ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬੱਸ/ ਪੀ. ਆਰ. ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਫ਼ਿਰੋਜ਼ਪੁਰ ਕੈਂਟ ਬੱਸ ਸਟੈਂਡ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਡਿਪੂ ਪ੍ਰਧਾਨ ਜਤਿੰਦਰ ਸਿੰਘ, ਸੈਕਟਰੀ ਕੰਵਲਜੀਤ ਸਿੰਘ ਮਾਨੋਚਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ, ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਕਾ ਕਰਨ ਦਾ ਭਰੋਸਾ ਦਿੱਤਾ, ਫਿਰ 6 ਅਕਤੂਬਰ ਨੂੰ ਨਵੇਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਰੋਸਾ ਦਿੱਤਾ, ਫਿਰ 12 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿਚ ਪੱਕੇ ਕੀਤਾ ਜਾਵੇਗਾ, ਪ੍ਰੰਤੂ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ ਅਤੇ ਬੋਰਡ ਕਾਰਪੋਰੇਸ਼ਨਾਂ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜਮਾਂ ਦਾ ਨਾਤਾ ਤੋੜਨ ਦੀ ਨੀਤੀ ਨਜ਼ਰ ਆਉਂਦੀ ਦਿਸੀ ਕਿ ਸਰਕਾਰੀ ਟਰਾਂਸਪੋਰਟ ਖ਼ਤਮ ਕਰਨ ਨੂੰ ਸਰਕਾਰ ਤਿਆਰ ਹੈ | ਆਗੂਆਂ ਨੇ ਕਿਹਾ ਕਿ 22 ਨਵੰਬਰ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਮੀਟਿੰਗ ਵਿਚ 3 ਸਾਲ ਵਾਲੇ ਠੇਕੇ 'ਤੇ ਰੱਖੇ ਮੁਲਾਜ਼ਮ ਜੋ ਪੰਜਾਬ ਸਰਕਾਰ ਅਤੇ ਵੱਖ-ਵੱਖ ਰਾਜਾਂ ਨੇ ਪੱਕੇ ਕੀਤੇ, ਦੇ ਸਬੂਤਾਂ ਸਮੇਤ ਗੱਲ ਰੱਖਣ 'ਤੇ ਮੰਤਰੀ ਨੇ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਮੁਲਾਜਮਾਂ ਨੂੰ ਪੱਕਾ ਕਰਨ ਲਈ ਫਿਰ ਭਰੋਸਾ ਦਿੱਤਾ ਕਿ ਆਉਣ ਵਾਲੀ ਪਹਿਲੀ ਕੈਬਨਿਟ ਮੀਟਿੰਗ ਵਿਚ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫ਼ੈਸਲਾ ਲਿਆ ਜਾਵੇਗਾ, ਪ੍ਰੰਤੂ 1 ਦਸੰਬਰ ਦੀ ਕੈਬਨਿਟ ਮੀਟਿੰਗ ਵਿਚ ਕੋਈ ਹੱਲ ਨਹੀਂ ਕੱਢਿਆ ਗਿਆ, ਜਿਸ ਕਾਰਨ ਮੁਲਾਜਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਯੂਨੀਅਨ ਨੇ ਮੰਗ ਕੀਤੀ ਕਿ ਸਰਕਾਰੀ ਟਰਾਂਸਪੋਰਟ ਨੂੰ ਬਚਾਇਆ ਜਾਵੇ, 10 ਹਜ਼ਾਰ ਸਰਕਾਰੀ ਬੱਸਾਂ ਕਰਨ, ਕੱਚੇ ਮੁਲਾਜਮਾਂ ਨੂੰ ਪੱਕਾ ਕੀਤਾ ਜਾਵੇ, ਅਡਵਾਂਸ ਬੁੱਕਰ, ਡਾਟਾ ਐਂਟਰੀ ਆਪ੍ਰੇਟਰਾਂ ਦੀ ਤਨਖ਼ਾਹ ਵਿਚ ਵਾਧਾ ਕੀਤਾ ਜਾਵੇ, ਨਾਜਾਇਜ਼ ਕੰਡੀਸ਼ਨਾਂ ਤਹਿਤ ਕੱਢੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ | ਸੁਰਜੀਤ ਸਿੰਘ, ਹਰਜੀਤ ਸਿੰਘ ਨੇ ਕਿਹਾ ਕਿ ਜੇਕਰ 6 ਦਸੰਬਰ ਤੱਕ ਪੰਜਾਬ ਸਰਕਾਰ ਨੇ ਹੱਲ ਨਾ ਕੱਢਿਆ ਤਾਂ 7 ਦਸੰਬਰ ਤੋਂ ਅਣਮਿਥੇ ਸਮੇਂ ਲਈ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦੇ ਰੱਖੇ ਸਮਾਗਮਾਂ ਵਿਚ ਘੇਰਨ ਸਮੇਤ ਹਲਕੇ ਵਿਚ ਘਰ ਅੱਗੇ ਰੋਸ ਧਰਨਾ, ਝੰਡਾ ਮਾਰਚ ਸਮੇਤ ਤਿੱਖੇ ਐਕਸ਼ਨ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |
ਕੁੱਲਗੜ੍ਹੀ/ਖੋਸਾ ਦਲ ਸਿੰਘ, 3 ਦਸੰਬਰ (ਸੁਖਜਿੰਦਰ ਸਿੰਘ ਸੰਧੂ, ਮਨਪ੍ਰੀਤ ਸਿੰਘ ਸੰਧੂ)- ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਬੀਤੀ ਰਾਤ ਹੋਏ ਸੜਕ ਹਾਦਸੇ ਵਿਚ ਪਿੰਡ ਕਰਮੂਵਾਲਾ ਦੇ ਨੌਜਵਾਨ ਦਲਜੀਤ ਸਿੰਘ ਭੁੱਲਰ (29) ਪੁੱਤਰ ਸ਼ਵਿੰਦਰ ਸਿੰਘ ਭੁੱਲਰ ਦੀ ਮੌਤ ਹੋ ਗਈ | ...
ਮੁੱਦਕੀ, 3 ਦਸੰਬਰ (ਭੁਪਿੰਦਰ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਅਤੇ ਜਸਮੇਲ ਸਿੰਘ ਲਾਡੀ ਗਹਿਰੀ ਮੈਂਬਰ ਜਿਲ੍ਹਾ ਪ੍ਰੀਸ਼ਦ ਵਲੋਂ ਪਿੰਡਾਂ ਵਿੱਚ ਜੰਗੀ ਪੱਧਰ 'ਤੇ ਵਿਕਾਸ ...
ਗੁਰੂਹਰਸਹਾਏ, 3 ਦਸੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਆਪਣੀਆਂ ਮੰਗਾਂ ਨੂੰ ਲੈ ਕੇ ਐਨ.ਐੱਚ.ਐਮ. ਮੁਲਾਜ਼ਮਾਂ ਨੇ ਸੀ.ਐੱਚ.ਸੀ. ਗੁਰੂਹਰਸਹਾਏ ਵਿਖੇ ਧਰਨਾ ਅਗਲੇ ਦਿਨ ਵਿਚ ਜਾਰੀ ਹੈ | ਇਸ ਧਰਨੇ ਦੌਰਾਨ ਵੱਡੀ ਗਿਣਤੀ ਵਿਚ ਐਨ.ਐੱਚ.ਐਮ. ਮੁਲਾਜ਼ਮਾਂ ਨੇ ਸ਼ਮੂਲੀਅਤ ...
ਫ਼ਿਰੋਜ਼ਪੁਰ, 3 ਦਸੰਬਰ (ਰਾਕੇਸ਼ ਚਾਵਲਾ)- ਥ੍ਰੀ-ਵਹੀਲਰ ਦੀ ਟੱਕਰ ਮਾਰ ਕੇ ਇਕ ਮੋਟਰਸਾਈਕਲ ਸਵਾਰ ਨੂੰ ਸੜਕੀ ਹਾਦਸੇ ਵਿਚ ਮੌਤ ਦੇ ਮੂੰਹ ਭੇਜਣ ਵਾਲੇ ਅਣਪਛਾਤੇ ਥ੍ਰੀ ਵਹੀਲਰ ਡਰਾਈਵਰ ਵਿਰੁੱਧ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ...
ਗੁਰੂਹਰਸਹਾਏ, 3 ਦਸੰਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਨੇੜਲੇ ਪਿੰਡ ਗੱੁਦੜ ਢੰਡੀ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ 6 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਸਕੂਲ ਅੰਦਰ ਹਫੜਾ-ਦਫੜੀ ਮਚ ਗਈ | ਰੈਪਿਡ ਟੈਸਟ ਦੌਰਾਨ 6 ਸਕੂਲੀ ਵਿਦਿਆਰਥੀ ਜੋ ...
ਖੋਸਾ ਦਲ ਸਿੰਘ, 3 ਦਸੰਬਰ (ਮਨਪ੍ਰੀਤ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਜ਼ੀਰਾ ਦੇ ਪਿੰਡ ਭੜਾਣਾ ਅੰਦਰ 35 ਲੱਖ ਦੀ ਲਾਗਤ ਨਾਲ ਬਣੇ ਪੰਚਾਇਤ ਘਰ ਦਾ ਉਦਘਾਟਨ ਕਰਨ ਪਹੁੰਚੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ...
ਫ਼ਿਰੋਜ਼ਪੁਰ, 3 ਦਸੰਬਰ (ਜਸਵਿੰਦਰ ਸਿੰਘ ਸੰਧੂ)- ਸਰਕਾਰ ਪਾਸੋਂ ਪੱਕਿਆਂ ਕੀਤੇ ਜਾਣ ਆਦਿ ਹੱਕੀ ਮੰਗਾਂ ਦੀ ਪੂਰਤੀ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਨਸ਼ਾ ਛੁਡਾਊ ਕੇਂਦਰਾਂ ਦੇ ਮੁਲਾਜਮਾਂ ਵਲੋਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਸੂਬੇ ਭਰ 'ਚ ਸੰਘਰਸ਼ ਨੂੰ ਤੇਜ਼ ...
ਖੋਸਾ ਦਲ ਸਿੰਘ, 3 ਦਸੰਬਰ (ਮਨਪ੍ਰੀਤ ਸਿੰਘ ਸੰਧੂ)- ਪਿਛਲੇ ਇਕ ਸਾਲ ਤੋਂ ਦਿੱਲੀ ਦੀਆਂ ਬਰੰੂਹਾਂ 'ਤੇ ਚੱਲ ਰਹੇ ਕਿਸਾਨ ਸੰਘਰਸ਼ ਨੇ ਮੋਦੀ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ ਹੈ, ਜਿਸ ਕਾਰਨ ਉਨ੍ਹਾਂ ਤਿੰਨੇ ਕਾਲੇ ਕਾਨੂੰਨ ਵਾਪਸ ਲੈ ਲਏ ਹਨ, ਪਰ ਸੰਯੁਕਤ ਕਿਸਾਨ ...
ਫ਼ਿਰੋਜ਼ਪੁਰ, 3 ਦਸੰਬਰ (ਕੁਲਬੀਰ ਸਿੰਘ ਸੋਢੀ)- ਆਰ.ਪੀ.ਐੱਫ. ਦੇ ਡਾਇਰੈਕਟਰ ਜਨਰਲ ਸੁਰੇਸ਼ ਚੰਦਰ ਵਲੋਂ ਫ਼ਿਰੋਜ਼ਪੁਰ ਡਵੀਜ਼ਨਲ ਹੈੱਡ ਕੁਆਰਟਰ ਦਾ ਦੌਰਾ ਕੀਤਾ ਅਤੇ ਡਵੀਜ਼ਨਲ ਅਧਿਕਾਰੀਆਂ ਨਾਲ ਗੱਲਬਾਤ ਕੀਤੀ | ਫ਼ਿਰੋਜ਼ਪੁਰ ਫੇਰੀ 'ਤੇ ਆਏ ਆਰ.ਪੀ.ਐਫ. ਦੇ ਡਾਇਰੈਕਟਰ ...
ਫ਼ਿਰੋਜ਼ਪੁਰ, 3 ਦਸੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਹਿੱਤ 'ਚ ਅਨੇਕਾਂ ਤਰ੍ਹਾਂ ਦੀਆਂ ਗਰੰਟੀਆਂ ਦਿੱਤੀਆਂ ਜਾ ਰਹੀਆਂ ਹਨ | ਇਸ ਦੇ ਚੱਲਦੇ ਪਾਰਟੀ ਦੇ ਕੌਮੀ ਪ੍ਰਧਾਨ ਤੇ ਦਿੱਲੀ ਦੇ ...
ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)- ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਮ.ਐਲ.ਐਮ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦਾ ਆਰੰਭ ਡਿਪਟੀ ਕਮਿਸ਼ਨਰ ਦਵਿੰਦਰ ...
ਮੰਡੀ ਅਰਨੀਵਾਲਾ, 3 ਦਸੰਬਰ (ਨਿਸ਼ਾਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਖੋਸਾ ਜ਼ਿਲ੍ਹਾ ਫ਼ਾਜ਼ਿਲਕਾ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਵੈਰੜ, ਸੀਨੀਅਰ ਆਗੂ ਯਾਦਵਿੰਦਰ ਸਿੰਘ ਮਾਨ, ਗੁਰਦਰਸ਼ਨ ਸਿੰਘ ਗਰੇਵਾਲ ਅਤੇ ਹੋਰਾਂ ਨੇ ਕੇਂਦਰ ਸਰਕਾਰ ਵਲੋਂ ਪਾਸ ਤਿੰਨ ...
ਗੁਰੂਹਰਸਹਾਏ, 2 ਦਸੰਬਰ (ਕਪਿਲ ਕੰਧਾਰੀ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਹਿਨੁਮਾਈ ਹੇਠ ਲੋਕਾਂ ਨੂੰ ਇੱਕੋ ਜਗ੍ਹਾ 'ਤੇ ਸਾਰੀਆਂ ਸੁਵਿਧਾਵਾਂ ਦੇਣ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਉਸੇ ਦੇ ਚੱਲਦਿਆਂ ਅੱਜ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ...
ਫ਼ਿਰੋਜ਼ਪੁਰ, 3 ਨਵੰਬਰ (ਗੁਰਿੰਦਰ ਸਿੰਘ)- ਕੁਝ ਸ਼ਰਾਰਤੀ ਅਨਸਰਾਂ ਵਲੋਂ ਗੁਰੂ ਗ੍ਰੰਥ ਸਾਹਿਬ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਕੇ ਗੁਰੂ ਸਾਹਿਬ ਦੇ ਸਰੂਪ ਨੂੰ ਮਜ਼ਾਕੀਆ ਲਹਿਜ਼ੇ ਵਿਚ ਪੇਸ਼ ਕਰਕੇ ਘਿਨੌਣੀ ਕਰਤੂਤ ਕੀਤੀ ਜਾ ਰਹੀ ਹੈ, ਜੋ ਬਰਦਾਸ਼ਤ ਨਹੀਂ ਕੀਤੀ ਜਾ ...
ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)- ਕੇਂਦਰ ਸਰਕਾਰ ਦੇ ਕਿਰਤ ਤੇ ਰੋਜ਼ਗਾਰ ਮੰਤਰਾਲਿਆ ਵਲੋਂ ਪੰਜਾਬ ਰਾਜ ਨਾਲ ਸਬੰਧਿਤ ਅਸੰਗਠਿਤ ਖੇਤਰ ਦੇ 84.40 ਲੱਖ ਮਜ਼ਦੂਰਾਂ (ਅਣਓਰਗਨਾਈਟਜ਼ ਲਾਭਪਾਤਰੀਆਂ) ਦੀ ਰਜਿਸਟ੍ਰੇਸ਼ਨ ਦਾ ਡਾਟਾ ਬੇਸ 31 ਦਸੰਬਰ 2021 ਤੱਕ ਪੂਰਾ ਕਰਨ ਲਈ ...
ਫ਼ਿਰੋਜ਼ਪੁਰ, 3 ਦਸੰਬਰ (ਗੁਰਿੰਦਰ ਸਿੰਘ)- ਸਿੱਖ ਸਟੂਡੈਂਟਸ ਫੈੱਡਰੇਸ਼ਨ ਮਹਿਤਾ ਨੇ ਫ਼ਿਰੋਜ਼ਪੁਰ ਸ਼ਹਿਰ ਦੇ ਮੁਲਤਾਨੀ ਗੇਟ ਸਥਿਤ ਸ਼ਰਾਬ ਦੇ ਠੇਕੇ ਦੀ ਇਮਾਰਤ 'ਤੇ ਗੁਰਬਾਣੀ ਦੀ ਤੁਕਾਂ ਲਿਖਣ 'ਤੇ ਗੰਭੀਰ ਨੋਟਿਸ ਲੈਂਦਿਆਂ ਸ਼ਰਾਬ ਦੇ ਠੇਕੇਦਾਰ ਅਤੇ ਬਿਲਡਿੰਗ ਦੇ ...
ਗੁਰੂਹਰਸਹਾਏ, 3 ਦਸੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਨੰਬਰਦਾਰ ਯੂਨੀਅਨ ਦੀ ਮੀਟਿੰਗ ਜਸਵੰਤ ਸਿੰਘ ਮੀਤ ਪ੍ਰਧਾਨ ਦੀ ਅਗਵਾਈ ਹੇਠ ਤਹਿਸੀਲ ਗੁਰੂਹਰਸਹਾਏ ਵਿਖੇ ਹੋਈ, ਜਿਸ ਸਬੰਧੀ ਜਸਵੰਤ ਸਿੰਘ ਮੀਤ ਪ੍ਰਧਾਨ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ...
ਆਰਿਫ਼ ਕੇ, 3 ਦਸੰਬਰ (ਬਲਬੀਰ ਸਿੰਘ ਜੋਸਨ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ 'ਚ ਲਿਆਂਦੇ ਤਿੰਨ ਖੇਤੀ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਨੂੰ ਲਾਮਬੰਦ ਕਰਕੇ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਰਹਿਣ ਲਈ ਅਤੇ ਜ਼ਿਲ੍ਹਾ ...
ਤਲਵੰਡੀ ਭਾਈ, 3 ਦਸੰਬਰ (ਰਵਿੰਦਰ ਸਿੰਘ ਬਜਾਜ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਮੋਗਾ-ਫ਼ਿਰੋਜ਼ਪੁਰ ਜ਼ੋਨ-ਬੀ ਦਾ ਯੂਥ ਫ਼ੈਸਟੀਵਲ ਅਤੇ ਵਿਰਾਸਤੀ ਮੇਲਾ ਭਾਰੀ ਉਤਸ਼ਾਹ ਨਾਲ ਚੱਲ ਰਿਹਾ ਹੈ | ਮੇਲੇ ਦੇ ਦੂਸਰੇ ਦਿਨ ਸੁਰਜੀਤ ਸਿੰਘ ਬੋਪਾਰਾਏ ਨੇ ਮੁੱਖ ਮਹਿਮਾਨ ...
ਮਮਦੋਟ, 3 ਦਸੰਬਰ (ਸੁਖਦੇਵ ਸਿੰਘ ਸੰਗਮ)- ਕੌਮੀ ਸਿਹਤ ਮਿਸ਼ਨ ਤਹਿਤ ਸਿਹਤ ਵਿਭਾਗ ਪੰਜਾਬ 'ਚ ਕੰਮ ਕਰਦੇ ਸਮੂਹ ਮੁਲਾਜ਼ਮਾਂ ਦੀ ਹੜਤਾਲ 16 ਨਵੰਬਰ ਤੋਂ ਲਗਾਤਾਰ ਜਾਰੀ ਹੈ, ਜਿਸ 'ਚ ਠੇਕਾ ਆਧਾਰਿਤ ਸਟਾਫ਼ ਨਰਸਾਂ, ਕਮਿਊਨਿਟੀ ਹੈਲਥ ਅਫ਼ਸਰ, ਏ.ਐਨ.ਐਮਜ਼, ਦਫ਼ਤਰੀ ਮੁਲਾਜ਼ਮ, ...
ਮਮਦੋਟ, 3 ਦਸੰਬਰ (ਸੁਖਦੇਵ ਸਿੰਘ ਸੰਗਮ)- ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਤੋਂ ਬਚਾਅ ਲਈ ਹਰ ਮਨੁੱਖ ਨੂੰ ਕੋਰੋਨਾ ਤੋਂ ਬਚਾਓ ਕਰਦੀ ਵੈਕਸੀਨੇਸ਼ਨ ਕਰਵਾਉਣਾ ਅਤਿ ਜ਼ਰੂਰੀ ਹੈ | ਸਿਵਲ ਹਸਪਤਾਲ ਮਮਦੋਟ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰਾਜੀਵ ਬੈਂਸ ਅਤੇ ...
ਫ਼ਿਰੋਜ਼ਪੁਰ, 3 ਦਸੰਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੀ ਐਗਜ਼ੈਕਟਿਵ (9 ਮੈਂਬਰਾਂ) ਅਤੇ ਅਹੁਦੇਦਾਰਾਂ ਦੀ ਚੋਣ ਬਾਰ ਕੌਂਸਲ ਆਫ਼ ਪੰਜਾਬ ਅਤੇ ਹਰਿਆਣਾ ਦੇ ਨਿਰਦੇਸ਼ਾਂ ਮੁਤਾਬਿਕ 17 ਦਸੰਬਰ ਨੂੰ ਹੋਵੇਗੀ, ਜਿਸ ਵਿਚ ਜ਼ਿਲ੍ਹਾ ਬਾਰ ...
ਗੁਰੂਹਰਸਹਾਏ, 3 ਦਸੰਬਰ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਅੱਜ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਵਿਖੇ ਅਧਿਕਾਰੀਆਂ ਨੇ ਸ਼ਹਿਰ ਦੇ ਵੱਖ-ਵੱਖ ਸਮਾਜ ਸੇਵੀ ਅਤੇ ਐਨ.ਜੀ.ਓਜ਼. ਨੇ ਨਾਲ ਇਕ ਵਿਸ਼ੇਸ਼ ...
ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)- ਐਮ.ਐੱਲ.ਬੀ ਐਜੂਕੇਸ਼ਨਲ ਸੁਸਾਇਟੀ ਅਤੇ ਫਾਊਾਡੇਸ਼ਨ ਵਲੋਂ ਕਰਵਾਏ ਜਾ ਰਹੇ ਮਹਿਫ਼ਲ ਏ ਮੁਸ਼ਾਇਰਾ 'ਚ ਹਿੰਦੁਸਤਾਨ ਦੇ ਕੋਨੇ-ਕੋਨੇ ਤੋਂ ਪ੍ਰਸਿੱਧ ਕਵੀਆਂ ਵਲੋਂ ਆਪਣੀ ਬਿਹਤਰੀਨ ਸ਼ਾਇਰੀ ਦੇ ਰੰਗ ਬਿਖੇਰੇ ਜਾਣਗੇ | ਡਾ: ...
ਗੁਰੂਹਰਸਹਾਏ, 3 ਦਸੰਬਰ (ਕਪਿਲ ਕੰਧਾਰੀ)- ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਨੈਸ਼ਨਲ ਹੈਂਡੀਕੈਪਡ ਅਤੇ ਵਿਕਾਸ ਕਾਰਪੋਰੇਸ਼ਨ ਰਾਹੀਂ ਦਿਵਿਆਂਗਾਂ ਨੂੰ ਰੋਜ਼ਗਾਰ ਚਲਾਉਣ ਦੇ ਲਈ ਘੱਟ ਵਿਆਜ ਦਰਾਂ 'ਤੇ ਕਰਜ਼ਾ ਦੇਣ ਦੇ ਲਈ ਅੱਜ ...
ਫ਼ਿਰੋਜ਼ਪੁਰ, 3 ਦਸੰਬਰ (ਜਸਵਿੰਦਰ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਦੀ ਰਾਹ 'ਤੇ ਤੌਰ ਕੇ ਨੁਹਾਰ ਬਦਲਣ ਲਈ ਚੰਨੀ ਕਾਂਗਰਸ ਪੰਜਾਬ ਸਰਕਾਰ ਕੋਲੋਂ ਕਰੋੜਾਂ ਰੁਪਏ ਦੇ ਫ਼ੰਡ ਅਤੇ ਅਥਾਹ ਵਿਕਾਸ ਪ੍ਰਾਜੈਕਟ ਮਨਜ਼ੂਰ ਕਰਵਾ ਕੇ ...
ਜ਼ੀਰਾ, 3 ਦਸੰਬਰ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ)-ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲੈਕਟ੍ਰੋਨਿਕ ਵੋਟਿੰਗ ਮਸ਼ੀਨ (ਈ.ਵੀ.ਐਮ) ਦੇ ਬਾਰੇ ਵਿਧਾਨ ਸਭਾ ਹਲਕਾ-075 ਜ਼ੀਰਾ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਸੂਬਾ ਸਿੰਘ ਪੀ.ਸੀ.ਐੱਸ ...
ਫ਼ਿਰੋਜ਼ਪੁਰ, 3 ਦਸੰਬਰ (ਗੁਰਿੰਦਰ ਸਿੰਘ)- ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਰੋਹਿਤ ਵੋਹਰਾ ਹਲਕੇ ਅੰਦਰ ਚੋਣ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਗੁਰਦੁਆਰਾ ਜ਼ਾਮਨੀ ਸਾਹਿਬ ਬਜ਼ੀਦਪੁਰ ਵਿਖੇ ਨਤਮਸਤਕ ਹੋ ਕੇ ਗੁਰੂ ...
ਫ਼ਿਰੋਜ਼ਪੁਰ, 3 ਦਸੰਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸਲਾਹ-ਮਸ਼ਵਰੇ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਵਲੋਂ ਹਲਕਾ ...
ਫ਼ਿਰੋਜ਼ਪੁਰ, 3 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੱਕਿਆਂ ਨਾ ਕੀਤੇ ਜਾਣ ਦੇ ਰੋਸ ਵਜੋਂ ਸੰਘਰਸ਼ ਦੇ ਰਾਹ ਪਏ ਸਿਹਤ ਵਿਭਾਗ ਪੰਜਾਬ ਅਧੀਨ ਕੰਮ ਕਰਦੇ ਐਨ.ਐੱਚ.ਐਮ. ਕਰਮਚਾਰੀਆਂ ਵਲੋਂ 18ਵੇਂ ਦਿਨ ਵੀ ਕੰਮ ਛੱਡ ਹੜਤਾਲ ਕਰ ਸਿਵਲ ਸਰਜਨ ਦਫ਼ਤਰ ਸਾਹਮਣੇ ਧਰਨਾ ਮਾਰ ਰੋਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX