ਤਾਜਾ ਖ਼ਬਰਾਂ


ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  42 minutes ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  51 minutes ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 1 hour ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  59 minutes ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 1 hour ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 1 hour ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 1 hour ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 2 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 2 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 2 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 3 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 3 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 4 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 4 hours ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 4 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 4 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 5 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  about 5 hours ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 6 hours ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 6 hours ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  about 6 hours ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਪਿੰਡ ਸਾਰੰਗੜਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 4 hours ago
ਲੋਪੋਕੇ, 11ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਵਿਖੇ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ...
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ, ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਹਨ ਕਾਮੇਡੀਅਨ
. . .  about 7 hours ago
ਮੁੰਬਈ, 11 ਅਗਸਤ-ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਬੁੱਧਵਾਰ ਨੂੰ ਪ੍ਰਸਿੱਧ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਪੋਹ ਸੰਮਤ 553

ਪਹਿਲਾ ਸਫ਼ਾ

ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਵਿਸ਼ਵ 'ਚ ਦੂਜੇ ਨੰਬਰ 'ਤੇ ਪੁੱਜਾ ਭਾਰਤ

• 24 ਘੰਟਿਆਂ 'ਚ 1.68 ਲੱਖ ਨਵੇਂ ਮਾਮਲੇ • 208 ਦਿਨਾਂ ਤੋਂ ਬਾਅਦ ਸਭ ਤੋਂ ਜ਼ਿਆਦਾ 'ਐਕਟਿਵ ਕੇਸ'
ਉਪਮਾ ਡਾਗਾ ਪਾਰਥ

ਨਵੀਂ ਦਿੱਲੀ, 11 ਜਨਵਰੀ -ਕੋਰੋਨਾ ਦੇ ਨਵੇਂ 1,68,03 ਮਾਮਲੇ ਆਉਣ ਨਾਲ ਭਾਰਤ ਕੋਰੋਨਾ ਮਰੀਜ਼ਾਂ ਦੇ ਮਾਮਲੇ 'ਚ ਵਿਸ਼ਵ ਦੇ ਦੂਜੇ ਨੰਬਰ 'ਤੇ ਪਹੁੰਚ ਗਿਆ ਹੈ ਜਦਕਿ 6.73 ਲੱਖ ਮਰੀਜ਼ਾਂ ਦੇ ਨਾਲ ਅਮਰੀਕਾ ਸਭ ਤੋਂ ਉੱਪਰ ਹੈ ਅਤੇ 1.42 ਨਵੇਂ ਕੋਰੋਨਾ ਮਰੀਜ਼ਾਂ ਨਾਲ ਬਰਤਾਨੀਆ ਤੀਜੇ ਨੰਬਰ 'ਤੇ ਹੈ | ਭਾਰਤ 'ਚ ਸਰਗਰਮ ਮਾਮਲਿਆਂ 'ਚ 97 ਹਜ਼ਾਰ ਤੋਂ ਵੱਧ ਮਰੀਜ਼ਾਂ ਦਾ ਵਾਧਾ ਦਰਜ ਕੀਤਾ ਗਿਆ ਹੈ | ਸਿਹਤ ਮੰਤਰਾਲੇ ਮੁਤਾਬਿਕ ਇਸ ਸਮੇਂ ਦੇਸ਼ ਭਰ 'ਚ 8,21,446 ਕੋਰੋਨਾ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਜਦਕਿ ਸਿਰਫ਼ 11 ਦਿਨ ਪਹਿਲਾਂ ਇਹ ਅੰਕੜਾ ਇਕ ਲੱਖ ਸੀ | ਐਕਟਿਵ ਮਾਮਲੇ 208 ਦਿਨਾਂ ਤੋਂ ਬਾਅਦ ਸਭ ਤੋਂ ਜ਼ਿਆਦਾ ਦਰਜ ਕੀਤੇ ਗਏ ਹਨ |
ਨਵੇਂ ਮਾਮਲਿਆਂ 'ਚ ਕਮੀ
ਭਾਰਤ 'ਚ ਮੰਗਲਵਾਰ ਨੂੰ ਕੋਰੋਨਾ ਦੇ ਨਵੇਂ ਮਾਮਲਿਆਂ 'ਚ 6.5 ਫ਼ੀਸਦੀ ਕਮੀ ਵੇਖਣ ਨੂੰ ਮਿਲੀ | ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਮੁਤਾਬਿਕ ਪਿਛਲੇ 24 ਘੰਟਿਆਂ 'ਚ 1,68,063 ਕੋਰੋਨਾ ਦੇ ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ 'ਚ ਓਮੀਕਰੋਨ ਦੇ 4461 ਮਾਮਲੇ ਵੀ ਸ਼ਾਮਿਲ ਹਨ | ਅੰਕੜਿਆਂ ਮੁਤਾਬਿਕ ਪਿਛਲੇ 24 ਘੰਟਿਆਂ 'ਚ ਦੇਸ਼ ਭਰ 'ਚ ਕੋਵਿਡ ਕਾਰਨ 277 ਲੋਕਾਂ ਦੀ ਮੌਤ ਹੋਈ |
ਨਵੀਆਂ ਹਦਾਇਤਾਂ
ਕੋਰੋਨਾ ਦੇ ਵਧ ਰਹੇ ਮਾਮਲਿਆਂ ਦਰਮਿਆਨ ਆਈ.ਸੀ.ਐੱਮ.ਆਰ. ਨੇ ਕੋਰੋਨਾ ਟੈਸਟਾਂ ਲਈ ਨਵੀਂ ਸਲਾਹ ਜਾਰੀ ਕੀਤੀ ਹੈ, ਜਿਸ ਮੁਤਾਬਿਕ ਉੱਚ ਜੋਖ਼ਮ ਦੀ ਪਛਾਣ ਕੀਤੇ ਜਾਣ ਤੱਕ ਉਨ੍ਹਾਂ ਲੋਕਾਂ ਨੂੰ ਟੈਸਟਿੰਗ ਕਰਵਾਉਣ ਦੀ ਲੋੜ ਨਹੀਂ ਹੈ ਜੋ ਕੋਰੋਨਾ ਮਰੀਜ਼ਾਂ ਦੇ ਸੰਪਰਕ 'ਚ ਆਏ ਹਨ | ਸਿਰਫ਼ ਬਜ਼ੁਰਗਾਂ ਜਾਂ ਗੰਭੀਰ ਬਿਮਾਰੀ ਨਾਲ ਪੀੜਤ ਲੋਕਾਂ ਨੂੰ ਹੀ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ | ਸੰਸਥਾ ਨੇ ਉਨ੍ਹਾਂ ਲੋਕਾਂ ਨੂੰ ਵੀ ਟੈਸਟਿੰਗ ਤੋਂ ਛੋਟ ਦਿੱਤੀ ਹੈ ਜੋ ਇਕੱਲੇ ਅੰਤਰਰਾਜੀ ਘਰੇਲੂ ਯਾਤਰਾ ਕਰ ਰਹੇ ਹਨ |

ਲਤਾ ਮੰਗੇਸ਼ਕਰ ਨੂੰ ਕੋਰੋਨਾ, ਹਸਪਤਾਲ ਦਾਖ਼ਲ

ਮੁੁੰਬਈ, 11 ਜਨਵਰੀ (ਪੀ.ਟੀ.ਆਈ.)-ਮਹਾਨ ਗਾਇਕਾ ਲਤਾ ਮੰਗੇਸ਼ਕਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਦੇਸ਼ ਦੀ ਕੋਇਲ ਦੇ ਨਾਂਅ ਨਾਲ ਜਾਣੀ ਜਾਂਦੀ 92 ਸਾਲਾ ਲਤਾ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ਆਈ.ਸੀ.ਯੂ. 'ਚ ਦਾਖ਼ਲ ਕਰਵਾਇਆ ਗਿਆ ਹੈ | ਲਤਾ ਮੰਗੇਸ਼ਕਰ ਦੀ ਭਤੀਜੀ ਰਚਨਾ ਸ਼ਾਹ ਨੇ ਦੱਸਿਆ ਕਿ ਉਨ੍ਹਾਂ 'ਚ ਕੋਰੋਨਾ ਦੇ ਹਲਕੇ ਲੱਛਣ ਪਾਏ ਗਏ ਹਨ | ਉਨ੍ਹਾਂ ਦੀ ਉਮਰ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਡਾਕਟਰਾਂ ਨੇ ਸਾਨੂੰ ਉਨ੍ਹਾਂ ਨੂੰ ਆਈ.ਸੀ.ਯੂ. 'ਚ ਦਾਖ਼ਲ ਕਰਵਾਉਣ ਦੀ ਸਲਾਹ ਦਿੱਤੀ ਸੀ ਤਾਂ ਜੋ ਉਨ੍ਹਾਂ ਦੀ ਨਿਰੰਤਰ ਦੇਖਭਾਲ ਕੀਤੀ ਜਾ ਸਕੇ ਅਤੇ ਇਸ ਲਈ ਇਕ ਪਰਿਵਾਰ ਦੇ ਰੂਪ 'ਚ ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਉਨ੍ਹਾਂ ਦੀ 24 ਘੰਟੇ ਦੇਖਭਾਲ ਹੋਵੇ | ਉਨ੍ਹਾਂ ਦੱਸਿਆ ਕਿ ਉਹ ਠੀਕ ਹੋ ਜਾਣਗੇ ਪਰ ਉਨ੍ਹਾਂ ਦੀ ਉਮਰ ਨੂੰ ਵੇਖਦਿਆਂ ਥੋੜ੍ਹਾ ਸਮਾਂ ਲੱਗੇਗਾ |

ਮੋਦੀ ਕੱਲ੍ਹ ਕਰ ਸਕਦੇ ਹਨ ਮੁੱਖ ਮੰਤਰੀਆਂ ਨਾਲ ਬੈਠਕ

ਨਵੀਂ ਦਿੱਲੀ, 11 ਜਨਵਰੀ (ਉਪਮਾ ਡਾਗਾ ਪਾਰਥ)-ਕੋਵਿਡ ਦੇ ਲਗਾਤਾਰ ਵਧਦੇ ਮਾਮਲਿਆਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰ ਸਕਦੇ ਹਨ। ਹਲਕਿਆਂ ਮੁਤਾਬਿਕ ਇਸ ਬੈਠਕ ਦੌਰਾਨ ਪ੍ਰਧਾਨ ਮੰਤਰੀ ਕੋਰਨਾ ਨੂੰ ਕਾਬੂ 'ਚ ਕਰਨ ਲਈ ਰਾਜਾਂ ਨੂੰ ਹੋਰ ਇਹਤਿਆਤੀ ਕਦਮ ਚੁੱਕਣ ਅਤੇ ਪਾਬੰਦੀਆਂ ਲਾਉਣ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਸਕਦੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਦੇਸ਼ 'ਚ ਕੋਵਿਡ ਹਾਲਾਤ ਨੂੰ ਲੈ ਕੇ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ ਸੀ, ਜਿਸ 'ਚ ਪ੍ਰਧਾਨ ਮੰਤਰੀ ਨੇ ਬੱਚਿਆਂ ਦੇ ਟੀਕਾਕਰਨ 'ਚ ਹੋਰ ਤੇਜ਼ੀ ਲਿਆਉਣ ਦੀ ਲੋੜ 'ਤੇ ਜ਼ੋਰ ਦਿੱਤਾ ਸੀ।

ਖਾਲੜਾ ਸੈਕਟਰ 'ਚ ਸਰਹੱਦ ਤੋਂ 1 ਅਰਬ ਦੀ ਹੈਰੋਇਨ ਬਰਾਮਦ

ਪਾਕਿਸਤਾਨੀ ਤਸਕਰ ਵਾਪਸ ਭੱਜਣ 'ਚ ਕਾਮਯਾਬ
ਖਾਲੜਾ/ਫ਼ਿਰੋਜ਼ਪੁਰ, 11 ਜਨਵਰੀ (ਜੱਜਪਾਲ ਸਿੰਘ ਜੱਜ, ਤਪਿੰਦਰ ਸਿੰਘ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਰਾਜੋਕੇ ਅਧੀਨ ਆਉਂਦੇ ਖੇਤਰ ਅੰਦਰੋਂ ਬੀ.ਐਸ.ਐਫ. ਜਵਾਨਾਂ ਵਲੋਂ ਪਾਕਿਸਤਾਨੀ ਤਸਕਰਾਂ ਦੇ ਮਨਸੂਬਿਆਂ 'ਤੇ ਪਾਣੀ ਫੇਰਦਿਆਂ ਕਰੀਬ ਇਕ ਅਰਬ ਦੀ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਦੋਂਕਿ ਬੀ. ਐਸ. ਐਫ. ਵਲੋਂ ਚਲਾਈ ਗੋਲੀ ਦੇ ਬਾਵਜੂਦ ਪਾਕਿਸਤਾਨੀ ਤਸਕਰ ਵਾਪਸ ਭੱਜਣ 'ਚ ਕਾਮਯਾਬ ਹੋ ਗਏ | ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ 10-11 ਜਨਵਰੀ ਦੀ ਰਾਤ ਨੂੰ ਕਰੀਬ ਸਵਾ ਗਿਆਰਾਂ ਵਜੇ ਬੀ.ਐਸ.ਐਫ਼. ਦੀ 103 ਬਟਾਲੀਅਨ ਦੇ ਜਵਾਨਾਂ ਨੇ ਅੰਤਰਰਾਸ਼ਟਰੀ ਬੁਰਜੀ ਨੰਬਰ 143/15-16 ਦੇ ਸਾਹਮਣੇ ਕੋਈ ਹਰਕਤ ਮਹਿਸੂਸ ਕੀਤੀ ਤੇ ਜਿਸ 'ਤੇ ਫ਼ੌਰੀ ਕਾਰਵਾਈ ਕਰਦਿਆਂ ਉਨ੍ਹਾਂ ਵਲੋਂ ਦੋ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਪਾਕਿਸਤਾਨੀ ਤਸਕਰ ਪਲਾਸਟਿਕ ਦਾ ਪਾਈਪ, ਜਿਸ ਵਿਚ ਹੈਰੋਇਨ ਛੁਪਾਈ ਹੋਈ ਸੀ, ਕੰਡਿਆਲੀ ਤਾਰ ਕੋਲ ਛੱਡ ਕੇ ਵਾਪਸ ਭੱਜ ਗਏ | ਬੀ.ਐਸ.ਐਫ਼ ਦੀ 103 ਬਟਾਲੀਅਨ ਦੇ ਕਮਾਂਡੈਂਟ ਐਸ.ਐਨ. ਗੋਸਵਾਮੀ ਦੀ ਅਗਵਾਈ ਹੇਠ ਬੀ.ਐਸ.ਐਫ਼. ਵਲੋਂ ਸਵੇਰੇ 9 ਵਜੇ ਤੋਂ 12:40 ਵਜੇ ਤੱਕ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਘਟਨਾ ਸਥਾਨ ਤੋਂ ਪਲਾਸਟਿਕ ਦੇ ਪਾਈਪ 'ਚ ਪਾਏ ਹੈਰੋਇਨ ਦੇ 20 ਪੈਕਟ ਬਰਾਮਦ ਹੋਏ, ਜਿਨ੍ਹਾਂ ਦਾ ਵਜ਼ਨ 19 ਕਿੱਲੋ 500 ਗ੍ਰਾਮ ਹੋਇਆ ਤੇ ਹੈਰੋਇਨ ਦੀ ਕੀਮਤ ਕਰੀਬ 1 ਅਰਬ ਰੁਪਏ ਬਣਦੀ ਹੈ | ਘਟਨਾ ਸਥਾਨ ਤੋਂ ਹੀ ਇਕ ਪਿਸਤੌਲ, ਜੋ ਚੀਨ ਦਾ ਬਣਿਆ ਹੋਇਆ ਹੈ, ਇਕ ਮੈਗਜ਼ੀਨ ਅਤੇ 8 ਜ਼ਿੰਦਾ ਗੋਲੀਆਂ ਬਰਾਮਦ ਹੋਈਆਂ |
ਇਕ ਪਿਸਤੌਲ, 1 ਮੈਗਜ਼ੀਨ ਸਮੇਤ 8 ਕਾਰਤੂਸ ਮਿਲੇ
ਸੀਮਾ ਸੁਰੱਖਿਆ ਬਲ ਦੇ ਮੀਡੀਆ ਸੈੱਲ ਵਲੋਂ ਜਾਰੀ ਕੀਤੇ ਗਏ ਪੈ੍ਰੱਸ ਨੋਟ ਅਨੁਸਾਰ ਹੈਰੋਇਨ ਤੋਂ ਇਲਾਵਾ 420 ਗ੍ਰਾਮ ਅਫ਼ੀਮ, 1 ਪਿਸਤੌਲ, 1 ਮੈਗਜ਼ੀਨ ਤੇ 8 ਕਾਰਤੂਸ ਵੀ ਬਰਾਮਦ ਕੀਤੇ ਗਏ | ਫ਼ਿਰੋਜ਼ਪੁਰ ਸੈਕਟਰ ਤਹਿਤ ਪੈਂਦੇ ਖੇਤਰ 'ਚ ਸੀਮਾ ਸੁਰੱਖਿਆ ਬਲ ਵਲੋਂ ਪਿਛਲੇ 24 ਘੰਟਿਆਂ ਦੌਰਾਨ 3 ਥਾਵਾਂ ਤੋਂ 22 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 1 ਅਰਬ 10 ਕਰੋੜ ਰੁਪਏ ਦੱਸੀ ਜਾਂਦੀ ਹੈ |

ਸਾਬਕਾ ਵਿਧਾਇਕ ਅਰਵਿੰਦ ਖੰਨਾ, ਜਥੇ: ਟੌਹੜਾ ਦੇ ਦੋਹਤੇ ਸਮੇਤ ਕਈ ਆਗੂ ਭਾਜਪਾ 'ਚ ਸ਼ਾਮਿਲ

ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਦੀ ਸੂਚੀ ਕਾਫ਼ੀ ਲੰਬੀ-ਸ਼ੇਖਾਵਤ
ਨਵੀਂ ਦਿੱਲੀ, 11 ਜਨਵਰੀ (ਉਪਮਾ ਡਾਗਾ ਪਾਰਥ)-ਪੰਜਾਬ 'ਚ ਆਪਣੇ ਕੁਨਬੇ ਦਾ ਪਸਾਰ ਕਰਨ ਦੀ ਕਵਾਇਦ 'ਚ ਲੱਗੀ ਭਾਜਪਾ ਨੇ ਮੰਗਲਵਾਰ ਨੂੰ ਕਾਂਗਰਸ ਦੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਸਮੇਤ ਕਈ ਹੋਰ ਸਿਆਸਤਦਾਨਾਂ ਨੂੰ ਪਾਰਟੀ 'ਚ ਸ਼ਾਮਿਲ ਕਰਵਾਇਆ | ਭਾਜਪਾ ਦੇ ਦਿੱਲੀ ਸਥਿਤ ਹੈੱਡਕੁਆਰਟਰ ਵਿਖੇ ਅਰਵਿੰਦ ਖੰਨਾ ਤੋਂ ਇਲਾਵਾ ਅਕਾਲੀ ਦਲ ਦੇ ਯੂਥ ਵਿੰਗ ਦੇ ਆਗੂ ਗੁਰਦੀਪ ਸਿੰਘ ਗੋਸ਼ਾ, ਪੰਥ ਰਤਨ ਗੁਰਚਰਨ ਸਿੰਘ ਟੌਹੜਾ ਦੇ ਦੋਹਤੇ ਕੰਵਰਵੀਰ ਸਿੰਘ ਟੌਹੜਾ ਅਤੇ ਧਰਮਵੀਰ ਸਰੀਨ ਵੀ ਭਾਜਪਾ 'ਚ ਸ਼ਾਮਿਲ ਹੋਏ | ਭਾਜਪਾ ਦੇ ਪੰਜਾਬ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ, ਪੰਜਾਬ ਇੰਚਾਰਜ ਦੁਸ਼ਿਅੰਤ ਗੁਪਤਾ, ਕੇਂਦਰੀ ਮੰਤਰੀ ਹਰਦੀਪ ਪੁਰੀ ਅਤੇ ਮਨਜਿੰਦਰ ਸਿੰਘ ਸਿਰਸਾ ਨੇ ਇਨ੍ਹਾਂ ਸਿਆਸਤਦਾਨਾਂ ਦਾ ਪਾਰਟੀ 'ਚ ਸਵਾਗਤ ਕੀਤਾ | ਹਲਕਿਆਂ ਮੁਤਾਬਿਕ ਪਾਰਟੀ ਅਰਵਿੰਦ ਖੰਨਾ ਨੂੰ ਖੰਨਾ ਤੋਂ ਉਮੀਦਵਾਰ ਬਣਾਏਗੀ | ਜ਼ਿਕਰਯੋਗ ਹੈ ਕਿ ਅਰਵਿੰਦ ਖੰਨਾ ਪਹਿਲਾਂ ਸੰਗਰੂਰ ਅਤੇ ਫਿਰ ਧੂਰੀ ਤੋਂ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ | ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਖੰਨਾ ਸਾਲ 2014 ਤੋਂ ਸਰਗਰਮ ਸਿਆਸਤ ਤੋਂ ਦੂਰ ਰਹਿ ਰਹੇ ਸਨ | ਭਾਜਪਾ 'ਚ ਸ਼ਾਮਿਲ ਹੋਏ ਗੁਰਦੀਪ ਸਿੰਘ ਗੋਸ਼ਾ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਰਹਿ ਚੁੱਕੇ ਹਨ | ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਮੰਨੇ ਜਾਂਦੇ ਗੋਸ਼ਾ ਨੇ ਮੰਗਲਵਾਰ ਨੂੰ ਹੀ ਆਪਣੇ ਅਹੁਦੇ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਸੀ, ਜਿਸ ਤੋਂ ਕੁਝ ਸਮੇਂ ਬਾਅਦ ਹੀ ਉਹ ਭਾਜਪਾ 'ਚ ਸ਼ਾਮਿਲ ਹੋ ਗਏ | ਅੰਮਿ੍ਤਸਰ ਤੋਂ ਸਾਬਕਾ ਕੌਂਸਲਰ ਧਰਮਵੀਰ ਸਰੀਨ ਵੀ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਿਲ ਹੋਏ | ਪੰਜਾਬ ਦੇ ਸੀਨੀਅਰ ਅਕਾਲੀ ਆਗੂ ਗੁਰਚਰਨ ਸਿੰਘ ਟੌਹੜਾ ਦੇ ਦੋਹਤੇ ਕੰਵਰਵੀਰ ਸਿੰਘ ਟੌਹੜਾ ਵੀ ਪਾਰਟੀ 'ਚ ਸ਼ਾਮਿਲ ਹੋਏ |
ਪੰਜਾਬ ਦੇ ਚੋਣ ਇਤਿਹਾਸ 'ਚ ਨਵਾਂ ਅਧਿਆਏ ਲਿਖੇਗੀ ਭਾਜਪਾ-ਸ਼ੇਖਾਵਤ
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਵੱਖ-ਵੱਖ ਆਗੂਆਂ ਦਾ ਭਾਜਪਾ 'ਚ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ਦੇ ਚੋਣ ਇਤਿਹਾਸ 'ਚ ਨਵਾਂ ਅਧਿਆਏ ਲਿਖੇਗੀ | ਉਨ੍ਹਾਂ ਭਵਿੱਖ 'ਚ ਹੋਰ ਆਗੂਆਂ ਦੇ ਭਾਜਪਾ ਨਾਲ ਜੁੜਨ ਦੀਆਂ ਸੰਭਾਵਨਾਵਾਂ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਭਾਜਪਾ 'ਚ ਸ਼ਾਮਿਲ ਹੋਣ ਵਾਲੇ ਲੋਕਾਂ ਦੀ ਸੂਚੀ ਕਾਫ਼ੀ ਲੰਬੀ ਹੈ | ਸ਼ੇਖਾਵਤ ਨੇ ਪੇਸ਼ੀਨਗੋਈ ਕਰਦਿਆਂ ਕਿਹਾ ਕਿ ਕਈ ਬੋਰਡ ਚੇਅਰਮੈਨ ਅਤੇ ਸਾਬਕਾ ਵਿਧਾਇਕ ਭਾਜਪਾ 'ਚ ਸ਼ਾਮਿਲ ਹੋਣ ਵਾਲੇ ਹਨ | ਸ਼ੇਖਾਵਤ ਨੇ ਚੰਡੀਗੜ੍ਹ 'ਚ ਭਾਜਪਾ ਦੇ ਮੇਅਰ ਬਣਨ ਦੇ ਹਵਾਲੇ ਨਾਲ ਕਿਹਾ ਕਿ ਚੰਡੀਗੜ੍ਹ 'ਚ ਜਿਸ ਤਰ੍ਹਾਂ ਨਾਲ ਭਾਜਪਾ ਦਾ ਮੇਅਰ ਬਣਿਆ ਹੈ, ਉਸ ਦਾ ਅਸਰ ਪੰਜਾਬ ਚੋਣਾਂ 'ਚ ਵੀ ਨਜ਼ਰ ਆਏਗਾ |
ਲੱਖਾਂ ਲੋਕ ਪ੍ਰਧਾਨ ਮੰਤਰੀ ਨੂੰ ਸੁਣਨਾ ਚਾਹੁੰਦੇ ਸਨ
ਗਜੇਂਦਰ ਸਿੰਘ ਸ਼ੇਖਾਵਤ ਨੇ ਫ਼ਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਰੱਦ ਹੋਣ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਫ਼ਿਰੋਜ਼ਪੁਰ 'ਚ ਹੁੰਦੇ-ਹੁੰਦੇ ਰਹਿ ਗਈ ਪ੍ਰਧਾਨ ਮੰਤਰੀ ਦੀ ਰੈਲੀ ਹੁਣ ਤੱਕ ਦੀ ਸਭ ਤੋਂ ਵੱਡੀ ਰੈਲੀ ਸਾਬਤ ਹੁੰਦੀ | ਸ਼ੇਖਾਵਤ ਨੇ ਇਹ ਵੀ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਦੀ ਰੈਲੀ ਲਈ ਪੰਜਾਬ 'ਚ ਬੱਸਾਂ ਘੱਟ ਪੈਣ ਕਾਰਨ ਸਾਨੂੰ ਜੰਮੂ ਤੋਂ ਬੱਸਾਂ ਮੰਗਵਾਉਣੀਆਂ ਪਈਆਂ ਸਨ | ਸ਼ੇਖਾਵਤ ਦੀ ਇਹ ਟਿੱਪਣੀ ਉਸ ਵੇਲੇ ਆਈ ਹੈ ਜਦੋਂ ਪ੍ਰਧਾਨ ਮੰਤਰੀ ਵਲੋਂ ਰੈਲੀ ਵਾਲੀ ਥਾਂ 'ਤੇ ਨਾ ਪਹੁੰਚ ਕੇ ਵਾਪਸ ਪਰਤਣ ਦਾ ਫ਼ੈਸਲਾ ਕੀਤਾ ਗਿਆ ਸੀ | ਕਾਂਗਰਸ ਨੇ ਇਸ 'ਤੇ ਤਨਜ਼ ਕਰਦਿਆਂ ਕਿਹਾ ਸੀ ਕਿ ਰੈਲੀ 'ਚ ਭੀੜ ਨਾ ਹੋਣ ਕਰਕੇ ਪ੍ਰਧਾਨ ਮੰਤਰੀ ਨੇ ਰੈਲੀ ਰੱਦ ਕਰਨ ਦਾ ਫ਼ੈਸਲਾ ਕੀਤਾ |

ਮੁੱਖ ਮੰਤਰੀ ਚੰਨੀ ਦੇ ਚਚੇਰੇ ਭਰਾ ਸਮੇਤ ਕਈ ਹੋਰ ਦਿੱਗਜ ਆਗੂ ਪਾਰਟੀ 'ਚ ਸ਼ਾਮਿਲ

ਚੰਡੀਗੜ੍ਹ, 11 ਜਨਵਰੀ (ਅੰਕੁਰ ਤਾਂਗੜੀ)-ਪੰਜਾਬ ਦੇ ਵੱਡੇ ਆਗੂ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ, ਇਸੇ ਕਵਾਇਦ ਤਹਿਤ ਮੰਗਲਵਾਰ ਨੂੰ ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਹੋਰ ਸਿਆਸੀ ਪਾਰਟੀਆਂ ਨੂੰ ਛੱਡ ਕੇ ਕਈ ਦਿੱਗਜ ਆਗੂ ਭਾਜਪਾ 'ਚ ਸ਼ਾਮਿਲ ਹੋਏ | ਇਸ ਮੌਕੇ ਕੇਂਦਰੀ ਜਲ ਸ਼ਕਤੀ ਮੰਤਰੀ ਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਗਜੇਂਦਰ ਸਿੰਘ ਸ਼ੇਖਾਵਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਅਤੇ ਇਸ ਦੇ ਚਾਲਬਾਜ਼ ਸਿਆਸਤਦਾਨਾਂ ਵਲੋਂ ਇਕ ਸਾਜਿਸ਼ ਤਹਿਤ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨੂੰ ਜ਼ਬਰਦਸਤੀ ਰੋਕ ਦਿੱਤਾ ਗਿਆ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਪਰਿਵਾਰ ਜੋ ਪੰਜਾਬ ਦੀ ਮਿੱਟੀ ਨਾਲ ਜੁੜੇ ਹੋਏ ਹਨ, ਅਜਿਹੇ ਲੋਕ ਅੱਜ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ | ਇਨ੍ਹਾਂ ਸਾਰਿਆਂ ਦਾ ਭਾਜਪਾ ਪਰਿਵਾਰ 'ਚ ਸਵਾਗਤ ਹੈ ਅਤੇ ਉਨ੍ਹਾਂ ਨੂੰ ਪਾਰਟੀ 'ਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ, ਜਿੱਥੇ ਸਾਰਿਆਂ ਨੂੰ ਸਨਮਾਨ ਮਿਲਦਾ ਹੈ |
ਅੱਜ ਭਾਜਪਾ 'ਚ ਸਾਬਕਾ ਓ.ਐਸ.ਡੀ. ਮੁੱਖ ਮੰਤਰੀ ਲਖਵਿੰਦਰ ਕੌਰ ਗਰਚਾ (ਮੁਹਾਲੀ), ਯੂਥ ਕਾਂਗਰਸ ਦੇ ਮੀਤ ਪ੍ਰਧਾਨ ਤੇ ਕਾਂਗਰਸ ਕਮੇਟੀ ਸਮਾਣਾ ਦੇ ਮੀਤ ਪ੍ਰਧਾਨ ਬੇਅੰਤ ਸਿੰਘ, ਸਰਹੱਦੀ ਵੈਲਫੇਅਰ ਐਂਡ ਡਿਵੈਲਪਮੈਂਟ ਸੁਸਾਇਟੀ ਦੇ ਸਾਬਕਾ ਪ੍ਰਧਾਨ ਕੈਪਟਨ ਕਪਤਾਨ ਅਮਨਦੀਪ ਸਿੰਘ (ਗੁਰਦਾਸਪੁਰ), ਸੇਵਾਮੁਕਤ ਲੈਫਟੀਨੈਂਟ ਕਰਨਲ ਗੁਰਪ੍ਰਕਾਸ਼ ਸਿੰਘ ਵਿਰਕ (ਮੁਹਾਲੀ), ਅਕਾਲੀ ਦਲ ਪੰਜਾਬ ਦੇ ਸੰਯੁਕਤ ਸਕੱਤਰ ਤੇ ਪੰਜਾਬ ਰਾਏ ਸਿੱਖ (ਐਸ.ਸੀ.) ਸੁਧਾਰ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਪੂਰਨ ਚੰਦ (ਫਾਜ਼ਿਲਕਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੀ.ਏ. ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਤੁੰਗ, ਮੁੱਖ ਮੰਤਰੀ ਚੰਨੀ ਦੇ ਚਚੇਰੇ ਭਰਾ ਜਸਵਿੰਦਰ ਸਿੰਘ ਧਾਲੀਵਾਲ (ਮੁਹਾਲੀ), ਕਿਸਾਨ ਯੂਨੀਅਨ ਕਾਦੀਆਂ ਗਰੁੱਪ ਜ਼ਿਲ੍ਹਾ ਮੋਗਾ ਦੇ ਸਾਬਕਾ ਮੀਤ ਪ੍ਰਧਾਨ ਤੇ ਜ਼ਿਲ੍ਹਾ ਪ੍ਰਬੰਧਕ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਰਣਵੀਰ ਸਿੰਘ ਰਣੀਆ (ਮੋਗਾ), ਬਹੁਜਨ ਸਮਾਜ ਪਾਰਟੀ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਚੌਧਰੀ ਅਰਜੁਨ ਸਿੰਘ ਕਾਂਸਲ (ਮੁਹਾਲੀ), ਡਾਇਰੈਕਟਰ ਪੰਜਾਬ ਮੰਡੀ ਬੋਰਡ ਤੇ ਆਲ ਇੰਡੀਆ ਜਾਟ ਮਹਾਂਸਭਾ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ ਬਡਹੇੜੀ (ਮੁਹਾਲੀ) ਸਮੇਤ ਵੱਖ-ਵੱਖ ਸਿਆਸੀ, ਸਮਾਜਿਕ ਤੇ ਹੋਰ ਜਥੇਬੰਦੀਆਂ ਦੇ 68 ਆਗੂ ਆਪਣੇ ਸਾਥੀਆਂ ਸਮੇਤ ਭਾਜਪਾ ਪਰਿਵਾਰ 'ਚ ਸ਼ਾਮਿਲ ਹੋਏ ਹਨ |

ਖਾਲੜਾ ਸੈਕਟਰ 'ਚ ਸਰਹੱਦ ਤੋਂ 1 ਅਰਬ ਦੀ ਹੈਰੋਇਨ ਬਰਾਮਦ

ਪਾਕਿਸਤਾਨੀ ਤਸਕਰ ਵਾਪਸ ਭੱਜਣ 'ਚ ਕਾਮਯਾਬ
ਖਾਲੜਾ/ਫ਼ਿਰੋਜ਼ਪੁਰ, 11 ਜਨਵਰੀ (ਜੱਜਪਾਲ ਸਿੰਘ ਜੱਜ, ਤਪਿੰਦਰ ਸਿੰਘ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਰਾਜੋਕੇ ਅਧੀਨ ਆਉਂਦੇ ਖੇਤਰ ਅੰਦਰੋਂ ਬੀ.ਐਸ.ਐਫ. ਜਵਾਨਾਂ ਵਲੋਂ ਪਾਕਿਸਤਾਨੀ ਤਸਕਰਾਂ ਦੇ ਮਨਸੂਬਿਆਂ 'ਤੇ ਪਾਣੀ ਫੇਰਦਿਆਂ ਕਰੀਬ ਇਕ ਅਰਬ ਦੀ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਦੋਂਕਿ ਬੀ. ਐਸ. ਐਫ. ਵਲੋਂ ਚਲਾਈ ਗੋਲੀ ਦੇ ਬਾਵਜੂਦ ਪਾਕਿਸਤਾਨੀ ਤਸਕਰ ਵਾਪਸ ਭੱਜਣ 'ਚ ਕਾਮਯਾਬ ਹੋ ਗਏ | ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ 10-11 ਜਨਵਰੀ ਦੀ ਰਾਤ ਨੂੰ ਕਰੀਬ ਸਵਾ ਗਿਆਰਾਂ ਵਜੇ ਬੀ.ਐਸ.ਐਫ਼. ਦੀ 103 ਬਟਾਲੀਅਨ ਦੇ ਜਵਾਨਾਂ ਨੇ ਅੰਤਰਰਾਸ਼ਟਰੀ ਬੁਰਜੀ ਨੰਬਰ 143/15-16 ਦੇ ਸਾਹਮਣੇ ਕੋਈ ਹਰਕਤ ਮਹਿਸੂਸ ਕੀਤੀ ਤੇ ਜਿਸ 'ਤੇ ਫ਼ੌਰੀ ਕਾਰਵਾਈ ਕਰਦਿਆਂ ਉਨ੍ਹਾਂ ਵਲੋਂ ਦੋ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਪਾਕਿਸਤਾਨੀ ਤਸਕਰ ਪਲਾਸਟਿਕ ਦਾ ਪਾਈਪ, ਜਿਸ ਵਿਚ ਹੈਰੋਇਨ ਛੁਪਾਈ ਹੋਈ ਸੀ, ਕੰਡਿਆਲੀ ਤਾਰ ਕੋਲ ਛੱਡ ਕੇ ਵਾਪਸ ਭੱਜ ਗਏ | ਬੀ.ਐਸ.ਐਫ਼ ਦੀ 103 ਬਟਾਲੀਅਨ ਦੇ ਕਮਾਂਡੈਂਟ ਐਸ.ਐਨ. ਗੋਸਵਾਮੀ ਦੀ ਅਗਵਾਈ ਹੇਠ ਬੀ.ਐਸ.ਐਫ਼. ਵਲੋਂ ਸਵੇਰੇ 9 ਵਜੇ ਤੋਂ 12:40 ਵਜੇ ਤੱਕ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਘਟਨਾ ਸਥਾਨ ਤੋਂ ਪਲਾਸਟਿਕ ਦੇ ਪਾਈਪ 'ਚ ਪਾਏ ਹੈਰੋਇਨ ਦੇ 20 ਪੈਕਟ ਬਰਾਮਦ ਹੋਏ, ਜਿਨ੍ਹਾਂ ਦਾ ਵਜ਼ਨ 19 ਕਿੱਲੋ 500 ਗ੍ਰਾਮ ਹੋਇਆ ਤੇ ਹੈਰੋਇਨ ਦੀ ਕੀਮਤ ਕਰੀਬ 1 ਅਰਬ ਰੁਪਏ ਬਣਦੀ ਹੈ | ਘਟਨਾ ਸਥਾਨ ਤੋਂ ਹੀ ਇਕ ਪਿਸਤੌਲ, ਜੋ ਚੀਨ ਦਾ ਬਣਿਆ ਹੋਇਆ ਹੈ, ਇਕ ਮੈਗਜ਼ੀਨ ਅਤੇ 8 ਜ਼ਿੰਦਾ ਗੋਲੀਆਂ ਬਰਾਮਦ ਹੋਈਆਂ |
ਇਕ ਪਿਸਤੌਲ, 1 ਮੈਗਜ਼ੀਨ ਸਮੇਤ 8 ਕਾਰਤੂਸ ਮਿਲੇ
ਸੀਮਾ ਸੁਰੱਖਿਆ ਬਲ ਦੇ ਮੀਡੀਆ ਸੈੱਲ ਵਲੋਂ ਜਾਰੀ ਕੀਤੇ ਗਏ ਪੈ੍ਰੱਸ ਨੋਟ ਅਨੁਸਾਰ ਹੈਰੋਇਨ ਤੋਂ ਇਲਾਵਾ 420 ਗ੍ਰਾਮ ਅਫ਼ੀਮ, 1 ਪਿਸਤੌਲ, 1 ਮੈਗਜ਼ੀਨ ਤੇ 8 ਕਾਰਤੂਸ ਵੀ ਬਰਾਮਦ ਕੀਤੇ ਗਏ | ਫ਼ਿਰੋਜ਼ਪੁਰ ਸੈਕਟਰ ਤਹਿਤ ਪੈਂਦੇ ਖੇਤਰ 'ਚ ਸੀਮਾ ਸੁਰੱਖਿਆ ਬਲ ਵਲੋਂ ਪਿਛਲੇ 24 ਘੰਟਿਆਂ ਦੌਰਾਨ 3 ਥਾਵਾਂ ਤੋਂ 22 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 1 ਅਰਬ 10 ਕਰੋੜ ਰੁਪਏ ਦੱਸੀ ਜਾਂਦੀ ਹੈ |

ਜ਼ਮਾਨਤ ਮਿਲਣ ਤੋਂ ਬਾਅਦ ਗੁਰਦੁਆਰਾ ਨਾਢਾ ਸਾਹਿਬ ਨਤਮਸਤਕ ਹੋਏ ਮਜੀਠੀਆ

ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਡਰੱਗ ਮਾਮਲੇ 'ਚ ਅਗਾਊਾ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਪੰਚਕੂਲਾ ਸਥਿਤ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਆਪਣੀ ਕੁਰਸੀ ਬਚਾਉਣ ਲਈ ਦਰਜ ਕਰਵਾਇਆ ਮੁਕੱਦਮਾ-ਮਜੀਠੀਆ

ਚੰਡੀਗੜ੍ਹ, 11 ਜਨਵਰੀ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਜੋ ਮੁਹਾਲੀ 'ਚ ਕੇਸ ਦਰਜ ਹੋਣ ਮਗਰੋਂ ਉਦੋਂ ਤੋਂ ਰੂਪੋਸ਼ ਹੋ ਗਏ ਸਨ, ਬੀਤੇ ਦਿਨੀਂ ਹਾਈਕੋਰਟ ਵਲੋਂ ਮਿਲੀ ਅਗਾਊਾ ਜ਼ਮਾਨਤ ਤੋਂ ਬਾਅਦ ਪਹਿਲੀ ਵਾਰ ...

ਪੂਰੀ ਖ਼ਬਰ »

ਬਜਟ ਇਜਲਾਸ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ-ਓਮ ਬਿਰਲਾ

ਨਵੀਂ ਦਿੱਲੀ, 11 ਜਨਵਰੀ (ਏਜੰਸੀ)-ਦੇਸ਼ 'ਚ ਕੋਰੋਨਾ ਮਾਮਲਿਆਂ ਦੀ ਵਧ ਰਹੀ ਗਿਣਤੀ ਦਰਮਿਆਨ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਮੰਗਲਵਾਰ ਨੂੰ ਦੱਸਿਆ ਕਿ ਸੰਸਦ ਦੇ ਆਉਣ ਵਾਲੇ ਬਜਟ ਇਜਲਾਸ ਲਈ ਸਭ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸੰਸਦ ਮੈਂਬਰ ਆਪਣੀਆਂ ...

ਪੂਰੀ ਖ਼ਬਰ »

ਬ੍ਰਹਮੋਸ ਮਿਜ਼ਾਈਲ ਦੇ ਆਧੁਨਿਕ ਰੂਪ ਦਾ ਸਫਲ ਪ੍ਰੀਖਣ

ਨਵੀਂ ਦਿੱਲੀ, 11 ਜਨਵਰੀ (ਏਜੰਸੀ)- ਭਾਰਤ ਨੇ ਜਲ ਸੈਨਾ ਦੇ ਸਟੀਲਥ ਗਾਈਡਡ ਮਿਜ਼ਾਈਲ ਡੈਸਟ੍ਰਾਇਰ ਤੋਂ ਸੁਪਰਸੋਨਿਕ ਬ੍ਰਹਮੋਸ ਮਿਜ਼ਾਈਲ ਦੇ ਆਧੁਨਿਕ ਨੇਵਲ ਵੈਰੀਐਂਟ ਦਾ ਸਫ਼ਲ ਪ੍ਰੀਖਣ ਕੀਤਾ ਹੈ | ਇਸ ਸੰਬੰਧੀ ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬ ਮਾਡਲ 'ਤੇ ਕੋਈ ਸਮਝੌਤਾ ਨਹੀਂ ਹੋਵੇਗਾ-ਸਿੱਧੂ

ਕਿਹਾ, ਮੁੱਖ ਮੰਤਰੀ ਚਿਹਰਾ ਪਾਰਟੀ ਨਹੀਂ, ਲੋਕ ਤੈਅ ਕਰਨਗੇ ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 11 ਜਨਵਰੀ -ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਿਥੇ ਇਕ ਵਾਰ ਫਿਰ ਆਪਣੀ ਹੀ ਸਰਕਾਰ ਨੂੰ ਘੇਰਦੇ ਨਜ਼ਰ ਆਏ ਉਥੇ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦੀ ਮੈਨੀਫੈਸਟੋ ਤੇ ਪ੍ਰਚਾਰ ਕਮੇਟੀ ਦਾ ਗਠਨ

ਨਵੀਂ ਦਿੱਲੀ, 11 ਜਨਵਰੀ (ਉਪਮਾ ਡਾਗਾ ਪਾਰਥ)-ਕਾਂਗਰਸ ਨੇ 14 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੀ ਮੈਨੀਫੈਸਟੋ ਕਮੇਟੀ ਅਤੇ ਪ੍ਰਚਾਰ ਕਮੇਟੀ ਦੇ ਗਠਨ ਦਾ ਐਲਾਨ ਕਰ ਦਿੱਤਾ ਹੈ | ਸੁਨੀਲ ਜਾਖੜ ਦੀ ਅਗਵਾਈ ਵਾਲੀ ਪ੍ਰਚਾਰ ...

ਪੂਰੀ ਖ਼ਬਰ »

ਯੂ.ਪੀ. ਦੇ ਕੈਬਨਿਟ ਮੰਤਰੀ ਮੌਰੀਆ ਸਮਾਜਵਾਦੀ ਪਾਰਟੀ 'ਚ ਸ਼ਾਮਿਲ

ਭਾਜਪਾ ਦੇ 3 ਹੋਰ ਵਿਧਾਇਕਾਂ ਵਲੋਂ ਅਸਤੀਫ਼ਾ ਲਖਨਊ, 11 ਜਨਵਰੀ (ਏਜੰਸੀ)- ਸੀਨੀਅਰ ਓ.ਬੀ.ਸੀ. ਨੇਤਾ ਤੇ ਉੱਤਰ ਪ੍ਰਦੇਸ਼ 'ਚ ਯੋਗੀ ਸਰਕਾਰ ਦੇ ਕੈਬਨਿਟ ਮੰਤਰੀ ਸਵਾਮੀ ਪ੍ਰਸਾਦ ਮੌਰੀਆ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ | ਇਸ ਦੇ ਨਾਲ ਹੀ ਸਵਾਮੀ ...

ਪੂਰੀ ਖ਼ਬਰ »

ਭਾਰਤ ਨਾਲ ਲਗਦੇ ਸਰਹੱਦੀ ਖੇਤਰਾਂ 'ਚ ਸਥਿਤੀ ਸਥਿਰ-ਚੀਨ

ਬੀਜਿੰਗ, 11 ਜਨਵਰੀ (ਏਜੰਸੀ)- ਚੀਨ ਨੇ ਭਾਰਤ ਨਾਲ 12 ਜਨਵਰੀ ਨੂੰ ਹੋਣ ਜਾ ਰਹੀ ਕੋਰ ਕਮਾਂਡਰ ਪੱਧਰ ਦੀ 14ਵੇਂ ਦੌਰ ਦੀ ਗੱਲਬਾਤ ਦੀ ਪੁਸ਼ਟੀ ਕਰਦੇ ਹੋਏ ਕਿਹਾ ਹੈ ਕਿ ਭਾਰਤ ਨਾਲ ਲਗਦੇ ਸਰਹੱਦੀ ਖੇਤਰਾਂ 'ਚ ਮੌਜੂਦਾ ਸਥਿਤੀ ਸਥਿਰ ਹੈ | ਇਸ ਤੋਂ ਪਹਿਲਾਂ ਨਵੀਂ ਦਿੱਲੀ 'ਚ ...

ਪੂਰੀ ਖ਼ਬਰ »

ਰਾਜਪਾਲ ਵਲੋਂ 3 ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਭਰੋਸਾ

• ਮੀਟਿੰਗ ਕਰਨ ਲਈ ਗਏ 7 ਆਗੂ • ਬੰਦੀ ਸਿੰਘ ਰਿਹਾਈ ਮਾਰਚ ਨੂੰ ਚੰਡੀਗੜ੍ਹ•ਪੁਲਿਸ ਨੇ ਰੋਕਿਆ ਐੱਸ. ਏ. ਐੱਸ. ਨਗਰ, 11 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-25 ਸਾਲ ਦੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨੂੰ ਮੰਗ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਤੋਂ ਰਵਾਨਾ ਹੋਇਆ ਸੀ ਮਾਰਚ

ਫ਼ਤਹਿਗੜ੍ਹ ਸਾਹਿਬ, 11 ਜਨਵਰੀ (ਬਲਜਿੰਦਰ ਸਿੰਘ)-ਸਿੱਖ ਕੌਮ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਪੰਜਾਬ ...

ਪੂਰੀ ਖ਼ਬਰ »

ਕਸ਼ਮੀਰ 'ਚ ਓਮੀਕਰੋਨ ਦੇ 5 ਮਾਮਲੇ ਆਏ

ਸ੍ਰੀਨਗਰ, 11 ਜਨਵਰੀ (ਮਨਜੀਤ ਸਿੰਘ)- ਕਸ਼ਮੀਰ ਵਾਦੀ 'ਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਦਰਮਿਆਨ ਓਮੀਕਰੋਨ ਦੇ 5 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ 3 ਗੈਰ ਸਥਾਨਕ ਯਾਤਰੀ ਵੀ ਸ਼ਾਮਿਲ ਹਨ | ਇਕ ਸੀਨੀਅਰ ਸਿਹਤ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਓਮੀਕਰੋਨ ਦੇ ...

ਪੂਰੀ ਖ਼ਬਰ »

ਸਿਹਤ ਮੰਤਰੀ ਵਲੋਂ ਮਾਹਰ ਡਾਕਟਰਾਂ ਨਾਲ ਗੱਲਬਾਤ

ਨਵੀਂ ਦਿੱਲੀ, 11 ਜਨਵਰੀ (ਪੀ.ਟੀ.ਆਈ.)-ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਮੌਜੂਦਾ ਕੋਵਿਡ ਸਥਿਤੀ 'ਤੇ ਚਰਚਾ ਕਰਨ ਲਈ ਦੇਸ਼ ਭਰ ਦੇ 120 ਮਾਹਰ ਡਾਕਟਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਸੁਝਾਅ ਸੁਣੇ ਅਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਤੁਸੀਂ ਭਾਰਤੀ ਨਾਗਰਿਕਤਾ ਦੀ ਚੋਣ ਕਰਕੇ ਦੇਸ਼ ਦੀ ਸੇਵਾ ਕਿਉਂ ਨਹੀਂ ਕਰਦੇ -ਸੁਪਰੀਮ ਕੋਰਟ

ਓ.ਸੀ.ਆਈ. ਵਿਦਿਆਰਥੀ ਦੀ ਫੀਸ ਬਰਾਬਰੀ ਪਟੀਸ਼ਨ 'ਤੇ ਸੁਣਵਾਈ ਨਵੀਂ ਦਿੱਲੀ, 11 ਜਨਵਰੀ (ਏਜੰਸੀ)- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇਕ ਵਿਦੇਸ਼ੀ (ਓਵਰਸੀਜ਼) ਭਾਰਤੀ ਨਾਗਰਿਕ (ਓ. ਸੀ. ਆਈ.) ਵਿਦਿਆਰਥੀ ਨੂੰ ਪੁੱਛਿਆ ਜੋ ਆਈ.ਆਈ.ਟੀ. ਵਲੋਂ ਵਸੂਲੀ ਗਈ ਫੀਸ ਨੂੰ ਭਾਰਤੀ ...

ਪੂਰੀ ਖ਼ਬਰ »

ਮਾਇਆਵਤੀ ਯੂ.ਪੀ. ਵਿਧਾਨ ਸਭਾ ਚੋਣਾਂ ਨਹੀਂ ਲੜੇਗੀ

ਲਖਨਊ, 11 ਜਨਵਰੀ (ਏਜੰਸੀ)-ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਅਵਤੀ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਨਹੀਂ ਲੜੇਗੀ | ਇਹ ਜਾਣਕਾਰੀ ਪਾਰਟੀ ਦੇ ਜਨਰਲ ਸਕੱਤਰ ਐਸ.ਸੀ. ਮਿਸ਼ਰਾ ਨੇ ਦਿੱਤੀ | ਇਸ ਸਬੰਧੀ ਮਿਸ਼ਰਾ ਨੇ ਦੱਸਿਆ ਕਿ ਮਾਇਆਵਤੀ 10 ਫਰਵਰੀ ਤੋਂ ਉੱਤਰ ਪ੍ਰਦੇਸ਼ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਜਥੇ: ਉਂਕਾਰ ਸਿੰਘ ਥਾਪਰ ਦਾ ਦਿਹਾਂਤ

ਨਵੀਂ ਦਿੱਲੀ, 11 ਜਨਵਰੀ (ਜਗਤਾਰ ਸਿੰਘ)-ਦਿੱਲੀ ਨਾਲ ਸੰਬੰਧਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ: ਉਂਕਾਰ ਸਿੰਘ ਥਾਪਰ ਦਾ ਅੱਜ ਦਿਹਾਂਤ ਹੋ ਗਿਆ | ਜਥੇ. ਥਾਪਰ ਕਾਫੀ ਸਮੇਂ ਤੋਂ ਬਿਮਾਰ ਸਨ | ਦੇਰ ਸ਼ਾਮ ਉਨ੍ਹਾਂ ਦੇ ਮਿ੍ਤਕ ਸਰੀਰ ਦਾ ਅੰਤਿਮ ਸੰਸਕਾਰ ਬੇਰੀ ...

ਪੂਰੀ ਖ਼ਬਰ »

ਚੰਨੀ ਦੀ ਤਸਵੀਰ ਪੰਜਾਬ ਮਾਡਲ ਦੇ ਪੋਸਟਰ ਤੋਂ ਹੋਈ ਗ਼ਾਇਬ ...

ਇਸ ਮੌਕੇ ਨਵਜੋਤ ਸਿੰਘ ਸਿੱਧੂ ਵਲੋਂ ਲਾਏ ਪੋਸਟਰਾਂ 'ਤੇ ਨਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਸਵੀਰ ਸੀ ਨਾ ਹੀ ਪੰਜਾਬ ਦੇ ਕਿਸੇ ਹੋਰ ਸੀਨੀਅਰ ਆਗੂ ਦੀ | ਪੋਸਟਰਾਂ 'ਤੇ ਖ਼ੁਦ ਸਿੱਧੂ, ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪਿ੍ਯੰਕਾ ਗਾਂਧੀ ਦੀ ਤਸਵੀਰ ਨਜ਼ਰ ਆਈ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX