ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਦੇ 65ਵੇਂ ਪ੍ਰੀ ਨਿਰਵਾਣ ਦਿਵਸ (ਬਰਸੀ) 'ਤੇ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਮੋਗਾ ਵਲੋਂ ਹਰਦੇਵ ਸਿੰਘ ਤਖਾਣਵੱਧ ਜ਼ਿਲ੍ਹਾ ਪ੍ਰਧਾਨ ਬਸਪਾ ਮੋਗਾ ਦੀ ਅਗਵਾਈ ਹੇਠ ਬਸਪਾ ਵਰਕਰਾਂ ਵਲੋਂ ਬਾਬਾ ਸਾਹਿਬ ਦੇ ਬੁੱਤ 'ਤੇ ਫ਼ੁਲ ਮਾਲਾਵਾਂ ਭੇਟ ਕੀਤੀਆਂ | ਹਰਦੇਵ ਸਿੰਘ ਤਖਾਣਵੱਧ ਨੇ ਦੱਸਿਆ ਕਿ ਬਾਬਾ ਸਾਹਿਬ ਦੇ ਦਿੱਤੇ ਇਕ ਨਾਗਰਿਕ ਇਕ ਵੋਟ ਦਾ ਅਧਿਕਾਰ ਤਹਿਤ ਭਾਰਤ ਦਾ ਦੱਬਿਆ ਕੁਚਲਿਆ ਸਮਾਜ ਰਾਜਾ ਬਣਨ ਦੇ ਸਮਰੱਥ ਹੋ ਸਕਿਆ ਹੈ | ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਭਾਰਤ ਦੇਸ਼ ਨੂੰ ਦੁਨੀਆ ਦਾ ਸਭ ਤੋਂ ਵਧੀਆ ਸੰਵਿਧਾਨ ਦਿੱਤਾ, ਜਿਸ ਤਹਿਤ ਭਾਰਤ ਵਿਚ ਸਮਾਜ ਦਾ ਬਹੁਤ ਵੱਡਾ ਹਿੱਸਾ ਜੋ ਮਨੁੱਖੀ ਅਧਿਕਾਰਾਂ ਤੋਂ ਵੰਚਿਤ ਸੀ ਨੂੰ ਮਨੁੱਖੀ ਅਧਿਕਾਰ ਮਿਲੇ | ਬਾਬਾ ਸਾਹਿਬ ਵਿਸ਼ਵ ਦੇ ਮਹਾਨ ਦਾਰਸ਼ਨਿਕ, ਕਾਨੂੰਨਦਾਨ, ਸਮਾਜ ਸੁਧਾਰਕ ਅਤੇ ਕਰੋੜਾਂ ਲੋਕਾਂ ਦੇ ਮਸੀਹਾ ਦੇ ਤੌਰ 'ਤੇ ਜਾਣੇ ਜਾਂਦੇ ਹਨ | ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ ਭਾਰਤ ਨੂੰ ਵਿਸ਼ਵ ਵਿਚ ਮੋਹਰੀ ਦੇਸ਼ ਬਣਾਉਣ ਦੇ ਸਮਰੱਥ ਹੈ | ਇਸ ਮੌਕੇ ਲਖਵੀਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਕੁਲਵੰਤ ਸਿੰਘ ਰਾਮਗੜ੍ਹੀਆ ਜ਼ਿਲ੍ਹਾ ਮੀਤ ਪ੍ਰਧਾਨ, ਬੀਬੀ ਸੁਨੀਤਾ ਰਾਣੀ ਜ਼ਿਲ੍ਹਾ ਪ੍ਰਧਾਨ ਮਹਿਲਾ ਸੰਗਠਨ, ਸੇਵਕ ਸਿੰਘ ਮਾਣੂੰਕੇ ਜ਼ਿਲ੍ਹਾ ਇੰਚਾਰਜ, ਇੰਦਰਜੀਤ ਸਿੰਘ ਸੇਖਾ ਜ਼ਿਲ੍ਹਾ ਸਕੱਤਰ, ਨਾਇਬ ਸਿੰਘ ਗਿੱਲ ਜ਼ਿਲ੍ਹਾ ਸਕੱਤਰ, ਜੁਗਿੰਦਰ ਸਿੰਘ ਜ਼ਿਲ੍ਹਾ ਸਕੱਤਰ, ਡਾ. ਬਲਜੀਤ ਸਿੰਘ ਹਲਕਾ ਪ੍ਰਧਾਨ ਮੋਗਾ, ਹਰਨੇਕ ਸਿੰਘ ਬੱਡੂਵਾਲ ਹਲਕਾ ਪ੍ਰਧਾਨ ਧਰਮਕੋਟ, ਬਿੱਕਰ ਸਿੰਘ ਬੱਧਨੀ ਕਲਾਂ ਹਲਕਾ ਪ੍ਰਧਾਨ ਨਿਹਾਲ ਸਿੰਘ ਵਾਲਾ, ਬਲਵਿੰਦਰ ਸਿੰਘ ਅਟਵਾਲ ਹਲਕਾ ਪ੍ਰਧਾਨ ਬਾਘਾ ਪੁਰਾਣਾ, ਜਨਰਲ ਸਕੱਤਰ ਦਰਸ਼ਨ ਸਿੰਘ ਰੋਡੇ, ਲਖਵਿੰਦਰ ਸਿੰਘ ਬਲਖੰਡੀ ਹਲਕਾ ਖ਼ਜ਼ਾਨਚੀ ਧਰਮਕੋਟ, ਅੰਗਰੇਜ਼ ਸਿੰਘ, ਸੰਪੂਰਨ ਸਿੰਘ, ਬਲਵੰਤ ਸਿੰਘ ਖੋਟੇ ਸੈਕਟਰ ਇੰਚਾਰਜ, ਸੂਬੇਦਾਰ ਕੌਰ ਸਿੰਘ ਮਾਛੀਕੇ ਸੈਕਟਰ ਇੰਚਾਰਜ, ਹਰਪਾਲ ਸਿੰਘ, ਰਣਜੀਤ ਸਿੰਘ ਤਖਾਣਵੱਧ, ਮਹਿੰਦਰ ਸਿੰਘ, ਸੁਖਦੇਵ ਸਿੰਘ ਸੰਗਤਪੁਰਾ ਸੈਕਟਰ ਇੰਚਾਰਜ, ਗੁਰਦੇਵ ਸਿੰਘ ਮੋਗਾ ਸੈਕਟਰ ਇੰਚਾਰਜ, ਜਸਵਿੰਦਰ ਸਿੰਘ ਚੂਹੜਚੱਕ ਸੈਕਟਰ ਇੰਚਾਰਜ, ਨਛੱਤਰ ਸਿੰਘ ਚੂਹੜਚੱਕ ਯੂਨਿਟ ਪ੍ਰਧਾਨ, ਜਗਸੀਰ ਸਿੰਘ ਭਲੂਰ, ਨਿਰਮਲ ਸਿੰਘ ਖਾਲਸਾ ਸ਼ਹਿਰੀ ਮੀਤ ਪ੍ਰਧਾਨ ਬੱਧਨੀ ਕਲਾਂ ਅਤੇ ਗੁਰਪ੍ਰੀਤ ਸਿੰਘ ਮੋਗਾ ਸ਼ਾਮਿਲ ਸਨ |
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਪ੍ਰਭ ਮਿਲਣੇ ਕਾ ਚਾਉ ਦੇ ਮੌਜੂਦਾ ਮੁੱਖ ਪ੍ਰਬੰਧਕ ਭਾਈ ਸਾਹਿਬ ਭਾਈ ਦਲਬੀਰ ਸਿੰਘ ਤਰਮਾਲਾ ਵਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਪ੍ਰਭ ਮਿਲਣੇ ...
ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਆਲ ਇੰਡੀਆ ਮਜ਼੍ਹਬੀ ਸਿੱਖ ਭਲਾਈ ਮੰਚ ਦੇ (ਰਾਜਨੀਤਕ ਵਿੰਗ) ਰੰਘਰੇਟਾ ਪਾਰਲੀਮੈਂਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਬਲਜੀਤ ਸਿੰਘ ਵਾਂਦਰ ਤੇ ਸਾਬਕਾ ਬੈਂਕ ਮੈਨੇਜਰ ਬਲਦੇਵ ਸਿੰਘ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਈਅਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਵੈ-ਰੋਜ਼ਗਾਰ ਸਥਾਪਤ ਕਰਨ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਤਹਿਤ ਪੰਜਾਬ ਅਨੁਸੂਚਿਤ ...
ਨਿਹਾਲ ਸਿੰਘ ਵਾਲਾ, 6 ਦਸੰਬਰ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਅੰਦਰ ਹੋਣ ਵਾਲੀਆਂ 2022 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਉਪ ਮੰਡਲ ਮੈਜਿਸਟਰੇਟ ਕਮ ਚੋਣਕਾਰ ਅਫ਼ਸਰ ਅਮਰੀਕ ਸਿੰਘ ਨਿਹਾਲ ...
ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਪ੍ਰਧਾਨ ਨਰੇਸ਼ ਬੋਹਤ ਦੀ ਅਗਵਾਈ ਹੇਠ ਕਰਵਾਏ ਸਮਾਗਮ ਮੌਕੇ ਵਾਲਮੀਕਿ ਕਾਲੋਨੀ ਮੋਗਾ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਜੀ ਬਾਬਾ ਸਾਹਿਬ ਦੇ 65ਵੇਂ ਪ੍ਰੀਨਿਰਵਾਣ ਦਿਵਸ (ਬਰਸੀ) ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਤੇ ਦਿਨੀਂ ਮੋਗਾ ਦੇ ਸਿਵਲ ਹਸਪਤਾਲ ਵਿਚੋਂ ਇਕ 8 ਮਹੀਨੇ ਦਾ ਬੱਚਾ ਇਕ ਨੌਜਵਾਨ ਵਲੋਂ ਅਗਵਾ ਕਰ ਲਿਆ ਗਿਆ ਸੀ, ਜਿਸ ਨੂੰ ਸੀਨੀਅਰ ਕਪਤਾਨ ਪੁਲਿਸ ਮੋਗਾ ਸੁਰਿੰਦਰਜੀਤ ਸਿੰਘ ਮੰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਬੱਸ ਸਟੈਂਡ 'ਤੇ ਮੀਟਿੰਗ ਹਾਲ ਵਿਚ ਕੀਤੀ ਗਈ | ਇਹ ਮੀਟਿੰਗ ਗੁਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਪੈਨਸ਼ਨਰਾਂ ਦੀਆਂ ਭਖਦੀਆਂ ...
ਬਾਘਾ ਪੁਰਾਣਾ, 6 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਨਾਮਵਰ ਸੰਸਥਾ ਐਲ.ਏ. ਆਇਲਟਸ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ...
ਬਾਘਾ ਪੁਰਾਣਾ, 6 ਦਸੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਇਲਟਸ ਐਂਡ ਇਮੀਗੇ੍ਰਸ਼ਨ ਦੀ ਵਿਦਿਆਰਥਣ ਸ਼ਹਿਨਾਜ਼ ਪਤਨੀ ਮਨਿੰਦਰ ਸਿੰਘ ਵਾਸੀ ...
ਬਾਘਾ ਪੁਰਾਣਾ, 6 ਦਸੰਬਰ (ਕਿ੍ਸ਼ਨ ਸਿੰਗਲਾ)-ਅੱਜ ਬਾਰ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਸਾਲਾਨਾ ਚੋਣ ਰਿਟਰਨਿੰਗ ਅਫ਼ਸਰ ਗਗਨਦੀਪ ਗਰਗ ਅਤੇ ਅਮਨਪ੍ਰੀਤ ਸਿੰਘ ਗਰੇਵਾਲ ਦੀ ਰਹਿਨੁਮਾਈ ਹੇਠ ਹੋਈ | ਇਸ ਮੌਕੇ ਸਮੂਹ ਵਕੀਲ ਭਾਈਚਾਰੇ ਵਲੋਂ ਚੋਣ ਸਰਬਸੰਮਤੀ ਨਾਲ ਕੀਤੀ ਗਈ | ...
ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰ ਤੁਲੀ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਵਜੋਂ ਅਹੁਦਾ ਸੰਭਾਲਿਆ ਹੈ | ਸੁਸ਼ੀਲ ਕੁਮਾਰ ਤੁਲੀ ਇਸ ਤੋਂ ਪਹਿਲਾਂ ਨਵਾਂ ਸ਼ਹਿਰ, ਤਰਨਤਾਰਨ ਅਤੇ ਅੰਮਿ੍ਤਸਰ ਜ਼ਿਲਿ੍ਹਆਂ ਦੇ ...
ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)-ਕਸ਼ਯਪ ਰਾਜਪੂਤ ਮਹਿਰਾ ਸਭਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮੀਨੀਆਂ ਦੀ ਪ੍ਰਧਾਨਗੀ ਹੇਠ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਯਾਦਗਾਰੀ ਭਵਨ ਮੋਗਾ ਵਿਖੇ ਹੋਈ ਜਿਸ ਵਿਚ ਸਮਾਜ ਨੂੰ ਜਾਗਰੂਕ ਕਰਨ ਲਈ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਵਿਖੇ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੇ ਮਹਾਪ੍ਰੀਨਿਰਵਾਣ ਦਿਵਸ 'ਤੇ ਯਾਦ ਕਰਦਿਆਂ ਕਾਲਜ ਵਿਚ ਭਾਸ਼ਣ ਮੁਕਾਬਲੇ, ਲੇਖ ਲਿਖਣ ਮੁਕਾਬਲੇ ਕਰਵਾਏ ਗਏ | ਇਸ ਵਿਚ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਮੋਗਾ ਵਿਚ ਜ਼ਿਲ੍ਹਾ ਪੱਧਰ ਉੱਤੇ ਅੱਜ ਮਿਤੀ 7 ਦਸੰਬਰ ਨੂੰ ਹਾਈ ਐਂਡ ਜੌਬ ਫੇਅਰ ਅਤੇ 9 ਦਸੰਬਰ ਨੂੰ ਸਵੈ-ਰੋਜ਼ਗਾਰ ਮੇਲਾ ਆਯੋਜਿਤ ...
ਮੋਗਾ, 6 ਦਸੰਬਰ (ਅਸ਼ੋਕ ਬਾਂਸਲ)-ਜਰਨਲ ਕੈਟਾਗਰੀ ਏਕਤਾ ਸੰਗਠਨ ਵਲੋਂ ਪੰਜਾਬ ਦੇ ਪ੍ਰਧਾਨ ਸੰਜੀਵ ਬਠਲਾ ਦੀ ਅਗਵਾਈ 'ਚ 26 ਨਵੰਬਰ ਤੋਂ ਡੀ.ਸੀ. ਦਫ਼ਤਰ ਅੱਗੇ ਭੁੱਖ ਹੜਤਾਲ ਚੱਲ ਰਹੀ ਹੈ | ਉਨ੍ਹਾਂ ਦੱਸਿਆ ਕਿ ਅੱਜ ਭੁੱਖ ਹੜਤਾਲ ਦਾ ਗਿਆਰ੍ਹਵਾਂ ਦਿਨ ਹੈ | ਇਸ ਸੰਘਰਸ਼ ਵਿਚ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਕਿਰਤੀ ਦੇ ਕਨਵੀਨਰ ਜਥੇਦਾਰ ਬੂਟਾ ਸਿੰਘ ਰਣਸੀਂਹ, ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਬਠਿੰਡਾ, ਭਾਈ ਜਸਵਿੰਦਰ ਸਿੰਘ ਘੋਲੀਆਂ ਜਨਰਲ ਸਕੱਤਰ ਨੇ ਸਾਂਝੇ ਬਿਆਨ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਨੈਸ਼ਨਲ ਰੂਰਲ ਹੈਲਥ ਮਿਸ਼ਨ ਪੰਜਾਬ ਅਧੀਨ ਕੰਮ ਕਰਦੀਆਂ ਆਸ਼ਾ ਵਰਕਰਾਂ ਤੇ ਫੈਸੀਲੇਟਰਾਂ ਨੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਤਿੱਖਾ ਕਰਨ ਲਈ ਅੱਜ ਪੰਜਾਬ ਦੀਆਂ ...
ਮੋਗਾ, 6 ਦਸੰਬਰ (ਅਜੀਤ ਬਿਊਰੋ)-ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਦੇਸ਼ ਦੇ ਵਿਕਾਸ ਅਤੇ ਦੱਬੇ ਕੁਚਲੇ ਲੋਕਾਂ ਦੇ ਉਥਾਨ ਵਿਚ ਡਾ. ਬੀ.ਆਰ. ਅੰਬੇਡਕਰ ਦਾ ਬਹੁਤ ਵੱਡਾ ਯੋਗਦਾਨ ਹੈ ਜਿਸ ਨੂੰ ਕੋਈ ਵੀ ਤਾਕਤ ਝੁਠਲਾ ਨਹੀਂ ...
ਕੋਟ ਈਸੇ ਖਾਂ, 6 ਦਸੰਬਰ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਪਿੰਡ ਕੋਟ ਸਦਰ ਖਾਂ 'ਚ ਸਵੇਰ ਸਮੇਂ ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੀ ਬੱਸ ਦੀ ਲਪੇਟ 'ਚ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਰੋਜ਼ ਦੀ ਤਰ੍ਹਾਂ ਪਿੰਡ ...
ਫ਼ਤਿਹਗੜ੍ਹ ਪੰਜਤੂਰ, 6 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਧਰਮਕੋਟ ਹਲਕੇ ਦੇ ਕਸਬੇ ਫ਼ਤਿਹਗੜ੍ਹ ਪੰਜਤੂਰ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਉਦੋਂ ਲੱਗਾ ਜਦੋਂ ਆਪਣੇ ਸੈਂਕੜੇ ਸਾਥੀਆਂ ਸਮੇਤ ਦੇਵ ਨਰਾਇਣ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ | ਜ਼ਿਕਰਯੋਗ ਹੈ ...
ਬਾਘਾ ਪੁਰਾਣਾ, 6 ਦਸੰਬਰ (ਕਿ੍ਸ਼ਨ ਸਿੰਗਲਾ)-ਅੱਜ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਨੰਬਰਦਾਰ ਯੂਨੀਅਨ ਬਾਘਾ ਪੁਰਾਣਾ ਦੀ ਸ਼ੋਕ ਸਭਾ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ, ਤਹਿਸੀਲ ਪ੍ਰਧਾਨ ਜਗਰੂਪ ਸਿੰਘ, ਗੰਗਾ ਸਿੰਘ, ਮਲਕੀਅਤ ਸਿੰਘ, ਭਿੰਦਰ ਸਿੰਘ, ਤੇਜਾ ...
ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)-ਸ਼ਹੀਦ ਭਗਤ ਸਿੰਘ ਨਗਰ ਮੋਗਾ ਦੇ ਮੁਹੱਲਾ ਨਿਵਾਸੀਆਂ ਵਲੋਂ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਤੇ ਸੀਤਾਰਾਮ ਮੰਦਰ ਦੇ ਨਾਲ ਲੱਗਦੀ ਸ਼ਾਮਲਾਟ ਉਸ ਥਾਂ 'ਤੇ ਸ਼ਾਨਦਾਰ ਫੁੱਲ ਬੂਟੇ ਲਗਾ ਕੇ ਇਸ ਦੀ ਚਾਰੋ ਪਾਸਿਉਂ ਤਾਰਾ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਦੂਰ-ਅੰਦੇਸ਼ੀ ਸਦਕਾ ਪੰਜਾਬ ਸਰਕਾਰ ਵਲੋਂ ਸ਼ਹਿਰੀ ਖੇਤਰ ਲਈ ਕੀਤੇ ਗਏ ਅਹਿਮ ਉਪਰਾਲਿਆਂ ਨੇ ਪੰਜਾਬ ਦੇ ਹਰ ਵਰਗ ਦਾ ਦਿਲ ਜਿੱਤਿਆ ਹੈ | ਇਹ ਪ੍ਰਗਟਾਵਾ ਨਈਾ ਉਡਾਨ ...
ਬਾਘਾ ਪੁਰਾਣਾ, 6 ਦਸੰਬਰ (ਕਿ੍ਸ਼ਨ ਸਿੰਗਲਾ)-ਐਡੀਸ਼ਨ ਇੰਸਟੀਚਿਊਟ ਜਿਸ ਨੇ ਪੰਜਾਬ ਵਿਚ ਸਭ ਤੋਂ ਵੱਧ ਨੈਨੀ ਵੀਜ਼ੇ ਲਗਵਾਉਣ ਦਾ ਮਾਣ ਹਾਸਲ ਕੀਤਾ ਹੈ ਉੱਥੇ ਹੀ ਇਹ ਇੰਸਟੀਚਿਊਟ ਆਇਲਟਸ ਦੇ ਖੇਤਰ ਵਿਚ ਵੀ ਬਹੁਤ ਹੀ ਵਧੀਆ ਨਤੀਜੇ ਦੇ ਰਿਹਾ ਹੈ | ਸਥਾਨਕ ਕੋਟਕਪੂਰਾ ਸੜਕ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਪੰਜਾਬ ਦੀ ਮੰਨੀ-ਪ੍ਰਮੰਨੀ ਤੇ ਨੰਬਰ ਇਕ ਸੰਸਥਾ ਬਣ ਚੁੱਕੀ ਹੈ | ਉੱਥੇ ਹੀ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ...
ਕੋਟ ਈਸੇ ਖਾਂ, 6 ਦਸੰਬਰ (ਨਿਰਮਲ ਸਿੰਘ ਕਾਲੜਾ)-ਮਹਾਨ ਤਪੱਸਵੀ, ਸੇਵਾ ਮੂਰਤ, ਸੱਚਖੰਡ ਵਾਸੀ ਸੰਤ ਬਾਬਾ ਫ਼ਤਿਹ ਸਿੰਘ ਖੋਸਾ ਕੋਟਲਾ ਦੀ 6ਵੀਂ ਬਰਸੀ ਇਲਾਕੇ ਦੀਆਂ ਤੇ ਵਿਦੇਸ਼ੀ ਭਰਾਵਾਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਸੰਤ ਗੁਰਮੀਤ ਸਿੰਘ ਗੁਰੂਸਰ ਖੋਸਾ ਕੋਟਲਾ ਦੀ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ਹਿਰ ਦੇ ਕੋਨੇ ਕੋਨੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਿਧਾਇਕ ਡਾ. ਹਰਜੋਤ ਕਮਲ ਨੇ ਵਾਰਡ ਨੰਬਰ 44 ਦੀ ਗਰੀਨ ਪਾਰਕ ਕਾਲੋਨੀ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੇ ਪ੍ਰੋਜੈਕਟ ਦੀ ਆਰੰਭਤਾ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਮੋਗਾ ਤੋਂ ਮੁੱਖ ਸੇਵਾਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਪਿੰਡ ਪੱਧਰ 'ਤੇ ਕ੍ਰਮਵਾਰ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਤਹਿਤ ਅੱਜ ਵਿਧਾਨ ਸਭਾ ਹਲਕਾ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਮੋਗਾ ਤੋਂ ਮੁੱਖ ਸੇਵਾਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਸ਼ੁਰੂ ਕੀਤੀ ਚੋਣ ਮੁਹਿੰਮ ਦਿਨੋਂ-ਦਿਨ ਹੋਰ ਵੀ ਮਜ਼ਬੂਤ ਹੁੰਦੀ ਜਾ ਰਹੀ ਹੈ ਅਤੇ ਲੋਕ ਆਏ ਦਿਨ ਹੀ ...
ਫ਼ਤਿਹਗੜ੍ਹ ਪੰਜਤੂਰ, 6 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਭਾਰਤੀ ਸੰਵਿਧਾਨ ਦੇ ਰਚੇਤਾ ਡਾ. ਭੀਮ ਰਾਓ ਅੰਬੇਡਕਰ ਦੀ ਨਿੱਘੀ ਯਾਦ ਵਿਚ ਪਿੰਡ ਮੰਦਰ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰੀ ਨਿਵਾਰਨ ਦਿਵਸ ਪ੍ਰੋਗਰਾਮ ਹੋਇਆ | ਜਿਸ ਦੀ ਅਗਵਾਈ ਬਹੁਜਨ ਸਮਾਜ ਪਾਰਟੀ ਦੇ ...
ਅਜੀਤਵਾਲ, 6 ਦਸੰਬਰ (ਹਰਦੇਵ ਸਿੰਘ ਮਾਨ)-ਗ਼ਦਰੀ ਬਾਬਿਆਂ ਦੀ ਧਰਤੀ ਵਜੋਂ ਜਾਣੇ ਜਾਂਦੇ ਪਿੰਡ ਢੁੱਡੀਕੇ ਵਿਖੇ ਗ਼ਦਰੀ ਬਾਬਿਆਂ ਦੀ ਯਾਦ ਵਿਚ ਹਰੇਕ ਸਾਲ ਦੀ ਤਰ੍ਹਾਂ 8 ਦਸੰਬਰ ਨੂੰ ਪਿੰਡ ਵਿਚ ਬਣੀ ਦੇਸ਼ ਭਗਤ ਗ਼ਦਰੀ ਬਾਬੇ ਯਾਦਗਾਰ ਵਿਚ ਮੇਲਾ ਕਰਵਾਇਆ ਜਾ ਰਿਹਾ ਜੋ ਕਿ ...
ਬੱਧਨੀ ਕਲਾਂ, 6 ਦਸੰਬਰ (ਸੰਜੀਵ ਕੋਛੜ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਕਸਬਾ ਬੱਧਨੀ ਕਲਾਂ ਵਿਖੇ ਹੋਈ | ਜਿਸ ਵਿਚ ਵੱਡੀ ਗਿਣਤੀ 'ਚ ਪਿੰਡਾਂ ਤੋਂ ਆਗੂ ਅਤੇ ਵਰਕਰ ਸ਼ਾਮਿਲ ਹੋਏ | ਇਕੱਠ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਮੇਜਰ ਸਿੰਘ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਸਪਾ ਵਲੋਂ 14 ਦਸੰਬਰ ਨੂੰ ਹੋਣ ਵਾਲੀ ਕਿੱਲੀ ਚਾਹਲਾਂ ਦੀ ਰੈਲੀ ਇਤਿਹਾਸਕ ਹੋਵੇਗੀ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ...
ਕੋਟ ਈਸੇ ਖਾਂ, 6 ਦਸੰਬਰ (ਨਿਰਮਲ ਸਿੰਘ ਕਾਲੜਾ)-ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਦੀ ਤੀਜੀ ਗਰੰਟੀ ਜੋ ਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਦਿੱਤੀ ਗਈ ਹੈ ਉਸ ਨੰੂ ਹਰ ਗਲੀ ਮੁਹੱਲੇ ਲੈ ਕੇ ਜਾਣ ਲਈ ਹਲਕਾ ਧਰਮਕੋਟ ਤੋਂ ਹਲਕਾ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ...
ਨੱਥੂਵਾਲਾ ਗਰਬੀ, 6 ਦਸੰਬਰ (ਸਾਧੂ ਰਾਮ ਲੰਗੇਆਣਾ)-ਪਿੰਡ ਭਲੂਰ ਦੇ ਸਾਬਕਾ ਸਰਪੰਚ ਬੋਹੜ ਸਿੰਘ, ਨੰਬਰਦਾਰ ਇਕਬਾਲ ਸਿੰਘ, ਪੰਚਾਇਤ ਮੈਂਬਰ ਬਲਦੇਵ ਸਿੰਘ, ਉੱਘੇ ਸਮਾਜ ਸੇਵੀ ਬਿੱਕਰ ਸਿੰਘ ਸੇਵਾ-ਮੁਕਤ ਅਧਿਆਪਕ, ਲਿਖਾਰੀ ਬਲੌਰ ਸਿੰਘ ਬਾਜ਼, ਮਨਜੀਤ ਸਿੰਘ ਤੇ ਕਾਮਾ ...
ਬਾਘਾ ਪੁਰਾਣਾ, 6 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਸਾਹਿਤ ਸਭਾ ਬਾਘਾ ਪੁਰਾਣਾ ਦੀ ਇਕੱਤਰਤਾ ਸਭਾ ਦੇ ਪ੍ਰਧਾਨ ਲਖਵੀਰ ਸਿੰਘ ਕੋਮਲ ਆਲਮਵਾਲਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਾਘਾ ਪੁਰਾਣਾ ਵਿਖੇ ਕੀਤੀ ਗਈ | ਇਸ ਦੀ ਸ਼ੁਰੂਆਤ 'ਚ ...
ਠੱਠੀ ਭਾਈ, 6 ਦਸੰਬਰ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਥਰਾਜ ਦੇ ਅਕਾਲੀ ਆਗੂ ਰਣਧੀਰ ਸਿੰਘ ਥਰਾਜ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਜ਼ਿਲ੍ਹਾ ਮੋਗਾ ਦਾ ਪ੍ਰਧਾਨ ਬਣਾਏ ਜਾਣ 'ਤੇ ਹਲਕੇ ਦੇ ਅਕਾਲੀ ਖ਼ੇਮਿਆਂ ਵਿਚ ...
ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਗਤਕਾ ਐਸੋਸੀਏਸ਼ਨ ਰਜਿ: ਮੋਗਾ, ਮੀਰੀ ਪੀਰੀ ਗਤਕਾ ਅਖਾੜਾ ਮੋਗਾ ਵਲੋਂ ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਜੌਹਰ ਏ ਖਾਲਸਾ ਗਤਕਾ ਕੱਪ 2021 ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਕਰਵਾਇਆ ਗਿਆ | ਚੇਅਰਮੈਨ ...
ਨਿਹਾਲ ਸਿੰਘ ਵਾਲਾ, 6 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੜੀ ਤਹਿਤ ਪਿੰਡ ਰਾਊਕੇ ਕਲਾਂ ਵਿਖੇ ਨਵੇਂ ਬਣਨ ਵਾਲੇ ਪਾਰਕ ਦੀ ਨੀਂਹ ਹਲਕਾ ਇੰਚਾਰਜ ਅਤੇ ...
ਨਿਹਾਲ ਸਿੰਘ ਵਾਲਾ, 6 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਵਾਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੁਆਰਾ ਹੋ ਰਹੇ ਅਥਾਹ ਵਿਕਾਸ ਕਾਰਜਾਂ 'ਤੇ ਲੋਕ ਭਲਾਈ ਸਕੀਮਾਂ ਨੂੰ ਦੇਖਦੇ ਹੋਏ 2022 ਚੋਣਾਂ ਵਿਚ ਕਾਂਗਰਸ ਪਾਰਟੀ ਦੇ ਹੱਕ ...
ਮੋਗਾ, 6 ਦਸੰਬਰ (ਅਸ਼ੋਕ ਬਾਂਸਲ)-ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ਦੀ ਜ਼ਿਲ੍ਹਾ ਮੋਗਾ ਵਿਚ ਮਜ਼ਬੂਤੀ ਲਈ ਚੱਲ ਰਹੀ ਸਰਗਰਮੀ ਤਹਿਤ ਅੱਜ ਪਿੰਡ ਬੁੱਕਣ ਵਾਲਾ ਇਕਾਈ ਦੀ ਚੋਣ ਕੀਤੀ ਗਈ | ਇਸ ਮੌਕੇ ਹੋਈ ਇਕੱਤਰਤਾ ਦੀ ਪ੍ਰਧਾਨਗੀ ਪਰਮਜੀਤ ਕੌਰ ਨੇ ਕੀਤੀ | ਪਾਰਟੀ ਦੇ ਜ਼ਿਲ੍ਹਾ ...
ਮੋਗਾ, 6 ਦਸੰਬਰ (ਅਸ਼ੋਕ ਬਾਂਸਲ)-ਅਗਰਵਾਲ ਸਮਾਜ ਸਭਾ ਵਲੋਂ ਪਿੰਡ-ਪਿੰਡ ਵਿਚ ਅਗਰਵਾਲ ਭਾਈਚਾਰੇ ਨਾਲ ਸਬੰਧਿਤ ਲੋਕਾਂ ਨੂੰ ਸਭਾ ਨਾਲ ਜੋੜਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧ ਵਿਚ ਸਭਾ ਦੇ ਪੰਜਾਬ ਪ੍ਰਧਾਨ ਡਾ. ਅਜੇ ਕਾਂਸਲ ਦੀ ਅਗਵਾਈ ਪਿੰਡ ਨਿਧਾਂਵਾਲਾ ...
ਮੋਗਾ, 6 ਦਸੰਬਰ (ਅਸ਼ੋਕ ਬਾਂਸਲ)-ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਮੋਗਾ ਸ਼ਹਿਰ 'ਚ ਹੋਏ ਵਿਕਾਸ ਕਾਰਜਾਂ ਤੋਂ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਨਿਗਮ ਮੋਗਾ ਦੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸ਼ਰਮਾ ...
ਧਰਮਕੋਟ, 6 ਦਸੰਬਰ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ, ਸਾਬਕਾ ਕੈਬਨਿਟ ਮੰਤਰੀ ਅਤੇ ਧਰਮਕੋਟ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਜਥੇਦਾਰ ਤੋਤਾ ਸਿੰਘ ਵਲੋਂ ਅੱਜ ਧਰਮਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ ਨਾਲ ਮੀਟਿੰਗ ਕੀਤੀ ਗਈ | ਇਸ ...
ਕੋਟ ਈਸੇ ਖਾਂ, 6 ਦਸੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਵਿਧਾਨ ਸਭਾ ਹਲਕਾ ਧਰਮਕੋਟ ਤੋਂ ਅਕਾਲੀ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਦੇ ਹੱਕ ਵਿਚ ਉਨ੍ਹਾਂ ਦੀ ਬੇਟ ਡਾ. ਪਰਮਜੀਤ ਕੌਰ ਢਿੱਲੋਂ ਵਲੋਂ ਕੋਟ ...
ਮੋਗਾ, 6 ਦਸੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਭਾਰਤੀ ਜਨਤਾ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ਹਿਰੀ ਪ੍ਰਧਾਨ ਵਿੱਕੀ ਸਿਤਾਰਾ ਤੇ ਮੰਡਲ ਪ੍ਰਧਾਨ ਵਰੁਨ ਭੱਲਾ ਦੀ ਅਗਵਾਈ ਵਿਚ ਇਕ ...
ਬਾਘਾ ਪੁਰਾਣਾ, 6 ਦਸੰਬਰ (ਕਿ੍ਸ਼ਨ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਅਤੇ ਵਰਕਰਾਂ ਦੀ ਇਕੱਤਰਤਾ ਜ਼ਿਲ੍ਹਾ ਮੀਤ ਪ੍ਰਧਾਨ ਅੰਗਰੇਜ਼ ਸਿੰਘ ਦੇ ਗ੍ਰਹਿ ਪਿੰਡ ਕੋਟਲਾ ਮਿਹਰ ਸਿੰਘ ਵਾਲਾ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ...
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਰੋਡਵੇਜ਼ ਵਰਕਰ ਯੂਨੀਅਨ ਇੰਟਕ ਬਰਾਂਚ ਮੋਗਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਖੁਸ਼ਪਾਲ ਰਿਸ਼ੀ ਦੀ ਪ੍ਰਧਾਨਗੀ ਹੇਠ ਪਾਰਟੀ ਦਫ਼ਤਰ ਵਿਚ ਹੋਈ | ਮੀਟਿੰਗ ਵਿਚ ਮਹਿਕਮੇ ਅੰਦਰ ਚੱਲ ਰਹੇ ਕੱਚੇ ਕਾਮਿਆਂ ...
ਨਿਹਾਲ ਸਿੰਘ ਵਾਲਾ, 6 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਸ਼ੋ੍ਰਮਣੀ ਅਕਾਲੀ ਦਲ ਦੀ 14 ਦਸੰਬਰ ਦੀ ਕਿਲੀ ਚਾਹਲਾਂ ਰੈਲੀ ਇਤਿਹਾਸਿਕ ਹੋਵੇਗੀ, ਜੋ ਕਿ ਆਉਣ ਵਾਲੀਆਂ ਸੂਬੇ ਵਿਚ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਜਿੱਤ ਦਾ ਮੁੱਢ ...
ਨਿਹਾਲ ਸਿੰਘ ਵਾਲਾ, 6 ਦਸੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪਿੰਡ ਦੀਨਾਂ ਸਾਹਿਬ ਦੀ ਇਕਾਈ ਦਾ ਇਕ ਵਫ਼ਦ ਬਿਜਲੀ ਸਮੱਸਿਆਵਾਂ ਸਬੰਧੀ ਪਾਵਰ ਕਾਮ ਦਫ਼ਤਰ ਪੱਤੋ ਹੀਰਾ ਸਿੰਘ ਦੇ ਐਸ.ਡੀ.ਐਮ. ਨੂੰ ਮਿਲਿਆ | ਇਸ ਸਬੰਧੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX