ਤਾਜਾ ਖ਼ਬਰਾਂ


ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  0 minutes ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  5 minutes ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  5 minutes ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  18 minutes ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  33 minutes ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  41 minutes ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  about 1 hour ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  about 1 hour ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  about 1 hour ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  about 3 hours ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  about 3 hours ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  about 4 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  about 4 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  about 4 hours ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  about 5 hours ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਸਕੂਲ ਅਧਿਆਪਕਾਂ ਵਲੋਂ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਮਾਹਿਲਪੁਰ, 25 ਮਈ (ਰਜਿੰਦਰ ਸਿੰਘ)-ਪਹਾੜੀ ਖਿੱਤੇ 'ਚ ਵਸੇ ਪਿੰਡ ਜੇਜੋਂ ਦੁਆਬਾ ਵਿਖੇ ਚੱਲ ਰਹੇ ਸਰਕਾਰੀ ਸੀਨੀਅਰ ਸਮਾਰਟ ਸਕੂਲ 'ਚ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਕੁਝ ਅਧਿਆਪਕ ਵਲੋਂ ਇਕ...
ਸੁਨਾਮ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਵਲੋਂ ਫਲੈਗ ਮਾਰਚ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਸੁਨਾਮ ਪੁਲਿਸ ਵਲੋਂ ਅੱਜ ਸਵੇਰੇ ਹੀ ਸ਼ਹਿਰ ਦੀ ਇਕ ਬਸਤੀ ਵਿਚ ਨਸ਼ਿਆਂ ਦੇ ਧੰਦੇ 'ਚ ਲਿਪਤ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ...
ਦਿਨ-ਦਿਹਾੜੇ ਕਾਪਾ ਦਿਖਾ ਕੇ ਔਰਤ ਤੇ ਉਸ ਦੇ ਬੱਚੇ ਸਮੇਤ ਕਾਰ ਨੂੰ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  about 5 hours ago
ਜਲਾਲਾਬਾਦ, 25 ਮਈ (ਕਰਨ ਚੁਚਰਾ)-ਇਲਾਕੇ ਅੰਦਰ ਲੁੱਟਖੋਹ ਦੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੂੰ ਪੂਰੀ ਤਰ੍ਹਾਂ ਉਜਾਗਰ ਕਰਕੇ ਰੱਖ ਦਿੱਤਾ ਹੈ। ਅਜਿਹਾ ਸ਼ਾਇਦ ਹੀ ਕੋਈ ਦਿਨ ਹੋਵੇਗਾ ਜਦ ਕਿਧਰੇ ਚੋਰੀ ਜਾਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਨਾ ਦਿੱਤਾ ਗਿਆ ਹੋਵੇ...
ਗਿਆਨਵਾਪੀ ਮਸਜਿਦ ਕੇਸ ਸਿਵਿਲ ਜੱਜ ਤੋਂ ਫਾਸਟ ਟਰੈਕ ਕੋਰਟ ਟਰਾਂਸਫ਼ਰ, 30 ਮਈ ਨੂੰ ਹੋਵੇਗੀ ਅਗਲੀ ਸੁਣਵਾਈ
. . .  about 6 hours ago
ਨਵੀਂ ਦਿੱਲੀ, 25 ਮਈ-ਗਿਆਨਵਾਪੀ ਮਾਮਲੇ 'ਚ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਲਤ ਨੇ ਬਿਨਾਂ ਸਮਾਂ ਗਵਾਏ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਇਸ ਪੂਰੇ ਮਾਮਲੇ ਨੂੰ ਫਾਸਟ ਟਰੈਕ 'ਤੇ ਤਬਦੀਲ ਕਰ ਦਿੱਤਾ। ਹੁਣ ਗਿਆਨਵਾਪੀ ਮਸਜਿਦ ਦਾ ਮਾਮਲਾ ਤੇਜ਼ੀ ਨਾਲ ਅੱਗੇ ਵਧੇਗਾ, ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਹੋ ਸਕਦੀ ਹੈ ਅਤੇ ਜਲਦ ਤੋਂ ਜਲਦ ਫੈਸਲਾ ਸੁਣਾਇਆ ਜਾ ਸਕਦਾ ਹੈ...
ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ
. . .  about 6 hours ago
ਚੰਡੀਗੜ੍ਹ, 25 ਮਈ-ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ ਕੀਤਾ ਗਿਆ। ਜਾਣਕਾਰੀ ਮੁਤਾਬਿਕ 425 ਕਰੋੜ ਰੁਪਏ ਦਾ ਫ਼ੰਡ ਜਾਰੀ ਕੀਤਾ...
ਖੁੱਲ੍ਹੇ ਬੋਰਵੈੱਲ ਨੂੰ ਲੈ ਕੇ ਮਾਨ ਸਰਕਾਰ ਸਖ਼ਤ, ਬੋਰਵੈੱਲ ਬੰਦ ਨਾ ਹੋਣ 'ਤੇ ਹੋਵੇਗੀ ਅਪਰਾਧਿਕ ਕਾਰਵਾਈ
. . .  about 6 hours ago
ਚੰਡੀਗੜ੍ਹ, 25 ਮਈ-ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਸੰਬੰਧੀ ਸਰਕਾਰ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਐਡਵਾਇਜ਼ਰੀ ਜਾਰੀ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਬੋਰਵੈੱਲ ਬੰਦ ਨਾ ਹੋਣ 'ਤੇ ਅਪਰਾਧਿਕ ਕਾਰਵਾਈ ਹੋਵੇਗੀ...
ਸੀ.ਟੀ.ਯੂ. ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਅਜਨਾਲਾ ਅੰਮ੍ਰਿਤਸਰ ਮਾਰਗ ਜਾਮ
. . .  about 6 hours ago
ਹਰਸ਼ ਛੀਨਾ, 25 ਮਈ (ਕੜਿਆਲ)-ਮਹਾਤਮਾ ਗਾਂਧੀ ਰੁਜ਼ਗਾਰ ਗਾਰੰਟੀ ਯੋਜਨਾ ਤਹਿਤ ਕੰਮ ਕਰਦੇ ਕਾਮਿਆਂ ਵਲੋਂ ਮਿਹਨਤਾਨਾ ਨਾ ਮਿਲਣ ਕਾਰਨ ਸੈਂਟਰਲ ਟਰੇਡ ਯੂਨੀਅਨ ਦੇ ਝੰਡੇ ਹੇਠ ਮਗਨਰੇਗਾ ਕਾਮਿਆਂ ਵਲੋਂ ਅਜਨਾਲਾ ਅੰਮ੍ਰਿਤਸਰ...
ਉੱਘੇ ਸਾਹਿਤਕਾਰ ਹਰਬੰਸ ਸਿੰਘ ਢਿੱਲੋਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
. . .  1 minute ago
ਧੂਰੀ, 25 ਮਈ (ਦੀਪਕ)-ਪੰਜਾਬੀ ਫ਼ਿਲਮਾਂ ਦੇ ਉੱਘੇ ਅਦਾਕਾਰ ਬੀਨੂੰ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਢਿੱਲੋਂ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ। ਉੱਘੇ ਸਾਹਿਤਕਾਰ ਤੇ ਚਿੱਤਰਕਾਰ ਹਰਬੰਸ ਸਿੰਘ ਢਿੱਲੋਂ ਦਾ ਅੱਜ ਰਾਮਬਾਗ ਧੂਰੀ ਵਿਖੇ ਸੇਜ਼ਲ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ।
ਆਦਮਪੁਰ: ਸਰਕਾਰੀ ਸਕੂਲ ਸਾਹਮਣੇ ਨਵੀਂ ਆਬਾਦੀ 'ਚ ਚੱਲੀਆਂ ਗੋਲੀਆਂ
. . .  about 7 hours ago
ਆਦਮਪੁਰ, 25 ਮਈ (ਹਰਪ੍ਰੀਤ ਸਿੰਘ)- ਆਦਮਪੁਰ ਦੇ ਮੁਹੱਲਾ ਗਾਜ਼ੀਪੁਰ ਵਿਖੇ ਸਰਕਾਰੀ ਸਕੂਲ ਦੇ ਸਾਹਮਣੇ ਨਵੀਂ ਕਾਲੋਨੀ 'ਚ ਪੰਜ ਦੇ ਕਰੀਬ ਅਣਪਛਾਤਿਆਂ ਵਲੋਂ ਇਕ ਨੌਜਵਾਨ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਮੱਘਰ ਸੰਮਤ 553

ਕਪੂਰਥਲਾ / ਫਗਵਾੜਾ

ਦੇਸ਼ ਦੀ ਸੁਰੱਖਿਆ ਸੁਰੱਖਿਅਤ ਹੱਥਾਂ ਵਿਚ ਹੈ ਚਿੰਤਾ ਦੀ ਕੋਈ ਲੋੜ ਨਹੀਂ-ਰਾਜਪਾਲ ਗੁਰਮੀਤ ਸਿੰਘ

ਕਪੂਰਥਲਾ, 5 ਦਸੰਬਰ (ਅਮਰਜੀਤ ਕੋਮਲ)-ਦੇਸ਼ ਦੀ ਸੁਰੱਖਿਆ, ਸੁਰੱਖਿਅਤ ਹੱਥਾਂ ਵਿਚ ਹੈ, ਇਸ ਲਈ ਸੁਰੱਖਿਆ ਸੰਬੰਧੀ ਕੋਈ ਚਿੰਤਾ ਦੀ ਲੋੜ ਨਹੀਂ | ਇਹ ਸ਼ਬਦ ਗੁਰਮੀਤ ਸਿੰਘ ਰਾਜਪਾਲ ਉੱਤਰਾਖੰਡ ਤੇ ਲੈਫ਼ਟੀਨੈਂਟ ਜਨਰਲ ਸੇਵਾ ਮੁਕਤ ਨੇ ਅੱਜ ਸੈਨਿਕ ਸਕੂਲ ਕਪੂਰਥਲਾ 'ਚ ਸਾਬਕਾ ਵਿਦਿਆਰਥੀਆਂ ਦੀ ਇਕ ਮਿਲਣੀ ਮੌਕੇ ਹੋਏ ਸਮਾਗਮ 'ਚ ਸ਼ਾਮਿਲ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ | ਉਨ੍ਹਾਂ ਸੈਨਿਕ ਸਕੂਲਾਂ ਦੇ ਅਹਿਮ ਯੋਗਦਾਨ ਬਾਰੇ ਚਰਚਾ ਕਰਦਿਆਂ ਕਿਹਾ ਕਿ ਇਸ ਸਮੇਂ ਦੇਸ਼ ਭਰ 'ਚ 33 ਸੈਨਿਕ ਸਕੂਲ ਨੌਜਵਾਨਾਂ ਨੂੰ ਦੇਸ਼ ਦੀ ਸੁਰੱਖਿਆ ਲਈ ਤਿਆਰ ਕਰ ਰਹੇ ਹਨ ਤੇ ਆਉਣ ਵਾਲੇ ਸਮੇਂ 'ਚ ਇਨ੍ਹਾਂ ਸਕੂਲਾਂ ਦੀ ਗਿਣਤੀ ਵੱਧ ਕੇ 100 ਹੋ ਜਾਵੇਗੀ ਜੋ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਹੁਣ ਲੜਕਿਆਂ ਦੇ ਨਾਲ ਲੜਕੀਆਂ ਵੀ ਸੈਨਿਕ ਸਕੂਲਾਂ 'ਚ ਪੜ੍ਹ ਕੇ ਦੇਸ਼ ਦੀ ਸੁਰੱਖਿਆ 'ਚ ਵਡਮੁੱਲਾ ਯੋਗਦਾਨ ਪਾਉਣਗੀਆਂ | ਉਨ੍ਹਾਂ ਸੈਨਿਕ ਸਕੂਲ ਦੀ ਇਮਾਰਤ ਦੀ ਤਰਸਯੋਗ ਹਾਲਤ 'ਤੇ ਚਿੰਤਾ ਜ਼ਾਹਿਰ ਕੀਤੀ ਤੇ ਕਿਹਾ ਕਿ ਇਹ ਕਾਰਜ ਬਹੁਤ ਹੀ ਚੁਣੌਤੀ ਭਰਿਆ ਹੈ ਪਰ ਉਹ ਸਰਕਾਰ ਦੇ ਸਹਿਯੋਗ ਨਾਲ ਸੈਨਿਕ ਸਕੂਲ ਦੀ ਇਮਾਰਤ ਦੀ ਕਾਇਆ ਕਲਪ ਲਈ ਯਤਨ ਕਰਨਗੇ ਤੇ ਇਸ ਸੰਬੰਧੀ ਉਹ ਕੇਂਦਰੀ ਰੱਖਿਆ ਮੰਤਰਾਲੇ ਨੂੰ ਪੱਤਰ ਵੀ ਲਿਖਣਗੇ | 1967 ਤੋਂ ਲੈ ਕੇ 1973 ਤੱਕ ਸੈਨਿਕ ਸਕੂਲ ਕਪੂਰਥਲਾ 'ਚ ਪੜ੍ਹਾਈ ਕਰਕੇ ਭਾਰਤੀ ਫ਼ੌਜ 'ਚ ਲੈਫ਼ਟੀਨੈਂਟ ਜਨਰਲ ਦੇ ਅਹੁਦੇ ਤੱਕ ਪੁੱਜੇ ਗੁਰਮੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ 40 ਵਰਿ੍ਹਆਂ ਬਾਅਦ ਵਿੱਦਿਆ ਦੇ ਮੰਦਿਰ 'ਚ ਆਉਣ ਦਾ ਸੁਪਨਾ ਪੂਰਾ ਹੋਇਆ ਹੈ | ਰਾਜਪਾਲ ਨੇ ਕਿਹਾ ਕਿ ਸੈਨਿਕ ਸਕੂਲ ਦੇ ਉਸ ਸਮੇਂ ਦੇ ਪਿ੍ੰਸੀਪਲ, ਅਧਿਆਪਕ ਉਨ੍ਹਾਂ ਲਈ ਭਗਵਾਨ ਦੇ ਸਾਮਾਨ ਹਨ ਤੇ ਅੱਜ ਵੀ ਉਹ ਆਪਣੇ ਅਧਿਆਪਕਾਂ ਨੂੰ ਯਾਦ ਕਰਦੇ ਹਨ, ਜਿਨ੍ਹਾਂ ਦੀ ਯੋਗ ਅਗਵਾਈ ਸਦਕਾ ਉਹ ਡਿਪਟੀ ਚੀਫ਼ ਏਅਰ ਮਾਰਸ਼ਲ ਤੇ ਹੁਣ ਉੱਤਰਾਖੰਡ ਦੇ ਰਾਜਪਾਲ ਦੇ ਅਹੁਦੇ 'ਤੇ ਪੁੱਜਣ 'ਚ ਸਫਲ ਹੋਏ ਹਨ | ਉਨ੍ਹਾਂ ਕਿਹਾ ਕਿ ਗਲਵਾਨ ਘਾਟੀ 'ਚ ਚੀਨੀ ਘੁਸਪੈਠੀਆਂ ਨਾਲ ਹੋਈ ਲੜਾਈ ਮੌਕੇ ਭਾਰਤੀ ਫ਼ੌਜ ਦੇ ਜਵਾਨਾਂ ਦੀ ਅਗਵਾਈ ਕਰਨ ਵਾਲੇ ਕਮਾਂਡਿੰਗ ਅਫ਼ਸਰ ਕਰਨਲ ਸੰਤੋਸ਼ ਜੋ 20 ਭਾਰਤੀ ਸੈਨਿਕਾਂ ਸਮੇਤ ਸ਼ਹੀਦ ਹੋ ਗਏ ਸਨ, ਉਹ ਵੀ ਸੈਨਿਕ ਸਕੂਲ ਦੇ ਪੁਰਾਣੇ ਵਿਦਿਆਰਥੀ ਸਨ | ਇਸ ਤੋਂ ਪਹਿਲਾਂ ਰਾਜਪਾਲ ਗੁਰਮੀਤ ਸਿੰਘ ਨੇ ਸੈਨਿਕ ਸਕੂਲ 'ਚ ਸਥਾਪਿਤ ਸ਼ਹੀਦੀ ਸਥੱਲ 'ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਸ਼ਹੀਦ ਹੋਏ ਮਹਾਨ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਉਪਰੰਤ ਐੱਨ. ਸੀ. ਸੀ. ਕੈਡਿਟਾਂ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ | ਇਸੇ ਦੌਰਾਨ ਹੀ ਸੈਨਿਕ ਸਕੂਲ ਦੇ ਵਿਦਿਆਰਥੀਆਂ ਦੇ ਬੈਂਡ ਵਲੋਂ ਮੁੱਖ ਮਹਿਮਾਨ ਦੀ ਆਮਦ 'ਤੇ ਬੈਂਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਬਾਅਦ 'ਚ ਸੈਨਿਕ ਸਕੂਲ ਦੇ ਆਡੀਟੋਰੀਅਮ 'ਚ ਹੋਏ ਇਕ ਸਮਾਗਮ ਹੋਇਆ, ਜਿਸ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਹੋਈ | ਉਪਰੰਤ ਸਕੂਲ ਦੇ ਪਿ੍ੰਸੀਪਲ ਕਰਨਲ ਪ੍ਰਸ਼ਾਂਤ ਸਕਸੈਨਾ ਨੇ ਸਕੂਲ ਦੀਆਂ ਵਿੱਦਿਅਕ ਗਤੀਵਿਧੀਆਂ ਬਾਰੇ ਰਿਪੋਰਟ ਪੜ੍ਹੀ | ਸਕੂਲ ਦੇ ਪੁਰਾਣੇ ਵਿਦਿਆਰਥੀਆਂ ਦੀ ਐਸੋਸੀਏਸ਼ਨ ਵਲੋਂ ਰੀਅਲ ਐਡਮਿਰਲ ਲੋਚਨ ਸਿੰਘ ਪਠਾਣੀਆ, ਲੈਫ਼ਟੀਨੈਂਟ ਜਨਰਲ ਮਨਜੀਤ ਕੁਮਾਰ, ਬਿ੍ਗੇਡੀਅਰ ਐੱਮ. ਪੀ. ਐੱਸ. ਬਾਜਵਾ, ਸੇਵਾ-ਮੁਕਤ ਅਧਿਆਪਕ ਜਗਜੀਤ ਸਿੰਘ ਤੇ ਭੂਸ਼ਨ ਕੁਮਾਰ ਜੋਸ਼ੀ ਨੂੰ ਵੀ ਰਾਜਪਾਲ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸੇ ਦੌਰਾਨ ਹੀ ਪਿ੍ੰਸੀਪਲ ਕਰਨਲ ਪ੍ਰਸ਼ਾਂਤ ਸਕਸੈਨਾ ਨੇ ਮੁੱਖ ਮਹਿਮਾਨ ਨੂੰ ਸਨਮਾਨਿਤ ਕੀਤਾ | ਸਕੂਲ ਦੀ ਓ. ਬੀ. ਏ. ਦੇ ਪ੍ਰਧਾਨ ਰਾਜਪਾਲ ਸਿੰਘ ਸੰਧੂ ਆਈ. ਪੀ. ਐੱਸ. ਨੇ ਸਮਾਗਮ 'ਚ ਸ਼ਾਮਿਲ ਹੋਈਆਂ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਕੂਲ ਦੇ ਉੱਪ ਪਿ੍ੰਸੀਪਲ ਵਿੰਗ ਕਮਾਂਡਰ ਦੀਪਿਕਾ ਰਾਵਤ, ਪ੍ਰਸ਼ਾਸਨਿਕ ਅਧਿਕਾਰੀ ਮੇਜਰ ਜੇ. ਬੀ. ਐੱਸ. ਬੇਗ ਤੋਂ ਇਲਾਵਾ ਓ. ਬੀ. ਏ. ਦੇ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 16ਵੀਂ ਗੁਰੂ ਲਾਧੋ ਰੇ ਯਾਤਰਾ ਸਜਾਈ

ਕਪੂਰਥਲਾ, 5 ਦਸੰਬਰ (ਸਡਾਨਾ)-ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 16ਵੀਂ ਮਹਾਨ 'ਗੁਰੂ ਲਾਧੋ ਰੇ' ਯਾਤਰਾ ਗੁਰਦੁਆਰਾ ਸਾਹਿਬ ਬਾਵਿਆਂ ਤੋਂ ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਬਕਾਲਾ ਤੱਕ ਸਜਾਈ ਗਈ | ਗੁਰਦੁਆਰਾ ਸਾਹਿਬ ਬਾਵਿਆਂ ...

ਪੂਰੀ ਖ਼ਬਰ »

ਕਿਸਾਨਾਂ ਦੇ ਉਤਪਾਦਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸ਼ਹਿਰ 'ਚ ਖੁੱਲਿ੍ਹਆ ਪੰਜਾਬ ਦਾ ਪਹਿਲਾ ਨੈਫਡ ਬਾਜ਼ਾਰ

ਕਪੂਰਥਲਾ, 5 ਦਸੰਬਰ (ਸਡਾਨਾ)-ਨੈਸ਼ਨਲ ਐਗਰੀਕਲਚਰਲ ਕੋਆਪ੍ਰੇਟਿਵ ਮਾਰਕੀਟਿੰਗ ਫੈੱਡਰੇਸ਼ਨ ਆਫ਼ ਇੰਡੀਆ (ਨੈਫਡ) ਵਲੋਂ ਸੀਡ ਸਟਾਰਟ ਰਿਟੇਲ ਦੇ ਸਹਿਯੋਗ ਨਾਲ ਕਪੂਰਥਲਾ ਵਿਖੇ ਪੰਜਾਬ ਦਾ ਪਹਿਲਾ ਨੈਫਡ ਬਾਜ਼ਾਰ ਖੋਲਿ੍ਹਆ ਗਿਆ, ਜਿਸ ਦਾ ਸੰਚਾਲਨ ਲੰਡਨ ਸਥਿਤ ਐੱਨ. ਆਰ. ...

ਪੂਰੀ ਖ਼ਬਰ »

ਪਿੰਡ ਸਵਾਲ ਦੇ 30 ਤੋਂ ਵੱਧ ਪਰਿਵਾਰ 'ਆਪ' 'ਚ ਸ਼ਾਮਿਲ

ਸੁਲਤਾਨਪੁਰ ਲੋਧੀ , 5 ਦਸੰਬਰ (ਪ.ਪ. ਰਾਹੀਂ)-ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਲੀ ਵਿਖੇ ਕੀਤੇ ਗਏ ਬੇਮਿਸਾਲ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਸਵਾਲ ਦੇ 30 ਤੋਂ ਵੱਧ ਪਰਿਵਾਰ ਹਲਕਾ ਇੰਚਾਰਜ ਸੱਜਣ ਸਿੰਘ ਦੀ ...

ਪੂਰੀ ਖ਼ਬਰ »

ਜੁੱਤੀਆਂ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਭੁਲੱਥ, 5 ਦਸੰਬਰ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)- ਕਸਬਾ ਭੁਲੱਥ ਦੇ ਮੇਨ ਬਾਜ਼ਾਰ 'ਚ ਇਕ ਜੁੱਤੀਆਂ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਬਾਜ਼ਾਰ ਭੁਲੱਥ ਵਿਖੇ ਯੂ. ਕੋ. ਬੈਂਕ ਦੇ ਨਾਲ ਵਾਲੀ ਗਲੀ ...

ਪੂਰੀ ਖ਼ਬਰ »

ਸਰਕਾਰ ਬਣਾਉਣ 'ਚ ਸੰਯੁਕਤ ਅਕਾਲੀ ਦਲ ਅਹਿਮ ਭੂਮਿਕਾ ਨਿਭਾਏਗਾ-ਭਾਈ ਲੱਖਪੁਰ

ਖਲਵਾੜਾ, 5 ਦਸੰਬਰ (ਮਨਦੀਪ ਸਿੰਘ ਸੰਧੂ)-ਆਗਾਮੀ ਵਿਧਾਨ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਪੰਜਾਬ ਅੰਦਰ ਸਰਕਾਰ ਬਣਾਉਣ 'ਚ ਅਹਿਮ ਭੂਮਿਕਾ ਨਿਭਾਏਗਾ | ਇਹ ਪ੍ਰਗਟਾਵਾ ਪਾਰਟੀ ਦੇ ਕੌਮੀ ਸਕੱਤਰ ਭਾਈ ਗੁਰਦਿਆਲ ਸਿੰਘ ਲੱਖਪੁਰ ਨੇ ਕਰਦਿਆਂ ਕਿਹਾ ਕਿ ਬੂਥ ...

ਪੂਰੀ ਖ਼ਬਰ »

ਮਾਤਾ ਰਾਣੀ ਮੰਦਰ ਵਿਖੇ ਸ੍ਰੀ ਰਮਾਇਣ ਦਾ ਪਾਠ ਭਲਕੇ

ਢਿਲਵਾਂ, 5 ਦਸੰਬਰ (ਸੁਖੀਜਾ, ਪ੍ਰਵੀਨ)-ਮੰਦਰ ਸੁਧਾਰ ਸਭਾ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਰਮਾਇਣ ਦਾ ਪਾਠ 7 ਦਸੰਬਰ ਨੂੰ ਮਾਤਾ ਰਾਣੀ ਮੰਦਰ ਢਿਲਵਾਂ ਵਿਖੇ ਸ਼ਰਧਾਪੂਰਵਕ ਕਰਵਾਇਆ ਜਾ ਰਿਹਾ ਹੈ | ਮੰਦਰ ਸੁਧਾਰ ਸਭਾ ਢਿਲਵਾਂ ਦੇ ਪ੍ਰਧਾਨ ...

ਪੂਰੀ ਖ਼ਬਰ »

ਪਰਮਿੰਦਰਜੀਤ ਐੱਸ. ਸੀ. ਵਿੰਗ ਹਲਕਾ ਭੁਲੱਥ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਬੇਗੋਵਾਲ, 5 ਦਸੰਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਭੁਲੱਥ ਦੇ ਇੰਚਾਰਜ ਯੁਵਰਾਜ ਭੁਪਿੰਦਰ ਸਿੰਘ ਨੇ ਪਰਮਿੰਦਰਜੀਤ ਦੀਆਂ ਪਾਰਟੀਆਂ ਪ੍ਰਤੀ ਵਧੀਆ ਸੇਵਾਵਾਂ ਕਰਕੇ ਐੱਸ. ਸੀ. ਵਿੰਗ ਹਲਕਾ ਭੁਲੱਥ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਜਦਕਿ ...

ਪੂਰੀ ਖ਼ਬਰ »

ਜਥੇ. ਸਰਵਣ ਸਿੰਘ ਕੁਲਾਰ ਨੂੰ ਕੀਤਾ ਸਨਮਾਨਿਤ

ਪਾਂਸ਼ਟਾ, 5 ਦਸੰਬਰ (ਸਤਵੰਤ ਸਿੰਘ)-ਜਥੇ. ਸਰਵਣ ਸਿੰਘ ਕੁਲਾਰ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਫਗਵਾੜਾ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਐੱਸ. ਜੀ. ਪੀ. ਸੀ. ਅੰਮਿ੍ਤਸਰ ਦੀ ਕਾਰਜਕਾਰੀ ਕਮੇਟੀ ਦਾ ਮੈਂਬਰ ਚੁਣੇ ਜਾਣ ਦਾ ਇਲਾਕੇ 'ਚ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਬਸਪਾ ਅੰਬੇਡਕਰ ਦੀ ਮੀਟਿੰਗ

ਸੁਲਤਾਨਪੁਰ ਲੋਧੀ, 5 ਦਸੰਬਰ (ਨਰੇਸ਼ ਹੈਪੀ, ਥਿੰਦ)-ਕ੍ਰਾਂਤੀਕਾਰੀ ਬਸਪਾ ਅੰਬੇਡਕਰ ਦੀ ਮੀਟਿੰਗ ਚਮਨ ਲਾਲ ਦੀ ਅਗਵਾਈ 'ਚ ਹੋਈ, ਜਿਸ 'ਚ ਪਾਰਟੀ ਪ੍ਰਧਾਨ ਬਲਵੰਤ ਸਿੰਘ ਸੁਲਤਾਨਪੁਰੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਦੇ ਨਾਲ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ...

ਪੂਰੀ ਖ਼ਬਰ »

ਬਸਤੀ ਭੋਰੂਵਾਲਾ ਵਿਖੇ ਵਿਧਾਇਕ ਚੀਮਾ ਨੇ ਫਿਰਨੀ ਦਾ ਰੱਖਿਆ ਨੀਂਹ ਪੱਥਰ

ਸੁਲਤਾਨਪੁਰ ਲੋਧੀ, 5 ਦਸੰਬਰ (ਪ.ਪ. ਰਾਹੀਂ)-ਸਮਾਰਟ ਵਿਲੇਜ ਯੋਜਨਾ ਤਹਿਤ ਬਸਤੀ ਭੋਰੂਵਾਲਾ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਜਾਣ ਵਾਲੀ ਫਿਰਨੀ ਦਾ ਨੀਂਹ ਪੱਥਰ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪਿੰਡ ਵਾਸੀਆਂ ਦੀ ਹਾਜ਼ਰੀ 'ਚ ਰੱਖਿਆ | ਸਮਾਜ ਸੇਵਕ ਤੇ ...

ਪੂਰੀ ਖ਼ਬਰ »

ਹੈਪੀ ਇਲੈਵਨ ਕਲੱਬ ਸੁਲਤਾਨਪੁਰ ਤੇ ਸ਼ਾਹਕੋਟ ਦੀਆਂ ਟੀਮਾਂ ਰਹੀਆਂ ਜੇਤੂ

ਸੁਲਤਾਨਪੁਰ ਲੋਧੀ, 5 ਦਸੰਬਰ (ਨਰੇਸ਼ ਹੈਪੀ, ਥਿੰਦ)-ਖੇਡਾਂ ਜੀਵਨ ਦਾ ਜ਼ਰੂਰੀ ਅੰਗ ਹਨ ਕਿਉਂਕਿ ਖੇਡਾਂ ਖਿਡਾਰੀਆਂ 'ਚ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੀਆਂ ਹਨ | ਇਹ ਪ੍ਰਗਟਾਵਾ ਸ਼ਾਹ ਸੁਲਤਾਨ ਕਿ੍ਕਟ ਕਲੱਬ ਰਜਿਸਟਰਡ ਸਮਾਜਸੇਵੀ ਸੰਸਥਾ ਵਲੋਂ ਕਰਵਾਏ ਜਾ ...

ਪੂਰੀ ਖ਼ਬਰ »

'ਆਪ' ਦੀਆਂ ਨੀਤੀਆਂ ਤੇ ਗਰੰਟੀਆਂ ਨੂੰ ਘਰ-ਘਰ ਤੱਕ ਪਹੁੰਚਾਵਾਂਗੇ-ਰਾਣਾ

ਨਡਾਲਾ, 5 ਦਸੰਬਰ (ਮਾਨ)-ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਭੁਲੱਥ ਦੀ ਅਗਵਾਈ ਹੇਠ ਪਿੰਡ ਦਮੂਲੀਆਂ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕਰਕੇ ਤੀਜੀ ਤੇ ਚੌਥੀ ਗਾਰੰਟੀ ਸੰਬੰਧੀ ਜਾਣੰੂ ਕਰਵਾਇਆ | ਰਾਣਾ ਨੇ ਕਿਹਾ ਕਿ ਪੰਜਾਬ ਵਿਚ ਆਉਣ ਵਾਲੀ ...

ਪੂਰੀ ਖ਼ਬਰ »

ਕੈਪਟਨ ਹਰਮਿੰਦਰ ਸਿੰਘ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਨਸੀਰਪੁਰ ਨਿਵਾਸੀ

ਸੁਲਤਾਨਪੁਰ ਲੋਧੀ, 5 ਦਸੰਬਰ (ਪ.ਪ. ਰਾਹੀਂ)-2022 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ 'ਚ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਪੰਥਕ ਸੀਟ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ...

ਪੂਰੀ ਖ਼ਬਰ »

ਮੋਖੇ ਪਿੰਡ ਦੇ ਅਨੇਕਾਂ ਅਕਾਲੀ ਤੇ ਕਾਂਗਰਸੀ ਪਰਿਵਾਰ 'ਆਪ' 'ਚ ਸ਼ਾਮਿਲ

ਡਡਵਿੰਡੀ, 5 ਦਸੰਬਰ (ਦਿਲਬਾਗ ਸਿੰਘ ਝੰਡ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅੰਦਰ ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਹਲਕੇ ਦੇ ਪਿੰਡ ਮੋਖੇ ਦੇ ਵੱਡੀ ਗਿਣਤੀ 'ਚ ਅਕਾਲੀ ਤੇ ਕਾਂਗਰਸੀ ਪਰਿਵਾਰਾਂ ਨੇ ਸੱਜਣ ਸਿੰਘ ਦੀ ਅਗਵਾਈ ਵਿਚ ਆਮ ਆਦਮੀ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਕ ਜਥਾ ਬਾਹਰਾ ਵਲੋਂ ਬੀਬੀ ਰੂਹੀ ਤੇ ਇੰਜ. ਸਵਰਨ ਸਿੰਘ ਦਾ ਸਨਮਾਨ

ਸੁਲਤਾਨਪੁਰ ਲੋਧੀ, 5 ਦਸੰਬਰ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਅੰਤਿ੍ਮ ਕਮੇਟੀ ਦੀ ਮੈਂਬਰ ਬਣਾਈ ਗਈ ਹਲਕਾ ਸੁਲਤਾਨਪੁਰ ਲੋਧੀ ਦੀ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਤੇ ਇੰਜ. ਸਵਰਨ ਸਿੰਘ ...

ਪੂਰੀ ਖ਼ਬਰ »

ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਸੈਂਟਰਲ ਵਰਕਿੰਗ ਕਮੇਟੀ ਦੀ ਮੀਟਿੰਗ

ਕਪੂਰਥਲਾ, 5 ਦਸੰਬਰ (ਸਡਾਨਾ)-ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਸੈਂਟਰਲ ਵਰਕਸ ਕਮੇਟੀ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਈ | ਇਸ ਮੌਕੇ ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਸਰਕਲ ਕਪੂਰਥਲਾ ਦੇ ਪ੍ਰਧਾਨ ਇੰਜੀਨੀਅਰ ਗੁਰਨਾਮ ਸਿੰਘ ਬਾਜਵਾ ਨੇ ਕਿਹਾ ਕਿ ਜੂਨੀਅਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਮੰਦਰ ਸੁਭਾਸ਼ ਨਗਰ ਵਿਖੇ ਨਤਮਸਤਕ ਹੋਏ ਮਾਨ

ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ, ਤਰਨਜੀਤ ਸਿੰਘ ਕਿੰਨੜਾ)-ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੂੰ ਸੂਬਾ ਸਰਕਾਰ ਵਲੋਂ ਕੈਬਿਨੇਟ ਰੈਂਕ ਮਿਲਣ ਤੋਂ ਬਾਅਦ ਅੱਜ ਸੁਭਾਸ਼ ਨਗਰ ਸਥਿਤ ਭਗਵਾਨ ਵਾਲਮੀਕਿ ਮੰਦਿਰ ਵਿਖੇ ...

ਪੂਰੀ ਖ਼ਬਰ »

ਜਥੇ. ਸਰਵਣ ਸਿੰਘ ਕੁਲਾਰ ਨੂੰ ਕੀਤਾ ਸਨਮਾਨਿਤ

ਫਗਵਾੜਾ, 5 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਸਜੇ ਦੀਵਾਨਾਂ 'ਚ ਪੰਥ ਪ੍ਰਸਿੱਧ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ...

ਪੂਰੀ ਖ਼ਬਰ »

ਸੰਤ ਬਾਬਾ ਮੰਗਲ ਸਿੰਘ ਦੀ ਬਰਸੀ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਕਪੂਰਥਲਾ, 5 ਦਸੰਬਰ (ਸਡਾਨਾ)-ਸੰਤ ਬਾਬਾ ਮੰਗਲ ਸਿੰਘ ਤੇ ਸੰਤ ਬਾਬਾ ਆਤਮਾ ਸਿੰਘ (ਨਿਹੰਗ ਸਿੰਘ) ਦੀ ਸਾਲਾਨਾ ਯਾਦ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸਾਹਿਬ ਤਪ ਅਸਥਾਨ ਸੰਤ ਬਾਬਾ ਮੰਗਲ ਸਿੰਘ ਪੁਰਾਣੀ ਸਬਜ਼ੀ ਮੰਡੀ ਵਿਖੇ ਕਰਵਾਇਆ ਗਿਆ | ਤਪ ਅਸਥਾਨ ਦੇ ...

ਪੂਰੀ ਖ਼ਬਰ »

ਭਾਜਪਾ ਆਪਣੇ ਦਮ 'ਤੇ ਪੰਜਾਬ ਦੀਆਂ 117 ਸੀਟਾਂ 'ਤੇ ਚੋਣ ਲੜੇਗੀ-ਰਜੇਸ਼ ਮੰਨਣ, ਸਾਬ ਸਿੰਘ

ਕਪੂਰਥਲਾ, 5 ਦਸੰਬਰ (ਵਿ.ਪ੍ਰ.)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਲਈ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸੇ ਤਹਿਤ ਹੀ ਬੂਥ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਇਹ ਗੱਲ ਰਜੇਸ਼ ਮੰਨਣ ਜ਼ਿਲ੍ਹਾ ਪ੍ਰਧਾਨ ਐੱਨ. ਜੀ. ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਅਜੇ ਆਪਣੇ ਕੀਤੇ ਵਾਅਦਿਆਂ ਤੋਂ ਕੋਹਾਂ ਦੂਰ-ਅਕਾਲੀ ਆਗੂ

ਤਲਵੰਡੀ ਚੌਧਰੀਆਂ, 5 ਦਸੰਬਰ (ਪਰਸਨ ਲਾਲ ਭੋਲਾ)-ਕਾਂਗਰਸ ਪਾਰਟੀ ਅਜੇ ਆਪਣੇ ਕੀਤੇ ਵਾਅਦਿਆਂ ਤੋਂ ਕੋਹਾਂ ਦੂਰ ਹੈ, ਜਿਸ ਕਾਰਨ ਕਾਂਗਰਸ ਨੇ ਲੋਕਾਂ 'ਚ ਆਪਣਾ ਆਧਾਰ ਗੁਆ ਲਿਆ ਹੈ ਅਤੇ ਹੁਣ ਪੰਜਾਬ ਦੀ ਜਨਤਾ ਕਾਂਗਰਸ ਪਾਰਟੀ ਨੂੰ ਚੱਲਦਾ ਕਰਨ ਲਈ ਤਿਆਰ ਹੈ ਤੇ ਪੰਜਾਬ 'ਚ ...

ਪੂਰੀ ਖ਼ਬਰ »

ਡਾ. ਬੀ. ਆਰ. ਅੰਬੇਡਕਰ ਇੰਟਰਨੈਸ਼ਨਲ ਸਕੂਲ ਨੂੰ 31 ਹਜ਼ਾਰ ਰੁਪਏ ਭੇਟ

ਖਲਵਾੜਾ, 5 ਦਸੰਬਰ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ (ਰਜਿ) ਖਲਵਾੜਾ ਦੀ ਇਕ ਜ਼ਰੂਰੀ ਮੀਟਿੰਗ ਪ੍ਰਧਾਨ ਰਾਮ ਲਾਲ ਦੀ ਅਗਵਾਈ ਹੇਠ ਹੋਈ, ਜਿਸ 'ਚ ਡਾ. ਅੰਬੇਡਕਰ ਟਰੱਸਟ ਫ਼ਾਰ ਐਜੂਕੇਸ਼ਨ ਐਂਡ ਲਰਨਿੰਗ ਫਗਵਾੜਾ ਵਲੋਂ ਸਥਾਨਕ ਬਾਈਪਾਸ 'ਤੇ ...

ਪੂਰੀ ਖ਼ਬਰ »

ਸ਼ਿਵ ਸੈਨਾ ਪੰਜਾਬ ਦੇ ਆਗੂਆਂ ਤੇ ਵਰਕਰਾਂ ਦੀ ਰਾਏ ਪਿੱਛੋਂ ਪਾਰਟੀ ਵਿਧਾਨ ਸਭਾ ਚੋਣਾਂ ਬਾਰੇ ਫ਼ੈਸਲਾ ਲਵੇਗੀ-ਬਿੱਲਾ

ਕਪੂਰਥਲਾ, 5 ਦਸੰਬਰ (ਵਿ. ਪ੍ਰ.)-ਸ਼ਿਵ ਸੈਨਾ ਬਾਲ ਠਾਕਰੇ ਵਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਸਥਿਤੀ ਤੇ ਸੰਭਾਵਨਾਵਾਂ ਬਾਰੇ ਪਤਾ ਲਗਾਉਣ ਲਈ ਉਹ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਸ਼ਿਵ ਸੈਨਿਕਾਂ ਨਾਲ ਮੁਲਾਕਾਤ ਕਰਕੇ ਰਿਪੋਰਟ ਸ਼ਿਵ ਸੈਨਾ ਬਾਲ ...

ਪੂਰੀ ਖ਼ਬਰ »

ਪੁਰਾਣੇ ਵਿਦਿਆਰਥੀਆਂ ਵਲੋਂ ਸੈਨਿਕ ਸਕੂਲ ਨੂੰ ਜੌਂਡੀਅਰ ਟਰੈਕਟਰ ਭੇਟ

ਕਪੂਰਥਲਾ, 5 ਦਸੰਬਰ (ਅਮਰਜੀਤ ਕੋਮਲ)-ਸੈਨਿਕ ਸਕੂਲ ਕਪੂਰਥਲਾ ਦੇ 1971-1979 ਬੈਚ ਦੇ ਪੁਰਾਣੇ ਵਿਦਿਆਰਥੀਆਂ ਜਿਨ੍ਹਾਂ 'ਚ ਸੇਵਾ-ਮੁਕਤ ਕਰਨਲ ਰਾਓ ਬਰਿੰਦਰ ਸਿੰਘ, ਰਜੇਸ਼ ਪਵਾਰ ਫਾਇਰ ਬਿ੍ਗੇਡ ਅਫ਼ਸਰ ਦਿੱਲੀ, ਸੇਵਾ-ਮੁਕਤ ਪਿ੍ੰਸੀਪਲ ਸੁਖਬੀਰ ਸਿੰਘ, ਅਮਰਜੀਤ ਜਾਟ, ਪ੍ਰਵੀਨ, ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਬਹੁਜਨ ਸਮਾਜ ਨੂੰ ਗੰੁਮਰਾਹ ਕਰਨ ਤੋਂ ਬਿਨਾਂ ਕੁਝ ਨਹੀਂ ਕੀਤਾ-ਗੜ੍ਹੀ

ਫਗਵਾੜਾ, 5 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਐਲਾਨਾਂ ਵਾਲਾ ਮੁੱਖ ਮੰਤਰੀ ਕਰਾਰ ਦਿੰਦਿਆਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਬਹੁਜਨ ਸਮਾਜ ਦੇ ਹਮਾਇਤੀ ਹੋਣ ਦਾ ...

ਪੂਰੀ ਖ਼ਬਰ »

ਸੰਗਤ ਨੇ 2775 ਬੋਰੀਆਂ ਕਣਕ ਤੇ ਹੋਰ ਸਮੱਗਰੀ ਹਜ਼ੂਰ ਸਾਹਿਬ ਲੰਗਰਾਂ ਲਈ ਭੇਜੀ

ਨਡਾਲਾ, 5 ਦਸੰਬਰ (ਮਨਜਿੰਦਰ ਸਿੰਘ ਮਾਨ)-ਪਿੰਡ ਰਾਏਪੁਰ ਅਰਾਈਆਂ ਤੋਂ ਸਵ. ਬਾਬਾ ਮਨਜੀਤ ਸਿੰਘ ਦੇ ਸਪੁੱਤਰ ਭਾਈ ਸਾਧੂ ਸਿੰਘ ਦੇ ਉਪਰਾਲੇ ਨਾਲ ਗੁਰਦੁਆਰਾ ਲੰਗਰ ਸਾਹਿਬ ਹਜ਼ੂਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਨਰਿੰਦਰ ਸਿੰਘ ਬਾਬਾ ਬਲਵਿੰਦਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵਿਧਾਇਕ ਚੀਮਾ ਨੇ ਪਿੰਡ ਫੱਤੋਵਾਲ ਵਿਖੇ ਫਿਰਨੀ ਦਾ ਰੱਖਿਆ ਨੀਂਹ–ਪੱਥਰ

ਸੁਲਤਾਨਪੁਰ ਲੋਧੀ, 5 ਦਸੰਬਰ (ਨਰੇਸ਼ ਹੈਪੀ, ਥਿੰਦ)-ਸੂਬੇ ਦੇ ਲੋਕ ਅੱਜ ਕਾਂਗਰਸ ਪਾਰਟੀ ਦੀ ਸਰਕਾਰ ਤੋਂ ਬੇਹੱਦ ਖ਼ੁਸ਼ ਹਨ ਕਿਉਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸਮੇਂ ਅਨੁਸਾਰ ਜਲਦੀ ਹੀ ਢੱੁਕਵੇਂ ਫ਼ੈਸਲੇ ...

ਪੂਰੀ ਖ਼ਬਰ »

ਡੁਮੇਲੀ ਸੰਪਰਦਾ ਦੀਆਂ ਸੇਵਾਵਾਂ ਸ਼ਲਾਘਾਯੋਗ-ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ

ਫਗਵਾੜਾ, 5 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸਿੱਖ ਪੰਥ ਦੀ ਮਹਾਨ ਡੁਮੇਲੀ ਸੰਪਰਦਾ ਦੀਆਂ ਪੰਥ ਪ੍ਰਤੀ ਸੇਵਾਵਾਂ ਸਦਾ ਹੀ ਸਿਫਤਯੋਗ ਰਹੀਆਂ ਹਨ ਅਤੇ ਇਨ੍ਹਾਂ ਸੇਵਾਵਾਂ ਦਾ ਨਿਰੰਤਰ ਜਾਰੀ ਰਹਿਣਾ ਆਪਣੇ ਆਪ ਵਿਚ ਮਿਸਾਲ ਹੈ | ਇਹ ਪ੍ਰਗਟਾਵਾ ਨਿਰਮਲ ਕੁਟੀਆ ਡੁਮੇਲੀ ਵਿਚ ...

ਪੂਰੀ ਖ਼ਬਰ »

ਸਾਈਕਲਿਸਟਾਂ ਦਾ ਕੰਨਿਆ ਕੁਮਾਰੀ ਤੋਂ ਚੱਲ ਕੇ ਜਲੰਧਰ ਪਹੁੰਚਣ 'ਤੇ ਕੀਤਾ ਸਵਾਗਤ

ਜਲੰਧਰ, 5 ਦਸੰਬਰ (ਰਣਜੀਤ ਸਿੰਘ ਸੋਢੀ)-ਕੰਨਿਆ ਕੁਮਾਰੀ ਤੋਂ ਚਾਰ ਸਾਈਕਲਿਸਟ 4500 ਕਿਲੋਮੀਟਰ ਦਾ ਸਫਰ ਤੈਅ ਕਰਕੇ ਵੱਖ-ਵੱਖ ਰਾਜਾਂ ਵਿਚੋਂ ਹੁੰਦੇ ਹੋਏ ਕਿਸਾਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਸਿੰਘੂ ਬਾਰਡਰ 'ਤੇ ਮਨਾਂ ਕੇ ਅੱਜ ਜਲੰਧਰ ਦੇਸ਼ ਭਗਤ ਯਾਦਗਾਰ ਹਾਲ ਪਹੁੰਚੇ ...

ਪੂਰੀ ਖ਼ਬਰ »

ਗੁਰਭਜਨ ਸਿੰਘ ਲਸਾਨੀ ਦਾ ਡੀ.ਈ.ਓ. ਐਲੀਮੈਂਟਰੀ ਜਲੰਧਰ ਬਣਨ 'ਤੇ ਸਵਾਗਤ

ਜਲੰਧਰ, 5 ਦਸੰਬਰ (ਜਤਿੰਦਰ ਸਾਬੀ)- ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਟਰੀ) ਜਲੰਧਰ ਬਣਨ ਤੇ ਗੁਰਭਜਨ ਸਿੰਘ ਲਸਾਨੀ ਦਾ ਪਿ੍ੰਸੀਪਲਾਂ ਤੇ ਸਿੱਖਿਆ ਅਧਿਕਾਰੀਆਂ ਦੀ ਜਥੇਬੰਦੀ ਗੈਸਾ ਦੇ ਪ੍ਰਧਾਨ ਸਟੇਟ ਐਵਾਰਡੀ ਪਿ੍ੰਸੀਪਲ ਹਰਮੇਸ਼ ਲਾਲ ਘੇੜਾ ਤੇ ਹੋਰ ਅਹੁਦੇਦਾਰਾਂ ...

ਪੂਰੀ ਖ਼ਬਰ »

5ਵੀਂ ਜੀ.ਐਨ.ਏ. ਯੂਨੀਵਰਸਿਟੀ ਪ੍ਰੀਮੀਅਰ ਯੂਥ ਫੱੁਟਬਾਲ ਲੀਗ 'ਚ ਪਿਮਸ ਫੁੱਟਬਾਲ ਕਿੱਕਰਜ ਅਕੈਡਮੀ ਵੱਲੋਂ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 5 ਦਸੰਬਰ (ਜਤਿੰਦਰ ਸਾਬੀ)- 5ਵੀਂ ਜੀ.ਐਨ.ਏ. ਯੂਨੀਵਰਸਿਟੀ ਪ੍ਰੀਮੀਅਰ ਯੂਥ ਫੱੁਟਬਾਲ ਲੀਗ ਦੇ ਤੀਜੇ ਗੇੜ ਦੇ ਮੁਕਾਬਲੇ ਪਿਮਸ ਦੇ ਖੇਡ ਮੈਦਾਨ 'ਚ ਫੁੱਟਬਾਲ ਕਿੱਕਰਜ ਅਕੈਡਮੀ ਵੱਲੋਂ ਕਰਵਾਏ ਗਏ | ਇਸ ਮੌਕੇ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਮੁੱਖ ਮਹਿਮਾਨ ...

ਪੂਰੀ ਖ਼ਬਰ »

ਡਾ: ਐੱਸ.ਐੱਸ. ਛੀਨਾ ਤੇ ਲਾਲ ਅਠੌਲੀ 'ਕੇਵਲ ਵਿਗ ਪੁਰਸਕਾਰ 2021' ਨਾਲ ਸਨਮਾਨਿਤ

ਜਲੰਧਰ 5 ਦਸੰਬਰ (ਹਰਵਿੰਦਰ ਸਿੰਘ ਫੁੱਲ)- ਲੇਖਕ ਡਾ. ਐਸ.ਐਸ. ਛੀਨਾ ਅਤੇ ਲਾਲ ਅਠੌਲੀ ਵਾਲੇ ਨੂੰ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿੱਚ ਕਰਵਾਏ ਸਮਾਗਮ ਦੌਰਾਨ 'ਕੇਵਲ ਵਿੱਗ ਐਵਾਰਡ-2021' ਦੇ ਕੇ ਸਨਮਾਨਿਤ ਕੀਤਾ ਗਿਆ | ਸਾਹਿਤ ਪ੍ਰੇਮੀ ਤੇ ਪ੍ਰਮੁੱਖ ਪੱਤਰਕਾਰ ਕੇਵਲ ਵਿੱਗ ...

ਪੂਰੀ ਖ਼ਬਰ »

ਰੌਚਿਕ ਰਹੇ ਬਲੇਰਖਾਨਪੁਰ ਵਿਖੇ ਐਥਲੈਟਿਕਸ ਮੁਕਾਬਲੇ

ਕਾਲਾ ਸੰਘਿਆਂ, 5 ਦਸੰਬਰ (ਬਲਜੀਤ ਸਿੰਘ ਸੰਘਾ)-ਪਿੰਡ ਬਲੇਰਖਾਨਪੁਰ ਵਿਖੇ ਬਾਬਾ ਲੱਖੋ ਸਪੋਰਟਸ ਕਲੱਬ ਵਲੋਂ ਕਰਵਾਏ ਖੇਡ ਮੇਲੇ ਦੌਰਾਨ ਐਥਲੈਟਿਕਸ ਮੁਕਾਬਲੇ ਵੀ ਕਰਵਾਏ ਗਏ, ਜਿਸ ਦੌਰਾਨ 200 ਮੀਟਰ ਲੜਕੇ 14 ਸਾਲ ਤੋਂ ਘੱਟ 'ਚ ਪਹਿਲਾ ਸਥਾਨ ਕਰਨਜੋਤ ਸਿੰਘ ਬਲੇਰਾਂ ਨੇ, ...

ਪੂਰੀ ਖ਼ਬਰ »

ਵੋਟਾਂ ਦੇ ਵੱਡੇੇ ਫ਼ਰਕ ਨਾਲ ਜਿੱਤ ਕੇ ਸਰਕਾਰ ਬਣਾਏਗਾ ਅਕਾਲੀ-ਬਸਪਾ ਗੱਠਜੋੜ-ਰਾਣਾ

ਚੁਗਿੱਟੀ/ਜੰਡੂਸਿੰਘਾ, 5 ਦਸੰਬਰ (ਨਰਿੰਦਰ ਲਾਗੂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਣਾਏ ਗਏ ਰਣਜੀਤ ਸਿੰਘ ਰਾਣਾ ਦਾ ਉਨ੍ਹਾਂ ਦੇ ਸਮਰਥਕਾਂ ਵਲੋਂ ਲੰਮਾ ਪਿੰਡ ਦੇ ਨਾਲ ਲੱਗਦੇ ਮੁਹੱਲਾ ਨਿਊ ਵਿਨੈ ਨਗਰ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

57ਵੀਂ ਸੀਨੀਅਰ ਪੰਜਾਬ ਸਟੇਟ ਜਿਮਨਾਸਟਿਕ ਚੈਂਪੀਅਨਸ਼ਿਪ ਸਮਾਪਤ

ਜਲੰਧਰ, 5 ਦਸੰਬਰ (ਜਤਿੰਦਰ ਸਾਬੀ)- ਪੰਜਾਬ ਜਿਮਨਾਸਟਿਕ ਐਸੋਸੀਏਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਜਲੰਧਰ ਜਿਮਨਾਸਟਿਕ ਐਸੋਸੀਏਸ਼ਨ ਵੱਲੋਂ ਸਪੋਰਟਸ ਸਕੂਲ ਜਲੰਧਰ ਵਿਖੇ ਕਰਵਾਈ ਗਈ 57ਵੀਂ ਸੀਨੀਅਰ ਪੰਜਾਬ ਸਟੇਟ ਜਿਮਨਾਸਟਿਕ ਚੈਂਪੀਅਨਸ਼ਿਪ ਸਮਾਪਤ ਹੋ ਗਈ | ਮਰਦਾਂ ਦੇ ...

ਪੂਰੀ ਖ਼ਬਰ »

ਕੇਂਦਰੀ ਹਲਕੇ ਤੋਂ ਡਾ: ਜਸਲੀਨ ਸੇਠੀ ਨੇ ਮੰਗੀ ਟਿਕਟ

ਜਲੰਧਰ, 5 ਦਸੰਬਰ (ਸ਼ਿਵ)- ਚਾਹੇ ਅਜੇ ਚੋਣਾਂ ਦਾ ਐਲਾਨ ਨਹੀਂ ਹੋਇਆ ਹੈ ਪਰ ਹੁਣ ਸਿਆਸੀ ਆਗੂਆਂ ਨੇ ਟਿਕਟਾਂ ਲਈ ਦਾਅਵੇ ਪੇਸ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਤੇ ਡਾ. ਜਸਲੀਨ ਸੇਠੀ ਨੇ ਵੀ ਕੇਂਦਰੀ ਹਲਕੇ ਤੋਂ ਆਪਣੇ ਲਈ ਟਿਕਟ ਦੀ ਮੰਗ ਕੀਤੀ ਹੈ | ਜ਼ਿਲ੍ਹਾ ਮਹਿਲਾ ...

ਪੂਰੀ ਖ਼ਬਰ »

ਇਪਟਾ ਦੀ ਦੋ ਦਿਨਾਂ ਰਾਸ਼ਟਰੀ ਬੈਠਕ ਸਮਾਪਤ

ਜਲੰਧਰ 5 ਦਸੰਬਰ (ਹਰਵਿੰਦਰ ਸਿੰਘ ਫੁਲ)- ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਇੰਡੀਅਨ ਪੀਪਲ ਥਿਏਟਰ ਐਸੋਸੀਏਸ਼ਨ (ਇਪਟਾ) ਦੀ ਚੱਲ ਰਹੀ ਦੋ ਦਿਨਾਂ ਰਾਸ਼ਟਰੀ ਪੱਧਰ ਦੀ ਬੈਠਕ ਅੱਜ ਸਮਾਪਤ ਹੋ ਗਈ | ਇਸ ਤੋਂ ਪਹਿਲਾਂ ਸਵੇਰੇ ਇਪਟਾ ਦੇ ਰਾਸ਼ਟਰੀ ਪ੍ਰਧਾਨ ਰਣਬੀਰ ਸਿੰਘ ...

ਪੂਰੀ ਖ਼ਬਰ »

ਭਾਟੀਆ ਜੋੜੀ ਨੇ ਦਿਖਾਈ ਤਾਕਤ, ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ...

ਜਲੰਧਰ, 5 ਦਸੰਬਰ (ਸ਼ਿਵ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਣਾਈ ਚੋਣ ਪ੍ਰਚਾਰ ਕਮੇਟੀ ਦੇ ਸੀਨੀਅਰ ਮੈਂਬਰ ਤੇ ਪਾਰਟੀ ਹਾਈਕਮਾਂਡ ਦੇ ਮੀਤ ਪ੍ਰਧਾਨ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਅਤੇ ਯੂਥ ਅਕਾਲੀ ਦਲ ਦੇ ਕੌਮੀ ...

ਪੂਰੀ ਖ਼ਬਰ »

ਜਥੇਦਾਰ ਅਜੀਤ ਸਿੰਘ ਕਰਾਰ ਖਾਂ ਨੂੰ ਸ਼ਰਧਾਂਜਲੀਆਂ

ਜਲੰਧਰ, 5 ਦਸੰਬਰ (ਹਰਵਿੰਦਰ ਸਿੰਘ ਫੁੱਲ)- ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਟਕਸਾਲੀ ਅਕਾਲੀ ਤੇ ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਦੀਵਾਨ ਸੈਂਟਰਲ ਟਾਊਨ ਦੇ ਪ੍ਰਧਾਨ ਜਥੇਦਾਰ ਅਜੀਤ ਸਿੰਘ ਕਰਾਰਾ ਖਾਂਜੋ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਜਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX