ਤਾਜਾ ਖ਼ਬਰਾਂ


ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਕਰਾਂਗੇ ਚਰਚਾ - ਨੂਪੁਰ ਸ਼ਰਮਾ ਉੱਪਰ ਸੁਪਰੀਮ ਕੋਰਟ ਦੀ ਟੱਪਣੀ 'ਤੇ ਕਿਰਨ ਰਿਜਿਜੂ
. . .  18 minutes ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  28 minutes ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  37 minutes ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . .  1 day ago
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  1 day ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  1 day ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਮੁਹੰਮਦ ਜ਼ੁਬੈਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖ਼ਾਰਿਜ, ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮੱਘਰ ਸੰਮਤ 553

ਕਪੂਰਥਲਾ / ਫਗਵਾੜਾ

ਪੰਜਾਬ ਵਾਤਾਵਰਣ ਚੇਤਨਾ ਲਹਿਰ ਦਾ ਗਠਨ, ਕਾਹਨ ਸਿੰਘ ਪੰਨੂੰ ਬਣੇ ਕਨਵੀਨਰ

ਸੁਲਤਾਨਪੁਰ ਲੋਧੀ, 3 ਦਸੰਬਰ (ਨਰੇਸ਼ ਹੈਪੀ, ਥਿੰਦ)-ਵਾਤਾਵਰਣ ਪੱਖ ਤੋਂ ਤੇਜ਼ੀ ਨਾਲ ਨਿਘਾਰ ਵੱਲ ਜਾ ਰਹੇ ਪੰਜਾਬ ਨੂੰ ਬਚਾਉਣ ਲਈ ਵਾਤਾਵਰਣ ਲਈ ਕੰਮ ਕਰ ਰਹੀਆਂ ਜਥੇਬੰਦੀਆਂ ਦੀ ਹੋਈ ਮੀਟਿੰਗ ਦੌਰਾਨ 'ਪੰਜਾਬ ਵਾਤਾਵਰਣ ਚੇਤਨਾ ਲਹਿਰ' ਦਾ ਗਠਨ ਕੀਤਾ ਗਿਆ ਤੇ ਇਸ ਦੇ ਕਨਵੀਨਰ ਸੇਵਾ ਮੁਕਤ ਆਈ. ਏ. ਐੱਸ. ਅਧਿਕਾਰੀ ਰਹੇ ਕਾਹਨ ਸਿੰਘ ਪੰਨੂੰ ਨੂੰ ਬਣਾਇਆ ਗਿਆ ਹੈ | ਇੱਥੇ ਨਿਰਮਲ ਕੁਟੀਆ ਪਵਿੱਤਰ ਵੇਈਾ ਕਿਨਾਰੇ ਹੋਈ ਮੀਟਿੰਗ ਦੌਰਾਨ ਇਹ ਫ਼ੈਸਲਾ ਕੀਤਾ ਗਿਆ ਕਿ ਇਸ ਵਾਰ ਚੋਣਾਂ ਦੌਰਾਨ ਰਾਜਨੀਤਿਕ ਪਾਰਟੀਆਂ ਨੂੰ ਵਾਤਾਵਰਣ ਦੇ ਮੁੱਦੇ ਨੂੰ ਗੰਭੀਰਤਾ ਨਾਲ ਉਠਾਉਣ ਲਈ ਲੋਕਾਂ ਵਲੋਂ ਦਬਾਅ ਬਣਾਇਆ ਜਾਵੇਗਾ ਤਾਂ ਜੋ ਉੱਜੜ ਰਹੇ ਪੰਜਾਬ ਨੂੰ ਮੁੜ ਤੋਂ ਨਵਾਂ ਨਿਰੋਇਆ ਬਣਾਇਆ ਜਾ ਸਕੇ | ਇਸ ਵਾਤਾਵਰਣ ਚੇਤਨਾ ਲਹਿਰ ਦੀ ਅਗਵਾਈ ਵਾਤਾਵਰਣ ਪਦਮਸ੍ਰੀ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਪਦਮਸ਼੍ਰੀ ਸੰਤ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਤੇ ਪਿੰਗਲਵਾੜਾ ਦੀ ਮੁੱਖ ਬੀਬੀ ਇੰਦਰਜੀਤ ਕੌਰ ਕਰਨਗੇ | ਇਸ ਜਥੇਬੰਦੀ ਦਾ ਅਗਲਾ ਇਕੱਠ ਲੁਧਿਆਣਾ 'ਚ ਦਸੰਬਰ ਦੇ ਤੀਜੇ ਹਫ਼ਤੇ ਦੌਰਾਨ ਕੀਤਾ ਜਾਵੇਗਾ | ਅੱਜ ਦੀ ਇਸ ਮੀਟਿੰਗ ਵਿਚ ਦਰਜਨ ਤੋਂ ਵੱਧ ਜਥੇਬੰਦੀਆਂ ਦੇ ਆਗੂਆਂ ਨੇ ਹਿੱਸਾ ਲਿਆ ਤੇ ਪੰਜਾਬ ਦੇ ਵਾਤਾਵਰਣ ਪੱਖ ਤੋਂ ਗੰਭੀਰ ਹੁੰਦੇ ਜਾ ਰਹੇ ਹਲਾਤਾਂ ਬਾਰੇ ਚਿੰਤਾਵਾਂ 'ਤੇ ਵਿਚਾਰ ਚਰਚਾ ਕੀਤੀ ਗਈ | ਵਾਤਾਵਰਣ ਨੂੰ ਲੋਕ ਮੁੱਦਾ ਬਣਾਉਣ ਲਈ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਮੀਟਿੰਗਾਂ ਤੇ ਸੈਮੀਨਾਰ ਕਰਵਾਏ ਜਾਣਗੇ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਹੁੰਦਿਆਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਅੱਜ ਵਾਤਾਵਰਣ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਦੱਸਿਆ ਕਿ ਤਰੱਕੀ ਦੇ ਨਾਂਅ 'ਤੇ ਅਸੀਂ ਵਾਤਾਵਰਣ ਦਾ ਇੰਨਾ ਕਿ ਨੁਕਸਾਨ ਕਰ ਲਿਆ ਹੈ ਕਿ ਨਾ ਤਾਂ ਸਾਡੀ ਹਵਾ, ਪਾਣੀ ਤੇ ਨਾ ਹੀ ਸਾਡੀ ਖ਼ੁਰਾਕ ਸ਼ੁੱਧ ਰਹੀ ਹੈ | ਸੋਨੇ ਦੀ ਚਿੜੀ ਅਖਵਾਉਂਦੇ ਪੰਜਾਬ 'ਚ ਵਾਤਾਵਰਣ ਦਾ ਮੁੱਦਾ ਇਕ ਮੌਤ ਦਾ ਮੁੱਦਾ ਬਣ ਚੁੱਕਾ ਹੈ | ਉਨ੍ਹਾਂ ਕਿਹਾ ਕਿ ਅੱਜ ਮੁਨਾਫ਼ੇ ਦੀ ਦੌੜ ਨੇ ਬਹੁਤ ਕੁਝ ਵਿਗਾੜ ਕੇ ਰੱਖ ਦਿੱਤਾ | ਉਨ੍ਹਾਂ ਆ ਰਹੀਆਂ ਚੋਣਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਨੂੰ ਇਸ ਵਾਰ ਵਾਤਾਵਰਣ ਨੂੰ ਮੁੱਖ ਮੁੱਦੇ ਵਜੋਂ ਉਭਾਰਨਾ ਚਾਹੀਦਾ ਹੈ ਤੇ ਵੋਟਾਂ ਮੰਗਣ ਵਾਲੇ ਲੀਡਰਾਂ ਤੋਂ ਵਾਤਾਵਰਣ ਦੇ ਮੁੱਦੇ 'ਤੇ ਸਵਾਲ ਕਰਨੇ ਚਾਹੀਦੇ ਹਨ ਕਿਉਂਕਿ ਸ਼ੁੱਧ ਹਵਾ ਪਾਣੀ ਤੇ ਖ਼ੁਰਾਕ ਸਾਡਾ ਹੀ ਨਹੀਂ ਸਗੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਤੇ ਪਸ਼ੂਆਂ ਪੰਛੀਆਂ ਦਾ ਵੀ ਮੌਲਿਕ ਅਧਿਕਾਰ ਹੈ |
ਇਸ ਮੌਕੇ ਓਮੇਂਦਰ ਦੱਤ, ਗੁਰਪ੍ਰੀਤ ਸਿੰਘ ਪ੍ਰਧਾਨ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ, ਗੁਰਚਰਨ ਸਿੰਘ ਨੂਰਪੁਰ ਜ਼ੀਰਾ, ਰਾਜਬੀਰ ਸਿੰਘ ਪਿੰਗਲਵਾੜਾ ਅੰਮਿ੍ਤਸਰ, ਗੁਰਬਿੰਦਰ ਸਿੰਘ ਬਾਜਵਾ, ਇੰਜੀ: ਕਪਿਲ ਅਰੋੜਾ, ਬਲਬੀਰ ਸਿੰਘ ਕਾਰ ਸੇਵਾ ਖਡੂਰ ਸਾਹਿਬ. ਜਸਵਿੰਦਰ ਸਿੰਘ ਐਡਵੋਕੇਟ, ਪਲਵਿੰਦਰ ਸਿੰਘ ਸਹਾਰੀ, ਜਸਕੀਰਤ ਸਿੰਘ, ਰਜਿੰਦਰ ਸਿੰਘ ਧਰਾਂਗਵਾਲਾ, ਸੁਖਪ੍ਰੀਤ ਸਿੰਘ, ਸੁਰਜੀਤ ਸਿੰਘ ਸ਼ੰਟੀ ਤੇ ਹੋਰ ਹਾਜ਼ਰ ਸਨ |

ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਰੋਸ ਰੈਲੀ

ਸੁਲਤਾਨਪੁਰ ਲੋਧੀ, 3 ਦਸੰਬਰ (ਨਰੇਸ਼ ਹੈਪੀ, ਥਿੰਦ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੁਲਤਾਨਪੁਰ ਲੋਧੀ ਵਲੋਂ ਬੱਸ ਅੱਡਾ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਰੈਲੀ ਕੀਤੀ ਗਈ | ਇਸ ਰੈਲੀ ਦੀ ਪ੍ਰਧਾਨਗੀ ਯੂਨੀਅਨ ਆਗੂ ਜੋਗਿੰਦਰ ਸਿੰਘ ਸਰਪੰਚ, ਅਮਰੀਕ ਸਿੰਘ ...

ਪੂਰੀ ਖ਼ਬਰ »

ਕਿਸੇ ਨਾਲ ਵੀ ਬੇਇਨਸਾਫ਼ੀ ਨਹੀਂ ਹੋਵੇਗੀ-ਡੀ.ਐੱਸ.ਪੀ. ਕੱਕੜ

ਸੁਲਤਾਨਪੁਰ ਲੋਧੀ, 3 ਦਸੰਬਰ (ਨਰੇਸ਼ ਹੈਪੀ, ਥਿੰਦ)-ਮੈਂ ਆਪਣੇ ਆਪ ਨੂੰ ਵੱਡੇ ਭਾਗਾਂ ਵਾਲਾ ਸਮਝਦਾ ਹਾਂ ਜਿਸਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਚ ਬਤੌਰ ਡੀਐਸਪੀ ਡਿਊਟੀ ਕਰਨ ਦਾ ਅਵਸਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਕਪੂਰਥਲਾ ਡੀਪੂ ਮੂਹਰੇ ਧਰਨਾ

ਕਪੂਰਥਲਾ, 3 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਰੋਡਵੇਜ਼, ਪਨਬਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ 'ਤੇ ਅੱਜ ਕੱਚੇ ਮੁਲਾਜ਼ਮਾਂ ਵਲੋਂ ਕੀਤੇ ਗਏ ਰਾਜ ਪੱਧਰੀ ਰੋਸ ਵਿਖਾਵਿਆਂ ਦੀ ਲੜੀ ਤਹਿਤ ਪੀ. ਆਰ. ਟੀ. ਸੀ. ਦੇ ਕਪੂਰਥਲਾ ਡੀਪੂ ਮੂਹਰੇ ...

ਪੂਰੀ ਖ਼ਬਰ »

ਬਿਹਾਰੀਪੁਰ ਵਿਖੇ ਸਾਲਾਨਾ ਕਬੱਡੀ ਟੂਰਨਾਮੈਂਟ ਕੱਲ੍ਹ 14 ਤੋਂ-ਪਰਗਨ ਸਿੰਘ

ਹੁਸੈਨਪੁਰ, 3 ਦਸੰਬਰ (ਸੋਢੀ)-ਇੱਥੋਂ ਨੇੜਲੇ ਪਿੰਡ ਬਿਹਾਰੀਪੁਰ ਵਿਖੇ ਸ਼ਹੀਦ ਬਾਬਾ ਦੱਲ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਗਰਾਮ ਪੰਚਾਇਤ, ਗੁਰਦੁਆਰਾ ਸ਼ਹੀਦ ਬਾਬਾ ਦੱਲ ਸਿੰਘ ਪ੍ਰਬੰਧਕ ਕਮੇਟੀ, ਸਪੋਰਟਸ ਕਲੱਬ, ਐੱਨ.ਆਰ.ਆਈ. ਵੀਰ., ਪਿੰਡ ਵਾਸੀ ਤੇ ਨਗਰ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਬੱਚਿਆਂ ਦੇ ਜ਼ਿਲ੍ਹਾ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਕਰਵਾਏ

ਕਪੂਰਥਲਾ, 3 ਦਸੰਬਰ (ਅਮਰਜੀਤ ਕੋਮਲ)-ਸਿੱਖਿਆ ਵਿਭਾਗ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਤਜਿੰਦਰਪਾਲ ਸਿੰਘ, ਸਿੱਖਿਆ ਸੁਧਾਰ ਟੀਮ ਦੀ ਇੰਚਾਰਜ ਪਿ੍ੰਸੀਪਲ ਰਮਾ ਬਿੰਦਰਾ, ਕੋਆਰਡੀਨੇਟਰ ...

ਪੂਰੀ ਖ਼ਬਰ »

ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਕੱਢਿਆ ਸ਼ਹਿਰ 'ਚ ਰੋਸ ਮਾਰਚ

ਕਪੂਰਥਲਾ, 3 ਦਸੰਬਰ (ਸਡਾਨਾ)-ਬੀਤੇ ਕਰੀਬ ਇਕ ਮਹੀਨੇ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜ੍ਹਤਾਲ 'ਤੇ ਬੈਠੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਸਰਕਾਰੀ ਕਾਲਜ ਤੋਂ ਸ਼ਹਿਰ ਵਿਚ ਸੂਬਾ ਸਰਕਾਰ ਵਿਰੁੱਧ ਰੋਸ ਮਾਰਚ ਕੱਢਿਆ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਰੋਸ ਵਿਖਾਵਾ

ਤਲਵੰਡੀ ਚੌਧਰੀਆਂ, 3 ਦਸੰਬਰ (ਪਰਸਨ ਲਾਲ ਭੋਲਾ)-ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਵਲੋਂ ਆਸ਼ਾ ਵਰਕਰ ਤੇ ਫੈਸਲੀਟੇਟਰਾਂ ਦੀਆਂ ਘੱਟੋ-ਘੱਟ ਉਜ਼ਰਤਾਂ ਤਹਿਤ ਪੱਕੀਆਂ ਤਨਖ਼ਾਹਾਂ ਨਾ ਦੇਣ, ਉਨ੍ਹਾਂ ਦੀ ਕਿਸੇ ਵੀ ਮੰਗ ਦਾ ਨਿਪਟਾਰਾ ਨਾ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ ਦੇ ਐੱਨ. ਐੱਸ. ਐੱਸ. ਯੂਨਿਟ ਵਲੋਂ ਏਡਜ਼ ਦਿਵਸ 'ਤੇ ਸੈਮੀਨਾਰ

ਕਪੂਰਥਲਾ, 3 ਦਸੰਬਰ (ਵਿ. ਪ੍ਰ.)-ਹਿੰਦੂ ਕੰਨਿਆ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵਲੋਂ ਰੈੱਡ ਰੀਬਨ ਕਲੱਬ ਦੇ ਸਹਿਯੋਗ ਨਾਲ ਏਡਜ਼ ਦਿਵਸ 'ਤੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਡਾ: ਅਰਸ਼ਬੀਰ ਕੌਰ ਐੱਮ.ਡੀ. ਮੈਡੀਸਨ ਸਿਵਲ ਹਸਪਤਾਲ ਕਪੂਰਥਲਾ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦਾ ਇਕ ਮਾਮਲਾ ਆਇਆ ਸਾਹਮਣੇ

ਕਪੂਰਥਲਾ, 3 ਦਸੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਇਕ ਮਾਮਲਾ ਸਾਹਮਣੇ ਆਇਆ ਹੈ, ਜਦਕਿ 716 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਇਸ ਸਮੇਂ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 3 ਐਕਟਿਵ ਮਾਮਲੇ ਹਨ, ਜਦਕਿ 17,310 ਮਰੀਜ਼ ਸਿਹਤਯਾਬ ਹੋ ਚੁੱਕੇ ਹਨ | ਮਰੀਜ਼ਾਂ ਦੀ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ

ਫਗਵਾੜਾ, 3 ਦਸੰਬਰ (ਹਰਜੋਤ ਸਿੰਘ ਚਾਨਾ)-ਸੀ. ਆਈ. ਏ. ਸਟਾਫ਼ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲੇ ਟੀਕੇ ਬਰਾਮਦ ਕਰਕੇ ਧਾਰਾ 22-61-85 ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਸੀ. ਆਈ. ਏ. ਸਟਾਫ਼ ਦੇ ਏ. ਐੱਸ. ਆਈ. ਪਰਮਜੀਤ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸ਼ਰਨਦੀਪ ਸਿੰਘ ਨੇ ਅਹੁਦਾ ਸੰਭਾਲਿਆ

ਕਪੂਰਥਲਾ, 3 ਦਸੰਬਰ (ਵਿ. ਪ੍ਰ.)-ਸ਼ਰਨਦੀਪ ਸਿੰਘ ਨੇ ਸਿਵਲ ਸਰਜਨ ਕਪੂਰਥਲਾ ਦੇ ਦਫ਼ਤਰ ਵਿਚ ਡਿਪਟੀ ਮਾਸ ਮੀਡੀਆ ਅਫ਼ਸਰ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਉਹ ਫ਼ਾਜ਼ਿਲਕਾ ਵਿਚ ਡਿਪਟੀ ਮਾਸ ਮੀਡੀਆ ਅਫ਼ਸਰ ਤੇ ਸੀ.ਐੱਚ.ਸੀ. ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦੀਆਂ ਬਾਕੀ ਮੰਗਾਂ ਵੀ ਤੁਰੰਤ ਪ੍ਰਵਾਨ ਕਰੇ-ਇੰਜ. ਸਵਰਨ ਸਿੰਘ

ਡਡਵਿੰਡੀ, 3 ਦਸੰਬਰ (ਦਿਲਬਾਗ ਸਿੰਘ ਝੰਡ)-ਤਿੰਨ ਕਾਲੇ ਕਾਨੂੰਨ ਦੇ ਰੱਦ ਹੋਣ ਮਗਰੋਂ ਵੀ ਦਿੱਲੀ ਦੀਆਂ ਬਰੰੂਹਾਂ 'ਤੇ ਬੈਠੇ ਕਿਸਾਨਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਵੀ ਕੇਂਦਰ ਵਿਚਲੀ ਮੋਦੀ ਸਰਕਾਰ ਤੁਰੰਤ ਪ੍ਰਵਾਨ ਕਰਕੇ ਕਿਸਾਨਾਂ ਨੂੰ ਖ਼ੁਸ਼ੀ-ਖ਼ੁਸ਼ੀ ਘਰਾਂ ...

ਪੂਰੀ ਖ਼ਬਰ »

ਗ੍ਰਾਮੀਣ ਬੈਂਕ ਡੱਲਾ ਵਿਖੇ ਗਾਰਡ ਕੋਲੋਂ ਅਚਾਨਕ ਚੱਲੀ ਗੋਲੀ, ਜਾਨੀ-ਮਾਲੀ ਨੁਕਸਾਨ ਹੋਣ ਤੋਂ ਬਚਾਅ

ਡਡਵਿੰਡੀ, 3 ਦਸੰਬਰ (ਦਿਲਬਾਗ ਸਿੰਘ ਝੰਡ)-ਪੰਜਾਬ ਗ੍ਰਾਮੀਣ ਬੈਂਕ ਡੱਲਾ 'ਚ ਉਸ ਵੇਲੇ ਹਫ਼ੜਾ ਤਫ਼ਰੀ ਮੱਚ ਗਈ ਜਦੋਂ ਬੈਂਕ ਦੇ ਗਾਰਡ ਕੋਲੋਂ ਆਪਣੀ ਲਾਇਸੰਸੀ ਰਾਈਫ਼ਲ ਵਿਚੋਂ ਅਚਾਨਕ ਗੋਲੀ ਚੱਲ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਪੁਲਿਸ ਚੌਂਕੀ ਡੱਲਾ ਦੇ ਇੰਚਾਰਜ ਏ. ...

ਪੂਰੀ ਖ਼ਬਰ »

ਬਜ਼ੁਰਗ ਦੇ ਖੀਸੇ 'ਚੋਂ ਪੈਸੇ ਖੋਹ ਕੇ ਲੈ ਜਾਣ ਸੰਬੰਧੀ ਕੇਸ ਦਰਜ

ਫਗਵਾੜਾ, 3 ਦਸੰਬਰ (ਹਰਜੋਤ ਸਿੰਘ ਚਾਨਾ)-ਇਕ ਬਜ਼ੁਰਗ ਦੇ ਖੀਸੇ 'ਚੋਂ ਪੈਸੇ ਖੋਹ ਕੇ ਲੈ ਜਾਣ ਸਬੰਧੀ ਸਤਨਾਮਪੁਰਾ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ 379-ਬੀ, 34 ਆਈ.ਪੀ.ਸੀ. ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਹਰਭਜਨ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਨਵੀਂ ਆਬਾਦੀ ਨਾਰੰਗਸ਼ਾਹਪੁਰ ਦੀ ਪੰਚਾਇਤ ਨੇ ਐੱਸ. ਡੀ. ਐੱਮ. ਨੂੰ ਦਿੱਤਾ ਮੰਗ–ਪੱਤਰ

ਫਗਵਾੜਾ, 3 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਪਿੰਡ ਨਵੀਂ ਆਬਾਦੀ ਨਾਰੰਗਸ਼ਾਹਪੁਰ ਦੀ ਪੰਚਾਇਤ ਵਲੋਂ ਸਰਪੰਚ ਬੀਬੀ ਕਮਲੇਸ਼ ਰਾਣੀ ਦੀ ਅਗਵਾਈ ਹੇਠ ਅੱਜ ਸਥਾਨਕ ਐੱਸ.ਡੀ.ਐੱਮ. ਦਫ਼ਤਰ ਵਿਖੇ ਧਰਨਾ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿਚ ...

ਪੂਰੀ ਖ਼ਬਰ »

ਐਕਟਿਵਾ ਚੋਰੀ ਹੋਣ ਸੰਬੰਧੀ ਕੇਸ ਦਰਜ

ਫਗਵਾੜਾ, 3 ਦਸੰਬਰ (ਹਰਜੋਤ ਸਿੰਘ ਚਾਨਾ)-ਬਾਜ਼ਾਰ 'ਚ ਸਬਜ਼ੀ ਲੈਣ ਆਏ ਵਿਅਕਤੀ ਦੀ ਐਕਟਿਵਾ ਚੋਰੀ ਹੋਣ ਸਬੰਧੀ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ 379 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਅਨਿਲ ਕੁਮਾਰ ਪੁੱਤਰ ਕ੍ਰਿਸ਼ਨ ਸਰੂਪ ਸ਼ਰਮਾ ...

ਪੂਰੀ ਖ਼ਬਰ »

ਸੰਧਰ ਸ਼ੂਗਰ ਮਿੱਲ ਕਿਸਾਨਾਂ ਨੂੰ 25 ਕਰੋੜ ਦੀ ਅਦਾਇਗੀ ਅਗਲੇ ਸਾਲ 31 ਮਈ ਤੱਕ ਕਰੇਗੀ-ਸਾਹਨੀ

ਕਪੂਰਥਲਾ/ਫਗਵਾੜਾ, 3 ਦਸੰਬਰ (ਕੋਮਲ, ਵਾਲੀਆ, ਚਾਨਾ)-ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾਈ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਸੂਬਾਈ ਸੀਨੀਅਰ ਮੀਤ ਪ੍ਰਧਾਨ ਕਿਰਪਾਲ ਸਿੰਘ ਮੂਸਾਪੁਰ ਤੇ ਮੀਤ ਪ੍ਰਧਾਨ ਸੰਤੋਖ ਸਿੰਘ ਲੱਖਪੁਰ ਦੀ ਮੌਜੂਦਗੀ ਵਿਚ ਗੋਲਡਨ ਸੰਧਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

ਢਿਲਵਾਂ, 3 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਢਿਲਵਾਂ ਦੀ ਪੁਲਿਸ ਨੇ ਭੈੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ 40 ਬੋਤਲਾਂ ਨਾਜਾਇਜ਼ ਸ਼ਰਾਬ ਤੇ ਮੋਟਰਸਾਈਕਲ ਸਮੇਤ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਸੁਖਵਿੰਦਰ ਸਿੰਘ ਦਿਉਲ, ਏ.ਐੱਸ.ਆਈ. ...

ਪੂਰੀ ਖ਼ਬਰ »

ਲੁੱਟ-ਖੋਹ ਕਰਨ ਵਾਲੇ ਤਿੰਨ ਦੋਸ਼ੀ ਗਿ੍ਫ਼ਤਾਰ ਨਕਦੀ, ਮੋਬਾਈਲ ਫ਼ੋਨ ਤੇ ਨਸ਼ੀਲੇ ਟੀਕੇ ਬਰਾਮਦ

ਫਗਵਾੜਾ, 3 ਦਸੰਬਰ (ਹਰੀਪਾਲ ਸਿੰਘ, ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਲੁੱਟ ਦੀ ਹੋਈ ਵਾਰਦਾਤ ਨੂੰ 24 ਘੰਟੇ ਵਿਚ ਸੁਲਝਾਉਂਦੇ ਹੋਏ ਸੀ. ਆਈ. ਏ. ਸਟਾਫ਼ ਦੀ ਪੁਲਿਸ ਟੀਮ ਨੇ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਨਕਦੀ, ਨਸ਼ੀਲੇ ਟੀਕੇ ਅਤੇ ਮੋਬਾਈਲ ਫ਼ੋਨ ਬਰਾਮਦ ਕੀਤੇ ਹਨ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਫਗਵਾੜਾ ਵਿਖੇ ਸੀਨੀਅਰ ਵਰਕਰਾਂ ਦਾ ਸਨਮਾਨ

ਫਗਵਾੜਾ, 3 ਦਸੰਬਰ (ਹਰਜੋਤ ਸਿੰਘ ਚਾਨਾ)-ਯੂਥ ਕਾਂਗਰਸ ਵਲੋਂ ਜ਼ਿਲ੍ਹਾ ਕਪੂਰਥਲਾ ਦੇ ਕਾਰਜਕਾਰੀ ਪ੍ਰਧਾਨ ਹਰਨੂੰਰ ਸਿੰਘ ਹਰਜੀ ਮਾਨ ਦੀ ਅਗਵਾਈ ਹੇਠ ਸਥਾਨਕ ਹੁਸ਼ਿਆਰਪੁਰ ਰੋਡ ਸਥਿਤ ਕੇ. ਜੀ. ਰਿਜੋਰਟ ਵਿਖੇ 'ਸਾਂਝੀ ਸਿਆਸਤ ਸਾਂਝੀ ਵਿਰਾਸਤ' ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪੀ. ਐੱਨ. ਡੀ. ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ-ਡਾ: ਗੁਰਿੰਦਰਬੀਰ ਕੌਰ

ਕਪੂਰਥਲਾ, 3 ਦਸੰਬਰ (ਵਿ. ਪ੍ਰ.)-ਪੀ. ਐੱਨ. ਡੀ. ਟੀ. ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਸਥਾਨਕ ਸਿਵਲ ਹਸਪਤਾਲ ਵਿਚ ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਦੀ ਅਗਵਾਈ ਵਿਚ ਹੋਈ, ਜਿਸ ਵਿਚ ਪੀ.ਐੱਨ.ਡੀ.ਟੀ. ਐਕਟ ਤਹਿਤ ਪਿਛਲੇ ਸਮੇਂ ਦੌਰਾਨ ਹੋਈਆਂ ਵੱਖ-ਵੱਖ ਗਤੀਵਿਧੀਆਂ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਨਾਅਰੇਬਾਜ਼ੀ

ਫਗਵਾੜਾ, 3 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਵਲੋਂ ਆਸਾ ਵਰਕਰਾਂ ਤੇ ਫੈਸੀਲੀਟੇਟਰਾਂ ਦੀਆਂ ਘੱਟੋ-ਘੱਟ ਉਜਰਤ ਤਹਿਤ ਪੱਕੀਆਂ ਤਨਖ਼ਾਹਾਂ ਨਾ ਦੇਣ, ਉਨ੍ਹਾਂ ਦੀ ਕਿਸੇ ਵੀ ਮੰਗ ਦਾ ਨਿਪਟਾਰਾ ਨਾ ਕਰਨ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਦਿਵਾਏਗੀ ਮਹਿੰਗਾਈ ਤੋਂ ਨਿਜ਼ਾਤ-ਰਣਜੀਤ ਸਿੰਘ ਰਾਣਾ

ਨਡਾਲਾ, 3 ਦਸੰਬਰ (ਮਾਨ)-ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਭੁਲੱਥ ਦੀ ਅਗਵਾਈ ਹੇਠ ਪਿੰਡ ਲੱਖਣ ਕੇ ਪੱਡਾ 'ਚ ਆਮ ਆਦਮੀ ਪਾਰਟੀ ਦੀ ਤੀਜੀ ਗਾਰੰਟੀ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਰਣਜੀਤ ਸਿੰਘ ਰਾਣਾ ਨੇ 'ਆਪ' ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਸਮਾਗਮ ਕਰਵਾਇਆ

ਭੁਲੱਥ, 3 ਦਸੰਬਰ (ਮਨਜੀਤ ਸਿੰਘ ਰਤਨ)-ਪੰਜਾਬ 'ਚ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਦਿਵਿਆਂਗ ਵਿਅਕਤੀਆਂ ਨੂੰ ਵੋਟਾਂ ਬਣਾਉਣ ਤੇ ਵੋਟਾਂ ਪਾਉਣ ਵਾਸਤੇ ਜਾਗਰੂਕ ਕਰਨ ਲਈ ਅੰਤਰਰਾਸ਼ਟਰੀ ਦਿਵਿਆਸ ਦਿਵਸ 'ਤੇ ਪਿੰਡ ਬੋਪਾਰਾਏ ਵਿਖੇ ਉਪ ਮੰਡਲ ਮੈਜਿਸਟ੍ਰੇਟ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਪੁਰਾਣੀ ਪੁਲੀ ਨੂੰ ਬਣਾਉਣ ਤੇ ਬੰਦ ਪਈ ਸੜਕ ਨੂੰ ਬਹਾਲ ਕਰਨ ਦੀ ਮੰਗ

ਢਿਲਵਾਂ, 3 ਦਸੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਭਾਰਤੀ ਕਿਸਾਨ ਯੂਨੀਅਨ (ਖੋਸਾ) ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਰੇਲਵੇ ਫਾਟਕ ਢਿਲਵਾਂ ਤੋਂ ਪਹਿਲਾਂ ਪੈਂਦੀ ਪੁਰਾਣੀ ਪੁਲੀ ਨੂੰ ਬਣਾਉਣ ਅਤੇ ਫਾਟਕ ਤੋਂ ਪਹਿਲਾਂ ਵਾਲੀ ਜਲੰਧਰ ...

ਪੂਰੀ ਖ਼ਬਰ »

ਪਿੰਡ ਟਿੱਬਾ ਵਿਖੇ ਨਾਟਕ 'ਉੱਠਣ ਦਾ ਵੇਲਾ' 5 ਨੂੰ ਖੇਡਿਆ ਜਾਵੇਗਾ

ਤਲਵੰਡੀ ਚੌਧਰੀਆਂ, 3 ਦਸੰਬਰ (ਪਰਸਨ ਲਾਲ ਭੋਲਾ)-ਹਰ ਸਾਲ ਦੀ ਤਰ੍ਹਾਂ ਸ਼ਹੀਦ ਊਧਮ ਸਿੰਘ ਲਾਇਬ੍ਰੇਰੀ ਟਿੱਬਾ ਵਲੋਂ ਸਮੂਹ ਨਗਰ ਨਿਵਾਸੀਆਂ, ਐੱਨ.ਆਰ.ਆਈਜ਼. ਵੀਰਾਂ ਦੇ ਸਹਿਯੋਗ ਨਾਲ ਇਸ ਵਾਰ ਵੀ 9ਵਾਂ ਸਾਲਾਨਾ ਨਾਟਕ ਮੇਲਾ 5 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗ੍ਰਾਂਟ ਦੀ ਮੰਗ ਨੂੰ ਲੈ ਕੇ ਵਫ਼ਦ ਰਾਣੀ ਸੋਢੀ ਨੂੰ ਮਿਲਿਆ

ਫਗਵਾੜਾ, 3 ਦਸੰਬਰ (ਹਰਜੋਤ ਸਿੰਘ ਚਾਨਾ)-ਸਨਾਤਨ ਧਰਮ ਮੰਦਰ ਤੇ ਧਰਮਸ਼ਾਲਾ ਕਮੇਟੀ (ਰਜਿ.) ਭਗਤਪੁਰਾ ਦਾ ਵਫ਼ਦ ਮੰਦਰ ਕਮੇਟੀ ਦੇ ਪ੍ਰਧਾਨ ਸੰਤੋਖ ਸਿੰਘ ਦੀ ਅਗਵਾਈ ਹੇਠ ਮਹਿਲਾ ਕਾਂਗਰਸ ਪੰਜਾਬ ਦੀ ਪ੍ਰਧਾਨ ਸ੍ਰੀਮਤੀ ਬਲਵੀਰ ਰਾਣੀ ਸੋਢੀ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸੂਬੇ ਦੇ ਹਿਤਾਂ ਲਈ ਲਏ ਜਾ ਰਹੇ ਫ਼ੈਸਲਿਆਂ ਤੋਂ ਪ੍ਰਵਾਸੀ ਪੰਜਾਬੀਆਂ 'ਚ ਖ਼ੁਸ਼ੀ ਦੀ ਲਹਿਰ-ਜੈਨਪੁਰ

ਸੁਲਤਾਨਪੁਰ ਲੋਧੀ, 3 ਦਸੰਬਰ (ਥਿੰਦ, ਹੈਪੀ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਨ੍ਹਾਂ ਦੇ ਸਾਥੀ ਮੰਤਰੀਆਂ ਵਲੋਂ ਸੂਬੇ ਦੇ ਹਿਤਾਂ ਲਈ ਲਏ ਜਾ ਰਹੇ ਇਤਿਹਾਸਕ ਫ਼ੈਸਲਿਆਂ ਨਾਲ ਜਿੱਥੇ ਰਾਜ ਦੇ ਲੋਕਾਂ ਨੂੰ ਵੱਡਾ ਆਰਥਿਕ ਲਾਭ ਮਿਲੇਗਾ, ਉੱਥੇ ਹੀ ...

ਪੂਰੀ ਖ਼ਬਰ »

ਬੱਚਿਆਂ ਨੂੰ ਖੇਡ ਕਿੱਟਾਂ ਵੰਡੀਆਂ

ਫਗਵਾੜਾ, 3 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਵਿਦੇਸ਼ ਵੱਸਦੇ ਪਲਾਹੀ ਨਿਵਾਸੀ ਵੀਰਾਂ ਲਖਬੀਰ ਸਿੰਘ ਬਸਰਾ ਯੂ. ਕੇ., ਸਾਬਕਾ ਸਰਪੰਚ ਗੁਰਪਾਲ ਸਿੰਘ ਸੱਗੂ ਕੈਨੇਡਾ ਤੇ ਜੱਸੀ ਸੱਲ ਯੂ. ਕੇ. ਵਲੋਂ ਸ੍ਰੀ ਗੁਰੂ ਹਰਿ ਰਾਇ ਫੁੱਟਬਾਲ ਅਕੈਡਮੀ ਪਲਾਹੀ ਦੇ ਸੱਤਰ ਬੱਚਿਆਂ, ਜੋ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਸਕੂਲੀ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ

ਢਿਲਵਾਂ, 3 ਦਸੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਸੁਰਿੰਦਰ ਕੁਮਾਰ ਵਿਰਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਢਿਲਵਾਂ ਵਲੋਂ ਖੇਤੀਬਾੜੀ ਅਫ਼ਸਰ ਢਿਲਵਾਂ ਡਾ: ਬਲਕਾਰ ਸਿੰਘ ਦੀ ...

ਪੂਰੀ ਖ਼ਬਰ »

ਕੇਂਦਰੀ ਅਬਜ਼ਰਵਰ ਨੂੰ ਮਿਲਣ ਮੌਕੇ ਰਾਣਾ ਇੰਦਰ ਪ੍ਰਤਾਪ ਸਿੰਘ ਵਲੋਂ ਸ਼ਕਤੀ ਪ੍ਰਦਰਸ਼ਨ

ਕਪੂਰਥਲਾ, 3 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਸੁਲਤਾਨਪੁਰ ਲੋਧੀ ਹਲਕੇ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕੇਂਦਰੀ ਅਬਜ਼ਰਵਰ ਚੇਤਨ ਚੌਹਾਨ ਨੂੰ ਰੈਸਟ ਹਾਊਸ ਕਪੂਰਥਲਾ ਵਿਚ ਮਿਲਣ ਮੌਕੇ ਸ਼ਕਤੀ ਪ੍ਰਦਰਸ਼ਨ ਕੀਤਾ | ਹਲਕੇ ਦੇ ਵੱਡੀ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਦੀ ਅਣਗਹਿਲੀ ਬਣ ਰਹੀ ਹੈ ਸੜਕ ਹਾਦਸਿਆਂ ਦਾ ਮੁੱਖ ਕਾਰਨ-ਬੰਗੜ

ਕਪੂਰਥਲਾ, 3 ਦਸੰਬਰ (ਸਡਾਨਾ)-ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਬੱਚਿਆਂ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਉਣ ਦੇ ਮਨੋਰਥ ਨਾਲ ਵੱਖ-ਵੱਖ ਸਕੂਲਾਂ ਵਿਚ ਸੈਮੀਨਾਰ ਕਰਵਾਏ ਜਾ ਰਹੇ ਹਨ | ਇਸੇ ਕੜੀ ਤਹਿਤ ਐੱਸ.ਐੱਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਤੇ ਐੱਸ.ਪੀ. ...

ਪੂਰੀ ਖ਼ਬਰ »

ਇੱਕਜੁੱਟਤਾ ਨਾਲ ਲੜੀ ਲੜਾਈ ਨਾਲ ਹੋਈ ਕਾਨੂੰਨਾਂ ਦੀ ਵਾਪਸੀ-ਸੱਤਪਾਲ

ਢਿਲਵਾਂ, 3 ਦਸੰਬਰ (ਗੋਬਿੰਦ ਸੁਖੀਜਾ)-'ਖੇਤੀ ਕਾਨੂੰਨਾਂ ਦੀ ਵਾਪਸੀ 'ਤੇ ਸੰਸਦ ਦੀ ਮੋਹਰ ਲੱਗਣ ਤੋਂ ਬਾਅਦ ਦਿੱਲੀ ਦੇ ਵੱਖ–ਵੱਖ ਬਾਰਡਰਾਂ 'ਤੇ ਲੰਮੇ ਸਮੇਂ ਤੋਂ ਧਰਨਾ ਦੇ ਰਹੇ ਕਿਸਾਨਾਂ ਦੇ ਚਿਹਰਿਆਂ 'ਤੇ ਮੁਸਕਰਾਹਟ ਆ ਗਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਵਿਧਾਇਕ ਚੀਮਾ ਨੇ ਪਿੰਡ ਨੱਥੂਪੁਰ 'ਚ ਸੜਕ ਦਾ ਰੱਖਿਆ ਨੀਂਹ ਪੱਥਰ

ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 3 ਦਸੰਬਰ (ਥਿੰਦ, ਭੋਲਾ, ਹੈਪੀ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੇਂਡੂ ਖੇਤਰਾਂ ਦੇ ਵਿਕਾਸ ਲਈ ਵੱਡੀਆਂ ਯੋਜਨਾਵਾਂ ਉਲੀਕੀਆਂ ਹਨ, ਜਿਸ ਨਾਲ ਵੱਡੀ ਪੱਧਰ 'ਤੇ ਵਿਕਾਸ ਕਰਵਾ ਕੇ ਲੋਕਾਂ ...

ਪੂਰੀ ਖ਼ਬਰ »

ਜਥੇ. ਡੋਗਰਾਂਵਾਲ ਵਲੋਂ ਕੈਂਸਰ ਪੀੜਤ ਮਰੀਜ਼ ਨੂੰ 20 ਹਜ਼ਾਰ ਦਾ ਚੈੱਕ ਭੇਟ

ਕਪੂਰਥਲਾ, 3 ਦਸੰਬਰ (ਸਡਾਨਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਸਰ ਪੀੜਤ ਮਰੀਜ਼ਾਂ ਨੂੰ ਇਲਾਜ ਲਈ ਦਿੱਤੀ ਜਾਂਦੀ ਆਰਥਿਕ ਮਦਦ ਤਹਿਤ ਸਟੇਟ ਗੁਰਦੁਆਰਾ ਸਾਹਿਬ ਵਿਖੇ ਪਿੰਡ ਘੁੱਗ ਬੇਟ ਨਾਲ ਸਬੰਧਿਤ ਦਲਜੀਤ ਸਿੰਘ ਨੂੰ ਸ਼ੋ੍ਰਮਣੀ ਕਮੇਟੀ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਰਾਮਪੁਰ ਜਗੀਰ ਵਿਖੇ ਸਪੋਰਟਸ ਮੀਟ ਕਰਵਾਈ

ਡਡਵਿੰਡੀ, 3 ਦਸੰਬਰ (ਦਿਲਬਾਗ ਸਿੰਘ ਝੰਡ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਜਗੀਰ ਵਿਖੇ ਪਿ੍ੰਸੀਪਲ ਭਜਨ ਸਿੰਘ ਦੀ ਅਗਵਾਈ 'ਚ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ, ਜਿਸ ਦਾ ਉਦਘਾਟਨ ਰਾਮਪੁਰ ਜਗੀਰ ਦੇ ਯੂ. ਕੇ. ਰਹਿੰਦੇ ਪ੍ਰਵਾਸੀ ਭਾਰਤੀਆਂ ਵਲੋਂ ਸਾਂਝੇ ਤੌਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਦੀ ਜੂਡੋ ਟੀਮ ਨੇ ਜਿੱਤੇ ਚਾਂਦੀ ਤੇ ਕਾਂਸੇ ਦੇ ਤਗਮੇ

ਪਾਂਸ਼ਟਾ/ਖਲਵਾੜਾ, 3 ਦਸੰਬਰ (ਸਤਵੰਤ ਸਿੰਘ, ਮਨਦੀਪ ਸਿੰਘ ਸੰਧੂ)-ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੀ ਜੂਡੋ ਦੀ ਟੀਮ ਨੇ ਪਿ੍ੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੀ ਰਹਿਨੁਮਾਈ ਤੇ ਪ੍ਰੋ. ਰਮਨਪ੍ਰੀਤ ਸਿੰਘ, ਮੁਖੀ ਸਰੀਰਕ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਬਲਾਕ ਭੁਲੱਥ ਵਿਖੇ ਵਿੱਦਿਅਕ ਮੁਕਾਬਲੇ ਕਰਵਾਏ

ਭੁਲੱਥ, 3 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਗੁਰਚਰਨ ਸਿੰਘ ਲਾਸਾਨੀ ਤੇ ਬੀ.ਪੀ.ਈ.ਓ. ਤਜਿੰਦਰ ਕੁਮਾਰ ਦੀ ਅਗਵਾਈ ਹੇਠ ਬਲਾਕ ਭੁਲੱਥ ਵਿਖੇ ਵਿੱਦਿਅਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ...

ਪੂਰੀ ਖ਼ਬਰ »

ਤਯਬਪੁਰ ਸਕੂਲ ਦੇ 60 ਬੱਚਿਆਂ ਨੂੰ ਸਵੈਟਰ ਵੰਡੇ

ਕਪੂਰਥਲਾ, 3 ਦਸੰਬਰ (ਵਿ. ਪ੍ਰ.)-ਸ੍ਰੀ ਰਾਮ ਸਨਾਤਨ ਧਰਮ ਮੰਡਲ ਰਾਮ ਲੀਲ੍ਹਾ ਕਮੇਟੀ ਜਲੋਖਾਨਾ ਵਲੋਂ ਪ੍ਰਵਾਸੀ ਭਾਰਤੀ ਸੁਦੇਸ਼ ਗੁਪਤਾ ਯੂ.ਐੱਸ.ਏ. ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਤਯਬਪੁਰ ਤੇ ਆਂਗਣਵਾੜੀ ਸੈਂਟਰ ਦੇ ਛੋਟੇ ਬੱਚਿਆਂ ਨੂੰ 60 ਸਵੈਟਰ ਤਕਸੀਮ ...

ਪੂਰੀ ਖ਼ਬਰ »

ਮੰਡ ਖੇਤਰ 'ਚ ਖ਼ੁਸ਼ਹਾਲੀ ਤੇ ਤਰੱਕੀ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗਾ-ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ , 3 ਦਸੰਬਰ (ਨਰੇਸ਼ ਹੈਪੀ, ਥਿੰਦ)-ਮੰਡ ਖੇਤਰ ਦੇ ਲੋਕਾਂ ਨੰੂ ਬੁਨਿਆਦੀ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਗਈਆਂ ਗਰਾਂਟਾਂ ਨਾਲ ਇਕ ਨਵੇਂ ਯੁੱਗ ਦਾ ਆਗਾਜ਼ ਹੋਇਆ ਹੈ, ਜਿਸ ਨਾਲ ਲੋਕ ਮਾਝੇ 'ਚ ਆਸਾਨੀ ਨਾਲ ਜਾ ਸਕਣਗੇ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਡਾ. ਭਾਰਦਵਾਜ ਦਾ ਭਾਸ਼ਾ ਵਿਭਾਗ ਵਲੋਂ ਇੰਦਰ ਨਾਥ ਮੈਦਾਨ ਪੁਰਸਕਾਰ ਨਾਲ ਸਨਮਾਨ

ਫਗਵਾੜਾ, 3 ਦਸੰਬਰ (ਟੀ. ਡੀ. ਚਾਵਲਾ)-ਦੁਆਬਾ ਸਾਹਿਤ ਤੇ ਕਲਾ ਅਕਾਦਮੀ ਫਗਵਾੜਾ ਦੇ ਪ੍ਰਧਾਨ ਡਾ: ਜਵਾਹਰ ਧੀਰ ਤੇ ਸਕੱਤਰ ਯਸ਼ ਚੋਪੜਾ ਨੇ ਅਕਾਦਮੀ ਦੇ ਸੀਨੀਅਰ ਮੈਂਬਰ ਡਾ: ਕੈਲਾਸ਼ ਨਾਥ ਭਾਰਦਵਾਜ ਨੂੰ ਭਾਸ਼ਾ ਵਿਭਾਗ ਵਲੋਂ ਉਨ੍ਹਾਂ ਦੀ ਪੁਸਤਕ 'ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਨਵਨੀਤ ਕੌਰ ਦਾ ਬਾਬਾ ਸ਼ੇਖ ਫ਼ਰੀਦ ਯੂਥ ਕਲੱਬ ਵਲੋਂ ਸਨਮਾਨ

ਸੁਲਤਾਨਪੁਰ ਲੋਧੀ, 3 ਦਸੰਬਰ (ਨਰੇਸ਼ ਹੈਪੀ, ਥਿੰਦ)-ਪਿਛਲੇ ਦਿਨੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਆਨਲਾਈਨ ਸ਼ਬਦ ਗਾਇਣ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪੰਜਾਬ ਭਰ ਦੇ ਪ੍ਰਾਇਮਰੀ ਮਿਡਲ ਤੇ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਕੇਂਦਰਾਂ ਦਾ ਦੌਰਾ

ਕਪੂਰਥਲਾ, 3 ਦਸੰਬਰ (ਅਮਰਜੀਤ ਕੋਮਲ)-ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਤੇ ਕੋਰੋਨਾ ਦੀ ਸੰਭਾਵੀ ਤੀਜੀ ਲਹਿਰ ਨੂੰ ਮੁੱਖ ਰੱਖਦਿਆਂ ਸਿਵਲ ਸਰਜਨ ਕਪੂਰਥਲਾ ਡਾ: ਗੁਰਿੰਦਰਬੀਰ ਕੌਰ ਨੇ ਜ਼ਿਲ੍ਹੇ ਵਿਚਲੇ ਹਸਪਤਾਲਾਂ ਦੇ ਆਈ.ਸੀ.ਯੂ. ਸੈਂਟਰਾਂ, ਆਈਸੋਲੇਸ਼ਨ ਵਾਰਡਾਂ, ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 5 ਨੂੰ

ਕਾਲਾ ਸੰਘਿਆਂ, 3 ਦਸੰਬਰ (ਬਲਜੀਤ ਸਿੰਘ ਸੰਘਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਸਵ. ਜਰਨੈਲ ਸਿੰਘ ਸੋਹਲ ਤੇ ਮਾਤਾ ਗੁਰਮੇਜ ਕੌਰ ਸੋਹਲ ਦੀ ਮਿੱਠੀ ਯਾਦ ਵਿਚ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਮਿਤੀ 5 ਦਸੰਬਰ ਨੂੰ ਗੁਰਦੁਆਰਾ ...

ਪੂਰੀ ਖ਼ਬਰ »

ਹਾਈਕਮਾਨ ਨੇ ਕੀਤਾ ਅਕਾਲੀ ਦਲ ਦੀ ਚੋਣ ਪ੍ਰਚਾਰ ਕਮੇਟੀ ਦਾ ਵਿਸਥਾਰ-ਮੰਨਣ

ਜਲੰਧਰ, 3 ਦਸੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਨ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਜਲੰਧਰ ਸ਼ਹਿਰ ਦੀਆਂ ਚਾਰੇ ਵਿਧਾਨ ਸਭਾ ਚੋਣ ਹਲਕਿਆਂ ਵਿਚ ਪ੍ਰਚਾਰ ਲਈ ਬਣਾਈ ਟੀਮ ਦਾ ਅੱਜ ਵਿਸਥਾਰ ਕੀਤਾ ਗਿਆ | ਇਸ ਸੰਬੰਧੀ ਪ੍ਰੈਸ ਨੂੰ ਜਾਰੀ ਬਿਆਨ ...

ਪੂਰੀ ਖ਼ਬਰ »

ਪਾਣੀ ਕੁਨੈੱਕਸ਼ਨ ਲਈ ਕਰੋੜਾਂ ਦੀ ਨਵੀਂ ਬਣੀ ਸਮਾਰਟ ਸੜਕ ਤੋੜੀ

ਜਲੰਧਰ, 3 ਦਸੰਬਰ (ਸ਼ਿਵ)- ਸਮਾਰਟ ਸਿਟੀ ਕੰਪਨੀ ਕਰੋੜਾਂ ਰੁਪਏ ਦੀਆਂ ਸਮਾਰਟ ਰੋਡ ਤਾਂ ਬਣਾ ਰਹੀ ਹੈ ਪਰ ਉਨ੍ਹਾਂ ਸੜਕਾਂ ਨੂੰ ਹੁਣ ਤੋੜਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ ਜਿਨ੍ਹਾਂ ਨੂੰ ਕੁਝ ਸਮਾਂ ਪਹਿਲਾਂ ਬਣਾਇਆ ਗਿਆ ਸੀ | ਵਰਕਸ਼ਾਪ ਚੌਕ ਤੋਂ ਲੈ ਕੇ ਪਟੇਲ ਚੌਕ ...

ਪੂਰੀ ਖ਼ਬਰ »

ਪੱਕੇ ਕਰਨ ਦੀ ਮੰਗ ਨੂੰ ਲੈ ਕੇ ਨੈਸ਼ਨਲ ਹੈੱਲਥ ਮਿਸ਼ਨ ਦੇ ਕੋਰੋਨਾ ਯੋਧਿਆਂ ਨੇ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ

ਜਲੰਧਰ, 3 ਦਸੰਬਰ (ਐੱਮ.ਐੱਸ. ਲੋਹੀਆ)-ਨੈਸ਼ਨਲ ਹੈੱਲਥ ਮਿਸ਼ਨ ਤਹਿਤ ਪਿਛਲੇ 12 ਸਾਲਾਂ ਤੋਂ ਪੂਰੇ ਪੰਜਾਬ ਦੇ ਸਿਹਤ ਵਿਭਾਗ 'ਚ ਸੇਵਾਵਾਂ ਦੇ ਰਹੇ ਕਰੀਬ 12,500 ਕਰਮਚਾਰੀਆਂ ਨੇ ਅੱਜ ਸਰਕਾਰ ਤੋਂ ਪੱਕੇ ਕਰਨ ਦੀ ਮੰਗ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ | ਇਸ ਪ੍ਰਦਰਸ਼ਨ ਦੌਰਾਨ ...

ਪੂਰੀ ਖ਼ਬਰ »

ਪਿੰਡ ਬਲੇਰਖਾਨਪੁਰ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ

ਕਾਲਾ ਸੰਘਿਆਂ, 3 ਦਸੰਬਰ (ਬਲਜੀਤ ਸਿੰਘ ਸੰਘਾ)-ਧੰਨ-ਧੰਨ ਬਾਬਾ ਲੱਖੋ ਜੀ ਸਪੋਰਟਸ ਕਲੱਬ ਬਲੇਰਖਾਨਪੁਰ ਵਲੋਂ ਗ੍ਰਾਮ ਪੰਚਾਇਤ ਤੇ ਐੱਨ. ਆਰ. ਆਈਜ਼. ਵੀਰਾਂ ਦੇ ਸਹਿਯੋਗ ਨਾਲ ਸੰਤ ਬਾਬਾ ਖਿਆਲੀ ਦਾਸ ਜੀ, ਸੰਤ ਬਾਬਾ ਮਿਲਖਾ ਸਿੰਘ ਗੁਰਸਰ ਸਾਹਿਬ ਤੇ ਸੰਤ ਬਾਬਾ ਦਇਆ ਸਿੰਘ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਵਿਦਿਆਰਥੀ ਮਾਸਕ ਪਾਉਣਾ ਯਕੀਨੀ ਬਣਾਉਣ-ਸਿਵਲ ਸਰਜਨ

ਕਪੂਰਥਲਾ, 3 ਦਸੰਬਰ (ਸਡਾਨਾ)-ਕੋਰੋਨਾ ਮਹਾਂਮਾਰੀ ਅਜੇ ਖ਼ਤਮ ਨਹੀਂ ਹੋਈ ਤੇ ਇਸ ਤੋਂ ਬਚਾਅ ਲਈ ਸਾਵਧਾਨੀ ਬਹੁਤ ਜ਼ਰੂਰੀ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ: ਗੁਰਿੰਦਰਦਬੀਰ ਕੌਰ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ...

ਪੂਰੀ ਖ਼ਬਰ »

ਅਕਾਲੀ ਦਲ ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਵਰਿਆਮ ਸਿੰਘ ਦਾ ਸਨਮਾਨ

ਕਪੂਰਥਲਾ, 3 ਦਸੰਬਰ (ਸਡਾਨਾ)-ਸ਼ੋ੍ਰਮਣੀ ਅਕਾਲੀ ਦਲ ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਧਾਰਮਿਕ ਜਥੇਬੰਦੀਆਂ ਵਲੋਂ ਵਰਿਆਮ ਸਿੰਘ ਕਪੂਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਬੱਤ ਦਾ ਭਲਾ ਟਰੱਸਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਬੱਬਰ ਵਲੋਂ ਵੀ ਜਥੇ: ...

ਪੂਰੀ ਖ਼ਬਰ »

ਰਾਜ ਕਮਲ ਚੌਧਰੀ ਨੇ ਆਈ. ਕੇ. ਜੀ. ਪੀ. ਟੀ. ਯੂ. ਦੇ ਉਪ ਕੁਲਪਤੀ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 3 ਦਸੰਬਰ (ਅਮਰਜੀਤ ਕੋਮਲ)-ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਾਜ ਕਮਲ ਚੌਧਰੀ ਵਲੋਂ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ 15ਵੇਂ ਉਪ ਕੁਲਪਤੀ ਵਜੋਂ ਅਹੁਦਾ ਸੰਭਾਲਿਆ ਗਿਆ | ਉਨ੍ਹਾਂ ਹਾਲ ਹੀ ਵਿਚ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖ਼ਲਾਈ ...

ਪੂਰੀ ਖ਼ਬਰ »

ਪੋਤੇ ਨੇ ਸਾਥੀਆਂ ਨਾਲ ਮਿਲ ਕੇ ਕੀਤਾ ਦਾਦੀ ਤੇ ਪਿਤਾ ਦਾ ਬੇਰਹਿਮੀ ਨਾਲ ਕਤਲ

ਕਪੂਰਥਲਾ, 3 ਦਸੰਬਰ (ਅਮਰਜੀਤ ਸਿੰਘ ਸਡਾਨਾ)-ਦਾਦੀ ਵਲੋਂ ਪੰਚਾਇਤ ਵਿਚ ਪੋਤੇ ਪਾਸੋਂ ਮੁਆਫ਼ੀ ਮੰਗਵਾਉਣ ਤੇ ਉਸ ਨੂੰ ਬੁਰਾ ਭਲਾ ਕਹਿਣ ਕਾਰਨ ਮਨ ਵਿਚ ਰੰਜਸ਼ ਰੱਖਦਿਆਂ ਪੋਤੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਦਾਦੀ ਤੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ | ਬੀਤੇ ਮਾਰਚ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਲਗਾਏ ਰੁਜ਼ਗਾਰ ਮੇਲੇ 'ਚ 117 ਨੌਜਵਾਨਾਂ ਦੀ ਚੋਣ

ਜਲੰਧਰ, 3 ਦਸੰਬਰ (ਹਰਵਿੰਦਰ ਸਿੰਘ ਫੁੱਲ)-ਜ਼ਿਲੇ੍ਹ ਦੇ ਵੱਧ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਜਲੰਧਰ ਵੱਲੋਂ ਦਸੰਬਰ ਮਹੀਨੇ ਦੀ ਸ਼ੁਰੂਆਤ 'ਚ ਲਗਾਏ ਗਏ ਰੁਜ਼ਗਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX