ਤਾਜਾ ਖ਼ਬਰਾਂ


ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  8 minutes ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  15 minutes ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . .  11 minutes ago
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  12 minutes ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  20 minutes ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  25 minutes ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  25 minutes ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  38 minutes ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  53 minutes ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  1 minute ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  about 1 hour ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  about 2 hours ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  about 2 hours ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  about 3 hours ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  about 3 hours ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  about 4 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  about 5 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  about 5 hours ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਸਕੂਲ ਅਧਿਆਪਕਾਂ ਵਲੋਂ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਮਾਹਿਲਪੁਰ, 25 ਮਈ (ਰਜਿੰਦਰ ਸਿੰਘ)-ਪਹਾੜੀ ਖਿੱਤੇ 'ਚ ਵਸੇ ਪਿੰਡ ਜੇਜੋਂ ਦੁਆਬਾ ਵਿਖੇ ਚੱਲ ਰਹੇ ਸਰਕਾਰੀ ਸੀਨੀਅਰ ਸਮਾਰਟ ਸਕੂਲ 'ਚ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਕੁਝ ਅਧਿਆਪਕ ਵਲੋਂ ਇਕ...
ਸੁਨਾਮ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਵਲੋਂ ਫਲੈਗ ਮਾਰਚ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਸੁਨਾਮ ਪੁਲਿਸ ਵਲੋਂ ਅੱਜ ਸਵੇਰੇ ਹੀ ਸ਼ਹਿਰ ਦੀ ਇਕ ਬਸਤੀ ਵਿਚ ਨਸ਼ਿਆਂ ਦੇ ਧੰਦੇ 'ਚ ਲਿਪਤ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ...
ਦਿਨ-ਦਿਹਾੜੇ ਕਾਪਾ ਦਿਖਾ ਕੇ ਔਰਤ ਤੇ ਉਸ ਦੇ ਬੱਚੇ ਸਮੇਤ ਕਾਰ ਨੂੰ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  about 6 hours ago
ਜਲਾਲਾਬਾਦ, 25 ਮਈ (ਕਰਨ ਚੁਚਰਾ)-ਇਲਾਕੇ ਅੰਦਰ ਲੁੱਟਖੋਹ ਦੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੂੰ ਪੂਰੀ ਤਰ੍ਹਾਂ ਉਜਾਗਰ ਕਰਕੇ ਰੱਖ ਦਿੱਤਾ ਹੈ। ਅਜਿਹਾ ਸ਼ਾਇਦ ਹੀ ਕੋਈ ਦਿਨ ਹੋਵੇਗਾ ਜਦ ਕਿਧਰੇ ਚੋਰੀ ਜਾਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਨਾ ਦਿੱਤਾ ਗਿਆ ਹੋਵੇ...
ਗਿਆਨਵਾਪੀ ਮਸਜਿਦ ਕੇਸ ਸਿਵਿਲ ਜੱਜ ਤੋਂ ਫਾਸਟ ਟਰੈਕ ਕੋਰਟ ਟਰਾਂਸਫ਼ਰ, 30 ਮਈ ਨੂੰ ਹੋਵੇਗੀ ਅਗਲੀ ਸੁਣਵਾਈ
. . .  about 6 hours ago
ਨਵੀਂ ਦਿੱਲੀ, 25 ਮਈ-ਗਿਆਨਵਾਪੀ ਮਾਮਲੇ 'ਚ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਲਤ ਨੇ ਬਿਨਾਂ ਸਮਾਂ ਗਵਾਏ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਇਸ ਪੂਰੇ ਮਾਮਲੇ ਨੂੰ ਫਾਸਟ ਟਰੈਕ 'ਤੇ ਤਬਦੀਲ ਕਰ ਦਿੱਤਾ। ਹੁਣ ਗਿਆਨਵਾਪੀ ਮਸਜਿਦ ਦਾ ਮਾਮਲਾ ਤੇਜ਼ੀ ਨਾਲ ਅੱਗੇ ਵਧੇਗਾ, ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਹੋ ਸਕਦੀ ਹੈ ਅਤੇ ਜਲਦ ਤੋਂ ਜਲਦ ਫੈਸਲਾ ਸੁਣਾਇਆ ਜਾ ਸਕਦਾ ਹੈ...
ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ
. . .  about 6 hours ago
ਚੰਡੀਗੜ੍ਹ, 25 ਮਈ-ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ ਕੀਤਾ ਗਿਆ। ਜਾਣਕਾਰੀ ਮੁਤਾਬਿਕ 425 ਕਰੋੜ ਰੁਪਏ ਦਾ ਫ਼ੰਡ ਜਾਰੀ ਕੀਤਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਮੱਘਰ ਸੰਮਤ 553

ਅੰਮ੍ਰਿਤਸਰ

ਮੁੱਖ ਮੰਤਰੀ ਅੱਜ ਕਰਨਗੇ ਪਾਈਟੈਕਸ ਦੇ ਸਮਾਪਤੀ ਸਮਾਰੋਹ 'ਚ ਸ਼ਿਰਕਤ

ਅੰਮਿ੍ਤਸਰ, 5 ਦਸੰਬਰ (ਸੁਰਿੰਦਰ ਕੋਛੜ)-ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਕੀਤੇ ਜਾ ਰਹੇ 15ਵੇਂ ਪਾਈਟੈਕਸ ਮੇਲੇ ਦੇ 6 ਦਸੰਬਰ ਨੂੰ ਸਮਾਪਤੀ ਸਮਾਰੋਹ 'ਚ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਤੇ ਹੋਰ ਕੈਬਨਿਟ ਮੰਤਰੀ ਸ਼ਿਰਕਤ ਕਰਨਗੇ | ਅੱਜ ਪਾਈਟੈਕਸ ਮੇਲੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਿਚ ਪੰਜਾਬ ਚੈਪਟਰ ਦੇ ਚੇਅਰ ਆਰ.ਐੱਸ. ਸਚਦੇਵਾ, ਚੈਂਬਰ ਦੇ ਸਹਾਇਕ ਸਕੱਤਰ ਜਨਰਲ ਨਵੀਨ ਸੇਠ, ਹਰਦੀਪ ਸਿੰਘ ਤੇ ਸਥਾਨਕ ਕਨਵੀਨਰ ਜੈਦੀਪ ਸਿੰਘ ਸਮੇਤ ਚੈਂਬਰ ਦੇ ਨਾਲ ਜੁੜੇ ਪੰਜਾਬ ਦੇ ਉਦਯੋਗਪਤੀਆਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਉਹ ਕੇਂਦਰ 'ਤੇ ਇਸ ਗੱਲ ਲਈ ਦਬਾਅ ਬਣਾਵੇ ਕਿ ਮੁੜ ਅਟਾਰੀ-ਵਾਹਗਾ ਬਾਰਡਰ ਦੇ ਰਸਤੇ ਕਾਰੋਬਾਰ ਅਤੇ ਵਪਾਰ ਨੂੰ ਖੋਲਿ੍ਹਆ ਜਾਵੇ, ਜਿਸ ਨਾਲ ਪੰਜਾਬ ਆਰਥਿਕ ਰੂਪ 'ਚ ਮਜ਼ਬੂਤ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਚੈਂਬਰ ਦੇ ਨੁਮਾਇੰਦਿਆਂ ਵਲੋਂ ਮੁੱਖ ਮੰਤਰੀ ਨੂੰ ਭਲਕੇ ਇਕ ਮੰਗ ਪੱਤਰ ਦੇ ਕੇ ਤਿੰਨ ਮੁੱਖ ਮੰਗਾਂ ਉਨ੍ਹਾਂ ਸਾਹਮਣੇ ਰੱਖੀਆਂ ਜਾਣਗੀਆਂ | ਸਚਦੇਵਾ ਨੇ ਪੰਜਾਬ ਸਰਕਾਰ ਤੋਂ ਈ-ਵਹੀਕਲ (ਇਲੈਕਟ੍ਰੀਕਲ ਵਾਹਨ) ਨੂੰ ਪ੍ਰਮੋਟ ਕੀਤੇ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਅੰਦਰ ਸਰਕਾਰਾਂ ਵਲੋਂ ਚਾਰ ਪਹੀਆ ਈ-ਵਹੀਕਲ ਨੂੰ ਟੈਕਸ ਫ੍ਰੀ ਕੀਤਾ ਗਿਆ ਹੈ, ਪਰ ਪੰਜਾਬ ਸਰਕਾਰ ਨੇ ਹੁਣ ਤੱਕ ਇਹ ਕਾਰਵਾਈ ਅਮਲ 'ਚ ਨਹੀਂ ਲਿਆਂਦੀ ਗਈ ਹੈ | ਉਨ੍ਹਾਂ ਕਿਹਾ ਕਿ ਈ-ਵਹੀਕਲ ਨੂੰ ਟੈਕਸ ਫ੍ਰੀ ਕਰਨ ਨਾਲ ਪੰਜਾਬ 'ਚ ਪ੍ਰਦੂਸ਼ਨ ਦੀ ਸਮੱਸਿਆ ਦਾ ਵੀ ਹੱਲ ਨਿਕਲੇਗਾ | ਇਸ ਦੇ ਇਲਾਵਾ ਪੰਜਾਬ ਸਰਕਾਰ ਤੋਂ ਅੰਮਿ੍ਤਸਰ 'ਚ ਕਨਵੈੱਨਸ਼ਨ ਸੈਂਟਰ ਬਣਾਉਣ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸੈਂਟਰ ਦੀ ਸਥਾਪਨਾ ਨਾਲ ਪੰਜਾਬ ਦੇ ਉਦਯੋਗਾਂ ਨੂੰ ਲਾਭ ਮਿਲੇਗਾ | ਇਸ ਦੇ ਨਾਲ ਹੀ ਉਨ੍ਹਾਂ ਪੁਰਾਣੀ ਜੇਲ੍ਹ ਦੀ ਜ਼ਮੀਨ 'ਤੇ ਘੱਟੋ-ਘੱਟ 5 ਏਕੜ ਭੂਮੀ 'ਚ ਪੱਕੇ ਤੌਰ 'ਤੇ ਪ੍ਰਦਰਸ਼ਨੀ ਸੈਂਟਰ ਖੋਲ੍ਹਣ ਦੀ ਮੰਗ ਕੀਤੀ | ਉਨ੍ਹਾਂ ਇਹ ਵੀ ਕਿਹਾ ਕਿ ਮੇਲੇ ਦੀ ਮੌਜੂਦਾ ਜਗ੍ਹਾ 'ਤੇ ਸ਼ੋ-ਰੂਮ ਤੇ ਪਾਰਕਿੰਗ ਬਣਨ ਕਰਕੇ ਅਗਾਂਹ ਇਸ ਜਗ੍ਹਾ 'ਤੇ ਪਾਈਟੈਕਸ ਲਗਾਉਣਾ ਸੰਭਵ ਨਹੀਂ ਹੋਵੇਗਾ | ਨਵੀਨ ਸੇਠ ਤੇ ਜੈਦੀਪ ਸਿੰਘ ਨੇ ਦੱਸਿਆ ਕਿ ਹੁਣ ਪਾਈਟੈਕਸ ਮੇਲਾ 24 ਤੋਂ 28 ਮਾਰਚ ਤਕ ਅਗਲੇ ਸਾਲ ਲੁਧਿਆਣਾ 'ਚ ਲਗਾਇਆ ਜਾਵੇਗਾ |
ਮੇਲੇ 'ਚ ਜੇਬ ਕੱਟਣ ਦੀਆਂ ਕਾਰਵਾਈਆਂ ਰੋਕਣਾ ਮੁਸ਼ਕਿਲ :-
ਪਾਈਟੈਕਸ ਮੇਲੇ 'ਚ ਜੇਬ-ਕਤਰਿਆਂ ਵਲੋਂ ਲੋਕਾਂ ਦੀਆਂ ਜੇਬਾਂ ਕੱਟਣ ਦੇ ਲਗਾਤਾਰ ਸਾਹਮਣੇ ਆ ਰਹੇ ਮਾਮਲਿਆਂ ਬਾਰੇ ਪੁੱਛਣ 'ਤੇ ਸਚਦੇਵਾ ਨੇ ਕਿਹਾ ਕਿ ਮੇਲੇ ਵਾਲੇ ਸਥਾਨ 'ਤੇ 54 ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ, ਪਰ ਇਸਦੇ ਬਾਵਜੂਦ ਕੁਝ ਹਾਲਾਂ ਦੇ ਅੰਦਰ ਭੀੜ ਜ਼ਿਆਦਾ ਹੋਣ ਕਰਕੇ ਜੇਬ ਕੱਟਣ ਦੀਆਂ ਕਾਰਵਾਈਆਂ ਨੂੰ ਰੋਕਣਾ ਸੰਭਵ ਨਹੀਂ ਹੈ |
ਜੰਮੂ-ਕਸ਼ਮੀਰ ਨੇ ਲਗਾਏ ਸਭ ਤੋਂ ਵਧੇਰੇ ਸਟਾਲ :-
ਪ੍ਰਬੰਧਕਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਰੱਦ ਕੀਤੇ ਜਾਣ ਦੇ ਬਾਅਦ ਉੱਥੇ ਕਥਿਤ ਤੌਰ 'ਤੇ ਬਣੇ ਅਸ਼ਾਂਤੀ ਵਾਲੇ ਮਾਹੌਲ ਦੇ ਬਾਵਜੂਦ ਜੰਮੂ ਕਸ਼ਮੀਰ ਦੇ ਵੱਖ-ਵੱਖ ਵਿਭਾਗਾਂ ਵਲੋਂ ਹਾਲ ਨੰ. 8 'ਚ 54 ਸਟਾਲ ਲਗਾਏ ਗਏ ਹਨ, ਜੋ ਕਿ ਬਾਕੀ ਸੂਬਿਆਂ ਦੇ ਮੁਕਾਬਲੇ ਕਾਫੀ ਵਧੇਰੇ ਹਨ | ਇਨ੍ਹਾਂ ਸਟਾਲਾਂ 'ਤੇ ਕਢਾਈ ਤੇ ਗਰਮ ਕੱਪੜੇ ਖ਼ਰੀਦਣ 'ਚ ਲੋਕਾਂ ਵਲੋਂ ਵਿਸ਼ੇਸ਼ ਰੁਚੀ ਵਿਖਾਈ ਜਾ ਰਹੀ ਹੈ |
ਅਗਲੇ ਸਾਲ ਹੋਵੇਗੀ ਸਾਰਕ ਦੇਸ਼ਾਂ ਦੀ ਆਰ. ਬੀ. ਐੱਸ. ਐੱਮ.
ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਸਹਾਇਕ ਸਕੱਤਰ ਜਨਰਲ ਨਵੀਨ ਸੇਠ ਨੇ ਕਿਹਾ ਕਿ ਔਸਤਨ ਪਾਈਟੈਕਸ 'ਚ ਪੰਜ ਤੋਂ 6 ਦੇਸ਼ ਭਾਗ ਲੈਂਦੇ ਹਨ ਤੇ ਅਗਲੀ ਵਾਰ ਕੇਂਦਰ ਸਰਕਾਰ ਦੇ ਉਦਯੋਗ ਤੇ ਵਣਜ ਮੰਤਰਾਲੇ ਤੇ ਵਿਦੇਸ਼ ਮੰਤਰਾਲੇ ਨਾਲ ਗੱਲ ਕਰਕੇ ਗੁਆਂਢੀ ਦੇਸ਼ਾਂ ਦੀ ਭਾਗੀਦਾਰੀ ਨੂੰ ਵਧਾਇਆ ਜਾਵੇਗਾ | ਉਨ੍ਹਾਂ ਨੇ ਦੱਸਿਆ ਕਿ ਸਾਲ 2017 'ਚ ਅੰਮਿ੍ਤਸਰ 'ਚ ਸਾਰਕ ਦੇਸ਼ਾਂ ਨਾਲ ਮਿਲ ਕੇ ਰਿਵਰਸ ਵਾਅਰ ਸੈਲਰ ਮੀਟ ਦਾ ਪ੍ਰਬੰਧ ਕੀਤਾ ਗਿਆ ਸੀ ਤੇ ਹੁਣ ਸਾਲ 2022 'ਚ ਮੁੜ ਸਾਰਕ ਦੇਸ਼ਾਂ ਦੀ ਹਿੱਸੇਦਾਰੀ ਨਾਲ ਆਰ. ਬੀ. ਐੱਸ. ਐੱਮ. ਕਰਵਾਇਆ ਜਾਵੇਗਾ |

ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰ ਰਹਿਣਗੇ ਬੰਦ : ਮੁਲਾਜ਼ਮ ਲੈਣਗੇ ਸਮੂਹਿਕ ਛੁੱਟੀ

ਅੰਮਿ੍ਤਸਰ, 5 ਦਸੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਅੰਮਿ੍ਤਸਰ ਪ੍ਰਸ਼ਾਸਨ ਦੇ ਅੱਜ ਸਾਰੇ ਦਫਤਰ ਬੰਦ ਰਹਿਣਗੇ ਅਤੇ ਸਾਰੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਜਲੰਧਰ ਦੇ ਰੋਸ ਧਰਨੇ 'ਚ ਸ਼ਾਮਿਲ ਹੋਣਗੇ | ਇਹ ਪ੍ਰਗਟਾਵਾ ਕਰਦਿਆਂ ਡੀ.ਸੀ. ਦਫਤਰ ਇੰਪਲਾਈਜ਼ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਸਮਾਰਕ ਦੇ ਬਾਹਰੋਂ ਉਤਰਵਾਏ ਬੋਰਡ

ਅੰਮਿ੍ਤਸਰ, 5 ਦਸੰਬਰ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਟਰੱਸਟੀ ਅਤੇ ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਨੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤੀ ਨਾਲ ਆਦੇਸ਼ ਜਾਰੀ ਕਰਦਿਆਂ ਜਲਿ੍ਹਆਂਵਾਲਾ ਬਾਗ਼ ਸਮਾਰਕ ਦੇ ਮੁੱਖ ਦਰਵਾਜ਼ੇ ...

ਪੂਰੀ ਖ਼ਬਰ »

ਕਰਜ਼ਾ ਸਮੇਤ ਵਿਆਜ ਮੋੜਨ 'ਤੇ ਵੀ ਕਿਸਾਨ ਨੂੰ ਨਹੀਂ ਮਿਲ ਰਹੀ ਐੱਨ. ਓ. ਸੀ.

ਅੰਮਿ੍ਤਸਰ, 5 ਦਸੰਬਰ (ਰੇਸ਼ਮ ਸਿੰਘ)-ਜਿਥੇ ਕਿਸਾਨ ਸਰਕਾਰਾਂ ਖ਼ਿਲਾਫ਼ ਆਪਣਾ ਸੰਘਰਸ਼ ਕਰ ਰਹੇ ਹਨ ਉੱਥੇ ਕੁਝ ਬੈਂਕ ਵੀ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ, ਇਸ ਤਰ੍ਹਾਂ ਹੀ ਇਥੇ ਇਕ ਕਿਸਾਨ ਨੂੰ ਪੂਰਾ ਕਰਜ਼ਾ ਸਮੇਤ ਵਿਆਜ ਤਾਰੇ ਜਾਣ 'ਤੇ ਵੀ ਇਕ ਬੈਂਕ ਐੱਨ. ਓ. ਸੀ. ...

ਪੂਰੀ ਖ਼ਬਰ »

ਰਾਹੁਲ ਕਤਲ ਕਾਂਡ 'ਚ ਪੁਲਿਸ ਦੋਸ਼ੀਆਂ ਦੀ ਭਾਲ 'ਚ ਕਰ ਰਹੀ ਹੈ ਛਾਪੇਮਾਰੀ

ਅੰਮਿ੍ਤਸਰ, 5 ਦਸੰਬਰ (ਰੇਸ਼ਮ ਸਿੰਘ)-ਇਕ ਨੌਜਵਾਨ ਨੂੰ ਅਗਵਾ ਕਰਨ ਉਪਰੰਤ ਉਸਨੂੰ ਨੰਗੇ ਕਰਨ, ਵੀਡੀਓ ਬਣਾਉਣ ਤੇ ਕੁੱਟਮਾਰ ਕਰਨ ਨਾਲ ਹੋਈ ਮੌਤ ਦੇ ਮਾਮਲੇ 'ਚ ਪੁਲਿਸ 5 ਕਥਿਤ ਦੋਸ਼ੀਆਂ ਦੀ ਭਾਲ 'ਚ ਛਾਪੇਮਾਰੀ ਕਰ ਰਹੀ ਹੈ ਜਦੋਂ ਕਿ ਇਸ ਮਾਮਲੇ 'ਚ ਗਿ੍ਫਤਾਰ ਹੋਰ ਨੌਜਵਾਨਾਂ ...

ਪੂਰੀ ਖ਼ਬਰ »

ਸਾਢੇ ਚਾਰ ਲੱਖ ਦੀ ਠੱਗੀ ਮਾਰਨ ਵਾਲੇ ਜੋੜੇ ਖ਼ਿਲਾਫ਼ ਪਰਚਾ ਦਰਜ

ਅੰਮਿ੍ਤਸਰ, 5 ਦਸੰਬਰ (ਰੇਸ਼ਮ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਨਾਲ ਸਾਢੇ ਚਾਰ ਲੱਖ ਦੀ ਠੱਗੀ ਮਾਰਨ ਦੇ ਮਾਮਲੇ 'ਚ ਪੁਲਿਸ ਨੇ ਦਿੱਲੀ ਦੇ ਰਹਿਣ ਵਾਲੇ ਇਕ ਜੋੜੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਰਾਕੇਸ਼ ਸ਼ਰਮਾ ਵਲੋਂ ਦਰਜ ਕਰਵਾਈ ਗਈ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ 'ਚ ਸਰਕਾਰ ਵਿਰੁੱਧ ਨਾਅਰੇਬਾਜ਼ੀ

ਅੰਮਿ੍ਤਸਰ, 5 ਦਸੰਬਰ (ਗਗਨਦੀਪ ਸ਼ਰਮਾ)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਦੀਨਾਨਾਥ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਜਿਥੇ ਸੂਬਾ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਵਿਰੋਧ 'ਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ, ...

ਪੂਰੀ ਖ਼ਬਰ »

ਸੈਂਟਰਲ ਐਂਬੂਲੈਂਸ ਸਰਵਿਸ ਫੋਰਸ ਸੰਸਥਾ ਦੇ ਜਵਾਨ ਨਿਭਾ ਰਹੇ ਹਨ ਵਿਲੱਖਣ ਸੇਵਾ

ਛੇਹਰਟਾ, 5 ਦਸੰਬਰ (ਸੁਰਿੰਦਰ ਸਿੰਘ ਵਿਰਦੀ)-ਕੋਰੋਨਾ ਕਾਲ ਦੌਰਾਨ ਜਿੱਥੇ ਪੂਰੇ ਦੇਸ਼ ਦੀ ਜਨਤਾ ਨੇ ਹੀ ਸੰਤਾਪ ਹੰਢਾਇਆ ਹੈ ਉੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਦੇਸ਼ ਦੀ ਜਨਤਾ ਦੀ ਜਾਨ ਮਾਲ ਦੀ ਰਾਖੀ ਕਰਦੇ ਹੋਏ ਪੂਰੇ ਤਨ-ਮਨ ਦੇ ਨਾਲ ਸੇਵਾਵਾਂ ਨਿਭਾਈਆਂ ਹਨ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਬਾਸਰਕੇ ਪੰਜਾਬ ਸਰਕਾਰ ਵਲੋਂ ਸੈਣ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਨਿਯੁਕਤ

ਛੇਹਰਟਾ, 5 ਦਸੰਬਰ (ਪੱਤਰ ਪ੍ਰੇਰਕ)-ਪੰਜਾਬ ਸਰਕਾਰ ਨੇ ਅੱਜ ਗਵਰਨਰ ਪੰਜਾਬ ਦੀ ਪ੍ਰਵਾਨਗੀ ਤੋਂ ਬਾਅਦ ਮਾਝੇ ਦੇ ਸੀਨੀਅਰ ਕਾਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਇੰਦਰਜੀਤ ਸਿੰਘ ਬਾਸਰਕੇ ਨੂੰ ਸੈਣ ਸਮਾਜ ਭਲਾਈ ਬੋਰਡ ਪੰਜਾਬ ਦਾ ...

ਪੂਰੀ ਖ਼ਬਰ »

ਓਮੀਕਰੋਨ ਵਾਇਰਸ ਤੋਂ ਘਬਰਾਉਣ ਦੀ ਨਹੀਂ ਸੁਚੇਤ ਹੋਣ ਦੀ ਲੋੜ-ਉੱਪ ਮੁੱਖ ਮੰਤਰੀ

ਅੰਮਿ੍ਤਸਰ, 5 ਦਸੰਬਰ (ਰੇਸ਼ਮ ਸਿੰਘ)-ਓਮੀਕਰੋਨ ਵਾਇਰਸ ਤੋਂ ਘਬਰਾਉਣ ਦੀ ਨਹੀਂ ਬਲਕਿ ਸੁਚੇਤ ਹੋਣ ਦੀ ਲੋੜ ਹੈ ਤੇ ਸਿਹਤ ਵਿਭਾਗ ਵਲੋਂ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ | ਇਹ ਪ੍ਰਗਟਾਵਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ...

ਪੂਰੀ ਖ਼ਬਰ »

ਏ. ਐੱਨ. ਐੱਮ. ਵਲੋਂ ਸਿੱਧੂ ਦੇ ਘਰ ਮੂਹਰੇ ਧਰਨਾ : ਕਿਹਾ ਸਰਕਾਰ ਨੌਕਰੀ ਪੱਕੀ ਕਰੇ

ਅੰਮਿ੍ਤਸਰ, 5 ਦਸੰਬਰ (ਰੇਸ਼ਮ ਸਿੰਘ)-ਸਿਹਤ ਵਿਭਾਗ 'ਚ ਪੱਕੀ ਨੌਕਰੀ ਦੀ ਮੰਗ ਕਰ ਰਹੀਆਂ ਏ. ਐਨ. ਐਮ. ਵਲੋਂ ਅੱਜ ਇਥੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਮੂਹਰੇ ਧਰਨਾ ਦਿੱਤਾ ਗਿਆ ਤੇ ਮੰਗ ਕੀਤੀ ਕਿ ਉਨ੍ਹਾਂ ਨੂੰ ਪੱਕੇ ਕਰਨ ਦਾ ਸਰਕਾਰ ਜਲਦ ਏਜੰਡਾ ਲਿਆਵੇ | ...

ਪੂਰੀ ਖ਼ਬਰ »

ਡੀ. ਸੀ. ਦੀ ਅਗਵਾਈ ਹੇਠ ਹਲਕਾ ਅਟਾਰੀ ਦਾ ਰਿਕਾਰਡਤੋੜ ਵਿਕਾਸ ਜਾਰੀ-ਸੁਖਚੈਨ ਰਾਮਪੁਰਾ

ਮਾਨਾਂਵਾਲਾ, 5 ਦਸੰਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਪਿੰਡ ਰਾਮਪੁਰਾ ਵਿਖੇ ਸਾਬਕਾ ਸਰਪੰਚ ਗੱਜਣ ਸਿੰਘ ਤੇ ਕਾਰਜ ਸਿੰਘ ਦੇ ਡੇਰੇ ਨੂੰ ਜਾਂਦੇ ਕੱਚੇ ਰਸਤੇ ਨੂੰ ਪੱਕਾ ਕਰਨ ਲਈ ਹਲਕਾ ਵਿਧਾਇਕ ਸ: ਤਰਸੇਮ ਸਿੰਘ ਡੀ. ਸੀ. ਵਲੋਂ ਜਾਰੀ ਕੀਤੀ ਗਈ 2 ...

ਪੂਰੀ ਖ਼ਬਰ »

ਉੜੀਸਾ ਹਾਈਕੋਰਟ ਦੀ ਜੱਜ ਤੇ ਡੀ. ਆਈ. ਜੀ. ਦਿੱਲੀ ਨੇ ਅਟਾਰੀ ਸਰਹੱਦ 'ਤੇ ਰੀਟਰੀਟ ਸੈਰਾਮਨੀ ਵੇਖੀ

ਅਟਾਰੀ, 5 ਦਸੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਉੜੀਸਾ ਹਾਈਕੋਰਟ ਦੀ ਮਾਣਯੋਗ ਜੱਜ ਸਵਿੱਤਰੀ ਰਾਠੋ ਨੇ ਅੱਜ ਅਟਾਰੀ-ਵਾਹਗਾ ਸਰਹੱਦ ਵਿਖੇ ਦੋਵ੍ਹਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਵਿਚਕਾਰ ਝੰਡਾ ਉਤਾਰਨ ਦੀ ਰਸਮ ਪਰੇਡ (ਰੀਟਰੀਟ ਸੈਰਾਮਨੀ) ਵੇਖੀ | ਜੇ. ...

ਪੂਰੀ ਖ਼ਬਰ »

ਝੀਤਾ ਕਲਾਂ ਵਿਖੇ 400 ਫੁੱਟ ਲੰਬੇ ਬਾਜ਼ਾਰ 'ਚ ਇੰਟਰਲਾਕ ਟਾਈਲਾਂ ਲਾਉਣ ਦਾ ਉਦਘਾਟਨ

ਮਾਨਾਂਵਾਲਾ, 5 ਦਸੰਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਝੀਤਾ ਕਲਾਂ ਵਿਖੇ 400 ਫੁੱਟ ਲੰਬਾ ਤੇ 20 ਫੁੱਟ ਚੌੜਾ ਬਾਜ਼ਾਰ ਬਣਾਉਣ ਦਾ ਕੰਮ ਆਰੰਭ ਸਰਪੰਚ ਕੁਲਵੰਤ ਕੌਰ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਜਿਸ ਦਾ ਉਦਘਾਟਨ ਸਾਬਕਾ ਸਰਪੰਚ ਕਾਬਲ ...

ਪੂਰੀ ਖ਼ਬਰ »

ਮਹਾਨ ਕੀਰਤਨ ਦਰਬਾਰ ਸਬੰਧੀ ਅਨਿਲ ਜੋਸ਼ੀ ਵਲੋਂ ਵੱਖ-ਵੱਖ ਥਾਂਈ ਮੀਟਿੰਗਾਂ

ਵੇਰਕਾ, 5 ਦਸੰਬਰ (ਪਰਮਜੀਤ ਸਿੰਘ ਬੱਗਾ)-ਕੀਰਤਨ ਦਰਬਾਰ ਸੇਵਾ ਸੁਸਾਇਟੀ ਹਲਕਾ ਉਰਤੀ ਅੰਮਿ੍ਤਸਰ ਵਲੋਂ ਹਲਕੇ ਅਧੀਨ ਆਉਂਦੇ ਇਲਾਕੇ ਖੰਡੇ ਵਾਲਾ ਚੌਕ ਮਜੀਠਾ ਰੋਡ ਵਿਖੇ ਕਰਵਾਏ ਜਾਣ ਵਾਲੇ ਮਹਾਨ ਕੀਰਤਨ ਦਰਬਾਰ ਸਬੰਧੀ ਹਲਕੇ ਦੇ ਅਕਾਲੀ ਵਰਕਰਾਂ ਵਲੋਂ ਨਗਰਵਾਸੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਰੰਘਰੇਟਾ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਅੰਮਿ੍ਤਸਰ, 5 ਦਸੰਬਰ (ਰੇਸ਼ਮ ਸਿੰਘ)-ਹਲਕਾ ਕੇਂਦਰੀ ਅਧੀਨ ਪੈਂਦੇ ਇਲਾਕੇ ਅੰਨਗੜ੍ਹ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਰੰਗਰੇਟਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਅੱਜ ਧਾਰਮਿਕ ਸ਼ਖ਼ਸੀਅਤਾਂ ਵਲੋਂ ਰੱਖਿਆ ਗਿਆ | ਇਸ ਇਲਾਕੇ ਦੀ ਅਮਰ ਸ਼ਹੀਦ ਬਾਬਾ ਜੀਵਨ ...

ਪੂਰੀ ਖ਼ਬਰ »

ਭਾਈ ਗੁਰਦਾਸ ਨਗਰ ਨਿਊ ਅੰਮਿ੍ਤਸਰ ਵਿਖੇ ਚੇਅਰਮੈਨ ਦਮਨਦੀਪ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਸੁਲਤਾਨਵਿੰਡ, 5 ਦਸੰਬਰ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ-ਜਲੰਧਰ ਹਾਈਵੇ ਸਥਿਤ ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਵਿਖੇ ਅੱਜ ਵਿਕਾਸ ਕਾਰਜਾਂ ਨੂੰ ਲੈ ਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਮਨਦੀਪ ਸਿੰਘ ਉਪਲ ਵਲੋਂ ਸੜਕਾਂ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲਣ ਵਾਲੀਆਂ ਸਰਕਾਰਾਂ ਪੰਜਾਬ ਦਾ ਭਵਿੱਖ ਨਹੀਂ ਸੰਵਾਰ ਸਕਦੀਆਂ : ਜਥੇ: ਰਣੀਕੇ

ਵੇਰਕਾ, 5 ਦਸੰਬਰ (ਪਰਮਜੀਤ ਸਿੰਘ ਬੱਗਾ)-ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣ ਾਂ ਸਬੰਧੀ ਅਕਾਲੀ ਵਰਕਰਾਂ ਦੀ ਮੀਟਿੰਗ ਮਜੀਠਾ ਰੋਡ ਦੇ ਪਿੰਡ ਪੰਡੋਰੀ ਵੜੈਚ ਵਿਖੇ ਅਕਾਲੀ ਜਥਾ ਅੰਮਿ੍ਤਸਰ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਬੰਬ ਦੀ ਅਗਵਾਈ ...

ਪੂਰੀ ਖ਼ਬਰ »

ਖ਼ਾਲਸਾ ਨਗਰ ਕੋਟ ਮਿੱਤ ਸਿੰਘ ਵਿਖੇ ਡਾ: ਨਿੱਜਰ ਦੇ ਹੱਕ 'ਚ ਹੋਈ ਵਿਸ਼ੇਸ਼ ਮੀਟਿੰਗ

ਸੁਲਤਾਨਵਿੰਡ, 5 ਦਸੰਬਰ (ਗੁਰਨਾਮ ਸਿੰਘ ਬੁੱਟਰ)-ਕੋਟ ਮਿੱਤ ਸਿੰਘ ਦੇ ਇਲਾਕਾ ਖ਼ਾਲਸਾ ਨਗਰ ਸੁਲਤਾਨਵਿੰਡ ਵਿਖੇ 'ਆਪ' ਵਰਕਰਾਂ ਤੇ ਸੀਨੀਅਰ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਹਲਕਾ ਦੱਖਣੀ ਤੋਂ ਇੰਚਾਰਜ ਡਾ: ਇੰਦਰਬੀਰ ਸਿੰਘ ਨਿੱਜਰ ਹੱਕ ਵਿਚ ਹੋਈ ਮੀਟਿੰਗ ਉਪਰੰਤ ...

ਪੂਰੀ ਖ਼ਬਰ »

ਬੋਨੀ ਅਜਨਾਲਾ ਦਾ ਪਿੰਡ ਘੋਨੇਵਾਹਲਾ ਵਿਖੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ

ਰਮਦਾਸ, 5 ਦਸੰਬਰ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਪਿੰਡ ਘੋਨੇਵਾਹਲਾ ਵਿਖੇ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪੌਣੇ 5 ਸਾਲ ਸਾਬਕਾ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਮਜੀਠਾ, 5 ਦਸੰਬਰ (ਮਨਿੰਦਰ ਸਿੰਘ ਸੋਖੀ)-ਪੰਜਾਬ ਰਾਜ ਪਾਰਵਾਕਮ ਲਿਮ: ਦੇ ਉੱਪ ਮੰਡਲ ਦਫਤਰ ਮਜੀਠਾ ਦੇ ਉੱਪ ਮੰਡਲ ਅਫਸਰ ਇੰਜੀਨੀਅਰ ਜੇ ਈ. ਹਰਭਿੰਦਰ ਸਿੰਘ ਅਤੇ ਜੇ. ਈ. ਰਣਜੋਧ ਸਿੰਘ ਵਲੋਂ ਮਿਲੀ ਜਾਣਕਾਰੀ ਅਨੁਸਾਰ 220 ਕੇ. ਵੀ. ਗਰਿੱਡ ਸਬਸਟੇਸ਼ਨ ਮਜੀਠਾ ਤੋਂ ਚੱਲਣ ਵਾਲੇ ...

ਪੂਰੀ ਖ਼ਬਰ »

ਦਿਲਰੋਜ ਨੂੰ ਇਨਸਾਫ਼ ਦਿਵਾਉਣ ਲਈ ਜੰਡਿਆਲਾ ਗੁਰੂ ਸ਼ਹਿਰ ਵਿਖੇ ਦੁਕਾਨਦਾਰਾਂ ਵਲੋਂ ਮੋਮਬੱਤੀ ਮਾਰਚ

ਜੰਡਿਆਲਾ ਗੁਰੂ, 5 ਦਸੰਬਰ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਸ਼ਹਿਰ ਵਿਖੇ ਅੱਜ ਦੁਕਾਨਦਾਰਾਂ ਵਲੋਂ ਦਿਲਰੋਜ ਨੂੰ ਇਨਸਾਫ਼ ਦਿਵਾਉਣ ਲਈ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿਚ ਕੈਂਡਲ ਮਾਰਚ ਕੀਤਾ ਗਿਆ | ਇਸ ਕੈਂਡਲ ਮਾਰਚ ਵਿਚ ਦੁਕਾਨਦਾਰਾਂ ਨੇ 'ਜਸਟਿਸ ਫੋਰ ...

ਪੂਰੀ ਖ਼ਬਰ »

ਸਠਿਆਲਾ ਦੇ ਅਕਾਲੀ ਵਰਕਰਾਂ ਵਲੋਂ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾਂ ਦੇ ਹੱਕ 'ਚ ਖੜ੍ਹਨ ਦਾ ਐਲਾਨ

ਸਠਿਆਲਾ, 5 ਦਸੰਬਰ (ਸਫਰੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ਬਲਜੀਤ ਸਿੰਘ ਜਲਾਲ ਉਸਮਾਂ ਦੇ ਹੱਕ ਖੜ੍ਹੇ ਹਾਂ | ਇਹ ਪ੍ਰਗਟਾਵਾ ਸਰਕਲ ਪ੍ਰਧਾਨ ਬੂਟਾ ਸਿੰਘ ਸਠਿਆਲਾ ਤੇ ਯੂਥ ਅਕਾਲੀ ਦਲ (ਬ) ਦੇ ਸੀਨੀ: ਮੀਤ ਪ੍ਰਧਾਨ ਗੁਰਜਿੰਦਰ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਵਿਚ ਯੂਥ ਕਾਂਗਰਸ ਪਾਰਟੀ ਦੀ ਜਿੱਤ ਲਈ ਅਹਿਮ ਰੋਲ ਨਿਭਾਏਗਾ-ਮਨਪ੍ਰੀਤ ਸਿੰਘ ਸਾਰੰਗਦੇਵ

ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਲਈ ਯੂਥ ਅਹਿਮ ਰੋਲ ਨਿਭਾਏਗਾ | ਇਹ ਪ੍ਰਗਟਾਵਾ ਯੂਥ ਕਾਂਗਰਸ ਹਲਕਾ ਅਜਨਾਲਾ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ ਨੇ ਵਿਧਾਇਕ ਹਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਅਰਬਿੰਦੂ ਤੇ ਟੈਗੋਰ ਵਾਂਗ ਆਧੁਨਿਕ ਭਾਰਤ ਦੇ ਸਿਰਜਕ : ਸਿੱਖਿਆ ਸ਼ਾਸਤਰੀ

ਅੰਮਿ੍ਤਸਰ, 5 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਭਾਈ ਵੀਰ ਸਿੰਘ ਨੂੰ ਭਾਈ ਗੁਰਦਾਸ ਤੇ ਭਾਈ ਮਨੀ ਸਿੰਘ ਦੀ ਨਿਰੰਤਰਤਾ ਵਿਚ ਸਮਝੇ ਜਾਣ ਦੀ ਲੋੜ ਹੈ ਕਿਉਂਕਿ ਇਨ੍ਹਾਂ ਤਿੰਨੋ ਸ਼ਖ਼ਸੀਅਤਾਂ ਵਿਚ ਸਾਹਿਤਕ ਸਿਰਜਣਾ ਤੇ ਅਧਿਆਤਮਕ ਅਨੁਭਵ ਆਪਣਾ ਸੁਜੋੜ ਹਾਸਿਲ ਕਰੀ ਬੈਠਾ ਹੈ ...

ਪੂਰੀ ਖ਼ਬਰ »

ਪਾਈਟੈਕਸ 'ਚ ਖਿੱਚ ਦਾ ਕੇਂਦਰ ਬਣੇ ਦੇਵ ਆਨੰਦ ਤੇ ਰਾਜੇਸ਼ ਖੰਨਾ ਨੂੰ ਪੀ-ਕੈਪ ਵੇਚਣ ਵਾਲੇ ਵਿਜੇ ਅਬਰੋਲ

ਅੰਮਿ੍ਤਸਰ, 5 ਦਸੰਬਰ (ਸੁਰਿੰਦਰ ਕੋਛੜ)-ਹਿੰਦੀ ਸਿਨੇਮਾ ਦੇ 'ਸਟਾਈਲ ਆਈਕਾਨ' ਦੇਵ ਆਨੰਦ ਉਰਫ਼ ਧਰਮਦੇਵ ਪਿਸ਼ੌਰੀਮਲ ਆਨੰਦ ਦਾ ਖ਼ਾਸ ਤਰੀਕੇ ਨਾਲ ਬੋਲਣਾ, ਝੁਕ ਕੇ ਲਹਿਰਾਉਂਦੇ ਹੋਏ ਚੱਲਣਾ, ਤੰਗ ਟਰਾਊਜ਼ਰ, ਗਲੇ 'ਚ ਸਕਾਰਫ਼ ਤੇ ਸਿਰ 'ਤੇ ਪੀ-ਕੈਪ (ਟੋਪੀ) ਪਹਿਨਣਾ ...

ਪੂਰੀ ਖ਼ਬਰ »

ਜੇ. ਈ. ਪੰਡੋਰੀ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਤੇ ਭੰਗੂ ਨੂੰ ਜਨ: ਸਕੱਤਰ ਬਣਾਇਆ

ਅੰਮਿ੍ਤਸਰ, 5 ਦਸੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮਿ੍ਤਸਰ ਦੇ ਸਟਰੀਟ ਲਾਈਟ ਵਿਭਾਗ ਤੋਂ ਜੇ. ਈ. ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਨਗਰ ਨਿਗਮ ਤਾਲਮੇਲ ਦਲ ਦੇ ਪ੍ਰਧਾਨ ਕੁਲਦੀਪ ਸਿੰਘ ਪੰਡੋਰੀ ਦੀ ਸੇਵਾ ਮੁਕਤੀ ਸਬੰਧੀ ਰੱਖੇ ਸਮਾਗਮ ਦੌਰਾਨ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਇੰਫੋਟੈੱਕ ਦੇ ਚੇਅਰਮੈਨ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 5 ਦਸੰਬਰ (ਹਰਮਿੰਦਰ ਸਿੰਘ­)-ਪੰਜਾਬ ਸਰਕਾਰ ਵਲੋਂ ਨਿਧਾਰਤ ਕੀਤੇ ਗਏ ਇੰਫੋਟੈਕ ਦੇ ਚੇਅਰਮੈਨ ਦਾ ਅਹੁਦਾ ਮਿਲਣ ਉਪਰੰਤ ਐਡਵੋਕੇਟ ਹਰਪੀ੍ਰਤ ਸਿੰਘ ਨੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ | ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਮੁੱਖ ਮੰਤਰੀ ਦਾ ਕਾਲੇ ਝੰਡਿਆਂ ਨਾਲ ਕੀਤਾ ਜਾਵੇਗਾ ਸਵਾਗਤ

ਅੰਮਿ੍ਤਸਰ, 5 ਦਸੰਬਰ (ਗਗਨਦੀਪ ਸ਼ਰਮਾ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਅੰਮਿ੍ਤਸਰ ਪਹੁੰਚਣ 'ਤੇ ਜ਼ਿਲ੍ਹੇ ਨਾਲ ਸਬੰਧਤ ਕਾਲਜਾਂ ਦੇ ਪ੍ਰੋਫੈਸਰਾਂ ਵਲੋਂ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ ਜਾਵੇਗਾ | ਪੀ. ਸੀ. ਟੀ. ਟੀ. ਯੂ. ਦੇ ਜ਼ਿਲ੍ਹਾ ਪ੍ਰਧਾਨ ਡਾ: ...

ਪੂਰੀ ਖ਼ਬਰ »

ਦਾਣਾ ਮੰਡੀ ਰਾਜਾਸਾਂਸੀ 'ਚ ਗੱਲਾ ਮਜ਼ਦੂਰ ਯੂਨੀਅਨ ਦੇ ਅਹੁਦੇਦਾਰਾਂ ਵਲੋਂ ਅਹਿਮ ਇੱਕਤਰਤਾ

ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ)-ਅੱਜ ਕਸਬਾ ਰਾਜਾਸਾਂਸੀ ਦੀ ਦਾਣਾ ਮੰਡੀ ਵਿਖੇ ਗੱਲਾ ਮਜ਼ਦੂਰ ਯੂਨੀਅਨ ਦੇ ਆਗੂਆਂ ਵਲੋਂ ਮਜ਼ਦੂਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਅਹਿਮ ਮੀਟਿੰਗ ਕੀਤੀ ਗਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦਾ ਜਨਮ ਦਿਵਸ ਮਨਾਇਆ

ਅੰਮਿ੍ਤਸਰ, 5 ਦਸੰਬਰ (ਹਰਮਿੰਦਰ ਸਿੰਘ)-ਸੰਤ ਕਵੀ ਪਦਮ ਭੂਸ਼ਣ ਭਾਈ ਵੀਰ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਿਵਾਸ ਅਸਥਾਨ ਵਿਖੇ ਸਥਿਤ ਹਾਲ ਵਿਖੇ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗਰੀਨ ਐਵੀਨਿਊ ਦੀ ਸੰਗਤ ਵਲੋਂ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਗੁਰਮੀਤ ਬਾਵਾ ਦੀ ਯਾਦ ਵਿਚ ਅੰਮਿ੍ਤਸਰ 'ਚ ਬਣੇਗੀ ਲੋਕ ਗੀਤ ਅਕੈਡਮੀ : ਡਾ: ਵੇਰਕਾ

ਅੰਮਿ੍ਤਸਰ, 5 ਦਸੰਬਰ (ਹਰਮਿੰਦਰ ਸਿੰਘ)-ਵਿਸ਼ਵ ਪ੍ਰਸਿੱਧ ਲੋਕ ਗਾਇਕਾ ਗੁਰਮੀਤ ਬਾਵਾ ਦੀ ਯਾਦ ਵਿਚ ਅੰਮਿ੍ਤਸਰ ਵਿਚ ਬਣੇਗੀ ਲੋਕ ਗੀਤ ਅਕੈਡਮੀ, ਜਿਸ ਵਿਚ ਗੁਰਮੀਤ ਬਾਵਾ ਦੇ ਗੀਤ ਸੰਗੀਤ ਨੂੰ ਭਵਿੱਖ ਪੀੜ੍ਹੀਆਂ ਲਈ ਸਾਂਭਿਆ ਜਾਵੇਗਾ ਤਾਂ ਕਿ ਉਨ੍ਹਾਂ ਦੀ ਸਾਫ਼ ਸੁਥਰੀ ...

ਪੂਰੀ ਖ਼ਬਰ »

ਕੋਵਿਡ-19 ਦੇ ਮਿ੍ਤਕਾਂ ਦੇ ਵਾਰਸਾਂ ਨੂੰ ਮਿਲੇਗਾ 50 ਹਜ਼ਾਰ ਰੁਪਏ ਮੁਆਵਜ਼ਾ : ਡੀ. ਸੀ.

ਅੰਮਿਤਸਰ, 5 ਦਸੰਬਰ (ਰੇਸ਼ਮ ਸਿੰਘ)-ਕੋਵਿਡ-19 ਮਹਾਂਮਾਰੀ ਦੌਰਾਨ ਜਿਨ੍ਹਾਂ ਲੋਕਾਂ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਈ ਹੈ ਉਨ੍ਹਾਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵਲੋਂ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਪ੍ਰਗਟਾਵਾ ਕੋਵਿਡ ਸਥਿਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX