਾਰਥ)-ਕਾਂਗਰਸੀ ਸੰਸਦ ਮੈਂਬਰ ਮਨਿਕਮ ਟੈਗੋਰ ਨੇ ਲਖੀਮਪੁਰ ਖੀਰੀ 'ਚ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਵਲੋਂ ਕਿਸਾਨਾਂ ਦੀ ਹੱਤਿਆ ਦੇ ਮੁੱਦੇ 'ਤੇ ਚਰਚਾ ਲਈ ਲੋਕ ਸਭਾ 'ਚ ਕੰਮ ਰੋਕੂ ਮਤਾ ਪੇਸ਼ ਕੀਤਾ | ਜਿਕਰਯੋਗ ਹੈ ਕਿ ...
ਗਵਾਲੀਅਰ, 3 ਦਸੰਬਰ (ਏਜੰਸੀ)-ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਫਸਲਾਂ 'ਤੇ ਐਮ.ਐਸ.ਪੀ. ਜਾਰੀ ਰਹੇਗੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਹੋਰ ਪ੍ਰਭਾਵੀ ਤੇ ਪਾਰਦਰਸ਼ੀ ਬਣਾਉਣ ਲਈ ਕਮੇਟੀ ਦਾ ਗਠਨ ਕੀਤਾ ਹੈ | ਦੇਸ਼ 'ਚ ਖਾਦਾਂ ਦੀ ਘਾਟ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX