ਤਾਜਾ ਖ਼ਬਰਾਂ


ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  9 minutes ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  24 minutes ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  32 minutes ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  about 1 hour ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  about 1 hour ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  about 1 hour ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  about 2 hours ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  about 3 hours ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  about 3 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  about 4 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  about 4 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  about 4 hours ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  about 4 hours ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਸਕੂਲ ਅਧਿਆਪਕਾਂ ਵਲੋਂ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਮਾਹਿਲਪੁਰ, 25 ਮਈ (ਰਜਿੰਦਰ ਸਿੰਘ)-ਪਹਾੜੀ ਖਿੱਤੇ 'ਚ ਵਸੇ ਪਿੰਡ ਜੇਜੋਂ ਦੁਆਬਾ ਵਿਖੇ ਚੱਲ ਰਹੇ ਸਰਕਾਰੀ ਸੀਨੀਅਰ ਸਮਾਰਟ ਸਕੂਲ 'ਚ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਕੁਝ ਅਧਿਆਪਕ ਵਲੋਂ ਇਕ...
ਸੁਨਾਮ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਵਲੋਂ ਫਲੈਗ ਮਾਰਚ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਸੁਨਾਮ ਪੁਲਿਸ ਵਲੋਂ ਅੱਜ ਸਵੇਰੇ ਹੀ ਸ਼ਹਿਰ ਦੀ ਇਕ ਬਸਤੀ ਵਿਚ ਨਸ਼ਿਆਂ ਦੇ ਧੰਦੇ 'ਚ ਲਿਪਤ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ...
ਦਿਨ-ਦਿਹਾੜੇ ਕਾਪਾ ਦਿਖਾ ਕੇ ਔਰਤ ਤੇ ਉਸ ਦੇ ਬੱਚੇ ਸਮੇਤ ਕਾਰ ਨੂੰ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  about 5 hours ago
ਜਲਾਲਾਬਾਦ, 25 ਮਈ (ਕਰਨ ਚੁਚਰਾ)-ਇਲਾਕੇ ਅੰਦਰ ਲੁੱਟਖੋਹ ਦੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੂੰ ਪੂਰੀ ਤਰ੍ਹਾਂ ਉਜਾਗਰ ਕਰਕੇ ਰੱਖ ਦਿੱਤਾ ਹੈ। ਅਜਿਹਾ ਸ਼ਾਇਦ ਹੀ ਕੋਈ ਦਿਨ ਹੋਵੇਗਾ ਜਦ ਕਿਧਰੇ ਚੋਰੀ ਜਾਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਨਾ ਦਿੱਤਾ ਗਿਆ ਹੋਵੇ...
ਗਿਆਨਵਾਪੀ ਮਸਜਿਦ ਕੇਸ ਸਿਵਿਲ ਜੱਜ ਤੋਂ ਫਾਸਟ ਟਰੈਕ ਕੋਰਟ ਟਰਾਂਸਫ਼ਰ, 30 ਮਈ ਨੂੰ ਹੋਵੇਗੀ ਅਗਲੀ ਸੁਣਵਾਈ
. . .  about 5 hours ago
ਨਵੀਂ ਦਿੱਲੀ, 25 ਮਈ-ਗਿਆਨਵਾਪੀ ਮਾਮਲੇ 'ਚ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਲਤ ਨੇ ਬਿਨਾਂ ਸਮਾਂ ਗਵਾਏ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਇਸ ਪੂਰੇ ਮਾਮਲੇ ਨੂੰ ਫਾਸਟ ਟਰੈਕ 'ਤੇ ਤਬਦੀਲ ਕਰ ਦਿੱਤਾ। ਹੁਣ ਗਿਆਨਵਾਪੀ ਮਸਜਿਦ ਦਾ ਮਾਮਲਾ ਤੇਜ਼ੀ ਨਾਲ ਅੱਗੇ ਵਧੇਗਾ, ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਹੋ ਸਕਦੀ ਹੈ ਅਤੇ ਜਲਦ ਤੋਂ ਜਲਦ ਫੈਸਲਾ ਸੁਣਾਇਆ ਜਾ ਸਕਦਾ ਹੈ...
ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ
. . .  about 6 hours ago
ਚੰਡੀਗੜ੍ਹ, 25 ਮਈ-ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ ਕੀਤਾ ਗਿਆ। ਜਾਣਕਾਰੀ ਮੁਤਾਬਿਕ 425 ਕਰੋੜ ਰੁਪਏ ਦਾ ਫ਼ੰਡ ਜਾਰੀ ਕੀਤਾ...
ਖੁੱਲ੍ਹੇ ਬੋਰਵੈੱਲ ਨੂੰ ਲੈ ਕੇ ਮਾਨ ਸਰਕਾਰ ਸਖ਼ਤ, ਬੋਰਵੈੱਲ ਬੰਦ ਨਾ ਹੋਣ 'ਤੇ ਹੋਵੇਗੀ ਅਪਰਾਧਿਕ ਕਾਰਵਾਈ
. . .  about 6 hours ago
ਚੰਡੀਗੜ੍ਹ, 25 ਮਈ-ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਸੰਬੰਧੀ ਸਰਕਾਰ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਐਡਵਾਇਜ਼ਰੀ ਜਾਰੀ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਬੋਰਵੈੱਲ ਬੰਦ ਨਾ ਹੋਣ 'ਤੇ ਅਪਰਾਧਿਕ ਕਾਰਵਾਈ ਹੋਵੇਗੀ...
ਸੀ.ਟੀ.ਯੂ. ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਅਜਨਾਲਾ ਅੰਮ੍ਰਿਤਸਰ ਮਾਰਗ ਜਾਮ
. . .  about 6 hours ago
ਹਰਸ਼ ਛੀਨਾ, 25 ਮਈ (ਕੜਿਆਲ)-ਮਹਾਤਮਾ ਗਾਂਧੀ ਰੁਜ਼ਗਾਰ ਗਾਰੰਟੀ ਯੋਜਨਾ ਤਹਿਤ ਕੰਮ ਕਰਦੇ ਕਾਮਿਆਂ ਵਲੋਂ ਮਿਹਨਤਾਨਾ ਨਾ ਮਿਲਣ ਕਾਰਨ ਸੈਂਟਰਲ ਟਰੇਡ ਯੂਨੀਅਨ ਦੇ ਝੰਡੇ ਹੇਠ ਮਗਨਰੇਗਾ ਕਾਮਿਆਂ ਵਲੋਂ ਅਜਨਾਲਾ ਅੰਮ੍ਰਿਤਸਰ...
ਉੱਘੇ ਸਾਹਿਤਕਾਰ ਹਰਬੰਸ ਸਿੰਘ ਢਿੱਲੋਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
. . .  about 6 hours ago
ਧੂਰੀ, 25 ਮਈ (ਦੀਪਕ)-ਪੰਜਾਬੀ ਫ਼ਿਲਮਾਂ ਦੇ ਉੱਘੇ ਅਦਾਕਾਰ ਬੀਨੂੰ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਢਿੱਲੋਂ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ। ਉੱਘੇ ਸਾਹਿਤਕਾਰ ਤੇ ਚਿੱਤਰਕਾਰ ਹਰਬੰਸ ਸਿੰਘ ਢਿੱਲੋਂ ਦਾ ਅੱਜ ਰਾਮਬਾਗ ਧੂਰੀ ਵਿਖੇ ਸੇਜ਼ਲ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ।
ਆਦਮਪੁਰ: ਸਰਕਾਰੀ ਸਕੂਲ ਸਾਹਮਣੇ ਨਵੀਂ ਆਬਾਦੀ 'ਚ ਚੱਲੀਆਂ ਗੋਲੀਆਂ
. . .  1 minute ago
ਆਦਮਪੁਰ, 25 ਮਈ (ਹਰਪ੍ਰੀਤ ਸਿੰਘ)- ਆਦਮਪੁਰ ਦੇ ਮੁਹੱਲਾ ਗਾਜ਼ੀਪੁਰ ਵਿਖੇ ਸਰਕਾਰੀ ਸਕੂਲ ਦੇ ਸਾਹਮਣੇ ਨਵੀਂ ਕਾਲੋਨੀ 'ਚ ਪੰਜ ਦੇ ਕਰੀਬ ਅਣਪਛਾਤਿਆਂ ਵਲੋਂ ਇਕ ਨੌਜਵਾਨ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ...
ਮਨਜਿੰਦਰ ਸਿੰਘ ਸਿਰਸਾ ਨੇ ਕਾਂਗਰਸ ਸਰਕਾਰ 'ਤੇ ਕੱਸਿਆ ਤਨਜ਼
. . .  about 6 hours ago
ਨਵੀਂ ਦਿੱਲੀ, 25 ਮਈ-ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵਲੋਂ ਅੱਜ ਕਾਂਗਰਸ ਸਰਕਾਰ 'ਤੇ ਤਨਜ਼ ਕੱਸਿਆ ਗਿਆ ਹੈ। ਉਨ੍ਹਾਂ ਨੇ ਤਨਜ਼ ਕਸਦਿਆਂ ਕਿਹਾ ਕਿ ਸਾਰੇ ਕਾਂਗਰਸ ਛੱਡ ਜਾਣਗੇ ਕਾਂਗਰਸ 'ਚ ਸਿਰਫ਼ ਮਾਂ, ਧੀ ਅਤੇ ਪੁੱਤਰ ਤਿੰਨ ਜਾਣੇ ਹੀ ਰਹਿ ਜਾਣਗੇ ਅਤੇ ਕਾਂਗਰਸ...
ਚਿੱਟੇ ਦਿਨ ਬਲਾਕ ਬੰਗਾ ਦੇ ਪਿੰਡ ਸੱਲ ਕਲਾਂ ਵਿਖੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 7 hours ago
ਕਟਾਰੀਆਂ, 25 ਮਈ (ਨਵਜੋਤ ਸਿੰਘ ਜੱਖੂ)- ਬਲਾਕ ਬੰਗਾ ਦੇ ਪਿੰਡ ਸੱਲ ਕਲਾਂ ਵਿਖੇ ਇਕ ਨੌਜਵਾਨ ਦੀ ਚਿੱਟੇ ਦਿਨ ਗੋਲੀ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅਮਰਜੀਤ ਸਿੰਘ ਦੀ ਲੜਕੀ ਮਹਿਕਪ੍ਰੀਤ ਕੌਰ ਨੇ ਦੱਸਿਆ...
ਬੈਰਕ 'ਚ ਨਜ਼ਰਬੰਦ ਹਵਾਲਾਤੀ ਨੇ ਜੇਲ੍ਹ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਈ, ਮਚੀ ਹਫੜਾ-ਦਫ਼ੜੀ
. . .  about 7 hours ago
ਫਰੀਦਕੋਟ, 25 ਮਈ (ਜਸਵੰਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਨਜ਼ਰਬੰਦ ਇਕ ਹਵਾਲਾਤੀ ਨੇ ਸਮੁੱਚੀ ਜੇਲ੍ਹ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾ ਕੇ ਜੇਲ੍ਹ ਪ੍ਰਬੰਧਾਂ ਦੀ ਫੂਕ ਕੱਢੀ ਹੈ। ਜੇਲ੍ਹ 'ਚ ਗੰਭੀਰ ਅਪਰਾਧਾਂ ਵਾਲੇ ਕੈਦੀਆਂ ਤੇ ਹਵਾਲਾਤੀਆਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਮੱਘਰ ਸੰਮਤ 553

ਪੰਜਾਬ / ਜਨਰਲ

ਭਾਰਤ-ਪਾਕਿ 1971 ਜੰਗ ਦੀ ਦਾਸਤਾਨ

ਭਾਰਤੀ ਸੈਨਿਕਾਂ ਨੇ ਪਾਕਿ 'ਤੇ ਲੜਾਕੂ ਜਹਾਜ਼ਾਂ ਨਾਲ ਕੀਤਾ ਸੀ ਜ਼ਬਰਦਸਤ ਹਮਲਾ

ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)- ਭਾਰਤ-ਪਾਕਿ 1971 ਦੀ ਜੰਗ ਫ਼ਾਜ਼ਿਲਕਾ ਸੈਕਟਰ ਵਿਚ ਲੜੀ ਗਈ | ਜੰਗ ਦੌਰਾਨ ਪਾਕਿਸਤਾਨੀ ਰੇਂਜਰਾਂ ਤੋਂ ਕਰੀਬ ਇਕ ਦਰਜਨ ਪਿੰਡ ਅਤੇ ਬੇਰੀ ਵਾਲਾ ਪੁਲ ਛੁਡਾਉਣ ਲਈ ਭਾਰਤ ਦੇ ਕਈ ਜਵਾਨਾਂ ਨੇ ਸ਼ਹੀਦੀ ਦਾ ਜਾਮ ਪੀਤਾ | 3 ਦਸੰਬਰ ਤੋਂ 17 ਦਸੰਬਰ ਤੱਕ ਚੱਲੀ ਇਸ ਜੰਗ ਵਿਚ ਸ਼ਹੀਦ ਹੋਏ ਜਵਾਨਾਂ ਦੀ 90 ਫੁੱਟ ਲੰਬੀ ਅਤੇ 18 ਫੁੱਟ ਚੌੜੀ ਚਿਤਾ ਬਣਾ ਕੇ ਸਸਕਾਰ ਕੀਤਾ ਗਿਆ | ਜਿੱਥੇ ਜੰਗ ਦੀ ਮਹਾ ਗਾਥਾ ਲਿਖੀ ਗਈ ਹੈ ਅਤੇ ਸ਼ਹੀਦ ਜਵਾਨਾਂ ਤੋਂ ਇਲਾਵਾ ਦੁਸ਼ਮਣ ਤੋਂ ਖੋਹੇ ਹਥਿਆਰਾਂ ਦੀਆਂ ਤਸਵੀਰਾਂ ਦਾ ਅਜਾਇਬ ਘਰ ਬਣਾਇਆ ਗਿਆ ਹੈ | ਇਸ ਜਗ੍ਹਾ 'ਤੇ 1991 ਵਿਚ 67 ਇਨਫੈਂਟਰੀ ਦੇ ਬਾਕੀ ਅੱਠ ਯੂਨਿਟਾਂ ਦੇ ਸਮਾਰਕ ਬਣਾਏ ਗਏ ਹਨ | ਜੰਗ ਵਿਚ 15 ਰਾਜਪੂਤ ਦੇ 6 ਅਫ਼ਸਰ, 2 ਜੇ.ਸੀ.ਓ., 62 ਜਵਾਨ, 4 ਜਾਟ ਬਟਾਲੀਅਨ ਦਾ ਇਕ ਅਫ਼ਸਰ, 4 ਜੇ.ਸੀ.ਓ. ਅਤੇ 64 ਜਵਾਨ, 3 ਆਸਾਮ ਦੇ 4 ਅਫ਼ਸਰ, 3 ਜੇ.ਸੀ.ਓ. ਅਤੇ 32 ਜਵਾਨਾਂ ਤੋਂ ਇਲਾਵਾ ਹੋਰ ਬਟਾਲੀਅਨਾਂ ਦੇ 2 ਜੇ.ਸੀ.ਓ. ਅਤੇ 27 ਜਵਾਨਾਂ ਨੇ ਧਰਤੀ ਮਾਂ ਦੀ ਰੱਖਿਆ ਕਰਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਜਦੋਂਕਿ 364 ਜਵਾਨ ਜ਼ਖ਼ਮੀ ਹੋ ਗਏ | ਇਸ ਜੰਗ 'ਚ ਸ਼ਹੀਦ ਜਵਾਨਾਂ ਵਿਚੋਂ ਇਕ ਨੂੰ ਮਹਾਵੀਰ ਚੱਕਰ, 6 ਵੀਰ ਚੱਕਰ, 2 ਸੈਨਾ ਮੈਡਲ ਅਤੇ 4 ਮੈਨਸ਼ਨ ਇਨ ਡਿਸਪੈਚ ਦੇ ਸਨਮਾਨ ਨਾਲ ਨਿਵਾਜਿਆ ਗਿਆ | ਜੰਗ ਵਿਚ 6 ਦਸੰਬਰ ਦੀ ਰਾਤ ਦੋਵਾਂ ਪਾਸਿਆਂ ਤੋਂ ਲੜਾਕੂ ਜਹਾਜ਼ਾਂ ਦਾ ਜ਼ਿਆਦਾ ਇਸਤੇਮਾਲ ਕੀਤਾ ਗਿਆ | ਪਾਕਿਸਤਾਨੀ ਰੇਂਜਰ ਬੇਰੀ ਵਾਲਾ ਪੁਲ ਵਲੋਂ ਫ਼ਾਜ਼ਿਲਕਾ ਵੱਲ ਤੇਜ਼ੀ ਨਾਲ ਵਧਣਾ ਚਾਹੁੰਦੀ ਸੀ, ਪਰ ਭਾਰਤੀ ਸੈਨਿਕਾਂ ਨੇ ਉਨ੍ਹਾਂ ਨੂੰ ਬੇਰੀ ਵਾਲਾ ਪੁਲ 'ਤੇ ਹੀ ਰੋਕ ਲਿਆ | ਭਾਰਤੀ ਸੈਨਾ ਨੇ ਆਪਣੀ ਜੰਗ ਨੀਤੀ ਵਿਚ ਬਦਲਾਅ ਕੀਤਾ ਅਤੇ ਦੂਸਰੇ ਪਾਸੇ ਤੋਂ ਹਮਲਾ ਕਰ ਦਿੱਤਾ | ਭਾਵੇਂ ਬੰਦੀ ਬਣੇ ਪਿੰਡਾਂ ਦੇ ਲੋਕਾਂ ਨੂੰ ਤਾਂ ਪਾਕਿਸਤਾਨੀ ਰੇਂਜਰਾਂ ਨੇ ਨਹੀਂ ਛੱਡਿਆ, ਪਰ ਅੱਗੇ ਵੀ ਨਹੀਂ ਆਏ | ਇਸ ਦੌਰਾਨ ਭਾਰਤੀ ਸੈਨਿਕ ਪਾਕਿਸਤਾਨੀ ਦੀ ਧਰਤੀ ਦੀ ਉਸ ਥਾਂ 'ਤੇ ਪੁੱਜ ਗਏ, ਜਿੱਥੋਂ ਪਾਕਿਸਤਾਨੀ ਰੇਂਜਰ ਭਾਰਤੀ ਸੈਨਿਕਾਂ 'ਤੇ ਸ਼ੇਰਮਨ ਟੈਂਕ ਨਾਲ ਗੋਲੇ ਸੁੱਟ ਰਹੇ ਸਨ | ਉਨ੍ਹਾਂ ਰੇਂਜਰਾਂ ਨੂੰ ਧਰਤੀ 'ਤੇ ਵਿਛਾ ਕੇ ਸ਼ੇਰਮਨ ਟੈਂਕ ਖੋਹ ਲਿਆ | ਭਾਰਤੀ ਸੈਨਿਕਾਂ ਨੇ ਇਸ ਜੰਗ ਵਿਚ ਪਾਕਿਸਤਾਨੀ ਸੈਨਾ ਤੋਂ ਗਿਲਗਿਟ ਜੀਪ ਤੋਂ ਇਲਾਵਾ ਭਾਰੀ ਮਾਤਰਾ 'ਚ ਅਸਲਾ ਬਰੂਦ ਵੀ ਖੋਹ ਲਿਆ ਅਤੇ ਭਾਰਤੀ ਸੀਮਾ ਵਿਚ ਲੈ ਆਏ, ਜਿਨ੍ਹਾਂ ਦੀਆਂ ਤਸਵੀਰਾਂ ਆਸਫਵਾਲਾ ਦੇ ਅਜਾਇਬ ਘਰ ਵਿਚ ਸਜਾਈਆਂ ਗਈਆਂ ਹਨ |

ਜਲ ਸਰੋਤ ਵਿਭਾਗ ਦੇ ਮੁੁਲਾਜ਼ਮਾਂ ਵਲੋਂ ਕੱਲ੍ਹ ਤੋਂ ਮੁਕੰਮਲ ਹੜਤਾਲ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਦੇ ਸੱਦੇ 'ਤੇ ਜਲ ਸਰੋਤ ਵਿਭਾਗ ਦੇ ਮੁੁਲਾਜ਼ਮਾਂ ਵਲੋਂ 7 ਦਸੰਬਰ ਤੋਂ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਰਜਿੰਦਰਪਾਲ ਗੋਇਲ ਐਸ.ਡੀ.ਓ, ਬਿਕਰਮਜੀਤ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਚੰਡੀਗੜ੍ਹ 'ਚ ਦਾਖ਼ਲ ਹੋਏ ਕੱਚੇ ਅਧਿਆਪਕ

ਚੰਡੀਗੜ੍ਹ, 5 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਕੱਚੇ ਅਧਿਆਪਕ ਜੋ ਆਪਣੀਆਂ ਮੰਗਾਂ ਨੂੰ ਲੈ ਕੇ ਮੁਹਾਲੀ ਵਿਚ 173 ਦਿਨਾਂ ਤੋਂ ਧਰਨੇ 'ਤੇ ਬੈਠੇ ਹਨ, ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵਿਚ ਦਾਖ਼ਲ ਹੋ ਗਏ | ...

ਪੂਰੀ ਖ਼ਬਰ »

ਚੰਨੀ ਦੀ ਕੋਠੀ ਵੱਲ ਵਧੇ ਐੱਨ.ਪੀ.ਐੱਸ. ਮੁਲਾਜ਼ਮਾਂ 'ਤੇ ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ, ਕਈ ਜ਼ਖ਼ਮੀ

ਮੋਰਿੰਡਾ, 5 ਦਸੰਬਰ (ਤਰਲੋਚਨ ਸਿੰਘ ਕੰਗ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਅੱਜ ਮੋਰਿੰਡਾ ਵਿਖੇ ਪੈਨਸ਼ਨ ਅਧਿਕਾਰ ਮਹਾਂ ਰੈਲੀ ਕਰਨ ਤੋਂ ਬਾਅਦ ਮੁੱਖ ਮੰਤਰੀ ਚੰਨੀ ਦੀ ਕੋਠੀ ਵੱਲ ਵਧੇ ਐੱਨ.ਪੀ.ਐੱਸ. ਮੁਲਾਜ਼ਮਾਂ 'ਤੇ ਪੁਲਿਸ ਵਲੋਂ ਪਾਣੀ ਦੀਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੇ ਹੈਲੀਕਾਪਟਰ ਦੇ ਝੂਟੇ ਚਰਚਾ 'ਚ

ਹਰਕਵਲਜੀਤ ਸਿੰਘ ਚੰਡੀਗੜ੍ਹ, 5 ਦਸੰਬਰ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੀ ਆਲ ਇੰਡੀਆ ਕਾਂਗਰਸ ਕਮੇਟੀ ਦੀਆਂ ਮੀਟਿੰਗਾਂ ਵਿਚ ਸ਼ਮੂਲੀਅਤ ਤੇ ਰਾਹੁਲ ਗਾਂਧੀ ਦੇ ਬੁਲਾਇਆਂ ਦਿੱਲੀ ਜਾਣ ਲਈ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਕਰ ਸਕਦੇ ਹਨ ਅਤੇ ਕੀ ਇਕ ਮੁੱਖ ਮੰਤਰੀ ...

ਪੂਰੀ ਖ਼ਬਰ »

ਮਾਲ ਅਧਿਕਾਰੀ ਤੇ ਡੀ.ਸੀ. ਦਫ਼ਤਰ ਕਰਮਚਾਰੀ ਅੱਜ ਅਤੇ ਕੱਲ੍ਹ ਵੀ ਹੜਤਾਲ 'ਤੇ ਰਹਿਣਗੇ

ਲੁਧਿਆਣਾ/ਕਪੂਰਥਲਾ, 5 ਦਸੰਬਰ (ਸਲੇਮਪੁਰੀ, ਸਡਾਨਾ)- ਵਿਜੀਲੈਂਸ ਵਿਭਾਗ ਵਲੋਂ ਮਾਹਿਲਪੁਰ 'ਚ ਤਾਇਨਾਤ ਨਾਇਬ ਤਹਿਸੀਲਦਾਰ ਅਤੇ ਇਕ ਰਜਿਸਟਰੀ ਕਲਰਕ ਵਿਰੁੱਧ ਕਥਿਤ ਤੌਰ 'ਤੇ ਰਿਸ਼ਵਤ ਦੇ ਮਾਮਲੇ ਨੂੰ ਲੈ ਕੇ ਕੀਤੀ ਗਈ ਪੁਲਿਸ ਕਾਰਵਾਈ ਦੇ ਰੋਸ ਵਜੋਂ ਸੂਬੇ ਦੇ ਸਮੂਹ ਮਾਲ ...

ਪੂਰੀ ਖ਼ਬਰ »

ਰਾਘਵ ਚੱਢਾ ਦੀ ਰੇਡ ਤੋਂ ਬਾਅਦ ਰੂਪਨਗਰ ਦੀ ਮਾਈਨਿੰਗ ਖੱਡ 'ਤੇ ਪੁੱਜੇ ਚੰਨੀ

ਰੂਪਨਗਰ, 5 ਦਸੰਬਰ (ਸਤਨਾਮ ਸਿੰਘ ਸੱਤੀ)-ਬੀਤੇ ਦਿਨ ਸਤਲੁਜ ਦਰਿਆ 'ਤੇ ਹਲਕਾ ਸ੍ਰੀ ਚਮਕੌਰ ਸਾਹਿਬ 'ਚ ਪੈਂਦੇ ਜਿੰਦਾਪੁਰ ਖੇਤਰਾਂ 'ਚ ਜੰਗਲਾਤ ਵਿਭਾਗ ਦੇ ਖੇਤਰ 'ਚ ਹੋ ਰਹੀ ਵੱਡੇ ਪੱਧਰ 'ਤੇ ਮਾਈਨਿੰਗ ਸਥਾਨਾਂ 'ਤੇ 'ਆਪ' ਆਗੂ ਰਾਘਵ ਚੱਢਾ ਵਲੋਂ ਕੀਤੀ ਰੇਡ ਦੀ ਅਸਲੀਅਤ ...

ਪੂਰੀ ਖ਼ਬਰ »

ਮਜੀਠੀਆ ਨੂੰ ਝੂਠੇ ਕੇਸ 'ਚ ਫਸਾਉਣ ਦੀ ਸਾਜ਼ਿਸ਼ ਬੇਨਕਾਬ- ਡਾ. ਚੀਮਾ

ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਝੂਠੇ ਕੇਸ ਵਿਚ ਫਸਾਉਣ ਦਾ ਯਤਨ ਕਰਨ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸ ...

ਪੂਰੀ ਖ਼ਬਰ »

ਪੰਜਾਬ 'ਚ ਫੁੱਟ ਪਾਊ ਸਾਜਿਸ਼ਾਂ ਨੂੰ ਹੱਲਾਸ਼ੇਰੀ ਦੇਣ ਲਈ ਭਾਜਪਾ ਨੇ ਕੈਪਟਨ ਤੇ ਢੀਂਡਸਾ ਵਰਗੇ ਨਵੇਂ ਸਹਿਯੋਗੀ ਲੱਭੇ- ਚੰਨੀ

ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਸਰਕਾਰ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਫਿਰ ਨਿਸ਼ਾਨਾ ਸਾਧਿਆ | ਉਨ੍ਹਾਂ ਭਾਜਪਾ ਨੂੰ ਵੰਡ ਪਾਉਣ ਵਾਲੀ ਪਾਰਟੀ ਦੱਸਦਿਆਂ ਕਿਹਾ ਕਿ ਪੰਜਾਬ 'ਚ ਆਪਣੇ ਵੰਡ-ਪਾਊ ...

ਪੂਰੀ ਖ਼ਬਰ »

ਕੱਚੇ ਸਿਹਤ ਕਾਮੇ ਅੱਜ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਦੇਣਗੇ ਧਰਨੇ

ਲੁਧਿਆਣਾ, 5 ਦਸੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਕੌਮੀ ਸਿਹਤ ਮਿਸ਼ਨ ਅਧੀਨ ਸੇਵਾਵਾਂ ਨਿਭਾ ਰਹੇ ਕੱਚੇ ਕਾਮਿਆਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ | ਕੌਮੀ ਸਿਹਤ ਮਿਸ਼ਨ ਮੁਲਾਜ਼ਮ ਯੂਨੀਅਨ ਪੰਜਾਬ ...

ਪੂਰੀ ਖ਼ਬਰ »

ਸਹਾਇਕ ਪ੍ਰੋਫ਼ੈਸਰਾਂ ਦੇ 1158 ਅਹੁਦੇ ਭਰਨ ਦੀ ਪ੍ਰਕਿਰਿਆ 'ਤੇ ਹਾਈਕੋਰਟ ਨੇ ਲਾਈ ਅੰਤਰਿਮ ਰੋਕ

ਚੰਡੀਗੜ੍ਹ, 5 ਦਸੰਬਰ (ਬਿ੍ਜੇਂਦਰ ਗੌੜ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੂਬੇ ਵਿਚ ਸਹਾਇਕ ਪ੍ਰੋਫੈਸਰਾਂ ਦੇ 1158 ਅਹੁਦੇ ਭਰੇ ਜਾਣ ਦੀ ਪ੍ਰਕਿਰਿਆ 'ਤੇ 13 ਦਸੰਬਰ ਦੀ ਅਗਲੀ ਸੁਣਵਾਈ ਤੱਕ ਅੰਤਰਿਮ ਰੋਕ ਲਗਾ ਦਿੱਤੀ ਹੈ | ਇਹ ਆਦੇਸ਼ ਜਸਟਿਸ ਮਹਾਂਬੀਰ ਸਿੰਘ ਸਿੰਧੂ ਦੀ ...

ਪੂਰੀ ਖ਼ਬਰ »

ਫ਼ਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਤੇ ਬਿਨਾਂ ਵਾਹਨ ਰਜਿਸਟਰ ਕਰਨ ਦੇ ਮਾਮਲੇ 'ਚ ਸਹਾਇਕ ਆਰ.ਟੀ.ਏ. ਤੇ ਕਲਰਕ ਗਿ੍ਫ਼ਤਾਰ

ਫ਼ਰੀਦਕੋਟ, 5 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਅਤੇ ਗੈਰਕਾਨੂੰਨੀ ਢੰਗ ਨਾਲ ਗੱਡੀਆਂ ਦੀਆਂ ਰਜਿਸਟ੍ਰੇਸ਼ਨ ਕਾਪੀਆਂ ਤਿਆਰ ਕਰਨ ਦੇ ਦੋਸ਼ਾਂ 'ਚ ਫ਼ਰੀਦਕੋਟ ਦੇ ਸਹਾਇਕ ਆਰ.ਟੀ.ਏ. ਅਤੇ ਇਕ ਸਹਾਇਕ ਕਲਰਕ ਨੂੰ ਵਿਜੀਲੈਂਸ ਵਿਭਾਗ ਨੇ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਦੇ ਮਾਤਾ ਰਾਜ ਰਾਣੀ ਨੂੰ ਸ਼ਰਧਾਂਜਲੀਆਂ

ਰੂਪਨਗਰ, 5 ਦਸੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਮਾਤਾ ਰਾਜ ਰਾਣੀ ਨੂੰ ਅੱਜ ਗੁਰਦੁਆਰਾ ਟਿੱਬੀ ਸਾਹਿਬ ਵਿਖੇ, ਉਨ੍ਹਾਂ ਨਮਿਤ ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਉੱਘੀਆਂ ਸ਼ਖ਼ਸੀਅਤਾਂ ...

ਪੂਰੀ ਖ਼ਬਰ »

ਅਕਾਲੀ ਦਲ ਤੇ 'ਆਪ' ਦੀ ਸਥਿਤੀ ਹਾਸੋਹੀਣੀ- ਢੀਂਡਸਾ

ਸੰਗਰੂਰ, 5 ਦਸੰਬਰ (ਸੁਖਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਅਕਾਲੀ ਦਲ (ਸ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂ ਅਮਿਤ ਸ਼ਾਹ ਨਾਲ 3 ਦਸੰਬਰ ਨੂੰ ਹੋਈ ਮੁਲਾਕਾਤ ਦੌਰਾਨ ਉਨ੍ਹਾਂ ਨੇ ਪੰਜਾਬ ਅਤੇ ਸਿੱਖ ਕੌਮ ਨਾਲ ਸੰਬੰਧਤ ...

ਪੂਰੀ ਖ਼ਬਰ »

ਕੇਂਦਰੀ ਸਿਹਤ ਮੰਤਰੀ ਵਲੋਂ ਪੀ.ਜੀ.ਆਈ. ਦਾ ਦੌਰਾ

ਚੰਡੀਗਡ੍ਹ, 5 ਦਸੰਬਰ (ਮਨਜੋਤ ਸਿੰਘ ਜੋਤ)- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਮਨਸੁੱਖ ਮਾਂਡਵੀਆ ਨੇ ਅੱਜ ਪੀ.ਜੀ.ਆਈ. ਦਾ ਦੌਰਾ ਕੀਤਾ | ਉਨ੍ਹਾਂ ਜਿੱਥੇ ਇੰਸਟੀਚਿਊਟ ਵਿਚ ਮਰੀਜ਼ਾਂ ਦੇ ਇਲਾਜ ਲਈ ਪ੍ਰਬੰਧਾਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਉਸ ...

ਪੂਰੀ ਖ਼ਬਰ »

ਮਹਿਤਪੁਰ ਪੁਲਿਸ ਤੇ ਐਕਸਾਇਜ਼ ਵਿਭਾਗ ਵਲੋਂ ਸਤਲੁਜ ਦਰਿਆ ਕੰਢੇ ਛਾਪਾਮਾਰੀ

ਮਹਿਤਪੁਰ, 5 ਦਸੰਬਰ (ਲਖਵਿੰਦਰ ਸਿੰਘ)- ਮਹਿਤਪੁਰ ਨੇੜੇ ਸਤਲੁਜ ਦਰਿਆ ਦੇ ਕੰਢੇ ਸੂਹ ਮਿਲਣ 'ਤੇ ਜਲੰਧਰ ਦਿਹਾਤੀ ਤੇ ਥਾਣਾ ਮਹਿਤਪੁਰ ਦੀ ਪੁਲਿਸ ਨਾਲ ਐਕਸਾਈਜ਼ ਵਿਭਾਗ ਤੇ ਲੁਧਿਆਣਾ ਪੁਲਿਸ ਨੇ ਸਾਂਝੇ ਤੌਰ 'ਤੇ ਛਾਪਾ ਮਾਰ ਕੇ ਨਾਜਾਇਜ਼ ਸ਼ਰਾਬ ਦੀਆਂ ਚੱਲਦੀਆਂ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕਾਂ ਨੇ ਸੁਖਬੀਰ ਵੱਲੋਂ ਪਰਗਟ ਸਿੰਘ 'ਤੇ ਲਾਏ ਦੋਸ਼ਾਂ ਦੀ ਕੀਤੀ ਨਿਖੇਧੀ

ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਨੂੰ ਲੈ ਕੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਖਿਲਾਫ ਲਾਏ ਦੋਸ਼ਾਂ ਨੂੰ ਮਨਘੜਤ ਤੇ ਤੱਥ ਰਹਿਤ ਦੱਸਦਿਆਂ ਕਾਂਗਰਸੀ ਵਿਧਾਇਕਾਂ ਨੇ ...

ਪੂਰੀ ਖ਼ਬਰ »

ਟ੍ਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮ ਕੱਲ੍ਹ ਤੋਂ ਅਣਮਿੱਥੇ ਸਮੇਂ ਲਈ ਕਰਨਗੇ ਹੜਤਾਲ

ਲੁਧਿਆਣਾ, 5 ਦਸੰਬਰ (ਸਲੇਮਪੁਰੀ)-ਪੰਜਾਬ ਰੋਡਵੇਜ਼/ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਸਕੱਤਰ ਬਲਜੀਤ ਸਿੰਘ ਗਿੱਲ, ਗਰਪ੍ਰੀਤ ਸਿੰਘ ਪੰਨੂ, ਹਰਕੇਸ਼ ਵਿੱਕੀ ਅਤੇ ਜਗਤਾਰ ਸਿੰਘ ਨੇ ਕਿਹਾ ਕਿ ਚੰਨੀ ...

ਪੂਰੀ ਖ਼ਬਰ »

ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਕੈਪਟਨ ਅਮਰਿੰਦਰ ਸਿੰਘ ਤਨਖ਼ਾਹੀਆ ਕਰਾਰ

ਅੰਮਿ੍ਤਸਰ, 5 ਦਸੰਬਰ (ਹਰਮਿੰਦਰ ਸਿੰਘ)-ਸਰਬੱਤ ਖ਼ਾਲਸਾ ਦੌਰਾਨ ਥਾਪੇ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ...

ਪੂਰੀ ਖ਼ਬਰ »

ਬਾਬਾ ਗੁਲਜ਼ਾਰ ਸਿੰਘ ਦੀ 20ਵੀਂ ਬਰਸੀ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂ ਹੋਏ ਨਤਮਸਤਕ

ਇਯਾਲੀ/ਥਰੀਕੇ, 5 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸੱਚਖੰਡ ਵਾਸੀ ਬਾਬਾ ਗੁਲਜ਼ਾਰ ਸਿੰਘ ਦੀ 20ਵੀਂ ਬਰਸੀ ਨੂੰ ਸਮਰਪਿਤ ਰੂਹਾਨੀ ਦੀਵਾਨ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਸਜਾਏ ਗਏ | ਇਸ ਦੌਰਾਨ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਏ | 13 ਪਾਠਾਂ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਦੇ ਚੇਅਰਮੈਨਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਸੰਮਤੀ ਮੈਂਬਰਾਂ, ਸਰਪੰਚਾਂ-ਪੰਚਾਂ ਵਲੋਂ ਵਿਧਾਇਕ ਭਲਾਈਪੁਰ ਦੇ ਹੱਕ 'ਚ ਸਮਰਥਨ

ਰਈਆ, 5 ਦਸੰਬਰ (ਸ਼ਰਨਬੀਰ ਸਿੰਘ ਕੰਗ)-ਆ ਰਹੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਗ੍ਰਹਿ ਵਿਖੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਮੂਹ ਚੇਅਰਮੈਨਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਸੰਮਤੀ ਮੈਂਬਰਾਂ, ਬਲਾਕ ਪ੍ਰਧਾਨਾ, ਸਰਪੰਚਾਂ ...

ਪੂਰੀ ਖ਼ਬਰ »

ਪਾਕਿ ਵਿਦੇਸ਼ ਮੰਤਰਾਲੇ ਦਾ ਵਫ਼ਦ ਪਹੁੰਚਿਆ ਭਾਰਤ

ਅੰਮਿ੍ਤਸਰ, 5 ਦਸੰਬਰ (ਸੁਰਿੰਦਰ ਕੋਛੜ)-ਸਾਈਬਰ ਸੁਰੱਖਿਆ ਬਾਰੇ ਵਿਚਾਰ ਸਾਂਝੇ ਕਰਨ ਲਈ ਸਾਰਕ ਦੇਸ਼ਾਂ ਦੇ ਕਰਾਏ ਜਾ ਰਹੇ ਦੋ ਰੋਜ਼ਾ ਸੈਮੀਨਾਰ 'ਚ ਹਿੱਸਾ ਲੈਣ ਲਈ ਪਾਕਿਸਤਾਨ ਵਿਦੇਸ਼ ਮੰਤਰਾਲੇ ਦੇ ਤਿੰਨ ਅਧਿਕਾਰੀ ਅੱਜ ਸਵੇਰੇ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ...

ਪੂਰੀ ਖ਼ਬਰ »

ਪ੍ਰਸਿੱਧ ਲੇਖਕ ਪ੍ਰੋ: ਗੁਰਨਾਮ ਸਿੰਘ ਮੁਕਤਸਰ ਨਹੀਂ ਰਹੇ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪ੍ਰਸਿੱਧ ਲੇਖਕ ਪ੍ਰੋ: ਗੁਰਨਾਮ ਸਿੰਘ ਮੁਕਤਸਰ (74) ਸਦੀਵੀ ਵਿਛੋੜਾ ਦੇ ਗਏ | ਉਹ ਤਿੰਨ ਮਹੀਨਿਆਂ ਤੋਂ ਪੀ.ਜੀ.ਆਈ. ਵਿਖੇ ਜ਼ੇਰੇ ਇਲਾਜ ਸਨ ਅਤੇ ਜਿਗਰ ਦੇ ਕੈਂਸਰ ਤੋਂ ਪੀੜਤ ਸਨ | ਪ੍ਰੋ: ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਸਿੱਧਾ ਬੰਦਾ, ਇਸ ਦੀ ਠੋਕ ਕੇ ਮਦਦ ਕਰੋ- ਰਾਜਾ ਵੜਿੰਗ

ਮਾਨਸਾ, 5 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਵੇਂ ਕਾਂਗਰਸ ਪਾਰਟੀ ਵਲੋਂ ਹਾਲੇ ਤੱਕ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਿਸੇ ਵੀ ਹਲਕੇ ਤੋਂ ਕੋਈ ਉਮੀਦਵਾਰ ਨਹੀਂ ਐਲਾਨਿਆ ਗਿਆ ਅਤੇ ਸਥਾਨਕ ਬੱਚਤ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 10 ਦਸੰਬਰ ਦੀ ਮਾਨਸਾ ...

ਪੂਰੀ ਖ਼ਬਰ »

ਕੇਂਦਰ ਵਲੋਂ ਤਬਾਦਲੇ ਲਈ ਸਿਫਾਰਸ਼ਾਂ ਪਾਉਣ ਵਾਲੇ ਕਰਮਚਾਰੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਦੀ ਚਿਤਾਵਨੀ

ਨਵੀਂ ਦਿੱਲੀ, 5 ਦਸੰਬਰ (ਪੀ. ਟੀ. ਆਈ.)-ਕੇਂਦਰ ਨੇ ਕੇਂਦਰੀ ਸਕੱਤਰੇਤ ਸੇਵਾ (ਸੀ. ਐਸ. ਐਸ.) ਕਾਡਰ ਦੇ ਅਧੀਨ ਸਹਾਇਕ ਸੈਕਸ਼ਨ ਅਧਿਕਾਰੀਆਂ ਨੂੰ ਮੰਤਰੀਆਂ ਤੇ ਸੰਸਦ ਮੈਂਬਰਾਂ ਤੋਂ ਤਬਾਦਲੇ ਦੀਆਂ ਸਿਫਾਰਸ਼ਾਂ ਪਾਉਣ 'ਤੇ ਅਨੁਸ਼ਾਸਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ | ਇਕ ...

ਪੂਰੀ ਖ਼ਬਰ »

ਵੈਸ਼ਨੋ ਦੇਵੀ ਦੀ ਯਾਤਰਾ ਲਈ ਆਰ. ਟੀ.-ਪੀ. ਸੀ. ਆਰ. ਰਿਪੋਰਟ ਲਾਜ਼ਮੀ

ਨਵੀਂ ਦਿੱਲੀ, 5 ਦਸੰਬਰ (ਏਜੰਸੀ)-ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਲਈ ਕੱਟੜਾ ਪਹੁੰਚ ਰਹੇ ਸ਼ਰਧਾਲੂਆਂ 'ਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧਦੇ ਮਾਮਲੇ ਰਿਪੋਰਟ ਹੋਣ ਤੋਂ ਬਾਅਦ ਸ੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਸ਼ਰਧਾਲੂਆਂ ਲਈ ਆਰ. ਟੀ.- ਪੀ. ਸੀ. ਆਰ. ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX