ਤਾਜਾ ਖ਼ਬਰਾਂ


ਜੰਮੂ ਕਸ਼ਮੀਰ ਦੇ ਉਪ ਰਾਜਪਾਲ ਵਲੋਂ ਅੱਤਵਾਦੀ ਫੜਨ ਵਾਲੇ ਪਿੰਡ ਵਾਸੀਆਂ ਲਈ 5 ਲੱਖ ਰੁਪਏ ਦੇ ਇਨਾਮ ਦਾ ਐਲਾਨ
. . .  4 minutes ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਟੁਕਸਾਨ ਪਿੰਡ ਵਿਚ ਲਸ਼ਕਰ ਦੇ 2 ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਫੜਨ ਵਾਲੇ ਬਹਾਦਰ ਪਿੰਡ ਵਾਸੀਆਂ ਲਈ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ 5 ਲੱਖ ਰੁਪਏ ਦੇ ਇਨਾਮ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ
. . .  10 minutes ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਨੂੰ ਹੈੱਡ ਕਾਊਂਟ ਰਾਹੀ 164 ਵੋਟਾਂ ਮਿਲੀਆਂ। ਹੁਣ ਉਨ੍ਹਾਂ ਦਾ ਵਿਰੋਧ...
ਲੋਪੋਕੇ ਪੁਲਿਸ ਵਲੋਂ ਗੰਨ, ਰਿਵਾਲਵਰ 'ਤੇ ਕਾਰ ਸਮੇਤ ਇੱਕ ਕਾਬੂ
. . .  32 minutes ago
ਲੋਪੋਕੇ, 3 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐਸ.ਪੀ. ਅਟਾਰੀ ਬਲਬੀਰ ਸਿੰਘ ਦੀ...
ਜੰਮੂ-ਕਸ਼ਮੀਰ : ਪਿੰਡ ਵਾਸੀਆਂ ਨੇ ਹਥਿਆਰਾਂ ਸਮੇਤ ਫੜੇ ਲਸ਼ਕਰ ਦੇ 2 ਅੱਤਵਾਦੀ, ਮਿਲੇਗਾ 2 ਲੱਖ ਰੁਪਏ ਇਨਾਮ
. . .  11 minutes ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਪੈਂਦੇ ਪਿੰਡ ਤੁਕਸਾਨ ਦੇ ਵਾਸੀਆਂ ਨੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਤੋਂ 24 ਏ.ਕੇ. ਰਾਈਫ਼ਲਜ਼, 7 ਗਰਨੇਡ...
ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ
. . .  about 1 hour ago
ਪਟਨਾ, 3 ਜੁਲਾਈ - ਬਿਹਾਰ 'ਚ ਭਾਰੀ ਬਰਸਾਤ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਾਰਨ 4 ਦਿਨਾਂ 'ਚ 35 ਮੌਤਾਂ ਹੋ ਚੁੱਕੀਆਂ ਹਨ। ਮੌਸਮ ਵਿਭਾਗ ਨੇ ਅੱਜ ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ
. . .  about 2 hours ago
ਮੁੰਬਈ, 3 ਜੁਲਾਈ - ਏਕਨਾਥ ਸ਼ਿੰਦੇ ਦੇ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ...
ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਹੋਰ ਵਿਧਾਇਕਾਂ ਨਾਲ ਪਹੁੰਚੇ ਮਹਾਰਾਸ਼ਟਰ ਵਿਧਾਨ ਸਭਾ
. . .  about 1 hour ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਸਾਥੀ ਵਿਧਾਇਕਾਂ ਨਾਲ ਵਿਧਾਨ ਸਭਾ ਪਹੁੰਚ ਗਏ ਹਨ। ਏਕਨਾਥ ਸ਼ਿੰਦੇ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ...
ਉਦੈਪੁਰ ਪ੍ਰਸ਼ਾਸਨ ਵਲੋਂ ਕਰਫ਼ਿਊ 'ਚ 10 ਘੰਟੇ ਢਿੱਲ
. . .  about 2 hours ago
ਜੈਪੁਰ, 3 ਜੁਲਾਈ - ਉਦੈਪੁਰ ਹੱਤਿਆਕਾਂਡ ਤੋਂ ਬਾਅਦ ਰਾਜਸਥਾਨ ਦੇ ਉਦੈਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਹੈ। ਦੁਕਾਨਦਾਰ ਦਰਜੀ ਕਨ੍ਹੱਈਆ ਲਾਲ ਦੀ ਹੱਤਿਆ ਤੋਂ ਬਾਅਦ ਪੂਰੇ ਰਾਜਸਥਾਨ 'ਚ ਧਾਰਾ 144 ਲਾਗੂ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16103 ਨਵੇਂ ਮਾਮਲੇ, 31 ਮੌਤਾਂ
. . .  about 2 hours ago
ਨਵੀਂ ਦਿੱਲੀ, 3 ਜੁਲਾਈ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16103 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 13929 ਠੀਕ ਹੋਏ ਹਨ ਤੇ 31 ਲੋਕਾਂ ਦੀ ਮੌਤ ਹੋਈ...
ਉਜ਼ਬੇਕਿਸਤਾਨ ਵਲੋਂ ਪ੍ਰਦਰਸ਼ਨ ਪ੍ਰਭਾਵਿਤ ਕਰਾਕਲਪਕਸਤਾਨ 'ਚ ਐਮਰਜੈਂਸੀ ਦੀ ਘੋਸ਼ਣਾ
. . .  about 2 hours ago
ਨਵੀਂ ਦਿੱਲੀ, 3 ਜੁਲਾਈ - ਉਜ਼ਬੇਕਿਸਤਾਨ ਵਲੋਂ ਪ੍ਰਦਰਸ਼ਨ ਪ੍ਰਭਾਵਿਤ ਕਰਾਕਲਪਕਸਤਾਨ 'ਚ ਐਮਰਜੈਂਸੀ ਦੀ ਘੋਸ਼ਣਾ ਕੀਤੀ ਗਈ...
ਡੀ.ਐਮ.ਯੂ. ਟਰੇਨ ਦੇ ਇੰਜਨ ਨੂੰ ਲੱਗੀ ਅੱਗ
. . .  about 2 hours ago
ਪਟਨਾ, 3 ਜੁਲਾਈ - ਬਿਹਾਰ ਦੇ ਭੇਲਵਾ ਰੇਲਵੇ ਸਟੇਸ਼ਨ ਨੇੜੇ ਅੱਜ ਸਵੇਰੇ ਡੀ.ਐਮ.ਯੂ. ਟਰੇਨ ਦੇ ਇੰਜਨ ਨੂੰ ਅੱਗ ਲੱਗ ਗਈ।ਟਰੇਨ ਰਕਸੌਲ ਤੋਂ ਨਰਕਟਿਆਗੰਜ ਜਾ ਰਹੀ ਸੀ। ਇੰਜਨ ਤੋਂ ਅੱਗ ਨਹੀਂ ਫੈਲੀ ਤੇ...
ਮਿਆਂਮਾਰ 'ਚ ਆਇਆ ਜ਼ਬਰਦਸਤ ਭੂਚਾਲ
. . .  about 3 hours ago
ਨਯਪੀਡਾਵ, 3 ਜੁਲਾਈ - ਮਿਆਂਮਾਰ ਦੇ ਯਵਾਂਗਨ ਦੇ 260 ਕਿੱਲੋਮੀਟਰ ਦੱਖਣ-ਪੱਛਮ 'ਚ ਅੱਜ ਸਵੇਰੇ 7.56 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਕਰਾਂਗੇ ਚਰਚਾ - ਨੂਪੁਰ ਸ਼ਰਮਾ ਉੱਪਰ ਸੁਪਰੀਮ ਕੋਰਟ ਦੀ ਟੱਪਣੀ 'ਤੇ ਕਿਰਨ ਰਿਜਿਜੂ
. . .  about 3 hours ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  about 3 hours ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 22 ਮੱਘਰ ਸੰਮਤ 553

ਦਿੱਲੀ / ਹਰਿਆਣਾ

ਸੁਨੱਖੀ ਪੰਜਾਬਣ ਦਿੱਲੀ ਮੁਕਾਬਲਾ-2021 ਅਗਲੇ ਗੇੜ ਲਈ 20 ਮੁਟਿਆਰਾਂ ਦੀ ਚੋਣ

ਨਵੀਂ ਦਿੱਲੀ 6 ਦਸੰਬਰ (ਜਗਤਾਰ ਸਿੰਘ)- ਪੰਜਾਬੀ ਸੱਭਿਆਚਾਰ ਤੇ ਵਿਰਸੇ ਨੂੰ ਸੰਭਾਲਣ ਦੀਆਂ ਕੋਸ਼ਿਸ਼ਾਂ ਦੇ ਮੱਦੇਨਜ਼ਰ ਪੰਜਾਬੀ ਮੁਟਿਆਰਾਂ ਵਾਸਤੇ ਕਰਵਾਏ ਜਾ ਰਹੇ 'ਸੁਨੱਖੀ ਪੰਜਾਬਣ ਮੁਕਾਬਲਾ-2021' ਦੇ ਆਡੀਸ਼ਨ 'ਚ 35 ਮੁਟਿਆਰਾਂ ਨੇ ਹਿੱਸਾ ਲਿਆ | ਇਨ੍ਹਾਂ ਚੋਂ ਅਗਲੇ ਗੇੜ ਲਈ 20 ਮੁਟਿਆਰਾਂ ਦੀ ਚੋਣ ਕੀਤੀ ਗਈ | ਇਸ ਤੋਂ ਪਹਿਲਾਂ ਨਵੰਬਰ ਮਹੀਨੇ 'ਚ ਆਨਲਾਈਨ ਮੁਕਾਬਲੇ 'ਚ 70 ਮੁਟਿਆਰਾਂ ਨੇ ਹਿੱਸਾ ਲਿਆ ਸੀ, ਜਿਸ 'ਚੋਂ 35 ਮੁਟਿਆਰਾਂ ਦੀ ਚੋਣ ਕੀਤੀ ਗਈ ਸੀ | ਮੁਕਾਲਬੇ ਦੀ ਸੰਚਾਲਕ ਤੇ ਐਂਕਰ ਅਵਨੀਤ ਕੌਰ ਵਲੋਂ ਟੂਗੇਦਰ ਮੀਡੀਆ ਦੀ ਸਹਿਯੋਗ ਨਾਲ ਬੀਤੇ ਤਿੰਨ ਸਾਲਾਂ ਤੋਂ ਇਹ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਤੇ ਇਸ ਮੁਕਾਬਲੇ ਦਾ ਮੌਜੂਦਾ ਆਡੀਸ਼ਨ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਕਰਵਾਇਆ ਗਿਆ, ਜਿਸ 'ਚ ਡਾ: ਸਿਮਰਨ ਸੇਠੀ (ਸਹਾਇਕ ਪ੍ਰੋਫੈਸਰ, ਦਿੱਲੀ ਯੂਨੀਵਰਸਿਟੀ), ਸੁਖਪ੍ਰੀਤ ਕੌਰ (ਪੀ.ਜੀ.ਟੀ. ਅੰਗਰੇਜ਼ੀ ਅਧਿਆਪਕ), ਕੁਲਵਿੰਦਰ ਕੌਰ (ਥੀਏਟਰ ਡਾਇਰੈਕਟਰ), ਗਗਨਦੀਪ ਕੌਰ (ਹੈੱਡ ਮਿਸਟ੍ਰੈਸ), ਪਰਵਿੰਦਰ ਕੌਰ (ਡਾਇਰੈਕਟਰ ਐਰੋ ਪੀਸੀ ਨੈੱਟਵਰਕ) ਅਤੇ ਜਸਮੀਤ ਕੌਰ (ਇਵੈਂਟ ਪਲੈਨਰ) ਹੋਰਾਂ ਨੇ ਜੱਜ ਦੀ ਭੂਮਿਕਾ ਨਿਭਾਉਂਦੇ ਹੋਏ ਆਪਣੀ ਸੂਝ ਬੂਝ ਅਤੇ ਤਜ਼ਰਬੇ ਦੇ ਆਧਾਰ 'ਤੇ ਅਗਲੇ ਗੇੜ ਲਈ 20 ਮੁਟਿਆਰਾਂ ਨੂੰ ਚੁਣਿਆ | ਭਾਟੀਆ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮਕਸਦ ਜ਼ਿਆਦਾ ਤੋਂ ਜ਼ਿਆਦਾ ਪੰਜਾਬਣਾਂ ਨੂੰ ਆਪਣੇ ਸੱਭਿਆਚਾਰ ਤੇ ਵਿਰਸੇ ਨਾਲ ਜੋੜਨ ਲਈ ਇਕ ਪਲੇਟਫਾਰਮ ਮੁਹੱਈਆ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਸੋਹਣੀਆਂ ਮੁਟਿਆਰਾਂ ਵਾਸਤੇ ਇਹ ਇਕ ਅਜਿਹਾ ਪਲੇਟਫਾਰਮ ਹੈ, ਜਿੱਥੇ ਤੁਸੀਂ ਆਪਣਾ ਹੁਨਰ ਦੁਨੀਆ ਸਾਹਮਣੇ ਪੇਸ਼ ਕਰ ਸਕਦੇ ਹੋ | ਅਵਨੀਤ ਕੌਰ ਨੇ ਦੱਸਿਆ ਕਿ ਮੁਕਾਬਲੇ ਦੀ ਜੇਤੂ ਮੁਟਿਆਰਾਂ ਨੂੰ ਨਕਦ ਰਾਸ਼ੀ, ਸੋਨੇ ਦੇ ਸੱਗੀ ਫੁੱਲ ਸਮੇਤ ਹੋਰਨਾ ਕਈ ਇਨਾਮਾਂ ਨਾਲ ਨਿਵਾਜਿਆ ਜਾਂਦਾ ਹੈ ਅਤੇ ਪੰਜਾਬੀ ਫ਼ਿਲਮਾਂ 'ਚ ਕੰਮ ਕਰਨ ਦਾ ਮੌਕਾ ਵੀ ਮੁਹੱਈਆ ਕਰਵਾਇਆ ਜਾਂਦਾ ਹੈ |

ਗੁਰੂ ਨਾਨਕ ਖ਼ਾਲਸਾ ਕਾਲਜ 'ਚ ਧਾਰਮਿਕ ਸਮਾਗਮ

ਯਮੁਨਾਨਗਰ, 6 ਦਸੰਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਤੇ ਕਾਲਜ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਮਨਮੋਹਨ ਸਿੰਘ ਤੇ ਭਾਈ ...

ਪੂਰੀ ਖ਼ਬਰ »

ਓਮੀਕਰੋਨ ਦਾ ਟਾਕਰਾ ਕਰਨ ਲਈ ਦਿੱਲੀ ਸਰਕਾਰ ਪੂਰੀ ਤਰ੍ਹਾਂ ਤਿਆਰ-ਕੇਜਰੀਵਾਲ

ਨਵੀਂ ਦਿੱਲੀ 6 ਦਸੰਬਰ (ਜਗਤਾਰ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਦਿੱਲੀ ਸਰਕਾਰ ਕੋਰੋਨਾ ਦੇ ਨਵੇਂ ਵੈਰੀਅੰਟ ਓਮੀਕਰੋਨ ਦਾ ਟਾਕਰਾ ਕਰਨ ਲਈ ਪੂਰੀ ਤਰ੍ਹਾਂ ਹੈ ਅਤੇ ਜਨਤਾ ਨੂੰ ਇਸ ਤੋਂ ਘਬਰਾਉਣ ...

ਪੂਰੀ ਖ਼ਬਰ »

ਦਿੱਲੀ ਕਮੇਟੀ ਅਧੀਨ ਸਕੂਲ ਦੇ ਸਟਾਫ਼ ਵਲੋਂ ਤਨਖ਼ਾਹਾਂ 'ਚ ਦੇਰੀ ਕਾਰਨ ਧਰਨੇ ਦਾ ਐਲਾਨ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲਾਂ 'ਚ ਟੀਚਰਾਂ ਤੇ ਸਟਾਫ਼ ਦੀ ਤਨਖਾਹਾਂ 'ਚ ਦੇਰੀ ਦੇ ਮਸਲੇ ਬਾਰੇ ਫ਼ਿਲਹਾਲ ਕੋਈ ਹੱਲ ਨਹੀਂ ਨਿਕਲ ਸਕਿਆ ਹੈ | ਤਨਖਾਹਾਂ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਵਿਧਾਇਕ ਈਸ਼ਵਰ ਸਿੰਘ ਨੇ ਅੰਤੋਦਿਆ ਮੇਲੇ ਦਾ ਕੀਤਾ ਉਦਘਾਟਨ

ਗੂਹਲਾ-ਚੀਕਾ, 6 ਦਸੰਬਰ (ਓ.ਪੀ. ਸੈਣੀ)- ਵਿਧਾਇਕ ਈਸ਼ਵਰ ਸਿੰਘ ਨੇ ਸੋਮਵਾਰ ਨੂੰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਦੇ ਦਫ਼ਤਰ ਵਿਖੇ ਮੁੱਖ ਮੰਤਰੀ ਅੰਤੋਦਿਆ ਪਰਿਵਾਰ ਉਤਥਾਨ ਯੋਜਨਾ ਤਹਿਤ ਕਰਵਾਏ ਗਏ 2 ਰੋਜ਼ਾ ਮੁੱਖ ਮੰਤਰੀ ਅੰਤੋਦਿਆ ਪਰਿਵਾਰ ਉਤਥਾਨ ਮੇਲੇ ਦਾ ਉਦਘਾਟਨ ...

ਪੂਰੀ ਖ਼ਬਰ »

ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਕਰਨਾਲ, 6 ਦਸੰਬਰ (ਗੁਰਮੀਤ ਸਿੰਘ ਸੱਗੂ)-ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਅੱਜ ਉਨ੍ਹਾਂ ਦੀ ਬਰਸੀ 'ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ | ਗਾਂਧੀ ਚੌਕ ਸਥਿਤ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ 'ਤੇ ਪਹੁੰਚ ਕੇ ਸਮਰੱਥਕਾਂ ਵਲੋਂ ਫੁੱਲ ...

ਪੂਰੀ ਖ਼ਬਰ »

'ਆਪ' ਨੇ ਡਾ. ਪੁਨਪ੍ਰੀਤ ਸਿੰਘ ਨੂੰ ਦਿੱਲੀ ਪ੍ਰਦੇਸ਼ ਓ.ਬੀ.ਸੀ. ਵਿੰਗ ਦਾ ਮੀਤ ਪ੍ਰਧਾਨ ਥਾਪਿਆ

ਨਵੀਂ ਦਿੱਲੀ 6 ਦਸੰਬਰ (ਜਗਤਾਰ ਸਿੰਘ) - ਦਿੱਲੀ ਦੇ ਸਮਾਜ ਸੇਵੀ ਡਾ. ਪੁਨਪ੍ਰੀਤ ਸਿੰਘ ਨੂੰ ਆਮ ਆਦਮੀ ਪਾਰਟੀ ਦਿੱਲੀ ਪ੍ਰਦੇਸ਼ ਦੇ ਓ.ਬੀ.ਸੀ. ਵਿੰਗ ਦਾ ਮੀਤ ਪ੍ਰਧਾਨ ਥਾਪਿਆ ਗਿਆ ਹੈ | ਡਾ. ਪੁਨਪ੍ਰੀਤ ਸਿੰਘ ਬੀਤੇ ਦਿਨੀਂ ਹੀ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਸਨ | ਇਸ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜੀਵਨ ਤੇ ਸੰਘਰਸ਼ ਨੂੰ ਲੋਕਾਂ ਤੱਕ ਪਹੁੰਚਾਏਗੀ ਦਿੱਲੀ ਸਰਕਾਰ

ਨਵੀਂ ਦਿੱਲੀ 6 ਦਸੰਬਰ (ਜਗਤਾਰ ਸਿੰਘ)–ਡਾ. ਭੀਮ ਰਾਓ ਅੰਬੇਡਕਰ ਦੀ 65ਵੀਂ ਬਰਸੀ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਬਾਬਾ ਸਾਹਿਬ ਦੇ ਜੀਵਨ ਅਤੇ ਸੰਘਰਸ਼ਾਂ ਨੂੰ ਇਕ ਵੱਡੇ ਨਾਟਕ ਦੇ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਤਾਂ ...

ਪੂਰੀ ਖ਼ਬਰ »

ਸਿਰਸਾ ਦਾ ਅਸਤੀਫ਼ਾ ਮਨਜ਼ੂਰ ਕਰਨ ਲਈ ਜਨਰਲ ਹਾਊਸ ਬੁਲਾਉਣਾ ਲਾਜ਼ਮੀ-ਇੰਦਰਮੋਹਨ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਚੋਣਾਂ ਮਾਮਲੇ ਦੇ ਜਾਣਕਾਰ ਤੇ ਸਾਬਕਾ ਕਮੇਟੀ ਮੈਂਬਰ ਇੰਦਰ ਮੋਹਨ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਕਾਰਜਕਾਰੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਅਸਤੀਫਾ ਦੇਣ ਦੇ ਨਾਲ ਹੀ ਬੀ.ਜੇ.ਪੀ. 'ਚ ਸ਼ਾਮਿਲ ਤੋਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਰਵਾਈ ਕਿਸਾਨ ਗੋਸ਼ਟੀ

ਸਿਰਸਾ, 6 ਦਸੰਬਰ (ਭੁਪਿੰਦਰ ਪੰਨੀਵਾਲੀਆ) - ਸਿਰਸਾ ਜ਼ਿਲ੍ਹਾ ਦੇ ਪਿੰਡ ਤਿਗੜੀ ਵਿਚ ਖੇਤੀਬਾੜੀ ਵਿਭਾਗ ਵਲੋਂ ਆਤਮਾ ਯੋਜਨਾ ਦੇ ਤਹਿਤ ਕਿਸਾਨ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿੱਚ ਆਤਮਾ ਯੋਜਨਾ ਦੇ ਸਹਾਇਕ ਤਕਨੀਕੀ ਅਧਿਕਾਰੀ ਪਵਨ ਕੁਮਾਰ, ਬਲਾਕ ਤਕਨੀਕੀ ...

ਪੂਰੀ ਖ਼ਬਰ »

ਮਾਮਲਾ ਪ੍ਰੇਮ ਪ੍ਰਸੰਗ ਦਾ

15 ਦਿਨਾਂ ਤੋਂ ਫ਼ਰਾਰ ਦਿਉਰ-ਭਾਬੀ ਨੇ ਰੇਲ ਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ

ਕਰਨਾਲ, 6 ਦਸੰਬਰ (ਗੁਰਮੀਤ ਸਿੰਘ ਸੱਗੂ)- ਇੱਥੋਂ ਕਰੀਬ 8 ਕਿੱਲੋਮੀਟਰ ਦੂਰ ਸਥਿਤ ਪਿੰਡ ਗੋਗੜੀਪੁਰ ਦੇ ਰਹਿਣ ਵਾਲੇ ਇਕ ਦਿਓਰ ਅਤੇ ਭਰਜਾਈ ਵਲੋਂ ਪ੍ਰੇਮ ਪ੍ਰਸੰਗ ਦੇ ਚੱਲਦਿਆ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ, ਜੋ ਕਿ ਪਿਛਲੇ ਕਰੀਬ 15 ਦਿਨ ਤੋਂ ਘਰ ਤੋਂ ਫ਼ਰਾਰ ਸਨ | ...

ਪੂਰੀ ਖ਼ਬਰ »

ਕਾਲਾਂਵਾਲੀ ਦੀ ਸ਼ੂਟਰ ਜਸ਼ਨਦੀਪ ਕੌਰ ਦੀ ਭਾਰਤੀ ਟੀਮ ਦੇ ਟਰਾਇਲ ਲਈ ਚੋਣ

ਸਿਰਸਾ, 6 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਕਾਲਾਂਵਾਲੀ ਦੀ ਸ਼ੂਟਰ ਜਸ਼ਨਦੀਪ ਕੌਰ ਨੇ ਪਿਛਲੇ ਦਿਨੀਂ ਦਿੱਲੀ ਦੇ ਡੇ ਕਰਨੀ ਸਿੰਘ ਸ਼ੂਟਿੰਗ ਰੇਂਜ ਵਿਚ ਕਰਵਾਏ ਨੈਸ਼ਨਲ ਮੁਕਾਬਲੇ ਵਿੱਚ ਆਪਣੀ ਵਧੀਆ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ...

ਪੂਰੀ ਖ਼ਬਰ »

ਗੁ: ਬਾਲਾ ਸਾਹਿਬ ਦੇ ਹਸਪਤਾਲ 'ਚ 24 ਬੈੱਡਾਂ ਦੇ ਮੈਡੀਕਲ ਐਮਰਜੈਂਸੀ ਪੋਡ ਸੇਵਾ ਸ਼ੁਰੂ

ਨਵੀਂ ਦਿੱਲੀ 6 ਦਸੰਬਰ (ਜਗਤਾਰ ਸਿੰਘ)- ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਸੰਭਾਵਿਤ ਖਤਰੇ ਦੇ ਮੱਦੇਨਜ਼ਰ ਗੁਰਦੁਆਰਾ ਬਾਲਾ ਸਾਹਿਬ ਦੇ ਹਸਪਤਾਲ 'ਚ 24 ਬੈੱਡਾਂ ਦੇ ਮੈਡੀਕਲ ਐਮਰਜੈਂਸੀ ਪੋਡ ਦੀ ਸੇਵਾ ਸ਼ੁਰੂ ਕੀਤੀ ਗਈ ਹੈ | ਇਸ ਨੂੰ ਜਾਪਾਨ ਤੇ ਸਿੰਘਾਪੁਰ ਦੇ ਸਹਿਯੋਗ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਦੀ ਹਾਕੀ ਟੀਮ ਨੇ ਜ਼ੋਨਲ ਮੁਕਾਬਲਿਆਂ 'ਚ ਦਰਜ ਕੀਤੀ ਜਿੱਤ

ਯਮੁਨਾਨਗਰ, 6 ਦਸੰਬਰ (ਗੁਰਦਿਆਲ ਸਿੰਘ ਨਿਮਰ)- ਛੋਟੀ ਲਾਈਨ ਸਥਿਤ ਗੁਰੂ ਨਾਨਕ ਗਰਲਜ਼ ਕਾਲਜ ਦੀ ਹਾਕੀ ਟੀਮ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਵਲੋਂ ਕਰਵਾਏ ਜ਼ੋਨਲ ਹਾਕੀ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਕੁਰੂਕਸ਼ੇਤਰ ਯੂਨੀਵਰਸਿਟੀ ਵਲੋਂ ਹੀ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਗੂਹਲਾ ਦੇ ਸਰਬਸੰਮਤੀ ਨਾਲ ਜੀਵਾ ਨੰਦ ਕੌਸ਼ਿਕ ਦੂਜੀ ਵਾਰ ਬਣੇ ਪ੍ਰਧਾਨ

ਗੂਹਲਾ ਚੀਕਾ, 6 ਦਸੰਬਰ (ਓ.ਪੀ. ਸੈਣੀ)- ਅੱਜ ਇੱਥੇ ਬਾਰ ਐਸੋਸੀਏਸ਼ਨ ਗੂਹਲਾ ਦੀ 1 ਸਾਲਾ ਚੋਣ ਵਿਚ ਸੀਨੀਅਰ ਵਕੀਲ ਜੀਵਾਨੰਦ ਕੌਸ਼ਿਕ ਲਗਾਤਾਰ ਦੂਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ | ਇਸ ਮੌਕੇ ਚੁਣੀ ਗਈ ਕਾਰਜਕਾਰਨੀ ਕਮੇਟੀ ਵਿਚ ਐਡਵੋਕੇਟ ਜੀਵਾਨੰਦ ਕੌਸ਼ਿਕ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਨੇ ਅੰਤੋਦਿਆ ਮੇਲੇ ਦਾ ਕੀਤਾ ਨਿਰੀਖਣ

ਫ਼ਤਿਹਾਬਾਦ, 6 ਦਸੰਬਰ (ਹਰਬੰਸ ਸਿੰਘ ਮੰਡੇਰ)- ਗਰੀਬ ਪਰਿਵਾਰਾਂ ਦੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਮੁੱਖ ਮੰਤਰੀ ਅੰਤੋਦਿਆ ਪਰਿਵਾਰ ਉਤਥਾਨ ਯੋਜਨਾ ਤਹਿਤ ਸ਼ਨਾਖ਼ਤ ਕੀਤੇ ਗਏ ਲਾਭਪਾਤਰੀਆਂ ਨੂੰ ਸਕੀਮਾਂ ਦਾ ਪੂਰਾ ਲਾਭ ਦੇਣ ਲਈ ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ...

ਪੂਰੀ ਖ਼ਬਰ »

ਨਕਲੀ ਡੀ.ਏ.ਪੀ. ਖਾਦ ਫੜੇ ਜਾਣ ਦਾ ਮਾਮਲਾ

ਕਿਸਾਨਾਂ ਨੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਗ੍ਰਹਿ ਮੰਤਰੀ ਨੂੰ ਮੰਗ–ਪੱਤਰ ਭੇਜਿਆ

ਏਲਨਾਬਾਦ, 6 ਦਸੰਬਰ (ਜਗਤਾਰ ਸਮਾਲਸਰ)- ਸਥਾਨਕ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਅੱਜ ਐਸ. ਡੀ. ਐਮ. ਰਾਹੀਂ ਇਕ ਮੰਗ ਪੱਤਰ ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੂੰ ਭੇਜ ਕੇ ਪਿਛਲੀ 17 ਨਵੰਬਰ ਨੂੰ ਫੜੀ ਗਈ ਨਕਲੀ ਡੀ. ਏ. ਪੀ. ਖਾਦ ਤਿਆਰ ਕਰਨ ਵਾਲੀ ਫੈਕਟਰੀ ਦੇ ...

ਪੂਰੀ ਖ਼ਬਰ »

ਪਛੜੇ ਲੋਕਾਂ ਦਾ ਵਿਕਾਸ ਸਿੱਖਿਆ ਨਾਲ ਹੀ ਸੰਭਵ-ਹਰਦੀਪ ਸਿੰਘ

ਫ਼ਤਿਹਾਬਾਦ, 6 ਦਸੰਬਰ (ਹਰਬੰਸ ਸਿੰਘ ਮੰਡੇਰ)- ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੀ ਬਰਸੀ ਮੌਕੇ ਸਾਵਿਤਰੀ ਬਾਈ ਫੂਲੇ ਸਿੱਖਿਆ ਮਿਸ਼ਨ ਸੰਸਥਾ ਵਲੋਂ ਸਵਾਮੀ ਨਗਰ ਵਿਚ ਜਰਸੀ ਵੰਡਣ ਦਾ ਪ੍ਰੋਗਰਾਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਜ਼ਿੰਦਗੀ ਸੰਸਥਾ ਦੇ ...

ਪੂਰੀ ਖ਼ਬਰ »

ਬਾਬਾ ਸਾਹਿਬ ਦਲਿਤ ਸਮਾਜ ਦੇ ਮਸੀਹਾ ਸਨ-ਚੌ: ਈਸ਼ਵਰ ਸਿੰਘ

ਗੂਹਲਾ-ਚੀਕਾ, 6 ਦਸੰਬਰ (ਓ.ਪੀ. ਸੈਣੀ)- ਭਾਰਤ ਰਤਨ ਡਾ: ਬਾਬਾ ਸਾਹਿਬ ਡਾ. ਅੰਬੇਡਕਰ ਦੀ ਬਰਸੀ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਵਿਧਾਇਕ ਈਸ਼ਵਰ ਸਿੰਘ ਨੇ ਸਰਕਾਰੀ ਸਕੂਲ ਚੀਕਾ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਰੋਜ਼ਾ ਧਾਰਮਿਕ ਯਾਤਰਾ 6 ਫਰਵਰੀ ਤੋਂ

ਸ਼ਾਹਬਾਦ ਮਾਰਕੰਡਾ, 6 ਦਸੰਬਰ (ਅਵਤਾਰ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸੰਸਾਰ ਭਰ 'ਚ ਸ਼ਰਧਾ, ਭਾਵਨਾ ਤੇ ਪਿਆਰ ਦੇ ਨਾਲ ਮਨਾਇਆ ਜਾ ਰਿਹਾ ਹੈ | ਇਸੇ ਲੜੀ 'ਚ ਸ੍ਰੀ ਅਕਾਲ ਸਹਾਏ ਸੇਵਾ ਸੁਸਾਇਟੀ ਪਿੰਡ ਖਰੀਂਡਵਾ ਜ਼ਿਲ੍ਹਾ ਕੁਰੂਕਸ਼ੇਤਰ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੀ ਦੌੜਾਕ ਮੋਨਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

ਯਮੁਨਾਨਗਰ, 6 ਦਸੰਬਰ (ਗੁਰਦਿਆਲ ਸਿੰਘ ਨਿਮਰ)- ਗੁਜਰਾਤ ਦੇ ਅਹਿਮਦਾਬਾਦ (ਕਰਨਾਵਤੀ) ਸ਼ਹਿਰ ਅਤੇ ਏ. ਆਈ. ਐਮ. ਇਸ ਪ੍ਰਮਾਣਿਤ 'ਅਹਿਮਦਾਬਾਦ ਮੈਰਾਥਨ-2021' 'ਚ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਦੌੜਾਕ ਮੋਨਿਕਾ ਨੇ ਕਾਂਸੀ ਦਾ ਤਗਮਾ ਹਾਸਲ ਕਰਕੇ ਕਾਲਜ, ਜ਼ਿਲ੍ਹੇ ਅਤੇ ਸੂਬੇ ਦਾ ...

ਪੂਰੀ ਖ਼ਬਰ »

ਸਰਕਾਰ ਬਣਾਉਣ 'ਚ ਸੰਯੁਕਤ ਅਕਾਲੀ ਦਲ ਅਹਿਮ ਭੂਮਿਕਾ ਨਿਭਾਏਗਾ-ਭਾਈ ਲੱਖਪੁਰ

ਖਲਵਾੜਾ, 6 ਦਸੰਬਰ (ਮਨਦੀਪ ਸਿੰਘ ਸੰਧੂ)-ਆਗਾਮੀ ਵਿਧਾਨ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਪੰਜਾਬ ਅੰਦਰ ਸਰਕਾਰ ਬਣਾਉਣ 'ਚ ਅਹਿਮ ਭੂਮਿਕਾ ਨਿਭਾਏਗਾ | ਇਹ ਪ੍ਰਗਟਾਵਾ ਪਾਰਟੀ ਦੇ ਕੌਮੀ ਸਕੱਤਰ ਭਾਈ ਗੁਰਦਿਆਲ ਸਿੰਘ ਲੱਖਪੁਰ ਨੇ ਕਰਦਿਆਂ ਕਿਹਾ ਕਿ ਬੂਥ ...

ਪੂਰੀ ਖ਼ਬਰ »

ਪਰਮਿੰਦਰਜੀਤ ਐੱਸ. ਸੀ. ਵਿੰਗ ਹਲਕਾ ਭੁਲੱਥ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਬੇਗੋਵਾਲ, 6 ਦਸੰਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਭੁਲੱਥ ਦੇ ਇੰਚਾਰਜ ਯੁਵਰਾਜ ਭੁਪਿੰਦਰ ਸਿੰਘ ਨੇ ਪਰਮਿੰਦਰਜੀਤ ਦੀਆਂ ਪਾਰਟੀਆਂ ਪ੍ਰਤੀ ਵਧੀਆ ਸੇਵਾਵਾਂ ਕਰਕੇ ਐੱਸ. ਸੀ. ਵਿੰਗ ਹਲਕਾ ਭੁਲੱਥ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਜਦਕਿ ...

ਪੂਰੀ ਖ਼ਬਰ »

ਜਥੇ. ਸਰਵਣ ਸਿੰਘ ਕੁਲਾਰ ਨੂੰ ਕੀਤਾ ਸਨਮਾਨਿਤ

ਪਾਂਸ਼ਟਾ, 6 ਦਸੰਬਰ (ਸਤਵੰਤ ਸਿੰਘ)-ਜਥੇ. ਸਰਵਣ ਸਿੰਘ ਕੁਲਾਰ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਫਗਵਾੜਾ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਐੱਸ. ਜੀ. ਪੀ. ਸੀ. ਅੰਮਿ੍ਤਸਰ ਦੀ ਕਾਰਜਕਾਰੀ ਕਮੇਟੀ ਦਾ ਮੈਂਬਰ ਚੁਣੇ ਜਾਣ ਦਾ ਇਲਾਕੇ 'ਚ ...

ਪੂਰੀ ਖ਼ਬਰ »

ਐਡ. ਪਿ੍ਤਪਾਲ ਸਿੰਘ ਪੰਨੂੰ ਨੂੰ ਮਿਲੀ ਮਾਨਦ ਡਾਕਟਰੇਟ ਦੀ ਡਿਗਰੀ

ਕਰਨਾਲ, 6 ਦਸੰਬਰ (ਗੁਰਮੀਤ ਸਿੰਘ ਸੱਗੂ)- ਵਿਸ਼ਵ ਤੇ ਦੇਸ਼ ਅੰਦਰ ਵੱਖ-ਵੱਖ ਖੇਤਰਾਂ 'ਚ ਗਿਨਿਜ ਬੁਕ ਆਫ਼ ਵਰਲਡ ਰਿਕਾਰਡ ਦਰਜ ਕਰਵਾਉਣ ਵਾਲੀ ਕਰਨਾਲ ਦੀ ਸਮਾਜਿਕ ਸੰਸਥਾ ਨਿਫ਼ਾ ਦੇ ਚੇਅਰਮੈਨ ਐਡਵੋਕੇਟ ਪਿ੍ਤਪਾਲ ਸਿੰਘ ਪੰਨੂੰ ਨੂੰ ਉਨ੍ਹਾਂ ਦੇ ਸਮਾਜ ਸੇਵਾ ਨੂੰ ...

ਪੂਰੀ ਖ਼ਬਰ »

ਹੈਪੀ ਇਲੈਵਨ ਕਲੱਬ ਸੁਲਤਾਨਪੁਰ ਤੇ ਸ਼ਾਹਕੋਟ ਦੀਆਂ ਟੀਮਾਂ ਰਹੀਆਂ ਜੇਤੂ

ਸੁਲਤਾਨਪੁਰ ਲੋਧੀ, 6 ਦਸੰਬਰ (ਨਰੇਸ਼ ਹੈਪੀ, ਥਿੰਦ)-ਖੇਡਾਂ ਜੀਵਨ ਦਾ ਜ਼ਰੂਰੀ ਅੰਗ ਹਨ ਕਿਉਂਕਿ ਖੇਡਾਂ ਖਿਡਾਰੀਆਂ 'ਚ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੀਆਂ ਹਨ | ਇਹ ਪ੍ਰਗਟਾਵਾ ਸ਼ਾਹ ਸੁਲਤਾਨ ਕਿ੍ਕਟ ਕਲੱਬ ਰਜਿਸਟਰਡ ਸਮਾਜਸੇਵੀ ਸੰਸਥਾ ਵਲੋਂ ਕਰਵਾਏ ਜਾ ...

ਪੂਰੀ ਖ਼ਬਰ »

ਨਾਗਾਲੈਂਡ ਚ ਕੇਂਦਰ ਫੇਲ੍ਹ, ਅਮਿਤ ਸ਼ਾਹ ਅਸਤੀਫ਼ਾ ਦੇਵੇ-ਤਿ੍ਣਮੂਲ

ਕੋਲਕਾਤਾ, 6 ਦਸੰਬਰ (ਰਣਜੀਤ ਸਿੰਘ ਲੁਧਿਆਣਵੀ)- ਤਿ੍ਣਮੂਲ ਕਾਂਗਰਸ ਦਾ ਕਹਿਣਾ ਹੈ ਕਿ ਨਾਗਾਲੈਂਡ ਚ ਕੇਂਦਰ ਸਰਕਾਰ ਫੇਲ੍ਹ ਹੋਈ ਹੈ | ਨਿਰਦੋਸ਼ ਨਾਗਰਿਕਾਂ ਦੀ ਮੌਤ ਵੇਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੀ ਕਰ ਰਹੇ ਸਨ, ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ | ...

ਪੂਰੀ ਖ਼ਬਰ »

ਮੋਖੇ ਪਿੰਡ ਦੇ ਅਨੇਕਾਂ ਅਕਾਲੀ ਤੇ ਕਾਂਗਰਸੀ ਪਰਿਵਾਰ 'ਆਪ' 'ਚ ਸ਼ਾਮਿਲ

ਡਡਵਿੰਡੀ, 6 ਦਸੰਬਰ (ਦਿਲਬਾਗ ਸਿੰਘ ਝੰਡ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅੰਦਰ ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਹਲਕੇ ਦੇ ਪਿੰਡ ਮੋਖੇ ਦੇ ਵੱਡੀ ਗਿਣਤੀ 'ਚ ਅਕਾਲੀ ਤੇ ਕਾਂਗਰਸੀ ਪਰਿਵਾਰਾਂ ਨੇ ਸੱਜਣ ਸਿੰਘ ਦੀ ਅਗਵਾਈ ਵਿਚ ਆਮ ਆਦਮੀ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਕ ਜਥਾ ਬਾਹਰਾ ਵਲੋਂ ਬੀਬੀ ਰੂਹੀ ਤੇ ਇੰਜ. ਸਵਰਨ ਸਿੰਘ ਦਾ ਸਨਮਾਨ

ਸੁਲਤਾਨਪੁਰ ਲੋਧੀ, 6 ਦਸੰਬਰ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਅੰਤਿ੍ਮ ਕਮੇਟੀ ਦੀ ਮੈਂਬਰ ਬਣਾਈ ਗਈ ਹਲਕਾ ਸੁਲਤਾਨਪੁਰ ਲੋਧੀ ਦੀ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਤੇ ਇੰਜ. ਸਵਰਨ ਸਿੰਘ ...

ਪੂਰੀ ਖ਼ਬਰ »

ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕੀਤਾ ਚੋਣ ਮੁਹਿੰਮ ਦਾ ਆਗ਼ਾਜ਼

ਸੁਲਤਾਨਪੁਰ ਲੋਧੀ, 6 ਦਸੰਬਰ (ਨਰੇਸ਼ ਹੈਪੀ, ਥਿੰਦ)-ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਅੱਜ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ | ਇਸ ਮੌਕੇ ਉਨ੍ਹਾਂ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਧਾਰਮਿਕ ਸਮਾਗਮ ਕਰਵਾਇਆ, ਜਿਸ ਦੌਰਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX