ਤਾਜਾ ਖ਼ਬਰਾਂ


ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  46 minutes ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 1 hour ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 1 hour ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 1 hour ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 1 hour ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 2 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 2 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 2 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  1 minute ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 3 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 3 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 4 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 4 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 4 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 5 hours ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 5 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 5 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 6 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  about 6 hours ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 6 hours ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 7 hours ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  about 7 hours ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਪਿੰਡ ਸਾਰੰਗੜਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 5 hours ago
ਲੋਪੋਕੇ, 11ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਵਿਖੇ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਪੋਹ ਸੰਮਤ 553

ਤਰਨਤਾਰਨ

ਚੋਣਾਂ ਦੇ ਮੱਦੇਨਜ਼ਰ ਪੱਟੀ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਵਲੋਂ ਡੀ. ਐੱਸ. ਪੀ. ਦੀ ਅਗਵਾਈ 'ਚ ਫਲੈਗ ਮਾਰਚ

ਪੱਟੀ, 11 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਚੋਣ ਕਮਿਸ਼ਨ ਵਲੋਂ ਵਿਧਾਨ ਸਭਾ 2022 ਦੀਆਂ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਪੁਲਿਸ ਤੇ ਬੀ. ਐੱਸ. ਐੱਫ. ਵਲੋਂ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਗਤੀਵਿਧੀਆਂ ਵਧਾ ਦਿੱਤੀਆਂ ਗਈਆਂ ਹਨ | ਜ਼ਿਲ੍ਹਾ ਤਰਨਤਾਰਨ ਦੇ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਦੀਆਂ ਹਦਾਇਤਾਂ 'ਤੇ ਮਨਿੰਦਰਪਾਲ ਸਿੰਘ ਡੀ. ਐੱਸ. ਪੀ. ਸਬ ਡਵੀਜ਼ਨ ਪੱਟੀ ਦੀ ਅਗਵਾਈ ਹੇਠ ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਸਮੇਤ ਪੱਟੀ ਸ਼ਹਿਰ ਅਤੇ ਪਿੰਡਾਂ ਅੰਦਰ ਫਲੈਗ ਮਾਰਚ ਕੀਤਾ ਗਿਆ | ਇਸ ਮੌਕੇ ਡੀ. ਐੱਸ. ਪੀ. ਮਨਿੰਦਰਪਾਲ ਸਿੰਘ ਨੇ ਦੱਸਿਆ ਕਿ 14 ਫਰਵਰੀ ਨੂੰ ਪੰਜਾਬ 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨਰ ਅਤੇ ਪੁਲਿਸ ਜ਼ਿਲ੍ਹਾ ਤਰਨਤਾਰਨ ਦੇ ਮੁਖੀ ਹਰਵਿੰਦਰ ਸਿੰਘ ਵਿਰਕ ਦੀਆਂ ਹਦਾਇਤਾ 'ਤੇ ਪੱਟੀ ਅਤੇ ਨੇੜਲੇ ਪਿੰਡਾਂ ਅੰਦਰ ਫਲੈਗ ਮਾਰਚ ਕਰ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤਮਈ ਢੰਗ ਨਾਲ ਚੋਣਾਂ ਕਰਵਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਪੱਟੀ ਦੇ ਪਿੰਡਾਂ 'ਚ ਸੁਰੱਖਿਆਂ ਨੂੰ ਲੈ ਕੇ ਪੈਰਾ ਮਿਲਟਰੀ ਫੋਰਸ ਅਤੇ ਪੰਜਾਬ ਪੁਲਿਸ ਦੀ ਨਫਰੀ ਦਾ ਪ੍ਰਬੰਧ ਕੀਤਾ ਗਿਆ ਹੈ ਜੋ ਹਰ ਵੇਲੇ ਵੱਖ-ਵੱਖ ਨਾਕਿਆਂ ਅਤੇ ਡਿਊਟੀ 'ਤੇ ਤਾਇਨਾਤ ਰਹਿਣਗੇ | ਇਸ ਮੌਕੇ ਕਿਸੇ ਨੂੰ ਵੀ ਅਮਨ-ਕਾਨੂੰਨ ਆਪਣੇ ਹੱਥ ਲੈਣ ਦੀ ਕੋਈ ਵੀਂ ਇਜਾਜ਼ਤ ਨਹੀਂ ਹੋਵੇਗੀ | ਉਨ੍ਹਾਂ ਕਿਹਾ ਕਿ ਜੋ ਕੋਈ ਵੀ ਸ਼ਰਾਰਤੀ ਅਨਸਰ ਸਮਾਜ ਵਿਚ ਖਲਲ ਪਾਉਣ ਦੀ ਕੋਸ਼ਿਸ਼ ਕਰੇਗਾ, ਉਸ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਬਲਜਿੰਦਰ ਸਿੰਘ ਐੱਸ. ਐੱਚ. ਓ. ਪੁਲਿਸ ਥਾਣਾ ਸਿਟੀ ਪੱਟੀ, ਸਤਪਾਲ ਸਿੰਘ ਐੱਸ. ਐੱਚ. ਓ. ਥਾਣਾ ਸਦਰ ਪੱਟੀ, ਮੁਖਇੰਦਰ ਸਿੰਘ ਐੱਸ. ਐੱਚ. ਓ. ਥਾਣਾ ਹਰੀਕੇ, ਕੁਲਵੰਤ ਸਿੰਘ ਐੱਸ. ਐੱਚ. ਓ. ਥਾਣਾ ਸਰਹਾਲੀ, ਕੁਲਬੀਰ ਸਿੰਘ ਰੀਡਰ ਡੀ. ਐੱਸ. ਪੀ. ਪੱਟੀ, ਜਸਪ੍ਰੀਤ ਸਿੰਘ ਚੌਕੀ ਇਚਾਰਜ ਸਭਰਾ, ਦਵਿੰਦਰ ਸਿੰਘ ਚੌਕੀ ਇਚਾਰਜ਼ ਨੌਸ਼ਹਿਰਾਂ ਪਨੂੰਆਂ, ਬਲਵਿੰਦਰ ਸਿੰਘ ਚੌਂਕੀ ਇੰਚਾਰਜ ਘਰਿਆਲਾ, ਨਰਿੰਦਰ ਸਿੰਘ ਤੂਤ, ਹਰਵੰਤ ਸਿੰਘ, ਬਖਸ਼ੀਸ਼ ਸਿੰਘ, ਰਣਜੀਤ ਸਿੰਘ ਤੇ ਪੈਰਾ ਮਿਲਟਰੀ ਫੋਰਸ ਦੇ ਜਵਾਨ ਹਾਜ਼ਰ ਸਨ |

ਨਸ਼ਾ ਕਰਨ ਤੋਂ ਰੋਕਣ 'ਤੇ ਘਰ ਵੜ ਕੇ ਪਤੀ-ਪਤਨੀ ਨਾਲ ਕੁੱਟਮਾਰ

ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਨਸ਼ਾ ਕਰਨ ਤੋਂ ਰੋਕਣ 'ਤੇ ਹਥਿਆਰਾਂ ਨਾਲ ਲੈਸ ਹੋ ਕੇ ਉਸ ਦੇ ਘਰ ਦਾਖਲ ਹੋ ਕੇ ਉਸ ਉੱਪਰ ਅਤੇ ਉਸ ਦੀ ਪਤਨੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 20 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਅਕਾਲੀ ਆਗੂਆਂ ਦੀ ਸ਼ਿਕਾਇਤ 'ਤੇ ਚੋਣ ਅਧਿਕਾਰੀ ਨੇ ਜਿੰਮ ਦੇ ਸਾਮਾਨ ਨਾਲ ਭਰਿਆ ਟਰੱਕ ਕਬਜ਼ੇ 'ਚ ਲਿਆ

ਭਿੱਖੀਵਿੰਡ, 11 ਜਨਵਰੀ (ਬੌਬੀ)-ਚੋਣ ਜ਼ਾਬਤਾ ਲੱਗਦਿਆਂ ਹੀ ਅੱਜ ਖੇਮਕਰਨ ਰੋਡ ਭਿੱਖੀਵਿੰਡ ਵਿਖੇ ਡੀ. ਐੱਸ. ਪੀ. ਦਫ਼ਤਰ ਦੇ ਬਿਲਕੁਲ ਸਾਹਮਣੇ ਅਕਾਲੀ ਆਗੂਆਂ ਜਿਨ੍ਹਾਂ ਵਿਚ ਅਮਰਜੀਤ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਿੱਖੀਵਿੰਡ ਹੀਰਾ ਸਿੰਘ ਧੁੰਨ, ...

ਪੂਰੀ ਖ਼ਬਰ »

ਅਸਲ੍ਹਾ ਜਮ੍ਹਾਂ ਨਾ ਕਰਵਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਨੂੰਨੀ ਕਾਰਵਾਈ-ਇੰਸ. ਜੋਗਾ ਸਿੰਘ

ਫਤਿਆਬਾਦ, 11 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਦੀ ਚੌਂਕੀ ਫਤਿਆਬਾਦ ਦੇ ਇੰਚਾਰਜ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਨਵ-ਨਿਯੁਕਤ ਥਾਣਾ ਮੁਖੀ ਇੰਸਪੈਕਟਰ ਜੋਗਾ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰ ...

ਪੂਰੀ ਖ਼ਬਰ »

ਜਸਵੰਤ ਸਿੰਘ ਸੋਹਲ ਕਿਸਾਨ, ਮਜ਼ਦੂਰ ਦਲਿਤ ਫਰੰਟ ਦੇ ਪ੍ਰਧਾਨ ਬਣੇ

ਤਰਨ ਤਾਰਨ, 11 ਜਨਵਰੀ (ਵਿਕਾਸ ਮਰਵਾਹਾ)-ਕਿਸਾਨ, ਮਜ਼ਦੂਰ ਦਲਿਤ ਫਰੰਟ ਦੀ ਮੀਟਿੰਗ ਤਰਨਤਾਰਨ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਇੰਜੀਨੀਅਰ ਕਰਮਵੀਰ ਸਿੰਘ ਲਾਲੀ, ਲਖਵੀਰ ਸਿੰਘ ਬੌਬੀ ਮੀਤ ਪ੍ਰਧਾਨ ਸ਼ਾਮਿਲ ਹੋਏ | ਇਸ ਮੌਕੇ ਜਸਵੰਤ ਸਿੰਘ ਸੋਹਲ ਸਾਬਕਾ ਸੈਨਿਕ ...

ਪੂਰੀ ਖ਼ਬਰ »

ਪਿੰਡ ਵੇਈਾਪੂਈ ਤੋਂ ਜਥੇ. ਬ੍ਰਹਮਪੁਰਾ ਨੂੰ ਮਿਲਿਆ ਭਰਵਾਂ ਹੁੰਗਾਰਾ

ਫਤਿਆਬਾਦ, 11 ਜਨਵਰੀ (ਹਰਵਿੰਦਰ ਸਿੰਘ ਧੂੰਦਾ) ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤਾੋ ਸ੍ਰੋਮਣੀ ਅਕਾਲੀ ਦਲ ਬਸਪਾ ਦੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਕੰਵਰਦੀਪ ਸਿੰਘ ਬ੍ਰਹਮਪੁਰਾ ਸਮੇਤ ਪਿੰਡ ਵੇਈਪੂਈ ਵਿਖੇ ਸਾਬਕਾ ...

ਪੂਰੀ ਖ਼ਬਰ »

ਪਿੰਡ ਸ਼ੇਖ ਚੱਕ ਦੇ ਲੋਕਾਂ ਵਲੋਂ ਬ੍ਰਹਮਪੁਰਾ ਦੇ ਹੱਕ 'ਚ ਫਤਵਾ ਦੇਣ ਦਾ ਭਰੋਸਾ ਦਿੱਤਾ

ਫਤਿਆਬਾਦ, 11 ਜਨਵਰੀ (ਹਰਵਿੰਦਰ ਸਿੰਘ ਧੂੰਦਾ)-14 ਵਰਵਰੀ ਨੂੰ ਪੈਣ ਵਾਲੀਆਂ ਵੋਟਾ ਦੇ ਸੰਬੰਧ ਵਿਚ ਹਲਕਾ ਖਡੂਰ ਸਾਹਿਬ ਦੇ ਪਿੰਡ ਸ਼ੇਖਚੱਕ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਹੱਕ ਵਿਚ ਚੋਣ ਮੀਟਿੰਗ ਕੀਤੀ ਗਈ | ਜਿਸ ਨੂੰ ...

ਪੂਰੀ ਖ਼ਬਰ »

ਕਸਬਾ ਮੁਰਾਦਪੁਰਾ ਵਿਖੇ ਮੋਨੂੰ ਚੀਮਾ ਵਲੋਂ ਵਰਕਰਾਂ ਨਾਲ ਮੀਟਿੰਗ

ਤਰਨ ਤਾਰਨ, 11 ਜਨਵਰੀ (ਵਿਕਾਸ ਮਰਵਾਹਾ)-ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਝਬਾਲ ਮੁਨੀਸ਼ ਕੁਮਾਰ ਮੋਨੂੰ ਚੀਮਾ ਵਲੋਂ ਕਸਬਾ ਮੁਰਾਦਪੁਰਾ ਵਿਖੇ ਪਹੁੰਚ ਕੇ ਆਪਣੇ ਸਾਥੀ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਸੰਧੂ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਸਰਾਏ ਅਮਾਨਤ ਖਾਂ, 11 ਜਨਵਰੀ (ਨਰਿੰਦਰ ਸਿੰਘ ਦੋਦੇ)-ਕਸਬਾ ਸਰਾਏ ਅਮਾਨਤ ਖਾਂ ਵਿਖੇ ਸਵ. ਸਰਪੰਚ ਸਰਵਣ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਰਕਰਾਂ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ-2022 ਨੂੰ ਵਧੇਰੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਵਿਚ ਸਹਾਈ ਹੋਵੇਗੀ 'ਸੀ-ਵਿਜ਼ਲ' ਐਪ-ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ-2022 ਦੀ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵਲੋਂ ਨਿਵੇਕਲੀ ਕਿਸਮ ਦੀ 'ਸੀ-ਵਿਜ਼ਲ' ਐਪ ਜਾਰੀ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ...

ਪੂਰੀ ਖ਼ਬਰ »

ਲੋਕ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ-ਚੇਅਰਮੈਨ ਸ਼ੇਖ

ਸ਼ਾਹਬਾਜ਼ਪੁਰ, 11 ਜਨਵਰੀ (ਪਰਦੀਪ ਬੇਗੇਪੁਰ)-ਚੋਣ ਕਮਿਸ਼ਨ ਵਲੋਂ ਸੂਬੇ ਅੰਦਰ ਚੋਣ ਜ਼ਾਬਤਾ ਲਾਗੂ ਕਰਦਿਆਂ ਹੀ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਲੋਕਾਂ ਨੂੰ ਪੂਰੇ 5 ਸਾਲ ਬਾਅਦ ਕਾਂਗਰਸ ਦੀ ਫੇਲ੍ਹ ਸਰਕਾਰ ਤੋਂ ਛੁਟਕਾਰਾ ਮਿਲਿਆ ਹੈ | ਇਹ ਪ੍ਰਗਟਾਵਾ ਅਕਾਲੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਪੰਜਾਬ 'ਚ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗਾ-ਔਲਖ, ਲਹੌਰੀਆ

ਗੋਇੰਦਵਾਲ ਸਾਹਿਬ, 11 ਜਨਵਰੀ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਅਤੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਕੁਲਦੀਪ ਸਿੰਘ ਲਹੌਰੀਆ ਨੇ ਕਿਹਾ ਕਿ ਜੇ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣਾ ਹੈ ਤਾਂ ਅਕਾਲੀ-ਬਸਪਾ ...

ਪੂਰੀ ਖ਼ਬਰ »

ਸਿਆਸੀ ਇਸ਼ਤਿਹਾਰਾਂ ਲਈ ਮੀਡੀਆ ਮੋਨੀਟਰਿੰਗ ਐਂਡ ਸਰਟੀਫਿਕੇਸ਼ਨ ਕਮੇਟੀ ਦੀ ਅਗਾਊਾ ਪ੍ਰਵਾਨਗੀ ਲਾਜ਼ਮੀ-ਜ਼ਿਲ੍ਹਾ ਚੋਣ ਅਫਸਰ

ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਲੈਕਟ੍ਰਾਨਿਕ ਮੀਡੀਆ (ਸਮੇਤ ਆਨਲਾਈਨ ਪੇਪਰ, ਰੇਡੀਓ, ਟੀ. ਵੀ, ਸਿਨੇਮਾ ਹਾਲ ਅਤੇ ਸੋਸ਼ਲ ਮੀਡੀਆ 'ਤੇ ਬਲਕ/ਵਾਇਸ ਮੈਸੇਜਿਜ਼ ਆੱਨ ਮੋਬਾਇਲ) ਵਾਸਤੇ ਹਰ ਇਕ ਉਮੀਦਵਾਰ ਲਈ ...

ਪੂਰੀ ਖ਼ਬਰ »

2022 ਦੀਆਂ ਚੋਣਾਂ 'ਚ ਲੋਕ ਦੁਬਾਰਾ ਬਣਾਉਣਗੇ ਕਾਂਗਰਸ ਪਾਰਟੀ ਦੀ ਸਰਕਾਰ-ਡਾਇਰੈਕਟਰ ਗਿੱਲ ਕਾਜ਼ੀਕੋਟ

ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਆਪਣੇ ਕਾਰਜਕਾਲ ਵਿਚ ਜੋ ਸਹੂਲਤਾਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਹਨ, ਉਸ ਤੋਂ ਸੂਬੇ ਦੀ ਜਨਤਾ ਪੂਰੀ ਤਰ੍ਹਾਂ ਖੁਸ਼ ਹੈ ਅਤੇ ਆਗਾਮੀ ਚੋਣਾਂ 'ਚ ...

ਪੂਰੀ ਖ਼ਬਰ »

ਨਗਰ ਪੰਚਾਇਤ ਵਲੋਂ ਸਿਆਸੀ ਦਲਾਂ ਦੇ ਪੋਸਟਰ ਹਟਾਉਣ ਦਾ ਕੰਮ ਜਾਰੀ

ਖੇਮਕਰਨ, 11 ਜਨਵਰੀ (ਰਾਕੇਸ਼ ਬਿੱਲਾ)-ਪੰਜਾਬ 'ਚ 14 ਫਰਵਰੀ ਨੂੰ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਸਿਆਸੀ ਪਾਰਟੀਆਂ ਦੇ ਜਨਤਕ ਜਗ੍ਹਾ ਦੇ ਪੋਸਟਰ ਤੇ ਹੋਰ ਸਮੱਗਰੀ ਹਟਾਉਣ ਦੀਆਂ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਨੂੰ ਮੁੱਖ ਰੱਖ ਕੇ ਨਗਰ ਪੰਚਾਇਤ ...

ਪੂਰੀ ਖ਼ਬਰ »

ਤਰਨ ਤਾਰਨ ਹਲਕੇ ਦੇ ਦਰਜਨਾਂ ਅਕਾਲੀ-ਕਾਂਗਰਸੀ ਪਰਿਵਾਰ 'ਆਪ' 'ਚ ਸ਼ਾਮਿਲ

ਤਰਨ ਤਾਰਨ, 11 ਜਨਵਰੀ (ਵਿਕਾਸ ਮਰਵਾਹਾ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਡਾ. ਕਸ਼ਮੀਰ ਸਿੰਘ ਸੋਹਲ ਦੇ ਅਣਥੱਕ ਯਤਨਾਂ ਸਦਕਾ ਪਿੰਡ ਸੋਹਲ, ਗੰਡੀਵਿੰਡ ਅਤੇ ਤਰਨ ਤਾਰਨ ਸ਼ਹਿਰ ਦੀ ਵਾਰਡ ਨੰਬਰ-17 ਵਿਚੋਂ ਦਰਜਨਾਂ ਪਰਿਵਾਰ ਰਿਵਾਇਤੀ ਕਾਂਗਰਸ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀਸ਼ਰੀ ਦਰਬਾਰ ਕਰਵਾਇਆ

ਖਾਲੜਾ, 11 ਜਨਵਰੀ (ਜੱਜਪਾਲ ਸਿੰਘ ਜੱਜ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਗੁਰਦੁਆਰਾ ਭਾਈ ਜਗਤਾ ਜੀ ਪਿੰਡ ਖਾਲੜਾ ਵਿਖੇ ਰੈਣ ਸੁਬਾਈ ਕਵੀਸ਼ਰੀ ਦਰਬਾਰ ਕਰਵਾਇਆ ਗਿਅ | ਸ੍ਰੀ ਰਹਿਰਾਸ ਪਾਠ ਦੀ ਅਰਦਾਸ ਉਪਰੰਤ ਸਜੇ ਕਵੀਸ਼ਰੀ ਦਰਬਾਰ ਵਿਚ ...

ਪੂਰੀ ਖ਼ਬਰ »

ਰਿਵਾਇਤੀ ਪਾਰਟੀਆਂ ਦੀਆਂ ਕਾਰਪੋਰੇਟ ਨੀਤੀਆਂ ਨੂੰ ਰੱਦ ਕਰਕੇ ਲੋਕ ਪੱਖੀ ਨੀਤੀਆਂ ਨੂੰ ਲਾਗੂ ਕਰਨ ਦਾ ਦਿੱਤਾ ਸੱਦਾ-ਪਾਸਲਾ

ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਉੱਘੇ ਦੇਸ਼ ਭਗਤ ਕਾਮਰੇਡ ਦਰਸ਼ਨ ਸਿੰਘ ਝਬਾਲ ਤੇ ਸਾਥੀਆਂ ਅਤੇ ਕਿਸਾਨ ਮੋਰਚੇ ਦੇ ਸ਼ਹੀਦਾਂ ਦੀ ਯਾਦ 'ਚ ਬਿਜਲੀ ਘਰ ਲਾਗੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਵਲੋਂ ਇਕ ਪ੍ਰਭਾਵਸ਼ਾਲੀ ਕਾਨਫਰੰਸ ਪਾਰਟੀ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਟੀਕੇ ਤੇ ਨਾਜਾਇਜ਼ ਸ਼ਰਾਬ ਸਮੇਤ 3 ਗਿ੍ਫ਼ਤਾਰ

ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੀਆਂ ਗੋਲੀਆਂ, ਟੀਕੇ ਅਤੇ ਨਾਜਾਇਜ਼ ਸ਼ਰਾਬ ਸਮੇਤ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਰਹਾਲੀ ਦੇ ਏ. ਐੱਸ. ਆਈ. ...

ਪੂਰੀ ਖ਼ਬਰ »

ਕੋਰੋਨਾ ਕਾਰਨ ਜ਼ਿਲ੍ਹੇ ਦੇ 76 ਵਿਅਕਤੀ ਪੀੜਤ ਪਾਏ

ਤਰਨ ਤਾਰਨ, 11 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਪ੍ਰਭਾਵਿਤ ਵਿਅਕਤੀਆਂ ਦਾ ਅੰਕੜਾ ਦਿਨੋ-ਦਿਨ ਵਧਦਾ ਜਾ ਰਿਹਾ ਹੈ | ਮੰਗਲਵਾਰ ਨੂੰ ਮੈਡੀਕਲ ਕਾਲਜ ਤੋਂ ਆਈਆਂ ਰਿਪੋਰਟਾਂ ਮੁਤਾਬਿਕ ਆਰ. ਟੀ. ਪੀ. ਸੀ. ਆਰ. ਦੀਆਂ ਰਿਪੋਰਟਾਂ ਮੁਤਾਬਿਕ 53 ਵਿਅਕਤੀਆਂ ...

ਪੂਰੀ ਖ਼ਬਰ »

ਬਲਵਿੰਦਰ ਝਾਮਕਾ ਨੇ ਸਾਬਕਾ ਚੇਅਰਮੈਨ ਸ਼ੇਖ ਨੂੰ ਕੀਤਾ ਸਨਮਾਨਿਤ

ਜੀਓਬਾਲਾ, 11 ਜਨਵਰੀ (ਰਜਿੰਦਰ ਸਿੰਘ ਰਾਜੂ)-ਯੂਥ ਅਕਾਲੀ ਦਲ ਜ਼ਿਲ੍ਹਾ ਤਰਨਤਾਰਨ ਦਿਹਾਤੀ ਦੇ ਨਵੇਂ ਬਣੇ ਪ੍ਰਧਾਨ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਦੇ ਪਿੰਡ ਝਾਮਕਾ ਖੁਰਦ ਪਹੁੰਚਣ ਤੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਝਾਮਕਾ ਵਲੋਂ ਸਨਮਾਨਿਤ ਕੀਤਾ ਗਿਆ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਜਮਹੂਰੀ ਕਿਸਾਨ ਸਭਾ ਤੇ ਦਿਹਾਤੀ ਮਜ਼ਦੂਰ ਸਭਾ ਵਲੋਂ ਧਰਨਾ

ਫਤਿਆਬਾਦ, 11 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਲੋਕਾਂ ਨੂੰ ਬਿਜਲੀ ਦਫ਼ਤਰ ਦੇ ਮੁਲਾਜ਼ਮਾਂ ਦੇ ਵਲੋਂ ਖੱਜਲ-ਖੁਆਰ ਕਰਨ ਕਰ ਕੇ ਲਗਾਏ ਗਏ ਧਰਨੇ ਦੌਰਾਨ ਸੁਲੱਖਣ ਸਿੰਘ ਤੁੜ, ਮਨਜੀਤ ਸਿੰਘ ਬੱਗੂ ਕੋਟ, ਕਰਮ ਸਿੰਘ ਫਤਿਆਬਾਦ ਨੇ ਦੱਸਿਆ ਕਿ ਪਿਛਲੇ ਲੰਬੇ ਸਮੇ ਤੋਂ ਲਟਕ ਰਹੇ ...

ਪੂਰੀ ਖ਼ਬਰ »

ਬ੍ਰਾਂਚ ਪੋਸਟ ਮਾਸਟਰ ਬਲਵਿੰਦਰ ਕੁਮਾਰ ਹੋਏ ਸੇਵਾ-ਮੁਕਤ

ਤਰਨ ਤਾਰਨ, 11 ਜਨਵਰੀ (ਪਰਮਜੀਤ ਜੋਸ਼ੀ)-ਬ੍ਰਾਂਚ ਪੋਸਟ ਮਾਸਟਰ ਬਲਵਿੰਦਰ ਕੁਮਾਰ ਕਲਸੀਆਂ ਕਲਾਂ ਦੀ ਸੇਵਾ-ਮੁਕਤੀ ਮੌਕੇ ਕੱਚਾ ਪੱਕਾ ਬ੍ਰਾਂਚ ਪਿੰਡ ਕੱਚਾ ਪੱਕਾ ਵਿਖੇ ਚਾਹ ਪਾਰਟੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਡਵੀਜਨ ਸਕੱਤਰ ਜਸਬੀਰ ਸਿੰਘ ਗ੍ਰਾਮੀਣ ਡਾਕ ਯੂਨੀਅਨ ...

ਪੂਰੀ ਖ਼ਬਰ »

ਲੋਕ ਕਾਂਗਰਸ ਪਾਰਟੀ ਨੂੰ ਚੱਲਦਾ ਕਰਨ ਲਈ ਉਤਾਵਲੇ-ਬੱਬੀ ਬੂੜ ਚੰਦ

ਭਿੱਖੀਵਿੰਡ, 11 ਜਨਵਰੀ (ਬੌਬੀ)¸ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਕਾਂਗਰਸ ਪਾਰਟੀ ਨੂੰ ਪੰਜਾਬ ਦੇ ਲੋਕਾਂ ਮਜ਼ਬੂਰੀ ਵੱਸ 5 ਸਾਲ ਬਰਦਾਸ਼ਤ ਕੀਤਾ ਅਤੇ ਹੁਣ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅਤੇ ਖ਼ਾਸਕਰ ਹਲਕਾ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਸ਼ੇਖ ਸਾਥੀਆਂ ਸਮੇਤ ਗੁਰੂ ਘਰ ਹੋਏ ਨਤਮਸਤਕ

ਜੀਓਬਾਲਾ, 11 ਜਨਵਰੀ (ਰਜਿੰਦਰ ਸਿੰਘ ਰਾਜੂ)-ਯੂਥ ਅਕਾਲੀ ਦਲ ਜ਼ਿਲ੍ਹਾ ਤਰਨਤਾਰਨ ਦਿਹਾਤੀ ਦੇ ਨਵ ਨਿਯੁਕਤ ਪ੍ਰਧਾਨ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਸਾਥੀਆਂ ਸਮੇਤ ਪਿੰਡ ਸ਼ੇਖ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਵਿਖੇ ਨਤਮਸਤਕ ਹੋਏ ਜਿੱਥੇ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਸਾਬਕਾ ਵਿਧਾਇਕ ਮੰਨਾ ਗੁਰਦੁਆਰਾ ਪਾਤਸ਼ਾਹੀ ਵਿਖੇ ਹੋਏ ਨਤਮਸਤਕ

ਖਡੂਰ ਸਾਹਿਬ, 11 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਹਲਕਾ ਇੰਚਾਰਜ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਗੁਰੂ ਦਾ ਸ਼ੁਕਰਾਨਾ ਕਰਨ ਗੁਰਦੁਆਰਾ ਨੌਂਵੀ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ...

ਪੂਰੀ ਖ਼ਬਰ »

ਪੀੜਤ ਪਰਿਵਾਰ ਵਲੋਂ ਲੁਟੇਰਿਆਂ ਨੂੰ ਫੜਨ ਦੀ ਮੰਗ

ਝਬਾਲ, 11 ਜਨਵਰੀ (ਸਰਬਜੀਤ ਸਿੰਘ)-ਪਿਛਲੇ ਦਿਨੀਂ ਅਣਪਛਾਤੇ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਸਥਾਨਕ ਥਾਣਾ ਝਬਾਲ ਦੇ ਅਧੀਨ ਪੈਂਦਾ ਅੱਡਾ ਝਬਾਲ ਵਿਖੇ ਦੋ ਥਾਣੇਦਾਰਾਂ ਦੇ ਭਰਾ ਨੂੰ ਗੋਲੀ ਮਾਰ ਕੇ ਜ਼ਖ਼ਮੀ ਕੀਤੇ ਜਾਣ ਦੀ ਘਟਨਾ ਸੰਬੰਧੀ ਹਮਲਾਵਰਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX