ਤਾਜਾ ਖ਼ਬਰਾਂ


ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  47 minutes ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  56 minutes ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 1 hour ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 1 hour ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 1 hour ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 1 hour ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 1 hour ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 2 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 2 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 2 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 3 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 3 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 4 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 4 hours ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 4 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 4 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 5 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  about 5 hours ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 6 hours ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 6 hours ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  about 6 hours ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਪਿੰਡ ਸਾਰੰਗੜਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 4 hours ago
ਲੋਪੋਕੇ, 11ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਵਿਖੇ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ...
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ, ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਹਨ ਕਾਮੇਡੀਅਨ
. . .  about 7 hours ago
ਮੁੰਬਈ, 11 ਅਗਸਤ-ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਏਮਜ਼ 'ਚ ਵੈਂਟੀਲੇਟਰ ਸਪਾਟ 'ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਬੁੱਧਵਾਰ ਨੂੰ ਪ੍ਰਸਿੱਧ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਪੋਹ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਚੋਣਾਂ ਦੌਰਾਨ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ 'ਤੇ ਸਖ਼ਤ ਨਜ਼ਰ ਰੱਖਣ ਲਈ ਪੁਲਿਸ ਦੇ ਨਾਲ ਅਰਧ ਸੈਨਿਕ ਬਲਾਂ ਦੀਆਂ 30 ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ- ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 11 ਜਨਵਰੀ (ਗੁਰਬਖਸ਼ ਸਿੰਘ ਮਹੇ) - ਸ਼ਹੀਦ ਭਗਤ ਸਿੰਘ ਨਗਰ 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਸਥਾਨਕ ਪੁਲਿਸ ਦੇ ਨਾਲ ਕੇਂਦਰੀ ਹਥਿਆਰਬੰਦ ਪੁਲਿਸ ਬਲ (ਅਰਧ ਸੈਨਿਕ ਬਲ) ਦੀਆਂ 30 ਕੰਪਨੀਆਂ ਨਿਯਮਤ ਤੌਰ 'ਤੇ ਅਮਨ-ਕਾਨੂੰਨ ਦੀ ਸਥਿਤੀ 'ਤੇ ਨਜ਼ਰ ਰੱਖਣਗੀਆਂ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਰਿਟਰਨਿੰਗ ਅਫ਼ਸਰਾਂ, ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ, ਆਈ.ਬੀ., ਸੀ.ਆਈ.ਡੀ., ਆਬਕਾਰੀ, ਆਮਦਨ ਕਰ ਅਧਿਕਾਰੀਆਂ ਨਾਲ ਅਮਨ-ਕਾਨੂੰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਸਸ਼ਤਰ ਸੀਮਾ ਬਲ (ਐੱਸ.ਐੱਸ.ਬੀ.) ਦੀ ਪਹਿਲੀ ਕੰਪਨੀ ਜਿਸ ਵਿਚ 90 ਕਰਮਚਾਰੀ ਸ਼ਾਮਲ ਸਨ, ਅੱਜ ਪੁੱਜ ਗਈ ਹੈ | ਜਦਕਿ ਬਾਕੀ ਕੰਪਨੀਆਂ ਆਉਣ ਵਾਲੇ ਦਿਨਾਂ 'ਚ ਪਹੁੰਚ ਜਾਣਗੀਆਂ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਵਿਧਾਨ ਸਭਾ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਪੈਰਾ ਮਿਲਟਰੀ ਫੋਰਸ ਅਤੇ ਸਥਾਨਕ ਪੁਲੀਸ ਸਾਂਝੇ ਤੌਰ 'ਤੇ ਜ਼ਿੰਮੇਵਾਰੀ ਨਿਭਾਉਣਗੇ | ਸਾਰੰਗਲ ਨੇ ਦੱਸਿਆ ਕਿ ਇਸ ਸਮੇਂ ਸ਼ਹਿਰਾਂ ਵਿਚ 32 ਅੰਤਰ-ਜ਼ਿਲ੍ਹਾ ਅਤੇ 25 ਸਿਟੀ ਸੀਲਿੰਗ ਨਾਕੇ ਨਾਜਾਇਜ਼ ਸ਼ਰਾਬ, ਨਕਦੀ, ਨਸ਼ੀਲੇ ਪਦਾਰਥਾਂ ਆਦਿ 'ਤੇ ਨਕੇਲ ਕੱਸਣ ਲਈ ਲਗਾਏ ਗਏ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਲੋਕਾਂ ਵਲੋਂ 74 ਫ਼ੀਸਦੀ ਦੇ ਕਰੀਬ ਲਾਇਸੈਂਸੀ ਹਥਿਆਰ ਪਹਿਲਾਂ ਹੀ ਜਮਾਂ ਕਰਵਾਏ ਜਾ ਚੁੱਕੇ ਹਨ | ਉਨ੍ਹਾਂ ਅਧਿਕਾਰੀਆਂ ਨੂੰ ਨਾਜ਼ੁਕ ਅਤੇ ਨਾਜ਼ੁਕ ਪੋਲਿੰਗ ਬੂਥਾਂ 'ਤੇ ਸੁਰੱਖਿਆ ਦੇ ਪ੍ਰਬੰਧ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ | ਜ਼ਿਲ੍ਹੇ ਵਿਚ ਕੁੱਲ 224 ਬੂਥਾਂ ਦੀ ਵਲਨਰੇਬਲ ਵਜੋਂ ਕੀਤੀ ਗਈ ਹੈ ਜਦਕਿ ਇੱਕ-ਇੱਕ ਬੂਥ ਨਾਜ਼ੁਕ ਅਤੇ ਸੰਵੇਦਨਸ਼ੀਲ ਵਜੋਂ ਸ਼ਨਾਖ਼ਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਚੋਣਾਂ ਦੌਰਾਨ ਜ਼ਿਲ੍ਹੇ ਵਿਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਜ਼ਿਲ੍ਹੇ ਵਿਚ 9 ਫਲਾਇੰਗ ਸਕੁਐਡਜ਼ ਨੂੰ ਕਾਰਜਸ਼ੀਲ ਬਣਾਇਆ ਗਿਆ ਹੈ | ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਰ ਕੀਮਤ 'ਤੇ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਦਿ੍ੜ੍ਹ ਵਚਨਬੱਧਤਾ ਨੂੰ ਦੁਹਰਾਇਆ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਚੋਣਾਂ ਦੌਰਾਨ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ | ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਤਾਂ ਜੋ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ | ਐੱਸ.ਪੀ.(ਐਚ.) ਮਨਵਿੰਦਰ ਬੀਰ ਸਿੰਘ ਨੇ ਜ਼ਿਲ੍ਹਾ ਮੈਜਿਸਟਰੇਟ ਨੂੰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਜ਼ਿਲ੍ਹਾ ਪੁਲੀਸ ਵਲੋਂ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਬਾਰੇ ਦੱਸਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐੱਸ.ਪੀ. ਮਨਵਿੰਦਰ ਬੀਰ ਸਿੰਘ, ਐੱਸ.ਡੀ. ਐਮਜ਼ ਡਾ: ਬਲਜਿੰਦਰ ਸਿੰਘ ਢਿੱਲੋਂ, ਨਵਨੀਤ ਕੌਰ ਬੱਲ, ਦੀਪਕ ਰੋਹੇਲਾ, ਸਹਾਇਕ ਕਮਿਸ਼ਨਰ ਦੀਪਾਂਕਰ ਗਰਗ, ਡੀ.ਐੱਸ.ਪੀਜ਼ ਦਵਿੰਦਰ ਸਿੰਘ ਨਵਾਂਸ਼ਹਿਰ, ਤਰਲੋਚਨ ਸਿੰਘ ਬਲਾਚੌਰ ਆਦਿ ਹਾਜ਼ਰ ਸਨ |

ਵਾਰੀਆ ਪਰਿਵਾਰ ਵਲੋਂ ਪਠਲਾਵਾ 'ਚ ਧੀਆਂ ਦੀ ਪਾਈ ਲੋਹੜੀ

ਬੰਗਾ, 11 ਜਨਵਰੀ (ਕਰਮ ਲਧਾਣਾ) - ਰੂੜੀਵਾਦੀ ਸਮਾਜ ਦੀ ਲੜਕੀਆਂ ਪ੍ਰਤੀ ਚੱਲ ਰਹੀ ਨਕਾਰਾਤਮਿਕ ਸੋਚ ਨੂੰ ਬਦਲਣ ਦਾ ਉਪਰਾਲਾ ਕਰਦਿਆਂ ਇਲਾਕੇ ਦੇ ਅੱਧੀ ਦਰਜਨ ਤੋਂ ਵੱਧ ਪਿੰਡਾਂ ਵਿਚ ਸਮਾਗਮ ਰਚਾ ਕੇ ਜੋ ਉਸਾਰੂ-ਨਿਵੇਕਲਾ ਸੁਨੇਹਾ ਦਿੱਤਾ ਜਾ ਰਿਹਾ ਨੂੰ ਅੱਗੇ ਵਧਾਉਂਦੇ ...

ਪੂਰੀ ਖ਼ਬਰ »

ਚੋਰਾਂ ਨੇ ਗੁਰਦੁਆਰਾ ਸਾਹਿਬ ਦੀਆਂ ਖਿੜਕੀਆਂ ਤੇ ਪੱਲੇ ਕੀਤੇ ਚੋਰੀ

ਰਾਹੋਂ, 11 ਜਨਵਰੀ (ਬਲਬੀਰ ਸਿੰਘ ਰੂਬੀ) - ਇਥੋਂ ਨਜ਼ਦੀਕੀ ਪਿੰਡ ਮਿਰਜ਼ਾਪੁਰ ਅਤੇ ਤਲਵੰਡੀ ਸੀਬੂ ਵਿਖੇ ਨਵੇਂ ਉਸਾਰੇ ਜਾ ਰਹੇ ਗੁਰਦੁਆਰਾ ਸਾਹਿਬ ਦੀਆਂ ਖਿੜਕੀਆਂ ਦੇ ਪੱਲੇ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਸਾਬਕਾ ਸਰਪੰਚ ਬਲਬੀਰ ਸਿੰਘ ਮਿਰਜ਼ਾਪੁਰ ਅਤੇ ਹਰਦੀਪ ...

ਪੂਰੀ ਖ਼ਬਰ »

ਕਟਾਰੀਆਂ ਪੁਲਿਸ ਵਲੋਂ ਭਗੌੜਾ ਕਾਬੂ

ਕਟਾਰੀਆਂ, 11 ਜਨਵਰੀ (ਨਵਜੋਤ ਸਿੰਘ ਜੱਖੂ) - ਚੌਕੀ ਇੰਚਾਰਜ ਕਟਾਰੀਆਂ ਸੰਦੀਪ ਕੁਮਾਰ ਸ਼ਰਮਾ ਦੀ ਅਗਵਾਈ 'ਚ ਪੁਲਿਸ ਪਾਰਟੀ ਵਲੋਂ ਇਕ ਭਗੌੜਾ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਕਟਾਰੀਆਂ ਸੰਦੀਪ ਕੁਮਾਰ ਸ਼ਰਮਾ ਨੇ ਦੱਸਿਆ ...

ਪੂਰੀ ਖ਼ਬਰ »

ਲਿੰਕ ਸੜਕ ਤੇ ਬਰਸਾਤੀ ਪਾਣੀ ਦੇ ਰੋਕੇ ਰਾਹ ਦੇ ਹੱਲ ਲਈ ਪ੍ਰਸ਼ਾਸਨ ਨੇ ਨਹੀਂ ਦਿਖਾਈ ਗੰਭੀਰਤਾ

ਬਲਾਚੌਰ, 11 ਜਨਵਰੀ (ਸ਼ਾਮ ਸੁੰਦਰ ਮੀਲੂ) - ਬਲਾਕ ਸੜੋਆ ਦੇ ਪਿੰਡ ਕਟਵਾਰਾ ਤੋਂ ਚੂਹੜਪੁਰ (ਬ੍ਰਹਮਪੁਰੀ) ਸਤਿਗੁਰੂ ਗਊਆਂ ਵਾਲੇ ਭੂਰੀਵਾਲਿਆਂ ਦੇ ਅਵਤਾਰ ਅਸਥਾਨ ਅਤੇ ਦਰਜਨ ਦੇ ਕਰੀਬ ਹੋਰ ਪਿੰਡਾਂ ਨੂੰ ਆਪਸ ਵਿਚ ਜੋੜਦੀ ਲਿੰਕ ਸੜਕ ਤੋਂ ਸਦੀਆਂ ਪੁਰਾਣੇ ਲੰਘਦੇ ...

ਪੂਰੀ ਖ਼ਬਰ »

ਜੱਬੋਵਾਲ 'ਚ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

ਮੱਲਪੁਰ ਅੜਕਾਂ, 11 ਜਨਵਰੀ (ਮਨਜੀਤ ਸਿੰਘ ਜੱਬੋਵਾਲ) - ਪਿੰਡ ਜੱਬੋਵਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਅਮਰ ਪੱਟੀ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ...

ਪੂਰੀ ਖ਼ਬਰ »

ਚੋਣ ਲੜਨ ਤੋਂ ਪਹਿਲਾਂ ਬੰਗਾ ਹਲਕੇ 'ਚ 'ਆਕਾ' ਦਾ ਅਮਲਾ ਗਾਇਬ

ਬੰਗਾ, 11 ਜਨਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਹਲਕੇ ਅੰਦਰ ਪਿਛਲੇ ਡੇਢ ਮਹੀਨੇ ਤੋਂ ਇਕ ਸੀਨੀਅਰ ਆਈ. ਏ. ਐਸ ਦੇ ਚੋਣ ਲੜਨ ਨਾਲ ਕਾਂਗਰਸ ਪਾਰਟੀ ਅੰਦਰ ਹਲਚਲ ਮਚੀ ਹੋਈ ਸੀ ਉਸ ਦੇ ਆਉਣ ਕਾਰਨ ਹੀ ਚੌ. ਮੋਹਣ ਸਿੰਘ ਸਾਬਕਾ ਵਿਧਾਇਕ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ | ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੌਰਾਨ ਹਥਿਆਰ ਤੇ ਜਲਣਸ਼ੀਲ ਪਦਾਰਥ ਲੈ ਕੇ ਚੱਲਣ 'ਤੇ ਪਾਬੰਦੀ

ਨਵਾਂਸ਼ਹਿਰ, 11 ਜਨਵਰੀ (ਗੁਰਬਖਸ਼ ਸਿੰਘ ਮਹੇ) - ਵਿਧਾਨ ਸਭਾ ਚੋਣਾਂ-2022 ਦੌਰਾਨ ਜ਼ਿਲ੍ਹੇ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਦੇ ਮੰਤਵ ਨਾਲ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਾਬਤਾ ...

ਪੂਰੀ ਖ਼ਬਰ »

ਵੋਟਰਾਂ/ਪੋਲਿੰਗ ਸਟਾਫ਼ ਲਈ ਸਾਰੇ 614 ਪੋਲਿੰਗ ਬੂਥਾਂ ਵਿਖੇ ਮਾਸਕ, ਦਸਤਾਨੇ, ਥਰਮਲ ਸਕੈਨਰ ਅਤੇ ਸੈਨੀਟਾਈਜ਼ਰ ਮੁਹੱਈਆ ਕਰਵਾਏ ਜਾਣਗੇ - ਡੀ.ਸੀ.

ਨਵਾਂਸ਼ਹਿਰ, 11 ਜਨਵਰੀ (ਗੁਰਬਖਸ਼ ਸਿੰਘ ਮਹੇ) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵਿਧਾਨ ਸਭਾ ਚੋਣਾਂ ਦੌਰਾਨ ਕੋਰੋਨਾ ਸਾਵਧਾਨੀਆਂ ਤੇ ਪ੍ਰਬੰਧਾਂ ਦੀਆਂ ਤਿਆਰੀਆਂ ਸਬੰਧੀ ਦੱਸਿਆ ਕਿ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਭਾਜਪਾ ਹੀ ਲੋਕ ਹਿਤਾਂ ਦੀ ਪਾਰਟੀ- ਪੂਨਮ ਮਾਨਿਕ

ਨਵਾਂਸ਼ਹਿਰ, 11 ਜਨਵਰੀ (ਹਰਵਿੰਦਰ ਸਿੰਘ) - ਨਵਾਂਸ਼ਹਿਰ ਭਾਜਪਾ ਇਕਾਈ ਦੀ ਮੀਟਿੰਗ ਸਲੋਹ ਰੋਡ 'ਤੇ ਸਥਿਤ ਦਫ਼ਤਰ 'ਚ ਹੋਈ, ਜਿਸ 'ਚ ਆਉਣ ਵਾਲੀਆਂ ਚੋਣਾਂ ਲਈ ਬੂਥ ਪੱਧਰ 'ਤੇ ਪਾਰਟੀ ਦੇ ਪ੍ਰਚਾਰ ਦੀ ਰਣਨੀਤੀ ਤਿਆਰ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪੂਨਮ ਮਾਨਿਕ ਨੇ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਖਟਕੜ ਕਲਾਂ ਬੰਗਾ ਦੀ ਮੀਟਿੰਗ 15 ਨੂੰ

ਬੰਗਾ, 11 ਜਨਵਰੀ (ਕਰਮ ਲਧਾਣਾ) - ਪੰਜਾਬੀ ਸਾਹਿਤ ਸਭਾ ਖਟਕੜ ਕਲਾਂ ਬੰਗਾ ਦੀ ਇਕ ਅਹਿਮ ਮੀਟਿੰਗ ਬੀਬੀ ਅਮਰ ਕੌਰ ਯਾਦਗਾਰੀ ਹਾਲ ਖਟਕੜ ਕਲਾਂ ਵਿਖੇ 15 ਜਨਵਰੀ ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ 3 ਵਜੇ ਹੋਵੇਗੀ | ਇਹ ਜਾਣਕਾਰੀ ਸਭਾ ਦੇ ਮੁੱਖ ਬੁਲਾਰੇ ਅਤੇ ਪ੍ਰਬੰਧਕ ਲੇਖਕ ...

ਪੂਰੀ ਖ਼ਬਰ »

ਭਗਤ ਸਿੰਘ ਸੁਸਾਇਟੀ ਦਾ ਕਿਸਾਨਾਂ-ਮਜ਼ਦੂਰਾਂ ਦੇ ਦਿ੍ੜ੍ਹ ਇਰਾਦੇ ਨੂੰ ਸਿਜਦਾ - ਜੋਗੀ ਨਿਮਾਣਾ

ਬੰਗਾ, 11 ਜਨਵਰੀ (ਕਰਮ ਲਧਾਣਾ) - ਦਿੱਲੀ ਦੇ ਬਾਰਡਰਾਂ 'ਤੇ ਇਕ ਸਾਲ ਜਿਸ ਦਿ੍ੜ ਇਰਾਦੇ ਨਾਲ ਕਿਸਾਨਾਂ -ਮਜ਼ਦੂਰਾਂ ਨੇ ਜਿਸ ਮਜ਼ਬੂਤ ਏਕਤਾ ਨਾਲ ਸੰਘਰਸ਼ ਕੀਤਾ ਹੈ ਉਸਦਾ ਕੋਈ ਸਾਨੀ ਨਹੀਂ | ਜਿਸ ਕਰਕੇ ਕੇਂਦਰ ਸਰਕਾਰ ਨੇ ਝੁਕਦਿਆਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਵੀਰ ਬਾਲ ਦਿਵਸ ਐਲਾਨ ਕੇ ਸਿੱਖ ਕੌਮ ਦਾ ਮਾਣ ਵਧਾਇਆ - ਬਾਜਵਾ

ਬੰਗਾ, 11 ਜਨਵਰੀ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ 'ਚ ਸ਼ਹੀਦ- ਏ-ਆਜ਼ਮ ਸ. ਭਗਤ ਸਿੰਘ ਦੇ ਸਮਾਰਕ 'ਤੇ ਸੀਨੀਅਰ ਭਾਜਪਾ ਆਗੂ ਫਤਿਹਜੰਗ ਸਿੰਘ ਬਾਜਵਾ ਨੇ ਸਿਜਦਾ ਕੀਤਾ | ਉਨ੍ਹਾਂ ਦਾ ਖਟਕੜ ਕਲਾਂ ਪੁੱਜਣ 'ਤੇ ਜਬਰ ਵਿਰੋਧ ਐਕਸ਼ਨ ਅਤੇ ਵੈਲਫੇਅਰ ਕਮੇਟੀ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਢਾਹਾਂ ਕਲੇਰਾਂ ਹਸਪਤਾਲ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਬੰਗਾ, 11 ਜਨਵਰੀ (ਜਸਬੀਰ ਸਿੰਘ ਨੂਰਪੁਰ) - ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਰਬੰਸਦਾਨੀ, ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਸੰਯੁਕਤ ਸਮਾਜ ਮੋਰਚੇ ਦੇ ਆਗੂਆਂ ਦੀ ਚੁਸ਼ਮਾਂ ਵਿਖੇ ਹੰਗਾਮੀ ਮੀਟਿੰਗ ਭਲਕੇ

ਮਜਾਰੀ/ਸਾਹਿਬਾ, 11 ਜਨਵਰੀ (ਨਿਰਮਲਜੀਤ ਸਿੰਘ ਚਾਹਲ)-ਸੰਯੁਕਤ ਸਮਾਜ ਮੋਰਚਾ ਦੇ ਆਗੂਆਂ ਦਿਲਾਵਰ ਸਿੰਘ ਸਿੰਬਲ ਮਜਾਰਾ ਅਤੇ ਰਾਣਾ ਕਰਨ ਸਿੰਘ ਨੇ ਚੁਸ਼ਮਾਂ ਦਫ਼ਤਰ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ਸਲਾਹ ਮਸ਼ਵਰਾ ਕਰਨ ਉਪਰੰਤ ਟੋਲ ਪਲਾਜ਼ਾ ਮਜਾਰੀ ਤੇ ...

ਪੂਰੀ ਖ਼ਬਰ »

ਗਾਇਕ ਰੇਸ਼ਮ ਸਿੰਘ ਰੇਸ਼ਮ ਵਲੋਂ ਕਰੀਹਾ ਸਕੂਲ ਦੀ ਸਹਾਇਤਾ

ਮੱਲਪੁਰ ਅੜਕਾਂ, 11 ਜਨਵਰੀ (ਮਨਜੀਤ ਸਿੰਘ ਜੱਬੋਵਾਲ) - ਅਮਰੀਕਾ ਵਸਦੇ ਪੰਜਾਬੀ ਗਾਇਕ ਅਤੇ ਸਮਾਜ ਸੇਵੀ ਰੇਸ਼ਮ ਸਿੰਘ ਰੇਸ਼ਮ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰੀਹਾ ਦੇ ਬੱਚਿਆਂ ਦੀ ਮਦਦ ਕੀਤੀ | ਇਹ ਸਹਾਇਤਾ ਉਨ੍ਹਾਂ ਦੇ ਦੋਸਤ ਲੈਕ. ਸ਼ੰਕਰ ਦਾਸ ਰਾਹੀਂ ...

ਪੂਰੀ ਖ਼ਬਰ »

ਆਲ ਇੰਡੀਆ ਬੈਚ ਪ੍ਰੈੱਸ ਮੁਕਾਬਲੇ 'ਚ ਰਾਹੋਂ ਦੇ ਮੁਕੇਸ਼ ਕੁਮਾਰ ਨੇ ਜਿੱਤਿਆ ਸੋਨ ਤਗਮਾ

ਰਾਹੋਂ, 11 ਜਨਵਰੀ (ਬਲਬੀਰ ਸਿੰਘ ਰੂਬੀ) - ਰਾਅ ਪਾਵਰ ਲਿਫ਼ਟਿੰਗ ਫੈਡਰੇਸ਼ਨ ਇੰਡੀਆ ਵਲੋਂ ਚੌਥਾ ਨੈਸ਼ਨਲ ਪਾਵਰ ਲਿਫ਼ਟਿੰਗ ਬੈੱਚ ਪ੍ਰੈੱਸ ਡੈਡ ਲਿਫ਼ਟ ਚੈਂਪੀਅਨਸ਼ਿਪ ਜੋ ਕਿ ਅਸੰਧ ਜ਼ਿਲ੍ਹਾ ਕਰਨਾਲ ਹਰਿਆਣਾ ਵਿਖੇ ਕਰਵਾਈ ਗਈ ਸੀ, ਵਿਚ ਰਾਹੋਂ ਸ਼ਹਿਰ ਦੇ ਮੁਕੇਸ਼ ...

ਪੂਰੀ ਖ਼ਬਰ »

ਬਜੀਦਪੁਰ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਔੜ, 11 ਜਨਵਰੀ (ਜਰਨੈਲ ਸਿੰਘ ਖੁਰਦ) - ਗੁਰਦੁਆਰਾ ਸਿੰਘ ਸਭਾ ਬਜੀਦਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਮਜੀਠੀਆ ਦੇ ਮਾਮਲੇ 'ਚ ਕਾਂਗਰਸ ਦੇ ਹੰਕਾਰ ਦਾ ਧਮੱਰਗ ਟੁੱਟਿਆ - ਲੱਕੀ, ਰਿੰਕੂ

ਨਵਾਂਸ਼ਹਿਰ, 11 ਜਨਵਰੀ (ਗੁਰਬਖਸ਼ ਸਿੰਘ ਮਹੇ) - ਯੂਥ ਅਕਾਲੀ ਦਲ ਦੇ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਅਦਾਲਤ ਵਲੋਂ ਰਾਹਤ ਦੇਣ ਨਾਲ ਕਾਂਗਰਸ ਦੇ ਹੰਕਾਰ ਦਾ ਧਮੱਰਗ ਪੂਰੀ ਤਰ੍ਹਾਂ ਟੱੁਟ ਗਿਆ ਹੈ | ਇਹ ਵਿਚਾਰ ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਪੰਜਾਬ 'ਚ 'ਆਪ' ਦੀ ਸਰਕਾਰ ਬਣੇਗੀ - ਬਿੱਲਾ

ਘੁੰਮਣਾਂ, 11 ਜਨਵਰੀ (ਮਹਿੰਦਰਪਾਲ ਸਿੰਘ) - ਪੰਜਾਬ 'ਚ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਬਿਗਲ ਵੱਜ ਚੁੱਕਾ ਹੈ ਹਰ ਪਾਰਟੀ ਪੱਬਾਂ ਭਾਰ ਹੋਈ ਹੈ ਪਰ ਲੋਕ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਜੋ ਪੰਜਾਬ 'ਤੇ ਰਾਜ ਕਰ ਚੁੱਕੀਆਂ ਹਨ ਲੋਕ ਉਨ੍ਹਾਂ ਤੋਂ ਖਫਾ ਹਨ | ਇਹ ਵਿਚਾਰ ਆਮ ...

ਪੂਰੀ ਖ਼ਬਰ »

61ਵੇਂ ਫੁੱਟਬਾਲ ਟੂਰਨਾਮੈਂਟ ਬਾਰੇ ਲਧਾਣਾ ਝਿੱਕਾ 'ਚ ਹੋਈ ਮੀਟਿੰਗ

ਬੰਗਾ, 11 ਜਨਵਰੀ (ਕਰਮ ਲਧਾਣਾ) - ਪਿੰਡ ਲਧਾਣਾ ਝਿੱਕਾ ਵਿਖੇ ਉਥੋਂ ਦੀ ਵਿਲੇਜ਼ ਯੂਥ ਕਲੱਬ ਫੁੱਟਬਾਲ ਟੂਰਨਾਮੈਂਟ ਕਮੇਟੀ ਦੀ ਮੀਟਿੰਗ ਚੇਅਰਮੈਨ ਨਰਿੰਦਰ ਸਿੰਘ ਨਿੰਦੀ ਸਰਪੰਚ, ਪ੍ਰਧਾਨ ਬਿਹਾਰੀ ਲਾਲ ਸਾਬਕਾ ਪੰਚ, ਉਪ ਚੇਅਰਮੈਨ ਨਿਰਮਲਜੀਤ ਸਿੰਘ ਸੋਨੂੰ ਝਿੱਕਾ ...

ਪੂਰੀ ਖ਼ਬਰ »

ਬਾਬੂ ਕੁੰਭ ਦਾਸ ਦੀ ਬਰਸੀ ਸੰਬੰਧੀ ਛੱਪੜੀ ਸਾਹਿਬ ਵਿਖੇ ਸਾਲਾਨਾ ਸਮਾਗਮ 14 ਨੂੰ

ਪੋਜੇਵਾਲ ਸਰਾਂ, 11 ਜਨਵਰੀ (ਰਮਨ ਭਾਟੀਆ) - ਬਾਪੂ ਕੁੰਭ ਦਾਸ ਦੀ 16 ਵੀ ਬਰਸੀ ਸਬੰਧੀ ਤਪ ਅਸਥਾਨ ਛੱਪੜੀ ਸਾਹਿਬ ਅਚਨਪੁਰ ਬੀਤ ਵਿਖੇ ਸਾਲਾਨਾ ਸਮਾਗਮ ਮੁੱਖ ਸੇਵਾਦਾਰ ਬਾਬਾ ਭਾਗ ਸਿੰਘ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਚੌਥੀ ਕੌਮੀ ਚੈਂਪੀਅਨਸ਼ਿਪ ਬੈਂਚ ਪ੍ਰੈੱਸ ਮੁਕਾਬਲਿਆਂ 'ਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਔੜ/ਝਿੰਗੜਾਂ, 11 ਜਨਵਰੀ (ਕੁਲਦੀਪ ਸਿੰਘ ਝਿੰਗੜ) - ਰਾਅ ਪਾਵਰ ਲਿਫਟਿੰਗ ਫੈਡਰੇਸ਼ਨ ਵਲੋਂ ਪੌਲ ਬੌਸੀ ਕਲਾਸਿਕ ਚੌਥੀ ਨੈਸ਼ਨਲ ਚੈਂਪੀਅਨਸ਼ਿਪ ਬੈਂਚ ਪਰੈਸ, ਡੈਡ ਲਿਫਟ ਕਰਨਾਲ (ਅਸੰਦ) ਹਰਿਆਣਾ ਵਿਖੇ ਕਰਵਾਈ ਗਈ | ਜਿਸ ਵਿਚ ਅਲੱਗ- ਅਲੱਗ ਸਟੇਟਾਂ ਵਿਚੋਂ 350 ਖਿਡਾਰੀਆਂ ਨੇ ...

ਪੂਰੀ ਖ਼ਬਰ »

ਕਾਂਗਰਸ ਵਲੋਂ ਮਜੀਠੀਆ ਨੂੰ ਬਦਨਾਮ ਕਰਨ ਦੀਆਂ ਸਾਜਿਸ਼ਾਂ ਸਫ਼ਲ ਨਹੀਂ ਹੋਈਆਂ-ਬਲਾਕੀਪੁਰ

ਬੰਗਾ, 11 ਜਨਵਰੀ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਅਕਾਲੀ ਦਲ ਇਕ ਜੁਝਾਰੂ ਜਥੇਬੰਦੀ ਹੈ ਇਹ ਕਿਸੇ ਵੀ ਜਬਰ ਦਾ ਸਾਹਮਣਾ ਕਰਨ ਲਈ ਤਿਆਰ ਹੈ | ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੂੰ ਜੋ ਬਦਨਾਮ ਕਰਨ ਦੀਆਂ ਸਾਜਿਸ਼ਾਂ ਰਚੀਆਂ ਉਹ ਸਫ਼ਲ ਨਹੀਂ ਹੋਣਗੀਆਂ | ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਤਹਿਤ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੂੰ ਨੋਟਿਸ

ਬੰਗਾ, 11 ਜਨਵਰੀ (ਜਸਬੀਰ ਸਿੰਘ ਨੂਰਪੁਰ) - ਵਿਧਾਨ ਸਭਾ ਹਲਕਾ ਬੰਗਾ ਦੇ ਰਿਟਰਨਿੰਗ ਅਫ਼ਸਰ (ਆਰ.ਓ.)-ਕਮ-ਉਪ ਮੰਡਲ ਮੈਜਿਸਟ੍ਰੇਟ (ਐਸ. ਡੀ. ਐਮ) ਨਵਨੀਤ ਕੌਰ ਬੱਲ ਨੇ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਨੂੰ ਪਾਰਟੀ ਦੇ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਵਲੋਂ ਚੋਣ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵਿੰਦਰ ਸਿੰਘ ਸਰਾ ਅਚਨਚੇਤੀ ਨਿਰੀਖਣ ਲਈ ਝਿੱਕਾ ਸਕੂਲ ਪੁੱਜੇ

ਬੰਗਾ, 11 ਜਨਵਰੀ (ਕਰਮ ਲਧਾਣਾ) - ਜ਼ਿਲ੍ਹਾ ਸਿੱਖਿਆ ਅਫ਼ਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸ. ਕੁਲਵਿੰਦਰ ਸਿੰਘ ਸਰਾ ਅਚਨਚੇਤੀ ਨਿਰੀਖਣ ਹਿੱਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਪੁੱਜੇ | ਇਸ ਮੌਕੇ ਜਿਥੇ ਉਨ੍ਹਾਂ ਸਕੂਲ ਦੀਆਂ ਲੈਬਜ਼ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਹਿਰਾਮ, 11 ਜਨਵਰੀ (ਸਰਬਜੀਤ ਸਿੰਘ ਚੱਕਰਾਮੂੰ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਕੱਟ ਦੇ ਪ੍ਰਬੰਧਕਾਂ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ...

ਪੂਰੀ ਖ਼ਬਰ »

ਕੋਵਿਡ ਤੋਂ ਬਚਾਅ ਲਈ ਮੁਹਿੰਮ- 5000 ਦੇ ਟੀਚੇ ਦੇ ਮੁਕਾਬਲੇ ਸਿਹਤ ਵਿਭਾਗ ਦੀਆਂ ਟੀਮਾਂ ਨੇ 6802 ਲਾਭਪਾਤਰੀਆਂ ਨੂੰ ਲਗਾਏ ਟੀਕੇ

ਨਵਾਂਸ਼ਹਿਰ, 11 ਜਨਵਰੀ (ਗੁਰਬਖਸ਼ ਸਿੰਘ ਮਹੇ) - ਕੋਰੋਨਾ ਖ਼ਿਲਾਫ਼ ਜੰਗ ਵਿਚ ਇੱਕ ਪ੍ਰਾਪਤੀ ਦੌਰਾਨ, ਸਿਹਤ ਵਿਭਾਗ ਦੀਆਂ ਟੀਮਾਂ ਨੇ ਮੰਗਲਵਾਰ ਨੂੰ ਇਕ ਦਿਨ ਵਿਚ 5000 ਦੇ ਰੋਜ਼ਾਨਾ ਟੀਚੇ ਦੇ ਮੁਕਾਬਲੇ 6802 ਯੋਗ ਲਾਭਪਾਤਰੀਆਂ ਦਾ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਕੀਤਾ | ...

ਪੂਰੀ ਖ਼ਬਰ »

ਚੋਣ ਡਿਊਟੀ ਵਾਲੇ ਮੁਲਾਜ਼ਮਾਂ ਲਈ ਵਿਸ਼ੇਸ਼ ਕੋਵਿਡ ਟੀਕਾਕਰਨ ਕੈਂਪ ਅੱਜ-ਡਾ. ਮਾਨ

ਬਲਾਚੌਰ, 11 ਜਨਵਰੀ (ਸ਼ਾਮ ਸੁੰਦਰ ਮੀਲੂ) - ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਦੇ ਨਿਰਦੇਸ਼ਾਂ ਅਨੁਸਾਰ ਚੋਣ ਡਿਊਟੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੋਰੋਨਾ ਤੋਂ ਬਾਅਦ ਟੀਕਾਕਰਨ ਦੀ ਬੂਸਟਰ ਡੋਜ਼ ਲਗਾਉਣ ਲਈ ਵਿਸ਼ੇਸ਼ ਕੈਂਪ ...

ਪੂਰੀ ਖ਼ਬਰ »

ਪਿੰਡ ਧੌਲ ਵਿਖੇ ਬਾਬਾ ਜੋਗੀ ਪੀਰ ਨੂੰ ਸਮਰਪਿਤ ਸਾਲਾਨਾ ਮਾਘੀ ਮੇਲਾ ਸ਼ੁਰੂ

ਭੱਦੀ, 11 ਜਨਵਰੀ (ਨਰੇਸ਼ ਧੌਲ)- ਬਾਬਾ ਰਾਮ ਜੋਗੀ ਪੀਰ ਸਾਹਿਬ ਦੇ ਸਥਾਨ ਪਿੰਡ ਧੌਲ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਮਾਘੀ ਮੇਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅੰਮਿ੍ਤਮਈ ਬਾਣੀ ਦੇ ਪਾਠ ਦਾ ਪ੍ਰਕਾਸ਼ ਕਰਨ ਨਾਲ ਸ਼ਰਧਾ ਪੂਰਵਕ ਸ਼ੁਰੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਵੋਟਰ ਆਪਣੀ ਵੋਟ ਦੀ ਵਰਤੋਂ ਬਿਨਾਂ ਕਿਸੇ ਡਰ ਤੋਂ ਕਰਨ-ਭਾਰਟਾ

ਪੱਲੀ ਝਿੱਕੀ, 11 ਜਨਵਰੀ (ਕੁਲਦੀਪ ਸਿੰਘ ਪਾਬਲਾ) - ਜ਼ਿਲ੍ਹੇ ਦੇ ਸਮੂਹ ਵੋਟਰ ਬਿਨਾਂ ਕਿਸੇ ਭੇਦ-ਭਾਵ ਅਤੇ ਸਿਆਸੀ ਡਰ ਤੋਂ ਉੱਪਰ ਉੱਠ ਕੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਸਹੀ ਤਰੀਕੇ ਨਾਲ ਕਰਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵਕ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੀ ਤਰੀਕ ਵਧਾਈ ਜਾਵੇ-ਸੰਗਤ

ਸੰਧਵਾਂ, 11 ਜਨਵਰੀ (ਪ੍ਰੇਮੀ ਸੰਧਵਾਂ) - ਪਿੰਡ ਸੂੰਢ ਵਿਖੇ ਸ੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਦੀ ਇਕੱਤਰਤਾ ਦੌਰਾਨ ਹਰਪਾਲ ਸੰਧੀ ਸੂੰਢ, ਸਤਨਾਮ ਸੰਧੀ, ਲੱਕੀ, ਸਰਬਜੀਤ ਹੀਰਾ, ਰੇਨੂੰ ਬਾਲਾ, ਪਰਮਜੀਤ ਸੂੰਢ, ਲਾਲ ਸੂੰਢ, ਰੇਸ਼ਮ ਕੌਰ, ਜਸਵਿੰਦਰ ਰਾਮ ਸੂੰਢ, ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੌਰਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਪੱਲੀ ਝਿੱਕੀ, 11 ਜਨਵਰੀ (ਕੁਲਦੀਪ ਸਿੰਘ ਪਾਬਲਾ) - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁ: ਸਿੰਘ ਸਭਾ ਪਿੰਡ ਨੌਰਾ ਵਿਖੇ ਸਮੂਹ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀ ਅਤੇ ਸਮੂਹ ਨੌਜਵਾਨ ਸਭਾ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX