ਤਾਜਾ ਖ਼ਬਰਾਂ


ਆਲ ਇੰਡੀਆ ਸ਼ੀਆ ਪਰਸਨਲ ਲਾਅ ਬੋਰਡ ਨੇ ਕੇਂਦਰ ਤੋਂ ਪੂਜਾ ਸਥਾਨ ਐਕਟ ਨੂੰ ਲਾਗੂ ਕਰਨ ਲਈ ਮਤਾ ਪਾਸ ਕੀਤਾ
. . .  6 minutes ago
ਲਖਨਊ (ਉੱਤਰ ਪ੍ਰਦੇਸ਼) [ਭਾਰਤ], 25 ਮਈ (ਏਐਨਆਈ): ਦੇਸ਼ ਵਿੱਚ ਚੱਲ ਰਹੀ ਗਿਆਨਵਾਪੀ ਮਸਜਿਦ........
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  12 minutes ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  19 minutes ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . .  15 minutes ago
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  16 minutes ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  24 minutes ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  29 minutes ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  29 minutes ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  42 minutes ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  57 minutes ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  about 1 hour ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  about 1 hour ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  about 2 hours ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  about 2 hours ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  about 3 hours ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  about 3 hours ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  about 4 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  about 5 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  about 5 hours ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਸਕੂਲ ਅਧਿਆਪਕਾਂ ਵਲੋਂ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਮਾਹਿਲਪੁਰ, 25 ਮਈ (ਰਜਿੰਦਰ ਸਿੰਘ)-ਪਹਾੜੀ ਖਿੱਤੇ 'ਚ ਵਸੇ ਪਿੰਡ ਜੇਜੋਂ ਦੁਆਬਾ ਵਿਖੇ ਚੱਲ ਰਹੇ ਸਰਕਾਰੀ ਸੀਨੀਅਰ ਸਮਾਰਟ ਸਕੂਲ 'ਚ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਕੁਝ ਅਧਿਆਪਕ ਵਲੋਂ ਇਕ...
ਸੁਨਾਮ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਵਲੋਂ ਫਲੈਗ ਮਾਰਚ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਸੁਨਾਮ ਪੁਲਿਸ ਵਲੋਂ ਅੱਜ ਸਵੇਰੇ ਹੀ ਸ਼ਹਿਰ ਦੀ ਇਕ ਬਸਤੀ ਵਿਚ ਨਸ਼ਿਆਂ ਦੇ ਧੰਦੇ 'ਚ ਲਿਪਤ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ...
ਦਿਨ-ਦਿਹਾੜੇ ਕਾਪਾ ਦਿਖਾ ਕੇ ਔਰਤ ਤੇ ਉਸ ਦੇ ਬੱਚੇ ਸਮੇਤ ਕਾਰ ਨੂੰ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  about 6 hours ago
ਜਲਾਲਾਬਾਦ, 25 ਮਈ (ਕਰਨ ਚੁਚਰਾ)-ਇਲਾਕੇ ਅੰਦਰ ਲੁੱਟਖੋਹ ਦੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੂੰ ਪੂਰੀ ਤਰ੍ਹਾਂ ਉਜਾਗਰ ਕਰਕੇ ਰੱਖ ਦਿੱਤਾ ਹੈ। ਅਜਿਹਾ ਸ਼ਾਇਦ ਹੀ ਕੋਈ ਦਿਨ ਹੋਵੇਗਾ ਜਦ ਕਿਧਰੇ ਚੋਰੀ ਜਾਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਨਾ ਦਿੱਤਾ ਗਿਆ ਹੋਵੇ...
ਗਿਆਨਵਾਪੀ ਮਸਜਿਦ ਕੇਸ ਸਿਵਿਲ ਜੱਜ ਤੋਂ ਫਾਸਟ ਟਰੈਕ ਕੋਰਟ ਟਰਾਂਸਫ਼ਰ, 30 ਮਈ ਨੂੰ ਹੋਵੇਗੀ ਅਗਲੀ ਸੁਣਵਾਈ
. . .  about 6 hours ago
ਨਵੀਂ ਦਿੱਲੀ, 25 ਮਈ-ਗਿਆਨਵਾਪੀ ਮਾਮਲੇ 'ਚ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਲਤ ਨੇ ਬਿਨਾਂ ਸਮਾਂ ਗਵਾਏ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਇਸ ਪੂਰੇ ਮਾਮਲੇ ਨੂੰ ਫਾਸਟ ਟਰੈਕ 'ਤੇ ਤਬਦੀਲ ਕਰ ਦਿੱਤਾ। ਹੁਣ ਗਿਆਨਵਾਪੀ ਮਸਜਿਦ ਦਾ ਮਾਮਲਾ ਤੇਜ਼ੀ ਨਾਲ ਅੱਗੇ ਵਧੇਗਾ, ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਹੋ ਸਕਦੀ ਹੈ ਅਤੇ ਜਲਦ ਤੋਂ ਜਲਦ ਫੈਸਲਾ ਸੁਣਾਇਆ ਜਾ ਸਕਦਾ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 20 ਮੱਘਰ ਸੰਮਤ 553

ਸੰਗਰੂਰ

ਸਿੱਧੂ ਮੂਸੇਵਾਲਾ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਪਾਰ ਨਹੀਂ ਲਾ ਸਕੇਗਾ-ਝੂੰਦਾਂ

ਅਮਰਗੜ੍ਹ, 4 ਦਸੰਬਰ (ਜਤਿੰਦਰ ਮੰਨਵੀਂ) - ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੇ ਹਲਕਾ ਅਮਰਗੜ੍ਹ ਤੋਂ ਸਾਂਝੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਵਲੋਂ ਸਥਾਨਕ ਕੈਨੇਡੀਅਨ ਪੈਲੇਸ 'ਚ ਹਲਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਦੇ ਭਾਰੀ ਇਕੱਠ ਦੌਰਾਨ ਚੋਣ ਦਾ ਆਗਾਜ਼ ਕਰਦਿਆਂ ਹੋਰਨਾਂ ਸਿਆਸੀ ਪਾਰਟੀਆਂ ਨੂੰ ਆੜੇ ਹੱਥੀਂ ਲਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਦੀਆਂ ਪ੍ਰਾਪਤੀਆਂ ਦਾ ਗੁਣਗਾਣ ਕੀਤਾ | ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਆਖਿਆ ਕਿ ਕਾਂਗਰਸ ਦੀ ਸਰਕਾਰ ਵਲੋਂ ਸਿਵਾਏ ਐਲਾਨਾਂ ਤੋਂ ਕੁੱਝ ਵੀ ਨਹੀਂ ਕੀਤਾ ਜਾ ਰਿਹਾ ਜਦਕਿ ਪੰਜਾਬ ਅੰਦਰ ਵੱਡੇ ਪੱਧਰ 'ਤੇ ਸਮਾਜਿਕ ਮੁੱਦਿਆਂ ਨੂੰ ਹੱਲ ਕਰਨ ਦੀ ਵੱਡੀ ਅਤੇ ਅਹਿਮ ਲੋੜ ਹੈ | ਝੂੰਦਾਂ ਨੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੀ ਕਾਂਗਰਸ ਵਿਚ ਸ਼ਮੂਲੀਅਤ ਤੇ ਕਟਾਕਸ਼ ਕਰਦਿਆਂ ਆਖਿਆ ਕਿ ਉਹ ਵੀ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਬੰਨ੍ਹੇ ਨਹੀਂ ਲਾ ਸਕੇਗਾ | ਇਸ ਮੌਕੇ ਸਰਕਲ ਪ੍ਰਧਾਨ ਜਥੇਦਾਰ ਮਨਜਿੰਦਰ ਸਿੰਘ ਮਨੀ ਲਾਂਗੜੀਆਂ, ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ, ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ, ਜਥੇਦਾਰ ਮੇਘ ਸਿੰਘ ਗੁਆਰਾ, ਹਰਦੇਵ ਸਿੰਘ ਸੇਹਕੇ, ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਬਾਵਾ, ਦਲਬੀਰ ਸਿੰਘ ਕਾਕਾ ਲਸੋਈ ਜਨਰਲ ਸਕੱਤਰ ਯੂਥ ਵਿੰਗ ਪੰਜਾਬ, ਜਸਵਿੰਦਰ ਸਿੰਘ ਦੱਦੀ ਜਨਰਲ ਸਕੱਤਰ ਯੂਥ ਵਿੰਗ ਪੰਜਾਬ, ਸਰਪੰਚ ਰਾਜਿੰਦਰ ਸਿੰਘ ਟੀਨਾ ਨੰਗਲ, ਮਹਿੰਦਰ ਸਿੰਘ ਨਾਰੀਕੇ, ਹਰਸ਼ ਸਿੰਗਲਾ, ਪ੍ਰਧਾਨ ਦਰਸ਼ਨ ਸਿੰਘ, ਨਿਰਮਲ ਸਿੰਘ ਬੌੜਹਾਈ ਕਲਾਂ, ਗੁਰਮੀਤ ਸਿੰਘ ਉੱਭੀ, ਸੁਖਵਿੰਦਰ ਸਿੰਘ ਹਥੋਆ, ਰਣਧੀਰ ਸਿੰਘ ਰਾਣਾ ਸ਼ਹਿਰੀ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਅੰਸਾਰੀ ਬਸਪਾ, ਗੁਰਮੀਤ ਸਿੰਘ ਚੋਬਦਾਰਾਂ ਬਸਪਾ, ਤਾਰਾ ਸਿੰਘ ਰੋਹੀੜਾ, ਜੀਵਨ ਸਿੰਘ ਪ੍ਰਧਾਨ ਅਹਿਮਦਗੜ੍ਹ ਬਸਪਾ, ਬਿੰਦਰ ਕੁਮਾਰ, ਅਵਤਾਰ ਸਿੰਘ ਜੱਸਲ ਸੀਨੀਅਰ ਮੀਤ ਪ੍ਰਧਾਨ, ਕੌਂਸਲਰ ਸੋਢੀ ਅਹਿਮਦਗੜ੍ਹ, ਕਾਲਾ ਕੌਂਸਲਰ ਨੁਸ਼ਹਿਰਾ, ਮੁਹੰਮਦ ਜਮੀਲ, ਪਰਮਜੀਤ ਸਿੰਘ ਜੱਟੂਆਂ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਮੰਡੀਆਂ, ਬੁੱਧ ਸਿੰਘ ਡਾਇਰੈਕਟਰ ਲੈਂਡ ਮਾਰਕਾ ਬੈਂਕ ਮਾਲੇਰਕੋਟਲਾ, ਗਮਦੂਰ ਸਿੰਘ ਸਰਪੰਚ ਸਲਾਰ, ਪੰਮੀ ਮਹੰਤ ਅਹਿਮਦਗੜ੍ਹ, ਅਜਮਲ ਖਾਂ ਸਰਪੰਚ ਦਹਿਲੀਜ਼, ਸਤਵੰਤ ਸਿੰਘ ਨਾਰੀਕੇ, ਜਗਵਿੰਦਰ ਸਿੰਘ ਸੇਖਾ ਕੌਂਸਲਰ ਅਹਿਮਦਗੜ੍ਹ, ਜਗਦੇਵ ਸਿੰਘ ਜੱਗੀ ਚੌਂਦਾ, ਸੁਖਵਿੰਦਰ ਸਿੰਘ ਲਸੋਈ ਸਾਬਕਾ ਚੇਅਰਮੈਨ, ਸਰਬਜੀਤ ਸਿੰਘ ਧੀਰੋਮਾਜਰਾ, ਹਰਬਾਗ ਸਿੰਘ ਬਾਘਾ ਮੰਨਵੀਂ ਵਾਈਸ ਪ੍ਰਧਾਨ ਐਸ.ਸੀ. ਵਿੰਗ ਪੰਜਾਬ, ਸਤਨਾਮ ਸਿੰਘ, ਸਤਿੰਦਰ ਸਿੰਘ ਸੇਹਕੇ, ਭਜਨ ਰਾਮ ਕੌਂਸਲਰ ਅਮਰਗੜ੍ਹ, ਪ੍ਰੇਮ ਕਪੂਰ ਅਮਰਗੜ੍ਹ, ਦਰਸ਼ਨ ਸਿੰਘ ਮਰਾਹੜ ਅਮਰਗੜ੍ਹ, ਮਹਿੰਦਰ ਸਿੰਘ ਜਲਾਲਾਬਾਦ, ਮਾਸਟਰ ਸ਼ੇਰ ਸਿੰਘ ਚੌਂਦਾ, ਸਰਪੰਚ ਮਨੋਹਰ ਲਾਲ ਚੌਂਦਾ, ਕੇਵਲ ਸਿੰਘ ਭੋਗੀਵਾਲ, ਜਗਤਾਰ ਸਿੰਘ ਭੁਰਥਲਾ ਮੰਡੇਰ, ਨਿਰਭੈ ਸਿੰਘ ਬਾਲੇਵਾਲ, ਗੁਰਦੀਪ ਸਿੰਘ ਦੀਪੀ ਯੂਥ ਪ੍ਰਧਾਨ, ਅਵਤਾਰ ਸਿੰਘ, ਕੁਲਵੰਤ ਸਿੰਘ ਭੱਟੀਆਂ, ਸੁਖਜੀਵਨ ਸਿੰਘ ਸਰੌਦ, ਅਵਤਾਰ ਸਿੰਘ ਉਪੋਕੀ, ਹਰਪਾਲ ਸਿੰਘ, ਰਾਜਿੰਦਰ ਸਿੰਘ, ਹਰਫੂਲ ਸਿੰਘ ਆੜ੍ਹਤੀਆ ਨਿਆਮਤਪੁਰ, ਪ੍ਰਵੀਨ ਕੁਮਾਰ ਰਿੰਕੂ ਸ਼ਾਹੀ, ਪਰਮਜੀਤ ਸਿੰਘ ਬਿੱਟੂ, ਅਮਰੀਕ ਸਿੰਘ ਪਰਗਟ ਸਿੰਘ, ਪਰਮਜੀਤ ਸਿੰਘ ਆੜ੍ਹਤੀਆ, ਬਲਵਿੰਦਰ ਕੁਮਾਰ, ਇਰਫਾਨ ਰੋਹੀੜਾ, ਕੇਵਲ ਸਿੰਘ ਭੋਗੀਵਾਲ, ਜਸਬੀਰ ਸਿੰਘ ਬਦੇਸੇ, ਸੁਖਦੀਪ ਸਰਪੰਚ ਰੋਹਣੋ, ਗੁਰਸ਼ਰਨ ਚੱਠਾ, ਪ੍ਰਦੁੱਮਣ ਸਿੰਘ ਦਲੇਲਗੜ੍ਹ, ਦਿਲਬਾਗ ਸਿੰਘ ਖੇੜੀ ਸੋਢੀਆ, ਸੁਖਬੀਰ ਸਿੰਘ ਬਿੱਟੂ ਸਲੇਮਪੁਰ, ਹਰਪਾਲ ਸਿੰਘ ਰਾਏਪੁਰ ਅਤੇ ਸੇਠੀ ਰਾਮ ਅਮਰਗੜ੍ਹ ਆਦਿ ਮੌਜੂਦ ਸਨ |

ਪ੍ਰਵਾਸੀ ਮਜ਼ਦੂਰ ਤੋਂ ਨਕਦੀ ਤੇ ਮੋਬਾਈਲ ਖੋਹਿਆ

ਸ਼ੇਰਪੁਰ, 4 ਦਸੰਬਰ (ਦਰਸ਼ਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਵਿਖੇ ਇਕ ਪ੍ਰਵਾਸੀ ਮਜ਼ਦੂਰ ਤੋਂ ਨਗਦੀ ਅਤੇ ਮੋਬਾਈਲ ਖੋਹਣ ਤੇ ਲੁੱਟ ਖੋਹ ਦਾ ਮਾਮਲਾ ਦਰਜ਼ ਕੀਤਾ ਗਿਆ ਹੈ | ਥਾਣਾ ਸ਼ੇਰਪੁਰ ਦੇ ਮੁਖੀ ਸਬ ਇੰਸ: ਮੇਜਰ ਸਿੰਘ ਨੇ ਦੱਸਿਆ ਕਿ ਰਾਜਾ ਕੁਮਾਰ ਪੁੱਤਰ ਗਣੇਸ਼ ਯਾਦਵ ...

ਪੂਰੀ ਖ਼ਬਰ »

ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ ਘੇਰਿਆ ਨਗਰ ਕੌਂਸਲ ਲਹਿਰਾਗਾਗਾ ਦਾ ਦਫ਼ਤਰ

ਲਹਿਰਾਗਾਗਾ, 4 ਦਸੰਬਰ (ਗਰਗ, ਢੀਂਡਸਾ, ਖੋਖਰ)-ਪੀਣ ਵਾਲੇ ਪਾਣੀ ਦੀ ਮੰਗ ਨੂੰ ਲੈ ਕੇ ਸ਼ਹਿਰ ਦੇ ਲੋਕ ਪਿਛਲੇ 6 ਮਹੀਨਿਆਂ ਤੋਂ ਤਰਲੋਮੱਛੀ ਹੋ ਰਹੇ ਹਨ ਪਰ ਪ੍ਰਸ਼ਾਸਨ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ | ਸ਼ਹਿਰ ਦੇ ਲੋਕਾਂ ਨੇ ਮਸੀਹਾ ਬਣ ਕੇ ਆਏ ਭਾਰਤੀ ਕਿਸਾਨ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਲਗਾਏ ਧਰਨੇ 'ਤੇ ਗੀਤ ਗਾਉਂਦੇ ਵਿਗੜੀ ਤਬੀਅਤ, ਹੋਈ ਮੌਤ

ਸੁਨਾਮ ਊਧਮ ਸਿੰਘ ਵਾਲਾ, 4 ਦਸੰਬਰ (ਰੁਪਿੰਦਰ ਸਿੰਘ ਸੱਗੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਸੁਨਾਮ ਦੇ ਟਰੇਡਜ਼ ਮੌਲ ਅੱਗੇ ਲਗਾਤਾਰ ਧਰਨਾ ਚੱਲ ਰਿਹਾ ਹੈ | ਬੀਤੇ ਦਿਨੀਂ ਧਰਨੇ ਤੇ ਗੀਤ ਗਾ ਰਹੇ ਪਿੰਡ ਤੋਲਾਵਾਲ ਦੇ ਕਿਸਾਨ ਦੀ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ 'ਵਿਧਾਨ ਸਭਾ ਚੋਣਾਂ-2022' ਦੀ ਤਿਆਰੀ ਵਿੱਢੀ

ਧੂਰੀ, 4 ਦਸੰਬਰ (ਸੰਜੇ ਲਹਿਰੀ)-ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿਚ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੇਸ਼ ਭਗਤ ਕਾਲਜ ਬਰੜਵਾਲ 'ਚ ਸਥਾਪਤ ਕੀਤੇ ਜਾਣ ਵਾਲੇ ਗਿਣਤੀ ਕੇਂਦਰਾਂ ਅਤੇ ਸਟਰੌਂਗ ਰੂਮ ਸੰਬੰਧੀ ਅਗੇਤਾ ...

ਪੂਰੀ ਖ਼ਬਰ »

1 ਕਿੱਲੋ ਅਫ਼ੀਮ ਸਣੇ ਮੋਟਰਸਾਈਕਲ ਸਵਾਰ ਕਾਬੂ

ਸੰਗਰੂਰ, 4 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸੰਗਰੂਰ ਪੁਲਿਸ ਦੇ ਸੀ.ਆਈ.ਏ. ਸਟਾਫ਼ ਵਲੋਂ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ 1 ਕਿੱਲੋਗ੍ਰਾਮ ਅਫ਼ੀਮ ਸਣੇ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸੀ.ਆਈ.ਏ. ਸਟਾਫ਼ ਇੰਚਾਰਜ ਇੰਸ. ਅਮਰਬੀਰ ...

ਪੂਰੀ ਖ਼ਬਰ »

'ਆਪ' ਦਾ ਵਫਾਦਾਰ ਸਿਪਾਹੀ ਹਾਂ-ਅਮਨ ਅਰੋੜਾ

ਸੰਗਰੂਰ, 4 ਦਸੰਬਰ (ਅਮਨਦੀਪ ਸਿੰਘ ਬਿੱਟਾ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸੁਨਾਮ ਤੋਂ ਵਿਧਾਇਕ ਅਤੇ ਪਾਰਟੀ ਵਲੋਂ ਇਸ ਹਲਕੇ ਤੋਂ ਦੁਬਾਰਾ ਕਿਸਮਤ ਅਜਮਾਂ ਰਹੇ ਅਮਨ ਅਰੋੜਾ ਨੇ ਕਿਹਾ ਕਿ 2022 ਦੀ ਵਿਧਾਨ ਸਭਾ ਚੋਣਾਂ ਵਿਚ 'ਆਪ' ਪੰਜਾਬ ਵਿਚ ਸਰਕਾਰ ਬਣਾਏਗੀ | 'ਆਪ' ...

ਪੂਰੀ ਖ਼ਬਰ »

ਗੁਰਪਾਲ ਸਿੰਘ ਗਿੱਲ, ਜ਼ਖ਼ਮੀ, ਕਪਿਲ ਅਤੇ ਗੁਪਤਾ ਸਨਮਾਨਿਤ

ਸੰਗਰੂਰ, 4 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)-ਸੰਗਰੂਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਜੋ ਕਿ ਬਜ਼ੁਰਗਾਂ ਦੇ ਮਾਨ ਸਤਿਕਾਰ ਨੂੰ ਸਮਰਪਿਤ ਹੈ | ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮ ਕਰ ਰਹੀ ਹੈ | ਸੰਸਥਾ ਵਲੋਂ ਕੀਤੇ ਗਏ ਇੱਕ ਸਮਾਗਮ ਦੌਰਾਨ ਸੰਸਥਾ ਦੇ ਸਰਪ੍ਰਸਤ ਉੱਘੇ ...

ਪੂਰੀ ਖ਼ਬਰ »

7 ਨੂੰ ਫੂਕੇ ਜਾਣਗੇ ਸਿੱਖਿਆ ਮੰਤਰੀ ਦੇ ਪੁਤਲੇ

ਸੰਗਰੂਰ, 4 ਦਸੰਬਰ (ਧੀਰਜ ਪਸ਼ੋਰੀਆ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸੰਘਰਸ਼ ਲਈ ਉਲੀਕੀ ਗਈ ਰਣਨੀਤੀ ਤਹਿਤ ਫ਼ੈਸਲਾ ਕੀਤਾ ਗਿਆ ਹੈ ਕਿ ਸਰਕਾਰ ਵਲੋਂ ਪ੍ਰਾਇਮਰੀ ਕਾਡਰ ਵਿਚ ਕੀਤੀਆਂ ਗਈਆਂ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਦੀਆਂ ...

ਪੂਰੀ ਖ਼ਬਰ »

ਇੰਡੀਅਨ ਇਲੈਕਟ੍ਰੋ ਹੋਮਿਉਪੈਥੀ ਵਲੋਂ ਕੌਮੀ ਪੱਧਰ ਦਾ ਸੈਮੀਨਾਰ 12 ਨੂੰ

ਚੀਮਾ ਮੰਡੀ, 1 ਦਸੰਬਰ (ਜਸਵਿੰਦਰ ਸਿੰਘ ਸ਼ੇਰੋਂ)-ਇੰਡੀਅਨ ਇਲੈਕਟ੍ਰੋ ਹੋਮਿਉਪੈਥੀ ਰਿਕੈਗਨੇਸ਼ਨ ਸੰਘਰਸ਼ ਕਮੇਟੀ ਵਲੋਂ ਨੈਸ਼ਨਲ ਪੱਧਰ ਦਾ ਸੈਮੀਨਾਰ ਸਰਸਵਤੀ ਵਿੱਦਿਆ ਮੰਦਰ ਚੀਮਾ ਵਿਖੇ 12 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

'ਆਪ' ਦਾ ਵਫਾਦਾਰ ਸਿਪਾਹੀ ਹਾਂ-ਅਮਨ ਅਰੋੜਾ

ਸੰਗਰੂਰ, 4 ਦਸੰਬਰ (ਅਮਨਦੀਪ ਸਿੰਘ ਬਿੱਟਾ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸੁਨਾਮ ਤੋਂ ਵਿਧਾਇਕ ਅਤੇ ਪਾਰਟੀ ਵਲੋਂ ਇਸ ਹਲਕੇ ਤੋਂ ਦੁਬਾਰਾ ਕਿਸਮਤ ਅਜਮਾਂ ਰਹੇ ਅਮਨ ਅਰੋੜਾ ਨੇ ਕਿਹਾ ਕਿ 2022 ਦੀ ਵਿਧਾਨ ਸਭਾ ਚੋਣਾਂ ਵਿਚ 'ਆਪ' ਪੰਜਾਬ ਵਿਚ ਸਰਕਾਰ ਬਣਾਏਗੀ | 'ਆਪ' ...

ਪੂਰੀ ਖ਼ਬਰ »

ਗੋਲਡੀ ਨੂੰ ਉਮੀਦਵਾਰ ਬਣਾਉਣ 'ਤੇ ਖ਼ੁਸ਼ੀ ਦੀ ਲਹਿਰ

ਭਵਾਨੀਗੜ•, 4 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਹਲਕਾ ਸੰਗਰੂਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਉਮੀਦਵਾਰ ਨਾ ਐਲਾਨਣ 'ਤੇ ਲੱਗੀ ਬੇਚੈਨੀ ਨੂੰ ਵਿਰਾਮ ਲਗਾਉਂਦਿਆਂ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਦੇ ਨੌਜਵਾਨ ਆਗੂ ਅਤੇ ...

ਪੂਰੀ ਖ਼ਬਰ »

ਪੰਜਾਬ 'ਚ ਭਾਜਪਾ ਸਰਕਾਰ ਬਣਾਵੇਗੀ-ਨਰਿੰਦਰ ਸਿੰਘ ਰੈਣਾ

ਸੁਨਾਮ ਊਧਮ ਸਿੰਘ ਵਾਲਾ, 4 ਦਸੰਬਰ (ਰੁਪਿੰਦਰ ਸਿੰਘ ਸੱਗੂ)-ਆਲ ਇੰਡੀਆ ਦੇ ਭਾਜਪਾ ਸੈਕਟਰੀ ਨਰਿੰਦਰ ਸਿੰਘ ਰੈਣਾ ਜ਼ਿਲ੍ਹਾ ਯੂਥ ਭਾਜਪਾ ਪ੍ਰਧਾਨ ਐਡਵੋਕੇਟ ਅਮਰਤਰਾਜਦੀਪ ਸਿੰਘ ਚੱਠਾ ਦੇ ਘਰ ਪੁੱਜੇ ਜਿੱਥੇ ਕਈ ਸੀਨੀਅਰ ਭਾਜਪਾ ਆਗੂ ਵੀ ਮੌਜੂਦ ਰਹੇ | ਸੀਨੀਅਰ ਭਾਜਪਾ ...

ਪੂਰੀ ਖ਼ਬਰ »

ਬੀਬੀ ਆਲਮ ਵਲੋਂ ਵਰਕਰਾਂ ਨਾਲ ਮੀਟਿੰਗਾਂ ਸ਼ੁਰੂ

ਸੰਦੌੜ, 4 ਦਸੰਬਰ (ਜਸਵੀਰ ਸਿੰਘ ਜੱਸੀ) - ਵਿਧਾਨ ਸਭਾ ਹਲਕਾ ਮਲੇਰਕੋਟਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਵਿਧਾਇਕਾ ਮੈਡਮ ਫਰਜ਼ਾਨਾ ਆਲਮ ਵਲੋਂ ਚੋਣਾਂ ਲੜਨ ਦੇ ਕੀਤੇ ਆਗਾਜ਼ ਨੇ ਸਿਆਸੀਆਂ ਪਾਰਟੀਆਂ ਦੇ ਦਿਲਾਂ ਦੀ ਧੜਕਣ ਨੂੰ ਤੇਜ਼ ਕਰ ਦਿੱਤਾ ਹੈ | ਜਦੋਂ ਹੀ ...

ਪੂਰੀ ਖ਼ਬਰ »

ਕੈਂਪ ਦੌਰਾਨ ਵੱਡੀ ਗਿਣਤੀ 'ਚ ਲੋਕਾਂ ਨੇ ਲਿਆ ਲਾਹਾ

ਸੁਨਾਮ ਊਧਮ ਸਿੰਘ ਵਾਲਾ, 4 ਦਸੰਬਰ (ਰੁਪਿੰਦਰ ਸਿੰਘ ਸੱਗੂ) - ਲੈਫ਼ਟੀਨੈਂਟ ਕਰਨਲ ਨਿਤਿਨ ਭਾਟੀਆ ਮੈਮੋਰੀਅਲ ਟਰੱਸਟ ਫਰੈਂਡਜ਼ ਫ਼ਾਰ ਕਾਜ ਫਾੳਾੂਡੇਸ਼ਨ ਵਲੋਂ ਭਾਰਤ ਵਿਕਾਸ ਪਰਿਸ਼ਦ (ਸਵਾਮੀ ਵਿਵੇਕਾਨੰਦ) ਸੁਨਾਮ ਦੇ ਸਹਿਯੋਗ ਨਾਲ ਅੱਖਾਂ ਦਾ ਵਿਸਾਲ ਮੁਫ਼ਤ ਚੈੱਕਅਪ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ (ਸ) ਕਰੇਗਾ ਅਹਿਮ ਰੋਲ ਅਦਾ-ਬੀਬਾ ਢੀਂਡਸਾ

ਸੰਦੌੜ, 4 ਦਸੰਬਰ (ਜਸਵੀਰ ਸਿੰਘ ਜੱਸੀ) - ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਹਿਮ ਰੋਲ ਅਦਾ ਕਰੇਗਾ | ਇਹ ਪ੍ਰਗਟਾਵਾ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਧਰਮ-ਪਤਨੀ ਬੀਬਾ ਗਗਨਦੀਪ ਕੌਰ ਢੀਂਡਸਾ ਨੇ ਪਿੰਡ ਕੁਠਾਲਾ ਵਿਖੇ ...

ਪੂਰੀ ਖ਼ਬਰ »

ਲਖਮੀਰਵਾਲਾ ਵਿਖੇ ਬਲਦੇਵ ਮਾਨ ਨੇ ਕੀਤੀ ਵਰਕਰ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 4 ਦਸੰਬਰ (ਰੁਪਿੰਦਰ ਸਿੰਘ ਸੱਗੂ) - ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸ੍ਰ ਬਲਦੇਵ ਸਿੰਘ ਮਾਨ ਨੇ ਪਿੰਡ ਲਖਮੀਰਵਾਲਾ ਵਿਖੇ ਸ੍ਰ ਜਗਜੀਤ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਮੀਟਿੰਗ ਕਰਕੇ ਚੋਣ ਮੁਹਿੰਮ ਵਿਚ ਡਟ ਜਾਣ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਦੇ ਪੰਜੇ ਹਲਕਿਆਂ 'ਚ ਬਾਹਰੀ ਉਮੀਦਵਾਰਾਂ ਨੂੰ ਟਿਕਟਾਂ ਦੇਣਾ ਅਕਾਲੀ ਦਲ ਦੇ ਪਤਨ ਦਾ ਸਾਫ਼ ਸੰਕੇਤ-'ਆਪ'

ਸੰਗਰੂਰ, 4 ਦਸੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਜੋ ਕਿਸੇ ਸਮੇਂ ਅਕਾਲੀ ਦਲ ਦੇ ਗੜ ਵਜੋਂ ਜਾਣਿਆ ਜਾਂਦਾ ਸੀ ਵਿਚ ਅਕਾਲੀ ਦਲ (ਬ) ਦੀ ਹਾਲਤ ਇਹ ਬਣ ਗਈ ਹੈ ਕਿ ਜ਼ਿਲ੍ਹੇ ਦੇ ਪੰਜੇ ਹਲਕਿਆਂ ਵਿਚ ਪਾਰਟੀ ਨੂੰ ਬਾਹਰੀ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਨਾ ...

ਪੂਰੀ ਖ਼ਬਰ »

ਨੰਬਰਦਾਰ ਰੋਸ ਰੈਲੀ 'ਚ ਸ਼ਮੂਲੀਅਤ ਲਈ ਲੁਧਿਆਣਾ ਰਵਾਨਾ

ਸੰਗਰੂਰ, 4 ਦਸੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਨੰਬਰਦਾਰ ਯੂਨੀਅਨ ਦੀ ਤਹਿਸੀਲ ਇਕਾਈ ਸੰਗਰੂਰ ਦੇ ਨੰਬਰਦਾਰਾਂ ਦਾ ਇਕ ਜੱਥਾ ਸੀਨੀਅਰ ਮੀਤ ਪ੍ਰਧਾਨ ਪ੍ਰੀਤਮ ਸਿੰਘ ਸੈਣੀ ਦੀ ਅਗਵਾਈ ਹੇਠ ਲੁਧਿਆਣਾ ਰੋਸ ਰੈਲੀ ਲਈ ਸੰਗਰੂਰ ਤੋਂ ਰਵਾਨਾ ਹੋਇਆ | ਇਸ ਮੌਕੇ ਅਵਤਾਰ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਵਲੋਂ ਮਨਰੇਗਾ ਕਾਮਿਆਂ ਨੂੰ ਨਿਯੁਕਤੀ ਪੱਤਰ ਦੇਣ 'ਚ ਆਨਾਕਾਨੀ

ਸੁਨਾਮ ਊਧਮ ਸਿੰਘ ਵਾਲਾ, 4 ਦਸੰਬਰ (ਧਾਲੀਵਾਲ, ਭੁੱਲਰ)- ਡੈਮੋਕ੍ਰੇਟਿਕ ਮਨਰੇਗਾ ਫ਼ਰੰਟ (ਡੀ.ਐਮ.ਐਫ.) ਸੁਨਾਮ ਬਲਾਕ ਦੀ ਮੀਟਿੰਗ ਬਲਾਕ ਪ੍ਧਾਨ ਨਿਰਮਲ ਕੋਰ ਧਰਮਗੜ੍ਹ ਦੀ ਪ੍ਧਾਨਗੀ ਹੇਠ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਹੋਈ, ਜਿਸ ਵਿਚ ਆਈ.ਡੀ.ਪੀ. ਦੇ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਅਥਲੈਟਿਕ ਮੀਟ ਕਰਵਾਈ

ਭਵਾਨੀਗੜ੍ਹ, 4 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਫੱਗੂਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਥਲੈਟਿਕ ਮੀਟ ਕਰਵਾਈ ਗਈ | ਜਿਸ ਵਿਚ ਉੱਘੇ ਸਮਾਜ ਸੇਵਕ ਸੁਖਦੇਵ ਸਿੰਘ (ਬੈਲਜੀਅਮ ਵਾਲੇ) ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ, ਸਮਾਜ ਸੇਵੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਲਾਰਿਆਂ ਤੋਂ ਬਿਨਾਂ ਲੋਕਾਂ ਨੂੰ ਕੁਝ ਵੀ ਨਹੀਂ ਦੇਣਾ-ਚੱਠਾ

ਧੂਰੀ, 4 ਦਸੰਬਰ (ਸੰਜੇ ਲਹਿਰੀ, ਦੀਪਕ)-ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਸ਼੍ਰੀ ਸਤਿੰਦਰ ਸਿੰਘ ਚੱਠਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨ੍ਹੀ ਵਲੋਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਜਾ ਰਹੇ ਹਨ, ਉਹ ...

ਪੂਰੀ ਖ਼ਬਰ »

ਐਨ.ਐਚ.ਐਮ. ਸਿਹਤ ਕਾਮਿਆਂ ਦੀ ਹੜਤਾਲ ਜਾਰੀ

ਸੰਗਰੂਰ, 4 ਦਸੰਬਰ (ਅਮਨਦੀਪ ਸਿੰਘ ਬਿੱਟਾ) – ਨੈਸ਼ਨਲ ਹੈਲਥ ਮਿਸ਼ਨ ਅਧੀਨ ਠੇਕੇ ਉੱਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਦਾ ਧਰਨਾ ਅੱਜ 19ਵੇਂ ਦਿਨ ਦਾਖਲ ਹੋ ਗਿਆ | ਨੈਸ਼ਨਲ ਹੈਲਥ ਮਿਸ਼ਨ ਦੇ ਬਲਾਕ ਪ੍ਰਧਾਨ ਡਾਕਟਰ ਰਜਨੀਸ਼ ਗਰਗ ਨੇ ਕਿਹਾ ਕਿ ਕੋਰੋਨਾ ਦੇ ਮੁਸ਼ਕਿਲ ...

ਪੂਰੀ ਖ਼ਬਰ »

ਤੋਲਾਵਾਲ ਦੇ ਕਿਸਾਨ ਤੇ ਸਾਬਕਾ ਫ਼ੌਜੀ ਜੱਗਰ ਸਿੰਘ ਦਾ ਕਿਸਾਨ ਜਥੇਬੰਦੀ ਉਗਰਾਹਾਂ ਵਲੋਂ ਸਸਕਾਰ

ਚੀਮਾ ਮੰਡੀ, 4 ਦਸੰਬਰ (ਦਲਜੀਤ ਸਿੰਘ ਮੱਕੜ, ਜਸਵਿੰਦਰ ਸਿੰਘ ਸ਼ੇਰੋਂ) - ਕਿਸਾਨੀ ਸੰਘਰਸ਼ ਦੌਰਾਨ ਸੁਨਾਮ ਧਰਨੇ ਤੋਂ ਪਿੰਡ ਪਰਤੇ ਪਿੰਡ ਤੋਲਾਵਾਲ ਦੇ ਕਿਸਾਨ ਤੇ ਸਾਬਕਾ ਫ਼ੌਜੀ ਜੱਗਰ ਸਿੰਘ ਪੁੱਤਰ ਬਚਨ ਸਿੰਘ ਦੀ ਦਿਲ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ | ਭਾਰਤੀ ਕਿਸਾਨ ...

ਪੂਰੀ ਖ਼ਬਰ »

ਚੈਰੀ ਵਲੋਂ ਵਰਕਰਾਂ ਨਾਲ ਮੀਟਿੰਗ

ਚੀਮਾ ਮੰਡੀ, 4 ਦਸੰਬਰ (ਜਸਵਿੰਦਰ ਸਿੰਘ ਸ਼ੇਰੋਂ) - ਨੇੜਲੇ ਪਿੰਡ ਤੋਲਾਵਾਲ ਵਿਖੇ ਸੰਯੁਕਤ ਅਕਾਲੀ ਦਲ ਦੀ ਮੀਟਿੰਗ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਵਰਕਰਾਂ ਨੇ ਹਿੱਸਾ ਲਿਆ, ਮੀਟਿੰਗ 'ਚ ਸੰਯੁਕਤ ਅਕਾਲੀ ਦਲ ਦੇ ਹਲਕਾ ਸੁਨਾਮ ਤੋਂ ਸੰਭਾਵੀ ਉਮੀਦਵਾਰ ਅਮਨਬੀਰ ਸਿੰਘ ...

ਪੂਰੀ ਖ਼ਬਰ »

ਸਟਾਫ ਨਰਸਾਂ ਵਲੋਂ ਵੀ 6 ਤੋਂ ਹੜਤਾਲ ਕਰਨ ਦਾ ਐਲਾਨ

ਸੰਗਰੂਰ, 4 ਦਸੰਬਰ (ਦਮਨਜੀਤ ਸਿੰਘ) - ਪੰਜਾਬ ਸਟੇਟ ਸਟਾਫ ਨਰਸ ਯੂਨੀਅਨ ਜ਼ਿਲ੍ਹਾ ਸੰਗਰੂਰ ਵਲੋਂ ਪੰਜਾਬ ਨਰਸਿਜ਼ ਐਸੋਸੀਏਸ਼ਨ ਦੇ ਸੱਦੇ ਦੇ ਚਲਦਿਆਂ 6 ਦਸੰਬਰ ਤੋਂ ਹੜਤਾਲ ਉੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ | ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਅੰਗੂਰੀ ਦੇਵੀ ਨੇ ...

ਪੂਰੀ ਖ਼ਬਰ »

ਲਹਿਰਾਗਾਗਾ ਤੋਂ ਅੰਮਿ੍ਤਸਰ ਲਈ ਬੱਸ ਸਰਵਿਸ ਸ਼ੁਰੂ

ਲਹਿਰਾਗਾਗਾ, 4 ਦਸੰਬਰ (ਪ੍ਰਵੀਨ ਖੋਖਰ)-ਹੁਣ ਲਹਿਰਾਗਾਗਾ ਅਤੇ ਆਸਪਾਸ ਦੇ ਪਿੰਡਾਂ ਦੇ ਲੋਕਾਂ ਲਈ ਸ਼੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਦੁਰਗਿਆਨਾ ਮੰਦਰ ਦੇ ਦਰਸ਼ਨ ਕਰਨੇ ਆਸਾਨ ਹੋ ਗਏ ਹਨ ਕਿਉਂਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ਼੍ਰੀ ਅਮਰਿੰਦਰ ਸਿੰਘ ਰਾਜਾ ...

ਪੂਰੀ ਖ਼ਬਰ »

ਸ਼ਹੀਦ ਸੁਰਜੀਤ ਸਿੰਘ ਦੀ ਬਰਸੀ 'ਤੇ ਕੀਤੇ ਸ਼ਰਧਾ ਦੇ ਫੁੱਲ ਭੇਟ

ਸੂਲਰ ਘਰਾਟ, 4 ਦਸੰਬਰ (ਜਸਵੀਰ ਸਿੰਘ ਔਜਲਾ)-ਦਸੰਬਰ 1971 ਨੂੰ ਬੰਗਲਾਦੇਸ਼ ਵਿਖੇ ਯੁੱਧ ਦੌਰਾਨ ਦੇਸ ਦੀ ਰਾਖੀ ਕਰਦੇ ਸਮੇਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਪਾਕਿਸਤਾਨ ਦੀਆਂ ਫ਼ੌਜਾਂ ਨਾਲ ਲੋਹਾ ਲੈਂਦੇ ਆਪਣੀ ਜਾਨ ਦੇਸ਼ ਦੇ ਲੇਖੇ ਲਾ ਦੇਣ ਵਾਲੇ ਸ਼ਹੀਦ ਸੁਰਜੀਤ ...

ਪੂਰੀ ਖ਼ਬਰ »

ਸ਼ਿਵਜੀ ਸੰਗਤਪੂਰਾ ਨੂੰ ਬਣਾਇਆ ਜ਼ਿਲਾ ਮੀਡੀਆ ਕੋਆਰਡੀਨੇਟਰ

ਲ਼ਹਿਰਾਗਾਗਾ, 4 ਦਸੰਬਰ (ਪ੍ਰਵੀਨ ਖੋਖਰ)-ਆਲ ਇੰਡੀਆ ਕਾਂਗਰਸ ਸੇਵਾ ਦਲ ਵਲੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ਼ਿਵਜੀ ਸੰਗਤਪੂਰਾ, ਮੈਂਬਰ ਬਲਾਕ ਸੰਮਤੀ ਨੂੰ ਜ਼ਿਲੇ ਸੰਗਰੂਰ ਦਾ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਉਨਾਂ ਪਾਰਟੀ ਦੀ ਕੇਂਦਰੀ ...

ਪੂਰੀ ਖ਼ਬਰ »

ਤਨਖ਼ਾਹ ਲਈ ਵਾਂਝੇ ਚੌਂਕੀਦਾਰਾਂ ਨੇ ਰੋਸ ਮੁਜ਼ਾਹਰਾ ਕਰਨ ਉਪਰੰਤ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਸੰਗਰੂਰ, 4 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)-ਆਜ਼ਾਦ ਪੇਂਡੂ ਚੌਂਕੀਦਾਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਬਲਜੀਤ ਸਿੰਘ ਬਡਰੁੱਖਾਂ, ਗੁਰਤੇਜ ਸਿੰਘ ਸੁਲਤਾਨਪੁਰ, ਸਤਪਾਲ ਸਿੰਘ ਨੰਗਲ, ਨਰਿੰਦਰ ਸਿੰਘ, ਸੁਖਚੈਨ ਸਿੰਘ ਭੁਟਾਲ, ਗੁਰਪ੍ਰੀਤ ਸਿੰਘ ਖੰਡੇਬਾਦ, ਬੋਹੜ ...

ਪੂਰੀ ਖ਼ਬਰ »

ਗੁਰਸਿਮਰਤ ਸਿੰਘ ਜਵੰਧਾ ਨੇ ਹਲਕੇ ਅੰਦਰ ਸਰਗਰਮੀਆਂ ਕੀਤੀਆਂ ਤੇਜ਼

ਧੂਰੀ, 4 ਦਸੰਬਰ (ਸੰਜੇ ਲਹਿਰੀ) -ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਣਾਈ ਨਵੀਂ ਪਾਰਟੀ ਦੇ ਸੰਭਾਵੀ ਉਮੀਦਵਾਰ ਗੁਰਸਿਮਰਤ ਸਿੰਘ ਜਵੰਧਾ ਨੇ ਵਿਧਾਨ ਸਭਾ ਹਲਕਾ ਧੂਰੀ ਤੋਂ ਆਪਣੀਆਂ ਸਰਗਰਮੀਆਂ ਤੇਜ ਕਰਦੇ ਹੋਏ ਆਪਣੇ ਧੜੇ ਦੇ ਵਰਕਰਾਂ ਨਾਲ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ ਲੋਕਾਂ ਦੇ ਮਸਲੇ ਮੌਕੇ 'ਤੇ ਹੀ ਨਿਪਟਾਏ

ਭਵਾਨੀਗੜ੍ਹ, 4 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਵਲੋਂ ਸਥਾਨਕ ਐਸ.ਡੀ.ਐਮ ਦਫ਼ਤਰ ਵਿਖੇ ਪਹੁੰਚ ਕੇ ਐਸ.ਸੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ ਅਤੇ ...

ਪੂਰੀ ਖ਼ਬਰ »

ਬੀਬੀ ਢੀਂਡਸਾ ਅਤੇ ਬੀਬੀ ਫਰਜ਼ਾਨਾ ਸਮੇਤ ਸੈਂਕੜੇ ਸੰਗਤਾਂ ਵੱਲੋਂ ਸੁਆਮੀ ਮੁਨੀਸ਼ਾ ਨੰਦ ਨੂੰ ਸ਼ਰਧਾ ਦੇ ਫੁੱਲ ਅਰਪਿਤ

ਮਲੇਰਕੋਟਲਾ, 4 ਦਸੰਬਰ (ਪਰਮਜੀਤ ਸਿੰਘ ਕੁਠਾਲਾ)-ਅੱਜ ਅਧਿਆਤਮ, ਸਮਾਜ ਸੇਵਾ ਅਤੇ ਵਿਗਿਆਨ ਦੀ ਤਿ੍ਵੈਣੀ ਵਜੋਂ ਜਾਣੇ ਜਾਂਦੇ ਸਵਰਗੀ ਸੁਆਮੀ ਮੁਨੀਸ਼ਾ ਨੰਦ ਜੀ ਦੇ ਨੇੜਲੇ ਪਿੰਡ ਕੁਠਾਲਾ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਗਏ ਬਰਸੀ ਸਮਾਗਮ ਵਿਚ ਜਿੱਥੇ ...

ਪੂਰੀ ਖ਼ਬਰ »

ਸੂਬਾ ਵਾਸੀ ਅਕਾਲੀ ਦਲ ਦੇ ਪਿਛਲੇ ਕਾਰਜਕਾਲ ਦੀਆਂ ਨੀਤੀਆਂ ਦੀ ਮੁੜ ਉਡੀਕ 'ਚ-ਹਰੀ ਸਿੰਘ

ਧੂਰੀ, 4 ਦਸੰਬਰ (ਸੁਖਵੰਤ ਸਿੰਘ ਭੁੱਲਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਆਗੂ ਅਤੇ ਹਲਕਾ ਇੰਚਾਰਜ ਧੂਰੀ ਸ.ਹਰੀ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਪਿਛਲੇ 10 ਸਾਲਾਂ ਦੇ ਕਾਰਜਕਾਲ 'ਚ ਜੋ ਇਤਿਹਾਸਕ ਕਾਰਜ, ਲੋਕ ਹਿੱਤ ...

ਪੂਰੀ ਖ਼ਬਰ »

ਏਸ਼ੀਅਨ ਮਾਸਟਰ ਅਥਲੈਟਿਕਸ ਲਈ ਹੋਈ ਚੋਣ

ਸੁਨਾਮ ਊਧਮ ਸਿੰਘ ਵਾਲਾ, 4 ਦਸੰਬਰ (ਭੁੱਲਰ, ਧਾਲੀਵਾਲ)-ਵਾਰਾਨਸੀ ਵਿਖੇ ਹੋਈ ਤੀਜੀ ਨੈਸ਼ਨਲ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਸੁਨਾਮ ਸ਼ਹਿਰ ਦੇ ਸਰਬਜੀਤ ਸਿੰਘ ਨੇ 35 ਸਾਲ ਤੋਂ ਵੱਧ ਉਮਰ ਵਰਗ ਵਿਚ 5 ਹਜਾਰ ਮੀਟਰ ਦੌੜ ਵਾਕ ਵਿਚ ਸੋਨੇ ਦਾ ਤਗਮਾ ਜਿੱਤ ਕੇ ਆਪਣੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX