ਤਾਜਾ ਖ਼ਬਰਾਂ


ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  2 minutes ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  5 minutes ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  25 minutes ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  52 minutes ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  38 minutes ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  about 1 hour ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 2 hours ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 2 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 2 hours ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 3 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 3 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 3 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 3 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 4 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 4 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 5 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 5 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 5 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 6 hours ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 6 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 6 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 7 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਪੋਹ ਸੰਮਤ 553

ਲੁਧਿਆਣਾ

28ਵਾਂ ਧੀਆਂ ਦਾ ਲੋਹੜੀ ਮੇਲਾ

ਸਮਿ੍ਤੀ ਆਰੀਆ, ਡਾ: ਆਨੰਦਜੀਤ, ਸੁਮਿੱਤਰਾ ਸਿੰਘ, ਕਿਰਨ ਤੇ ਪਵਨੀਤ ਸੋਨ ਤਗਮੇ ਨਾਲ ਸਨਮਾਨਿਤ



ਲੁਧਿਆਣਾ, 11 ਜਨਵਰੀ (ਕਵਿਤਾ ਖੁੱਲਰ)- ਮਾਲਵਾ ਸਭਿਆਚਾਰਕ ਮੰਚ ਪੰਜਾਬ ਵਲੋਂ ਕਰਾਇਆ ਲਾਡਲੀ ਧੀ ਦਿਲਰੋਜ ਦੀ ਯਾਦ ਨੂੰ ਸਮਰਪਿਤ 28ਵਾਂ ਧੀਆਂ ਦਾ ਲੋਹੜੀ ਮੇਲਾ ਸਿਮਰਨ ਪੈਲੇਸ, ਲੋਹਾਰਾ ਵਿਖੇ ਇਸ ਸੰਦੇਸ਼ ਨਾਲ ਸਮਾਪਤ ਹੋ ਗਿਆ ਕਿ ਲੜਕੀ ਅਤੇ ਲੜਕੇ ਦੇ ਜਨਮ ਵਿਚ ਕੋਈ ਭੇਦਭਾਵ ਨਹੀਂ ਕੀਤਾ ਜਾਵੇਗਾ ਅਤੇ ਮੁੰਡਿਆਂ ਵਾਂਗ ਹਰ ਸਾਲ ਕੁੜੀਆਂ ਦੀ ਲੋਹੜੀ ਵੀ ਧੂਮ-ਧਾਮ ਨਾਲ ਮਨਾਈ ਜਾਵੇਗੀ | ਮੰਚ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ, ਮਹਿਲਾ ਵਿੰਗ ਦੀ ਪ੍ਧਾਨ ਬੀਬੀ ਬਰਜਿੰਦਰ ਕੌਰ, ਚੇਅਰਪਰਸਨ ਬੀਬੀ ਗੁਰਪ੍ਰੀਤ ਕੌਰ, ਉਪ ਪ੍ਰਧਾਨ ਜਰਨੈਲ ਸਿੰਘ ਤੂਰ, ਹਰਿਆਣਾ ਇਕਾਈ ਦੇ ਪ੍ਰਧਾਨ ਉਮਰਾਉ ਸਿੰਘ ਛੀਨਾ, ਸਿਕੰਦਰ ਸਿੰਘ ਸਿੰਘ ਸਰਪੰਚ ਲੋਹਾਰਾ ਅਤੇ ਰੇਸ਼ਮ ਸਿੰਘ ਸੱਗੂ ਨੇ ਲੋਹੜੀ ਮੌਕੇ ਸਮਿ੍ਤੀ ਆਰੀਆ ਲਾਡੋ ਰਾਣੀ, ਮਾਈ ਭਾਗੋ ਐਵਾਰਡ, ਮੀਡੀਆ ਦੇ ਖੇਤਰ ਵਿਚ ਸੰਗ ਮਿੱਤਰਾ ਸਿੰਘ ਦੇਸ਼ ਭਗਤ ਰੇਡੀਓ, ਸਮਾਜ ਸੇਵਾ ਲਈ ਡਾ: ਅਨੰਤਜੀਤ ਕੌਰ ਚੁੱਘ ਨੂੰ 'ਮਦਰ ਟੈਰੇਸਾ ਐਵਾਰਡ', ਦਿਲਰੋਜ ਦੀ ਮਾਤਾ ਕਿਰਨ ਕੌਰ ਤੇ ਪਵਨੀਤ ਕੌਰ ਨੂੰ ਸੋਨ ਤਗਮੇ ਨਾਲ ਸਨਮਾਨਿਤ ਕੀਤਾ ਗਿਆ, ਜਦੋਂਕਿ ਪਰਵਾਸੀ ਪੰਜਾਬੀ ਤੇ ਮਹਾਨ ਸ਼ਹੀਦਾਂ ਦੇ ਇਤਿਹਾਸ ਨੂੰ ਸੰਭਾਲਣ ਵਾਲੇ ਅਸ਼ੋਕ ਬਾਵਾ ਨੂੰ ਸੋਹਣ ਸਿੰਘ ਭਕਨਾ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ 101 ਨਵਜੰਮੀਆਂ ਬੱਚੀਆਂ ਨੂੰ ਸੂਟ, ਖਿਡੌਣੇ ਅਤੇ ਨਕਦ ਰਾਸ਼ੀ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਕਿਸਾਨ ਅੰਦੋਲਨ ਦੌਰਾਨ ਚਰਚਾ 'ਚ ਰਹੀ ਲਾਡੋ ਰਾਣੀ ਨੇ ਸਨਮਾਨ ਮਿਲਣ ਤੋਂ ਬਾਅਦ ਭਾਵੁਕ ਹੋ ਕੇ ਕਿਹਾ ਕਿ ਉਹ ਇਹ ਸਨਮਾਨ ਉਨ੍ਹਾਂ ਕਿਸਾਨਾਂ ਨੂੰ ਸਮਰਪਿਤ ਕਰਦੀ ਹੈ, ਜਿਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਸ਼ਹਾਦਤ ਦਾ ਜਾਮ ਪੀਤਾ | ਸ੍ਰੀ ਬਾਵਾ ਅਤੇ ਕੌਂਸਲਰ ਬਰਜਿੰਦਰ ਕੌਰ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਰਿਸ਼ਤਿਆਂ ਦਾ ਸਤਿਕਾਰ ਬਹੁਤ ਜ਼ਰੂਰੀ ਹੈ, ਜਿਸ ਨੂੰ ਅਸੀਂ ਸਾਰੇ ਸ਼ਾਇਦ ਭੁੱਲ ਰਹੇ ਹਾਂ | ਅੱਜ ਦੁਨੀਆ ਚੰਨ 'ਤੇ ਪਹੁੰਚ ਗਈ ਹੈ, ਪਰ ਅੱਜ ਵੀ ਸਾਡੇ ਸਮਾਜ ਵਿਚ ਕੁਝ ਲੋਕ ਅਜਿਹੇ ਹਨ ਜੋ ਲੜਕੀ ਦੇ ਜਨਮ ਨੂੰ ਚੰਗਾ ਨਹੀਂ ਸਮਝਦੇ | ਉਹ ਇਹ ਚਾਹੰੁਦੇ ਹਨ ਕਿ ਉਨ੍ਹਾਂ ਦੇ ਘਰ ਬੇਟਾ ਹੀ ਜਨਮ ਲਵੇ, ਜਦਕਿ ਸੱਚਾਈ ਇਹ ਹੈ ਕਿ ਅੱਜ ਦੁਨੀਆ ਦਾ ਕੋਈ ਵੀ ਅਜਿਹਾ ਖੇਤਰ ਨਹੀਂ ਹੈ, ਜਿੱਥੇ ਕੁੜੀਆਂ ਨੇ ਮੁੰਡਿਆਂ ਨੂੰ ਪਛਾੜ ਕੇ ਆਪਣਾ ਮੁਕਾਮ ਨਾ ਕਾਇਮ ਕੀਤਾ ਹੋਵੇ | ਗਿੱਧਿਆਂ ਦੀ ਰਾਣੀ ਸਰਬਜੀਤ ਕੌਰ ਮਾਂਗਟ ਦੀ ਦੇਖ-ਰੇਖ ਹੇਠ ਮੁਟਿਆਰਾਂ ਦਾ ਗਿੱਧਾ ਅਤੇ ਜਲਾਲਾਬਾਦ ਤੋਂ ਆਏ ਬਜ਼ੁਰਗਾਂ ਦੇ ਝੂਮਰ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ | ਗਾਇਕੀ ਦੇ ਅਖਾੜੇ ਵਿਚ ਸੁਰਿੰਦਰ ਛਿੰਦਾ, ਸੁਖਵਿੰਦਰ ਸੁੱਖੀ, ਪਾਲੀ ਦੇਤਵਾਲੀਆ ਨੇ ਆਪਣੀ ਗਾਇਕੀ ਨਾਲ ਸਰੋਤਿਆਂ ਨੂੰ ਕੀਲਿਆ | ਮੇਲੇ ਦਾ ਆਨੰਦ ਮਾਨਣ ਵਾਲੇ ਮੇਲਾ ਪ੍ਰੇਮੀਆਂ ਨੂੰ ਮੂੰਗਫਲੀ, ਰੇਉੜੀ ਅਤੇ ਮੂੰਗਫਲੀ ਵੰਡ ਕੇ ਧਿਆਨ ਦੀ ਲੋਹੜੀ ਮੇਲੇ ਦੀ ਖੁਸ਼ੀ ਸਾਂਝੀ ਕੀਤੀ ਗਈ | ਇਸ ਮੌਕੇ ਪ੍ਰਵਾਸੀ ਲੇਖਕ ਇਕਬਾਲ ਮਾਹਲ, ਨੀਤੂ ਵਿਰਕ, ਸੁਖਵਿੰਦਰ ਸਿੰਘ ਜਗਦੇਵ, ਅਨਿਲ ਵਰਮਾ, ਰਿੰਪੀ ਜੌਹਰ, ਅਲਕਾ ਟਪਾਰੀਆ, ਪਰਮਜੀਤ ਸਿੰਘ ਮਠਾੜੂ, ਵਿੱਕੀ ਅਰੋੜਾ, ਗੁਰਮੀਤ ਕੌਰ, ਰੋਸਨ ਲਾਲ, ਬਲਜੀਤ ਮਾਲੜਾ, ਸੁਖਵਿੰਦਰ ਸ਼ਰਮਾ, ਅਮਰਜੀਤ ਸ਼ਰਮਾ, ਪ੍ਰਵੀਨ ਸੂਦ, ਕੁਲਦੀਪ ਸਿੰਘ, ਸਰਬਜੀਤ ਸਿੰਘ ਅਟਵਾਲ, ਹਰਭਜਨ ਸਿੰਘ ਹਲਵਾਰਾ ਆਦਿ ਹਾਜ਼ਰ ਸਨ |


ਕਾਂਗਰਸੀ ਵਿਧਾਇਕਾਂ ਨੇ ਅਯੋਗ ਪਰਿਵਾਰਾਂ ਨੂੰ ਪੰਜਾਬ ਨਿਰਮਾਣ ਫੰਡ ਦੀ ਰਕਮ ਵੰਡੀ-ਅਨਿਲ ਸਰੀਨ

ਲੁਧਿਆਣਾ, 11 ਜਨਵਰੀ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)- ਭਾਰਤੀ ਜਨਤਾ ਪਾਰਟੀ ਪੰਜਾਬ ਨੇ ਦੋਸ਼ ਲਗਾਇਆ ਕਿ ਪੰਜਾਬ ਨਿਰਮਾਣ ਫੰਡ ਜੋ ਐਸ.ਸੀ./ਬੀ.ਸੀ. ਵਰਗ ਅਤੇ ਵਿੱਤੀ ਤੌਰ 'ਤੇ ਕਮਜ਼ੋਰ ਲੋਕਾਂ ਦੇ ਕੱਚੇ ਘਰਾਂ ਨੂੰ ਪੱਕਾ ਕਰਨ ਲਈ ਵੰਡਿਆ ਜਾਣਾ ਸੀ, ਵਿਚ ਵੱਡਾ ਘਪਲਾ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਚਾਈਨਾ ਡੋਰ ਸਮੇਤ ਗਿ੍ਫ਼ਤਾਰ

ਲੁਧਿਆਣਾ, 11 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਚੌਕੀ ਬੱਸ ਸਟੈਂਡ ਦੀ ਪੁਲਿਸ ਨੇ ਪਾਬੰਦੀਸ਼ੁਦਾ ਚਾਈਨਾ ਡੋਰ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਦਕਿ ਉਸ ਦਾ ਸਾਥੀ ਮੌਕੇ ਤੋਂ ਫ਼ਰਾਰ ਹੋਣ ਵਿਚ ਸਫ਼ਲ ਹੋ ਗਿਆ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ, 1 ਫ਼ਰਾਰ

ਲੁਧਿਆਣਾ, 11 ਜਨਵਰੀ (ਪਰਮਿੰਦਰ ਸਿੰਘ ਆਹੂਜਾ) -ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਇਕ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਿਆ ...

ਪੂਰੀ ਖ਼ਬਰ »

10 ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 11 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ੇਰਪੁਰ ਮਾਰਕੀਟ ਵਿਚ ਲਿਵ ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦੀ 10 ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਮਜੀਠੀਆ ਮਾਮਲੇ 'ਚ ਇਨਸਾਫ਼ ਦੀ ਜਿੱਤ ਹੋਈ-ਅਮਨ ਗੁੱਡਵਿੱਲ

ਲੁਧਿਆਣਾ, 11 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਯੂਥ ਅਕਾਲੀ ਆਗੂ ਅਮਨਦੀਪ ਸਿੰਘ ਗੁੱਡਵਿੱਲ ਨੇ ਕਿਹਾ ਹੈ ਕਿ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ਦਿੱਤੀ ਗਈ ਜ਼ਮਾਨਤ ਇਨਸਾਫ ਦੀ ਜਿੱਤ ਹੈ | ਗੱਲਬਾਤ ਕਰਦਿਆਂ ਅਮਨਦੀਪ ਸਿੰਘ ਗੁੱਡਵਿੱਲ ਨੇ ...

ਪੂਰੀ ਖ਼ਬਰ »

ਅਕਾਲੀ ਦਲ 'ਚ ਗੋਸ਼ਾ ਵਰਗੇ ਲੋਕਾਂ ਦੀ ਕੋਈ ਥਾਂ ਨਹੀਂ-ਗਰੇਵਾਲ

ਲੁਧਿਆਣਾ, 11 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ ਹਲਕਾ ਪੱਛਮੀ ਤੋਂ ਉਮੀਦਵਾਰ ਤੇ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਗੁਰਦੀਪ ਸਿੰਘ ਵਰਗੇ ਲੋਕਾਂ ਲਈ ਅਕਾਲੀ ਦਲ ਵਿਚ ਕੋਈ ਥਾਂ ਨਹੀਂ ਹੈ | ਅਕਾਲੀ ਦਲ ਨੂੰ ਅਜਿਹੇ ...

ਪੂਰੀ ਖ਼ਬਰ »

- ਮਾਮਲਾ ਨਗਰ ਸੁਧਾਰ ਟਰੱਸਟ ਅਧਿਕਾਰੀਆਂ ਖ਼ਿਲਾਫ਼ ਸ਼ਿਕਾਇਤ ਦਾ-

ਚੋਣ ਅਧਿਕਾਰੀਆਂ ਦੀ ਟੀਮ ਨੇ ਟਰੱਸਟ ਦਫ਼ਤਰ ਦਾ ਕੀਤਾ ਨਿਰੀਖਣ

ਲੁਧਿਆਣਾ, 11 ਜਨਵਰੀ (ਅਮਰੀਕ ਸਿੰਘ ਬੱਤਰਾ)- ਨਗਰ ਸੁਧਾਰ ਟਰੱਸਟ ਅਧਿਕਾਰੀਆਂ ਵਲੋਂ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਵਿਕਾਸ ਕਾਰਜਾਂ ਦੇ ਵਰਕ ਆਰਡਰ ਜਾਰੀ ਕਰਨ ਲਈ ਪਿਛਲੀ ਤਰੀਕ ਵਿਚ ਡਿਸਪੈਚ ਰਜਿਸਟਰ 'ਚ ਐਂਟਰੀ ਕਰਨ ਦੀ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਮਿਲੀ ...

ਪੂਰੀ ਖ਼ਬਰ »

ਕੋਰੋਨਾ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੇ ਟੈਂਟ, ਸਾਊਾਡ ਤੇ ਕੈਟਰਿੰਗ ਵਾਲਿਆਂ ਦੀ ਪੈਸੇ ਕਮਾਉਣ ਦੀ ਆਸ 'ਤੇ ਫੇਰਿਆ ਪਾਣੀ

ਲੁਧਿਆਣਾ, 11 ਜਨਵਰੀ (ਪੁਨੀਤ ਬਾਵਾ)- ਪਿਛਲੇ 5 ਸਾਲਾਂ ਤੋਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਟੈਂਟ ਹਾਊਸ, ਸਾਊਾਡ ਸਰਵਿਸ ਵਾਲਿਆਂ ਅਤੇ ਕੈਟਰਿੰਗ ਵਾਲਿਆਂ ਤੇ ਕੋਰੋਨਾ ਮਹਾਂਮਾਰੀ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਭਾਰੀ ਪੈ ਗਈਆਂ ਹਨ, ਜਿਸ ਕਰਕੇ ਵਿਧਾਨ ਸਭਾ ...

ਪੂਰੀ ਖ਼ਬਰ »

ਲੋਹੜੀ ਮੌਕੇ ਖਾਣ-ਪੀਣ ਦੀਆਂ ਵਸਤਾਂ ਗੁਣਵੱਤਾ ਭਰਪੂਰ ਹੀ ਖਰੀਦੀਆਂ ਜਾਣ-ਸਿਹਤ ਵਿਭਾਗ

ਲੁਧਿਆਣਾ, 11 ਜਨਵਰੀ (ਸਲੇਮਪੁਰੀ)- ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਖਾਣ-ਪੀਣ ਦੀਆਂ ਵਸਤਾਂ ਚੰਗੀ ਗੁਣਵੱਤਾ ਵਾਲੀਆਂ ਹੀ ਖਰੀਦੀਆਂ ਜਾਣ | ਉਨ੍ਹਾਂ ਅੱਗੇ ਕਿਹਾ ਕਿ ਅਣਢੱਕੀਆਂ ਜਾਂ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਰਲ-ਮਿਲ ਯਤਨ ਕਰਨੇ ਜ਼ਰੂਰੀ-ਸ਼ਹਿਜ਼ਾਦਾ

ਲੁਧਿਆਣਾ, 11 ਜਨਵਰੀ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਹੋਲਸੇਲ ਐਂਡ ਮੈਨੂਫੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਸ਼ਹਿਜ਼ਾਦਾ ਨੇ ਗੱਲਬਾਤ ਦੌਰਾਨ ਕਿਹਾ ਕਿ ਸਮਾਜ ਵਿਚ ਫੈਲੀਆਂ ਵੱਖ-ਵੱਖ ਕਿਸਮ ਦੀਆਂ ਬੁਰਾਈਆਂ ਦਾ ...

ਪੂਰੀ ਖ਼ਬਰ »

ਲੁਧਿਆਣਾ 'ਚ ਦੂਜੇ ਦਿਨ ਵੀ ਕੋਰੋਨਾ ਦਾ ਵੱਡਾ ਧਮਾਕਾ, 1 ਮਰੀਜ਼ ਦੀ ਮੌਤ

ਲੁਧਿਆਣਾ, 11 ਜਨਵਰੀ (ਸਲੇਮਪੁਰੀ)- ਲੁਧਿਆਣਾ ਵਿਚ ਅੱਜ ਦੂਜੇ ਦਿਨ ਵੀ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ, ਜਿਸ ਕਰਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਬਣ ਗਿਆ ਅਤੇ ਉਹ ਇਸ ਵਾਇਰਸ ਨੂੰ ਲੈ ਕੇ ਬਹੁਤ ਚਿੰਤਤ ਹਨ | ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਦੱਸਿਆ ਕਿ ਕੋਰੋਨਾ ...

ਪੂਰੀ ਖ਼ਬਰ »

ਹੁਣ ਖਪਤਕਾਰਾਂ ਨੂੰ ਮਿਲੇਗਾ 2 ਕਿੱਲੋ ਵਾਲਾ ਰਸੋਈ ਗੈਸ ਸਿਲੰਡਰ

ਲੁਧਿਆਣਾ, 11 ਜਨਵਰੀ (ਜਗਿੰਦਰ ਸਿੰਘ ਅੋਰੜਾ)- ਖਪਤਕਾਰਾਂ ਵਾਸਤੇ ਰਾਹਤ ਵਾਲੀ ਗੱਲ ਹੈ ਕਿ ਹੁਣ ਉਨ੍ਹਾਂ ਨੂੰ 2 ਕਿੱਲੋ ਵਾਲਾ ਛੋਟਾ ਰਸੋਈ ਗੈਸ ਸਿਲੰਡਰ ਆਸਾਨੀ ਨਾਲ ਮਿਲ ਸਕੇਗਾ | ਵਿਸ਼ੇਸ਼ ਤੌਰ ਤੇ ਛੋਟੇ ਪਰਿਵਾਰਾਂ ਅਤੇ ਪ੍ਰਵਾਸੀ ਲੋਕਾਂ ਵਾਸਤੇ ਤਾਂ ਇਹ ਹੋਰ ਵੀ ...

ਪੂਰੀ ਖ਼ਬਰ »

ਚੇਅ. ਗੁਰਪ੍ਰੀਤ ਗੋਗੀ ਕਾਂਗਰਸ ਤੋਂ ਅਸਤੀਫ਼ਾ ਦੇ ਕੇ 'ਆਪ' 'ਚ ਸ਼ਾਮਿਲ

ਗੁਰਪ੍ਰੀਤ ਗੋਗੀ ਲੁਧਿਆਣਾ, 11 ਜਨਵਰੀ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)- ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪੀ.ਐਸ.ਆਈ.ਈ.ਸੀ. ਦੇ ਚੇਅਰਮੈਨ ਅਤੇ ਕੌਂਸਲਰ ਗੁਰਪ੍ਰੀਤ ਗੋਗੀ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ 'ਚ ...

ਪੂਰੀ ਖ਼ਬਰ »

ਨਵਨਿਯੁਕਤ ਮੈਨੇਜਰ ਮਹਿੰਦਰ ਸਿੰਘ ਚੌਹਾਨ ਦਾ ਸਨਮਾਨ

ਲੁਧਿਆਣਾ, 11 ਜਨਵਰੀ (ਕਵਿਤਾ ਖੁੱਲਰ)- ਸਿੱਖ ਨੌਜਵਾਨ ਸੇਵਾ ਸੁਸਾਇਟੀ ਦੇ ਸਮੂਹ ਮੈਂਬਰ ਮਨਿੰਦਰ ਸਿੰਘ ਅਹੂਜਾ ਦੀ ਅਗਵਾਈ ਹੇਠ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਪੁੱਜੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵਨਿਯੁਕਤ ਮੈਨੇਜਰ ਮਹਿੰਦਰ ...

ਪੂਰੀ ਖ਼ਬਰ »

ਦੁਕਾਨ ਦੇ ਜਿੰਦੇ ਤੋੜ ਹਜ਼ਾਰਾਂ ਦਾ ਸਾਮਾਨ ਚੋਰੀ

ਲੁਧਿਆਣਾ, 11 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਆਰਤੀ ਚੌਕ ਵਿਚ ਚੋਰ ਕਰਿਆਨਾ ਦੁਕਾਨ ਦੇ ਜਿੰਦੇ ਤੋੜ ਕੇ ਹਜ਼ਾਰਾਂ ਰੁਪਏ ਅਤੇ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ, ਜਦਕਿ ਚੋਰਾਂ ਵਲੋਂ ਨਾਲ ਲਗਦੀ ਇਕ ਹੋਰ ਦੁਕਾਨ ਦਾ ਤਾਲਾ ਵੀ ਤੋੜੇ ਗਏ, ਪਰ ਉੱਥੋਂ ਕੁਝ ਲਿਜਾਣ ਵਿਚ ਅਸਫਲ ...

ਪੂਰੀ ਖ਼ਬਰ »

ਸੱਟੇਬਾਜ਼ੀ ਕਰਦਾ ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 11 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਰਾਧਾ ਸਵਾਮੀ ਸੜਕ 'ਤੇ ਸ਼ਰੇਆਮ ਸੱਟੇਬਾਜ਼ੀ ਕਰਦੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਸਾਗਰ ਸ਼ਾਹੀ ਵਾਸੀ ...

ਪੂਰੀ ਖ਼ਬਰ »

ਲੁਧਿਆਣਾ ਪੂਰਬੀ ਦੇ ਵਾਰਡ-9 'ਚ 'ਆਪ' ਵਲੋਂ ਚੋਣ ਲੜ ਚੁੱਕੇ ਉਮੀਦਵਾਰ ਛਾਬੜਾ ਕਾਂਗਰਸ 'ਚ ਸ਼ਾਮਿਲ

ਲੁਧਿਆਣਾ, 11 ਜਨਵਰੀ (ਪੁਨੀਤ ਬਾਵਾ)- ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਹਲਕਾ ਪੂਰਬੀ ਦੇ ਵਾਰਡ-9 ਤੋਂ 'ਆਪ' ਦੀ ਟਿਕਟ ਤੇ ਚੋਣ ਲੜ ਚੁੱਕੇ ਉਮੀਦਵਾਰ ਗੁਰਚਰਨ ਸਿੰਘ ਛਾਬੜਾ ...

ਪੂਰੀ ਖ਼ਬਰ »

ਮਜੀਠੀਆ 'ਤੇ ਕੇਸ ਰਾਜਸੀ ਬਦਲਾਖੋਰੀ ਦਾ ਸਿੱਟਾ-ਮੰਨਾ

ਲੁਧਿਆਣਾ, 11 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਯੂਥ ਅਕਾਲੀ ਦਲ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਨੇ ਕਿਹਾ ਹੈ ਕਿ ਪੁਲਿਸ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤਾ ਗਿਆ ਕੇਸ ਰਾਜਸੀ ਬਦਲਾਖੋਰੀ ਦਾ ਸਿੱਟਾ ਹੈ, ਪਰ ਅਕਾਲੀ ਦਲ ਨੂੰ ...

ਪੂਰੀ ਖ਼ਬਰ »

ਹਲਕਾ ਲੁਧਿਆਣਾ ਪੱਛਮੀ 'ਚ 1500 ਕਰੋੜ ਤੋਂ ਵੱਧ ਦੇ ਵਿਕਾਸ ਕਾਰਜ ਕਰਵਾਏ-ਵਿਧਾਇਕ ਆਸ਼ੂ

ਲੁਧਿਆਣਾ, 11 ਜਨਵਰੀ (ਪੁਨੀਤ ਬਾਵਾ)- ਕੈਬਨਿਟ ਮੰਤਰੀ ਖੁਰਾਕ ਤੇ ਸਿਵਲ ਸਪਲਾਈ ਤੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਵਿਧਾਇਕ ਭਾਰਤ ਭੂਸ਼ਨ ਆਸ਼ੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਵਿਚ ਹਲਕੇ ਅੰਦਰ 1500 ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਸ਼ਿਵਾਲਿਕ ਦੀ ਅਗਵਾਈ ਹੇਠ ਲੱਡੂ ਵੰਡੇ

ਇਯਾਲੀ/ਥਰੀਕੇ, 11 ਜਨਵਰੀ (ਮਨਜੀਤ ਸਿੰਘ ਦੁੱਗਰੀ)- ਸ਼੍ਰੋਮਣੀ ਅਕਾਲੀ ਦਲ ਦੇ ਬਹੁ ਚਰਚਿਤ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਜਿਨ੍ਹਾਂ 'ਤੇ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਨਸ਼ਾ ਤਸਕਰੀ ਵਿਚ ਸ਼ਮੂਲੀਅਤ ਹੋਣ ਦੇ ਦੋਸ਼ ਲਗਾਉਦਿਆਂ ਮੁਕੱਦਮਾ ਦਰਜ ਕੀਤਾ ...

ਪੂਰੀ ਖ਼ਬਰ »

ਬਾੜੇਵਾਲ ਨੂੰ ਹਲਕਾ ਗਿੱਲ ਤੋਂ ਜਿਤਾਉਣ ਲਈ ਲੋਕ ਪੱਬਾਂ ਭਾਰ-ਸਰਪੰਚ ਚੀਮਾ

ਲਾਡੋਵਾਲ, 11 ਜਨਵਰੀ (ਬਲਬੀਰ ਸਿੰਘ ਰਾਣਾ)- ਹਲਕਾ ਗਿੱਲ ਦੇ ਸੀਨੀਅਰ ਕਾਂਗਰਸੀ ਆਗੂ ਤੇ ਸੰਭਾਵੀ ਉਮੀਦਵਾਰ ਬਲਵੀਰ ਸਿੰਘ ਬਾੜੇਵਾਲ ਨੂੰ ਵੱਡੇ ਫਰਕ ਨਾਲ ਜਿਤਾਉਣ ਲਈ ਲੋਕ ਪੱਬਾਂ ਭਾਰ ਹੋ ਚੁੱਕੇ ਹਨ | ਇਹ ਵਿਚਾਰ ਨੇੜਲੇ ਪਿੰਡ ਜੱਸੀਆਂ ਦੇ ਸਰਪੰਚ ਹਰਜੀਤ ਸਿੰਘ ਚੀਮਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ ਵੋਟਾਂ ਲਈ ਤਰੀਕ ਅੱਗੇ ਵਧਾਈ ਜਾਵੇ-ਲਵਲੀ

ਲੁਧਿਆਣਾ, 11 ਜਨਵਰੀ (ਕਵਿਤਾ ਖੁੱਲਰ)- ਆਜ਼ਾਦ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਅਜੀਤ ਕੁਮਾਰ ਲਵਲੀ ਨੇ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਚੱਲਦਿਆਂ ਭਾਰਤੀ ਚੋਣ ਕਮਿਸ਼ਨ ਨੂੰ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣਾ ਸੱਚ ਦੀ ਜਿੱਤ-ਨੂਰਜੋਤ ਸਿੰਘ ਮੱਕੜ

ਲੁਧਿਆਣਾ, 11 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣਾ ਸੱਚ ਦੀ ਜਿੱਤ ਹੈ ਕਿਉਂਕਿ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਨੂਰਜੋਤ ਸਿੰਘ ਮੱਕੜ ਨੇ ਕੀਤਾ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਨੇ ਪਸ਼ੂ ਹਸਪਤਾਲ ਦੀਆਂ ਓ.ਪੀ.ਡੀ. ਸੇਵਾਵਾਂ ਰੋਕੀਆਂ

ਲੁਧਿਆਣਾ, 11 ਜਨਵਰੀ (ਪੁਨੀਤ ਬਾਵਾ)- ਕੋਰੋਨਾ ਦੇ ਵਧਦੇ ਮਾਮਲਿਆਂ ਅਤੇ ਡਾਕਟਰਾਂ ਤੇ ਸਟਾਫ਼ ਵਿਚ ਕੋਰੋਨਾ ਦੇ ਵਧਦੇ ਕੇਸਾਂ ਕਰਕੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਪਸ਼ੂ ਹਸਪਤਾਲ ਦੀਆਂ ਸੇਵਾਵਾਂ ਰੋਕ ਦਿੱਤੀਆਂ ਗਈਆਂ ...

ਪੂਰੀ ਖ਼ਬਰ »

ਢਿੱਲੋਂ ਤੇ ਮੁੰਡੀਆਂ ਦੇ ਮੁਕਾਬਲੇ 2 ਦਰਜਨ ਕਾਂਗਰਸੀ ਚੋਣ ਲੜਨ ਲਈ ਇਕ-ਦੂਜੇ ਤੋਂ ਕਾਹਲੇ

ਭਾਮੀਆਂ ਕਲਾਂ 11 ਜਨਵਰੀ (ਜਤਿੰਦਰ ਭੰਬੀ)- ਆਗਾਮੀ ਚੋਣਾਂ ਦਾ ਬਿਗੁਲ ਵੱਜਦਿਆਂ ਹੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਪਣੀਆਂ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ | ਜੇਕਰ ਵਿਧਾਨ ਸਭਾ ...

ਪੂਰੀ ਖ਼ਬਰ »

ਚੋਣ ਖਰਚੇ 'ਤੇ ਅੱਖ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਬਣਾਈ

ਲੁਧਿਆਣਾ, 11 ਜਨਵਰੀ (ਪੁਨੀਤ ਬਾਵਾ)- ਜ਼ਿਲ੍ਹਾ ਲੁਧਿਆਣਾ ਦੇ 14 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵਲੋਂ ਮੀਡੀਆ ਉਤੇ ਕੀਤੇ ਜਾਣ ਵਾਲੇ ਖਰਚ ਉਤੇ ਨਿਗਾਹ ਰੱਖਣ ਲਈ ਜ਼ਿਲ੍ਹਾ ਪੱਧਰ 'ਤੇ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਕਾਇਮ ਕਰ ...

ਪੂਰੀ ਖ਼ਬਰ »

'ਵੀਰ ਬਾਲ ਦਿਵਸ' ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ-ਲਖਵਿੰਦਰ ਸਿੰਘ

ਹੰਬੜਾਂ, 11 ਜਨਵਰੀ (ਹਰਵਿੰਦਰ ਸਿੰਘ ਮੱਕੜ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜ਼ਲੀ ਦੇਣ ਲਈ ਇਸ ਸਾਲ ਤੋਂ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਮਨਾਉਣ ਦੇ ਫ਼ੈਸਲੇ ਦਾ ਭਾਜਪਾ ਲੁਧਿਆਣਾ ਦੇ ਜਨਰਲ ਸੈਕਟਰੀ ਲਖਵਿੰਦਰ ਸਿੰਘ ਨੇ ਸਵਾਗਤ ...

ਪੂਰੀ ਖ਼ਬਰ »

ਰਾਜਕਮਲ ਵਲੋਂ ਮਜੀਠੀਆ ਨੂੰ ਅਗਾਊਾ ਜ਼ਮਾਨਤ ਦਾ ਸਵਾਗਤ

ਆਲਮਗੀਰ , 11 ਜਨਵਰੀ (ਜਰਨੈਲ ਸਿੰਘ ਪੱਟੀ)- ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ਅਗਾਊਾ ਜ਼ਮਾਨਤ ਦੇਣ ਦਾ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਕੋਰ ਕਮੇਟੀ ਮੈਂਬਰ ਰਾਜਕਮਲ ਸਿੰਘ ਗਿੱਲ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX