ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  14 minutes ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  22 minutes ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  about 1 hour ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  about 1 hour ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  about 1 hour ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  about 2 hours ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  about 3 hours ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  about 3 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  about 3 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  about 4 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  about 4 hours ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  about 4 hours ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਸਕੂਲ ਅਧਿਆਪਕਾਂ ਵਲੋਂ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਮਾਹਿਲਪੁਰ, 25 ਮਈ (ਰਜਿੰਦਰ ਸਿੰਘ)-ਪਹਾੜੀ ਖਿੱਤੇ 'ਚ ਵਸੇ ਪਿੰਡ ਜੇਜੋਂ ਦੁਆਬਾ ਵਿਖੇ ਚੱਲ ਰਹੇ ਸਰਕਾਰੀ ਸੀਨੀਅਰ ਸਮਾਰਟ ਸਕੂਲ 'ਚ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਕੁਝ ਅਧਿਆਪਕ ਵਲੋਂ ਇਕ...
ਸੁਨਾਮ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਵਲੋਂ ਫਲੈਗ ਮਾਰਚ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਸੁਨਾਮ ਪੁਲਿਸ ਵਲੋਂ ਅੱਜ ਸਵੇਰੇ ਹੀ ਸ਼ਹਿਰ ਦੀ ਇਕ ਬਸਤੀ ਵਿਚ ਨਸ਼ਿਆਂ ਦੇ ਧੰਦੇ 'ਚ ਲਿਪਤ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ...
ਦਿਨ-ਦਿਹਾੜੇ ਕਾਪਾ ਦਿਖਾ ਕੇ ਔਰਤ ਤੇ ਉਸ ਦੇ ਬੱਚੇ ਸਮੇਤ ਕਾਰ ਨੂੰ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  about 5 hours ago
ਜਲਾਲਾਬਾਦ, 25 ਮਈ (ਕਰਨ ਚੁਚਰਾ)-ਇਲਾਕੇ ਅੰਦਰ ਲੁੱਟਖੋਹ ਦੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੂੰ ਪੂਰੀ ਤਰ੍ਹਾਂ ਉਜਾਗਰ ਕਰਕੇ ਰੱਖ ਦਿੱਤਾ ਹੈ। ਅਜਿਹਾ ਸ਼ਾਇਦ ਹੀ ਕੋਈ ਦਿਨ ਹੋਵੇਗਾ ਜਦ ਕਿਧਰੇ ਚੋਰੀ ਜਾਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਨਾ ਦਿੱਤਾ ਗਿਆ ਹੋਵੇ...
ਗਿਆਨਵਾਪੀ ਮਸਜਿਦ ਕੇਸ ਸਿਵਿਲ ਜੱਜ ਤੋਂ ਫਾਸਟ ਟਰੈਕ ਕੋਰਟ ਟਰਾਂਸਫ਼ਰ, 30 ਮਈ ਨੂੰ ਹੋਵੇਗੀ ਅਗਲੀ ਸੁਣਵਾਈ
. . .  about 5 hours ago
ਨਵੀਂ ਦਿੱਲੀ, 25 ਮਈ-ਗਿਆਨਵਾਪੀ ਮਾਮਲੇ 'ਚ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਲਤ ਨੇ ਬਿਨਾਂ ਸਮਾਂ ਗਵਾਏ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਇਸ ਪੂਰੇ ਮਾਮਲੇ ਨੂੰ ਫਾਸਟ ਟਰੈਕ 'ਤੇ ਤਬਦੀਲ ਕਰ ਦਿੱਤਾ। ਹੁਣ ਗਿਆਨਵਾਪੀ ਮਸਜਿਦ ਦਾ ਮਾਮਲਾ ਤੇਜ਼ੀ ਨਾਲ ਅੱਗੇ ਵਧੇਗਾ, ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਹੋ ਸਕਦੀ ਹੈ ਅਤੇ ਜਲਦ ਤੋਂ ਜਲਦ ਫੈਸਲਾ ਸੁਣਾਇਆ ਜਾ ਸਕਦਾ ਹੈ...
ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ
. . .  about 5 hours ago
ਚੰਡੀਗੜ੍ਹ, 25 ਮਈ-ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ ਕੀਤਾ ਗਿਆ। ਜਾਣਕਾਰੀ ਮੁਤਾਬਿਕ 425 ਕਰੋੜ ਰੁਪਏ ਦਾ ਫ਼ੰਡ ਜਾਰੀ ਕੀਤਾ...
ਖੁੱਲ੍ਹੇ ਬੋਰਵੈੱਲ ਨੂੰ ਲੈ ਕੇ ਮਾਨ ਸਰਕਾਰ ਸਖ਼ਤ, ਬੋਰਵੈੱਲ ਬੰਦ ਨਾ ਹੋਣ 'ਤੇ ਹੋਵੇਗੀ ਅਪਰਾਧਿਕ ਕਾਰਵਾਈ
. . .  about 5 hours ago
ਚੰਡੀਗੜ੍ਹ, 25 ਮਈ-ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਸੰਬੰਧੀ ਸਰਕਾਰ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਐਡਵਾਇਜ਼ਰੀ ਜਾਰੀ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਬੋਰਵੈੱਲ ਬੰਦ ਨਾ ਹੋਣ 'ਤੇ ਅਪਰਾਧਿਕ ਕਾਰਵਾਈ ਹੋਵੇਗੀ...
ਸੀ.ਟੀ.ਯੂ. ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਅਜਨਾਲਾ ਅੰਮ੍ਰਿਤਸਰ ਮਾਰਗ ਜਾਮ
. . .  about 6 hours ago
ਹਰਸ਼ ਛੀਨਾ, 25 ਮਈ (ਕੜਿਆਲ)-ਮਹਾਤਮਾ ਗਾਂਧੀ ਰੁਜ਼ਗਾਰ ਗਾਰੰਟੀ ਯੋਜਨਾ ਤਹਿਤ ਕੰਮ ਕਰਦੇ ਕਾਮਿਆਂ ਵਲੋਂ ਮਿਹਨਤਾਨਾ ਨਾ ਮਿਲਣ ਕਾਰਨ ਸੈਂਟਰਲ ਟਰੇਡ ਯੂਨੀਅਨ ਦੇ ਝੰਡੇ ਹੇਠ ਮਗਨਰੇਗਾ ਕਾਮਿਆਂ ਵਲੋਂ ਅਜਨਾਲਾ ਅੰਮ੍ਰਿਤਸਰ...
ਉੱਘੇ ਸਾਹਿਤਕਾਰ ਹਰਬੰਸ ਸਿੰਘ ਢਿੱਲੋਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
. . .  about 6 hours ago
ਧੂਰੀ, 25 ਮਈ (ਦੀਪਕ)-ਪੰਜਾਬੀ ਫ਼ਿਲਮਾਂ ਦੇ ਉੱਘੇ ਅਦਾਕਾਰ ਬੀਨੂੰ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਢਿੱਲੋਂ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ। ਉੱਘੇ ਸਾਹਿਤਕਾਰ ਤੇ ਚਿੱਤਰਕਾਰ ਹਰਬੰਸ ਸਿੰਘ ਢਿੱਲੋਂ ਦਾ ਅੱਜ ਰਾਮਬਾਗ ਧੂਰੀ ਵਿਖੇ ਸੇਜ਼ਲ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ।
ਆਦਮਪੁਰ: ਸਰਕਾਰੀ ਸਕੂਲ ਸਾਹਮਣੇ ਨਵੀਂ ਆਬਾਦੀ 'ਚ ਚੱਲੀਆਂ ਗੋਲੀਆਂ
. . .  about 6 hours ago
ਆਦਮਪੁਰ, 25 ਮਈ (ਹਰਪ੍ਰੀਤ ਸਿੰਘ)- ਆਦਮਪੁਰ ਦੇ ਮੁਹੱਲਾ ਗਾਜ਼ੀਪੁਰ ਵਿਖੇ ਸਰਕਾਰੀ ਸਕੂਲ ਦੇ ਸਾਹਮਣੇ ਨਵੀਂ ਕਾਲੋਨੀ 'ਚ ਪੰਜ ਦੇ ਕਰੀਬ ਅਣਪਛਾਤਿਆਂ ਵਲੋਂ ਇਕ ਨੌਜਵਾਨ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ...
ਮਨਜਿੰਦਰ ਸਿੰਘ ਸਿਰਸਾ ਨੇ ਕਾਂਗਰਸ ਸਰਕਾਰ 'ਤੇ ਕੱਸਿਆ ਤਨਜ਼
. . .  about 6 hours ago
ਨਵੀਂ ਦਿੱਲੀ, 25 ਮਈ-ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵਲੋਂ ਅੱਜ ਕਾਂਗਰਸ ਸਰਕਾਰ 'ਤੇ ਤਨਜ਼ ਕੱਸਿਆ ਗਿਆ ਹੈ। ਉਨ੍ਹਾਂ ਨੇ ਤਨਜ਼ ਕਸਦਿਆਂ ਕਿਹਾ ਕਿ ਸਾਰੇ ਕਾਂਗਰਸ ਛੱਡ ਜਾਣਗੇ ਕਾਂਗਰਸ 'ਚ ਸਿਰਫ਼ ਮਾਂ, ਧੀ ਅਤੇ ਪੁੱਤਰ ਤਿੰਨ ਜਾਣੇ ਹੀ ਰਹਿ ਜਾਣਗੇ ਅਤੇ ਕਾਂਗਰਸ...
ਚਿੱਟੇ ਦਿਨ ਬਲਾਕ ਬੰਗਾ ਦੇ ਪਿੰਡ ਸੱਲ ਕਲਾਂ ਵਿਖੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 7 hours ago
ਕਟਾਰੀਆਂ, 25 ਮਈ (ਨਵਜੋਤ ਸਿੰਘ ਜੱਖੂ)- ਬਲਾਕ ਬੰਗਾ ਦੇ ਪਿੰਡ ਸੱਲ ਕਲਾਂ ਵਿਖੇ ਇਕ ਨੌਜਵਾਨ ਦੀ ਚਿੱਟੇ ਦਿਨ ਗੋਲੀ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅਮਰਜੀਤ ਸਿੰਘ ਦੀ ਲੜਕੀ ਮਹਿਕਪ੍ਰੀਤ ਕੌਰ ਨੇ ਦੱਸਿਆ...
ਬੈਰਕ 'ਚ ਨਜ਼ਰਬੰਦ ਹਵਾਲਾਤੀ ਨੇ ਜੇਲ੍ਹ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਈ, ਮਚੀ ਹਫੜਾ-ਦਫ਼ੜੀ
. . .  about 7 hours ago
ਫਰੀਦਕੋਟ, 25 ਮਈ (ਜਸਵੰਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਨਜ਼ਰਬੰਦ ਇਕ ਹਵਾਲਾਤੀ ਨੇ ਸਮੁੱਚੀ ਜੇਲ੍ਹ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾ ਕੇ ਜੇਲ੍ਹ ਪ੍ਰਬੰਧਾਂ ਦੀ ਫੂਕ ਕੱਢੀ ਹੈ। ਜੇਲ੍ਹ 'ਚ ਗੰਭੀਰ ਅਪਰਾਧਾਂ ਵਾਲੇ ਕੈਦੀਆਂ ਤੇ ਹਵਾਲਾਤੀਆਂ...
ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਕੀਤਾ ਜਾਰੀ
. . .  about 4 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ਤੇ ਰਜਿਸਟਰੇਸ਼ਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਮੱਘਰ ਸੰਮਤ 553

ਬਠਿੰਡਾ

ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ

ਬਠਿੰਡਾ, 5 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਜ਼ਿਲ੍ਹੇ 'ਚ ਪੈਂਦੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਰਾਮਾਂ ਮੰਡੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਸੰਬਰ ਦੀ ਆਮਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਬੈਠਕ ਕੀਤੀ, ਜਿਸ ਵਿਚ ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀ ਵਿਕਾਸ ਕਾਰਜਾਂ ਸਬੰਧੀ ਆਪੋ-ਆਪਣਾ ਰਿਕਾਰਡ ਮੁਕੰਮਲ ਰੱਖਣ | ਉਨ੍ਹਾਂ ਅਧਿਕਾਰੀਆਂ ਨੂੰ ਖ਼ਾਸ ਹਦਾਇਤ ਕੀਤੀ ਕਿ ਪਿਛਲੇ 4 ਸਾਲਾਂ ਦੌਰਾਨ ਮੁਕੰਮਲ ਹੋਏ ਤੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਸਾਰੀਆਂ ਰਿਪੋਰਟਾਂ ਤਿਆਰ ਰੱਖਣਾ ਯਕੀਨੀ ਬਣਾਉਣ | ਡਿਪਟੀ ਕਮਿਸ਼ਨਰ ਸ. ਸੰਧੂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰੂਟ ਪਲਾਨ ਤਿਆਰ ਕਰਕੇ ਸੁਰੱਖਿਅਤ ਪ੍ਰਬੰਧ ਕਰਨੇ ਯਕੀਨੀ ਬਣਾਉਣ | ਉਨ੍ਹਾਂ ਟਰੈਫ਼ਿਕ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਲਈ ਪਾਰਕਿੰਗ ਅਤੇ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜ ਅਨੁਸਾਰ ਟਰੈਫ਼ਿਕ ਕਰਮਚਾਰੀ ਤਾਇਨਾਤ ਕੀਤੇ ਜਾਣ | ਇਸ ਮੌਕੇ ਉਨ੍ਹਾਂ ਸਿਵਲ ਸਰਜਨ ਨੂੰ ਆਦੇਸ਼ ਦਿੰਦਿਆਂ ਕਿ ਉਹ ਡਾਕਟਰੀ ਟੀਮਾਂ ਅਤੇ ਐਂਬੂਲੈਂਸ ਗੱਡੀਆਂ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ | ਇਸ ਮੌਕੇ ਸ. ਸੰਧੂ ਨੇ ਈਓ ਤਲਵੰਡੀ ਸਾਬੋ ਅਤੇ ਈਓ ਰਾਮਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਤਲਵੰਡੀ ਸਾਬੋ ਅਤੇ ਰਾਮਾਂ ਦੀ ਹਦੂਦ ਅੰਦਰ ਅਤੇ ਬਾਹਰ ਸਾਫ਼-ਸਫ਼ਾਈ, ਪਾਣੀ ਦਾ ਛਿੜਕਾੳ ਕਰਨਾ ਯਕੀਨੀ ਬਣਾਉਣ | ਉਨ੍ਹਾਂ ਜ਼ਿਲ੍ਹਾ ਵਣ ਅਫ਼ਸਰ ਨੂੰ ਕਿਹਾ ਕਿ ਉਹ ਸਮਾਰੋਹ ਵਾਲੀ ਥਾਂ ਨੀਵੇਂ ਦਰੱਖਤਾਂ, ਬੂਟਿਆਂ ਦੀ ਕਾਂਟ-ਛਾਂਟ ਕਰਨਾ ਲਾਜ਼ਮੀ ਬਣਾਉਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਰਿੰਦਰ ਪਾਲ ਸਿੰਘ ਬਾਜਵਾ, ਐਸਡੀਐਮ ਤਲਵੰਡੀ ਸਾਬੋ ਅਕਾਸ ਬਾਂਸਲ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਸ਼ਾਮਿਲ ਸਨ |

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਬਠਿੰਡਾ, 5 ਦਸੰਬਰ (ਅਵਤਾਰ ਸਿੰਘ)-ਬਠਿੰਡਾ-ਗੋਬਿੰਦਪੁਰਾ ਰੋਡ 'ਤੇ ਇਕ ਮੋਟਰਸਾਈਕਲ ਸਵਾਰ ਡਿੱਗੇ ਹੋਣ ਦੀ ਸੂਚਨਾ ਮਿਲਣ 'ਤੇ ਪਿੰਡ ਦੇ ਲੋਕਾਂ ਸਮੇਤ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਦੀ ਹੈਲਪਲਾਈਨ ਟੀਮ ਮੈਂਬਰ ਸੰਦੀਪ ਗਿੱਲ, ਸੰਦੀਪ ਗੋਇਲ ਨੇ ਮੌਕੇ 'ਤੇ ...

ਪੂਰੀ ਖ਼ਬਰ »

ਲੇਖਕਾਂ ਵਲੋਂ ਵਧੀਆ ਪ੍ਰਸ਼ਾਸਨ ਦੇ ਮੁੱਦੇ ਗ਼ਾਇਬ ਹੋਣ 'ਤੇ ਚਿੰਤਾ ਜਾਹਿਰ

ਨਥਾਣਾ, 5 ਦਸੰਬਰ (ਗੁਰਦਰਸ਼ਨ ਲੁੱਧੜ)-ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਨਾਲ ਸਬੰਧਿਤ ਪੰਜਾਬੀ ਸਾਹਿਤ ਸਭਾ ਨਥਾਣਾ ਨਾਲ ਜੁੜੇ ਲੇਖਕਾਂ ਨੇ ਵੱਖ-ਵੱਖ ਰਾਜਸੀ ਪਾਰਟੀਆਂ ਵਲੋਂ ਸੂਬੇ ਦੀ ਵਿੱਤੀ ਹਾਲਤ ਨੂੰ ਨਜ਼ਰ-ਅੰਦਾਜ਼ ਕਰਕੇ ਲਾਈ ਜਾ ਰਹੀ ਰਾਹਤਾਂ ਦੀ ਬੋਲੀ 'ਤੇ ...

ਪੂਰੀ ਖ਼ਬਰ »

ਪ੍ਰਸਿੱਧ ਪੰਜਾਬੀ ਗਾਇਕ ਬਲਵੀਰ ਚੋਟੀਆਂ ਫੜਨਗੇ 'ਆਪ' ਦਾ ਝਾੜੂ

ਬਠਿੰਡਾ, 5 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਵਲੋਂ ਵੀ ਇਕ ਪ੍ਰਸਿੱਧ ਪੰਜਾਬੀ ਲੋਕ ਗਾਇਕ ਬਲਵੀਰ ਚੋਟੀਆਂ 'ਤੇ ਦਾਅ ਖੇਡਿਆ ਜਾ ਰਿਹਾ ਹੈ | ਚੋਟੀਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਮੌਤ

ਕੋਟਫੱਤਾ, 5 ਦਸੰਬਰ (ਰਣਜੀਤ ਸਿੰਘ ਬੁੱਟਰ)-ਬਠਿੰਡਾ-ਮਾਨਸਾ ਰੋਡ 'ਤੇ ਕੋਟਫੱਤਾ ਤੇ ਕੋਟਸ਼ਮੀਰ ਦੇ ਵਿਚਕਾਰ ਕਿਸੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਥਾਣਾ ਕੋਟਫੱਤਾ ਨੂੰ ਲਿਖਵਾਈ ਆਪਣੀ ਦਰਖਾਸਤ ਵਿਚ ਹਰਪ੍ਰੀਤ ਸਿੰਘ ਪੁੱਤਰ ਤੇਜ ਸਿੰਘ ...

ਪੂਰੀ ਖ਼ਬਰ »

'ਨਵਾਂ ਪੰਜਾਬ ਭਾਜਪਾ ਦੇ ਨਾਲ' ਨਾਅਰੇ ਦੀ ਨਿਕਲੀ ਫੂਕ

ਰਾਮਾਂ ਮੰਡੀ, 5 ਦਸੰਬਰ (ਤਰਸੇਮ ਸਿੰਗਲਾ)-ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਭਾਜਪਾ ਦੇ ਨਾਅਰੇ 'ਨਵਾਂ ਪੰਜਾਬ ਭਾਜਪਾ ਦੇ ਨਾਲ' ਦੀ ਫੂਕ ਨਿਕਲਦੀ ਜਾ ਰਹੀ ਹੈ | ਇਹ ਦੋਸ਼ ਲਗਾਉਂਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ/ਸਿੱਧੂਪੁਰ ਦੇ ਜ਼ਿਲ੍ਹਾ ਸੀਨੀਅਰ ...

ਪੂਰੀ ਖ਼ਬਰ »

ਪਤੀ-ਪਤਨੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ

ਬਠਿੰਡਾ, 5 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਸ਼ਹਿਰ ਨਾਲ ਸਬੰਧਿਤ ਇਕ ਜੋੜੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਦੋਸ਼ੀਆਂ ...

ਪੂਰੀ ਖ਼ਬਰ »

ਸੂਬਾ ਸਰਕਾਰ ਅਤੇ ਆਮ ਆਦਮੀ ਪਾਰਟੀ ਦੀਆਂ ਕੋਝੀਆਂ ਚਾਲਾਂ ਨੂੰ ਲੋਕ ਪੂਰੀ ਤਰ੍ਹਾਂ ਸਮਝ ਚੁੱਕੇ-ਗਿੱਲ, ਬੂਟਾ, ਕੁਲਵਿੰਦਰ, ਸੇਮਾ

ਮਹਿਰਾਜ, 5 ਦਸੰਬਰ (ਸੁਖਪਾਲ ਮਹਿਰਾਜ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੱਤੀ ਕਾਲਾ ਮਹਿਰਾਜ ਵਿਖੇ ਇਕਾਈ ਮਹਿਰਾਜ ਦੇ ਪ੍ਰਧਾਨ ਨਿਰਮਲ ਸਿੰਘ ਗਿੱਲ ਦੀ ਅਗਵਾਈ ਹੇਠ ਇਕ ਭਰਵਾਂ ਇਕੱਠ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਵਿਚਾਰਾਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋਈ-ਪ੍ਰੋ. ਬਲਜਿੰਦਰ ਕੌਰ

ਰਾਮਾਂ ਮੰਡੀ, 5 ਦਸੰਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਪੱਕਾ ਕਲਾਂ ਵਿਖੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਅਤੇ ਆਮ ਆਦਮੀ ਪਾਰਟੀ ਦੀ ਕੇਂਦਰੀ ਕਾਰਜਕਾਰਨੀ ਮੈਂਬਰ ਪ੍ਰੋ. ਬਲਜਿੰਦਰ ਕੌਰ ਨੇ ਡੋਰ-ਟੂ-ਡੋਰ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਅੱਜ ਬਠਿੰਡਾ 'ਚ ਪੰਜਾਬ ਦੇ ਕਬੱਡੀ ਖਿਡਾਰੀਆਂ ਨਾਲ ਕਰਨਗੇ ਬੈਠਕ

ਬਠਿੰਡਾ, 5 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 6 ਦਸੰਬਰ ਨੂੰ ਬਠਿੰਡਾ ਪੁੱਜ ਰਹੇ ਹਨ, ਜਿੱਥੇ ਉਹ ਪੰਜਾਬ ਦੇ ਕਬੱਡੀ ਖਿਡਾਰੀਆਂ ਨਾਲ ਵਿਸ਼ੇਸ਼ ਬੈਠਕ ਕਰਨਗੇ | ਬੈਠਕ ਦੌਰਾਨ ਪੰਜਾਬੀਆਂ ਦੀ ਮਹਿਬੂਬ ਖੇਡ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਵਲੋਂ 8 ਨੂੰ ਸਾੜੇ ਜਾਣਗੇ ਮੁੱਖ ਮੰਤਰੀ ਦੇ ਪੁਤਲੇ

ਬਠਿੰਡਾ, 5 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਮਜ਼ਦੂਰ ਵਰਗ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ ਦੀਆਂ ਮਜ਼ਦੂਰ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਦੇ ਪੁੱਤਲੇ ਸਾੜਨ ਤੋਂ ਇਲਾਵਾ ਰੇਲਾਂ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਸਥਾਨਕ ਟੀਚਰਜ਼ ਹੋਮ ...

ਪੂਰੀ ਖ਼ਬਰ »

ਸਬ-ਡਵੀਜ਼ਨ ਮੌੜ ਦੇ ਪਿੰਡ ਚਨਾਰਥਲ ਵਿਖੇ ਪਤੀ-ਪਤਨੀ ਦੀ ਭੇਦਭਰੇ ਹਾਲਾਤ 'ਚ ਮੌਤ

ਮੌੜ ਮੰਡੀ, 5 ਦਸੰਬਰ (ਗੁਰਜੀਤ ਸਿੰਘ ਕਮਾਲੂ)-ਸਬ-ਡਵੀਜ਼ਨ ਮੌੜ ਦੇ ਅਧੀਨ ਆਉਂਦੇ ਪਿੰਡ ਚਨਾਰਥਲ ਵਿਖੇ ਇਕ ਪਤੀ-ਪਤਨੀ ਦੀ ਭੇਦਭਰੇ ਢੰਗ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ ਜਦਕਿ ਉਨ੍ਹਾਂ ਦੇ ਪੁੱਤਰ ਦੀ ਹਾਲਤ ਗੰਭੀਰ ਬਣੀ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਨੂੰ ਬੱਸ ਅੱਡਾ ਬੰਦ ਕਰਨਾ ਪਿਆ ਮਹਿੰਗਾ, ਮੁਕੱਦਮਾ ਦਰਜ

ਬਠਿੰਡਾ, 5 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਇਕ ਪਾਸੇ ਪੰਜਾਬ ਸਰਕਾਰ ਵਲੋਂ ਠੇਕਾ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ ਦੇ ਦਗਮਜ਼ੇ ਮਾਰੇ ਜਾ ਰਹੇ ਹਨ, ਦੂਜੇ ਪਾਸੇ ਇਨ੍ਹਾਂ ਠੇਕਾ ਮੁਲਾਜ਼ਮਾਂ ਖ਼ਿਲਾਫ਼ ਸਰਕਾਰ ਵਲੋਂ ਪੁਲਿਸ ਮੁਕੱਦਮੇ ਦਰਜ ਕਰਵਾਏ ਜਾ ਰਹੇ | ਇਸ ਦੀ ...

ਪੂਰੀ ਖ਼ਬਰ »

ਪਿੰਡ ਜੈ ਸਿੰਘ ਵਾਲਾ ਦੇ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ

ਸੰਗਤ ਮੰਡੀ, 5 ਦਸੰਬਰ (ਅੰਮਿ੍ਤਪਾਲ ਸ਼ਰਮਾ)-ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਜੈ ਸਿੰਘ ਵਾਲਾ ਦੇ ਕਈ ਦੇ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਦਾ ਸਾਥ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ ਹਨ | ਕਾਂਗਰਸੀ ਆਗੂ ਬਲਬੀਰ ਸਿੰਘ ਬੀਰਾ ਨੇ ਦੱਸਿਆ ਕਿ ਬਠਿੰਡਾ ਦਿਹਾਤੀ ...

ਪੂਰੀ ਖ਼ਬਰ »

ਹਲਕੇ ਅੰਦਰ ਸ਼ਾਂਤੀ ਦਾ ਮਾਹੌਲ ਬਣਾਵਾਂਗੇ-ਹਰਮਿੰਦਰ ਜੱਸੀ

ਰਾਮਾਂ ਮੰਡੀ, 5 ਦਸੰਬਰ (ਤਰਸੇਮ ਸਿੰਗਲਾ)-ਅੱਜ ਕਾਂਗਰਸ ਦੇ ਸਾਬਕਾ ਮੰਤਰੀ ਅਤੇ ਹਲਕਾ ਤਲਵੰਡੀ ਸਾਬੋ ਦੇ ਸੰਭਾਵੀ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਵਲੋਂ ਯੂਥ ਆਗੂ ਮੰਗਤ ਰਾਏ ਬੰਗੀ ਰਾਮਾਂ ਮੰਡੀ ਦੇ ਗ੍ਰਹਿ ਨਿਵਾਸ 'ਤੇ ਵਰਕਰਾਂ ਨਾਲ ਇਕ ਭਰਵੀਂ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ 'ਚ ਮਨਾਇਆ 'ਨੇਵੀ ਦਿਵਸ'

ਰਾਮਪੁਰਾ ਫੂਲ, 5 ਦਸੰਬਰ (ਗੁਰਮੇਲ ਸਿੰਘ ਵਿਰਦੀ)-ਸਥਾਨਕ ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਦੀ ਐਨ.ਸੀ.ਸੀ. ਯੂਨਿਟ ਵੱਲੋਂ ਕਮਾਂਡਿੰਗ ਅਫ਼ਸਰ ਕੈਪਟਨ ਅਰਵਿੰਦ ਕੁਮਾਰ ਪਵਾਰ ਦੇ ਦਿਸਾ-ਨਿਰਦੇਸਾਂ ਅਨੁਸਾਰ ਸਕੂਲ ਵਿਚ ਲਵਪ੍ਰੀਤ ...

ਪੂਰੀ ਖ਼ਬਰ »

ਰੋਸ ਪ੍ਰਦਰਸ਼ਨ ਦੌਰਾਨ ਮੁੱਖ ਮੰਤਰੀ ਚੰਨੀ ਵਲੋਂ ਫਰੀਡਮ ਫਾਈਟਰ ਪਰਿਵਾਰਾਂ ਦੀ ਸਾਰ ਨਾ ਲੈਣਾ ਸਰਕਾਰ ਦਾ ਘਟੀਆ ਰੱਵੀਆ-ਜੇਠੂਕੇ

ਸੀਂਗੋ ਮੰਡੀ, 5 ਦਸੰਬਰ (ਪਿ੍ੰਸ ਗਰਗ)-ਸਰਕਾਰਾਂ ਨੇ ਹਮੇਸ਼ਾ ਹੀ ਦੇਸ਼ ਭਗਤ ਪਰਿਵਾਰਾਂ ਨੂੰ ਅਣਗੋਹਿਲੇ ਕੀਤਾ ਹੈ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨ ਕੇ ਉਨ੍ਹਾਂ ਨਾਲ ਵਿਤਕਰਾ ਕਰ ਰਹੀ ਹੈ, ਇਨ੍ਹਾਂ ਚਿੰਤਾ ਨੁਮਾ ਪ੍ਰਗਟਾਵਾ ਕਰਦਿਆਂ ਫਰੀਡਮ ਫਾਈਟਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਜਿਉਂਦ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ

ਚਾਉਕੇ, 5 ਦਸੰਬਰ (ਮਨਜੀਤ ਸਿੰਘ ਘੜੈਲੀ)-ਸਰਕਾਰੀ ਹਾਈ ਸਕੂਲ ਪਿੰਡ ਜਿਉਂਦ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਦੇਵਪਾਲ ਸਿੰਘ ਰਿਟਾ: ਪਿ੍ੰਸੀਪਲ, ਗੁਰਚਰਨ ਸਿੰਘ ਡੀ ਐਮ ਸਪੋਰਟਸ, ਅਮਰਦੀਪ ਸਿੰਘ ਬੀ ਐਮ, ਸ੍ਰੀਮਤੀ ਜੋਤੀ ਗਰਗ ਡੀ ਡੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਨੁੱਕੜ ਮੀਟਿੰਗ

ਰਾਮਾਂ ਮੰਡੀ, 5 ਦਸੰਬਰ (ਤਰਸੇਮ ਸਿੰਗਲਾ)-ਨੇੜਲੇ ਪਿੰਡ ਚੱਕ ਹੀਰਾ ਸਿੰਘ ਵਾਲਾ ਵਿਖੇ ਅਕਾਲੀ ਆਗੂ ਜਥੇਦਾਰ ਬਲਜੀਤ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ 13 ਨੁਕਾਤੀ ਪ੍ਰੋਗਰਾਮ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਨੁੱਕੜ ਮੀਟਿੰਗ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਸਪਾ ਉਮੀਦਵਾਰ ਦੇ ਹੱਕ 'ਚ ਗੁਰਬਾਜ ਸਿੰਘ ਸਿੱਧੂ ਵਲੋਂ ਬੂਥ ਪੱਧਰ 'ਤੇ ਮੀਟਿੰਗਾਂ

ਰਾਮਾਂ ਮੰਡੀ, 5 ਦਸੰਬਰ (ਤਰਸੇਮ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਵਲੋਂ 19 ਦਸੰਬਰ ਨੂੰ ਟਰੈਕਟਰ ਮੰਡੀ ਤਲਵੰਡੀ ਸਾਬੋ ਵਿਖੇ ਕੀਤੀ ਜਾਣ ਵਾਲੀ ਰੈਲੀ ਨੂੰ ਸਫਲ ਬਣਾਉਣ ਲਈ ਉਨ੍ਹਾਂ ਦੇ ਸਪੁੱਤਰ ਗੁਰਬਾਜ ਸਿੰਘ ਸਿੱਧੂ ਵਲੋਂ ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹੇ ਨੇ ਤਿੰਨ ਦਹਾਕਿਆਂ ਬਾਅਦ ਜਿੱਤੀ ਸਰਕਲ ਸਟਾਇਲ ਕਬੱਡੀ (ਸੀਨੀਅਰ ਵਰਗ) ਚੈਪੀਅਨਸ਼ਿਪ

ਗੋਨਿਆਣਾ, 5 ਦਸੰਬਰ (ਲਛਮਣ ਦਾਸ ਗਰਗ/ਬਰਾੜ ਆਰ.ਸਿੰਘ)-ਸ਼ਹੀਦ ਊਧਮ ਸਿੰਘ ਸਪੋਰਟਸ ਅਤੇ ਯੁਵਕ ਭਲਾਈ ਕਲੱਬ, ਜੰਡਾਂਵਾਲਾ ਵਿੰਝੂਕਾ (ਬਠਿੰਡਾ) ਵਲੋਂ ਨਗਰ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜਾਬ ਕਬੱਡੀ ਐਸੋਸੀਏਸ਼ਨ ਦੀ ਦੇਖ-ਰੇਖ ਵਿਚ ਪਹਿਲਵਾਨ ...

ਪੂਰੀ ਖ਼ਬਰ »

ਸਸਤੀ ਬਿਜਲੀ ਦੇ ਦਾਅਵੇ ਕਰਨ ਵਾਲੀ ਕਾਂਗਰਸ ਸਰਕਾਰ ਦੇ ਰਾਜ 'ਚ ਬਿਜਲੀ ਦੀ ਹਾਲਤ ਬਦਤਰ-ਜੈਮੀ ਪੀਰਕੋਟ

ਚਾਉਕੇ, 5 ਦਸੰਬਰ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਯਾਦਵਿੰਦਰ ਸਿੰਘ ਜੈਮੀ ਪੀਰਕੋਟ ਨੇ ਗੱਲਬਾਤ ਕਰਦਿਆਂ ਆਖਿਆ ਕਿ ਸੂਬੇ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕ ਪਾਸੇ ਪੰਜਾਬ 'ਚ ਹਰ ਵਰਗ ...

ਪੂਰੀ ਖ਼ਬਰ »

'ਆਪ' ਆਗੂ ਤੇ ਦਿੱਲੀ ਦੇ ਸਾਬਕਾ ਮੰਤਰੀ ਸੌਰਭ ਭਾਰਦਵਾਜ ਕੱਲ੍ਹ ਨੂੰ ਰਾਮਪੁਰਾ 'ਚ

ਭਾਈਰੂਪਾ/ਮਹਿਰਾਜ, 5 ਦਸੰਬਰ (ਵਰਿੰਦਰ ਲੱਕੀ/ਸੁਖਪਾਲ ਮਹਿਰਾਜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਰਾਮਪੁਰਾ ਫੂਲ ਹਲਕੇ 'ਚ ਸ਼ੁਰੂ ਕੀਤੀਆਂ ਗਈਆਂ ਸਰਗਰਮੀਆਂ 'ਚ ਤੇਜ਼ੀ ਲਿਆਉਂਦੇ ਹੋਏ ਪਿੰਡਾਂ/ ਸ਼ਹਿਰਾਂ 'ਚ ਪਾਰਟੀ ਨੀਤੀਆਂ ...

ਪੂਰੀ ਖ਼ਬਰ »

'ਆਪ' ਆਗੂ ਜਤਿੰਦਰ ਭੱਲਾ ਨੂੰ ਪੰਜ ਮੁਕੱਦਮਿਆਂ ਤੋਂ ਰਾਹਤ

ਭਗਤਾ ਭਾਈਕਾ, 5 ਦਸੰਬਰ (ਸੁਖਪਾਲ ਸਿੰਘ ਸੋਨੀ)-ਆਮ ਆਦਮੀ ਪਾਰਟੀ (ਕਿਸਾਨ ਵਿੰਗ) ਬਠਿੰਡਾ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਆਗੂ ਜਤਿੰਦਰ ਸਿੰਘ ਭੱਲਾ ਖ਼ਿਲਾਫ਼ ਚੱਲ ਰਹੇ ਵੱਖ-ਵੱਖ ਪੰਜ ਮੁਕੱਦਮਿਆਂ ਵਿਚੋਂ ਬਰੀ ਹੋਣ ਨਾਲ ਵੱਡੀ ਰਾਹਤ ਮਿਲਣ 'ਤੇ ...

ਪੂਰੀ ਖ਼ਬਰ »

ਮਨੋਜ ਕੁਮਾਰ ਬਣੇ ਪੀ.ਐੱਸ.ਈ.ਬੀ. ਏ.ਏ.ਏ. ਐਸੋਸੀਏਸ਼ਨ ਦੇ ਪ੍ਰਧਾਨ

ਬਠਿੰਡਾ, 5 ਦਸੰਬਰ (ਅਵਤਾਰ ਸਿੰਘ)-ਪੀ.ਐੱਸ.ਈ.ਬੀ. ਏ.ਏ.ਏ. ਸਰਵਿਸਜ਼ ਐਸੋੋਸੀਏਸ਼ਨ, ਪੱਛਮੀ ਜ਼ੋਨ, ਬਠਿੰਡਾ ਵਲੋਂ ਸਥਾਨਕ ਟੀਚਰਜ਼ ਹੋਮ ਵਿਖੇ ਮੀਟਿੰਗ ਕੀਤੀ ਗਈ | ਜਿਸ ਵਿਚ ਪੱਛਮ ਜੋਨ ਬਠਿੰਡਾ ਅਧੀਨ ਆਉਂਦੇ ਫ਼ਰੀਦਕੋਟ, ਮੁਕਤਸਰ, ਫ਼ਿਰੋਜ਼ਪੁਰ, ਬਠਿੰਡਾ, ਮੋਗਾ ਅਤੇ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ, ਬਠਿੰਡਾ ਨੇ ਵਿਸ਼ਵ ਭੂਮੀ ਸਿਹਤ ਦਿਵਸ ਮਨਾਇਆ

ਬਠਿੰਡਾ, 5 ਦਸੰਬਰ (ਅਵਤਾਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਨਿਰਦੇਸ਼ਕ, ਭਾਰਤੀ ਖੇਤੀਬਾੜੀ ਖੋਜ਼ ਪ੍ਰੀਸ਼ਦ ਜ਼ੋਨ-1, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ ਤਹਿਤ ਡਾ. ਏ.ਪੀ.ਐਸ. ਧਾਲੀਵਾਲ ਸਹਿਯੋਗੀ ਨਿਰਦੇਸ਼ਕ, ਕਿ੍ਸ਼ੀ ਵਿਗਿਆਨ ਕੇਂਦਰ ਬਠਿੰਡਾ ਦੇ ਸਹਿਯੋਗ ...

ਪੂਰੀ ਖ਼ਬਰ »

ਗਾਂਜਾ ਵੇਚਣ ਵਾਲੇ ਨੇ ਸਾਬਕਾ ਵਿਧਾਇਕ ਦੀ ਹਾਜ਼ਰੀ 'ਚ ਇਕ ਥਾਣੇਦਾਰ 'ਤੇ ਲਗਾਏ ਨਸ਼ਾ ਵਿਕਾਉਣ ਦੇ ਦੋਸ਼

ਐੱਸ.ਐੱਚ.ਓ. ਖ਼ਿਲਾਫ਼ ਹੋਵੇ ਪਰਚਾ ਦਰਜ : ਸਰੂਪ ਸਿੰਗਲਾ ਬਠਿੰਡਾ, 5 ਦਸੰਬਰ (ਪੱਤਰ ਪ੍ਰੇਰਕ)-ਗਾਂਜਾ ਵੇਚਣ ਵਾਲੇ ਰਮੇਸ਼ ਕੁਮਾਰ ਉਰਫ ਰੈਂਬੋ ਵਾਸੀ ਬੇਅੰਤ ਨਗਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਹਾਜ਼ਰੀ ਵਿਚ ਥਾਣਾ ਥਰਮਲ ਵਿਚ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਮਰੀਜ਼ਾਂ ਦੇ ਵਾਰਿਸਾਂ ਵਲੋਂ ਨਆਰੇਬਾਜ਼ੀ

ਬਠਿੰਡਾ, 5 ਦਸੰਬਰ (ਅਵਤਾਰ ਸਿੰਘ)-ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ ਵਿਚ ਉਸ ਸਮੇਂ ਹੰਗਾਮਾ ਹੋ ਗਿਆ, ਜਦ ਹਸਪਤਾਲ ਵਿਚ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਰੋਸ ਵਿਚ ਆਏ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ | ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਆਖ਼ਰ ਪੁਲਿਸ ਵਿਭਾਗ ਨੇ ਡੀ.ਐੱਸ.ਪੀ. ਗੁਰਜੀਤ ਸਿੰਘ ਰੋਮਾਣਾ ਨੂੰ ਕੀਤਾ ਸੇਵਾ-ਮੁਕਤ

ਬਠਿੰਡਾ, 5 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਬਹੁ-ਚਰਚਿਤ ਡੀ.ਐੱਸ.ਪੀ. ਗੁਰਜੀਤ ਸਿੰਘ ਰੋਮਾਣਾ ਨੂੰ ਆਖ਼ਰ ਪੁਲਿਸ ਵਿਭਾਗ ਵਲੋਂ ਸੇਵਾ-ਮੁਕਤ ਕਰ ਦਿੱਤਾ ਗਿਆ ਹੈ | ਉਹ ਪੰਜਾਬ ਸਰਕਾਰ ਵਲੋਂ ਆਪਣੀ ਸੇਵਾ-ਮੁਕਤੀ ਦੇ ਹੋਏ ਹੁਕਮਾਂ ਬਾਅਦ ਵੀ ਪਿਛਲੇ ਕਈ ਦਿਨਾਂ ...

ਪੂਰੀ ਖ਼ਬਰ »

ਵਿਧਾਇਕ ਮਾਨਸ਼ਾਹੀਆ ਨੇ ਭੀਖੀ ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਖੇਡ ਜਿੰਮਾਂ ਲਈ ਚੈੱਕ ਤਕਸੀਮ ਕੀਤੇ

ਭੀਖੀ, 5 ਦਸੰਬਰ (ਗੁਰਿੰਦਰ ਸਿੰਘ ਔਲਖ/ਬਲਦੇਵ ਸਿੰਘ ਸਿੱਧੂ)-ਪੰਜਾਬ ਸਰਕਾਰ ਜਿੱਥੇ ਵਿਕਾਸ ਕਾਰਜ ਕਰ ਰਹੀ ਹੈ, ਉੱਥੇ ਹੀ ਨੌਜਵਾਨਾਂ 'ਚ ਖੇਡਾਂ ਪ੍ਰਤੀ ਖੇਡ ਭਾਵਨਾ ਪੈਦਾ ਕਰਨ ਲਈ ਪਿੰਡਾਂ ਦੀਆ ਪੰਚਾਇਤਾਂ ਨੂੰ ਖੇਡ ਜਿੰਮਾਂ ਲਈ 3 ਲੱਖ ਦੀ ਰਾਸ਼ੀ ਦੇ ਰਹੀ ਹੈ | ਉਪਰੋਕਤ ...

ਪੂਰੀ ਖ਼ਬਰ »

ਕਾਂਗਰਸੀ ਆਗੂ ਗੋਪਾਲ ਜੱਸੀ ਵਲੋਂ ਹਰਮਿੰਦਰ ਜੱਸੀ ਦੇ ਹੱਕ 'ਚ ਪਿੰਡਾਂ ਅੰਦਰ ਵਰਕਰ ਮਿਲਣੀ ਪ੍ਰੋਗਰਾਮ

ਰਾਮਾਂ ਮੰਡੀ, 5 ਦਸੰਬਰ (ਤਰਸੇਮ ਸਿੰਗਲਾ)-ਮਿਸ਼ਨ-2022 ਨੂੰ ਲੈ ਕੇ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਅਤੇ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਦੇ ਹੱਕ ਵਿਚ ਉਸ ਦੇ ਭਾਈ ਅਤੇ ਕਾਂਗਰਸੀ ਆਗੂ ਗੋਪਾਲ ਜੱਸੀ ਵਲੋਂ ਹਲਕੇ ਦੇ ਪਿੰਡਾਂ ਬਾਘਾ, ...

ਪੂਰੀ ਖ਼ਬਰ »

ਕੁਲਦੀਪ ਸਿੰਘ ਵੜਿੰਗ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਉਪ-ਪ੍ਰਧਾਨ ਨਿਯੁਕਤ

ਬਠਿੰਡਾ, 5 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਨਾਲ ਸਬੰਧਿਤ ਸਰਗਰਮ ਯੂਥ ਅਕਾਲੀ ਆਗੂ ਕੁਲਦੀਪ ਸਿੰਘ ਵੜਿੰਗ (ਦਿਓੁਣ) ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦਾ ਉੱਪ-ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਅੱਜ ਬਠਿੰਡਾ ਵਿਖੇ ਯੂਥ ...

ਪੂਰੀ ਖ਼ਬਰ »

ਮਧੂ ਮੱਖੀ ਪਾਲਕਾਂ ਨੇ ਮੀਟਿੰਗ ਕਰ ਕੇ ਪੀ.ਬੀ.ਕੇ ਐਸੋਸੀਏਸ਼ਨ ਦੀ ਕੀਤੀ ਚੋਣ

ਬਠਿੰਡਾ, 5 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਜ਼ਿਲ੍ਹੇ ਨਾਲ ਸਬੰਧਿਤ ਮਧੂ ਮੱਖੀ ਪਾਲਕਾਂ ਨੇ ਕਿ੍ਸ਼ੀ ਵਿਗਿਆਨ ਕੇਂਦਰ ਬਠਿੰਡਾ ਵਿਖੇ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ, ਜਿਸ ਵਿਚ ਸਰਬਸੰਮਤੀ ਨਾਲ ਪ੍ਰੋਗਰੈਸਿਵ ਬੀ ਕੀਪਰਜ਼ ਐਸੋਸੀਏਸ਼ਨ ...

ਪੂਰੀ ਖ਼ਬਰ »

ਅੱਖਾਂ ਦੀ ਜਾਂਚ ਦੇ ਮੁਫ਼ਤ ਕੈਂਪ ਦੌਰਾਨ 40 ਮਰੀਜ਼ਾਂ ਦਾ ਚੈੱਕਅਪ

ਰਾਮਾਂ ਮੰਡੀ, 5 ਦਸੰਬਰ (ਤਰਸੇਮ ਸਿੰਗਲਾ)-ਅੱਜ ਸਥਾਨਕ ਸਿਵਲ ਹਸਪਤਾਲ ਵਿਚ ਐਸ.ਐਮ.ਓ.ਡਾ. ਅਲਕਾ ਗਰਗ ਦੀ ਅਗਵਾਈ ਹੇਠ ਅੱਖਾਂ ਦੀ ਜਾਂਚ ਦਾ ਮੁਫ਼ਤ ਸਕਰੀਨਿੰਗ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਸਿਵਲ ਹਸਪਤਾਲ ਤਲਵੰਡੀ ਸਾਬੋ ਦੇ ਅੱਖਾਂ ਰੋਗ ਦੇ ਮਾਹਿਰ ਡਾਕਟਰ ਅਸ਼ੋਕ ...

ਪੂਰੀ ਖ਼ਬਰ »

ਸ.ਸ. ਸਕੂਲ ਕਾਲਝਰਾਣੀ ਵਿਖੇ ਰਾਸ਼ਟਰੀ ਦੁੱਧ ਜਾਗਰੂਕਤਾ ਹਫ਼ਤਾ ਮਨਾਇਆ

ਸੰਗਤ ਮੰਡੀ, 5 ਦਸੰਬਰ (ਅੰਮਿ੍ਤਪਾਲ ਸ਼ਰਮਾ)-ਸੰਗਤ ਬਲਾਕ ਦੇ ਪਿੰਡ ਕਾਲਝਰਾਣੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਰਾਸ਼ਟਰੀ ਦੁੱਧ ਜਾਗਰੂਕਤਾ ਹਫ਼ਤਾ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਅੰਮਿ੍ਤਪਾਲ ਸਿੰਘ ਭੱਟੀ ਨੇ ਦੱਸਿਆ ਕਿ ਵਿਸ਼ੇਸ਼ ਜਾਗਰੂਕਤਾ ...

ਪੂਰੀ ਖ਼ਬਰ »

ਕੈਪਟਨ ਦੀ ਮਾੜੀ ਕਾਰਗੁਜ਼ਾਰੀ ਲਈ ਸਾਨੂੰ ਮੁਆਫ਼ ਕਰੋ, ਹੁਣ ਸਾਰੇ ਮਸਲੇ ਅਸੀਂ ਹੱਲ ਕਰਾਂਗੇ-ਰਾਜਾ ਵੜਿੰਗ

ਬੁਢਲਾਡਾ 5 ਦਸੰਬਰ (ਸਵਰਨ ਸਿੰਘ ਰਾਹੀ)-10 ਦਸੰਬਰ ਨੂੰ ਮਾਨਸਾ ਵਿਖੇ ਪੁੱਜ ਰਹੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਨੂੰ ਲੈ ਕੇ ਅੱਜ ਇੱਥੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਰੱਖੇ ਗਏ ਪ੍ਰੋਗਰਾਮ ਨੂੰ ਸੰਬੋਧਨ ਕਰਦਿਆ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ

ਮਾਨਸਾ, 5 ਦਸੰਬਰ (ਸਟਾਫ਼ ਰਿਪੋਰਟਰ)-ਸਥਾਨਕ ਬੱਚਤ ਭਵਨ ਵਿਖੇ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ ਗਿਆ, ਇਸ ਮੌਕੇ ਯੂ.ਡੀ.ਆਈ.ਡੀ. ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ | ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਕੈਂਪ 'ਚ ਸਿਵਲ ਸਰਜਨ ...

ਪੂਰੀ ਖ਼ਬਰ »

ਐਸੋਸ਼ੀਏਸ਼ਨ ਆਫ਼ ਮਿਉਚੂਅਲ ਫੰਡਜ਼ ਇੰਡੀਆ ਵਲੋਂ ਅਕਾਲ ਯੂਨੀਵਰਸਿਟੀ ਵਿਖੇ ਵੈਬੀਨਾਰ

ਤਲਵੰਡੀ ਸਾਬੋ, 5 ਦਸੰਬਰ (ਰਵਜੋਤ ਸਿੰਘ ਰਾਹੀ)-ਐਸੋਸੀਏਸ਼ਨ ਆਫ਼ ਮਿਉਚੂਅਲ ਫੰਡਜ਼ ਇੰਡੀਆ ਵਲੋਂ ਅਕਾਲ ਯੂਨੀਵਰਸਿਟੀ ਦੇ ਕਾਮਰਸ ਵਿਭਾਗ ਦੇ ਸਹਿਯੋਗ ਨਾਲ ਨਿੱਜੀ ਵਿੱਤ ਪ੍ਰਬੰਧਨ ਲਈ ਰਣਨੀਤੀ 'ਤੇ ਇਕ ਨਿਵੇਸ਼ਕ ਜਾਗਰੂਕਤਾ ਵੈਬੀਨਾਰ ਕਰਵਾਇਆ ਗਿਆ | ਵੈਬੀਨਾਰ ਦਾ ...

ਪੂਰੀ ਖ਼ਬਰ »

ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਦੇ ਜੂਨੀਅਰ ਵਿੰਗ ਦੀ ਅਥਲੈਟਿਕ ਮੀਟ

ਕੋਟਫੱਤਾ, 5 ਦਸੰਬਰ (ਰਣਜੀਤ ਸਿੰਘ ਬੁੱਟਰ)-ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ 'ਚ ਨਰਸਰੀ ਤੋਂ ਦੂਸਰੀ ਕਲਾਸ ਦੇ ਵਿਦਿਆਰਥੀਆਂ ਦੀ ਅਥਲੈਟਿਕ ਮੀਟ ਕਰਵਾਈ | ਇਸ ਮੀਟ ਦੀ ਰੂਪ ਰੇਖਾ ਸਕੂਲ ਪਿ੍ੰਸੀਪਲ ਡਾ: ਮਨੋਰਮਾ ਸਮਾਘ, ਐਕਟੀਵਿਟੀ ਇੰਚਾਰਜ ਜੁਪਿੰਦਰ ਕੌਰ ...

ਪੂਰੀ ਖ਼ਬਰ »

ਜ਼ਮੀਨਦੋਜ਼ ਕੇਬਲ ਵੱਢੇ ਜਾਣ ਨਾਲ ਭੁੱਚੋ ਮੰਡੀ ਵਾਸੀ 30 ਘੰਟੇ ਹਨੇਰੇ 'ਚ ਰਹਿਣ ਲਈ ਹੋਏ ਮਜ਼ਬੂਰ

ਭੁੱਚੋ ਮੰਡੀ, 5 ਦਸੰਬਰ (ਪਰਵਿੰਦਰ ਸਿੰਘ ਜੌੜਾ)-ਜ਼ਮੀਨਦੋਜ਼ ਕੇਬਲ ਵੱਢੇ ਜਾਣ ਨਾਲ ਭੁੱਚੋ ਮੰਡੀ ਵਾਸੀ ਬਹੁਤ ਸਾਰੇ ਘਰ ਲਗਾਤਾਰ 30 ਘੰਟੇ ਹਨੇਰੇ ਵਿਚ ਰਹਿਣ ਲਈ ਮਜਬੂਰ ਹੋਏ | ਬਿਜਲੀ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਲਗਾਤਾਰ 2 ਦਿਨ ਅਤੇ ਇਕ ਰਾਤ ਬਿਜਲੀ ਬੰਦ ਰਹਿਣ ...

ਪੂਰੀ ਖ਼ਬਰ »

ਕਿਸਾਨਾਂ-ਮਜ਼ਦੂਰਾਂ ਦੇ ਸੱਚੇ ਸਿੱਦਕ ਦੀ ਬਦੌਲਤ ਖੇਤੀ ਕਾਨੂੰਨ ਰੱਦ ਹੋਏ-ਰੋਮਾਣਾ

ਬਠਿੰਡਾ, 5 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬਣਾਏ ਗਏ ਤਿੰਨ ਕਿਸਾਨ ਤੇ ਕਿਸਾਨੀ ਮਾਰੂ ਕਾਲੇ ਕਾਨੂੰਨ ਕਿਸਾਨਾਂ-ਮਜ਼ਦੂਰਾਂ ਦੇ ਸੱਚੇ ਸਿੱਦਕ ਦੀ ਬਦੌਲਤ ਹੀ ਰੱਦ ਹੋਏ ਹਨ ਤੇ ਕਿਸਾਨ-ਮਜ਼ਦੂਰ ਵਿਰੋਧੀ ਭਾਜਪਾ ਸਰਕਾਰ ਨੂੰ ਮੂੰਹ ਦੀ ...

ਪੂਰੀ ਖ਼ਬਰ »

ਮੋਗਾ ਰੈਲੀ ਸਬੰਧੀ ਯੂਥ ਅਕਾਲੀ ਦਲ ਦੀ ਬਠਿੰਡਾ 'ਚ ਮੀਟਿੰਗ ਅੱਜ

ਬਠਿੰਡਾ, 5 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 14 ਦਸੰਬਰ ਨੂੰ ਮੋਗਾ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਮਹਿਲਾਵਾਂ ਨੂੰ 1000 ਰੁਪਏ ਮਹੀਨਾ ਦੇਣ ਦੀ ਗਰੰਟੀ ਨਾਲ ਖ਼ੁਸ਼ੀ ਦੀ ਲਹਿਰ-ਬਲਕਾਰ ਸਿੱਧੂ

ਰਾਮਪੁਰਾ ਫੂਲ, 5 ਦਸੰਬਰ (ਗੁਰਮੇਲ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿਚ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਮਹਿਲਾਵਾਂ ਨੂੰ ਦਿੱਤੀ ਤੀਜੀ ਗਾਰੰਟੀ ਦੀ ਪਹਿਲੀ ਮੀਟਿੰਗ ਸਥਾਨਕ ਗਾਂਧੀ ਨਗਰ ਵਿਖੇ ਹਲਕਾ ਇੰਚਾਰਜ ਬਲਕਾਰ ਸਿੰਘ ਸਿੱਧੂ ਦੀ ...

ਪੂਰੀ ਖ਼ਬਰ »

ਪੇਂਡੂ ਸਾਹਿਤ ਸਭਾ ਬਾਲਿਆਂਵਾਲੀ ਵਲੋਂ ਨੌਵਾਂ ਸਾਲਾਨਾ ਅੰਤਰ ਸਕੂਲ ਤੇ ਅੰਤਰ ਕਾਲਜ ਚਿੱਤਰਕਲਾ ਮੁਕਾਬਲਾ 8 ਨੂੰ

ਬਾਲਿਆਂਵਾਲੀ, 5 ਦਸੰਬਰ (ਕੁਲਦੀਪ ਮਤਵਾਲਾ)-ਪੇਂਡੂ ਸਾਹਿਤ ਸਭਾ ਬਾਲਿਆਂਵਾਲੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਵਾਂ ਸਾਲਾਨਾ ਅੰਤਰ ਸਕੂਲ ਤੇ ਅੰਤਰ ਕਾਲਜ ਚਿੱਤਰਕਲਾ ਮੁਕਾਬਲਾ ਕਵੀਸ਼ਰ ਮਾਘੀ ਸਿੰਘ ਗਿੱਲ ...

ਪੂਰੀ ਖ਼ਬਰ »

ਅਕਾਲੀ ਬਸਪਾ ਸਰਕਾਰ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਕਰਵਾ ਸਕੇਗੀ-ਹਲਕਾ ਪ੍ਰਧਾਨ ਸ਼੍ਰੋ.ਅ.ਦਲ

ਤਲਵੰਡੀ ਸਾਬੋ, 5 ਦਸੰਬਰ (ਰਣਜੀਤ ਸਿੰਘ ਰਾਜੂ)-ਪੰਜਾਬ ਦੇ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਲੁਭਾਊ ਗੱਲਾਂ ਵਿਚ ਨਹੀਂ ਆਉਣਗੇ ਕਿਉਂਕਿ ਉਹ ਇਹ ਗੱਲ ਭਲੀਭਾਂਤ ਜਾਣਦੇ ਹਨ ਕਿ ਸੂਬੇ ਦਾ ਸਰਵਪੱਖੀ ਵਿਕਾਸ ਕੇਵਲ ਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਚੰਨੀ ਬਾਰੇ ਘਟੀਆ ਸ਼ਬਦਾਵਲੀ ਵਰਤਣਾ ਅਫ਼ਸੋਸਜਨਕ-ਪ੍ਰਧਾਨ ਜਸ ਬੱਜੋਆਣਾ

ਲਹਿਰਾ ਮੁਹੱਬਤ, 5 ਦਸੰਬਰ (ਸੁਖਪਾਲ ਸਿੰਘ ਸੁੱਖੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਜੋ ਭਾਸ਼ਾ ਵਰਤੀ ਗਈ ਘਟੀਆ ਤੇ ਹੇਠਲੇ ਦਰਜੇ ਦੀ ਸ਼ਬਦਾਵਲੀ ਜੋ ਅਤਿ ਨਿੰਦਣਯੋਗ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX