ਤਾਜਾ ਖ਼ਬਰਾਂ


ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  10 minutes ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  0 minutes ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  33 minutes ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  about 1 hour ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  46 minutes ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  about 1 hour ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 2 hours ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 3 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 2 hours ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 3 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 3 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 3 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 4 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 4 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 4 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 5 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 5 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 6 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 6 hours ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 6 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 6 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 7 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਪੋਹ ਸੰਮਤ 553

ਅੰਮ੍ਰਿਤਸਰ

ਵਿਰਸਾ ਵਿਹਾਰ ਦੇ ਵਿਹੜੇ ਵਿਚ ਲੱਗੀਆਂ ਲੋਹੜੀ ਦੀਆਂ ਰੌਣਕਾਂ

ਅੰਮਿ੍ਤਸਰ, 11 ਜਨਵਰੀ (ਹਰਮਿੰਦਰ ਸਿੰਘ)-ਹਮੇਸ਼ਾਂ ਸਮਾਜਿਕ ਚੇਤਨਾ ਦਾ ਹੋਕਾ ਦੇਣ ਵਿਚ ਮੋਹਰੀ ਰਹਿਣ ਵਾਲੀ ਵਿਰਸਾ ਵਿਹਾਰ ਸੁਸਾਇਟੀ ਵਲੋਂ ਕਲਾਕਾਰਾਂ, ਲੇਖਕਾਂ, ਗਾਇਕਾਂ, ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਸ਼ਖ਼ਸੀਅਤਾਂ ਅਤੇ ਬੁੱਧੀਜੀਵੀਆਂ ਦੇ ਸਹਿਯੋਗ ਨਾਲ ਵਿਰਸਾ ਵਿਹਾਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ | ਇਸ ਮੌਕੇ ਡਾ: ਕੁਲਬੀਰ ਸਿੰਘ ਸੂਰੀ ਦੀ ਕਹਾਣੀ 'ਸੱਜੀ ਬਾਂਹ' 'ਤੇ ਅਧਾਰਿਤ ਹਰਿੰਦਰ ਸੋਹਲ ਵਲੋਂ ਨਿਰਦੇਸ਼ਨ ਹੇਠ ਤਿਆਰ ਕੀਤੀ ਗਈ ਪੰਜਾਬੀ ਲਘੂ ਫਿਲਮ 'ਲਾਡੋ' ਦਿਖਾਈ ਗਈ | ਇਸ ਉਪਰੰਤ ਭੁੱਗਾ ਬਾਲਿਆ ਗਿਆ ਅਤੇ ਗਿੱਧਾ ਭੰਗੜਾ ਪਾਏ ਗਏ | ਵਿਰਸਾ ਵਿਹਾਰ ਦੇ ਸ: ਕਰਤਾਰ ਸਿੰਘ ਦੁੱਗਲ ਹਾਲ ਵਿਖੇ ਕਰਵਾਏ ਗਏ ਫਿਲਮ ਰਲੀਜ਼ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਸੁਰਿੰਦਰ ਫਰਿਸਤਾ (ਘੁੱਲੇ ਸ਼ਾਹ­) ਨੇ ਫਿਲਮ ਲਾਡੋ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੁੰਦੇ ਕਿਹਾ ਕਿ ਫਿਲਮ ਦੀ ਕਹਾਣੀ ਜੋ ਕਿ ਡਾ: ਕੁਲਬੀਰ ਸਿੰਘ ਸੂਰੀ ਦੀ ਕਹਾਣੀ ਸੱਜੀ ਬਾਂਹ ਦੇ ਅਧਾਰਿਤ ਹੈ ਜਿਥੇ ਇਸ ਨੂੰ ਬਿਆਨ ਕਰਦੀ ਹੈ ਕਿ ਲੜਕੀਆਂ ਵੀ ਲੜਕਿਆਂ ਦੇ ਮੁਕਾਬਲੇ ਆਪਣੀ ਘਰੇਲੂ ਜ਼ਿੰਮੇਵਾਰੀਆਂ ਨਿਭਾਉਣ ਤੋਂ ਪਿੱਛੇ ਨਹੀਂ | ਇਸ ਦੌਰਾਨ ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਅਤੇ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਆਪਣੇ ਸੰਬੋਧਨ ਵਿਚ ਆਈਆਂ ਸ਼ਖ਼ਸੀਅਤਾਂ ਨੂੰ ਜੀ. ਆਇਆਂ ਕਿਹਾ ਅਤੇ ਫਿਲਮ ਦੇ ਸੁਨੇਹੇ ਦੀ ਸ਼ਲਾਘਾ ਕੀਤੀ | ਇਸ ਦੌਰਾਨ ਫਿਲ਼ਮ ਨਿਰਦੇਸ਼ਕ ਹਰਿੰਦਰ ਸਿੰਘ ਸੋਹਲ ਨੇ ਫਿਲਮ ਦੇ ਕਹਾਣੀਕਾਰ ਡਾ: ਕੁਲਬੀਰ ਸਿੰਘ ਸੂਰੀ ਅਤੇ ਅਦਾਕਾਰਾ ਫਿਲਮ ਦੀ ਬਾਕੀ ਟੀਮ ਮੈਂਬਰਾਂ ਜਿਨ੍ਹਾਂ ਵਿਚ ਵਿਪਨ ਧਵਨ, ਸਤਨਾਮ ਬਿਜਲੀਵਾਲ, ਰੋਜ਼ੀ, ਰੇਸ਼ਮ ਸਿੰਘ, ਸਨਸੀਰਤ ਕੌਰ, ਅਜੀਜ ਬੱਸੀ, ਜਸਪਾਲ ਸਿੰਘ, ਤਰਲੋਕ ਸਿੰਘ ਮਾਹਲ, ਵਿਸ਼ਾਲਦੀਪ ਸੱਗੂ, ਯੈਰਿਕ, ਲਵਰਾਜ ਬਦੇਸ਼ਾ ਹੋਰ ਟੀਮ ਮੈਂਬਰਾਂ, ਕੈਮਰਾਮੈਨ ਰਮਨ ਵੋਹਰਾ, ਗੁਰਮੁੱਖ ਚੀਮਾ, ਮੇਕਅੱਪ ਮੈਨ ਸ਼ੈਰੀ, ਫਿਲਮ ਐਡੀਟਰ ਲੱਕੀ ਸਹਿ: ਨਿਰਦੇਸ਼ਕ ਗੁਰਤੇਜ ਮਾਨ, ਸਬ ਟਾਈਟਲ ਕਲਾਕਾਰ ਮਨਪ੍ਰੀਤ ਸੋਹਲ ਨਾਲ ਜਾਣ ਪਹਿਚਾਣ ਕਰਵਾਈ | ਇਸ ਉਪਰੰਤ ਲੋਹੜੀ ਦਾ ਤਿਉਹਾਰ ਮਨਾਉਂਦੇ ਹੋਏ ਵਿਰਸਾ ਵਿਹਾਰ ਦੇ ਵਿਹੜੇ 'ਚ ਸਥਿਤ ਹਰਭਜਨ ਸਿੰਘ ਜੱਬਲ ਯਾਦਗਾਰੀ ਸੱਥ 'ਚ ਭੁੱਗਾ ਬਾਲਿਆ ਗਿਆ | ਇਸ ਦੌਰਾਨ ਰੰਗ ਮੰਚ ਅਤੇ ਫਿਲਮੀ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਲੋਹੜੀ ਦੇ ਗੀਤ ਗਾਏ, ਬੋਲੀਆਂ ਪਾਈਆਂ | ਇਸ ਮੌਕੇ ਵਿਰਸਾ ਵਿਹਾਰ ਦੇ ਜਨ: ਸਕੱਤਰ ਰਮੇਸ਼ ਯਾਦਵ, ਅਦਾਕਾਰ ਹਰਦੀਪ ਗਿੱਲ, ਅਦਾਕਾਰਾ ਅਨੀਤਾ ਦੇਵਗਨ, ਭੁਪਿੰਦਰ ਸਿੰਘ ਸੰਧੂ, ਡਾ: ਪੀ.ਐੱਸ ਗਰੋਵਰ, ਡਾ: ਅਰਵਿੰਦਰ ਸਿੰਘ ਚਮਕ, ਪਵਨਦੀਪ , ਦਲਜੀਤ ਸਿੰਘ ਅਰੋੜਾ, ਹਾਸਰਾਸ ਕਲਾਕਾਰਾ ਰਾਜਬੀਰ, ਬਿਕਰਮਜੀਤ, ਸੁਖਵਿੰਦਰ ਬਦੇਸ਼ਾ, ਸੰਤੋਖ ਸਿੰਘ ਚਾਹਲ, ਪਿ੍ਅੰਕਾ ਬੱਸੀ, ਅਤਿੰਦਰ ਸੰਧੂ, ਪਰਮਜੀਤ ਕੌਰ, ਇੰਦਰੇਸ਼ ਮੀਤ, ਅਮਰਪਾਲ, ਸਾਜਨ ਸਿੰਘ, ਐੱਸ. ਐੱਸ. ਬੱਤਰਾ, ਏ.ਪੀ. ਐੱਸ. ਬਤਰਾ, ਸਵਰਾਜ ਸਿੰਘ, ਰਕੇਸ਼ ਕਪੂਰ, ਜੇ. ਪੀ. ਸਿੰਘ, ਨਵਦੀਪ ਕੌਰ, ਕਰਨ ਗਿੱਲ, ਅਮਨ ਭਾਰਦਵਾਜ, ਕੁਲਵੰਤ ਸਿੰਘ, ਹਰਪ੍ਰੀਤ ਸਿੰਘ ਆਦਿ ਮੌਜੂਦ ਸਨ |

ਨਰਸ ਦੀ ਸੋਨੇ ਦੀ ਚੈਨ ਝਪਟ ਕੇ ਦੌੜਿਆ ਲੁਟੇਰਾ ਕਾਬੂ

ਅੰਮਿ੍ਤਸਰ, 11 ਜਨਵਰੀ (ਰੇਸ਼ਮ ਸਿੰਘ)-ਇੱਥੇ ਗੁਰੂ ਨਾਨਕ ਦੇਵ ਹਸਪਤਾਲ ਦੀ ਸਟਾਫ ਨਰਸ ਪਾਸੋਂ ਸੋਨੇ ਦੀ ਚੈਨ ਝਪਟ ਕੇ ਦੋੜੇ ਲੁਟੇਰੇ ਨੂੰ ਲੋਕਾਂ ਵਲੋਂ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਥਾਣਾ ਮਜੀਠਾ ਰੋਡ ਦੀ ਪੁਲਿਸ ਨੂੰ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਚੋਣ ਖਰਚੇ ਉੱਤੇ ਅੱਖ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਗਠਿਤ

ਅੰਮਿ੍ਤਸਰ, 11 ਜਨਵਰੀ (ਰੇਸ਼ਮ ਸਿੰਘ)-ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀਆਂ ਹਦਾਇਤਾਂ ਉੱਤੇ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵਲੋਂ ਮੀਡੀਆ ਉੱਤੇ ਕੀਤੇ ਜਾਣ ਵਾਲੇ ਖਰਚ 'ਤੇ ਨਿਗਾਹ ...

ਪੂਰੀ ਖ਼ਬਰ »

ਬਜ਼ੁਰਗ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਭੇਦਭਰੀ ਹਾਲਤ 'ਚ ਮੌਤ

ਵੇਰਕਾ, 11 ਜਨਵਰੀ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਖੇਤਰ ਦੇ ਵਸਨੀਕ ਇਕ ਨੌਜਵਾਨ ਜੋ ਦੋ ਭੈਣਾਂ ਦਾ ਭਰਾ ਤੇ ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ ਸੀ ਜਿਸ ਦੁਆਰਾ ਲੰਘੇ ਦਿਨ ਕੋਰੋਨਾ ਵਿਰੋਧੀ ਟੀਕੇ ਦੀ ਪਹਿਲੀ ਡੋਜ਼ ਲਗਵਾਉਣ ਉਪਰੰਤ ਅਚਾਨਕ ਹਾਲਤ ਵਿਗੜ ਜਾਣ ਤੋਂ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ 'ਚ ਚੋਣਾਂ ਦਾ ਕੰਮ ਜ਼ਾਬਤੇ ਅਨੁਸਾਰ ਨੇਪਰੇ ਚਾੜ੍ਹਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ-ਐੱਸ. ਡੀ. ਐਮ.

ਬਾਬਾ ਬਕਾਲਾ ਸਾਹਿਬ, 11 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਆ ਰਹੀਆਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ, ਚੋਣਾਂ ਦਾ ਐਲਾਨ ਹੋਣ ਪਿੱਛੋਂ ਅਤੇ ਚੋਣ ਜ਼ਾਬਤਾ ਲਾਗੂ ਹੋਣ ਦੀ ਪ੍ਰਕਿਰਿਆ ਸ਼ੁਰੂ ਹੰੁਦਿਆਂ ਹੀ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ-25 ਵਿਚ 14 ਫਰਵਰੀ ...

ਪੂਰੀ ਖ਼ਬਰ »

ਰੁੁੱਸੇ ਕਾਂਗਰਸੀਆਂ ਨੇ ਹਰਪ੍ਰਤਾਪ ਸਿੰਘ ਅਜਨਾਲਾ ਦੀ ਚੋਣ ਮੁਹਿੰਮ 'ਚ ਕੁੱਦਣ ਦਾ ਕੀਤਾ ਐਲਾਨ

ਹਰਸਾ ਛੀਨਾ, 11 ਜਨਵਰੀ (ਕੜਿਆਲ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਕਾਂਗਰਸ ਪਾਰਟੀ ਦੇ ਸਮਰਥਨ ਵਿਚ ਉਸ ਵੇਲੇ ਉਚੇਰਾ ਵਾਧਾ ਹੋਇਆ ਜਦੋਂ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਸ਼ਿਕਵਿਆਂ ਦੇ ਚੱਲਦਿਆਂ ਘਰ ਬੈਠੇ ਟਕਸਾਲੀ ਕਾਂਗਰਸੀ ਤੇ ਸਾ: ਸਰਪੰਚ ਮੇਹਰ ਚੰਦ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਹਰਪਿੰਦਰ ਸਿੰਘ ਨੰਗਲ ਸੋਹਲ ਕਾਂਗਰਸ 'ਚ ਸ਼ਾਮਿਲ

ਅਜਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸੀ ਝਟਕਾ ਲੱਗਾ ਜਦੋਂ ਐੱਨ.ਆਰ.ਆਈ. ਰਮਨਦੀਪ ਸਿੰਘ ਗ੍ਰੰਥਗੜ੍ਹ, ਗੁਰਦੀਪ ਸਿੰਘ ਸਿਰਸਾ ਅਤੇ ਮੇਜਰ ਸਿੰਘ ਪਵਾਰ ਲੱਖੂਵਾਲ ਦੀ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਵਲੋਂ ਪ੍ਰਦਰਸ਼ਨ ਦੀ ਚਿਤਾਵਨੀ

ਅੰਮਿ੍ਤਸਰ, 11 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਵਲੋਂ ਦੂਸ਼ਿਤ ਪਾਣੀ ਦੀਆਂ ਫੈਕਟਰੀਆਂ ਵਿਰੱੁਧ ਵਿਭਾਗ ਵਲੋਂ ਕਾਰਵਾਈ ਨਾ ਕਰਨ 'ਤੇ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਗਈ ਹੈ | ਇਸ ਸੰਬੰਧੀ ਸੰਗਠਨ ਦੇ ਪੰਜਾਬ ਯੁਵਾ ਸੈਨਾ ਪ੍ਰਧਾਨ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਵੀਰ ਬਾਲ ਦਿਵਸ ਮਨਾਉਣ ਸੰਬੰਧੀ ਕੀਤੇ ਐਲਾਨ ਦਾ ਭਾਜਪਾ ਵਲੋਂ ਸਵਾਗਤ

ਅੰਮਿ੍ਤਸਰ, 11 ਜਨਵਰੀ (ਹਰਮਿੰਦਰ ਸਿੰਘ)-ਜ਼ਿਲ੍ਹਾ ਭਾਜਪਾ ਦੇ ਮੀਡੀਆ ਸਕੱਤਰ ਸੰਜੇ ਕੁੰਦਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਉਣ ਅਤੇ ਇਸ ਮੌਕੇ 'ਤੇ ਰਾਸ਼ਟਰੀ ਛੁੱਟੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋਣ 'ਤੇ ਨਿਗਮ ਦੇ ਸੈਨਟਰੀ ਇੰਸਪੈਕਟਰ ਖ਼ਿਲਾਫ਼ ਪਰਚਾ ਦਰਜ

ਅੰਮਿ੍ਤਸਰ, 11 ਮਾਰਚ (ਰੇਸ਼ਮ ਸਿੰਘ)-ਸ਼ਹਿਰ 'ਚ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਚੋਣ ਬੈਨਰ ਅਤੇ ਹੋਰਡਿੰਗ ਉਤਾਰਨ ਵਾਲੇ ਕਾਮੇ ਦੀ ਮੌਤ ਹੋਣ ਦੇ ਮਾਮਲੇ 'ਚ ਕਥਿਤ ਲਾਪਰਵਾਹੀ ਵਰਤਣ ਵਾਲੇ ਨਗਰ ਨਿਗਮ ਦੇ ਇਕ ਸੈਨਟਰੀ ਇੰਸਪੈਕਟਰ ਖ਼ਿਲਾਫ ਪੁਲਿਸ ਵਲੋਂ ਗ਼ੈਰ ਇਰਾਦਾਤਨ ...

ਪੂਰੀ ਖ਼ਬਰ »

ਟੀ.ਬੀ. ਹਸਪਤਾਲ ਦੇ ਦਰਜਾ ਚਾਰ ਕਰਮਚਾਰੀਆਂ ਵਲੋਂ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਅੰਮਿ੍ਤਸਰ, 11 ਜਨਵਰੀ (ਰੇਸ਼ਮ ਸਿੰਘ)-ਸਰਕਾਰੀ ਟੀ.ਬੀ. ਹਸਪਤਾਲ ਦੇ ਦਰਜਾ ਚਾਰ ਕਾਮਿਆਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਜਿਸ ਕਾਰਨ ਮੁਲਾਜ਼ਮਾਂ ਦਾ ਗੁੱਸਾ ਵੱਧ ਗਿਆ ਤੇ ਉਨ੍ਹਾਂ ਸਰਕਾਰ ਖ਼ਿਲਾਫ਼ ਹਸਪਤਾਲ ਦੇ ਗੇਟ 'ਤੇ ਓ.ਪੀ.ਡੀ. ਵਿਖੇ ਪ੍ਰਦਰਸ਼ਨ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਟੀਚਰਜ਼ ਐਸੋਸੀਏਸ਼ਨ ਨੇ ਪ੍ਰੀਖਿਆਵਾਂ ਕਰਵਾਏ ਜਾਣ ਲਈ ਦਿੱਤੀ ਸਹਿਮਤੀ

ਅੰਮਿ੍ਤਸਰ, 11 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਵੱਖ-ਵੱਖ ਕਾਲਜਾਂ ਦੇ ਅਧਿਆਪਕਾਂ ਵਲੋਂ ਹੜਤਾਲ ਨੂੰ ਮੁਲਤਵੀ ਕਰਨ ਦਾ ਫ਼ੈਸਲੇ ਕਰਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ...

ਪੂਰੀ ਖ਼ਬਰ »

ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਅੰਮਿ੍ਤਸਰ ਦਾ ਦੌਰਾ

ਅੰਮਿ੍ਤਸਰ, 11 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾਇਰੈਕਟਰ ਡਾ: ਗੁਰਵਿੰਦਰ ਸਿੰਘ ਵਲੋਂ ਅੰਮਿ੍ਤਸਰ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ: ਦਲਜੀਤ ਸਿੰਘ ਗਿੱਲ ਅਤੇ ਸਮੂਹ ...

ਪੂਰੀ ਖ਼ਬਰ »

ਅੱਤਵਾਦ ਪੀੜਤਾਂ ਦੀਆਂ ਮੰਗਾਂ ਮੰਨਣ ਵਾਲੀ ਰਾਜਨੀਤਕ ਪਾਰਟੀ ਨੂੰ ਆਲ ਇੰਡੀਆ ਅੱਤਵਾਦ ਪੀੜਤ ਐਸੋਸੀਏਸ਼ਨ ਦੇਵੇਗੀ ਆਪਣਾ ਸਮਰਥਨ : ਹਸਤੀਰ

ਅੰਮਿ੍ਤਸਰ, 11 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਆਲ ਇੰਡੀਆ ਅੱਤਵਾਦ ਪੀੜਤ ਐਸੋਸੀਏਸ਼ਨ ਵਲੋਂ ਪੱੈ੍ਰਸ ਕਲੱਬ ਅੰਮਿ੍ਤਸਰ ਵਿਖੇ ਪੱਤਰਕਾਰ ਮਿਲਣੀ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਬੀ.ਆਰ. ਹਸਤੀਰ ਨੇ ਕਿਹਾ ਕਿ ਪੰਜਾਬ 'ਚ ਸਾਲ 1982 ਤੋਂ 1995 ਤੱਕ ਲਗਾਤਾਰ ਅੱਤਵਾਦ ਦਾ ਦੌਰ ...

ਪੂਰੀ ਖ਼ਬਰ »

ਕਾਂਗਰਸ ਨੂੰ ਛੱਡ ਕੇ ਸ਼ੁੱਭ ਭੁੱਲਰ ਸ਼ੋ੍ਰਮਣੀ ਅਕਾਲੀ ਦਲ (ਬ) 'ਚ ਸ਼ਾਮਿਲ

ਵੇਰਕਾ, 11 ਜਨਵਰੀ (ਪਰਮਜੀਤ ਸਿੰਘ ਬੱਗਾ)-ਵਿਧਾਨ ਸਭਾ ਹਲਕਾ ਉੱਤਰੀ 'ਚੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦ ਅਕਾਲੀ ਦਲ ਦੀ ਚੋਣ ਮੀਟਿੰਗ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ (ਸ਼ਹਿਰੀ) ਦੇ ਮੀਤ ਪ੍ਰਧਾਨ ਸ਼ੁੱਭ ਭੁੱਲਰ ਨੇ ਆਪਣੇ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਪੁਲਿਸ ਸਰਗਰਮ

ਅੰਮਿ੍ਤਸਰ, 11 ਜਨਵਰੀ (ਰੇਸ਼ਮ ਸਿੰਘ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਹਿਰ 'ਚ ਅਮਨ ਸ਼ਾਂਤੀ ਤੇ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਪੁਲਿਸ ਸਰਗਰਮ ਹੋ ਗਈ ਹੈ ਅਤੇ ਚੋਣ ਪ੍ਰਕਿਰਿਆ ਦੇ ਅਮਲ ਨੂੰ ਸ਼ਾਂਤੀਪੂਰਵਕ ਨੇਪੜੇ ਚਾੜ੍ਹਨ ਅਤੇ ਆਮ ਸ਼ਹਿਰੀਆਂ 'ਚ ਡਰ ਭੈਅ ...

ਪੂਰੀ ਖ਼ਬਰ »

ਮਜੀਠੀਆ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ ਮਿਲਣ ਨਾਲ ਕਾਂਗਰਸ ਦਾ ਝੂਠਾ ਚਿਹਰਾ ਬੇਨਕਾਬ ਹੋਇਆ-ਵਰਪਾਲ, ਗੁਰੂਵਾਲੀ

ਚੱਬਾ, 11 ਜਨਵਰੀ (ਜੱਸਾ ਅਨਜਾਣ)-ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ ਮਿਲਣ ਕਾਰਨ ਕਾਂਗਰਸ ਦਾ ਝੂਠਾ ਚਿਹਰਾ ਬੇਨਕਾਬ ਹੋਇਆ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨਅਰ ਮੀਤ ਪ੍ਰਧਾਨ ਤੇ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਆਦਰਸ਼ ਚੋਣ ਜ਼ਾਬਤੇ ਦੀ ਸ਼ਰ੍ਹੇਆਮ ਉਲੰਘਣਾ

ਅੰਮਿ੍ਤਸਰ, 11 ਜਨਵਰੀ (ਗਗਨਦੀਪ ਸ਼ਰਮਾ)-ਅੰਮਿ੍ਤਸਰ 'ਚ ਆਦਰਸ਼ ਚੋਣ ਜ਼ਾਬਤੇ ਦੀ ਸ਼ਰੇਆਮ ਉਲੰਘਣਾ ਹੋ ਰਹੀ ਹੈ | ਅਜੇ ਤੱਕ ਬੱਸਾਂ ਅਤੇ ਆਟੋ ਰਿਕਸ਼ਾ ਤੋਂ ਇਸ਼ਤਿਹਾਰੀ ਬੈਨਰ ਨਹੀਂ ਉਤਾਰੇ ਗਏ | ਇਹ ਸਭ ਕੁਝ ਜ਼ਿਲ੍ਹਾ ਪ੍ਰਸ਼ਾਸਨ ਦੇ ਨੱਕ ਥੱਲੇ ਹੋ ਰਿਹਾ ਹੈ, ਲੇਕਿਨ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਸਰੀਨ ਨੇ ਫੜਿਆ ਭਾਜਪਾ ਦਾ ਪੱਲ੍ਹਾ

ਅੰਮਿ੍ਤਸਰ, 11 ਜਨਵਰੀ (ਰੇਸ਼ਮ ਸਿੰਘ)­-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਧਰਮਵੀਰ ਸਰੀਨ ਵੀ ਕਾਂਗਰਸ ਛੱਡ ਗਏ ਹਨ ਜੋ ਕਿ ਅੱਜ ਦਿੱਲੀ ਵਿਖੇ ਭਾਜਪਾ 'ਚ ਸ਼ਾਮਿਲ ਹੋ ਗਏ ਹਨ | ਸ੍ਰੀ ਸਰੀਨ ਜਿਨ੍ਹਾਂ ਦਾ ਇੱਥੇ ਸ਼ਹਿਰੀ ਇਲਾਕਿਆਂ ਖਾਸਕਰ ਵਪਾਰੀ ਤੇ ਦੁਕਾਨਦਾਰ ਵਰਗ 'ਚ ਚੰਗਾ ...

ਪੂਰੀ ਖ਼ਬਰ »

ਅੰਮਿ੍ਤਸਰ 'ਚ 455 ਨਵੇਂ ਕੋਰੋਨਾ ਮਾਮਲੇ

ਅੰਮਿ੍ਤਸਰ, 11 ਜਨਵਰੀ (ਰੇਸ਼ਮ ਸਿੰਘ)-ਅੱਜ ਇਕੋ ਦਿਨ 'ਚ 455 ਨਵੇਂ ਕੋਰੋਨਾ ਪਾਜ਼ੀਟਵ ਮਰੀਜ਼ ਪਾਏ ਗਏ | ਇਨ੍ਹਾਂ 'ਚ ਗੁਰੂ ਨਾਨਕ ਦੇਵ ਹਸਪਤਾਲ ਦੇ ਡਾਕਟਰਾਂ, ਸਿਹਤ ਕਾਮਿਆਂ ਤੇ ਕਈ ਹੋਰ ਸੰਸਥਾਵਾਂ ਦੇ ਮੁਲਾਜ਼ਮ ਵੀ ਸ਼ਾਮਿਲ ਹਨ | ਸਰਗਰਮ ਮਾਮਲਿਆਂ ਦੀ ਗਿਣਤੀ 1855 ਹੋ ਗਈ ਹੈ ...

ਪੂਰੀ ਖ਼ਬਰ »

ਭਾਈ ਰਾਮ ਸਿੰਘ ਨੂੰ ਸਦਮਾ, ਭਰਜਾਈ ਦਾ ਦਿਹਾਂਤ

ਅੰਮਿ੍ਤਸਰ, 11 ਜਨਵਰੀ (ਜੱਸ)-ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਭਾਈ ਰਾਮ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਛੋਟੇ ਭਰਾ ਬਲਦੇਵ ਸਿੰਘ ਦੀ ਧਰਮ ਪਤਨੀ ਬੀਬੀ ਬਲਵਿੰਦਰ ਕੌਰ (62) ...

ਪੂਰੀ ਖ਼ਬਰ »

ਮੈਦਾ, ਘਿਓ ਅਤੇ ਖੰਡ ਨਾਲ ਸਿਰਫ਼ ਅੰਮਿ੍ਤਸਰ 'ਚ ਲੋਹੜੀ ਮੌਕੇ ਤਿਆਰ ਹੁੰਦੀਆਂ ਹਨ ਮਿੱਠੀਆਂ ਖਜ਼ੂਰਾਂ

ਅੰਮਿ੍ਤਸਰ, 11 ਜਨਵਰੀ (ਹਰਮਿੰਦਰ ਸਿੰਘ)-ਅੰਮਿ੍ਤਸਰ ਦੀਆਂ ਬਹੁਤ ਸਾਰੀਆਂ ਖਾਣ ਪੀਣ ਦੀਆਂ ਚੀਜ਼ਾਂ ਦਾ ਜਾਇਕਾ ਦੁਨੀਆਂ ਭਰ ਦੇ ਲੋਕ ਮੰਨਦੇ ਹਨ | ਅੰਮਿ੍ਤਸਰ ਆਲੂ ਵਾਲੇ ਕੁੱਲਚੇ, ਭਿੱਜੇ ਕੁਲਚੇ, ਜਲੇਬੀਆਂ, ਲੱਸੀ, ਪਾਪੜ-ਵੜੀਆਂ ਤਾਂ ਮਸ਼ਹੂਰ ਹਨ ਪਰ ਇਸ ਦੇ ਨਾਲ ਲੋਹੜੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ

ਅੰਮਿ੍ਤਸਰ, 11 ਜਨਵਰੀ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਲੋਂ ਮੈਡੀਕਲ ਕੈਂਪ ਕੋਟ ਮਾਹਣਾ ਸਿੰਘ ਨੇੜੇ ...

ਪੂਰੀ ਖ਼ਬਰ »

ਚੋਣਾਂ ਦੌਰਾਨ ਸ਼ਰਾਬ ਦੀ ਗ਼ੈਰ ਕਾਨੂੰਨੀ ਵਿਕਰੀ ਰੋਕਣ ਲਈ ਪ੍ਰਸ਼ਾਸਨ ਸਖ਼ਤ

ਅੰਮਿ੍ਤਸਰ, 11 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਪ੍ਰਸ਼ਾਸਨ ਇਸ ਵਾਰ ਚੋਣਾਂ ਦੌਰਾਨ ਸ਼ਰਾਬ ਦੀ ਗ਼ੈਰ ਕਾਨੂੰਨੀ ਵਿਕਰੀ ਨੂੰ ਰੋਕਣ ਲਈ ਪੁੂਰੀ ਤਰ੍ਹਾਂ ਸਖ਼ਤ ਦਿੱਖ ਰਿਹਾ ਹੈ, ਜਿਸ ਦੇ ਤਹਿਤ ਸਹਾਇਕ ਕਮਿਸ਼ਨਰ ਆਬਕਾਰੀ ਵਿਭਾਗ ਅੰਮਿ੍ਤਸਰ ਰੇਂਜ ਵਲੋਂ ਬਕਾਇਦਾ ਈ. ਟੀ. ...

ਪੂਰੀ ਖ਼ਬਰ »

ਤਰਕਸ਼ੀਲਾਂ ਵਲੋਂ ਪ੍ਰੋ: ਜੀ. ਐਨ. ਸਾਈਾ ਬਾਬਾ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਉਣ ਦੀ ਮੰਗ

ਅੰਮਿ੍ਤਸਰ, 11 ਜਨਵਰੀ (ਹਰਮਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਨੇ ਨਾਗਪੁਰ ਜੇਲ੍ਹ 'ਚ ਨਜ਼ਰਬੰਦ ਨੱਬੇ ਫੀਸਦੀ ਅਪਾਹਜ ਪ੍ਰੋ: ਜੀ. ਐਨ. ਸਾਈਾ ਬਾਬਾ ਨੂੰ ਮੁੜ ਕੋਰੋਨਾ ਹੋਣ 'ਤੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਕਿਸੇ ਆਧੁਨਿਕ ਹਸਪਤਾਲ 'ਚ ਦਾਖਲ ...

ਪੂਰੀ ਖ਼ਬਰ »

ਰੋਟਰੀ ਕਲੱਬ ਅੰਮਿ੍ਤਸਰ ਆਸਥਾ ਨੇ ਮਨਾਇਆ ਲੋਹੜੀ ਦਾ ਤਿਉਹਾਰ

ਅੰਮਿ੍ਤਸਰ, 11 ਜਨਵਰੀ (ਗਗਨਦੀਪ ਸ਼ਰਮਾ)-ਰੋਟਰੀ ਕਲੱਬ ਅੰਮਿ੍ਤਸਰ ਆਸਥਾ ਵਲੋਂ ਪ੍ਰਧਾਨ ਡਾ: ਗਗਨਦੀਪ ਸਿੰਘ ਅਤੇ ਸੈਕਟਰੀ ਅਸ਼ਵਨੀ ਅਵਸਥੀ ਦੀ ਅਗਵਾਈ ਵਿਚ ਜਿੱਥੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ, ਉੱਥੇ ਸਾਲ 2022-23 ਲਈ ਨਵੇਂ ਬੋਰਡ ਦਾ ਐਲਾਨ ਕੀਤਾ ਗਿਆ, ਜਿਸ 'ਚ ਅਸ਼ਵਨੀ ...

ਪੂਰੀ ਖ਼ਬਰ »

ਧਾਮੀ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਅੰਮਿ੍ਤਸਰ, 11 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਥੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਸੰਬੰਧੀ ਸਮੀਖਿਆ ਕਰਦਿਆਂ ਆਪੋ-ਆਪਣੇ ਵਿਭਾਗਾਂ ਦੇ ਕੰਮਕਾਜ ਦਾ ...

ਪੂਰੀ ਖ਼ਬਰ »

ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਬੱਚਿਆਂ ਲਈ ਮੁਫ਼ਤ ਟੀਕਾਕਰਨ ਕੈਂਪ ਲਗਾਇਆ

ਅੰਮਿ੍ਤਸਰ, 11 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਕੋਵਿਡ-19 ਦੇ ਨਵੇਂ ਰੂਪ ਉਮੀਕਰੋਨ ਤੋਂ ਬਚਾਅ ਲਈ ਸਪਰਿੰਗ ਡੇਲ ਸੀਨੀਅਰ ਸਕੂਲ ਵਲੋਂ ਸਕੂਲ ਕੈਂਪਸ 'ਚ 15-18 ਸਾਲ ਦੀ ਉਮਰ ਦੇ ਬੱਚਿਆਂ ਲਈ ਮੁਫ਼ਤ ਟੀਕਾਕਰਨ ਕੈਂਪ ਲਗਾਇਆ ਗਿਆ | ਮੈਡੀਕਲ ਅਫ਼ਸਰ ਡਾ: ਕੁਲਦੀਪ ਅਤੇ ਡਾ: ...

ਪੂਰੀ ਖ਼ਬਰ »

ਥਾਪਰ ਦੇ ਅਕਾਲ ਚਲਾਣੇ 'ਤੇ ਧਾਮੀ ਵਲੋਂ ਦੁੱਖ ਪ੍ਰਗਟ

ਅੰਮਿ੍ਤਸਰ, 11 ਜਨਵਰੀ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਮੈਂਬਰ ਉਂਕਾਰ ਸਿੰਘ ਥਾਪਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ | ...

ਪੂਰੀ ਖ਼ਬਰ »

ਵੱਡੇ ਭਰਾ ਨੇ ਐੱਸ. ਡੀ. ਐੱਮ. ਦੀ ਮਿਲੀਭੁਗਤ ਨਾਲ ਸਾਡੇ ਨਾਲ ਧੋਖਾਧੜੀ ਕੀਤੀ-ਸੁਖਦੇਵ ਸਿੰਘ

ਚੱਬਾ, 11 ਜਨਵਰੀ (ਜੱਸਾ ਅਨਜਾਣ)-ਬਲਾਕ ਅਟਾਰੀ ਅਧੀਨ ਆਉਂਦੇ ਪਿੰਡ ਚੱਬਾ ਦੇ ਵਸਨੀਕ ਪਿਆਰਾ ਸਿੰਘ ਤੇ ਸੁਖਦੇਵ ਸਿੰਘ ਦੋਵੇਂ ਪੁੱਤਰ ਅੱਛਰ ਸਿੰਘ ਵਲੋਂ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਗੱਲਬਾਤ ਕਰਦਿਆਂ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX