ਤਾਜਾ ਖ਼ਬਰਾਂ


ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  1 minute ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  9 minutes ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  14 minutes ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  14 minutes ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  27 minutes ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  42 minutes ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  50 minutes ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  about 1 hour ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  about 1 hour ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  about 2 hours ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  about 3 hours ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  about 3 hours ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  about 4 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  about 4 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  about 4 hours ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  about 5 hours ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਸਕੂਲ ਅਧਿਆਪਕਾਂ ਵਲੋਂ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਮਾਹਿਲਪੁਰ, 25 ਮਈ (ਰਜਿੰਦਰ ਸਿੰਘ)-ਪਹਾੜੀ ਖਿੱਤੇ 'ਚ ਵਸੇ ਪਿੰਡ ਜੇਜੋਂ ਦੁਆਬਾ ਵਿਖੇ ਚੱਲ ਰਹੇ ਸਰਕਾਰੀ ਸੀਨੀਅਰ ਸਮਾਰਟ ਸਕੂਲ 'ਚ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਕੁਝ ਅਧਿਆਪਕ ਵਲੋਂ ਇਕ...
ਸੁਨਾਮ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਵਲੋਂ ਫਲੈਗ ਮਾਰਚ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਸੁਨਾਮ ਪੁਲਿਸ ਵਲੋਂ ਅੱਜ ਸਵੇਰੇ ਹੀ ਸ਼ਹਿਰ ਦੀ ਇਕ ਬਸਤੀ ਵਿਚ ਨਸ਼ਿਆਂ ਦੇ ਧੰਦੇ 'ਚ ਲਿਪਤ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ...
ਦਿਨ-ਦਿਹਾੜੇ ਕਾਪਾ ਦਿਖਾ ਕੇ ਔਰਤ ਤੇ ਉਸ ਦੇ ਬੱਚੇ ਸਮੇਤ ਕਾਰ ਨੂੰ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  about 5 hours ago
ਜਲਾਲਾਬਾਦ, 25 ਮਈ (ਕਰਨ ਚੁਚਰਾ)-ਇਲਾਕੇ ਅੰਦਰ ਲੁੱਟਖੋਹ ਦੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੂੰ ਪੂਰੀ ਤਰ੍ਹਾਂ ਉਜਾਗਰ ਕਰਕੇ ਰੱਖ ਦਿੱਤਾ ਹੈ। ਅਜਿਹਾ ਸ਼ਾਇਦ ਹੀ ਕੋਈ ਦਿਨ ਹੋਵੇਗਾ ਜਦ ਕਿਧਰੇ ਚੋਰੀ ਜਾਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਨਾ ਦਿੱਤਾ ਗਿਆ ਹੋਵੇ...
ਗਿਆਨਵਾਪੀ ਮਸਜਿਦ ਕੇਸ ਸਿਵਿਲ ਜੱਜ ਤੋਂ ਫਾਸਟ ਟਰੈਕ ਕੋਰਟ ਟਰਾਂਸਫ਼ਰ, 30 ਮਈ ਨੂੰ ਹੋਵੇਗੀ ਅਗਲੀ ਸੁਣਵਾਈ
. . .  about 6 hours ago
ਨਵੀਂ ਦਿੱਲੀ, 25 ਮਈ-ਗਿਆਨਵਾਪੀ ਮਾਮਲੇ 'ਚ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਲਤ ਨੇ ਬਿਨਾਂ ਸਮਾਂ ਗਵਾਏ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਇਸ ਪੂਰੇ ਮਾਮਲੇ ਨੂੰ ਫਾਸਟ ਟਰੈਕ 'ਤੇ ਤਬਦੀਲ ਕਰ ਦਿੱਤਾ। ਹੁਣ ਗਿਆਨਵਾਪੀ ਮਸਜਿਦ ਦਾ ਮਾਮਲਾ ਤੇਜ਼ੀ ਨਾਲ ਅੱਗੇ ਵਧੇਗਾ, ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਹੋ ਸਕਦੀ ਹੈ ਅਤੇ ਜਲਦ ਤੋਂ ਜਲਦ ਫੈਸਲਾ ਸੁਣਾਇਆ ਜਾ ਸਕਦਾ ਹੈ...
ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ
. . .  about 6 hours ago
ਚੰਡੀਗੜ੍ਹ, 25 ਮਈ-ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ ਕੀਤਾ ਗਿਆ। ਜਾਣਕਾਰੀ ਮੁਤਾਬਿਕ 425 ਕਰੋੜ ਰੁਪਏ ਦਾ ਫ਼ੰਡ ਜਾਰੀ ਕੀਤਾ...
ਖੁੱਲ੍ਹੇ ਬੋਰਵੈੱਲ ਨੂੰ ਲੈ ਕੇ ਮਾਨ ਸਰਕਾਰ ਸਖ਼ਤ, ਬੋਰਵੈੱਲ ਬੰਦ ਨਾ ਹੋਣ 'ਤੇ ਹੋਵੇਗੀ ਅਪਰਾਧਿਕ ਕਾਰਵਾਈ
. . .  about 6 hours ago
ਚੰਡੀਗੜ੍ਹ, 25 ਮਈ-ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਸੰਬੰਧੀ ਸਰਕਾਰ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਐਡਵਾਇਜ਼ਰੀ ਜਾਰੀ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਬੋਰਵੈੱਲ ਬੰਦ ਨਾ ਹੋਣ 'ਤੇ ਅਪਰਾਧਿਕ ਕਾਰਵਾਈ ਹੋਵੇਗੀ...
ਸੀ.ਟੀ.ਯੂ. ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਅਜਨਾਲਾ ਅੰਮ੍ਰਿਤਸਰ ਮਾਰਗ ਜਾਮ
. . .  about 7 hours ago
ਹਰਸ਼ ਛੀਨਾ, 25 ਮਈ (ਕੜਿਆਲ)-ਮਹਾਤਮਾ ਗਾਂਧੀ ਰੁਜ਼ਗਾਰ ਗਾਰੰਟੀ ਯੋਜਨਾ ਤਹਿਤ ਕੰਮ ਕਰਦੇ ਕਾਮਿਆਂ ਵਲੋਂ ਮਿਹਨਤਾਨਾ ਨਾ ਮਿਲਣ ਕਾਰਨ ਸੈਂਟਰਲ ਟਰੇਡ ਯੂਨੀਅਨ ਦੇ ਝੰਡੇ ਹੇਠ ਮਗਨਰੇਗਾ ਕਾਮਿਆਂ ਵਲੋਂ ਅਜਨਾਲਾ ਅੰਮ੍ਰਿਤਸਰ...
ਉੱਘੇ ਸਾਹਿਤਕਾਰ ਹਰਬੰਸ ਸਿੰਘ ਢਿੱਲੋਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
. . .  about 7 hours ago
ਧੂਰੀ, 25 ਮਈ (ਦੀਪਕ)-ਪੰਜਾਬੀ ਫ਼ਿਲਮਾਂ ਦੇ ਉੱਘੇ ਅਦਾਕਾਰ ਬੀਨੂੰ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਢਿੱਲੋਂ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ। ਉੱਘੇ ਸਾਹਿਤਕਾਰ ਤੇ ਚਿੱਤਰਕਾਰ ਹਰਬੰਸ ਸਿੰਘ ਢਿੱਲੋਂ ਦਾ ਅੱਜ ਰਾਮਬਾਗ ਧੂਰੀ ਵਿਖੇ ਸੇਜ਼ਲ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਮੱਘਰ ਸੰਮਤ 553

ਲੁਧਿਆਣਾ

ਉਸਤਾਦ ਜਤਿੰਦਰਪਾਲ ਸਿੰਘ ਦਾ 30ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ 'ਚ ਯਾਦਗਾਰੀ ਗੁਰਮਤਿ ਸੰਗੀਤ ਐਵਾਰਡ ਨਾਲ ਸਨਮਾਨ

ਲੁਧਿਆਣਾ, 5 ਦਸੰਬਰ (ਕਵਿਤਾ ਖੁੱਲਰ)-ਸੰਤ ਬਾਬਾ ਸੁੱਚਾ ਸਿੰਘ ਬਾਨੀ ਜਵੱਦੀ ਟਕਸਾਲ ਸਿੱਖ ਪੰਥ ਦੀ ਉਹ ਮਹਾਨ ਸ਼ਖਸ਼ੀਅਤ ਸਨ, ਜਿੰਨ੍ਹਾਂ ਨੇ ਜਵੱਦੀ ਟਕਸਾਲ ਦੀ ਸਥਾਪਨਾ ਕਰਕੇ ਜਿੱਥੇ ਗੁਰਮਤਿ ਸੰਗੀਤ ਪ੍ਰੰਪਰਾ ਨੂੰ ਪ੍ਰਫੁੱਲਤ ਕੀਤਾ, ਉੱਥੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨਾਂ ਦੀ ਲੜੀ ਆਰੰਭ ਕਰਦੇ ਹੋਏ ਗੁਰਮਤਿ ਸੰਗੀਤ ਦੀ ਪ੍ਰਫੁੱਲਤਾਂ ਲਈ ਵੀ ਆਪਣਾ ਨਿੱਘਾ ਯੋਗਦਾਨ ਪਾਉਣ ਵਾਲੀਆ ਪ੍ਰਮੁੱਖ ਵਿਦਵਾਨ ਸ਼ਖਸ਼ੀਅਤਾਂ ਨੂੰ ਹਰ ਸਾਲ 'ਗੁਰਮਤਿ ਸੰਗੀਤ ਐਵਾਰਡ' ਦੇ ਨਾਲ ਨਿਵਾਜਣ ਦੀ ਨਿਵੇਕਲੀ ਪ੍ਰੰਪਰਾ ਦੀ ਵੀ ਸ਼ੁਰੂਆਤ ਕੀਤੀ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਵਿਖੇ ਪਿਛਲੇ ਤਿੰਨ ਦਿਨੋ ਤੋਂ ਚੱਲ ਰਹੇ 30ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਵਿਚ ਪੁੱਜੀਆਂ ਸੰਗਤਾਂ, ਗੁਰਮਤਿ ਸੰਗੀਤ ਪ੍ਰੇਮੀਆਂ ਤੇ ਵਿਦਵਾਨਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਕੀਤਾ | ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਹੁਣ ਤੱਕ ਅਯੋਜਿਤ ਕੀਤੇ ਗਏ ਅਦੁੱਤੀ ਗੁਰਮਤਿ ਸੰਗੀਤ ਸੰਮੇਲਨਾਂ ਵਿਚ ਕਈ ਮਹਾਨ ਵਿਦਵਾਨਾਂ ਨੂੰ ਉਨ੍ਹਾਂ ਵਲੋਂ ਗੁਰਮਤਿ ਸੰਗੀਤ ਪ੍ਰਤੀ ਕੀਤੀਆਂ ਗਈਆਂ ਸ਼ਾਨਦਾਰ ਸੇਵਾਵਾਂ ਦੇ ਬਦਲੇ ਜਵੱਦੀ ਟਕਸਾਲ ਵਲੋਂ ''ਗੁਰਮਤਿ ਸੰਗੀਤ ਐਵਾਰਡ'' ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ ਤੇ ਇਸ ਸਾਲ ਦਾ ਗੁਰਮਤਿ ਸੰਗੀਤ ਐਵਾਰਡ ਪਿਛਲੇ ਲੰਮੇ ਸਮੇਂ ਤੋਂ ਗੁਰਮਤਿ ਸੰਗੀਤ ਦੀ ਸੇਵਾ ਕਰ ਰਹੇ ਉਸਤਾਦ ਜਤਿੰਦਰਪਾਲ ਸਿੰਘ ਜੀ (ਪਿ੍ੰਸੀਪਲ ਗੁਰਸ਼ਬਦ ਸੰਗੀਤ ਅਕੈਡਮੀ, ਜਵੱਦੀ ਟਕਸਾਲ) ਨੂੰ ਭੇਟ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਗੁਰਮਤਿ ਸੰਗੀਤ ਦੀ ਰਵਾਇਤੀ ਪ੍ਰੰਪਰਾ ਨੂੰ ਬੁਲੰਦ ਉਚਾਈਆਂ ਤੇ ਲਿਜਾਉਣ ਵਾਲੇ ਉਸਤਾਦ ਜਤਿੰਦਰਪਾਲ ਸਿੰਘ ਜੀ ਨੇ ਬਤੌਰ ਪਿ੍ੰਸੀਪਲ (ਗੁਰ ਸ਼ਬਦ ਸੰਗੀਤ ਅਕੈਡਮੀ) ਦੇ ਰੂਪ ਵਜੋਂ ਪਿਛਲੇ ਲੰਮੇ ਸਮੇਂ ਤੋਂ ਜਵੱਦੀ ਟਕਸਾਲ ਦੇ ਹਾਜ਼ਰਾਂ ਵਿਦਿਆਰਥੀਆਂ ਨੂੰ ਗੁਰਮਤਿ ਸੰਗੀਤ ਦੀ ਸਿੱਖਿਆ ਦੇਣ ਵਿਚ ਆਪਣੀ ਮੋਹਰੀ ਸੇਵਾ ਨਿਭਾਉਂਦੇ ਹੋਏ ਨਿੰਰਤਰ ਆਪਣਾ ਵੱਡਮੁਲਾ ਯੋਗਦਾਨ ਜਵੱਦੀ ਟਕਸਾਲ ਨੂੰ ਦੇ ਰਹੇ ਹਨ, ਜੋ ਕਿ ਸ਼ਲਾਘਾਯੋਗ ਕਾਰਜ ਹੈ | ਅਸੀਂ ਸਤਿਗੁਰੂ ਜੀ ਦੇ ਅੱਗੇ ਇਨ੍ਹਾਂ ਲਈ ਅਰਦਾਸ ਕਰਦੇ ਹਾਂ ਕਿ ਇਸੇ ਤਰ੍ਹਾਂ ਆਪ ਪੂਰੀ ਚੜ੍ਹਦੀਕਲਾ ਦੇ ਨਾਲ ਗੁਰਮਤਿ ਸੰਗੀਤ ਦੀ ਸਿਖਲਾਈ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਯੋਗ ਸੇਵਾਵਾਂ ਦਿੰਦੇ ਰਹੋ | ਇਸ ਦੌਰਾਨ ਸੰਤ ਬਾਬਾ ਅਮੀਰ ਸਿੰਘ ਨੇ ਜੈਕਾਰਿਆ ਦੀ ਗੁੰਜ ਵਿਚ ਗੁਰਮਤਿ ਸੰਗੀਤ ਦੀ ਸੇਵਾ ਕਰ ਰਹੇ ਉਸਤਾਦ ਜਤਿੰਦਰਪਾਲ ਸਿੰਘ ਜੀ (ਪਿ੍ੰਸੀਪਲ ਗੁਰਸ਼ਬਦ ਸੰਗੀਤ ਅਕੈਡਮੀ, ਜਵੱਦੀ ਟਕਸਾਲ) ਨੂੰ 'ਗੁਰਮਤਿ ਸੰਗੀਤ ਐਵਾਰਡ' ਦੇ ਨਾਲ ਸਨਮਾਨ ਪੱਤਰ ਤੇ ਦੋਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ | ਇਸ ਸਮੇਂ ਉਨ੍ਹਾਂ ਦੇ ਨਾਲ ਉੱਘੇ ਸੰਗੀਤ ਸ਼ਾਸਤਰੀ ਤੇ ਤਬਲਾ ਵਾਦਕ ਉਸਤਾਦ ਪੰਡਿਤ ਰਾਮਾਕਾਂਤ, ਉਸਤਾਦ ਇੰਦਜੀਤ ਸਿੰਘ ਬਿੰਦ, ਮਨਿੰਦਰ ਸਿੰਘ, ਮਨਜੀਤ ਸਿੰਘ ਬਾਜੜਾ ਤੇ ਸੁਖਵਿੰਦਰ ਸਿੰਘ ਗਰੇਵਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਤੋਂ ਪਹਿਲਾ ਬੀਤੀ ਰਾਤ ਦੇ ਸਮਾਗਮ ਵਿਚ ਅਯੋਜਿਤ ਕੀਤੇ ਗਏ ਰਾਗ ਦਰਬਾਰ ਅੰਦਰ ਗਿਆਨੀ ਸੰਦੀਪ ਸਿੰਘ ਵਿਦਿਆਰਥੀ (ਗੁਰ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ), ਭਾਈ ਹਰਜੀਤ ਸਿੰਘ ਅਤੇ ਜਸਵਿੰਦਰ ਸਿੰਘ ਆਰਤੀ, ਭਾਈ ਗੁਰਪ੍ਰੀਤ ਸਿੰਘ ਤੇ ਭਾਈ ਗੁਰਪ੍ਰਤਾਪ ਸਿੰਘ (ਵਿਦਿਆਰਥੀ ਗੁਰ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ) ਨੇ (ਤਬਲਾ ਤੇ ਤੰਤੀ ਸੋਲੋ), ਭਾਈ ਭੁਪਿੰਦਰ ਸਿੰਘ ਜੀ ਹਜੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਅਮਿ੍ੰਤਸਰ ਸਾਹਿਬ ਨੇ ਰਾਗ (ਨਟ ਨਰਾਇਣ ਤੇ ਆਸਾ), ਭਾਈ ਕੁਲਤਾਰ ਸਿੰਘ ਜੀ ਦਿੱਲੀ ਵਾਲਿਆ ਨੇ ਰਾਗ (ਕਲਿਆਣ ਤੇ ਗਉੜੀ ਗੁਆਰੇਰੀ), ਪ੍ਰੋ. ਇਕਬਾਲ ਸਿੰਘ ਜਮਾਲਪੁਰ ਵਾਲਿਆ ਨੇ ਰਾਗ (ਕਾਨੜਾ, ਗਾਉੜੀ ਪੂਰਬੀ), ਭਾਈ ਗੁਰਸ਼ਰਨ ਸਿੰਘ ਲੁਧਿਆਣਾ ਵਾਲਿਆਂ ਨੇ ਰਾਗ (ਗਉੜੀ ਚੇਤੀ, ਜੈਜਾਵੰਤੀ) ਵਿਚ ਅਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਅਮਿ੍ੰਤ ਵੇਲੇ ਦੇ ਦੀਵਾਨਾਂ ਵਿਚ ਗੁਰਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀਆ ਦੇ ਕੀਰਤਨੀ ਜੱਥੇ ਨੇ ਨਿਧਾਰਿਤ ਰਾਗਾਂ ਵਿਚ ਕੀਰਤਨ ਕੀਤਾ | ਉਪਰੰਤ ਭਾਈ ਬਲਵਿੰਦਰ ਸਿੰਘ ਵਿਦਿਆਰਥੀ ਗੁਰਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਰਾਗ (ਟੋਡੀ), ਪ੍ਰੋ. ਤਜਿੰਦਰ ਸਿੰਘ ਜਲੰਧਰ ਨੇ ਰਾਗ (ਬਿਲਾਵਲ, ਗੂਜਰੀ), ਪ੍ਰੋ. ਰਾਜਬਰਿੰਦਰ ਸਿੰਘ ਜੀ ਪਟਿਆਲਾ ਨੇ ਰਾਗ (ਗੋਂਡ, ਬੰਸਤ ਹਿੰਡੋਲ), ਬੀਬੀ ਪ੍ਰਭਜੋਤ ਕੌਰ ਬਟਾਲਾ ਨੇ ਰਾਗ (ਸੁਹੀ, ਗਉੜੀ ਬੈਰਾਗਣਿ) ਨੇ ਨਿਰਧਾਰਿਤ ਰਾਗਾਂ ਸ਼ਬਦ ਗਾਇਨ ਕਰਕੇ ਉਨ੍ਹਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਤਰ੍ਹਾਂ ਦੁਪਹਿਰ ਦੇ ਸਮਾਗਮ ਅੰਦਰ ਵਿਸ਼ੇਸ਼ ਤੌਰ 'ਤੇ ਸਜਾਏ ਗਏ ਢਾਡੀ ਦਰਬਾਰ ਵਿਚ ਪੰਥ ਦੇ ਪ੍ਰਸਿੱਧ ਢਾਡੀ ਗਿਆਨੀ ਮਨਵੀਰ ਸਿੰਘ ਪਹੁਵਿੰਡ ਦੇ ਜੱਥੇ ਨੇ ਆਪਣੀਆਂ ਹਾਜ਼ਰੀ ਭਰ ਕੇ ਢਾਡੀ ਵਾਰਾਂ ਦਾ ਗਾਇਨ ਕਰਕੇ ਸੰਗਤਾਂ ਨੂੰ ਮੰਤਰ-ਮੁੰਗਧ ਕੀਤਾ |
<br/>

ਫੈਕਟਰੀ ਵਿਚੋਂ ਸਾਮਾਨ ਚੋਰੀ ਕਰ ਰਹੇ ਵਿਅਕਤੀ ਦੀ ਤਸਵੀਰ ਸੀ. ਸੀ. ਟੀ. ਵੀ. ਕੈਮਰੇ 'ਚ ਹੋਈ ਕੈਦ

ਲੁਧਿਆਣਾ, 5 ਦਸੰਬਰ (ਅਮਰੀਕ ਸਿੰਘ ਬੱਤਰਾ)-ਫੋਕਲ ਪੁਆਇੰਟ ਫੇਸ 8 ਵਿਚ ਸਥਿਤ ਦਲਜੀਤ ਇੰਟਰਪ੍ਰਾਇਜਿਜ਼ ਨਾਮੀ ਫੈਕਟਰੀ ਦੀ ਦੀਵਾਰ ਵਿਚ ਪਾੜ ਪਾਕੇ ਅਣਪਛਾਤੇ ਵਿਅਕਤੀ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਲੈ ਗਏ | ਫੈਕਟਰੀ ਦੇ ਮਾਲਿਕ ਦਲਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੀ. ਏ. ਯੂ. ਅਧਿਆਪਕ ਯੂਨੀਅਨ ਦੇ ਪ੍ਰਧਾਨ ਡਾ. ਕਿੰਗਰਾ ਦਾ ਮਰਨ ਵਰਤ ਜਾਰੀ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਟੀਚਰਜ਼ ਯੂਨੀਅਨ, ਗੂਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਈਸਿਜ਼ ਯੂਨੀਵਰਸਿਟੀ ਟੀਚਰਜ਼ ਯੂਨੀਅਨ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਪਿਛਲੇ 5 ਦਿਨਾਂ ਤੋਂ ਪੀ.ਏ.ਯੂ. ਅਧਿਆਪਕ ਯੂਨੀਅਨ ਦੇ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ ਹੁਸ਼ਿਆਰਪੁਰ ਨਾਲ ਸਬੰਧਿਤ ਮਰੀਜ਼ ਦੀ ਮੌਤ

ਲੁਧਿਆਣਾ, 5 ਦਸੰਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਤੱਕ 2914515 ...

ਪੂਰੀ ਖ਼ਬਰ »

24 ਸਾਲਾ ਲੜਕੀ ਹੋਈ ਲਾਪਤਾ, ਗੁਆਂਢੀ ਲੜਕੇ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 5 ਦਸੰਬਰ (ਅਮਰੀਕ ਸਿੰਘ ਬੱਤਰਾ)-ਥਾਣਾ ਮੋਤੀ ਨਗਰ ਪੁਲਿਸ ਨੇ ਸਦਾਮ ਹੁਸੈਨ ਪੁੱਤਰ ਸੰਦੀਪ ਅੰਸਾਰੀ ਵਾਸੀ ਨਿਊ ਵਿਸ਼ਵਕਰਮਾ ਨਗਰ ਦੀ ਸ਼ਿਕਾਇਤ 'ਤੇ ਉਸਦੇ ਗੁਆਂਢ 'ਚ ਰਹਿੰਦੇ ਸਚਿਨ ਕੁਮਾਰ ਖ਼ਿਲਾਫ਼ ਧਾਰਾ 346 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਉਸਦੀ ਭਾਲ ਕੀਤੀ ...

ਪੂਰੀ ਖ਼ਬਰ »

ਬੱਸ ਸਟੈਂਡ ਵਿਚ ਧਰਨਾ ਲਗਾਉਣ ਵਾਲਿਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 5 ਦਸੰਬਰ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ 5 ਪੁਲਿਸ ਨੇ ਬੱਸ ਸਟੈਂਡ ਦੇ ਜਨਰਲ ਮੈਨੇਜਰ ਰਾਜੀਵ ਦੱਤਾ ਦੀ ਸ਼ਿਕਾਇਤ 'ਤੇ 3 ਦਸੰਬਰ 2021 ਨੂੰ ਬੱਸ ਸਟੈਂਡ ਵਿਚ ਧਰਨਾ ਲਗਾਉਣ ਵਾਲੇ ਪਨਬਸ, ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਠੇਕੇ 'ਤੇ ਰੱਖੇ ...

ਪੂਰੀ ਖ਼ਬਰ »

ਮਹਿਲਾ ਅਧਿਆਪਕਾਂ ਨਾਲ ਬਦਸਲੂਕੀ ਕਰਨ ਵਾਲੇ ਡਿਪਟੀ ਡੀ. ਈ. ਓ. ਸੈਣੀ ਦੀ ਬਦਲੀ ਦਾ ਸਵਾਗਤ

• ਅਧਿਆਪਕ ਵਿਰੋਧੀ ਤੇ ਭਿ੍ਸ਼ਟ ਅਧਿਕਾਰੀਆਂ ਨੂੰ ਜ਼ਿਲ੍ਹ੍ਹੇ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਅਧਿਆਪਕ ਜਥੇਬੰਦੀਆਂ ਲੁਧਿਆਣਾ, 5 ਦਸੰਬਰ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਜ਼ਿਲ੍ਹਾ ਦੀਆਂ ਸਮੂਹ ਅਧਿਆਪਕ ਜੱਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਹੋਈ, ਜਿਸ ...

ਪੂਰੀ ਖ਼ਬਰ »

ਡੇਂਗੂ ਬੁਖਾਰ ਦਾ ਲੱਕ ਟੁੱਟਿਆ, ਸਿਰਫ 2 ਮਰੀਜ਼ ਸਾਹਮਣੇ ਆਏ

ਲੁਧਿਆਣਾ, 5 ਦਸੰਬਰ (ਸਲੇਮਪੁਰੀ)-ਪਿਛਲੇ 2 ਮਹੀਨਿਆਂ ਤੋਂ ਨਾਮੁਰਾਦ ਡੇਂਗੂ ਬੁਖਾਰ ਨੇ ਲੋਕਾਂ ਦੇ ਨੱਕ ਵਿਚ ਦਮ ਕਰਕੇ ਰੱਖਿਆ ਹੋਇਆ ਹੈ ਅਤੇ ਇਹ ਬੁਖਾਰ ਹੁਣ ਤੱਕ ਕਈ ਮਰੀਜ਼ਾਂ ਦੀ ਜਾਨ ਵੀ ਲੈ ਚੁੱਕਿਆ ਹੈ | ਪਿਛਲੇ ਕਈ ਦਿਨਾਂ ਤੋਂ ਡੇਂਗੂ ਬੁਖਾਰ ਤੋਂ ਪੀੜ੍ਹਤ ...

ਪੂਰੀ ਖ਼ਬਰ »

ਚੰਨੀ ਸਰਕਾਰ ਪੁਰਾਣੀ ਪੈਂਨਸ਼ਨ ਬਹਾਲੀ ਲਈ ਸੰਘਰਸ਼ਸ਼ੀਲ ਮੁਲਾਜ਼ਮਾਂ ਉਪਰ ਤਸ਼ੱਦਦ ਢਾਹ ਰਹੀ ਹੈ-ਆਗੂ

ਲੁਧਿਆਣਾ, 5 ਦਸੰਬਰ (ਸਲੇਮਪੁਰੀ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਜਸਵੀਰ ਸਿੰਘ ਤਲਵਾੜਾ, ਜਨਰਲ ਸਕੱਤਰ ਜਰਨੈਲ ਸਿੰਘ ਪੱਟੀ ਅਤੇ ਪ੍ਰੈਸ ਸਕੱਤਰ ਪ੍ਰਭਜੀਤ ਸਿੰਘ ਰਸੂਲਪੁਰ ਨੇ ਕਿਹਾ ਕਿ ਚੰਨੀ ਸਰਕਾਰ ਵਲੋਂ ਹੱਕਾਂ ਲਈ ਅੰਦੋਲਨ ...

ਪੂਰੀ ਖ਼ਬਰ »

ਆਸ਼ੂ ਵਲੋਂ ਸੀਸੂ ਵਿਖੇ 'ਸੈਂਟਰ ਆਫ਼ ਐਕਸੀਲੈਂਸ' ਬਣਾਉਣ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਸਨਅਤਕਾਰਾਂ ਦੀ ਇਕ ਅਹਿਮ ਮੀਟਿੰਗ ਹੋਈ | ਜਿਸ ਵਿਚ ਪੰਜਾਬ ਸਰਕਾ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸੀਸੂ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਮੰਥਨ 4.0 ਉਦਯੋਗ ਸੰਸਥਾ ਨਵੀਨਤਾ ਵਰਕਸ਼ਾਪ ਕਰਵਾਇਆ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਰਮਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਮੰਥਨ 4.0 ਉਦਯੋਗ ਸੰਸਥਾ ਨਵੀਨਤਾ ਵਰਪਸ਼ਾਪ ਕਰਵਾਈ ਗਈ | ਜਿਸ ਵਿਚ ਏਵਨ ਸਾਈਕਲ ਦੇ ਸੀ.ਐਮ.ਡੀ. ਉਂਕਾਰ ...

ਪੂਰੀ ਖ਼ਬਰ »

ਪਿੰਡ ਕੱਕਾ ਦੇ ਇਕ ਘਰ ਵਿਚ ਕੀਤੇ ਹਮਲੇ ਦੌਰਾਨ ਔਰਤ ਜਖ਼ਮੀ

ਲੁਧਿਆਣਾ, 5 ਦਸੰਬਰ (ਅਮਰੀਕ ਸਿੰਘ ਬੱਤਰਾ)-ਪੁਲਿਸ ਥਾਣਾ ਮਿਹਰਬਾਨ ਦੇ ਘੇਰੇ 'ਚ ਪੈਂਦੇ ਪਿੰਡ ਕੱਕਾ 'ਚ ਛਨੀਵਾਰ ਰਾਤ ਕਰੀਬ 11.00 ਵਜੇ ਕੁੱਝ ਲੋਕਾਂ ਵਲੋਂ ਕਿਰਪਾਨਾਂ, ਇਟਾਂ ਨਾਲ ਹਮਲਾ ਕਰਨ ਤੋਂ ਬਾਅਦ ਗੋਲੀਆਂ ਚਲਾਉਣ ਦੇ ਦੋਸ਼ ਹੇਠ ਇਮਰਾਨ ਖਾਨ ਪੁੱਤਰ ਰਮਜਾਨ, ਗਗਨਦੀਪ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨੂੰ ਸਮਰਪਿਤ ਹੋ ਨਿੱਬੜਿਆ ਖਾਸੀ ਕਲਾਂ ਦਾ ਫੁੱਟਬਾਲ ਟੂਰਨਾਮੈਂਟ

ਭਾਮੀਆਂ ਕਲਾਂ, 5 ਦਸੰਬਰ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਦੇ ਤਾਜਪੁਰ ਰੋਡ 'ਤੇ ਸਥਿੱਤ ਪਿੰਡ ਖਾਸੀ ਕਲਾਂ ਵਿਖੇ ਕਰਵਾਏ ਗਏ 5 ਰੋਜ਼ਾ ਫੁੱਟਬਾਲ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਖਾਸੀ ਕਲਾਂ ਅਤੇ ਭੜੀ ਦੀ ਟੀਮ ਵਿਚਕਾਰ ਹੋਏ | ਇਸ ਮੌਕੇ ਫੁੱਟਬਾਲ ਮੁਕਾਬਲਿਆਂ ...

ਪੂਰੀ ਖ਼ਬਰ »

ਬੈਂਸ ਵਲੋਂ ਵਾਰਡ ਨੰਬਰ 47 'ਚ ਨਵੇਂ ਟਿਊਬਵੈੱਲ ਦਾ ਉਦਘਾਟਨ • ਲੋਕਾਂ ਦੀਆਂ ਮੁਸ਼ਕਿਲਾ ਦਾ ਹੱਲ ਕਰਨਾ ਸਾਡਾ ਪਹਿਲਾ ਫਰਜ-ਬੈਂਸ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ ਨੰਬਰ 47 ਵਿਚ ਲੋਕਾਂ ਨੂੰ ਆ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਲਈ ਆਪਣੇ ਨਿੱਜੀ ਖਰਚੇ ਤੇ ਬਾਬਾ ਜੀਵਨ ਸਿੰਘ ਪਾਰਕ ਮਨਜੀਤ ਨਗਰ ਵਿਚ ਲਗਵਾਏ ਟਿਊਬਵੈੱਲ ਦਾ ਉਦਘਾਟਨ ਲੋਕ ਇਨਸਾਫ ਪਾਰਟੀ ਦੇ ...

ਪੂਰੀ ਖ਼ਬਰ »

ਪੀ. ਏ. ਯੂ. ਮੁਲਾਜ਼ਮਾਂ ਤੇ ਪੰਜਾਬ ਯੂਨੀਵਰਸਿਟੀ ਦਰਮਿਆਨ ਟੀ-20 ਮੈਚ ਕਰਵਾਇਆ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਪੀ.ਏ.ਯੂ. ਇੰਪਲਾਈਜ ਯੂਨੀਅਨ ਵਲੋਂ ਪੀ.ਏ.ਯੂ. ਦੇ ਮੁਲਾਜ਼ਮਾਂ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚਕਾਰ ਟੀ-20 ਕਿ੍ਕਟ ਮੈਚ ਕਰਵਾਇਆ ਗਿਆ | ਪਹਿਲਾਂ ਖੇਡਦੇ ਹੋਏ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟੀਮ ਨੇ ਸਾਰਿਆਂ ਵਿਕਟਾਂ ...

ਪੂਰੀ ਖ਼ਬਰ »

ਫਿਊਚਰ ਕੇਅਰ ਹੈਲਪਿੰਗ ਹੈਂਡ ਵੱਲੋਂ ਲੋੜਵੰਦ ਸਕੂਲੀ ਬੱਚਿਆਂ ਨੂੰ ਵੰਡੇ ਗਏ ਬੂਟ

ਡਾਬਾ/ਲੁਹਾਰਾ, 5 ਦਸੰਬਰ (ਕੁਲਵੰਤ ਸਿੰਘ ਸੱਪਲ)-ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਠੰਡ ਸ਼ੁਰੂ ਹੋ ਗਈ ਹੈ ਅਤੇ ਇਹ ਠੰਡ ਦਿਨੋ-ਦਿਨ ਵਧਦੀ ਜਾ ਰਹੀ ਹੈ, ਪ੍ਰਮਾਤਮਾ ਦੀ ਕਿ੍ਪਾ ਨਾਲ ਅਸੀਂ ਇਸ ਕਾਬਿਲ ਹਾਂ ਆਪਣੇ ਆਪ ਨੂੰ ਇਸ ਠੰਡ ਤੋਂ ਬਚਾ ਸਕਦੇ ਹਾਂ, ਪਰ ਕੁਝ ਬੱਚੇ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਲਾਡੋਵਾਲ, 5 ਦਸੰਬਰ (ਬਲਬੀਰ ਸਿੰਘ ਰਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲ ਵਿਖੇ ਰੈਡ ਸਵਾਸਤਿਕ ਸੁਸਾਇਟੀ ਲੁਧਿਆਣਾ ਵਲੋਂ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਸਬੰਧੀ ਜਾਗਰੂਕਤਾ ਕੈਂਪ ਦਾ ਅਯੋਕਨ ਕੀਤਾ ਗਿਆ | ਇਸ ਮੌਕੇ ਸਕੂਲੀ ਬੱਚਿਆਂ ਅਤੇ ਸਟਾਫ਼ ਨੂੰ ...

ਪੂਰੀ ਖ਼ਬਰ »

ਜੀ. ਐਨ. ਕੇ. ਸੀ. ਡਬਲਯੂ. ਨੇ ਅੰਤਰਰਾਸ਼ਟਰੀ ਮਿੱਟੀ ਦਿਵਸ ਮਨਾਇਆ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ (ਜੀ.ਐਨ.ਕੇ.ਸੀ.ਡਬਲਯੂ.) ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੇ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਸਵੱਛਤਾ ਐਕਸ਼ਨ ਪਲਾਨ ਕਮੇਟੀ (ਐਸ.ਏ.ਪੀ.) ਨੇ ਫਾਈਨ ਆਰਟਸ ਵਿਭਾਗ ਦੇ ...

ਪੂਰੀ ਖ਼ਬਰ »

ਅਕਸ਼ੈ ਰਾਜ ਨੂੰ ਭਾਵਾਧਰ ਪੰਜਾਬ ਦਾ ਇੰਚਾਰਜ ਲਗਾਇਆ

ਲੁਧਿਆਣਾ, 5 ਦਸੰਬਰ (ਕਵਿਤਾ ਖੁੱਲਰ)-ਅਮਿ੍ਤਸਰ ਵਿਖੇ ਇਕ ਦਸੰਬਰ ਨੂੰ ਭਗਵਾਨ ਵਾਲਮੀਕਿ ਜੀ ਦਾ 5ਵਾਂ ਮੂਰਤੀ ਸਥਾਪਨਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ ਅਤੇ ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਿਚ ਨਿਯੁੱਕਤੀਆਂ ਰਾਸ਼ਟਰੀ ਸੰਚਾਲਕ ਵਿਜੇ ਦਾਨਵ ਵਲੋਂ ...

ਪੂਰੀ ਖ਼ਬਰ »

ਹਲਕਾ ਪੂਰਬੀ 'ਚ ਚਾਰ ਹਜ਼ਾਰ ਕਰੋੜ ਦੇ ਪ੍ਰੋਜੈਕਟ ਸ਼ੁਰੂ ਕਰਾਏ-ਵਿਧਾਇਕ ਤਲਵਾੜ

ਲੁਧਿਆਣਾ, 5 ਦਸੰਬਰ (ਅਮਰੀਕ ਸਿੰਘ ਬੱਤਰਾ)-ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਨੇ ਕਿਹਾ ਹੈ ਕਿ ਇਲਾਕੇ ਦਾ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲ ਦੌਰਾਨ 4 ਹਜ਼ਾਰ ਕਰੋੜ ਦੇ ...

ਪੂਰੀ ਖ਼ਬਰ »

ਸ੍ਰੀ ਗੁਰੁ ਹਰਗੋਬਿੰਦ ਪਬਲਿਕ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਨੇ ਸਕੂਲ ਪਾਈ ਫੇਰੀ ਦੌਰਾਨ ਵਿਦਿਆਰਥੀਆਂ ਨਾਲ ਪਾਈਆਂ ਵਿਚਾਰਕ ਸਾਂਝਾਂ

ਫੁੱਲਾਂਵਾਲ, 5 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਪੈਂਦੇ ਪਿੰਡ ਠੱਕਰਵਾਲ ਦੇ ਵਿੱਦਿਆ ਦੇ ਖੇਤਰ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਲਈ ਰੱਖੀ ਇਕ ...

ਪੂਰੀ ਖ਼ਬਰ »

ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਯਤਨ ਕਰਾਂਗੇ-ਐਡਵੋਕੇਟ ਸਿੱਧੂ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਮੈਂਬਰ ਕਾਰਜਕਰਨੀ ਕਮੇਟੀ ਭਾਰਤੀ ਜਨਤਾ ਪਾਰਟੀ ਪੰਜਾਬ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਕਿਹਾ ਕਿ ਆਮ ਲੋਕਾਂ ਨੂੰ ਕੇਂਦਰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਣ ਇਸ ਲਈ ਪੱਛਮੀ ਹਲਕੇ ਵਿਚ ...

ਪੂਰੀ ਖ਼ਬਰ »

ਹੁਣ ਘਬਰਾਓ ਨਾ! ਘੱਟ ਸੁਣਾਈ ਦੇਣ ਦੀ ਸਮੱਸਿਆ ਤੋਂ ਪਾ ਸਕਦੇ ਹਾਂ ਛੁਟਕਾਰਾ!

ਲੁਧਿਆਣਾ, 5 ਦਸੰਬਰ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ...

ਪੂਰੀ ਖ਼ਬਰ »

ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਹੀ ਹਰ ਵਰਗ ਦਾ ਭਲਾ ਹੋਵੇਗਾ-ਪੱਪੀ ਪਰਾਸ਼ਰ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਹਲਕਾ ਲੁਧਿਆਣਾ ਕੇਂਦਰੀ ਤੋਂ ਸੀਨੀਅਰ ਆਗੂ ਅਸ਼ੋਕ ਪਰਾਸ਼ਰ ਪੱਪੀ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਹੀ ਹਰ ਵਰਗ ਦਾ ਭਲਾ ਹੋ ਸਕਦਾ ਹੈ ਅਤੇ ...

ਪੂਰੀ ਖ਼ਬਰ »

ਸਾਲਾਨਾ ਸਮਾਗਮ ਦੌਰਾਨ ਗੁਰਦੁਆਰਾ ਆਲਮਗੀਰ ਵਿਖੇ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਤ ਕੀਤੇ ਜਾਣਗੇ-ਜਥੇਦਾਰ ਜੱਲ੍ਹਾ

ਆਲਮਗੀਰ, 5 ਦਸੰਬਰ (ਜਰਨੈਲ ਸਿੰਘ ਪੱਟੀ)-ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਮੁਬਾਰਕ ਚਰਨ ਸਥਾਨਕ ਪਿੰਡ ਆਲਮਗੀਰ ਵਿਖੇ ਪਾਏ ਜਾਣ ਦੀ ਯਾਦ ਵਿਚ ਕਰਵਾਏ ਜਾਂਦੇ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਤੇ ਦੇਸ਼ ਦੀ ਚੜ੍ਹਦੀ ਕਲਾ ਦੀ ਅਰਦਾਸ ਲਈ ਗੁਰਮੀਤ ਕੌਰ ਆਪ ਕਾਰ ਚਲਾ ਕੇ ਸ੍ਰੀ ਕਰਤਾਰਪੁਰ ਸਾਹਿਬ ਪੁੱਜੀ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਪ੍ਰਵਾਸੀ ਭਾਰਤੀ ਤੇ ਲੁਧਿਆਣਾ ਵਿਖੇ ਰਹਿਣ ਵਾਲੀ ਗੁਰਮੀਤ ਕੌਰ ਨੇ ਬੀਤੇ ਦਿਨ ਲੁਧਿਆਣਾ ਤੋਂ ਆਪ ਕਾਰ ਚਲਾ ਕੇ ਪਾਕਿਸਤਾਨ ਵਿਚਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਾਉਸਿੰਗ ਬੋਰਡ ਕਾਲੋਨੀ ਤੋਂ ਨਗਰ ਕੀਰਤਨ ਸਜਾਇਆ

ਲੁਧਿਆਣਾ, 5 ਦਸੰਬਰ (ਕਵਿਤਾ ਖੁੱਲਰ)-ਨੌਵੇਂ ਪਾਤਸਾਹ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਉਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਵਲੋਂ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਕੀਰਤਨ ਸਮਾਗਮ ਕਰਵਾਇਆ

ਲੁਧਿਆਣਾ, 5 ਦਸੰਬਰ (ਕਵਿਤਾ ਖੁੱਲਰ)-ਧਰਮ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਭਗਤੀ ਤੇ ਸ਼ਕਤੀ ਦੇ ਸੰਕਲਪ 'ਤੇ ਪਹਿਰਾ ਦਿੰਦਿਆਂ ਹਿੰਦੂ ਧਰਮ ਦੀ ਰੱਖਿਆ ਲਈ ਜੋ ਆਪਣੀ ਸ਼ਹਾਦਤ ਦਿੱਤੀ, ਉਹ ਸਮੁੱਚੇ ਵਿਸ਼ਵ ਦੇ ਇਤਿਹਾਸ ਵਿਚ ਕਿਧਰੇ ਵੀ ...

ਪੂਰੀ ਖ਼ਬਰ »

ਐਡਵੋਕੇਟ ਸਿੱਧੂ ਨੇ ਭਾਜਪਾ ਦੀ ਸੇਵਾ ਹੀ ਸੰਗਠਨ ਮੁਹਿੰਮ ਤਹਿਤ 670 ਵਿਦਿਆਰਥੀਆਂ ਨੂੰ ਸਿੱਖਿਆ ਸਮੱਗਰੀ ਵੰਡੀ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)-ਭਾਜਪਾ ਦੀ ਸੇਵਾ ਹੀ ਸੰਗਠਨ ਮੁਹਿੰਮ ਤਹਿਤ ਬਾੜੇਵਾਲ ਸਰਕਾਰੀ ਸਕੂਲ ਵਿਚ 670 ਵਿਦਿਆਰਥੀਆਂ ਨੂੰ ਐਡਵੋਕੇਟ ਬਿਕਰਮ ਸਿੰਘ ਸਿੱਧੂ ਮੈਂਬਰ ਕਾਰਜਕਰਨੀ ਕਮੇਟੀ ਭਾਰਤੀ ਜਨਤਾ ਪਾਰਟੀ ਪੰਜਾਬ ਪ੍ਰਦੇਸ਼ ਦੀ ਅਗਵਾਈ ਹੇਠ ਸਿੱਖਿਆ ...

ਪੂਰੀ ਖ਼ਬਰ »

ਪੀਤਾ ਆਲਮਗੀਰ ਐਸ. ਓ. ਆਈ. ਦੇ ਕੌਮੀ ਮੀਤ ਪ੍ਰਧਾਨ ਬਣਨ ਤੇ ਗੁਰਦੁਆਰਾ ਆਲਮਗੀਰ ਵਿਖੇ ਹੋਏ ਨਤਮਸਤਕ

ਆਲਮਗੀਰ, 5 ਦਸੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਐਸ.ਓ.ਆਈ. ਦੇ ਨਵ-ਨਿਯੁਕਤ ਕੌਮੀ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੀਤਾ ਆਲਮਗੀਰ ਨੇ ਨਿਯੁਕਤੀ ਉਪਰੰਤ ਗੁਰੂ ਕੇ ਸ਼ੁਕਰਾਨੇ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਵੱਡੀ ...

ਪੂਰੀ ਖ਼ਬਰ »

ਫਿਰੋਜ਼ਪੁਰ ਰੋਡ 'ਤੇ ਐਲੀਵੇਟਿਡ ਰੋਡ ਦੇ ਨਿਰਮਾਣ 'ਚ ਅੜਿਕਾ ਬਣ ਰਹੀਆਂ ਹਾਈਟੈਨਸ਼ਨ ਤਾਰਾਂ ਦਾ ਲੋਡ ਪਾਵਰਕਾਮ ਨੇ ਕੀਤਾ ਸ਼ਿਫਟ

ਲੁਧਿਆਣਾ, 5 ਦਸੰਬਰ (ਅਮਰੀਕ ਸਿੰਘ ਬੱਤਰਾ)-ਟਰਾਂਸਪੋਰਟ ਨਗਰ ਤੋਂ ਫਿਰੋਜ਼ਪੁਰ ਰੋਡ ਤੱਕ ਬਣਾਈ ਜਾ ਰਹੀ ਐਲੀਵੇਟਿਡ ਰੋਡ ਦੇ ਨਿਰਮਾਣ 'ਚ ਆ ਰਹੀਆਂ ਦਿੱਕਤਾਂ ਦੂਰ ਕਰਾਉਣ ਲਈ ਗੈਰ ਸਰਕਾਰੀ ਸੰਸਥਾਵਾਂ (ਐਨ.ਜੀ.ਓਜ) ਵਲੋਂ ਸੋਮਵਾਰ ਨੂੰ ਗਾਂਧੀਗਿਰੀ ਕਰਦੇ ਹੋਏ ਸੋਮਵਾਰ ...

ਪੂਰੀ ਖ਼ਬਰ »

ਵਿਜੈ ਦਾਨਵ ਵਲੋਂ ਭਾਵਾਧਸ ਦੀਆਂ ਵੱਡੇ ਪੱਧਰ 'ਤੇ ਕੀਤੀਆਂ ਗਈਆਂ ਨਿਯੁਕਤੀਆਂ

ਲੁਧਿਆਣਾ, 5 ਦਸੰਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ 5ਵਾਂ ਮੂਰਤੀ ਸਥਾਪਨਾ ਦਿਵਸ ਅਤੇ ਰਾਸ਼ਟਰੀ ਪ੍ਰਤੀਨਿਧੀ ਅਧਿਵੇਸ਼ਨ ਪਾਵਨ ਵਾਲਮੀਕਿ ਤੀਰਥ ਵਿਖੇ ਮੁੱਖ ਸੰਚਾਲਕ ਵੀਰੇਸ਼ ਵਿਜੈ ਦਾਨਵ ਦੀ ਅਗਵਾਈ ਵਿਚ ਹੋਇਆ | ਇਸ ਮੌਕੇ ਜਿੱਥੇ ...

ਪੂਰੀ ਖ਼ਬਰ »

ਚੀਮਾ ਤੇ ਬਾਜਵਾ ਵਲੋਂ ਵਾਰਡ 34 'ਚ 83 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਲੁਧਿਆਣਾ, 5 ਦਸੰਬਰ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਦੱਖਣੀ ਵਿਚ ਪੈਂਦੇ ਵਾਰਡ ਨੰ. 34 ਵਿਖੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਈਸ਼ਰ ਨਗਰ ਦੀਆਂ ਗਲੀਆਂ ਨੂੰ ਪੱਕਿਆਂ ਕਰਨ ਦਾ ਕੰਮ ਪੰਜਾਬ ਪ੍ਰਦੇਸ਼ ਕਾਂਗਰਸ ਇਕਨਾਮਿਕ ਐਂਡ ਪੋਲਿਟੀਕਲ ਪਲਾਨਿੰਗ ਸੈਲ ਦੇ ਚੇਅਰਮੈਨ ...

ਪੂਰੀ ਖ਼ਬਰ »

ਘਰਾਂ 'ਚ ਚੋਰੀ ਕਰਨ ਵਾਲੇ ਦੋ ਗਿ੍ਫ਼ਤਾਰ

ਲੁਧਿਆਣਾ, 5 ਦਸੰਬਰ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ 2 ਦੀ ਪੁਲਿਸ ਨੇ ਲੋਕਾਂ ਦੇ ਘਰਾਂ 'ਚ ਵੜ ਕੇ ਚੋਰੀ ਕਰਨ ਵਾਲੇ ਮੁੰਨੀ ਲਾਲ ਪੁੱਤਰ ਰਾਧੇ, ਸਤੀਸ਼ ਕੁਮਾਰ ਪੁੱਤਰ ਬੁੱਧੀ ਲਾਲ ਖ਼ਿਲਾਫ਼ ਧਾਰਾ 457, 380, 411 ਆਈ.ਪੀ.ਸੀ. ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਗਿ੍ਫ਼ਦਾਰ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਕਵੀ ਦਰਬਾਰ ਕਰਵਾਉਣ ਦਾ ਫ਼ੈਸਲਾ

ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਸ਼ਹੀਦ ਭਗਤ ਸਿੰਘ ਸੱਭਿਆਚਾਰ ਮੰਚ ਲੁਧਿਆਣਾ ਵਲੋਂ ਕਮਲੇਸ਼ ਕੁਮਾਰੀ ਦੇ ਸਹਿਯੋਗ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ ਨੂੰ ਸਮਰਪਿਤ 8 ਦਸੰਬਰ ਸਵੇਰੇ 10 ਵਜੇ ਤੋਂ 2 ਵਜੇ ਤੱਕ ਪੰਜਾਬੀ ਭਵਨ ਲੁਧਿਆਣਾ ਵਿਖੇ ਕਵੀ ਦਰਬਾਰ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਦੇ ਸਬੰਧ 'ਚ ਅੰਬੇਡਕਰ ਨਵਯੁਵਕ ਦਲ ਵਲੋਂ ਕੱਢਿਆ ਬਹੁਜਨ ਚੇਤਨਾ ਮਾਰਚ

ਲੁਧਿਆਣਾ, 5 ਦਸੰਬਰ (ਕਵਿਤਾ ਖੁੱਲਰ)-ਅੰਬੇਡਕਰ ਨਵਯੁਕਤ ਦਲ ਵਲੋਂ 6 ਦਸੰਬਰ ਨੂੰ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਦੇ ਪ੍ਰੀ-ਨਿਰਵਾਣ ਦਿਵਸ ਦੇ ਸਬੰਧ 'ਚ ਦਲ ਦੇ ਸਰਪ੍ਰਸਤ ਰਾਜੀਵ ਕੁਮਾਰ ਲਵਲੀ ਅਤੇ ਪ੍ਰਧਾਨ ਬੰਸੀ ਲਾਲ ਪ੍ਰੇਮੀ ਦੀ ਅਗਵਾਈ 'ਚ ਬਹੁਜਨ ਚੇਤਨਾ ...

ਪੂਰੀ ਖ਼ਬਰ »

40 ਅੰਗਹੀਣਾਂ ਨੂੰ ਬਨਾਉਟੀ ਅੰਗ ਪ੍ਰਦਾਨ

• ਸੰਸਾਰ ਅੰਗਹੀਣਤਾ ਦਿਵਸ ਮੌਕੇ ਕਰਵਾਇਆ ਸਮਾਗਮ ਲੁਧਿਆਣਾ, 5 ਦਸੰਬਰ (ਸਲੇਮਪੁਰੀ)-ਭਾਰਤ ਵਿਕਾਸ ਪਰਿਸ਼ਦ ਚੈਰੀਟੇਬਲ ਟਰੱਸਟ ਪੰਜਾਬ ਵਲੋਂ ਕੌਮਾਂਤਰੀ ਅੰਗਹੀਣਤਾ ਦਿਵਸ ਮੌਕੇ ਮਹਾਰਿਸ਼ੀ ਵਾਲਮੀਕਿ ਨਗਰ ਸਥਿਤ ਵਿਕਲਾਂਗ ਸਹਾਇਤਾ ਕੇਂਦਰ ਵਿਚ ਅੰਗਹੀਣਤਾ ਦਿਵਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX