ਭਿੱਖੀਵਿੰਡ, 5 ਦਸੰਬਰ (ਬੌਬੀ)¸ਪੰਜਾਬ ਵਿਚ ਸਭ ਤੋਂ ਵੱਡਾ ਰੇਤ ਮਾਫ਼ੀਆ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਅਤੇ ਉਸ ਦਾ ਸਾਲਾ ਮੋਹਨਪਾਲ ਚਲਾ ਰਿਹਾ ਹੈ ਤੇ ਪੰਜਾਬ ਦੇ ਰੇਤ ਮਾਫ਼ੀਆ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਕਰਨ ਵਾਲਾ ਮੁੱਖ ਮੰਤਰੀ ਪੰਜਾਬ ਕੀ ਇਨ੍ਹਾਂ ਦੋਵਾਂ ਦੇ ਖ਼ਿਲਾਫ਼ ਕਾਰਵਾਈ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਨੌਜਵਾਨ ਆਗੂ ਅਤੇ ਮਾਝਾ ਜ਼ੋਨ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਵਲੋਂ ਅਲਗੋਂ ਕੋਠੀ ਵਿਖੇ ਰੱਖੀ ਗਈ ਯੂਥ ਅਕਾਲੀ ਦਲ ਦੀ ਰੈਲੀ 'ਚ ਨੌਜਵਾਨਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ 'ਤੇ ਵੱਡਾ ਹਮਲਾ ਕਰਦਿਆਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਭੁੱਲਰ ਪਰਿਵਾਰ ਦੇ ਗ਼ਰੀਬਾਂ ਲਈ ਸਸਤੀ ਕਣਕ ਵਾਲੇ ਕਾਰਡ ਬਣੇ ਹੋਏ ਸਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਿਛਲੇ ਕਰੀਬ 5 ਸਾਲਾਂ ਵਿਚ ਅੰਦਾਜ਼ਨ ਚਾਰ ਸੌ ਕਰੋੜ ਰੁਪਏ ਹਲਕਾ ਖੇਮਕਰਨ ਦੇ ਵਿਕਾਸ ਲਈ ਭੇਜਿਆ ਗਿਆ ਹੈ, ਜਿਸ ਨੂੰ ਹਲਕਾ ਵਿਧਾਇਕ ਨੇ ਆਪਣੇ ਚਹੇਤੇ ਸਰਪੰਚਾਂ ਨਾਲ ਰਲ ਕੇ ਵੱਡੀ ਪੱਧਰ 'ਤੇ ਲੁੱਟਿਆ ਹੈ | ਪ੍ਰੋ. ਵਲਟੋਹਾ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਕਿਸਾਨਾਂ ਦੀਆਂ ਬੰਬੀਆਂ ਦੇ ਬਿੱਲ ਸ਼੍ਰੋਮਣੀ ਅਕਾਲੀ ਦਲ ਵਲੋਂ ਹੀ ਮੁਆਫ਼ ਕੀਤੇ ਗਏ ਸਨ | ਜ਼ਮੀਨਾਂ ਦਾ ਮੁਆਵਜ਼ਾ ਅਤੇ ਗ਼ਰੀਬਾਂ ਨੂੰ ਮੁਫ਼ਤ ਬਿਜਲੀ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਹੀ ਸ਼ੁਰੂ ਕੀਤੀ ਗਈ ਸੀ | ਇਸ ਦੇ ਨਾਲ ਹੀ ਗ਼ਰੀਬ ਪਰਿਵਾਰ ਲਈ ਸਸਤੀ ਕਣਕ ਦਾ ਰਿਕਾਰਡ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਹੀ ਬਣਾਏ ਗਏ ਸਨ ਜਦਕਿ ਕਾਂਗਰਸ ਪਾਰਟੀ ਦੇ ਪਹਿਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਢੇ ਚਾਰ ਸਾਲ ਖ਼ੂਬ ਲੁੱਟਿਆ ਅਤੇ ਹੁਣ ਫਿਰ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਲਈ ਨਵਾਂ ਮੁੱਖ ਮੰਤਰੀ ਲੈ ਕੇ ਆਈ ਹੈ ਜੋ ਹਰ ਦਿਨ ਨਵੇਂ ਤੋਂ ਨਵੇਂ ਵਾਅਦੇ ਪੰਜਾਬ ਦੇ ਲੋਕਾਂ ਨਾਲ ਕਰਕੇ ਉਨ੍ਹਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਜਦਕਿ ਪੰਜਾਬ ਦੇ ਲੋਕ ਇਹ ਸਮਝ ਚੁੱਕੇ ਹਨ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕਰ ਸਕਦਾ ਹੈ | ਇਸ ਮੌਕੇ ਮਾਝਾ ਵਿੰਗ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਯਕੀਨ ਦਿਵਾਇਆ ਕਿ ਇਸ ਵਾਰ ਦੀਆਂ ਚੋਣਾਂ 'ਚ ਯੂਥ ਅਕਾਲੀ ਦਲ ਇਕ ਅਹਿਮ ਰੋਲ ਅਦਾ ਕਰੇਗਾ ਅਤੇ ਪੰਜਾਬ 'ਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ | ਇਸ ਮੌਕੇ ਅਮਰਜੀਤ ਸਿੰਘ ਸਾਬਕਾ ਸਰਪੰਚ ਪਹੂਵਿੰਡ, ਸੁਖਵਿੰਦਰ ਸਿੰਘ ਸੁੱਖ ਸਾਬਕਾ ਚੇਅਰਮੈਨ, ਬਲਜੀਤ ਸਿੰਘ ਬਿੱਲਾ ਸਾਬਕਾ ਸਰਪੰਚ ਨਵਾਂ ਪਿੰਡ, ਅਮਰਜੀਤ ਸਿੰਘ ਕਲਸੀਆਂ ਸਾਬਕਾ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ, ਇੰਦਰਜੀਤ ਸਿੰਘ ਕਲਸੀਆਂ ਆਈ.ਟੀ. ਕਾਲਜ ਵਾਲੇ, ਹਰਜਿੰਦਰ ਸਿੰਘ ਜਿੰਦਾ ਸਾਬਕਾ ਸਰਪੰਚ ਭਿੱਖੀਵਿੰਡ, ਹਰਜੀਤ ਸਿੰਘ ਬੱਬੀ ਸਾਬਕਾ ਸਰਪੰਚ ਬੂੜ ਚੰਦ, ਪਰਮਜੀਤ ਸਿੰਘ ਸਾਬਕਾ ਸਰਪੰਚ ਡੱਲ, ਦਲਬੀਰ ਸਿੰਘ ਅਲਗੋਂ, ਇੰਦਰਜੀਤ ਸਿੰਘ ਅਲਗੋਂ, ਸਰਪੰਚ ਮੇਜਰ ਸਿੰਘ ਅਲਗੋਂ ਸਮੇਤ ਵੱਡੀ ਗਿਣਤੀ 'ਚ ਅਕਾਲੀ ਆਗੂ ਹਾਜ਼ਰ ਸਨ |
ਗੋਇੰਦਵਾਲ ਸਾਹਿਬ, 5 ਦਸੰਬਰ (ਸਕੱਤਰ ਸਿੰਘ ਅਟਵਾਲ)-ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ 6 ਦਿਨ ਪਹਿਲਾਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਈ 6 ਸਾਲਾ ਲੜਕੀ ਅਚਾਨਕ ਭੇਦਭਰੀ ਹਾਲਤ 'ਚ ਲਾਪਤਾ ਹੋ ਗਈ ਸੀ, ਜਿਸ ਦੀ ਅੱਜ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਨੇੜਿਓਾ ਲਾਸ਼ ...
ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)¸ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾ ਕਰਮਚਾਰੀ ਜ਼ਿਲ੍ਹਾ ਜਥੇਬੰਦੀ ਤਰਨ ਤਾਰਨ ਦੀ ਮੀਟਿੰਗ ਤਾਰਾ ਚੰਦ ਪੁੰਜ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਹੋਈ, ਜਿਸ 'ਚ ਸਭਾਵਾਂ ਵਿਚ ਯੂਰੀਆ ਖਾਦ ਦੀ ਸਪਲਾਈ ਬਹੁਤ ਘੱਟ ਹੋ ਰਹੀ ਹੈ | ਤਰਨ ...
ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,27,451 ਲਾਭਪਾਤਰੀਆਂ ਨੂੰ 8,68,490 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ...
ਮੀਆਂਵਿੰਡ, 5 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਗ੍ਰਹਿ ਵਿਖੇ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਦਾ ਵਿਸ਼ਾਲ ਇਕੱਠ ਹੋਇਆ, ਜਿਸ 'ਚ ਪਿੰਡਾਂ ਦੇ 130 ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸੰਮਤੀ ਮੈਂਬਰ ਹਾਜ਼ਰ ਹੋਏ | ਇਸ ...
ਪੱਟੀ, 5 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਬੁਰਜ ਨੱਥੂਕੇ ਵਿਖੇ ਅਕਾਲੀ ਦਲ ਨੂੰ ਉਸ ਵੇਲੇ ਭਾਰੀ ਝਟਕਾ ਲੱਗਾ, ਜਦੋਂ 22 ਅਕਾਲੀ ਪਰਿਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਾਰਗੁਜਾਰੀ ਨੂੰ ਵੇਖ ਕੇ ...
ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)¸ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ 2 ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਡਿਵਾਈਡਰ ਨਾਲ ਟਕਰਾਉਣ ਕਾਰਨ ਮੌਤ ਹੋ ਗਈ | ਘਟਨਾ ਸਥਾਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੋ ਮੋਨੇ ਨੌਜਵਾਨ ਕਾਲੇ ਰੰਗ ਦੇ ਹਾਂਡਾ ਸਪਲੈਂਡਰ ...
ਝਬਾਲ, 5 ਦਸੰਬਰ (ਸੁਖਦੇਵ ਸਿੰਘ)-ਡਾ. ਤਰਸੇਮ ਸਿੰਘ ਮਾਹਲਾ ਨੂੰ ਆਮ ਆਦਮੀ ਪਾਰਟੀ ਵਲੋਂ ਵਿਮੁਕਤ ਜਾਤੀਆਂ ਦੇ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਗੌਰਤਲਬ ਹੈ ਕਿ ਡਾਕਟਰ ਮਾਹਲਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਸਮੇਂ ਚੇਅਰਮੈਨ ਵਿਮੁਕਤ ਜਾਤੀਆਂ ਭਲਾਈ ...
ਫਤਿਆਬਾਦ, 5 ਦਸੰਬਰ ( ਹਰਵਿੰਦਰ ਸਿੰਘ ਧੂੰਦਾ)¸ਪਿਛਲੇ ਦਿਨੀਂ ਕਾਂਗਰਸ ਪਾਰਟੀ ਵਲੋਂ ਕੀਤੀਆਂ ਨਵੀਆਂ ਨਿਯੁਕਤੀਆਂ ਦੌਰਾਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਦਿਲਬਾਗ ਸਿੰਘ ਵਿਰਕ ਦੀ ਸ਼ੋਸ਼ਲ ਮੀਡੀਆ ਇੰਚਾਰਜ ਵਜੋਂ ਨਿਯੁਕਤੀ ਕੀਤੀ ਗਈ ਸੀ, ਜਿਸ ਦਾ ਸਵਾਗਤ ...
ਖੇਮਕਰਨ, 5 ਦਸੰਬਰ (ਰਾਕੇਸ਼ ਬਿੱਲਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਤਰਨ ਤਾਰਨ ਦੇ ਦਿਹਾਤੀ ਪ੍ਰਧਾਨ ਦਲਜੀਤ ਸਿੰਘ ਗਿੱਲ ਨੇ ਦੋਸ਼ ਲਗਾਇਆ ਕਿ ਸਿੱਖ-ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖਾਂ ਦੇ ਧਾਰਮਿਕ ਮਸਲਿਆਂ ...
ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰਾ ਵਿਖੇ ਭਾਈ ਵੀਰ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਭਾਸ਼ਣ ਮੁਕਾਬਲੇ, ਕਵਿਤਾ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ਤੇ ਅਧਿਆਪਕਾਂ ...
ਖੇਮਕਰਨ, 5 ਦਸੰਬਰ (ਰਾਕੇਸ਼ ਬਿੱਲਾ)-ਨਗਰ ਪੰਚਾਇਤ ਖੇਮਕਰਨ ਦੇ ਕੌਂਸਲਰ ਗੁਰਬੀਰ ਸਿੰਘ ਖੇੜਾ ਤੇ ਕੌਂਸਲਰ ਵਰਿਆਮ ਸਿੰਘ ਚੱਠੂ ਸਮੇਤ ਕਸਬਾ ਵਾਸੀਆਂ ਦਾ ਇਕ ਵਫ਼ਦ ਖੇਮਕਰਨ ਥਾਣੇ ਦੇ ਨਵ-ਨਿਯੁਕਤ ਐੱਸ. ਐੱਚ. ਓ. ਇੰਸਪੈਕਟਰ ਬਲਕਾਰ ਸਿੰਘ ਨੂੰ ਮਿਲਿਆ ਤੇ ਜਿੱਥੇ ਉਨ੍ਹਾਂ ...
ਚੋਹਲਾ ਸਾਹਿਬ, 5 ਦਸੰਬਰ (ਬਲਵਿੰਦਰ ਸਿੰਘ)¸ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੌਜੀ ਚੰਡੀਗੜ੍ਹ ਤੇ ਜ਼ਿਲ੍ਹਾ ਸਿੱਖਿਆ ਅਫਸਰ (ਸ.ਸ.) ਤਰਨ ਤਾਰਨ ਵਲੋਂ ਭਾਰਤ ਸਰਕਾਰ ਦੇ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪੱਧਰ ਦੀ ਬਾਲ ਵਿਗਿਆਨ ਕਾਂਗਰਸ ਸਰਕਾਰੀ ...
ਫਤਿਆਬਾਦ, 5 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੇ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਸ੍ਰੀ ਸੈਣ ਭਗਤ ਬਰਾਦਰੀ ਵਲੋਂ ਜਗਜੀਤ ਸਿੰਘ ਕਾਲੂ ਪ੍ਰਧਾਨ ਸੁੱਖ ਆਸਨ ਸੁਸਾਇਟੀ ਅਤੇ ਰਤਨ ਸਿੰਘ ਦਿਓਲ ਪ੍ਰਧਾਨ ਗੁ. ਕਮੇਟੀ ਦੀ ਅਗਵਾਈ ਹੇਠ ਨਗਰ ਦੀਆਂ ...
ਪੱਟੀ, 5 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਮਿਲਕ ਪਲਾਂਟ ਵੇਰਕਾ ਦੇ ਨਵ ਨਿਯੁਕਤ ਚੁਣੇ ਗਏ ਡਾਇਰੈਕਟਰ ਲਖਵਿੰਦਰ ਸਿੰਘ ਕਲਸੀਆਂ ਅਤੇ ਹਰਜੀਤ ਸਿੰਘ ਸੈਦੋ ਵਲੋਂ ਮਿਲਕ ਪਲਾਂਟ ਤੇ ਵੇਰਕਾਂ ਬੂਥ ਪੱਟੀ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ...
ਝਬਾਲ, 5 ਦਸੰਬਰ (ਸੁਖਦੇਵ ਸਿੰਘ)-ਡਾ. ਤਰਸੇਮ ਸਿੰਘ ਮਾਹਲਾ ਨੂੰ ਆਮ ਆਦਮੀ ਪਾਰਟੀ ਵਲੋਂ ਵਿਮੁਕਤ ਜਾਤੀਆਂ ਦੇ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਗੌਰਤਲਬ ਹੈ ਕਿ ਡਾਕਟਰ ਮਾਹਲਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਸਮੇਂ ਚੇਅਰਮੈਨ ਵਿਮੁਕਤ ਜਾਤੀਆਂ ਭਲਾਈ ...
ਖੇਮਕਰਨ, 5 ਦਸੰਬਰ (ਰਾਕੇਸ਼ ਬਿੱਲਾ)-ਪੁਲਿਸ ਥਾਣਾ ਖੇਮਕਰਨ ਦੇ ਨਵੇਂ ਐੱਸ. ਐੱਚ. ਓ. ਦਾ ਅਹੁਦਾ ਇੰਸਪੈਕਟਰ ਬਲਕਾਰ ਸਿੰਘ ਨੇ ਸੰਭਾਲ ਲਿਆ ਹੈ | ਉਹ ਗੁਰਦਾਸਪੁਰ ਜ਼ਿਲ੍ਹੇ 'ਚੋਂ ਬਦਲ ਕੇ ਆਏ ਹਨ ਤੇ ਪਹਿਲਾਂ ਵੀ ਉਹ ਤਰਨ ਤਾਰਨ ਜ਼ਿਲ੍ਹੇ 'ਚ ਸਬ ਇੰਸਪੈਕਟਰ ਰੈਂਕ 'ਤੇ ਕਈ ...
ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਮਾਣਕਪੁਰ ਵਿਖੇ ਹਰਮਨਬੀਰ ਸਿੰਘ ਤੇ ਸਲਾਹਕਾਰ ਜਸਬੀਰ ਸਿੰਘ ਦੇ ਗ੍ਰਹਿ ਵਿਖੇ ਸਾਬਕਾ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ...
ਅਮਰਕੋਟ, 5 ਦਸੰਬਰ (ਗੁਰਚਰਨ ਸਿੰਘ ਭੱਟੀ)-ਸਥਾਨਕ ਕਸਬੇ ਦੇ ਪੈਟਰੋਲ ਪੰਪ ਤੋਂ ਮੋਟਰਸਾਈਕਲ 'ਚ ਤੇਲ ਪੁਆ ਕੇ ਨਿਕਲ ਰਹੇ ਪੁਲਿਸ ਮੁਲਾਜ਼ਮ ਦਾ ਮੋਟਰਸਾਈਕਲ ਤਿਲਕ ਜਾਣ ਕਾਰਨ ਉਸ ਦਾ ਸਿਰ ਸੜਕ 'ਤੇ ਵੱਜਣ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਪ੍ਰਾਪਤ ਹੋਈ ਹੈ | ਇਸ ...
ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾਂ, ਚਅਰਪਰਸਨ ਸੁਖਵਿੰਦਰ ਕੌਰ, ਜਨਰਲ ਸਕੱਤਰ ਲਖਵਿੰਦਰ ਕੌਰ ਅਤੇ ਵਿੱਤ ਸਕੱਤਰ ਹਰਨਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਖੇਮਕਰਨ, 5 ਦਸੰਬਰ (ਰਾਕੇਸ਼ ਬਿੱਲਾ)-ਪੰਜਾਬ ਬਾਰਡਰ ਕਿਸਾਨ ਯੂਨੀਅਨ ਵਲੋਂ ਪੰਜਾਬ ਦੇ ਸਰਹੱਦੀ 6 ਜ਼ਿਲਿ੍ਹਆਂ ਦੇ ਕੰਡਾ ਤਾਰ ਤੋਂ ਪਾਰਲੇ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਦਾ 10 ਹਜ਼ਾਰ ਪ੍ਰਤੀ ਏਕੜ ਮਿਲਣ ਵਾਲਾ ਮੁਆਵਜ਼ਾ ਪਿਛਲੇ 4 ਸਾਲ ਤੋਂ ਨਹੀਂ ਮਿਲਿਆ, ਵਾਰ-ਵਾਰ ...
ਖਡੂਰ ਸਾਹਿਬ, 5 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਖਡੂਰ ਸਾਹਿਬ ਦੇ ਪਿੰਡ ਏਕਲਗੱਡਾ, ਧਾਰੜ ਆਦਿ ਵਿਖੇ 13 ਦਸੰਬਰ ਦੇ ਰੇਲ ਰੋਕੋ ਮੋਰਚੇ ਦੀ ਤਿਆਰੀ ਸੰਬੰਧੀ ਪਿੰਡ ਪਿੰਡ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ...
ਖਾਲੜਾ, 5 ਦਸੰਬਰ (ਜੱਜਪਾਲ ਸਿੰਘ ਜੱਜ)-ਜਿਵੇਂ ਜਿਵੇਂ ਪੰਜਾਬ ਵਿਚ ਚੋਣਾਂ ਦੇ ਦਿਨ ਨੇੜੇ ਆ ਰਹੇ ਹਨ ਤਿਵੇਂ ਤਿਵੇਂ ਸਿਆਸੀ ਪਾਰਟੀਆਂ ਨੇ ਆਪੋ-ਆਪਣੇ ਪਰ ਤੋਲਣੇ ਸ਼ੁਰੂ ਕਰ ਦਿੱਤੇ ਹਨ | ਇਸੇ ਕੜੀ ਤਹਿਤ ਅੱਜ ਆਸ ਪੰਜਾਬ ਪਾਰਟੀ ਵਲੋਂ ਕੌਮੀ ਪ੍ਰਧਾਨ ਰਮੇਸ਼ਾਨੰਦ ਸਰਸਵਤੀ ...
ਖੇਮਕਰਨ, 5 ਦਸੰਬਰ (ਰਾਕੇਸ਼ ਬਿੱਲਾ)-ਪੰਜਾਬ ਬਾਰਡਰ ਕਿਸਾਨ ਯੂਨੀਅਨ ਵਲੋਂ ਪੰਜਾਬ ਦੇ ਸਰਹੱਦੀ 6 ਜ਼ਿਲਿ੍ਹਆਂ ਦੇ ਕੰਡਾ ਤਾਰ ਤੋਂ ਪਾਰਲੇ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਦਾ 10 ਹਜ਼ਾਰ ਪ੍ਰਤੀ ਏਕੜ ਮਿਲਣ ਵਾਲਾ ਮੁਆਵਜ਼ਾ ਪਿਛਲੇ 4 ਸਾਲ ਤੋਂ ਨਹੀਂ ਮਿਲਿਆ, ਵਾਰ-ਵਾਰ ...
ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)¸ਬੀਤੇ ਦਿਨੀਂ ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਮੰਨਣ ਵਿਖੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਆਈ. ਟੀ. ਆਈ. ਦੇ ਉਦਘਾਟਨੀ ਸਮਾਰੋਹ 'ਚ ਸ਼ਾਮਿਲ ਹੋਣ ਲਈ ...
ਪੱਟੀ, 5 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਪੁਲਿਸ ਜ਼ਿਲ੍ਹਾ ਤਰਨ ਤਾਰਨ ਦੇ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਦੀਆਂ ਹਦਾਇਤਾਂ 'ਤੇ ਕੁਲਜਿੰਦਰ ਸਿੰਘ ਡੀ. ਐੱਸ. ਪੀ. ਪੱਟੀ ਦੀ ਅਗਵਾਈ ਹੇਠ ਸਾਂਝ ਕੇਂਦਰ ਪੱਟੀ ਵਿਖੇ ਸਕੂਲੀ ਬੱਚਿਆਂ ਨੂੰ ...
ਚੋਹਲਾ ਸਾਹਿਬ, 5 ਦਸੰਬਰ (ਬਲਵਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁਰਦੁਆਰਾ ਡੇਹਰਾ ਸਾਹਿਬ (ਲੁਹਾਰ) ਵਿਖੇ ਬਲਵਿੰਦਰ ਸਿੰਘ ਵੇਈਾਪੂੰਈ ਦੇ ਆਪਣੇ ਸਾਥੀਆਂ ਨਾਲ ਪਹੁੰਚਣ 'ਤੇ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਵਲੋਂ ਬਾਬਾ ਕੁਲਵਿੰਦਰ ਸਿੰਘ ਅਤੇ ...
ਤਰਨ ਤਾਰਨ, 5 ਦਸੰਬਰ (ਪਰਮਜੀਤ ਜੋਸ਼ੀ)-ਪਿੰਡ ਮੱਲ੍ਹਮੋਹਰੀ ਵਿਖੇ ਸਾਬਕਾ ਸੈਨਿਕ ਐਕਸ਼ਨ ਗਰੁੱਪ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸੋਹਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜਸਵੰਤ ਸਿੰਘ ਸੋਹਲ ਨੇ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ...
ਝਬਾਲ, 5 ਦਸੰਬਰ (ਸਰਬਜੀਤ ਸਿੰਘ)- ਤਰਨ ਤਾਰਨ ਹਲਕੇ 'ਚ ਝਬਾਲ ਦੇ ਨਜ਼ਦੀਕੀ ਪਿੰਡ ਬੁਰਜ ਵਿਖੇ ਹਲਕੇ ਦੇ ਪ੍ਰਮੁੱਖ ਸੀ. ਕਾਂਗਰਸੀ ਆਗੂਆਂ ਤੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਬੁਰਜ, ਸਾਬਕਾ ਚੇਅਰਮੈਨ ਗੁਰਬਖਸ਼ ਸਿੰਘ ਬੁਰਜ ਤੇ ਕਰਨਬੀਰ ਸਿੰਘ ਬੁਰਜ ਦੇ ਗ੍ਰਹਿ ਪੁੱਜੇ ...
ਅੰਮਿ੍ਤਸਰ, 5 ਦਸੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਅੰਮਿ੍ਤਸਰ ਪ੍ਰਸ਼ਾਸਨ ਦੇ ਅੱਜ ਸਾਰੇ ਦਫਤਰ ਬੰਦ ਰਹਿਣਗੇ ਅਤੇ ਸਾਰੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਜਲੰਧਰ ਦੇ ਰੋਸ ਧਰਨੇ 'ਚ ਸ਼ਾਮਿਲ ਹੋਣਗੇ | ਇਹ ਪ੍ਰਗਟਾਵਾ ਕਰਦਿਆਂ ਡੀ.ਸੀ. ਦਫਤਰ ਇੰਪਲਾਈਜ਼ ਐਸੋਸੀਏਸ਼ਨ ਦੇ ...
ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਥਾਣਾ ਝਬਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ 28 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ...
ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ, ਦਾਜ 'ਚ ਕਾਰ ਨਾ ਲਿਆਉਣ ਖ਼ਾਤਰ ਕੁੱਟਮਾਰ ਕਰਨ 'ਤੇ ਵਿਆਹੁਤਾ ਦੇ ਪਤੀ ਅਤੇ ਸੱਸ ਅਤੇ ਸਹੁਰੇ ਦੇ ਖ਼ਿਲਾਫ਼ ਦਾਜ ਦਾ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ...
ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਵਿਅਕਤੀ ਦੇ ਬੈਂਕ ਦੇ ਖ਼ਾਤੇ 'ਚੋਂ 'ਐਨੀਡੈਸਕ' 6 ਲੱਖ 47 ਹਜ਼ਾਰ ਰੁਪਏ ਕਢਵਾਉਣ 'ਤੇ ਪੁਲਿਸ ਨੇ 2 ਵਿਅਕਤੀਆਂ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ...
ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਅਤੇ ਪੱਟੀ ਪੁਲਿਸ ਨੇ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਵਰਕਰਾਂ ਦੇ ਖ਼ਿਲਾਫ਼ ਸਰਕਾਰ ਦੇ ਕੰਮ ਵਿਚ ਮਾਲੀ ਨੁਕਸਾਨ ਅਤੇ ਸਰਕਾਰੀ ਸੇਵਾਵਾਂ ਦੇ ਵਿਚ ਵਿਘਨ ਪਾਉਣ 'ਤੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ...
ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਸਿਵਲ ਹਸਪਤਾਲ ਆਏ ਇਕ ਨੌਜਵਾਨ ਦਾ ਸਪਲੈਂਡਰ ਮੋਟਰਸਾਈਕਲ ਅਣਪਛਾਤੇ ਵਿਅਕਤੀ ਨੇ ਚੋਰੀ ਕਰ ਲਿਆ | ਇਸ ਸੰਬੰਧ 'ਚ ਥਾਣਾ ਸਿਟੀ ਵਿਖੇ ਮੋਟਰਸਾਈਕਲ ਦੇ ਮਾਲਕ ਤਰਸੇਮ ਸਿੰਘ ਪੁੱਤਰ ਗਰੀਬ ਸਿੰਘ ਵਾਸੀ ਪਿੰਡ ਵਰਾਣਾ ਨੇ ਦੱਸਿਆ ਕਿ ਉਹ ...
ਤਰਨ ਤਾਰਨ 5 ਦਸੰਬਰ (ਹਰਿੰਦਰ ਸਿੰਘ)-ਬੀਤੇ ਦਿਨੀਂ ਤਰਨ ਤਾਰਨ ਦੇ ਜੰਡਿਆਲਾ ਰੋਡ ਸਥਿਤ ਐੱਚ. ਡੀ. ਐੱਫ. ਸੀ. ਬੈਂਕ ਵਿਚੋਂ ਪੁਲਿਸ ਦੀ ਵਰਦੀ 'ਚ ਆਏ ਲੁਟੇਰਿਆਂ ਵਲੋਂ 30 ਲੱਖ 65 ਹਜ਼ਾਰ 489 ਰੁਪਏ ਦੀ ਰਕਮ ਲੁੱਟਣ ਦੇ ਮਾਮਲੇ 'ਚ ਫ਼ਰਾਰ ਹੋਏ 2 ਲੁਟੇਰਿਆਂ ਬਾਰੇ ਪਤਾ ਲਗਾਉਣ 'ਚ ਅਜੇ ...
ਤਰਨ ਤਾਰਨ, 5 ਦਸੰਬਰ (ਹਰਿੰਦਰ ਸਿੰਘ)-ਪਲਾਸੌਰ ਕਲੋਨੀਆਂ ਨੇੜੇ ਮੋਟਰਸਾਈਕਲ ਦੀ ਟੱਕਰ ਮਾਰਨ 'ਤੇ ਸਕੂਲ ਤੋਂ ਆ ਰਹੇ ਇਕ ਨੌਜਵਾਨ ਦੀ ਮੌਤ ਹੋ ਗਈ | ਇਸ ਸੰਬੰਧ 'ਚ ਪੁਲਿਸ ਨੇ ਮੋਟਰਸਾਈਕਲ ਸਵਾਰ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਸਵੰਤ ...
ਤਰਨ ਤਾਰਨ, 5 ਦਸੰਬਰ (ਪਰਮਜੀਤ ਜੋਸ਼ੀ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਘਰ 'ਚ ਦਾਖ਼ਲ ਹੋ ਕੇ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਵਾਲੇ 5 ਵਿਅਕਤੀਆਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਗੁਰਦੀਪ ਸਿੰਘ ਪੁੱਤਰ ...
ਤਰਨ ਤਾਰਨ, 5 ਦਸੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ 2 ਲੱਖ ਰੁਪਏ ਠੱਗੀ ਮਾਰਨ ਦੇ ਦੋਸ਼ ਹੇਠ 4 ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਲਵਪ੍ਰੀਤ ਸਿੰਘ ...
ਅੰਮਿ੍ਤਸਰ, 5 ਦਸੰਬਰ (ਰੇਸ਼ਮ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਨਾਲ ਸਾਢੇ ਚਾਰ ਲੱਖ ਦੀ ਠੱਗੀ ਮਾਰਨ ਦੇ ਮਾਮਲੇ 'ਚ ਪੁਲਿਸ ਨੇ ਦਿੱਲੀ ਦੇ ਰਹਿਣ ਵਾਲੇ ਇਕ ਜੋੜੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਰਾਕੇਸ਼ ਸ਼ਰਮਾ ਵਲੋਂ ਦਰਜ ਕਰਵਾਈ ਗਈ ...
ਅੰਮਿ੍ਤਸਰ, 5 ਦਸੰਬਰ (ਸੁਰਿੰਦਰ ਕੋਛੜ)-ਹਿੰਦੀ ਸਿਨੇਮਾ ਦੇ 'ਸਟਾਈਲ ਆਈਕਾਨ' ਦੇਵ ਆਨੰਦ ਉਰਫ਼ ਧਰਮਦੇਵ ਪਿਸ਼ੌਰੀਮਲ ਆਨੰਦ ਦਾ ਖ਼ਾਸ ਤਰੀਕੇ ਨਾਲ ਬੋਲਣਾ, ਝੁਕ ਕੇ ਲਹਿਰਾਉਂਦੇ ਹੋਏ ਚੱਲਣਾ, ਤੰਗ ਟਰਾਊਜ਼ਰ, ਗਲੇ 'ਚ ਸਕਾਰਫ਼ ਤੇ ਸਿਰ 'ਤੇ ਪੀ-ਕੈਪ (ਟੋਪੀ) ਪਹਿਨਣਾ ...
ਛੇਹਰਟਾ, 5 ਦਸੰਬਰ (ਸੁਰਿੰਦਰ ਸਿੰਘ ਵਿਰਦੀ)-ਕੋਰੋਨਾ ਕਾਲ ਦੌਰਾਨ ਜਿੱਥੇ ਪੂਰੇ ਦੇਸ਼ ਦੀ ਜਨਤਾ ਨੇ ਹੀ ਸੰਤਾਪ ਹੰਢਾਇਆ ਹੈ ਉੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਦੇਸ਼ ਦੀ ਜਨਤਾ ਦੀ ਜਾਨ ਮਾਲ ਦੀ ਰਾਖੀ ਕਰਦੇ ਹੋਏ ਪੂਰੇ ਤਨ-ਮਨ ਦੇ ਨਾਲ ਸੇਵਾਵਾਂ ਨਿਭਾਈਆਂ ਹਨ ...
ਅੰਮਿ੍ਤਸਰ, 5 ਦਸੰਬਰ (ਰੇਸ਼ਮ ਸਿੰਘ)-ਇਕ ਨੌਜਵਾਨ ਨੂੰ ਅਗਵਾ ਕਰਨ ਉਪਰੰਤ ਉਸਨੂੰ ਨੰਗੇ ਕਰਨ, ਵੀਡੀਓ ਬਣਾਉਣ ਤੇ ਕੁੱਟਮਾਰ ਕਰਨ ਨਾਲ ਹੋਈ ਮੌਤ ਦੇ ਮਾਮਲੇ 'ਚ ਪੁਲਿਸ 5 ਕਥਿਤ ਦੋਸ਼ੀਆਂ ਦੀ ਭਾਲ 'ਚ ਛਾਪੇਮਾਰੀ ਕਰ ਰਹੀ ਹੈ ਜਦੋਂ ਕਿ ਇਸ ਮਾਮਲੇ 'ਚ ਗਿ੍ਫਤਾਰ ਹੋਰ ਨੌਜਵਾਨਾਂ ...
ਅੰਮਿ੍ਤਸਰ, 5 ਦਸੰਬਰ (ਰੇਸ਼ਮ ਸਿੰਘ)-ਓਮੀਕਰੋਨ ਵਾਇਰਸ ਤੋਂ ਘਬਰਾਉਣ ਦੀ ਨਹੀਂ ਬਲਕਿ ਸੁਚੇਤ ਹੋਣ ਦੀ ਲੋੜ ਹੈ ਤੇ ਸਿਹਤ ਵਿਭਾਗ ਵਲੋਂ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ | ਇਹ ਪ੍ਰਗਟਾਵਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ...
ਅੰਮਿ੍ਤਸਰ, 5 ਦਸੰਬਰ (ਸੁਰਿੰਦਰ ਕੋਛੜ)-ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਕੀਤੇ ਜਾ ਰਹੇ 15ਵੇਂ ਪਾਈਟੈਕਸ ਮੇਲੇ ਦੇ 6 ਦਸੰਬਰ ਨੂੰ ਸਮਾਪਤੀ ਸਮਾਰੋਹ 'ਚ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਤੇ ਹੋਰ ਕੈਬਨਿਟ ਮੰਤਰੀ ਸ਼ਿਰਕਤ ਕਰਨਗੇ | ਅੱਜ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX