ਚੰਡੀਗੜ੍ਹ, 6 ਦਸੰਬਰ (ਪ੍ਰੋ. ਅਵਤਾਰ ਸਿੰਘ) - ਜੁਆਇੰਟ ਐਕਸ਼ਨ ਕਮੇਟੀ ਪੰਜਾਬ ਸਿਵਲ ਸਕੱਤਰੇਤ ਦੇ ਸੱਦੇ 'ਤੇ ਮੁੱਖ ਮੰਤਰੀ ਪੰਜਾਬ ਵਲੋਂ ਕੀਤੇ ਵਾਅਦੇ ਅਨੁਸਾਰ ਤਰੱਕੀ ਦੀ ਮਿਤੀ ਤੋਂ ਤਨਖ਼ਾਹ ਕਮਿਸ਼ਨ ਦਾ 15 ਫ਼ੀਸਦੀ ਦਾ ਵਾਧਾ ਦੇਣ ਸਬੰਧੀ ਬੇਲੋੜੀਆਂ ਰੁਕਾਵਟਾਂ ਪੈਦਾ ਕਰਨ ਦੇ ਕਾਰਨ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜ ਇਕ ਵੱਡੀ ਰੈਲੀ ਕੀਤੀ ਗਈ | ਇਸ ਰੈਲੀ ਵਿਚ ਸਕੱਤਰੇਤ ਦੀ ਲੀਡਰਸ਼ਿਪ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਵਲੋਂ ਸਾਂਝੇ ਮੁਲਾਜ਼ਮ ਮੰਚ ਨਾਲ ਹੋਈ ਮੀਟਿੰਗ ਵਿਚ ਹੋਏ ਫ਼ੈਸਲੇ ਅਨੁਸਾਰ ਤਰੱਕੀ ਦੀ ਮਿਤੀ ਤੋਂ ਤਨਖ਼ਾਹ ਕਮਿਸ਼ਨ ਦਾ 15 ਪ੍ਰਤੀਸ਼ਤ ਦਾ ਵਾਧਾ ਦੇਣ ਸਬੰਧੀ ਫ਼ੈਸਲੇ ਨੂੰ ਇਨ-ਬਿਨ ਲਾਗੂ ਨਾ ਕੀਤਾ ਗਿਆ ਤਾਂ ਜੁਆਇੰਟ ਐਕਸ਼ਨ ਕਮੇਟੀ ਨੂੰ ਮੁੜ ਤੋਂ ਹੜਤਾਲ 'ਤੇ ਜਾਣਾ ਪਵੇਗਾ | ਸਕੱਤਰੇਤ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਮੁਲਾਜ਼ਮਾਂ ਮੰਗਾ ਸਬੰਧੀ ਜੋ ਵਾਅਦੇ/ਐਲਾਨ ਕੀਤੇ ਹਨ ਉਹ ਉਨ੍ਹਾਂ ਦੀ ਅਫ਼ਸਰਸ਼ਾਹੀ ਵਲੋਂ ਪੂਰੀ ਤਰ੍ਹਾਂ ਲਾਗੂ ਨਹੀਂ ਕੀਤੇ ਜਾਂ ਇਨ੍ਹਾਂ ਐਲਾਨਾਂ ਦੀ ਨੋਟੀਫ਼ਿਕੇਸ਼ਨ ਸਮੇਂ ਚੋਰ ਮੋਰੀਆਂ ਰੱਖ ਕੇ ਮੁਲਾਜ਼ਮਾਂ ਨੂੰ ਬੇਵਕੂਫ਼ ਬਣਾਉਣ ਦੀ ਕੋਝੀਆਂ ਚਾਲਾਂ ਚਲੀਆਂ ਜਾ ਰਹੀਆਂ ਹਨ, ਜਿਸ ਦੇ ਕਾਂਗਰਸ ਸਰਕਾਰ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ | ਇਸ ਮੌਕੇ ਗੁਰਪ੍ਰੀਤ ਸਿੰਘ, ਬਲਰਾਜ ਸਿੰਘ ਦਾਊਾ, ਕੇਸਰ ਸਿੰਘ, ਕੁਲਵੰਤ ਸਿੰਘ, ਮਿਥੁਨ ਚਾਵਲਾ, ਸੁਖਜੀਤ ਕੌਰ, ਸਾਹਿਲ, ਸੁਸ਼ੀਲ ਕੁਮਾਰ, ਗੁਰਵੀਰ ਸਿੰਘ, ਮਨਦੀਪ ਸਿੰਘ, ਸੰਦੀਪ, ਸੌਰਭ, ਅਲਕਾ ਚੌਪੜਾ, ਸੁਦੇਸ਼ ਕੁਮਾਰੀ, ਜਸਵੀਰ ਕੌਰ, ਮਨਜੀਤ ਰੰਧਾਵਾ, ਐਨ. ਪੀ. ਸਿੰਘ, ਰਾਜੀਵ ਸ਼ਰਮਾ, ਰਾਮਜੀ ਧਾਲੀਵਾਲ, ਮਨਦੀਪ ਸਿੱਧੂ, ਬਲਵਿੰਦਰ ਕੌਰ, ਸੁਖਵਿੰਦਰ ਸਿੰਘ, ਜੈ ਜਿੰਦਰ ਸਿੰਘ ਆਦਿ ਹਾਜ਼ਰ ਸਨ |
ਚੰਡੀਗੜ੍ਹ, 6 ਦਸੰਬਰ (ਐਨ. ਐਸ. ਪਰਵਾਨਾ) - ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਹਾਕ ਦਾ ਕੇਸ ਲਟਕਦਾ ਹੀ ਜਾ ਰਿਹਾ ਹੈ, ਮੁੱਕਣ ਦਾ ਨਾਂ ਹੀ ਨਹੀਂ ਲੈ ਰਿਹਾ, ਜੋ ਕਈ ਵਰਿ੍ਹਆਂ ਤੋਂ ਲਟਕਦਾ ਹੀ ਜਾ ਰਿਹਾ ਹੈ | ਇਹ ਕੇਸ ਐਸ.ਜੀ.ਪੀ.ਸੀ ਕੁਰੂਕਸ਼ੇਤਰ ਤੋਂ ਮੈਂਬਰ ਸ. ...
ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਮੁੜ੍ਹ ਵੱਧਣੇ ਸ਼ੁਰੂ ਹੋ ਗਏ ਹਨ | ਸ਼ਹਿਰ ਵਿਚ ਅੱਜ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਸਿਹਤਯਾਬ ਹੋਣ ਉਪਰੰਤ ਅੱਠ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ ...
ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ) - ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਭਾਜਪਾ ਲੀਡਰਸ਼ਿਪ 'ਤੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸਿਰਫ਼ ...
ਚੰਡੀਗੜ੍ਹ, 6 ਦਸੰਬਰ (ਪ੍ਰੋ. ਅਵਤਾਰ ਸਿੰਘ) - ਐੱਨ. ਐੱਚ. ਐੱਮ. ਤੋਂ ਕੱਢੇ ਗਏ 178 ਮੁਲਾਜ਼ਮਾਂ ਨੂੰ ਬਹਾਲ ਕਰਨ ਲਈ ਸਮੁੱਚੀ ਲੀਡਰਸ਼ਿਪ ਨੇ ਹਜ਼ਾਰਾਂ ਵਰਕਰਾਂ ਸਮੇਤ ਡਾਇਰੈਕਟਰ ਸਿਹਤ ਦਫ਼ਤਰ ਅੱਗੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਧਰਨਾ ਦਿੱਤਾ | ਇਸ ਮੌਕੇ ਯੂ. ਟੀ. ...
ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ) - ਚੰਡੀਗੜ੍ਹ ਨਗਰ ਨਿਗਮ ਦੀਆਂ 24 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਲਈ 316 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ ਗਏ ਸਨ | ਅੱਜ ਕਾਗ਼ਜ਼ਾਂ ਦੀ ਪੜਤਾਲ ਤੋਂ ਬਾਅਦ ਘਾਟ ਪਾਏ ਜਾਣ ਕਾਰਨ 102 ਉਮੀਦਵਾਰਾਂ ਦੇ ...
ਚੰਡੀਗੜ੍ਹ, 6 ਦਸੰਬਰ (ਬਿ੍ਜੇਂਦਰ) - ਭਾਜਪਾ ਨਿਗਮ ਚੋਣਾਂ ਨੂੰ ਜਿੱਤਣ ਲਈ ਕੋਈ ਕਸਰ ਛੱਡਣਾ ਨਹੀਂ ਚਾਹੁੰਦੀ | ਭਾਜਪਾ ਦੇ ਸੂਬਾ ਪ੍ਰਧਾਨ ਅਰੁਣ ਸੂਦ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਨੂੰ ਜਿੱਤਣ ਲਈ ਮਾਈਕਰੋ ਮੈਨੇਜਮੈਂਟ ਤਹਿਤ ਕੰਮ ਕੀਤਾ ਜਾਵੇਗਾ, ਜਿਸ ਦੇ ਚੱਲਦਿਆਂ ...
ਡੇਰਾਬੱਸੀ, 6 ਦਸੰਬਰ (ਗੁਰਮੀਤ ਸਿੰਘ)-ਚੰਡੀਗੜ੍ਹ ਤੋਂ ਅੰਬਾਲਾ ਮੁੱਖ ਸੜਕ 'ਤੇ ਅੱਜ ਸ਼ਾਮ ਵਾਪਰੇ ਹਾਦਸੇ 'ਚ 7 ਗੱਡੀਆਂ ਨੁਕਸਾਨੀ ਗਈਆਂ, ਜਿਸ ਗੱਡੀ ਦੇ ਚਾਲਕ ਕਰਕੇ ਹਾਦਸਾ ਵਾਪਰਿਆ ਉਹ ਮੌਕੇ ਤੋਂ ਗੱਡੀ ਸਮੇਤ ਖਿਸਕ ਗਿਆ ਅਤੇ ਨੁਕਸਾਨੇ ਵਾਹਨ ਚਾਲਕ ਉਸਦੀ ਭਾਲ ਕਰਦੇ ...
ਚੰਡੀਗੜ੍ਹ, 6 ਦਸੰਬਰ (ਪ੍ਰੋ: ਅਵਤਾਰ ਸਿੰਘ)- ਭਾਖੜਾ ਬਿਆਸ ਮੈਨੇਜਮੈਂਟ ਬੋਰੜ ਵਲੋਂ ਊਰਜਾ ਸੰਭਾਲ ਬਾਰੇ ਚੰਡੀਗੜ੍ਹ ਵਿਚਲੇ 21 ਦੇ ਲਗਭਗ ਵੱਖ-ਵੱਖ ਸਕੂਲਾਂ ਵਿਚ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਤਿੰਨ ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ | ਗਰੁਪ ਏ ...
ਚੰਡੀਗੜ੍ਹ, 6 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਕ੍ਰਾਈਮ ਸੈੱਲ ਨੇ ਇਕ ਵਿਅਕਤੀ ਨੂੰ 7 ਕਿੱਲੋ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਮਨੀਮਾਜਰਾ ਐਨ.ਆਈ.ਸੀ. ਦੇ ਰਹਿਣ ਵਾਲੇ ਅਰੁਨ ਵਜੋਂ ਹੋਈ ਹੈ | ਪੁਲਿਸ ਟੀਮ ਨੇ ...
ਚੰਡੀਗੜ੍ਹ, 6 ਦਸੰਬਰ (ਐਨ. ਐਸ. ਪਰਵਾਨਾ) - ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਜਾਣ ਕਾਰਨ ਸਿਆਸੀ ਤਬਦੀਲੀਆਂ ਵੀ ਨੇੜੇ ਆਉਣ ਲੱਗੀਆਂ ਹਨ | ਕਈ ਸਿਆਸੀ ਪਾਰਟੀਆਂ ਵਿਚ ਹਿਲਜੁਲ ਹੋਣ ਦਿਖਾਈ ਦੇ ਰਹੀਆਂ ਹਨ | ਦਲ ਬਦਲੂਆਂ ਕਾਰਨ ਬਦਨਾਮ ਹੋਈ ਆਮ ਆਦਮੀ ਪਾਰਟੀ ਦੇ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ) - ਮਾਲ ਵਿਭਾਗ ਦੇ ਰੂਪਨਗਰ ਅਤੇ ਪਟਿਆਲਾ ਮੰਡਲ ਦੇ ਸਮੂਹ ਮਾਲ ਅਧਿਕਾਰੀਆਂ, ਡੀ. ਸੀ. ਦਫ਼ਤਰ ਦੇ ਕਰਮਚਾਰੀਆਂ, ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਸਮੂਹਿਕ ਛੁੱਟੀ ਲੈ ਕੇ ਰੂਪਨਗਰ ਦੇ ਮੰਡਲ ਦਫ਼ਤਰ ਸਾਹਮਣੇ ਧਰਨਾ ਦਿੱਤਾ ...
ਪੰਚਕੂਲਾ, 6 ਦਸੰਬਰ (ਕਪਿਲ) - ਮੋਰਨੀ ਦੇ ਪਿੰਡ ਭੋਜ ਜਬਿਆਲ 'ਚ ਜਾਅਲੀ ਜੀ. ਪੀ. ਏ. ਬਣਾ ਕੇ ਜ਼ਮੀਨ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਮੀਨ ਮਾਲਕ ਨੂੰ ਮਾਮਲੇ ਦੀ ਜਾਣਕਾਰੀ ਮਿਲਣ 'ਤੇ ਚੰਡੀਮੰਦਰ ਥਾਣੇ 'ਚ ਸ਼ਿਕਾਇਤ ਦਿੱਤੀ ਗਈ | ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ...
ਚੰਡੀਗੜ੍ਹ, 6 ਦਸੰਬਰ (ਬਿ੍ਜੇਂਦਰ ਗੌੜ) - ਹਸਪਤਾਲਾਂ 'ਚ ਗੰਭੀਰ ਹਾਲਾਤ ਵਿਚ ਸਾਹ ਲੈਣ ਵਿਚ ਦਿੱਕਤ ਦਾ ਸਾਹਮਣਾ ਕਰਨ ਵਾਲੇ ਮਰੀਜ਼ਾਂ ਨੂੰ ਐਂਬੂ ਬੈਗ ਲਾਉਣ ਦੀ ਬਜਾਏ ਉਨ੍ਹਾਂ ਲਈ ਵੈਂਟੀਲੇਟਰ ਦੀ ਮੰਗ ਕਰਨ ਵਾਲੀ ਇਕ ਜਨਹਿਤ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਪੰਜਾਬ ਅਤੇ ...
ਚੰਡੀਗੜ੍ਹ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਬਾਬਾ ਸਾਹਿਬ ਡਾ. ਭੀਮਰਾਓ ਅੰਬਡੇਕਰ ਦੇ ਮਹਾਂ ਨਿਵਾਰਣ ਦਿਵਸ 'ਤੇ ਉਨ੍ਹਾਂ ਨੂੰ ਸਿਜਦਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਤੀਬਰ ਯਤਨ ਅਤੇ ਵਿਜ਼ਨ ਨਾਲ ਹੀ ਰਾਸ਼ਟਰ ਨੂੰ ਇਕ ...
ਚੰਡੀਗੜ੍ਹ, 6 ਦਸੰਬਰ (ਪ੍ਰੋ. ਅਵਤਾਰ ਸਿੰਘ) - ਸੀ.ਟੀ.ਯੂ ਵਰਕਰਜ਼ ਯੂਨੀਅਨ (ਸਾਂਝਾ ਮੋਰਚਾ) ਦੀ ਅਗਵਾਈ 'ਚ ਸੀ.ਟੀ.ਯੂ ਦੀਆਂ ਸਾਰੀਆਂ ਜਥੇਬੰਦੀਆਂ ਵਲੋਂ ਪ੍ਰਤੀ ਕਿਲੋਮੀਟਰ ਸਕੀਮ ਤਹਿਤ ਖ਼ਰੀਦੀਆਂ ਜਾ ਰਹੀਆਂ ਪ੍ਰਾਈਵੇਟ ਬੱਸਾਂ ਦੇ ਵਿਰੋਧ 'ਚ ਡਾਇਰੈਕਟਰ ਟਰਾਂਸਪੋਰਟ ...
ਚੰਡੀਗੜ੍ਹ, 6 ਦਸੰਬਰ (ਪ੍ਰੋ. ਅਵਤਾਰ ਸਿੰਘ) - ਪੀਫੈਕਟੋ ਦੇ ਸੱਦੇ 'ਤੇ ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਵਲੋਂ ਪੇਅ ਸਕੇਲ ਨੂੰ ਲੈ ਕੇ ਉੱਪ ਕੁਲਪਤੀ ਦੇ ਦਫ਼ਤਰ ਅੱਗੇ ਐਸੋਸੀਏਸ਼ਨ ਪ੍ਰਧਾਨ ਡਾ. ਮਿ੍ਤੁੰਜੇ ਕੁਮਾਰ ਅਤੇ ਜਨਰਲ ਸਕੱਤਰ ਪ੍ਰੋ. ਅਮਰਜੀਤ ...
ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਲੋਂ ਸ਼ਿਕਾਇਤਾਂ ਮਿਲਣ ਕਰਕੇ ਸ. ਇਕਬਾਲ ਸਿੰਘ ਚੰਨੀ ਖੰਨਾ ਨੂੰ ਪਾਰਟੀ ਵਿਚੋਂ ਕੱਢਣ ਦਾ ਫ਼ੈਸਲਾ ਕੀਤਾ ਹੈ | ...
ਚੰਡੀਗੜ੍ਹ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਪੁਲਿਸ ਨੇ ਮੌਜੂਦਾ ਮੌਸਮ ਦੀ ਸਥਿਤੀ ਨੂੰ ਦੇਖਦੇ ਹੋਏ ਸਰਦਿਆਂ ਵਿਚ ਧੰੁਦ ਤੇ ਕੋਹਰੇ ਦੌਰਾਨ ਸੜਕ ਆਵਾਜਾਈ ਨੂੰ ਸੁਰੱਖਿਅਤ ਬਣਾਏ ਰੱਖਣ ਲਈ ਇਕ ਏਡਵਾਈਜਰੀ ਜਾਰੀ ਕਰ ਵਾਹਨ ਡਰਾਈਵਰਾਂ ਤੋਂ ਏਹਤਿਆਤ ਉਪਾਆਂ ਤੇ ...
ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ) - ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਲੋਕ ਨਿਰਮਾਣ ਵਿਭਾਗ ਵਿਚ 20 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ | ਇਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਤਰਸ ਦੇ ਆਧਾਰ 'ਤੇ ਵਿਭਾਗ 'ਚ ਵੱਖ-ਵੱਖ ...
ਡੇਰਾਬੱਸੀ, 6 ਦਸੰਬਰ (ਗੁਰਮੀਤ ਸਿੰਘ) - ਨਗਰ ਕੌਂਸਲ ਵਲੋਂ ਲੱਖਾਂ ਰੁਪਏ ਖ਼ਰਚ ਕੇ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਲੋਕਾਂ ਦੇ ਬੈਠਣ ਲਈ ਰਖਵਾਏ ਸੀਮੇਂਟ ਦੇ ਬਣੇ ਬੈਂਚ ਟੁੱਟਣੇ ਸ਼ੁਰੂ ਹੋ ਗਏ | ਸ਼ਹਿਰ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਨਗਰ ਕੌਂਸਲ ਇਸ ਵੱਲ ...
ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ) - ਇਥੋਂ ਨੇੜਲੇ ਪਿੰਡ ਰੁੜਕਾ ਦੇ ਕੁਝ ਵਿਅਕਤੀਆਂ ਨੇ ਪਿੰਡ ਦੇ ਸਰਪੰਚ 'ਤੇ ਧੱਕੇਸ਼ਾਹੀ ਨਾਲ ਪਿੰਡ ਦੀ ਲਾਲ ਲਕੀਰ ਦੇ ਅੰਦਰ ਫਿਰਨੀ 'ਤੇ ਬਣਾਏ ਕਮਰੇ ਤੇ ਚਾਰ ਦੀਵਾਰੀ ਨੂੰ ਢਾਹੁਣ ਦਾ ਦੋਸ਼ ਲਗਾਇਆ ਜਦਕਿ ਪਿੰਡ ...
ਲਾਲੜੂ, 6 ਦਸੰਬਰ (ਰਾਜਬੀਰ ਸਿੰਘ)-ਵਿਹਾਨ ਗਲੋਬਲ ਸਕੂਲ ਲਾਲੜੂ ਵਿਖੇ ਮੁੱਖ ਅਧਿਆਪਕਾ ਰੁਚੀ ਗਰਗ ਦੀ ਅਗਵਾਈ ਹੇਠ ਮਾਡਲ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਰੁਚੀ ਗਰਗ ਨੇ ਦੱਸਿਆ ਕਿ ਸਕੂਲ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ...
ਮਾਜਰੀ, 6 ਦਸੰਬਰ (ਕੁਲਵੰਤ ਸਿੰਘ ਧੀਮਾਨ) - ਕਸਬਾ ਨਵਾਂ ਗਰਾਓਾ ਦੀ ਹਦੂਰ ਅੰਦਰ ਦਸਮੇਸ਼ ਨਗਰ ਵਿਖੇ ਗਲੀ 'ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਵਲੋਂ ਪੁੱਟੇ ਗਏ ਖੱਡੇ ਕਾਰਨ ਕਿਸੇ ਸਮੇਂ ਵੀ ਰਾਹਗੀਰ ਨਾਲ ਹਾਦਸਾ ਵਾਪਰ ਸਕਦਾ ਹੈ | ਇਸ ਸੰਬੰਧੀ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅੱਜ ਇਸਾਈ ਭਾਈਚਾਰੇ ਨਾਲ ਸੰਬੰਧਿਤ ਕਿ੍ਸ਼ਚੀਅਨ ਐਸੋਸੀਏਸ਼ਨ ਮੁਹਾਲੀ ਦੇ ਨੁਮਾਇੰਦਿਆਂ ਨੂੰ ਬਲੌਂਗੀ ਵਿਖੇ ਕਬਿਰਸਤਾਨ ਦੀਆਂ ਚਾਬੀਆਂ ਸੌਂਪੀਆਂ ...
ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ) - ਸ਼ਹੀਦ ਭਗਤ ਸਿੰਘ ਸਪੋਟਰਸ ਐਂਡ ਵੈੱਲਫ਼ੇਅਰ ਕਲੱਬ ਮੁਹਾਲੀ ਵਲੋਂ ਤੀਜਾ ਸਾਲਾਨਾ ਕਬੱਡੀ ਕੱਪ ਏਅਰਪੋਰਟ ਰੋਡ ਉੱਤੇ ਐਰੋਸਿਟੀ ਵਿਖੇ 12 ਦਸੰਬਰ ਨੂੰ ਕਰਾਇਆ ਜਾਵੇਗਾ | ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ) - ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅੱਜ ਫੇਜ਼-7 ਸਥਿਤ ਗੁਰਦੁਆਰਾ ਬੀਬੀ ਭਾਨੀ ਵਿਖੇ ਨਵੇਂ ਖੁੱਲ੍ਹੇ ਅੱਖਾਂ ਦੇ ਹਸਪਤਾਲ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਡਿਪਟੀ ਮੇਅਰ ...
ਕੁਰਾਲੀ, 6 ਦਸੰਬਰ (ਹਰਪ੍ਰੀਤ ਸਿੰਘ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਖ਼ਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ | ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜੇਸ਼ ਕੁਮਾਰ ਰਹੇਜਾ ਦੀ ਅਗਵਾਈ ਅਤੇ ...
ਖਰੜ, 6 ਦਸੰਬਰ (ਗੁਰਮੁੱਖ ਸਿੰਘ ਮਾਨ)-ਟ੍ਰੈਫ਼ਿਕ ਪੁਲਿਸ ਖਰੜ ਦੇ ਸਹਿਯੋਗ ਨਾਲ ਰੋਟਰੀ ਕਲੱਬ ਖਰੜ ਵਲੋਂ ਬੱਸ ਅੱਡਾ ਖਰੜ ਵਿਖੇ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ ਗਏ ਤਾਂ ਕਿ ਧੁੰਦ ਸਮੇਂ ਵਾਪਰ ਰਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ | ਕਲੱਬ ਦੇ ਪ੍ਰਧਾਨ ਕਮਲਦੀਪ ਸਿੰਘ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ) - ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਹੇਠ ਪੰਜ ਪਿਆਰਿਆਂ ਦੀ ਅਗਵਾਈ ...
ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ) - ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 800 ਕਿਸਾਨਾਂ ਦੀ ਸ਼ਹਾਦਤ ਨੂੰ ਸੰਸਦ ਵਿਚ ਮਾਨਤਾ ਦਿੱਤੀ ਜਾਵੇ, ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇ ਅਤੇ ਉਨ੍ਹਾਂ ਦੇ ...
ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ) - ਮੌਜੂਦਾ ਸਮੇਂਾ ਕੋਰੋਨਾ ਦੇ ਨਵੇਂਾ ਵੇਰੀਐਂਟ ਓਮੀਕਰੋਨ ਦੇ ਖ਼ਤਰੇ ਦੇ ਨਾਲ-ਨਾਲ ਕੋਵਿਡ ਦੀ ਤੀਜੀ ਲਹਿਰ ਦੀ ਕਿਸੇ ਵੀ ਸੰਭਾਵਨਾ ਨੂੰ ਟਾਲਣ ਦੇ ਮੱਦੇਨਜ਼ਰ, ਉਪ ਮੁੱਖ ਮੰਤਰੀ ਓ.ਪੀ. ਸੋਨੀ, ਜੋ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ...
ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ) - ਬੀਤੇ ਦਿਨ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੇ ਭਰੋਸੇ ਤੋਂ ਬਾਅਦ ਵੀ ਅੱਜ ਮੀਟਿੰਗ ਨਾ ਹੋਣ ਦੇ ਚੱਲਦਿਆਂ ਰੋਸ ਵਜੋਂ ਅੱਜ ਕੱਚੇ ਅਧਿਆਪਕ ਯੂਨੀਅਨ ਦੇ 2 ਮਹਿਲਾ ਆਗੂ ਮੈਡਮ ਹਰਪ੍ਰੀਤ ਕੌਰ ਜਲੰਧਰ ਤੇ ਮੈਡਮ ...
ਡੇਰਾਬੱਸੀ, 6 ਦਸੰਬਰ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਤਹਿਸੀਲ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਫ਼ਸਰਾਂ ਦੀ ਹੜਤਾਲ 15ਵੇਂ ਦਿਨ ਵਿਚ ਪਹੁੰਚ ਗਈ, ਜਿਸ ਕਾਰਨ ਮਾਲ ਵਿਭਾਗ ਨਾਲ ਜੁੜੇ ਕੰਮਕਾਜ ਰਜਿਸਟਰੀਆਂ ਸਰਟੀਫ਼ਿਕੇਟ ਸਮੇਤ ਹੋਰ ਦਸਤਾਵੇਜ਼ ਤਸਦੀਕ ਨਾ ਹੋਣ ...
ਲਾਲੜੂ, 6 ਦਸੰਬਰ (ਰਾਜਬੀਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਡੇਰਾਬੱਸੀ ਤੋਂ ਵਿਧਾਇਕ ਐਨ. ਕੇ. ਸ਼ਰਮਾ ਨੇ ਲਾਲੜੂ ਖੇਤਰ ਦੇ ਪਿੰਡ ਕੁਰਲੀ, ਬਟੋਲੀ, ਰਾਮਗੜ੍ਹ ਰੁੜਕੀ, ਜੜੌਤ ਅਤੇ ਧਰਮਗੜ੍ਹ ਸਮੇਤ ਵੱਖ-ਵੱਖ ਪਿੰਡਾਂ 'ਚ ਰੱਖੀਆਂ ਮੀਟਿੰਗਾਂ ਦੌਰਾਨ ਲੋਕਾਂ ਦੀਆਂ ...
ਐੱਸ. ਏ. ਐੱਸ. ਨਗਰ, 6 ਦਸੰਬਰ (ਰਾਣਾ) - ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਦੇ 8 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 10 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਨੇ ਦੱਸਿਆ ਕਿ ...
ਖਰੜ, 6 ਦਸੰਬਰ (ਜੰਡਪੁਰੀ) - ਜੈਨ ਸਥਾਨਕ ਦੀ ਖਰੜ ਵਿਖੇ ਬਣੀ ਨਵੀਂ ਬਿਲਡਿੰਗ ਦਾ ਉਦਘਾਟਨ ਬਹੁਤ ਉਤਸ਼ਾਹ ਅਤੇ ਮੰਤਰਾਂ ਦੇ ਉਚਾਰਨ ਦੇ ਨਾਲ ਕੀਤਾ ਗਿਆ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਦੇ ਵੱਡੇ ਭਰਾ ਮਨਮੋਹਨ ਸਿੰਘ, ਛੋਟੇ ਭਰਾ ਸੁਖਵੰਤ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ) - ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਬਲਬੀਰ ਸਿੰਘ ਸਿੱਧੂ ਨੂੰ ਦੋ ਵਾਰੀ ਵਿਧਾਇਕ ਅਤੇ ਇਕ ਵਾਰ ਪੰਜਾਬ ਸਰਕਾਰ ਵਿਚ ਮੰਤਰੀ ਬਣਾ ਕੇ ਭੇਜਿਆ, ਪ੍ਰੰਤੂ ਸਿੱਧੂ ਕੋਲੋਂ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ 15 ਵਰਿ੍ਹਆਂ ...
ਡੇਰਾਬੱਸੀ, 6 ਦਸੰਬਰ (ਗੁਰਮੀਤ ਸਿੰਘ)-ਆਮ ਆਦਮੀ ਪਾਰਟੀ ਹਲਕਾ ਇੰਚਾਰਜ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਪਿੰਡ ਭਾਂਖਰਪੁਰ 'ਚ, ਕੇਜਰੀਵਾਲ ਵਲੋਂ ਪੰਜਾਬ ਦੀ ਮਹਿਲਾਵਾਂ ਲਈ ਦਿੱਤੀ ਗਈ ਤੀਜੀ ਗਾਰੰਟੀ ਤਹਿਤ ਬੁਢਾਪਾ ਪੈਨਸ਼ਨ ਤੋਂ ਇਲਾਵਾ ਹਰ ਮਹਿਲਾ ...
ਡੇਰਾਬੱਸੀ, 6 ਦਸੰਬਰ (ਗੁਰਮੀਤ ਸਿੰਘ) - ਹਲਕਾ ਡੇਰਾਬੱਸੀ ਅੰਦਰ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਈਸਾਪੁਰ ਜੰਗੀ ਦੀ ਪੰਚਾਇਤ ਸਮੇਤ ਸਮੂਹ ਵਸਨੀਕਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ | ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ) - ਨਗਰ ਨਿਗਮ ਵਲੋਂ ਸਵਛੱਤਾ ਸਰਵੇਖਣ 2022 'ਚ ਮੁਹਾਲੀ ਸ਼ਹਿਰ ਨੂੰ ਪਹਿਲੇ ਨੰਬਰ 'ਤੇ ਲਿਆਉਣ ਦੇ ਟੀਚੇ ਤਹਿਤ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਵਾਰਡਾਂ 'ਚ ਪ੍ਰੋਗਰਾਮ ਕਰਵਾਏ ਗਏ | ਇਸ ਸੰਬੰਧੀ ਵਾ. ਨੰ. 2 'ਚ ਨਗਰ ...
ਐੱਸ. ਏ. ਐੱਸ. ਨਗਰ, 6 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਜੇਕਰ ਪੰਜਾਬ ਸਰਕਾਰ ਦੀ 9 ਦਸੰਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਜਨਰਲ ਕੈਟਾਗਰੀ ਕਮਿਸ਼ਨ ਅਤੇ ਜਨਰਲ ਕੈਟਾਗਰੀ ਭਲਾਈ ਬੋਰਡ ਦੀ ਸਥਾਪਨਾ ਨਾ ਕੀਤੀ ਤਾਂ ਇਕੱਲੇ-ਇਕੱਲੇ ਪਿੰਡ ਜਾ ਕੇ ਜਨਰਲ ਵਰਗ ਦੇ ਨਾਲ ...
ਮਾਜਰੀ, 6 ਦਸੰਬਰ (ਧੀਮਾਨ)-ਕਸਬਾ ਨਵਾਂਗਰਾਉਂ ਦੀ ਸ਼ਿਵਾਲਿਕ ਵਿਹਾਰ ਵਿਖੇ ਘਰ ਦੇ ਅੱਗੇ ਖੜ੍ਹੀ ਅਸਟੀਮ ਕਾਰ ਦੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਸ਼ਿਕਾਇਤਕਰਤਾ ਨਵੀਨ ਯਾਦਵ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਹੈ ਕਿ ਉਸ ਨੇ ਆਪਣੀ ...
ਡੇਰਾਬੱਸੀ, 6 ਦਸੰਬਰ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਤਹਿਸੀਲ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਫ਼ਸਰਾਂ ਦੀ ਹੜਤਾਲ 15ਵੇਂ ਦਿਨ ਵਿਚ ਪਹੁੰਚ ਗਈ, ਜਿਸ ਕਾਰਨ ਮਾਲ ਵਿਭਾਗ ਨਾਲ ਜੁੜੇ ਕੰਮਕਾਜ ਰਜਿਸਟਰੀਆਂ ਸਰਟੀਫ਼ਿਕੇਟ ਸਮੇਤ ਹੋਰ ਦਸਤਾਵੇਜ਼ ਤਸਦੀਕ ਨਾ ਹੋਣ ...
ਚੰਡੀਗੜ੍ਹ, 6 ਦਸੰਬਰ (ਅਜੀਤ ਬਿਊਰੋ) - ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਸੂਬੇ ਦੇ ਉਦਯੋਗਪਤੀਆਂ ਨਾਲ ਤਾਲਮੇਲ ਕਰਨ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਭਾਜਪਾ ਉਦਯੋਗ ਸੈੱਲ ਦਾ ਗਠਨ ਕੀਤਾ ਗਿਆ ਹੈ, ਜਿਸ ਲਈ ਸੂਬਾ ਕਨਵੀਨਰ ...
ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਅਧੀਨ ਪੈਂਦੇ ਉਦਯੋਗਿਕ ਖੇਤਰ ਵਿਚਲੀ ਇਕ ਫੈਕਟਰੀ 'ਚ ਰਹਿਣ ਵਾਲੀ ਮਹਿਲਾ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ, ਜਿਸ ਦੀ ਪਛਾਣ ਸੰਗੀਤਾ (24) ਵਾਸੀ ਯੂ. ਪੀ ਵਜੋਂ ਹੋਈ ਹੈ | ਇਸ ਸੰਬੰਧੀ ਜਾਂਚ ਅਧਿਕਾਰੀ ...
ਕੁਰਾਲੀ, 6 ਦਸੰਬਰ (ਬਿੱਲਾ ਅਕਾਲਗੜ੍ਹੀਆ) - ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਰਾਜ ਦੇ ਸਮੁੱਚੇ ਵਰਗਾਂ ਦੀਆਂ ਸਮੱਸਿਆਵਾਂ ਹੱਲ ਹੋਣਗੀਆਂ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਵਿਧਾਨ ਸਭਾ ਹਲਕਾ ਖਰੜ ਤੋਂ ...
ਪੰਚਕੂਲਾ, 6 ਦਸੰਬਰ (ਕਪਿਲ) - ਔਰਤਾਂ ਵਿਰੁੱਧ ਵੱਧ ਰਹੇ ਸਾਈਬਰ ਅਪਰਾਧਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਹਰਿਆਣਾ ਰਾਜ ਮਹਿਲਾ ਕਮਿਸ਼ਨ ਵਲੋਂ ਇਕ ਕਿਤਾਬ ਜਾਰੀ ਕੀਤੀ ਗਈ | ਇਸ ਪੁਸਤਕ ਲਾਂਚ ਪ੍ਰੋਗਰਾਮ ਵਿਚ ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਕਾਰਜਕਾਰੀ ਪ੍ਰਧਾਨ ...
ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ) - ਖਰੜ ਵਿਖੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਵਕੀਲਾਂ 'ਤੇ ਹੋਏ ਹਮਲੇ ਦੇ ਰੋਸ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਵਲੋਂ ਮੁਹਾਲੀ ਅਦਾਲਤ ਵਿਖੇ ਕੰਮ ਬੰਦ ਰੱਖ ਕੇ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਨਾਮਜ਼ਦ ...
ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ) - ਸੀ. ਆਈ. ਏ. ਸਟਾਫ਼ ਵਲੋਂ ਨਸ਼ਿਆ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਨਾਕਾਬੰਦੀ ਦੌਰਾਨ 4 ਨੌਜਵਾਨਾਂ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ਯੋਗੇਸ਼ ...
ਡੇਰਾਬੱਸੀ, 6 ਦਸੰਬਰ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਪੁਲਿਸ ਨੇ ਦਿੱਲੀ ਤੋਂ ਨਸ਼ੀਲਾ ਪਦਾਰਥ ਲੈ ਕੇ ਆਉਦਾ ਇਕ ਹੋਰ ਮੁਲਜ਼ਮ ਪੁਲਿਸ ਨੇ ਕਾਬੂ ਕਰਕੇ ਗਿ੍ਫ਼ਤਾਰ ਕੀਤਾ ਹੈ, ਜਿਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਮੁਲਜ਼ਮ ਦੀ ਪਛਾਣ ਹਰਦੇਵ ਸਿੰਘ ਪੁੱਤਰ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ) - ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ 'ਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਦਰਸ਼ਨੀ ਡਿਊਢੀ ਨੇੜੇ ਪੁਆਧ ਇਲਾਕੇ (ਮੁਹਾਲੀ) ਦੇ ਸਹਿਯੋਗ ਨਾਲ ਜਾਰੀ ਲੜੀਵਾਰ ਭੁੱਖ ਹੜਤਾਲ ਅੱਜ 184ਵੇਂ ਦਿਨ 'ਚ ਦਾਖ਼ਲ ਹੋ ਗਈ | ਅੱਜ ਪੁਆਧ ...
ਐੱਸ. ਏ. ਐੱਸ. ਨਗਰ, 6 ਦਸੰਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਨੇ ਭਾਰਤ ਸਮੇਤ ਕੁਝ ਹੋਰਨਾਂ ਦੇਸ਼ਾਂ ਵਿਚ ਕੋਵਿਡ-19 ਦੇ ਨਵੇਂ ਸਰੂਪ 'ਓਮੀਕਰੋਨ' ਦੇ ਉਭਾਰ ਦੇ ਸਨਮੁੱਖ ਲੋਕਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਕੋਵਿਡ-19 ਦੀ ਤੀਜੀ ਸੰਭਾਵੀ ਲਹਿਰ ਤੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX