ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਭੁੱਲਰ, ਧਾਲੀਵਾਲ) ਜੈ ਸ਼ੰਕਰ ਟਰਾਲਾ ਯੂਨੀਅਨ, ਸ਼੍ਰੀ ਗੁਰੂ ਟਰੱਕ ਟਰੱਕ ਯੂਨੀਅਨ ਅਤੇ ਜੈ ਸ਼ੰਕਰ ਕਾਰਗੋ ਯੂਨੀਅਨ ਸੁਨਾਮ ਦੇ ਮਾਲਕਾਂ ਅਤੇ ਚਾਲਕਾਂ ਵਲੋਂ ਕਰਮਿੰਦਰਪਾਲ ਸਿੰਘ ਟੋਨੀ ਦੀ ਅਗਵਾਈ ਵਿਚ ਟਰੱਕ ਯੂਨੀਅਨਾਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਸਥਾਨਕ ਆਈ.ਟੀ.ਆਈ.ਚੌਂਕ ਵਿਚ ਧਰਨਾ ਦੇ ਕੇ ਚੱਕਾ ਜਾਮ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਦਾਰਾ ਸਿੰਘ, ਹਰਜੀਤ ਸਿੰਘ, ਗੁਰਮੀਤ ਸਿੰਘ ਲੰਬਾ, ਵਿੱਕੀ ਪ੍ਰਧਾਨ, ਤਰਸੇਮ ਸਿੰਘ ਕਾਕਾ ਅਤੇ ਸੰਤ ਸਿੰਘ ਆਦਿ ਮੌਜੂਦ ਸਨ |
ਮੂਣਕ, (ਭਾਰਦਵਾਜ, ਸਿੰਗਲਾ) -ਬੰਦਾ ਸਿੰਘ ਬਹਾਦਰ ਟਰੱਕ ਅਪਰੇਟਰ ਐਸੋਸੀਏਸ਼ਨ ਮੂਣਕ ਵਲੋਂ ਪ੍ਰਧਾਨ ਮੱਖਣ ਲਾਲ ਸਿੰਗਲਾ ਦੀ ਅਗਵਾਈ ਹੇਠ ਮੂਣਕ ਪਾਤੜਾਂ ਮੁੱਖ ਰੋਡ 'ਤੇ ਸ਼ਾਂਤਮਈ ਢੰਗ ਨਾਲ਼ ਟਰੈਫ਼ਿਕ ਜਾਮ ਕਰ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਜਗਜੀਵਨ ਸਿੰਘ ਗੁੱਡੂ, ਸਾਬਕਾ ਪ੍ਰਧਾਨ ਸੁਖਵੰਤ ਸਿੰਘ ਚੀਮਾਂ, ਸਾਬਕਾ ਪ੍ਰਧਾਨ ਮਸਤਾਨ ਸਿੰਘ ਬੱਲਰਾਂ, ਖ਼ਜ਼ਾਨਚੀ ਭਰਪੂਰ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ ਫ਼ੌਜੀ ਬੱਲਰਾਂ, ਰੁਲਦੂ ਸ਼ਰਮਾ, ਨਫ਼ੇ ਸਿੰਘ, ਰਾਮਫਲ, ਸੁਰੇਸ਼ ਸੈਣੀ, ਗੀਤਾ ਸਿੰਘ ਅਤੇ ਸਮੂਹ ਟਰੱਕ ਅਪ੍ਰੇਟਰ ਅਤੇ ਡਰਾਈਵਰ ਮੌਜੂਦ ਸਨ |
ਅਮਰਗੜ, (ਜਤਿੰਦਰ ਮੰਨਵੀ) - ਟਰੱਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅਮਰਗੜ ਵਿਖੇ ਟਰੱਕ ਅਪਰੇਟਰਾਂ ਵਲੋਂ ਟਰੱਕ ਯੂਨੀਅਨ ਦੀ ਬਹਾਲੀ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਮਾਲੇਰਕੋਟਲਾ-ਪਟਿਆਲਾ ਮੁੱਖ ਸੜਕ ਮੁਕੰਮਲ ਬੰਦ ਕਰ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਟਰੱਕ ਆਪ੍ਰੇਟਰਾਂ ਵਲੋਂ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨਾਂ ਦੀਆਂ ਮੰਗਾਂ 'ਤੇ ਗ਼ੌਰ ਨਹੀਂ ਕੀਤੀ ਗਈ ਤਾਂ ਟਰੱਕ ਯੂਨੀਅਨ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਆਉਣ ਵਾਲੇ ਦਿਨਾਂ ਵਿਚ ਟਰੱਕ ਆਪ੍ਰੇਟਰ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ | ਇਸ ਮੌਕੇ ਪ੍ਰਧਾਨ ਪਲਵਿੰਦਰ ਸਿੰਘ ਚੰਨਾ, ਸਰਪੰਚ ਲਖਵਿੰਦਰ ਸਿੰਘ ਝੱਲ, ਸਾਬਕਾ ਸਰਪੰਚ ਗੁਰਦੀਪ ਸਿੰਘ, ਨਵਤੇਜ ਸਿੰਘ, ਗੁਰਮੁਖ ਸਿੰਘ, ਧਰਮ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਕੁਲਦੀਪ ਸਿੰਘ, ਨਰਿੰਦਰ ਸਿੰਘ, ਇਕਬਾਲ ਸਿੰਘ, ਹਰਪ੍ਰੀਤ ਸਿੰਘ, ਸਰਬਜੀਤ ਸਿੰਘ, ਕੇਸਰ ਸਿੰਘ, ਜੋਗਿੰਦਰਪਾਲ ਸੇਠੀ, ਸਿਮਰਜੀਤ ਸਿੰਘ, ਕੁਲਵਿੰਦਰ ਸਿੰਘ, ਕਾਕਾ ਸਿੰਘ, ਮੱਖਣ ਸਿੰਘ, ਨਰਿੰਦਰ ਸਿੰਘ, ਮਨਦੀਪ ਸਿੰਘ, ਗੁਰਮੇਲ ਸਿੰਘ, ਅਮਰੀਕ ਸਿੰਘ, ਬੇਅੰਤ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ, ਮੁਨਸ਼ੀ ਵਿੱਕੀ ਅਮਰਗੜ, ਅਮਰੀਕ ਸਿੰਘ, ਸਤਿੰਦਰ ਸਿੰਘ, ਮਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਟਰੱਕ ਆਪ੍ਰੇਟਰ ਮੌਜੂਦ ਸਨ |
ਸੰਦੌੜ, (ਜਸਵੀਰ ਸਿੰਘ ਜੱਸੀ) ਪੰਜਾਬ ਟਰੱਕ ਏਕਤਾ ਯੂਨੀਅਨ ਵਲੋਂ ਪੰਜਾਬ ਅੰਦਰ ਤਿੰਨ ਘੰਟੇ ਰੋਡ ਜਾਮ ਕਰਨ ਦੇ ਦਿੱਤੇ ਸੱਦੇ ਉੱਪਰ ਸੰਤ ਬਾਬਾ ਅਤਰ ਸਿੰਘ ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੁਖਬੀਰ ਸਿੰਘ ਸੁੱਖਾ ਧਾਲੀਵਾਲ ਵਲੋਂ ਟਰੱਕ ਆਪਰੇਟਰਾਂ ਨਾਲ ਮਿਲ ਕੇ ਸੰਦੌੜ ਵਿਖੇ ਮਲੇਰਕੋਟਲਾ-ਰਾਏਕੋਟ ਮੇਨ ਰੋਡ ਨੂੰ ਜਾਮ ਕਰ ਕੇ ਆਪਣਾ ਰੋਸ ਜ਼ਾਹਿਰ ਕੀਤਾ | ਪ੍ਰਧਾਨ ਸੁੱਖਾ ਧਾਲੀਵਾਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਅੰਦਰ ਟਰੱਕ ਯੂਨੀਅਨਾਂ ਨੂੰ ਬਹਾਲ ਕਰਨ ਦੀ ਮੰਗ ਕੀਤੀ | ਇਸ ਮੌਕੇ ਪ੍ਰਧਾਨ ਸੁੱਖਾ ਧਾਲੀਵਾਲ, ਮੁਣਸੀ, ਮੋਹਣ ਸਿੰਘ, ਸਾਬਕਾ ਪ੍ਰਧਾਨ ਹਸਪਿੰਦਰ ਸਿੰਘ ਖ਼ੁਰਦ, ਮੁਣਸੀ ਗੁਰਮੇਲ ਸਿੰਘ, ਮਲਕੀਤ ਸਿੰਘ ਸੰਦੌੜ ਸਮੇਤ ਟਰੱਕ ਡਰਾਈਵਰ ਮੌਜੂਦ ਸਨ |
ਦਿੜਬਾ ਮੰਡੀ, (ਪਰਵਿੰਦਰ ਸੋਨੂੰ) ਪੰਜਾਬ ਦੀਆਂ ਸਮੂਹ ਟਰੱਕ ਯੂਨੀਅਨਾਂ ਆਲ ਪੰਜਾਬ ਟਰੱਕ ਏਕਤਾ ਵਲੋਂ ਜਾਇਜ਼ ਮੰਗਾਂ ਨੂੰ ਲੈ ਕੇ ਸੂਬਾ ਭਰ ਵਿਚ ਚੱਕਾ ਜਾਮ ਕਰਨ ਦੇ ਦਿੱਤੇ ਸੱਦੇ ਅਨੁਸਾਰ ਅੱਜ ਦਿੜਬਾ ਵਿਖੇ ਸਮੂਹ ਟਰੱਕ ਆਪੇ੍ਰਟਰਾਂ ਨੇ ਜ਼ਿਲਾ ਪ੍ਰਧਾਨ ਅਜੈ ਸਿੰਗਲਾ ਦੀ ਅਗਵਾਈ ਹੇਠ 11 ਤੋਂ 2 ਵਜੇ ਤੱਕ ਨੈਸ਼ਨਲ ਹਾਈਵੇ. 52 'ਤੇ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਜ਼ਿਲਾ ਪ੍ਰਧਾਨ ਅਜੈ ਸਿੰਗਲਾ, ਲਖਵਿੰਦਰ ਸਿੰਘ ਲੱਖੀ, ਸੁਖਵਿੰਦਰ ਸਿੰਘ ਡੀਸੀ ਖਰੋੜ, ਜਸਵੀਰ ਸੀਰਾਂ, ਕਰਮਜੀਤ ਖੇਤਲਾ, ਵਿਕਰਮਜੀਤ ਕਾਲਾ ਅਤੇ ਕਿਸਾਨ ਆਗੂ ਮਲਕੀਤ ਸਿੰਘ ਨੇ ਸੰਬੋਧਨ ਕੀਤਾ | ਇਸ ਮੌਕੇ ਅਸ਼ਵਨੀ ਸਿੰਗਲਾ, ਰਾਣਾ ਸ਼ੇਰਗਿੱਲ, ਰਾਜ ਤੁਰਬਨਜਾਰਾ, ਸੁਮਨਦੀਪ ਸਿੱਧੂ, ਰਾਜ ਖ਼ਾਲਸਾ, ਬਲਜੀਤ ਸਿੱਧੂ, ਸਚਿਨ ਸਿੰਗਲਾ, ਪ੍ਰਸ਼ੋਤਮ ਕੁਮਾਰ, ਸੁਖਵਿੰਦਰ ਸਿੰਘ, ਕਰਨੈਲ ਸਿੰਘ, ਜਰਨੈਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਟਰੱਕ ਆਪ੍ਰੇਟਰ ਸ਼ਾਮਲ ਸਨ |
ਲਹਿਰਾਗਾਗਾ, (ਗਰਗ, ਢੀਂਡਸਾ, ਖੋਖਰ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਸਮੇਂ ਭੰਗ ਕੀਤੀਆਂ ਟਰੱਕ ਯੂਨੀਅਨਾਂ ਨੂੰ ਮੁੜ ਬਹਾਲ ਕਰਵਾਉਣ ਲਈ ਇੱਥੇ ਟਰੱਕ ਆਪ੍ਰੇਟਰ ਯੂਨੀਅਨ ਲਹਿਰਾਗਾਗਾ ਦੇ ਪ੍ਰਧਾਨ ਸੁਰੇਸ਼ ਸਿੰਗਲਾ ਦੀ ਅਗਵਾਈ ਹੇਠ 11 ਤੋਂ 2 ਵਜੇ ਤਕ ਲਹਿਰਾਗਾਗਾ ਸੁਨਾਮ ਮੁੱਖ ਮਾਰਗ 'ਤੇ ਘੱਗਰ ਬਰਾਂਚ ਨਹਿਰ ਦੇ ਪੁਲ ਉੱਪਰ ਧਰਨਾ ਦੇ ਕੇ ਚੱਕਾ ਜਾਮ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬਿੱਕਰ ਸਿੰਘ ਭੱਲਰ ਨੰਗਲਾ, ਸੁਰਿੰਦਰ ਕੁਮਾਰ ਛਿੰਦੂ, ਹਰਮੇਸ਼ ਸਿੰਘ ਢੀਂਡਸਾ, ਕੁਲਦੀਪ ਸਿੰਘ ਸੰਗਤਪੁਰਾ, ਮੈਨੇਜਰ ਜੁਗਿੰਦਰ ਸਿੰਘ, ਮੁਨਸ਼ੀ ਕਰਨੈਲ ਸਿੰਘ, ਪਵਨ ਸ਼ਰਮਾ, ਅਨਿਲ ਕੁਮਾਰ ਲਹਿਰਾ, ਰਿੰਟੂ ਝਲੂਰ, ਬਲਕਾਰ ਸਿੰਘ ਰਾਮਗੜ, ਦੀਪਕ ਕੁਮਾਰ, ਜਸਵੀਰ ਸਿੰਘ ਭੁਟਾਲ, ਜਸਕਰਨ ਸਿੰਘ ਪਾਲੀ, ਨਰੇਸ਼ ਕੁਮਾਰ ਲਹਿਰਾ ਮੌਜੂਦ ਸਨ |
ਮੂਨਕ, (ਗਮਦੂਰ ਧਾਲੀਵਾਲ) - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਸਮੇਂ ਭੰਗ ਕੀਤੀਆਂ ਟਰੱਕ ਯੂਨੀਅਨਾਂ ਨੂੰ ਮੁੜ ਬਹਾਲ ਕਰਵਾਉਣ ਲਈ ਪੰਜਾਬ ਭਰ ਦੀਆਂ ਯੂਨੀਅਨਾਂ ਦੇ ਸੱਦੇ 'ਤੇ ਟਰੱਕ ਅਪਰੇਟਰਾਂ ਨੇ ਟੋਹਾਣਾ- ਚੰਡੀਗੜ ਮੁੱਖ ਸੜਕਾਂ 'ਤੇ ਧਰਨਾ ਲਗਾ ਕੇ ਆਵਾਜਾਈ ਠੱਪ ਰੱਖੀ | ਬੰਦਾ ਸਿੰਘ ਬਹਾਦਰ ਟਰੱਕ ਅਪਰੇਟਰ ਐਸੋਸੀਏਸ਼ਨ ਮੂਨਕ ਦੇ ਪ੍ਰਧਾਨ ਮੱਖਣ ਲਾਲ ਸਿੰਗਲਾ ਨੇ ਸੰਬੋਧਨ ਕੀਤਾ | ਇਸ ਮੌਕੇ ਸੁਖਵੰਤ ਸਿੰਘ ਚੀਮਾਂ, ਮਸਤਾਨ ਬੱਲਰਾਂ, ਜਗਜੀਵਨ ਗੁੱਡੂ, ਗੁਰਪ੍ਰੀਤ ਸਿੰਘ, ਰੁਲਦੂ ਸ਼ਰਮਾ, ਸੁਰੇਸ਼ ਕੁਮਾਰ, ਗੁਰਪਾਲ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ ਬੱਲਰਾਂ, ਬੱਲੀ ਚੀਮਾਂ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਟਰੱਕ ਅਪਰੇਟਰ ਮੌਜੂਦ ਸਨ |
ਦਿੜ੍ਹਬਾ ਮੰਡੀ, (ਹਰਬੰਸ ਸਿੰਘ ਛਾਜਲੀ) - ਟਰੱਕ ਆਪ੍ਰੇਟਰ ਨੇ ਆਲ ਪੰਜਾਬ ਟਰੱਕ ਏਕਤਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੜ੍ਹਬਾ ਵਿਖੇ ਰਾਸ਼ਟਰੀ ਰਾਜ ਮਾਰਗ 11 ਤੋਂ 3 ਵਜੇ ਤੱਕ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ | ਆਲ ਪੰਜਾਬ ਟਰੱਕ ਏਕਤਾ ਦੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ 2017 ਵਿੱਤ ਸਤਾ ਸੰਭਾਲਦੇ ਹੀ ਟਰੱਕ ਯੂਨੀਅਨਾਂ ਨੂੰ ਭੰਗ ਕਰ ਕੇ ਗ਼ਰੀਬ ਲੋਕਾਂ ਦੇ ਪੇਟ ਉੱਤੇ ਲੱਤ ਮਾਰੀ ਹੈ | ਇਸ ਮੌਕੇ ਰਾਣਾ ਸ਼ੇਰਗਿੱਲ, ਲਖਵਿੰਦਰ ਸਿੰਘ ਲੱਖੀ, ਜਸਵਿੰਦਰ ਸਿੰਘ ਅਤੇ ਆਪ੍ਰੇਟਰ ਮੌਜੂਦ ਸਨ |
ਧੂਰੀ, (ਸੁਖਵੰਤ ਸਿੰਘ ਭੁੱਲਰ) - ਟਰੱਕ ਉਪਰੇਟਰ ਯੂਨੀਅਨ ਧੂਰੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇ ਨੇੜੇ ਟਰੱਕ ਯੂਨੀਅਨ ਧੂਰੀ ਅੱਗੇ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਟਰੱਕ ਓਪਰੇਟਰਾਂ ਦੀਆਂ ਮੰਗਾਂ ਸੰਬੰਧੀ ਗੱਲਬਾਤ ਕਰਦਿਆਂ ਗਮਦੂਰ ਸਿੰਘ ਜਵੰਧਾ, ਸਾਬਕਾ ਪ੍ਰਧਾਨ ਜਗਜੀਤ ਸਿੰਘ ਰਾਏ, ਰਮਨਜੋਤ ਸਿੰਘ ਕਾਲਾ, ਵਰਿੰਦਰ ਸਿੰਘ ਭੁੱਲਰ ਆਦਿ ਨੇ ਦੱਸਿਆ ਕਿ ਟਰੱਕ ਯੂਨੀਅਨਾਂ ਨੂੰ ਬਹਾਲ ਕਰਨ ਆਦਿ ਮੰਗਾਂ ਸੰਬੰਧੀ ਰੋਸ ਧਰਨਾ ਦਿੱਤਾ ਹੈ | ਸ. ਗਮਦੂਰ ਸਿੰਘ ਜਵੰਧਾ ਨੇ ਕਿਹਾ ਕਿ ਸੂਬਾ ਸਰਕਾਰ ਦੀ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਰਵੀਈਆ ਨਿਰਾਸ਼ਾਜਨਕ ਹੈ ਅਤੇ ਜੇਕਰ ਉਕਤ ਮੰਗ ਪੂਰੀਆਂ ਨਾ ਹੋਈਆਂ ਤਾਂ ਵੱਡੇ ਪੱਧਰ ਉੱਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ |
<br/>
ਸੰਗਰੂਰ, 3 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਨਗਰ ਕੌਂਸਲ ਸੰਗਰੂਰ ਦੇ ਇਕ ਅਪਾਹਜ ਜੇ.ਈ. ਨਾਲ ਕੁੱਟਮਾਰ ਕਰਨ ਅਤੇ ਸਰਕਾਰੀ ਰਿਕਾਰਡ ਲੈ ਕੇ ਭੱਜਣ ਦੇ ਮਾਮਲੇ ਵਿਚ ਨਗਰ ਕੌਂਸਲ ਦੇ ਹੀ ਇਕ ਸਾਬਕਾ ਮੁਲਾਜਮ ਪ੍ਰੇਮ ਸਾਗਰ ਗੁਲਾਟੀ ਖਿਲਾਫ ਥਾਣਾ ਸਿਟੀ-1 ...
ਭਵਾਨੀਗੜ੍ਹ, 3 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਸੰਗਰੂਰ ਤੋਂ ਉਮੀਦਵਾਰ ਦਾ ਐਲਾਨ ਨਾ ਕਰਨ 'ਤੇ ਯਤੀਮ ਹੋਏ ਅਕਾਲੀ ਦਲ ਦੇ ਵਰਕਰਾਂ ਵਲੋਂ 7 ਦਸੰਬਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਦਾ ਫ਼ੈਸਲਾ ਕੀਤਾ ਹੈ | ...
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਜ਼ਮੀਨ ਦੀ ਰਜਿਸਟਰੀ ਨਾ ਕਰਵਾਉਣ ਅਤੇ ਨਾ ਹੀ ਬਿਆਨੇ ਵਜੋਂ ਦਿੱਤੀ ਰਕਮ ਵਾਪਸ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਨੇ ...
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਇਕ ਵਿਅਕਤੀ ਨੂੰ ਕੁੱਟ ਮਾਰ ਕਰ ਕੇ ਉਸ ਦੇ ਮੂੰਹ ਵਿਚ ਜ਼ਹਿਰੀਲੀਆਂ ਗੋਲੀਆਂ ਪਾ ਕੇ ਮਾਰਨ ਦੇ ਦੋਸ਼ ਹੇਠ ਪਿੰਡ ਦੇ ਨੰਬਰਦਾਰ ਮਦਨ ਸਿੰਘ ਪੁੱਤਰ ਕਰਮ ਸਿੰਘ, ਰਾਜੂ ਸਿੰਘ ਪੁੱਤਰ ਮਦਨ ਸਿੰਘ, ਮਨੀ ਸਿੰਘ ...
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ) - ਪਾਵਰਕਾਮ ਦੇ ਖਪਤਕਾਰਾਂ ਨੂੰ ਉਸ ਸਮੇਂ ਬਿਜਲੀ ਦੇ ਝਟਕੇ ਲੱਗੇ ਜਦੋਂ ਉਨ੍ਹਾਂ ਦੇ ਹੱਥਾਂ ਵਿਚ ਬਿਜਲੀ ਦੇ ਬਿਲ ਆਏ | ਜਾਣਕਾਰੀ ਅਨੁਸਾਰ ਲੋਕਾਂ ਨੂੰ ਇਹ ਉਮੀਦ ਸੀ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬਿਜਲੀ ਸਸਤੀ ਦੇਣ ...
ਸੰਗਰੂਰ, 3 ਦਸੰਬਰ (ਅਮਨਦੀਪ ਸਿੰਘ ਬਿੱਟਾ) - ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚੇ ਦੇ ਸੂਬਾਈ ਸਹਿ ਇੰਚਾਰਜ ਅਮਨਦੀਪ ਸਿੰਘ ਪੂਨੀਆ, ਸਾਬਕਾ ਜ਼ਿਲ੍ਹਾ ਪ੍ਰਧਾਨ ਕੈਪਟਨ ਰਾਮ ਸਿੰਘ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਪਵਨ ਕੁਮਾਰ ਗਰਗ ਨੇ ਕਿਹਾ ਕਿ 2022 ਦੀ ਵਿਧਾਨ ਸਭਾ ਚੋਣਾਂ ...
ਕੁੱਪ ਕਲਾਂ, 3 ਦਸੰਬਰ (ਮਨਜਿੰਦਰ ਸਿੰਘ ਸਰੌਦ) - ਸਾਡੇ ਸਮਾਜ ਅੰਦਰ ਮੁਨਾਫ਼ੇਖ਼ੋਰ ਅਤੇ ਲਾਲਚੀ ਕਿਸਮ ਦੇ ਲੋਕਾਂ ਵਲੋਂ ਚੰਦ ਛਿੱਲੜਾਂ ਖ਼ਾਤਰ ਇਨਸਾਨੀ ਜ਼ਿੰਦਗੀਆਂ ਨੂੰ ਮੌਤ ਦੇ ਮੰੂਹ ਵਿਚ ਧੱਕਣ ਦਾ ਕੋਈ ਵੀ ਮੌਕਾ ਹੱਥੋਂ ਨਹੀਂ ਜਾਣ ਦਿੱਤਾ ਜਾ ਰਿਹਾ | ਬੀਤੇ ਦਿਨੀਂ ...
ਕੁੱਪ ਕਲਾਂ, 3 ਦਸੰਬਰ (ਮਨਜਿੰਦਰ ਸਿੰਘ ਸਰੌਦ) - ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਿਖ਼ਰ ਲੰਬੀਆਂ ਕਿਆਸ-ਅਰਾਈਆਂ ਅਤੇ ਭੰਨਾਂ ਘੜਤਾਂ ਨੂੰ ਨਕਾਰਦਿਆਂ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਮਲੇਰਕੋਟਲਾ, 3 ਦਸੰਬਰ (ਹਨੀਫ਼ ਥਿੰਦ, ਕੁਠਾਲਾ) - ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ ਦੀਆਂ ਗੈਸਟ-ਫੈਕਲਟੀ/ਪਾਰਟ -ਟਾਇਮ/ ਕੰਟਰੈਕਟ ਉੱਤੇ ਸਰਕਾਰੀ ਕਾਲਜਾਂ ਵਿਚ ਪਿਛਲੇ 15-20 ਸਾਲਾ ਤੋਂ ਕੰਮ ਕਰਦੇ ਕੱਚੇ ਪੋ੍ਰਫੈਸਰਾਂ ਵਿਰੁੱਧ ਅਪਣਾਈਆਂ ਮਾਰੂ ਨੀਤੀਆਂ ਕਾਰਨ ...
ਭਵਾਨੀਗੜ, 3 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਠੇਕੇ 'ਤੇ ਲਈ ਜ਼ਮੀਨ ਦੇ ਝੋਨੇ ਦੇ ਪੈਸੇ ਕਿਸਾਨਾਂ ਦੇ ਖਾਤਿਆਂ ਵਿਚ ਨਾ ਪੈਣ ਤੋਂ ਪ੍ਰੇਸ਼ਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਆਗੂਆਂ ਨੇ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਕਸ਼ਮੀਰ ਸਿੰਘ ਘਰਾਚੋਂ ਦੀ ਅਗਵਾਈ ਵਿਚ ...
ਸੰਗਰੂਰ, 2 ਦਸੰਬਰ (ਅਮਨਦੀਪ ਸਿੰਘ ਬਿੱਟਾ) - ਤੀਸਰੀ ਰਾਸ਼ਟਰੀ ਮਾਸਟਰ ਅਥਲੈਟਿਕਸ ਪ੍ਰਤੀਯੋਗਿਤਾ ਵਿਚ ਸਰਕਾਰੀ ਮਿਡਲ ਸਕੂਲ ਝਨੇੜੀ ਦੀ ਪੀ.ਟੀ.ਆਈ. ਅਧਿਆਪਕਾ ਪਰਮਜੀਤ ਕੌਰ ਕ੍ਰਮਵਾਰ 100 ਮੀਟਰ, 200 ਮੀਟਰ ਅਤੇ 400 ਮੀਟਰ ਵਿਚ ਸੋਨੇ ਦੇ ਤਗਮੇ ਜਿੱਤ ਕੇ ਆਪਣੀ ਸ਼ਾਨਦਾਰ ...
ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਭੁੱਲਰ, ਧਾਲੀਵਾਲ) - ਸੰਗਰੂਰ ਇੰਡਸਟਰੀ ਚੈਂਬਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਰੋਟਰੀ 3090 ਦੇ ਗਵਰਨਰ (2023-24) ਘਣਸ਼ਾਮ ਕਾਂਸਲ ਪੰਜਾਬ ਦੇ ਉਪ ਮੁੱਖ ਮੰਤਰੀ ਓ.ਪੀ ਸੋਨੀ ਨੂੰ ਮਿਲੇ ਅਤੇ ਦੁਨੀਆਂ ਭਰ 'ਚ ਫੈਲ ਰਹੇ ਕੋਰੋਨਾ ਦੇ ਨਵੇਂ ਰੂਪ ...
ਸੰਗਰੂਰ, 3 ਦਸੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਨਾਭਾ ਗੇਟ ਵਿਖੇ ਅਰੋੜਾ ਸਮਾਜ ਨਾਲ ਸੰਬੰਧਤ ਵੱਖ-ਵੱਖ ਸ਼ਖ਼ਸੀਅਤਾਂ ਨੇ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਬੁਲਾਰੇ ਬੀਬਾ ਨਰਿੰਦਰ ਕੌਰ ਭਰਾਜ ਵਲੋਂ ਕੀਤੀ ਗਈ ਪੈੱ੍ਰਸ ਕਾਨਫਰੈਂਸ ਦੌਰਾਨ ਅਤੇ ਵੱਖ-ਵੱਖ ...
ਕੁੱਪ ਕਲਾਂ, 3 ਦਸੰਬਰ (ਮਨਜਿੰਦਰ ਸਿੰਘ ਸਰੌਦ) -ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਦੇ ਲਈ ਪੰਜਾਬ ਦਾ ਮਸ਼ਹੂਰ ਕਬੱਡੀ ਕੱਪ ਸਵਰਗੀ ਜਸਵੰਤ ਸਿੰਘ ਜੱਸਾ ਮੈਮੋਰੀਅਲ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਲੋਂ ਪਿੰਡ ਮੰਡੀਆਂ ਵਿਖੇ ਕਰਵਾਇਆ ਗਿਆ | ਕਬੱਡੀ ਕਲੱਬ ਦੇ ...
ਅਮਰਗੜ੍ਹ, 3 ਦਸੰਬਰ (ਸੁਖਜਿੰਦਰ ਸਿੰਘ ਝੱਲ) - ਆਲ ਪੰਜਾਬ ਟਰੱਕ ਏਕਤਾ ਵਲੋਂ ਦਿੱਤੇ ਸੱਦੇ ਤਹਿਤ ਗੁਰੂ ਨਾਨਕ ਟਰੱਕ ਆਪ੍ਰੇਟਰ ਐਸੋਸੀਏਸ਼ਨ ਅਮਰਗੜ੍ਹ ਵਲੋਂ ਨਾਭਾ ਮਲੇਰਕੋਟਲਾ ਸੜਕ ਉੱਪਰ ਅਮਰਗੜ੍ਹ ਵਿਖੇ ਨਵੇਂ ਬੱਸ ਅੱਡੇ ਨਜ਼ਦੀਕ 11 ਵਜੇ ਤੋਂ ਲੈ ਕੇ 2 ਵਜੇ ਤੱਕ ਜਾਮ ...
ਮੂਣਕ, 3 ਦਸੰਬਰ (ਭਾਰਦਵਾਜ, ਸਿੰਗਲਾ) - ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ 1 ਨਵੰਬਰ ਨੂੰ ਐਲਾਨ ਕਰ ਕੇ ਜਿੱਥੇ ਪੰਜਾਬ ਦੇ ਲੋਕਾਂ ਨੂੰ ਬਿਜਲੀ ਬਿਲਾਂ ਵਿਚ 3 ਰੁਪਏ ਪ੍ਰਤੀ ਯੂਨਿਟ ਸਸਤੀ ਬਿਜਲੀ ਦੇਣ ਦਾ ਤੋਹਫ਼ਾ ਦਿੱਤਾ ਹੈ ਉੱਥੇ ਹੀ ਮੂਣਕ ਸ਼ਹਿਰ ਦੇ ਇਕ ...
ਸੰਗਰੂਰ, 3 ਦਸੰਬਰ (ਚੌਧਰੀ ਨੰਦ ਲਾਲ ਗਾਂਧੀ) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਵਲੋਂ ਇੱਕ ਅਹਿਮ ਮੀਟਿੰਗ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ...
ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਭੁੱਲਰ, ਧਾਲੀਵਾਲ) - ਸ਼ਹੀਦ ਊਧਮ ਸਿੰਘ ਨੌਜਵਾਨ ਸਪੋਰਟਸ ਕਲੱਬ ਬਿਗੜਵਾਲ ਵਲੋਂ ਨਗਰ ਨਿਵਾਸੀਆਂ ਅਤੇ ਗੁਰੂ ਘਰ ਕਮੇਟੀ ਨਾਲ ਮਿਲ ਕੇ ਖੇਤੀ ਕਾਨੰੂਨ ਰੱਦ ਹੋਣ ਦੀ ਖ਼ੁਸ਼ੀ 'ਚ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਵਾਈ ਗਈ | ...
ਲੌਂਗੋਵਾਲ, 3 ਦਸੰਬਰ (ਸ.ਸ.ਖੰਨਾ, ਵਿਨੋਦ) - ਕੌਮ ਦੇ ਮਹਾਨ ਸ਼ਹੀਦ ਲਾਹੌਰ ਦੇ ਨਖ਼ਾਸ ਚੌਕ ਵਿਖੇ ਆਪਣਾ ਬੰਦ ਬੰਦ ਕਟਵਾ ਕੇ ਸ਼ਹਾਦਤ ਦੇਣ ਵਾਲੇ ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ 12 ਤੋਂ ਲੈ ਕੇ 14 ਦਸੰਬਰ ਤਕ ਗੁਰਦੁਆਰਾ ਯਾਦਗਾਰ ਸ਼ਹੀਦ ਭਾਈ ਮਨੀ ਸਿੰਘ ਪੱਤੀ ...
ਲੌਂਗੋਵਾਲ, 3 ਦਸੰਬਰ (ਵਿਨੋਦ) - ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟਰ ਵਰਕਰਜ਼ ਲੇਬਰ ਯੂਨੀਅਨ ਦੇ ਵਫ਼ਦ ਨੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ ਹੇਠ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਸੰਜੇ ਪੋਪਲੀ (ਆਈ.ਏ.ਐਸ) ...
ਸੰਗਰੂਰ, 3 ਦਸੰਬਰ (ਧੀਰਜ ਪਸ਼ੋਰੀਆ) - ਵੱਖ-ਵੱਖ ਕਲਾਵਾਂ ਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਵਾਲੀ ਸੰਸਥਾ ਮੈਕ ਆਰਟ ਗਰੁੱਪ ਵਲੋਂ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੀ ਮੈਨੇਜਮੈਂਟ ਦੇ ਸਹਿਯੋਗ ਨਾਲ ਵਿਦਿਆਰਥੀਆਂ ਦਾ ਆਰਟ ਕੰਪੀਟੀਸ਼ਨ ਕਰਵਾਇਆ ਜਾ ਰਿਹਾ ਹੈ | 10 ਦਸੰਬਰ ...
ਧੂਰੀ, 3 ਦਸੰਬਰ (ਸੰਜੇ ਲਹਿਰੀ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸੰਗਰੂਰ ਤੋਂ ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਹਿਲੀ ਵਾਰ ਹਲਕਾ ਧੂਰੀ ਤੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਲੰਮੇ ਰੇੜਕੇ ਤੋਂ ਬਾਅਦ ਆਖਿਰ ...
ਧੂਰੀ, 3 ਦਸੰਬਰ (ਸੁਖਵੰਤ ਸਿੰਘ ਭੁੱਲਰ) - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਸਾਬਕਾ ਚੇਅਰਮੈਨ ਸ. ਰਣਜੀਤ ਸਿੰਘ ਰੰਧਾਵਾ ਸਾਬਕਾ ਸਰਪੰਚ ਕਾਤਰੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਸ਼ੋ੍ਰਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਵੇਖਣ ...
ਅਮਰਗੜ੍ਹ, 3 ਦਸੰਬਰ (ਜਤਿੰਦਰ ਮੰਨਵੀ) - ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਹਰ ਵਰਗ ਦੇ ਮੂੰਹੋਂ ਲੱਥੀ ਭਾਰਤੀ ਜਨਤਾ ਪਾਰਟੀ ਆਪਣੀਆਂ ਕੋਝੀਆਂ ਚਾਲਾਂ ਚੱਲ ਕੇ ਪੰਜਾਬ ਦੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਤੁਲੀ ਹੋਈ ਹੈ, ...
ਮੂਲੋਵਾਲ, 3 ਦਸੰਬਰ (ਰਤਨ ਸਿੰਘ ਭੰਡਾਰੀ) - ਸੰਤ ਬਾਬਾ ਰਣਜੀਤ ਸਿੰਘ ਪਬਲਿਕ ਸਕੂਲ ਮੂਲੋਵਾਲ ਦੇ ਵਿਦਿਆਰਥੀਆਂ ਨੇ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਤਪ ਅਸਥਾਨ ਬਾਬਾ ਭਾਨ ਸਿੰਘ ਨੈਣੇਵਾਲ, ਭਦੌੜ ਵਿਖੇ ਗੁਰਮਤਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX