ਕੋਟਕਪੂਰਾ, 6 ਦਸੰਬਰ (ਮੇਘਰਾਜ)-ਅੱਜ ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਗੈਸਟ ਫ਼ੈਕਲਟੀ ਸਹਾਇਕ ਪ੍ਰੋਫੈਸਰਾਂ ਦਾ ਧਰਨਾ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਡਿੰਪਲ ਦੀ ਅਗਵਾਈ 'ਚ 35ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਇਸ ਮੌਕੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਅੰਮਿ੍ਤਪਾਲ ਸਿੰਘ ਅਤੇ ਪ੍ਰੋ. ਪੂਰਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ ਦੀਆਂ ਗੈਸਟ-ਫ਼ੈਕਲਟੀ ਅਤੇ ਕੰਟਰੈਕਟ 'ਤੇ ਸਰਕਾਰੀ ਕਾਲਜਾਂ 'ਚ ਪਿਛਲੇ 15-20 ਸਾਲਾ ਤੋਂ ਕੰਮ ਕਰਦੇ ਕੱਚੇ ਪ੍ਰੋਫੈਸਰਾਂ ਵਿਰੁੱਧ ਅਪਣਾਈਆਂ ਮਾਰੂ ਨੀਤੀਆਂ ਅਪਣਾ ਰਹੀ ਹੈ ਜਿਸ ਕਾਰਨ ਪੂਰੇ ਪੰਜਾਬ ਦੇ ਸਰਕਾਰੀ ਕਾਲਜਾਂ 'ਚ ਪਿਛਲੇ 35 ਦਿਨਾਂ ਤੋਂ ਧਰਨਾ ਪ੍ਰਦਰਸ਼ਨ ਜਾਰੀ ਹੈ ਪਰ ਪੰਜਾਬ ਸਰਕਾਰ ਵਲੋਂ ਹਾਲੇ ਤੱਕ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ | ਪੰਜਾਬ ਸਰਕਾਰ ਸਾਡੀਆਂ ਨੌਕਰੀਆਂ ਨੂੰ ਸੁਰੱਖਿਅਤ ਕਰਨ ਲਈ ਲਿਖਤੀ ਦੇਣ ਦੀ ਥਾਂ ਸਾਨੂੰ ਹਰ ਵਾਰ ਲੋਲੀਪਾਪ ਦੇ ਕੇ ਕੇਵਲ ਸਮਾਂ ਲੰਘਾ ਰਹੀ ਹੈ | ਇਸ ਲਈ ਅੱਜ ਸੂਬਾ ਜਥੇਬੰਦੀ ਦੀ ਕਾਲ 'ਤੇ ਪੰਜਾਬ ਦੇ ਵੱਖ-ਵੱਖ ਸਰਕਾਰੀ ਕਾਲਜਾਂ ਦੇ ਮੁੱਖ ਗੇਟਾਂ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਿੱਖਿਆ ਮੰਤਰੀ ਪ੍ਰਗਟ ਸਿੰਘ, ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਪੁਤਲੇ ਫੂਕ ਕੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਦਿੱਲੀ ਦੇ ਗੈਸਟ ਫ਼ੈਕਲਟੀ ਅਧਿਆਪਕਾਂ ਦੀ ਗੱਲ ਕਰਕੇ ਫੋਕੀ ਰਾਜਨੀਤੀ ਕਰ ਰਹੇ ਹਨ ਜਦ ਕਿ ਪੰਜਾਬ ਦੇ ਸਰਕਾਰੀ ਕਾਲਜਾਂ 'ਚ ਧਰਨੇ ਪ੍ਰਦਰਸ਼ਨ ਕਰ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਕੋਈ ਵੀ ਗੱਲ ਨਹੀਂ ਸੁਣੀ ਜਾ ਰਹੀ ਜਿਸ ਕਾਰਨ ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ 'ਚ ਗੁੱਸੇ ਦੀ ਲਹਿਰ ਹੈ | ਪ੍ਰੋ. ਰਣਜੀਤ ਸਿੰਘ ਨੇ ਕਿਹਾ ਕਿ ਮਾਨਯੋਗ ਹਾਈਕੋਰਟ ਨੇ 3 ਦਸੰਬਰ ਨੂੰ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ 'ਤੇ ਮੁਕੰਮਲ ਰੋਕ ਲਗਾਈ ਹੈ ਪਰ ਇਸ ਦੇ ਬਾਵਜੂਦ ਸਕੱਤਰ ਕਿ੍ਸ਼ਨ ਕੁਮਾਰ ਭਰਤੀ ਦੀ ਪ੍ਰਕਿਰਿਆ 'ਚ ਤੇਜ਼ੀ ਨਾਲ ਲੱਗੇ ਹੋਏ ਹਨ | ਇਸ ਮੌਕੇ ਪ੍ਰੋ. ਸੁਖਵੀਰ ਕੌਰ ਨੇ ਗੈਸਟ ਫੈਕਲਟੀ ਯੂਨੀਅਨ ਵਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਲਿਖਤੀ ਰੂਪ ਵਿਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆ ਨੌਕਰੀਆਂ ਸੁਰੱਖਿਅਤ ਨਹੀਂ ਕਰਦੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਪ੍ਰੋ. ਸ਼ਹਿਨਾਜ਼, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਕੋਟਕਪੂਰਾ ਬਲਾਕ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਕੁਹਾਰਵਾਲਾ, ਹਰਦੇਵ ਸਿੰਘ ਘਣੀਆਂ ਅਤੇ ਵਿਦਿਆਰਥੀ ਆਗੂ ਕਿਰਨਦੀਪ ਸਿੰਘ ਢੈਪਈ, ਅਮਨਪ੍ਰੀਤ ਕੌਰ, ਪਵਨਪ੍ਰੀਤ ਕੌਰ, ਵਿਵੇਕ, ਪ੍ਰੀਤੀ, ਹਿਮਾਂਸੂ ਸਮੇਤ ਹੋਰ ਵੀ ਪ੍ਰੋਫੈਸਰ ਅਤੇ ਵਿਦਿਆਰਥੀ ਹਾਜ਼ਰ ਸਨ |
ਬਰਗਾੜੀ, 6 ਦਸੰਬਰ (ਲਖਵਿੰਦਰ ਸ਼ਰਮਾ)-ਸੀਨੀਅਰ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਭਲੂਰੀਆ, ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਵਧੀਆ ...
ਬਰਗਾੜੀ, 6 ਦਸੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੋਗਾ ਵਿਖੇ 14 ਦਸੰਬਰ ਨੂੰ ਕੀਤੀ ...
ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਐਸ.ਐਸ. ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦਾ ਬਿਆਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਬਲੈਕਮੇਲ ...
ਫ਼ਰੀਦਕੋਟ, 6 ਦਸੰਬਰ (ਸਰਬਜੀਤ ਸਿੰਘ)-ਰਾਸ਼ਟਰੀ ਰਾਈਫ਼ਲ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਡਾ. ਕਰਨੀ ਸਿੰਘ ਸ਼ੂਟਿੰਗ ਰੇਂਜ ਨਵੀਂ ਦਿੱਲੀ ਵਿਖੇ ਕਰਵਾਈ ਗਈ 64ਵੀਂ ਰਾਸ਼ਟਰੀ ਸ਼ੂਟਿੰਗ ਪ੍ਰਤੀਯੋਗਤਾ 'ਚ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਵਿਦਿਆਰਥੀ ਜਗਵਿਜੈ ...
ਪੰਜਗਰਾੲੀਂ ਕਲਾਂ, 6 ਦਸੰਬਰ (ਸੁਖਮੰਦਰ ਸਿੰਘ ਬਰਾੜ)-ਵਿਧਾਨ ਸਭਾ ਹਲਕਾ ਜ਼ਿਲ੍ਹਾ ਫ਼ਰੀਦਕੋਟ ਦਾ ਇਕੋ- ਇਕ ਰਾਖਵਾਂ ਹਲਕਾ ਹੈ ਜਿਸਦੇ ਹੋਂਦ 'ਚ ਆਉਣ ਤੋਂ ਲੈ ਕੇ ਹੀ ਇੱਥੋਂ ਦੇ ਲੋਕਾਂ ਨੇ ਹਮੇਸ਼ਾਂ ਹੀ ਸੱਤਾਧਾਰੀ ਪਾਰਟੀ ਦੇ ਉਲਟ ਫ਼ਤਵਾ ਦਿੰਦਿਆਂ ਆਪਣੇ ਪ੍ਰਤੀਨਿਧ ...
ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਸ਼ਹਿਰ ਦੇ ਵਾਰਡ ਨੰ: 3 'ਚ ਮਹਿਲਾ ਵਰਕਰਾਂ ਨਾਲ ਸ: ...
ਫ਼ਰੀਦਕੋਟ, 6 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੰਡਵਾਲਾ ਦੇ 80 ਵਿਦਿਆਰਥੀਆਂ ਨੂੰ ਨਵਨੀਤ ਜੈਨ ਪੁੱਤਰ ਜਨਿੰਦਰ ਜੈਨ ਦੇ ਜਨਮ ਦਿਨ ਦੀ ਖੁਸ਼ੀ ਵਿਚ ਟਾਟ ਅਤੇ ਬੂਟ, ਉਨ੍ਹਾਂ ਦੀ ਭੈਣ ਸਪਾਲੀ ਜੈਨ ਤੇ ...
ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ ਦੀਆਂ ਗੈਸਟ-ਫੈਕਲਟੀ/ਪਾਰਟ-ਟਾਈਮ/ ਕੰਟਰੈਕਟ 'ਤੇ ਸਰਕਾਰੀ ਕਾਲਜਾਂ ਵਿਚ ਪਿਛਲੇ 15-20 ਸਾਲਾਂ ਤੋਂ ਕੰਮ ਕਰਦੇ ਕੱਚੇ ਪ੍ਰੋਫੈਸਰਾਂ ਵਿਰੁੱਧ ਅਪਣਾਈਆਂ ਮਾਰੂ ਨੀਤੀਆਂ ਕਾਰਨ ਪੂਰੇ ...
ਬਾਜਾਖਾਨਾ, 6 ਦਸੰਬਰ (ਜਗਦੀਪ ਸਿੰਘ ਗਿੱਲ, ਜੀਵਨ ਗਰਗ)-ਬਲਾਕ ਬਾਜਾਖਾਨਾ ਦੇ ਸਮੂਹ ਮਲਟੀਪਰਪਜ਼ ਹੈਲਥ ਵਰਕਰ ਮੇਲ, ਫ਼ੀਮੇਲ ਅਤੇ ਪੈਰਾ ਮੈਡੀਕਲ ਯੂਨੀਅਨ ਵਲੋਂ ਸੀ.ਐਚ.ਸੀ. ਬਾਜਾਖਾਨਾ ਵਿਖੇ ਮਨਦੀਪ ਸਿੰਘ ਬਲਾਕ ਪ੍ਰਧਾਨ ਮਲਟੀਪਰਪਜ਼ ਹੈਲਥ ਵਰਕਰ ਮੇਲ ਅਤੇ ...
ਫ਼ਰੀਦਕੋਟ, 6 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਸਥਾਨਕ ਪੈਨਸ਼ਨਰਜ਼ ਦਫ਼ਤਰ 'ਚ ਬਸੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਹਰਜਿੰਦਰ ਸਿੰਘ ਮੇਜਰ ...
ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਦੇ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਜਨਵਰੀ 2022 ਅਤੇ ਫਰਵਰੀ 2022 ਵਿਚ ਫ਼ੌਜ ਦੀ ਭਰਤੀ ਰੈਲੀ ਆਉਣ ਦੀ ਸੰਭਾਵਨਾ ਹੈ ਅਤੇ ਨਾਲ ਇਹ ਵੀ ਦੱਸਿਆ ਕਿ ਪੰਜਾਬ ਪੁਲਿਸ ...
ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)- ਵਿਜੀਲੈਂਸ ਵਿਭਾਗ ਵਲੋਂ ਬੀਤੇ ਦਿਨੀਂ ਜਾਅਲੀ ਰਜਿਸਟੇ੍ਰਸ਼ਨ ਨੰਬਰ ਜਾਰੀ ਕਰਨ ਵਾਲੇ ਵਿਭਾਗ ਦੇ ਸਹਾਇਕ ਆਰ.ਟੀ.ਏ. ਗੁਰਨਾਮ ਸਿੰਘ ਤੇ ਜੂਨੀਅਰ ਸਹਾਇਕ ਅੰਮਿ੍ਤਪਾਲ ਸਿੰਘ ਨੂੰ ਭਿ੍ਸ਼ਟਾਚਾਰ ਐਕਟ ਅਧੀਨ ਗਿ੍ਫ਼ਤਾਰ ਕੀਤੇ ...
ਫ਼ਰੀਦਕੋਟ, 6 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਗੁਰਦੁਆਰਾ ਨਰੈਣ ਨਗਰ ਭਾਨ ਸਿੰਘ ਕਾਲੋਨੀ ਫ਼ਰੀਦਕੋਟ ਵਿਖੇ ਸਾਧ ਸੰਗਤ ਅਤੇ ਪ੍ਰਬੰਧਕ ਕਮੇਟੀ ਵਲੋਂ 8 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ | ਜਿਸ ਵਿਚ ਗੁਰਦੁਆਰਾ ...
ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਵਿਜੀਲੈਂਸ ਵਿਭਾਗ ਦੇ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਮੁਲਾਜ਼ਮਾਂ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰ, ਆਰ.ਓ ਅਤੇ ਡੀ.ਆਰ.ਓ ਪੱਧਰ ਦੇ ਮੁਲਾਜ਼ਮਾਂ ਨੇ ਮਿਲ ਕੇ ਅੱਜ ਫ਼ਰੀਦਕੋਟ ਵਿਚ ਵੱਡਾ ਰੋਸ਼ ਪ੍ਰਦਰਸਨ ਕੀਤਾ ...
ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਹੜਤਾਲ 'ਤੇ ਚੱਲ ਰਹੇ ਹਨ | ਅੱਜ ਹੜਤਾਲ ਦੇ 21ਵੇਂ ਦਿਨ ਮੁਲਾਜ਼ਮਾਂ ਵਲੋਂ ਸ਼ਹਿਰ 'ਚ ਰੋਸ ...
ਕੋਟਕਪੂਰਾ, 6 ਦਸੰਬਰ (ਮੋਹਰ ਸਿੰਘ ਗਿੱਲ)-ਮੁੱਦਕੀ ਨੇੜੇ ਮੁੱਖ ਮਾਰਗ 'ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਨੱਥੇ ਵਾਲਾ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦ ਕਿ ਇਨ੍ਹਾਂ ਦਾ ਤੀਜਾ ਸਾਥੀ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ...
ਫ਼ਰੀਦਕੋਟ, 6 ਦਸੰਬਰ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਅਧਿਕਾਰੀ ਵਲੋਂ ਕੀਤੀ ਗਈ ਅਚਾਨਕ ਚੈਕਿੰਗ ਦੌਰਾਨ ਇਕ ਹਵਾਲਾਤੀ ਪਾਸੋਂ ਇਕ ਮੋਬਾਈਲ ਫ਼ੋਨ ਸਮੇਤ ਸਿੰਮ ਦੇ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ...
ਫ਼ਰੀਦਕੋਟ, 6 ਦਸੰਬਰ (ਸਰਬਜੀਤ ਸਿੰਘ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਸਮੂਚੇ ਨਰਸਿੰਗ ਸਟਾਫ਼ ਵਲੋਂ ਅੱਜ ਮੁਕੰਮਲ ਹੜਤਾਲ ਕਰਕੇ ਮੁੱਖ ਗੇਟ 'ਤੇ ਧਰਨਾ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਆਸ਼ਾ ਰਾਣੀ ਨੇ ...
ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਸਮਾਜਿਕ ਨਿਆ ਅਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ ਵਿਖੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ ਅੰਬੇਦਕਰ ਦੀ ਯਾਦ 'ਚ ਮਹਾਂ ...
ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਸਮਾਜਿਕ ਨਿਆ ਅਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ ਵਿਖੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ ਅੰਬੇਦਕਰ ਦੀ ਯਾਦ 'ਚ ਮਹਾਂ ...
ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਦੀ ਬਿਹਤਰੀ ਤੇ ਭਲਾਈ ਲਈ ਵੱਡੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਬਸੇਰਾ ਸਕੀਮ ਤਹਿਤ ਜਿੱਥੇ ...
ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਨੂੰ ਲੈ ਕੇ ਮੋਗਾ ਜ਼ਿਲੇ੍ਹ ਦੇ ਕਿਲੀ ਚਹਿਲਾਂ ਵਿਖੇ ਹੋਣ ਵਾਲੀ ਸਥਾਪਨਾ ਰੈਲੀ ਇਤਿਹਾਸਕ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਫ਼ਰੀਦਕੋਟ ...
ਰੁਪਾਣਾ, 6 ਦਸੰਬਰ (ਜਗਜੀਤ ਸਿੰਘ)-ਸ਼੍ਰੋਮਣੀ ਪੰਜਾਬੀ ਸਾਹਿਤਕਾਰ ਗੁਰਦੇਵ ਸਿੰਘ ਰੁਪਾਣਾ (85) ਦਾ ਬੀਤੀ ਸ਼ਾਮ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੱਜ ਪਿੰਡ ਰੁਪਾਣਾ ਦੇ ਸ਼ਮਸ਼ਾਨਘਾਟ 'ਚ ਅੰਤਿਮ ਸਸਕਾਰ ਕਰ ਦਿੱਤਾ | ਮਿ੍ਤਕ ਗੁਰਦੇਵ ਸਿੰਘ ਦੇਹ 'ਤੇ ਉਨ੍ਹਾਂ ਦੇ ...
ਮਲੋਟ, 6 ਦਸੰਬਰ (ਅਜਮੇਰ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਇੰਟਰ ਕਾਲਜ ਖੇਡਾਂ ਵਿਚ ਖ਼ਾਲਸਾ ਕਾਲਜ ਅਬੋਹਰ ਵਿਖੇ ਅੱਜ 57 ਕਿਲੋਗ੍ਰਾਮ ਵਿਚ ਪਹਿਲਵਾਨੀ ਵਿਚ ਸੀ.ਜੀ.ਐਮ. ਕਾਲਜ ਮੋਹਲਾਂ ਦੇ ਵਿਦਿਆਰਥੀ ਹਰਦੀਪ ਸਿੰਘ ਪੁੱਤਰ ਹੰਸਾ ਸਿੰਘ ਮੰਡੀ ...
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਪੂਰਾ ਇਕ ਸਾਲ ਹੋ ਗਿਆ ਹੈ ਅਤੇ ਇਸ ਦੌਰਾਨ ਕਰੀਬ 725 ਕਿਸਾਨ ਸ਼ਹੀਦ ਹੋ ਗਏ ਹਨ | ਉਨ੍ਹਾਂ ...
ਮਲੋਟ, 6 ਦਸੰਬਰ (ਪਾਟਿਲ)-ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਵਲੋਂ ਜ਼ਿਲ੍ਹਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਕਰਵਾਈ ਗਈ, ਜਿਸ ਵਿਚ ਸੀਨੀਅਰ ਗਰੁੱਪ ਵਿਚ ਕੁੱਲ 13 ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਵਿਚ ਕੁੱਲ ਪੰਜ ਟੀਮਾਂ ਨੂੰ ਚੁਣਿਆ ਗਿਆ | ਇਨ੍ਹਾਂ ...
ਕੋਟਕਪੂਰਾ, 6 ਦਸੰਬਰ (ਮੇਘਰਾਜ)-ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਅਤੇ ਵਿਸ਼ਵਾਸ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਰਬਨ ਸਰਕਾਰੀ ਹੈਲਥ ਸੈਂਟਰ ਬਾਲਮੀਕ ਚੌਂਕ, ਦੁਆਰੇਆਣਾ ਰੋਡ ਕੋਟਕਪੂਰਾ ਵਿਖੇ ਮੁਫ਼ਤ ਕੋਵੈਕਸੀਨ ਅਤੇ ਕੋਵਾਸ਼ੀਲਡ ਟੀਕਾਕਰਨ ਕੈਂਪ 7 ...
ਫ਼ਰੀਦਕੋਟ, 6 ਦਸੰਬਰ (ਸਰਬਜੀਤ ਸਿੰਘ)-ਸਿੱਖਿਆ ਵਿਭਾਗ ਵਿਚ ਅਧਿਆਪਕਾਂ ਦੀਆਂ ਸਾਰੀਆਂ ਖਾਲੀ ਅਸਾਮੀਆਂ 'ਤੇ ਨਵੀਆਂ ਭਰਤੀਆਂ ਮੁਕੰਮਲ ਕਰਵਾਉਣ ਅਤੇ ਤੁਰੰਤ ਲੋੜੀਂਦਾ ਇਸ਼ਤਿਹਾਰ ਜਾਰੀ ਕਰਵਾਉਣ, ਪਿਕਟਸ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ...
ਸਾਦਿਕ, 6 ਦਸੰਬਰ (ਆਰ.ਐਸ.ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਜਸਪਿੰਦਰ ਸਿੰਘ ਸੰਧੂ ਰੁਪਈਆਂ ਵਾਲਾ ਨੇ ਪੈ੍ਰਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਆਏ ਦਿਨ ਨਵੇਂ ਵਾਅਦੇ ਕਰਕੇ ਲੋਕਾਂ ਨੂੰ ਸਬਜ਼ਬਾਗ ਦਿਖਾ ...
ਬਰਗਾੜੀ, 6 ਦਸੰਬਰ (ਲਖਵਿੰਦਰ ਸ਼ਰਮਾ)-ਵਿਧਾਨ ਸਭਾ ਹਲਕਾ ਜੈਤੋ ਦੇ ਕਾਂਗਰਸ ਪਾਰਟੀ ਵਲੋਂ ਹਲਕਾ ਇੰਚਾਰਜ ਮੁਹੰਮਦ ਸਦੀਕ ਦੇ ਨਜ਼ਦੀਕੀ ਰਿਸ਼ਤੇਦਾਰ ਸੂਰਜ ਭਾਰਦਵਾਜ ਨੇ ਬਰਗਾੜੀ ਵਿਖੇ ਨਾਇਬ ਸਿੰਘ ਗੋਂਦਾਰਾ ਦੇ ਘਰ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ 'ਤੇ ਸ਼ਮੂਲੀਅਤ ...
ਬਰਗਾੜੀ, 6 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਚੜ੍ਹਦੀ ਕਲਾ ਸੇਵਾ ਜਥਾ ਸਿਬੀਆਂ ਨੇ ਆਪਣੇ ਸਮਾਜਸੇਵਾ ਦੇ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਜਥੇ ਦੇ ਸੇਵਾਦਾਰਾਂ ਡਾ. ਜਸਵੀਰ ਸਿੰਘ ਅਤੇ ਭਾਈ ਗੁਰਵਿੰਦਰ ਸਿੰਘ ਖਾਲਸਾ ਦੀ ਅਗਵਾਈ 'ਚ 13 ਦੇ ਕਰੀਬ ਗ਼ਰੀਬ ਤੇ ਲੋੜਦੰਵ ...
ਬਰਗਾੜੀ, 6 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਦਿਨੀ ਪੰਜਾਬ ਯੂਨੀਵਰਸਿਟੀ ਦਾ ਜ਼ੋਨਲ ਫ਼ੈਸਟੀਵਲ ਕਰਵਾਇਆ ਗਿਆ ਜਿਸ ਵਿਚ ਮੋਗਾ ਫ਼ਿਰੋਜ਼ਪੁਰ ਜ਼ੋਨ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ 'ਚ ਭਾਗ ਲਿਆ | ਪਿੰਡ ਬੁਰਜ ਜਵਾਹਰ ਸਿੰਘ ਨਿਵਾਸੀ ਮਹਿਕਮ ਸਿੰਘ ...
ਜੈਤੋ, 6 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ ਕਿ੍ਕਟ ਕਲੱਬ ਜੈਤੋ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਅਗਵਾਈ 'ਚ ਸਵ: ਕੁੁਲਦੀਪ ਕੋਛੜ (ਸੰਸਥਾਪਕ ਜੈਤੋ ਕਿ੍ਕਟ ਕਲੱਬ ਜੈਤੋ) ਦੀ ਯਾਦ ਵਿਚ 7 ਰੋਜ਼ਾ 23ਵਾਂ ਓਪਨ ਲੈਦਰ ਕਿ੍ਕਟ ਟੂਰਨਾਮੈਂਟ ਦੇ ਦੂਜੇ ਦਿਨ ਮੁੱਖ ਮਹਿਮਾਨ ...
ਕੋਟਕਪੂਰਾ, 6 ਦਸੰਬਰ (ਮੇਘਰਾਜ)-ਕੋਟਕਪੂਰਾ-ਜੈਤੋ ਸੜਕ 'ਤੇ ਪੈਟਰੋਲ ਪੰਪ ਦੇ ਨਜ਼ਦੀਕ ਵਾਰਡ ਨੰਬਰ: 17 ਦੇ ਕਰੀਬ 8 ਏਕੜਾਂ 'ਚ ਫੈਲੇ ਛੱਪੜ 'ਚ ਪਏ ਗੰਦਰੀ ਦੇ ਢੇਰਾਂ ਕਾਰਨ ਉਸਦੇ ਆਲੇ ਦੁਆਲੇ ਵਸਦੀ ਸੰਘਣੀ ਵਸੋਂ ਵਾਲੇ ਲੋਕ ਡਾਢੇ ਪ੍ਰੇਸ਼ਾਨ ਹਨ ਕਿਉਂਕਿ ਛੱਪੜ ਦੀ ਕਿਸੇ ਵੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX