ਸਾਦਿਕ, 4 ਦਸੰਬਰ (ਆਰ.ਐਸ.ਧੁੰਨਾ, ਗੁਰਭੇਜ ਸਿੰਘ ਚੌਹਾਨ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਕਿਸੇ ਵੀ ਪਿੰਡ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿੰਡਾਂ ਦੇ ਅਧੂਰੇ ਪਏ ਵਿਕਾਸ ਦੇ ਕੰਮਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ | ਇਹ ਦਾਅਵਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਚੇਅਰਮੈਨ ਮਾਰਕਫੈੱਡ ਪੰਜਾਬ ਨੇ ਸਾਦਿਕ ਇਲਾਕੇ ਦੇ ਪਿੰਡਾਂ ਪਿੰਡੀ ਬਲੋਚਾਂ, ਮਰਾੜ੍ਹ, ਮਿੱਡੂਮਾਨ, ਬੀਹਲੇਵਾਲਾ ਅਤੇ ਕਿੰਗਰਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਪਿੰਡ ਜੰਡਵਾਲਾ ਤੋਂ ਮਿੱਡੂਮਾਨ ਨੂੰ ਜਾਣ ਵਾਲੇ ਕੱਚੇ ਰਸਤੇ ਨੂੰ ਪੱਕਾ ਕਰਕੇ ਮੰਡੀ ਬੋਰਡ ਪੰਜਾਬ ਵਲੋਂ 90 ਲੱਖ ਰੁਪਏ ਦੀ ਲਾਗਤ ਨਾਲ ਕਰੀਬ ਤਿੰਨ ਕਿਲੋਮੀਟਰ ਲੰਬੀ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਣ ਉਪਰੰਤ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ ਪਿੰਡ ਜੰਡਵਾਲਾ ਦੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਕਿੱਕੀ ਢਿੱਲੋਂ ਨੇ ਕਿਹਾ ਕਿ ਪਿੰਡ ਵਿਖੇ ਜੋ ਗ਼ਰੀਬ ਵਰਗ ਦੇ ਲੋਕਾਂ ਦੀ ਧਰਮਸ਼ਾਲਾ ਹੈ ਦੀ ਮੁਰੰਮਤ ਲਈ ਜਲਦ ਹੀ ਫੰਡ ਮੁਹੱਈਆ ਕਰਵਾਏ ਜਾਣਗੇ | ਇਸ ਮੌਕੇ ਬਲਜਿੰਦਰ ਸਿੰਘ ਔਲਖ ਡਾਇਰੈਕਟਰ ਕੋਆਪਰੇਟਿਵ ਬੈਂਕ, ਚੇਅਰਮੈਨ ਹਰਵਿੰਦਰ ਸਿੰਘ ਟਿੱਕਾ ਸੰਧੂ, ਚੇਅਰਮੈਨ ਨੈਬ ਸਿੰਘ ਸੰਧੂ, ਚੇਅਰਮੈਨ ਗਿੰਦਰਜੀਤ ਸਿੰਘ ਸੇਖੋਂ, ਗਗਨ ਜੰਡ ਵਾਲਾ, ਸਰਪੰਚ ਰਾਜਬਿੰਦਰ ਸਿੰਘ ਧੌਂਸੀ, ਗੁਰਪ੍ਰੀਤ ਸਿੰਘ ਸੰਧੂ, ਕੁਲਵੰਤ ਸਿੰਘ ਸੰਧੂ, ਬਾਬੂ ਸਿੰਘ, ਹਰਮੇਲ ਸਿੰਘ ਆਦਿ ਵੀ ਹਾਜ਼ਰ ਸਨ |
• ਬੰਟੀ ਰੋਮਾਣਾ ਨੇ ਪ੍ਰਦਰਸ਼ਨ ਕਰ ਰਹੇ ਕੋਰੋਨਾ ਕਾਮਿਆਂ ਨੂੰ ਮਦਦ ਦਾ ਭਰੋਸਾ ਦਵਾਇਆ
ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਬੀਤੇ ਕਰੀਬ ਢਾਈ ਮਹੀਨਿਆ ਤੋਂ ਆਪਣੀ ਸੇਵਾਵਾਂ ਮੁੜ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕੋਰੋਨਾ ਯੋਧਿਆ ਉਪਰ ...
ਕੋਟਕਪੂਰਾ, 4 ਦਸੰਬਰ (ਮੋਹਰ ਸਿੰਘ ਗਿੱਲ)-ਲੋਕ ਜਨ ਸ਼ਕਤੀ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਬੋਹੜ ਸਿੰਘ ਘਾਰੂ ਪਿੰਡ ਬੀੜ ਸਿੱਖਾਂ ਵਾਲਾ (ਫ਼ਰੀਦਕੋਟ) ਨੇ ਕੋਟਕਪੂਰਾ ਫ਼ੇਰੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਸਰਕਾਰ ਵਲੋਂ ਲਾਲ ਲਕੀਰ ...
ਬਾਜਾਖਾਨਾ, 4 ਦਸੰਬਰ (ਜਗਦੀਪ ਸਿੰਘ ਗਿੱਲ)-ਪੰਜਾਬ 'ਚ ਕਾਂਗਰਸ ਦੀ ਚੰਗੀ ਸਰਕਾਰ ਦੇ ਰਾਜ ਵਿਚ ਸਰਬ-ਪੱਖੀ ਵਿਕਾਸ ਹੋ ਰਿਹਾ ਹੈ | ਯੂਥ ਕਾਂਗਰਸ ਫ਼ਰੀਦਕੋਟ ਦੇ ਜਨਰਲ ਸਕੱਤਰ ਸੰਦੀਪ ਰੋਮਾਣਾ ਨੇ ਪੰਜਾਬ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਪੰਜਾਬ 'ਚ ...
ਬਾਜਾਖਾਨਾ, 4 ਦਸੰਬਰ ( ਜਗਦੀਪ ਸਿੰਘ ਗਿੱਲ)-ਅੱਜ ਬੀ ਕੇ ਯੂ ਏਕਤਾ ਸਿੱਧੂਪੁਰ ਦੇ ਤਿੰਨ ਬਲਾਕਾਂ ਦੀ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਾਇਬ ਘਣੀਆÐ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਬਲਾਕ ਬਾਜਾਖਾਨਾ, ਜੈਤੋ ਅਤੇ ਕੋਟਕਪੂਰਾ ਦੇ ਕਿਸਾਨਾਂ ਨੇ ਵੱਡੀ ...
ਕੋਟਕਪੂਰਾ, 4 ਦਸੰਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਦੇ ਬਰਾੜ ਪਰਿਵਾਰ ਮਾਸਟਰ ਗੁਰਜੰਗ ਸਿੰਘ ਬਰਾੜ, ਗੁਰਦੇਵ ਸਿੰਘ ਬਰਾੜ ਰਿਟਾਇਰਡ ਜੰਗਲਾਤ ਵਿਭਾਗ ਅਤੇ ਗੁਰਸੇਵਕ ਸਿੰਘ ਬਰਾੜ ਦੀ ਸਤਿਕਾਰਤ ਮਾਤਾ ਹਰਤੇਜ ਕੌਰ (91) ਪਤਨੀ ਸਵ. ਜੋਰਾ ਸਿੰਘ ਸਾਬਕਾ ਸਰਪੰਚ ਪਿੰਡ ...
ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਚੱਲ ਰਹੀ ਨਸ਼ਿਆਂ ਵਿਰੋਧੀ ਮੁਹਿੰਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸਮਾਜ ਸੇਵੀ ਸੰਸਥਾ ਆਰਟ ਆਫ਼ ਲਿਵਿੰਗ ਦਾ ਸਹਿਯੋਗ ਲਿਆ ...
ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਨਿਊਰੋਲੋਜੀ ਡਵੀਜ਼ਨ ਵਿਭਾਗ ਨੇ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਤਹਿਤ 'ਐਪੀਲੇਪਸੀ ਜਾਗਰੂਕਤਾ ਪ੍ਰੋਗਰਾਮ' ਕਰਵਾਇਆ | ਡਾ. ਸੁਲੇਨਾ ਐਸੋਸੀਏਟ ਪ੍ਰੋਫੈਸਰ ਆਫ਼ ...
ਫ਼ਰੀਦਕੋਟ, 4 ਦਸੰਬਰ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜਨਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਚੇਅਰਮੈਨ ਆਰ.ਸੀ.ਜੈਨ ਦੀ ਅਗਵਾਈ ਹੇਠ ਸਥਾਨਕ ਮੁਹੱਲਾ ਖੋਖਰਾਂ ਦੇ ਸਰਕਾਰੀ ਮਿਡਲ ਸਕੂਲ ਦੇ ਲੋੜਵੰਦ ਮਾਪਿਆਂ ਦੇ ਬੱਚਿਆਂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਰਦੀਆਂ, ...
ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਗੁਰਦਿੱਤ ਸਿੰਘ ਸੇਖੋਂ ਦੀ ਧਰਮ ਪਤਨੀ ਅਤੇ ਹਲਕਾ ਕਮੇਟੀ ਕੋਆਰਡੀਨੇਟਰ ਬੇਅੰਤ ਕੌਰ ਸੇਖੋਂ ਨੇ ਅੱਜ ਆਪਣੇ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਤੀਜੀ ਗਾਰੰਟੀ ਲਈ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਹੈ | ਦੱਸਣਯੋਗ ਹੈ ਕਿ ...
ਫ਼ਰੀਦਕੋਟ, 4 ਦਸੰਬਰ (ਸਤੀਸ਼ ਬਾਗ਼ੀ)-ਫ਼ਰੀਦਕੋਟ ਨਾਲ ਸਬੰਧਿਤ ਸਮਾਜ ਸੇਵੀ ਰਮੇਸ਼ ਗੋਇਲ ਅਤੇ ਉਨ੍ਹਾਂ ਦੀ ਧਰਮ ਪਤਨੀ ਸਰੋਜ ਦੇਵੀ ਗੋਇਲ ਨੇ ਆਪਣੇ ਮਾਤਾ ਮੂਰਤੀ ਦੇਵੀ ਅਤੇ ਪਿਤਾ ਬਿ੍ਜ ਲਾਲ ਦੀ ਯਾਦ ਨੂੰ ਸਮਰਪਿਤ ਸਰਕਾਰੀ ਪ੍ਰਾਇਮਰੀ ਸਕੂਲ ਮਿੱਡੂਮਾਨ ਵਿਖੇ ...
ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਸਪੋਰਟਸ ਮੀਟ (ਖੇਡ ਟੂਰਨਾਮੈਂਟ) ਕਰਵਾਇਆ ਗਿਆ, ਜਿਸ ਵਿਚ ਬੀ.ਏ.ਐਲ.ਐਲ.ਬੀ (ਪੰਜ ਸਾਲਾਂ ਕੋਰਸ) ਅਤੇ ਐਲ.ਐਲ.ਬੀ (ਤਿੰਨ ਸਾਲਾਂ ਕੋਰਸ) ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਹ ਖੇਡ ...
ਪੰਜਗਰਾੲੀਂ ਕਲਾਂ, 4 ਦਸੰਬਰ (ਸੁਖਮੰਦਰ ਸਿੰਘ ਬਰਾੜ)-ਅੱਜ ਤੜਕਸਾਰ ਪਿੰਡ ਢਿੱਲਵਾਂ ਕਲਾਂ ਦੇ ਖੇਤਾਂ ਕੋਲ ਦੀ ਲੰਘਦੇ ਸੂਏ 'ਚ ਪਾੜ ਪੈਣ ਨਾਲ ਸੂਏ ਦੇ ਨਾਲ ਲੱਗਦੇ ਖੇਤਾਂ ਵਿਚਲੀ ਕਣਕ ਦੀ ਫ਼ਸਲ ਪਾਣੀ 'ਚ ਡੁੱਬ ਗਈ | ਸਾਬਕਾ ਪੰਚ ਗੁਰਪਿਆਰ ਸਿੰਘ ਨੇ ਦੱਸਿਆ ਸੂਏ 'ਚ ਪਾੜ ...
ਜੈਤੋ, 4 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਹਾਈ ਸਮਾਰਟ ਸਕੂਲ ਕਰੀਰਵਾਲੀ ਵਿਖੇ, ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕਾਊਟ ਕੈਂਪ ਭਾਰਤ ਸਕਾਊਟ ਐਂਡ ਗਾਈਡਜ਼ ਫ਼ਰੀਦਕੋਟ ਵਲੋਂ ਲਗਾਇਆ ਗਿਆ | ਇਸ ਕੈਂਪ ਵਿਚ ਵੱਖ-ਵੱਖ ਕਲਾਸਾਂ ਦੇ 40 ਦੇ ਕਰੀਬ ਵਿਦਿਆਰਥੀਆਂ ਨੇ ਭਾਗ ...
ਫ਼ਰੀਦਕੋਟ, 4 ਦਸੰਬਰ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਪਿੰਡ ਝੋਕ ਸਰਕਾਰੀ ਅਤੇ ਝੋਟੀਵਾਲਾ ਵਿਖੇ ਐਸ.ਸੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX