ਤਾਜਾ ਖ਼ਬਰਾਂ


ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  9 minutes ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  16 minutes ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . .  12 minutes ago
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  13 minutes ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  21 minutes ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  26 minutes ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  26 minutes ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  39 minutes ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  54 minutes ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  about 1 hour ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  about 1 hour ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  about 2 hours ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  about 2 hours ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  about 3 hours ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  about 3 hours ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  about 4 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  about 5 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  about 5 hours ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਸਕੂਲ ਅਧਿਆਪਕਾਂ ਵਲੋਂ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਮਾਹਿਲਪੁਰ, 25 ਮਈ (ਰਜਿੰਦਰ ਸਿੰਘ)-ਪਹਾੜੀ ਖਿੱਤੇ 'ਚ ਵਸੇ ਪਿੰਡ ਜੇਜੋਂ ਦੁਆਬਾ ਵਿਖੇ ਚੱਲ ਰਹੇ ਸਰਕਾਰੀ ਸੀਨੀਅਰ ਸਮਾਰਟ ਸਕੂਲ 'ਚ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਕੁਝ ਅਧਿਆਪਕ ਵਲੋਂ ਇਕ...
ਸੁਨਾਮ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਵਲੋਂ ਫਲੈਗ ਮਾਰਚ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਸੁਨਾਮ ਪੁਲਿਸ ਵਲੋਂ ਅੱਜ ਸਵੇਰੇ ਹੀ ਸ਼ਹਿਰ ਦੀ ਇਕ ਬਸਤੀ ਵਿਚ ਨਸ਼ਿਆਂ ਦੇ ਧੰਦੇ 'ਚ ਲਿਪਤ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ...
ਦਿਨ-ਦਿਹਾੜੇ ਕਾਪਾ ਦਿਖਾ ਕੇ ਔਰਤ ਤੇ ਉਸ ਦੇ ਬੱਚੇ ਸਮੇਤ ਕਾਰ ਨੂੰ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  about 6 hours ago
ਜਲਾਲਾਬਾਦ, 25 ਮਈ (ਕਰਨ ਚੁਚਰਾ)-ਇਲਾਕੇ ਅੰਦਰ ਲੁੱਟਖੋਹ ਦੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੂੰ ਪੂਰੀ ਤਰ੍ਹਾਂ ਉਜਾਗਰ ਕਰਕੇ ਰੱਖ ਦਿੱਤਾ ਹੈ। ਅਜਿਹਾ ਸ਼ਾਇਦ ਹੀ ਕੋਈ ਦਿਨ ਹੋਵੇਗਾ ਜਦ ਕਿਧਰੇ ਚੋਰੀ ਜਾਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਨਾ ਦਿੱਤਾ ਗਿਆ ਹੋਵੇ...
ਗਿਆਨਵਾਪੀ ਮਸਜਿਦ ਕੇਸ ਸਿਵਿਲ ਜੱਜ ਤੋਂ ਫਾਸਟ ਟਰੈਕ ਕੋਰਟ ਟਰਾਂਸਫ਼ਰ, 30 ਮਈ ਨੂੰ ਹੋਵੇਗੀ ਅਗਲੀ ਸੁਣਵਾਈ
. . .  about 6 hours ago
ਨਵੀਂ ਦਿੱਲੀ, 25 ਮਈ-ਗਿਆਨਵਾਪੀ ਮਾਮਲੇ 'ਚ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਲਤ ਨੇ ਬਿਨਾਂ ਸਮਾਂ ਗਵਾਏ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਇਸ ਪੂਰੇ ਮਾਮਲੇ ਨੂੰ ਫਾਸਟ ਟਰੈਕ 'ਤੇ ਤਬਦੀਲ ਕਰ ਦਿੱਤਾ। ਹੁਣ ਗਿਆਨਵਾਪੀ ਮਸਜਿਦ ਦਾ ਮਾਮਲਾ ਤੇਜ਼ੀ ਨਾਲ ਅੱਗੇ ਵਧੇਗਾ, ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਹੋ ਸਕਦੀ ਹੈ ਅਤੇ ਜਲਦ ਤੋਂ ਜਲਦ ਫੈਸਲਾ ਸੁਣਾਇਆ ਜਾ ਸਕਦਾ ਹੈ...
ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ
. . .  about 6 hours ago
ਚੰਡੀਗੜ੍ਹ, 25 ਮਈ-ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ ਕੀਤਾ ਗਿਆ। ਜਾਣਕਾਰੀ ਮੁਤਾਬਿਕ 425 ਕਰੋੜ ਰੁਪਏ ਦਾ ਫ਼ੰਡ ਜਾਰੀ ਕੀਤਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 20 ਮੱਘਰ ਸੰਮਤ 553

ਪੰਜਾਬ / ਜਨਰਲ

ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ- 2022 ਦੀਆਂ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਸਨਿਚਰਵਾਰ ਨੂੰ ਸੂਬੇ 'ਚ ਹੋਣ ਜਾ ਰਹੀਆਂ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ | ਇਹ ਵਰਚੁਅਲ ਸਮੀਖਿਆ ਮੀਟਿੰਗ ਡਿਪਟੀ ਚੋਣ ਕਮਿਸ਼ਨਰ (ਡੀ.ਈ.ਸੀ.) ਨਿਤੇਸ਼ ਕੁਮਾਰ ਵਿਆਸ ਦੀ ਅਗਵਾਈ 'ਚ ਕੀਤੀ ਗਈ , ਜਿਸ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਵੀ ਮੌਜੂਦ ਰਹੇ | ਮੀਟਿੰਗ 'ਚ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਅਤੇ ਪੁਲਿਸ ਕਮਿਸ਼ਨਰ /ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਵੀ ਹਾਜ਼ਰ ਸਨ | ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਮੱਦੇਨਜ਼ਰ ਵਿਆਸ ਨੇ ਚੋਣ ਡਿਊਟੀਆਂ ਲਈ ਤਾਇਨਾਤ ਕੀਤੇ ਜਾਣ ਵਾਲੇ ਸਾਰੇ ਸਟਾਫ ਅਤੇ ਵਲੰਟੀਅਰਾਂ ਨੂੰ ਟੀਕਾਕਰਣ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੱਤਾ | ਉਨ੍ਹਾਂ ਸਮੂਹ ਡੀ.ਈ.ਓਜ਼ ਨੂੰ ਸਟਾਫ ਵਾਸਤੇ ਕੋਵਿਡ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਗਾਉਣ ਲਈ ਨਿਰਦੇਸ਼ ਦਿੱਤੇ | ਉਨ੍ਹਾਂ ਨਵੇਂ ਵੋਟਰਾਂ ਨੂੰ ਸ਼ਾਮਲ ਕਰਨ ਅਤੇ ਮੌਜੂਦਾ ਵੋਟਾਂ ਕੱਟਣ ਜਾਂ ਤਬਦੀਲ ਕਰਨ ਦੇ ਮਾਮਲਿਆਂ ਨੂੰ ਮੁਕੰਮਲ ਕਰਨ ਲਈ ਕਿਹਾ | ਵਿਆਸ ਨੇ ਜ਼ਿਲ੍ਹਾ ਚੋਣ ਅਫਸਰਾਂ (ਡੀ.ਈ.ਓਜ) ਨੂੰ ਸਾਰੇ ਆਰ.ਓਜ਼/ ਏ.ਆਰ.ਓਜ਼ ਦੀ ਪ੍ਰਮਾਣਿਤ ਸਿਖਲਾਈ ਨੂੰ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਨੇ ਉਨ੍ਹਾਂ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਢੁਕਵੇਂ ਰੈਂਪ ਅਤੇ ਵੀਲ੍ਹਚੇਅਰਾਂ ਨੂੰ ਯਕੀਨੀ ਬਣਾ ਕੇ ਦਿਵਿਆਂਗ ਅਤੇ ਬਜ਼ੁਰਗ ਵੋਟਰਾਂ ਲਈ ਨਿਰਵਿਘਨ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ | ਸਬੰਧਤ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲਿ੍ਹਆਂ 'ਚ ਹਥਿਆਰ ਜਮ੍ਹਾਂ ਕਰਵਾਉਣ ਤੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਵੱਧ ਖਰਚੇ ਵਾਲੇ ਹਲਕਿਆਂ ਦੀ ਪਛਾਣ ਸਬੰਧੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ | ਇਸ ਮੀਟਿੰਗ ਦੌਰਾਨ ਸਾਰੇ ਸੀਨੀਅਰ ਅਧਿਕਾਰੀਆਂ ਨੇ ਚੋਣਾਂ ਸਬੰਧੀ ਤਿਆਰੀਆਂ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ |

ਅਮਿਤ ਸ਼ਾਹ ਦੇ ਬਿਆਨ ਮਗਰੋਂ ਪੰਜਾਬ 'ਚ ਰਾਜਨੀਤੀ ਗਰਮਾਈ

--- ਵਿਕਰਮਜੀਤ ਸਿੰਘ ਮਾਨ--- ਚੰਡੀਗੜ੍ਹ 4 ਦਸੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਦੇ ਤਾਜ਼ਾ ਬਿਆਨ ਮਗਰੋਂ ਪੰਜਾਬ ਵਿਚਲੀ ਰਾਜਨੀਤੀ ਗਰਮਾ ਗਈ ਹੈ | ਬਾਕੀ ਸਿਆਸੀ ਪਾਰਟੀਆਂ ਦੀਆਂ ਨਜ਼ਰਾਂ ਭਾਜਪਾ ਕੈਪਟਨ ਅਤੇ ਅਕਾਲੀ ਦਲ ਸੰਯੁਕਤ ਵੱਲ ਲੱਗ ਗਈਆਂ ਹਨ | ...

ਪੂਰੀ ਖ਼ਬਰ »

ਕੇਜਰੀਵਾਲ 7 ਨੂੰ ਪੰਜਾਬ ਦੇ ਦੌਰੇ 'ਤੇ

ਚੰਡੀਗੜ੍ਹ, 4 ਦਸੰਬਰ (ਪ੍ਰੋ: ਅਵਤਾਰ ਸਿੰਘ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ 7 ਦਸੰਬਰ ਨੂੰ ਫਿਰ ਪੰਜਾਬ ਦੌਰੇ 'ਤੇ ਆ ਰਹੇ ਹਨ | ਇਥੇ ਉਹ ਜਲੰਧਰ ਵਿਖੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਨੂੰ ਮਿਲਣਗੇ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਤੀਜੇ ਮੋਰਚੇ 'ਤੇ ਸਲਾਹਾਂ! ਚੌਟਾਲਾ ਵਲੋਂ ਬਾਦਲ ਨਾਲ ਅਚਨਚੇਤ ਮੁਲਾਕਾਤ

ਮੰਡੀ ਕਿੱਲਿਆਂਵਾਲੀ (ਸ੍ਰੀ ਮੁਕਤਸਰ ਸਾਹਿਬ), 4 ਦਸੰਬਰ (ਇਕਬਾਲ ਸਿੰਘ ਸ਼ਾਂਤ)- ਦੇਸ਼ ਅਤੇ ਪੰਜਾਬ 'ਚ ਭਾਜਪਾ ਦੀਆਂ ਤੇਜ਼-ਤਰਾਰ ਹੁੰਦੀਆਂ ਸਿਆਸੀ ਸਰਗਰਮੀਆਂ ਵਿਚਾਲੇ ਅੱਜ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਪਿੰਡ ਬਾਦਲ 'ਚ ਸਾਬਕਾ ਮੁੱਖ ...

ਪੂਰੀ ਖ਼ਬਰ »

ਮੋਗਾ ਦੇ ਸਿਵਲ ਹਸਪਤਾਲ 'ਚੋਂ 8 ਮਹੀਨਿਆਂ ਦਾ ਬੱਚਾ ਅਗਵਾ

ਮੋਗਾ, 4 ਦਸੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਦਿਨ ਦਿਹਾੜੇ ਮੋਗਾ ਦੇ ਸਿਵਲ ਹਸਪਤਾਲ ਵਿਚੋਂ ਇਕ 8 ਮਹੀਨਿਆਂ ਦੇ ਬੱਚੇ ਨੂੰ ਅਣਪਛਾਤੇ ਵਿਅਕਤੀ ਵਲੋਂ ਅਗਵਾ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਹਸਪਤਾਲ ਵਿਚ ਚੱਲ ਰਹੇ ਨਸਬੰਦੀ ਪ੍ਰੋਗਰਾਮ ...

ਪੂਰੀ ਖ਼ਬਰ »

ਕੋਰੋਨਾ ਯੋਧਿਆ ਵਲੋਂ ਸਰਕਾਰੀ ਰਜਿੰਦਰਾ ਹਸਪਤਾਲ ਦੇ ਬਾਹਰ ਜ਼ਬਰਦਸਤ ਰੋਸ ਪ੍ਰਦਰਸ਼ਨ

ਪਟਿਆਲਾ, 4 ਦਸੰਬਰ (ਗੁਰਵਿੰਦਰ ਸਿੰਘ ਔਲਖ)-ਕੋਰੋਨਾ ਯੋਧਿਆਂ ਨਰਸਿੰਗ, ਪੈਰਾ-ਮੈਡੀਕਲ ਅਤੇ ਦਰਜਾ-4 ਵਲੋਂ ਸਰਕਾਰੀ ਰਜਿੰਦਰ ਹਸਪਤਾਲ ਦੇ ਸਾਹਮਣੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਧਰਨਾ ਲਗਾ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਕੋਰੋਨਾ ...

ਪੂਰੀ ਖ਼ਬਰ »

ਸੁਖਬੀਰ ਵਲੋਂ 'ਗੱਲ ਪੰਜਾਬ ਦੀ' ਤਹਿਤ ਅਮਲੋਹ 'ਚ ਰਾਜੂ ਖੰਨਾ ਦੇ ਹੱਕ 'ਚ ਵਿਸ਼ਾਲ ਰੈਲੀ

ਅਮਲੋਹ, 4 ਦਸੰਬਰ (ਕੇਵਲ ਸਿੰਘ, ਰਿਸ਼ੂ ਗੋਇਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਪ੍ਰਸਤੀ ਹੇਠ ਨਾ ਕੇਵਲ ਉਨ੍ਹਾਂ ਦੇ ਹਲਕੇ ਵਿਚ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਧੰਦਾ ਜ਼ੋਰਾਂ 'ਤੇ ਚੱਲ ...

ਪੂਰੀ ਖ਼ਬਰ »

ਵਿਨਰਜੀਤ ਸਿੰਘ ਗੋਲਡੀ ਹੋਣਗੇ ਸੰਗਰੂਰ ਤੋਂ ਅਕਾਲੀ ਦਲ ਦੇ ਉਮੀਦਵਾਰ

ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 1 ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ | ਵਿਧਾਨ ਸਭਾ ਹਲਕਾ ਸੰਗਰੂਰ ਤੋਂ ਪੀ.ਆਰ.ਟੀ.ਸੀ. ਦੇ ਸਾਬਕਾ ਵਾਈਸ ...

ਪੂਰੀ ਖ਼ਬਰ »

ਭਾਈ ਅਮਰਜੀਤ ਸਿੰਘ ਚਾਵਲਾ ਦੀ ਸਪੁੱਤਰੀ ਦੇ ਅਨੰਦ ਕਾਰਜ ਮੌਕੇ ਡਾ: ਹਮਦਰਦ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਪੁੱਜੀਆਂ

ਲੁਧਿਆਣਾ 4 ਦਸੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਦੀ ਸਪੁੱਤਰੀ ਮਨਜੋਤ ਕੌਰ ਦਾ ਅਨੰਦ ਕਾਰਜ ਅਮਰਜੋਤ ਸਿੰਘ ਦੇ ਨਾਲ ਹੋਇਆ | ਜੋੜੀ ਨੂੰ ਅਸ਼ੀਰਵਾਦ ਦੇਣ ਲਈ ਅਜੀਤ ...

ਪੂਰੀ ਖ਼ਬਰ »

ਸਰਕਾਰ ਬਣਨ 'ਤੇ 10 ਹਜ਼ਾਰ ਤੋਂ ਵੱਧ ਕਾਂਗਰਸੀਆਂ ਨੂੰ ਭਿ੍ਸ਼ਟਾਚਾਰ ਦੇ ਦੋਸ਼ਾਂ 'ਚ ਜੇਲ੍ਹ ਭੇਜਣਾ ਪਵੇਗਾ- ਸੁਖਬੀਰ

ਖੰਨਾ, 4 ਦਸੰਬਰ (ਹਰਜਿੰਦਰ ਸਿੰਘ ਲਾਲ)- ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਤੋਂ ਅਕਾਲੀ-ਬਸਪਾ ਉਮੀਦਵਾਰ ਜਸਦੀਪ ਕੌਰ ਯਾਦੂ ਦੀ ਚੋਣ ਮੁਹਿੰਮ ਸ਼ੁਰੂ ਕਰਨ ਲਈ ਖੰਨਾ 'ਚ ਵਿਸ਼ਾਲ ਫਤਹਿ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਅਤੇ 'ਆਪ' ਉੱਪਰ ...

ਪੂਰੀ ਖ਼ਬਰ »

ਬਿਜਲੀ ਕੱਟਾਂ ਨੇ ਲੋਕ ਸਤਾਏ

ਪਟਿਆਲਾ, 4 ਦਸੰਬਰ (ਧਰਮਿੰਦਰ ਸਿੰਘ ਸਿੱਧੂ)- ਸੂਬੇ ਦਾ ਬਿਜਲੀ ਨਿਗਮ ਇਕ ਵਾਰ ਫੇਰ ਚਰਚਾਵਾਂ 'ਚ ਹੈ, ਜਿਸ ਕਾਰਨ ਬਿਜਲੀ ਖ਼ਪਤਕਾਰ ਲੰਬੇ ਸਮੇਂ ਤੋਂ ਬਿਜਲੀ ਕੱਟਾਂ ਦਾ ਸਾਹਮਣਾ ਕਾਰਨ ਲਈ ਮਜ਼ਬੂਰ ਹਨ | ਸੂਤਰਾਂ ਮੁਤਾਬਿਕ ਇਸ ਵਾਰ ਬਿਜਲੀ ਕੱਟਾਂ ਦਾ ਮੁੱਖ ਕਾਰਨ ਬਿਜਲੀ ...

ਪੂਰੀ ਖ਼ਬਰ »

ਕਾਂਗਰਸ ਨੂੰ 1984 ਨਾਲ ਜੋੜਨਾ ਠੀਕ ਨਹੀਂ- ਸਿੱਧੂ ਮੂਸੇਵਾਲਾ

ਪਟਿਆਲਾ, 4 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਕਾਂਗਰਸ ਨਾਲ ਜੁੜਨ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਜ਼ਿਆਦਾਤਰ ਪ੍ਰਸੰਸਕਾਂ ਵਲੋਂ ਸਿੱਧੂ ਨੂੰ ਅਪਸ਼ਬਦ ਬੋਲੇ ਗਏ ਅਤੇ ਗ਼ੱਦਾਰ ਤੋਂ ਇਲਾਵਾ ਹੋਰ ਨਾਵਾਂ ਨਾਲ ਸੰਬੋਧਨ ਕੀਤਾ ਗਿਆ | ਬੀਤੀ ਸ਼ਾਮ ਸਿੱਧੂ ਨੇ ਲਾਈਵ ਹੋ ਕੇ ...

ਪੂਰੀ ਖ਼ਬਰ »

ਵਿਸਾਖੀ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਤੋਂ 31 ਤੱਕ ਕੀਤੀ ਪਾਸਪੋਰਟਾਂ ਦੀ ਮੰਗ

ਅੰਮਿ੍ਤਸਰ, 4 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ 2022 'ਚ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਜਥਾ ਭੇਜਣ ਦੀ ਪ੍ਰਕਿਰਿਆ ਹੁਣ ਤੋਂ ਆਰੰਭ ਕਰਦਿਆਂ ਚਾਹਵਾਨ ਸ਼ਰਧਾਲੂਆਂ ਤੋਂ ਪਾਸਪੋਰਟਾਂ ...

ਪੂਰੀ ਖ਼ਬਰ »

ਡਾ. ਸੋਬਤੀ ਪੰਜਾਬ ਮੈਡੀਕਲ ਕੌਂਸਲ ਦੇ ਮੈਂਬਰ ਨਾਮਜ਼ਦ

ਲੁਧਿਆਣਾ, 4 ਦਸੰਬਰ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਲੁਧਿਆਣਾ ਦੇ ਵਸਨੀਕ ਡਾ. ਮਨੋਜ ਸੋਬਤੀ ਨੂੰ ਪੰਜਾਬ ਮੈਡੀਕਲ ਕੌਂਸਲ ਦਾ 5 ਸਾਲਾਂ ਲਈ ਮੈਂਬਰ ਨਿਯੁਕਤ ਕੀਤਾ ਗਿਆ ਹੈ | ਡਾ. ਸੋਬਤੀ ਜੋ ਪੰਜਾਬ ਦੇ ਨਾਮੀ ਨਿਊਰੋ ਸਰਜਨਾਂ ਦੀ ਸੂਚੀ 'ਚ ਸ਼ਾਮਿਲ ਹਨ, ਉਕਤ ਨਿਯੁਕਤੀ ...

ਪੂਰੀ ਖ਼ਬਰ »

ਘੁੰਨਸ ਤੇ ਭੰਗੂ ਸਿਆਸੀ ਸਲਾਹਕਾਰ ਨਿਯੁਕਤ

ਐੱਸ.ਏ.ਐੱਸ. ਨਗਰ, 4 ਦਸੰਬਰ (ਕੇ.ਐੱਸ. ਰਾਣਾ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੂਝਵਾਨ ਆਗੂ ਹਰਦੀਪ ਸਿੰਘ ਘੁੰਨਸ (ਬਰਨਾਲਾ) ਅਤੇ ਸੋਹਨ ਸਿੰਘ ਭੰਗੂ (ਸੁਨਾਮ) ਨੂੰ ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਸਿਆਸੀ ਸਲਾਹਕਾਰ ਨਿਯੁਕਤ ਕੀਤਾ ...

ਪੂਰੀ ਖ਼ਬਰ »

ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੇ ਦੂਜੇ ਦਿਨ ਪ੍ਰਮੱਖ ਪੰਥਕ ਸ਼ਖਸੀਅਤਾਂ ਤੇ ਸੰਗਤਾਂ ਨੇ ਵੱਡੀ ਗਿਣਤੀ 'ਚ ਭਰੀਆਂ ਹਾਜ਼ਰੀਆਂ

ਲੁਧਿਆਣਾ, 4 ਦਸੰਬਰ (ਕਵਿਤਾ ਖੁੱਲਰ)-ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਆਰੰਭ ਹੋਏ 30ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੇ ਮਹਾਂਕੁੰਭ ਅੰਦਰ ਸੰਤ ਬਾਬਾ ਅਮੀਰ ਸਿੰਘ ਦੀ ਅਗਵਾਈ ਹੇਠ ਸੰਗੀਤ ਸੰਮੇਲਨ ਦੇ ਦੂਜੇ ਦਿਨ ਨਿਰਧਾਰਿਤ ਰਾਗਾਂ ਦੇ ...

ਪੂਰੀ ਖ਼ਬਰ »

ਵਿਧਾਨ ਸਭਾ ਤੇ ਸ਼ੋ੍ਰਮਣੀ ਕਮੇਟੀ ਚੋਣਾਂ ਹਮ-ਿਖ਼ਆਲੀ ਪਾਰਟੀਆਂ ਨਾਲ ਮਿਲ ਕੇ ਲੜਾਂਗੇ

ਮਾਛੀਵਾੜਾ ਸਾਹਿਬ, 4 ਦਸੰਬਰ (ਸੁਖਵੰਤ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਵਿਚ ਰਹਿੰਦਿਆਂ ਮੈਂ ਹਰ ਇਕ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ...

ਪੂਰੀ ਖ਼ਬਰ »

ਪਤੀ ਨਾਲ ਝਗੜੇ ਤੋਂ ਬਾਅਦ ਔਰਤ ਨੇ ਦੋਵੇਂ ਬੱਚਿਆਂ ਸਮੇਤ ਨਿਗਲੀ ਸਲਫ਼ਾਸ

ਜਲੰਧਰ, 4 ਦਸੰਬਰ (ਐੱਮ.ਐੱਸ. ਲੋਹੀਆ)- ਸਥਾਨਕ ਨਿਊ ਰਾਜ ਨਗਰ ਵਾਸੀ ਇਕ ਔਰਤ ਨੇ ਪਤੀ ਨਾਲ ਹੋਏ ਝਗੜੇ ਤੋਂ ਬਾਅਦ ਆਪਣੇ ਦੋਵੇਂ ਬੱਚਿਆਂ ਸਮੇਤ ਸਲਫ਼ਾਸ ਨਿਗਲ ਲਈ, ਜਿਸ ਨਾਲ ਮਾਂ-ਪੁੱਤਰ ਦੀ ਮੌਤ ਹੋ ਗਈ | ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਮਿ੍ਤਕਾ ਦੀ ਭੈਣ ਦੇ ਬਿਆਨਾਂ ...

ਪੂਰੀ ਖ਼ਬਰ »

ਡਾ. ਚੀਮਾ ਮਰਨ ਵਰਤ 'ਤੇ ਬੈਠੇ ਪੀ.ਏ.ਯੂ. ਅਧਿਆਪਕ ਯੂਨੀਅਨ ਦੇ ਪ੍ਰਧਾਨ ਡਾ. ਕਿੰਗਰਾ ਨੂੰ ਮਿਲੇ

ਲੁਧਿਆਣਾ, 4 ਦਸੰਬਰ (ਪੁਨੀਤ ਬਾਵਾ)-ਮੰਗਾਂ ਮੰਨਵਾਉਣ ਲਈ ਮਰਨ ਵਰਤ 'ਤੇ ਬੈਠੇ ਪੀ. ਏ. ਯੂ. ਅਧਿਆਪਕ ਯੂਨੀਅਨ ਪ੍ਰਧਾਨ ਡਾਕਟਰ ਗੁਰਮੀਤ ਸਿੰਘ ਕਿੰਗਰਾ ਨੂੰ ਮਿਲਣ ਲਈ ਅੱਜ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਪੁੱਜੇ | ਉਨ੍ਹਾਂ ਨਾਲ ਜਥੇਦਾਰ ਹੀਰਾ ਸਿੰਘ ...

ਪੂਰੀ ਖ਼ਬਰ »

ਡਾ. ਓਬਰਾਏ ਵਲੋਂ ਆਨਰੇਰੀ ਸਲਾਹਕਾਰ ਬਣਨ ਤੋਂ ਇਨਕਾਰ

ਜਲੰਧਰ, 4 ਦਸੰਬਰ (ਜਸਪਾਲ ਸਿੰਘ)- ਉੱਘੇ ਸਮਾਜ ਸੇਵਕ ਡਾ. ਐਸ. ਪੀ. ਸਿੰਘ ਓਬਰਾਏ ਨੇ ਪੰਜਾਬ ਸਰਕਾਰ ਦਾ ਆਨਰੇਰੀ ਸਲਾਹਕਾਰ (ਸਿਹਤ ਤੇ ਹੁਨਰ ਵਿਕਾਸ) ਬਣਨ ਤੋਂ ਇਨਕਾਰ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਸਿਆਸੀ ਸਰਗਰਮੀ ਦਾ ਹਿੱਸਾ ਨਹੀਂ ਬਣਨਾ ਚਾਹੁੰਦੇ ਤੇ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰਾਂ ਦੇ ਠੇਕਾ ਮੁਲਾਜ਼ਮਾਂ ਵਿਰੁੱਧ ਵਿਭਾਗੀ ਕਾਰਵਾਈ ਕਰਨ ਦਾ ਹੁਕਮ

ਲੁਧਿਆਣਾ, 4 ਦਸੰਬਰ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਨਸ਼ਾ ਛੁਡਾਊ ਕੇਂਦਰਾਂ 'ਚ ਤਾਇਨਾਤ ਕੱਚੇ ਮੁਲਾਜ਼ਮਾਂ ਦੇ ਹੜਤਾਲ 'ਤੇ ਜਾਣ ਵਿਰੁੱਧ ਉਨ੍ਹਾਂ ਖਿਲਾਫ ਕਾਰਵਾਈ ਕਰਨ ਲਈ ਹੁਕਮ ਜਾਰੀ ਕੀਤੇ ਗਏ ਹਨ | ਸਿਹਤ ਵਿਭਾਗ ਵਲੋਂ ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਨਸ਼ਾ ...

ਪੂਰੀ ਖ਼ਬਰ »

ਭਾਜਪਾ ਦੀ ਪੰਜਾਬ ਚੋਣ ਮਨੋਰਥ ਪੱਤਰ ਟੀਮ ਦੀ ਅਹਿਮ ਮੀਟਿੰਗ

ਲੁਧਿਆਣਾ, 4 ਦਸੰਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦੀ ਪੰਜਾਬ ਵਿਧਾਨ ਸਭਾ ਚੋਣਾਂ 'ਚ ਚੋਣ ਮਨੋਰਥ ਤਿਆਰ ਕਰਨ ਵਾਲੀ ਟੀਮ ਵਲੋਂ ਅੱਜ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ...

ਪੂਰੀ ਖ਼ਬਰ »

ਪਾਕਿ ਪਹੁੰਚੇ ਹਿੰਦੂ ਜਥੇ ਦਾ ਨਿੱਘਾ ਸਵਾਗਤ

ਅੰਮਿ੍ਤਸਰ, 4 ਦਸੰਬਰ (ਸੁਰਿੰਦਰ ਕੋਛੜ)-ਅਟਾਰੀ-ਵਾਹਗਾ ਕੌਮਾਂਤਰੀ ਸਰਹੱਦ ਰਸਤੇ ਵਾਹਗਾ ਪਹੁੰਚੇ ਭਾਰਤੀ ਹਿੰਦੂ ਯਾਤਰੂਆਂ ਦੇ ਜਥੇ ਦਾ ਗੁਲਾਬ ਦੇ ਫੁੱਲਾਂ ਨਾਲ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਵਧੀਕ ਸਕੱਤਰ ਸ਼ਾਹਿਦ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਸਪੀਕਰ ਰਾਣਾ ਕੇ.ਪੀ. ਸਿੰਘ ਦੇ ਮਾਤਾ ਰਾਜ ਰਾਣੀ

ਰੂਪਨਗਰ- ਧਾਰਮਿਕ ਖ਼ਿਆਲਾਂ ਤੇ ਸਾਦਗੀ ਦੀ ਮੂਰਤ ਮਾਤਾ ਰਾਜ ਰਾਣੀ ਦਾ ਜਨਮ ਪਟਿਆਲਾ ਜ਼ਿਲ੍ਹੇ ਦੇ ਪਿੰਡ ਨੱਗਲਾ ਵਿਖੇ ਪਿਤਾ ਜ਼ੈਲਦਾਰ ਪ੍ਰਦੁਮਣ ਸਿੰਘ ਦੇ ਘਰ ਮਾਤਾ ਸ਼ਾਂਤੀ ਦੇਵੀ ਦੀ ਕੁੱਖੋਂ ਹੋਇਆ | ਉਨ੍ਹਾਂ ਮੈਟਿ੍ਕ ਤੱਕ ਦੀ ਸਿੱਖਿਆ ਪ੍ਰਾਪਤ ਕੀਤੀ | ਆਪ ਦਾ ...

ਪੂਰੀ ਖ਼ਬਰ »

12 ਪਾਰਟੀਆਂ 'ਤੇ ਅਧਾਰਿਤ 'ਪੰਜਾਬ ਮੁਕਤੀ ਮੋਰਚਾ' ਵਿਧਾਨ ਸਭਾ ਚੋਣਾਂ ਪੂਰੀ ਸ਼ਕਤੀ ਨਾਲ ਲੜੇਗਾ- ਗੁਰਦੀਪ ਸਿੰਘ ਬਠਿੰਡਾ

ਚੰਡੀਗੜ੍ਹ, 4 ਦਸੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਵੱਖ-ਵੱਖ 12 ਸੰਗਠਨਾਂ ਨੇ ਮਿਲ ਕੇ 'ਪੰਜਾਬ ਮੁਕਤੀ ਮੋਰਚਾ' ਨਾਂਅ ਦੀ ਰਾਜਨੀਤੀ ਪਾਰਟੀ ਬਣਾ ਕੇ ਆਉਂਦੀਆਂ ਚੋਣਾਂ 'ਚ ਸਰਗਰਮੀ ਨਾਲ ਕੁੱਦਣ ਦਾ ਐਲਾਨ ਕੀਤਾ ਹੈ | ਇਥੇ ਸੈਕਟਰ 22 ਵਿਖੇ ਗੱਲ ਕਰਦਿਆਂ ਗੁਰਦੀਪ ਸਿੰਘ ...

ਪੂਰੀ ਖ਼ਬਰ »

ਸੈਣੀ ਦੀ ਕੰਟੈਪਟ ਆਫ਼ ਕੋਰਟ ਪਟੀਸ਼ਨ 'ਚ ਵਿਜੀਲੈਂਸ ਪੰਜਾਬ ਦੇ ਮੁਖੀ ਸਮੇਤ ਤਿੰਨ ਨੂੰ ਨੋਟਿਸ ਜਾਰੀ

ਚੰਡੀਗੜ੍ਹ, 4 ਦਸੰਬਰ (ਬਿ੍ਜੇਂਦਰ ਗੌੜ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਇਕ ਕੰਟੈਪਟ ਪਟੀਸ਼ਨ ਵਿਚ ਸੁਣਵਾਈ ਕਰਦਿਆਂ ਆਈ.ਪੀ.ਐਸ. ਅਫ਼ਸਰ ਬੀ.ਕੇ. ਉੱਪਲ ਅਤੇ ਦੋ ਹੋਰਨਾਂ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ | ਸੈਣੀ ਨੇ ਇਨ੍ਹਾਂ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਸੰਗਤ ਮੰਡੀ, 4 ਦਸੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੇ ਪਿੰਡ ਭਗਵਾਨਗੜ੍ਹ ਭੁਖਿੱਆਂਵਾਲੀ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਗੁਰਦਾਸ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੇਰਾ ਪ੍ਰੇਮੀ ਦੀ ਹੱਤਿਆ ਸਬੰਧੀ ਪੁਲਿਸ ਵਲੋਂ ਡੂੰਘਾਈ ਨਾਲ ਕੀਤੀ ਜਾ ਰਹੀ ਹੈ ਜਾਂਚ

ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਲੰਘੀ ਦੇਰ ਸ਼ਾਮ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੂੰਦੜ ਵਿਖੇ ਬੇਅਦਬੀ ਮਾਮਲੇ ਵਿਚ ਜ਼ਮਾਨਤ 'ਤੇ ਬਾਹਰ ਆਏ ਡੇਰਾ ਪ੍ਰੇਮੀ ਚਰਨ ਦਾਸ ਦੀ ਮੋਟਰਸਾਈਕਲ ਸਵਾਰਾਂ ਵਲੋਂ ਦੁਕਾਨ 'ਤੇ ਸੌਦਾ ਦੇਣ ਸਮੇਂ ਗੋਲੀਆਂ ...

ਪੂਰੀ ਖ਼ਬਰ »

ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਖ਼ਿਲਾਫ਼ ਦੋਸ਼ ਪੱਤਰ ਦਾਇਰ

ਮੁੰਬਈ, 4 ਦਸੰਬਰ (ਪੀ.ਟੀ.ਆਈ.)-ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਸਨਿਚਰਵਾਰ ਨੂੰ ਮਹਾਨਗਰ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮ ਬੀਰ ਸਿੰਘ ਤੇ ਤਿੰਨ ਹੋਰਾਂ ਖ਼ਿਲਾਫ਼ ਉਪ-ਨਗਰੀ ਗੋਰੇਗਾਂਵ 'ਚ ਦਰਜ ਜਬਰਨ ਵਸੂਲੀ ਦੇ ਮਾਮਲੇ 'ਚ ਦੋਸ਼ ਪੱਤਰ ਦਾਇਰ ਕੀਤਾ ਹੈ | ਪਰਮ ਬੀਰ ...

ਪੂਰੀ ਖ਼ਬਰ »

ਭਾਜਪਾ ਨੇ 'ਸਬ ਕਾ ਸਾਥ, ਸਬ ਕਾ ਵਿਕਾਸ' ਦਾ ਔਖਾ ਰਸਤਾ ਚੁਣਿਆ-ਮੋਦੀ

ਦੇਹਰਾਦੂਨ, 4 ਦਸੰਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਤ ਤੇ ਧਰਮ ਆਧਾਰਿਤ ਅਤੇ ਵੋਟ ਬੈਂਕ ਦੀ ਰਾਜਨੀਤੀ ਦੀ ਨਿੰਦਾ ਕਰਦਿਆਂ ਲੋਕਾਂ ਦੇ ਸਵੈਮਾਣ ਨੂੰ ਠੇਸ ਪਹੁੰਚਾਉਣ ਲਈ ਪਿਛਲੀ ਕੇਂਦਰੀ ਯੂ. ਪੀ. ਏ. ਸਰਕਾਰ ਦੀ ਆਲੋਚਨਾ ਕੀਤੀ | ਉੱਤਰਾਖੰਡ ਦੀ ਰਾਜਧਾਨੀ ...

ਪੂਰੀ ਖ਼ਬਰ »

ਭਾਰਤ ਨੇ ਪਿਛਲੇ 7 ਸਾਲਾਂ 'ਚ 38 ਹਜ਼ਾਰ ਕਰੋੜ ਤੋਂ ਵੱਧ ਦਾ ਰੱਖਿਆ ਨਿਰਯਾਤ ਕੀਤਾ-ਰਾਜਨਾਥ

ਨਵੀਂ ਦਿੱਲੀ, 4 ਦਸੰਬਰ (ਪੀ. ਟੀ. ਆਈ.)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਨੇ ਪਿਛਲੇ 7 ਸਾਲਾਂ 'ਚ 38,000 ਕਰੋੜ ਰੁਪਏ ਤੋਂ ਵੱਧ ਦੀਆਂ ਰੱਖਿਆ ਵਸਤਾਂ ਦਾ ਨਿਰਯਾਤ ਕੀਤਾ ਹੈ ਤੇ ਦੇਸ਼ ਨੂੰ ਛੇਤੀ ਹੀ ਕੁੱਲ ਮਿਲਾ ਕੇ ਨਿਰਯਾਤਕ ਬਣਨ ਦੀ ਉਮੀਦ ਹੈ | ਰੱਖਿਆ ਮੰਤਰੀ ...

ਪੂਰੀ ਖ਼ਬਰ »

ਅਕਾਲੀ ਦਲ ਸਿੱਖ ਮਸਲੇ ਹੱਲ ਕਰਵਾਉਣ ਦੇ ਸਮਰੱਥ ਨਹੀਂ-ਸਿਰਸਾ

ਨਵੀਂ ਦਿੱਲੀ 4 ਦਸੰਬਰ (ਜਗਤਾਰ ਸਿੰਘ)-ਬੀਤੇ ਦਿਨੀ ਭਾਜਪਾ 'ਚ ਸ਼ਾਮਿਲ ਹੋਣ ਵਾਲੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਉਨ੍ਹਾਂ (ਸਿਰਸਾ) ਉਤੇ ਲਾਏ ਜਾ ਰਹੇ ਦੋਸ਼ਾਂ 'ਤੇ ਹੈਰਾਨੀ ਜਤਾਈ ਹੈ | ਸਿਰਸਾ ਨੇ ਕਿਹਾ ਕਿ ਉਹ ਸਿਰਫ ਸਿੱਖਾਂ ਦੇ ...

ਪੂਰੀ ਖ਼ਬਰ »

ਕੇਂਦਰ ਵਲੋਂ 5 ਲੱਖ ਤੋਂ ਵੱਧ ਅਸਾਲਟ ਰਾਈਫ਼ਲਾਂ ਬਣਾਉਣ ਨੂੰ ਮਨਜ਼ੂਰੀ

ਨਵੀਂ ਦਿੱਲੀ, 4 ਦਸੰਬਰ (ਪੀ. ਟੀ. ਆਈ.)-ਕੇਂਦਰ ਸਰਕਾਰ ਨੇ ਉੱਤਰ ਪ੍ਰਦੇਸ਼ ਦੇ ਅਮੇਠੀ ਦੇ ਕੋਰਵਾ 'ਚ ਪੰਜ ਲੱਖ ਤੋਂ ਵੱਧ ਏ. ਕੇ.-203 ਅਸਾਲਟ ਰਾਈਫਲਾਂ ਦੇ ਉਤਪਾਦਨ ਦੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ | ਅਧਿਕਾਰਤ ਸੂਤਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX