ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- 1971 ਦੀ ਭਾਰਤ-ਪਾਕਿ ਜੰਗ ਦੇ ਸ਼ੁਰੂ ਹੋਣ 'ਤੇ ਲੜੇ ਗਏ ਹੁਸੈਨੀਵਾਲਾ ਦੀ ਲੜਾਈ ਦੀ ਗੋਲਡਨ ਜੁਬਲੀ ਹੁਸੈਨੀਵਾਲਾ ਵਾਰ ਮੈਮੋਰੀਅਲ ਵਿਖੇ ਇਕ ਸ਼ਾਨਦਾਰ ਤੇ ਪ੍ਰਭਾਵਸ਼ਾਲੀ ਸਮਾਰੋਹ ਕਰਵਾ ਕੇ ਮਨਾਈ ਗਈ | ਯਾਦਗਾਰੀ ਸਮਾਰੋਹ ਗੋਲਡਨ ਐਰੋ ਡਵੀਜ਼ਨ ਅਤੇ 15 ਪੰਜਾਬ (ਪਹਿਲਾ ਪਟਿਆਲਾ) ਦੇ ਬਹਾਦਰ 'ਵਾਰ ਵੈਟਰਨ' ਅਫ਼ਸਰਾਂ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਸ਼ਰਧਾਂਜਲੀ ਸਮਾਰੋਹ ਵਿਚ 40 ਤੋਂ ਵੱਧ ਬਜ਼ੁਰਗ ਅਧਿਕਾਰੀਆਂ ਅਤੇ ਔਰਤਾਂ ਸਮੇਤ ਯੂਨਿਟ ਦੇ ਵੱਡੀ ਗਿਣਤੀ ਵਿਚ ਅਧਿਕਾਰੀ, ਜੇ.ਸੀ.ਓਜ਼ ਅਤੇ ਹੋਰ ਰੈਂਕਾਂ ਨੇ ਸ਼ਿਰਕਤ ਕੀਤੀ | ਵੀਰ ਨਾਰੀ ਜਸਬੀਰ ਕੌਰ (ਪਤਨੀ ਸਵ: ਮੇਜਰ ਕੰਵਲਜੀਤ ਸਿੰਘ ਸ਼ੌਰਿਆ ਚੱਕਰ) ਅਤੇ ਸਵ: ਮੇਜਰ ਐੱਸ.ਪੀ.ਐੱਸ. ਵੜੈਚ ਦੀ ਪਤਨੀ ਰੁਪਿੰਦਰ ਵੜੈਚ ਅਤੇ ਯੂਨਿਟ ਦੇ ਤਤਕਾਲੀ ਸੈਕਿੰਡ-ਇਨ-ਕਮਾਂਡ ਦੀ ਪਤਨੀ ਏ.ਐੱਸ. ਚੀਮਾ ਸ਼ਾਮਿਲ ਸਨ | ਇਸ ਮੌਕੇ ਅਧਿਕਾਰੀਆਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਜ਼ਿਕਰਯੋਗ ਹੈ ਕਿ 15 ਪੰਜਾਬ ਜਿਸ ਨੂੰ ਵਿਸਾਖੀ ਦੇ ਸ਼ੁੱਭ ਦਿਹਾੜੇ 13 ਅਪ੍ਰੈਲ 1705 ਨੂੰ ਉਭਾਰਿਆ ਗਿਆ ਸੀ, ਨੂੰ ਇਸ ਲੜਾਈ ਲਈ ਥੀਏਟਰ ਸਨਮਾਨ ਪੰਜਾਬ ਨਾਲ ਸਨਮਾਨਿਤ ਕੀਤਾ ਗਿਆ ਸੀ | ਸਮਾਰੋਹ ਵਿਚ ਸਨਮਾਨ, ਪੁਸ਼ਪਾਂਜਲੀ ਅਤੇ ਯੁੱਧ ਦੇ ਸਾਬਕਾ ਸੈਨਿਕਾਂ ਦੁਆਰਾ ਜੰਗ ਦੇ ਤਜਰਬੇ ਦਾ ਵਰਣਨ ਸ਼ਾਮਿਲ ਸੀ | ਗੋਲਡਨ ਐਰੋ ਡਵੀਜ਼ਨ ਦੇ ਜਨਰਲ ਅਫ਼ਸਰ ਕਮਾਂਡਿੰਗ ਤੇ ਹੋਰ ਸੇਵਾ ਕਰ ਰਹੇ ਅਧਿਕਾਰੀ ਵੀ ਸਮਾਰੋਹ ਦਾ ਹਿੱਸਾ ਸਨ | ਇਸ ਦੀ ਸਮਾਪਤੀ ਬਜ਼ੁਰਗ ਵਲੋਂ ਯੂਨਿਟ ਨੂੰ ਹੁਸੈਨੀਵਾਲਾ ਯਾਦਗਾਰੀ ਚਿੰਨ੍ਹ ਸੌਂਪਣ ਨਾਲ ਹੋਈ |
ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਮਨਾਏ ਗਏ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਸਾਹਿਬ ਦੇ ਪ੍ਰੀ-ਨਿਰਵਾਣ ਮੌਕੇ ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਵਲੋਂ ਡਾ: ਬੀ.ਆਰ. ਅੰਬੇਡਕਰ ਦੀ ਮੂਰਤੀ ਨੂੰ ਫੁੱਲ ...
ਖੋਸਾ ਦਲ ਸਿੰਘ, 6 ਦਸੰਬਰ (ਮਨਪ੍ਰੀਤ ਸਿੰਘ ਸੰਧੂ)- ਨੌਜਵਾਨ ਸੁਖਵੀਰ ਸਿੰਘ ਪੁੱਤਰ ਮਿਹਰ ਸਿੰਘ ਵਾਸੀ ਪਿੰਡ ਕਰਮੂਵਾਲਾ ਦੀ ਅੱਜ ਜੌਰਡਨ ਦੇ ਸ਼ਹਿਰ ਅਮਾਨ ਵਿਖੇ ਭੇਦ ਭਰੀ ਹਾਲਤ 'ਚ ਮੌਤ ਹੋਣ ਦਾ ਸਮਾਚਾਰ ਹੈ | ਮਿ੍ਤਕ ਸੁਖਵੀਰ ਸਿੰਘ ਦੇ ਪਿਤਾ ਮਿਹਰ ਸਿੰਘ ਨੇ ਦੱਸਿਆ ਕਿ ...
ਮਖੂ, 6 ਦਸੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫ਼ੁਰਮਾਨ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੀ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਥੇਦਾਰ ਜੋਗਿੰਦਰ ਸਿੰਘ ਸਭਰਾਂ ਜੋ ਕਿ 10 ਮਹੀਨੇ ਤੋਂ ਉੱਪਰ ...
ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਸੰਵਿਧਾਨ ਰਚੇਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀਨਿਵਾਰਨ ਦਿਵਸ ਵਜੋਂ ਮਨਾਉਣ ਲਈ ਫ਼ਿਰੋਜ਼ਪੁਰ ਵਿਖੇ ਕੀਤੇ ਜਾ ਰਹੇ ਸਮਾਗਮ 'ਚ ਭਾਗ ਲੈਣ ਲਈ ਆਲ ਇੰਡੀਆ ਕਾਂਗਰਸ ਕਮੇਟੀ ਐਸ.ਸੀ. ਤੇ ਐਸ.ਟੀ. ...
ਗੁਰੂਹਰਸਹਾਏ, 6 ਦਸੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਵਿਚ ਪਿਛਲੇ ਕਈ ਦਿਨਾਂ ਤੋਂ ਲੱਗ ਰਹੇ ਲੰਬੇ-ਲੰਬੇ ਬਿਜਲੀ ਦੇ ਕੱਟਾਂ ਨੇ ਗੁਰੂਹਰਸਹਾਏ ਸ਼ਹਿਰ ਦੇ ਲੋਕਾਂ ਦਾ ਜਿਊਣਾ ਮੁਸ਼ਕਿਲ ਕੀਤਾ ਹੋਇਆ ਹੈ | ਓਧਰ ਇਕ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ...
ਫ਼ਿਰੋਜ਼ਪੁਰ, 6 ਦਸੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਇਕ ਵਾਰ ਫਿਰ ਬਾਹਰੋਂ ਸੁੱਟੀਆਂ ਗੇਂਦਾਂ 'ਚੋਂ ਚਾਰ ਮੋਬਾਈਲ ਫ਼ੋਨ ਸਮੇਤ ਬੈਟਰੀ ਬਿਨਾਂ ਸਿੰਮ ਕਾਰਡ, ਵਾਧੂ ਬੈਟਰੀਆਂ, ਡਾਟਾ ਕੇਬਲ ਤੇ ਹੈੱਡ ਫ਼ੋਨ ਬਰਾਮਦ ਹੋਏ ਹਨ | ਪੁਲਿਸ ਨੂੰ ਭੇਜੇ ...
ਗੁਰੂਹਰਸਹਾਏ, 6 ਦਸੰਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਰੇਲਵੇ ਪਾਰਕ ਵਿਖੇ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਰਵਿੰਦਰ ਕੁਮਾਰ ਸ਼ਰਮਾ ਪੰਜਾਬ ਗੌਰਮਿੰਟ ਐਸੋਸੀਏਸ਼ਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਾਰੇ ...
ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ)- ਜ਼ੀਰਾ-ਕੋਟ ਈਸੇ ਖ਼ਾਂ ਰੋਡ 'ਤੇ ਸਥਿਤ ਪਿੰਡ ਰਟੌਲ ਬੇਟ ਨੇੜੇ ਇਕ ਸੜਕ ਹਾਦਸੇ ਵਿਚ ਥਾਣਾ ਸਿਟੀ ਜ਼ੀਰਾ ਦੇ ਮੁਲਾਜ਼ਮ ਦੀ ਮੌਤ ਹੋ ਗਈ | ਇਕੱਤਰ ਵੇਰਵਿਆਂ ਅਨੁਸਾਰ ਪੰਜਾਬ ਪੁਲਿਸ ਦਾ ਮੁਲਾਜ਼ਮ ...
ਗੁਰੂਹਰਸਹਾਏ, 6 ਦਸੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਨਿਵਾਸੀ ਸਿਮਰਨ ਗਾਬਾ ਪੁੱਤਰ ਜਸਪਾਲ ਸਿੰਘ ਗਾਬਾ ਦੀ ਬੀਤੀ ਰਾਤ ਸੜਕ ਹਾਦਸੇ 'ਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਜਾਣਕਾਰੀ ਅਨੁਸਾਰ ਸਿਮਰਨ ਗਾਬਾ ਜੋ ਕਿ ਗੁਰੂਹਰਸਹਾਏ ਸ਼ਹਿਰ ਵਿਖੇ ...
ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਪੰਜਾਬ ਪੈਨਸ਼ਨਰ ਯੂਨੀਅਨ ਦੀ ਮੀਟਿੰਗ ਬੱਸ ਸਟੈਂਡ ਫ਼ਿਰੋਜ਼ਪੁਰ ਸ਼ਹਿਰ ਵਿਖੇ ਓਮ ਪ੍ਰਕਾਸ਼ ਜਨਰਲ ਸਕੱਤਰ ਅਤੇ ਮਲਕੀਤ ਚੰਦ ਪਾਸੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪੈਨਸ਼ਨਰਾਂ ਨੇ ਸਰਕਾਰ ਵਲੋਂ ਕੀਤੇ ਜਾ ਰਹੇ ਮਾੜੇ ...
ਆਰਿਫ਼ ਕੇ, 6 ਦਸੰਬਰ (ਬਲਬੀਰ ਸਿੰਘ ਜੋਸਨ)- ਫ਼ਿਰੋਜ਼ਪੁਰ ਸ਼ਹਿਰੀ ਹਲਕਾ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਰੋਹਿਤ ਵੋਹਰਾ ਵਲੋਂ ਸ਼ਹਿਰੀ ਹਲਕੇ ਦੇ ਪਿੰਡ ਹਸਤੀ ਵਾਲਾ ਸਮੇਤ ਅਨੇਕਾਂ ਪਿੰਡਾਂ 'ਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ 14 ...
ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਸਿਖਲਾਈ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੰਜਾਬ ਪੁਲਿਸ ਅਤੇ ਫ਼ੌਜ ਵਿਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਨੂੰ ...
ਜ਼ੀਰਾ, 6 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)- ਨਗਰ ਕੌਂਸਲ ਜ਼ੀਰਾ ਵਲੋਂ ਸ਼ਹਿਰ ਵਿਚ ਚਲਾਏ ਗਏ ਵਿਕਾਸ ਕਾਰਜਾਂ ਦੀ ਲੜੀ ਤਹਿਤ ਵੱਖ-ਵੱਖ ਵਾਰਡਾਂ ਵਿਚ ਵਿਕਾਸ ਦੇ ਕੰਮ ਸ਼ੁਰੂ ਕਰਵਾਏ ਗਏ ਹਨ, ਜਿਨ੍ਹਾਂ ਦਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਰਹਿਨੁਮਾਈ ਹੇਠ ਪ੍ਰਧਾਨ ...
ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਰਿਟਾ: ਡੀ.ਐੱਸ.ਪੀ. ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਤਿਲਕ ਰਾਜ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਫ਼ਿਰੋਜ਼ਪੁਰ, ਰਿਟਾ: ਡੀ.ਐੱਸ.ਪੀ. ਧੰਨਾ ...
ਮੱਲਾਂਵਾਲਾ, 6 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮਿੰਨੀ ਪੀ. ਐੱਚ. ਐੱਚ. ਸੀ. ਵਿਚੋਂ ਗੋਲੀ ਨਾਲ ਮਿਲਣ ਕਾਰਨ ਰੋਸ ਵਜੋਂ ਲੋਕਾਂ ਨੇ ਅੱਜ ਮੱਲਾਂਵਾਲਾ ਦੇ ਚੌਕ 'ਚ ਆਵਾਜਾਈ ਬੰਦ ਕਰਕੇ ਧਰਨਾ ਲਾ ਦਿੱਤਾ ਗਿਆ | ਧਰਨੇ 'ਤੇ ਬੈਠੇ ਲੋਕਾਂ ਨੇ ਕਿਹਾ ਕਿ ਇਸ ਗੋਲੀ ...
ਫ਼ਿਰੋਜ਼ਪੁਰ, 6 ਦਸੰਬਰ (ਕੁਲਬੀਰ ਸਿੰਘ ਸੋਢੀ)- ਸੂਬੇ ਅੰਦਰ ਕਿਸਾਨ ਵਰਗ ਨੂੰ ਬਿਜਲੀ ਦੀ ਨਿਰੰਤਰ ਸਪਲਾਈ ਨਾ ਮਿਲਣ ਕਰਕੇ ਭਾਰੀ ਪ੍ਰੇਸ਼ਾਨੀ ਦੇ ਦੌਰ 'ਚੋਂ ਗੁਜ਼ਰਨਾ ਪੈ ਰਿਹਾ ਹੈ, ਜਿਸ ਕਰਕੇ ਫ਼ਸਲ ਦੇ ਸੁੱਕਣ ਦਾ ਡਰ ਬਣਿਆ ਹੋਇਆ ਹੈ | ਇਸ ਦੇ ਚੱਲਦੇ ਬੀ.ਕੇ.ਯੂ. ...
ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫ਼ਿਰੋਜ਼ਪੁਰ ਵਿਖੇ ਪੰਜਾਬੀ ਬੋਲੀ ਨੂੰ ਸਮਰਪਿਤ ਸੁੰਦਰ ਲਿਖਾਈ, ਚਾਰਟ ਮੇਕਿੰਗ, ਰੰਗੋਲੀ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਇਸ ਮਹੀਨੇ ਦੌਰਾਨ ਸਕੂਲ ਤੇ ...
ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਆਸ਼ਰਮ ਅੰਦਰ ਸਤਿਸੰਗ ਕਰਵਾਇਆ ਗਿਆ, ਜਿਸ ਵਿਚ ਆਸ਼ੂਤੋਸ਼ ਮਹਾਰਾਜ ਦੀ ਪਰਮ ਸ਼ਿਸ਼ ਸਾਧਵੀ ਦੀਪਿਕਾ ਭਾਰਤੀ ਨੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਆਪਣੇ ਵਿਚਾਰਾਂ ਵਿਚ ਦੱਸਿਆ ...
ਮਮਦੋਟ, 6 ਦਸੰਬਰ (ਸੁਖਦੇਵ ਸਿੰਘ ਸੰਗਮ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੀਆਂ ਮਹਿਲਾਵਾਂ ਨੂੰ ਦਿੱਤੀ ਗਈ ਤੀਸਰੀ ਗਾਰੰਟੀ ਪ੍ਰਤੀ ਪੰਜਾਬ ਦੀਆਂ ਮਹਿਲਾਵਾਂ ਵਿਚ ਖ਼ਾਸ ਉਤਸ਼ਾਹ ਵੇਖਣ ਨੂੰ ਮਿਲ ...
ਫ਼ਿਰੋਜ਼ਪੁਰ, 6 ਦਸੰਬਰ (ਗੁਰਿੰਦਰ ਸਿੰਘ)- ਬਹੁਜਨ ਸਮਾਜ ਪਾਰਟੀ ਵਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਵਾਰਨ ਦਿਵਸ ਸਥਾਨਕ ਵਾਲਮੀਕਿ ਆਸ਼ਰਮ ਡੇਰਾ ਬਾਬਾ ਪ੍ਰਕਾਸ਼ ਨਾਥ ਵਿਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ...
ਜਲਾਲਾਬਾਦ, 6 ਦਸੰਬਰ (ਕਰਨ ਚੁਚਰਾ)- ਥਾਣਾ ਵੈਰੋ ਕੇ ਪੁਲਿਸ ਨੇ 50 ਬੋਤਲ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸੁਰਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੰਦੀਪ ਸਿੰਘ ਉਰਫ਼ ਜੱਗੂ ਪੱੁਤਰ ...
ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਦੇਸ਼ ਨੂੰ ਸਾਫ਼-ਸੁਥਰਾ ਰੱਖ ਵਧੀਆ ਵਾਤਾਵਰਨ ਦੇਣ ਵਾਲੇ ਸਫ਼ਾਈ ਕਰਮਚਾਰੀਆਂ ਨੂੰ ਸਫ਼ਾਈ ਸੈਨਿਕ ਦਾ ਦਰਜਾ ਮਿਲਣਾ ਚਾਹੀਦਾ ਹੈ ਕਿਉਂਕਿ ਉਹ ਸਫ਼ਾਈ ਕਰਮਚਾਰੀ ਹੀ ਹਨ, ਜੋ ਸਵੇਰ ਵੇਲੇ ਸਭ ਤੋਂ ਪਹਿਲਾਂ ਉੱਠ ...
ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਆਲ ਇੰਡੀਆ ਕਾਂਗਰਸ ਕਮੇਟੀ ਐਸ.ਸੀ. ਤੇ ਐੱਸ.ਟੀ. ਵਿਭਾਗ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਦੇਸ਼ ਭਰ 'ਚ ਬਰਸੀ ਸਮਾਗਮ ਕਰਕੇ ਪ੍ਰੀ-ਨਿਵਾਰਨ ਦਿਵਸ ਸ਼ਰਧਾ ਨਾਲ ਮਨਾਇਆ ਗਿਆ, ...
ਫ਼ਾਜ਼ਿਲਕਾ, 6 ਦਸੰਬਰ (ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਨਕਦੀ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਦਲੀਪ ਸਿੰਘ ਉਰਫ਼ ਦੀਪਾ ਪੁੱਤਰ ਨਾਗਰ ਸਿੰਘ ਵਾਸੀ ਕਾਲੋਨੀ ...
ਜ਼ੀਰਾ, 6 ਦਸੰਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਦੀ ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲ ਦੇ ਸਮੇਂ ਦੌਰਾਨ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਪਿੰਡਾਂ 'ਚ ਕਰੋੜਾਂ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜ ਬੇਮਿਸਾਲ ਹਨ | ਇਹ ਪ੍ਰਗਟਾਵਾ ...
ਫ਼ਿਰੋਜ਼ਪੁਰ, 6 ਦਸੰਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਹਰੇਕ ਵਰਗ ਖ਼ੁਸ਼ ਹੈ, ਜਿਸ ਦੇ ਚੱਲਦੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਿਆਂ ਅੰਦਰ ਆਮ ਆਦਮੀ ਪਾਰਟੀ ਵੱਡੀ ਲੀਡ ਹਾਸਲ ਕਰੇਗੀ | ...
ਫ਼ਿਰੋਜ਼ਪੁਰ, 6 ਦਸੰਬਰ (ਰਾਕੇਸ਼ ਚਾਵਲਾ)- ਸਮਾਜਿਕ ਸਮਰਤਾ ਮੰਚ ਫ਼ਿਰੋਜ਼ਪੁਰ ਵਲੋਂ ਭਾਰਤ ਰਤਨ ਬਾਬਾ ਸਾਹਿਬ ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਇਕ ਸਮਾਗਮ ਸਥਾਨਕ ਸ਼ੀਤਲਾ ਮਾਤਾ ਮੰਦਰ 'ਚ ਕਰਵਾਇਆ ਗਿਆ, ਜਿਸ ਵਿਚ ਸੰਤ ਬਾਬਾ ਕਰਮਾ ਨਾਥ ਮਟੀਲੀ ਦੇ ...
ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਸ਼ਹਿਰ ਦੇ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਦੀ ਅਗਵਾਈ ਅਤੇ ਕਾਰਜਕਾਰੀ ਪਿ੍ੰਸੀਪਲ ਡਾ: ਸੰਗੀਤਾ ਸ਼ਰਮਾ ਦੀ ਰਹਿਨੁਮਾਈ ਹੇਠ ਕਾਲਜ ਵਿੱਦਿਆ, ਖੇਡਾਂ, ਸੱਭਿਆਚਾਰ ਦੇ ਹਰ ਖੇਤਰ ...
ਜ਼ੀਰਾ, 6 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)- ਕਾਂਗਰਸ ਨੇ ਹਮੇਸ਼ਾ ਪਾਰਟੀ ਪ੍ਰਤੀ ਵਫ਼ਾਦਾਰ ਵਰਕਰਾਂ ਦੀ ਮਿਹਨਤ ਦਾ ਮੁੱਲ ਅਹੁਦੇਦਾਰੀਆਂ ਦੇ ਕੇ ਪਾਇਆ ਹੈ | ਇਹ ਪ੍ਰਗਟਾਵਾ ਬਲਾਕ ਸੰਮਤੀ ਜ਼ੀਰਾ ਦੇ ਚੇਅਰਮੈਨ ਮਹਿੰਦਰਜੀਤ ਸਿੰਘ ਸਿੱਧੂ ਨੇ ਕਰਦਿਆਂ ਕਿਹਾ ਕਿ ਪਾਰਟੀ ...
ਗੁਰੂਹਰਸਹਾਏ, 6 ਦਸੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਕਿਸਾਨਾਂ, ਮਜ਼ਦੂਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਮੰਨਣ ਤੋਂ ਟਾਲ-ਮਟੋਲ ਕਰਨ ਕਰਕੇ ਅਤੇ ਸਰਕਾਰ ਵਲੋਂ ਮਸਲੇ ਹੱਲ ਨਾ ਕਰਨ 'ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ...
ਤਲਵੰਡੀ ਭਾਈ, 6 ਦਸੰਬਰ (ਰਵਿੰਦਰ ਸਿੰਘ ਬਜਾਜ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਡਾ : ਪਿ੍ਤਪਾਲ ਸਿੰਘ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ...
ਫ਼ਿਰੋਜ਼ਪੁਰ, 6 ਦਸੰਬਰ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਖੇ ਕਾਲਜ ਚੇਅਰਮੈਨ ਨਿਰਮਲ ਸਿੰਘ ਢਿੱਲੋਂ, ਸੈਕਟਰੀ ਡਾ: ਅਗਨੀਜ਼ ਢਿੱਲੋਂ, ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਵਲੋਂ ਭਗਵਾਨ ਦੇਵ ਆਤਮਾ ...
ਫ਼ਿਰੋਜ਼ਪੁਰ, 6 ਦਸੰਬਰ (ਰਾਕੇਸ਼ ਚਾਵਲਾ)- ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੁਆਰਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਸਮਾਜਿਕ ਸਮਰਸਤਾ ਦਾ ਪ੍ਰੋਗਰਾਮ ਸਤੀਏਵਾਲਾ ਪਿੰਡ ਵਿਚ ਕੀਤਾ ਗਿਆ | ਇਸ ਵਿਚ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਪੰਜਾਬ ...
ਮਖੂ, 6 ਦਸੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਪ੍ਰੈੱਸ ਐਸੋਸੀਏਸ਼ਨ ਮਖੂ ਦੇ ਪੱਤਰਕਾਰਾਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਕੇਵਲ ਅਹੂਜਾ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਮਸਤ ਕਰਮ ਚੰਦ ਬਾਠਾਂਵਾਲਾ ਮਖੂ ਵਿਖੇ ਹੋਈ | ਇਸ ਮੀਟਿੰਗ ਵਿਚ ਪੈੱ੍ਰਸ ਕਲੱਬ ਦਿਹਾਤੀ ...
ਫ਼ਿਰੋਜ਼ਪੁਰ, 6 ਦਸੰਬਰ (ਰਾਕੇਸ਼ ਚਾਵਲਾ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਅਤੇ ਸਾਬਕਾ ਵਧੀਕ ਐਡਵੋਕੇਟ ਜਰਨਲ ਯੋਗੇਸ਼ ਗੁਪਤਾ ਨੂੰ ਭਾਰਤ ਸਰਕਾਰ ਵਲੋਂ ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਦਾ ਮੈਂਬਰ ਨਿਯੁਕਤ ਕੀਤਾ ਗਿਆ, ਜਿਸ ਸਬੰਧੀ ਅੱਜ ...
ਜ਼ੀਰਾ, 6 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾ ਤੇ ਡਾ: ਅਨਿਲ ਮਨਚੰਦਾ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਜ਼ੀਰਾ ਦੀ ਰਹਿਨੁਮਾਈ ਹੇਠ 'ਮੋਤੀਆ ਮੁਕਤ ਅਭਿਆਨ' ਤਹਿਤ ਅੱਖਾਂ ਦੇ ਮੋਤੀਆ ਬਿੰਦ ...
ਫ਼ਿਰੋਜ਼ਪੁਰ, 6 ਦਸੰਬਰ (ਕੁਲਬੀਰ ਸਿੰਘ ਸੋਢੀ)- ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦਾ 66ਵਾਂ ਪ੍ਰੀਨਿਰਵਾਣ ਦਿਵਸ ਮੰਡਲ ਦਫ਼ਤਰ ਫ਼ਿਰੋਜ਼ਪੁਰ ਦੇ ਵਿਹੜੇ ਵਿਚ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਡਵੀਜ਼ਨਲ ਰੇਲਵੇ ਮੈਨੇਜਰ ਸੀਮਾ ਸ਼ਰਮਾ ਨੇ ਕਿਹਾ ਕਿ ਬਾਬਾ ਸਾਹਿਬ ...
ਫ਼ਿਰੋਜ਼ਪੁਰ, 6 ਦਸੰਬਰ (ਜਸਵਿੰਦਰ ਸਿੰਘ ਸੰਧੂ)- ਆਪਣੀ ਹੱਕੀ ਅਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਐਨ.ਐੱਚ.ਐਮ. ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਵਿਰੱੁਧ ਵਿੱਢਿਆ ਸੰਘਰਸ਼ ਨੂੰ ਜਾਰੀ ਰੱਖਦੇ ਹੋਏ ਦਫ਼ਤਰ ਸਿਵਲ ਸਰਜਨ ਫ਼ਿਰੋਜ਼ਪੁਰ ਵਿਖੇ ਰੋਸ ਪ੍ਰਦਰਸ਼ਨ ਕਰਕੇ ...
ਫ਼ਿਰੋਜ਼ਪੁਰ, 6 ਦਸੰਬਰ (ਗੁਰਿੰਦਰ ਸਿੰਘ)- ਆਗਾਮੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਲੋਂ 14 ਦਸੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਰੈਲੀ 2022 'ਚ ਅਕਾਲੀ-ਬਸਪਾ ਗੱਠਜੋੜ ਸਰਕਾਰ ਦਾ ਮੁੱਢ ਬੰਨ੍ਹੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...
ਗੁਰੂਹਰਸਹਾਏ, 6 ਦਸੰਬਰ (ਕਪਿਲ ਕੰਧਾਰੀ)- ਪੰਜਾਬ ਵਿਚ ਹੋਣ ਜਾ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ ਬਬਨਦੀਪ ਸਿੰਘ ਵਾਲੀਆਂ ਵਲੋਂ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ, ਉਸੇ ਦੇ ...
ਫ਼ਿਰੋਜ਼ਪੁਰ, 6 ਦਸੰਬਰ (ਗੁਰਿੰਦਰ ਸਿੰਘ)- 14 ਦਸੰਬਰ ਨੂੰ ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਹੋਣ ਜਾ ਰਹੀ ਵਿਸ਼ਾਲ ਰੈਲੀ ਲਈ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਹਲਕਾ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX