ਤਾਜਾ ਖ਼ਬਰਾਂ


ਬੈਂਗਲੌਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ
. . .  47 minutes ago
ਬੈਂਗਲੋਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ .....
ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ
. . .  about 1 hour ago
ਨਵੀਂ ਦਿੱਲੀ, 25 ਮਈ (ਏ.ਐਨ.ਆਈ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਾਕੀ ਇੰਡੀਆ ਲਈ ਤਿੰਨ ਮੈਂਬਰੀ 'ਪ੍ਰਸ਼ਾਸਕਾਂ ਦੀ ਕਮੇਟੀ' (ਸੀਓਏ) ਨਿਯੁਕਤ ਕੀਤੀ ...
ਕੁਸ਼ਤੀ ਚੈਂਪੀਅਨਸ਼ਿਪ ਲਈ ਚੁਣੇ ਗਏ ਦੀਪਕ ਪੂਨੀਆ
. . .  55 minutes ago
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  about 1 hour ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  about 1 hour ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . .  about 1 hour ago
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  about 1 hour ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  about 1 hour ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  about 1 hour ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  about 1 hour ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  about 1 hour ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  about 2 hours ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  about 2 hours ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  about 2 hours ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  about 3 hours ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  about 3 hours ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  about 4 hours ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  about 4 hours ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  about 5 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  about 5 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  about 6 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  about 6 hours ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਸਕੂਲ ਅਧਿਆਪਕਾਂ ਵਲੋਂ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਮਾਹਿਲਪੁਰ, 25 ਮਈ (ਰਜਿੰਦਰ ਸਿੰਘ)-ਪਹਾੜੀ ਖਿੱਤੇ 'ਚ ਵਸੇ ਪਿੰਡ ਜੇਜੋਂ ਦੁਆਬਾ ਵਿਖੇ ਚੱਲ ਰਹੇ ਸਰਕਾਰੀ ਸੀਨੀਅਰ ਸਮਾਰਟ ਸਕੂਲ 'ਚ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਕੁਝ ਅਧਿਆਪਕ ਵਲੋਂ ਇਕ...
ਸੁਨਾਮ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਵਲੋਂ ਫਲੈਗ ਮਾਰਚ
. . .  about 7 hours ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਸੁਨਾਮ ਪੁਲਿਸ ਵਲੋਂ ਅੱਜ ਸਵੇਰੇ ਹੀ ਸ਼ਹਿਰ ਦੀ ਇਕ ਬਸਤੀ ਵਿਚ ਨਸ਼ਿਆਂ ਦੇ ਧੰਦੇ 'ਚ ਲਿਪਤ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 20 ਮੱਘਰ ਸੰਮਤ 553

ਸੰਪਾਦਕੀ

ਵਿਰੋਧੀ ਧਿਰ ਦੀ ਸਥਿਤੀ

ਬੁੱਧਵਾਰ ਨੂੰ ਤੀਸਰੇ ਦਿਨ ਵੀ ਰਾਜ ਸਭਾ ਨੂੰ ਚੱਲਣ ਨਹੀਂ ਦਿੱਤਾ ਗਿਆ। ਮੌਨਸੂਨ ਇਜਲਾਸ ਦੇ ਆਖ਼ਰੀ ਦਿਨ ਬੇਹੱਦ ਹੰਗਾਮਾ ਕਰਨ ਦੇ ਮਸਲੇ ਨੂੰ ਲੈ ਕੇ ਰਾਜ ਸਭਾ ਦੇ 12 ਮੈਂਬਰਾਂ ਨੂੰ ਪੂਰੇ ਸਰਦ ਰੁੱਤ ਦੇ ਇਜਲਾਸ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਇਨ੍ਹਾਂ 12 ਮੈਂਬਰਾਂ ਵਿਚ 6 ਕਾਂਗਰਸ ਦੇ 2 ਤ੍ਰਿਣਮੂਲ ਕਾਂਗਰਸ ਦੇ, 2 ਸ਼ਿਵ ਸੈਨਾ ਦੇ, 1 ਮਾਰਕਸੀ ਪਾਰਟੀ ਦਾ, 1 ਸੀ.ਪੀ.ਆਈ. ਦਾ ਮੈਂਬਰ ਸ਼ਾਮਿਲ ਹੈ। ਇਸ ਮਸਲੇ ਨੂੰ ਲੈ ਕੇ 14 ਵਿਰੋਧੀ ਪਾਰਟੀਆਂ ਨੇ ਸੰਸਦ ਦੇ ਬਾਹਰ ਮਹਾਤਮਾ ਗਾਂਧੀ ਦੇ ਬੁੱਤ ਨੇੜੇ ਧਰਨਾ ਲਗਾਈ ਰੱਖਿਆ ਹੈ। ਪਹਿਲਾਂ ਤ੍ਰਿਣਮੂਲ ਕਾਂਗਰਸ ਨੇ ਇਹ ਕਿਹਾ ਸੀ ਕਿ ਉਹ ਕਿਸੇ ਦੀ ਹਦਾਇਤ 'ਤੇ ਨਹੀਂ ਸਗੋਂ ਆਪ ਵੱਖਰੇ ਤੌਰ 'ਤੇ ਵਿਰੋਧ ਪ੍ਰਗਟ ਕਰੇਗੀ। ਉਸ ਦਾ ਪ੍ਰਭਾਵ ਇਹ ਸੀ ਕਿ ਅਜਿਹਾ ਕਾਂਗਰਸ ਦੇ ਕਹਿਣ 'ਤੇ ਹੋ ਰਿਹਾ ਹੈ। ਇਸ ਲਈ ਉਹ ਆਪਣੇ-ਆਪ ਨੂੰ ਅਲੱਗ ਹੀ ਰੱਖਣਾ ਚਾਹੁੰਦੀ ਹੈ।
ਤ੍ਰਿਣਮੂਲ ਦੇ ਰਾਜ ਸਭਾ ਮੈਂਬਰ ਓਬਰੈਨ ਨੇ ਕਿਹਾ ਹੈ ਕਿ ਅਸੀਂ ਸੰਸਦ ਦਾ ਬਾਈਕਾਟ ਨਹੀਂ ਕਰਾਂਗੇ ਸਗੋਂ ਸੰਸਦ ਵਿਚ ਹੀ ਸਰਕਾਰ ਦੀਆਂ ਨੀਤੀਆਂ ਦੇ ਵਿਰੁੱਧ ਆਪਣਾ ਵਿਰੋਧ ਜਾਰੀ ਰੱਖਾਂਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕ ਸਭਾ ਤੇ ਰਾਜ ਸਭਾ ਵਿਚ ਬਹੁਮਤ ਹੋ ਜਾਣ ਕਾਰਨ ਭਾਜਪਾ ਸਰਕਾਰ ਹੰਕਾਰ ਵਿਚ ਆ ਗਈ ਹੈ ਅਤੇ ਉਸ ਨੇ ਲੋਕਤੰਤਰੀ ਭਾਵਨਾ ਦੀ ਨੀਤੀ ਦਾ ਤਿਆਗ ਕਰ ਦਿੱਤਾ ਹੈ ਅਤੇ ਇਸ ਤਰ੍ਹਾਂ ਉਸ ਨੇੇ ਪਾਰਲੀਮਾਨੀ ਪ੍ਰਬੰਧ ਨੂੰ ਦਰਕਿਨਾਰ ਕਰ ਦਿੱਤਾ ਹੈ। ਅਸੀਂ ਮੋਦੀ ਸਰਕਾਰ ਵਲੋਂ ਅਪਣਾਏ ਵਤੀਰੇ ਨੂੰ ਕਿਸੇ ਵੀ ਢੰਗ ਨਾਲ ਠੀਕ ਨਹੀਂ ਸਮਝਦੇ। ਸਰਕਾਰ ਨੂੰ ਵਿਰੋਧੀ ਪਾਰਟੀਆਂ ਨਾਲ ਹਰ ਮਸਲੇ 'ਤੇ ਸਲਾਹ ਮਸ਼ਵਰਾ ਜ਼ਰੂਰ ਕਰਨਾ ਚਾਹੀਦਾ ਹੈ ਅਤੇ ਮਸਲਿਆਂ ਪ੍ਰਤੀ ਇਕ ਸਹਿਮਤੀ ਬਣਾਉਣ ਦਾ ਯਤਨ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਹੀ ਲੋਕਤੰਤਰੀ ਭਾਵਨਾ ਦਾ ਪ੍ਰਗਟਾਵਾ ਹੋ ਸਕਦਾ ਹੈ। ਇਸ ਸਰਕਾਰ ਵਿਚ ਬਿੱਲਾਂ ਨੂੰ ਸੰਸਦ ਤੋਂ ਪਾਸ ਕਰਵਾਉਣ ਦੀ ਥਾਂ ਆਰਡੀਨੈਂਸ ਰਾਹੀਂ ਪਹਿਲਾਂ ਕਾਨੂੰਨ ਬਣਾਉਣ ਦੀ ਪਰੰਪਰਾ ਵਧ ਰਹੀ ਹੈ ਅਤੇ ਦਰਜਨਾਂ ਹੀ ਬਿੱਲਾਂ ਨੂੰ ਬੜੀ ਤੇਜ਼ੀ ਨਾਲ ਦੋਵਾਂ ਸਦਨਾਂ ਵਿਚ ਭੁਗਤਾਨ ਦਾ ਯਤਨ ਵੀ ਕੀਤਾ ਜਾਂਦਾ ਹੈ। ਸਰਕਾਰ ਦੇ ਅਜਿਹੇ ਵਤੀਰੇ ਦਾ ਵਿਰੋਧੀ ਪਾਰਟੀਆਂ ਵਿਚ ਤਿੱਖਾ ਪ੍ਰਤੀਕਰਮ ਹੋਣਾ ਕੁਦਰਤੀ ਹੈ। ਇਸੇ ਲਈ ਅੱਜ ਬਹੁਤੀਆਂ ਪਾਰਟੀਆਂ ਸਰਕਾਰ ਦੇ ਵਿਰੋਧ ਵਿਚ ਖੜ੍ਹੀਆਂ ਨਜ਼ਰ ਆਉਂਦੀਆਂ ਹਨ। ਭਾਜਪਾ ਦੀ ਚੜ੍ਹਤ ਨੂੰ ਵੇਖ ਕੇ ਅਤੇ ਦੇਸ਼ ਦੇ ਬਹੁਤੇ ਸੂਬਿਆਂ ਵਿਚ ਉਸ ਦੀਆਂ ਹਕੂਮਤਾਂ ਸਥਾਪਿਤ ਹੋ ਜਾਣ ਕਰਕੇ ਕਾਂਗਰਸ ਸਮੇਤ ਹੋਰ ਪਾਰਟੀਆਂ ਦੇ ਆਗੂ ਆਪਣਾ ਸਾਂਝਾ ਮੁਹਾਜ਼ ਬਣਾਉਣ ਲਈ ਜ਼ਰੂਰ ਯਤਨਸ਼ੀਲ ਰਹੇ ਹਨ। ਚਾਹੇ ਉਨ੍ਹਾਂ ਨੂੰ ਇਸ ਕੰਮ ਵਿਚ ਕੋਈ ਬਹੁਤੀ ਸਫ਼ਲਤਾ ਨਹੀਂ ਮਿਲੀ। ਬੰਗਾਲ ਵਿਚ ਮਮਤਾ ਦੀ ਤ੍ਰਿਣਮੂਲ ਕਾਂਗਰਸ ਦੀ ਜਿੱਤ ਤੋਂ ਬਾਅਦ ਮਮਤਾ ਇਸ ਪਾਸੇ ਬੇਹੱਦ ਸਰਗਰਮ ਹੋਈ ਹੈ। ਪਿਛਲੇ ਦਿਨੀਂ ਉਸ ਨੇ ਸੋਨੀਆ ਗਾਂਧੀ ਸਮੇਤ ਹੋਰ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ ਵਿਸਥਾਰਤ ਗੱਲਬਾਤ ਵੀ ਕੀਤੀ ਹੈ। ਹੁਣ ਮੁੰਬਈ ਵਿਚ ਨੈਸ਼ਨਲ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਨਾਲ ਵੀ ਲੰਮੀ ਗੱਲਬਾਤ ਕੀਤੀ ਹੈ ਅਤੇ ਭਾਜਪਾ ਨੂੰ ਹਰਾਉਣ ਲਈ ਪੇਸ਼ਬੰਦੀ ਕੀਤੇ ਜਾਣ ਬਾਰੇ ਵੀ ਉਨ੍ਹਾਂ ਨਾਲ ਚਰਚਾ ਕੀਤੀ ਗਈ ਹੈ ਪਰ ਆਪਣੇ ਸੁਭਾਅ ਮੁਤਾਬਿਕ ਮਮਤਾ ਬੈਨਰਜੀ ਬਹੁਤੀ ਦੇਰ ਤੱਕ ਹੋਰ ਪਾਰਟੀਆਂ ਨਾਲ ਮਿਲ ਕੇ ਜ਼ਾਬਤੇ ਵਿਚ ਨਹੀਂ ਰਹਿ ਸਕਦੀ। ਹੁਣ ਉਨ੍ਹਾਂ ਕਾਂਗਰਸ ਦੇ ਖਿਲਾਫ਼ ਮੋਰਚਾ ਖੋਲ੍ਹ ਲਿਆ ਹੈ। ਸ਼ਰਦ ਪਵਾਰ ਨਾਲ ਮੁਲਾਕਾਤ ਤੋਂ ਬਾਅਦ ਉਸ ਨੇ ਇਹ ਕਿਹਾ ਕਿ ਜੇਕਰ ਸਾਰੀਆਂ ਖੇਤਰੀ ਪਾਰਟੀਆਂ ਇਕੱਠੀਆਂ ਹੋ ਜਾਣ ਤਾਂ ਉਹ ਭਾਜਪਾ ਨੂੰ ਸ਼ਿਕਸਤ ਦੇ ਸਕਦੀਆਂ ਹਨ ਪਰ ਇਸ ਦੇ ਨਾਲ ਹੀ ਉਸ ਨੇ ਕਾਂਗਰਸ ਵਿਰੁੱਧ ਵੀ ਮੋਰਚਾ ਖੋਲ੍ਹਦਿਆਂ ਇਹ ਕਿਹਾ ਹੈ ਕਿ ਹੁਣ ਸਾਂਝੇ ਪ੍ਰਗਤੀਸ਼ੀਲ ਗਠਜੋੜ ਦੀ ਕੋਈ ਹੋਂਦ ਨਹੀਂ ਰਹੀ। ਇਸ ਗੱਠਜੋੜ ਨਾਲ ਕਾਂਗਰਸ ਦੀ ਅਗਵਾਈ ਵਿਚ ਦੇਸ਼ ਵਿਚ 10 ਸਾਲ ਸਰਕਾਰ ਚਲਦੀ ਰਹੀ ਸੀ ਪਰ ਹੁਣ ਮਮਤਾ ਕਾਂਗਰਸ ਨੂੰ ਅਗਵਾਈ ਦੇਣ ਦੇ ਯੋਗ ਨਹੀਂ ਸਮਝਦੀ ਸਗੋਂ ਉਸ ਨੇ ਇਹ ਵੀ ਕਿਹਾ ਹੈ ਕਿ ਜਿਹੜਾ ਵਿਅਕਤੀ ਜ਼ਿਆਦਾ ਦੇਰ ਵਿਦੇਸ਼ਾਂ ਵਿਚ ਰਹਿੰਦਾ ਹੋਵੇ, ਉਸ ਦੀ ਕੋਈ ਸਥੂਲ ਪ੍ਰਾਪਤੀ ਨਹੀਂ ਹੋ ਸਕਦੀ, ਕਿਉਂਕਿ ਸਿਆਸਤ ਵਿਚ ਪ੍ਰਾਪਤੀ ਕਰਨ ਲਈ ਨਿਰੰਤਰ ਯਤਨ ਕੀਤੇ ਜਾਣੇ ਜ਼ਰੂਰੀ ਹਨ।
ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਾਮੂਲ ਕਾਂਗਰਸ ਲਈ ਪੱਛਮੀ ਬੰਗਾਲ 'ਚ ਕੰਮ ਕਰਨ ਵਾਲੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਵੀ ਇਹ ਕਿਹਾ ਹੈ ਕਿ ਕਾਂਗਰਸ ਪਿਛਲੇ 10 ਸਾਲਾਂ ਵਿਚ 90 ਫ਼ੀਸਦੀ ਚੋਣਾਂ ਹਾਰ ਚੁੱਕੀ ਹੈ। ਰਾਹੁਲ ਵੱਲ ਇਸ਼ਾਰਾ ਕਰਦਿਆਂ ਉਸ ਨੇ ਕਿਹਾ ਹੈ ਕਿ ਇਸ ਕਰਕੇ ਕਾਂਗਰਸ ਦੀ ਅਗਵਾਈ ਕਰਨ ਦਾ ਕਿਸੇ ਨੂੰ ਦੈਵੀ ਹੱਕ ਨਹੀਂ ਹੈ। ਕਾਂਗਰਸ ਨੂੰ ਜਮਹੂਰੀ ਢੰਗ ਨਾਲ ਵਿਰੋਧੀ ਧਿਰ ਦੀ ਲੀਡਰਸ਼ਿਪ ਦੀ ਚੋਣ ਹੋਣ ਦੇਣੀ ਚਾਹੀਦੀ ਹੈ। ਅੱਜ ਵਿਰੋਧੀ ਦਲਾਂ ਦੇ ਬਹੁਤ ਸਾਰੇ ਆਗੂ ਵੀ ਮਮਤਾ ਦੇ ਸੁਭਾਅ ਦੀ ਤਰਜਮਾਨੀ ਕਰਦੇ ਜਾਪਦੇ ਹਨ। ਜੇਕਰ ਆਉਣ ਵਾਲੇ ਸਮੇਂ ਵਿਚ ਵਿਰੋਧੀ ਪਾਰਟੀਆਂ ਕੋਈ ਸਾਂਝੀ ਪਹੁੰਚ ਨਹੀਂ ਬਣਾਉਂਦੀਆਂ ਤਾਂ ਉਹ ਬੇਹੱਦ ਮਜ਼ਬੂਤ ਹੋ ਚੁੱਕੀ ਭਾਜਪਾ ਦਾ ਮੁਕਾਬਲਾ ਨਹੀਂ ਕਰ ਸਕਣਗੀਆਂ। ਇਸ ਲਈ ਉਨ੍ਹਾਂ ਨੂੰ ਇਕੱਠੇ ਹੋ ਕੇ ਅਤੇ ਇਕ ਜ਼ਾਬਤਾ ਬਣਾ ਕੇ ਹੀ ਇਸ ਖ਼ੇਤਰ ਵਿਚ ਅੱਗੇ ਵਧਣ ਦੀ ਜ਼ਰੂਰਤ ਹੋਵੇਗੀ।


-ਬਰਜਿੰਦਰ ਸਿੰਘ ਹਮਦਰਦ

ਆਪਟੀਕਲ ਫਾਈਬਰ ਤਕਨਾਲੋਜੀ ਦਾ ਪਿਤਾਮਾ: ਡਾ. ਨਰਿੰਦਰ ਸਿੰਘ ਕਪਾਨੀ

ਡਾ. ਨਰਿੰਦਰ ਸਿੰਘ ਕਪਾਨੀ ਇਕ ਮਹਾਨ ਭਾਰਤੀ-ਅਮਰੀਕੀ ਭੌਤਿਕ ਵਿਗਿਆਨੀ ਸਨ, ਜੋ ਆਪਣੀ ਆਪਟੀਕਲ ਫਾਈਬਰ (ਪ੍ਰਕਾਸ਼ੀ ਰੇਸ਼ੇ...) ਦੇ ਖੋਜ ਕਾਰਜਾਂ ਕਰਕੇ ਵਿਸ਼ਵ ਪੱਧਰ 'ਤੇ ਪ੍ਰਸਿੱਧ ਹੋਏ। ਸ਼ਬਦ 'ਫਾਈਬਰ ਆਪਟਿਕਸ' ਦਾ ਆਗਾਜ਼ ਪਹਿਲੀ ਵਾਰ ਉਨ੍ਹਾਂ ਨੇ ਹੀ ਕੀਤਾ ਸੀ, ਇਸੇ ਕਰਕੇ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼

ਗ਼ਦਰੀ ਇਨਕਲਾਬੀ ਸੰਤ ਬਾਬਾ ਵਿਸਾਖਾ ਸਿੰਘ ਦਦੇਹਰ

ਬਾਬਾ ਵਿਸਾਖਾ ਸਿੰਘ ਦਾ ਜਨਮ ਮਾਝੇ ਦੇ ਮਸ਼ਹੂਰ ਨਗਰ ਸਰਹਾਲੀ ਜੋ ਕਾਮਾਗਾਟਾਮਾਰੂ ਬਾਬਾ ਗੁਰਦਿੱਤ ਸਿੰਘ ਦਾ ਜੱਦੀ ਪਿੰਡ ਹੈ, ਉਸ ਤੋਂ ਦੱਖਣ ਦੀ ਬਾਹੀ ਵਿਚ ਵਸੇ ਬਾਬਾ ਦਿਆਲ ਸਿੰਘ ਤੇ ਮਾਤਾ ਇੰਦਰ ਕੌਰ ਦੇ ਘਰ 13 ਅਪ੍ਰੈਲ, 1877 ਨੂੰ ਦਦੇਹਰ ਸਾਹਿਬ (ਤਰਨ ਤਾਰਨ) ਵਿਖੇ ਹੋਇਆ। ...

ਪੂਰੀ ਖ਼ਬਰ »

ਕੁਲਵੰਤ ਸਿੰਘ ਵਿਰਕ ਦੀ ਪੰਜਾਬੀ ਤੇ ਪੰਜਾਬੀਅਤ ਨੂੰ ਦੇਣ

ਮਾਤਾ ਸੁੰਦਰੀ ਮਹਿਲਾ ਕਾਲਜ ਨਵੀਂ ਦਿੱਲੀ ਵਲੋਂ ਭਾਰਤੀ ਸੁਤੰਤਰਤਾ ਦੀ 75ਵੀਂ ਵਰ੍ਹੇਗੰਢ ਦੇ ਪ੍ਰਸੰਗ ਵਿਚ ਕੁਲਵੰਤ ਸਿੰਘ ਵਿਰਕ ਦੀਆਂ ਕਹਾਣੀਆਂ ਨੂੰ ਤਿੰਨ ਦਿਨਾ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਧੁਰਾ ਬਣਾਉਣਾ ਇਕ ਵਧੀਆ ਯੋਜਨਾ ਸੀ। ਕਾਨਫ਼ਰੰਸ ਦਾ ਆਗਾਜ਼ ਸ੍ਰੀ ਐਨ.ਐਨ. ...

ਪੂਰੀ ਖ਼ਬਰ »

ਮੁੱਖ ਵਿਰੋਧੀ ਧਿਰ ਬਣਨ ਵੱਲ ਹਨ ਮਮਤਾ ਦੀਆਂ ਨਜ਼ਰਾਂ

ਅੱਜਕੱਲ੍ਹ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਮੁਖੀ ਮਮਤਾ ਬੈਨਰਜੀ ਚਰਚਾ ਵਿਚ ਹੈ। 2024 ਦੀਆਂ ਆਮ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ, ਖੇਤਰੀ ਪਾਰਟੀਆਂ ਦੇ ਸਮਰਥਨ ਨਾਲ ਤੀਜਾ ਮੋਰਚਾ ਬਣਾਉਣ ਦੀ ਕੋਸ਼ਿਸ਼ ਅਤੇ ਮੁੱਖ ਵਿਰੋਧੀ ਦਲ ਦੇ ਰੂਪ 'ਚ ਕਾਂਗਰਸ ਨੂੰ ਅਲੱਗ-ਥਲੱਗ ਕਰਨ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX